ਤਾਜਾ ਖ਼ਬਰਾਂ


ਫੀਫਾ ਵਿਸ਼ਵ ਕੱਪ 2018 : ਫ਼ਰਾਂਸ ਨੇ ਪੇਰੂ ਨੂੰ 1-0 ਨਾਲ ਹਰਾਇਆ
. . .  1 day ago
ਫੀਫਾ ਵਿਸ਼ਵ ਕੱਪ 2018 : ਫ਼ਰਾਂਸ ਨੇ ਪੇਰੂ ਸਿਰ ਕੀਤਾ ਪਹਿਲਾ ਗੋਲ
. . .  1 day ago
ਫੀਫਾ ਵਿਸ਼ਵ ਕੱਪ 2018 : ਆਸਟ੍ਰੇਲੀਆ ਅਤੇ ਡੈਨਮਾਰਕ ਦਾ ਮੈਚ 1-1 ਨਾਲ ਰਿਹਾ ਬਰਾਬਰ
. . .  1 day ago
ਫ਼ੌਜੀ ਜਵਾਨ ਵੱਲੋਂ ਫਾਹਾ ਲਗਾ ਕੀਤੀ ਖ਼ੁਦਕੁਸ਼ੀ
. . .  1 day ago
ਫ਼ਿਰੋਜ਼ਪੁਰ ,21 ਜੂਨ ( ਜਸਵਿੰਦਰ ਸਿੰਘ ਸੰਧੂ ) - ਫ਼ਿਰੋਜ਼ਪੁਰ ਫ਼ੌਜੀ ਛਾਉਣੀ 'ਚ ਸੇਵਾਵਾਂ ਨਿਭਾਅ ਰਹੇ ਇੱਕ ਫ਼ੌਜੀ ਜਵਾਨ ਵੱਲੋਂ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ। ਜਿਸ ਦੀ ਪਛਾਣ ਕੈਲਾਸ਼ ( 22 ਸਾਲ ) ਪਿੰਡ ਬੋਦਲਾ ਪੱਟੀ ਜ਼ਿਲ੍ਹਾ ...
ਜੰਮੂ-ਕਸ਼ਮੀਰ ਦੇ ਗਵਰਨਰ ਨੇ ਸੂਬੇ 'ਚ ਭਲਕੇ ਬੁਲਾਈ ਸਰਬ ਪਾਰਟੀ ਬੈਠਕ
. . .  1 day ago
ਸ੍ਰੀਨਗਰ, 21 ਜੂਨ - ਜੰਮੂ ਅਤੇ ਕਸ਼ਮੀਰ ਦੇ ਗਵਰਨਰ ਐਨ.ਐਨ.ਵੋਹਰਾ ਨੇ ਸੂਬੇ 'ਚ ਗਵਰਨਰ ਸ਼ਾਸਨ ਦੇ ਅਮਲ ਦੇ ਮੱਦੇਨਜ਼ਰ ਹਾਲਤਾਂ ਦੀ ਚਰਚਾ ਕਰਨ ਲਈ ਸੂਬੇ 'ਚ ਭਲਕੇ ਇਕ ਸਰਬ ਪਾਰਟੀ ਬੈਠਕ ਬੁਲਾਈ ਹੈ। ਦੱਸ ਦੇਈਏ ਕਿ ਪੀ.ਡੀ.ਪੀ ਅਤੇ ਭਾਜਪਾ...
ਫੀਫਾ ਵਿਸ਼ਵ ਕੱਪ 2018 : ਅੱਧਾ ਸਮਾਂ ਪੂਰਾ ਹੋਣ 'ਤੇ ਡੈਨਮਾਰਕ 1, ਆਸਟ੍ਰੇਲੀਆ 1
. . .  1 day ago
ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਦੇ ਜੱਜ ਸ਼ਿਵਪਾਲ ਸਿੰਘ ਦੇ ਘਰ ਹੋਈ ਚੋਰੀ
. . .  1 day ago
ਲਖਨਾਉ, 21 ਜੂਨ - ਬੀਤੀ ਰਾਤ ਸੀ.ਬੀ.ਆਈ. ਦੇ ਵਿਸ਼ੇਸ਼ ਜੱਜ ਸ਼ਿਵਪਾਲ ਸਿੰਘ ਦੇ ਘਰ ਚੋਰੀ ਹੋ ਗਈ। ਜਿੱਥੇ ਚੋਰ 2 ਲੱਖ ਰੁਪਏ ਦੇ ਸੋਨੇ ਚਾਂਦੀ ਦੇ ਗਹਿਣੇ ਅਤੇ 60,000 ਨਗਦੀ 'ਤੇ ਹੱਥ ਸਾਫ਼ ਕਰ ਗਏ। ਮੌਕੇ 'ਤੇ ਪਹੁੰਚੀ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ....
ਡੂੰਘੀ ਖੱਡ 'ਚ ਸਕੂਲ ਵੈਨ ਦੇ ਡਿੱਗਣ ਨਾਲ ਵਿਦਿਆਰਥੀ ਦੀ ਮੌਤ
. . .  1 day ago
ਸ਼ਿਮਲਾ, 21 ਜੂਨ - ਹਿਮਾਚਲ ਪ੍ਰਦੇਸ਼ 'ਚ ਮੰਡੀ ਦੇ ਧਰਮਪੁਰ 'ਚ ਇਕ ਸਕੂਲ ਵੈਨ ਦੇ ਡੂੰਘੀ ਖੱਡ 'ਚ ਡਿੱਗਣ ਦਾ ਸਮਾਚਾਰ ਹੈ। ਵੈਨ ਦੇ ਖੱਡ 'ਚ ਡਿੱਗਣ ਨਾਲ 1 ਵਿਦਿਆਰਥੀ ਦੀ ਮੌਤ ਹੋ ਗਈ ਜਦਕਿ 11 ਵਿਦਿਆਰਥੀਆਂ ਸਮੇਤ ਡਰਾਈਵਰ...
ਮੁਸਲਮਾਨਾਂ ਅਤੇ ਦਲਿਤਾਂ ਦੇ ਖ਼ਿਲਾਫ਼ ਹੈ ਭਾਜਪਾ : ਓਵੈਸੀ
. . .  1 day ago
ਲਖਨਾਉ, 21 ਜੂਨ - ਏ.ਆਈ.ਐਮ.ਆਈ.ਐਮ. ਦੇ ਪ੍ਰਧਾਨ ਅਤੇ ਸਾਂਸਦ ਅਸਦੂਦੀਨ ਓਵੈਸੀ ਨੇ ਭਾਜਪਾ ਨੇ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਭਾਜਪਾ ਮੁਸਲਮਾਨਾਂ ਅਤੇ ਦਲਿਤਾਂ ਦੇ ਵਿਰੋਧੀ ਹੈ। ਓਵੈਸੀ ਨੇ ਕਿਹਾ ਕਿ ਜਦੋਂ ਤੋਂ ਭਾਜਪਾ ਸਰਕਾਰ ਸੱਤਾ 'ਚ ਆਈ ਹੈ, ਉਸ...
ਭਾਰਤ ਨੇ ਵੱਖ ਵੱਖ ਅਮਰੀਕੀ ਵਸਤੂਆਂ 'ਤੇ ਵਧਾਈ ਕਸਟਮ ਡਿਊਟੀ
. . .  1 day ago
ਨਵੀਂ ਦਿੱਲੀ, 21 ਜੂਨ - ਭਾਰਤ ਨੇ ਜਵਾਬੀ ਕਾਰਵਾਈ ਤਹਿਤ ਅਮਰੀਕਾ ਤੋਂ ਆਉਣ ਵਾਲੀਆਂ ਕਈ ਵਸਤੂਆਂ 'ਤੇ ਕਸਟਮ ਡਿਊਟੀ ਵਧਾ ਦਿੱਤੀ ਹੈ। ਵਿੱਤ ਮੰਤਰਾਲਾ ਨੇ ਇਕ ਅਧਿਕਾਰਕ ਸੂਚਨਾ 'ਚ ਕਿਹਾ ਕਿ ਇਹ ਟੈਰਿਫ ਚਾਰ ਅਗਸਤ ਤੋਂ ਲਾਗੂ ਹੋਣਗੇ...
ਕਰਨਾਟਕ ਦੇ ਮੰਤਰੀ ਖ਼ਿਲਾਫ਼ ਆਮਦਨ ਕਰ ਵਿਭਾਗ ਨੇ ਦਰਜ ਕਰਵਾਈ ਸ਼ਿਕਾਇਤ
. . .  1 day ago
ਬੈਂਗਲੁਰੂ, 21 ਜੂਨ - ਆਮਦਨ ਕਰ ਵਿਭਾਗ ਨੇ ਬੈਂਗਲੂਰ ਦੀ ਆਰਥਿਕ ਅਪਰਾਧਾਂ ਦੀ ਵਿਸ਼ੇਸ਼ ਅਦਾਲਤ 'ਚ ਇਕ ਸ਼ਿਕਾਇਤ ਦਰਜ ਕਰਵਾਈ, ਜਿਸ 'ਚ ਕਰਨਾਟਕ ਦੇ ਮੰਤਰੀ ਡੀ.ਕੇ ਸ਼ਿਵ ਕੁਮਾਰ 'ਤੇ ਇੱਕ ਹਵਾਲਾ ਨੈੱਟਵਰਕ ਚਲਾਏ ਜਾਣ ਦਾ...
ਤਾਲਿਬਾਨ ਨੂੰ ਗੱਲਬਾਤ ਲਈ ਰਾਜ਼ੀ ਕਰਨ 'ਚ ਪਾਕਿਸਤਾਨ ਨਾਕਾਮ - ਅਮਰੀਕਾ
. . .  1 day ago
ਵਾਸ਼ਿੰਗਟਨ, 21 ਜੂਨ - ਟਰੰਪ ਪ੍ਰਸ਼ਾਸਨ ਦੇ ਇਕ ਚੋਟੀ ਦੇ ਅਧਿਕਾਰੀ ਨੇ ਸੰਸਦਾਂ ਨੂੰ ਦੱਸਿਆ ਕਿ ਤਾਲਿਬਾਨ ਨੂੰ ਵਾਰਤਾ ਦੇ ਮੇਜ਼ ਤੱਕ ਲਿਆਉਣ ਲਈ ਜਿਹੜੇ ਲਾਜ਼ਮੀ ਤੇ ਫ਼ੈਸਲਾਕੁਨ ਕਦਮਾਂ ਦੀ ਲੋੜ ਹੈ, ਉਹ ਅਮਰੀਕਾ ਦੀ ਨਜ਼ਰ 'ਚ ਪਾਕਿਸਤਾਨ ਨੇ ਨਹੀਂ ਚੁੱਕੇ। ਦੱਖਣੀ ਤੇ ਮੱਧ...
ਮੈਨੂੰ ਪਾਕਿਸਤਾਨ ਤੋਂ ਮਿਲ ਰਹੀਆਂ ਹਨ ਧਮਕੀਆਂ - ਰਵਿੰਦਰ ਰੈਨਾ
. . .  1 day ago
ਸ੍ਰੀ ਨਗਰ, 21 ਜੂਨ - ਜੰਮੂ-ਕਸ਼ਮੀਰ ਦੇ ਭਾਜਪਾ ਸੂਬਾ ਪ੍ਰਧਾਨ ਰਵਿੰਦਰ ਰੈਨਾ ਨੇ ਕਿਹਾ ਕਿ ਉਨ੍ਹਾਂ ਨੂੰ ਪਿੱਛਲੇ ਕੁਛ ਮਹੀਨਿਆ ਤੋਂ ਕਰਾਚੀ ਤੋਂ ਧਮਕੀ ਭਰੇ ਫੋਨ ਆ ਰਹੇ ਹਨ। ਅੱਜ ਵੀ ਉਨ੍ਹਾਂ ਨੂੰ ਕਰਾਂਚੀ ਤੋਂ ਫੋਨ ਆਇਆ...
ਮਮਤਾ ਬੈਨਰਜੀ ਨੇ ਭਾਜਪਾ ਨੂੰ ਦੱਸਿਆ ਅੱਤਵਾਦੀ ਜਥੇਬੰਦੀ
. . .  1 day ago
ਕੋਲਕਾਤਾ, 21 ਜੂਨ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਇਕ ਵਾਰ ਫਿਰ ਭਾਜਪਾ 'ਤੇ ਸ਼ਬਦੀ ਹਮਲੇ ਕਰਦਿਆਂ ਭਾਰਤੀ ਜਨਤਾ ਪਾਰਟੀ ਨੂੰ ਅੱਤਵਾਦੀ ਜਥੇਬੰਦੀ ਤੱਕ ਦੱਸ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਭਾਜਪਾ ਦੀ ਤਰ੍ਹਾਂ ਅੱਤਵਾਦੀ...
ਸ਼ੇਰੇ ਪੰਜਾਬ ਦੀ ਬਰਸੀ ਮਨਾਉਣ ਲਈ ਅਟਾਰੀ ਤੋਂ ਪਾਕਿਸਤਾਨ ਲਈ ਰਵਾਨਾ ਜਥਾ
. . .  1 day ago
ਅਟਾਰੀ. 21 ਜੂਨ (ਰੁਪਿੰਦਰਜੀਤ ਸਿੰਘ ਭਕਨਾ ) - ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਮਨਾਉਣ ਲਈ 266 ਮੈਂਬਰੀ ਜਥਾ ਅੰਤਰਰਾਸ਼ਟਰੀ ਰੇਲਵੇ ਸਟੇਸ਼ਨ ਅਟਾਰੀ ਤੋਂ ਜੈਕਾਰਿਆਂ ਦੀ ਗੂੰਜ ਹੇਠ ਵਿਸ਼ੇਸ਼ ਰੇਲ ਗੱਡੀ ਰਾਹੀਂ ਪਾਕਿਸਤਾਨ....
ਮਾਈਨਿੰਗ ਮਾਫ਼ੀਆ ਵੱਲੋਂ ਰੂਪਨਗਰ ਦੇ ਵਿਧਾਇਕ ਸੰਦੋਆ ਤੇ ਹਮਲਾ
. . .  1 day ago
ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਦੇ ਘਰ ਲਿਆ ਧੀ ਨੇ ਜਨਮ
. . .  1 day ago
ਕਰੰਟ ਲੱਗਣ ਕਾਰਣ ਕਿਸਾਨ ਦੀ ਮੌਤ
. . .  1 day ago
ਪੱਤਰਕਾਰ ਨੇ ਪਰਿਵਾਰ ਸਮੇਤ ਕੀਤੀ ਖ਼ੁਦਕੁਸ਼ੀ
. . .  1 day ago
ਤੂਤੀਕੋਰਨ ਹਿੰਸਾ 'ਚ ਸ਼ਾਮਿਲ ਵਕੀਲ ਗ੍ਰਿਫ਼ਤਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਕੱਤਕ ਸੰਮਤ 549
ਵਿਚਾਰ ਪ੍ਰਵਾਹ: ਕਿਸੇ ਸਮਾਜ ਦੀ ਨੈਤਿਕਤਾ ਦੀ ਪਛਾਣ ਇਸ ਗੱਲ ਤੋਂ ਹੁੰਦੀ ਹੈ ਕਿ ਉਹ ਸਮਾਜ ਆਪਣੇ ਬੱਚਿਆਂ ਲਈ ਕੀ-ਕੁਝ ਕਰਦਾ ਹੈ। -ਬੋਨ ਹੋਫਰ
  •     Confirm Target Language  

ਪਹਿਲਾ ਸਫ਼ਾ

ਭਾਰਤ-ਅਮਰੀਕਾ ਵਿਚਾਲੇ ਸਹਿਯੋਗ ਦੁਵੱਲੇ ਸਬੰਧਾਂ ਤੋਂ ਉੱਪਰ ਉਠ ਸਕਦੈ-ਮੋਦੀ

ਟਰੰਪ ਨਾਲ ਦੁਵੱਲੇ ਵਪਾਰ ਸਮੇਤ ਅਹਿਮ ਮੁੱਦਿਆਂ 'ਤੇ ਕੀਤੀ ਚਰਚਾ

ਮਨੀਲਾ, 13 ਨਵੰਬਰ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਕਿਹਾ ਕਿ ਭਾਰਤ ਅਤੇ ਅਮਰੀਕਾ ਵਿਚਾਲੇ ਸਹਿਯੋਗ ਦੋਵੇਂ ਦੇਸ਼ਾਂ ਦੇ ਦੁਵੱਲੇ ਸਬੰਧਾਂ ਤੋਂ ਉਪਰ ਉਠ ਕੇ ਏਸ਼ੀਆ ਦੇ ਭਵਿੱਖ ਲਈ ਮਿਲ ਕੇ ਕੰਮ ਕਰ ਸਕਦੇ ਹਨ। ਇਸ ...

ਪੂਰੀ ਖ਼ਬਰ »

ਮੋਦੀ ਵਲੋਂ ਜੀਨ ਬੈਂਕ ਨੂੰ ਭਾਰਤੀ ਚੌਲਾਂ ਦੀਆਂ ਦੋ ਕਿਸਮਾਂ ਭੇਟ

ਲਾਸ ਬਨੋਸ, 13 ਨਵੰਬਰ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਫਿਲਪਾਈਨ ਵਿਚ ਅੰਤਰਰਾਸ਼ਟਰੀ ਚੌਲ ਖੋਜ ਸੰਸਥਾ (ਆਈ. ਆਰ. ਆਰ. ਆਈ.) ਦੇ ਜੀਨ ਬੈਂਕ ਨੂੰ ਭਾਰਤੀ ਚੌਲਾਂ ਦੀਆਂ ਦੋ ਕਿਸਮਾਂ ਭੇਂਟ ਕੀਤੀਆਂ ਅਤੇ ਕਿਹਾ ਕਿ ਇਹ ਸੰਸਥਾ ਚੌਲਾਂ ਦੀ ਖੇਤੀ ਵਿਚ ਸੁਧਾਰ ...

ਪੂਰੀ ਖ਼ਬਰ »

31ਵਾਂ ਆਸੀਆਨ ਸੰਮੇਲਨ ਸ਼ੁਰੂ ਮੋਦੀ ਅੱਜ ਕਰਨਗੇ ਸੰਬੋਧਨ

ਮਨੀਲਾ, 13 ਨਵੰਬਰ (ਏਜੰਸੀਆਂ ਰਾਹੀਂ)-ਦੱਖਣੀ ਪੂਰਬੀ ਏਸ਼ੀਆਈ ਦੇਸ਼ਾਂ ਦੇ ਸੰਘ (ਆਸੀਆਨ) ਦਾ 31ਵਾਂ ਸੰਮੇਲਨ ਅਤੇ ਇਸ ਨਾਲ ਸਬੰਧਤ ਮੀਟਿੰਗਾਂ ਅੱਜ ਫਿਲਪਾਈਨ ਦੀ ਰਾਜਧਾਨੀ ਵਿਚ ਸ਼ੁਰੂ ਹੋ ਗਈਆਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਿਹੜੇ ਉਦਘਾਟਨੀ ਸਮਾਰੋਹ ਵਿਚ ਸ਼ਾਮਿਲ ਹੋਏ ...

ਪੂਰੀ ਖ਼ਬਰ »

ਈਰਾਨ-ਇਰਾਕ ਸਰਹੱਦ 'ਤੇ ਭੁਚਾਲ ਕਾਰਨ ਮ੍ਰਿਤਕਾਂ ਦੀ ਗਿਣਤੀ 400 ਤੋਂ ਟੱਪੀ

ਤਹਿਰਾਨ/ਬਗਦਾਦ, 13 ਨਵੰਬਰ (ਏਜੰਸੀ)-ਈਰਾਨ-ਇਰਾਕ ਸਰਹੱਦ ਨੇੜੇ ਆਏ ਸ਼ਕਤੀਸ਼ਾਲੀ ਭੁਚਾਲ 'ਚ ਹੁਣ ਤੱਕ ਦੋਹਾਂ ਦੇਸ਼ਾਂ 'ਚ 400 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 6700 ਹੋਰ ਜ਼ਖ਼ਮੀ ਹੋਏ ਹਨ। ਖ਼ਬਰ ਏਜੰਸੀ ਅਨੁਸਾਰ ਬੀਤੀ ਰਾਤ ਆਏ ਭੁਚਾਲ ਦਾ ਕੇਂਦਰ ਈਰਾਨ ਸਰਹੱਦ ਨੇੜੇ ...

ਪੂਰੀ ਖ਼ਬਰ »

ਬਦਲਾ ਲੈਣ ਲਈ ਵਿਪਨ ਨੂੰ ਮਾਰਿਆ-ਗੈਂਗਸਟਰ ਸਾਰਜ ਮਿੰਟੂ

ਅੰਮ੍ਰਿਤਸਰ, 13 ਨਵੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਹਿੰਦੂ ਨੇਤਾ ਵਿਪਨ ਸ਼ਰਮਾ ਦੇ ਕਤਲ ਮਾਮਲੇ 'ਚ ਉਸ ਵੇਲੇ ਨਵਾਂ ਮੋੜ ਆ ਗਿਆ, ਜਦੋਂ ਕਤਲ ਲਈ ਪੁਲਿਸ ਵਲੋਂ ਨਾਮਜ਼ਦ ਕੀਤੇ ਗੈਂਗਸਟਰ ਸਾਰਜ ਮਿੰਟੂ ਵਲੋਂ ਫੇਸਬੁੱਕ 'ਤੇ ਪਾਈ ਪੋਸਟ ਰਾਹੀਂ ਕਤਲ ਦੀ ਜ਼ਿੰਮੇਵਾਰੀ ਕਬੂਲ ...

ਪੂਰੀ ਖ਼ਬਰ »

ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਕੱਲ੍ਹ ਤੋਂ

ਸੰਗਰੂਰ, 13 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਪੰਜਾਬ ਵਿਚ ਚੋਣ ਕਮਿਸ਼ਨ ਵਲੋਂ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। 1 ਜਨਵਰੀ 2018 ਦੇ ਆਧਾਰ 'ਤੇ ਫ਼ੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ ਸਬੰਧੀ ਫ਼ੋਟੋ ਵੋਟਰ ਸੂਚੀ ਦੀ ਮੁਢਲੀ ਪ੍ਰਕਾਸ਼ਨਾਂ 15 ...

ਪੂਰੀ ਖ਼ਬਰ »

ਨਿਗਮ ਖ਼ੇਤਰਾਂ ਅਧੀਨ ਰਾਜ ਮਾਰਗਾਂ 'ਤੇ ਸ਼ਰਾਬ ਦੇ ਠੇਕਿਆਂ 'ਤੇ ਛੋਟ ਸਾਰੇ ਦੇਸ਼ 'ਚ ਲਾਗੂ ਹੋਵੇ-ਸੁਪਰੀਮ ਕੋਰਟ

ਨਵੀਂ ਦਿੱਲੀ, 13 ਨਵੰਬਰ (ਏਜੰਸੀ)-ਸੁਪਰੀਮ ਕੋਰਟ ਨੇ ਅੱਜ ਸਪੱਸ਼ਟ ਕਰਦਿਆਂ ਕਿਹਾ ਕਿ ਦੇਸ਼ ਭਰ 'ਚ ਨਿਗਮ ਖ਼ੇਤਰਾਂ ਅਧੀਨ ਸੂਬੇ ਦੇ ਅਤੇ ਕੌਮੀ ਰਾਜ ਮਾਰਗਾਂ 'ਤੇ 500 ਮੀਟਰ ਦੇ ਦਾਇਰੇ 'ਚ ਸ਼ਰਾਬ ਦੇ ਠੇਕਿਆਂ 'ਤੇ ਪਾਬੰਦੀ 'ਤੇ ਛੋਟ ਵਾਲੇ ਸਾਡੇ ਹੁਕਮ ਸਾਰੇ ਦੇਸ਼ 'ਚ ਲਾਗੂ ਹੋਣੇ ...

ਪੂਰੀ ਖ਼ਬਰ »

ਸੰਘਣੀ ਧੁੰਦ ਕਾਰਨ ਜਨਜੀਵਨ ਪ੍ਰਭਾਵਿਤ

ਦਿੱਲੀ 'ਚ ਫਿਰ ਮੈਡੀਕਲ ਐਮਰਜੈਂਸੀ ਵਾਲੇ ਹਾਲਾਤ

ਜਲੰਧਰ, 13 ਨਵੰਬਰ (ਅਜੀਤ ਬਿਊਰੋ)-ਪੰਜਾਬ ਸਮੇਤ ਪੂਰੇ ਉੱਤਰੀ ਭਾਰਤ 'ਚ ਪਿਛਲੇ ਦੋ ਹਫ਼ਤਿਆਂ ਤੋਂ ਪੈ ਰਹੀ ਧੁੰਦ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ। ਮੌਸਮ ਦੀ ਸੰਘਣੀ ਧੁੰਦ ਨਾਲ ਰਲੇ ਹਵਾ ਪ੍ਰਦੂਸ਼ਣ ਕਾਰਨ ਸਥਿਤੀ ਹੋਰ ਵੀ ਗੰਭੀਰ ਬਣੀ ਹੋਈ ਹੈ ਕਿਉਂਕਿ ਦਿੱਲੀ ਸਮੇਤ ਉੱਤਰੀ ਭਾਰਤ ਦੇ ਕਈ ਇਲਾਕਿਆਂ 'ਚ ਅਜੇ ਵੀ ਧੁਆਂਖੀ ਧੁੰਦ ਹੀ ਪੈ ਰਹੀ ਹੈ। ਧੁੰਦ ਕਾਰਨ ਸੜਕ ਹਾਦਸਿਆਂ 'ਚ ਵੀ ਵਾਧਾ ਹੋਇਆ ਹੈ, ਜਿਸ ਨਾਲ ਰੋਜ਼ ਹੀ ਕਈ ਲੋਕ ਮੌਤ ਦੇ ਮੂੰਹ 'ਚ ਜਾ ਰਹੇ ਹਨ। ਬੀਤੇ ਹਫ਼ਤੇ ਧੁੰਦ ਕਾਰਨ ਬਠਿੰਡਾ ਜ਼ਿਲ੍ਹੇ 'ਚ ਵਾਪਰੇ ਸੜਕ ਹਾਦਸੇ 'ਚ 9 ਸਕੂਲੀ ਵਿਦਿਆਰਥਣਾਂ ਸਮੇਤ 10 ਜਣਿਆਂ ਦੇ ਮਾਰੇ ਜਾਣ ਤੋਂ ਬਾਅਦ ਸਾਰੇ ਸਕੂਲਾਂ 'ਚ ਕੁਝ ਦਿਨਾਂ ਦੀਆਂ ਛੁੱਟੀਆਂ ਕਰ ਦਿੱਤੀਆਂ ਗਈਆਂ ਸਨ ਜਦਕਿ ਅੱਜ ਤੋਂ ਸਕੂਲਾਂ ਦੇ ਸਮੇਂ ਨੂੰ ਤਬਦੀਲ ਕਰ ਦਿੱਤਾ ਗਿਆ ਹੈ। ਧੁੰਦ ਕਾਰਨ ਰੇਲ ਤੇ ਹਵਾਈ ਆਵਾਜਾਈ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਧੁੰਦ ਕਾਰਨ ਜਿਥੇ ਰੇਲ ਗੱਡੀਆਂ ਕਈ-ਕਈ ਘੰਟਿਆਂ ਦੀ ਦੇਰੀ ਨਾਲ ਚੱਲ ਰਹੀਆਂ ਹਨ ਉਥੇ ਕਈ ਰੇਲ ਗੱਡੀਆਂ ਨੂੰ ਰੱਦ ਕਰਨਾ ਪਿਆ ਹੈ ਜਦਕਿ ਹਵਾਈ ਯਾਤਰੀ ਵੀ ਉਡਾਣਾਂ ਦੇ ਦੇਰੀ ਨਾਲ ਚੱਲਣ ਜਾਂ ਰੱਦ ਹੋਣ ਕਾਰਨ ਪ੍ਰਭਾਵਿਤ ਹੋ ਰਹੇ ਹਨ। ਇਸ ਦੌਰਾਨ ਕਈ ਵਿਦੇਸ਼ੀ ਅੰਤਰਰਾਸ਼ਟਰੀ ਹਵਾਈ ਕੰਪਨੀਆਂ ਨੇ ਦਿੱਲੀ 'ਚ ਹਵਾ ਪ੍ਰਦੂਸ਼ਣ ਨਾਲ ਬਣੀ ਧੁਆਂਖੀ ਧੁੰਦ ਕਾਰਨ ਆਪਣੀਆਂ ਦਿੱਲੀ ਨੂੰ ਆਉਣ ਵਾਲੀਆਂ ਉਡਾਣਾਂ ਨੂੰ ਰੱਦ ਕਰ ਦਿੱਤਾ ਹੈ।
'ਔਡ-ਈਵਨ' ਸਬੰਧੀ ਹੁਕਮ 'ਚ ਬਦਲਾਅ ਦੀ ਮੰਗ ਨਾਲ ਐਨ.ਜੀ.ਟੀ. ਪਹੁੰਚੀ ਦਿੱਲੀ ਸਰਕਾਰ
ਨਵੀਂ ਦਿੱਲੀ-ਨੈਸ਼ਨਲ ਗਰੀਨ ਟ੍ਰਿਬਿਊਨਲ (ਐਨ.ਜੀ.ਟੀ.) ਦੇ 11 ਨਵੰਬਰ ਦੇ ਫ਼ੈਸਲੇ ਖ਼ਿਲਾਫ਼ ਸੋਮਵਾਰ ਨੂੰ ਦਿੱਲੀ ਸਰਕਾਰ ਨੇ ਮੁੜ ਵਿਚਾਰ ਅਰਜ਼ੀ ਦਾਖ਼ਲ ਕੀਤੀ ਹੈ। ਇਸ ਅਰਜ਼ੀ ਵਿਚ ਦਿੱਲੀ ਸਰਕਾਰ ਨੇ ਮਹਿਲਾਵਾਂ ਤੇ ਦੋ ਪਹੀਆ ਵਾਹਨਾਂ ਨੂੰ ਛੋਟ ਦੇਣ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ 11 ਨਵੰਬਰ ਨੂੰ ਐਨ. ਜੀ. ਟੀ. ਨੇ 'ਔਡ-ਈਵਨ' ਦੌਰਾਨ ਮਹਿਲਾਵਾਂ ਤੇ ਦੋ ਪਹੀਆ ਵਾਹਨਾਂ ਨੂੰ ਛੋਟ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਦਿੱਲੀ ਸਰਕਾਰ ਵਲੋਂ ਐਨ.ਜੀ.ਟੀ. ਮੁਖੀ ਜਸਟਿਸ ਸਵਤੰਤਰ ਕੁਮਾਰ ਦੀ ਅਗਵਾਈ ਵਾਲੇ ਬੈਂਚ ਦੇ ਸਾਹਮਣੇ ਪੇਸ਼ ਕੀਤੀ। ਅਰਜ਼ੀ 'ਚ ਮੰਗ ਕੀਤੀ ਗਈ ਕਿ ਇਹ ਛੋਟ ਇਕ ਸਾਲ ਲਈ ਦਿੱਤੀ ਜਾਵੇ ਉਦੋਂ ਤੱਕ ਸਰਕਾਰ 2000 ਬੱਸਾਂ ਦੀ ਖ਼ਰੀਦ ਕਰਕੇ ਜਨਤਕ ਆਵਾਜਾਈ ਦਾ ਹੱਲ ਕਰੇਗੀ।
ਦਿੱਲੀ 'ਚ ਧੁੰਦ ਦਾ ਕਹਿਰ ਜਾਰੀ, ਕਈ ਰੇਲ ਗੱਡੀਆਂ ਰੱਦ
ਨਵੀਂ ਦਿੱਲੀ-ਰਾਸ਼ਟਰੀ ਰਾਜਧਾਨੀ ਨੂੰ ਕਈ ਦਿਨਾਂ ਤੋਂ ਜ਼ਹਿਰੀਲੀ ਧੁੰਦ ਨੇ ਆਪਣੀ ਬੁੱਕਲ 'ਚ ਲੈ ਰੱਖਿਆ ਹੈ ਜਿਸ ਦਾ ਕਹਿਰ ਸੋਮਵਾਰ ਨੂੰ ਵੀ ਜਾਰੀ ਰਿਹਾ। ਕੁਝ ਇਲਾਕਿਆਂ 'ਚ ਵਿਜੀਬਿਲਟੀ ਘਟਣ ਕਾਰਨ ਦਿੱਲੀ 'ਚ 8 ਰੇਲ ਗੱਡੀਆਂ ਰੱਦ ਕਰਨੀਆਂ ਪਈਆਂ। ਭਾਰਤੀ ਰੇਲ ਦੇ ਇਕ ਸੀਨੀਅਰ ਅਧਿਕਾਰੀ ਅਨੁਸਾਰ 69 ਰੇਲ ਗੱਡੀਆਂ ਤੈਅ ਸਮੇਂ ਤੋਂ ਦੇਰੀ ਨਾਲ ਚੱਲ ਰਹੀਆਂ ਹਨ ਜਦੋਂ ਕਿ 22 ਰੇਲ ਗੱਡੀਆਂ ਦੇ ਸਮੇਂ 'ਚ ਤਬਦੀਲੀ ਕੀਤੀ ਗਈ ਹੈ ਤੇ 8 ਰੇਲਾਂ ਰੱਦ ਕਰ ਦਿੱਤੀਆਂ ਗਈਆਂ ਹਨ। ਮੌਸਮ ਵਿਭਾਗ ਅਨੁਸਾਰ 14-15 ਨਵੰਬਰ ਨੂੰ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ਜਿਸ ਕਾਰਨ ਜ਼ਹਿਰੀਲੀ ਧੁੰਦ ਤੋਂ ਰਾਹਤ ਮਿਲ ਸਕਦੀ ਹੈ। ਇਸੇ ਦੌਰਾਨ ਅੱਜ ਰਾਜਧਾਨੀ 'ਚ ਸਕੂਲ ਫਿਰ ਤੋਂ ਖੁੱਲ੍ਹ ਗਏ ਪਰ ਹਵਾ ਪ੍ਰਦੂਸ਼ਣ ਦੇ ਹਾਲਾਤ ਅਜੇ ਵੀ ਸੁਧਰੇ ਨਹੀਂ।


ਖ਼ਬਰ ਸ਼ੇਅਰ ਕਰੋ

ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 25 ਦਸੰਬਰ ਨੂੰ ਹੀ ਮਨਾਉਣ ਦਾ ਆਦੇਸ਼

ਅੰਮ੍ਰਿਤਸਰ, 13 ਨਵੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਦੀ ਤਰੀਕ ਨੂੰ ਲੈ ਕੇ ਪੰਥਕ ਹਲਕਿਆਂ 'ਚ ਕੁਝ ਦਿਨਾਂ ਤੋਂ ਚੱਲ ਰਹੀ ਚਰਚਾ ਨੂੰ ਵਿਰਾਮ ਦਿੰਦਿਆਂ ਅੱਜ ਪੰਜ ਸਿੰਘ ਸਾਹਿਬਾਨ ਵਲੋਂ ਇਹ ਪ੍ਰਕਾਸ਼ ਪੁਰਬ ਪਹਿਲਾਂ ਤੋਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਓ.ਬੀ.ਸੀ./ਬੀ.ਸੀ. ਵਰਗਾਂ ਦੇ ਰਾਖਵਾਂਕਰਨ ਨਿਯਮਾਂ 'ਚ ਵੱਡਾ ਬਦਲਾਅ

ਚੰਡੀਗੜ੍ਹ, 13 ਨਵੰਬਰ (ਗੁਰਸੇਵਕ ਸਿੰਘ ਸੋਹਲ)-ਪੰਜਾਬ ਸਰਕਾਰ ਨੇ ਸੂਬੇ ਦੇ ਓ.ਬੀ.ਸੀ./ਬੀ.ਸੀ. ਵਰਗਾਂ ਦੇ ਰਾਖਵਾਂਕਰਨ ਨਿਯਮਾਂ 'ਚ ਵੱਡਾ ਬਦਲਾਅ ਕਰਦਿਆਂ ਇਨ੍ਹਾਂ ਵਰਗਾਂ ਦੀ 'ਕਰੀਮੀਲੇਅਰ' ਭਾਵ ਮਲਾਈਦਾਰ ਪਰਤ ਦਾ ਦਾਇਰਾ 6 ਲੱਖ ਰੁਪਏ ਸਾਲਾਨਾ ਤੋਂ ਵਧਾ ਕੇ 8 ਲੱਖ ਰੁਪਏ ...

ਪੂਰੀ ਖ਼ਬਰ »

ਭਾਰਤ ਤੇ ਕੈਨੇਡਾ ਆਪਸੀ ਨਿਵੇਸ਼ ਤੇ ਵਪਾਰ ਵਧਾਉਣ ਲਈ ਸਹਿਮਤ

ਨਵੀਂ ਦਿੱਲੀ, 13 ਨਵੰਬਰ (ਏਜੰਸੀ)- ਭਾਰਤ ਤੇ ਕੈਨੇਡਾ ਨੇ ਆਪਸੀ ਭਾਈਵਾਲੀ ਮਜ਼ਬੂਤ ਕਰਨ, ਵਿਆਪਕ ਆਰਥਿਕ ਭਾਈਵਾਲੀ ਸਮਝੌਤੇ ਦੀ ਗੱਲਬਾਤ 'ਚ ਤੇਜ਼ੀ ਲਿਆਉਣ ਤੇ ਵਸਤੂਆਂ ਤੇ ਸੇਵਾ ਦੇ ਵਪਾਰ ਨੂੰ ਸੰਤੁਲਿਤ ਬਣਾਉਣ 'ਤੇ ਸਹਿਮਤੀ ਪ੍ਰਗਟ ਕਰਦੇ ਹੋਏ ਅੱਜ ਕਿਹਾ ਹੈ ਕਿ ਦੋਵੇਂ ...

ਪੂਰੀ ਖ਼ਬਰ »

ਰੋਜ਼ਾਨਾ 50 ਹਜ਼ਾਰ ਸ਼ਰਧਾਲੂ ਹੀ ਜਾ ਸਕਣਗੇ ਵੈਸ਼ਨੋ ਦੇਵੀ-ਐਨ. ਜੀ. ਟੀ.

24 ਨਵੰਬਰ ਤੋਂ ਖੁੱਲ੍ਹੇਗਾ ਨਵਾਂ ਰਸਤਾ

ਨਵੀਂ ਦਿੱਲੀ, 13 ਨਵੰਬਰ (ਉਪਮਾ ਡਾਗਾ ਪਾਰਥ)-ਰਾਸ਼ਟਰੀ ਗਰੀਨ ਟ੍ਰਿਬਿਊਨਲ ਨੇ ਮਾਤਾ ਵੈਸ਼ਨੋ ਦੇਵੀ 'ਚ ਸ਼ਰਧਾਲੂਆਂ ਦੀ ਵਧਦੀ ਭੀੜ ਨੂੰ ਵੇਖਦਿਆਂ ਰੋਜ਼ਾਨਾ 50 ਹਜ਼ਾਰ ਲੋਕਾਂ ਨੂੰ ਦਰਸ਼ਨਾਂ ਦੀ ਇਜਾਜ਼ਤ ਦੇਣ ਦਾ ਹੁਕਮ ਦਿੱਤਾ ਹੈ। ਟ੍ਰਿਬਿਊਨਲ ਨੇ ਕਿਹਾ ਕਿ ਜੇਕਰ ਸ਼ਰਧਾਲੂਆਂ ਦੀ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਪਰਾਲੀ ਸਾੜਨ 'ਤੇ ਕੇਂਦਰ, ਪੰਜਾਬ ਤੇ ਹਰਿਆਣਾ ਸਮੇਤ 4 ਰਾਜਾਂ ਨੂੰ ਨੋਟਿਸ

ਨਵੀਂ ਦਿੱਲੀ, 13 ਨਵੰਬਰ (ਉਪਮਾ ਡਾਗਾ ਪਾਰਥ)-ਦਿੱਲੀ 'ਚ ਪ੍ਰਦੂਸ਼ਣ ਦੇ ਨਿੱਘਰ ਰਹੇ ਹਾਲਾਤ ਦੇ ਮੱਦੇਨਜ਼ਰ ਸੁਪਰੀਮ ਕੋਰਟ ਨੇ ਕੇਂਦਰ, ਦਿੱਲੀ, ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਸਰਬਉੱਚ ਅਦਾਲਤ ਨੇ ਪ੍ਰਦੂਸ਼ਣ ਕਾਰਨ ...

ਪੂਰੀ ਖ਼ਬਰ »

ਹੰਦਵਾੜਾ 'ਚ ਮੁਕਾਬਲੇ ਦੌਰਾਨ 2 ਅੱਤਵਾਦੀ ਹਲਾਕ

ਸ੍ਰੀਨਗਰ, 13 ਨਵੰਬਰ (ਮਨਜੀਤ ਸਿੰਘ)-ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹਾ ਦੇ ਹੰਦਵਾੜਾ ਇਲਾਕੇ 'ਚ ਦੇਰ ਸ਼ਾਮ ਪੁਲਿਸ ਪਾਰਟੀ 'ਤੇ ਅੱਤਵਾਦੀਆਂ ਵਲੋਂ ਕੀਤੇ ਹਮਲੇ ਤੋਂ ਬਾਅਦ ਸ਼ੁਰੂ ਹੋਈ ਮੁਠਭੇੜ 'ਚ 2 ਅੱਤਵਾਦੀ ਮਾਰੇ ਗਏ ਹਨ ਜਦ ਕਿ ਇਕ ਪੁਲਿਸ ਮੁਲਾਜ਼ਮ ਦੇ ਜ਼ਖਮੀ ਹੋਣ ਦੀ ...

ਪੂਰੀ ਖ਼ਬਰ »

ਕੇਜਰੀਵਾਲ ਖ਼ਿਲਾਫ਼ ਦਾਇਰ ਮਾਣਹਾਨੀ ਮਾਮਲੇ 'ਚ ਅਦਾਲਤ ਨੇ ਲਿਆ ਨੋਟਿਸ

ਨਵੀਂ ਦਿੱਲੀ, 13 ਨਵੰਬਰ (ਏਜੰਸੀ)-ਭਾਜਪਾ ਯੂਥ ਵਿੰਗ ਦੇ ਆਗੂ ਵਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਕੀਤੀ ਮਾਣਹਾਨੀ ਦੀ ਸ਼ਿਕਾਇਤ 'ਤੇ ਦਿੱਲੀ ਦੀ ਇਕ ਅਦਾਲਤ ਨੇ ਨੋਟਿਸ ਲਿਆ ਹੈ। ਮੈਟਰੋਪਾਲੀਟਨ ਮੈਜਿਸਟ੍ਰੇਟ ਵਿਸ਼ਾਲ ਪਹੂਜਾ ਨੇ ਭਾਰਤੀ ਜਨਤਾ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਵਪਾਰ ਮੇਲਾ ਅੱਜ ਤੋਂ-ਤਿਆਰੀਆਂ ਅਜੇ ਵੀ ਅਧੂਰੀਆਂ

ਨਵੀਂ ਦਿੱਲੀ, 13 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਲੱਗਣ ਵਾਲਾ ਅੰਤਰਰਾਸ਼ਟਰੀ ਵਪਾਰ ਮੇਲਾ ਜੋ ਕਿ 14 ਨਵੰਬਰ ਤੋਂ ਸ਼ੁਰੂ ਹੋਣ ਵਾਲਾ ਹੈ, ਉਸ ਦੀਆਂ ਤਿਆਰੀਆਂ ਅਜੇ ਵੀ ਅਧੂਰੀਆਂ ਹਨ ਅਤੇ ਕੱਲ੍ਹ ਤੱਕ ਪੂਰੀਆਂ ਹੋਣ ਦੀ ਸੰਭਾਵਨਾਵਾਂ ਘੱਟ ਹੀ ...

ਪੂਰੀ ਖ਼ਬਰ »

ਮੋਦੀ ਨੇ ਜਾਦੂ ਨਾਲ ਗੁਜਰਾਤ ਤੋਂ ਧਨ ਗਾਇਬ ਕਰ ਦਿੱਤਾ-ਰਾਹੁਲ

ਪਾਟਨ (ਗੁਜਰਾਤ) 13 ਨਵੰਬਰ (ਏਜੰਸੀ)- ਕਾਂਗਰਸ ਉਪ-ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਦਿਆਂ ਇਲਜ਼ਾਮ ਲਗਾਇਆ ਹੈ ਕਿ ਗੁਜਰਾਤ 'ਚ ਭਾਜਪਾ ਦੇ 2 ਦਹਾਕਿਆਂ ਦੇ ਸ਼ਾਸਨ ਦੌਰਾਨ ਮੋਦੀ ਨੇ ਜਾਦੂ ਨਾਲ ਸੂਬੇ ਤੋਂ ਸਾਰੇ ਧਨ ਨੂੰ ਗਾਇਬ ...

ਪੂਰੀ ਖ਼ਬਰ »

ਡੇਰਾ ਮੁਖੀ ਨਾਲ ਜੇਲ੍ਹ 'ਚ ਪੁੱਤਰ, ਨੂੰਹ ਤੇ ਧੀ-ਜਵਾਈ ਵਲੋਂ ਮੁਲਾਕਾਤ

* ਠੰਢ ਤੋਂ ਬਚਣ ਲਈ ਦਿੱਤੀ ਜੈਕਟ * ਹਨੀਪ੍ਰੀਤ ਨੂੰ ਕੋਈ ਨਹੀਂ ਮਿਲਣ ਆਇਆ

ਚੰਡੀਗੜ੍ਹ, 13 ਨਵੰਬਰ (ਰਾਮ ਸਿੰਘ ਬਰਾੜ)-ਸੁਨਾਰੀਆ ਜੇਲ੍ਹ 'ਚ ਬੰਦ ਸਿਰਸਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨਾਲ ਜੇਲ੍ਹ 'ਚ ਪੁੱਤਰ ਜਸੀਪ੍ਰਤ ਇੰਸਾਂ, ਨੂੰਹ ਅਤੇ ਧੀ ਜਵਾਈ ਨੇ ਮੁਲਾਕਾਤ ਕਰਕੇ ਹਾਲ ਚਾਲ ਪੁੱਛਿਆ ਅਤੇ ਵਧ ਰਹੀ ਠੰਢ ਨੂੰ ਦੇਖਦਿਆਂ ਇਕ ਸਫ਼ੈਦ ਰੰਗ ਦੀ ਜੈਕਟ ...

ਪੂਰੀ ਖ਼ਬਰ »

ਮਨੀਪੁਰ 'ਚ ਬੰਬ ਧਮਾਕਾ-2 ਜਵਾਨ ਸ਼ਹੀਦ, 6 ਜ਼ਖ਼ਮੀ

ਇੰਫ਼ਾਲ, 13 ਨਵੰਬਰ (ਪੀ. ਟੀ. ਆਈ.)-ਮਨੀਪੁਰ ਦੇ ਚੰਦੇਲ ਜ਼ਿਲ੍ਹੇ 'ਚ ਅੱਜ ਸਵੇਰੇ ਹੋਏ ਸ਼ਕਤੀਸ਼ਾਲੀ ਬੰਬ ਧਮਾਕੇ 'ਚ ਆਸਾਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ ਹੋ ਗਏ ਅਤੇ 6 ਹੋਰ ਜ਼ਖ਼ਮੀ ਹੋ ਗਏ। ਧਮਾਕਾ ਉਸ ਸਮੇਂ ਹੋਇਆ ਜਦੋਂ ਆਸਾਮ ਰਾਈਫ਼ਲਜ਼ ਦੀ ਟੀਮ ਚੰਦੇਲ ਦੇ ਮਹਾ ਮਨੀ ਇਲਾਕੇ 'ਚ ਗਸ਼ਤ ਕਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX