ਤਾਜਾ ਖ਼ਬਰਾਂ


ਪੰਜਾਬ ਸਰਕਾਰ ਦੇ ਮੰਤਰੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪੀ ਕੈਪਟਨ ਵਲੋਂ ਲਿਖੀ ਚਿੱਠੀ
. . .  13 minutes ago
ਅੰਮ੍ਰਿਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ ਤੇ ਚਰਨਜੀਤ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਐੱਸ.ਐੱਸ.ਪੀ ਦਫ਼ਤਰ ਦੇ ਬਾਹਰੋਂ ਮਿਲੀ ਇੱਕ ਅਧਖੜ ਉਮਰੇ ਵਿਅਕਤੀ ਦੀ ਲਾਸ਼
. . .  51 minutes ago
ਫ਼ਿਰੋਜ਼ਪੁਰ 15 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਸੀਨੀਅਰ ਕਪਤਾਨ ਪੁਲਿਸ ਫ਼ਿਰੋਜ਼ਪੁਰ ਦੇ ਦਫ਼ਤਰ ਦੇ ਨਜ਼ਦੀਕ ਇੱਕ ਅਧਖੜ ਉਮਰ ਦੇ ਵਿਅਕਤੀ ਦੀ ਲਾਸ਼ ਮਿਲੀ ਹੈ। ਜਿਸ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ । ਉਕਤ ਲਾਸ਼ ਨੂੰ ਅੱਜ ਕੁੱਝ ਲੋਕਾਂ...
ਭਾਰਤੀ ਖੇਤਰ 'ਚ ਬੀਤੀ ਰਾਤ ਮੁੜ ਦਾਖਲ ਹੋਇਆ ਡਰੋਨ
. . .  about 1 hour ago
ਫ਼ਿਰੋਜ਼ਪੁਰ 15 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਪਾਕਿਸਤਾਨ ਵਾਲੇ ਪਾਸਿਉਂ ਡਰੋਨ ਮੁੜ ਭਾਰਤੀ ਖੇਤਰ ਚ ਬੀਤੀ ਰਾਤ ਦਾਖਲ ਹੋਣ ਦੀ ਖ਼ਬਰ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਹਿੰਦ ਪਾਕਿ ਹੁਸੈਨੀ ਵਾਲਾ ਕੌਮੀ ਸਰਹੱਦ ਦੇ ਖੇਤਰ 'ਚ ਬੀ.ਓ.ਪੀ. ਐਚ. ਟਾਵਰ ਲਾਗਿਓਂ ਡਰੋਨ ਪਿੰਡ ਭੱਖੜਾ...
ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮਿਲਣ ਪੁੱਜੇ ਕੈਪਟਨ ਦੇ ਦੋ ਮੰਤਰੀ
. . .  about 1 hour ago
ਅੰਮ੍ਰਿਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ) - ਅੱਜ ਪੰਜਾਬ ਸਰਕਾਰ ਦੇ ਦੋ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਚਰਨਜੀਤ ਸਿੰਘ ਚੰਨੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਲਈ ਅਕਾਲ ਤਖਤ ਸਕੱਤਰੇਤ ਵਿਖੇ ਪਹੁੰਚੇ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੋਵੇਂ ਮੰਤਰੀ ਜੋ ਕਿ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ...
ਉਤਰ ਪ੍ਰਦੇਸ਼ ਪੁਲਿਸ ਨੇ ਇਕ ਝਟਕੇ 'ਚ ਬੇਰੁਜ਼ਗਾਰ ਕੀਤੇ 25 ਹਜ਼ਾਰ ਹੋਮਗਾਰਡ ਜਵਾਨ
. . .  about 1 hour ago
ਲਖਨਊ, 15 ਅਕਤੂਬਰ - ਪਿਛਲੇ ਦਿਨੀਂ ਸੁਪਰੀਮ ਕੋਰਟ ਨੇ ਯੂ.ਪੀ. ਦੇ ਹੋਮਗਾਰਡਜ਼ ਦੀਆਂ ਤਨਖ਼ਾਹ ਨੂੰ ਲੈ ਕੇ ਇਕ ਆਦੇਸ਼ ਦਿੱਤਾ ਸੀ। ਆਪਣੇ ਇਸ ਆਦੇਸ਼ ਵਿਚ ਸੁਪਰੀਮ ਕੋਰਟ ਨੇ ਹੋਮਗਾਰਡ ਦੇ ਜਵਾਨਾਂ ਦੀ ਰੋਜ਼ਾਨਾ ਦਿਹਾੜੀ ਯੂ.ਪੀ. ਪੁਲਿਸ ਦੇ ਸਿਪਾਹੀ ਦੇ ਬਰਾਬਰ ਦੇਣ ਨੂੰ ਕਿਹਾ ਸੀ। ਇਸ ਆਦੇਸ਼ ਤੋਂ ਬਾਅਦ ਹੋਮਗਾਰਡ ਦੇ ਜਵਾਨਾਂ ਨੂੰ ਵੱਡੀ ਰਾਹਤ...
ਐਫ.ਏ.ਟੀ.ਐਫ. ਦੀ ਬੈਠਕ 'ਚ ਪਾਕਿਸਤਾਨ ਮੁਸ਼ਕਿਲ 'ਚ, ਦੋਸਤ ਦੇਸ਼ਾਂ ਨੇ ਨਹੀਂ ਦਿੱਤਾ ਸਾਥ
. . .  about 2 hours ago
ਪੈਰਿਸ, 15 ਅਕਤੂਬਰ - ਕੰਗਾਲੀ ਦੀ ਕਗਾਰ 'ਤੇ ਖੜੇ ਪਾਕਿਸਤਾਨ ਦੀਆਂ ਮੁਸ਼ਕਲਾਂ ਵੱਧ ਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਟੇਰਰ ਫੰਡਿੰਗ ਰੋਕਣ 'ਚ ਨਾਕਾਮ ਰਹਿਣ 'ਤੇ ਪਾਕਿਸਤਾਨ ਨੂੰ ਫਾਈਨੈਂਸ਼ੀਅਲ ਐਕਸ਼ਨ ਟਾਸਕ ਫੋਰਸ ਦੀ ਸਮੀਖਿਆ ਮੀਟਿੰਗ ਵਿਚ ਕਰਾਰਾ ਝਟਕਾ ਲੱਗਾ ਹੈ। ਸੋਮਵਾਰ ਦੀ ਮੀਟਿੰਗ...
ਅੱਜ ਦਾ ਵਿਚਾਰ
. . .  about 2 hours ago
ਸਕੂਲ ਬੱਸ ਹੇਠ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਤ
. . .  1 day ago
ਜ਼ੀਰਕਪੁਰ, 14 ਅਕਤੂਬਰ, {ਹੈਪੀ ਪੰਡਵਾਲਾ }-ਬਿਸ਼ਨਪੁਰਾ ਖੇਤਰ 'ਚ ਇਕ ਨਿੱਜੀ ਸਕੂਲ ਬੱਸ ਦੀ ਲਪੇਟ ਵਿਚ ਆਉਣ ਨਾਲ ਡੇਢ ਸਾਲਾ ਦੇ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਪਿਅੰਸ਼ ਪੁੱਤਰ ਸੰਜੈ ਕੁਮਾਰ ਵਾਸੀ ਬਿਸ਼ਨਪੁਰਾ ਵਜੋਂ ...
ਮਾਨਸਾ ਪੁਲਿਸ ਵੱਲੋਂ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼
. . .  1 day ago
ਮਾਨਸਾ, 14 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਪੁਲਿਸ ਨੇ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼ ਕਰ ਕੇ ਕਰੋੜ ਰੁਪਏ ਤੋਂ ਵਧੇਰੇ ਮੁੱਲ ਦੀਆਂ ਡੁਪਲੀਕੇਟ ਬੈਟਰੀਆਂ ਬਰਾਮਦ ਕੀਤੀਆਂ ...
ਬਠਿੰਡਾ ਵਿਚ ਹੋਇਆ ਨਾਬਾਲਗ ਲੜਕੀ ਦਾ ਵਿਆਹ
. . .  1 day ago
ਬਠਿੰਡਾ 14 ਅਕਤੂਬਰ - ਬਠਿੰਡਾ ਵਿਚ ਨਾਬਾਲਗ ਲੜਕੀ ਦਾ ਵਿਆਹ ਹੋਇਆ ਹੈ ।ਲੜਕੀ ਦੀ ਜਨਮ ਤਰੀਕ 13.1.2003 ਦੱਸੀ ਜਾ ਰਹੀ ਹੈ । ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਬਿਆਨ ਕਲਮਬੰਦ ...
ਸਭਿਆਚਾਰ ਤੇ ਵਿਰਾਸਤੀ ਰੰਗ ਬਿਖ਼ੇਰਦਿਆਂ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਹੋਇਆ ਸਮਾਪਤ
. . .  1 day ago
ਗੜ੍ਹਸ਼ੰਕਰ, 14 ਅਕਤੂਬਰ (ਧਾਲੀਵਾਲ)- ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੀ 50ਵੀਂ ਵਰ੍ਹੇਗੰਢ ਮੌਕੇ ਕਰਵਾਇਆ ...
ਸੂਬੇ 'ਚ ਵੱਖ-ਵੱਖ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਜ਼ਮਾਂ ਨੂੰ ਮਿਲੇਗੀ ਵਿਸ਼ੇਸ਼ ਛੂਟ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਭਾਰਤ ਸਰਕਾਰ ਨੇ ਪੰਜਾਬ 'ਚ ਅੱਤਵਾਦ ਦੇ ਦੌਰ ਦੌਰਾਨ ਕੀਤੇ ਗਏ ਅਪਰਾਧਾਂ ਲਈ ਪੰਜਾਬ ਦੀਆਂ ਵੱਖ-ਵੱਖ...
ਪੀ.ਐਮ.ਸੀ ਬੈਂਕ ਦੇ ਜਮ੍ਹਾ ਕਰਤਾ ਦੇ ਲਈ ਨਿਕਾਸੀ ਸੀਮਾ ਵੱਧ ਕੇ ਹੋਈ 40,000 ਰੁਪਏ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਪੰਜਾਬ ਅਤੇ ਮਹਾਰਾਸ਼ਟਰ ਸਹਿਕਾਰੀ ਬੈਂਕ(ਪੀ.ਐਮ.ਸੀ) ਲਿਮਟਿਡ ਦੇ ਜਮ੍ਹਾਂ ਕਰਤਾ...
ਐਮ.ਆਈ 17 ਹੈਲੀਕਾਪਟਰ ਮਾਮਲੇ 'ਚ ਹਵਾਈ ਫ਼ੌਜ ਦੇ 6 ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 14 ਅਕਤੂਬਰ- 27 ਫਰਵਰੀ ਨੂੰ ਸ੍ਰੀਨਗਰ 'ਚ ਐਮ.ਆਈ 17 ਨੂੰ ਆਪਣੀ ਮਿਸਾਈਲ ਦਾਗ਼ਣ ਦੇ ਮਾਮਲੇ 'ਚ ਭਾਰਤੀ ਹਵਾਈ ਫ਼ੌਜ ਵੱਲੋਂ 6 ਅਧਿਕਾਰੀਆਂ...
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਭੇਜਿਆ ਅੰਤਰਿਮ ਖਰੜਾ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਅੰਤਰਿਮ ਖਰੜਾ ਭੇਜ ...
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਆਈ.ਐਨ.ਐਕਸ ਮੀਡੀਆ ਮਾਮਲਾ : ਚਿਦੰਬਰਮ ਦੀ ਗ੍ਰਿਫ਼ਤਾਰੀ ਦੀ ਮੰਗ ਵਾਲੀ ਪਟੀਸ਼ਨ 'ਤੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ
. . .  1 day ago
ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਉਲਝਦਾ ਜਾ ਰਿਹੈ ਰੇੜਕਾ
. . .  1 day ago
ਪੰਜਾਬ 'ਚ ਪਰਾਲੀ ਸਾੜਨ ਦੇ ਮੁੱਦੇ 'ਤੇ ਭਾਰਤ ਭੂਸ਼ਨ ਆਸ਼ੂ ਨੇ ਦਿੱਤਾ ਇਹ ਬਿਆਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਕੱਤਕ ਸੰਮਤ 549

ਪਹਿਲਾ ਸਫ਼ਾ

ਪੰਜਾਬ 'ਚ ਦੀਵਾਲੀ ਮੌਕੇ ਪਿਛਲੇ ਸਾਲ ਦੇ 70 ਦੇ ਮੁਕਾਬਲੇ ਇਸ ਵਾਰ ਹਵਾ ਪ੍ਰਦੂਸ਼ਣ 24 ਫ਼ੀਸਦੀ ਰਿਹਾ

ਲੁਧਿਆਣਾ 'ਚ 416 ਤੇ ਅੰਮਿ੍ਤਸਰ 'ਚ 333 ਏਅਰ ਕੁਆਲਿਟੀ ਇੰਡੈਕਸ ਮਾਪਿਆ ਪੁਨੀਤ ਬਾਵਾ, ਸ਼ਿਵ ਸ਼ਰਮਾ ਲੁਧਿਆਣਾ/ਜਲੰਧਰ, 20 ਅਕਤੂਬਰ -ਪੰਜਾਬ ਅੰਦਰ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਪਟਾਕੇ ਵੇਚਣ ਤੇ ਲਗਾਈ ਪਾਬੰਦੀ ਤੇ ਚਲਾਉਣ ਲਈ ਸਮਾਂ ਨਿਸ਼ਚਿਤ ਕਰਨ ਦੇ ਬਾਵਜੂਦ ਹਵਾ ...

ਪੂਰੀ ਖ਼ਬਰ »

ਕਿਸਾਨਾਂ ਨੂੰ ਕਰਜ਼ਾ ਮੁਕਤ ਕਰਨ ਲਈ ਸਰਕਾਰ ਆਮਦਨ ਗਹਿਣੇ ਕਰੇਗੀ

ਮੇਜਰ ਸਿੰਘ ਜਲੰਧਰ, 20 ਅਕਤੂਬਰ-ਪੰਜਾਬ ਸਰਕਾਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਲਈ ਜਦ ਕਿਧਰੋਂ ਵੀ ਧੇਲਾ ਨਹੀਂ ਮਿਲਿਆ ਤਾਂ ਉਸ ਨੇ ਅਕਾਲੀ ਸਰਕਾਰ ਦੇ ਕਦਮ ਚਿੰਨ੍ਹਾਂ ਉੱਪਰ ਚਲਦਿਆਂ ਮੰਡੀ ਬੋਰਡ ਦੀ ਆਮਦਨ ਹੀ ਗਹਿਣੇ ਧਰਨ ਦਾ ਫ਼ੈਸਲਾ ਕਰ ਲਿਆ ਹੈ ਤੇ ਇਸ ਮਕਸਦ ...

ਪੂਰੀ ਖ਼ਬਰ »

ਪੰਜਾਬ ਦੇ 800 ਸਰਕਾਰੀ ਪ੍ਰਾਇਮਰੀ ਸਕੂਲ ਬੰਦ ਕਰਨ ਦਾ ਫ਼ੈਸਲਾ

ਹਰਦੀਪ ਸਿੰਘ ਢੀਂਡਸਾ ਨੂਰਪੁਰ ਬੇਦੀ, 20 ਅਕਤੂਬਰ-ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਵਿਦਿਆਰਥੀਆਂ ਦੀ ਘਟ ਰਹੀ ਗਿਣਤੀ ਕਾਰਨ ਸਿੱਖਿਆ ਵਿਭਾਗ ਨੇ ਸੂਬੇ ਦੇ 20 ਤੋਂ ਘੱਟ ਗਿਣਤੀ ਵਾਲੇ 800 ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰ ਕੇ ਨੇੜਲੇ ਸਰਕਾਰੀ ...

ਪੂਰੀ ਖ਼ਬਰ »

ਆਰ. ਐਸ. ਐਸ. ਆਗੂ ਹੱਤਿਆ ਮਾਮਲੇ ਦੀ ਜਾਂਚ ਐਨ. ਆਈ. ਏ. ਹਵਾਲੇ

ਲੁਧਿਆਣਾ, 20 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਗਨਦੀਪ ਕਾਲੋਨੀ ਵਿਚ ਪਿਛਲੇ ਦਿਨੀਂ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਆਰ. ਐਸ. ਐਸ. ਆਗੂ ਸ੍ਰੀ ਰਵਿੰਦਰ ਗੁਸਾਈਾ ਦੀ ਕੀਤੀ ਹੱਤਿਆ ਦੀ ਜਾਂਚ ਹੁਣ ਕੌਮੀ ਜਾਂਚ ਏਜੰਸੀ (ਐਨ. ਆਈ. ਏ.) ਕਰੇਗੀ | ਜਾਣਕਾਰੀ ...

ਪੂਰੀ ਖ਼ਬਰ »

ਹਿਮਾਚਲ 'ਚ ਕਾਂਗਰਸ ਤੇ ਭਾਜਪਾ ਦੋਵਾਂ ਨੇ ਸਿੱਖਾਂ ਤੇ ਮੁਸਲਮਾਨਾਂ ਨੂੰ ਠੁਕਰਾਇਆ

ਐਨ.ਐਸ. ਪਰਵਾਨਾ ਚੰਡੀਗੜ੍ਹ, 20 ਅਕਤੂਬਰ-ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੀਆਂ 9 ਨਵੰਬਰ ਨੂੰ ਹੋਣ ਵਾਲੀਆਂ ਚੋਣਾਂ 'ਚ 2 ਪ੍ਰਮੁੱਖ ਸਿਆਸੀ ਪਾਰਟੀਆਂ ਕਾਂਗਰਸ ਤੇ ਭਾਰਤੀ ਜਨਤਾ ਪਾਰਟੀ ਨੇ ਟਿਕਟਾਂ ਦੀ ਵੰਡ ਨੂੰ ਲੈ ਕੇ ਦੇਸ਼ ਦੀਆਂ 2 ਘੱਟ ਗਿਣਤੀਆਂ ਸਿੱਖਾਂ ਤੇ ...

ਪੂਰੀ ਖ਼ਬਰ »

ਅਫ਼ਗਾਨਿਸਤਾਨ ਦੀਆਂ ਦੋ ਮਸਜਿਦਾਂ 'ਚ ਆਤਮਘਾਤੀ ਹਮਲੇ-63 ਮੌਤਾਂ

ਕਾਬੁਲ, 20 ਅਕਤੂਬਰ (ਏਜੰਸੀ)-ਅਫ਼ਗਾਨਿਸਤਾਨ 'ਚ ਅੱਜ ਦੋ ਵੱਖ-ਵੱਖ ਮਸਜਿਦਾਂ 'ਚ ਹੋਏ ਆਤਮਘਾਤੀ ਹਮਲਿਆਂ 'ਚ 63 ਲੋਕ ਮਾਰੇ ਗਏ | ਅਫ਼ਗਾਨਿਸਤਾਨ ਦੇ ਗ੍ਰਹਿ ਵਿਭਾਗ ਦੇ ਬੁਲਾਰੇ ਮੇਜਰ ਜਨਰਲ ਅਲੀ ਮਸਤ ਮੋਮਾਂਦ ਨੇ ਦੱਸਿਆ ਕਿ ਪਹਿਲਾ ਧਮਾਕਾ ਕਾਬੁਲ ਦੀ ਇਮਾਮ-ਜ਼ਮਨ ਮਸਜਿਦ ...

ਪੂਰੀ ਖ਼ਬਰ »

ਤਾਜ ਮਹੱਲ ਇਕ ਸੁੰਦਰ ਕਬਰਸਤਾਨ- ਅਨਿਲ ਵਿੱਜ

ਨਵੀਂ ਦਿੱਲੀ, 20 ਅਕਤੂਬਰ (ਏਜੰਸੀ)-ਹਰਿਆਣਾ ਸਰਕਾਰ ਦੇ ਵਿਗਿਆਨ ਤੇ ਤਕਨੀਕੀ ਮੰਤਰੀ ਅਨਿਲ ਵਿੱਜ ਨੇ ਤਾਜ ਮਹੱਲ ਨੂੰ ਕਬਰਸਤਾਨ ਦੱਸਿਆ ਹੈ | ਉਨ੍ਹਾਂ ਕਿਹਾ ਕਿ ਤਾਜ ਮਹੱਲ ਇਕ ਸੁੰਦਰ ਕਬਰਸਤਾਨ ਹੈ | ਇਹੀ ਕਾਰਨ ਹੈ ਇਕ ਇਸ ਨੂੰ ਅਸ਼ੁੱਭ ਮੰਨਿਆ ਜਾਂਦਾ ਹੈ | ਇਸ ਦੀ ਫ਼ੋਟੋ, ...

ਪੂਰੀ ਖ਼ਬਰ »

ਨਵਾਜ਼ ਸ਼ਰੀਫ ਖਿਲਾਫ਼ ਭਿ੍ਸ਼ਟਾਚਾਰ ਦੇ ਤੀਸਰੇ ਮਾਮਲੇ 'ਚ ਦੋਸ਼ ਆਇਦ

ਇਸਲਾਮਾਬਾਦ, 20 ਅਕਤੂਬਰ (ਪੀ. ਟੀ. ਆਈ.)-ਪਾਕਿਸਤਾਨ ਦੇ ਅਹੁਦੇ ਤੋਂ ਹਟਾਏ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਖਿਲਾਫ਼ ਵਿਦੇਸ਼ ਵਿਚ ਨਿਵੇਸ਼ ਅਤੇ ਦੂਸਰੀਆਂ ਵਿਦੇਸ਼ੀ ਕੰਪਨੀਆਂ ਨਾਲ ਸਬੰਧਤ ਭਿ੍ਸ਼ਟਾਚਾਰ ਦੇ ਤੀਸਰੇ ਮਾਮਲੇ ਵਿਚ ਭਿ੍ਸ਼ਟਾਚਾਰ ਵਿਰੋਧੀ ਅਦਾਲਤ ਨੇ ਅੱਜ ...

ਪੂਰੀ ਖ਼ਬਰ »

ਵੀਰਭੱਦਰ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ

ਕੁਨਿਹਾਰ, 20 ਅਕਤੂਬਰ (ਦੀਪਕ ਚੌਧਰੀ)-ਮੱੁਖ ਮੰਤਰੀ ਵੀਰਭੱਦਰ ਸਿੰਘ ਨੇ 9 ਨਵੰਬਰ ਨੂੰ ਹੋਣ ਵਾਲੀਆਂ ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਲਈ ਆਰਕੀ ਵਿਧਾਨ ਸਭਾ ਖੇਤਰ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਿਲ ਕੀਤਾ | ਇਸ ਮੌਕੇ ਉਨ੍ਹਾਂ ਦੀ ਪਤਨੀ ਪ੍ਰਤਿਭਾ ਸਿੰਘ ...

ਪੂਰੀ ਖ਼ਬਰ »

ਸਾਲਿਸਟਰ ਜਨਰਲ ਰਣਜੀਤ ਕੁਮਾਰ ਵਲੋਂ ਅਸਤੀਫ਼ਾ

ਨਵੀਂ ਦਿੱਲੀ, 20 ਅਕਤੂਬਰ (ਉਪਮਾ ਡਾਗਾ ਪਾਰਥ)-ਸਾਲਿਸਟਰ ਜਨਰਲ ਰਣਜੀਤ ਕੁਮਾਰ ਨੇ ਸ਼ੁੱਕਰਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਣਜੀਤ ਕੁਮਾਰ ਨੇ ਆਪਣੇ ਅਸਤੀਫ਼ੇ 'ਚ 'ਨਿੱਜੀ ਕਾਰਨਾਂ' ਦਾ ਹੀ ਹਵਾਲਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਅਹੁਦੇ ਕਾਰਨ ਉਹ ...

ਪੂਰੀ ਖ਼ਬਰ »

ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧਾ ਸੰਭਵ

ਚੰਡੀਗੜ੍ਹ, 20 ਅਕਤੂਬਰ (ਐਨ. ਐਸ. ਪਰਵਾਨਾ)-ਪੰਜਾਬ ਤੇ ਹਰਿਆਣਾ ਜੋ ਦੋਵੇਂ ਹੀ ਖੇਤੀ ਪ੍ਰਧਾਨ ਰਾਜ ਹਨ, ਨਾਲ ਸਬੰਧਤ ਸੀਨੀਅਰ ਸਰਕਾਰੀ ਅਧਿਕਾਰੀ ਤੇ ਮੰਤਰੀ ਇਹ ਉਮੀਦ ਲਾਈ ਬੈਠੇ ਹਨ ਕਿ ਅਗਲੇ ਕੁਝ ਹੀ ਦਿਨਾਂ ਵਿਚ ਕੇਂਦਰ ਸਰਕਾਰ ਕਣਕ ਦੇ ਅਗਲੇ ਮੌਸਮ ਲਈ ਘੱਟੋ ਘੱਟ ਸਮਰਥਨ ...

ਪੂਰੀ ਖ਼ਬਰ »

ਕਿਸਾਨ ਕਰਜ਼ਾ ਮੁਆਫ਼ੀ ਲਈ ਗਜ਼ਟ ਨੋਟੀਫ਼ਿਕੇਸ਼ਨ ਸੋਮਵਾਰ ਤੱਕ ਸੰਭਵ

ਖੇਤੀ ਵਿਭਾਗ ਵਲੋਂ ਪ੍ਰਵਾਨਗੀ ਹਰਕਵਲਜੀਤ ਸਿੰਘ ਚੰਡੀਗੜ੍ਹ, 20 ਅਕਤੂਬਰ-ਪੰਜਾਬ ਸਰਕਾਰ ਵਲੋਂ ਰਾਜ ਵਿਚ ਛੋਟੇ ਤੇ ਦਰਮਿਆਨੇ ਕਿਸਾਨਾਂ ਲਈ 2 ਲੱਖ ਤੱਕ ਦੀ ਕਰਜ਼ਾ ਮੁਆਫ਼ੀ ਸਕੀਮ ਸੋਮਵਾਰ 23 ਅਕਤੂਬਰ ਤੱਕ ਨੋਟੀਫਾਈ ਹੋਣਾ ਸੰਭਵ ਹੋਵੇਗਾ | ਹਾਲਾਂਕਿ ਵਿਭਾਗ ਵਲੋਂ ...

ਪੂਰੀ ਖ਼ਬਰ »

ਯਮਨ 'ਚ ਅਲਕਾਇਦਾ ਦੇ ਪੰਜ ਅੱਤਵਾਦੀ ਹਲਾਕ

ਯਮਨ, 20 ਅਕਤੂਬਰ (ਏਜੰਸੀ)-ਯਮਨ 'ਚ ਸਥਿਤ ਅਲਬਾਇਦਾ ਸੂਬੇ 'ਚ ਅਮਰੀਕੀ ਡਰੋਨ ਹਮਲੇ 'ਚ ਅਲਕਾਇਦਾ ਦੇ ਪੰਜ ਅੱਤਵਾਦੀ ਮਾਰੇ ਗਏ ਹਨ | ਸੁਰੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਅਮਰੀਕੀ ਡਰੋਨ ਨੇ ਅੱਤਵਾਦੀਆਂ ਦੇ ਵਾਹਨ 'ਤੇ ਹਮਲੇ ਕੀਤੇ ਹਨ | ਪਾਇਲਟ ਰਹਿਤ ਜਹਾਜ਼ ਨੇ ਅਲਕਾਇਦਾ ...

ਪੂਰੀ ਖ਼ਬਰ »

ਤਰਾਲ 'ਚ ਵਿਧਾਇਕ ਦੇ ਘਰ 'ਤੇ ਗ੍ਰਨੇਡ ਨਾਲ ਹਮਲਾ

ਸ੍ਰੀਨਗਰ, 20 ਅਕਤੂਬਰ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਪੁਲਵਾਮਾ ਦੇ ਤਰਾਲ ਇਲਾਕੇ 'ਚ ਅੱਤਵਾਦੀਆਂ ਨੇ ਵਿਧਾਇਕ ਦੇ ਘਰ 'ਤੇ ਸ਼ੁੱਕਰਵਾਰ ਨੂੰ ਗ੍ਰਨੇਡ ਨਾਲ ਹਮਲਾ ਕੀਤਾ, ਜਿਸ 'ਚ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ | ਪੁਲਿਸ ਅਨੁਸਾਰ ਹਲਕਾ ਤਰਾਲ ਦੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨੇ ਕੇਦਾਰਨਾਥ ਮੰਦਿਰ 'ਚ ਕੀਤੀ ਪੂਜਾ

ਕਮਲ ਸ਼ਰਮਾ ਕੇਦਾਰਨਾਥ, 20 ਅਕਤੂਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਸ੍ਰੀ ਕੇਦਾਰਨਾਥ ਧਾਮ 'ਚ ਸ੍ਰੀ ਕੇਦਾਰਪੁਰੀ ਦੇ ਪੁਨਰ ਨਿਰਮਾਣ ਨਾਲ ਸਬੰਧਿਤ ਯੋਜਨਾਵਾਂ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ 'ਤੇ ਰਾਜਪਾਲ ਡਾ. ਕ੍ਰਿਸ਼ਨ ਕਾਂਤ ਪਾਲ ਤੇ ਮੁੱਖ ...

ਪੂਰੀ ਖ਼ਬਰ »

ਐਮ. ਪੀ. ਵਰਿੰਦਰ ਸ਼ਰਮਾ ਵਲੋਂ ਬਰਤਾਨਵੀ ਸਰਕਾਰ ਤੋਂ ਜਲਿ੍ਹਆਂਵਾਲਾ ਬਾਗ ਕਾਂਡ ਲਈ ਮੁਆਫ਼ੀ ਮੰਗਣ ਦੀ ਮੰਗ

ਸੰਸਦ 'ਚ 'ਅਰਲੀ ਡੇਅ ਮੋਸ਼ਨ ਰਾਹੀਂ ਮਤਾ ਨੰਬਰ 413' ਲਿਆਂਦਾ
ਲੰਡਨ, 20 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਐਮ. ਪੀ. ਵਰਿੰਦਰ ਸ਼ਰਮਾਂ ਨੇ 13 ਅਪ੍ਰੈਲ 1919 ਦੇ ਵਿਸਾਖੀ ਵਾਲੇ ਦਿਨ ਸ੍ਰੀ ਅੰਮਿ੍ਤਸਰ ਸਾਹਿਬ ਦੇ ਜਲਿ•ਆਂਵਾਲਾ ਬਾਗ ਵਿੱਚ ਹੋਈ ਖੂਨੀ ਕਾਂਡ ਲਈ ਬਰਤਾਨੀਆਂ ਦੀ ਪ੍ਰਧਾਨ ਮੰਤਰੀ ਕੋਲੋਂ ਮੁਆਫੀ ਮੰਗੇ ਜਾਣ ਦੀ ਮੰਗ ਕੀਤੀ ਹੈ | ਉਹਨਾਂ ਇਸ ਲਈ ਬਰਤਾਨਵੀ ਸੰਸਦ ਵਿੱਚ ਅਰਲੀ ਡੇਅ ਮੋਸ਼ਨ ਰਾਹੀਂ ਮਤਾ ਨੰਬਰ 413 ''ਜਲਿ•ਆਂਵਾਲਾ ਬਾਗ ਹੱਤਿਆਕਾਂਡ 1919U ਸਿਰਲੇਖ ਹੇਠ ਲਿਆਂਦਾ ਹੈ | ਐਮ ਪੀ ਸ਼ਰਮਾਂ ਨੇ 18 ਅਕਤੂਬਰ ਨੂੰ ਇਹ ਮਤਾ ਲਿਆਂਦਾ ਜਿਸ 'ਤੇ ਹੁਣ ਤੱਕ 8 ਹੋਰ ਸੰਸਦ ਮੈਂਬਰਾਂ ਨੇ ਦਸਤਖ਼ਤ ਕੀਤੇ ਹਨ | ਸ੍ਰੀ ਸ਼ਰਮਾਂ ਨੇ ਕਿਹਾ ਕਿ ਇਸ ਘਟਨਾ ਨੂੰ 2019 ਵਿੱਚ ਸੌ ਸਾਲ ਹੋਣ ਵਾਲੇ ਹਨ ਪਰ ਕਾਂਡ ਨੂੰ ਭਾਰਤੀ ਖਾਸ ਤੌਰ 'ਤੇ ਪੰਜਾਬੀ ਅਜੇ ਵੀ ਭੁਲਾ ਨਹੀਂ ਸਕੇ | ਉਨ੍ਹਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਡੈਵਿਡ ਕੈਮਰੂਨ ਨੇ 2013 ਵਿਚ ਘਟਨਾ ਸਥਾਨ ਦਾ ਦੌਰਾ ਕੀਤਾ ਸੀ ਅਤੇ ਇਸ ਘਟਨਾ ਦੀ ਨਿੰਦਾ ਕੀਤੀ ਸੀ ਪਰ ਉਨ੍ਹਾਂ ਇਸ ਦੀ ਨਿਖੇਧੀ ਸੰਸਦ ਵਿੱਚ ਨਹੀਂ ਕੀਤੀ | ਵਰਿੰਦਰ ਸ਼ਰਮਾਂ ਨੇ ਕਿਹਾ ਕਿ ਉਸ ਸਮੇਂ ਦਾ ਬਰਤਾਨਵੀ ਰਾਜ ਦਾ ਰਵੱਈਆ 21ਵੀਂ ਸਦੀ ਦੇ ਅਨਕੂਲ ਨਹੀਂ ਸੀ ਅਤੇ ਇਹ ਜਮਹੂਰੀਅਤ ਦੀਆਂ ਕਦਰਾਂ ਕੀਮਤਾਂ ਦੇ ਖਿਲਾਫ ਸੀ | ਸ਼੍ਰੀ ਸ਼ਰਮਾਂ ਨੇ ਇਹ ਵੀ ਕਿਹਾ ਕਿ ਜੇ ਗਲਤ ਹੋਇਆ ਹੈ ਤਾਂ ਮੁਆਫੀ ਮੰਗੇ ਜਾਣ ਵਿੱਚ ਕੋਈ ਹਰਜ਼ ਨਹੀਂ ਹੈ | ਉਨ੍ਹਾਂ ਇਹ ਮਤਾ ਸੰਸਦ ਵਿੱਚ ਜਾਗਰੂਕਤਾ ਲਿਆਉਣ ਲਈ ਲਿਆਂਦਾ ਹੈ | ਜ਼ਿਕਰਯੋਗ ਹੈ ਕਿ ਜਲਿ•ਆਂਵਾਲਾ ਬਾਗ ਹੱਤਿਆ ਕਾਂਡ ਬਾਰੇ ਬਰਤਾਨਵੀ ਸਰਕਾਰ ਤੋਂ ਮੁਆਫੀ ਮੰਗਣ ਲਈ ਪਹਿਲਾਂ ਵੀ ਕਈ ਵਾਰ ਮੰਗ ਕੀਤੀ ਜਾ ਚੁੱਕੀ ਹੈ |
ਅਗਸਤ 1997 ਵਿੱਚ ਬਰਤਾਨੀਆਂ ਦੀ ਮਹਾਰਾਣੀ ਐਲਿਜਾਬੈੱਥ ਅਤੇ ਐਡਨਬਰਗ ਦੇ ਡਿਊਕ ਪਿ੍ੰਸ ਫਿਲਪ ਦੇ ਭਾਰਤੀ ਦੌਰੇ ਮੌਕੇ ਵੀ ਇਹ ਮੰਗ ਉੱਠੀ ਸੀ | ਦੌਰੇ ਦੌਰਾਨ ਪਿ੍ੰਸ ਫਿਲਪ ਨੇ ਇਸ ਕਾਂਡ ਦੀ ਨਿਖੇਧੀ ਕੀਤੀ ਸੀ |


ਖ਼ਬਰ ਸ਼ੇਅਰ ਕਰੋ

ਭਾਰਤ 'ਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ

• ਪਾਬੰਦੀ ਦੇ ਬਾਵਜੂਦ ਦਿੱਲੀ 'ਚ ਜੰਮ ਕੇ ਹੋਈ ਆਤਿਸ਼ਬਾਜ਼ੀ • 2015 'ਚ ਹੋਈਆਂ 25 ਲੱਖ ਮੌਤਾਂ-ਸਰਵੇਖਣ ਉਪਮਾ ਡਾਗਾ ਪਾਰਥ ਨਵੀਂ ਦਿੱਲੀ, 20 ਅਕਤੂਬਰ-ਐਨ. ਸੀ. ਆਰ. 'ਚ ਵੱਧਦੇ ਪ੍ਰਦੂਸ਼ਣ ਦੀ ਵਜ੍ਹਾ ਕਾਰਨ ਸੁਪਰੀਮ ਕੋਰਟ ਦੁਆਰਾ ਦੀਵਾਲੀ 'ਤੇ ਪਟਾਕਿਆਂ ਦੀ ਵਿਕਰੀ 'ਤੇ ...

ਪੂਰੀ ਖ਼ਬਰ »

ਰਿਜ਼ਰਵ ਬੈਂਕ ਨੇ ਨਹੀਂ ਦਿੱਤਾ ਆਧਾਰ ਨੂੰ ਬੈਂਕ ਖਾਤਿਆਂ ਨਾਲ ਜੋੜਨ ਦਾ ਆਦੇਸ਼

ਨਵੀਂ ਦਿੱਲੀ, 20 ਅਕਤੂਬਰ (ਏਜੰਸੀ)-ਭਾਰਤੀ ਰਿਜ਼ਰਵ ਬੈਂਕ ਨੇ ਇਹ ਸਪੱਸ਼ਟ ਕੀਤਾ ਹੈ ਕਿ ਉਸ ਨੇ ਕਦੇ ਵੀ ਆਧਾਰ ਨੰਬਰ ਨੂੰ ਬੈਂਕ ਖਾਤੇ ਨਾਲ ਜੋੜਨ ਨੂੰ ਜ਼ਰੂਰੀ ਬਣਾਏ ਜਾਣ ਸਬੰਧੀ ਕੋਈ ਵੀ ਆਦੇਸ਼ ਨਹੀਂ ਦਿੱਤਾ ਹੈ | ਜ਼ਿਕਰਯੋਗ ਹੈ ਕਿ ਇਸ ਤਰ੍ਹਾਂ ਕਿਹਾ ਜਾ ਰਿਹਾ ਸੀ ਕਿ ...

ਪੂਰੀ ਖ਼ਬਰ »

ਚੰਬਾ ਨੂੰ ਪਠਾਨਕੋਟ ਨਾਲ ਜੋੜਨ ਵਾਲਾ 15 ਸਾਲ ਪੁਰਾਣਾ ਪੁਲ ਡਿੱਗਾ-6 ਜ਼ਖ਼ਮੀ

ਸ਼ਿਮਲਾ, 20 ਅਕਤੂਬਰ (ਏਜੰਸੀ)-ਹਿਮਾਚਲ ਪ੍ਰਦੇਸ਼ ਦੇ ਚੰਬਾ ਕਸਬੇ ਨੂੰ ਪੰਜਾਬ ਦੇ ਪਠਾਨਕੋਟ ਨਾਲ ਜੋੜਨ ਵਾਲਾ ਕੰਕਰੀਟ ਨਾਲ ਬਣਿਆ ਮਹੱਤਵਪੂਰਨ ਪੁਲ ਡਿੱਗ ਗਿਆ, ਜਿਸ ਨਾਲ ਘੱਟੋ-ਘੱਟ ਛੇ ਲੋਕ ਜ਼ਖ਼ਮੀ ਹੋ ਗਏ | ਚੰਬਾ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਵਿਚਾਲੇ ਬਣਿਆ ਇਹ ...

ਪੂਰੀ ਖ਼ਬਰ »

ਖਾਲਿਦਾ ਜ਼ਿਆ ਵਲੋਂ ਆਤਮ ਸਮਰਪਣ-ਜ਼ਮਾਨਤ ਮਿਲੀ

ਢਾਕਾ, 20 ਅਕਤੂਬਰ (ਪੀ. ਟੀ. ਆਈ.)-ਪ੍ਰੇਸ਼ਾਨੀ 'ਚ ਘਿਰੀ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਬੇਗਮ ਖਾਲਿਦਾ ਜ਼ਿਆ ਨੇ ਰਿਸ਼ਵਤ ਤੇ ਮਾਣਹਾਨੀ ਮਾਮਲੇ ਵਿਚ ਇਕ ਸਥਾਨਕ ਅਦਾਲਤ ਸਾਹਮਣੇ ਆਤਮ -ਸਮਰਪਣ ਕਰ ਦਿੱਤਾ ਜਿਸ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ | ਇਕ ਹਫ਼ਤਾ ...

ਪੂਰੀ ਖ਼ਬਰ »

ਭਾਰਤ-ਰੂਸ ਦੀਆਂ ਤਿੰਨੇ ਸੈਨਾਵਾਂ ਵਲੋਂ ਪਹਿਲਾ ਸਾਂਝਾ ਜੰਗੀ ਅਭਿਆਸ ਸ਼ੁਰੂ

ਨਵੀਂ ਦਿੱਲੀ, 20 ਅਕੂਤਬਰ (ਪੀ. ਟੀ. ਆਈ.)-ਭਾਰਤ ਅਤੇ ਰੂਸ ਨੇ ਆਪਣੀ ਸੈਨਿਕ ਕਾਰਵਾਈ ਤਾਲਮੇਲ ਵਧਾਉਣ ਦੇ ਉਦੇਸ਼ ਨਾਲ ਤਿੰਨੇ ਸੈਨਾਵਾਂ ਫ਼ੌਜ, ਜਲ ਸੈਨਾ ਅਤੇ ਹਵਾਈ ਫ਼ੌਜ ਦੀ ਸ਼ਮੂਲੀਅਤ ਨਾਲ ਪਹਿਲਾ ਜੰਗੀ ਅਭਿਆਸ ਸ਼ੁਰੂ ਕੀਤਾ ਹੈ | 10 ਦਿਨਾ ਜੰਗੀ ਅਭਿਆਸ ਵਿਚ ਭਾਰਤੀ ...

ਪੂਰੀ ਖ਼ਬਰ »

ਆਗਰਾ-ਲਖਨਊ ਐਕਸਪ੍ਰੈੱਸ-ਵੇਅ 'ਤੇ ਉਤਾਰੇ ਜਾਣਗੇ ਲੜਾਕੂ ਜਹਾਜ਼

ਲਖਨਊ, 20 ਅਕਤੂਬਰ (ਏਜੰਸੀ)-ਦੇਸ਼ ਦੀਆਂ ਬੇਹਤਰੀਨ ਸੜਕਾਂ 'ਚ ਸ਼ੁਮਾਰ ਲਖਨਊ-ਆਗਰਾ ਐਕਸਪ੍ਰੈਸ ਵੇਅ 'ਤੇ ਆਉਣ ਵਾਲੇ 24 ਅਕਤੂਬਰ ਨੂੰ ਹਵਾਈ ਸੈਨਾ ਦੇ ਲੜਾਕੂ ਜਹਾਜ਼ਾਂ ਨੂੰ ਉਤਾਰਨ ਦੇ ਮੱਦੇਨਜ਼ਰ ਅੱਜ ਤੋਂ ਇਸ 'ਤੇ ਵਾਹਨਾਂ ਦੀ ਆਵਾਜਾਈ 'ਤੇ ਰੋਕ ਲਾ ਦਿੱਤੀ ਗਈ ਹੈ | ਹਵਾਈ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨੇ ਗੁਰੇਜ਼ ਸੈਕਟਰ 'ਚ ਫ਼ੌਜੀ ਜਵਾਨਾਂ ਨਾਲ ਮਨਾਈ ਦੀਵਾਲੀ

ਸ੍ਰੀਨਗਰ, 20 ਅਕਤੂਬਰ (ਮਨਜੀਤ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰੀ ਕਸ਼ਮੀਰ ਦੇ ਜ਼ਿਲ੍ਹਾ ਬਾਂਦੀਪੁਰਾ ਦੀ ਕੰਟਰੋਲ ਰੇਖਾ 'ਤੇ ਗੁਰੇਜ਼ ਸੈਕਟਰ 'ਚ ਤਾਇਨਾਤ ਬੀ. ਐਸ. ਐਫ ਅਤੇ ਫ਼ੌਜੀ ਜਵਾਨਾਂ ਨਾਲ ਦੀਵਾਲੀ ਮਨਾਈ | ਸੂਬਾ ਸਰਕਾਰ ਅਤੇ ਫ਼ੌਜ ਨੂੰ ਇਸ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX