ਤਾਜਾ ਖ਼ਬਰਾਂ


ਆਈ.ਪੀ.ਐੱਲ 2019 : ਕੋਲਕਾਤਾ ਨੇ ਰਾਜਸਥਾਨ ਨੂੰ 176 ਦੌੜਾਂ ਦਾ ਦਿੱਤਾ ਟੀਚਾ
. . .  23 minutes ago
ਟਰੱਕ ਡਰਾਈਵਰ ਵੱਲੋਂ ਖ਼ੁਦਕੁਸ਼ੀ
. . .  about 1 hour ago
ਅਜੀਤਵਾਲ, 25 ਅਪ੍ਰੈਲ (ਸ਼ਮਸ਼ੇਰ ਸਿੰਘ ਗਾਲ਼ਿਬ) - ਮੋਗਾ ਬਲਾਕ ਦੇ ਪਿੰਡ ਮਟਵਾਣੀ ਵਿਖੇ ਇੱਕ ਟਰੱਕ ਡਰਾਈਵਰ ਨੇ ਸੜਕ 'ਤੇ ਪੈਂਦੇ ਰਜਵਾਹੇ 'ਤੇ ਦਰਖਤ ਨਾਲ ਫਾਹਾ ਲੈ ਕੇ ਆਪਣੀ ਜੀਵਨ...
ਆਈ.ਪੀ.ਐੱਲ 2019 : ਟਾਸ ਜਿੱਤ ਕੇ ਰਾਜਸਥਾਨ ਵੱਲੋਂ ਕੋਲਕਾਤਾ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  about 2 hours ago
ਕਰਜ਼ੇ ਕਾਰਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  about 3 hours ago
ਫ਼ਤਿਹਗੜ੍ਹ ਸਾਹਿਬ, 25 ਅਪ੍ਰੈਲ (ਅਰੁਣ ਅਹੂਜਾ) - ਨਜ਼ਦੀਕੀ ਪਿੰਡ ਪੱਤੋ ਵਿਖੇ ਇਕ ਬਜ਼ੁਰਗ ਕਿਸਾਨ ਵੱਲੋਂ ਕਰਜ਼ੇ ਕਾਰਨ ਜ਼ਹਿਰੀਲੀ ਚੀਜ਼ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ...
ਪਟਿਆਲਾ ਜੇਲ੍ਹ ਦੇ 4 ਅਧਿਕਾਰੀ ਮੁਅੱਤਲ
. . .  about 3 hours ago
ਚੰਡੀਗੜ੍ਹ, 25 ਅਪ੍ਰੈਲ - ਜੇਲ੍ਹ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਦੇ ਹੁਕਮਾਂ 'ਤੇ ਜੇਲ੍ਹ ਨਿਯਮਾਂ ਦੀ ਉਲੰਘਣਾ ਕਰਨ 'ਤੇ ਪਟਿਆਲਾ ਜੇਲ੍ਹ ਦੇ 4 ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ...
27 ਅਤੇ 28 ਨੂੰ ਨਹੀ ਲਏ ਜਾਣਗੇ ਨਾਮਜ਼ਦਗੀ ਪੱਤਰ - ਸੀ.ਈ.ਓ ਡਾ. ਰਾਜੂ
. . .  43 minutes ago
ਚੰਡੀਗੜ੍ਹ, 25 ਅਪ੍ਰੈਲ - ਮੁੱਖ ਚੋਣ ਅਧਿਕਾਰੀ ਪੰਜਾਬ ਡਾ. ਐੱਸ ਕਰੁਣਾ ਰਾਜੂ ਨੇ ਦੱਸਿਆ ਕਿ 27 ਅਤੇ 28 ਅਪ੍ਰੈਲ ਨੂੰ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਨਹੀ ਕਰਵਾਏ ਜਾ ਸਕਣਗੇ। ਉਨ੍ਹਾਂ ਦੱਸਿਆ ਕਿ 27 ਅਪ੍ਰੈਲ ਜੋ ਕਿ ਮਹੀਨੇ ਦਾ ਚੌਥਾ ਸ਼ਨੀਵਾਰ...
ਸਾਬਕਾ ਫੌਜ ਮੁਖੀ ਜਨਰਲ ਦਲਬੀਰ ਸਿੰਘ ਸੁਹਾਗ ਸੈਸ਼ੇਲਸ ਗਣਰਾਜ 'ਚ ਭਾਰਤ ਦੇ ਹਾਈ ਕਮਿਸ਼ਨਰ ਨਿਯੁਕਤ
. . .  about 3 hours ago
ਨਵੀਂ ਦਿੱਲੀ, 25 ਅਪ੍ਰੈਲ - ਸਾਬਕਾ ਫੌਜ ਮੁਖੀ ਜਨਰਲ ਦਲਬੀਰ ਸਿੰਘ ਸੁਹਾਗ ਨੂੰ ਸੈਸ਼ੇਲਸ ਗਣਰਾਜ 'ਚ ਭਾਰਤ ਦਾ ਹਾਈ ਕਮਿਸ਼ਨਰ ਨਿਯੁਕਤ ਕੀਤਾ ਗਿਆ...
ਪ੍ਰਧਾਨ ਮੰਤਰੀ ਵੱਲੋਂ ਵਾਰਾਨਸੀ 'ਚ ਕੱਢਿਆ ਗਿਆ ਰੋਡ ਸ਼ੋਅ
. . .  about 3 hours ago
ਵਾਰਾਨਸੀ, 25 ਅਪ੍ਰੈਲ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਉੱਤਰ ਪ੍ਰਦੇਸ਼ ਦੇ ਵਾਰਾਨਸੀ 'ਚ ਰੋਡ ਸ਼ੋਅ ਕੱਢਿਆ ਗਿਆ। ਉਨ੍ਹਾਂ ਨਾਲ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ...
1993 ਮੁੰਬਈ ਬੰਬ ਧਮਾਕਿਆਂ ਦੇ ਦੋਸ਼ੀ ਅਬਦੁਲ ਗਨੀ ਤੁਰਕ ਦੀ ਮੌਤ
. . .  about 4 hours ago
ਨਾਗਪੁਰ, 25 ਅਪ੍ਰੈਲ - 1993 ਦੇ ਮੁੰਬਈ ਬੰਬ ਧਮਾਕਿਆਂ ਦੇ ਦੋਸ਼ੀ ਅਬਦੁਲ ਗਨੀ ਤੁਰਕ ਦੀ ਨਾਗਪੁਰ ਦੇ ਹਸਪਤਾਲ 'ਚ ਮੌਤ ਹੋ ਗਈ। ਉਹ ਨਾਗਪੁਰ ਸੈਂਟਰਲ ਜੇਲ੍ਹ 'ਚ ਬੰਦ...
ਬਿਜਲੀ ਦੀਆਂ ਤਾਰਾਂ 'ਚੋਂ ਨਿਕਲੀਆਂ ਚੰਗਿਆੜੀਆਂ ਕਾਰਨ ਕਣਕ ਨੂੰ ਲੱਗੀ ਅੱਗ
. . .  about 4 hours ago
ਮਮਦੋਟ, 25 ਅਪ੍ਰੈਲ (ਸੁਖਦੇਵ ਸਿੰਘ ਸੰਗਮ) - ਮਮਦੋਟ ਬਲਾਕ ਦੇ ਪਿੰਡ ਸਦਰਦੀਨ ਵਾਲਾ ਵਿਖੇ ਬਿਜਲੀ ਦੀਆਂ ਤਾਰਾਂ ਚੋਂ ਨਿਕਲੀਆਂ ਚੰਗਿਆੜੀਆਂ ਕਾਰਨ ਇਕ ਕਿਸਾਨ ਦੀ ਤਿੰਨ ਏਕੜ ਕਣਕ ਸੜ ਜਾਣ ਦੀ ਮੰਦਭਾਗੀ ਖ਼ਬਰ ਮਿਲੀ ਹੈ। ਇਕੱਤਰ ਜਾਣਕਾਰੀ ਅਨੁਸਾਰ ....
ਪੀ.ਡੀ.ਏ ਅਤੇ ਸੀ.ਪੀ.ਆਈ ਦੀ ਸਾਂਝੀ ਉਮੀਦਵਾਰ ਦਵਿੰਦਰ ਕੌਰ ਨੇ ਦਾਖਲ ਕਰਵਾਏ ਨਾਮਜ਼ਦਗੀ ਪੱਤਰ
. . .  about 4 hours ago
ਅੰਮ੍ਰਿਤਸਰ, 25 ਅਪ੍ਰੈਲ- ਲੋਕ ਸਭਾ ਚੋਣਾਂ 'ਚ ਅੰਮ੍ਰਿਤਸਰ ਤੋਂ ਪੰਜਾਬ ਡੈਮੋਕਰੈਟਿਕ ਪਾਰਟੀ(ਪੀ.ਡੀ.ਏ) ਅਤੇ ਸੀ.ਪੀ.ਆਈ. ਦੀ ਸਾਂਝੀ ਸੀਟ ਤੋਂ ਉਮੀਦਵਾਰ ਦਵਿੰਦਰ ਕੌਰ ਨੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਹਨ। ਇਸ ਮੌਕੇ ਸੁਖਪਾਲ ਖਹਿਰਾ ਸਮੇਤ ਹੋਰ ਆਗੂ ਮੌਜੂਦ ....
ਵਾਰਾਨਸੀ 'ਚ ਪ੍ਰਧਾਨ ਮੰਤਰੀ ਮੋਦੀ ਦਾ ਰੋਡ ਸ਼ੋਅ ਸ਼ੁਰੂ
. . .  about 4 hours ago
ਲਖਨਊ, 25 ਅਪ੍ਰੈਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉੱਤਰ ਪ੍ਰਦੇਸ਼ ਦੇ ਵਾਰਾਨਸੀ 'ਚ ਰੋਡ ਸ਼ੋਅ ਕਰ ਰਹੇ ਹਨ। ਇਸ ਮੌਕੇ ਲੋਕਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲ ਰਿਹਾ ਹੈ। ਰੋਡ ਸ਼ੋਅ ਤੋਂ ਬਾਅਦ ਮੋਦੀ ਗੰਗਾ ਆਰਤੀ 'ਚ ਸ਼ਾਮਲ.....
ਪਾਦਰੀ ਐਂਥਨੀ ਦੇ ਪੈਸੇ ਗੁੰਮ ਹੋਣ ਦੇ ਮਾਮਲੇ 'ਚ ਅਦਾਲਤ ਨੇ ਥਾਣੇਦਾਰ ਨੂੰ ਰਿਮਾਂਡ 'ਤੇ ਭੇਜਿਆ
. . .  about 4 hours ago
ਐੱਸ.ਏ.ਐੱਸ. ਨਗਰ, 25 ਅਪ੍ਰੈਲ (ਜਸਬੀਰ ਸਿੰਘ ਜੱਸੀ)- ਪਾਦਰੀ ਐਂਥਨੀ ਦੇ 6 ਕਰੋੜ 65 ਲੱਖ ਰੁਪਏ ਗੁੰਮ ਹੋਣ ਦੇ ਮਾਮਲੇ 'ਚ ਥਾਣਾ ਸਟੇਟ ਕ੍ਰਾਈਮ ਸੈਲ ਵੱਲੋਂ ਗ੍ਰਿਫ਼ਤਾਰ ਥਾਣੇਦਾਰ ਦਿਲਬਾਗ ਸਿੰਘ ਨੂੰ ਅਦਾਲਤ 'ਚ ਪੇਸ਼ ਕੀਤਾ
ਆਂਗਣਵਾੜੀ ਮੁਲਾਜ਼ਮ ਯੂਨੀਅਨ 1 ਮਈ ਨੂੰ ਆਰੰਭ ਕਰੇਗੀ ਤਿੱਖਾ ਸੰਘਰਸ਼ - ਗੁਰਮੀਤ ਕੌਰ
. . .  about 5 hours ago
ਜੈਤੋ, 25 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਕੋਟਕਪੂਰਾ-02 ਦੀ ਪ੍ਰਧਾਨ ਗੁਰਮੀਤ ਕੌਰ ਦਬੜੀਖਾਨਾ ਨੇ ਦੱਸਿਆ ਹੈ ਕਿ ਜਥੇਬੰਦੀ ਵੱਲੋਂ ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਦੇ ....
19 ਮਈ ਤੋਂ ਪਹਿਲਾਂ ਰਿਲੀਜ਼ ਨਹੀਂ ਹੋਣੀ ਚਾਹੀਦੀ ਫ਼ਿਲਮ 'ਪੀ.ਐਮ. ਨਰਿੰਦਰ ਮੋਦੀ' - ਚੋਣ ਕਮਿਸ਼ਨ
. . .  about 5 hours ago
ਨਵੀਂ ਦਿੱਲੀ, 25 ਅਪ੍ਰੈਲ- ਚੋਣ ਕਮਿਸ਼ਨ ਦਾ ਮੰਨਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜ਼ਿੰਦਗੀ 'ਤੇ ਬਣੀ ਫ਼ਿਲਮ 'ਪੀ.ਐਮ. ਨਰਿੰਦਰ ਮੋਦੀ' ਨੂੰ 19 ਮਈ ਤੋਂ ਪਹਿਲਾਂ ਰਿਲੀਜ਼ ਨਹੀਂ ਕੀਤਾ ਜਾਣਾ ....
ਡੀ.ਸੀ. ਵੱਲੋਂ ਔਜਲਾ ਦੇ ਹੱਕ 'ਚ ਵਿਸ਼ਾਲ ਰੈਲੀਆਂ
. . .  about 5 hours ago
ਮੁਕੇਰੀਆਂ : ਅੱਗ ਲੱਗਣ ਕਾਰਨ ਪੰਜ ਏਕੜ ਕਣਕ ਸੜ ਕੇ ਹੋਈ ਸੁਆਹ
. . .  about 5 hours ago
ਮੁੱਖ ਮੰਤਰੀ ਦੀ ਫੇਰੀ ਨੂੰ ਲੈ ਕੇ ਸ਼ਹਿਰ 'ਚ ਆਵਾਜਾਈ ਹੋਈ ਪ੍ਰਭਾਵਿਤ
. . .  about 5 hours ago
ਮਨਜੀਤ ਸਿੰਘ ਜੀ.ਕੇ. ਤੇ ਹੋਰਨਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲੇ 'ਤੇ 4 ਮਈ ਨੂੰ ਹੋਵੇਗੀ ਸੁਣਵਾਈ
. . .  about 6 hours ago
ਕੈਪਟਨ ਦੀ ਚੋਣ ਕਮਿਸ਼ਨ ਨੂੰ ਕਰਾਂਗਾ ਸ਼ਿਕਾਇਤ : ਡਾ ਗਾਂਧੀ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਕੱਤਕ ਸੰਮਤ 549
ਵਿਚਾਰ ਪ੍ਰਵਾਹ: ਕਿਸੇ ਸਮਾਜ ਦੀ ਨੈਤਿਕਤਾ ਦੀ ਪਛਾਣ ਇਸ ਗੱਲ ਤੋਂ ਹੁੰਦੀ ਹੈ ਕਿ ਉਹ ਸਮਾਜ ਆਪਣੇ ਬੱਚਿਆਂ ਲਈ ਕੀ-ਕੁਝ ਕਰਦਾ ਹੈ। -ਬੋਨ ਹੋਫਰ

ਕਪੂਰਥਲਾ / ਫਗਵਾੜਾ

ਬਾਲ ਮਜ਼ਦੂਰੀ ਕਰਵਾਉਣਾ ਕਾਨੂੰਨੀ ਜੁਰਮ-ਮੁਹੰਮਦ ਤਇਅਬ

ਕਪੂਰਥਲਾ, 13 ਨਵੰਬਰ (ਅਮਰਜੀਤ ਕੋਮਲ)-14 ਸਾਲ ਤੋਂ ਘੱਟ ਉਮਰ ਦੇ ਕਿਸੇ ਵੀ ਬੱਚੇ ਤੋਂ ਮਜ਼ਦੂਰੀ ਨਹੀਂ ਕਰਵਾਈ ਜਾ ਸਕਦੀ ਤੇ ਇਸ ਸਬੰਧੀ ਬਾਲ ਮਜ਼ਦੂਰੀ ਰੋਕੂ ਕਾਨੂੰਨ 1986 ਦੀ ਧਾਰਾ 16 ਤਹਿਤ ਕੋਈ ਵੀ ਵਿਅਕਤੀ ਬਾਲ ਮਜ਼ਦੂਰੀ ਕਰਵਾਉਣ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾ ...

ਪੂਰੀ ਖ਼ਬਰ »

ਆਪਣੇ ਬੱਚਿਆਂ ਦੇ ਅਨੰਦ ਕਾਰਜ ਗੁਰਮਰਿਆਦਾ ਅਨੁਸਾਰ ਕਰਨ 'ਤੇ ਹੀ ਦਾਜ ਦੀ ਲਾਹਨਤ ਸਮਾਜ 'ਚੋਂ ਖ਼ਤਮ ਹੋਵੇਗੀ-ਬੀਬੀ ਜਗੀਰ ਕੌਰ

ਸੁਭਾਨਪੁਰ, 13 ਨਵੰਬਰ (ਸਤਨਾਮ ਸਿੰਘ)-ਜਿੱਥੇ ਅੱਜ ਦੇ ਯੁੱਗ 'ਚ ਕਈ ਸਵਾਰਥੀ ਮਾਂ-ਬਾਪ ਪੁੱਤਰਾਂ ਦੀ ਲਾਲਸਾ ਰੱਖ ਕੇ ਧੀਆਂ ਨੂੰ ਗਰਭ 'ਚ ਹੀ ਕਤਲ ਕਰ ਦਿੰਦੇ ਹਨ ਤੇ ਆਪਣੇ ਪੁੱਤਰਾਂ ਦੇ ਵਿਆਹ ਮੌਕੇ ਦਹੇਜ 'ਚ ਕਾਰਾਂ ਤੋਂ ਇਲਾਵਾ ਵੱਡੇ-ਵੱਡੇ ਪੈਲੇਸਾਂ 'ਚ ਵਿਆਹ ਕਰਕੇ ...

ਪੂਰੀ ਖ਼ਬਰ »

ਆਦਮਪੁਰ ਏਅਰਪੋਰਟ ਦਾ ਨਾਂਅ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦੇ ਨਾਂਅ 'ਤੇ ਰੱਖਣ ਦੀ ਮੰਗ

ਫਗਵਾੜਾ, 13 ਨਵੰਬਰ (ਤਰਨਜੀਤ ਸਿੰਘ ਕਿੰਨੜਾ)-ਸ਼੍ਰੋਮਣੀ ਸ੍ਰੀ ਵਿਸ਼ਵਕਰਮਾ ਮੰਦਰ ਫਗਵਾੜਾ ਵਿਖੇ ਸ੍ਰੀ ਵਿਸ਼ਵਕਰਮਾ ਧੀਮਾਨ ਸਭਾ ਰਜਿ. ਦੇ ਪ੍ਰਧਾਨ ਬਲਵੰਤ ਰਾਏ ਧੀਮਾਨ ਦੀ ਪ੍ਰਧਾਨਗੀ ਹੇਠ ਇਕ ਮੀਟਿੰਗ ਹੋਈ ਜਿਸ ਵਿਚ ਸਰਬਸੰਮਤੀ ਨਾਲ ਮਤਾ ਪਾਸ ਕਰਦੇ ਹੋਏ ਆਦਮਪੁਰ ...

ਪੂਰੀ ਖ਼ਬਰ »

ਅੰਗਰੇਜ਼ਾਂ ਦੇ ਸਮੇਂ ਬਣੀ ਤੰਗ ਪੁਲੀ ਕਿਸੇ ਵੱਡੇ ਹਾਦਸੇ ਦੀ ਉਡੀਕ ਵਿਚ!

ਢਿਲਵਾਂ, 13 ਨਵੰਬਰ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)–ਢਿਲਵਾਂ ਤੋਂ ਬੱਸ ਸਟੈਂਡ ਨੂੰ ਜਾਂਦਿਆਂ ਰੇਲਵੇ ਕਰਾਸਿੰਗ ਫਾਟਕ ਤੋਂ ਪਹਿਲਾਂ ਧਾਰਮਿਕ ਅਸਥਾਨ ਦੇ ਨਜ਼ਦੀਕ ਪੁਲੀ ਕਾਫ਼ੀ ਪੁਰਾਣੀ ਅਤੇ ਤੰਗ ਹੈ | ਇਲਾਕੇ ਦੇ ਪੁਰਾਣੇ ਬਜ਼ੁਰਗਾਂ ਅਨੁਸਾਰ ਉਕਤ ਪੁਲੀ ...

ਪੂਰੀ ਖ਼ਬਰ »

ਨੌਸਰਬਾਜ਼ ਔਰਤ ਦੀਆਂ ਵਾਲੀਆਂ ਲੈ ਕੇ ਹੋਏ ਫ਼ਰਾਰ

ਕਪੂਰਥਲਾ, 13 ਨਵੰਬਰ (ਸਡਾਨਾ)-ਸਥਾਨਕ ਗੋਲਡਨ ਐਵਿਨਿਊ ਵਿਖੇ ਨੌਸਰਬਾਜ਼ ਬਜ਼ੁਰਗ ਮਹਿਲਾ ਨੂੰ ਗੱਲਾਂ ਦੇ ਝਾਂਸੇ ਵਿਚ ਲਿਆ ਕੇ ਉਸ ਦੀਆਂ ਵਾਲੀਆ ਲੈ ਕੇ ਫ਼ਰਾਰ ਹੋ ਗਿਆ, ਜਦੋਂ ਉਕਤ ਔਰਤ ਨੇ ਸੁਰਤ ਸੰਭਾਲ ਕੇ ਦੇਖਿਆ ਤਾਂ ਉਸ ਦੀਆਂ ਵਾਲੀਆਂ ਗ਼ਾਇਬ ਸਨ | ਜਿਸ ਸਬੰਧੀ ...

ਪੂਰੀ ਖ਼ਬਰ »

ਨੰਗਲ ਲੁਬਾਣਾ ਦੇ ਅਨੇਕਾਂ ਨੌਜਵਾਨ ਅਕਾਲੀ ਦਲ ਅੰਮਿ੍ਤਸਰ (ਮਾਨ) ਵਿਚ ਸ਼ਾਮਿਲ

ਬੇਗੋਵਾਲ, 13 ਨਵੰਬਰ (ਸੁਖਜਿੰਦਰ ਸਿੰਘ)-ਬੀਤੇ ਦਿਨ ਨੇੜਲੇ ਪਿੰਡ ਨੰਗਲ ਲੁਬਾਣਾ ਦੇ ਅਨੇਕਾਂ ਨੌਜਵਾਨਾਂ ਨੇ ਆਪਣੀਆਂ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ (ਮਾਨ) ਦੇ ਕਾਰਜਕਾਰੀ ਮੈਂਬਰ ਰਜਿੰਦਰ ਸਿੰਘ ਫ਼ੌਜੀ ਦੀ ਅਗਵਾਈ ਹੇਠ ਮਾਨ ਦਲ ...

ਪੂਰੀ ਖ਼ਬਰ »

ਨਡਾਲਾ ਕਾਲਜ ਦਾ 47ਵਾਂ ਸਾਲਾਨਾ ਖੇਡ ਸਮਾਗਮ ਸਮਾਪਤ

ਨਡਾਲਾ, 13 ਨਵੰਬਰ (ਮਨਜਿੰਦਰ ਸਿੰਘ ਮਾਨ)-ਸਥਾਨਕ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਵਿਖੇ ਬੀਤੇ ਦਿਨੀਂ ਕਾਲਜ ਅਤੇ ਕਾਲਜੀਏਟ ਸਕੂਲ ਵੱਲੋਂ ਸਾਂਝੇ ਤੌਰ 'ਤੇ ਕਾਲਜ ਦਾ 47ਵਾਂ ਸਾਲਾਨਾ ਖੇਡ ਸਮਾਗਮ ਕਰਵਾਇਆ ਗਿਆ ਜਿਸ ਦਾ ਉਦਘਾਟਨ ਕਾਲਜੀਏਟ ਸਕੂਲ ਦੇ ਪੁਰਾਣੇ ਵਿਦਿਆਰਥੀ ਅਤੇ ਉੱਘੇ ਪਾਵਰ ਲਿਫਟਰ ਜਸਪ੍ਰੀਤ ਸਿੰਘ ਗੁਰਾਇਆ, ਜਨਰਲ ਸਕੱਤਰ, ਪੰਜਾਬ ਪਾਵਰ ਲਿਫ਼ਟਿੰਗ ਐਸੋਸੀਏਸ਼ਨ ਨੇ ਕੀਤਾ | ਸਮਾਗਮ ਦੀ ਪ੍ਰਧਾਨਗੀ ਨੰਬਰਦਾਰ ਦਲਜਿੰਦਰ ਸਿੰਘ ਨਡਾਲਾ ਨੇ ਕੀਤੀ | ਖਿਡਾਰੀਆਂ ਦੇ ਮਾਰਚ ਪਾਸਟ ਤੋਂ ਬਾਅਦ ਖਿਡਾਰੀਆਂ ਨੂੰ ਖੇਡ ਦੀ ਭਾਵਨਾ ਨਾਲ ਖੇਡਣ ਦੀ ਸਹੁੰ ਚੁਕਾਈ ਗਈ | ਜਸਪ੍ਰੀਤ ਸਿੰਘ ਗੁਰਾਇਆ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਸਰਗਰਮੀ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ | ਇਸ ਮੌਕੇ 'ਤੇ ਵਿਸ਼ੇਸ਼ ਮਹਿਮਾਨ ਮੋਹਨ ਸਿੰਘ ਡਾਲਾ ਨੇ ਆਪਣੇ ਸੰਬੋਧਨ ਵਿਚ ਖਿਡਾਰੀਆਂ ਨੂੰ ਅਨੁਸ਼ਾਸਨ ਵਿਚ ਰਹਿ ਕੇ ਖੇਡਣ ਅਤੇ ਨਸ਼ਿਆਂ ਤੋਂ ਬਚਣ ਲਈ ਪ੍ਰੇਰਿਤ ਕੀਤਾ | ਇਸ ਸਮੇਂ ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਲਈ ਕਾਲਜ ਪ੍ਰਬੰਧਕੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੰਤ ਤਰਲੋਕ ਸਿੰਘ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਸਮਾਗਮ ਦੀ ਪ੍ਰਧਾਨਗੀ ਕਰ ਰਹੇ ਨੰਬਰਦਾਰ ਦਲਜਿੰਦਰ ਸਿੰਘ ਨਡਾਲਾ ਨੇ ਇੱਕੀ ਹਜ਼ਾਰ ਰੁਪਏ, ਸਮਾਗਮ ਦੇ ਮੁੱਖ ਮਹਿਮਾਨ ਜਸਪ੍ਰੀਤ ਸਿੰਘ ਗੁਰਾਇਆ ਅਤੇ ਮੋਹਨ ਸਿੰਘ ਡਾਲਾ ਨੇ ਵੀਹ ਹਜ਼ਾਰ ਰੁਪਏ ਅਤੇ ਗੁਰਦਿਆਲ ਸਿੰਘ ਡਾਲਾ ਨੇ ਸਹਾਇਤਾ ਰਾਸ਼ੀ ਕਾਲਜ ਨੂੰ ਦਾਨ ਵਜੋਂ ਦਿੱਤੀ | ਇਸ ਮੌਕੇ 'ਤੇ ਕਾਲਜ ਪਿ੍ੰਸੀਪਲ ਡਾ. ਕੁਲਵੰਤ ਸਿੰਘ ਫ਼ੁਲ ਨੇ ਆਏ ਹੋਏ ਮਹਿਮਾਨਾਂ ਅਤੇ ਸਾਰੇ ਪਤਵੰਤੇ ਸੱਜਣਾਂ ਨੂੰ ਜੀ ਆਇਆਂ ਆਖਦਿਆਂ ਕਾਲਜ ਵਿਚ ਚੱਲ ਰਹੀਆਂ ਖੇਡ ਸਰਗਰਮੀਆਂ ਦੀ ਜਾਣਕਾਰੀ ਦਿੱਤੀ | ਖੇਡ ਸਮਾਗਮ ਵਿਚ ਕਾਲਜ ਵਿਦਿਆਰਥੀ ਗਨੇਸ਼ ਬੀ.ਕਾਮ. ਸਮੈਸਟਰ ਤੀਜਾ ਨੂੰ ਬੈੱਸਟ ਐਥਲੀਟ (ਲੜਕੇ) ਅਤੇ ਵਿਦਿਆਰਥਣ ਪ੍ਰੀਤੀ ਬੀ.ਏ. ਸਮੈਸਟਰ ਪੰਜਵਾਂ ਨੂੰ ਬੈੱਸਟ ਅਥਲੀਟ (ਲੜਕੀ) ਐਲਾਨਿਆ ਗਿਆ ਜਦਕਿ ਕਾਲਜੀਏਟ ਸਕੂਲ ਵਿਚੋਂ ਆਕਾਸ਼ਦੀਪ ਸਿੰਘ +2 ਕਾਮਰਸ ਅਤੇ ਤਰਨਜੀਤ ਸਿੰਘ +2 ਕਾਮਰਸ ਨੂੰ ਸਾਂਝੇ ਤੌਰ ਤੇ ਬੈੱਸਟ ਅਥਲੀਟ (ਲੜਕੇ) ਅਤੇ ਵਿਦਿਆਰਥਣ ਸਿਮਰਨਪ੍ਰੀਤ ਕੌਰ +2 ਕਾਮਰਸ ਨੂੰ ਬੈੱਸਟ ਅਥਲੀਟ (ਲੜਕੀ) ਘੋਸ਼ਿਤ ਕੀਤਾ ਗਿਆ | ਸਮਾਗਮ ਦੇ ਅਖੀਰ ਵਿਚ ਕਾਲਜ ਪ੍ਰਬੰਧਕੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੰਤ ਤਰਲੋਕ ਸਿੰਘ ਨੇ ਆਏ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ | ਇਸ ਅਵਸਰ 'ਤੇ. ਗੁਰਦਿਆਲ ਸਿੰਘ ਡਾਲਾ, ਦਲਵੀਰ ਕੌਰ ਮਾਨ ਪਿ੍ੰਸੀਪਲ ਕਰਮਸਰ ਪਬਲਿਕ ਸਕੂਲ, ਜਗਜੀਤ ਸਿੰਘ ਸੋਢੀ, ਇੰਦਰਪਾਲ ਸਿੰਘ ਸੋਢੀ, ਫੁੰਮਣ ਸਿੰਘ, ਮੇਘ ਰਾਜ ਬੇਗੋਵਾਲ, ਪ੍ਰੋ. ਨਵਪ੍ਰੀਤ ਕੌਰ, ਡਾ. ਰਣਜੀਤ ਕੌਰ, ਪ੍ਰੋ. ਨਿਰਮਲ, ਡਾ. ਮਲਕੀਤ ਸਿੰਘ, ਪ੍ਰੋ. ਸਰਬਜੀਤ ਸਿੰਘ ਕੋਆਰਡੀਨੇਟਰ ਕਾਲਜੀਏਟ ਸਕੂਲ, ਦਫ਼ਤਰ ਨਿਗਰਾਨ ਸੁਰਜੀਤ ਸਿੰਘ ਸਮੇਤ ਕਾਲਜ ਅਤੇ ਕਾਲਜੀਏਟ ਸਕੂਲ ਦਾ ਸਮੁੱਚਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ | ਪਿ੍ੰਸੀਪਲ ਡਾ. ਕੁਲਵੰਤ ਸਿੰਘ ਫ਼ੁਲ ਦੀ ਅਗਵਾਈ ਹੇਠ ਪ੍ਰੋ. ਸੰਦੀਪ ਸਿੰਘ ਡੀ.ਪੀ.ਈ. ਕਾਲਜ ਅਤੇ ਸੁਰਿੰਦਰ ਸਿੰਘ ਡੀ.ਪੀ.ਈ. ਸਕੂਲ ਦੀ ਨਿਗਰਾਨੀ ਹੇਠ ਕਰਵਾਏ ਗਏ ਖੇਡ ਸਮਾਰੋਹ ਦੌਰਾਨ ਸਟੇਜ ਦਾ ਸੰਚਾਲਨ ਪ੍ਰੋ. ਜਗਬੀਰ ਸਿੰਘ ਭੁੱਲਰ ਅਤੇ ਪ੍ਰੋ. ਸਰਬਜੀਤ ਸਿੰਘ ਨੇ ਕੀਤਾ |


ਖ਼ਬਰ ਸ਼ੇਅਰ ਕਰੋ

ਰਾਮਗੜ੍ਹੀਆ ਕਾਲਜ ਦੇ ਵਿਦਿਆਰਥੀ ਨੈਸ਼ਨਲ ਅਚੀਵਮੈਂਟ ਸਰਵੇ-2017 ਦਾ ਹਿੱਸਾ ਬਣੇ

ਫਗਵਾੜਾ, 13 ਨਵੰਬਰ (ਤਰਨਜੀਤ ਸਿੰਘ ਕਿੰਨੜਾ)-ਰਾਮਗੜ੍ਹੀਆ ਕਾਲਜ ਆਫ ਐਜੂਕੇਸ਼ਨ ਫਗਵਾੜਾ ਦੇ ਵਿਦਿਆਰਥੀਆਂ ਨੇ ਨੈਸ਼ਨਲ ਕੌਾਸਲ ਆਫ ਐਜੂਕੇਸ਼ਨਲ ਰਿਸਰਚ ਐਾਡ ਟਰੇਨਿੰਗ ਵੱਲੋਂ ਕਰਵਾਏ ਗਏ ਨੈਸ਼ਨਲ ਅਚੀਵਮੈਂਟ ਸਰਵੇ-2017 ਵਿਚ ਭਾਗ ਲਿਆ | ਇਸ ਪ੍ਰੋਗਰਾਮ ਦÏਰਾਨ ਬੀ.ਐਡ. ...

ਪੂਰੀ ਖ਼ਬਰ »

ਫੌਜ ਦੇ ਅਸਲ੍ਹਾ ਭੰਡਾਰ ਨੇੜੇ ਅੱਗ ਲਗਾਉਣ 'ਤੇ ਪਾਬੰਦੀ

ਕਪੂਰਥਲਾ, 13 ਨਵੰਬਰ (ਅ.ਬ.)-ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਮੁਹੰਮਦ ਤਇਅਬ ਨੇ ਧਾਰਾ 144 ਤਹਿਤ ਹੁਕਮ ਜਾਰੀ ਕਰਕੇ ਜ਼ਿਲ੍ਹੇ ਦੇ ਪਿੰਡ ਬੂਧੋਪੁੰਦਰ ਵਿਖੇ ਫੌਜ ਵਲੋਂ ਬਣਾਏ ਗਏ ਅਸਲਾ ਭੰਡਾਰ ਦੇ 1200 ਮੀਟਰ ਦੇ ਘੇਰੇ ਵਿਚ ਫ਼ਸਲਾਂ ਦੀ ਰਹਿੰਦ ਖੂੰਹਦ ਤੇ ਕੂੜਾ ਕਰਕਟ ਨੂੰ ...

ਪੂਰੀ ਖ਼ਬਰ »

ਭਗੌੜਾ ਦੋਸ਼ੀ ਕਾਬੂ

ਕਪੂਰਥਲਾ, 13 ਨਵੰਬਰ (ਸਡਾਨਾ)-ਪੀ.ਓ. ਸਟਾਫ਼ ਦੇ ਇੰਚਾਰਜ ਸੁਖਜਿੰਦਰ ਸਿੰਘ ਦੀ ਅਗਵਾਈ ਹੇਠ ਸਟਾਫ਼ ਦੀ ਪੁਲਿਸ ਪਾਰਟੀ ਨੇ ਚੋਰੀ ਦੇ ਮਾਮਲੇ ਵਿਚ ਲੋੜੀਂਦੇ ਇਕ ਭਗੌੜੇ ਦੋਸ਼ੀ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਪ੍ਰਾਪਤ ਵੇਰਵੇ ਅਨੁਸਾਰ ਸਤਪਾਲ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰੇ ਅੱਜ ਤੋਂ ਸਵੇਰੇ 10 ਵਜੇ ਖੁੱਲ੍ਹਣਗੇ-ਡੀ. ਸੀ.

ਕਪੂਰਥਲਾ, 13 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਧੁੰਦ ਨੂੰ ਮੱਦੇਨਜ਼ਰ ਰੱਖਦਿਆਂ ਜ਼ਿਲ੍ਹੇ ਦੇ ਸਾਰੇ ਸਰਕਾਰੀ, ਅਰਧ ਸਰਕਾਰੀ, ਪ੍ਰਾਈਵੇਟ ਤੇ ਹੋਰ ਵਿੱਦਿਅਕ ਅਦਾਰੇ ਅੱਜ ਤੋਂ ਸਵੇਰੇ 10 ਵਜੇ ਖੁੱਲ੍ਹਣਗੇ ਜਦਕਿ ਸਕੂਲ ਬੰਦ ਹੋਣ ਦਾ ਸਮਾਂ ਪਹਿਲਾਂ ਵਾਲਾ ਹੀ ਹੋਵੇਗਾ | ਇਸ ...

ਪੂਰੀ ਖ਼ਬਰ »

ਵਿਧਾਇਕ ਚੀਮਾ ਨੇ ਕੀਤਾ ਨਵੀਂ ਸਬਜ਼ੀ ਮੰਡੀ ਦਾ ਉਦਘਾਟਨ

ਸੁਲਤਾਨਪੁਰ ਲੋਧੀ, 13 ਨਵੰਬਰ (ਨਰੇਸ਼ ਹੈਪੀ, ਥਿੰਦ)-ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਨਵੀਂ ਸਬਜ਼ੀ ਮੰਡੀ ਦਾ ਉਦਘਾਟਨ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਕੀਤਾ | ਆਪਣੇ ਸੰਬੋਧਨ 'ਚ ਉਨ੍ਹਾਂ ਸ਼ਹਿਰ ਵਾਸੀਆਂ ਤੇ ਸਬਜ਼ੀ ਮੰਡੀ ਦੇ ਆੜ੍ਹਤੀਆਂ ਨੂੰ ਵਧਾਈ ਦਿੰਦਿਆਂ ਦੱਸਿਆ ...

ਪੂਰੀ ਖ਼ਬਰ »

ਗੋਪਾਲ ਗੋਧਾਮ ਮਹਾਂਤੀਰਥ ਦੇ ਮੈਂਬਰਾਂ ਦੀ ਮੀਟਿੰਗ

ਸੁਲਤਾਨਪੁਰ ਲੋਧੀ, 13 ਨਵੰਬਰ (ਨਰੇਸ਼ ਹੈਪੀ, ਥਿੰਦ)-ਗੋਪਾਲ ਗੋਧਾਮ ਮਹਾਂਤੀਰਥ ਸੁਲਤਾਨਪੁਰ ਲੋਧੀ ਦੇ ਮੈਂਬਰਾਂ ਦੀ ਮੀਟਿੰਗ ਚੇਅਰਮੈਨ ਅਨਿਲ ਅਰੋੜਾ ਦੀ ਅਗਵਾਈ ਹੇਠ ਹੋਈ ਜਿਸ ਵਿਚ ਕੱਤਕ ਮਹੀਨੇ ਦੀਆਂ ਕੱਢੀਆਂ ਜਾ ਰਹੀਆਂ ਪ੍ਰਭਾਤ ਫੇਰੀਆਂ ਅਤੇ ਮਹਾਂ ਪ੍ਰਭਾਤ ...

ਪੂਰੀ ਖ਼ਬਰ »

ਅਕਾਲ ਅਕੈਡਮੀ ਬੜੂ ਸਾਹਿਬ ਵਿਖੇ ਸਾਲਾਨਾ ਇਨਾਮ ਵੰਡ ਤੇ ਸੱਭਿਆਚਾਰਕ ਪ੍ਰੋਗਰਾਮ

ਧਰਮਗੜ੍ਹ, 13 ਨਵੰਬਰ (ਗੁਰਜੀਤ ਸਿੰਘ ਚਹਿਲ)- ਕਲਗ਼ੀਧਰ ਟਰੱਸਟ ਗੁਰਦੁਆਰਾ ਬੜੂ ਸਾਹਿਬ (ਹਿ.ਪ੍ਰ.) ਵਲੋਂ ਅਕਾਲ ਅਕੈਡਮੀ, ਬੜੂ ਸਾਹਿਬ ਵਿਖੇ 29ਵਾਂ ਸਾਲਾਨਾ ਸਾਲਾਨਾ ਇਨਾਮ ਵੰਡ ਅਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਹਿਮਾਚਲ ...

ਪੂਰੀ ਖ਼ਬਰ »

ਦੇਸ਼ ਦੇ 18 ਸੂਬਿਆਂ ਦੀਆਂ 32 ਕਿਸਾਨ ਯੂਨੀਅਨਾਂ 23 ਫਰਵਰੀ ਨੂੰ ਦਿੱਲੀ ਜਾਣ ਦੇ ਸਾਰੇ ਰਸਤੇ ਕਰਨਗੀਆਂ ਬੰਦ

ਤਰਨ ਤਾਰਨ, 13 ਨਵੰਬਰ (ਹਰਿੰਦਰ ਸਿੰਘ)- ਦੇਸ਼ ਦਾ ਅੰਨਦਾਤਾ ਕਹਾਉਣ ਵਾਲੇ ਕਿਸਾਨਾਂ ਦੀ ਹਾਲਤ ਦਿਨੋਂ ਦਿਨ ਵਿਗੜਦੀ ਜਾ ਰਹੀ ਹੈ | ਦੇਸ਼ ਵਿਚ ਆਰਥਿਕ ਪੱਖੋਂ ਕਮਜ਼ੋਰ ਅਤੇ ਕਰਜ਼ਿਆਂ ਦੀ ਸਿਰ 'ਤੇ ਬੱਝੀ ਪੰਡ ਹੌਲੀ ਨਾ ਹੋਣ ਕਾਰਨ ਰੋਜ਼ਾਨਾ ਹੀ ਬਹੁਤ ਸਾਰੇ ਕਿਸਾਨ ਆਤਮ ...

ਪੂਰੀ ਖ਼ਬਰ »

ਸ੍ਰੀ ਗੁਰੂ ਗੰ੍ਰਥ ਸਾਹਿਬ ਵਿਚਾਰ ਮੰਚ ਨੇ ਬੱਚਿਆਂ ਦੇ ਸ਼ਬਦ ਗਾਇਣ ਮੁਕਾਬਲੇ ਕਰਵਾਏ

ਨਡਾਲਾ, 13 ਨਵੰਬਰ (ਮਾਨ)-ਸ੍ਰੀ ਗੁਰੂ ਗੰ੍ਰਥ ਸਾਹਿਬ ਵਿਚਾਰ ਮੰਚ ਨਡਾਲਾ ਵੱਲੋਂ ਬੀਤੇ ਕੱਲ੍ਹਕਰਵਾਏ ਗਏ ਦੋ ਰੋਜ਼ਾ ਗੁਰਮਤਿ ਸਮਾਗਮ ਦੇ ਦੂਸਰੇ ਦਿਨ ਬੱਚਿਆਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਨ ਲਈ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੇ ਸ਼ਬਦ ਗਾਇਣ ਮੁਕਾਬਲੇ ...

ਪੂਰੀ ਖ਼ਬਰ »

ਐਮ.ਡੀ.ਐਸ.ਡੀ ਸਕੂਲ ਦੇ ਪੁਰਾਣੇ ਵਿਦਿਆਰਥੀਆਂ ਦੀ ਸੰਸਥਾ ਨੇ ਕਰਵਾਇਆ ਸਾਲਾਨਾ ਸਮਾਗਮ

ਕਪੂਰਥਲਾ, 13 ਨਵੰਬਰ (ਸਡਾਨਾ)-ਐਮ.ਡੀ.ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਦੀ ਪੁਰਾਣੇ ਵਿਦਿਆਰਥੀਆਂ ਦੀ ਸੰਸਥਾ ਵਲੋਂ ਸਥਾਨਕ ਬੇਬੀ ਮਾਡਲ ਸਕੂਲ ਵਿਖੇ ਇਕ ਸਮਾਗਮ ਕਰਵਾਇਆ ਗਿਆ | ਤੀਸਰੇ ਸਾਲਾਨਾ ਸਮਾਗਮ ਦੌਰਾਨ ਦੇਸ਼ ਵਿਦੇਸ਼ ਵਿਚ ਕਪੂਰਥਲਾ ਸ਼ਹਿਰ ਤੇ ਇਸ ਦੇ ਆਸ-ਪਾਸ ...

ਪੂਰੀ ਖ਼ਬਰ »

ਡੀ.ਟੀ.ਐਫ. ਦੀ ਮੀਟਿੰਗ 'ਚ ਅਗਲੇ ਸੰਘਰਸ਼ ਦੀ ਰਣਨੀਤੀ ਲਈ ਵਿਚਾਰਾਂ

ਸੁਲਤਾਨਪੁਰ ਲੋਧੀ, 13 ਨਵੰਬਰ (ਥਿੰਦ, ਹੈਪੀ, ਸੋਨੀਆ)-ਸੰਘਰਸ਼ਸ਼ੀਲ ਡੈਮੋਕਰੈਟਿਕ ਟੀਚਰ ਫ਼ਰੰਟ ਦੀ ਹੰਗਾਮੀ ਮੀਟਿੰਗ ਅੱਜ ਆਤਮਾ ਸਿੰਘ ਪਾਰਕ ਵਿਖੇ ਜ਼ਿਲ੍ਹਾ ਕਨਵੀਨਰ ਕਰਮ ਸਿੰਘ ਦੀ ਅਗਵਾਈ ਹੇਠ ਹੋਈ | ਜਿਸ ਵਿਚ ਸੁਲਤਾਨਪੁਰ ਲੋਧੀ ਬਲਾਕ 1 ਤੇ 2 ਦੇ ਅਧਿਆਪਕ ਵੱਡੀ ...

ਪੂਰੀ ਖ਼ਬਰ »

ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਭਰਤੀ ਲਈ ਟਰੇਨਿੰਗ ਕੋਰਸ ਸ਼ੁਰੂ ਕਰੇਗਾ-ਕਰਨਲ ਗੁਰਿੰਦਰਜੀਤ ਸਿੰਘ

ਕਪੂਰਥਲਾ, 13 ਨਵੰਬਰ (ਵਿ.ਪ੍ਰ.)-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਕਪੂਰਥਲਾ ਵਲੋਂ ਭਾਰਤੀ ਫੌਜ, ਅਰਧ ਸੈਨਿਕ ਬਲਾਂ ਤੇ ਪੰਜਾਬ ਪੁਲਿਸ 'ਚ ਭਰਤੀ ਲਈ ਯੋਗ ਉਮੀਦਵਾਰਾਂ ਨੂੰ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਕਪੂਰਥਲਾ ਵਿਚ ਪ੍ਰੀ ਰਿਕਰੂਟਮੈਂਟ ...

ਪੂਰੀ ਖ਼ਬਰ »

ਸੀਨੀਅਰ ਵਕੀਲ ਕੇ.ਸੀ. ਅਜ਼ਾਦ ਦਾ ਸਸਕਾਰ

ਫਗਵਾੜਾ, 13 ਨਵੰਬਰ (ਚਾਵਲਾ)-ਫਗਵਾੜਾ ਦੇ ਸੀਨੀਅਰ ਵਕੀਲ ਕੇ. ਸੀ. ਅਜ਼ਾਦ (87) ਦਾ ਦਿਹਾਂਤ ਹੋ ਗਿਆ ਅਤੇ ਅੱਜ ਬੰਗਾ ਰੋਡ 'ਤੇ ਉਨ੍ਹਾਂ ਦਾ ਜਦੋਂ ਸਸਕਾਰ ਕੀਤਾ ਗਿਆ ਤਾਂ ਪਰਿਵਾਰ ਨਾਲ ਸ਼ੋਕ ਵਿਅਕਤ ਕਰਨ ਲਈ ਸਭ ਵਰਗਾਂ ਤੋਂ ਸ਼ਹਿਰੀ ਆਗੂਆਂ ਅਤੇ ਵਕੀਲਾਂ ਤੋਂ ਇਲਾਵਾ ਪੰਜਾਬ ...

ਪੂਰੀ ਖ਼ਬਰ »

ਆਹਲੂਵਾਲੀਆ ਪਰਿਵਾਰ ਨੂੰ ਸਦਮਾ-ਨਿਊਜ਼ ਏਜੰਟ ਰਘਬੀਰ ਸਿੰਘ ਆਹਲੂਵਾਲੀਆ ਦਾ ਦਿਹਾਂਤ, ਸਸਕਾਰ ਅੱਜ

ਕਪੂਰਥਲਾ, 13 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਕਰਮ ਸਿੰਘ ਆਹਲੂਵਾਲੀਆ, ਸਾਬਕਾ ਕੌਾਸਲਰ ਰਜਿੰਦਰ ਸਿੰਘ ਆਹਲੂਵਾਲੀਆ ਦੇ ਭਰਾ, ਕਪੂਰਥਲਾ ਵਰਕਿੰਗ ਜਰਨਲਿਸਟ ਐਸੋਸੀਏਸ਼ਨ ਦੇ ਸਰਪ੍ਰਸਤ ਪੀ.ਐਸ. ਵਾਲੀਆ ਤੇ ਬਿੱਟੂ ਵਾਲੀਆ ਦੇ ਚਾਚਾ ...

ਪੂਰੀ ਖ਼ਬਰ »

15 ਨੂੰ ਜੀ. ਟੀ. ਰੋਡ ਠੱਪ ਕਰਨ ਲਈ ਕਿਸਾਨ ਆਗੂਆਂ ਵਲੋਂ ਤਿਆਰੀਆਂ

ਜਲੰਧਰ, 13 ਨਵੰਬਰ (ਮੇਜਰ ਸਿੰਘ)-ਦੁਆਬਾ ਕਿਸਾਨ ਸੰਘਰਸ਼ ਕਮੇਟੀ ਵਲੋਂ ਗੰਨੇ ਦਾ ਭਾਅ ਵਧਾਉਣ ਲਈ 15 ਨਵੰਬਰ ਨੂੰ ਜਲੰਧਰ-ਫਗਵਾੜਾ ਵਿਚਕਾਰ ਜੀ. ਟੀ. ਰੋਡ ਤੇ ਰੇਲਵੇ ਆਵਾਜਾਈ ਰੋਕਣ ਦੇ ਸੱਦੇ ਨੂੰ ਸਫਲ ਬਣਾਉਣ ਲਈ ਦੁਆਬਾ ਖੇਤਰ ਦੇ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ...

ਪੂਰੀ ਖ਼ਬਰ »

ਗੋਡਿਆਂ ਦਾ ਇਲਾਜ ਬਿਨਾਂ ਆਪ੍ਰੇਸ਼ਨ ਆਯੁਰਵੈਦਿਕ ਦਵਾਈ ਨਾਲ-ਸਿੱਧੂ

ਜਲੰਧਰ, 13 ਨਵੰਬਰ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਵਲੋਂ ਪੁਰਾਤਨ ਜਾਣਕਾਰੀ 'ਤੇ ਆਧਾਰਿਤ ਵਿਗਿਆਨਕ ਅਤੇ ਆਯੁਰਵੈਦਿਕ ਤਰੀਕੇ ਨਾਲ ਤਿਆਰ ਕੀਤੀ ਗਈ ਨਾਰਾਇਣੀ ਆਯੁਰਵੈਦਿਕ ਕਿੱਟ ਗੋਡਿਆਂ ਦੇ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਹੀ ...

ਪੂਰੀ ਖ਼ਬਰ »

ਬਾਬਾ ਮੱਸਾ ਸਿੰਘ ਮੈਮੋਰੀਅਲ ਸਪੋਰਟਸ ਕਲੱਬ ਦੀ ਮੀਟਿੰਗ

ਨਡਾਲਾ, 13 ਨਵੰਬਰ (ਮਾਨ)-ਬਾਬਾ ਮੱਸਾ ਸਿੰਘ ਮੈਮੋਰੀਅਲ ਸਪੋਰਟਸ ਕਲੱਬ ਨਡਾਲਾ ਦੀ ਮੀਟਿੰਗ ਮੌਕੇ ਪ੍ਰਧਾਨ ਪਰਮਜੀਤ ਸਿੰਘ ਕੰਮ ਨੇ ਦੱਸਿਆ ਕਿ 18ਵਾਂ ਸਾਲਾਨਾ ਬਾਬਾ ਮੱਸਾ ਸਿੰਘ ਯਾਦਗਾਰੀ ਕਬੱਡੀ ਕੱਪ 6 ਦਸੰਬਰ ਦਿਨ ਬੁੱਧਵਾਰ ਨੂੰ ਕਰਵਾਇਆ ਜਾਵੇਗਾ | ਇਸ ਮੌਕੇ 8 ਨਾਮਵਰ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਕਾ ਬਾਗ ਵਿਖੇ ਕੱਲ੍ਹ ਮਨਾਇਆ ਜਾਵੇਗਾ

ਸੁਲਤਾਨਪੁਰ ਲੋਧੀ, 13 ਨਵੰਬਰ (ਥਿੰਦ, ਹੈਪੀ, ਸੋਨੀਆ)-ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ ਦੀ ਵਿਸ਼ੇਸ਼ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਰਘਬੀਰ ਸਿੰਘ ਦੀ ਅਗਵਾਈ ਹੇਠ ਹੋਈ ਜਿਸ ਵਿਚ ਅਮਰ ਸ਼ਹੀਦ ਬਾਬਾ ਦੀਪ ਸਿੰਘ, ਭਾਈ ਮਨੀ ਸਿੰਘ ਦਾ ਸ਼ਹੀਦੀ ...

ਪੂਰੀ ਖ਼ਬਰ »

ਕਣਕ ਦਾ ਮੁੱਲ 4500 ਰੁਪਏ ਨਿਰਧਾਰਿਤ ਕੀਤਾ ਜਾਵੇ- ਬੀ.ਕੇ.ਯੂ.

ਨਡਾਲਾ, 13 ਨਵੰਬਰ (ਮਾਨ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਸੀਨੀਅਰ ਮੀਤ ਪ੍ਰਧਾਨ ਕਰਮ ਸਿੰਘ ਢਿਲਵਾਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ. ਢਿਲਵਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ...

ਪੂਰੀ ਖ਼ਬਰ »

ਲਗਾਤਾਰ ਪੈ ਰਹੀ ਧੁੰਦ ਕਾਰਨ ਜਨ-ਜੀਵਨ ਅਸਤ ਵਿਅਸਤ

ਸੁਲਤਾਨਪੁਰ ਲੋਧੀ, 13 ਨਵੰਬਰ (ਨਰੇਸ਼ ਹੈਪੀ, ਥਿੰਦ)-ਨਵੰਬਰ ਮਹੀਨੇ ਦੀ ਸ਼ੁਰੂਆਤ ਤੋਂ ਹੀ ਪੈ ਰਹੀ ਲਗਾਤਾਰ ਧੁੰਦ ਨੇ ਲੋਕਾਂ ਦੇ ਜਨ ਜੀਵਨ 'ਤੇ ਪੂਰੀ ਤਰ੍ਹਾਂ ਅਸਰ ਪਾਇਆ ਹੈ ਅਤੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਵਾਤਾਵਰਨ ਸਬੰਧੀ ਨੀਤੀਆਂ ਨਾ ਹੋਣ ਕਰਕੇ ਅੱਜ ਤਿੰਨ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਤੇ ਭਾਅ ਜੀ ਗੁਰਸ਼ਰਨ ਸਿੰਘ ਨੂੰ ਸਮਰਪਿਤ 6ਵਾਂ ਨਾਟਕ ਮੇਲਾ ਕਰਵਾਇਆ

ਤਲਵੰਡੀ ਚੌਧਰੀਆਂ, 13 ਨਵੰਬਰ (ਪਰਸਨ ਲਾਲ ਭੋਲਾ)-ਰੰਗ ਮੰਚ ਤੇ ਸ਼ਹੀਦ ਊਧਮ ਸਿੰਘ ਲਾਇਬ੍ਰੇਰੀ ਟਿੱਬਾ ਵੱਲੋਂ ਗ੍ਰਾਮ ਪੰਚਾਇਤ ਅਤੇ ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਟਿੱਬਾ ਦੇ ਸਹਿਯੋਗ ਨਾਲ ਲੋਕਾਂ ਨੂੰ ਵਹਿਮਾਂ, ਭਰਮਾਂ ਤੇ ਪਖੰਡੀ ਬਾਬਿਆਂ ਦੇ ਚੁੰਗਲ 'ਚ ਕੱਢਣ ...

ਪੂਰੀ ਖ਼ਬਰ »

ਹਰਮੇਸ਼ ਪਾਠਕ ਬਣੇ 'ਆਪ' ਹਲਕਾ ਵਿਧਾਨ ਸਭਾ ਫਗਵਾੜਾ ਦੇ ਜ਼ੋਨ ਇੰਚਾਰਜ

ਫਗਵਾੜਾ, 13 ਨਵੰਬਰ (ਤਰਨਜੀਤ ਸਿੰਘ ਕਿੰਨੜਾ)-ਆਮ ਆਦਮੀ ਪਾਰਟੀ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਸੱਜਣ ਸਿੰਘ ਚੀਮਾ ਨੇ ਫਗਵਾੜਾ ਦੇ ਨਿਧੜਕ ਆਗੂ ਹਰਮੇਸ਼ ਪਾਠਕ ਨੂੰ ਹਲਕਾ ਵਿਧਾਨ ਸਭਾ ਫਗਵਾੜਾ ਦਾ ਜ਼ੋਨ ਇੰਚਾਰਜ ਨਿਯੁਕਤ ਕੀਤਾ ਹੈ | ਇਸ ਤੋਂ ਇਲਾਵਾ ਖੇਡ ਲੇਖਕ ਅਤੇ ...

ਪੂਰੀ ਖ਼ਬਰ »

ਮੱਛੀ ਪਾਲਣ ਵਿਭਾਗ ਵੱਲੋਂ ਸਵੀਪ ਮਹੀਨਾ ਕੱਲ੍ਹ ਤੋਂ

ਖਲਵਾੜਾ, 13 ਨਵੰਬਰ (ਮਨਦੀਪ ਸਿੰਘ ਸੰਧੂ)-ਮੱਛੀ ਪਾਲਣ ਵਿਭਾਗ ਵੱਲੋਂ 15 ਨਵੰਬਰ ਦਿਨ ਬੁੱਧਵਾਰ ਤੋਂ 14 ਦਸੰਬਰ ਤੱਕ ਸਵੀਪ ਮਹੀਨਾ ਮਨਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੱਛੀ ਪਾਲਣ ਵਿਭਾਗ ਦੇ ਅਧਿਕਾਰੀ ਰੋਹਿਤ ਬਾਂਸਲ ਨੇ ਦੱਸਿਆ ਕਿ ਸ੍ਰੀਮਤੀ ਜੋਤੀ ਬਾਲਾ ...

ਪੂਰੀ ਖ਼ਬਰ »

ਐਨ.ਐਸ.ਐਸ. ਵਿਭਾਗ ਵਲੋਂ ਕੌਮੀ ਸਿੱਖਿਆ ਦਿਵਸ ਸਬੰਧੀ ਸਮਾਗਮ

ਕਪੂਰਥਲਾ, 13 ਨਵੰਬਰ (ਸਡਾਨਾ)- ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਦੇ ਐਨ.ਐਸ.ਐਸ. ਵਿਭਾਗ ਵਲੋਂ ਕਾਲਜ ਦੀ ਕਾਰਜਕਾਰੀ ਪਿ੍ੰਸੀਪਲ ਜਤਿੰਦਰ ਕੌਰ ਧੀਰ ਦੀ ਅਗਵਾਈ ਹੇਠ ਮੌਲਾਨਾ ਅਬਦੁਲ ਕਲਾਮ ਆਜ਼ਾਦ ਦੇ ਜਨਮ ਦਿਨ 'ਤੇ ਕੌਮੀ ਸਿੱਖਿਆ ਦਿਵਸ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਭੁਲੱਥ ਵਿਸ਼ਵਾਸ ਨੇ ਖ਼ੂਨਦਾਨ ਕੈਂਪ ਲਗਾਇਆ

ਭੁਲੱਥ, 13 ਨਵੰਬਰ (ਮੁਲਤਾਨੀ)-ਲਾਇਨਜ਼ ਕਲੱਬ ਭੁਲੱਥ ਵਿਸ਼ਵਾਸ ਵਲੋਂ ਆਪਣੀਆਂ ਸਮਾਜ ਸੇਵੀ ਗਤੀਵਿਧੀਆਂ ਨੂੰ ਤੇਜ਼ ਕਰਦੇ ਹੋਏ ਅੱਜ ਸਿਵਲ ਹਸਪਤਾਲ ਭੁਲੱਥ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ ਗਿਆ | ਇਸ ਮੌਕੇ ਕਲੱਬ ਦੇ ਸਮੂਹ ਮੈਂਬਰਾਂ ਸਮੇਤ 37 ਖ਼ੂਨ ਯੂਨਿਟ ਦਾਨ ...

ਪੂਰੀ ਖ਼ਬਰ »

ਹਰਮੇਸ਼ ਪਾਠਕ ਬਣੇ 'ਆਪ' ਹਲਕਾ ਵਿਧਾਨ ਸਭਾ ਫਗਵਾੜਾ ਦੇ ਜ਼ੋਨ ਇੰਚਾਰਜ

ਫਗਵਾੜਾ, 13 ਨਵੰਬਰ (ਤਰਨਜੀਤ ਸਿੰਘ ਕਿੰਨੜਾ)-ਆਮ ਆਦਮੀ ਪਾਰਟੀ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਸੱਜਣ ਸਿੰਘ ਚੀਮਾ ਨੇ ਫਗਵਾੜਾ ਦੇ ਨਿਧੜਕ ਆਗੂ ਹਰਮੇਸ਼ ਪਾਠਕ ਨੂੰ ਹਲਕਾ ਵਿਧਾਨ ਸਭਾ ਫਗਵਾੜਾ ਦਾ ਜ਼ੋਨ ਇੰਚਾਰਜ ਨਿਯੁਕਤ ਕੀਤਾ ਹੈ | ਇਸ ਤੋਂ ਇਲਾਵਾ ਖੇਡ ਲੇਖਕ ਅਤੇ ...

ਪੂਰੀ ਖ਼ਬਰ »

ਬੱਚਿਆਂ ਦੇ ਕਵਿਤਾ ਗਾਇਣ ਮੁਕਾਬਲੇ ਕਰਵਾਏ

ਕਪੂਰਥਲਾ, 13 ਨਵੰਬਰ (ਸਡਾਨਾ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਗੁਰੂ ਨਾਨਕ ਧਰਮਸ਼ਾਲਾ ਵਿਖੇ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਵਲੋਂ ਬੱਚਿਆਂ ਦੇ ਕਵਿਤਾ ਗਾਇਣ ਦੇ ਮੁਕਾਬਲੇ ਕਰਵਾਏ ਗਏ ਜਿਸ ਵਿਚ 6 ਤੋਂ 15 ਸਾਲ ...

ਪੂਰੀ ਖ਼ਬਰ »

ਦੰਦਾਂ ਦਾ 28ਵਾਂ ਪੰਦਰਵਾੜਾ 15 ਤੋਂ

ਕਪੂਰਥਲਾ, 13 ਨਵੰਬਰ (ਸਡਾਨਾ)- ਜ਼ਿਲ੍ਹੇ ਵਿਚ ਦੰਦਾਂ ਦਾ ਪੰਦਰਵਾੜਾ 15 ਤੋਂ 29 ਨਵੰਬਰ ਤੱਕ ਸ਼ੁਰੂ ਕੀਤਾ ਜਾ ਰਿਹਾ ਹੈ | ਇਸ 28ਵੇਂ ਪੰਦਰਵਾੜੇ ਦੀ ਸ਼ੁਰੂਆਤ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਹਰਪ੍ਰੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਸਿਹਤ ਵਿਭਾਗ ਲੋਕਾਂ ਨੂੰ ...

ਪੂਰੀ ਖ਼ਬਰ »

ਵਿਦਿਆਰਥੀ ਤਰੱਕੀ ਦੀਆਂ ਸਿਖ਼ਰਾਂ ਛੋਹਣ ਦੇ ਨਾਲ-ਨਾਲ ਨੈਤਿਕ ਮੁੱਲਾਂ ਨੂੰ ਵੀ ਬਰਕਰਾਰ ਰੱਖਣ-ਨਰੂਲਾ

ਕਪੂਰਥਲਾ, 13 ਨਵੰਬਰ (ਅਮਰਜੀਤ ਕੋਮਲ)-ਵਿਦਿਆਰਥੀਆਂ ਨੂੰ ਤਰੱਕੀ ਦੀਆਂ ਸਿਖ਼ਰਾਂ ਛੋਹਣ ਦੇ ਨਾਲ-ਨਾਲ ਨੈਤਿਕ ਮੁੱਲਾਂ ਨੂੰ ਬਰਕਰਾਰ ਰੱਖਦਿਆਂ ਆਪਣੇ ਵਿਰਸੇ ਨਾਲ ਜੁੜੇ ਰਹਿਣ ਦੀ ਲੋੜ ਹੈ | ਇਹ ਸ਼ਬਦ ਗੁਰਿੰਦਰ ਸਿੰਘ ਨਰੂਲਾ ਚੇਅਰਮੈਨ ਐਮ.ਜੀ.ਐਨ. ਐਜੂਕੇਸ਼ਨਲ ਟਰੱਸਟ ...

ਪੂਰੀ ਖ਼ਬਰ »

ਅਰਵਿੰਦ ਕੇਜਰੀਵਾਲ ਪ੍ਰਦੂਸ਼ਣ ਦੇ ਮਾਮਲੇ 'ਚ ਸੌੜੀ ਰਾਜਨੀਤੀ ਨਾ ਕਰੇ–ਕਾਂਗਰਸੀ ਆਗੂ

ਖਲਵਾੜਾ, 13 ਨਵੰਬਰ (ਮਨਦੀਪ ਸਿੰਘ ਸੰਧੂ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬੀਤੇ ਦਿਨਾਂ ਤੋਂ ਵਾਤਾਵਰਣ 'ਚ ਹੋਏ ਪ੍ਰਦੂਸ਼ਣ ਦੇ ਮਾਮਲੇ 'ਚ ਸੌੜੀ ਰਾਜਨੀਤੀ ਛੱਡ ਕੇ ਇਸ ਦੇ ਢੁਕਵੇਂ ਹੱਲ ਨੂੰ ਲੱਭਣ 'ਚ ਧਿਆਨ ਦੇਣ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ...

ਪੂਰੀ ਖ਼ਬਰ »

ਵਿਧਾਇਕ ਚੀਮਾ ਵਲੋਂ ਮਿ੍ਤਕ ਜਰਨੈਲ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਦੀ ਰਾਸ਼ੀ ਭੇਟ

ਸੁਲਤਾਨਪੁਰ ਲੋਧੀ, 13 ਨਵੰਬਰ (ਨਰੇਸ਼ ਹੈਪੀ, ਥਿੰਦ)- ਪੰਜਾਬ ਸਰਕਾਰ ਪੰਜਾਬ ਦੇ ਹਰ ਵਰਗ ਦੇ ਦੁੱਖ ਸੁੱਖ ਵਿਚ ਸਹਾਈ ਹੈ ਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸਮੂਹ ਮੰਤਰੀਆਂ ਤੇ ਵਿਧਾਇਕਾਂ ਨੂੰ ਵਿਸ਼ੇਸ਼ ਹਦਾਇਤ ਹੈ ਕਿ ਉਹ ਆਪੋ ਆਪਣੇ ਹਲਕੇ ਦੇ ...

ਪੂਰੀ ਖ਼ਬਰ »

ਪਾਰਕ ਦੇ ਯਾਦਗਾਰੀ ਗੇਟ ਦੇ ਉਦਘਾਟਨ ਸਬੰਧੀ ਸਮਾਗਮ

ਫਗਵਾੜਾ, 13 ਨਵੰਬਰ (ਅਸ਼ੋਕ ਕੁਮਾਰ ਵਾਲੀਆ)- ਡਾ. ਬੀ.ਆਰ. ਅੰਬੇਡਕਰ ਪਾਰਕ ਨਕੋਦਰ ਰੋਡ ਮੁਹੱਲਾ ਹਾਕੂਪੁਰਾ ਹਦੀਆਬਾਦ ਵਿਖੇ ਡਾ. ਬੀ.ਆਰ. ਅੰਬੇਡਕਰ ਵੈੱਲਫੇਅਰ ਸੁਸਾਇਟੀ ਵਲੋਂ ਬਣਾਏ ਗਏ ਯਾਦਗਾਰੀ ਗੇਟ ਦੇ ਉਦਘਾਟਨ ਸਬੰਧੀ ਸਮਾਗਮ ਕਰਵਾਇਆ ਗਿਆ | ਸੁਸਾਇਟੀ ਦੇ ਪ੍ਰਧਾਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX