ਤਾਜਾ ਖ਼ਬਰਾਂ


ਦਿੱਲੀ ਦੇ ਕਈ ਹਸਪਤਾਲਾਂ 'ਚ ਅੱਜ ਡਾਕਟਰਾਂ ਦੀ ਹੜਤਾਲ
. . .  37 minutes ago
ਨਵੀਂ ਦਿੱਲੀ, 19 ਦਸੰਬਰ- ਦਿੱਲੀ ਸਰਕਾਰ ਦੇ ਹਸਪਤਾਲਾਂ 'ਚ ਸੱਤਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਨਾ ਕਰਨ ਦੇ ਵਿਰੋਧ 'ਚ ਸਥਾਨਕ ਡਾਕਟਰ ਅੱਜ ਹੜਤਾਲ 'ਤੇ ਰਹਿਣਗੇ। ਡਾਕਟਰਾਂ ਦੀ ਹੜਤਾਲ ਕਾਰਨ ਓ. ਪੀ. ਡੀ. 'ਚ ਆਉਣ ਵਾਲੇ ਮਰੀਜ਼ਾਂ ਨੂੰ...
ਯੁਗਾਂਡਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 19 ਲੋਕਾਂ ਦੀ ਮੌਤ
. . .  48 minutes ago
ਕੰਪਾਲਾ, 19 ਦਸੰਬਰ- ਪੂਰਬੀ ਅਫ਼ਰੀਕੀ ਦੇਸ਼ ਯੁਗਾਂਡਾ ਦੇ ਕਾਪਚੋਰਵਾ ਜ਼ਿਲ੍ਹੇ 'ਚ ਲੰਘੇ ਦਿਨ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ ਘੱਟੋ-ਘੱਟ 19 ਲੋਕਾਂ ਦੀ ਮੌਤ ਹੋ ਗਈ, ਜਦਕਿ 6 ਹੋਰ ਜ਼ਖ਼ਮੀ ਹੋ ਗਏ। ਯੁਗਾਂਡਾ ਪੁਲਿਸ ਦੇ ਬੁਲਾਰੇ ਇਮੀਲੀਅਨ ਕਾਮੀਆ ਨੇ ਦੱਸਿਆ...
ਈਸਟਰ ਟਾਪੂ 'ਤੇ ਲੱਗੇ ਭੂਚਾਲ ਦੇ ਝਟਕੇ
. . .  about 1 hour ago
ਸੈਂਟੀਆਗੋ, 19 ਦਸੰਬਰ- ਚਿੱਲੀ ਦੇ ਈਸਟਰ ਟਾਪੂ 'ਤੇ ਅੱਜ ਸਵੇਰੇ 7.07 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 6.2 ਮਾਪੀ ਗਈ। ਇਸ ਕਾਰਨ ਇੱਥੇ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ...
ਅੱਜ ਦਾ ਵਿਚਾਰ
. . .  about 1 hour ago
ਸਰਬਸੰਮਤੀ ਵਾਲੇ ਸਰਪੰਚਾਂ ਅਤੇ ਪੰਚਾਂ ਨੂੰ ਵੀ ਨਾਮਜ਼ਦਗੀਆਂ ਭਰਨੀਆਂ ਜ਼ਰੂਰੀ
. . .  1 day ago
ਲੁਧਿਆਣਾ, 18 ਦਸੰਬਰ (ਪਰਮੇਸ਼ਰ ਸਿੰਘ)-ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਹੈ ਕਿ ਆਗਾਮੀ ਪੰਚਾਇਤ ਚੋਣਾਂ ...
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰੱਖਿਆ ਮੰਤਰਾਲਾ ਨੂੰ ਸਪੇਸ ਕਮਾਂਡ ਬਣਾਉਣ ਦਾ ਦਿੱਤਾ ਨਿਰਦੇਸ਼
. . .  1 day ago
ਜੰਮੂ-ਕਸ਼ਮੀਰ ਦੇ ਪੁਣਛ 'ਚ ਪਾਕਿ ਵੱਲੋਂ ਗੋਲਾਬਾਰੀ ਜਾਰੀ , ਭਾਰਤੀ ਸੈਨਾ ਦੇ ਰਹੀ ਜਵਾਬ
. . .  1 day ago
ਰਾਜਸਥਾਨ 'ਚ ਨਵੀਂ ਸਰਕਾਰ ਬਣਦਿਆਂ ਹੀ 40 ਆਈ ਏ ਐੱਸ ਅਫ਼ਸਰਾਂ ਦਾ ਤਬਾਦਲਾ
. . .  1 day ago
ਅਸਾਮ ਸਰਕਾਰ ਨੇ ਮੁਆਫ ਕੀਤਾ ਕਿਸਾਨਾਂ ਦਾ 600 ਕਰੋੜ ਰੁਪਏ ਦਾ ਕਰਜ਼
. . .  1 day ago
ਗੁਹਾਟੀ, 18 ਦਸੰਬਰ - ਪੰਜ ਰਾਜਾਂ 'ਚ ਚੋਣ ਨਤੀਜਿਆਂ ਤੋਂ ਬਾਅਦ ਕਿਸਾਨਾਂ ਦੀ ਕਰਜ਼ ਮੁਆਫੀ ਦੇ ਮੁੱਦੇ ਨੂੰ ਪੂਰੇ ਦੇਸ਼ 'ਚ ਹਵਾ ਮਿਲੀ ਹੈ। ਮੱਧ ਪ੍ਰਦੇਸ਼ ਤੇ ਛਤੀਸਗੜ੍ਹ ਤੋਂ ਬਾਅਦ ਹੁਣ ਅਸਾਮ ਦੀ ਭਾਜਪਾ ਸਰਕਾਰ ਨੇ ਕਿਸਾਨਾਂ ਨੂੰ ਰਾਹਤ ਦਿੱਤੀ ਹੈ। ਅਸਾਮ ਸਰਕਾਰ ਨੇ 600 ਕਰੋੜ...
ਜ਼ਿਲ੍ਹਾ ਸੰਗਰੂਰ 'ਚ ਤਿੰਨ ਚੋਣ ਅਬਜ਼ਰਵਰ ਨਿਯੁਕਤ
. . .  1 day ago
99 ਫੀਸਦੀ ਚੀਜ਼ਾਂ ਨੂੰ 18 ਫੀਸਦੀ ਜਾਂ ਉਸ ਤੋਂ ਘੱਟ ਜੀ.ਐਸ.ਟੀ. ਦੇ ਦਾਇਰੇ 'ਚ ਲਿਆਂਦਾ ਜਾਵੇਗਾ - ਮੋਦੀ
. . .  1 day ago
ਨਵੀਂ ਦਿੱਲੀ, 18 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ.ਐਸ.ਟੀ. ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਮੋਦੀ ਨੇ ਕਿਹਾ ਹੈ ਕਿ 99 ਫੀਸਦੀ ਚੀਜ਼ਾਂ ਨੂੰ 18 ਫੀਸਦੀ ਜਾਂ ਉਸ ਤੋਂ ਘੱਟ ਜੀ.ਐਸ.ਟੀ. ਦੇ ਦਾਇਰੇ 'ਚ ਲਿਆਂਦਾ ਜਾਵੇਗਾ। ਪ੍ਰਧਾਨ ਮੰਤਰੀ ਮੋਦੀ ਨੇ ਇਹ ਐਲਾਨ ਮੁੰਬਈ...
ਆਈ.ਪੀ.ਐਲ. ਨਿਲਾਮੀ : ਇੰਗਲੈਂਡ ਦੇ ਸੈਮ ਕੁਰੈਨ ਨੂੰ ਪੰਜਾਬ ਨੇ 7 ਕਰੋੜ 20 ਲੱਖ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ : ਇੰਗਲੈਂਡ ਦੇ ਸੈਮ ਕੁਰੈਨ ਨੂੰ ਪੰਜਾਬ ਨੇ 7 ਕਰੋੜ 20 ਲੱਖ 'ਚ ਖਰੀਦਿਆ...
ਸਰਹੱਦੀ ਇਲਾਕੇ 'ਚ ਭੁਚਾਲ ਦੇ ਝਟਕੇ ਮਹਿਸੂਸ
. . .  1 day ago
ਖੇਮਕਰਨ, 18 ਦਸੰਬਰ - ਪੰਜਾਬ ਦੇ ਸਰਹੱਦੀ ਇਲਾਕੇ ਅੰਦਰ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ...
ਆਈ.ਪੀ.ਐਲ. ਨਿਲਾਮੀ : ਵਰੁਣ ਚਕਰਵਤੀ ਨੂੰ ਪੰਜਾਬ ਨੇ 8 ਕਰੋੜ 40 ਲੱਖ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ : ਵਰੁਣ ਚਕਰਵਤੀ ਨੂੰ ਪੰਜਾਬ ਨੇ 8 ਕਰੋੜ 40 ਲੱਖ 'ਚ ਖਰੀਦਿਆ...
ਹਾਮਿਦ ਅੰਸਾਰੀ ਭਾਰਤ ਪੁੱਜਿਆ
. . .  1 day ago
ਅੰਮ੍ਰਿਤਸਰ, 18 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਪਾਕਿਸਤਾਨ 'ਚ 6 ਸਾਲ ਜੇਲ੍ਹ ਕੱਟਣ ਮਗਰੋਂ ਹਾਮਿਦ ਨਿਹਾਲ ਅੰਸਾਰੀ ਵਾਹਗਾ ਬਾਰਡਰ ਰਾਹੀਂ ਭਾਰਤ ਪੁੱਜ ਗਿਆ। ਆਪਣੇ ਵਤਨ ਦੀ ਮਿੱਟੀ ਨੂੰ ਨਤਮਸਤਕ ਹੋਣ ਮਗਰੋਂ ਉਹ ਆਪਣੇ ਮਾਪਿਆ ਤੇ ਭਰਾ ਨਾਲ ਭਾਵੁਕ...
ਆਈ.ਪੀ.ਐਲ. ਨਿਲਾਮੀ 2019 : ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਕਿੰਗਜ਼ ਇਲੈਵਨ ਪੰਜਾਬ ਨੇ 4.8 ਕਰੋੜ 'ਚ ਖਰੀਦਿਆ
. . .  1 day ago
ਬੰਗਾ 'ਚ ਪਟਵਾਰੀ ਰਿਸ਼ਵਤ ਲੈਂਦਾ ਕਾਬੂ
. . .  1 day ago
ਨਾਮਜ਼ਦਗੀ ਪੱਤਰ ਦਾਖਿਲ ਕਰਨ ਦੇ ਤੀਸਰੇ ਦਿਨ ਬਲਾਕ ਅਜਨਾਲਾ ਲਈ 117 ਸਰਪੰਚ ਅਤੇ 406 ਪੰਚ ਦੇ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਿਲ ਕਰਵਾਏ
. . .  1 day ago
ਦਲੇਰ ਮਹਿੰਦੀ ਵਰਲਡ ਬੁੱਕ ਆਫ ਰਿਕਾਰਡਸ ਲੰਡਨ ਵਲੋਂ ਸਨਮਾਨਿਤ
. . .  1 day ago
ਆਈ.ਪੀ.ਐਲ. ਨਿਲਾਮੀ : ਇਸ਼ਾਂਤ ਸ਼ਰਮਾ ਨੂੰ ਦਿੱਲੀ ਨੇ 1.10 ਕਰੋੜ ਤੇ ਲਾਸਿਥ ਮਲਿੰਗਾ ਨੂੰ ਮੁੰਬਈ ਨੇ 2 ਕਰੋੜ 'ਚ ਖਰੀਦਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਕੱਤਕ ਸੰਮਤ 549
ਵਿਚਾਰ ਪ੍ਰਵਾਹ: ਕਿਸੇ ਸਮਾਜ ਦੀ ਨੈਤਿਕਤਾ ਦੀ ਪਛਾਣ ਇਸ ਗੱਲ ਤੋਂ ਹੁੰਦੀ ਹੈ ਕਿ ਉਹ ਸਮਾਜ ਆਪਣੇ ਬੱਚਿਆਂ ਲਈ ਕੀ-ਕੁਝ ਕਰਦਾ ਹੈ। -ਬੋਨ ਹੋਫਰ

ਪਹਿਲਾ ਸਫ਼ਾ

ਭਾਰਤ-ਅਮਰੀਕਾ ਵਿਚਾਲੇ ਸਹਿਯੋਗ ਦੁਵੱਲੇ ਸਬੰਧਾਂ ਤੋਂ ਉੱਪਰ ਉਠ ਸਕਦੈ-ਮੋਦੀ

ਟਰੰਪ ਨਾਲ ਦੁਵੱਲੇ ਵਪਾਰ ਸਮੇਤ ਅਹਿਮ ਮੁੱਦਿਆਂ 'ਤੇ ਕੀਤੀ ਚਰਚਾ

ਮਨੀਲਾ, 13 ਨਵੰਬਰ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਕਿਹਾ ਕਿ ਭਾਰਤ ਅਤੇ ਅਮਰੀਕਾ ਵਿਚਾਲੇ ਸਹਿਯੋਗ ਦੋਵੇਂ ਦੇਸ਼ਾਂ ਦੇ ਦੁਵੱਲੇ ਸਬੰਧਾਂ ਤੋਂ ਉਪਰ ਉਠ ਕੇ ਏਸ਼ੀਆ ਦੇ ਭਵਿੱਖ ਲਈ ਮਿਲ ਕੇ ਕੰਮ ਕਰ ਸਕਦੇ ਹਨ। ਇਸ ...

ਪੂਰੀ ਖ਼ਬਰ »

ਮੋਦੀ ਵਲੋਂ ਜੀਨ ਬੈਂਕ ਨੂੰ ਭਾਰਤੀ ਚੌਲਾਂ ਦੀਆਂ ਦੋ ਕਿਸਮਾਂ ਭੇਟ

ਲਾਸ ਬਨੋਸ, 13 ਨਵੰਬਰ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਫਿਲਪਾਈਨ ਵਿਚ ਅੰਤਰਰਾਸ਼ਟਰੀ ਚੌਲ ਖੋਜ ਸੰਸਥਾ (ਆਈ. ਆਰ. ਆਰ. ਆਈ.) ਦੇ ਜੀਨ ਬੈਂਕ ਨੂੰ ਭਾਰਤੀ ਚੌਲਾਂ ਦੀਆਂ ਦੋ ਕਿਸਮਾਂ ਭੇਂਟ ਕੀਤੀਆਂ ਅਤੇ ਕਿਹਾ ਕਿ ਇਹ ਸੰਸਥਾ ਚੌਲਾਂ ਦੀ ਖੇਤੀ ਵਿਚ ਸੁਧਾਰ ...

ਪੂਰੀ ਖ਼ਬਰ »

31ਵਾਂ ਆਸੀਆਨ ਸੰਮੇਲਨ ਸ਼ੁਰੂ ਮੋਦੀ ਅੱਜ ਕਰਨਗੇ ਸੰਬੋਧਨ

ਮਨੀਲਾ, 13 ਨਵੰਬਰ (ਏਜੰਸੀਆਂ ਰਾਹੀਂ)-ਦੱਖਣੀ ਪੂਰਬੀ ਏਸ਼ੀਆਈ ਦੇਸ਼ਾਂ ਦੇ ਸੰਘ (ਆਸੀਆਨ) ਦਾ 31ਵਾਂ ਸੰਮੇਲਨ ਅਤੇ ਇਸ ਨਾਲ ਸਬੰਧਤ ਮੀਟਿੰਗਾਂ ਅੱਜ ਫਿਲਪਾਈਨ ਦੀ ਰਾਜਧਾਨੀ ਵਿਚ ਸ਼ੁਰੂ ਹੋ ਗਈਆਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਿਹੜੇ ਉਦਘਾਟਨੀ ਸਮਾਰੋਹ ਵਿਚ ਸ਼ਾਮਿਲ ਹੋਏ ...

ਪੂਰੀ ਖ਼ਬਰ »

ਈਰਾਨ-ਇਰਾਕ ਸਰਹੱਦ 'ਤੇ ਭੁਚਾਲ ਕਾਰਨ ਮ੍ਰਿਤਕਾਂ ਦੀ ਗਿਣਤੀ 400 ਤੋਂ ਟੱਪੀ

ਤਹਿਰਾਨ/ਬਗਦਾਦ, 13 ਨਵੰਬਰ (ਏਜੰਸੀ)-ਈਰਾਨ-ਇਰਾਕ ਸਰਹੱਦ ਨੇੜੇ ਆਏ ਸ਼ਕਤੀਸ਼ਾਲੀ ਭੁਚਾਲ 'ਚ ਹੁਣ ਤੱਕ ਦੋਹਾਂ ਦੇਸ਼ਾਂ 'ਚ 400 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 6700 ਹੋਰ ਜ਼ਖ਼ਮੀ ਹੋਏ ਹਨ। ਖ਼ਬਰ ਏਜੰਸੀ ਅਨੁਸਾਰ ਬੀਤੀ ਰਾਤ ਆਏ ਭੁਚਾਲ ਦਾ ਕੇਂਦਰ ਈਰਾਨ ਸਰਹੱਦ ਨੇੜੇ ...

ਪੂਰੀ ਖ਼ਬਰ »

ਬਦਲਾ ਲੈਣ ਲਈ ਵਿਪਨ ਨੂੰ ਮਾਰਿਆ-ਗੈਂਗਸਟਰ ਸਾਰਜ ਮਿੰਟੂ

ਅੰਮ੍ਰਿਤਸਰ, 13 ਨਵੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਹਿੰਦੂ ਨੇਤਾ ਵਿਪਨ ਸ਼ਰਮਾ ਦੇ ਕਤਲ ਮਾਮਲੇ 'ਚ ਉਸ ਵੇਲੇ ਨਵਾਂ ਮੋੜ ਆ ਗਿਆ, ਜਦੋਂ ਕਤਲ ਲਈ ਪੁਲਿਸ ਵਲੋਂ ਨਾਮਜ਼ਦ ਕੀਤੇ ਗੈਂਗਸਟਰ ਸਾਰਜ ਮਿੰਟੂ ਵਲੋਂ ਫੇਸਬੁੱਕ 'ਤੇ ਪਾਈ ਪੋਸਟ ਰਾਹੀਂ ਕਤਲ ਦੀ ਜ਼ਿੰਮੇਵਾਰੀ ਕਬੂਲ ...

ਪੂਰੀ ਖ਼ਬਰ »

ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਕੱਲ੍ਹ ਤੋਂ

ਸੰਗਰੂਰ, 13 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਪੰਜਾਬ ਵਿਚ ਚੋਣ ਕਮਿਸ਼ਨ ਵਲੋਂ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। 1 ਜਨਵਰੀ 2018 ਦੇ ਆਧਾਰ 'ਤੇ ਫ਼ੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ ਸਬੰਧੀ ਫ਼ੋਟੋ ਵੋਟਰ ਸੂਚੀ ਦੀ ਮੁਢਲੀ ਪ੍ਰਕਾਸ਼ਨਾਂ 15 ...

ਪੂਰੀ ਖ਼ਬਰ »

ਨਿਗਮ ਖ਼ੇਤਰਾਂ ਅਧੀਨ ਰਾਜ ਮਾਰਗਾਂ 'ਤੇ ਸ਼ਰਾਬ ਦੇ ਠੇਕਿਆਂ 'ਤੇ ਛੋਟ ਸਾਰੇ ਦੇਸ਼ 'ਚ ਲਾਗੂ ਹੋਵੇ-ਸੁਪਰੀਮ ਕੋਰਟ

ਨਵੀਂ ਦਿੱਲੀ, 13 ਨਵੰਬਰ (ਏਜੰਸੀ)-ਸੁਪਰੀਮ ਕੋਰਟ ਨੇ ਅੱਜ ਸਪੱਸ਼ਟ ਕਰਦਿਆਂ ਕਿਹਾ ਕਿ ਦੇਸ਼ ਭਰ 'ਚ ਨਿਗਮ ਖ਼ੇਤਰਾਂ ਅਧੀਨ ਸੂਬੇ ਦੇ ਅਤੇ ਕੌਮੀ ਰਾਜ ਮਾਰਗਾਂ 'ਤੇ 500 ਮੀਟਰ ਦੇ ਦਾਇਰੇ 'ਚ ਸ਼ਰਾਬ ਦੇ ਠੇਕਿਆਂ 'ਤੇ ਪਾਬੰਦੀ 'ਤੇ ਛੋਟ ਵਾਲੇ ਸਾਡੇ ਹੁਕਮ ਸਾਰੇ ਦੇਸ਼ 'ਚ ਲਾਗੂ ਹੋਣੇ ...

ਪੂਰੀ ਖ਼ਬਰ »

ਸੰਘਣੀ ਧੁੰਦ ਕਾਰਨ ਜਨਜੀਵਨ ਪ੍ਰਭਾਵਿਤ

ਦਿੱਲੀ 'ਚ ਫਿਰ ਮੈਡੀਕਲ ਐਮਰਜੈਂਸੀ ਵਾਲੇ ਹਾਲਾਤ

ਜਲੰਧਰ, 13 ਨਵੰਬਰ (ਅਜੀਤ ਬਿਊਰੋ)-ਪੰਜਾਬ ਸਮੇਤ ਪੂਰੇ ਉੱਤਰੀ ਭਾਰਤ 'ਚ ਪਿਛਲੇ ਦੋ ਹਫ਼ਤਿਆਂ ਤੋਂ ਪੈ ਰਹੀ ਧੁੰਦ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ। ਮੌਸਮ ਦੀ ਸੰਘਣੀ ਧੁੰਦ ਨਾਲ ਰਲੇ ਹਵਾ ਪ੍ਰਦੂਸ਼ਣ ਕਾਰਨ ਸਥਿਤੀ ਹੋਰ ਵੀ ਗੰਭੀਰ ਬਣੀ ਹੋਈ ਹੈ ਕਿਉਂਕਿ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 25 ਦਸੰਬਰ ਨੂੰ ਹੀ ਮਨਾਉਣ ਦਾ ਆਦੇਸ਼

ਅੰਮ੍ਰਿਤਸਰ, 13 ਨਵੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਦੀ ਤਰੀਕ ਨੂੰ ਲੈ ਕੇ ਪੰਥਕ ਹਲਕਿਆਂ 'ਚ ਕੁਝ ਦਿਨਾਂ ਤੋਂ ਚੱਲ ਰਹੀ ਚਰਚਾ ਨੂੰ ਵਿਰਾਮ ਦਿੰਦਿਆਂ ਅੱਜ ਪੰਜ ਸਿੰਘ ਸਾਹਿਬਾਨ ਵਲੋਂ ਇਹ ਪ੍ਰਕਾਸ਼ ਪੁਰਬ ਪਹਿਲਾਂ ਤੋਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਓ.ਬੀ.ਸੀ./ਬੀ.ਸੀ. ਵਰਗਾਂ ਦੇ ਰਾਖਵਾਂਕਰਨ ਨਿਯਮਾਂ 'ਚ ਵੱਡਾ ਬਦਲਾਅ

ਚੰਡੀਗੜ੍ਹ, 13 ਨਵੰਬਰ (ਗੁਰਸੇਵਕ ਸਿੰਘ ਸੋਹਲ)-ਪੰਜਾਬ ਸਰਕਾਰ ਨੇ ਸੂਬੇ ਦੇ ਓ.ਬੀ.ਸੀ./ਬੀ.ਸੀ. ਵਰਗਾਂ ਦੇ ਰਾਖਵਾਂਕਰਨ ਨਿਯਮਾਂ 'ਚ ਵੱਡਾ ਬਦਲਾਅ ਕਰਦਿਆਂ ਇਨ੍ਹਾਂ ਵਰਗਾਂ ਦੀ 'ਕਰੀਮੀਲੇਅਰ' ਭਾਵ ਮਲਾਈਦਾਰ ਪਰਤ ਦਾ ਦਾਇਰਾ 6 ਲੱਖ ਰੁਪਏ ਸਾਲਾਨਾ ਤੋਂ ਵਧਾ ਕੇ 8 ਲੱਖ ਰੁਪਏ ਸਾਲਾਨਾ ਕਰ ਦਿੱਤਾ ਹੈ, ਭਾਵ ਰਾਜ 'ਚ ਓ.ਬੀ.ਸੀ./ਬੀ.ਸੀ. ਵਰਗਾਂ ਨਾਲ ਸਬੰਧਿਤ ਉਹ ਵਿਅਕਤੀ, ਜਿਨ੍ਹਾਂ ਦੀ ਲਗਾਤਾਰ ਤਿੰਨ ਸਾਲ, ਕੁਲ ਸਾਲਾਨਾ ਆਮਦਨ 8 ਲੱਖ ਰੁਪਏ ਤੋਂ ਘੱਟ ਹੈ, ਉਨ੍ਹਾਂ ਵਿਅਕਤੀਆਂ ਦੇ ਪੁੱਤਰ-ਪੁੱਤਰੀਆਂ ਹੁਣ ਰਾਖਵੇਂਕਰਨ ਦੇ ਹੱਕਦਾਰ ਹੋਣਗੇ ਅਤੇ ਉਹ 'ਕਰੀਮੀਲੇਅਰ' ਦੇ ਦਾਇਰੇ 'ਚ ਨਹੀਂ ਮੰਨੇ ਜਾਣਗੇ। ਪੰਜਾਬ ਸਰਕਾਰ ਨੇ ਅਜਿਹਾ ਕੇਂਦਰ ਸਰਕਾਰ ਦੀ ਤਰਜ਼ 'ਤੇ ਕੀਤਾ ਹੈ। ਕੇਂਦਰ ਸਰਕਾਰ ਨੇ ਬੀਤੇ ਸਤੰਬਰ ਮਹੀਨੇ ਇਸ ਬਾਰੇ ਫ਼ੈਸਲਾ ਲਿਆ ਸੀ, ਜਿਸ ਨੂੰ ਪੰਜਾਬ ਸਰਕਾਰ ਵੀ ਅਮਲ 'ਚ ਲੈ ਆਈ ਹੈ। ਚੇਤੇ ਰਹੇ ਕਿ ਹੁਣ ਤੱਕ ਪੰਜਾਬ 'ਚ ਓ.ਬੀ.ਸੀ./ਬੀ.ਸੀ. ਵਰਗਾਂ ਵਾਲੇ ਕੇਵਲ ਉਨ੍ਹਾਂ ਵਿਅਕਤੀਆਂ ਦੇ ਪੁੱਤਰ-ਪੁੱਤਰੀਆਂ ਹੀ ਰਾਖਵੇਂਕਰਨ ਦੇ ਲਾਭ ਦੇ ਹੱਕਦਾਰ ਮੰਨੇ ਜਾਂਦੇ ਸਨ, ਜਿਨ੍ਹਾਂ ਵਿਅਕਤੀਆਂ ਦੀ ਸਾਲਾਨਾ ਆਮਦਨ 6 ਲੱਖ ਰੁਪਏ ਤੋਂ ਘੱਟ ਹੁੰਦੀ ਸੀ ਅਤੇ 6 ਲੱਖ ਰੁਪਏ ਜਾਂ ਇਸ ਤੋਂ ਜ਼ਿਆਦਾ ਸਾਲਾਨਾ ਆਮਦਨ ਵਾਲੇ ਵਿਅਕਤੀ 'ਕਰੀਮੀਲੇਅਰ' ਦੇ ਦਾਇਰੇ 'ਚ ਮੰਨੇ ਜਾਂਦੇ ਸਨ। ਸੂਬਾ ਸਰਕਾਰ ਦੇ ਐਸ.ਸੀ./ਬੀ.ਸੀ. ਭਲਾਈ ਵਿਭਾਗ ਨੇ ਸਮੂਹ ਵਿਭਾਗੀ ਮੁਖੀਆਂ ਨੂੰ ਪੱਤਰ (ਨੰਬਰ : 1/41/93-ਰਸ1/1093050/1) ਜਾਰੀ ਕਰਦਿਆਂ ਦੱਸਿਆ ਹੈ ਕਿ ਭਾਰਤ ਸਰਕਾਰ ਨੇ ਬਕਾਇਦਾ ਪੱਤਰ ਜਾਰੀ ਕਰਦਿਆਂ ਹੋਰ ਪਛੜੀਆਂ ਸ਼੍ਰੇਣੀਆਂ/ਪਛੜੀਆਂ ਸ਼੍ਰੇਣੀਆਂ ਲਈ ਸਮਾਜਿਕ ਤੌਰ 'ਤੇ ਉੱਨਤ (ਕਰੀਮੀਲੇਅਰ) ਵਿਅਕਤੀਆਂ ਲਈ ਨਿਰਧਾਰਤ ਆਮਦਨ ਹੱਦ 6 ਲੱਖ ਰੁਪਏ (ਲੈੱਸ ਦੈਨ) ਸਾਲਾਨਾ ਤੋਂ ਵਧਾ ਕੇ 8 ਲੱਖ ਰੁਪਏ (ਲੈੱਸ ਦੈਨ) ਸਾਲਾਨਾ ਕਰ ਦਿੱਤੀ ਹੈ। ਪੰਜਾਬ ਦੇ ਜਾਇੰਟ ਸਕੱਤਰ (ਭਲਾਈ) ਰਾਜ ਬਹਾਦਰ ਸਿੰਘ ਦੇ ਦਸਤਖ਼ਤਾਂ ਹੇਠ ਜਾਰੀ ਇਹ ਪੱਤਰ ਪੰਜਾਬ ਦੇ ਪਛੜੀਆਂ ਸ਼੍ਰੇਣੀਆਂ ਕਮਿਸ਼ਨ ਨੂੰ ਵੀ ਅਗਲੀ ਕਾਰਵਾਈ ਲਈ ਭੇਜ ਦਿੱਤਾ ਗਿਆ ਹੈ।


ਖ਼ਬਰ ਸ਼ੇਅਰ ਕਰੋ

ਭਾਰਤ ਤੇ ਕੈਨੇਡਾ ਆਪਸੀ ਨਿਵੇਸ਼ ਤੇ ਵਪਾਰ ਵਧਾਉਣ ਲਈ ਸਹਿਮਤ

ਨਵੀਂ ਦਿੱਲੀ, 13 ਨਵੰਬਰ (ਏਜੰਸੀ)- ਭਾਰਤ ਤੇ ਕੈਨੇਡਾ ਨੇ ਆਪਸੀ ਭਾਈਵਾਲੀ ਮਜ਼ਬੂਤ ਕਰਨ, ਵਿਆਪਕ ਆਰਥਿਕ ਭਾਈਵਾਲੀ ਸਮਝੌਤੇ ਦੀ ਗੱਲਬਾਤ 'ਚ ਤੇਜ਼ੀ ਲਿਆਉਣ ਤੇ ਵਸਤੂਆਂ ਤੇ ਸੇਵਾ ਦੇ ਵਪਾਰ ਨੂੰ ਸੰਤੁਲਿਤ ਬਣਾਉਣ 'ਤੇ ਸਹਿਮਤੀ ਪ੍ਰਗਟ ਕਰਦੇ ਹੋਏ ਅੱਜ ਕਿਹਾ ਹੈ ਕਿ ਦੋਵੇਂ ...

ਪੂਰੀ ਖ਼ਬਰ »

ਰੋਜ਼ਾਨਾ 50 ਹਜ਼ਾਰ ਸ਼ਰਧਾਲੂ ਹੀ ਜਾ ਸਕਣਗੇ ਵੈਸ਼ਨੋ ਦੇਵੀ-ਐਨ. ਜੀ. ਟੀ.

24 ਨਵੰਬਰ ਤੋਂ ਖੁੱਲ੍ਹੇਗਾ ਨਵਾਂ ਰਸਤਾ

ਨਵੀਂ ਦਿੱਲੀ, 13 ਨਵੰਬਰ (ਉਪਮਾ ਡਾਗਾ ਪਾਰਥ)-ਰਾਸ਼ਟਰੀ ਗਰੀਨ ਟ੍ਰਿਬਿਊਨਲ ਨੇ ਮਾਤਾ ਵੈਸ਼ਨੋ ਦੇਵੀ 'ਚ ਸ਼ਰਧਾਲੂਆਂ ਦੀ ਵਧਦੀ ਭੀੜ ਨੂੰ ਵੇਖਦਿਆਂ ਰੋਜ਼ਾਨਾ 50 ਹਜ਼ਾਰ ਲੋਕਾਂ ਨੂੰ ਦਰਸ਼ਨਾਂ ਦੀ ਇਜਾਜ਼ਤ ਦੇਣ ਦਾ ਹੁਕਮ ਦਿੱਤਾ ਹੈ। ਟ੍ਰਿਬਿਊਨਲ ਨੇ ਕਿਹਾ ਕਿ ਜੇਕਰ ਸ਼ਰਧਾਲੂਆਂ ਦੀ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਪਰਾਲੀ ਸਾੜਨ 'ਤੇ ਕੇਂਦਰ, ਪੰਜਾਬ ਤੇ ਹਰਿਆਣਾ ਸਮੇਤ 4 ਰਾਜਾਂ ਨੂੰ ਨੋਟਿਸ

ਨਵੀਂ ਦਿੱਲੀ, 13 ਨਵੰਬਰ (ਉਪਮਾ ਡਾਗਾ ਪਾਰਥ)-ਦਿੱਲੀ 'ਚ ਪ੍ਰਦੂਸ਼ਣ ਦੇ ਨਿੱਘਰ ਰਹੇ ਹਾਲਾਤ ਦੇ ਮੱਦੇਨਜ਼ਰ ਸੁਪਰੀਮ ਕੋਰਟ ਨੇ ਕੇਂਦਰ, ਦਿੱਲੀ, ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਸਰਬਉੱਚ ਅਦਾਲਤ ਨੇ ਪ੍ਰਦੂਸ਼ਣ ਕਾਰਨ ...

ਪੂਰੀ ਖ਼ਬਰ »

ਹੰਦਵਾੜਾ 'ਚ ਮੁਕਾਬਲੇ ਦੌਰਾਨ 2 ਅੱਤਵਾਦੀ ਹਲਾਕ

ਸ੍ਰੀਨਗਰ, 13 ਨਵੰਬਰ (ਮਨਜੀਤ ਸਿੰਘ)-ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹਾ ਦੇ ਹੰਦਵਾੜਾ ਇਲਾਕੇ 'ਚ ਦੇਰ ਸ਼ਾਮ ਪੁਲਿਸ ਪਾਰਟੀ 'ਤੇ ਅੱਤਵਾਦੀਆਂ ਵਲੋਂ ਕੀਤੇ ਹਮਲੇ ਤੋਂ ਬਾਅਦ ਸ਼ੁਰੂ ਹੋਈ ਮੁਠਭੇੜ 'ਚ 2 ਅੱਤਵਾਦੀ ਮਾਰੇ ਗਏ ਹਨ ਜਦ ਕਿ ਇਕ ਪੁਲਿਸ ਮੁਲਾਜ਼ਮ ਦੇ ਜ਼ਖਮੀ ਹੋਣ ਦੀ ...

ਪੂਰੀ ਖ਼ਬਰ »

ਕੇਜਰੀਵਾਲ ਖ਼ਿਲਾਫ਼ ਦਾਇਰ ਮਾਣਹਾਨੀ ਮਾਮਲੇ 'ਚ ਅਦਾਲਤ ਨੇ ਲਿਆ ਨੋਟਿਸ

ਨਵੀਂ ਦਿੱਲੀ, 13 ਨਵੰਬਰ (ਏਜੰਸੀ)-ਭਾਜਪਾ ਯੂਥ ਵਿੰਗ ਦੇ ਆਗੂ ਵਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਕੀਤੀ ਮਾਣਹਾਨੀ ਦੀ ਸ਼ਿਕਾਇਤ 'ਤੇ ਦਿੱਲੀ ਦੀ ਇਕ ਅਦਾਲਤ ਨੇ ਨੋਟਿਸ ਲਿਆ ਹੈ। ਮੈਟਰੋਪਾਲੀਟਨ ਮੈਜਿਸਟ੍ਰੇਟ ਵਿਸ਼ਾਲ ਪਹੂਜਾ ਨੇ ਭਾਰਤੀ ਜਨਤਾ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਵਪਾਰ ਮੇਲਾ ਅੱਜ ਤੋਂ-ਤਿਆਰੀਆਂ ਅਜੇ ਵੀ ਅਧੂਰੀਆਂ

ਨਵੀਂ ਦਿੱਲੀ, 13 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਲੱਗਣ ਵਾਲਾ ਅੰਤਰਰਾਸ਼ਟਰੀ ਵਪਾਰ ਮੇਲਾ ਜੋ ਕਿ 14 ਨਵੰਬਰ ਤੋਂ ਸ਼ੁਰੂ ਹੋਣ ਵਾਲਾ ਹੈ, ਉਸ ਦੀਆਂ ਤਿਆਰੀਆਂ ਅਜੇ ਵੀ ਅਧੂਰੀਆਂ ਹਨ ਅਤੇ ਕੱਲ੍ਹ ਤੱਕ ਪੂਰੀਆਂ ਹੋਣ ਦੀ ਸੰਭਾਵਨਾਵਾਂ ਘੱਟ ਹੀ ...

ਪੂਰੀ ਖ਼ਬਰ »

ਮੋਦੀ ਨੇ ਜਾਦੂ ਨਾਲ ਗੁਜਰਾਤ ਤੋਂ ਧਨ ਗਾਇਬ ਕਰ ਦਿੱਤਾ-ਰਾਹੁਲ

ਪਾਟਨ (ਗੁਜਰਾਤ) 13 ਨਵੰਬਰ (ਏਜੰਸੀ)- ਕਾਂਗਰਸ ਉਪ-ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਦਿਆਂ ਇਲਜ਼ਾਮ ਲਗਾਇਆ ਹੈ ਕਿ ਗੁਜਰਾਤ 'ਚ ਭਾਜਪਾ ਦੇ 2 ਦਹਾਕਿਆਂ ਦੇ ਸ਼ਾਸਨ ਦੌਰਾਨ ਮੋਦੀ ਨੇ ਜਾਦੂ ਨਾਲ ਸੂਬੇ ਤੋਂ ਸਾਰੇ ਧਨ ਨੂੰ ਗਾਇਬ ...

ਪੂਰੀ ਖ਼ਬਰ »

ਡੇਰਾ ਮੁਖੀ ਨਾਲ ਜੇਲ੍ਹ 'ਚ ਪੁੱਤਰ, ਨੂੰਹ ਤੇ ਧੀ-ਜਵਾਈ ਵਲੋਂ ਮੁਲਾਕਾਤ

* ਠੰਢ ਤੋਂ ਬਚਣ ਲਈ ਦਿੱਤੀ ਜੈਕਟ * ਹਨੀਪ੍ਰੀਤ ਨੂੰ ਕੋਈ ਨਹੀਂ ਮਿਲਣ ਆਇਆ

ਚੰਡੀਗੜ੍ਹ, 13 ਨਵੰਬਰ (ਰਾਮ ਸਿੰਘ ਬਰਾੜ)-ਸੁਨਾਰੀਆ ਜੇਲ੍ਹ 'ਚ ਬੰਦ ਸਿਰਸਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨਾਲ ਜੇਲ੍ਹ 'ਚ ਪੁੱਤਰ ਜਸੀਪ੍ਰਤ ਇੰਸਾਂ, ਨੂੰਹ ਅਤੇ ਧੀ ਜਵਾਈ ਨੇ ਮੁਲਾਕਾਤ ਕਰਕੇ ਹਾਲ ਚਾਲ ਪੁੱਛਿਆ ਅਤੇ ਵਧ ਰਹੀ ਠੰਢ ਨੂੰ ਦੇਖਦਿਆਂ ਇਕ ਸਫ਼ੈਦ ਰੰਗ ਦੀ ਜੈਕਟ ...

ਪੂਰੀ ਖ਼ਬਰ »

ਮਨੀਪੁਰ 'ਚ ਬੰਬ ਧਮਾਕਾ-2 ਜਵਾਨ ਸ਼ਹੀਦ, 6 ਜ਼ਖ਼ਮੀ

ਇੰਫ਼ਾਲ, 13 ਨਵੰਬਰ (ਪੀ. ਟੀ. ਆਈ.)-ਮਨੀਪੁਰ ਦੇ ਚੰਦੇਲ ਜ਼ਿਲ੍ਹੇ 'ਚ ਅੱਜ ਸਵੇਰੇ ਹੋਏ ਸ਼ਕਤੀਸ਼ਾਲੀ ਬੰਬ ਧਮਾਕੇ 'ਚ ਆਸਾਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ ਹੋ ਗਏ ਅਤੇ 6 ਹੋਰ ਜ਼ਖ਼ਮੀ ਹੋ ਗਏ। ਧਮਾਕਾ ਉਸ ਸਮੇਂ ਹੋਇਆ ਜਦੋਂ ਆਸਾਮ ਰਾਈਫ਼ਲਜ਼ ਦੀ ਟੀਮ ਚੰਦੇਲ ਦੇ ਮਹਾ ਮਨੀ ਇਲਾਕੇ 'ਚ ਗਸ਼ਤ ਕਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX