ਤਾਜਾ ਖ਼ਬਰਾਂ


ਆਈ.ਪੀ.ਐੱਲ 2018 : ਰਾਜਸਥਾਨ ਰਾਇਲਜ਼ ਨੇ ਮੁੰਬਈ ਇੰਡੀਅਨਜ਼ ਨੂੰ 3 ਵਿਕਟਾਂ ਨਾਲ ਹਰਾਇਆ
. . .  1 day ago
ਆਈ.ਪੀ.ਐੱਲ 2018 : ਰਾਜਸਥਾਨ ਰਾਇਲਜ਼ ਨੂੰ ਤੀਸਰਾ ਝਟਕਾ, ਸਟੋਕਸ ਆਊਟ
. . .  1 day ago
ਆਈ.ਪੀ.ਐੱਲ 2018 : 10 ਓਵਰਾਂ ਤੋਂ ਬਾਅਦ ਰਾਜਸਥਾਨ ਰਾਇਲਜ਼ 70/2
. . .  1 day ago
ਆਈ.ਪੀ.ਐੱਲ 2018 : ਰਾਜਸਥਾਨ ਰਾਇਲਜ਼ ਨੂੰ ਦੂਜਾ ਝਟਕਾ, ਕਪਤਾਨ ਰਹਾਣੇ 14 ਦੌੜਾਂ ਬਣਾ ਕੇ ਆਊਟ
. . .  1 day ago
ਆਈ.ਪੀ.ਐੱਲ 2018 : ਰਾਜਸਥਾਨ ਰਾਇਲਜ਼ ਨੂੰ ਪਹਿਲਾ ਝਟਕਾ, ਰਾਹੁਲ ਤ੍ਰਿਪਾਠੀ ਆਊਟ
. . .  1 day ago
ਆਈ.ਪੀ.ਐੱਲ 2018 : ਮੁੰਬਈ ਇੰਡੀਅਨਜ਼ ਨੇ ਰਾਜਸਥਾਨ ਰਾਇਲਜ਼ ਨੂੰ ਜਿੱਤਣ ਲਈ ਦਿੱਤਾ 168 ਦੌੜਾਂ ਦਾ ਟੀਚਾ
. . .  1 day ago
ਆਈ.ਪੀ.ਐੱਲ 2018 : ਮੁੰਬਈ ਇੰਡੀਅਨਜ਼ ਨੂੰ 7ਵਾਂ ਝਟਕਾ
. . .  1 day ago
ਆਈ.ਪੀ.ਐੱਲ 2018 : ਮੁੰਬਈ ਇੰਡੀਅਨਜ਼ ਨੂੰ 6ਵਾਂ ਝਟਕਾ, ਹਾਰਦਿਕ ਪਾਂਡਿਆ 4 ਦੌੜਾਂ ਬਣਾ ਕੇ ਆਊਟ
. . .  1 day ago
ਆਈ.ਪੀ.ਐੱਲ 2018 : ਮੁੰਬਈ ਇੰਡੀਅਨਜ਼ ਨੂੰ 5ਵਾਂ ਝਟਕਾ, ਕੁਨਾਲ ਪਾਂਡਿਆ 7 ਦੌੜਾਂ ਬਣਾ ਕੇ ਆਊਟ
. . .  1 day ago
ਅੰਮ੍ਰਿਤਸਰ-ਬਰਮਿੰਘਮ ਸਿੱਧੀ ਉਡਾਣ ਹੁਣ ਤਿੰਨ ਦਿਨ ਜਾਵੇਗੀ- ਗੁਰਜੀਤ ਔਜਲਾ
. . .  1 day ago
ਰਾਜਾਸਾਂਸੀ, 22 ਅਪ੍ਰੈਲ (ਹੇਰ) - ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਹਵਾਈ ਅੱਡਾ ਰਾਜਾਸਾਂਸੀ ਤੋਂ ਬਰਮਿੰਘਮ ਨੂੰ ਜਾਂਦੀ ਏਅਰ ਇੰਡੀਆਂ ਦੀ ਹਵਾਈ ਉਡਾਣ ਹੁਣ ਹਫਤੇ 'ਚ ਤਿੰਨ ਦਿਨ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਕੱਤਕ ਸੰਮਤ 549
ਵਿਚਾਰ ਪ੍ਰਵਾਹ: ਕਿਸੇ ਸਮਾਜ ਦੀ ਨੈਤਿਕਤਾ ਦੀ ਪਛਾਣ ਇਸ ਗੱਲ ਤੋਂ ਹੁੰਦੀ ਹੈ ਕਿ ਉਹ ਸਮਾਜ ਆਪਣੇ ਬੱਚਿਆਂ ਲਈ ਕੀ-ਕੁਝ ਕਰਦਾ ਹੈ। -ਬੋਨ ਹੋਫਰ
  •     Confirm Target Language  

ਸਾਡੇ ਪਿੰਡ ਸਾਡੇ ਖੇਤ

ਖੁੰਬਾਂ ਦੀ ਖੇਤੀ ਜਾਂ ਪਰਾਲੀ ਦੀ ਯੋਗ ਵਰਤੋਂ

ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵਲੋਂ ਪਰਾਲੀ ਨੂੰ ਲੈ ਕੇ ਭਰਪੂਰ ਖੋਜਾਂ ਕੀਤੀਆਂ ਜਾਂ ਰਹੀਆਂ ਹਨ। ਯੂਨੀਵਰਸਿਟੀ ਵਾਲੇ ਸਮਝਦੇ ਹਨ ਕਿ ਕਿਸਾਨਾਂ ਨੂੰ ਇਕੱਲਿਆਂ ਨਾਅਰਾ ਦੇ ਕੇ ਨਹੀਂ ਸਰਨਾ ਕਿ ਪਰਾਲੀ ਨਾ ਸਾੜੋ, ਸਗੋਂ ਕਿਸਾਨਾਂ ਨੂੰ ਪਰਾਲੀ ਤੋਂ ਹੋਣ ਵਾਲੀ ਆਮਦਨ ...

ਪੂਰੀ ਖ਼ਬਰ »

ਕਣਕ ਦੀ ਬਿਜਾਈ ਲਈ ਇਹ ਮਹੀਨਾ ਢੁਕਵਾਂ

ਕਣਕ ਦੀ ਬਿਜਾਈ ਦਾ ਹੁਣ ਢੁਕਵਾਂ ਸਮਾਂ ਆ ਗਿਆ ਹੈ। ਨਵੰਬਰ ਮਹੀਨੇ ਨੂੰ ਕਣਕ ਦੀ ਬਿਜਾਈ ਲਈ ਉੱਤਮ ਮੰਨਿਆ ਗਿਆ ਹੈ। ਝੋਨੇ ਤੋਂ ਜਿਹੜੇ ਖੇਤ ਵਿਹਲੇ ਹੋ ਰਹੇ ਹਨ ਉਥੇ ਕਣਕ ਦੀ ਬਿਜਾਈ ਸ਼ੁਰੂ ਕਰ ਦੇਣੀ ਚਾਹੀਦੀ ਹੈ। ਜੇਕਰ ਖੇਤ ਵਿਚ ਪੂਰਾ ਵੱਤਰ ਹੈ ਅਤੇ ਨਦੀਨਾਂ ਦੀ ...

ਪੂਰੀ ਖ਼ਬਰ »

ਜਿੰਨ ਪਹਾੜੋਂ ਲੱਭਾ

ਪੁਰਾਣੇ ਸਮੇਂ 'ਚ ਗੱਲ ਸੁਣਦੇ ਹੁੰਦੇ ਸੀ, ਇਕ ਸਾਧੂ, ਜੰਗਲਾਂ, ਪਹਾੜਾਂ 'ਚ ਘੁੰਮਦਾ ਫਿਰਦਾ ਸੀ। ਇਕ ਦਿਨ ਉਹ ਥੱਕ ਗਿਆ ਤੇ ਇਕ ਵੱਡੇ ਰੁੱਖ ਨਾਲ ਢਾਸਣਾਂ ਲਾ ਕਿ ਬਹਿ ਗਿਆ। ਜਦੋਂ ਉਸ ਨੂੰ ਜਾਗ ਆਈ ਤਾਂ ਕੀ ਵੇਖਦਾ ਹੈ ਕਿ ਮਿੱਟੀ ਨਾਲ ਲਿਬੜਿਆ ਇਕ ਭਾਂਡਾ ਥੋੜੀ ਦੂਰ ਪਿਆ ...

ਪੂਰੀ ਖ਼ਬਰ »

ਠੋਸ ਯੋਜਨਾਬੰਦੀ ਦੀ ਘਾਟ ਕਾਰਨ ਬਰਕਰਾਰ ਹੈ ਪਰਾਲੀ ਦੀ ਸਮੱਸਿਆ

ਪੰਜਾਬ ਵਿਚ ਕਾਸ਼ਤ ਕੀਤੀ ਜਾ ਰਹੀ ਤਕਰੀਬਨ 30 ਲੱਖ ਹੈਕਟਰ ਝੋਨੇ, ਬਾਸਮਤੀ ਦੀ ਫਸਲ ਤੋਂ ਲਗਪਗ 21-22 ਮਿਲੀਅਨ ਟਨ ਪਰਾਲੀ ਪੈਦਾ ਹੁੰਦੀ ਹੈ। ਇਸ ਨੂੰ ਕਿਸਾਨਾਂ ਦੀ ਬਹੁਮਤ ਅੱਗ ਲਾਉਂਦੀ ਹੈ ਤਾਂ ਜੋ ਉਹ ਕਣਕ ਦੀ ਬਿਜਾਈ ਸਮੇਂ-ਸਿਰ ਕਰ ਸਕਣ। ਇਸ ਤੋਂ ਜੋ ਧੂੰਆਂ ਪੈਦਾ ਹੁੰਦਾ ਹੈ, ਉਸ ਨਾਲ ਪ੍ਰਦੂਸ਼ਣ ਵਧਦਾ ਹੈ। ਪੰਜਾਬ ਤੇ ਹਰਿਆਣੇ ਤੋਂ ਪੈਦਾ ਹੋਇਆ ਧੂੰਆਂ ਦਿੱਲੀ ਵਿਚ ਵੀ ਪ੍ਰਦੂਸ਼ਣ ਦਾ ਕਾਰਨ ਬਣਨ ਵਜੋਂ ਕੌਮੀ-ਗਰੀਨ ਟ੍ਰਬਿਊਨਲ ਨੇ ਪਰਾਲੀ ਤੇ ਝੋਨੇ ਦੀ ਰਹਿੰਦ-ਖੁੰਹਦ ਨੂੰ ਅੱਗ ਲਾ ਕੇ ਸੜਾਨ ਨੂੰ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇੇ। ਇਨ੍ਹਾਂ ਹੁਕਮਾਂ ਦੀ ਪਾਲਣਾ ਕਰਦੇ ਹੋਏ ਪੰਜਾਬ ਸਰਕਾਰ ਨੇ ਇਸ ਸਾਲ ਇਕਦਮ ਇਸ ਪ੍ਰਥਾ ਨੂੰ ਬੰਦ ਕਰਨ ਲਈ ਸਖ਼ਤੀ ਕਰਨੀ ਸ਼ੁਰੂ ਕਰ ਦਿੱਤੀ। ਪੰਜਾਬ ਰਾਜ ਪ੍ਰਦੂਸ਼ਣ ਬੋਰਡ ਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਕਿਸਾਨਾਂ ਦੇ ਚਲਾਨ ਕਰਕੇ ਜੁਰਮਾਨੇ ਕਰਨੇ ਸ਼ੁਰੂ ਕਰ ਦਿੱਤੇ। ਕਿਸਾਨਾਂ ਨੂੰ ਇਸ ਲਈ ਨਾ ਕੋਈ ਮਾਲੀ ਸਹਾਇਤਾ ਉਪਲਬਧ ਕੀਤੀ ਗਈ ਤੇ ਨਾ ਹੀ ਲੋੜੀਂਦੀ ਮਸ਼ੀਨਰੀ ਮੁਹਈਆ ਕੀਤੀ ਗਈ।
ਪਰਾਲੀ ਨੂੰ ਅੱਗ ਲਾਉਣਾ ਕੰਬਾਈਨ ਹਾਰਵੈਸਟਰ ਮਸ਼ੀਨਾਂ ਦਾ ਪ੍ਰਯੋਗ ਸ਼ੁਰੂ ਹੋਣ ਨਾਲ ਆਰੰਭ ਹੋਇਆ। ਉਸ ਤੋਂ ਪਹਿਲਾਂ ਜਦੋਂ ਫ਼ਸਲ ਦੀ ਕਟਾਈ ਖੇਤ ਮਜ਼ਦੂਰਾਂ ਰਾਹੀਂ ਹੱਥੀਂ ਕੀਤੀ ਜਾਂਦੀ ਸੀੇ, ਇਹ ਸਮੱਸਿਆ ਨਹੀਂ ਸੀ। ਖੇਤਾਂ ਵਿਚ ਫ਼ਸਲ ਦੇ ਮੁੱਢ ਨਹੀਂ ਸੀ ਰਹਿੰਦੇ, ਜਿਸ ਨਾਲ ਕਣਕ ਦੀ ਬਿਜਾਈ ਲਈ ਜ਼ਮੀਨ ਨੂੰ ਤਿਆਰ ਕਰਨ ਵਿਚ ਮੁਸ਼ਕਿਲ ਪੇਸ਼ ਆਵੇ। ਕਿਸਾਨਾਂ ਨੂੰ ਮਜਬੂਰਨ ਪਰਾਲੀ ਨੂੰ ਅੱਗ ਲਾਉਣ ਵੱਲ ਤੁਰਨਾ ਪਿਆ। ਜੇ ਉਹ ਅੱਗ ਨਾ ਲਾਉਣ, ਉਨ੍ਹਾਂ ਨੂੰ ਮਜ਼ਦੂਰੀ ਤੇ ਮਸ਼ੀਨਾਂ 'ਤੇ ਫਾਲਤੂ ਖਰਚਾ ਕਰਨਾ ਪੈਂਦਾ ਹੈ, ਜੋ ਉਨ੍ਹਾਂ ਦੀ ਪਹੁੰਚ ਤੋਂ ਬਾਹਰ ਹੈ। ਇਕ ਏਕੜ ਵਿਚੋਂ ਪਰਾਲੀ ਦੇ ਖਰਚੇ ਕਰਨ ਲਈ 300 ਤੋਂ 350 ਰੁਪਏ ਦੇਣੇ ਪੈਂਦੇ ਹਨ। ਸਟੇਟ ਐਵਾਰਡੀ ਅਤੇ ਪੀ. ਏ. ਯੂ. ਤੋਂ ਸਨਮਾਨਿਤ ਰਾਜ ਮੋਹਨ ਸਿੰਘ ਕਾਲੇਕਾ ਅਨੁਸਾਰ ਪਟਿਆਲਾ ਜ਼ਿਲ੍ਹੇ ਵਿਚ ਪੰਜਾਬ ਬਾਇਓਮਾਸ ਘਨੌਰ ਵਾਲੇ ਕੁਝ ਟਰੈਕਟਰਾਂ ਦੇ ਮਾਲਕਾਂ ਨਾਲ ਮਿਲ ਕੇ ਕਿਸਾਨਾਂ ਤੋਂ ਪਰਾਲੀ ਇਕੱਠੀ ਕਰਨ ਲਈ ਕਿਸਾਨਾਂ ਤੋਂ 1200 ਰੁਪਏ ਪ੍ਰਤੀ ਏਕੜ ਲੈ ਰਹੇ ਹਨ। ਜੋ ਰਕਮ ਟਰੈਕਟਰ ਦਾ ਮਾਲਕ ਤੇ ਪਲਾਂਟ ਆਪੋ ਵਿਚ ਵੰਡ ਲੈਂਦੇ ਹਨ। ਸਰਕਾਰ ਵਲੋਂ ਸਖ਼ਤੀ ਕੀਤੇ ਜਾਣ ਕਾਰਨ ਹੀ ਛੋਟੇ ਕਿਸਾਨਾਂ ਦਾ ਸ਼ੋਸ਼ਣ ਹੋ ਰਿਹਾ ਹੈ। ਪਿਛਲੇ ਸਾਲਾਂ ਵਿਚ ਇਹ ਪਲਾਂਟ ਕੋਈ ਚਾਰਜ ਨਹੀਂ ਕਰਦੇ ਸਨ। ਇਸ ਤੋਂ ਇਲਾਵਾ ਕਿਸਾਨਾਂ ਨੂੰ ਦੋ ਵੇਰ ਹੈਰੋ ਨਾਲ ਜ਼ਮੀਨ ਵਹੁਣੀ ਪੈਂਦੀ ਹੈ ਅਤੇ ਫਿਰ ਸੁਹਾਗਾ ਮਾਰ ਕੇ ਦੋ ਵੇਰ ਹੀ ਕਲਟੀਵੇਟਰ ਨਾਲ ਵਾਹ ਕੇ ਰੋਟਾਵੇਟਰ ਜਾਂ ਸੀਡ ਡਰਿੱਲ ਨਾਲ ਕਣਕ ਦੀ ਬਿਜਾਈ ਕਰਨੀ ਪੈਂਦੀ ਹੈ, ਜਿਸ ਨਾਲ 2500 ਤੋਂ 3000 ਰੁਪਏ ਏਕੜ ਤੱਕ ਕਿਸਾਨ ਦਾ ਖਰਚ ਆਉਂਦਾ ਹੈ। ਕਾਲੇਕਾ ਵਲੋਂ ਇਸ ਕੀਤੇ ਜਾ ਰਹੇ ਕਿਸਾਨਾਂ ਦੇ ਸ਼ੋਸ਼ਣ ਨੂੰ ਖੇਤੀਬਾੜੀ ਵਿਭਾਗ ਦੇ ਧਿਆਨ ਵਿਚ ਲਿਆਉਣ ਉਪਰੰਤ ਵੀ ਇਸ ਕਿਸਾਨ ਭਲਾਈ ਵਿਭਾਗ ਵਲੋਂ ਪਲਾਂਟ ਅਤੇ ਵਪਾਰੀ ਟਰੈਕਟਰ ਮਾਲਕਾਂ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ। ਜਦੋਂ ਕਿ ਪੀ. ਏ. ਯੂ. ਸਨਮਾਨਿਤ ਬਲਬੀਰ ਸਿੰਘ ਜੜ੍ਹੀਆ ਅਨੁਸਾਰ ਅਮਲੋਹ ਦੇ ਆਲੇ-ਦੁਆਲੇ ਵਿਚ ਉੱਥੇ ਦੇ ਬਿਜਲੀ ਪੈਦਾ ਕਰਨ ਵਾਲੇ ਪਲਾਂਟ ਵਲੋਂ ਕਿਸਾਨਾਂ ਦਾ ਇਸ ਪੱਧਰ 'ਤੇ ਸ਼ੋਸ਼ਣ ਨਹੀਂ ਕੀਤਾ ਜਾ ਰਿਹਾ।
ਅੱਗ ਲਾਏ ਬਿਨਾਂ ਜੇ ਕਿਸਾਨ ਪਰਾਲੀ ਨੂੰ ਮਿੱਟੀ ਵਿਚ ਰਲਾ ਕੇ ਜ਼ਮੀਨ ਵਿਚ ਰਲਾਉਂਦੇ ਹਨ ਤਾਂ ਰੌਣੀ ਕਰਕੇ ਸਮੇਂ-ਸਿਰ ਕਿਸਾਨ ਕਣਕ ਨਹੀਂ ਬੀਜ ਸਕਦੇ ਕਿਉਂਕਿ ਪੰਜਾਬ ਰਾਜ ਬਿਜਲੀ ਨਿਗਮ ਅਕਤੂਬਰ ਦੇ ਮਹੀਨੇ ਲਈ ਕੇਵਲ 3-4 ਘੰਟੇ ਪ੍ਰਤੀ ਦਿਨ ਹੀ ਬਿਜਲੀ ਮੁਹੱਈਆ ਕਰਦਾ ਹੈ। ਪੰਜਾਬ ਖੇਤੀ ਯੂਨੀਵਰਸਿਟੀ ਵਲਂੋ ਜੋ ਪਰਾਲੀ ਨੂੰ ਖੇਤ ਵਿਚੋਂ ਬਾਹਰ ਕੱਢ ਕੇ ਪਰਾਲੀਚਾਰ ਬਣਾਉਣ, ਫਾਸਫੋ ਕੰਪੋਸਟ ਤਿਆਰ ਕਰਨ, ਪਰਾਲੀ ਅਤੇ ਗੋਹੇ ਨੂੰ ਮਿਲਾ ਕੇ ਬਾਇਓ ਗੈਸ ਤਿਆਰ ਕਰਨ ਆਦਿ ਦੀਆਂ ਵਿਧੀਆ ਦੱਸੀਆਂ ਜਾਂਦੀਆਂ ਹਨ, ਉਹ ਆਮ ਕਿਸਾਨਾਂ ਲਈ ਵਿਵਹਾਰਕ ਨਹੀਂ ਅਤੇ ਫਾਲਤੂ ਖਰਚਾ ਕਰਕੇ ਵੀ ਸਮੇਂ-ਸਿਰ ਕਣਕ ਦੀ ਬਿਜਾਈ ਕਰਨੀ ਸੰਭਵ ਨਹੀਂ। ਸਰਕਾਰ ਵਲੋਂ ਪਰਾਲੀ ਨੂੰ ਅੱਗ ਲਾਉਣ ਦੀ ਪ੍ਰਥਾ ਬੰਦ ਕਰਨ ਤੋਂ ਪਹਿਲਾਂ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਤੇ ਮਾਲੀ ਸਹਾਇਤਾ ਦੇਣ ਦਾ ਪ੍ਰਬੰਧ ਕਰਨਾ ਚਾਹੀਦਾ ਸੀ, ਅਤੇ ਲੰਮੇ ਸਮੇਂ ਤੋਂ ਚਲ ਰਹੇ ਇਸ ਅਮਲ ਸਬੰਧੀ ਉਨ੍ਹਾਂ ਦੀ ਖੇਤੀ ਪ੍ਰਸਾਰ ਸੇਵਾ ਨੂੰ ਮਜ਼ਬੂਤ ਕਰਕੇ ਸੋਚ ਵਿਚ ਤਬਦੀਲੀ ਲਿਆਉਣੀ ਚਾਹੀਦੀ ਸੀ। ਹੁਣ ਇਸ ਮਨਾਹੀ ਦੇ ਹੁਕਮਾਂ ਦੀ ਖੁੱਲ੍ਹਮ-ਖੁੱਲ੍ਹਾ ਉਲੰਘਣਾ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਦੀ ਮਜਬੂਰੀ ਨੂੰ ਵੇਖਦੀਆਂ ਸਰਕਾਰ ਵਲੋਂ ਵੀ ਢਿੱਲ ਲਿਆਂਦੀ ਜਾ ਰਹੀ ਹੈ। ਪੰਜਾਬ ਸਰਕਾਰ ਨੇ ਜੋ ਕੌਮੀ-ਗਰੀਨ ਟ੍ਰਬਿਊਨਲ ਕੋਲ ਪਟਿਆਲਾ ਜ਼ਿਲ੍ਹੇ ਦੇ ਕਲਰ ਮਾਜਰੀ ਪਿੰਡ ਦੇ ਕਿਸਾਨਾਂ ਨੂੰ ਪੇਸ਼ ਕੀਤਾ ਹੈ, ਉਨ੍ਹਾਂ ਨੂੰ ਤਾਂ ਸਰਕਾਰ ਵਲੋਂ ਮਸ਼ੀਨਰੀ ਦੇ ਕੇ ਪੂਰੀ ਸਹਾਇਤਾ ਉਪਲਬਧ ਕੀਤੀ ਗਈ ਹੈ। ਰਾਜ ਦੇ ਬਾਕੀ 12000 ਪਿੰਡਾਂ ਨੂੰ ਕੋਈ ਮਦਦ ਨਹੀਂ ਦਿੱਤੀ ਗਈ। ਕਿਸਾਨਾਂ ਨੂੰ ਤਾਂ ਐਸ. ਐਮ. ਐਸ. ਵਾਲੇ ਕੰਬਾਈਨ ਹਾਰਵੈਸਟਰ ਵੀ ਉਪਲਬਧ ਨਹੀਂ ਹੋਏ, ਹਾਲਾਂਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਐਲਾਨ ਕੀਤਾ ਗਿਆ ਸੀ ਕਿ ਕੋਈ ਕੰਬਾਈਨ ਹਾਰਵੈਸਟਰ ਸੁਪਰ ਐਸ. ਐਮ. ਐਸ. ਬਿਨਾਂ ਖੇਤਾਂ ਵਿਚ ਚੱਲਣ ਨਹੀਂ ਦਿੱਤੀ ਜਾਵੇਗੀ। ਸਟੇਟ ਐਵਾਰਡੀ ਕਾਲੇਕਾ ਦਾ ਕਹਿਣਾ ਹੈ ਕਿ ਖੇਤੀਬਾੜੀ ਵਿਭਾਗ ਕਿਸਾਨਾਂ 'ਤੇ ਕਾਰਵਾਈ ਕਰਨ ਲਈ ਤਾਂ ਤੁਰੰਤ ਖੇਤਾਂ ਵਿਚ ਪਹੁੰਚ ਜਾਂਦਾ ਹੈ। ਜਦੋਂ ਕਿ ਹੋਰ ਸ਼੍ਰੇਣੀਆਂ ਵਲੋਂ ਕੀਤੀ ਜਾ ਰਹੀ ਉਲੰਘਣਾ ਸਬੰਧੀ ਚੁੱਪ ਧਾਰ ਲੈਂਦਾ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕਲਰ ਮਾਜਰੀ ਪਿੰਡ ਨੂੰ ਮਾਡਲ ਪਿੰਡ ਦੇ ਤੌਰ 'ਤੇ ਪੇਸ਼ ਕੀਤਾ ਜਾ ਰਿਹਾ ਹੈ ਜਦੋਂ ਕਿ ਮਾਡਲ ਪਿੰਡ ਤਾਂ ਹੁੰਦਾ ਜੇ ਉੱਥੇ ਅੱਗ ਲਾਉਣ ਦੀ ਪ੍ਰਥਾ ਸਰਕਾਰੀ ਮਸ਼ੀਨਰੀ ਅਤੇ ਸਹਾਇਤਾ ਤੋਂ ਬਿਨਾਂ ਕਿਸਾਨਾਂ ਵਲੋਂ ਬੰਦ ਕੀਤੀ ਜਾਂਦੀ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਪਰਾਲੀ ਨੂੰ ਅੱਗ ਲਾਉਣਾ ਕਿਸਾਨਾਂ ਦਾ ਸ਼ੌਕ ਨਹੀਂ ਮਜਬੂਰੀ ਹੈ। ਉਹ ਜਾਣਦੇ ਹਨ ਕਿ ਇਸ ਨਾਲ ਜ਼ਮੀਨ ਦੇ ਜ਼ਰੂਰੀ ਤੱਤ ਤੇ ਮਿੱਤਰ ਕੀੜੇ ਨਾਸ਼ ਹੁੰਦੇ ਹਨ ਅਤੇ ਉਨ੍ਹਾਂ ਦੀ ਜ਼ਮੀਨ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੁੰਦੀ ਹੈ। ਉਹ ਇਹ ਵੀ ਜਾਣਦੇ ਹਨ ਕਿ ਧੂੰਆਂ ਉਨ੍ਹਾਂ ਦੇ ਫੇਫੜਿਆਂ ਨੂੰ ਵੀ ਹਾਨੀਕਾਰਕ ਹੈ ਪਰ ਉਹ ਕਰਨ ਕੀ? ਸਰਕਾਰ ਵਲੋਂ ਸਾਰੀ ਕਾਰਵਾਈ ਬਿਨਾਂ ਯੋਜਨਾਬੰਦੀ ਦੇ ਕੀਤੀ ਗਈ ਹੈ। ਕੇਂਦਰ ਸਰਕਾਰ ਤੋਂ ਜੋ ਕਿਸਾਨਾਂ ਨੂੰ ਸਹਾਇਤਾ ਦੇਣ ਲਈ ਪੰਜਾਬ ਸਰਕਾਰ ਨੇ 2000 ਕਰੋੜ ਰੁਪਏ ਦਾ ਪੈਕੇਜ ਮੰਗਿਆ ਸੀ, ਉਹ ਵੀ ਉਪਲਬਧ ਨਹੀਂ ਹੋਇਆ। ਸਰਕਾਰੀ ਖਜ਼ਾਨੇ ਵਿਚੋਂ ਕਿਸਾਨਾਂ ਨੂੰ ਮਸ਼ੀਨਰੀ ਤੇ ਮਾਲੀ ਸਹਾਇਤਾ ਦੇਣ ਲਈ ਪੰਜਾਬ ਸਰਕਾਰ ਕੋਲ ਕੋਈ ਸਾਧਨ ਨਹੀਂ ਸੀ। ਹਾੜ੍ਹੀ ਵਿਚ ਕਣਕ ਦੀ ਇਕੱਲੀ ਕਣਕ ਦੀ ਫ਼ਸਲ ਹੀ ਲਗਪਗ ਸਮੂਹ ਕਿਸਾਨਾਂ ਨੇ 35-36 ਲੱਖ ਹੈਕਟਅਰ 'ਤੇ ਬੀਜਣੀ ਹੈ। ਜੇ ਇਸ ਦੀ ਬਿਜਾਈ ਵਿਚ ਦੇਰ ਹੋ ਜਾਵੇ ਤਾਂ ਉਤਪਾਦਕਤਾ ਘਟਦੀ ਹੈ। ਪੰਜਾਬ ਵਲੋਂ ਕੇਂਦਰ ਕਣਕ ਭੰਡਾਰ ਵਿਚ ਸਭ ਰਾਜਾਂ ਨਾਲੋਂ ਵੱਧ 60 ਫ਼ੀਸਦੀ ਤੱਕ ਯੋਗਦਾਨ ਪਾਇਆ ਜਾ ਰਿਹਾ ਹੈ। ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਰਾਜ ਪ੍ਰਦੂਸ਼ਣ ਬੋਰਡ, ਪੰਜਾਬ ਖੇਤੀ ਯੂਨੀਵਰਸਿਟੀ ਤੇ ਹੋਰ ਸਾਰੇ ਸਬੰਧਤ ਵਿਭਾਗਾਂ ਦੇ ਉਪਰਾਲਿਆਂ ਉਪਰੰਤ ਵੀ ਪ੍ਰਦੂਸ਼ਣ ਦਾ ਨਾ ਘਟਣਾ ਨੁਕਸਦਾਰ ਯੋਜਨਾਬੰਦੀ ਦੀ ਗਵਾਹੀ ਭਰਦਾ ਹੈ। ਦੂਜੇ ਪਾਸੇ ਕਣਕ ਦੇ ਸਮਰਥਨ ਮੁੱਲ ਵਿਚ 110 ਰੁਪਏ ਪ੍ਰਤੀ ਕੁਇੰਟਲ ਦਾ ਕੀਤਾ ਵਾਧਾ ਵੀ ਕਾਸ਼ਤ ਦੇ ਵੱਧ ਰਹੇ ਖਰਚਿਆਂ ਦੀ ਪੂਰਤੀ ਨਹੀਂ ਕਰਦਾ।
ਸੋਧ : 24 ਅਕਤੂਬਰ ਦੇ ਇਸੇ ਕਾਲਮ 'ਚ 'ਕਿਸਾਨਾਂ ਦੀ ਦੀਵਾਲੀ ਫਿੱਕੀ ਰਹੀ, ਪ੍ਰੇਸ਼ਾਨੀਆਂ ਵਧੀਆਂ' ਲੇਖ ਵਿਚ ਪੰਜਾਬ ਖੇਤੀ ਯੂਨੀਵਰਸਿਟੀ ਦੇ ਚੌਲਾਂ ਦੇ ਸੀਨੀਅਰ ਬਰੀਡਰ ਦਾ ਨਾਂਅ ਡਾ: ਗੁਰਚਰਨ ਸਿੰੰਘ ਮਾਂਗਟ ਦੀ ਬਜਾਏ ਡਾ: ਗੁਰਜੀਤ ਸਿੰਘ ਮਾਂਗਟ ਪੜ੍ਹਿਆ ਜਾਏ।


ਖ਼ਬਰ ਸ਼ੇਅਰ ਕਰੋ

ਵਿਰਾਸਤੀ ਮੇਲੇ 'ਤੇ ਵਿਸ਼ੇਸ਼

ਪੰਜਾਬੀ ਸੱਭਿਆਚਾਰ ਦਾ ਦਰਪਣ ਛਰਾਹਾਂ ਦੀ ਛਿੰਝ

ਮੇਲੇ ਕਿਸੇ ਵੀ ਸੱਭਿਆਚਾਰ ਦਾ ਦਰਪਣ ਹੁੰਦੇ ਹਨ। ਜੇਕਰ ਕਿਸੇ ਖਿੱਤੇ ਦੀ ਰਹਿਣੀ-ਬਹਿਣੀ ਅਤੇ ਸੱਭਿਆਚਾਰ ਦੇ ਨੇੜਿਓਂ ਦਰਸ਼ਨ ਕਰਨੇ ਹੋਣ ਤਾਂ ਉੱਥੇ ਲਗਦੇ ਮੇਲਿਆਂ ਵਿਚੋਂ ਕੀਤੇ ਜਾ ਸਕਦੇ ਹਨ। ਹੁਸ਼ਿਆਰਪੁਰ ਜ਼ਿਲ੍ਹੇ ਦੀ ਤਹਿਸੀਲ ਗੜ੍ਹਸ਼ੰਕਰ ਤੋਂ ਚੜ੍ਹਦੇ ਪਾਸੇ ...

ਪੂਰੀ ਖ਼ਬਰ »

ਸਬਜ਼ੀਆਂ ਦੀ ਪੈਦਾਵਾਰ ਨਾਲ ਵੱਡੀ ਕਮਾਈ ਕਰਦੈ

ਕਾਮਰੇਡ ਕੇਸਰ ਸਿੰਘ

ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਬਲਾਕ ਖੇੜਾ ਨੇੜੇ ਪੈਂਦੇ ਪਿੰਡ ਰੰਧਾਵਾ ਦਾ ਵਸਨੀਕ ਕਾਮਰੇਡ ਕੇਸਰ ਸਿੰਘ ਰੰਧਾਵਾ ਆਪਣੀ ਮਿਹਨਤ ਸਦਕਾ ਸਬਜ਼ੀਆਂ ਦੀ ਕਾਸ਼ਤ ਕਰਕੇ ਵਧੀਆ ਕਮਾਈ ਕਰ ਰਿਹਾ ਹੈ। ਇਸ ਨੂੰ ਆਪਣੇ ਵਿਰਸੇ ਵਿਚੋਂ ਸਿਰਫ ਪੌਣਾ ਏਕੜ ਜ਼ਮੀਨ ਮਿਲੀ ਹੈ। ਇਹ ...

ਪੂਰੀ ਖ਼ਬਰ »

ਵਿਰਸਾ

ਚਿੜੀਆਂ ਘੁੱਗੀਆਂ ਮੋਰ ਗਟਾਰਾਂ ਹੋ ਅਲੋਪ ਗਈਆਂ, ਵਿਚ ਅਸਮਾਨੀ ਨਾ ਹੀ ਦਿਸਣ ਕੂੰਜਾਂ ਦੀਆਂ ਡਾਰਾਂ। ਇੱਲਾਂ ਗਿਰਝਾਂ ਜੋ ਸਮੇਟਦੀਆਂ ਸੀ ਗੰਦਗੀ ਨੂੰ, ਵਾਸਾ ਕਰ ਲਿਆ ਜਾਪੇ ਉਨ੍ਹਾਂ ਵਿਚ ਪਹਾੜਾਂ। ਗਾਨੀਵਾਲੇ ਤੋਤੇ ਸੁਪਨਾ ਹੋਏ ਲੋਕੋ ਓਏ, ਬਣਾਏ ਰੈਣ ਬਸੇਰੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX