ਤਾਜਾ ਖ਼ਬਰਾਂ


ਹਿਮਾਚਲ ਪ੍ਰਦੇਸ਼ ਸਰਕਾਰ ਬੱਸਾਂ ਦੇ ਕਿਰਾਏ 'ਚ ਕਰੇਗੀ 24 % ਦਾ ਵਾਧਾ
. . .  1 day ago
ਸ਼ਿਮਲਾ ,24 ਸਤੰਬਰ -ਹਿਮਾਚਲ ਸਰਕਾਰ ਹਿਮਾਚਲ ਰੋਡ ਟਰਾਂਸਪੋਰਟ ਅਤੇ ਨਿੱਜੀ ਬੱਸਾਂ ਦੇ ਕਿਰਾਏ 'ਚ 24% ਦਾ ਵਾਧਾ ਕਰੇਗੀ।
ਮਾਧੋਪੁਰ ਹੈੱਡ ਵਰਕਸ ਤੋਂ ਪਾਕਿਸਤਾਨ ਨੂੰ ਛਡਿਆ 25650 ਹਜ਼ਾਰ ਕਿਉਸਕ ਪਾਣੀ
. . .  1 day ago
ਮਾਧੋਪੁਰ ,24 ਸਤੰਬਰ (ਨਰੇਸ਼ ਮਹਿਰਾ) - ਮਾਧੋਪੁਰ ਖੇਤਰ ਵਿਚ ਹੋਈ ਭਾਰੀ ਬਾਰਸ਼ ਦੇ ਚਲਦੇ ਮਾਧੋਪੁਰ ਹੈੱਡ ਵਰਕਸ ਤੋਂ ਅੱਜ 25650 ਹਜ਼ਾਰ ਕਿਉਸਕ ਪਾਣੀ ਡਾਊਨ ਸਟ੍ਰੀਮ ਮਤਲਬ ਪਾਕਿਸਤਾਨ ਨੂੰ ਪਾਣੀ ਛਡਿਆ ਜਾ ਰਿਹਾ ਹੈ ...
ਰਣਜੀਤ ਸਾਗਰ ਡੈਮ ਦੀ ਝੀਲ ਦੇ ਪੱਧਰ 525.65 ਮੀਟਰ ਪਹੁੰਚਿਆ
. . .  1 day ago
ਸ਼ਾਹਪੁਰ ਕੰਢੀ, 24 ਸਤੰਬਰ (ਰਣਜੀਤ ਸਿੰਘ)-ਪਿਛਲੇ ਤਿੰਨ ਦਿਨਾਂ ਤੋਂ ਹੋ ਰਹੀ ਬਰਸਾਤ ਕਾਰਨ ਰਣਜੀਤ ਸਾਗਰ ਡੈਮ ਦੀ ਝੀਲ ਦਾ ਪੱਧਰ 525.65 ਮੀਟਰ ਤੱਕ ਪਹੁੰਚ ਗਿਆ ਜੋ ਕਿ ਅੱਜ ਤੱਕ ਦਾ ਰਿਕਾਰਡ ਹੈ। ਇਸ ਤੋਂ ਪਹਿਲਾਂ ਸਭ ਤੋਂ ਵੱਧ 525.25 ਰਿਕਾਰਡ ਕੀਤਾ...
ਤਪਾ ਮੰਡੀ ਤੇ ਨੇੜਲੇ ਇਲਾਕਿਆਂ 'ਚ ਭਾਰੀ ਮੀਂਹ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਤਪਾ ਮੰਡੀ,24 ਸਤੰਬਰ (ਪ੍ਰਵੀਨ ਗਰਗ)- ਬੀਤੇ ਦਿਨਾਂ ਤੋਂ ਹੋਈ ਭਾਰੀ ਬਾਰਿਸ਼ ਅਤੇ ਤੇਜ਼ ਹਵਾਵਾਂ ਚੱਲਣ ਕਾਰਨ ਤਪਾ ਮੰਡੀ ਅਤੇ ਨਾਲ ਲੱਗਦੇ ਆਸ ਪਾਸ ਦੇ ਇਲਾਕਿਆਂ ਵਿਚ ਨਰਮੇ ਅਤੇ ਝੋਨੇ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ...
ਪਟਿਆਲਾ ਰੈਲੀ ਸਬੰਧੀ ਸੁਖਬੀਰ ਸਿੰਘ ਬਾਦਲ ਨੇ ਕੀਤੀ ਮੀਟਿੰਗ
. . .  1 day ago
ਪਟਿਆਲਾ, 24 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪਟਿਆਲਾ ਵਿਖੇ 7 ਅਕਤੂਬਰ ਦਿਨ ਐਤਵਾਰ ਨੂੰ ਕੀਤੀ ਜਾਣ ਵਾਲੀ ਰੈਲੀ ਸਬੰਧੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਦੀ ...
ਗੰਗਕਨਾਲ ਨਹਿਰ 'ਚ ਪਿਆ ਪਾੜ, ਫ਼ਸਲਾਂ ਦਾ ਨੁਕਸਾਨ ਹੋਣ ਦੀ ਸੰਭਾਵਨਾ
. . .  1 day ago
ਫ਼ਾਜ਼ਿਲਕਾ, 24 ਸਤੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ ਦੀ ਮੰਡੀ ਅਰਨੀਵਾਲਾ ਦੇ ਪਿੰਡ ਘਟਿਆਵਾਲੀ ਬੋਦਲਾ ਅਤੇ ਪਿੰਡ ਅਲਿਆਣਾ ਦੇ ਵਿਚਕਾਰੋਂ ਅਚਾਨਕ ਗੰਗਕਨਾਲ ਨਹਿਰ 'ਚ ਕਰੀਬ 30-40 ਫੁੱਟ ਦਾ ਪਾੜ ਪੈ ਗਿਆ ਹੈ ਅਤੇ ਬੜੀ ਤੇਜ਼ੀ ਨਾਲ ਨਹਿਰ ਦਾ....
ਸੂਬੇ 'ਚ ਮੀਂਹ ਕਾਰਨ ਪੈਦਾ ਹੋਏ ਹਾਲਤਾਂ ਨੂੰ ਦੇਖਦਿਆਂ ਕੈਪਟਨ ਨੇ ਬੁਲਾਈ ਐਮਰਜੈਂਸੀ ਬੈਠਕ
. . .  1 day ago
ਚੰਡੀਗੜ੍ਹ, 24 ਸਤੰਬਰ- ਸੂਬੇ 'ਚ ਪਿਛਲੇ ਕੁੱਝ ਦਿਨਾਂ ਤੋਂ ਪੈ ਰਹੇ ਲਗਾਤਾਰ ਮੀਂਹ ਕਾਰਨ ਪੈਦਾ ਹੋਏ ਸੰਕਟਕਾਲੀਨ ਹਾਲਤਾਂ ਨੂੰ ਦੇਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਐਮਰਜੈਂਸੀ ਬੈਠਕ ਬੁਲਾਈ ਗਈ ਹੈ। ਇਸ ਬੈਠਕ 'ਚ ਮੁੱਖ ਮੰਤਰੀ ਨੇ ਸੂਬੇ 'ਚ ....
ਪ੍ਰਧਾਨ ਮੰਤਰੀ ਮੋਦੀ ਨੇ ਸਿੱਕਮ ਨੂੰ ਦਿੱਤਾ ਪਹਿਲੇ ਹਵਾਈ ਅੱਡੇ ਦਾ ਤੋਹਫ਼ਾ
. . .  1 day ago
ਗੰਗਟੋਕ, 24 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਿੱਕਮ ਦੇ ਪਾਕਯੋਂਗ 'ਚ ਬਣੇ ਸੂਬੇ ਦੇ ਪਹਿਲੇ ਹਵਾਈ ਅੱਡੇ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸੂਬੇ ਦੇ ਮੁੱਖ ਮੰਤਰੀ ਪਵਨ ਚਾਮਲਿੰਗ ਅਤੇ ਕੇਂਦਰੀ ਮੰਤਰੀ ਸੁਰੇਸ਼ ਪ੍ਰਭੂ ਵੀ ਮੌਜੂਦ ਸਨ। ਸਾਲ 2009...
ਚੰਡੀਗੜ੍ਹ : ਪੁਲ 'ਤੇ ਪਾਣੀ ਆਉਣ ਕਾਰਨ ਫਸੀ ਕਾਰ, ਟਲਿਆ ਵੱਡਾ ਹਾਦਸਾ
. . .  1 day ago
ਚੰਡੀਗੜ੍ਹ, 24 ਸਤੰਬਰ- ਚੰਡੀਗੜ੍ਹ ਦੇ ਦਾਦੂਮਾਜਰਾ ਅਤੇ ਟੋਂਗਾ ਪਿੰਡ ਨੂੰ ਜੋੜਦੇ ਪੁਲ 'ਤੇ ਅੱਜ ਇੱਕ ਵੱਡਾ ਹਾਦਸਾ ਵਾਪਰਨੋਂ ਟਲ ਗਿਆ। ਇਸ ਪੁਲ 'ਤੇ ਪਾਣੀ ਆਉਣ ਕਾਰਨ ਇੱਕ ਫਸ ਗਈ। ਹਾਲਾਂਕਿ ਇਸ ਦੌਰਾਨ ਕਾਰ ਸਵਾਰ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ...
ਕਾਰ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਨਾਭਾ, 24 ਸਤੰਬਰ (ਕਰਮਜੀਤ ਸਿੰਘ)- ਨਾਭਾ ਦੇ ਸਰਕੂਲਰ ਰੋਡ 'ਤੇ ਅੱਜ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਚਾਲਕ ਔਰਤ ਦੀ ਮੌਤ ਹੋ ਗਈ, ਜਦਕਿ ਉਸ ਦਾ ਭਰਾ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਮ੍ਰਿਤਕ ਔਰਤ ਦੀ ਪਹਿਚਾਣ ਕਿਰਨਪ੍ਰੀਤ...
ਪੰਜਾਬ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 24 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਗਾਤਾਰ ਪੈ ਰਹੇ ਭਾਰੀ ਮੀਂਹ ਅਤੇ ਹੜ੍ਹ ਦੇ ਖ਼ਤਰੇ ਕਾਰਨ ਸੂਬੇ ਦੇ ਸਾਰੇ ਵਿੱਦਿਅਕ ਅਦਾਰਿਆਂ (ਸਕੂਲਾਂ, ਕਾਲਜਾਂ) 'ਚ ਕੱਲ੍ਹ ਭਾਵ 25 ਸਤੰਬਰ ਨੂੰ ਛੁੱਟੀ ਦਾ ਐਲਾਨ...
ਸੰਗਰੂਰ 'ਚ ਮੀਂਹ ਅਤੇ ਹਵਾਵਾਂ ਨੇ ਪੱਕਣ ਕਿਨਾਰੇ ਆਈ ਫ਼ਸਲ ਵਿਛਾਈ
. . .  1 day ago
ਸੰਗਰੂਰ, 24 ਸਤੰਬਰ (ਧੀਰਜ ਪਸ਼ੌਰੀਆ)- ਸੰਗਰੂਰ 'ਚ ਤਿੰਨ ਦਿਨਾਂ ਤੋਂ ਪੈ ਰਹੇ ਮੀਂਹ ਅਤੇ ਚੱਲ ਰਹੀਆਂ ਹਵਾਵਾਂ ਨੇ ਕਈ ਥਾਵਾਂ 'ਤੇ ਅਗੇਤੀ ਕਿਸਮ ਦੀਆਂ ਪੱਕਣ ਕਿਨਾਰੇ ਆਈਆਂ ਝੋਨੇ ਦੀਆਂ ਫ਼ਸਲਾਂ ਨੂੰ ਵਿਛਾ ਕੇ ਰੱਖ ਦਿੱਤਾ ਹੈ, ਜਿਸ ਨਾਲ ਝਾੜ 'ਤੇ ਬੁਰਾ ਅਸਰ ਪਵੇਗਾ...
ਭਾਰੀ ਮੀਂਹ ਤੋਂ ਬਾਅਦ ਹਿਮਾਚਲ ਪ੍ਰਦੇਸ਼ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਸ਼ਿਮਲਾ, 24 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ 'ਚ ਅੱਜ ਦੁਪਹਿਰੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 3.7 ਮਾਪੀ ਗਈ। ਉੱਥੇ ਹੀ ਇਸ ਕਾਰਨ ਇੱਥੇ ਕਿਸੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ...
ਮੀਂਹ ਕਾਰਨ ਹੁਸ਼ਿਆਰਪੁਰ 'ਚ ਡਿੱਗੇ ਦਰਜਨਾਂ ਘਰ, ਪਰਿਵਾਰਾਂ ਨੇ ਧਰਮਸ਼ਾਲਾ 'ਚ ਲਈ ਸ਼ਰਨ
. . .  1 day ago
ਮਾਹਿਲਪੁਰ 24 ਸਤੰਬਰ ( ਦੀਪਕ ਅਗਨੀਹੋਤਰੀ)- ਹੁਸ਼ਿਆਰਪੁਰ ਦੇ ਬਲਾਕ ਮਾਹਿਲਪੁਰ ਦੇ ਪਿੰਡ ਲਾਲਵਣ ਵਿਖੇ ਪਿਛਲੇ ਕੁਝ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਦਰਜਨ ਦੇ ਕਰੀਬ ਘਰ ਡਿੱਗ ਪਏ। ਪ੍ਰਸ਼ਾਸਨ ਨੂੰ ਵਾਰ-ਵਾਰ ਬੇਨਤੀਆਂ ਕਰਨ ਦੇ ਬਾਵਜੂਦ ਅਜੇ ਤੱਕ...
ਡੇਅਰੀ ਦੀ ਡਿੱਗੀ ਛੱਤ, 15 ਪਸ਼ੂ ਮਲਬੇ ਹੇਠਾਂ ਦੱਬੇ
. . .  1 day ago
ਲੁਧਿਆਣਾ, 24 ਸਤੰਬਰ (ਅਮਰੀਕ ਸਿੰਘ ਬੱਤਰਾ)- ਭਾਰੀ ਮੀਂਹ ਕਾਰਨ ਪਿੰਡ ਲੁਹਾਰਾ ਦੇ ਨਜ਼ਦੀਕ ਅੱਜ ਇੱਕ ਡੇਅਰੀ ਦੀ ਛੱਤ ਡਿੱਗਣ ਕਾਰਨ 15 ਪਸ਼ੂ ਮਲਬੇ ਹੇਠਾਂ ਦੱਬੇ ਗਏ। ਇਨ੍ਹਾਂ 'ਚੋਂ 5 ਪਸ਼ੂਆਂ ਦੀ ਮੌਤ ਹੋ ਗਈ। ਨਗਰ ਨਿਗਮ ਪ੍ਰਸ਼ਾਸਨ ਵਲੋਂ ਰਾਹਤ ਕਾਰਜ...
ਪਿੰਡ ਉੱਗਰ ਔਲਖ 'ਚ ਗਰੀਬ ਪਰਿਵਾਰ ਦੇ ਕਮਰਿਆਂ ਦੀਆਂ ਡਿੱਗੀਆਂ ਛੱਤਾਂ, ਪਤੀ ਪਤਨੀ ਜ਼ਖਮੀ
. . .  1 day ago
ਸੰਗਰੂਰ 'ਚ ਡੇਂਗੂ ਕਹਿਰ ਲਗਾਤਾਰ ਜਾਰੀ, 243 ਮਾਮਲੇ ਆਏ ਸਾਹਮਣੇ
. . .  1 day ago
ਸ੍ਰੀ ਮੁਕਤਸਰ ਸਾਹਿਬ: ਭਾਰੀ ਮੀਂਹ ਕਾਰਨ ਝੋਨੇ ਤੇ ਨਰਮੇ ਦੀ ਪੱਕੀ ਫ਼ਸਲ ਹੋਈ ਖਰਾਬ
. . .  1 day ago
ਭਾਰੀ ਮੀਂਹ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਲੋਕਾਂ ਨੂੰ ਘਰਾਂ 'ਚ ਰਹਿਣ ਦੀ ਕੀਤੀ ਅਪੀਲ
. . .  1 day ago
ਪੰਜਾਬ ਅਤੇ ਹਰਿਆਣਾ 'ਚ ਆਉਣ ਵਾਲੇ ਕੁਝ ਘੰਟਿਆ ਦੌਰਾਨ ਮੀਂਹ ਪੈਣ ਦੀ ਸੰਭਾਵਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਕੱਤਕ ਸੰਮਤ 549
ਵਿਚਾਰ ਪ੍ਰਵਾਹ: ਕਰਤੱਵ ਦਾ ਪਾਲਣ ਕਰਨ ਵਾਲੇ ਵਿਅਕਤੀ ਕਦੇ ਵੀ ਨਿਰਾਸ਼ ਨਹੀਂ ਹੁੰਦੇ। -ਸਰਦਾਰ ਪਟੇਲ

ਪਹਿਲਾ ਸਫ਼ਾ

ਪੰਜਾਬ 'ਚ ਦੀਵਾਲੀ ਮੌਕੇ ਪਿਛਲੇ ਸਾਲ ਦੇ 70 ਦੇ ਮੁਕਾਬਲੇ ਇਸ ਵਾਰ ਹਵਾ ਪ੍ਰਦੂਸ਼ਣ 24 ਫ਼ੀਸਦੀ ਰਿਹਾ

ਲੁਧਿਆਣਾ 'ਚ 416 ਤੇ ਅੰਮਿ੍ਤਸਰ 'ਚ 333 ਏਅਰ ਕੁਆਲਿਟੀ ਇੰਡੈਕਸ ਮਾਪਿਆ ਪੁਨੀਤ ਬਾਵਾ, ਸ਼ਿਵ ਸ਼ਰਮਾ ਲੁਧਿਆਣਾ/ਜਲੰਧਰ, 20 ਅਕਤੂਬਰ -ਪੰਜਾਬ ਅੰਦਰ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਪਟਾਕੇ ਵੇਚਣ ਤੇ ਲਗਾਈ ਪਾਬੰਦੀ ਤੇ ਚਲਾਉਣ ਲਈ ਸਮਾਂ ਨਿਸ਼ਚਿਤ ਕਰਨ ਦੇ ਬਾਵਜੂਦ ਹਵਾ ...

ਪੂਰੀ ਖ਼ਬਰ »

ਕਿਸਾਨਾਂ ਨੂੰ ਕਰਜ਼ਾ ਮੁਕਤ ਕਰਨ ਲਈ ਸਰਕਾਰ ਆਮਦਨ ਗਹਿਣੇ ਕਰੇਗੀ

ਮੇਜਰ ਸਿੰਘ ਜਲੰਧਰ, 20 ਅਕਤੂਬਰ-ਪੰਜਾਬ ਸਰਕਾਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਲਈ ਜਦ ਕਿਧਰੋਂ ਵੀ ਧੇਲਾ ਨਹੀਂ ਮਿਲਿਆ ਤਾਂ ਉਸ ਨੇ ਅਕਾਲੀ ਸਰਕਾਰ ਦੇ ਕਦਮ ਚਿੰਨ੍ਹਾਂ ਉੱਪਰ ਚਲਦਿਆਂ ਮੰਡੀ ਬੋਰਡ ਦੀ ਆਮਦਨ ਹੀ ਗਹਿਣੇ ਧਰਨ ਦਾ ਫ਼ੈਸਲਾ ਕਰ ਲਿਆ ਹੈ ਤੇ ਇਸ ਮਕਸਦ ...

ਪੂਰੀ ਖ਼ਬਰ »

ਪੰਜਾਬ ਦੇ 800 ਸਰਕਾਰੀ ਪ੍ਰਾਇਮਰੀ ਸਕੂਲ ਬੰਦ ਕਰਨ ਦਾ ਫ਼ੈਸਲਾ

ਹਰਦੀਪ ਸਿੰਘ ਢੀਂਡਸਾ ਨੂਰਪੁਰ ਬੇਦੀ, 20 ਅਕਤੂਬਰ-ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਵਿਦਿਆਰਥੀਆਂ ਦੀ ਘਟ ਰਹੀ ਗਿਣਤੀ ਕਾਰਨ ਸਿੱਖਿਆ ਵਿਭਾਗ ਨੇ ਸੂਬੇ ਦੇ 20 ਤੋਂ ਘੱਟ ਗਿਣਤੀ ਵਾਲੇ 800 ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰ ਕੇ ਨੇੜਲੇ ਸਰਕਾਰੀ ...

ਪੂਰੀ ਖ਼ਬਰ »

ਆਰ. ਐਸ. ਐਸ. ਆਗੂ ਹੱਤਿਆ ਮਾਮਲੇ ਦੀ ਜਾਂਚ ਐਨ. ਆਈ. ਏ. ਹਵਾਲੇ

ਲੁਧਿਆਣਾ, 20 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਗਨਦੀਪ ਕਾਲੋਨੀ ਵਿਚ ਪਿਛਲੇ ਦਿਨੀਂ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਆਰ. ਐਸ. ਐਸ. ਆਗੂ ਸ੍ਰੀ ਰਵਿੰਦਰ ਗੁਸਾਈਾ ਦੀ ਕੀਤੀ ਹੱਤਿਆ ਦੀ ਜਾਂਚ ਹੁਣ ਕੌਮੀ ਜਾਂਚ ਏਜੰਸੀ (ਐਨ. ਆਈ. ਏ.) ਕਰੇਗੀ | ਜਾਣਕਾਰੀ ...

ਪੂਰੀ ਖ਼ਬਰ »

ਹਿਮਾਚਲ 'ਚ ਕਾਂਗਰਸ ਤੇ ਭਾਜਪਾ ਦੋਵਾਂ ਨੇ ਸਿੱਖਾਂ ਤੇ ਮੁਸਲਮਾਨਾਂ ਨੂੰ ਠੁਕਰਾਇਆ

ਐਨ.ਐਸ. ਪਰਵਾਨਾ ਚੰਡੀਗੜ੍ਹ, 20 ਅਕਤੂਬਰ-ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੀਆਂ 9 ਨਵੰਬਰ ਨੂੰ ਹੋਣ ਵਾਲੀਆਂ ਚੋਣਾਂ 'ਚ 2 ਪ੍ਰਮੁੱਖ ਸਿਆਸੀ ਪਾਰਟੀਆਂ ਕਾਂਗਰਸ ਤੇ ਭਾਰਤੀ ਜਨਤਾ ਪਾਰਟੀ ਨੇ ਟਿਕਟਾਂ ਦੀ ਵੰਡ ਨੂੰ ਲੈ ਕੇ ਦੇਸ਼ ਦੀਆਂ 2 ਘੱਟ ਗਿਣਤੀਆਂ ਸਿੱਖਾਂ ਤੇ ...

ਪੂਰੀ ਖ਼ਬਰ »

ਅਫ਼ਗਾਨਿਸਤਾਨ ਦੀਆਂ ਦੋ ਮਸਜਿਦਾਂ 'ਚ ਆਤਮਘਾਤੀ ਹਮਲੇ-63 ਮੌਤਾਂ

ਕਾਬੁਲ, 20 ਅਕਤੂਬਰ (ਏਜੰਸੀ)-ਅਫ਼ਗਾਨਿਸਤਾਨ 'ਚ ਅੱਜ ਦੋ ਵੱਖ-ਵੱਖ ਮਸਜਿਦਾਂ 'ਚ ਹੋਏ ਆਤਮਘਾਤੀ ਹਮਲਿਆਂ 'ਚ 63 ਲੋਕ ਮਾਰੇ ਗਏ | ਅਫ਼ਗਾਨਿਸਤਾਨ ਦੇ ਗ੍ਰਹਿ ਵਿਭਾਗ ਦੇ ਬੁਲਾਰੇ ਮੇਜਰ ਜਨਰਲ ਅਲੀ ਮਸਤ ਮੋਮਾਂਦ ਨੇ ਦੱਸਿਆ ਕਿ ਪਹਿਲਾ ਧਮਾਕਾ ਕਾਬੁਲ ਦੀ ਇਮਾਮ-ਜ਼ਮਨ ਮਸਜਿਦ ...

ਪੂਰੀ ਖ਼ਬਰ »

ਤਾਜ ਮਹੱਲ ਇਕ ਸੁੰਦਰ ਕਬਰਸਤਾਨ- ਅਨਿਲ ਵਿੱਜ

ਨਵੀਂ ਦਿੱਲੀ, 20 ਅਕਤੂਬਰ (ਏਜੰਸੀ)-ਹਰਿਆਣਾ ਸਰਕਾਰ ਦੇ ਵਿਗਿਆਨ ਤੇ ਤਕਨੀਕੀ ਮੰਤਰੀ ਅਨਿਲ ਵਿੱਜ ਨੇ ਤਾਜ ਮਹੱਲ ਨੂੰ ਕਬਰਸਤਾਨ ਦੱਸਿਆ ਹੈ | ਉਨ੍ਹਾਂ ਕਿਹਾ ਕਿ ਤਾਜ ਮਹੱਲ ਇਕ ਸੁੰਦਰ ਕਬਰਸਤਾਨ ਹੈ | ਇਹੀ ਕਾਰਨ ਹੈ ਇਕ ਇਸ ਨੂੰ ਅਸ਼ੁੱਭ ਮੰਨਿਆ ਜਾਂਦਾ ਹੈ | ਇਸ ਦੀ ਫ਼ੋਟੋ, ...

ਪੂਰੀ ਖ਼ਬਰ »

ਨਵਾਜ਼ ਸ਼ਰੀਫ ਖਿਲਾਫ਼ ਭਿ੍ਸ਼ਟਾਚਾਰ ਦੇ ਤੀਸਰੇ ਮਾਮਲੇ 'ਚ ਦੋਸ਼ ਆਇਦ

ਇਸਲਾਮਾਬਾਦ, 20 ਅਕਤੂਬਰ (ਪੀ. ਟੀ. ਆਈ.)-ਪਾਕਿਸਤਾਨ ਦੇ ਅਹੁਦੇ ਤੋਂ ਹਟਾਏ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਖਿਲਾਫ਼ ਵਿਦੇਸ਼ ਵਿਚ ਨਿਵੇਸ਼ ਅਤੇ ਦੂਸਰੀਆਂ ਵਿਦੇਸ਼ੀ ਕੰਪਨੀਆਂ ਨਾਲ ਸਬੰਧਤ ਭਿ੍ਸ਼ਟਾਚਾਰ ਦੇ ਤੀਸਰੇ ਮਾਮਲੇ ਵਿਚ ਭਿ੍ਸ਼ਟਾਚਾਰ ਵਿਰੋਧੀ ਅਦਾਲਤ ਨੇ ਅੱਜ ...

ਪੂਰੀ ਖ਼ਬਰ »

ਵੀਰਭੱਦਰ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ

ਕੁਨਿਹਾਰ, 20 ਅਕਤੂਬਰ (ਦੀਪਕ ਚੌਧਰੀ)-ਮੱੁਖ ਮੰਤਰੀ ਵੀਰਭੱਦਰ ਸਿੰਘ ਨੇ 9 ਨਵੰਬਰ ਨੂੰ ਹੋਣ ਵਾਲੀਆਂ ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਲਈ ਆਰਕੀ ਵਿਧਾਨ ਸਭਾ ਖੇਤਰ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਿਲ ਕੀਤਾ | ਇਸ ਮੌਕੇ ਉਨ੍ਹਾਂ ਦੀ ਪਤਨੀ ਪ੍ਰਤਿਭਾ ਸਿੰਘ ...

ਪੂਰੀ ਖ਼ਬਰ »

ਸਾਲਿਸਟਰ ਜਨਰਲ ਰਣਜੀਤ ਕੁਮਾਰ ਵਲੋਂ ਅਸਤੀਫ਼ਾ

ਨਵੀਂ ਦਿੱਲੀ, 20 ਅਕਤੂਬਰ (ਉਪਮਾ ਡਾਗਾ ਪਾਰਥ)-ਸਾਲਿਸਟਰ ਜਨਰਲ ਰਣਜੀਤ ਕੁਮਾਰ ਨੇ ਸ਼ੁੱਕਰਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਣਜੀਤ ਕੁਮਾਰ ਨੇ ਆਪਣੇ ਅਸਤੀਫ਼ੇ 'ਚ 'ਨਿੱਜੀ ਕਾਰਨਾਂ' ਦਾ ਹੀ ਹਵਾਲਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਅਹੁਦੇ ਕਾਰਨ ਉਹ ...

ਪੂਰੀ ਖ਼ਬਰ »

ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧਾ ਸੰਭਵ

ਚੰਡੀਗੜ੍ਹ, 20 ਅਕਤੂਬਰ (ਐਨ. ਐਸ. ਪਰਵਾਨਾ)-ਪੰਜਾਬ ਤੇ ਹਰਿਆਣਾ ਜੋ ਦੋਵੇਂ ਹੀ ਖੇਤੀ ਪ੍ਰਧਾਨ ਰਾਜ ਹਨ, ਨਾਲ ਸਬੰਧਤ ਸੀਨੀਅਰ ਸਰਕਾਰੀ ਅਧਿਕਾਰੀ ਤੇ ਮੰਤਰੀ ਇਹ ਉਮੀਦ ਲਾਈ ਬੈਠੇ ਹਨ ਕਿ ਅਗਲੇ ਕੁਝ ਹੀ ਦਿਨਾਂ ਵਿਚ ਕੇਂਦਰ ਸਰਕਾਰ ਕਣਕ ਦੇ ਅਗਲੇ ਮੌਸਮ ਲਈ ਘੱਟੋ ਘੱਟ ਸਮਰਥਨ ...

ਪੂਰੀ ਖ਼ਬਰ »

ਕਿਸਾਨ ਕਰਜ਼ਾ ਮੁਆਫ਼ੀ ਲਈ ਗਜ਼ਟ ਨੋਟੀਫ਼ਿਕੇਸ਼ਨ ਸੋਮਵਾਰ ਤੱਕ ਸੰਭਵ

ਖੇਤੀ ਵਿਭਾਗ ਵਲੋਂ ਪ੍ਰਵਾਨਗੀ ਹਰਕਵਲਜੀਤ ਸਿੰਘ ਚੰਡੀਗੜ੍ਹ, 20 ਅਕਤੂਬਰ-ਪੰਜਾਬ ਸਰਕਾਰ ਵਲੋਂ ਰਾਜ ਵਿਚ ਛੋਟੇ ਤੇ ਦਰਮਿਆਨੇ ਕਿਸਾਨਾਂ ਲਈ 2 ਲੱਖ ਤੱਕ ਦੀ ਕਰਜ਼ਾ ਮੁਆਫ਼ੀ ਸਕੀਮ ਸੋਮਵਾਰ 23 ਅਕਤੂਬਰ ਤੱਕ ਨੋਟੀਫਾਈ ਹੋਣਾ ਸੰਭਵ ਹੋਵੇਗਾ | ਹਾਲਾਂਕਿ ਵਿਭਾਗ ਵਲੋਂ ...

ਪੂਰੀ ਖ਼ਬਰ »

ਯਮਨ 'ਚ ਅਲਕਾਇਦਾ ਦੇ ਪੰਜ ਅੱਤਵਾਦੀ ਹਲਾਕ

ਯਮਨ, 20 ਅਕਤੂਬਰ (ਏਜੰਸੀ)-ਯਮਨ 'ਚ ਸਥਿਤ ਅਲਬਾਇਦਾ ਸੂਬੇ 'ਚ ਅਮਰੀਕੀ ਡਰੋਨ ਹਮਲੇ 'ਚ ਅਲਕਾਇਦਾ ਦੇ ਪੰਜ ਅੱਤਵਾਦੀ ਮਾਰੇ ਗਏ ਹਨ | ਸੁਰੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਅਮਰੀਕੀ ਡਰੋਨ ਨੇ ਅੱਤਵਾਦੀਆਂ ਦੇ ਵਾਹਨ 'ਤੇ ਹਮਲੇ ਕੀਤੇ ਹਨ | ਪਾਇਲਟ ਰਹਿਤ ਜਹਾਜ਼ ਨੇ ਅਲਕਾਇਦਾ ...

ਪੂਰੀ ਖ਼ਬਰ »

ਤਰਾਲ 'ਚ ਵਿਧਾਇਕ ਦੇ ਘਰ 'ਤੇ ਗ੍ਰਨੇਡ ਨਾਲ ਹਮਲਾ

ਸ੍ਰੀਨਗਰ, 20 ਅਕਤੂਬਰ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਪੁਲਵਾਮਾ ਦੇ ਤਰਾਲ ਇਲਾਕੇ 'ਚ ਅੱਤਵਾਦੀਆਂ ਨੇ ਵਿਧਾਇਕ ਦੇ ਘਰ 'ਤੇ ਸ਼ੁੱਕਰਵਾਰ ਨੂੰ ਗ੍ਰਨੇਡ ਨਾਲ ਹਮਲਾ ਕੀਤਾ, ਜਿਸ 'ਚ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ | ਪੁਲਿਸ ਅਨੁਸਾਰ ਹਲਕਾ ਤਰਾਲ ਦੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨੇ ਕੇਦਾਰਨਾਥ ਮੰਦਿਰ 'ਚ ਕੀਤੀ ਪੂਜਾ

ਕਮਲ ਸ਼ਰਮਾ ਕੇਦਾਰਨਾਥ, 20 ਅਕਤੂਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਸ੍ਰੀ ਕੇਦਾਰਨਾਥ ਧਾਮ 'ਚ ਸ੍ਰੀ ਕੇਦਾਰਪੁਰੀ ਦੇ ਪੁਨਰ ਨਿਰਮਾਣ ਨਾਲ ਸਬੰਧਿਤ ਯੋਜਨਾਵਾਂ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ 'ਤੇ ਰਾਜਪਾਲ ਡਾ. ਕ੍ਰਿਸ਼ਨ ਕਾਂਤ ਪਾਲ ਤੇ ਮੁੱਖ ...

ਪੂਰੀ ਖ਼ਬਰ »

ਐਮ. ਪੀ. ਵਰਿੰਦਰ ਸ਼ਰਮਾ ਵਲੋਂ ਬਰਤਾਨਵੀ ਸਰਕਾਰ ਤੋਂ ਜਲਿ੍ਹਆਂਵਾਲਾ ਬਾਗ ਕਾਂਡ ਲਈ ਮੁਆਫ਼ੀ ਮੰਗਣ ਦੀ ਮੰਗ

ਸੰਸਦ 'ਚ 'ਅਰਲੀ ਡੇਅ ਮੋਸ਼ਨ ਰਾਹੀਂ ਮਤਾ ਨੰਬਰ 413' ਲਿਆਂਦਾ ਲੰਡਨ, 20 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਐਮ. ਪੀ. ਵਰਿੰਦਰ ਸ਼ਰਮਾਂ ਨੇ 13 ਅਪ੍ਰੈਲ 1919 ਦੇ ਵਿਸਾਖੀ ਵਾਲੇ ਦਿਨ ਸ੍ਰੀ ਅੰਮਿ੍ਤਸਰ ਸਾਹਿਬ ਦੇ ਜਲਿ•ਆਂਵਾਲਾ ਬਾਗ ਵਿੱਚ ਹੋਈ ਖੂਨੀ ਕਾਂਡ ਲਈ ਬਰਤਾਨੀਆਂ ਦੀ ...

ਪੂਰੀ ਖ਼ਬਰ »

ਭਾਰਤ 'ਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ

• ਪਾਬੰਦੀ ਦੇ ਬਾਵਜੂਦ ਦਿੱਲੀ 'ਚ ਜੰਮ ਕੇ ਹੋਈ ਆਤਿਸ਼ਬਾਜ਼ੀ • 2015 'ਚ ਹੋਈਆਂ 25 ਲੱਖ ਮੌਤਾਂ-ਸਰਵੇਖਣ ਉਪਮਾ ਡਾਗਾ ਪਾਰਥ ਨਵੀਂ ਦਿੱਲੀ, 20 ਅਕਤੂਬਰ-ਐਨ. ਸੀ. ਆਰ. 'ਚ ਵੱਧਦੇ ਪ੍ਰਦੂਸ਼ਣ ਦੀ ਵਜ੍ਹਾ ਕਾਰਨ ਸੁਪਰੀਮ ਕੋਰਟ ਦੁਆਰਾ ਦੀਵਾਲੀ 'ਤੇ ਪਟਾਕਿਆਂ ਦੀ ਵਿਕਰੀ 'ਤੇ ...

ਪੂਰੀ ਖ਼ਬਰ »

ਰਿਜ਼ਰਵ ਬੈਂਕ ਨੇ ਨਹੀਂ ਦਿੱਤਾ ਆਧਾਰ ਨੂੰ ਬੈਂਕ ਖਾਤਿਆਂ ਨਾਲ ਜੋੜਨ ਦਾ ਆਦੇਸ਼

ਨਵੀਂ ਦਿੱਲੀ, 20 ਅਕਤੂਬਰ (ਏਜੰਸੀ)-ਭਾਰਤੀ ਰਿਜ਼ਰਵ ਬੈਂਕ ਨੇ ਇਹ ਸਪੱਸ਼ਟ ਕੀਤਾ ਹੈ ਕਿ ਉਸ ਨੇ ਕਦੇ ਵੀ ਆਧਾਰ ਨੰਬਰ ਨੂੰ ਬੈਂਕ ਖਾਤੇ ਨਾਲ ਜੋੜਨ ਨੂੰ ਜ਼ਰੂਰੀ ਬਣਾਏ ਜਾਣ ਸਬੰਧੀ ਕੋਈ ਵੀ ਆਦੇਸ਼ ਨਹੀਂ ਦਿੱਤਾ ਹੈ | ਜ਼ਿਕਰਯੋਗ ਹੈ ਕਿ ਇਸ ਤਰ੍ਹਾਂ ਕਿਹਾ ਜਾ ਰਿਹਾ ਸੀ ਕਿ ...

ਪੂਰੀ ਖ਼ਬਰ »

ਚੰਬਾ ਨੂੰ ਪਠਾਨਕੋਟ ਨਾਲ ਜੋੜਨ ਵਾਲਾ 15 ਸਾਲ ਪੁਰਾਣਾ ਪੁਲ ਡਿੱਗਾ-6 ਜ਼ਖ਼ਮੀ

ਸ਼ਿਮਲਾ, 20 ਅਕਤੂਬਰ (ਏਜੰਸੀ)-ਹਿਮਾਚਲ ਪ੍ਰਦੇਸ਼ ਦੇ ਚੰਬਾ ਕਸਬੇ ਨੂੰ ਪੰਜਾਬ ਦੇ ਪਠਾਨਕੋਟ ਨਾਲ ਜੋੜਨ ਵਾਲਾ ਕੰਕਰੀਟ ਨਾਲ ਬਣਿਆ ਮਹੱਤਵਪੂਰਨ ਪੁਲ ਡਿੱਗ ਗਿਆ, ਜਿਸ ਨਾਲ ਘੱਟੋ-ਘੱਟ ਛੇ ਲੋਕ ਜ਼ਖ਼ਮੀ ਹੋ ਗਏ | ਚੰਬਾ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਵਿਚਾਲੇ ਬਣਿਆ ਇਹ ਪੁਲ ਕਿਹੜੇ ਕਾਰਨ ਡਿੱਗਾ ਇਸ ਦਾ ਅਜੇ ਪਤਾ ਨਹੀਂ ਲੱਗ ਸਕਿਆ | ਇਹ ਪੁਲ ਚੰਬਾ ਤੋਂ ਛੇ ਕਿਲੋਮੀਟਰ ਤੇ ਸ਼ਿਮਲਾ ਤੋਂ 450 ਕਿਲੋਮੀਟਰ ਦੀ ਦੂਰੀ 'ਤੇ ਪਰੇਲ 'ਚ ਹੈ | ਚੰਬਾ ਦੇ ਜ਼ਿਲ੍ਹਾ ਕੁਲੈਕਟਰ ਸੁਦੇਸ਼ ਮੋਖਤਾ ਨੇ ਮੀਡੀਆ ਨੂੰ ਦੱਸਿਆ ਕਿ ਜਾਂਚ ਦਾ ਆਦੇਸ਼ ਦੇ ਦਿੱਤਾ ਗਿਆ ਹੈ ਤੇ ਜ਼ਖ਼ਮੀਆਂ ਨੂੰ ਚੰਬਾ ਦੇ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ | ਪੁਲਿਸ ਨੇ ਦੱਸਿਆ ਕਿ ਰਾਵੀ ਨਦੀ 'ਤੇ ਬਣੇ ਇਸ ਪੁਲ 'ਚ ਮਿੰਨੀ ਟਰੱਕ ਤੇ ਹੋਰ ਚਾਰ ਵਾਹਨ ਫ਼ਸੇ ਹੋਏ ਹਨ | ਇਸ ਪੁਲ ਦਾ ਉਦਘਾਟਨ ਹਿਮਾਚਲ ਦੇ ਮੁੱਖ ਮੰਤਰੀ ਵੀਰਭੱਦਰ ਸਿੰਘ ਨੇ ਸਾਲ 2005 'ਚ ਕੀਤਾ ਸੀ | ਪੁਲਿਸ ਨੇ ਦੱਸਿਆ ਕਿ ਆਵਾਜਾਈ ਦਾ ਮਾਰਗ ਬਦਲ ਦਿੱਤਾ ਗਿਆ ਹੈ | ਪੁਲਿਸ ਨੇ ਦੱਸਿਆ ਕਿ ਠੇਕੇਦਾਰ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਜਾਂਚ ਜਾਰੀ ਹੈ |


ਖ਼ਬਰ ਸ਼ੇਅਰ ਕਰੋ

ਖਾਲਿਦਾ ਜ਼ਿਆ ਵਲੋਂ ਆਤਮ ਸਮਰਪਣ-ਜ਼ਮਾਨਤ ਮਿਲੀ

ਢਾਕਾ, 20 ਅਕਤੂਬਰ (ਪੀ. ਟੀ. ਆਈ.)-ਪ੍ਰੇਸ਼ਾਨੀ 'ਚ ਘਿਰੀ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਬੇਗਮ ਖਾਲਿਦਾ ਜ਼ਿਆ ਨੇ ਰਿਸ਼ਵਤ ਤੇ ਮਾਣਹਾਨੀ ਮਾਮਲੇ ਵਿਚ ਇਕ ਸਥਾਨਕ ਅਦਾਲਤ ਸਾਹਮਣੇ ਆਤਮ -ਸਮਰਪਣ ਕਰ ਦਿੱਤਾ ਜਿਸ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ | ਇਕ ਹਫ਼ਤਾ ...

ਪੂਰੀ ਖ਼ਬਰ »

ਭਾਰਤ-ਰੂਸ ਦੀਆਂ ਤਿੰਨੇ ਸੈਨਾਵਾਂ ਵਲੋਂ ਪਹਿਲਾ ਸਾਂਝਾ ਜੰਗੀ ਅਭਿਆਸ ਸ਼ੁਰੂ

ਨਵੀਂ ਦਿੱਲੀ, 20 ਅਕੂਤਬਰ (ਪੀ. ਟੀ. ਆਈ.)-ਭਾਰਤ ਅਤੇ ਰੂਸ ਨੇ ਆਪਣੀ ਸੈਨਿਕ ਕਾਰਵਾਈ ਤਾਲਮੇਲ ਵਧਾਉਣ ਦੇ ਉਦੇਸ਼ ਨਾਲ ਤਿੰਨੇ ਸੈਨਾਵਾਂ ਫ਼ੌਜ, ਜਲ ਸੈਨਾ ਅਤੇ ਹਵਾਈ ਫ਼ੌਜ ਦੀ ਸ਼ਮੂਲੀਅਤ ਨਾਲ ਪਹਿਲਾ ਜੰਗੀ ਅਭਿਆਸ ਸ਼ੁਰੂ ਕੀਤਾ ਹੈ | 10 ਦਿਨਾ ਜੰਗੀ ਅਭਿਆਸ ਵਿਚ ਭਾਰਤੀ ...

ਪੂਰੀ ਖ਼ਬਰ »

ਆਗਰਾ-ਲਖਨਊ ਐਕਸਪ੍ਰੈੱਸ-ਵੇਅ 'ਤੇ ਉਤਾਰੇ ਜਾਣਗੇ ਲੜਾਕੂ ਜਹਾਜ਼

ਲਖਨਊ, 20 ਅਕਤੂਬਰ (ਏਜੰਸੀ)-ਦੇਸ਼ ਦੀਆਂ ਬੇਹਤਰੀਨ ਸੜਕਾਂ 'ਚ ਸ਼ੁਮਾਰ ਲਖਨਊ-ਆਗਰਾ ਐਕਸਪ੍ਰੈਸ ਵੇਅ 'ਤੇ ਆਉਣ ਵਾਲੇ 24 ਅਕਤੂਬਰ ਨੂੰ ਹਵਾਈ ਸੈਨਾ ਦੇ ਲੜਾਕੂ ਜਹਾਜ਼ਾਂ ਨੂੰ ਉਤਾਰਨ ਦੇ ਮੱਦੇਨਜ਼ਰ ਅੱਜ ਤੋਂ ਇਸ 'ਤੇ ਵਾਹਨਾਂ ਦੀ ਆਵਾਜਾਈ 'ਤੇ ਰੋਕ ਲਾ ਦਿੱਤੀ ਗਈ ਹੈ | ਹਵਾਈ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨੇ ਗੁਰੇਜ਼ ਸੈਕਟਰ 'ਚ ਫ਼ੌਜੀ ਜਵਾਨਾਂ ਨਾਲ ਮਨਾਈ ਦੀਵਾਲੀ

ਸ੍ਰੀਨਗਰ, 20 ਅਕਤੂਬਰ (ਮਨਜੀਤ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰੀ ਕਸ਼ਮੀਰ ਦੇ ਜ਼ਿਲ੍ਹਾ ਬਾਂਦੀਪੁਰਾ ਦੀ ਕੰਟਰੋਲ ਰੇਖਾ 'ਤੇ ਗੁਰੇਜ਼ ਸੈਕਟਰ 'ਚ ਤਾਇਨਾਤ ਬੀ. ਐਸ. ਐਫ ਅਤੇ ਫ਼ੌਜੀ ਜਵਾਨਾਂ ਨਾਲ ਦੀਵਾਲੀ ਮਨਾਈ | ਸੂਬਾ ਸਰਕਾਰ ਅਤੇ ਫ਼ੌਜ ਨੂੰ ਇਸ ਦੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX