ਤਾਜਾ ਖ਼ਬਰਾਂ


ਵਿਧਾਨ ਸਭਾ ਚੋਣਾਂ : ਛੱਤੀਸਗੜ੍ਹ ਦੇ ਮੁੱਖ ਮੰਤਰੀ ਰਮਨ ਸਿੰਘ ਨੇ ਮੰਨੀ ਹਾਰ, ਦਿੱਤਾ ਅਸਤੀਫ਼ਾ
. . .  5 minutes ago
ਸਿਵਲ ਹਸਪਤਾਲ ਵਿਖੇ ਅਣਪਛਾਤੇ ਵਿਅਕਤੀ ਦੀ ਮੌਤ
. . .  7 minutes ago
ਹਰਿਆਣਾ, 11 ਦਸੰਬਰ (ਹਰਮੇਲ ਸਿੰਘ ਖੱਖ)-ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਅਣਪਛਾਤੇ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ।
ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ : ਭਾਜਪਾ ਦੇ ਆਕਾਸ਼ ਕੈਲਾਸ਼ ਵਿਜੈਵਰਗੀਆ ਨੇ 7 ਹਜ਼ਾਰ ਵੋਟਾਂ ਨਾਲ ਕੀਤੀ ਜਿੱਤ ਹਾਸਲ
. . .  13 minutes ago
ਮੰਤਰੀ ਮੰਡਲ ਵੱਲੋਂ ਸ਼ਿਲੌਂਗ ਹਿੰਸਾ 'ਚ ਜਾਇਦਾਦ ਨੂੰ ਹੋਏ ਨੁਕਸਾਨ ਵਾਸਤੇ ਸਿੱਖ ਭਾਈਚਾਰੇ ਲਈ ਮੁਆਵਜ਼ੇ ਨੂੰ ਪ੍ਰਵਾਨਗੀ
. . .  17 minutes ago
ਚੰਡੀਗੜ੍ਹ, 11 ਦਸੰਬਰ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਪੰਜਾਬ ਮੰਤਰੀ ਮੰਡਲ ਨੇ ਸ਼ਿਲੌਂਗ ਵਿਖੇ ਹਿੰਸਾ 'ਚ ਜਾਇਦਾਦ ਨੂੰ ਹੋਏ ਨੁਕਸਾਨ ਵਾਸਤੇ ਸਿੱਖ ਭਾਈਚਾਰੇ ਨੂੰ ਮੁਆਵਜ਼ੇ ਵਜੋਂ 60 ਲੱਖ ਰੁਪਏ ਮੁਹੱਈਆ ਕਰਵਾਉਣ ਲਈ ਰਾਹਤ 'ਤੇ ਮੁੜ....
ਬਰਗਾੜੀ ਮੋਰਚੇ ਨੇ ਪੰਜਾਬ ਹੀ ਨਹੀਂ ਪੁਰੀ ਦੁਨੀਆ 'ਚ ਜਿੱਤ ਦੀ ਵੱਡੀ ਮਿਸਾਲ ਕੀਤੀ ਪੇਸ਼ : ਧਿਆਨ ਸਿੰਘ ਮੰਡ
. . .  28 minutes ago
ਅੰਮ੍ਰਿਤਸਰ, 11 ਦਸੰਬਰ (ਰਾਜੇਸ਼ ਕੁਮਾਰ) : ਬਰਗਾੜੀ ਮੋਰਚੇ ਦੀ ਸਮਾਪਤੀ ਤੋਂ ਬਾਅਦ ਅੱਜ ਇੱਥੇ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਥਕ ਸੰਗਠਨਾਂ ਨਾਲ ਅਰਦਾਸ ਕਰਨ ਪਹੁੰਚੇ ਸਰਬੱਤ ਖ਼ਾਲਸਾ ਵਲੋਂ ਥਾਪੇ ਗਏ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਕਿਹਾ ਕਿ.....
ਵਿਧਾਨ ਸਭਾ ਚੋਣ ਨਤੀਜੇ : 5 ਸੂਬਿਆਂ 'ਚੋਂ ਭਾਜਪਾ ਬਾਹਰ
. . .  34 minutes ago
ਵਿਧਾਨ ਸਭਾ ਚੋਣ ਨਤੀਜੇ : 5 ਸੂਬਿਆਂ 'ਚੋਂ ਭਾਜਪਾ ਬਾਹਰ
ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਪੁਲਿਸ ਜਵਾਨਾਂ ਦੀ ਗਿਣਤੀ ਵੱਧ ਕੇ ਹੋਈ 4
. . .  48 minutes ago
ਸ੍ਰੀਨਗਰ, 11 ਦਸੰਬਰ - ਜੰਮੂ ਕਸ਼ਮੀਰ ਦੇ ਸ਼ੋਪੀਆਂ ਸਥਿਤ ਜੈਨਪੋਰਾ 'ਚ ਅੱਤਵਾਦੀਆਂ ਵਲੋਂ ਪੁਲਿਸ ਪੋਸਟ 'ਤੇ ਹੋਏ ਹਮਲੇ 'ਚ ਸ਼ਹੀਦ ਹੋਏ ਪੁਲਿਸ ਜਵਾਨਾਂ ਦੀ ਗਿਣਤੀ ਵੱਧ ਕੇ 4 ਹੋ ਗਈ.....
ਆਈ.ਈ.ਡੀ. ਧਮਾਕੇ 'ਚ ਜ਼ਖਮੀ ਹੋਏ ਜਵਾਨ ਨੂੰ ਹੈਲੀਕਾਪਟਰ ਰਾਹੀ ਲਿਜਾਇਆ ਗਿਆ ਰਾਏਪੁਰ
. . .  58 minutes ago
ਰਾਏਪੁਰ, 11 ਦਸੰਬਰ- ਸੁਕਮਾ ਦੇ ਚਿੰਤਾ ਗੁਫ਼ਾ 'ਚ ਹੋਏ ਆਈ.ਈ.ਡੀ. ਧਮਾਕੇ 'ਚ ਜ਼ਖਮੀ ਹੋਏ ਸੀ.ਆਰ.ਪੀ.ਐਫ. ਜਵਾਨ ਨੂੰ ਹੈਲੀਕਾਪਟਰ ਰਾਹੀਂ ਰਾਏਪੁਰ ਲਿਜਾਇਆ ਗਿਆ ....
ਵਿਧਾਨ ਸਭਾ ਚੋਣ ਨਤੀਜੇ : ਤਿੰਨ ਰਾਜਾਂ ਵਿਚ ਕਾਂਗਰਸ ਵੱਲੋਂ ਸਰਕਾਰ ਬਣਾਉਣ ਦਾ ਅੰਦੇਸ਼ਾ
. . .  about 1 hour ago
ਵਿਧਾਨ ਸਭਾ ਚੋਣ ਨਤੀਜੇ : ਤਿੰਨ ਰਾਜਾਂ ਵਿਚ ਕਾਂਗਰਸ ਵੱਲੋਂ ਸਰਕਾਰ ਬਣਾਉਣ ਦਾ ਅੰਦੇਸ਼ਾ...
ਵਿਧਾਨ ਸਭਾ ਸੈਸ਼ਨ ਦੌਰਾਨ ਕੈਪਟਨ ਤੋਂ ਚੋਣ ਵਾਅਦਿਆਂ ਦਾ ਮੰਗਿਆ ਜਾਵੇਗਾ ਹਿਸਾਬ - ਚੀਮਾ
. . .  about 1 hour ago
ਸੰਗਰੂਰ, 11 ਦਸੰਬਰ (ਧੀਰਜ ਪਸ਼ੋਰੀਆ)- ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 13 ਦਸੰਬਰ ਨੂੰ ਸ਼ੁਰੂ ਹੋ ਰਿਹਾ ਹੈ। ਪੰਜਾਬ ਵਿਧਾਨ ਸਭਾ ਦਾ ਸੈਸ਼ਨ ਬੇਸ਼ੱਕ ਬਹੁਤ ਘੱਟ ਸਮੇਂ ਲਈ ਬੁਲਾਇਆ ਗਿਆ ਹੈ ਪਰ ਫਿਰ ਵੀ ਵਿਧਾਨ.....
ਮੱਧ ਪ੍ਰਦੇਸ਼ 'ਚ ਕਾਂਗਰਸ ਨੂੰ ਬੜ੍ਹਤ, ਰਾਜਸਥਾਨ ਤੇ ਛਤੀਸਗੜ੍ਹ 'ਚ ਪਾਰਟੀ ਨੂੰ ਬਹੁਮਤ
. . .  about 1 hour ago
ਮੱਧ ਪ੍ਰਦੇਸ਼ 'ਚ ਕਾਂਗਰਸ ਨੂੰ ਬੜ੍ਹਤ, ਰਾਜਸਥਾਨ ਤੇ ਛਤੀਸਗੜ੍ਹ 'ਚ ਪਾਰਟੀ ਨੂੰ ਬਹੁਮਤ...
ਰਿਸ਼ਵਤ ਲੈਂਦਿਆਂ ਗੁਰੂਹਰਸਹਾਏ ਦਾ ਕਾਨੂੰਗੋ ਵਿਜੀਲੈਂਸ ਵੱਲੋਂ ਕਾਬੂ
. . .  about 1 hour ago
ਗੁਰੂਹਰਸਹਾਏ, 11 ਦਸੰਬਰ (ਹਰਚਰਨ ਸਿੰਘ ਸੰਧੂ) - ਗੁਰੂਹਰਸਹਾਏ ਵਿਖੇ ਤਾਇਨਾਤ ਇੱਕ ਕਾਨੂੰਗੋ ਨੂੰ ਰਿਸ਼ਵਤ ਲੈਣ ਬਦਲੇ ਵਿਜੀਲੈਂਸ ਵਿਭਾਗ ਵੱਲੋਂ ਕਾਬੂ ਕੀਤਾ ਗਿਆ ਹੈ। ਜਾਣਕਾਰੀ ਦੇ ਅਨੁਸਾਰ, ਇੱਕ ਕਿਸਾਨ ਦਾ ਕੰਮ ਨਾ ਕਰਨ ਬਦਲੇ ਕਾਨੂੰਗੋ ਵੱਲੋਂ ਰਿਸ਼ਵਤ ਦੀ.....
ਕਾਂਗਰਸ ਦੇ ਜਿੱਤੇ ਵਿਧਾਇਕ ਭਲਕੇ ਕਰਨਗੇ ਬੈਠਕ
. . .  about 2 hours ago
ਨਵੀਂ ਦਿੱਲੀ, 11 ਦਸੰਬਰ - ਛੱਤੀਸਗੜ੍ਹ ਤੇ ਰਾਜਸਥਾਨ 'ਚ ਵਿਧਾਨ ਸਭਾ ਚੋਣ ਨਤੀਜਿਆਂ 'ਚ ਕਾਂਗਰਸ ਨੂੰ ਮਿਲ ਰਹੀ ਸ਼ਾਨਦਾਰ ਜਿੱਤ ਨੂੰ ਲੈ ਕੇ ਇੱਥੋਂ ਦੇ ਜੇਤੂ ਕਾਂਗਰਸ ਵਿਧਾਇਕ ਭਲਕੇ ਰਾਏਪੁਰ ਤੇ ਜੈਪੁਰ 'ਚ ਬੈਠਕ ਕਰਨ ਜਾ ਰਹੇ...
ਰਾਜਸਥਾਨ ਦੇ ਸੰਘਰੀਆ ਵਿਧਾਨ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਗੁਰਦੀਪ ਸ਼ਾਹਪੀਣੀਂ ਜਿੱਤੇ
. . .  about 2 hours ago
ਰਾਜਸਥਾਨ ਦੇ ਸੰਘਰੀਆ ਵਿਧਾਨ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਗੁਰਦੀਪ...
ਲੁਧਿਆਣਾ 'ਚ ਕਾਂਗਰਸੀ ਵਰਕਰਾਂ ਨੇ ਮਨਾਇਆ ਜਸ਼ਨ
. . .  about 2 hours ago
ਲੁਧਿਆਣਾ, 11 ਦਸੰਬਰ- ਰਾਜਸਥਾਨ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ 'ਚ ਕਾਂਗਰਸ ਦੇ ਸ਼ਾਨਦਾਰ ਪ੍ਰਦਰਸ਼ਨ ਕਾਰਨ ਪਾਰਟੀ ਵਰਕਰਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸੇ ਦੇ ਚੱਲਦਿਆਂ ਲੁਧਿਆਣਾ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਦੀ ਅਗਵਾਈ 'ਚ ਪਾਰਟੀ...
ਅੱਤਵਾਦੀ ਹਮਲੇ ਵਿਚ ਤਿੰਨ ਪੁਲਿਸ ਜਵਾਨ ਹਲਾਕ
. . .  about 2 hours ago
ਵਿਧਾਨ ਸਭਾ ਚੋਣ ਨਤੀਜੇ : ਮੋਦੀ ਦੇ ਕਾਂਗਰਸ ਮੁਕਤ ਭਾਰਤ ਦਾ ਸੁਪਨਾ ਟੁੱਟਿਆ
. . .  about 2 hours ago
ਚੋਣ ਨਤੀਜੇ : ਰਾਜਸਥਾਨ 'ਚ ਕਾਂਗਰਸ ਨੇ ਮਾਰੀ ਬਾਜ਼ੀ, ਮੱਧ ਪ੍ਰਦੇਸ਼ 'ਚ ਬਸਪਾ ਬਣੀ ਕਿੰਗਮੇਕਰ
. . .  about 3 hours ago
ਅੰਮ੍ਰਿਤਸਰ ਦੇ ਪਿੰਡ ਜੱਜੇ ਨੇ ਸਰਬ ਸੰਮਤੀ ਨਾਲ ਚੁਣਿਆ ਸਰਪੰਚ
. . .  about 3 hours ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖ਼ਤ ਮੁਕਾਬਲਾ ਜਾਰੀ, ਭਾਜਪਾ 115 ਸੀਟਾਂ, ਕਾਂਗਰਸ 105 ਸੀਟਾਂ ਤੇ ਹੋਰ 10 ਸੀਟਾਂ 'ਤੇ ਅੱਗੇ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਕੱਤਕ ਸੰਮਤ 549
ਵਿਚਾਰ ਪ੍ਰਵਾਹ: ਕਿਸੇ ਸਮਾਜ ਦੀ ਨੈਤਿਕਤਾ ਦੀ ਪਛਾਣ ਇਸ ਗੱਲ ਤੋਂ ਹੁੰਦੀ ਹੈ ਕਿ ਉਹ ਸਮਾਜ ਆਪਣੇ ਬੱਚਿਆਂ ਲਈ ਕੀ-ਕੁਝ ਕਰਦਾ ਹੈ। -ਬੋਨ ਹੋਫਰ

ਪਹਿਲਾ ਸਫ਼ਾ

ਭਾਰਤ-ਅਮਰੀਕਾ ਵਿਚਾਲੇ ਸਹਿਯੋਗ ਦੁਵੱਲੇ ਸਬੰਧਾਂ ਤੋਂ ਉੱਪਰ ਉਠ ਸਕਦੈ-ਮੋਦੀ

ਟਰੰਪ ਨਾਲ ਦੁਵੱਲੇ ਵਪਾਰ ਸਮੇਤ ਅਹਿਮ ਮੁੱਦਿਆਂ 'ਤੇ ਕੀਤੀ ਚਰਚਾ

ਮਨੀਲਾ, 13 ਨਵੰਬਰ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਕਿਹਾ ਕਿ ਭਾਰਤ ਅਤੇ ਅਮਰੀਕਾ ਵਿਚਾਲੇ ਸਹਿਯੋਗ ਦੋਵੇਂ ਦੇਸ਼ਾਂ ਦੇ ਦੁਵੱਲੇ ਸਬੰਧਾਂ ਤੋਂ ਉਪਰ ਉਠ ਕੇ ਏਸ਼ੀਆ ਦੇ ਭਵਿੱਖ ਲਈ ਮਿਲ ਕੇ ਕੰਮ ਕਰ ਸਕਦੇ ਹਨ। ਇਸ ...

ਪੂਰੀ ਖ਼ਬਰ »

ਮੋਦੀ ਵਲੋਂ ਜੀਨ ਬੈਂਕ ਨੂੰ ਭਾਰਤੀ ਚੌਲਾਂ ਦੀਆਂ ਦੋ ਕਿਸਮਾਂ ਭੇਟ

ਲਾਸ ਬਨੋਸ, 13 ਨਵੰਬਰ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਫਿਲਪਾਈਨ ਵਿਚ ਅੰਤਰਰਾਸ਼ਟਰੀ ਚੌਲ ਖੋਜ ਸੰਸਥਾ (ਆਈ. ਆਰ. ਆਰ. ਆਈ.) ਦੇ ਜੀਨ ਬੈਂਕ ਨੂੰ ਭਾਰਤੀ ਚੌਲਾਂ ਦੀਆਂ ਦੋ ਕਿਸਮਾਂ ਭੇਂਟ ਕੀਤੀਆਂ ਅਤੇ ਕਿਹਾ ਕਿ ਇਹ ਸੰਸਥਾ ਚੌਲਾਂ ਦੀ ਖੇਤੀ ਵਿਚ ਸੁਧਾਰ ...

ਪੂਰੀ ਖ਼ਬਰ »

31ਵਾਂ ਆਸੀਆਨ ਸੰਮੇਲਨ ਸ਼ੁਰੂ ਮੋਦੀ ਅੱਜ ਕਰਨਗੇ ਸੰਬੋਧਨ

ਮਨੀਲਾ, 13 ਨਵੰਬਰ (ਏਜੰਸੀਆਂ ਰਾਹੀਂ)-ਦੱਖਣੀ ਪੂਰਬੀ ਏਸ਼ੀਆਈ ਦੇਸ਼ਾਂ ਦੇ ਸੰਘ (ਆਸੀਆਨ) ਦਾ 31ਵਾਂ ਸੰਮੇਲਨ ਅਤੇ ਇਸ ਨਾਲ ਸਬੰਧਤ ਮੀਟਿੰਗਾਂ ਅੱਜ ਫਿਲਪਾਈਨ ਦੀ ਰਾਜਧਾਨੀ ਵਿਚ ਸ਼ੁਰੂ ਹੋ ਗਈਆਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਿਹੜੇ ਉਦਘਾਟਨੀ ਸਮਾਰੋਹ ਵਿਚ ਸ਼ਾਮਿਲ ਹੋਏ ...

ਪੂਰੀ ਖ਼ਬਰ »

ਈਰਾਨ-ਇਰਾਕ ਸਰਹੱਦ 'ਤੇ ਭੁਚਾਲ ਕਾਰਨ ਮ੍ਰਿਤਕਾਂ ਦੀ ਗਿਣਤੀ 400 ਤੋਂ ਟੱਪੀ

ਤਹਿਰਾਨ/ਬਗਦਾਦ, 13 ਨਵੰਬਰ (ਏਜੰਸੀ)-ਈਰਾਨ-ਇਰਾਕ ਸਰਹੱਦ ਨੇੜੇ ਆਏ ਸ਼ਕਤੀਸ਼ਾਲੀ ਭੁਚਾਲ 'ਚ ਹੁਣ ਤੱਕ ਦੋਹਾਂ ਦੇਸ਼ਾਂ 'ਚ 400 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 6700 ਹੋਰ ਜ਼ਖ਼ਮੀ ਹੋਏ ਹਨ। ਖ਼ਬਰ ਏਜੰਸੀ ਅਨੁਸਾਰ ਬੀਤੀ ਰਾਤ ਆਏ ਭੁਚਾਲ ਦਾ ਕੇਂਦਰ ਈਰਾਨ ਸਰਹੱਦ ਨੇੜੇ ...

ਪੂਰੀ ਖ਼ਬਰ »

ਬਦਲਾ ਲੈਣ ਲਈ ਵਿਪਨ ਨੂੰ ਮਾਰਿਆ-ਗੈਂਗਸਟਰ ਸਾਰਜ ਮਿੰਟੂ

ਅੰਮ੍ਰਿਤਸਰ, 13 ਨਵੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਹਿੰਦੂ ਨੇਤਾ ਵਿਪਨ ਸ਼ਰਮਾ ਦੇ ਕਤਲ ਮਾਮਲੇ 'ਚ ਉਸ ਵੇਲੇ ਨਵਾਂ ਮੋੜ ਆ ਗਿਆ, ਜਦੋਂ ਕਤਲ ਲਈ ਪੁਲਿਸ ਵਲੋਂ ਨਾਮਜ਼ਦ ਕੀਤੇ ਗੈਂਗਸਟਰ ਸਾਰਜ ਮਿੰਟੂ ਵਲੋਂ ਫੇਸਬੁੱਕ 'ਤੇ ਪਾਈ ਪੋਸਟ ਰਾਹੀਂ ਕਤਲ ਦੀ ਜ਼ਿੰਮੇਵਾਰੀ ਕਬੂਲ ...

ਪੂਰੀ ਖ਼ਬਰ »

ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਕੱਲ੍ਹ ਤੋਂ

ਸੰਗਰੂਰ, 13 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਪੰਜਾਬ ਵਿਚ ਚੋਣ ਕਮਿਸ਼ਨ ਵਲੋਂ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। 1 ਜਨਵਰੀ 2018 ਦੇ ਆਧਾਰ 'ਤੇ ਫ਼ੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ ਸਬੰਧੀ ਫ਼ੋਟੋ ਵੋਟਰ ਸੂਚੀ ਦੀ ਮੁਢਲੀ ਪ੍ਰਕਾਸ਼ਨਾਂ 15 ...

ਪੂਰੀ ਖ਼ਬਰ »

ਨਿਗਮ ਖ਼ੇਤਰਾਂ ਅਧੀਨ ਰਾਜ ਮਾਰਗਾਂ 'ਤੇ ਸ਼ਰਾਬ ਦੇ ਠੇਕਿਆਂ 'ਤੇ ਛੋਟ ਸਾਰੇ ਦੇਸ਼ 'ਚ ਲਾਗੂ ਹੋਵੇ-ਸੁਪਰੀਮ ਕੋਰਟ

ਨਵੀਂ ਦਿੱਲੀ, 13 ਨਵੰਬਰ (ਏਜੰਸੀ)-ਸੁਪਰੀਮ ਕੋਰਟ ਨੇ ਅੱਜ ਸਪੱਸ਼ਟ ਕਰਦਿਆਂ ਕਿਹਾ ਕਿ ਦੇਸ਼ ਭਰ 'ਚ ਨਿਗਮ ਖ਼ੇਤਰਾਂ ਅਧੀਨ ਸੂਬੇ ਦੇ ਅਤੇ ਕੌਮੀ ਰਾਜ ਮਾਰਗਾਂ 'ਤੇ 500 ਮੀਟਰ ਦੇ ਦਾਇਰੇ 'ਚ ਸ਼ਰਾਬ ਦੇ ਠੇਕਿਆਂ 'ਤੇ ਪਾਬੰਦੀ 'ਤੇ ਛੋਟ ਵਾਲੇ ਸਾਡੇ ਹੁਕਮ ਸਾਰੇ ਦੇਸ਼ 'ਚ ਲਾਗੂ ਹੋਣੇ ...

ਪੂਰੀ ਖ਼ਬਰ »

ਸੰਘਣੀ ਧੁੰਦ ਕਾਰਨ ਜਨਜੀਵਨ ਪ੍ਰਭਾਵਿਤ

ਦਿੱਲੀ 'ਚ ਫਿਰ ਮੈਡੀਕਲ ਐਮਰਜੈਂਸੀ ਵਾਲੇ ਹਾਲਾਤ

ਜਲੰਧਰ, 13 ਨਵੰਬਰ (ਅਜੀਤ ਬਿਊਰੋ)-ਪੰਜਾਬ ਸਮੇਤ ਪੂਰੇ ਉੱਤਰੀ ਭਾਰਤ 'ਚ ਪਿਛਲੇ ਦੋ ਹਫ਼ਤਿਆਂ ਤੋਂ ਪੈ ਰਹੀ ਧੁੰਦ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ। ਮੌਸਮ ਦੀ ਸੰਘਣੀ ਧੁੰਦ ਨਾਲ ਰਲੇ ਹਵਾ ਪ੍ਰਦੂਸ਼ਣ ਕਾਰਨ ਸਥਿਤੀ ਹੋਰ ਵੀ ਗੰਭੀਰ ਬਣੀ ਹੋਈ ਹੈ ਕਿਉਂਕਿ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 25 ਦਸੰਬਰ ਨੂੰ ਹੀ ਮਨਾਉਣ ਦਾ ਆਦੇਸ਼

ਅੰਮ੍ਰਿਤਸਰ, 13 ਨਵੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਦੀ ਤਰੀਕ ਨੂੰ ਲੈ ਕੇ ਪੰਥਕ ਹਲਕਿਆਂ 'ਚ ਕੁਝ ਦਿਨਾਂ ਤੋਂ ਚੱਲ ਰਹੀ ਚਰਚਾ ਨੂੰ ਵਿਰਾਮ ਦਿੰਦਿਆਂ ਅੱਜ ਪੰਜ ਸਿੰਘ ਸਾਹਿਬਾਨ ਵਲੋਂ ਇਹ ਪ੍ਰਕਾਸ਼ ਪੁਰਬ ਪਹਿਲਾਂ ਤੋਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਓ.ਬੀ.ਸੀ./ਬੀ.ਸੀ. ਵਰਗਾਂ ਦੇ ਰਾਖਵਾਂਕਰਨ ਨਿਯਮਾਂ 'ਚ ਵੱਡਾ ਬਦਲਾਅ

ਚੰਡੀਗੜ੍ਹ, 13 ਨਵੰਬਰ (ਗੁਰਸੇਵਕ ਸਿੰਘ ਸੋਹਲ)-ਪੰਜਾਬ ਸਰਕਾਰ ਨੇ ਸੂਬੇ ਦੇ ਓ.ਬੀ.ਸੀ./ਬੀ.ਸੀ. ਵਰਗਾਂ ਦੇ ਰਾਖਵਾਂਕਰਨ ਨਿਯਮਾਂ 'ਚ ਵੱਡਾ ਬਦਲਾਅ ਕਰਦਿਆਂ ਇਨ੍ਹਾਂ ਵਰਗਾਂ ਦੀ 'ਕਰੀਮੀਲੇਅਰ' ਭਾਵ ਮਲਾਈਦਾਰ ਪਰਤ ਦਾ ਦਾਇਰਾ 6 ਲੱਖ ਰੁਪਏ ਸਾਲਾਨਾ ਤੋਂ ਵਧਾ ਕੇ 8 ਲੱਖ ਰੁਪਏ ...

ਪੂਰੀ ਖ਼ਬਰ »

ਭਾਰਤ ਤੇ ਕੈਨੇਡਾ ਆਪਸੀ ਨਿਵੇਸ਼ ਤੇ ਵਪਾਰ ਵਧਾਉਣ ਲਈ ਸਹਿਮਤ

ਨਵੀਂ ਦਿੱਲੀ, 13 ਨਵੰਬਰ (ਏਜੰਸੀ)- ਭਾਰਤ ਤੇ ਕੈਨੇਡਾ ਨੇ ਆਪਸੀ ਭਾਈਵਾਲੀ ਮਜ਼ਬੂਤ ਕਰਨ, ਵਿਆਪਕ ਆਰਥਿਕ ਭਾਈਵਾਲੀ ਸਮਝੌਤੇ ਦੀ ਗੱਲਬਾਤ 'ਚ ਤੇਜ਼ੀ ਲਿਆਉਣ ਤੇ ਵਸਤੂਆਂ ਤੇ ਸੇਵਾ ਦੇ ਵਪਾਰ ਨੂੰ ਸੰਤੁਲਿਤ ਬਣਾਉਣ 'ਤੇ ਸਹਿਮਤੀ ਪ੍ਰਗਟ ਕਰਦੇ ਹੋਏ ਅੱਜ ਕਿਹਾ ਹੈ ਕਿ ਦੋਵੇਂ ਦੇਸ਼ਾਂ ਨੂੰ ਆਪਸੀ ਸਬੰਧਾਂ ਨੂੰ ਮਜ਼ਬੂਤ ਕਰਨ 'ਤੇ ਜ਼ੋਰ ਦੇਣਾ ਚਾਹੀਦਾ ਹੈ। ਕੇਂਦਰੀ ਵਪਾਰਕ ਤੇ ਉਦਯੋਗ ਮੰਤਰਾਲੇ ਨੇ ਇਥੇ ਕਿਹਾ ਕਿ ਭਾਰਤ ਤੇ ਕੈਨੇਡਾ ਦੀਆਂ ਸਾਲਾਨਾ ਮੰਤਰੀ ਪੱਧਰੀ ਨਿਵੇਸ਼ ਵਪਾਰ ਬੈਠਕ 'ਚ ਦੋਵਾਂ ਦੇਸ਼ਾਂ ਨੇ ਮੰਨਿਆ ਦੋਵਾਂ ਦੇਸ਼ਾਂ 'ਚ ਆਪਸੀ ਵਪਾਰ ਦੀਆਂ ਸੰਭਾਵਨਾਵਾਂ ਨਾਲ ਘੱਟ ਹੈ ਜਦਕਿ ਦੋਵਾਂ ਦੇਸ਼ਾਂ 'ਚ ਨਿਵੇਸ਼ ਤੇ ਵਪਾਰ ਦੀਆਂ ਵਿਆਪਕ ਸੰਭਾਵਨਾਵਾਂ ਹਨ। ਬੈਠਕ 'ਚ ਕੈਨੇਡੀਆਈ ਉੱਚ-ਪੱਧਰੀ ਮੰਤਰੀ ਮੰਡਲ ਦੀ ਅਗਵਾਈ ਕੈਨੇਡਾ ਦੇ ਅੰਤਰਰਾਸ਼ਟਰੀ ਵਪਾਰ ਮੰਤਰੀ ਫਰਾਂਕੋਇਸ਼ ਫਿਲਿਪ ਸ਼ੈਂਪੇਨ ਨੇ ਕੀਤੀ ਤੇ ਭਾਰਤੀ ਦਲ ਦੀ ਅਗਵਾਈ ਕਾਮਰਸ ਤੇ ਉਦਯੋਗ ਮੰਤਰੀ ਸੁਰੇਸ਼ ਪ੍ਰਭੂ ਨੇ ਕੀਤੀ। ਗੱਲਬਾਤ ਦੌਰਾਨ ਦੋਵਾਂ ਦੇਸ਼ਾਂ ਵਿਚਾਲੇ ਆਪਸੀ ਵਪਾਰ 'ਚ ਤੇਜ਼ੀ ਲਿਆਉਣ ਦੇ ਤੌਰ ਤਰੀਕਿਆਂ 'ਤੇ ਚਰਚਾ ਹੋਈ। ਇਸ ਤੋਂ ਇਲਾਵਾ ਵਿਆਪਕ ਆਰਥਿਕ ਭਾਈਵਾਲ ਸਮਝੌਤੇ ਦੀ ਗੱਲਬਾਤ ਨੂੰ ਤੇਜ਼ੀ ਨਾਲ ਪੂਰਾ ਕਰਨ, ਵਸਤੂ ਤੇ ਸੇਵਾ ਦੇ ਵਪਾਰ ਨੂੰ ਸੰਤੁਲਿਤ ਬਣਾਉਣ।
ਵਪਾਰ ਦੀਆਂ ਨਵੀਆਂ ਸੰਭਾਵਨਾਵਾਂ ਖੋਜ਼ਣ ਤੇ ਵਿਦੇਸ਼ੀ ਨਿਵੇਸ਼ ਉਤਸ਼ਾਹ ਤੇ ਸੁਰੱਖਿਆ ਸਮਝੌਤੇ 'ਤੇ ਵਿਚਾਰ ਕੀਤਾ। ਚਰਚਾ ਦੌਰਾਨ ਕੈਨੇਡਾ ਦੇ ਆਰਜ਼ੀ ਵਿਦੇਸ਼ੀ ਮਜ਼ਦੂਰ ਪ੍ਰੋਗਰਾਮ 'ਚ ਭਾਰਤੀ ਹਿੱਤਾਂ ਦੀ ਰੱਖਿਆ ਦੀਆਂ ਸੰਭਾਵਨਾਵਾਂ 'ਤੇ ਵੀ ਗੱਲਬਾਤ ਕੀਤੀ ਗਈ।


ਖ਼ਬਰ ਸ਼ੇਅਰ ਕਰੋ

ਰੋਜ਼ਾਨਾ 50 ਹਜ਼ਾਰ ਸ਼ਰਧਾਲੂ ਹੀ ਜਾ ਸਕਣਗੇ ਵੈਸ਼ਨੋ ਦੇਵੀ-ਐਨ. ਜੀ. ਟੀ.

24 ਨਵੰਬਰ ਤੋਂ ਖੁੱਲ੍ਹੇਗਾ ਨਵਾਂ ਰਸਤਾ

ਨਵੀਂ ਦਿੱਲੀ, 13 ਨਵੰਬਰ (ਉਪਮਾ ਡਾਗਾ ਪਾਰਥ)-ਰਾਸ਼ਟਰੀ ਗਰੀਨ ਟ੍ਰਿਬਿਊਨਲ ਨੇ ਮਾਤਾ ਵੈਸ਼ਨੋ ਦੇਵੀ 'ਚ ਸ਼ਰਧਾਲੂਆਂ ਦੀ ਵਧਦੀ ਭੀੜ ਨੂੰ ਵੇਖਦਿਆਂ ਰੋਜ਼ਾਨਾ 50 ਹਜ਼ਾਰ ਲੋਕਾਂ ਨੂੰ ਦਰਸ਼ਨਾਂ ਦੀ ਇਜਾਜ਼ਤ ਦੇਣ ਦਾ ਹੁਕਮ ਦਿੱਤਾ ਹੈ। ਟ੍ਰਿਬਿਊਨਲ ਨੇ ਕਿਹਾ ਕਿ ਜੇਕਰ ਸ਼ਰਧਾਲੂਆਂ ਦੀ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਪਰਾਲੀ ਸਾੜਨ 'ਤੇ ਕੇਂਦਰ, ਪੰਜਾਬ ਤੇ ਹਰਿਆਣਾ ਸਮੇਤ 4 ਰਾਜਾਂ ਨੂੰ ਨੋਟਿਸ

ਨਵੀਂ ਦਿੱਲੀ, 13 ਨਵੰਬਰ (ਉਪਮਾ ਡਾਗਾ ਪਾਰਥ)-ਦਿੱਲੀ 'ਚ ਪ੍ਰਦੂਸ਼ਣ ਦੇ ਨਿੱਘਰ ਰਹੇ ਹਾਲਾਤ ਦੇ ਮੱਦੇਨਜ਼ਰ ਸੁਪਰੀਮ ਕੋਰਟ ਨੇ ਕੇਂਦਰ, ਦਿੱਲੀ, ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਸਰਬਉੱਚ ਅਦਾਲਤ ਨੇ ਪ੍ਰਦੂਸ਼ਣ ਕਾਰਨ ...

ਪੂਰੀ ਖ਼ਬਰ »

ਹੰਦਵਾੜਾ 'ਚ ਮੁਕਾਬਲੇ ਦੌਰਾਨ 2 ਅੱਤਵਾਦੀ ਹਲਾਕ

ਸ੍ਰੀਨਗਰ, 13 ਨਵੰਬਰ (ਮਨਜੀਤ ਸਿੰਘ)-ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹਾ ਦੇ ਹੰਦਵਾੜਾ ਇਲਾਕੇ 'ਚ ਦੇਰ ਸ਼ਾਮ ਪੁਲਿਸ ਪਾਰਟੀ 'ਤੇ ਅੱਤਵਾਦੀਆਂ ਵਲੋਂ ਕੀਤੇ ਹਮਲੇ ਤੋਂ ਬਾਅਦ ਸ਼ੁਰੂ ਹੋਈ ਮੁਠਭੇੜ 'ਚ 2 ਅੱਤਵਾਦੀ ਮਾਰੇ ਗਏ ਹਨ ਜਦ ਕਿ ਇਕ ਪੁਲਿਸ ਮੁਲਾਜ਼ਮ ਦੇ ਜ਼ਖਮੀ ਹੋਣ ਦੀ ...

ਪੂਰੀ ਖ਼ਬਰ »

ਕੇਜਰੀਵਾਲ ਖ਼ਿਲਾਫ਼ ਦਾਇਰ ਮਾਣਹਾਨੀ ਮਾਮਲੇ 'ਚ ਅਦਾਲਤ ਨੇ ਲਿਆ ਨੋਟਿਸ

ਨਵੀਂ ਦਿੱਲੀ, 13 ਨਵੰਬਰ (ਏਜੰਸੀ)-ਭਾਜਪਾ ਯੂਥ ਵਿੰਗ ਦੇ ਆਗੂ ਵਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਕੀਤੀ ਮਾਣਹਾਨੀ ਦੀ ਸ਼ਿਕਾਇਤ 'ਤੇ ਦਿੱਲੀ ਦੀ ਇਕ ਅਦਾਲਤ ਨੇ ਨੋਟਿਸ ਲਿਆ ਹੈ। ਮੈਟਰੋਪਾਲੀਟਨ ਮੈਜਿਸਟ੍ਰੇਟ ਵਿਸ਼ਾਲ ਪਹੂਜਾ ਨੇ ਭਾਰਤੀ ਜਨਤਾ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਵਪਾਰ ਮੇਲਾ ਅੱਜ ਤੋਂ-ਤਿਆਰੀਆਂ ਅਜੇ ਵੀ ਅਧੂਰੀਆਂ

ਨਵੀਂ ਦਿੱਲੀ, 13 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਲੱਗਣ ਵਾਲਾ ਅੰਤਰਰਾਸ਼ਟਰੀ ਵਪਾਰ ਮੇਲਾ ਜੋ ਕਿ 14 ਨਵੰਬਰ ਤੋਂ ਸ਼ੁਰੂ ਹੋਣ ਵਾਲਾ ਹੈ, ਉਸ ਦੀਆਂ ਤਿਆਰੀਆਂ ਅਜੇ ਵੀ ਅਧੂਰੀਆਂ ਹਨ ਅਤੇ ਕੱਲ੍ਹ ਤੱਕ ਪੂਰੀਆਂ ਹੋਣ ਦੀ ਸੰਭਾਵਨਾਵਾਂ ਘੱਟ ਹੀ ...

ਪੂਰੀ ਖ਼ਬਰ »

ਮੋਦੀ ਨੇ ਜਾਦੂ ਨਾਲ ਗੁਜਰਾਤ ਤੋਂ ਧਨ ਗਾਇਬ ਕਰ ਦਿੱਤਾ-ਰਾਹੁਲ

ਪਾਟਨ (ਗੁਜਰਾਤ) 13 ਨਵੰਬਰ (ਏਜੰਸੀ)- ਕਾਂਗਰਸ ਉਪ-ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਦਿਆਂ ਇਲਜ਼ਾਮ ਲਗਾਇਆ ਹੈ ਕਿ ਗੁਜਰਾਤ 'ਚ ਭਾਜਪਾ ਦੇ 2 ਦਹਾਕਿਆਂ ਦੇ ਸ਼ਾਸਨ ਦੌਰਾਨ ਮੋਦੀ ਨੇ ਜਾਦੂ ਨਾਲ ਸੂਬੇ ਤੋਂ ਸਾਰੇ ਧਨ ਨੂੰ ਗਾਇਬ ...

ਪੂਰੀ ਖ਼ਬਰ »

ਡੇਰਾ ਮੁਖੀ ਨਾਲ ਜੇਲ੍ਹ 'ਚ ਪੁੱਤਰ, ਨੂੰਹ ਤੇ ਧੀ-ਜਵਾਈ ਵਲੋਂ ਮੁਲਾਕਾਤ

* ਠੰਢ ਤੋਂ ਬਚਣ ਲਈ ਦਿੱਤੀ ਜੈਕਟ * ਹਨੀਪ੍ਰੀਤ ਨੂੰ ਕੋਈ ਨਹੀਂ ਮਿਲਣ ਆਇਆ

ਚੰਡੀਗੜ੍ਹ, 13 ਨਵੰਬਰ (ਰਾਮ ਸਿੰਘ ਬਰਾੜ)-ਸੁਨਾਰੀਆ ਜੇਲ੍ਹ 'ਚ ਬੰਦ ਸਿਰਸਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨਾਲ ਜੇਲ੍ਹ 'ਚ ਪੁੱਤਰ ਜਸੀਪ੍ਰਤ ਇੰਸਾਂ, ਨੂੰਹ ਅਤੇ ਧੀ ਜਵਾਈ ਨੇ ਮੁਲਾਕਾਤ ਕਰਕੇ ਹਾਲ ਚਾਲ ਪੁੱਛਿਆ ਅਤੇ ਵਧ ਰਹੀ ਠੰਢ ਨੂੰ ਦੇਖਦਿਆਂ ਇਕ ਸਫ਼ੈਦ ਰੰਗ ਦੀ ਜੈਕਟ ...

ਪੂਰੀ ਖ਼ਬਰ »

ਮਨੀਪੁਰ 'ਚ ਬੰਬ ਧਮਾਕਾ-2 ਜਵਾਨ ਸ਼ਹੀਦ, 6 ਜ਼ਖ਼ਮੀ

ਇੰਫ਼ਾਲ, 13 ਨਵੰਬਰ (ਪੀ. ਟੀ. ਆਈ.)-ਮਨੀਪੁਰ ਦੇ ਚੰਦੇਲ ਜ਼ਿਲ੍ਹੇ 'ਚ ਅੱਜ ਸਵੇਰੇ ਹੋਏ ਸ਼ਕਤੀਸ਼ਾਲੀ ਬੰਬ ਧਮਾਕੇ 'ਚ ਆਸਾਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ ਹੋ ਗਏ ਅਤੇ 6 ਹੋਰ ਜ਼ਖ਼ਮੀ ਹੋ ਗਏ। ਧਮਾਕਾ ਉਸ ਸਮੇਂ ਹੋਇਆ ਜਦੋਂ ਆਸਾਮ ਰਾਈਫ਼ਲਜ਼ ਦੀ ਟੀਮ ਚੰਦੇਲ ਦੇ ਮਹਾ ਮਨੀ ਇਲਾਕੇ 'ਚ ਗਸ਼ਤ ਕਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX