ਤਾਜਾ ਖ਼ਬਰਾਂ


ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . .  1 day ago
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਮੁੱਲਾਂਪੁਰ ਗਰੀਬਦਾਸ, 7 ਦਸੰਬਰ (ਦਿਲਬਰ ਸਿੰਘ ਖੈਰਪੁਰ) - ਸਥਾਨਿਕ ਉਪਮੰਡਲ ਅਧੀਨ ਪਿੰਡ ਚਾਹੜਮਾਜਰਾ ਨੇੜੇ ਉਮੈਕਸ ਸਿਟੀ (ਨਿਊ ਚੰਡੀਗੜ੍ਹ) ਵਿਖੇ ਕਰੰਟ ਲੱਗਣ ਕਾਰਨ ਪਾਵਰ ਕਾਮ ਦੇ ...
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  1 day ago
ਹੈਦਰਾਬਾਦ, 7 ਦਸੰਬਰ - ਹੈਦਰਾਬਾਦ ਸਮੂਹਿਕ ਜਬਰ ਜਨਾਹ ਮਾਮਲੇ 'ਚ ਪੀੜਤਾ ਦੀ ਭੈਣ ਨੇ ਉਨਾਓ ਜਬਰ ਜਨਾਹ ਮਾਮਲੇ 'ਤੇ ਬੋਲਦਿਆਂ ਕਿਹਾ ਕਿ ਅਜਿਹੀਆਂ ਵਾਰਦਾਤਾਂ ਮੁਕੰਮਲ ਰੁਕ ਜਾਣੀਆਂ ਚਾਹੀਦੀਆਂ ਹਨ। ਅਜਿਹੇ ਮਾਮਲਿਆਂ 'ਤੇ ਇਨਸਾਫ਼ ਵਿਚ ਦੇਰੀ ਨਹੀਂ ਹੋਣੀ...
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  1 day ago
ਨਵੀਂ ਦਿੱਲੀ, 7 ਦਸੰਬਰ - ਚੀਫ਼ ਜਸਟਿਸ ਐਸ.ਏ. ਬੋਬੜੇ ਨੇ ਇਨਸਾਫ਼ ਦੇ ਨਾਮ 'ਤੇ ਕੀਤੀਆਂ ਜਾਣ ਵਾਲੀਆਂ ਹੱਤਿਆਵਾਂ ਦੀ ਨਿਖੇਧੀ ਕੀਤੀ ਹੈ। ਚੀਫ਼ ਜਸਟਿਸ ਨੇ ਕਿਹਾ ਕਿ ਜਦੋਂ ਇਨਸਾਫ਼ ਬਦਲੇ ਦਾ ਰੂਪ ਲੈਂਦਾ ਹੈ ਤਾਂ ਉਹ ਆਪਣਾ ਚਰਿੱਤਰ ਗੁਆ ਦਿੰਦਾ ਹੈ। ਇਹ ਗੱਲ ਚੀਫ਼...
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  1 day ago
ਨਵੀਂ ਦਿੱਲੀ, 7 ਦਸੰਬਰ - ਦੇਸ਼ ਵਿਚ ਵੱਧ ਰਹੇ ਔਰਤਾਂ ਖਿਲਾਫ ਘਿਣਾਉਣੇ ਅਪਰਾਧ ਤੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ ਤੋਂ ਬਾਅਦ ਦੇਸ਼ ਭਰ ਵਿਚ ਜ਼ਬਰਦਸਤ ਗ਼ੁੱਸਾ ਹੈ। ਉਨਾਓ ਤੋਂ ਲੈ ਕੇ ਲਖਨਊ ਤੇ ਦਿੱਲੀ ਤੱਕ ਜ਼ੋਰਦਾਰ ਪ੍ਰਦਰਸ਼ਨ ਹੋ ਰਹੇ ਹਨ। ਅੱਜ ਸ਼ਾਮ ਮਹਿਲਾ...
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਉਨਾਓ, 7 ਦਸੰਬਰ - ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਉਨਾਓ ਜਬਰ ਜਨਾਹ ਪੀੜਤਾ ਦੇ ਪਰਿਵਾਰਕ ਮੈਂਬਰਾਂ ਨੂੰ 25 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਯੋਗੀ ਸਰਕਾਰ ਵਿਚ ਕੈਬਨਿਟ ਮੰਤਰੀ ਕਮਲਾ ਰਾਣੀ ਵਰੁਣ ਨੇ ਇਸ ਸਬੰਧੀ ਐਲਾਨ...
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  1 day ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  1 day ago
ਨਾਭਾ, 7 ਦਸੰਬਰ (ਕਰਮਜੀਤ ਸਿੰਘ) - ਪੰਜਾਬ ਵਿਚ ਦਿਨੋ-ਦਿਨ ਲੁੱਟ ਖੋਹ ਦੀਆ ਵਾਰਦਾਤਾਂ ਵਿਚ ਲਗਾਤਾਰ ਇਜ਼ਾਫਾ ਹੁੰਦਾ ਜਾ ਰਿਹਾ ਹੈ ਅਤੇ ਲੁਟੇਰੇ ਹੁਣ ਦਿਨ ਦਿਹਾੜੇ ਲੁੱਟ ਦੀਆ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਤਾਜ਼ਾ ਮਾਮਲਾ ਸਾਹਮਣੇ ਆਇਆ ਨਾਭਾ ਵਿਖੇ ਜਿੱਥੇ ਲੁੱਟ...
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  1 day ago
ਲੋਪੋਕੇ, 7 ਦਸੰਬਰ (ਗੁਰਵਿੰਦਰ ਸਿੰਘ ਕਲਸੀ) - ਜ਼ਿਲ੍ਹਾ ਯੂਥ ਕਾਂਗਰਸ ਦੀਆਂ ਚੋਣਾ 'ਚ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਯੂਥ ਕਾਂਗਰਸ ਦੇ ਗੁਰਸੇਵਕ ਸਿੰਘ ਗੈਵੀ ਲੋਪੋਕੇ ਉਪ...
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  1 day ago
ਪੱਟੀ, 7 ਦਸੰਬਰ (ਅਵਤਾਰ ਸਿੰਘ ਖਹਿਰਾ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ ਦੌਰਾਨ ਯੋਧਵੀਰ ਸਿੰਘ 217 ਵੋਟਾਂ ਪ੍ਰਾਪਤ ਕਰਕੇ ਜ਼ਿਲ੍ਹਾ...
ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀ ਚੋਣ 'ਚ ਐਡਵੋਕੇਟ ਘੁੰਮਣ 35 ਵੋਟਾਂ ਨਾਲ ਜਿੱਤੇ
. . .  1 day ago
ਭੁਲੱਥ, 7 ਦਸੰਬਰ (ਸੁਖਜਿੰਦਰ ਸਿੰਘ ਮੁਲਤਾਨੀ)- ਹਲਕਾ ਭੁਲੱਥ ਤੋਂ ਕਾਂਗਰਸ ਇੰਚਾਰਜ ਰਣਜੀਤ ਸਿੰਘ ਰਾਣਾ ਦੇ ਬੇਟੇ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਯੂਥ ਕਾਂਗਰਸ ਦੀ ਚੋਣ...
ਯੂਥ ਕਾਂਗਰਸ ਚੋਣਾਂ : ਤੋਸ਼ਿਤ ਮਹਾਜਨ ਬਣੇ ਜ਼ਿਲ੍ਹਾ ਪਠਾਨਕੋਟ ਦੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ
. . .  1 day ago
ਪਠਾਨਕੋਟ, 7 ਦਸੰਬਰ (ਚੌਹਾਨ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ 'ਚ ਤੋਸ਼ਿਤ ਮਹਾਜਨ ਜ਼ਿਲ੍ਹਾ ਪਠਾਨਕੋਟ ਤੋਂ ਯੂਥ ਕਾਂਗਰਸ ਪ੍ਰਧਾਨ ਬਣੇ ਹਨ। ਜ਼ਿਲ੍ਹਾ ਪ੍ਰਧਾਨ ਲਈ ਦੋ ਉਮੀਦਵਾਰ ਤੋਸ਼ਿਤ ਮਹਾਜਨ...
ਅੱਪਰਬਾਰੀ ਦੁਆਬ ਨਹਿਰ 'ਚੋਂ ਮਿਲੀ ਸਾੜੇ ਗਏ ਡਰੋਨ ਦੀ ਮੋਟਰ
. . .  1 day ago
ਝਬਾਲ, 7 ਦਸੰਬਰ (ਸੁਖਦੇਵ ਸਿੰਘ)- ਝਬਾਲ ਵਿਖੇ ਬੰਦ ਪਈ ਲਕਸ਼ਮੀ ਰਾਈਸ ਮਿੱਲ 'ਚ ਸਾੜੇ ਗਏ ਡਰੋਨ ਨੂੰ ਖ਼ੁਰਦ-ਬੁਰਦ ਕਰਨ ਲਈ ਅੱਪਰਬਾਰੀ ਦੁਆਬ ਨਹਿਰ 'ਚ ਸੁੱਟੇ ਗਏ ਪੁਰਜ਼ਿਆਂ ਨੂੰ ਮੁੜ ਦੋ ਮਹੀਨੇ...
ਬਲਵੀਰ ਸਿੰਘ ਢਿੱਲੋਂ ਨੇ ਯੂਥ ਕਾਂਗਰਸ ਪ੍ਰਧਾਨ ਹਲਕਾ ਗੜ੍ਹਸ਼ੰਕਰ ਦੀ ਚੋਣ ਜਿੱਤੀ
. . .  1 day ago
ਗੜ੍ਹਸ਼ੰਕਰ, 7 ਦਸੰਬਰ (ਧਾਲੀਵਾਲ)- ਬੀਤੇ ਦਿਨੀਂ ਯੂਥ ਕਾਂਗਰਸ ਦੇ ਅਹੁਦੇਦਾਰਾਂ ਦੀਆਂ ਹੋਈਆਂ ਚੋਣਾਂ 'ਚ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਦੀ ਚੋਣ ਬਲਵੀਰ ਸਿੰਘ ਢਿੱਲੋਂ...
ਯੂਥ ਕਾਂਗਰਸ ਦੀਆਂ ਚੋਣਾਂ 'ਚ ਸੰਗਰੂਰ ਜ਼ਿਲ੍ਹੇ 'ਚ ਬਾਜਵਾ ਅਤੇ ਹਲਕੇ 'ਚ ਕਾਂਗੜਾ ਪਰਿਵਾਰ ਪਿਆ ਭਾਰੂ
. . .  1 day ago
ਯੂਥ ਕਾਂਗਰਸ ਚੋਣਾਂ : ਗੁਰੂਹਰਸਹਾਏ ਤੋਂ ਤੀਜੀ ਵਾਰ ਹਲਕਾ ਪ੍ਰਧਾਨ ਬਣੇ ਵਿੱਕੀ ਸਿੱਧੂ
. . .  1 day ago
ਬੰਦੂਕ ਦੀ ਨੋਕ 'ਤੇ ਬੈਂਕ 'ਚੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਬਲਜੀਤ ਸਿੰਘ ਪਾਹੜਾ ਬਣੇ ਗੁਰਦਾਸਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ
. . .  1 day ago
ਅਮਿਤ ਤਿਵਾੜੀ ਖੰਨਾ ਜ਼ਿਲ੍ਹਾ ਅਤੇ ਅੰਕਿਤ ਸ਼ਰਮਾ ਖੰਨਾ ਵਿਧਾਨ ਸਭਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਅੱਸੂ ਸੰਮਤ 549

ਮਾਨਸਾ

ਪਰਾਲੀ ਨਾ ਸਾੜਨ ਦੇ ਵਿਰੋਧ 'ਚ ਜਥੇਬੰਦੀਆਂ ਵਲੋਂ ਕਿਸਾਨਾਂ ਦੀ ਲਾਮਬੱਧੀ ਜਾਰੀ

ਮਾਨਸਾ, 12 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੇ ਦਿੱਤੇ ਜਾ ਰਹੇ ਆਦੇਸ਼ ਅਤੇ ਸਖ਼ਤ ਕਾਰਵਾਈ ਕਰਨ ਦੀਆਂ ਦਿੱਤੀਆਂ ਜਾ ਰਹੀਆਂ ਧਮਕੀਆਂ ਦੇ ਿਖ਼ਲਾਫ਼ ਕਿਸਾਨ ਜਥੇਬੰਦੀਆਂ ਵਲੋਂ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ ਦੌਰਾਨ ਚੁਣੇ 240 ਨੌਜਵਾਨਾਂ ਨੂੰ ਡਿਪਟੀ ਕਮਿਸ਼ਨਰ ਨੇ ਸੌਾਪੇ ਨਿਯੁਕਤੀ ਪੱਤਰ

ਮਾਨਸਾ, 12 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)- ਪਿਛਲੇ ਦਿਨੀਂ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿਖੇ ਲਗਾਏ ਰੁਜ਼ਗਾਰ ਮੇਲੇ ਦੌਰਾਨ ਚੁਣੇ 240 ਬੇਰੁਜ਼ਗਾਰ ਨੌਜਵਾਨਾਂ ਨੂੰ ਡਿਪਟੀ ਕਮਿਸ਼ਨਰ ਮਾਨਸਾ ਧਰਮਪਾਲ ਗੁਪਤਾ ਵੱਲੋਂ ਨਿਯੁਕਤੀ ਪੱਤਰਾਂ ਦੀ ਵੰਡ ...

ਪੂਰੀ ਖ਼ਬਰ »

ਡੀ. ਡੀ. ਪੰਜਾਬੀ ਦੇ ਪ੍ਰੋਗਰਾਮ ਪ੍ਰਮੋਟਰ 'ਤੇ ਸ਼ਰਾਬੀ ਨੇ ਚਾੜਿ੍ਹਆ ਟਰੈਕਟਰ

ਬੋਹਾ, 12 ਅਕਤੂਬਰ (ਸਲੋਚਨਾ ਤਾਂਗੜੀ)- ਡੀ. ਡੀ. ਪੰਜਾਬੀ ਦੇ ਪ੍ਰੋਗਰਾਮ 'ਦੇਖਨਾ ਹੈ ਕਿਸਮੇਂ ਕਿਤਨਾ ਹੈ ਦਮ' ਦੇ ਪ੍ਰਮੋਟਰ ਰਮਨਦੀਪ ਜੋ ਇਸ ਖੇਤਰ ਦੀਆਂ ਵਿੱਦਿਅਕ ਸੰਸਥਾਵਾਂ ਅੰਦਰ ਪੋ੍ਰਗਰਾਮ ਦੀ ਪ੍ਰਮੋਸ਼ਨ ਅਤੇ ਪ੍ਰਚਾਰ ਲਈ ਕਲਾਕਾਰ ਬੱਚਿਆਂ ਨੂੰ ਜੋੜਨ ਹਿਤ ਆਏ ਹੋਏ ...

ਪੂਰੀ ਖ਼ਬਰ »

ਦੂਜੇ ਦਿਨ ਕਲਾਕਾਰਾਂ ਨੇ ਨਾਟਕਾਂ ਰਾਹੀਂ ਗੰਧਲੇ ਰਾਜਨੀਤਿਕ ਵਰਤਾਰੇ 'ਤੇ ਕੀਤਾ ਕਟਾਕਸ਼

ਬੁਢਲਾਡਾ, 12 ਅਕਤੂਬਰ (ਸਵਰਨ ਸਿੰਘ ਰਾਹੀ)- ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮਾਨਸਾ ਜ਼ੋਨ ਦੇ ਤਿੰਨ ਦਿਨਾ ਖੇਤਰੀ ਯੁਵਕ ਮੇਲੇ ਦੇ ਦੂਜੇ ਦਿਨ ਨਾਟਕ ਤੇ ਮਮਿਕਰੀ ਦੀ ਪੇਸ਼ਕਾਰੀ ਦਾ ਦਰਸ਼ਕਾਂ ਨੇ ਖ਼ੂਬ ਆਨੰਦ ਮਾਣਿਆ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਵਲੋਂ ਚੇਤਨਾ ਪ੍ਰੀਖਿਆ 'ਚੋਂ ਅੱਵਲ ਰਹੇ ਵਿਦਿਆਰਥੀ ਦਾ ਸਨਮਾਨ

ਮਾਨਸਾ, 12 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਕੂਲੀ ਵਿਦਿਆਰਥੀਆਂ ਦੀ ਲਈ ਗਈ ਚੇਤਨਾ ਪਰਖ ਪ੍ਰੀਖਿਆ ਦੇ ਮੁਕਾਬਲੇ ਦੇ ਜੇਤੂਆਂ ਨੂੰ ਸਨਮਾਨਿਤ ਕੀਤਾ | ਇੱਥੇ ਕਰਵਾਈ ਗਈ ਪ੍ਰੀਖਿਆ ...

ਪੂਰੀ ਖ਼ਬਰ »

ਔਰਤ ਦੀ ਕੁੱਟਮਾਰ ਨੂੰ ਲੈ ਕੇ ਥਾਣਾ ਬੋਹਾ ਅੱਗੇ ਧਰਨਾ

ਬੋਹਾ, 12 ਅਕਤੂਬਰ (ਸਲੋਚਨਾ ਤਾਂਗੜੀ)- ਨਜ਼ਦੀਕੀ ਪਿੰਡ ਉੱਡਤ ਸੈਦੇਵਾਲਾ ਸਥਿਤ ਨਾਲੀ ਦੇ ਝਗੜੇ ਤੋਂ ਬਾਅਦ ਕਿਸਾਨ ਪਰਿਵਾਰ ਵਲੋਂ ਦਲਿਤ ਮਜ਼ਦੂਰ ਔਰਤ ਦੀ ਕੁੱਟਮਾਰ ਨੂੰ ਲੈ ਕੇ ਪਹਿਲਾਂ ਪਿੰਡ ਪੱਧਰ 'ਤੇ ਮਜ਼ਦੂਰ ਮੁਕਤੀ ਮੋਰਚਾ ਵਲੋਂ ਧਰਨਾ ਮਾਰਨ ਮਗਰੋਂ ਐਲਾਨੇ ...

ਪੂਰੀ ਖ਼ਬਰ »

ਵਿਧਾਇਕ ਮਾਨਸ਼ਾਹੀਆ ਨੇ ਸ਼ਹਿਰ ਦੀਆਂ ਸਮੱਸਿਆਵਾਂ ਬਾਰੇ ਡੀ. ਸੀ. ਨਾਲ ਚਰਚਾ ਕੀਤੀ

ਮਾਨਸਾ, 12 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਆਮ ਆਦਮੀ ਪਾਰਟੀ ਦੇ ਹਲਕਾ ਮਾਨਸਾ ਤੋਂ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਅੱਜ ਸਥਾਨਕ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਧਰਮਪਾਲ ਗੁਪਤਾ ਡਿਪਟੀ ਕਮਿਸ਼ਨਰ ਮਾਨਸਾ ਨਾਲ ਚਰਚਾ ਕੀਤੀ | ਉਨ੍ਹਾਂ ਅਧਿਕਾਰੀ ਦੇ ...

ਪੂਰੀ ਖ਼ਬਰ »

3 ਰੋਜ਼ਾ ਸਾਹਿਤਕ ਦਰਸ਼ਨ ਤੇ ਪੁਸਤਕ ਮੇਲੇ 'ਚ ਪਾਠਕਾਂ ਨੇ ਉਤਸ਼ਾਹ ਨਾਲ ਫੇਰੀ ਪਾਈ

ਮਾਨਸਾ, 12 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਚੇਤਨ ਸਿੰਘ ਸਰਵਹਿੱਤਕਾਰੀ ਸੀ. ਸੈ. ਵਿੱਦਿਆ ਮੰਦਰ ਵਿਖੇ ਤਿੰਨ ਰੋਜ਼ਾ ਸਾਹਿਤਕ ਦਰਸ਼ਨ ਅਤੇ ਪੁਸਤਕ ਮੇਲੇ 'ਚ ਪਾਠਕਾਂ ਨੇ ਉਤਸ਼ਾਹ ਨਾਲ ਫੇਰੀ ਪਾਈ | ਅੱਜ ਅਖੀਰਲੇ ਦਿਨ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਹਲਕਾ ...

ਪੂਰੀ ਖ਼ਬਰ »

ਵਲੰਟੀਅਰ ਅਧਿਆਪਕਾਂ ਨੂੰ ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖ਼ਾਹ

ਹੀਰੋਂ ਖ਼ੁਰਦ, 12 ਅਕਤੂਬਰ (ਪ. ਪ.)- ਸੂਬੇ ਦੇ ਵੱਖ-ਵੱਖ ਸਕੂਲਾਂ ਵਿਚ ਕੰਮ ਕਰਨ ਵਾਲੇ ਈ.ਜੀ. ਐਸ./ਏ. ਆਈ. ਈ./ਐਸ. ਟੀ.ਆਰ ਵਲੰਟੀਅਰ ਅਧਿਆਪਕਾਂ ਨੂੰ ਪਿਛਲੇ 5-6 ਮਹੀਨਿਆਂ ਤੋਂ ਤਨਖ਼ਾਹ ਨਹੀਂ ਮਿਲੀ | ਅਧਿਆਪਕ ਸ਼ੰਕਰ ਦਾਸ, ਮਹਿੰਦਰਪਾਲ ਕੌਰ, ਹਰਮੇਲ ਕੌਰ, ਕਮਲਜੀਤ ਕੌਰ, ਹਰਮੀਤ ...

ਪੂਰੀ ਖ਼ਬਰ »

ਸੂਬਾ ਪੱਧਰੀ ਰੋਸ ਧਰਨਾ 26 ਨੂੰ

ਮਾਨਸਾ, 12 ਅਕਤੂਬਰ (ਸ. ਰਿ.)- ਪਾਵਰਕਾਮ ਅਤੇ ਟਰਾਂਸਕੋ ਕੰਟਰੈਕਟ ਵਰਕਰ ਯੂਨੀਅਨ ਸਬ ਡਵੀਜ਼ਨ ਮਾਨਸਾ ਦੀ ਮੀਟਿੰਗ ਹੋਈ | ਇਸ ਮੌਕੇ ਕੰਟਰੈਕਟ 'ਤੇ ਕੰਮ ਕਰਦੇ ਮੀਟਰ ਰੀਡਰ, ਬਿੱਲ ਵੰਡਕ, ਖ਼ਜ਼ਾਨਚੀ ਅਤੇ ਕੰਪਿਊਟਰ ਅਪਰੇਟਰ ਦੀਆਂ ਸੇਵਾਵਾਂ ਪੱਕੀਆਂ ਨਾ ਕਰਨ ਵਜੋਂ ਉਨ੍ਹਾਂ ...

ਪੂਰੀ ਖ਼ਬਰ »

ਬਰਨਾਲਾ ਨੇ ਮਾਨਸਾ, ਦਿੱਲੀ ਨੇ ਜਾਖਲ ਅਤੇ ਹੁਸ਼ਿਆਰਪੁਰ ਨੇ ਮੋਹਾਲੀ ਨੂੰ ਹਰਾਇਆ

ਮਾਨਸਾ 12 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵੱਲੋਂ ਸਥਾਨਕ ਖ਼ਾਲਸਾ ਸਕੂਲ ਦੇ ਗਰਾਊਾਡ ਕਰਵਾਏ ਜਾ ਰਹੇ ਗੁਰਪ੍ਰੀਤ ਸਿੰਘ ਸਿੱਧੂ ਯਾਦਗਾਰੀ ਆਲ ਇੰਡੀਆ ਕਿ੍ਕਟ ਟੂਰਨਾਮੈਂਟ ਦੇ ਚੌਥੇ ਦਿਨ ਮੁਕਾਬਲੇ ਰੌਚਕ ਤੇ ਫਸਵੇਂ ਰਹੇ | ਅੱਜ ...

ਪੂਰੀ ਖ਼ਬਰ »

ਬੁਢਲਾਡਾ ਦਾ 2000 ਏਕੜ ਰਕਬਾ ਬੰਜਰ ਹੋਣ ਕਿਨਾਰੇ

ਬੁਢਲਾਡਾ, 12 ਅਕਤੂਬਰ (ਦਰਸ਼ਨ ਸਿੰਘ ਬਰ੍ਹੇ)- ਇਸ ਖੇਤਰ ਅੰਦਰ ਧਰਤੀ ਹੇਠਲਾ ਪਾਣੀ ਮਾੜਾ ਹੋਣ ਕਰ ਕੇ ਇੱਥੋਂ ਦੀ ਕਿਸਾਨੀ ਨਹਿਰੀ ਪਾਣੀ ਤੇ ਨਿਰਭਰ ਹੈ ਪ੍ਰੰਤੂ ਇੱਥੋਂ ਦੇ ਕਈ ਪਿੰਡਾਂ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਨਸੀਬ ਹੀ ਨਹੀਂ ਹੋ ਰਿਹਾ | ਬੁਢਲਾਡਾ ਬਰਾਂਚ ਦੀ ...

ਪੂਰੀ ਖ਼ਬਰ »

'ਦ ਰੈਨੇਸਾਂ ਸਕੂਲ ਵਿਖੇ ਟਾਟਾ ਮੋਟਰਜ਼ ਨੇ ਵਰਕਸ਼ਾਪ ਲਗਾਈ ਗਈ

ਮਾਨਸਾ, 12 ਅਕਤੂਬਰ (ਵਿ. ਪ੍ਰਤੀ.)- ਸਥਾਨਕ 'ਦ ਰੈਨੇਸਾਂ ਸਕੂਲ ਵਿਖੇ ਟਾਟਾ ਮੋਟਰਜ਼ ਚੰਡੀਗੜ੍ਹ ਵੱਲੋਂ ਸੇਫ਼ ਸਕੂਲ ਵਾਹਨ ਤਹਿਤ ਵਰਕਸ਼ਾਪ ਲਗਾਈ ਗਈ | ਕੰਪਨੀ ਅਧਿਕਾਰੀ ਵਨੀਤ ਗਰੋਵਰ ਤੇ ਮੈਡਮ ਮਮਤਾ ਨੇ ਡਰਾਈਵਰਾਂ ਤੇ ਕੰਡਕਟਰਾਂ ਨੂੰ ਬੱਚਿਆਂ ਪ੍ਰਤੀ ਵਰਤਾਓ ਬਾਰੇ ...

ਪੂਰੀ ਖ਼ਬਰ »

ਅੱਜ ਬਿਜਲੀ ਸਪਲਾਈ ਰਹੇਗੀ ਬੰਦ

ਸੰਗਤ ਮੰਡੀ, 12 ਅਕਤੂਬਰ (ਅੰਮਿ੍ਤਪਾਲ ਸ਼ਰਮਾ)-ਸਬ ਡਿਵੀਜ਼ਨ ਸੰਗਤ ਅਧੀਨ ਪੈਂਦੇ ਬਿਜਲੀ ਘਰਾਂ ਮਹਿਤਾ ਅਤੇ ਪੱਕਾ ਕਲਾਂ ਦੀ ਬਿਜਲੀ ਸਪਲਾਈ 13 ਅਕਤੂਬਰ ਨੂੰ ਚਾਰ ਘੰਟਿਆਂ ਲਈ ਬੰਦ ਰਹੇਗੀ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐਸ.ਡੀ.ਓ. ਸੰਗਤ ਇੰਜੀਨੀਅਰ ਬਲਜਿੰਦਰ ਸਿੰਘ ਨੇ ...

ਪੂਰੀ ਖ਼ਬਰ »

ਸੜਕਾਂ ਉੱਪਰ ਜਨਰੇਟਰ ਚਲਾਉਣ ਦੀ ਸਖ਼ਤ ਮਨਾਹੀ

ਮਾਨਸਾ, 12 ਅਕਤੂਬਰ (ਸ. ਰਿ.)- ਜ਼ਿਲ੍ਹਾ ਮੈਜਿਸਟੇ੍ਰਟ ਧਰਮਪਾਲ ਗੁਪਤਾ ਨੇ ਮਿਊਾਸਪਲ ਕਮੇਟੀ ਦੀਆਂ ਸੜਕਾਂ ਉੱਪਰ ਜਨਰੇਟਰ ਚਲਾਉਣ ਦੀ ਸਖ਼ਤ ਮਨਾਹੀ ਦਾ ਹੁਕਮ ਜਾਰੀ ਕੀਤਾ ਹੈ | ਹੁਕਮ ਵਿਚ ਉਨ੍ਹਾਂ ਕਿਹਾ ਕਿ ਜਨਰੇਟਰ ਘਰ ਦੀ ਚਾਰ ਦੀਵਾਰੀ ਵਿਚ ਰੱਖੇ ਜਾਣ ਅਤੇ ਧੂੰਏਾ ...

ਪੂਰੀ ਖ਼ਬਰ »

ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ਤਰੱਕੀਆਂ ਦੇ ਮਾਮਲੇ 'ਚ ਬੇਇਨਸਾਫ਼ੀ ਸਹਿਣ ਨਹੀਂ ਕਰੇਗੀ

ਮਾਨਸਾ, 12 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਜਨਰਲ ਕੈਟਾਗਰੀਜ਼ ਵੈੱਲਫੇਅਰ ਫੈਡਰੇਸ਼ਨ ਨੇ ਅਹਿਦ ਕੀਤਾ ਹੈ ਕਿ ਜਥੇਬੰਦੀ ਹੱਕੀ ਮੰਗਾਂ ਲਈ ਤਿੱਖਾ ਸੰਘਰਸ਼ ਕਰੇਗੀ | ਉਨ੍ਹਾਂ ਸਪਸ਼ਟ ਕਿਹਾ ਕਿ ਵੱਖ ਵੱਖ ਵਿਭਾਗਾਂ 'ਚ ਤਰੱਕੀਆਂ ਸਮੇਂ ਕੀਤੀਆਂ ਜਾ ਰਹੀਆਂ ...

ਪੂਰੀ ਖ਼ਬਰ »

ਸਰ ਜੈਫਰੀ ਇੰਸਟੀਚਿਊਟ ਦੇ 2 ਵਿਦਿਆਰਥੀਆਂ ਨੇ ਆਈਲੈਟਸ ਟੈਸਟ 'ਚ ਬਾਜ਼ੀ ਮਾਰੀ

ਮਾਨਸਾ, 12 ਅਕਤੂਬਰ (ਧਾਲੀਵਾਲ)- ਸਥਾਨਕ ਸਰ ਜੈਫਰੀ ਇੰਸਟੀਚਿਊਟ ਦੇ 2 ਹੋਰ ਵਿਦਿਆਰਥੀਆਂ ਨੇ ਆਈਲੈਟਸ ਟੈੱਸਟ 'ਚ ਬਾਜ਼ੀ ਮਾਰੀ ਹੈ | ਸੰਸਥਾ ਦੇ ਚੇਅਰਮੈਨ ਲਖਵਿੰਦਰ ਸਿੰਘ ਮੂਸਾ ਨੇ ਦੱਸਿਆ ਕਿ ਮੋਨਾ ਵਾਲੀਆ ਨੇ ਓਵਰਆਲ 7 ਅਤੇ ਨਵਦੀਪ ਕੌਰ ਪੁੱਤਰੀ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਹੈਰੋਇਨ, ਹਰਿਆਣਾ ਮਾਰਕਾ ਸ਼ਰਾਬ ਤੇ ਲਾਹਣ ਬਰਾਮਦ

ਮਾਨਸਾ, 12 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਮਾਨਸਾ ਨੇ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਹੈਰੋਇਨ, ਹਰਿਆਣਾ ਮਾਰਕਾ ਸ਼ਰਾਬ ਤੇ ਲਾਹਣ ਬਰਾਮਦ ਕਰ ਕੇ ਵੱਖ-ਵੱਖ ਵਿਅਕਤੀਆਂ ਿਖ਼ਲਾਫ਼ ਮੁਕੱਦਮੇ ਦਰਜ ਕੀਤੇ ਹਨ | ਥਾਣਾ ਸ਼ਹਿਰ ਪੁਲਿਸ-1 ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਇਕੱਤਰਤਾ

ਸਰਦੂਲਗੜ੍ਹ, 12 ਅਕਤੂਬਰ (ਪ. ਪ.)- ਸਥਾਨਕ ਸ਼ਹਿਰ ਵਿਖੇ ਨੰਬਰਦਾਰ ਯੂਨੀਅਨ ਤਹਿਸੀਲ ਸਰਦੂਲਗੜ੍ਹ ਦੀ ਇਕੱਤਰਤਾ ਪ੍ਰਧਾਨ ਸਰਬਜੀਤ ਸਿੰਘ ਟਿੱਬੀ ਹਰੀ ਸਿੰਘ ਦੀ ਅਗਵਾਈ'ਚ ਹੋਈ | ਇਸ ਦੌਰਾਨ ਨੰਬਰਦਾਰਾਂ ਲਟਕਦੀਆਂ ਦੀਆਂ ਮੰਗਾਂ ਸਬੰਧੀ ਗੰਭੀਰਤਾ ਨਾਲ ਵਿਚਾਰ ਚਰਚਾ ਕੀਤੀ ...

ਪੂਰੀ ਖ਼ਬਰ »

ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਦੀ ਇਕੱਤਰਤਾ

ਮਾਨਸਾ, 12 ਅਕਤੂਬਰ (ਵਿ. ਪ੍ਰਤੀ.)- ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਮਾਨਸਾ ਦੀ ਮੀਟਿੰਗ ਭਗਵਾਨ ਸਿੰਘ ਭਾਟੀਆ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਭਖਦੀਆਂ ਮੰਗਾਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ ਤੇ ਸਰਕਾਰ ਤੋਂ ਮੰਗ ਕੀਤੀ ਗਈ ਕਿ ਮੰਨੀਆਂ ਮੰਗਾਂ ਨੂੰ ਤੁਰੰਤ ...

ਪੂਰੀ ਖ਼ਬਰ »

'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਸਮਾਗਮ ਕਰਵਾਏ

ਮਾਨਸਾ, 12 ਅਕਤੂਬਰ (ਧਾਲੀਵਾਲ)- ਸਰਕਾਰੀ ਹਾਈ ਸਕੂਲ ਮਾਖਾ ਦੇ ਮੁਖੀ ਬਲਜਿੰਦਰ ਸਿੰਘ ਦੀ ਅਗਵਾਈ 'ਚ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਿੰਡ ਦੀਆਂ ਸਾਂਝੀਆ ਥਾਵਾਂ 'ਤੇ ਬੂਟੇ ਲਗਾਏ ਗਏ | ਸਮਾਜ ਦੀ ਤਰੱਕੀ ਵਿੱਚ ਕੁੜੀਆਂ ਦੇ ...

ਪੂਰੀ ਖ਼ਬਰ »

ਆਂਗਣਵੜੀ ਮੁਲਾਜ਼ਮ ਯੂਨੀਅਨ (ਸੀਟੂ) ਵਲੋਂ ਪਟਿਆਲਾ 'ਚ ਪੱਕਾ ਧਰਨਾ 23 ਤੋਂ

ਮਾਨਸਾ, 12 ਅਕਤੂਬਰ (ਸ. ਰਿ.)- ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਵੱਲੋਂ ਹੱਕੀ ਤੇ ਜਾਇਜ਼ ਮੰਗਾਂ ਮਨਵਾਉਣ ਲਈ ਮੋਤੀ ਮਹਿਲ ਪਟਿਆਲਾ ਅੱਗੇ ਪੱਕਾ ਧਰਨਾ 23 ਅਕਤੂਬਰ ਤੋਂ ਲਗਾਇਆ ਜਾਵੇਗਾ | ਇਹ ਪ੍ਰਗਟਾਵਾ ਜਥੇਬੰਦੀ ਦੀ ਇਕੱਤਰਤਾ 'ਚ ਜ਼ਿਲ੍ਹਾ ਸਕੱਤਰ ਚਰਨਜੀਤ ਕੌਰ ਨੇ ...

ਪੂਰੀ ਖ਼ਬਰ »

ਗੋਡਿਆਂ ਦੀ ਬਿਮਾਰੀ ਨਾਲ ਪੀੜਤ ਮਰੀਜ਼ਾਂ ਨੂੰ ਹੁਣ ਆਪ੍ਰੇਸ਼ਨ ਕਰਵਾਉਣ ਦੀ ਲੋੜ ਨਹੀਂ-ਡਾ: ਅਨਿਲ ਕੁਮਾਰ

ਤਲਵੰਡੀ ਸਾਬੋ, 12 ਅਕਤੂਬਰ (ਅ.ਬ.)-ਗੋਡਿਆਂ ਦੀ ਬਿਮਾਰੀ ਨਾਲ ਪੀੜ੍ਹਤ ਮਰੀਜ਼ਾਂ ਨੂੰ ਹੁਣ ਅਪ੍ਰੇਸ਼ਨ ਕਰਾਉਣ ਜਾਂ ਅੰਗਰੇਜ਼ੀ ਦਵਾਈਆਂ ਖਾਣ ਦੀ ਲੋੜ ਨਹੀਂ ਪਵੇਗੀ, ਕਿਉਂ ਕਿ ਗੋਡਿਆਂ ਦੀ ਬਿਮਾਰੀ ਦਾ ਇਲਾਜ ਪੈਰਾਗਾਨ ਨੀ ਬਰੇਸ ਲਗਾ ਕੇ ਕੀਤਾ ਜਾ ਰਿਹਾ ਹੈ, ਜਿਸ ਨਾਲ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਾਂ ਵਲੋਂ ਭੀਖੀ 'ਚ ਰੋਸ ਪ੍ਰਦਰਸ਼ਨ

ਭੀਖੀ, 12 ਅਕਤੂਬਰ (ਬਲਦੇਵ ਸਿੰਘ ਸਿੱਧੂ)- ਸੂਬਾ ਕਮੇਟੀ ਦੇ ਸੱਦੇ ਤੇ ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਪੰਜਾਬ ਬਲਾਕ ਭੀਖੀ ਵੱਲੋਂ ਜੀ. ਐਸ. ਟੀ. ਅਤੇ ਕਾਲੇ ਕਾਨੰੂਨਾਂ ਦੇ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਵੈਦ ਧੰਨਾ ਮੱਲ ਗੋਇਲ ਅਤੇ ਜ਼ਿਲ੍ਹਾ ਪ੍ਰਧਾਨ ਵੈਦ ਤਾਰਾ ਚੰਦ ਭਾਵਾ ਨੇ ਕਿਹਾ ਕਿ ਸਰਕਾਰ ਜੀ. ਐਸ. ਟੀ. ਲਗਾ ਕੇ ਪਿੰਡਾਂ ਚ ਵੱਸਦੇ ਗ਼ਰੀਬ ਲੋਕਾਂ ਤੋਂ ਸਿਹਤ ਸਹੂਲਤਾਂ ਖੋਹ ਰਹੀ ਹੈ | ਪਿੰਡਾਂ ਵਿਚ ਕੰਮ ਕਰਨ ਵਾਲੇ ਮੈਡੀਕਲ ਪੈ੍ਰਕਟੀਸ਼ਨਰ ਵੀ ਰੋਜ਼ੀ ਰੋਟੀ ਤੋਂ ਮੁਥਾਜ ਹੋ ਜਾਣਗੇ | ਉਨ੍ਹਾਂ ਕਿਹਾ ਕਿ ਭਵਿੱਖੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਜੇਕਰ ਜੀ. ਐਸ. ਟੀ. ਵਾਪਸ ਨਾ ਲਿਆ ਤਾਂ ਆਉਣ ਵਾਲੇ ਸਮੇਂ 'ਚ ਐਸੋਸੀਏਸ਼ਨ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ | ਇਸ ਮੌਕੇ ਐਸੋਸੀਏਸ਼ਨ ਵੱਲੋਂ ਤਹਿਸੀਲਦਾਰ ਭੀਖੀ ਨੂੰ ਮੰਗ ਪੱਤਰ ਵੀ ਦਿੱਤਾ ਗਿਆ | ਇਸ ਮੌਕੇ ਹਰਚੰਦ ਮੱਤੀ, ਸਤਪਾਲ ਰਿਸ਼ੀ, ਜਸਵੀਰ ਸਿੰਘ ਖੀਵਾ, ਸਤਵੰਤ ਸਿੰਘ, ਪਾਲ ਸਿੰਘ, ਗੋਰਾ ਲਾਲ, ਅਮਿ੍ਤਪਾਲ ਸਿੰਘ, ਜਸਵੰਤ ਸਿੰਘ ਮਨਜੀਤ ਸਿੰਘ, ਰਾਮ ਲਾਲ, ਰਾਜ ਮੌਜੋ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਮੀਰਪੁਰ ਖ਼ੁਰਦ ਵਿਖੇ ਮਗਨਰੇਗਾ ਕੰਮ ਦੀ ਸ਼ੁਰੂਆਤ

ਸਰਦੂਲਗੜ੍ਹ, 12 ਅਕਤੂਬਰ (ਪ. ਪ.)- ਮੀਰਪੁਰ ਖ਼ੁਰਦ ਵਿਖੇ ਮਗਨਰੇਗਾ ਦੇ ਕੰਮ ਦੀ ਮੁੜ ਤੋਂ ਸ਼ੁਰੂਆਤ ਹੋਈ | ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਗੁਰਮੇਲ ਸਿੰਘ ਨੇ ਮੌਕੇ 'ਤੇ ਜਾ ਕੇ ਕੰਮ ਦਾ ਜਾਇਜ਼ਾ ਲਿਆ ਤੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਬੱਚਿਆਂ ਨੂੰ ਦਿੱਤੇ ਜਾਂਦੇ ...

ਪੂਰੀ ਖ਼ਬਰ »

'ਬੇਟੀ ਬਚਾਓ ਬੇਟੀ ਪੜ੍ਹਾਓ' ਤਹਿਤ ਸਮਾਗਮ ਕਰਵਾਇਆ

ਬੁਢਲਾਡਾ, 12 ਅਕਤੂਬਰ (ਸਵਰਨ ਸਿੰਘ ਰਾਹੀ)- 'ਬੇਟੀ ਬਚਾਓ ਬੇਟੀ ਪੜਾਓ' ਮੁਹਿੰਮ ਤਹਿਤ ਸਥਾਨਕ ਸਬਡਵੀਜ਼ਨਲ ਸਿਵਲ ਪ੍ਰਸ਼ਾਸਨ ਵੱਲੋਂ ਸਮਾਗਮ ਕਰਵਾਇਆ ਗਿਆ | ਸੰਬੋਧਨ ਕਰਦਿਆਂ ਤਹਿਸੀਲਦਾਰ ਸੁਰਿੰਦਰਪਾਲ ਸਿੰਘ ਨੇ ਕਿਹਾ ਕਿ ਧੀਆਂ ਰੱਬ ਦੀ ਦਿੱਤੀ ਅਨਮੋਲ ਦਾਤ ਹਨ, ਜਿਸ ...

ਪੂਰੀ ਖ਼ਬਰ »

ਟਰਾਂਸਫ਼ਾਰਮਰਾਂ 'ਚੋਂ ਸਾਮਾਨ ਚੋਰੀ

ਬਰੇਟਾ, 12 ਅਕਤੂਬਰ (ਰਵਿੰਦਰ ਕੌਰ ਮੰਡੇਰ)- ਪਿੰਡ ਸ਼ੇਖੂਪੁਰ ਖੁਡਾਲ ਦੇ ਖੇਤਾਂ ਵਿਚੋਂ ਇੱਕੋ ਰਾਤ ਵਿਚ 3 ਟਰਾਂਸਫ਼ਾਰਮਰਾਂ ਵਿਚੋਂ ਕੀਮਤੀ ਸਮਾਨ ਚੋਰੀ ਹੋਣ ਦੀ ਸਮਾਚਾਰ ਮਿਲਿਆ ਹੈ ਅਤੇ ਇਕ ਹੋਰ ਟਰਾਂਸਫ਼ਾਰਮਰ ਵੀ ਜੋ ਖੋਲਿ੍ਹਆ ਸੀ 'ਚ ਵਿਚ ਐਲੂਮੀਨੀਅਮ ਪਾਇਆ ਹੋਣ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX