ਤਾਜਾ ਖ਼ਬਰਾਂ


ਪੰਜਾਬ 'ਚ 10 ਸਤੰਬਰ ਤੱਕ ਭਾਰੀ ਮੀਂਹ ਦੀ ਨਹੀਂ ਕੋਈ ਸੰਭਾਵਨਾ
. . .  12 minutes ago
ਚੰਡੀਗੜ੍ਹ, 21 ਅਗਸਤ (ਵਿਕਰਮਜੀਤ ਸਿੰਘ ਮਾਨ)- ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੌਸਮ ਵਿਭਾਗ ਅਤੇ ਬੀ. ਬੀ. ਐੱਮ. ਬੀ ਦੇ ਅਧਿਕਾਰੀਆਂ ਨੇ ਸਾਂਝੇ ਤੌਰ 'ਤੇ ਕਿਹਾ ਕਿ 10 ਸਤੰਬਰ ਤੱਕ ਪੰਜਾਬ 'ਚ ਭਾਰੀ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ।...
ਅਬੋਹਰ ਦੀ ਅਨਾਜ ਮੰਡੀ 'ਚ ਚਿੱਟੇ ਸੋਨੇ ਦੀ ਖ਼ਰੀਦ ਸ਼ੁਰੂ
. . .  33 minutes ago
ਅਬੋਹਰ, 21 ਅਗਸਤ (ਕੁਲਦੀਪ ਸਿੰਘ ਸੰਧੂ)- ਉੱਤਰੀ ਭਾਰਤ ਦੀਆਂ ਪ੍ਰਮੁੱਖ ਕਾਟਨ ਮੰਡੀਆਂ 'ਚੋਂ ਇੱਕ ਅਬੋਹਰ ਵਿਖੇ ਨਰਮੇ ਦੀ ਖ਼ਰੀਦ ਸ਼ੁਰੂ ਹੋ ਗਈ ਹੈ। ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਚੌਧਰੀ ਸੰਦੀਪ ਕੁਮਾਰ ਜਾਖੜ ਨੇ ਅੱਜ ਸਥਾਨਕ ਅਨਾਜ ਮੰਡੀ 'ਚ ਨਰਮੇ...
ਅਗਲੇ ਦਿਨਾਂ ਦੌਰਾਨ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  43 minutes ago
ਸ਼ਾਹਕੋਟ, 21 ਅਗਸਤ (ਸੁਖਦੀਪ ਸਿੰਘ)- ਸਤਲੁਜ ਦਰਿਆ 'ਚ ਬਣੀ ਹੜ੍ਹਾਂ ਦੀ ਗੰਭੀਰ ਸਥਿਤੀ ਨੂੰ ਦੇਖਦਿਆਂ ਪ੍ਰਸ਼ਾਸਨ ਨੇ ਸਬ-ਡਿਵੀਜ਼ਨ ਸ਼ਾਹਕੋਟ ਦੇ ਸਕੂਲ ਅਗਲੇ ਦਿਨਾਂ ਦੌਰਾਨ ਵੀ ਬੰਦ ਰੱਖਣ ਦਾ ਫ਼ੈਸਲਾ ਲਿਆ ਹੈ। ਐੱਸ. ਡੀ. ਐੱਮ. ਸ਼ਾਹਕੋਟ ਡਾ. ਚਾਰੂਮਿਤਾ ਨੇ...
ਕਾਂਗੜ ਵਲੋਂ ਕੀਤਾ ਜਾਵੇਗਾ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  55 minutes ago
ਸੁਲਤਾਨਪੁਰ ਲੋਧੀ, 21 ਅਗਸਤ (ਜਗਮੋਹਨ ਸਿੰਘ ਥਿੰਦ,ਨਰੇਸ਼, ਹੈਪੀ)- ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਬਲਾਕ ਸੁਲਤਾਨਪੁਰ ਲੋਧੀ ਦੇ ਹੜ੍ਹ ਤੋਂ ਪ੍ਰਭਾਵਿਤ ਪਿੰਡਾਂ ਦਾ ਕੁਝ ਦੇਰ ਬਾਅਦ ਦੌਰਾ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ...
ਸੁਲਤਾਨਪੁਰ ਲੋਧੀ : ਪਿੰਡ ਭਰੋਆਣਾ ਨੇੜੇ ਧੁੱਸੀ ਬੰਨ੍ਹ 'ਚ ਪਿਆ ਪਾੜ
. . .  about 1 hour ago
ਸੁਲਤਾਨਪੁਰ ਲੋਧੀ, 21 ਅਗਸਤ (ਜਗਮੋਹਨ ਸਿੰਘ ਥਿੰਦ, ਨਰੇਸ਼, ਹੈਪੀ)- ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਭਰੋਆਣਾ ਨੇੜੇ ਧੁੱਸੀ ਬੰਨ੍ਹ 'ਚ ਅੱਜ ਤਿੰਨ ਥਾਵਾਂ 'ਤੇ ਪਾੜ ਪੈ ਗਿਆ। ਇਸ ਕਾਰਨ ਇੱਥੇ ਸੈਂਕੜੇ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬ ਗਈ। ਪ੍ਰਸ਼ਾਸਨ...
ਉਤਰਾਖੰਡ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਸਮਗਰੀ ਲਿਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ
. . .  40 minutes ago
ਦੇਹਰਾਦੂਨ, 21 ਅਗਸਤ- ਉਤਰਾਖੰਡ ਦੇ ਉਤਰਕਾਸ਼ੀ ਜ਼ਿਲ੍ਹੇ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਸਮਗਰੀ ਲਿਜਾ ਰਿਹਾ ਇੱਕ ਹੈਲੀਕਾਪਟਰ ਅੱਜ ਹਾਦਸਾਗ੍ਰਸਤ ਹੋ ਗਿਆ। ਪ੍ਰਾਪਤ ਜਾਣਕਾਰੀ ਮੁਤਾਬਕ ਇਹ ਹੈਲੀਕਾਪਟਰ ਮੋਰੀ ਤੋਂ ਮੋਲਦੀ ਇਲਾਕੇ ਵੱਲ...
ਫੌਜ ਨੇ ਹੈਲੀਕਾਪਟਰਾਂ ਦੀ ਮਦਦ ਨਾਲ ਸ਼ਾਹਕੋਟ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਪਹੁੰਚਾਇਆ ਰਸਦ-ਪਾਣੀ
. . .  about 1 hour ago
ਜਲੰਧਰ, 21 ਅਗਸਤ (ਚੰਦੀਪ)- ਸ਼ਾਹਕੋਟ ਸਬ ਡਿਵੀਜ਼ਨ ਦੇ ਹੜ੍ਹ ਪ੍ਰਭਾਵਿਤ 18 ਪਿੰਡਾਂ 'ਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਭਾਰਤੀ ਹਵਾਈ ਫੌਜ ਦੀ ਮਦਦ ਨਾਲ ਹੈਲੀਕਾਪਟਰਾਂ ਰਾਹੀਂ 36000 ਪਰੌਂਠੇ ਤੇ ਪਾਣੀ ਦੀਆਂ ਬੋਤਲਾਂ ਅਤੇ ਸੁੱਕੇ ਰਾਸ਼ਣ...
ਲੋਹੀਆਂ ਖ਼ਾਸ : ਹੜ੍ਹ ਪੀੜਤਾਂ ਦੇ ਬਚਾਅ ਕਾਰਜਾਂ 'ਚ ਤੇਜ਼ੀ
. . .  about 1 hour ago
ਲੋਹੀਆਂ ਖ਼ਾਸ, 21 ਅਗਸਤ (ਬਲਵਿੰਦਰ ਸਿੰਘ ਵਿੱਕੀ)- ਸਤਲੁਜ ਦਰਿਆ ਦੀ ਮਾਰ ਹੇਠ ਆਏ ਸਬ ਤਹਿਸੀਲ ਲੋਹੀਆਂ ਦੇ ਵੱਖ-ਵੱਖ ਪਿੰਡਾਂ ਅੰਦਰ ਪਾਣੀ ਦਾ ਪੱਧਰ ਭਾਵੇਂ ਪਹਿਲਾਂ ਨਾਲੋਂ ਕੁਝ ਘੱਟ ਹੋ ਰਿਹਾ ਹੈ ਪਰ ਅਜੇ ਵੀ ਦਰਿਆ ਦਾ ਪਾਣੀ ਬੰਨ੍ਹ ਟੁੱਟਣ ਕਾਰਨ ਯੂਸਫ਼ਪੁਰ...
ਈ. ਡੀ. ਨੇ ਚਿਦੰਬਰਮ ਵਿਰੁੱਧ ਜਾਰੀ ਕੀਤਾ ਲੁੱਕਆਊਟ ਨੋਟਿਸ
. . .  1 minute ago
ਨਵੀਂ ਦਿੱਲੀ, 21 ਅਗਸਤ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਵਿਰੁੱਧ ਲੁੱਕਆਊਟ ਨੋਟਿਸ ਜਾਰੀ...
ਯੋਗੀ ਮੰਤਰੀ ਮੰਡਲ ਦਾ ਪਹਿਲਾ ਵਿਸਥਾਰ, 23 ਮੰਤਰੀਆਂ ਨੇ ਚੁੱਕੀ ਸਹੁੰ
. . .  about 2 hours ago
ਲਖਨਊ, 21 ਅਗਸਤ- ਉੱਤਰ ਪ੍ਰਦੇਸ਼ ਸਰਕਾਰ 'ਚ 23 ਵਿਧਾਇਕਾਂ ਨੇ ਮੰਤਰੀ ਦੇ ਰੂਪ 'ਚ ਸਹੁੰ ਚੁੱਕੀ ਹੈ। ਸਾਲ 2017 'ਚ ਯੋਗੀ ਆਦਿਤਿਆਨਾਥ ਸਰਕਾਰ ਦੇ ਗਠਨ ਤੋਂ ਬਾਅਦ ਪਹਿਲੇ ਕੈਬਨਿਟ ਵਿਸਥਾਰ 'ਚ ਛੇ ਵਿਧਾਇਕਾਂ ਨੂੰ ਕੈਬਨਿਟ ਮੰਤਰੀ ਦੇ ਰੂਪ 'ਚ ਸਹੁੰ...
ਜਬਰ ਜਨਾਹ ਦਾ ਸ਼ਿਕਾਰ ਹੋਈ 65 ਸਾਲਾ ਮੰਦਬੁੱਧੀ ਔਰਤ ਦੀ ਮੌਤ
. . .  about 2 hours ago
ਤਲਵੰਡੀ ਸਾਬੋ, 21 ਅਗਸਤ (ਰਣਜੀਤ ਸਿੰਘ ਰਾਜੂ)- ਬੀਤੇ ਦਿਨ ਪਿੰਡ ਨੰਗਲਾ 'ਚ ਇੱਕ ਨੌਜਵਾਨ ਵਲੋਂ ਜਬਰ ਜਨਾਹ ਦਾ ਸ਼ਿਕਾਰ ਹੋਈ 65 ਸਾਲਾ ਮੰਦਬੁੱਧੀ ਔਰਤ, ਜਿਹੜੀ ਕਿ ਸਿਵਲ ਹਸਪਤਾਲ ਤਲਵੰਡੀ ਸਾਬੋ ਵਿਖੇ ਜੇਰੇ ਇਲਾਜ ਸੀ, ਦੀ ਅੱਜ ਮੌਤ ਹੋ ਗਈ...
ਚੀਫ਼ ਜਸਟਿਸ ਰੰਜਨ ਗੋਗੋਈ ਕਰਨਗੇ ਚਿਦੰਬਰਮ ਮਾਮਲੇ ਦੀ ਸੁਣਵਾਈ
. . .  about 2 hours ago
ਨਵੀਂ ਦਿੱਲੀ, 21 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੇ ਸੁਪਰੀਮ ਕੋਰਟ 'ਚ ਸਪੈਸ਼ਲ ਲੀਵ ਪਟੀਸ਼ਨ (ਐੱਸ. ਪੀ. ਐੱਲ.) ਦਾਇਰ ਕੀਤੀ ਹੈ। ਇਸ ਪਟੀਸ਼ਨ 'ਚ ਦਿੱਲੀ ਹਾਈਕੋਰਟ ਵਲੋਂ ਲੰਘੇ ਦਿਨ...
ਪੁਲਿਸ ਕਰਮਚਾਰੀ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 2 hours ago
ਅਜਨਾਲਾ, 21 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਅੱਜ ਸਵੇਰੇ ਬੱਸ ਸਟੈਂਡ ਅਜਨਾਲਾ ਵਿਖੇ ਇੱਕ ਪੁਲਿਸ ਹੌਲਦਾਰ ਵਲੋਂ ਸਰਕਾਰੀ ਹਥਿਆਰ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਗਈ। ਉਕਤ ਹੌਲਦਾਰ ਦੀ ਪਹਿਚਾਣ ਹਰਜੀਤ ਸਿੰਘ ਦੇ ਰੂਪ 'ਚ ਹੋਈ ਹੈ। ਉਸ ਨੂੰ...
ਬਾਰਾਮੂਲਾ 'ਚ ਸੁਰੱਖਿਆ ਬਲਾਂ ਨੇ ਢੇਰ ਕੀਤਾ ਇੱਕ ਅੱਤਵਾਦੀ, ਮੁਠਭੇੜ 'ਚ ਇੱਕ ਐੱਸ. ਪੀ. ਓ. ਵੀ ਸ਼ਹੀਦ
. . .  about 3 hours ago
ਸ੍ਰੀਨਗਰ, 21 ਅਗਸਤ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁਠਭੇੜ 'ਚ ਇੱਕ ਅੱਤਵਾਦੀ ਦੇ ਮਾਰੇ ਜਾਣ ਦੀ ਖ਼ਬਰ ਹੈ। ਇਸ ਮੁਠਭੇੜ 'ਚ ਜੰਮੂ-ਕਸ਼ਮੀਰ ਪੁਲਿਸ ਦੇ ਐੱਸ. ਪੀ. ਓ. (ਸਪੈਸ਼ਲ ਪੁਲਿਸ ਅਫ਼ਸਰ) ਦੇ ਸ਼ਹੀਦ...
ਹੜ੍ਹ ਪੀੜਤਾਂ ਲਈ ਹਵਾਈ ਸੈਨਾ ਦੇ 3 ਹੈਲੀਕਾਪਟਰਾਂ ਦੀਆਂ ਸੇਵਾਵਾਂ ਆਰੰਭ
. . .  about 4 hours ago
ਸ਼ਾਹਕੋਟ, 21 ਅਗਸਤ (ਸੁਖਦੀਪ ਸਿੰਘ) - ਸ਼ਾਹਕੋਟ ਤਹਿਸੀਲ ਦੇ ਲੋਹੀਆਂ ਖੇਤਰ ਵਿਚ ਸਤਲੁਜ ਦਰਿਆ ਦਾ ਪੱਧਰ ਵਧਣ ਨਾਲ ਆਏ ਹੜ੍ਹ ਕਾਰਨ ਹੜ੍ਹ ਦੇ ਪਾਣੀ ਦੀ ਮਾਰ ਝੱਲ ਰਹੇ ਲੋਕਾਂ ਨੂੰ ਰਾਹਤ ਪਹੁੰਚਾਉਣ ਤੇ ਉਨ੍ਹਾਂ ਤੱਕ ਖਾਣਾ ਤੇ ਪਾਣੀ ਪਹੁੰਚਾਉਣ ਲਈ ਭਾਰਤੀ ਹਵਾਈ ਸੈਨਾ ਦੇ 3 ਹੈਲੀਕਾਪਟਰਾਂ ਦੀਆਂ...
ਕੌਮੀ ਮਾਰਗ 'ਤੇ ਉਲਟੀ ਸਾਈਡ ਤੋਂ ਆ ਰਹੇ ਟਰੈਕਟਰ ਦੀ ਕਾਰ ਨਾਲ ਹੋਈ ਸਿੱਧੀ ਟੱਕਰ, ਇਕ ਮੌਤ
. . .  about 4 hours ago
ਪਿਸਤੌਲ ਦਿਖਾ ਕੇ ਠੇਕੇ ਤੋਂ ਨਕਦੀ ਲੁੱਟੀ
. . .  about 5 hours ago
ਅੰਮ੍ਰਿਤਸਰ ਖ਼ਾਲਸਾ ਕਾਲਜ ਸਾਹਮਣੇ ਨੌਜਵਾਨ ਤੇ ਲੜਕੀ ਦੀਆਂ ਸਿਰ ਕੱਟੀਆਂ ਲਾਸ਼ਾਂ ਮਿਲੀਆਂ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਕੱਤਕ ਸੰਮਤ 549

ਅੰਮ੍ਰਿਤਸਰ

ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਪ੍ਰੀ ਪ੍ਰਾਇਮਰੀ ਕਲਾਸਾਂ ਦੀ ਹੋਈ ਸ਼ੁਰੂਆਤ

ਅਜਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਪ੍ਰੀ ਨਰਸਰੀ ਕਲਾਸਾਂ ਸ਼ੁਰੂ ਕਰਨ ਦੇ ਲਏ ਫ਼ੈਸਲੇ ਅਨੁਸਾਰ ਅੱਜ ਬਾਲ ਦਿਵਸ ਮੌਕੇ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਪ੍ਰੀ ਨਰਸਰੀ ਕਲਾਸਾਂ ਦੀ ਰਸਮੀ ਤੌਰ 'ਤੇ ...

ਪੂਰੀ ਖ਼ਬਰ »

ਰੋਟਾਵੇਟਰ 'ਚ ਆ ਜਾਣ ਕਾਰਨ ਕਿਸਾਨ ਦੀ ਦਰਦਨਾਕ ਮੌਤ

ਬੱਚੀਵਿੰਡ, 14 ਨਵੰਬਰ (ਬਲਦੇਵ ਸਿੰਘ ਕੰਬੋ)- ਪਿੰਡ ਹੇਤਮਪੁਰਾ ਵਿਖੇ ਕਣਕ ਦੀ ਬਿਜਾਈ ਲਈ ਖੇਤ ਤਿਆਰ ਕਰ ਰਹੇ ਕਿਸਾਨ ਦੀ ਰੂਟਾਵੇਟਰ ਵਿੱਚ ਫਸ ਜਾਣ ਕਾਰਨ ਹਿਰਦੇਵੇਧਕ ਮੌਤ ਹੋਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਗੁਲਜ਼ਾਰ ਸਿੰਘ (55) ਪੁੱਤਰ ਤਰਲੋਕ ਸਿੰਘ ...

ਪੂਰੀ ਖ਼ਬਰ »

ਵੋਟਰ ਸੂਚੀਆਂ 'ਚ ਸਰਸਰੀ ਸੁਧਾਈ ਸਬੰਧੀ ਏ. ਡੀ. ਸੀ. ਨੇ ਕੀਤੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਅੰਮਿ੍ਤਸਰ, 14 ਨਵੰਬਰ (ਹਰਜਿੰਦਰ ਸਿੰਘ ਸ਼ੈਲੀ)- ਵੋਟਰ ਸੂਚੀਆਂ 'ਚ ਸਰਸਰੀ ਸੁਧਾਈ ਸਬੰਧੀ 15 ਨਵੰਬਰ ਤੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਸੁਭਾਸ਼ ਕੁਮਾਰ ਨੇ ਅੱਜ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ...

ਪੂਰੀ ਖ਼ਬਰ »

ਡੈਮੋਕਰੇਟਿਵ ਜੰਗਲਾਤ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਰਈਆ, 14 ਨਵੰਬਰ (ਸ਼ਰਨਬੀਰ ਸਿੰਘ ਕੰਗ)-ਡੈਮੋਕਰੇਟਿਵ ਜੰਗਲਾਤ ਮੁਲਾਜ਼ਮ ਯੂਨੀਅਨ ਰੇਂਜ ਦੇ ਜਨਰਲ ਸਕੱਤਰ ਸੁੱਖਾ ਸਿੰਘ ਲੋਹਗੜ੍ਹ ਦੀ ਪ੍ਰਧਾਨਗੀ ਹੇਠ ਪੁੱਲ ਨਹਿਰ ਰਈਆ ਵਿਖੇ, ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਰਕਰ ਮਾਰੂ ਨੀਤੀਆਂ ਦੇ ਵਿਰੋਧ 'ਚ ਪੰਜਾਬ ਸਰਕਾਰ ਦਾ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ

ਮਜੀਠਾ, 14 ਨਵੰਬਰ (ਸਹਿਮੀ)- ਥਾਣਾ ਮਜੀਠਾ ਦੇ ਥਾਣਾ ਮੁਖੀ ਰਮੇਸ਼ ਕੁਮਾਰ ਆਪਣੀ ਪੁਲਿਸ ਪਾਰਟੀ ਸਮੇਤ ਪਿੰਡ ਭੰਗਾਲੀ ਕਲਾਂ ਨਜ਼ਦੀਕ ਸੜਕ 'ਤੇ ਗਸ਼ਤ ਕਰ ਰਹੇ ਸਨ ਤਾਂ ਗਸ਼ਤ ਦੌਰਾਨ ਭੰਗਾਲੀ ਕਲਾਂ ਵਲੋਂ ਆਉਂਦੇ ਇਕ ਨੌਜਵਾਨ ਜੋ ਪੁਲਿਸ ਪਾਰਟੀ ਨੂੰ ਵੇਖਦੇ ਭੱਜਣ ਦੀ ...

ਪੂਰੀ ਖ਼ਬਰ »

ਰੋਟੀ ਬਣਾਉਣ ਮੌਕੇ ਗੈਸ ਸਿਲੰਡਰ ਨੂੰ ਲੱਗੀ ਅੱਗ, ਘਰ ਦਾ ਕਾਫ਼ੀ ਸਾਮਾਨ ਸੜ ਕੇ ਸੁਆਹ

ਗਗੋਮਾਹਲ/ਅਜਨਾਲਾ, 14 ਨਵੰਬਰ (ਬਲਵਿੰਦਰ ਸਿੰਘ ਸੰਧੂ/ਸੁੱਖ ਮਾਹਲ)-ਪਿੰਡ ਸੁਲਤਾਨ ਮਾਹਲ ਵਿਖੇ ਉਸ ਵੇਲੇ ਇਕ ਘਰ ਵਿਚ ਹਫ਼ੜਾ ਦਫ਼ੜੀ ਮਚ ਗਈ ਜਦ ਅਚਾਨਕ ਘਰ ਵਿਚ ਗੈਸ ਸਲੰਡਰ 'ਤੇ ਰੋਟੀ ਬਨਾਉਣ ਦੌਰਾਨ ਭਿਆਨ ਅੱਗ ਲੱਗ ਗਈ | ਇਸ ਦੌਰਾਨ ਪਰਿਵਾਰਕ ਮੈਂਬਰਾਂ ਨੇ ਮੌਕੇ 'ਤੇ ਹੀ ...

ਪੂਰੀ ਖ਼ਬਰ »

ਸੈਂਕੜੇ ਆਂਗਣਵਾੜੀ ਵਰਕਰਾਂ ਨੇ ਕਾਲੀਆਂ ਚੁੰਨੀਆਂ ਬੰਨ੍ਹ ਕੇ ਮੁੱਖ ਮੰਤਰੀ ਕੈਪਟਨ ਦਾ ਕੀਤਾ ਪਿੱਟ-ਸਿਆਪਾ

ਚੋਗਾਵਾਂ, 14 ਨਵੰਬਰ (ਗੁਰਬਿੰਦਰ ਸਿੰਘ ਬਾਗੀ)¸ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਚੋਗਾਵਾਂ ਵਲੋਂ ਅੱਜ ਬਲਾਕ ਪ੍ਰਧਾਨ ਪਰਮਜੀਤ ਕੌਰ ਦੀ ਅਗਵਾਈ ਹੇਠ ਸੈਂਕੜੇ ਆਂਗਣਵਾੜੀ ਮੁਲਾਜ਼ਮਾਂ ਨੇ ਸਿੱਖਿਆ ਦਫ਼ਤਰ ਚੋਗਾਵਾਂ ਵਿਖੇ ਕਾਲੀਆਂ ਚੂਨੀਆਂ ਬੰਨ੍ਹ ਕੇ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਨੇ ਸਠਿਆਲਾ 'ਚ ਕੈਪਟਨ ਸਰਕਾਰ ਦਾ ਫੂਕਿਆ ਪੁਤਲਾ

ਸਠਿਆਲਾ, 14 ਨਵੰਬਰ (ਜਗੀਰ ਸਿੰਘ ਸਫਰੀ)- ਕਿਸਾਨ ਸੰਘਰਸ਼ ਕਮੇਟੀ ਜ਼ੋਨ ਬਾਬਾ ਬਕਾਲਾ ਸਾਹਿਬ ਵਲੋਂ ਗੁ: ਬੁੰਗਾ ਸਾਹਿਬ ਸਠਿਆਲਾ ਵਿਖੇ ਪ੍ਰਧਾਨ ਸਤਨਾਮ ਸਿੰਘ ਮੱਦਰ, ਕਰਮ ਸਿੰਘ ਬੱਲਸਰਾਂ ਤੇ ਦਲਬੀਰ ਸਿੰਘ ਬੇਦਾਦਪੁਰ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਇਸ ਮੌਕੇ ਸੂਬਾ ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ ਦੇ ਰੋਸ ਵਜੋਂ ਨਿਗਮ ਮੁਲਾਜ਼ਮਾਂ ਦੂਸਰੇ ਦਿਨ ਵੀ ਦਿੱਤਾ ਧਰਨਾ

ਅੰਮਿ੍ਤਸਰ, 14 ਨਵੰਬਰ (ਹਰਮਿੰਦਰ ਸਿੰਘ)- ਤਨਖ਼ਾਹਾਂ ਮਿਲਣ 'ਚ ਦੇਰੀ ਹੋਣ ਦੇ ਰੋਸ ਵਜੋ ਨਗਰ ਨਿਗਮ ਦੇ ਮੁਲਾਜ਼ਮਾਂ ਵਲੋਂ ਅੱਜ ਦੂਸਰੇ ਦਿਨ ਵੀ ਧਰਨਾ ਦਿੱਤਾ ਤੇ ਨਿਗਮ ਪ੍ਰਸ਼ਾਸਨ ਿਖ਼ਲਾਫ਼ ਆਪਣਾ ਰੋਸ ਪ੍ਰਗਟ ਕੀਤਾ | ਇਸ ਧਰਨੇ 'ਚ ਸੀਟੂ ਜਥੇਬੰਦੀ ਨੇ ਸ਼ਾਮਿਲ ਹੋ ਕੇ ...

ਪੂਰੀ ਖ਼ਬਰ »

ਗੁਰੂ ਨਗਰੀ 'ਚ ਮੀਂਹ ਪੈਣ ਨਾਲ ਧੁਆਂਖੀ ਧੁੰਦ ਹੋਈ ਦੂਰ

ਅੰਮਿ੍ਤਸਰ, 14 ਨਵੰਬਰ (ਹਰਮਿੰਦਰ ਸਿੰਘ)-ਅੱਜ ਸ਼ਾਮ ਨੂੰ ਹੋਈ ਬਰਸਾਤ ਕਰਕੇ ਜਿੱਥੇ ਮੌਸਮ ਸੁਹਾਵਣਾ ਹੋਇਆ ਉਥੇ ਇਸ ਮੀਂਹ ਕਾਰਨ ਗੁਰੂ ਨਗਰੀ ਦੇ ਲੋਕਾਂ ਨੇ ਕਈ ਦਿਨਾਂ ਤੋਂ ਪੈ ਰਹੀ ਧੁਆਂਖੀ ਧੁੰਦ ਤੋਂ ਨਿਜਾਤ ਹਾਸਲ ਕੀਤੀ | ਅੱਜ ਸਵੇਰੇ ਤੋਂ ਹੀ ਤੇਜ਼ ਹਵਾਵਾਂ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਮਨਾਇਆ ਗਿਆ 'ਬਾਲ ਦਿਵਸ'

ਅੰਮਿ੍ਤਸਰ, 14 ਨਵੰਬਰ (ਰੇਸ਼ਮ ਸਿੰਘ)¸ ਖ਼ਾਲਸਾ ਕਾਲਜ ਗਵਰਨਿੰਗ ਕੌਾਸਲ ਅਧੀਨ ਚਲਦੇ ਸਕੂਲਾਂ ਜਿਨ੍ਹਾਂ 'ਚ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਖ਼ਾਲਸਾ ਕਾਲਜ ਪਬਲਿਕ ਸਕੂਲ, ਖ਼ਾਲਸਾ ਕਾਲਜ ਇੰਟਰਲੈਸ਼ਨਲ ਸਕੂਲ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਤੇ ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਵਿਖੇ ਅੱਜ ਵਿਦਿਆਰਥੀਆਂ ਨੇ ਆਪਣੇ ਆਪਣੇ ਅਧਿਆਪਕਾਂ ਨਾਲ ਬਾਲ ਦਿਵਸ ਬੜੇ ਜੋਸ਼ੋ ਖਰੋਸ਼ ਨਾਲ ਮਨਾਇਆ | ਖਾਲਸਾ ਗਵਰਨਿੰਗ ਕੌਾਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਆਪਣੇ ਸੰਦੇਸ਼ 'ਚ ਉਕਤ ਸਕੂਲਾਂ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੰੂ ਬਾਲ ਦਿਵਸ ਦੀ ਵਧਾਈ ਦਿੱਤੀ | ਉਨ੍ਹਾਂ ਨੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਜ਼ਿਕਰ ਕਰਦਿਆਂ ਦੱਸਦਿਆਂ ਕਿਹਾ ਕਿ ਧਰਮ ਅਤੇ ਕੌਮ ਖਾਤਿਰ ਕਿਸ ਤਰ੍ਹਾਂ ਉਨ੍ਹਾਂ ਆਪਣੀਆਂ ਛੋਟੀ ਉਮਰੇ ਜਾਨਾਂ ਵਾਰੀਆਂ | ਉਨ੍ਹਾਂ ਕਿਹਾ ਕਿ ਬਾਲ ਦਿਵਸ ਮੌਕੇ ਸਮੂਹ ਬੱਚਿਆਂ ਨੂੰ ਪ੍ਰਣ ਲੈਣਾ ਚਾਹੀਦਾ ਹੈ ਕਿ ਉਹ ਸੱਚਾ ਸੁੱਚਾ ਜੀਵਨ ਬਤੀਤ ਕਰਦਿਆਂ ਪੜ੍ਹਾਈ ਅਤੇ ਸ਼ਾਨਦਾਰ ਗਤੀਵਿਧੀਆਂ ਨਾਲ ਜ਼ਿੰਦਗੀ ਦੇ ਮਿਆਰ ਨੂੰ ਉਚਾ ਲਿਜਾਉਣਗੇ | ਬਾਲ ਦਿਵਸ ਮੌਕੇ ਸਕੂਲ ਪਿੰ੍ਰਸੀਪਲ ਸ: ਨਿਰਮਲ ਸਿੰਘ ਭੰਗੂ ਨੇ ਪ੍ਰਾਰਥਨਾ ਸਭਾ ਉਪਰੰਤ ਵਿਦਿਆਰਥੀਆਾ ਨੰੂ ਸੰਬੋਧਨ ਕਰਦਿਆਂ ਬਾਲ ਦਿਵਸ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਉਪਰੋਕਤ ਦੇ ਸਕੂਲਾਂ ਦੇ ਪਿ੍ੰਸੀਪਲ ਅਮਰਜੀਤ ਸਿੰਘ ਗਿੱਲ, ਸ੍ਰੀਮਤੀ ਡੀ. ਕੇ. ਸੰਧੂ, ਤੇਜਿੰਦਰ ਕੌਰ ਬਿੰਦਰਾ ਅਤੇ ਗੁਰਿੰਦਰਜੀਤ ਕੌਰ ਨੇ ਆਪਣੇ ਆਪਣੇ ਸੰਬੋਧਨ ਰਾਹੀਂ ਵਿਦਿਆਰਥੀਆਂ ਨੂੰ ਬਾਲ ਦਿਵਸ ਸਬੰਧੀ ਵਿਸਥਾਰ ਪੂਰਵਕ ਚਾਨਣਾ ਪਾਇਆ | ਖ਼ਾਲਸਾ ਸੀ: ਸੈਕੰ: ਸਕੂਲ ਵਿਖੇ ਸਨਸ਼ਾਈਨ ਯੂਥ ਕਲੱਬ ਵਲੋਂ ਲੋੜਵੰਦ ਵਿਦਿਆਰਥੀਆਂ ਨੰੂ ਸਕੂਲ ਵਰਦੀ ਦੀਆਂ ਜਰਸੀਆਂ ਅਤੇ ਬੂਟ ਵੰਡੇ ਗਏ | ਕਲੱਬ ਅਤੇ ਸਕੂਲ ਸਟਾਫ ਵਲੋਂ ਅੱਜ ਦੇ ਦਿਨ ਜਨਮ ਦਿਨ ਵਾਲੇ ਬੱਚਿਆਂ ਨਾਲ ਖੁਸ਼ੀ ਸਾਂਝੀ ਕਰਦਿਆਂ ਕੇਕ ਕੱਟਦਿਆਂ ਸਮੂਹਿਕ ਤੌਰ 'ਤੇ ਜਨਮ ਦਿਨ ਮਨਾਇਆ ਗਿਆ | ਕਲੱਬ ਦੇ ਪ੍ਰਧਾਨ ਅਰਸ਼ਦੀਪ ਸਿੰਘ ਜੱਜ ਨੇ ਕਿਹਾ ਕਿ ਕਲੱਬ ਦੇ ਮੈਂਬਰਾਂ ਨੰੂ ਲੋੜਵੰਦ ਬੱਚਿਆਂ ਦੀ ਮਦਦ ਕਰਕੇ ਅਥਾਹ ਖੁਸ਼ੀ ਹੁੰਦੀ ਹੈ | ਉੱਘੇ ਡੈਂਟਿਸਟ ਡਾ: ਤਜਿੰਦਰ ਕੁਮਾਰ, ਕੋਟ ਖਾਲਸਾ ਵਲੋਂ ਸਕੂਲ ਦੇ ਵਿਦਿਆਰਥੀਆਂ ਨੰੂ ਬਾਲ ਦਿਵਸ ਦੀ ਵਧਾਈ ਦਿੱਤੀ | ਇਸ ਮੌਕੇ ਪੋ੍ਰਫ: ਅਮਰੀਕ ਸਿੰਘ, ਕਲੱਬ ਦੇ ਜਨਰਲ ਸਕੱਤਰ ਸਾਹਿਲ ਕੰਬੋਜ, ਕੁਸ਼ਲਦੀਪ ਸਿੰਘ, ਮੰਜੂ ਗੁਪਤਾ, ਗੁਰਲੀਨ ਕੌਰ, ਸਰਵਣ ਗਿੱਲ, ਪਬਲਿਕ ਸਕੂਲ ਤੋਂ ਪਵਨ ਕੁਮਾਰ, ਪ੍ਰਭਜੋਤ ਕੌਰ, ਵਿਸ਼ਾਲ ਕੁਮਾਰ ਤੇ ਸਕੂਲ ਸਟਾਫ ਸਮੇਤ ਵਿਦਿਆਰਥੀ ਮੌਜੂਦ ਸਨ |
ਰਈਆ, (ਸੁੱਚਾ ਸਿੰਘ ਘੁੰਮਣ)- ਅੱਜ ਸਰਕਾਰੀ ਐਲੀਮੈਂਟਰੀ ਸਕੂਲ ਡੁੱਬਗੜ੍ਹ ਕਾਲੋਨੀ ਰਈਆ ਵਿਖੇ ਬਾਲ ਦਿਵਸ ਮਨਾਇਆ ਗਿਆ ਤੇ ਪ੍ਰੀ ਪ੍ਰਾਇਮਰੀ ਕਲਾਸਾਂ ਸ਼ੁਰੂ ਕੀਤੀਆਂ ਗਈਆਂ, ਜਿਸ 'ਚ ਤਿੰਨ ਤੋਂ ਪੰਜ ਸਾਲ ਉਮਰ ਤੱਕ ਦੇ ਬੱਚਿਆਂ ਨੂੰ ਦਾਖਿਲ ਕੀਤਾ ਗਿਆ | ਇਸ ਸਮਾਗਮ ਦਾ ਉਦਘਾਟਨ ਬੀ. ਈ. ਓ. ਰਈਆ-1 ਸਰਬਜੀਤ ਸਿੰਘ ਮੁੱਖ ਮਹਿਮਾਨ ਨੇ ਕੀਤਾ | ਸਮਾਗਮ ਵਿਚ ਸਮਾਜ ਸੇਵਕ ਸਭਾ ਪ੍ਰਧਾਨ ਸੁਖਵਿੰਦਰ ਸਿੰਘ ਮੱਤੇਵਾਲ ਦੀ ਅਗਵਾਈ 'ਚ ਸ਼ਾਮਿਲ ਹੋਈ | ਇਸ ਮੌਕੇ ਬੱਚਿਆਂ ਵਲੋਂ ਖੇਡਾਂ, ਪੇਂਟਿੰਗ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਜਿਨ੍ਹਾਂ ਨੂੰ ਸਮਾਜ ਸੇਵਕ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਮੱਤੇਵਾਲ ਵਲੋਂ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਸ਼ਮੀਰ ਕੌਰ ਚੇਅਰਮੈਨ ਰਈਆ ਬਲਾਕ-2 ਵੀ ਮੌਜੂਦ ਸਨ | ਸਮਾਗਮ ਵਿਚ ਬੀਬੀ ਗੁਰਮੀਤ ਕੌਰ ਚੇਅਰਮੈਨ ਪਸਵਕ ਕਮੇਟੀ, ਜੱਸਾ ਸਿੰਘ, ਜੁਗਲ ਕਿਸ਼ੋਰ, ਦਵਿੰਦਰ ਗੋਲਡੀ, ਰੋਹਿਤ ਮਹਿਤਾ, ਪ੍ਰਵੇਸ਼ ਸ਼ਰਮਾ, ਸਤਨਾਮ ਸਿੰਘ, ਸ੍ਰੀਮਤੀ ਸੋਨੀਆ, ਰਾਜਬੀਰ ਕੌਰ, ਬਲਜੀਤ ਸਿੰਘ, ਸੋਹਨ ਸਿੰਘ, ਸ਼ਾਮ ਸਿੰਘ, ਧਿਆਨ ਸਿੰਘ ਮੌਜੂਦ ਸਨ | ਇਸ ਮੌਕੇ ਹੈਡ ਟੀਚਰ ਸੱਤਿਆਵਤੀ, ਅਧਿਆਪਕ ਕਰਨਦੀਪ ਸਿੰਘ, ਸੁਹਿੰਦਰ ਕੌਰ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ | ਅਖੀਰ ਵਿਚ ਸਮਾਜ ਸੇਵਕ ਸਭਾ ਵਲੋਂ ਸੁਖਵਿੰਦਰ ਸਿੰਘ ਮੱਤੇਵਾਲ ਦੀ ਅਗਵਾਈ 'ਚ ਬੱਚਿਆਂ ਨੂੰ ਕਾਪੀਆਂ ਅਤੇ ਲੱਡੂ ਵੰਡੇ ਗਏ |


ਖ਼ਬਰ ਸ਼ੇਅਰ ਕਰੋ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਜਗਦੇਵ ਕਲਾਂ, 14 ਨਵੰਬਰ (ਸ਼ਰਨਜੀਤ ਸਿੰਘ ਗਿੱਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 13ਵਾਂ ਸਾਲਾਨਾ ਗੁਰਮਤਿ ਸਮਾਗਮ ਪਿੰਡ ਕਾਮਲਪੁਰਾ ਵਿਖੇ ਸਮੂਹ ਨਗਰ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਸਦਕਾ ਬੜੀ ਸ਼ਰਧਾ ਨਾਲ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਬਲਾਕ ਕਾਂਗਰਸ ਵੇਰਕਾ ਵਲੋਂ ਬਾਲ ਦਿਵਸ ਨੂੰ ਸਮਰਪਿਤ ਸਮਾਰੋਹ

ਵੇਰਕਾ, 14 ਨਵੰਬਰ (ਪਰਮਜੀਤ ਸਿੰਘ ਬੱਗਾ)- ਦੇਸ਼ ਦੇ ਸਾਬਕਾ ਮਰਹੂਮ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਰੋਹ ਕਾਂਗਰਸੀ ਵਰਕਰ ਤੇ ਨੁਮਾਇੰਦਿਆ ਵਲੋਂ ਸੰਤ ਨਗਰ ਵੇਰਕਾ ਵਿਖੇ ਕਰਵਾਇਆ ਗਿਆ | ਸਮਾਰੋਹ 'ਚ ਬਤੌਰ ਮੁੱਖ ਮਹਿਮਾਨ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕਰ ਰਹੀ-ਧਰਮਸੋਤ

ਬਟਾਲਾ, 14 ਨਵੰਬਰ (ਕਾਹਲੋਂ)-ਸੂਬੇ ਦੇ ਲੋਕਾਂ ਨਾਲ ਵੱਡੇ ਚੋਣ ਵਾਅਦੇ ਕਰਕੇ ਕਰੀਬ 7 ਮਹੀਨੇ ਪਹਿਲਾਂ ਸੱਤਾ ਸੰਭਾਲਣ ਵਾਲੀ ਕਾਂਗਰਸ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕਰ ਰਹੀ ਅਤੇ ਇਸ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੁੰਦਾ ਨਜ਼ਰ ਆ ਰਿਹਾ ਹੈ | ਇਹ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਡਾ: ਕੋਟਲਾ ਨੇ ਕੀਤੀ ਅਕਾਲੀ ਵਰਕਰਾਂ ਨਾਲ ਮੀਟਿੰਗ 'ਚ ਸੁਣੀਆਂ ਸ਼ਿਕਾਇਤਾਂ

ਟਾਂਗਰਾ, 14 ਨਵੰਬਰ (ਹਰਜਿੰਦਰ ਸਿੰਘ ਕਲੇਰ)- ਨੇੜਲੇ ਪਿੰਡ ਮੁੱਛਲ ਵਿਖੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਡਾ: ਦਲਬੀਰ ਸਿੰਘ ਕੋਟਲਾ ਵਲੋਂ ਅਕਾਲੀ ਵਰਕਰਾਂ ਨਾਲ ਕਾਂਗਰਸ ਪਾਰਟੀ ਵਲੋਂ ਕੀਤੀਆਂ ਜਾ ਰਹੀਆਂ ਵਧੀਕੀਆਂ ਦੇ ਸਬੰਧ ਵਿਚ ਮੀਟਿੰਗ ...

ਪੂਰੀ ਖ਼ਬਰ »

ਧਰਮ ਪ੍ਰਚਾਰ ਕਮੇਟੀ ਨੇ ਬੱਚਿਆਂ ਨੂੰ ਵਜ਼ੀਫੇ ਵੰਡੇ

ਚੌਕ ਮਹਿਤਾ, 14 ਨਵੰਬਰ (ਧਰਮਿੰਦਰ ਸਿੰਘ ਭੰਮਰਾ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਕ੍ਰਿਪਾਲ ਸਿੰਘ ਬਡੰੂਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਖ ਸਕੱਤਰ ਡਾ: ਰੂਪ ਸਿੰਘ, ਸਕੱਤਰ ਸੁਖਦੇਵ ਸਿੰਘ ਧਰਮ ਪ੍ਰਚਾਰ ਕਮੇਟੀ ਦੇ ਯਤਨਾ ਸਦਕਾ ਹਰ ਸਾਲ ਦੀ ਤਰ੍ਹਾਂ ਇਸ ...

ਪੂਰੀ ਖ਼ਬਰ »

ਅੱਜ ਬਿਜਲੀ ਕਾਮਿਆਂ ਵਲੋਂ ਪਾਵਰਕਾਮ ਹੈੱਡਕੁਆਟਰ ਵਿਖੇ ਦਿੱਤੇ ਜਾਣ ਵਾਲਾ ਰੋਸ ਧਰਨਾ ਮੁਲਤਵੀ-ਬਲਜੀਤ ਸਿੰਘ

ਅਜਨਾਲਾ, 14 ਨਵੰਬਰ (ਐਸ. ਪ੍ਰਸ਼ੋਤਮ)- ਬਿਜਲੀ ਕਾਮਿਆਂ ਦੀ ਜੁਝਾਰੂ ਜਥੇਬੰਦੀ ਟੈਕਨੀਕਲ ਸਰਵਿਸ ਯੂਨੀਅਨ ਪੰਜਾਬ ਵਲੋਂ ਪਟਿਆਲਾ ਪਾਵਰਕਾਮ ਹੈਡਕੁਆਟਰ ਵਿਖੇ ਬਰਖਾਸਤ ਬਿਜਲੀ ਕਾਮਿਆਂ ਦੀ ਬਹਾਲੀ ਤੇ ਹੋਰ ਭੱਖਦੀਆਂ ਮੰਗਾਂ ਮਨਵਾਉਣ ਲਈ ਦਿੱਤਾ ਜਾਣ ਵਾਲਾ 15 ਨਵੰਬਰ ਦਾ ...

ਪੂਰੀ ਖ਼ਬਰ »

ਰਈਆ ਵਿਖੇ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਅਹਿਮ ਮੀਟਿੰਗ

ਰਈਆ, 14 ਨਵੰਬਰ (ਸ਼ਰਨਬੀਰ ਸਿੰਘ ਕੰਗ)¸ਹਲਕਾ ਬਾਬਾ ਬਕਾਲਾ ਸਾਹਿਬ ਦੇ ਆਮ ਆਦਮੀ ਪਾਰਟੀ ਦੇ ਨਵ ਨਿਯੁਕਤ ਅਹੁਦੇਦਾਰਾਂ ਅਤੇ ਵਰਕਰਾਂ ਦੀ ਇੱਕ ਜ਼ਰੂਰੀ ਮੀਟਿੰਗ ਜਥੇ: ਬਲਦੇਵ ਸਿੰਘ ਬੋਦੇਵਾਲ ਦੇ ਗ੍ਰਹਿ ਵਿਖੇ ਹੋਈ ਜਿਸ 'ਚ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਸਿੰਘ ...

ਪੂਰੀ ਖ਼ਬਰ »

ਸਰਕਲ ਪ੍ਰਧਾਨ ਸੁਖਦਿਆਲ ਸਿੰਘ ਸਨਮਾਨਿਤ

ਚੇਤਨਪੁਰਾ, 14 ਨਵੰਬਰ (ਮਹਾਂਬੀਰ ਸਿੰਘ ਗਿੱਲ)-ਆਮ ਆਦਮੀ ਪਾਰਟੀ ਦੇ ਸਰਕਲ ਝੰਡੇਰ ਦੇ ਨਵ ਨਿਯੁਕਤ ਸਰਕਲ ਪ੍ਰਧਾਨ ਕਾਮਰੇਡ ਸੁਖਦਿਆਲ ਸਿੰਘ ਚੇਤਨਪੁਰਾ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਦੀ ਮੀਟਿੰਗ ਹੋਈ ਜਿਸ ਵਿਚ ਕੌਮੀ ਉਪ ਪ੍ਰਧਾਨ ਸ੍ਰੀ ਕੁਲਦੀਪ ਧਾਲੀਵਾਲ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਖੂਨਦਾਨ ਕੈਂਪ ਲਗਾਇਆ

ਅੰਮਿ੍ਤਸਰ, 14 ਨਵੰਬਰ (ਹਰਜਿੰਦਰ ਸਿੰਘ ਸ਼ੈਲੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਨ. ਐਸ. ਐਸ. ਯੂਨਿਟ-1 (ਕਾਨੂੰਨ ਵਿਭਾਗ) ਅਤੇ ਐਨ. ਐਸ. ਐਸ. ਯੂਨਿਟ-2 ਵਲੋਂ ਖੂਨਦਾਨ ਕੈਂਪ ਲਾਇਆ ਗਿਆ | ਇਹ ਕੈਂਪ ਗੁਰੂ ਨਾਨਕ ਦੇਵ ਹਸਪਤਾਲ ਦੇ ਮਾਡਲ ਬਲੱਡ ਬੈਂਕ ਦੇ ਸਹਿਯੋਗ ਨਾਲ ਲਾਇਆ ...

ਪੂਰੀ ਖ਼ਬਰ »

ਅੰਮਿ੍ਤਸਰ ਇੰਜੀਨੀਅਰਿੰਗ ਕਾਲਜ 'ਚ ਜਾਗਿ੍ਤੀ ਸੰਸਥਾ ਨੇ ਅੰਤਰ ਸਕੂਲ ਡਰਾਇੰਗ ਮੁਕਾਬਲੇ ਕਰਵਾਏ

ਮਾਨਾਂਵਾਲਾ, 14 ਨਵੰਬਰ (ਗੁਰਦੀਪ ਸਿੰਘ ਨਾਗੀ)- ਅੰਮਿ੍ਤਸਰ ਕਾਲਜ ਆਫ਼ ਇੰਜ਼ੀਨੀਅਰਿੰਗ ਟੈਕਨਾਲੋਜੀ ਦੇ ਵਿਹੜੇ 'ਚ ਕਾਲਜ ਦੀ ਵਿੱਤ ਨਿਰਦੇਸ਼ਕ ਸ੍ਰੀਮਤੀ ਰਾਗਨੀ ਸ਼ਰਮਾ ਦੀ ਅਗਵਾਈ ਵਾਲੀ ਸਮਾਜ ਸੇਵੀ ਸੰਸਥਾ ਜਾਗਿ੍ਤੀ ਵਲੋਂ ਅੰਤਰ ਸਕੂਲ ਡਰਾਇੰਗ ਮੁਕਾਬਲੇ ਕਰਵਾਏ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਦੇ ਸਥਾਪਨਾ ਦਿਵਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਅੰਮਿ੍ਤਸਰ, 14 ਨਵੰਬਰ (ਵਿਸ਼ੇਸ਼ ਪ੍ਰਤੀਨਿਧ)- ਸਿੱਖਾਂ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਇਸ ਵਾਰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ...

ਪੂਰੀ ਖ਼ਬਰ »

ਜ਼ਮੀਨੀ ਤਕਰਾਰ ਦੇ ਚੱਲਦਿਆਂ ਹੋਈ ਲੜਾਈ 'ਚ ਇਕ ਧਿਰ ਦੇ 6 ਵਿਅਕਤੀਆਂ ਵਿਰੁੱਧ ਮਾਮਲਾ ਦਰਜ

ਭਿੰਡੀ ਸੈਦਾਂ, 14 ਨਵੰਬਰ (ਪੱਤਰ ਪ੍ਰੇਰਕ)- ਪੁਲਿਸ ਥਾਣਾ ਭਿੰਡੀ ਸੈਦਾਂ ਅਧੀਨ ਪੈਂਦੇ ਪਿੰਡ ਗੁੱਲਗੜ੍ਹ ਵਿਖੇ ਬੀਤੇ ਦਿਨੀਂ ਕੰਡਿਆਲੀ ਤਾਰੋਂ ਪਾਰਲੀ ਜ਼ਮੀਨ ਦੇ ਝਗੜੇ ਦੇ ਚੱਲਦਿਆਂ 2 ਧਿਰਾਂ ਵਿਚਾਲੇ ਹੋਈ ਖੂਨੀ ਝੜੱਪ ਤੋਂ ਬਾਅਦ ਪੁਲਿਸ ਵਲੋਂ ਛਾਣਬੀਣ ਮਗਰੋਂ ਇਕ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਵਲੋਂ ਸਠਿਆਲਾ 'ਚ ਦਫ਼ਤਰ ਬਣਾਉਣ ਦਾ ਐਲਾਨ

ਸਠਿਆਲਾ, 14 ਨਵੰਬਰ (ਜਗੀਰ ਸਿੰਘ ਸਫਰੀ)- ਕਸਬਾ ਸਠਿਆਲਾ ਦੇ ਆਸ-ਪਾਸ ਪਿੰਡਾਂ ਦੀਆਂ ਮੁਸ਼ਕਿਲਾਂ ਨੂੰ ਸੁਣਨ ਲਈ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਵਲੋਂ ਸਠਿਆਲਾ ਵਿਖੇ ਦਫ਼ਤਰ ਬਣਾਉਣ ਦਾ ਐਲਾਨ ਕਰਨ ਬਾਰੇ ਖ਼ਬਰ ਹੈ | ਇਸ ਬਾਰੇ ਵਿਧਾਇਕ ਭਲਾਈਪੁਰ ਲੋਕਾਂ ਦੀਆਂ ...

ਪੂਰੀ ਖ਼ਬਰ »

ਰੇਤ ਦੀ ਨਾਜਾਇਜ਼ ਮਾਈਨਿੰਗ ਕਰਵਾਉਣ ਦੇ ਦੋਸ਼ 'ਚ 5 ਵਿਰੁੱਧ ਮੁਕੱਦਮਾ ਦਰਜ

ਅਜਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਆਪਣੀਆਂ ਜ਼ਮੀਨਾਂ 'ਚੋਂ ਰੇਤ ਦੀ ਨਾਜਾਇਜ਼ ਮਾਇਨਿੰਗ ਕਰਵਾਉਣ ਵਾਲੇ ਪੰਜ ਵਿਅਕਤੀਆਂ ਿਖ਼ਲਾਫ਼ ਥਾਣਾ ਅਜਨਾਲਾ ਦੀ ਪੁਲਿਸ ਵੱਲੋਂ ਮੁਕਦਮਾ ਦਰਜ ਕੀਤਾ ਗਿਆ ਹੈ | ਥਾਣਾ ਅਜਨਾਲਾ ਦੇ ਐਸ. ਐਚ. ਓ. ਇੰਸਪੈਕਟਰ ਪਰਮਵੀਰ ...

ਪੂਰੀ ਖ਼ਬਰ »

ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਚਵਿੰਡਾ ਦੇਵੀ ਨੇ ਖੇਡਾਂ 'ਚ ਮਾਰੀਆਂ ਮੱਲਾਂ

ਚਵਿੰਡਾ ਦੇਵੀ, 14 ਨਵੰਬਰ (ਸਤਪਾਲ ਸਿੰਘ ਢੱਡੇ)- ਪੰਜਾਬ ਸਕੂਲ ਜ਼ਿਲ੍ਹਾ ਟੂਰਨਾਮੈਂਟ 'ਚ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ 'ਚ ਪ੍ਰਤੀਯੋਗਤਾਵਾਂ ਵਿਚ ਮੱਲਾਂ ਮਾਰੀਆਂ ਨੇ ਜਿਨ੍ਹਾਂ 'ਚ ਅੰਦਰ 14 ਲੜਕੀਆਂ ਸ਼ਾਟ ...

ਪੂਰੀ ਖ਼ਬਰ »

ਵੈਟਨਰੀ ਇੰੰਸਪੈਕਟਰਾ ਵਲੋਂ ਜ਼ੋਨਲ ਧਰਨਾ 16 ਨੂੰ -ਸੱਚਰ

ਚਵਿੰਡਾ ਦੇਵੀ, 14 ਨਵੰਬਰ (ਸਤਪਾਲ ਸਿੰਘ ਢੱਡੇ)- ਪੰਜਾਬ ਸਟੇਟ ਇੰਸਪੈਕਟਰਜ ਐਸੋਸੀਏਸ਼ਨ ਦੇ ਸੱਦੇ 'ਤੇ ਪਿਛਲੀ ਸਰਕਾਰ ਸਮੇਂ ਤੋਂ ਮੰਨੀਆਂ ਹੋਈਆਂ ਮੰਗਾਂ ਬਾਰੇ ਨੋਟੀਫ਼ੀਕੇਸ਼ਨ ਅਜੇ ਤੱਕ ਜਾਰੀ ਨਾ ਹੋਣ ਕਰਕੇ ਵੈਟਨਰੀ ਇੰਸਪੈਕਟਰਾਂ ਵਲੋਂ 16 ਨਵੰਬਰ ਨੂੰ ਜ਼ੋਨਲ ...

ਪੂਰੀ ਖ਼ਬਰ »

ਧਾਰਮਿਕ ਯਾਤਰਾ ਕਰ ਕੇ ਬਜ਼ੁਰਗਾਂ ਦਾ ਕਾਫ਼ਲਾ ਵਾਪਸ ਪਰਤਿਆ

ਚਵਿੰਡਾ ਦੇਵੀ, 14 ਨਵੰਬਰ (ਸਤਪਾਲ ਸਿੰਘ ਢੱਡੇ)- ਇਲਾਕੇ 'ਚ ਧਾਰਮਿਕ ਪੱਖੋਂ ਮੋਹਰੀ ਗਿਣੇ ਜਾਂਦੇ ਪਿੰਡ ਢੱਡੇ ਤੋਂ ਪ੍ਰਵਾਸੀ ਪੱਤਰਕਾਰ ਸੁਖਜਿੰਦਰ ਸਿੰਘ ਢੱਡੇ ਅਤੇ ਉਨ੍ਹਾਂ ਦੇ ਪਰਿਵਾਰ ਦੇ ਸਹਿਯੋਗ ਸਦਕਾ ਸ੍ਰੀ ਅਨੰਦਪੁਰ ਸਾਹਿਬ ਅਤੇ ਹੋਰਨਾਂ ਨੇੜਲੇ ਗੁਰਧਾਮਾਂ ...

ਪੂਰੀ ਖ਼ਬਰ »

ਧੱਕੇ ਨਾਲ ਪਹੇ ਨੂੰ ਵਾਹ ਕੇ ਜ਼ਮੀਨ ਵਿਚ ਮਿਲਾਇਆ

ਚੋਗਾਵਾਂ, 14 ਨਵੰਬਰ (ਗੁਰਬਿੰਦਰ ਸਿੰਘ ਬਾਗੀ)- ਬੀਤੀ ਰਾਤ ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਸਿੱਧਵਾਂ ਦੀ 34 ਕਨਾਲਾਂ ਜ਼ਮੀਨ ਜੋ ਕਿ ਦਲਜੀਤ ਸਿੰਘ ਪੁੱਤਰ ਜਗੀਰ ਸਿੰਘ ਪਿੰਡ ਮੀਰਾਂ ਕੋਟ ਨੇ 2006 ਵਿਚ ਖਰੀਦੀ ਸੀ, ਉਸ ਜ਼ਮੀਨ ਨੂੰ ਜੋੜਦੇ ਸਰਕਾਰੀ ਪਹੇ ਰਸਤੇ ਨੂੰ ਪਿੰਡ ...

ਪੂਰੀ ਖ਼ਬਰ »

ਜ਼ਮੀਨੀ ਤਕਰਾਰ ਦੇ ਚੱਲਦਿਆਂ ਹੋਈ ਲੜਾਈ 'ਚ ਇਕ ਧਿਰ ਦੇ 6 ਵਿਅਕਤੀਆਂ ਵਿਰੁੱਧ ਮਾਮਲਾ ਦਰਜ

ਭਿੰਡੀ ਸੈਦਾਂ, 14 ਨਵੰਬਰ (ਪੱਤਰ ਪ੍ਰੇਰਕ)-ਪੁਲਿਸ ਥਾਣਾ ਭਿੰਡੀ ਸੈਦਾਂ ਅਧੀਨ ਪੈਂਦੇ ਪਿੰਡ ਗੁੱਲਗੜ੍ਹ ਵਿਖੇ ਬੀਤੇ ਦਿਨੀਂ ਕੰਡਿਆਲੀ ਤਾਰੋਂ ਪਾਰਲੀ ਜ਼ਮੀਨ ਦੇ ਝਗੜੇ ਦੇ ਚੱਲਦਿਆਂ ਦੋ ਧਿਰਾਂ ਵਿਚਾਲੇ ਹੋਈ ਖੂਨੀ ਝੜਫ ਤੋਂ ਬਾਅਦ ਪੁਲਿਸ ਵਲੋਂ ਛਾਣਬੀਣ ਮਗਰੋਂ ਇਕ ...

ਪੂਰੀ ਖ਼ਬਰ »

ਜੰਡਿਆਲਾ ਗੁਰੂ ਦੇ ਬਜ਼ਾਰ 'ਚੋਂ ਨਾਜਾਇਜ਼ ਕਬਜ਼ੇ ਹਟਾਏ

ਜੰਡਿਆਲਾ ਗੁਰੂ, 14 ਨਵੰਬਰ (ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ 'ਚ ਲਗਾਤਾਰ ਬਾਜ਼ਾਰਾਂ 'ਚ ਹੋ ਰਹੇ ਕਥਿਤ ਨਾਜਾਇਜ਼ ਕਬਜ਼ੇ ਟ੍ਰੈਫ਼ਿਕ ਸਮੱਸਿਆ ਦਾ ਮੁੱਖ ਕਾਰਨ ਬਣਦੇ ਜਾ ਰਹੇ ਹਨ | ਸ਼ਹਿਰ ਵਾਸੀਆਂ ਨਾਲ ਕੀਤੇ ਵਾਅਦੇ ਮੁਤਾਬਕ ਪੁਲਿਸ ਥਾਣਾ ਜੰਡਿਆਲਾ ਗੁਰੂ ਵਿਖੇ ...

ਪੂਰੀ ਖ਼ਬਰ »

ਸ਼ੋ੍ਰਮਣੀ ਪੰਜਾਬੀ ਸਾਹਿਤ ਸਭਾ ਜੰਡਿਆਲਾ ਗੁਰੂ ਦੀ ਸਾਲਾਨਾ ਇਕੱਤਰਤਾ

ਜੰਡਿਆਲਾ ਗੁਰੂ, 14 ਨਵੰਬਰ (ਪ੍ਰਮਿੰਦਰ ਸਿੰਘ ਜੋਸਨ)- ਸ਼ੋ੍ਰਮਣੀ ਪੰਜਾਬੀ ਸਾਹਿਤ ਸਭਾ ਜੰਡਿਆਲਾ ਗੁਰੂ ਦੀ ਸਾਲਾਨਾ ਇਕੱਤਰਤਾ ਜੰਡਿਆਲਾ ਗੁਰੂ ਵਿਖੇ ਸਭਾ ਦੇ ਪ੍ਰਧਾਨ ਡਾ: ਸੁਖਦੇਵ ਸਿੰਘ ਪਾਂਧੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੰਜਾਬ ਸਰਕਾਰ ਕੋਲੋਂ ਮਾਂ ਬੋਲੀ ...

ਪੂਰੀ ਖ਼ਬਰ »

ਨਗਰ ਕੀਰਤਨ ਦਾ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਚੱਬਾ ਵਿਖੇ ਪੁੱਜਣ 'ਤੇ ਨਿੱਘਾ ਸਵਾਗਤ

ਚੱਬਾ, 14 ਨਵੰਬਰ (ਜੱਸਾ ਅਨਜਾਣ)- ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਜਾਗਿ੍ਤੀ ਮਾਰਚ (ਨਗਰ ਕੀਰਤਨ ਦੇ ਰੂਪ 'ਚ) ਤਖਤ ਸ੍ਰੀ ਦਮਦਮਾ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ...

ਪੂਰੀ ਖ਼ਬਰ »

20-21 ਨੂੰ ਪਾਰਲੀਮੈਂਟ ਘਿਰਾਓ ਐਕਸ਼ਨ 'ਚ ਜ਼ਿਲੇ੍ਹ 'ਚੋਂ ਕਿਸਾਨ-ਮਜ਼ਦੂਰ ਵੱਡੀ ਗਿਣਤੀ 'ਚ ਪੁੱਜਣਗੇ-ਖਤਰਾਏ, ਓਡਰ

ਅਜਨਾਲਾ, 14 ਨਵੰਬਰ (ਐਸ. ਪ੍ਰਸ਼ੋਤਮ)- ਅੱਜ ਇਥੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਧਨਵੰਤ ਸਿੰਘ ਖਤਰਾਏ ਕਲਾਂ ਨੇ ਪਿੰਡ ਧਾਰੀਵਾਲ ਕਲੇਰ, ਮੁਕਾਮ, ਡੱਬਰ, ਤੇੜਾ ਆਦਿ ਪਿੰਡਾਂ 'ਚ ਮੀਟਿੰਗਾਂ ਕਰਕੇ ਕਿਸਾਨਾਂ ਨੂੰ ਮੋਦੀ ...

ਪੂਰੀ ਖ਼ਬਰ »

ਸੰਗੀਤ ਸਮਾਗਮ ਕਰਵਾਇਆ

ਲੋਪੋਕੇ, 14 ਨਵੰਬਰ (ਗੁਰਵਿੰਦਰ ਸਿੰਘ ਕਲਸੀ)- ਗੁਰਬਖਸ਼ ਸਿੰਘ ਨਾਨਕ ਸਿੰਘ ਫਾਊਾਡੇਸ਼ਨ ਪ੍ਰੀਤ ਨਗਰ ਵਿਖੇ ਅੱਜ ਸੁਰ ਸੰਵਾਦ ਪਟਿਆਲਾ ਦੇ ਸਹਿਯੋਗ ਨਾਲ ਕਰਵਾਏ ਗਏ ਇਕ ਸੰਗੀਤ ਰੰਗਾਰੰਗ ਪ੍ਰੋਗਰਾਮ ਸੁਨਿਹਰੀ ਪੈੜਾਂ ਛੱਡਦਾ ਹੋਇਆ ਸਮਾਪਤ ਹੋ ਗਿਆ | ਇਸ ਸਮਾਗਮ ਵਿਚ ...

ਪੂਰੀ ਖ਼ਬਰ »

ਪ੍ਰੀਖਿਆਵਾਂ ਦੇ ਰੋਲ ਨੰਬਰ ਵੈਬ ਪੋਰਟਲ 'ਤੇ ਉਪਲਬੱਧ

ਅੰਮਿ੍ਤਸਰ, 14 ਨਵੰਬਰ (ਹਰਜਿੰਦਰ ਸਿੰਘ ਸ਼ੈਲੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਸੈਸ਼ਨ ਨਵੰਬਰ/ਦਸੰਬਰ 'ਚ ਹੋਣ ਵਾਲੀਆਂ ਪ੍ਰੀਖਿਆਵਾਂ ਦੇ ਪ੍ਰਾਈਵੇਟ ਵਿਦਿਆਰਥੀਆਂ ਦੇ ਰੋਲ ਨੰਬਰ ਯੂਨੀਵਰਸਿਟੀ ਦੇ ਵੈਬ ਪੋਰਟਲ 'ਤੇ ਉਪਲਬਧ ਹਨ | ਸਬੰਧਤ ਵਿਦਿਆਰਥੀ ਆਪਣੇ ਰੋਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX