ਤਾਜਾ ਖ਼ਬਰਾਂ


ਹਿਮਾਚਲ ਪ੍ਰਦੇਸ਼ 'ਚ ਹਾਵਾਈ ਫੌਜ ਦਾ ਜਹਾਜ਼ ਹਾਦਸਾਗ੍ਰਸਤ, ਪਠਾਨਕੋਟ ਤੋਂ ਭਰੀ ਸੀ ਉਡਾਣ
. . .  28 minutes ago
ਸ਼ਿਮਲਾ, 18 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਭਾਰਤੀ ਫੌਜ ਦਾ ਮਿਗ-21 ਲੜਾਕੂ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ਤੋਂ ਬਾਅਦ ਪਾਇਲਟ ਲਾਪਤਾ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਜਹਾਜ਼ ਨੇ ਪਠਾਨਕੋਟ ਤੋਂ ਉਡਾਣ ਭਰੀ...
ਮਾਨਸੂਨ ਇਜਲਾਸ : ਬੇਭਰੋਸਗੀ ਮਤੇ 'ਤੇ ਸ਼ੁੱਕਰਵਾਰ ਨੂੰ ਲੋਕ ਸਭਾ 'ਚ ਹੋਵੇਗੀ ਬਹਿਸ
. . .  35 minutes ago
ਨਵੀਂ ਦਿੱਲੀ, 18 ਜੁਲਾਈ- ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਿਰੁੱਧ ਵਿਰੋਧੀ ਧਿਰਾਂ ਵਲੋਂ ਮਾਨਸੂਨ ਇਜਲਾਸ ਦੇ ਪਹਿਲੇ ਦਿਨ ਪੇਸ਼ ਕੀਤੇ ਗਏ ਬੇਭਰੋਸਗੀ ਮਤੇ 'ਤੇ ਲੋਕ ਸਭਾ 'ਚ ਸ਼ੁੱਕਰਵਾਰ ਨੂੰ ਅਤੇ ਰਾਜ ਸਭਾ 'ਚ ਸੋਮਵਾਰ ਨੂੰ ਬਹਿਸ ਦੀ ਕਾਰਵਈ ਹੋਵੇਗੀ...
ਨਸ਼ਾ ਨਾ ਮਿਲਣ ਕਾਰਨ ਨੌਜਵਾਨ ਦੀ ਮੌਤ
. . .  46 minutes ago
ਝਬਾਲ, 18 ਜੁਲਾਈ (ਸੁਖਦੇਵ ਸਿੰਘ, ਸਰਬਜੀਤ ਸਿੰਘ)- ਪਿੰਡ ਭੁੱਚਰ ਕਲਾਂ ਵਿਖੇ ਨਸ਼ਾ ਨਾ ਮਿਲਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਬਲਜਿੰਦਰ ਸਿੰਘ (22) ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਦੱਸਿਆ ਜਾ ਰਿਹਾ ਹੈ ਕਿ ਬਲਜਿੰਦਰ ਸਿੰਘ ਸਮੈਕ ਪੀਣ ਦਾ ਆਦੀ...
ਅੰਮ੍ਰਿਤਸਰ 'ਚ ਅਣ-ਅਧਿਕਾਰਕ ਉਸਾਰੀਆਂ 'ਤੇ ਨਗਰ ਨਿਗਮ ਨੇ ਕੀਤੀ ਕਾਰਵਾਈ
. . .  about 1 hour ago
ਅੰਮ੍ਰਿਤਸਰ, 18 ਜੁਲਾਈ (ਹਰਮਿੰਦਰ ਸਿੰਘ)- ਮਾਣਯੋਗ ਹਾਈਕੋਰਟ ਵਲੋਂ ਪੁਰਾਣੇ ਸ਼ਹਿਰ ਦੀ ਚਾਰਦੀਵਾਰੀ ਅੰਦਰ ਨਵੀਂ ਉਸਾਰੀ 'ਤੇ ਲਗਾਈ ਰੋਕ 'ਤੇ ਅਮਲ ਕਰਦਿਆਂ ਅੰਮ੍ਰਿਤਸਰ ਨਗਰ ਨਿਗਮ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਨੇੜਲੇ ਇਲਾਕਿਆਂ 'ਚ ਹੋਈਆਂ ਨਾਜਾਇਜ਼...
ਨਸ਼ਾ ਤਸਕਰੀ 'ਤੇ ਠੱਲ੍ਹ ਪਾਉਣ ਲਈ ਫ਼ਾਜ਼ਿਲਕਾ ਪੁਲਿਸ ਨੇ ਜਾਰੀ ਕੀਤਾ ਟੋਲ ਫਰੀ ਨੰਬਰ
. . .  about 1 hour ago
ਫ਼ਾਜ਼ਿਲਕਾ, 18 ਜੁਲਾਈ (ਪ੍ਰਦੀਪ ਕੁਮਾਰ)- ਨਸ਼ਾ ਮੁਕਤੀ ਮੁਹਿੰਮ ਦੇ ਤਹਿਤ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਇੱਕ ਟੋਲ ਫਰੀ ਨੰਬਰ ਜਾਰੀ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਦੱਸਿਆ ਕਿ ਜ਼ਿਲ੍ਹੇ 'ਚ ਨਸ਼ੇ ਨੂੰ ਠੱਲ੍ਹ ਪਾਉਣ ਲਈ ਪੁਲਿਸ...
ਸ਼ਤੰਰਜ 'ਚ ਚਾਂਦੀ ਦਾ ਤਮਗਾ ਜਿੱਤਣ ਵਾਲੀ ਮਲਿੱਕਾ ਹਾਂਡਾ ਦਾ ਘਰ ਪਹੁੰਚਣ 'ਤੇ ਹੋਇਆ ਨਿੱਘਾ ਸਵਾਗਤ
. . .  about 1 hour ago
ਜਲੰਧਰ, 18 ਜੁਲਾਈ- ਇੰਗਲੈਂਡ ਦੇ ਮਾਨਚੈਸਟਰ 'ਚ ਆਈ. ਸੀ. ਸੀ. ਡੀ. ਵਿਸ਼ਵ ਫਾਈਡ ਓਲਿੰਪਿਆਡ ਸ਼ਤਰੰਜ 'ਚ ਚਾਂਦੀ ਤਮਗਾ ਜਿੱਤਣ ਵਾਲੀ ਮੱਲਿਕਾ ਹਾਂਡਾ ਦਾ ਅੱਜ ਜਲੰਧਰ ਵਿਖੇ ਘਰ ਪਹੁੰਚਣ 'ਤੇ ਪ੍ਰਸ਼ਾਸਨ ਅਤੇ ਪੱਛਮੀ ਜਲੰਧਰ ਤੋਂ ਐਮ. ਐਲ. ਏ. ਸੁਸ਼ੀਲ...
ਮਾਨਸੂਨ ਇਜਲਾਸ : ਲੋਕ ਸਭਾ 'ਚ ਮੋਦੀ ਸਰਕਾਰ ਵਿਰੁੱਧ ਬੇਭਰੋਸਗੀ ਦਾ ਮਤਾ ਮਨਜ਼ੂਰ
. . .  about 1 hour ago
ਨਵੀਂ ਦਿੱਲੀ, 18 ਜੁਲਾਈ- ਸੰਸਦ ਦੇ ਮਾਨਸੂਨ ਇਜਲਾਸ ਦੇ ਪਹਿਲੇ ਦਿਨ ਅੱਜ ਨਰਿੰਦਰ ਮੋਦੀ ਸਰਕਾਰ ਵਿਰੁੱਧ ਲੋਕ ਸਭਾ 'ਚ ਕਾਂਗਰਸ, ਟੀ. ਡੀ. ਪੀ. ਅਤੇ ਹੋਰ ਵਿਰੋਧੀ ਧਿਰਾਂ ਵਲੋਂ ਪੇਸ਼ ਕੀਤੇ ਗਏ ਬੇਭਰੋਸਗੀ ਦੇ ਮਤੇ ਨੂੰ ਲੋਕ ਸਭਾ ਸਪੀਕਰ ਵਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ...
ਰਾਈਫਲ 'ਚੋਂ ਅਚਾਨਕ ਗੋਲੀ ਚੱਲਣ ਕਾਰਨ ਸਾਬਕਾ ਫੌਜੀ ਦੀ ਮੌਤ
. . .  about 2 hours ago
ਮੋਗਾ, 18 ਜੁਲਾਈ (ਗੁਰਤੇਜ ਸਿੰਘ ਬੱਬੀ)- ਮੋਗਾ ਨਾਲ ਲੱਗਦੇ ਪਿੰਡ ਲੰਡੈਕੇ 'ਚ ਅੱਜ ਸਵੇਰੇ ਆਪਣੀ ਹੀ ਲਾਈਸੈਂਸੀ ਰਾਈਫਲ 'ਚੋਂ ਅਚਾਨਕ ਗੋਲੀ ਚੱਲਣ ਕਾਰਨ ਸਾਬਕਾ ਫੌਜੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਮੁਤਾਬਕ ਮਨਜੀਤ ਸਿੰਘ (50), ਫੌਜ 'ਚੋਂ ਸੇਵਾ ਮੁਕਤ ਹੋਣ...
ਦਿੱਲੀ ਹਾਈਕੋਰਟ ਨੇ ਜੇ. ਐਨ. ਯੂ. ਨੂੰ ਕਨ੍ਹੱਈਆ ਵਿਰੁੱਧ ਕਾਰਵਾਈ ਨਾ ਕਰਨ ਦਾ ਦਿੱਤਾ ਨਿਰਦੇਸ਼
. . .  about 2 hours ago
ਨਵੀਂ ਦਿੱਲੀ, 18 ਜੁਲਾਈ- ਦਿੱਲੀ ਹਾਈਕੋਰਟ ਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐਨ. ਯੂ.) ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਦੋ ਦਿਨਾਂ ਤੱਕ ਕਨ੍ਹੱਈਆ ਕੁਮਾਰ ਵਿਰੁੱਧ ਕਾਰਵਾਈ ਨਾ ਕਰੇ। ਦੱਸ ਦਈਏ ਕਿ ਜੇ. ਐਨ. ਯੂ. ਨੇ ਕਥਿਤ ਦੇਸ਼ਧ੍ਰੋਹ ਦੇ ਮਾਮਲੇ 'ਚ ਕਨ੍ਹੱਈਆ...
ਹੰਗਾਮੇ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 18 ਜੁਲਾਈ- ਆਂਧਰਾ ਪ੍ਰਦੇਸ਼ ਲਈ ਵਿਸ਼ੇਸ਼ ਦਰਜੇ ਮੰਗ ਨੂੰ ਲੈ ਕੇ ਟੀ. ਡੀ. ਪੀ. ਦੇ ਸੰਸਦ ਮੈਂਬਰਾਂ ਵਲੋਂ ਕੀਤੇ ਗਏ ਹੰਮਾਗੇ ਕਾਰਨ ਰਾਜ ਸਭਾ ਦੀ ਕਾਰਵਾਈ ਨੂੰ 12 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ...
ਉੱਘੇ ਸਮਾਜ ਸੇਵੀ ਬਲਰਾਜ ਸਿੰਘ ਸੇਖੋਂ ਦਾ ਦੇਹਾਂਤ
. . .  about 2 hours ago
ਨਾਭਾ, 18 ਜੁਲਾਈ (ਕਰਮਜੀਤ ਸਿੰਘ ਨਾਭਾ)- ਨਾਭਾ ਦੇ ਉੱਘੇ ਸਮਾਜ ਸੇਵੀ ਬਲਰਾਜ ਸਿੰਘ ਸੇਖੋਂ (ਬੁਰਜ਼ ਵਾਲੇ) ਦਾ ਬੀਤੀ ਰਾਤ ਕੈਨੇਡਾ ਦੇ ਟੋਰਾਂਟੋ ਸ਼ਹਿਰ 'ਚ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। 60 ਸਾਲਾ ਬਲਰਾਜ ਸਿੰਘ ਸੇਖੋਂ ਕੈਨੇਡਾ 'ਚ ਅਪਣੇ ਇਕਲੌਤੇ ਪੁੱਤਰ...
ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਨੇ ਵਿੱਤ ਮੰਤਰੀ ਦੇ ਦਫ਼ਤਰ ਅੱਗੇ ਖ਼ਾਲੀ ਭਾਂਡੇ ਲੈ ਕੇ ਮੰਗੀ ਭੀਖ
. . .  about 3 hours ago
ਚੰਡੀਗੜ੍ਹ, 18 ਜੁਲਾਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਨੇ ਖਾਲੀ ਭਾਂਡੇ ਲੈ ਕੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਦਫ਼ਤਰ ਅੱਗੇ ਆਪਣੀਆਂ ਮੰਗਾਂ ਦੀ ਪੂਰਤੀ ਲਈ ਭੀਖ ਮੰਗੀ...
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਇਨਾਮੀ ਮਹਿਲਾ ਨਕਸਲੀ ਢੇਰ
. . .  about 3 hours ago
ਰਾਏਪੁਰ, 18 ਜੁਲਾਈ- ਛੱਤੀਸਗੜ੍ਹ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਇੱਕ ਮਹਿਲਾ ਨਕਸਲੀ ਨੂੰ ਢੇਰ ਕਰ ਦਿੱਤਾ। ਜਾਣਕਾਰੀ ਮੁਤਾਬਕ ਸਵੇਰੇ 8.30 ਰਾਜਨਾਂਦਗਾਂਓ ਜ਼ਿਲ੍ਹੇ ਮੰਨਪੁਰ ਇਲਾਕੇ 'ਚ ਇਹ ਮੁਠਭੇੜ ਹੋਈ। ਉਕਤ ਨਕਸਲੀ ਦੇ ਸਿਰ 'ਤੇ 5 ਲੱਖ ਰੁਪਏ ਦਾ...
ਸਰਕਾਰ ਹਰ ਮੁੱਦੇ 'ਤੇ ਚਰਚਾ ਕਰਨ ਲਈ ਤਿਆਰ- ਮੋਦੀ
. . .  about 3 hours ago
ਨਵੀਂ ਦਿੱਲੀ, 18 ਜੁਲਾਈ- ਸੰਸਦ ਦਾ ਮਾਨਸੂਨ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਹ ਉਮੀਦ ਕਰਦੇ ਹਨ ਸੰਸਦ ਦੀ ਕਾਰਵਾਈ ਸੁਚੱਜੇ ਢੰਗ ਨਾਲ ਹੋਵੇਗੀ। ਉਨ੍ਹਾਂ ਕਿਹਾ ਕਿ ਇਜਲਾਸ ਦੌਰਾਨ ਕੋਈ ਵੀ ਸੰਸਦ ਮੈਂਬਰ ਕਿਸੇ ਵੀ ਮੁੱਦੇ 'ਤੇ...
ਡਾਲਰ ਦੇ ਮੁਕਾਬਲੇ 3 ਪੈਸੇ ਦੇ ਵਾਧੇ ਨਾਲ ਖੁੱਲ੍ਹਿਆ ਰੁਪਿਆ
. . .  about 3 hours ago
ਨਵੀਂ ਦਿੱਲੀ, 18 ਜੁਲਾਈ- ਡਾਲਰ ਦੇ ਮੁਕਾਬਲੇ ਰੁਪਿਆ ਅੱਜ ਤਿੰਨ ਪੈਸੇ ਦੇ ਹਲਕੇ ਵਾਧੇ ਨਾਲ 68.42 ਦੇ ਪੱਧਰ 'ਤੇ ਖੁੱਲ੍ਹਿਆ ਹੈ। ਇਸ ਦੇ ਨਾਲ ਹੀ ਰੁਪਏ 'ਚ ਡਾਲਰ ਦੇ ਮੁਕਾਬਲੇ ਕੱਲ੍ਹ ਵੀ ਵਾਧਾ ਦੇਖਣ ਨੂੰ ਮਿਲਿਆ ਸੀ। ਡਾਲਰ ਦੇ ਮੁਕਾਬਲੇ ਰੁਪਿਆ ਕੱਲ੍ਹ 12 ਪੈਸੇ ਵੱਧ ਕੇ...
ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਭਾਈ ਰਾਜੋਆਣਾ ਦਾ ਘਟਿਆ ਤਿੰਨ ਕਿਲੋ ਭਾਰ
. . .  about 4 hours ago
ਅਖਿਲੇਸ਼ ਨੇ ਹਾਦਸੇ 'ਚ ਜ਼ਖਮੀਆਂ ਦੀ ਕੀਤੀ ਮਦਦ
. . .  about 4 hours ago
ਰਾਹੁਲ ਦਾ ਭਾਜਪਾ 'ਤੇ ਇਸ਼ਾਰਿਆਂ 'ਚ ਹਮਲਾ
. . .  about 5 hours ago
ਸੰਸਦ ਦਾ ਮਾਨਸੂਨ ਇਜਲਾਸ ਅੱਜ ਤੋਂ ਹੋਵੇਗਾ ਸ਼ੁਰੂ
. . .  about 5 hours ago
ਨੋਇਡਾ ਇਮਾਰਤ ਹਾਦਸਾ - ਤਿੰਨ ਲੋਕਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਕੱਤਕ ਸੰਮਤ 549
ਵਿਚਾਰ ਪ੍ਰਵਾਹ: ਆਰਥਿਕ ਸੁਰੱਖਿਆ ਅਤੇ ਆਰਥਿਕ ਨਿਰਭਰਤਾ ਤੋਂ ਬਿਨਾਂ ਵਿਅਕਤੀ ਦੀ ਆਜ਼ਾਦੀ ਟਿਕ ਨਹੀਂ ਸਕਦੀ। -ਫਰੈਂਕਲਿਨ ਰੂਜ਼ਵੈਲਟ
  •     Confirm Target Language  

ਫ਼ਤਹਿਗੜ੍ਹ ਸਾਹਿਬ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX