ਤਾਜਾ ਖ਼ਬਰਾਂ


ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  10 minutes ago
ਨਵੀਂ ਦਿੱਲੀ, 18 ਅਕਤੂਬਰ- ਬਹੁਜਨ ਸਮਾਜ ਪਾਰਟੀ (ਬਸਪਾ) ਦੇ ਨੇਤਾ ਕਰਤਾਰ ਸਿੰਘ ਭੜਾਨਾ ਅੱਜ ਭਾਜਪਾ 'ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਮੁਰੈਨਾ ਸੀਟ ਤੋਂ ਕੇਂਦਰੀ...
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  20 minutes ago
ਫਗਵਾੜਾ, 18 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਇੰਪਰੂਵਮੈਂਟ ਟਰੱਸਟ ਜਲੰਧਰ ਦੇ ਸਾਬਕਾ ਚੇਅਰਮੈਨ ਜਥੇਦਾਰ ਪਰਮਜੀਤ ਸਿੰਘ ਰਾਏਪੁਰ...
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  36 minutes ago
ਫਗਵਾੜਾ, 18 ਅਕਤੂਬਰ (ਹਰੀਪਾਲ ਸਿੰਘ)- ਵਿਧਾਨ ਸਭਾ ਹਲਕਾ ਫਗਵਾੜਾ ਦੀ ਜ਼ਿਮਨੀ ਚੋਣ ਨੂੰ ਲੈ ਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਾਂਗਰਸ...
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  46 minutes ago
ਨਵੀਂ ਦਿੱਲੀ, 19 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦਾ ਅੱਜ ਹਰਿਆਣਾ ਦੇ ਮਹਿੰਦਰਗੜ੍ਹ ਦਾ ਦੌਰਾ ਰੱਦ ਹੋ ਗਿਆ ਹੈ। ਉਨ੍ਹਾਂ ਵਲੋਂ ਇੱਥੇ ਇੱਕ ਚੋਣ ਰੈਲੀ ਨੂੰ...
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  about 1 hour ago
ਤਲਵੰਡੀ ਸਾਬੋ, 18 ਅਕਤੂਬਰ (ਰਣਜੀਤ ਸਿੰਘ ਰਾਜੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ...
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  about 1 hour ago
ਨਵੀਂ ਦਿੱਲੀ, 18 ਅਕਤੂਬਰ- ਪੰਜਾਬ ਐਂਡ ਮਹਾਰਾਸ਼ਟਰ ਕੋਆਪ੍ਰੇਟਿਵ (ਪੀ. ਐੱਮ. ਸੀ.) ਬੈਂਕ ਦੇ ਖਾਤਾ ਧਾਰਕਾਂ ਨੂੰ ਅੱਜ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਇਸ ਸੰਬੰਧੀ ਦਾਇਰ ਪਟੀਸ਼ਨ...
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  about 1 hour ago
ਨਵੀਂ ਦਿੱਲੀ, 18 ਅਕਤੂਬਰ- ਸੁਪਰੀਮ ਕੋਰਟ ਨੇ ਆਸਾਮ ਨੈਸ਼ਨਲ ਰਜਿਸਟਰ ਆਫ਼ ਸਿਟੀਜਨਜ਼ (ਐੱਨ. ਆਰ. ਸੀ.) ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਮੱਧ ਪ੍ਰਦੇਸ਼ 'ਚ ਤਬਾਦਲਾ...
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  about 1 hour ago
ਤਲਵੰਡੀ ਸਾਬੋ, 18 ਅਕਤੂਬਰ (ਰਣਜੀਤ ਸਿੰਘ ਰਾਜੂ)- ਸਰਬੱਤ ਖ਼ਾਲਸਾ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਥਾਪੇ ਗਏ ਭਾਈ ਬਲਜੀਤ ਸਿੰਘ ਖ਼ਾਲਸਾ ਦਾਦੂਵਾਲ ਨੂੰ ਅੱਜ ਇੱਥੇ...
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  about 2 hours ago
ਨਵੀਂ ਦਿੱਲੀ, 18 ਅਕਤੂਬਰ- ਸੁਪਰੀਮ ਕੋਰਟ ਦੇ ਮੌਜੂਦਾ ਚੀਫ਼ ਜਸਟਿਸ ਰੰਜਨ ਗੋਗੋਈ ਨੇ ਜਸਟਿਸ ਐੱਸ. ਏ. ਬੋਬੜੇ ਨੂੰ ਅਗਲਾ ਸੀ. ਜੇ. ਆਈ. ਬਣਾਉਣ ਦੀ ਕੇਂਦਰ ਸਰਕਾਰ ਕੋਲ ਸਿਫ਼ਾਰਿਸ਼...
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  about 2 hours ago
ਅਬੋਹਰ, 18 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਇੱਥੇ ਸੀਤੋ ਰੋਡ ਤੋਂ ਲੰਘਦੀ ਰੇਲਵੇ ਲਾਈਨ 'ਤੇ ਅੱਜ ਸਵੇਰੇ ਇੱਕ ਵਿਅਕਤੀ ਨੇ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ ਕਰ...
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  about 2 hours ago
ਐੱਸ. ਏ. ਐੱਸ. ਨਗਰ, 18 ਅਕਤੂਬਰ (ਜਸਬੀਰ ਸਿੰਘ ਜੱਸੀ)- ਮੁਹਾਲੀ ਦੇ ਪਿੰਡ ਕੁੰਭੜਾ 'ਚ ਗੋਲੀ ਚੱਲਣ ਦੀ ਖ਼ਬਰ ਮਿਲੀ ਹੈ। ਗੋਲੀ ਲੱਗਣ ਕਾਰਨ ਵੀਰ ਸਿੰਘ ਨਾਮੀ ਵਿਅਕਤੀ...
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  about 3 hours ago
ਮੁੰਬਈ, 18 ਅਕਤੂਬਰ - ਇਨਫੋਰਸਮੈਂਟ ਡਾਇਰੈਕਟੋਰੇਟ ਨੇ ਐਨ.ਸੀ.ਪੀ ਆਗੂ ਪ੍ਰਫੁੱਲ ਪਟੇਲ ਨੂੰ ਦਾਊਦ ਇਬਰਾਹੀਮ ਦੇ ਨਜ਼ਦੀਕੀ ਇਕਬਾਲ ਮਿਰਚੀ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ਵਿਚ...
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  about 3 hours ago
ਨਵੀਂ ਦਿੱਲੀ, 18 ਅਕਤੂਬਰ - ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਜਨਰਲ ਵੀ.ਕੇ ਸਿੰਘ ਅਤੇ ਹੇਮਾ ਮਾਲਿਨੀ ਹਰਿਆਣਾ...
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  about 3 hours ago
ਭੋਪਾਲ, 18 ਅਕਤੂਬਰ - ਮੱਧ ਪ੍ਰਦੇਸ਼ ਦੇ ਹੌਸ਼ੰਗਾਬਾਦ ਵਿਖੇ ਇੱਕ ਨਿੱਜੀ ਸਕੂਲ ਦੀ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਜ਼ਖਮੀ ਬੱਚਿਆ ਨੂੰ ਨੇੜੇ ਦੇ ਹਸਪਤਾਲ ਭਰਤੀ ਕਰਵਾਇਆ...
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  about 3 hours ago
ਕੋਲਕਾਤਾ, 18 ਅਕਤੂਬਰ - ਪੱਛਮੀ ਬੰਗਾਲ ਦੇ ਆਸਨਸੋਲ 'ਚ ਪੈਂਦੇ ਕੁਲਟੀ ਇਲਾਕੇ 'ਚ ਐਨ.ਡੀ.ਆਰ.ਐੱਫ ਨੇ ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ...
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  about 4 hours ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  about 4 hours ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 5 hours ago
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਕੱਤਕ ਸੰਮਤ 549

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਡੀ.ਸੀ. ਦੀ ਅਗਵਾਈ 'ਚ ਜ਼ਿਲ੍ਹਾ ਰੋਜ਼ਗਾਰ ਤੇ ਇੰਟਰਪ੍ਰਾਈਜ਼ਜ਼ ਬਿਊਰੋ ਦਾ ਗਠਨ

ਨਵਾਂਸ਼ਹਿਰ, 13 ਨਵੰਬਰ (ਦੀਦਾਰ ਸਿੰਘ ਸ਼ੇਤਰਾ)- ਪੰਜਾਬ ਸਰਕਾਰ ਵਲੋਂ ਹਰ ਘਰ ਰੋਜ਼ਗਾਰ ਦੇ ਮੰਤਵ ਨਾਲ ਰਾਜ ਭਰ 'ਚ ਜ਼ਿਲ੍ਹਾ ਰੋਜ਼ਗਾਰ ਤੇ ਇੰਟਰਪ੍ਰਾਈਜ਼ਜ਼ ਬਿਊਰੋ ਬਣਾਏ ਜਾਣ ਦੇ ਆਦੇਸ਼ਾਂ ਤਹਿਤ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਵੀ ਡਿਪਟੀ ਕਮਿਸ਼ਨਰ ਦੀ ਅਗਵਾਈ ...

ਪੂਰੀ ਖ਼ਬਰ »

ਦੋ ਪਿਸਤੌਲਾਂ, ਦਾਤਰ ਤੇ ਹੋਰ ਮਾਰੂ ਹਥਿਆਰਾਂ ਸਮੇਤ 5 ਗਿ੍ਫ਼ਤਾਰ, ਮੁੱਖ ਸਰਗਣਾ ਫ਼ਰਾਰ

ਨਵਾਂਸ਼ਹਿਰ, 13 ਨਵੰਬਰ (ਗੁਰਬਖ਼ਸ਼ ਸਿੰਘ ਮਹੇ)- ਐੱਸ.ਐੱਸ.ਪੀ. ਸਤਿੰਦਰ ਸਿੰਘ ਦੀ ਸਰਪ੍ਰਸਤੀ ਹੇਠ ਸੀ.ਆਈ.ਏ.ਸਟਾਫ਼ ਨਵਾਂਸ਼ਹਿਰ ਦੀ ਪੁਲਿਸ ਵੱਲੋਂ ਕੈਸ਼ ਵੈਨਾਂ ਨੂੰ ਲੁੱਟਣ ਦੀ ਤਿਆਰੀ ਕਰ ਰਹੇ 5 ਕਥਿਤ ਦੋਸ਼ੀਆਂ ਨੂੰ ਮਾਰੂ ਹਥਿਆਰਾਂ ਸਮੇਤ ਗਿ੍ਫ਼ਤਾਰ ਕਰਨ ਦਾ ...

ਪੂਰੀ ਖ਼ਬਰ »

14 ਤੋਂ 20 ਨਵੰਬਰ ਤੱਕ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ 10 ਵਜੇ ਤੋਂ-ਡੀ.ਸੀ.

ਨਵਾਂਸ਼ਹਿਰ, 13 ਨਵੰਬਰ (ਦੀਦਾਰ ਸਿੰਘ ਸ਼ੇਤਰਾ)- ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਸੋਨਾਲੀ ਗਿਰਿ ਨੇ ਸੰਘਣੀ ਧੁੰਦ ਤੇ ਸਰਦ ਰੁੱਤ ਨੂੰ ਦੇਖਦਿਆਂ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ, 14 ਤੋਂ 20 ਨਵੰਬਰ ਤੱਕ ਜ਼ਿਲ੍ਹੇ ਦੇ ਸਕੂਲਾਂ ਦਾ ...

ਪੂਰੀ ਖ਼ਬਰ »

ਛੇ ਮਹੀਨੇ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਅਧਿਆਪਕ ਫ਼ਾਕੇ ਕੱਟਣ ਲਈ ਮਜਬੂਰ

ਮਜਾਰੀ/ਸਾਹਿਬਾ, 13 ਨਵੰਬਰ (ਨਿਰਮਲਜੀਤ ਸਿੰਘ ਚਾਹਲ)- ਬਲਾਕ ਬਲਾਚੌਰ ਨਾਲ ਸਬੰਧਿਤ ਸਿੱਖਿਆ ਵਿਭਾਗ ਵਿਚ ਕੰਮ ਕਰਦੇ ਪ੍ਰਾਇਮਰੀ ਸਕੂਲਾਂ ਦੇ 34 ਹੈੱਡ ਟੀਚਰ ਅਤੇ 7 ਸੀ.ਐਚ.ਟੀ.ਟੀਚਰ ਪਿਛਲੇ ਛੇ ਮਹੀਨੇ ਤੋਂ ਤਨਖ਼ਾਹਾਂ ਨਾਂ ਮਿਲਣ ਕਾਰਨ ਫ਼ਾਕੇ ਕੱਟਣ ਲਈ ਮਜਬੂਰ ਹਨ | ...

ਪੂਰੀ ਖ਼ਬਰ »

ਕਿਰਪਾਲ ਸਾਗਰ ਦੇ ਸਥਾਪਨਾ ਦਿਵਸ 'ਤੇ ਕਿਸਾਨ ਮੇਲਾ ਤੇ ਭੂਮੀ ਸੈਮੀਨਾਰ ਅੱਜ

ਰਾਹੋਂ, 13 ਨਵੰਬਰ (ਬਲਬੀਰ ਸਿੰਘ ਰੂਬੀ)- ਕਿਰਪਾਲ ਸਾਗਰ ਦੇ ਸਥਾਪਨਾ ਦਿਵਸ 'ਤੇ ਕਿਸਾਨ ਮੇਲਾ ਅਤੇ ਭੂਮੀ ਸੇਵਾ ਸੈਮੀਨਾਰ ਅੱਜ ਕਰਵਾਇਆ ਜਾ ਰਿਹਾ ਹੈ | ਡਾ: ਕਰਮਜੀਤ ਸਿੰਘ ਚੇਅਰਮੈਨ ਯੂਨਿਟ ਆਫ਼ ਮੈਨ ਕਿਰਪਾਲ ਸਾਗਰ ਨੇ ਦੱਸਿਆ ਇਸ ਕਿਸਾਨ ਮੇਲੇ 'ਚ ਖੇਤੀਬਾੜੀ ਸਬੰਧੀ ...

ਪੂਰੀ ਖ਼ਬਰ »

ਧੁੰਦ ਦੌਰਾਨ ਹਾਦਸਿਆਂ ਤੋਂ ਬਚਾਅ ਲਈ ਹਰੇਕ ਵਾਹਨ 'ਤੇ ਰਿਫ਼ਲੈਕਟਰ ਲਗਾਏ ਜਾਣ-ਏ.ਡੀ.ਸੀ.

ਨਵਾਂਸ਼ਹਿਰ, 13 ਨਵੰਬਰ (ਦੀਦਾਰ ਸਿੰਘ ਸ਼ੇਤਰਾ)- ਵਧੀਕ ਡਿਪਟੀ ਕਮਿਸ਼ਨਰ (ਜ) ਰਣਜੀਤ ਕੌਰ ਨੇ ਅੱਜ ਇੱਥੇ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੌਰਾਨ ਟਰਾਂਸਪੋਰਟ ਵਿਭਾਗ ਤੇ ਟਰੈਫ਼ਿਕ ਪੁਲਿਸ ਨੂੰ ਹਦਾਇਤ ਕੀਤੀ ਕਿ ਧੁੰਦ ਦੌਰਾਨ ਹਾਦਸਿਆਂ ਤੋਂ ਬਚਾਅ ਲਈ ...

ਪੂਰੀ ਖ਼ਬਰ »

ਕਾਠਗੜ੍ਹ ਸਕੂਲ ਨੇ ਪ੍ਰੀ-ਪ੍ਰਾਇਮਰੀ ਜਮਾਤਾਂ ਸ਼ੁਰੂ ਹੋਣ ਸਬੰਧੀ ਜਾਗਰੂਕਤਾ ਰੈਲੀ ਕੱਢੀ

ਕਾਠਗੜ੍ਹ, 13 ਨਵੰਬਰ (ਬਲਦੇਵ ਸਿੰਘ ਪਨੇਸਰ, ਸੂਰਾਪੁਰੀ)- ਪੰਜਾਬ ਸਰਕਾਰ ਵਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ 14 ਨਵੰਬਰ ਤੋਂ ਸ਼ੁਰੂ ਕੀਤੀਆਂ ਜਾ ਰਹੀਆਂ ਪ੍ਰੀ-ਪ੍ਰਾਇਮਰੀ ਜਮਾਤਾਂ ਸਬੰਧੀ ਪਿੰਡ ਵਾਸੀਆਂ ਨੂੰ ਜਾਗਰੂਕ ਕਰਨ ਲਈ ਸਰਕਾਰੀ ਪ੍ਰਾਇਮਰੀ ਸਕੂਲ ਕਾਠਗੜ੍ਹ ...

ਪੂਰੀ ਖ਼ਬਰ »

ਲੋਕਾਂ ਨੂੰ ਸਿਹਤ ਸਕੀਮਾਂ ਪ੍ਰਤੀ ਜਾਗਰੂਕ ਕਰਵਾਇਆ ਜਾਵੇ-ਡਾ: ਠਾਕੁਰ

ਬਲਾਚੌਰ, 13 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)-ਲੈਫਟੀਨੇਟ ਜਨਰਲ ਬਿਕਰਮ ਸਿੰਘ ਉਪ ਮੰਡਲ ਹਸਪਤਾਲ ਬਲਾਚੌਰ ਵਿਖੇ ਐੱਸ.ਐਮ.ਓ. ਡਾ: ਰਵਿੰਦਰ ਸਿੰਘ ਠਾਕੁਰ ਦੀ ਦੇਖ ਰੇਖ ਹੇਠ ਬੱਚਿਆਂ ਦੀ ਸਿਹਤ ਸਬੰਧੀ ਬਲਾਕ ਪੱਧਰੀ ਵਰਕਸ਼ਾਪ ਲਗਾਈ ਗਈ | ਇਸ ਮੌਕੇ ਡਾ: ਠਾਕੁਰ ਨੇ ਦੱਸਿਆ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਮੁਕੰਦਪੁਰ, 13 ਨਵੰਬਰ (ਹਰਪਾਲ ਸਿੰਘ ਰਹਿਪਾ)- ਅਰੋੜਾ ਅੱਖਾਂ ਦੇ ਹਸਪਤਾਲ ਤੇ ਰੈਟੀਨਾ ਸੈਂਟਰ ਜਲੰਧਰ ਵਲੋਂ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪਿੰਡ ਗੁਣਾਚੌਰ ਵਿਖੇ ਅੱਖਾ ਦਾ ਮੁਫ਼ਤ ਮੈਡੀਕਲ ਜਾਂਚ ਕੈਪ ਲਗਾਇਆ ਗਿਆ | ਅਰੋੜਾ ਅੱਖਾਂ ਦੇ ਹਸਪਤਾਲ ਵਲੋਂ ...

ਪੂਰੀ ਖ਼ਬਰ »

ਅੱਪਰਾ ਪਲੇਠੇ ਕਬੱਡੀ ਟੂਰਨਾਮੈਂਟ ਦੌਰਾਨ ਬੜਾ ਪਿੰਡ ਨੇ ਬੰਸੀਆਂ ਢੱਕ ਨੂੰ ਹਰਾ ਕੇ ਜਿੱਤਿਆ ਕੱਪ

ਮੁੰਕਦਪੁਰ, 13 ਨਵੰਬਰ (ਅਮਰੀਕ ਸਿੰਘ ਢੀਂਡਸਾ)- ਠੇਕੇਦਾਰ ਝਲਮਣ ਸਿੰਘ ਦੀ ਯਾਦ ਨੂੰ ਸਮਰਪਿਤ ਫੁੱਟਬਾਲ ਕਲੱਬ ਅੱਪਰਾ ਵਲੋਂ ਕਰਵਾਏ ਪਹਿਲੇ ਪੰਜ ਦਿਨ ਚੱਲੇ ਕਬੱਡੀ ਤੇ ਫੱੁਟਬਾਲ ਟੂਰਨਾਮੈਂਟ ਦੌਰਾਨ ਬਹੁਤ ਹੀ ਰੌਚਕ ਮੁਕਾਬਲੇ ਵੇਖਣ ਨੂੰ ਮਿਲੇ | ਫਾਈਨਲ ਫੁੱਟਬਾਲ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਬਹਿਰਾਮ, 13 ਨਵੰਬਰ (ਨਛੱਤਰ ਸਿੰਘ ਬਹਿਰਾਮ)-ਧਾਰਮਿਕ ਅਸਥਾਨ ਬਾਬਾ ਸੇਲਬਰਾਹ ਝੰਡੇਰਾਂ ਵਿਖੇ ਮੁੱਖ ਸੇਵਾਦਾਰ ਜੇ. ਆਰ. ਰੱਤੂ ਅਤੇ ਸਮੂਹ ਸਾਧ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ | ਅਸਥਾਨ ਦੀਆਂ ਸਾਰੀਆਂ ਧਾਰਮਿਕ ਰਸਮਾਂ ਕਰਨ ਉਪਰੰਤ ਪ੍ਰਮੁੱਖ ...

ਪੂਰੀ ਖ਼ਬਰ »

ਐੱਨ.ਆਰ.ਆਈ. ਪਰਿਵਾਰ ਨੇ ਵੰਡੀਆਂ ਸਿਲਾਈ ਮਸ਼ੀਨਾਂ

ਨਵਾਂਸ਼ਹਿਰ, 13 ਨਵੰਬਰ (ਹਰਮਿੰਦਰ ਸਿੰਘ ਪਿੰਟੂ)- ਪਿੰਡ ਅਲਾਚੌਰ ਵਿਖੇ ਮਾਤਾ ਵਿਦਿਆਵਤੀ ਯਾਦਗਾਰ ਟਰੱਸਟ ਵਲੋਂ ਚਲਾਏ ਜਾ ਰਹੇ ਸਿਲਾਈ-ਕਢਾਈ ਸੈਂਟਰ ਦੀਆਂ ਲੜਕੀਆਂ ਨੂੰ ਕੋਰਸ ਪੂਰਾ ਕਰਨ 'ਤੇ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ | ਐੱਨ.ਆਰ.ਆਈ. ਸੰਪੂਰਨ ਸਿੰਘ ਬਣਵੈਤ ...

ਪੂਰੀ ਖ਼ਬਰ »

ਪਿੰਡ ਬਰਨਾਲਾ ਕਲਾਂ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਨਵਾਂਸ਼ਹਿਰ, 13 ਨਵੰਬਰ (ਹਰਮਿੰਦਰ ਸਿੰਘ ਪਿੰਟੂ)- ਪਿੰਡ ਬਰਨਾਲਾ ਕਲਾਂ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਭਾਈ ਸੁਖਜੀਵਨ ਸਿੰਘ ਝੰਡੇਰ ਕਲਾਂ ਵਾਲਿਆਂ ਦੇ ਕੀਰਤਨੀ ਜਥੇ ਅਤੇ ਹਜ਼ੂਰੀ ...

ਪੂਰੀ ਖ਼ਬਰ »

ਦੋ ਚੋਰੀਆਂ 'ਚ ਲੋੜੀਂਦਾ ਚੋਰ ਪੁਲਿਸ ਨੇ ਕੀਤਾ ਕਾਬੂ

ਔੜ, 13 ਨਵੰਬਰ (ਗੁਰਨਾਮ ਸਿੰਘ ਗਿਰਨ)-ਪੁਲਿਸ ਚੌਕੀ ਔੜ ਦੇ ਕਰਮਚਾਰੀਆਂ ਵਲੋਂ ਦੋ ਚੋਰੀਆਂ 'ਚ ਲੋੜੀਂਦਾ ਚੋਰ ਕਾਬੂ ਕਰ ਲਏ ਜਾਣ ਦੀ ਖ਼ਬਰ ਹੈ | ਕਥਿਤ ਦੋਸ਼ੀ ਦੀ ਪਹਿਚਾਣ ਚਰਨਜੀਤ ਉਰਫ਼ ਘੀਰੂ ਪੱੁਤਰ ਜੋਗਾ ਸਿੰਘ ਵਾਸੀ ਫਾਂਬੜਾ ਵਜੋਂ ਦਸੀ ਗਈ ਹੈ | ਪੁਲਿਸ ਚੌਕੀ ਔੜ ਦੇ ...

ਪੂਰੀ ਖ਼ਬਰ »

ਲੋਕ ਜਥੇਬੰਦੀਆਂ ਨੇ ਨਵਾਂਸ਼ਹਿਰ ਵਾਸੀਆਂ 'ਤੇ ਡਿਗਦੀ ਸੁਆਹ ਰੁਕਵਾਈ

ਨਵਾਂਸ਼ਹਿਰ, 13 ਨਵੰਬਰ (ਗੁਰਬਖਸ਼ ਸਿੰਘ ਮਹੇ)-ਵਾਤਾਵਰਣ ਜਾਗਿ੍ਤ ਯੂਨੀਅਨ ਨਵਾਂਸ਼ਹਿਰ ਨੇ ਖੰਡ ਮਿੱਲ ਨਵਾਂਸ਼ਹਿਰ 'ਚ ਲੱਗੇ ਪਾਵਰ ਪਲਾਂਟ 'ਚੋਂ ਉੱਡ ਕੇ ਨਵਾਂਸ਼ਹਿਰ ਅਤੇ ਇਸ ਦੇ ਆਸ ਪਾਸ ਦੇ ਪਿੰਡਾਂ 'ਚ ਪੈ ਰਹੀ ਸੁਆਹ ਦੇ ਮਾਮਲੇ ਨੂੰ ਲੈ ਕੇ ਪਲਾਂਟ ਦੇ ਅਧਿਕਾਰੀਆਂ ...

ਪੂਰੀ ਖ਼ਬਰ »

ਮਿੱਤਰਾਂ ਦੇ ਡੇਰੇ ਦੀ ਨਵੀਂ ਬਣ ਰਹੀ ਇਮਾਰਤ ਦਾ ਲੈਂਟਰ ਪਾਇਆ

ਬੰਗਾ, 13 ਨਵੰਬਰ (ਜਸਬੀਰ ਸਿੰਘ ਨੂਰਪੁਰ)- ਮਿੱਤਰ ਮਹਾਰਾਜ ਦੀ ਯਾਦ 'ਚ ਕਈ ਸਾਲਾਂ ਤੋਂ ਮਿੱਤਰਾਂ ਦਾ ਡੇਰਾ ਬੰਗਾ ਵਿਖੇ ਬਣਿਆ ਹੋਇਆ ਹੈ ਜਿਸ ਦੀ ਨਵੀਂ ਇਮਾਰਤ ਹੁਣ ਕਜਲਾ ਪਿੰਡ ਨੇੜੇ ਸ਼ਮਸ਼ਾਨਘਾਟ ਵਿਖੇ ਉਸਾਰੀ ਜਾ ਰਹੀ ਹੈ | ਇਸ ਇਮਾਰਤ ਦੇ ਕੁਝ ਹਿੱਸੇ ਦਾ ਲੈਂਟਰ ਪਾਇਆ ...

ਪੂਰੀ ਖ਼ਬਰ »

ਕੱਲ੍ਹ ਦੇ ਧਰਨੇ ਸਬੰਧੀ ਬਹਿਰਾਮ 'ਚ ਕਿਸਾਨਾ ਵਲੋਂ ਮੀਟਿੰਗ

ਬਹਿਰਾਮ, 13 ਨਵੰਬਰ (ਨਛੱਤਰ ਸਿੰਘ ਬਹਿਰਾਮ)- ਦੁਆਬਾ ਕਿਸਾਨ ਸੰਘਰਸ਼ ਕਮੇਟੀ ਦੇ ਸੱਦੇ 'ਤੇ ਅਰੰਭੇ ਸੰਘਰਸ਼ ਦੀ ਲੜੀ ਤਹਿਤ ਹਲਕੇ ਦੇ ਵੱਖ-ਵੱਖ ਪਿੰਡਾਂ 'ਚ ਕਿਸਾਨ ਆਗੂਆ ਵਲੋਂ ਕਿਸਾਨਾਂ ਨਾਲ 15 ਨਵੰਬਰ ਨੂੰ ਜਲੰਧਰ ਮੁੱਖ ਮਾਰਗ 'ਤੇ ਚੱਕਾ ਜਾਮ ਕਰਨ ਬਾਰੇ ਮੀਟਿੰਗਾਂ ...

ਪੂਰੀ ਖ਼ਬਰ »

ਸਹਿਕਾਰੀ ਖੰਡ ਮਿੱਲ ਦੇ ਕੋ-ਜੈਨਰੇਸ਼ਨ ਪਲਾਂਟ ਨੂੰ ਨਿਯਮਾਂ 'ਤੇ ਪੂਰਾ ਉੱਤਰਨ 'ਤੇ ਹੀ ਚੱਲਣ ਦਿੱਤਾ ਜਾਵੇਗਾ-ਵਿਧਾਇਕ ਅੰਗਦ ਸਿੰਘ

ਨਵਾਂਸ਼ਹਿਰ, 13 ਨਵੰਬਰ (ਹਰਮਿੰਦਰ ਸਿੰਘ ਪਿੰਟੂ)- ਵਿਧਾਇਕ ਅੰਗਦ ਸਿੰਘ ਨੇ ਨਵਾਂਸ਼ਹਿਰ ਦੇ ਲੋਕਾਂ ਨੰੂ ਭਰੋਸਾ ਦਿਵਾਇਆ ਹੈ ਕਿ ਸਹਿਕਾਰੀ ਖੰਡ ਮਿੱਲ ਨਵਾਂਸ਼ਹਿਰ ਵਿਖੇ ਲਾਏ ਗਏ ਕੋ-ਜੈਨਰੇਸ਼ਨ ਪਾਵਰ ਪਲਾਂਟ ਰੋਕਥਾਮ ਬੋਰਡ ਵੱਲੋਂ ਨਿਰਧਾਰਿਤ ਨਿਯਮਾਂ 'ਤੇ ਪੂਰਾ ...

ਪੂਰੀ ਖ਼ਬਰ »

ਕਟਾਰੀਆਂ ਬਲਾਕੀਪੁਰ ਲਿੰਕ ਸੜਕ 'ਤੇ ਬਣੀ ਤੰਗ ਪੁਲੀ ਦਾ ਨਿਰਮਾਣ ਕਾਰਜ ਸ਼ੁਰੂ

ਕਟਾਰੀਆਂ, 13 ਨਵੰਬਰ (ਨਵਜੋਤ ਸਿੰਘ ਜੱਖੂ)- ਸਥਾਨਕ ਵਾਸੀਆਂ ਦੀ ਲੰਮੇ ਸਮੇਂ ਤੋਂ ਮੰਗ ਸੀ ਕਿ ਕਟਾਰੀਆਂ- ਬਲਾਕੀਪੁਰ ਲਿੰਕ ਸੜਕ 'ਤੇ ਬਣੀ ਤੰਗ ਪੁਲੀ 'ਤੇ ਰੇਲਿੰਗ ਲਗਾਈ ਜਾਵੇ ਅਤੇ ਇਸ ਨੂੰ ਚੌੜਾ ਕਰਕੇ ਬਣਾਇਆ ਜਾਵੇ | ਲੋਕਾਂ ਦੀ ਮੰਗ ਨੂੰ ਦੇਖਦੇ ਹੋਏ ਪ੍ਰਸ਼ਾਸ਼ਨ ਤੇ ...

ਪੂਰੀ ਖ਼ਬਰ »

ਦੂਸ਼ਿਤ ਹੋ ਰਹੇ ਪਾਣੀ ਵੱਲ ਵੀ ਸਰਕਾਰ ਧਿਆਨ ਦੇਵੇ - ਵਿਧਾਇਕ ਡਾ. ਸੁੱਖੀ

ਬਹਿਰਾਮ, 13 ਨਵੰਬਰ (ਨਛੱਤਰ ਸਿੰਘ ਬਹਿਰਾਮ)- ਇਨਸਾਨ ਦੀ ਮੁੱਢਲੀ ਜ਼ਰੂਰਤ ਪਾਣੀ ਹੈ ਜੋ ਕਿ ਹਵਾ 'ਚ ਪ੍ਰਦੂਸ਼ਣ ਫੈਲਣ ਕਾਰਨ ਨਾ ਪੀਣ ਯੋਗ ਹੁੰਦਾ ਜਾ ਰਿਹਾ ਹੈ | ਸਰਕਾਰ ਨੂੰ ਇਸ ਵੱਲ ਵਧੇਰੇ ਧਿਆਨ ਦੇਣਾ ਚਾਹੀਦਾ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ...

ਪੂਰੀ ਖ਼ਬਰ »

ਸੰਸਥਾ 'ਵਤਨ ਦੇ ਵਾਰਸ' ਵਲੋਂ ਸਿਵਲ ਹਸਪਤਾਲ ਦੇ ਮਰੀਜ਼ਾਂ ਲਈ ਮੁਫ਼ਤ ਖਾਣਾ, ਮਾਨਵਤਾ ਦੀ ਸਭ ਤੋਂ ਵੱਡੀ ਸੇਵਾ-ਵਿਧਾਇਕ ਅੰਗਦ ਸਿੰਘ

ਨਵਾਂਸ਼ਹਿਰ, 13 ਨਵੰਬਰ (ਦੀਦਾਰ ਸਿੰਘ ਸ਼ੇਤਰਾ)- ਅੱਜ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਸਵੈ-ਸੇਵੀ ਸੰਸਥਾ 'ਵਤਨ ਦੇ ਵਾਰਸ' (ਯੂਥ ਅਵੇਅਰਨੈੱਸ ਵੈੱਲਫੇਅਰ ਐਾਡ ਕਲਚਰਲ ਸੁਸਾਇਟੀ ਪੰਜਾਬ ਪਿੰਡ ਮੰਗੂਵਾਲ) ਵੱਲੋਂ ਮਰੀਜ਼ਾਂ ਲਈ ਦੁਪਹਿਰ ਦੇ ਮੁਫ਼ਤ ਖਾਣੇ ਦੀ ਸ਼ੁਰੂਆਤ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਨੇ ਕੀਤੀ ਰੋਸ ਰੈਲੀ

ਨਵਾਂਸ਼ਹਿਰ, 13 ਨਵੰਬਰ (ਹਰਮਿੰਦਰ ਸਿੰਘ ਪਿੰਟੂ)-ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵੱਲੋਂ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਕੌਰ ਕਾਹਲੋਂ ਦੀ ਪ੍ਰਧਾਨਗੀ ਹੇਠ ਬਾਰਾਂਦਰੀ ਬਾਗ਼ ਵਿਖੇ ਰੋਸ ਰੈਲੀ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਆਂਗਣਵਾੜੀ ਸਕੂਲ ਦੀ ਨਵੀਂ ਇਮਾਰਤ ਦਾ ਉਦਘਾਟਨ

ਭੱਦੀ, 13 ਨਵੰਬਰ (ਨਰੇਸ਼ ਧੌਲ)- ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿਚ ਆਂਗਣਵਾੜੀ ਸੈਂਟਰਾਂ ਦੀਆਂ ਖਸਤਾ ਹਾਲਤ ਇਮਾਰਤਾਂ ਦੀ ਥਾਂ ਮਾਡਲ ਆਂਗਣਵਾੜੀ ਸਕੀਮ ਤਹਿਤ ਇਮਾਰਤਾਂ ਬਣਾਈਆਂ ਗਈਆਂ ਸਨ | ਅੱਜ ਪਿੰਡ ਧੌਲ ਵਿਖੇ ਬਣੀ ਨਵੀਂ ਇਮਾਰਤ ਦਾ ਉਦਘਾਟਨ ਸਰਪੰਚ ਦਿਲਬਾਗ ...

ਪੂਰੀ ਖ਼ਬਰ »

ਭਾਸ਼ਣ ਮੁਕਾਬਲਿਆਂ 'ਚੋਂ ਪਹਿਲੇ ਸਥਾਨ 'ਤੇ ਆਏ ਬੱਚੇ ਦਾ ਸਕੂਲ 'ਚ ਸਨਮਾਨ

ਮੁਕੰਦਪੁਰ, 13 ਨਵੰਬਰ (ਹਰਪਾਲ ਸਿੰਘ ਰਹਿਪਾ)- ਵਿਚਾਰਕ ਸਾਂਝ ਮੰਚ ਮੁਕੰਦਪੁਰ ਵਲੋਂ ਪੰਜਾਬੀ ਦਿਵਸ ਨੂੰ ਸਮਰਪਿਤ ਪਿਛਲੇ ਦਿਨੀਂ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਵਿਚ ਇਲਾਕੇ ਦੇ 24 ਸਕੂਲਾਂ ਦੇ ਬੱਚਿਆਂ ਦੇ 'ਮੁੱਢਲੀ ਸਿੱਖਿਆ ਪ੍ਰਣਾਲੀ 'ਚ ...

ਪੂਰੀ ਖ਼ਬਰ »

ਚਿਲਡਰਨ ਪਾਰਕ ਕਾਲਜ ਕਾਲੋਨੀ ਦੀ ਚੋਣ ਪਿ੍ਤਪਾਲ ਸਿੰਘ ਸਰਬਸੰਮਤੀ ਨਾਲ ਪ੍ਰਧਾਨ ਚੁਣੇ

ਨਵਾਂਸ਼ਹਿਰ, 13 ਨਵੰਬਰ (ਹਰਮਿੰਦਰ ਸਿੰਘ ਪਿੰਟੂ)- ਚਿਲਡਰਨ ਪਾਰਕ ਕਾਲਜ ਕਾਲੋਨੀ ਰਾਹੋ ਰੋਡ ਨਵਾਂਸ਼ਹਿਰ ਕਮੇਟੀ ਦੀ ਚੋਣ ਸਰਪ੍ਰਸਤ ਸਮਾਜ ਸੇਵਕ ਜਸਵੰਤ ਸਿੰਘ ਭਾਰਟਾ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਮੈਡੀਕਲ ਲੈਬੋਰਟਰੀ ਐਸੋਸੀਏਸ਼ਨ ਵੈਲਫੇਅਰ ਸੁਸਾਇਟੀ ਦੀ ਮੀਟਿੰਗ

ਬੰਗਾ, 13 ਨਵੰਬਰ (ਕਰਮ ਲਧਾਣਾ)- ਮੈਡੀਕਲ ਲੈਬੋਰਟਰੀ ਐਸੋਸੀਏਸ਼ਨ ਵੈਲਫੇਅਰ ਸੁਸਾਇਟੀ ਦੀ ਜਨਰਲ ਮੀਟਿੰਗ ਜ਼ਿਲ੍ਹਾ ਚੇਅਰਮੈਨ ਨਰੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਬਣਾਏ ਹੋਏ ਤਿੰਨ ਬਲਾਕ ਬੰਗਾ, ਨਵਾਂਸ਼ਹਿਰ ਤੇ ਬਲਾਚੌਰ ਦੇ ਅਹੁਦੇਦਾਰ ਅਤੇ ਮੈਂਬਰਾਂ ਨੇ ...

ਪੂਰੀ ਖ਼ਬਰ »

ਸ਼ਹੀਦ ਬਾਬਾ ਬੁੱਧ ਸਿੰਘ ਦੀ ਯਾਦ 'ਚ ਗੁਰਮਤਿ ਸਮਾਗਮ

ਨਵਾਂਸ਼ਹਿਰ, 13 ਨਵੰਬਰ (ਦੀਦਾਰ ਸਿੰਘ ਸ਼ੇਤਰਾ)- ਸ਼ਹੀਦ ਬਾਬਾ ਬੁੱਧ ਸਿੰਘ ਦੀ ਯਾਦ 'ਚ ''ਬਸਿਆਲਾ ਐਨ. ਆਰ. ਆਈ. ਵੈੱਲਫੇਅਰ ਸੁਸਾਇਟੀ'' ਅਤੇ ਬਸਿਆਲਾ ਸਾਧ-ਸੰਗਤ ਦੇ ਸਹਿਯੋਗ ਨਾਲ ਤੀਸਰਾ ਗੁਰਮਤਿ ਸਮਾਗਮ ਗੁਰਦੁਆਰਾ ਸ਼ਹੀਦ ਬਾਬਾ ਬੁੱਧ ਸਿੰਘ ਵਿਖੇ ਕਰਵਾਇਆ ਗਿਆ | ਸ੍ਰੀ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਨੇ ਜਸਮੀਤ ਸਿੰਘ ਗਿੱਲ ਦਾ ਜਨਮ ਦਿਨ ਫਲ ਵੰਡ ਕੇ ਮਨਾਇਆ

ਨਵਾਂਸ਼ਹਿਰ, 13 ਨਵੰਬਰ (ਦੀਦਾਰ ਸਿੰਘ ਸ਼ੇਤਰਾ)- ਲਾਇਨਜ਼ ਕਲੱਬ ਬੰਗਾ ਨਿਸ਼ਚੈ ਦੇ ਲਾਇਨ ਗੁਰਵਿੰਦਰ ਸਿੰਘ ਨੇ ਆਪਣੇ ਪੁੱਤਰ ਜਸਮੀਤ ਸਿੰਘ ਗਿੱਲ ਦੇ ਜਨਮ ਦਿਨ ਦੀ ਖ਼ੁਸ਼ੀ ਮੌਕੇ ਦੋਆਬਾ ਕੁਸ਼ਟ ਆਸ਼ਰਮ ਨਵਾਂਸ਼ਹਿਰ ਵਿਖੇ ਫਲ ਵੰਡੇ | ਇਸ ਮੌਕੇ ਕਲੱਬ ਪ੍ਰਧਾਨ ਬਲਵੀਰ ...

ਪੂਰੀ ਖ਼ਬਰ »

ਮਸਕਟ ਵਿਖੇ ਕਰਵਾਇਆ ਭੂਰੀਵਾਲੇ ਗੁਰਗੱਦੀ ਪਰੰਪਰਾ ਦਾ ਸਾਲਾਨਾ ਸੰਤ ਸਮਾਗਮ

ਪੋਜੇਵਾਲ ਸਰਾਂ, 13 ਨਵੰਬਰ (ਨਵਾਂਗਰਾਈਾ)- ਭੂਰੀਵਾਲੇ ਗੁਰਗੱਦੀ ਪਰੰਪਰਾ ਦੀਆਂ ਮਸਕਟ (ਓਮਾਨ) ਵਿਖੇ ਵਸਦੀਆਂ ਸੰਗਤਾਂ ਵੱਲੋਂ ਵੇਦਾਂਤ ਅਚਾਰੀਆ ਚੇਤਨਾ ਨੰਦ ਦੀ ਅਗਵਾਈ 'ਚ ਸਾਲਾਨਾ ਸੰਤ ਸਮਾਗਮ ਕਰਵਾਇਆ ਗਿਆ | ਪਾਠ ਦੇ ਭੋਗ ਉਪਰੰਤ ਸਵਾਮੀ ਚੇਤਨਾ ਨੰਦ ਨੇ ਪ੍ਰਵਚਨ ...

ਪੂਰੀ ਖ਼ਬਰ »

ਸਰਦਾਰਨੀ ਮਹਿੰਦਰ ਕੌਰ ਪੰਜ ਤੱਤਾਂ 'ਚ ਵਿਲੀਨ

ਨਵਾਂਸ਼ਹਿਰ, 13 ਨਵੰਬਰ (ਦੀਦਾਰ ਸਿੰਘ ਸ਼ੇਤਰਾ)-ਰੋਜ਼ਾਨਾ 'ਅਜੀਤ' ਦੇ ਟਰੱਸਟੀ ਜੁਗਿੰਦਰ ਸਿੰਘ ਨਵਾਂਸ਼ਹਿਰ ਦੇ ਭੈਣ ਸਰਦਾਰਨੀ ਮਹਿੰਦਰ ਕੌਰ ਦਾ ਅੱਜ ਬੰਗਾ ਰੋਡ ਸਥਿਤ ਸ਼ਮਸ਼ਾਨ ਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ | ਚਿਖਾ ਨੂੰ ਅਗਨੀ ਉਨ੍ਹਾਂ ਦੇ ...

ਪੂਰੀ ਖ਼ਬਰ »

ਅੰਗਹੀਣਾਂ ਨੂੰ 16 ਨੂੰ ੁ ਅੰਗ ਲਗਾਏ ਜਾਣਗੇ

ਮੁਕੰਦਪੁਰ, 13 ਨਵੰਬਰ (ਦੇਸ ਰਾਜ ਬੰਗਾ)- ਭਾਰਤ ਵਿਕਾਸ਼ ਪ੍ਰੀਸ਼ਦ ਸ਼ਾਖਾ ਮੁਕੰਦਪੁਰ ਵਲੋਂ ਪਿਛਲੇ ਦਿਨੀਂ ਕੋਟ ਫਤੂਹੀ ਵਿਖੇ ਲਗਾਏ ਅੰਗਹੀਣ ਭਲਾਈ ਕੈਂਪ ਦੇ ਦੂਸਰੇ ਪੜਾਅ ਦੌਰਾਨ 16 ਨਵੰਬਰ ਨੰੂ ਵਿਸ਼ਵਕਰਮਾ ਮੰਦਿਰ ਕੋਟ ਫਤੂਹੀ ਵਿਖੇ ਚੁਣੇ ਗਏ ਮਰੀਜਾਂ ਦੇ ਅੰਗਾਂ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਬੰਗਾ, 13 ਨਵੰਬਰ (ਲਾਲੀ ਬੰਗਾ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਜੀਂਦੋਵਾਲ ਬੰਗਾ ਵਿਖੇ ਗੁਰਮਤਿ ਪ੍ਰਚਾਰ ਰਾਗੀ ਸਭਾ ਦੁਆਬਾ, ਸਮੂਹ ਧਾਰਮਿਕ ਜਥੇਬੰਦੀਆਂ ਦੇ ...

ਪੂਰੀ ਖ਼ਬਰ »

ਪੱਲੀ ਝਿੱਕੀ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਅੱਜ

ਪੱਲੀ ਝਿੱਕੀ, 13 ਨਵੰਬਰ (ਕੁਲਦੀਪ ਸਿੰਘ ਪਾਬਲਾ)- ਆਜ਼ਾਦੀ ਘੁਲਾਟੀਏ ਬਿੰਦਰਾ ਸਿੰਘ ਦੀ ਯਾਦ ਨੂੰ ਸਮਰਪਿਤ ਬਲਵੀਰ ਸਿੰਘ ਅਕਾਲੀ ਯੂ.ਐਸ.ਏ, ਦਸਮੇਸ਼ ਮੈਨੇਜ਼ਿੰਗ ਕਮੇਟੀ, ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਪੱਲੀ ਝਿੱਕੀ ...

ਪੂਰੀ ਖ਼ਬਰ »

ਨੰਬਰਦਾਰਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ 17 ਨੂੰ

ਰਾਹੋਂ, 13 ਨਵੰਬਰ (ਬਲਬੀਰ ਸਿੰਘ ਰੂਬੀ)- ਨੰਬਰਦਾਰਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ 17 ਨਵੰਬਰ ਨੂੰ ਨਵਾਂਸ਼ਹਿਰ ਵਿਖੇ ਹੋ ਰਹੀ ਹੈ | ਮੀਟਿੰਗ 'ਚ ਨੰਬਰਦਾਰਾਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ | ਇਹ ਜਾਣਕਾਰੀ ਜ਼ਿਲ੍ਹਾ ਪ੍ਰਧਾਨ ਹਰਵੰਤ ...

ਪੂਰੀ ਖ਼ਬਰ »

ਰੈਲ ਬਰਾਮਦ, ਕਨੌਣ ਤੇ ਬੇਗੋਵਾਲ ਰੇਤ ਖ਼ਾਨਾਂ ਦੀ ਨਿਲਾਮੀ 27 ਨੂੰ -ਏ.ਡੀ.ਸੀ.

ਨਵਾਂਸ਼ਹਿਰ, 13 ਨਵੰਬਰ (ਦੀਦਾਰ ਸਿੰਘ ਸ਼ੇਤਰਾ)-ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਤਿੰਨ ਨਵੀਆਂ ਰੇਤ ਖੱਡਾਂ ਰੈਲ ਬਰਾਮਦ, ਕਨੌਣ ਤੇ ਬੇਗੋਵਾਲ ਦੀ ਨਿਲਾਮੀ 27 ਨਵੰਬਰ ਨੂੰ ਰੱਖੀ ਗਈ ਹੈ | ਨਿਲਾਮ ਹੋਈਆਂ ਤਿੰਨ ਖੱਡਾਂ ਬਹਿਲੂਰ ਖ਼ੁਰਦ, ਖ਼ੋਜਾ ਤੇ ਪਰਾਗਪੁਰ 'ਚੋਂ ...

ਪੂਰੀ ਖ਼ਬਰ »

ਝੋਨੇ ਦੀ ਅਦਾਇਗੀ ਰੁਕਣ ਕਾਰਨ ਕਿਸਾਨ ਤੇ ਆੜ੍ਹਤੀ ਪੇ੍ਰਸ਼ਾਨ

ਉੜਾਪੜ/ਲਸਾੜਾ, 13 ਨਵੰਬਰ (ਲਖਵੀਰ ਸਿੰਘ ਖੁਰਦ)-ਮੰਡੀਆਂ ਵਿਚ ਭਾਵੇਂ ਝੋਨੇ ਦਾ ਸੀਜਨ ਖਤਮ ਹੋਣ ਕਿਨਾਰੇ ਹੈ ਪਰ ਸਰਕਾਰ ਵਲੋਂ ਆੜ੍ਹਤੀਆਂ ਨੂੰ ਵਿਕੀ ਹੋਈ ਫ਼ਸਲ ਦਾ ਭੁਗਤਾਨ ਪੂਰੀ ਤਰਾਂ ਰੁਕਿਆ ਹੋਇਆ ਹੈ | ਸ਼ੁਰੂ ਸ਼ੁਰੂ ਵਿਚ ਖਰੀਦ ਏਜੰਸੀਆਂ ਵਲੋਂ ਆੜ੍ਹਤੀਆਂ ਨੂੰ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਪਾਠ ਦੇ ਭੋਗ ਪਾਏ

ਸੜੋਆ, 13 ਨਵੰਬਰ (ਪੱਤਰ ਪ੍ਰੇਰਕ)- ਗੁਰਦੁਆਰਾ ਸਿੰਘ ਸਭਾ ਪਿੰਡ ਅਟਾਲ ਮਜਾਰਾ ਦੀ ਪ੍ਰਬੰਧਕ ਕਮੇਟੀ ਵੱਲੋਂ ਨਗਰ ਵਾਸੀ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਆਰੰਭ ਕੀਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ...

ਪੂਰੀ ਖ਼ਬਰ »

ਬਾਬਾ ਜਵਾਹਰ ਸਿੰਘ ਦੇ ਸਥਾਨ ਵਿਖੇ ਗੁਰਮਤਿ ਸਮਾਗਮ ਕਰਵਾਇਆ

ਭੱਦੀ, 13 ਨਵੰਬਰ (ਨਰੇਸ਼ ਧੌਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਬਾ ਜਵਾਹਰ ਸਿੰਘ ਪਿੰਡ ਮੌਜੋਵਾਲ ਮਜਾਰਾ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਸੰਤ ਬਾਬਾ ਧਰਮਵੀਰ ਸਿੰਘ ਖ਼ਾਲਸਾ ਦਰਬਾਰ ਵਾਲੇ, ਭਾਈ ਪਿ੍ਤਪਾਲ ਸਿੰਘ ਅੰਤਰਰਾਸ਼ਟਰੀ ਢਾਡੀ ਜਥਾ ਤੇ ਜਸਮੀਨ ਕੌਰ ਬੀਬੀਆਂ ਦੇ ਜਥੇ ਨੇ ਸੰਗਤਾਂ ਨੂੰ ਕਥਾ ਕੀਰਤਨ ਤੇ ਵਾਰਾਂ ਰਾਹੀ ਨਿਹਾਲ ਕੀਤਾ | ਇਸ ਮੌਕੇ ਪ੍ਰਧਾਨ ਸਰੂਪ ਸਿੰਘ, ਦਿਲਾਵਰ ਸਿੰਘ ਹੀਰ, ਬਗ਼ੀਚਾ ਸਿੰਘ ਰੱਕੜ, ਜੋਗਾ ਸਿੰਘ, ਹਰਭਜਨ ਸਿੰਘ, ਪਰਮਜੀਤ ਸਿੰਘ, ਇੰਦਰਜੀਤ ਸਿੰਘ, ਜਰਨੈਲ ਸਿੰਘ, ਮੱਖਣ ਸਿੰਘ, ਜਗਜੀਤ ਸਿੰਘ ਗਿੱਲ, ਦਿਲਵਰ ਸਿੰਘ ਖਟਕੜ, ਜੋਗਿੰਦਰ ਪਾਲ, ਹਰਦੇਵ ਸਿੰਘ ਭੱਠਲ, ਸੁਖਵਿੰਦਰ ਸਿੰਘ, ਸੁਰਿੰਦਰ ਸਿੰਘ, ਤਾਰਾ ਸਿੰਘ, ਸੁਖਵੀਰ ਸਿੰਘ, ਅਜਮੇਰ ਸਿੰਘ, ਬਲਵੀਰ ਸਿੰਘ, ਬਲਦੇਵ ਸਿੰਘ, ਲਾਲ ਸਿੰਘ, ਅਵਤਾਰ ਸਿੰਘ ਗਿੱਲ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਬਾਬਾ ਚੂਹੜ ਸਿੰਘ ਬੱਜੋਂ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਔੜ/ਝਿੰਗੜਾਂ, 13 ਨਵੰਬਰ (ਕੁਲਦੀਪ ਸਿੰਘ ਝਿੰਗੜ)- ਨੇੜਲੇ ਪਿੰਡ ਬੱਜੋਂ ਦੇ ਦਿ੍ੜ੍ਹ ਨਿਹਚਾਵਾਨ ਕਮਿਊਨਿਸਟ, ਮਕਬੂਲ ਲੋਕ ਆਗੂ ਤੇ ਸੀ ਪੀ ਆਈ ਐੱਮ.ਐੱਲ. (ਨਿਊ ਡੈਮੋਕਰੇਸੀ) ਦੇ ਆਗੂ ਕਾ. ਚੂਹੜ ਸਿੰਘ ਬੱਜੋਂ, ਜੋ ਇਨਕਲਾਬੀ ਜਮਹੂਰੀ ਹਲਕਿਆਂ 'ਚ ਬਾਬਾ ਜੀ ਵਜੋਂ ਸਤਿਕਾਰੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX