ਤਾਜਾ ਖ਼ਬਰਾਂ


ਭਾਰਤ ਦੱਖਣੀ ਅਫਰੀਕਾ ਸੈਂਚੂਰੀਅਨ ਟੈਸਟ : ਭਾਰਤ ਨੂੰ ਪਹਿਲਾ ਝਟਕਾ , ਮੁਰਲੀ 9 ਦੌੜਾਂ 'ਤੇ ਆਊਟ
. . .  39 minutes ago
'ਆਪ' ਦੇ ਜ਼ਿਲ੍ਹਾ ਪ੍ਰਧਾਨ , ਉਪ ਪ੍ਰਧਾਨ ਤੇ ਜ਼ਿਲ੍ਹਾ ਜਨਰਲ ਸਕੱਤਰ ਵੱਲੋਂ ਅਸਤੀਫ਼ੇ
. . .  45 minutes ago
ਬੁਢਲਾਡਾ ,16 ਜਨਵਰੀ [ਸਵਰਨ ਸਿੰਘ ਰਾਹੀ] - ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਐਡਵੋਕੇਟ ਗੁਰਵਿੰਦਰ ਸਿੰਘ ਖਤਰੀਵਾਲਾ , ਉਪ ਪ੍ਰਧਾਨ ਸੁਭਾਸ਼ ਨਾਗਪਾਲ ਬੁਢਲਾਡਾ ਅਤੇ ਜਨਰਲ ਸਕੱਤਰ ...
ਦੂਜੀ ਪਾਰੀ 'ਚ ਦੱਖਣੀ ਅਫ਼ਰੀਕਾ 258 'ਤੇ ਆਲ ਆਊਟ
. . .  about 1 hour ago
ਸਰਕਾਰ ਨੇ ਸੁਪਰੀਮ ਵੱਲੋਂ ਤੈਅ ਸਮੇਂ ਤੋਂ ਪਹਿਲਾ ਵਾਪਸ ਲਈ ਹਜ ਸਬਸਿਡੀ - ਕਾਂਗਰਸ
. . .  about 1 hour ago
ਨਵੀਂ ਦਿੱਲੀ, 16 ਜਨਵਰੀ - ਕੇਂਦਰ ਸਰਕਾਰ ਵੱਲੋਂ ਹਜ ਸਬਸਿਡੀ ਵਾਪਸ ਲੈਣ 'ਤੇ ਬੋਲਦਿਆਂ ਸੀਨੀਅਰ ਕਾਂਗਰਸੀ ਆਗੂ ਗ਼ੁਲਾਮ ਨਬੀ ਆਜ਼ਾਦ ਨੇ ਕਿਹਾ ਕਿ ਸਰਕਾਰ ਨੇ...
ਭਾਰਤ ਸਰਕਾਰ ਪ੍ਰਵਾਸੀ ਸਿੱਖਾਂ ਦੇ ਮਸਲਿਆ ਨੂੰ ਗੰਭੀਰਤਾ ਨਾਲ ਲਵੇ - ਭਾਈ ਦਾਦੂਵਾਲ
. . .  about 2 hours ago
ਮਾਨਸਾ, 16 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ) - ਸਰਬੱਤ ਖ਼ਾਲਸਾ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਥਾਪੇ ਗਏ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਹੈ ਕਿ ਭਾਰਤ ਸਰਕਾਰ ਨੂੰ ਪ੍ਰਵਾਸੀ ਭਾਰਤੀਆਂ ਖ਼ਾਸ ਕਰ ਪ੍ਰਵਾਸੀ ਸਿੱਖਾਂ ਦੇ ਮਸਲਿਆ ਨੂੰ...
ਭਾਰਤ ਦੱਖਣੀ ਅਫਰੀਕਾ ਸੈਂਚੂਰੀਅਨ ਟੈਸਟ : ਚਾਹ ਤੱਕ ਦੱਖਣੀ ਅਫ਼ਰੀਕਾ 230/7
. . .  about 2 hours ago
ਡੇਰਾ ਸਿਰਸਾ ਦੇ ਬਾਹਰ ਲਗਾਇਆ ਨੋਟਿਸ
. . .  about 2 hours ago
ਸਿਰਸਾ, 16 ਜਨਵਰੀ - ਡੇਰਾ ਸੱਚਾ ਸੌਦਾ ਸਿਰਸਾ ਦੇ ਦੂਸਰੇ ਗੁਰੂ ਸ਼ਾਹ ਸਤਨਾਮ ਦੇ ਜਨਮ ਦਿਨ ਤੋਂ ਪਹਿਲਾ ਸਿਰਸਾ ਪੁਲਿਸ ਨੇ ਡੇਰੇ ਦੇ ਬਾਹਰ ਨੋਟਿਸ ਲਗਾ ਦਿੱਤਾ ਹੈ ਕਿ...
ਹਜ ਕਮੇਟੀ ਦੇ ਸਕੱਤਰ ਨੂੰ ਅਹੁਦੇ ਤੋਂ ਹਟਾਇਆ
. . .  about 2 hours ago
ਲਖਨਊ, 16 ਜਨਵਰੀ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਆਨਾਥ ਨੇ ਉੱਤਰ ਪ੍ਰਦੇਸ਼ ਰਾਜ ਹਜ ਕਮੇਟੀ ਦਫ਼ਤਰ ਨੂੰ ਭਗਵਾ ਰੰਗ ਕਰਨ ਦੇ ਮਾਮਲੇ 'ਚ ਹਜ ਕਮੇਟੀ ਦੇ...
ਦੱਖਣੀ ਅਫ਼ਰੀਕਾ ਨੂੰ 7ਵਾਂ ਝਟਕਾ, ਕੇਸ਼ਵ ਮਹਾਰਾਜ 6 ਦੌੜਾਂ ਬਣਾ ਕੇ ਆਊਟ
. . .  1 minute ago
ਹਿਜ਼ਬੁਲ ਮੁਜ਼ਾਹਦੀਨ ਦਾ ਗਰਾਊਂਡ ਵਰਕਰ ਗ੍ਰਿਫ਼ਤਾਰ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਕੱਤਕ ਸੰਮਤ 549
ਵਿਚਾਰ ਪ੍ਰਵਾਹ: ਕਿਸੇ ਸਮਾਜ ਦੀ ਨੈਤਿਕਤਾ ਦੀ ਪਛਾਣ ਇਸ ਗੱਲ ਤੋਂ ਹੁੰਦੀ ਹੈ ਕਿ ਉਹ ਸਮਾਜ ਆਪਣੇ ਬੱਚਿਆਂ ਲਈ ਕੀ-ਕੁਝ ਕਰਦਾ ਹੈ। -ਬੋਨ ਹੋਫਰ
  •     Confirm Target Language  

ਫਰੀਦਕੋਟ / ਮੁਕਤਸਰ

ਧੰੁਦ ਤੇ ਠੰਢ ਕਾਰਨ ਹਾਦਸੇ ਦਾ ਕਾਰਨ ਬਣ ਸਕਦਾ ਹੈ ਨਵਾਂ ਸੀਵਰੇਜ ਪਾਉਣ ਲਈ ਪੁੱਟਿਆਂ ਡੰੂਘਾ ਟੋਇਆ

ਜੈਤੋ, 13 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਜੈਤੋ-ਮੁਕਤਸਰ ਰੋਡ 'ਤੇ ਨਵਾਂ ਸੀਵਰੇਜ ਪਾਉਣ ਦਾ ਕੰਮ ਠੱਪ ਹੋਣ ਕਰਕੇ ਜਿਥੇ ਦੁਕਾਨਦਾਰਾਂ ਵਿਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ | ਉੱਥੇ ਹੀ ਰਾਤ-ਬਰਾਤੇ ਉਕਤ ਰਸਤੇ ਲੰਘਣ ਵਾਲਿਆਂ ਲਈ ਵੱਡੀ ਮੁਸੀਬਤ ਬਣੇ ਸਕਦਾ ਹੈ ਪੁੱਟਿਆ ਹੋਇਆ ਟੋਇਆ | ਕਿਉਂਕਿ ਕੜਾਕੇ ਦੀ ਠੰਢ ਤੇ ਧੰੁਦ ਕਾਰਨ ਕਿਸੇ ਵਕਤ ਵੀ ਕੋਈ ਹਾਦਸਾ ਵਾਪਰ ਸਕਦਾ ਹੈ | ਲੋਕਾਂ ਦਾ ਕਹਿਣਾ ਹੈ ਕਿ ਵਾਰ-ਵਾਰ ਪ੍ਰਸ਼ਾਸਨ ਦੇ ਧਿਆਨ ਵਿਚ ਲਿਆਉਣ ਉਪਰੰਤ ਵੀ ਜ਼ਿਲ੍ਹਾ ਪ੍ਰਸ਼ਾਸਨ ਕੁੰਭ ਕਰਨ ਦੀ ਨੀਂਦ 'ਚੋਂ ਉਦੋਂ ਉੱਠੇਗਾ! ਲੋਕਾਂ ਅਤੇ ਪਿੰਡ ਦੇ ਕਿਸਾਨਾਂ ਨੇ ਦੱਸਿਆ ਹੈ ਕਿ ਉਹ ਆਪਣੇ-ਕੰਮ ਧੰਦੇ ਖੇਤੀਬਾੜੀ ਵਿਕਾਸ ਬੈਂਕ ਜੈਤੋ ਵਿਚ ਕਰਵਾਉਣ ਲਈ ਆਉਂਦੇ ਹਨ | ਪ੍ਰੰਤੂ ਰਾਹ ਨਾ ਮਾਤਰ ਹੋਣ ਕਰਕੇ ਲੰਘਣ ਸਮੇਂ ਵੱਡੀ ਦਿੱਕਤ ਪੇਸ਼ ਆਉਂਦੀ ਹੈ ਅਤੇ ਬਜ਼ੁਰਗ ਵਿਅਕਤੀ ਤਾਂ ਪਿੱਛੇ ਹੀ ਮੁੜ ਜਾਂਦਾ ਹੈ | ਦੁਕਾਨਦਾਰਾਂ ਅਤੇ ਲੋਕਾਂ ਵੱਲੋਂ ਵਾਰ-ਵਾਰ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੂੰ ਉਕਤ ਸਥਿਤੀ ਤੋਂ ਜਾਣੂੰ ਕਰਵਾਉਣ ਉਪਰੰਤ ਵੀ ਪਰਨਾਲਾ ਉੱਥੇ ਦਾ ਉੱਥੇ ਹੀ ਹੈ | ਲੋਕਾਂ ਦਾ ਦੋਸ਼ ਹੈ ਕਿ ਇਨ੍ਹਾਂ ਅਧਿਕਾਰੀਆਂ ਨੂੰ ਕੰਮ ਬੰਦ ਹੋਣ ਸਬੰਧੀ ਜਦ ਪੁੱਛਿਆਂ ਜਾਂਦਾ ਹੈ ਤਾਂ ਅੱਗੋਂ ਜਵਾਬ ਮਿਲਦਾ ਹੈ ਕਿ ਸੀਵਰੇਜ ਪਾਉਣ ਦਾ ਕੰਮ ਚੱਲ ਰਿਹਾ ਹੈ | ਪ੍ਰੰਤੂ ਕੋਈ ਵੀ ਅਧਿਕਾਰੀ ਮੌਕਾ ਵੇਖਣ ਨਹੀਂ ਪਹੁੰਚਦਾ | ਇੱਥੇ ਦੱਸਣਾ ਜ਼ਰੂਰੀ ਹੈ ਕਿ ਲੋਕਾਂ ਨੇ ਦੀਵਾਲੀ ਤੋਂ ਪਹਿਲਾਂ 9 ਅਕਤੂਬਰ ਨੂੰ ਧਰਨਾ ਵੀ ਲਗਾਇਆ ਗਿਆ ਸੀ ਅਤੇ ਅਧਿਕਾਰੀਆਂ ਵੱਲੋਂ ਵਿਸ਼ਵਾਸ ਦਿਵਾਉਣ ਉਪਰੰਤ ਧਰਨਾ ਚੁੱਕ ਲਿਆ ਸੀ ਕਿ ਸੀਵਰੇਜ ਪਾਉਣ ਦਾ ਕੰਮ ਬੰਦ ਨਹੀਂ ਹੋਵੇਗਾ ਪ੍ਰੰਤੂ 5-6 ਦਿਨਾਂ ਬਾਅਦ ਉਕਤ ਕੰਮ ਠੇਕੇਦਾਰ ਵੱਲੋਂ ਬੰਦ ਕਰਕੇ ਚੱਲਦਾ ਬਣਿਆ | ਇਹ ਕੰਮ ਬੰਦ ਹੋਣ ਕਰਕੇ ਲੰਘਣ ਵਾਲੇ ਰਾਹਗਿਰੀਆਂ ਨੂੰ ਵੱਡੀ ਪੇ੍ਰਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕਈ ਵਾਰ ਤਾਂ ਸਥਿਤੀ ਗੰਭੀਰ ਬਣ ਜਾਂਦੀ ਹੈ ਲੰਘਣ ਵਾਲਾ ਵਿਅਕਤੀ ਵਿਚ ਡਿੱਗਦਾ-ਡਿੱਗਦਾ ਮਸਾ ਬਚਦਾ ਹੈ | ਲੋਕਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਕਿਸੇ ਵੱਡੇ ਹਾਦਸੇ ਦੀ ਉਡੀਕ ਵਿਚ ਹੈ ਉਪਰੰਤ ਹੀ ਅੱਖਾਂ ਝੱਟ ਖੁੱਲ੍ਹ ਜਾਣਗੀਆਂ | ਇਸ ਮੌਕੇ ਮਹਿੰਦਰ ਪਾਲ ਅਰੋੜਾ, ਗੁਰਮੀਤ ਪਾਲ ਸ਼ਰਮਾ, ਗਗਨ ਅਰੋੜਾ, ਸ਼ਮਿੰਦਰ ਅਰੋੜਾ ਅਤੇ ਬਾਬੂ ਰਾਮ ਮਾਂਡੀਆ ਆਦਿ ਸਮੂਹ ਦੁਕਾਨਦਾਰ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਕੋਆਪੇ੍ਰਟਿਵ ਰਿਟਾਇਰੀਜ਼ ਵੈੱਲਫੇਅਰ ਐਸੋਸੀਏਸ਼ਨ ਦੀ ਬੈਠਕ ਕੱਲ੍ਹ

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕੋਆਪੇ੍ਰਟਿਵ ਰਿਟਾਇਰੀਜ਼ ਵੈੱਲਫੇਅਰ ਐਸੋਸੀਏਸ਼ਨ ਦੀ ਬੈਠਕ 15 ਨਵੰਬਰ (ਬੁੱਧਵਾਰ) ਨੂੰ ਸਵੇਰੇ 11 ਵਜੇ ਚੇਅਰਮੈਨ ਸੰਤੋਖ ਸਿੰਘ ਭੰਡਾਰੀ ਸੇਵਾ ਮੁਕਤ ਜੇ.ਆਰ. ਅਤੇ ਪ੍ਰਧਾਨ ਸੁਦਰਸ਼ਨ ਕੁਮਾਰ ...

ਪੂਰੀ ਖ਼ਬਰ »

ਸਿੰਚਾਈ ਮੰਤਰੀ ਭਲਕੇ ਫ਼ਰੀਦਕੋਟ ਆਉਣਗੇ

ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ)-ਸਥਾਨਕ ਜੌੜੀਆਂ ਨਹਿਰਾਂ ਫ਼ਰੀਦਕੋਟ ਕੋਟਕਪੂਰਾ ਰੋਡ 'ਤੇ ਨਵੇਂ ਬਣੇ ਜਿੰਮ ਅਤੇ ਸੈਰਗਾਹ ਜਿਸ ਦਾ ਉਦਘਾਟਨ ਬਿਜਲੀ ਤੇ ਸਿੰਚਾਈ ਮੰਤਰੀ ਸ: ਰਾਣਾ ਗੁਰਜੀਤ ਸਿੰਘ 15 ਨਵੰਬਰ ਨੂੰ ਦੁਪਹਿਰ 2 ਵਜੇ ਕਰਨਗੇ | ਇਹ ਜਾਣਕਾਰੀ ...

ਪੂਰੀ ਖ਼ਬਰ »

ਪਤਨੀ ਨਾਲ ਅਸ਼ਲੀਲ ਹਰਕਤਾਂ ਤੋਂ ਪ੍ਰੇਸ਼ਾਨ ਹੋਏ ਪਤੀ ਵੱਲੋਂ ਖ਼ੁਦਕੁਸ਼ੀ

ਕੋਟਕਪੂਰਾ, 13 ਨਵੰਬਰ (ਮੋਹਰ ਗਿੱਲ)-ਘਰੇਲੂ ਪ੍ਰੇਸ਼ਾਨੀ 'ਤੇ ਚੱਲਦਿਆਂ ਇਕ ਵਿਅਕਤੀ ਨੇ ਖ਼ੁਦਕੁਸ਼ੀ ਕਰ ਲਈ | ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਇਸ ਸਬੰਧ 'ਚ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸਦੀ ਪੁਸ਼ਟੀ ਥਾਣਾ ਮੁਖੀ ਖੇਮ ਚੰਦ ਪਰਾਸ਼ਰ ਨੇ ...

ਪੂਰੀ ਖ਼ਬਰ »

ਮੌਸਮ ਦੀ ਖ਼ਰਾਬੀ ਕਾਰਨ 14 ਅਤੇ 15 ਨਵੰਬਰ ਨੂੰ ਵਿੱਦਿਅਕ ਅਦਾਰਿਆਂ 'ਚ ਛੁੱਟੀ

ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ)-ਖ਼ਰਾਬ ਮੌਸਮ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟੇ੍ਰਟ ਰਾਜੀਵ ਪਰਾਸ਼ਰ ਆਈ.ਏ.ਐੱਸ. ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਮਿਤੀ 14 ਅਤੇ 15 ਨਵੰਬਰ 2017 ਨੂੰ ਜ਼ਿਲ੍ਹਾ ...

ਪੂਰੀ ਖ਼ਬਰ »

ਡਿਪਟੀ ਮੈਡੀਕਲ ਸੁਪਰਡੈਂਟ ਨੇ ਸੀ.ਐੱਚ.ਸੀ.ਬਾਜਾਖਾਨਾ ਦਾ ਨਿਰੀਖਣ ਕੀਤਾ

ਬਾਜਾਖਾਨਾ, 13 ਨਵੰਬਰ (ਜਗਦੀਪ ਸਿੰਘ ਗਿੱਲ)-ਸਥਾਨਕ ਸੀ.ਐੱਚ.ਸੀ. ਬਾਜਾਖਾਨਾ ਵਿਖੇ ਡਿਪਟੀ ਮੈਡੀਕਲ ਸੁਪਰਡੈਂਟ ਫ਼ਰੀਦਕੋਟ ਡਾ: ਜੁਗਰਾਜ ਸਿੰਘ ਨੇ ਨਿਰੀਖਣ ਕੀਤਾ | ਇਸ ਮੌਕੇ ਉਨ੍ਹਾਂ ਨੇ ਓ.ਪੀ.ਡੀ., ਐਮਰਜੈਂਸੀ ਵਾਰਡ, ਡਿਸਪੈਂਸਰੀ, ਲੈਬਾਰਟਰੀਆਂ ਅਤੇ ਵੱਖ-ਵੱਖ ਵਾਰਡਾਂ ...

ਪੂਰੀ ਖ਼ਬਰ »

ਸੜਕੀ ਹਾਦਸੇ ਰੋਕਣ ਲਈ ਵਾਹਨਾਂ 'ਤੇ ਲਗਾਏ ਰਿਫ਼ਲੈਕਟਰ

ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ)-ਸੜਕੀ ਹਾਦਸਿਆਂ ਨੂੰ ਠੱਲ੍ਹ ਪਾਉਣ ਦੇ ਮਕਸਦ ਨਾਲ ਹਲਕਾ ਵਿਧਾਇਕ ਫ਼ਰੀਦਕੋਟ ਕੁਸ਼ਲਦੀਪ ਸਿੰਘ ਢਿੱਲੋਂ ਅਤੇ ਸੀਨੀਅਰ ਪੁਲਿਸ ਕਪਤਾਨ ਡਾ. ਨਾਨਕ ਸਿੰਘ ਆਈ.ਪੀ.ਐੱਸ. ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨਹਿਰੂ ...

ਪੂਰੀ ਖ਼ਬਰ »

ਚੋਰੀ ਦੇ ਸੱਤ ਮੋਬਾਈਲ ਫੋਨਾਂ ਸਮੇਤ ਇਕ ਗਿ੍ਫ਼ਤਾਰ

ਕੋਟਕਪੂਰਾ, 13 ਨਵੰਬਰ (ਮੋਹਰ ਗਿੱਲ)-ਸ਼ਹਿਰੀ ਥਾਣਾ ਕੋਟਕਪੂਰਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਕਥਿਤ ਚੋਰੀ ਦੇ ਮੋਬਾਈਲ ਫੋਨਾਂ ਸਮੇਤ ਕਾਬੂ ਕੀਤੇ ਜਾਣ ਦਾ ਦਾਅਵਾ ਕੀਤਾ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਏ.ਐੱਸ.ਆਈ. ਸੁਖਵਿੰਦਰ ਸਿੰਘ ਆਧਾਰਿਤ ਪੁਲਿਸ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਨੇ 'ਭਾਰਤ ਕੋ ਜਾਣੋ' 'ਚ ਪਹਿਲਾ ਸਥਾਨ ਪ੍ਰਾਪਤ ਕੀਤਾ

ਫ਼ਰੀਦਕੋਟ, 13 ਨਵੰਬਰ (ਸਤੀਸ਼ ਬਾਗ਼ੀ)-ਸਥਾਨਕ ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਜੂਨੀਅਰ ਅਤੇ ਸੀਨੀਅਰ ਗਰੁੱਪ ਦਾ 'ਭਾਰਤ ਕੋ ਜਾਣੋ' ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ਦਸਮੇਸ਼ ਪਬਲਿਕ ਸਕੂਲ, ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ ਸਕੂਲ, ਐੱਸ.ਬੀ.ਆਰ.ਐੱਸ. ਘੁੱਦੂਵਾਲਾ, ...

ਪੂਰੀ ਖ਼ਬਰ »

ਮਿਲਕ ਯੂਨੀਅਨ ਦੇ ਦਫ਼ਤਰ ਅੱਗੇ ਯੂਨੀਅਨ ਨੇ ਸੰਕੇਤਕ ਗੇਟ ਰੈਲੀ ਕੀਤੀ

ਫਰੀਦਕੋਟ, 13 ਨਵੰਬਰ (ਚਰਨਜੀਤ ਸਿੰਘ ਗੋਂਦਾਰਾ)- ਮਿਲਕ ਯੂਨੀਅਨ ਫ਼ਰੀਦਕੋਟ ਦੇ ਦਫਤਰ ਅੱਗੇ ਮੁਲਾਜ਼ਮ ਜਥੇਬੰਦੀ ਮਿਲਕ ਯੂਨੀਅਨ ਫ਼ਰੀਦਕੋਟ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਮੁੱਖ ਰੱਖਦਿਆਂ ਸੰਕੇਤਕ ਗੇਟ ਰੈਲੀ ਕੋਨਫੈਡਰੇਸ਼ਨ ਦੇ ਸੱਦੇ 'ਤੇ ਜੁਗਰਾਜ ਸਿੰਘ ਦੀ ...

ਪੂਰੀ ਖ਼ਬਰ »

ਝੀਂਗਾ ਮੱਛੀ ਪਾਲਣ ਲਈ ਪੰਜਾਬ ਸਰਕਾਰ ਵਲੋਂ ਸਬਸਿਡੀ ਦੇਣ ਦਾ ਐਲਾਨ

ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਫ਼ਰੀਦਕੋਟ ਵਿਚ ਝੀਂਗਾ ਮੱਛੀ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਨੂੰ ਸਬਸਿਡੀ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ | ਇਸ ਸਬੰਧੀ ਮੱਛੀ ਪਾਲਣ ਵਿਕਾਸ ਏਜੰਸੀ ਦੇ ਵਾਈਸ ਚੇਅਰਮੈਨ ਕਮ ...

ਪੂਰੀ ਖ਼ਬਰ »

ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਤਹਿਤ ਵਿਦਿਆਰਥੀਆਂ ਨੂੰ ਦਸਤਾਵੇਜ਼ ਅਪਲੋਡ ਕਰਨ ਦਾ ਇਕ ਹੋਰ ਮੌਕਾ

ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਦੇ ਯੋਗ ਵਿਦਿਆਰਥੀਆਂ ਲਈ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਤਹਿਤ ਆਨਲਾਈਨ ਅਰਜ਼ੀਆਂ ਲਈਆਂ ਗਈਆਂ ਸਨ | ਜੇਕਰ ਕਿਸੇ ਵਿਦਿਆਰਥੀ ਜਿਸ ਨੇ ਆਨਲਾਈਨ ...

ਪੂਰੀ ਖ਼ਬਰ »

ਪੰਜਾਬੀ ਕਮਿਊਨਿਟੀ ਹੈਲਥ ਸਰਵਿਸਿਜ਼ ਕੈਨੇਡਾ ਵਲੋਂ ਮੋਗਾ ਵਿਖੇ ਦੋ ਰੋਜ਼ਾ ਅੰਤਰਰਾਸ਼ਟਰੀ ਸੈਮੀਨਾਰ

ਮੋਗਾ, 13 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਪੰਜਾਬੀ ਕਮਿਊਨਿਟੀ ਹੈਲਥ ਸਰਵਿਸਿਜ਼ ਕੈਨੇਡਾ ਜੋ ਕਿ ਕੈਨੇਡਾ ਵਿਚ ਪੰਜਾਬੀ ਭਾਈਚਾਰੇ ਲਈ ਵੱਖ-ਵੱਖ ਸਮਾਜ ਸੇਵੀ ਕਾਰਜ ਕਰ ਰਹੀ, ਉੱਥੇ ਹੁਣ ਸੰਸਥਾ ਵਲੋਂ ਪੰਜਾਬ ਵਿਚ ਵੀ ਆਪਣਾ ਕਾਰਜ ਸ਼ੁਰੂ ਕੀਤਾ ਹੈ, ਜਿਸ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਿਰੁੱਧ ਐੱਸ. ਐੱਸ. ਏ./ਰਮਸਾ ਅਧਿਆਪਕ ਯੂਨੀਅਨ ਵਲੋਂ ਨਾਅਰੇਬਾਜ਼ੀ

ਮੋਗਾ, 13 ਨਵੰਬਰ (ਸੁਰਿੰਦਰਪਾਲ ਸਿੰਘ)- ਐੱਸ. ਐੱਸ. ਏ./ਰਮਸਾ ਅਧਿਆਪਕ ਯੂਨੀਅਨ ਇਕਾਈ ਮੋਗਾ ਦੇ ਸੁਬਾਈ ਆਗੂ ਗੁਰਪ੍ਰੀਤ ਅੰਮੀਵਾਲ ਅਤੇ ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ ਦੀ ਅਗਵਾਈ ਹੇਠ ਪਿਛਲੇ 3 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਦੇ ਰੋਸ ਵਿਚ ਸੂਬਾ ਸਰਕਾਰ ...

ਪੂਰੀ ਖ਼ਬਰ »

ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ ਵਲੋਂ ਸਕੂਲਾਂ ਦੇ ਕਮਰਿਆਂ ਦਾ ਉਦਘਾਟਨ

ਨਿਹਾਲ ਸਿੰਘ ਵਾਲਾ, 13 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)- ਹਲਕੇ ਦੇ ਸਰਕਾਰੀ ਸਕੂਲਾਂ ਸਰਕਾਰੀ ਪ੍ਰਾਇਮਰੀ ਸਕੂਲ ਲੜਕੇ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਲੜਕੀਆਂ ਪਿੰਡ ਪੱਤੋ ਹੀਰਾ ਸਿੰਘ ਵਿਖੇ ਐੱਮ. ਪੀ. ਕੋਟੇ ਵਿਚੋਂ ਦਿੱਤੀ ਗਈ ਗ੍ਰਾਂਟ ਨਾਲ ਬਣਾਏ ਗਏ ਕਮਰਿਆਂ ਦਾ ...

ਪੂਰੀ ਖ਼ਬਰ »

ਮੁੱਖ ਬਾਜ਼ਾਰ 'ਚ ਬੂਟਾਂ ਦੀ ਦੁਕਾਨ 'ਚ ਚੋਰੀ

ਬਾਘਾ ਪੁਰਾਣਾ, 13 ਨਵੰਬਰ (ਬਲਰਾਜ ਸਿੰਗਲਾ)- ਬਾਘਾ ਪੁਰਾਣਾ ਦੀ ਕੋਟਕਪੂਰਾ ਸੜਕ 'ਤੇ ਸਥਿਤ ਮਿੱਤਲ ਬੂਟ ਹਾਊਸ ਦੀ ਦੁਕਾਨ 'ਚੋਂ ਅਣਪਛਾਤੇ ਚੋਰਾਂ ਵੱਲੋਂ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਮੁਤਾਬਿਕ ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਤੇ ਨਸ਼ੀਲੀਆਂ ਗੋਲੀਆਂ ਸਣੇ 2 ਕਾਬੂ

ਮੋਗਾ, 13 ਨਵੰਬਰ (ਸ਼ਿੰਦਰ ਸਿੰਘ ਭੁਪਾਲ)- ਥਾਣਾ ਬੱਧਨੀ ਕਲਾਂ ਅਤੇ ਥਾਣਾ ਮਹਿਣਾ ਦੀਆਂ ਵੱਖ-ਵੱਖ ਦੋ ਪੁਲਿਸ ਪਾਰਟੀਆਂ ਵੱਲੋਂ ਗਸ਼ਤ ਕਰਨ ਸਮੇਂ 300 ਗ੍ਰਾਮ ਨਸ਼ੀਲਾ ਪਾਊਡਰ ਅਤੇ 150 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤੇ ਜਾਣ ਦੀ ਖ਼ਬਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਿਰੁੱਧ ਐੱਸ. ਐੱਸ. ਏ./ਰਮਸਾ ਅਧਿਆਪਕ ਯੂਨੀਅਨ ਵਲੋਂ ਨਾਅਰੇਬਾਜ਼ੀ

ਮੋਗਾ, 13 ਨਵੰਬਰ (ਸੁਰਿੰਦਰਪਾਲ ਸਿੰਘ)- ਐੱਸ. ਐੱਸ. ਏ./ਰਮਸਾ ਅਧਿਆਪਕ ਯੂਨੀਅਨ ਇਕਾਈ ਮੋਗਾ ਦੇ ਸੁਬਾਈ ਆਗੂ ਗੁਰਪ੍ਰੀਤ ਅੰਮੀਵਾਲ ਅਤੇ ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ ਦੀ ਅਗਵਾਈ ਹੇਠ ਪਿਛਲੇ 3 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਦੇ ਰੋਸ ਵਿਚ ਸੂਬਾ ਸਰਕਾਰ ...

ਪੂਰੀ ਖ਼ਬਰ »

ਕੌਮੀ ਸਿੱਖਿਆ ਦਿਵਸ ਮਨਾਇਆ

ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਪਿ੍ੰਸੀਪਲ ਹੁਸ਼ਿਆਰ ਸਿੰਘ ਸਰਾਂ ਦੀ ਯੋਗ ਅਗਵਾਈ ਹੇਠ 'ਕੌਮੀ ਸਿੱਖਿਆ ਦਿਵਸ' ਮਨਾਇਆ ਗਿਆ | ਕੌਮੀ ਸਿੱਖਿਆ ਦਿਵਸ ਮਨਾਉਂਦੇ ਪ੍ਰੋ. (ਡਾ.) ਪਰਮਿੰਦਰ ਸਿੰਘ ਯੂਥ ਕੋਆਰਡੀਨੇਟਰ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ 9 ਦਿਨ ਤੱਕ ਚੱਲੇ ਧਾਰਮਿਕ ਸਮਾਗਮ ਦੀ ਸਮਾਪਤੀ

ਜੈਤੋ, 13 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਨੇੜਲੇ ਪਿੰਡ ਗੰੁਮਟੀ ਖ਼ੁਰਦ (ਸੇਵੇਵਾਲਾ) ਦੇ ਗੁਰਦੁਆਰਾ ਬੀਬਾ ਨਿਹਾਲ ਕੌਰ ਵਿਚ ਮਾਤਾ ਸਾਹਿਬ ਕੌਰ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ 9 ਦਿਨ ਤੱਕ ਚਲੇ ਧਾਰਮਿਕ ਸਮਾਗਮ ਵਿਚ ਲੜੀਵਾਰ ਚੱਲ ਰਹੇ ਸ੍ਰੀ ਅਖੰਡ ਪਾਠਾਂ ਦੇ ...

ਪੂਰੀ ਖ਼ਬਰ »

ਝੋਨੇ ਦੀ ਖ਼ਰੀਦ ਬਦਲੇ 1018 ਕਰੋੜ ਰੁਪਏ ਦੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ ਅਦਾਇਗੀ-ਡਿਪਟੀ ਕਮਿਸ਼ਨਰ

ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ 'ਚ ਝੋਨੇ ਦੀ ਖ਼ਰੀਦ ਤੋਂ ਬਾਅਦ ਹੁਣ ਤੱਕ 1018.23 ਕਰੋੜ ਰੁਪਏ ਦੀ ਅਦਾਇਗੀ ਜ਼ਿਲ੍ਹਾ ਫ਼ਰੀਦਕੋਟ ਦੇ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ | ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਦੇ ਵਿਦਿਆਰਥੀ ਨੇ ਸੋਨ ਤਗਮਾ ਕੀਤਾ ਪ੍ਰਾਪਤ

ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ)-63ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਖੇਡਾਂ (ਕੁਸ਼ਤੀਆਂ) ਜੋ ਕਿ ਸ਼ਹੀਦ ਭਗਤ ਸਿੰਘ ਨਗਰ ਵਿਖੇ ਹੋਈਆ | ਇਨ੍ਹਾਂ ਖੇਡਾਂ ਵਿਚ ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਦੇ ਵਿਦਿਆਰਥੀ ਦਨੇਸ਼ਵਰ ਸਿੰਘ ਨੇ ਅੰਡਰ-17 ਉਮਰ ਵਰਗ ਦੇ 76 ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਬਲਾਕ ਫ਼ਰੀਦਕੋਟ ਦੀ ਮੀਟਿੰਗ ਹੋਈ

ਫ਼ਰੀਦਕੋਟ, 13 ਨਵੰਬਰ (ਹਰਮਿੰਦਰ ਸਿੰਘ ਮਿੰਦਾ)-ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਬਲਾਕ ਫ਼ਰੀਦਕੋਟ ਦੀ ਮੀਟਿੰਗ ਚਰਨਜੀਤ ਸਿੰਘ ਸੁੱਖਣ ਵਾਲਾ ਦੀ ਪ੍ਰਧਾਨਗੀ ਹੇਠ ਸ਼ਹੀਦ ਭਗਤ ਸਿੰਘ ਪਾਰਕ ਫ਼ਰੀਦਕੋਟ ਵਿਖੇ ਹੋਈ | ਇਸ ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਬੋਹੜ ...

ਪੂਰੀ ਖ਼ਬਰ »

ਸ੍ਰੀਮਤੀ ਪ੍ਰਕਾਸ਼ ਕੌਰ ਗਿੱਲ (ਪਿੰਡ ਸੁਰਘੂਰੀ) ਨਮਿਤ ਅੰਤਿਮ ਅਰਦਾਸ ਭਲਕੇ

ਜੈਤੋ, 13 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਪਿੰਡ ਸੁਰਘੂਰੀ ਦੇ ਨੰਬਰਦਾਰ ਬਲਤੇਜ ਸਿੰਘ ਗਿੱਲ ਦੀ ਧਰਮ-ਪਤਨੀ ਅਤੇ ਹਰਪ੍ਰੀਤ ਸਿੰਘ ਗਿੱਲ ਦੀ ਸਤਿਕਾਰਯੋਗ ਮਾਤਾ ਸ੍ਰੀਮਤੀ ਪ੍ਰਕਾਸ਼ ਕੌਰ ਗਿੱਲ (65) ਦੀ ਸੰਖੇਪ ਬਿਮਾਰੀ ਉਪਰੰਤ ਮੌਤ ਹੋ ਗਈ | ਉਨ੍ਹਾਂ ਦੀ ਆਤਮਿਕ ਸ਼ਾਂਤੀ ...

ਪੂਰੀ ਖ਼ਬਰ »

ਸਾਧੂ ਰਾਮ ਲੰਗੇਆਣਾ ਤੇ ਨਵਰਾਹੀ ਘੁਗਿਆਣਵੀ 'ਪਿਆਰਾ ਸਿੰਘ ਦਾਤਾ ਐਵਾਰਡ' ਨਾਲ ਸਨਮਾਨਿਤ

ਮੋਗਾ, 13 ਨਵੰਬਰ (ਜਸਪਾਲ ਸਿੰਘ ਬੱਬੀ)- ਐੱਸ. ਡੀ. ਪਬਲਿਕ ਸਕੂਲ ਮੋਗਾ ਵਿਖੇ ਪਿਆਰਾ ਸਿੰਘ ਦਾਤਾ ਮੈਮੋਰੀਅਲ ਐਵਾਰਡ ਕਮੇਟੀ ਦਿੱਲੀ ਦੇ ਪ੍ਰਬੰਧਕਾਂ ਰਾਜਿੰਦਰ ਸਿੰਘ, ਪਰਮਜੀਤ ਸਿੰਘ ਅਤੇ ਮਨਪ੍ਰੀਤ ਸਿੰਘ ਵੱਲੋਂ ਪੰਜਾਬੀ ਹਾਸ-ਵਿਅੰਗ ਅਕਾਦਮੀ ਪੰਜਾਬ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਬੁਰਜ ਦੁੱਨਾ ਨੂੰ ਐੱਲ. ਈ. ਡੀ. ਭੇਟ

ਬੱਧਨੀ ਕਲਾਂ, 13 ਨਵੰਬਰ (ਸੰਜੀਵ ਕੋਛੜ)- ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਵਾਂਗ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਦੀ ਕੋਸ਼ਿਸ਼ ਵਜੋਂ ਪਿੰਡ ਬੁਰਜ ਦੁੱਨਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸੇਵਾ-ਮੁਕਤ ਅਧਿਆਪਕਾ ਪਲਵਿੰਦਰ ਕੌਰ ਧਰਮਪਤਨੀ ਗੁਰਮੁੱਖ ...

ਪੂਰੀ ਖ਼ਬਰ »

ਬਾਬਾ ਮੱਘਰ ਸਿੰਘ ਦੀ ਬਰਸੀ ਦੀਆਂ ਤਿਆਰੀਆਂ ਜ਼ੋਰਾਂ 'ਤੇ- ਦਿੱਲੀ

ਹਠੂਰ, 13 ਨਵੰਬਰ (ਜਸਵਿੰਦਰ ਸਿੰਘ ਛਿੰਦਾ)- ਸੰਤ ਬਾਬਾ ਮੱਘਰ ਸਿੰਘ ਰਾਮਗੜ੍ਹ ਵਾਲਿਆਂ ਦੀ ਯਾਦ 'ਚ 93ਵੀਂ ਬਰਸੀ ਨੂੰ ਸਮਰਪਿਤ ਉਨ੍ਹਾਂ ਦੇ ਤਪ ਅਸਥਾਨ ਗੁਰਦੁਆਰਾ ਸਾਹਿਬ ਪਿੰਡ ਦੇਹੜਕਾ ਵਿਖੇ 28 ਨਵੰਬਰ ਤੋਂ 4 ਦਸੰਬਰ ਤੱਕ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ...

ਪੂਰੀ ਖ਼ਬਰ »

ਧੁੰਦ ਕਾਰਨ ਵਾਪਰੇ ਹਾਦਸੇ 'ਚ 2 ਨੌਜਵਾਨਾਂ ਦੀ ਮੌਤ

ਅਹਿਦਮਗੜ੍ਹ, 13 ਨਵੰਬਰ (ਰਵਿੰਦਰ ਪੁਰੀ, ਸੋਢੀ)- ਅਹਿਮਦਗੜ੍ਹ ਧੂਲਕੋਟ ਰੋਡ 'ਤੇ ਅੱਜ ਸਵੇਰੇ ਮੋਟਰਸਾਈਕਲ ਤੇ ਇਕ ਕਾਲਜ ਦੀ ਬੱਸ ਵਿਚਕਾਰ ਹੋਈ ਭਿਆਨਕ ਟਕਰ 'ਚ ਦੋਨੋਂ ਮੋਟਰਸਾਈਕਲ ਸਵਾਰਾਂ ਮੌਕੇ 'ਤੇ ਹੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਲਾਗਲੇ ਪਿੰਡ ਮਾਜਰੀ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX