ਤਾਜਾ ਖ਼ਬਰਾਂ


ਇੰਗਲੈਂਡ-ਆਸਟ੍ਰੇਲੀਆ ਮੈਚ : 15 ਓਵਰਾਂ ਤੋਂ ਬਾਅਦ ਆਸਟ੍ਰੇਲੀਆ 75/0
. . .  19 minutes ago
ਲਦਪਾਲਵਾਂ ਟੋਲ ਪਲਾਜ਼ਾ 'ਤੇ 23 ਕਿਲੋ ਚਰਸ ਬਰਾਮਦ
. . .  24 minutes ago
ਨਰੋਟ ਮਹਿਰਾ, 25 ਜੂਨ (ਰਾਜ ਕੁਮਾਰੀ)- ਜੰਮੂ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਵਿਖੇ ਲਦਪਾਲਵਾਂ ਟੋਲ ਪਲਾਜ਼ਾ 'ਤੇ ਅੱਜ ਦੁਪਹਿਰ 2 ਵਜੇ ਦੇ ਕਰੀਬ ਨਾਰਕੋਟਿਕ ਸੈੱਲ ਅੰਮ੍ਰਿਤਸਰ ਦੀ ਟੀਮ ਵਲੋਂ ਇੱਕ ਕਾਰ 'ਚੋਂ 23 ਕਿਲੋ ਚਰਸ ਬਰਾਮਦ ਕੀਤੀ ਗਈ ਹੈ। ਇਸ ਸੰਬੰਧੀ...
ਇੰਗਲੈਂਡ-ਆਸਟ੍ਰੇਲੀਆ ਮੈਚ : 10 ਓਵਰਾਂ ਤੋਂ ਬਾਅਦ ਆਸਟ੍ਰੇਲੀਆ 44/0
. . .  43 minutes ago
ਤਨਖ਼ਾਹ ਨਾ ਮਿਲਣ ਕਾਰਨ ਜਲ ਸਰੋਤ ਕਾਮਿਆਂ ਵਲੋਂ ਕੀਤੀ ਗਈ ਰੋਸ ਰੈਲੀ
. . .  53 minutes ago
ਬਲਾਚੌਰ, 25 ਜੂਨ (ਦੀਦਾਰ ਸਿੰਘ ਬਲਾਚੌਰੀਆ)- ਮਈ ਮਹੀਨੇ ਦੀ ਤਨਖ਼ਾਹ ਨਾ ਮਿਲਣ ਕਾਰਨ ਪੰਜਾਬ ਰਾਜ ਜਲ ਸਰੋਤ ਯੂਨੀਅਨ ਦੀ ਉਪ ਮੰਡਲ ਇਕਾਈ ਬਲਾਚੌਰ ਵਲੋਂ ਅੱਜ ਦਫ਼ਤਰ ਅਨਾਜ ਮੰਡੀ ਵਿਖੇ ਰੋਸ ਰੈਲੀ ਕੀਤੀ ਗਈ। ਇਸ ਰੈਲੀ ਦੀ ਅਗਵਾਈ ਉਪ ਮੰਡਲ...
ਪੰਜਾਬ ਸਰਕਾਰ ਵਲੋਂ ਅਧਿਆਪਕਾਂ ਲਈ ਤਬਾਦਲਾ ਨੀਤੀ ਜਾਰੀ
. . .  2 minutes ago
ਚੰਡੀਗੜ੍ਹ, 25 ਜੂਨ (ਵਿਕਰਮਜੀਤ ਸਿੰਘ ਮਾਨ)- ਅੱਜ ਪੰਜਾਬ ਸਰਕਾਰ ਵਲੋਂ ਸੂਬੇ ਦੇ ਅਧਿਆਪਕਾਂ ਲਈ ਤਬਾਦਲਾ ਨੀਤੀ ਜਾਰੀ ਕਰ ਦਿੱਤੀ ਗਈ ਹੈ। ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਪੰਜਾਬ ਭਵਨ ਵਿਖੇ ਤਬਾਦਲਾ ਨੀਤੀ ਜਾਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਨੀਤੀ ਨੂੰ...
ਇੰਗਲੈਂਡ-ਆਸਟ੍ਰੇਲੀਆ ਮੈਚ : ਪੰਜ ਓਵਰਾਂ ਤੋਂ ਬਾਅਦ ਆਸਟ੍ਰੇਲੀਆ 23/0
. . .  about 1 hour ago
ਐਂਟੀਗੁਆ ਸਰਕਾਰ ਦਾ ਫ਼ੈਸਲਾ- ਰੱਦ ਹੋਵੇਗੀ ਮੇਹੁਲ ਚੋਕਸੀ ਦੀ ਨਾਗਰਿਕਤਾ
. . .  about 1 hour ago
ਨਵੀਂ ਦਿੱਲੀ, 25 ਜੂਨ- ਐਂਟੀਗੁਆ ਸਰਕਾਰ ਨੇ ਪੰਜਾਬ ਨੈਸ਼ਨਲ ਬੈਂਕ ਘਪਲੇ ਦੇ ਮੁੱਖ ਦੋਸ਼ੀ ਅਤੇ ਭਗੌੜੇ ਕਾਰੋਬਾਰੀ ਮੇਹੁਲ ਚੋਕਸੀ ਦੀ ਨਾਗਰਿਕਤਾ ਨੂੰ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ। ਚੋਕਸੀ ਅਜੇ ਤੱਕ ਕੈਰੇਬੀਆਈ ਦੇਸ਼ ਐਂਟੀਗੁਆ 'ਚ ਰਹਿ ਰਿਹਾ ਸੀ ਪਰ ਉੱਥੋਂ ਦੇ...
ਇੰਗਲੈਂਡ-ਆਸਟ੍ਰੇਲੀਆ ਮੈਚ : ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  about 1 hour ago
ਪੰਜਾਬ 'ਚ 'ਆਪ' ਦਾ ਬਿਜਲੀ ਅੰਦੋਲਨ ਸ਼ੁਰੂ
. . .  about 1 hour ago
ਸੰਗਰੂਰ, 25 ਜੂਨ (ਧੀਰਜ ਪਸ਼ੋਰੀਆ)- ਪੰਜਾਬ 'ਚ ਬਿਜਲੀ ਅੰਦੋਲਨ ਸ਼ੁਰੂ ਕਰਦਿਆਂ ਅੱਜ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੇ ਕਈ ਜ਼ਿਲ੍ਹਿਆਂ 'ਚ ਮੁੱਖ ਮੰਤਰੀ ਦੇ ਨਾਂ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ। ਉਨ੍ਹਾਂ ਨੇ ਇਨ੍ਹਾਂ ਪੱਤਰਾਂ ਰਾਹੀਂ ਮੰਗ ਕੀਤੀ ਕਿ ਪਿਛਲੇ ਢਾਈ...
ਗੁਜਰਾਤ ਰਾਜ ਸਭਾ ਚੋਣਾਂ : ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਜੁਗਲਜੀ ਮਾਥੁਰਜੀ ਨੇ ਭਰੇ ਨਾਮਜ਼ਦਗੀ ਪੱਤਰ
. . .  about 2 hours ago
ਗਾਂਧੀਨਗਰ, 25 ਜੂਨ- ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਅਤੇ ਜੁਗਲਜੀ ਮਾਥੁਰਜੀ ਠਾਕੋਰ ਨੇ ਅੱਜ ਗੁਜਰਾਤ ਵਿਧਾਨ ਸਭਾ 'ਚ ਰਾਜ ਸਭਾ ਚੋਣਾਂ ਲਈ ਭਾਜਪਾ ਦੇ ਉਮੀਦਵਾਰਾਂ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਇਸ ਤੋਂ ਪਹਿਲਾਂ ਵਿਦੇਸ਼ ਮੰਤਰੀ ਜੈਸ਼ੰਕਰ...
ਜ਼ਮੀਨੀ ਝਗੜੇ ਨੂੰ ਲੈ ਕੇ ਵੱਡੇ ਭਰਾ ਨੇ ਗੋਲੀਆਂ ਮਾਰ ਕੇ ਕੀਤੀ ਛੋਟੇ ਭਰਾ ਦੀ ਹੱਤਿਆ
. . .  about 2 hours ago
ਰਾਮ ਤੀਰਥ, 25 ਜੂਨ (ਧਰਵਿੰਦਰ ਸਿੰਘ ਔਲਖ)- ਅੰਮ੍ਰਿਤਸਰ ਜ਼ਿਲ੍ਹੇ 'ਚ ਪੁਲਿਸ ਥਾਣਾ ਕੰਬੋ ਅਧੀਨ ਆਉਂਦੇ ਅੱਡਾ ਗੌਂਸਾਬਾਦ ਵਿਖੇ ਜ਼ਮੀਨ ਦੇ ਝਗੜੇ ਨੂੰ ਲੈ ਕੇ ਅੱਜ ਵੱਡੇ ਭਰਾ ਵਲੋਂ ਗੋਲੀਆਂ ਮਾਰ ਕੇ ਛੋਟੇ ਭਰਾ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ...
ਸੁਖਪਾਲ ਖਹਿਰਾ ਨੇ ਤਰਨ ਤਾਰਨ ਦੇ ਸਰਹੱਦੀ ਖੇਤਰ ਦਾ ਕੀਤਾ ਦੌਰਾ
. . .  about 2 hours ago
ਖੇਮਕਰਨ, 25 ਜੂਨ (ਰਾਕੇਸ਼ ਬਿੱਲਾ)- ਪੰਜਾਬ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਸਿੰਘ ਖਹਿਰਾ ਨੇ ਅੱਜ ਤਰਨ ਤਾਰਨ ਦੇ ਸਰਹੱਦੀ ਖੇਤਰ ਦਾ ਦੌਰਾ ਕੀਤਾ। ਉਨ੍ਹਾਂ ਨੇ ਸਰਹੱਦ ਦੇ ਨਜ਼ਦੀਕ ਆ ਕੇ ਨਹਿਰੀ ਪਾਣੀ ਦੇ ਲਗਾਤਾਰ ਬੰਦ ਪਏ ਤੇ ਡਿਫੈਂਸ ਡਰੇਨਾਂ ਅਤੇ ਪੁਲਾਂ ਦੀ ਖ਼ਸਤਾ...
ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਗ੍ਰਿਫ਼ਤਾਰ ਕੀਤੇ ਕਪਿਲ ਸਾਂਗਵਾਨ ਗੈਂਗ ਦੇ 15 ਬਦਮਾਸ਼
. . .  about 3 hours ago
ਨਵੀਂ ਦਿੱਲੀ, 25 ਜੂਨ- ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ 15 ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਹੜੇ ਕਿ ਕਪਿਲ ਸਾਂਗਵਾਨ ਗੈਂਗ ਦੇ ਮੈਂਬਰ ਦੱਸੇ ਜਾ ਰਹੇ ਹਨ। ਇਹ ਸਾਰੇ ਅਪਰਾਧੀ ਕਪਿਲ ਸਾਂਗਵਾਨ ਨੂੰ ਪੈਰੋਲ ਮਿਲਣ 'ਤੇ ਦਵਾਰਕਾ 'ਚ ਇਕੱਠੇ ਹੋ ਕੇ ਜਸ਼ਨ...
ਕਲਯੁਗੀ ਪਿਤਾ ਵਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ
. . .  about 3 hours ago
ਕਾਹਨੂੰਵਾਨ, 25 ਜੂਨ (ਹਰਜਿੰਦਰ ਸਿੰਘ ਜੱਜ)- ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਰਾਜਪੁਰਾ ਦੇ ਵਸਨੀਕ ਇੱਕ ਪਿਓ ਵਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਪੀੜਤ ਨਾਬਾਲਗ ਲੜਕੀ ਕਲਪਨਾਮ ਰਮਨੀਤ ਨੇ ਪੁਲਿਸ ਨੂੰ...
ਸੁਪਰੀਮ ਕੋਰਟ ਤੋਂ ਗੁਜਰਾਤ ਕਾਂਗਰਸ ਨੂੰ ਝਟਕਾ, ਰਾਜ ਸਭਾ ਚੋਣਾਂ 'ਚ ਦਖ਼ਲ ਦੇਣ ਤੋਂ ਕੀਤਾ ਇਨਕਾਰ
. . .  about 3 hours ago
ਨਵੀਂ ਦਿੱਲੀ, 25 ਜੂਨ- ਗੁਜਰਾਤ ਕਾਂਗਰਸ ਨੂੰ ਅੱਜ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਚੋਣ ਕਮਿਸ਼ਨ ਦੇ ਨੋਟੀਫ਼ਿਕੇਸ਼ਨ 'ਚ ਦਖ਼ਲ ਦੇਣ ਤੋਂ ਇਨਕਾਰ ਕਰਦਿਆਂ ਸੂਬੇ 'ਚ ਦੋ ਸੀਟਾਂ 'ਤੇ ਰਾਜ ਸਭਾ ਚੋਣਾਂ ਇਕੱਠਿਆਂ ਕਰਾਉਣ ਦੀ ਮੰਗ ਨੂੰ ਖ਼ਾਰਜ ਕਰ...
ਮਿਮੀ ਚੱਕਰਵਤੀ ਅਤੇ ਨੁਸਰਤ ਜਹਾਂ ਨੇ ਲੋਕ ਸਭਾ ਦੇ ਮੈਂਬਰਾਂ ਵਜੋਂ ਚੁੱਕੀ ਸਹੁੰ
. . .  about 4 hours ago
ਸੁਪਰੀਮ ਕੋਰਟ ਨੇ ਬਾਬਾ ਰਾਮਪਾਲ ਦੀ ਜ਼ਮਾਨਤ ਦੀ ਮਿਆਦ ਵਧਾਉਣ ਤੋਂ ਕੀਤਾ ਇਨਕਾਰ
. . .  about 4 hours ago
ਦੁਪਹਿਰ 2 ਵਜੇ ਸ਼ੁਰੂ ਹੋਵੇਗੀ ਰਾਜ ਸਭਾ ਦੀ ਕਾਰਵਾਈ
. . .  about 4 hours ago
ਐਮਰਜੈਂਸੀ ਦੇ 44 ਸਾਲ ਪੂਰੇ : ਮੋਦੀ ਅਤੇ ਅਮਿਤ ਸ਼ਾਹ ਨੇ ਕਿਹਾ 'ਲੋਕਤੰਤਰ ਦੀ ਹੱਤਿਆ'
. . .  about 4 hours ago
ਕੋਲਕਾਤਾ 'ਚ ਪੁਲਿਸ ਨੇ ਆਈ. ਐੱਸ. ਦੇ ਚਾਰ ਸ਼ੱਕੀਆਂ ਨੂੰ ਕੀਤਾ ਗ੍ਰਿਫ਼ਤਾਰ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਕੱਤਕ ਸੰਮਤ 549

ਪੰਜਾਬ / ਜਨਰਲ

3 ਲੁਟੇਰੇ ਹੋਰ ਗਿ੍ਫ਼ਤਾਰ, ਕੁਝ ਨਕਦੀ, 1 ਪਿਸਤੌਲ ਅਤੇ 3 ਮੋਟਰਸਾਈਕਲ ਬਰਾਮਦ

ਜਲੰਧਰ, 14 ਨਵੰਬਰ (ਐੱਮ. ਐੱਸ. ਲੋਹੀਆ)-ਜਲੰਧਰ ਦਿਹਾਤੀ ਅਤੇ ਕਪੂਰਥਲਾ ਪੁਲਿਸ ਦੀਆਂ ਟੀਮਾਂ ਵਲੋਂ ਕੀਤੀ ਸਾਂਝੀ ਕਾਰਵਾਈ ਦੌਰਾਨ ਭੋਗਪੁਰ ਦੇ ਖੇਤਰ 'ਚੋਂ ਲੁੱਟੀ ਐਚ.ਡੀ.ਐਫ਼.ਸੀ. ਬੈਂਕ ਦੀ ਕੈਸ਼ ਵੈਨ ਦੇ ਮਾਮਲੇ 'ਚ ਤਿੰਨ ਹੋਰ ਵਿਅਕਤੀ ਗਿ੍ਫ਼ਤਾਰ ਕਰ ਲਏ ਹਨ, ਜਿਨ•੍ਹਾਂ ਦੀ ਪਹਿਚਾਣ ਸਤਿੰਦਰਪਾਲ ਸਿੰਘ ਉਰਫ਼ ਹੈਪੀ ਪੁੱਤਰ ਗੁਰਦੀਪ ਸਿੰਘ ਵਾਸੀ ਨਡਾਲਾ, ਕਪੂਰਥਲਾ, ਸੁਖਦੇਵ ਸਿੰਘ ਉਰਫ਼ ਸੋਨੂੰ ਪੁੱਤਰ ਕਸ਼ਮੀਰ ਸਿੰਘ ਵਾਸੀ ਡਾਲਾ, ਭੁੱਲਥ ਅਤੇ ਹਰਦੀਪ ਸਿੰਘ ਉਰਫ਼ ਦੀਪਾ ਉਰਫ਼ ਮਨੋਜ ਕਮਾਰ ਸ਼ਰਮਾ ਪੁੱਤਰ ਸਵਰਣ ਸਿੰਘ ਵਾਸੀ ਖੱਖਾਂ ਵਾਲੀ ਗਲੀ, ਮੁਹੱਲਾ ਰਾਮਗੜੀਆ, ਨਡਾਲਾ ਵਜੋਂ ਹੋਈ ਹੈ | ਇਨ•੍ਹਾਂ ਵਿਅਕਤੀਆਂ ਕੋਲੋਂ 48,31,500 ਰੁਪਏ, ਇਕ 315 ਬੋਰ ਅਤੇ ਇਕ 12 ਬੋਰ ਦਾ ਪਿਸਤੌਲ, 5 ਜ਼ਿੰਦਾ ਕਾਰਤੂਸ ਅਤੇ ਤਿੰਨ ਖਾਲੀ ਖੋਲ, 3 ਮੋਟਰਸਾਈਕਲ ਬਰਾਮਦ ਹੋਏ ਹਨ | ਵਰਨਣਯੋਗ ਹੈ ਕਿ ਇਸ ਮਾਮਲੇ 'ਚ ਡੀ.ਐੱਸ.ਪੀ. ਕਰਤਾਰਪੁਰ ਸਰਬਜੀਤ ਰਾਏ ਦੀ ਪੁਲਿਸ ਪਾਰਟੀ ਨਾਲ ਹੋਏ ਮੁਕਾਬਲੇ ਦੌਰਾਨ ਜ਼ਖ਼ਮੀ ਹੋ ਗਏ ਰਣਜੀਤ ਸਿੰਘ (32) ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਲੱਖਣ ਖੋਲੇ, ਕਪੂਰਥਲਾ ਨੂੰ ਕਾਬੂ ਕਰਕੇ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ ਅਤੇ ਉਸ ਤੋਂ ਪੁੱਛਗਿੱਛ ਦੌਰਾਨ ਜਸਕਰਨ ਸਿੰਘ ਉਰਫ਼ ਬਾਊ ਪੁੱਤਰ ਸਵ. ਬਲਵਿੰਦਰ ਸਿੰਘ ਵਾਸੀ ਬੁੱਢਾ ਬੱਲਾਂ, ਭੈਣੀ ਮੀਆਂ ਖਾਂ, ਗੁਰਦਾਸਪੁਰ ਨੂੰ ਵੀ ਗਿ੍ਫ਼ਤਾਰ ਕਰ ਲਿਆ ਸੀ | ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਗਰੋਹ ਦੇ 2 ਹੋਰ ਮੈਂਬਰ ਸੁਖਵਿੰਦਰ ਸਿੰਘ ਉਰਫ਼ ਨਿੰਮਾ ਪੁੱਤਰ ਬੂਟਾ ਸਿੰਘ ਵਾਸੀ ਮੁਹੱਲਾ ਰਾਵਾ ਵਾਲਾ ਪਿੰਡ ਲੱਖਣ ਖੋਲੇ, ਸੁਭਾਨਪੁਰ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਮੰਗਤ ਰਾਮ ਵਾਸੀ ਕਮਰਾਵਾਂ, ਭੁੱਲਥ ਨੂੰ ਹਾਲੇ ਗਿ੍ਫ਼ਤਾਰ ਕਰਨਾ ਬਾਕੀ ਹੈ | ਆਈ.ਜੀ. ਜ਼ੋਨ-2, ਜਲੰਧਰ ਅਰਪਿਤ ਸ਼ੁਕਲਾ ਨੇ ਅੱਜ ਇਕ ਪੱਤਰਕਾਰ ਸੰਮੇਲਨ ਦੌਰਾਨ ਜਾਣਕਾਰੀ ਦਿੱਤੀ ਕਿ ਮਿਤੀ 10-11-17 ਨੂੰ ਐਚ.ਡੀ.ਐਫ.ਸੀ. ਬੈਂਕ ਦੀ ਮੁੱਖ ਸ਼ਾਖਾ ਤੋਂ ਕੁਝ ਮੁਲਾਜ਼ਮ ਮਹਿੰਦਰਾ ਮੈਕਸੀਮਾ ਗੱਡੀ 'ਚ ਏ.ਟੀ.ਐਮਜ਼ 'ਚ ਕੈਸ਼ ਪਾਉਣ ਲਈ ਨਿੱਕਲੇ ਸਨ, ਜਦੋਂ ਉਹ ਭੋਗਪੁਰ ਤੋਂ ਪਿੰਡ ਡੀਂਗਰੀਆਂ, ਥਾਣਾ ਆਦਮਪੁਰ ਦੇ ਖੇਤਰ 'ਚ ਪਿੰਡ ਮਾਣਕਰਾਏ ਨੇੜੇ ਇਕ ਕਾਰ ਅਤੇ 3 ਮੋਟਰਸਾਈਕਲ ਸਵਾਰ 7 ਵਿਅਕਤੀਆਂ ਨੇ ਕੈਸ਼ ਵੈਨ ਦੇ ਗੰਨਮੈਨ ਦੀ ਬੰਦੂਕ ਆਪਣੇ ਕਬਜ਼ੇ 'ਚ ਲੈ ਲਈ ਅਤੇ ਵੈਨ 'ਚੋਂ ਕੁੱਲ੍ਹ 1,18,50,000/- ਰੁਪਏ ਦੀ ਨਗਦੀ ਲੁੱਟ ਲਈ ਸੀ | ਲੁੱਟ ਦੀ ਵਾਰਦਾਤ ਦਾ ਪਤਾ ਲੱਗਦੇ ਹੀ ਡੀ.ਐਸ.ਪੀ ਕਰਤਾਰਪੁਰ ਸਰਬਜੀਤ ਰਾਏ ਦੀ ਪੁਲਿਸ ਪਾਰਟੀ ਨੇ ਇੰਡੀਗੋ ਕਾਰ ਦਾ ਪਿੱਛਾ ਕਰਕੇ ਜਦੋਂ ਇਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਇਸ ਕਾਰ 'ਚ ਸਵਾਰ ਰਣਜੀਤ ਸਿੰਘ ਨੇ ਪੁਲਿਸ ਪਾਰਟੀ ਤੇ ਫਾਇਰਿੰਗ ਕੀਤੀ ਜੋ ਜਵਾਲੀ ਫਾਇਰਿੰਗ 'ਚ ਜ਼ਖ਼ਮੀ ਹੋ ਗਿਆ ਸੀ | ਉਸ ਨੂੰ ਪੁਲਿਸ ਪਾਰਟੀ ਨੇ ਕਾਬੂ ਕਰਕੇ, ਇੰਡੀਗੋ ਕਾਰ ਅਤੇ ਇਕ 12 ਬੋਰ ਦੀ ਦੇਸੀ ਪਿਸਤੌਲ ਸਣੇ 2 ਚੱਲੇ ਹੋਏ ਕਾਰਤੂਸ ਬਰਾਮਦ ਕਰ ਲਏ ਅਤੇ ਜ਼ਖ਼ਮੀ ਹੋਏ ਰਣਜੀਤ ਸਿੰਘ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾ ਦਿੱਤਾ ਸੀ | ਆਈ.ਜੀ. ਸ਼ੁਕਲਾ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਜਸਕਰਨ ਸਿੰਘ ਉਰਫ਼ ਬਾਊ ਸਿਰਫ ਪੰਜ ਜਮਾਤਾਂ ਪੜਿ੍ਹ•ਆ ਹੋਇਆ ਹੈ ਅਤੇ ਮਜ਼ਦੂਰੀ ਕਰਦਾ ਸੀ ¢ ਉਸ ਦੀ ਕੋਈ ਜ਼ਮੀਨ ਜਾਇਦਾਦ ਨਾ ਹੋਣ ਕਰਕੇ, ਉਸ ਨੇ ਆਪਣੇ ਜੀਜੇ ਸੁਖਵਿੰਦਰ ਸਿੰਘ ਉਰਫ਼ ਨਿੰਮਾ ਨਾਲ ਮਿਲ ਕੇ ਵਾਰਦਾਤ ਨੂੰ ਅੰਜ਼ਾਮ ਦਿੱਤਾ ਹੈ ¢ ਸਤਿੰਦਰਪਾਲ ਸਿੰਘ ਉਰਫ਼ ਹੈਪੀ ਨੇ ਐਮ.ਐਸ.ਸੀ. ਕੰਪਿਊਟਰ ਕੀਤੀ ਹੋਈ ਹੈ ਅਤੇ ਉਹ ਪਹਿਲਾਂ ਐਚ.ਡੀ.ਐਫ.ਸੀ. ਬੈਂਕ ਜਲੰਧਰ ਵਿਖੇ ਨੌਕਰੀ ਕਰਦਾ ਸੀ | ਕਰੀਬ ਇਕ ਸਾਲ ਪਹਿਲਾਂ ਇਸ ਨੇ ਬੈਂਕ ਦੀ ਨੌਕਰੀ ਛੱਡ ਦਿੱਤੀ ਸੀ, ਜੋ ਅੱਜ ਕੱਲ ਮਿੱਲ 'ਚ ਕੰਮ ਕਰ ਰਿਹਾ ਸੀ ¢ ਉਸ ਨੇ ਹੀ ਸਾਰੀ ਵਾਰਦਾਤ ਨੂੰ ਅੰਜ਼ਾਮ ਦੇਣ ਲਈ ਵਿਉਂਤ ਬਣਾਈ ਸੀ | ਮਨੋਜ ਕੁਮਾਰ ਸ਼ਰਮਾ 10ਵੀਂ ਪਾਸ ਹੈ ਅਤੇ ਅੱਜ ਕੱਲ ਉਹ ਮੋਬਾਈਲਾਂ ਦੇ ਸ਼ੋਰੂਮ 'ਚ ਕੰਮ ਕਰਦਾ ਸੀ ¢ ਸੁਖਦੇਵ ਸਿੰਘ ਉਰਫ਼ ਸੋਨੂੰ 10ਵੀਂ ਪਾਸ ਹੈ ਅਤੇ ਉਹ ਫਰਨੀਚਰ ਦੀ ਦੁਕਾਨ ਤੇ ਕੰਮ ਕਰਦਾ ਸੀ ¢ ਇਸ ਮੌਕੇ ਡੀ.ਆਈ.ਜੀ ਜਲੰਧਰ ਰੇਂਜ ਜਸਕਰਨਜੀਤ ਸਿੰਘ, ਐਸ.ਐਸ.ਪੀ. ਜਲੰਧਰ ਦਿਹਾਤੀ ਗੁਰਪ੍ਰੀਤ ਸਿੰਘ ਭੁੱਲਰ, ਐਸ.ਐਸ.ਪੀ. ਕਪੂਰਥਲਾ ਸੰਦੀਪ ਕੁਮਾਰ ਸ਼ਰਮਾ, ਐਸ.ਪੀ. (ਡੀ.) ਜਲੰਧਰ ਬਲਕਾਰ ਸਿੰਘ, ਐਸ.ਪੀ. ਸਥਾਨਕ ਕਪੂਰਥਲਾ ਜਸਕਿਰਨਜੀਤ ਸਿੰਘ ਤੇਜਾ, ਡੀ.ਐਸ.ਪੀ. (ਡੀ) ਸੁਰਿੰਦਰ ਮੋਹਨ, ਡੀ.ਐਸ.ਪੀ. ਕਰਤਾਰਪੁਰ ਸਰਬਜੀਤ ਰਾਏ, ਡੀ.ਐਸ.ਪੀ. ਬਲਵਿੰਦਰ ਇਕਬਾਲ ਸਿੰਘ ਕਾਹਲੋਂ ਅਤੇ ਹੋਰ ਅਧਿਕਾਰੀ ਹਾਜ਼ਰ ਸਨ |
ਡੀ.ਐਸ.ਪੀ. ਰਾਏ ਨੂੰ ਮਿਲੇਗਾ ਬਹਾਦਰੀ ਪੁਰਸਕਾਰ
ਆਈ.ਜੀ. ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ ਲੁੱਟ ਦੀ ਇਸ ਵਾਰਦਾਤ ਨੂੰ ਅੱਧੇ ਘੰਟੇ 'ਚ ਹੀ ਹੱਲ ਕਰਨ ਵਾਲੀ ਸਾਰੀ ਪੁਲਿਸ ਪਾਰਟੀ ਨੂੰ ਸਨਮਾਨਿਤ ਕੀਤਾ ਜਾਵੇਗਾ | ਡੀ.ਐਸ.ਪੀ. ਕਰਤਾਰਪੁਰ ਸਰਬਜੀਤ ਰਾਏ ਨੂੰ ਪੁਲਿਸ ਬਹਾਦਰੀ ਪੁਰਸਕਾਰ, ਥਾਣਾ ਮੁਖੀ ਕਰਤਾਰਪੁਰ ਦਵਿੰਦਰ ਸਿੰਘ ਨੂੰ ਡੀ.ਜੀ.ਪੀ. ਡਿਸਕ, ਮੁੱਖ ਸਿਪਾਹੀ ਪਵਨ ਕੁਮਾਰ ਲਈ ਏ.ਐ ਸ.ਆਈ. ਲੋਕਲ ਰੈਂਕ, ਸਿਪਾਹੀ ਬਲਵਿੰਦਰ ਸਿੰਘ ਅਤੇ ਪਰਮਜੀਤ ਸਿੰਘ ਨੂੰ ਸੀ-2 ਦੀ ਤਰੱਕੀ ਦਿੱਤੀ ਜਾਵੇਗੀ | ਐਸ.ਪੀ. ਬਲਕਾਰ ਸਿੰਘ, ਕਪੂਰਥਲਾ ਦੀ ਪੁਲਿਸ ਸੀ.ਆਈ.ਏ. ਦੇ ਇੰਸਪੈਕਟਰ ਜਤਿੰਦਰਜੀਤ ਸਿੰਘ ਨੂੰ ਡੀ.ਜੀ.ਪੀ. ਡਿਸਕ, ਮੁੱਖ ਸਿਪਾਹੀ ਸਤਨਾਮ ਸਿੰਘ ਅਤੇ ਦਰਬਾਰਾ ਸਿੰਘ ਲਈ ਏ.ਐ ਸ.ਆਈ. ਲੋਕਲ ਰੈਂਕ, ਸਿਪਾਹੀ ਵਿਕਰਮ ਸਿੰਘ ਨੂੰ ਸੀ-2 ਰੈਂਕ ਦਿੱਤੇ ਜਾਣ ਦੀ ਸਿਫ਼ਾਰਸ਼ ਕੀਤੀ ਜਾਵੇਗੀ | ਐਸ.ਐਸ.ਪੀ. ਜਲੰਧਰ ਦਿਹਾਤੀ ਗੁਰਪ੍ਰੀਤ ਸਿੰਘ ਭੁੱਲਰ, ਐਸ.ਐਸ.ਪੀ. ਕਪੂਰਥਲਾ ਸੰਦੀਪ ਕੁਮਾਰ ਸ਼ਰਮਾ, ਐਸ.ਪੀ. ਬਲਕਾਰ ਸਿੰਘ ਅਤੇ ਐਸ.ਪੀ. ਜਸਕਿਰਨਜੀਤ ਸਿੰਘ ਨੂੰ ਪ੍ਰਸੰਸ਼ਾ ਪੱਤਰ ਦਿੱਤੇ ਜਾਣਗੇ |


ਖ਼ਬਰ ਸ਼ੇਅਰ ਕਰੋ

ਸਾੜ-ਫੂਕ ਦੇ ਦੋਸ਼ 'ਚ 4 ਹੋਰ ਡੇਰਾ ਪ੍ਰੇਮੀ ਗਿ੍ਫ਼ਤਾਰ

ਸਿਰਸਾ, 14 ਨਵੰਬਰ (ਭੁਪਿੰਦਰ ਪੰਨੀਵਾਲੀਆ)- ਪੰਚਕੂਲਾ ਸਥਿਤ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ 'ਚ ਡੇਰਾ ਸਿਰਸਾ ਮੁਖੀ ਨੂੰ ਸਜ਼ਾ ਸੁਣਾਏ ਜਾਣ ਮਗਰੋਂ ਡੇਰਾ ਪ੍ਰੇਮੀਆਂ ਵਲੋਂ ਸਿਰਸਾ 'ਚ ਕੀਤੀ ਗਈ ਸਾੜ-ਫੂਕ ਦੇ ਮਾਮਲੇ 'ਚ 4 ਹੋਰ ਡੇਰਾ ਪ੍ਰੇਮੀਆਂ ਨੂੰ ਸਿਟੀ ਥਾਣਾ ਪੁਲਿਸ ...

ਪੂਰੀ ਖ਼ਬਰ »

ਜਿੰਮੀ ਦਾ ਪੁਲਿਸ ਨੇ ਹਾਸਿਲ ਕੀਤੇ ਪ੍ਰੋਡਕਸ਼ਨ ਵਾਰੰਟ

ਲੁਧਿਆਣਾ, 14 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਪਿਛਲੇ ਸਮੇਂ ਦੌਰਾਨ ਹੋਈਆਂ ਹਿੰਦੂ ਆਗੂਆਂ ਦੀ ਹਤਿਆਵਾਂ ਦੇ ਮਾਮਲੇ ਵਿਚ ਗਿ੍ਫ਼ਤਾਰ ਕੀਤੇ ਤਲਜੀਤ ਸਿੰਘ ਉਰਫ਼ ਜਿੰਮੀ ਨੂੰ ਲੁਧਿਆਣਾ ਪੁਲਿਸ ਵਲੋਂ ਪ੍ਰੋਡਕਸ਼ਨ ਵਾਰੰਟ ਤੇ ...

ਪੂਰੀ ਖ਼ਬਰ »

ਜ਼ਮੀਨ ਵੱਤਰ ਨਾ ਹੋਣ ਕਾਰਨ ਪੰਜਾਬ ਵਿਚ 30 ਫ਼ੀਸਦੀ ਹੀ ਹੋ ਸਕੀ ਕਣਕ ਦੀ ਬਿਜਾਈ

ਹਰਿੰਦਰ ਸਿੰਘ ਤਰਨ ਤਾਰਨ, 14 ਨਵੰਬਰ - ਪੰਜਾਬ 'ਚ ਇਸ ਸਮੇਂ ਕਣਕ ਦੀ ਬਿਜਾਈ ਲਈ ਜ਼ਮੀਨ ਵੱਤਰ ਨਾ ਹੋਣ ਕਾਰਨ ਸਿਰਫ਼ 30 ਫ਼ੀਸਦੀ ਦੇ ਕਰੀਬ ਹੀ ਕਿਸਾਨ ਹੁਣ ਤੱਕ ਆਪਣੀਆਂ ਪੈਲੀਆਂ ਵਿਚ ਕਣਕ ਦੀ ਬਿਜਾਈ ਕਰ ਸਕੇ ਹਨ | ਜਦ ਕਿ 70 ਫ਼ੀਸਦੀ ਦੇ ਕਰੀਬ ਕਿਸਾਨ ਆਪਣੀਆਂ ਜ਼ਮੀਨਾਂ ਵਿਚ ...

ਪੂਰੀ ਖ਼ਬਰ »

ਪੰਜਾਬ ਭਰ ਤੋਂ ਪੁੱਜੇ ਅਧਿਆਪਕਾਂ ਵਲੋਂ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦਾ ਗਠਨ

ਬਟਾਲਾ, 14 ਨਵੰਬਰ (ਕਾਹਲੋਂ)- ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦਾ ਵਿਸ਼ੇਸ਼ ਚੋਣ ਅਜਲਾਸ ਡਾ: ਕਸ਼ਮੀਰ ਸਿੰਘ ਖੁੰਡਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹੋਇਆ, ਜਿਸ 'ਚ ਪੰਜਾਬ ਭਰ ਤੋਂ ਪੁੱਜੇ ਪ੍ਰਾਇਮਰੀ ਐਲੀਮੈਂਟਰੀ ਅਧਿਆਪਕਾਂ ਦੇ ਭਖਦੇ ਮਸਲਿਆਂ, ਜਿਵੇਂ ...

ਪੂਰੀ ਖ਼ਬਰ »

ਜੌਹਲ ਦਾ ਤਿੰਨ ਦਿਨਾ ਪੁਲਿਸ ਰਿਮਾਂਡ

ਬਾਘਾ ਪੁਰਾਣਾ, 14 ਨਵੰਬਰ (ਬਲਰਾਜ ਸਿੰਗਲਾ)- ਪੰਜਾਬ ਵਿਚ ਹੋ ਰਹੇ ਕਤਲਾਂ ਅਤੇ ਸਮਾਜ ਵਿਰੋਧੀ ਕਾਰਵਾਈਆਂ ਨੂੰ ਲੈ ਕੇ ਪੁਲਿਸ ਵਲੋਂ ਖ਼ਾਲਿਸਤਾਨ ਲਿਬਰੇਸ਼ਨ ਫ਼ੋਰਸ ਨਾਲ ਸਬੰਧਤ ਗੈਂਗਸਟਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ | ਇਸੇ ਕੜੀ ਤਹਿਤ ਪੁਲਿਸ ਵਲੋਂ ਕਾਬੂ ਕੀਤੇ ...

ਪੂਰੀ ਖ਼ਬਰ »

ਮੋਖਾ ਇਨਕਾਊਾਟਰ ਕੇਸ 'ਚ 7 ਮੁਲਾਜ਼ਮ ਮੁਅੱਤਲ

ਚੰਡੀਗੜ੍ਹ, 14 ਨਵੰਬਰ (ਸੁਰਜੀਤ ਸਿੰਘ ਸੱਤੀ)- ਅੰਮਿ੍ਤਸਰ ਵਿਖੇ ਪੁਲਿਸ ਦੀ ਗੋਲੀਆਂ ਦਾ ਸ਼ਿਕਾਰ ਹੋਏ ਸਥਾਨਕ ਅਕਾਲੀ ਨੇਤਾ ਮੁਖਜੀਤ ਸਿੰਘ ਮੋਖਾ ਦੀ ਪਤਨੀ ਵਲੋਂ ਦਾਖ਼ਲ ਪਟੀਸ਼ਨ 'ਤੇ ਪੁਲਿਸ ਕਮਿਸ਼ਨਰ ਅੰਮਿ੍ਤਸਰ ਸੁਧਾਂਸ਼ੂ ਸ਼ੇਖਰ ਸ਼੍ਰੀਵਾਸਤਵ ਨੇ ਹਾਈਕੋਰਟ ਵਿਚ ...

ਪੂਰੀ ਖ਼ਬਰ »

5.5 ਬੈਂਡ 'ਤੇ ਲਗਵਾਇਆ ਕੈਨੇਡਾ ਸਟੱਡੀ ਵੀਜ਼ਾ-ਕੈਨੇਡੀਅਨ ਅਕੈਡਮੀ

ਫ਼ਰੀਦਕੋਟ, 14 ਨਵੰਬਰ (ਜਸਵੰਤ ਸਿੰਘ ਪੁਰਬਾ)-ਸੰਸਥਾ ਕੈਨੇਡੀਅਨ ਅਕੈਡਮੀ ਨੇ ਇਕ ਹੋਰ ਵਿਦਿਆਰਥੀ ਰਮਨਦੀਪ ਸਿੰਘ ਢਿੱਲੋਂ ਪੁੱਤਰ ਹਰਜਿੰਦਰ ਸਿੰਘ ਵਾਸੀ ਬਾਜਾਖਾਨਾ ਫ਼ਰੀਦਕੋਟ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਸਿਰਫ਼ 5.5 ਬੈਂਡ 'ਤੇ ਲਗਵਾਇਆ | ਇਸ ਖ਼ੁਸ਼ੀ ਦੇ ਮੌਕੇ 'ਤੇ ...

ਪੂਰੀ ਖ਼ਬਰ »

ਪੰਜਾਬ ਦੀਆਂ ਜੇਲ੍ਹਾਂ ਵਿਚ ਜੈਮਰ ਨਹੀਂ ਬਲਕਿ ਹਵਾਈ ਅੱਡਿਆਂ ਵਰਗੇ ਸਕੈਨਰਾਂ ਦੀ ਜ਼ਰੂਰਤ

ਸੰਗਰੂਰ, 14 ਨਵੰਬਰ (ਸੁਖਵਿੰਦਰ ਸਿੰਘ ਫੁੱਲ, ਧੀਰਜ ਪਸ਼ੌਰੀਆ)- ਪੰਜਾਬ ਦੀਆਂ 27 ਜੇਲ੍ਹਾਂ ਜਿਨ੍ਹਾਂ ਵਿਚ ਕੇਂਦਰੀ ਜੇਲ੍ਹਾਂ, ਜ਼ਿਲ੍ਹਾ ਜੇਲ੍ਹਾਂ, ਸਬ ਜੇਲ੍ਹਾਂ ਅਤੇ ਖੁੱਲ੍ਹੀਆਂ ਜੇਲ੍ਹਾਂ ਸ਼ਾਮਲ ਹਨ ਵਿਖੇ ਕੈਦੀਆਂ ਕੋਲੋਂ ਮੋਬਾਈਲ, ਨਸ਼ੇ ਅਤੇ ਤੇਜਧਾਰ ਹਥਿਆਰ ...

ਪੂਰੀ ਖ਼ਬਰ »

ਬਿਊਟੀਸ਼ਨ ਅਤੇ ਫ਼ੈਸ਼ਨ ਡਿਜ਼ਾਈਨਿੰਗ ਡਿਪਲੋਮਾ ਹੋਲਡਰਾਂ ਲਈ ਕੈਨੇਡਾ ਜਾਣਾ ਆਸਾਨ-ਜੇ.ਐਮ.ਓਵਰਸੀਜ਼

ਮੋਗਾ, 14 ਨਵੰਬਰ (ਸੁਰਿੰਦਰਪਾਲ ਸਿੰਘ)-ਜੇ.ਐਮ. ਓਵਰਸੀਜ਼ ਵਲੋਂ ਵਿਦਿਆਰਥੀਆਂ ਲਈ ਹਮੇਸ਼ਾਂ ਹੀ ਸਹੀ ਸਲਾਹ ਦੇ ਕੇ ਵੀਜ਼ਾ ਅਪਲਾਈ ਕਰਵਾਏ ਜਾਂਦੇ ਹਨ | ਜੇ.ਐਮ. ਓਵਰਸੀਜ਼ ਦੇ ਪ੍ਰਬੰਧਕਾਂ ਮੈਡਮ ਪੱਲਵੀ ਨੇ ਜੇ.ਐਮ. ਓਵਰਸੀਜ਼ ਦੇ ਹਾਲ ਹੀ ਕੈਨੇਡਾ ਦੇ ਟਰੇਡ ਟੈਕਨੀਕਲ ...

ਪੂਰੀ ਖ਼ਬਰ »

ਮੋਦੀ ਵਲੋਂ ਚੀਨੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਮਨੀਲਾ, 14 ਨਵੰਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ ਮਨੀਲਾ 'ਚ ਹੋ ਰਹੇ ਈਸਟ ਏਸ਼ੀਆ ਸੰਮੇਲਨ ਤੋਂ ਵੱਖਰੇ ਤੌਰ 'ਤੇ ਚੀਨ ਦੇ ਪ੍ਰਧਾਨ ਮੰਤਰੀ ਲੀ ਕੇਕਿਆਂਗ ਨਾਲ ਸੰਖੇਪ ਮੁਲਾਕਾਤ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਰਤੀ ਵਿਦੇਸ਼ ਮੰਤਰਾਲੇ ...

ਪੂਰੀ ਖ਼ਬਰ »

ਬੀ.ਐਸ.ਸੀ. ਨਰਸਿੰਗ ਦੇ ਤੀਸਰੇ ਸਾਲ 'ਚੋਂ ਕੋਮਲਪ੍ਰੀਤ ਕੌਰ ਨੇ ਪੰਜਾਬ 'ਚ ਪਹਿਲਾ ਸਥਾਨ ਕੀਤਾ ਹਾਸਲ

ਘੁਮਾਣ, 14 ਨਵੰਬਰ (ਬੰਮਰਾਹ)-ਬਾਬਾ ਫਰੀਦ ਯੂਨੀਵਰਸਿਟੀ ਵਲੋਂ ਬੀਤੇ ਦਿਨੀ ਬੀ.ਐਸ.ਸੀ. ਨਰਸਿੰਗ ਤੀਜੇ ਸਾਲ ਦੇ ਨਤੀਜੇ 'ਚ ਮਾਈ ਭਾਗੋ ਕਾਲਜ ਆਫ਼ ਨਰਸਿੰਗ ਤਰਨਤਾਰਨ ਦੀਆਂ ਤਿੰਨ ਵਿਦਿਆਰਥਣਾਂ ਨੇ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਹਾਸਲ ਕੀਤਾ, ਜਿਨ੍ਹਾਂ 'ਚੋਂ ਹਲਕਾ ...

ਪੂਰੀ ਖ਼ਬਰ »

ਪਾਕਿ ਦੇ ਮੰਤਰੀ ਨੇ ਗੈਰ-ਮੁਸਲਿਮ ਅੰਗ ਰੱਖਿਅਕਾਂ ਦੀ ਮੰਗ ਕੀਤੀ

ਨਵੀਂ ਦਿੱਲੀ, 14 ਨਵੰਬਰ (ਏਜੰਸੀ)- ਮੁਸਲਿਮ ਕੱਟੜਪੰਥੀਆਂ ਵਲੋਂ ਧਮਕੀਆਂ ਮਿਲਣ ਤੋਂ ਬਾਅਦ ਪਾਕਿਸਤਾਨ ਦੇ ਇਕ ਮੰਤਰੀ ਨੇ ਗੈਰ-ਮੁਸਲਿਮ ਅੰਗ ਰੱਖਿਅਕਾਂ ਦੀ ਮੰਗ ਕੀਤੀ ਹੈ | ਸੂਬੇ ਦੇ ਕਾਨੂੰਨ ਮੰਤਰੀ ਰਾਣਾ ਸਨਾਉੱਲਾ ਨੇ ਉਕਤ ਮੰਗ ਕਰਦਿਆਂ ਮੁਸਲਿਮ ਅੰਗ ਰੱਖਿਅਕਾਂ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੀ ਸਥਿਤੀ 'ਅੱਗਾ-ਦੌੜ ਤੇ ਪਿੱਛਾ ਚੌੜ' ਵਾਲੀ ਬਣੀ

ਜਸਬੀਰ ਸਿੰਘ ਕੰਬੋਜ ਮਮਦੋਟ, 14 ਨਵੰਬਰ-ਪੰਜਾਬ ਵਿਚ ਹਰੇਕ ਬੱਚੇ ਨੂੰ ਸਿੱਖਿਅਤ ਕਰਨ ਤੇ ਸਿੱਖਿਆ ਦੇ ਅਧਿਕਾਰ ਨੂੰ ਲਾਗੂ ਕਰਨ ਵਿਚ ਬੇਸ਼ੱਕ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਨੇ ਆਪਣੀ ਤਰਫ਼ੋਂ ਕੋਈ ਕਸਰ ਨਾ ਛੱਡੀ ਹੋਵੇ, ਪਰ ਸਰਕਾਰ ਤੇ ਸਿੱਖਿਆ ਵਿਭਾਗ ਵਲੋਂ ...

ਪੂਰੀ ਖ਼ਬਰ »

ਪੰਜਾਬ 'ਚ ਸਹਿਕਾਰੀ ਦੁੱਧ ਸਭਾਵਾਂ ਦਾ ਸੂਬੇ ਦੀ ਆਰਥਿਕਤਾ 'ਚ ਅਹਿਮ ਰੋਲ-ਰਾਣਾ ਕੇ. ਪੀ. ਸਿੰਘ

ਐੱਸ. ਏ. ਐੱਸ. ਨਗਰ, 14 ਨਵੰਬਰ (ਕੇ. ਐੱਸ. ਰਾਣਾ)- ਪੰਜਾਬ 'ਚ ਸਹਿਕਾਰੀ ਦੁੱਧ ਸਭਾਵਾਂ ਦਾ ਸੂਬੇ ਦੀ ਆਰਥਿਕਤਾ 'ਚ ਅਹਿਮ ਰੋਲ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਪੀਕਰ, ਪੰਜਾਬ ਵਿਧਾਨ ਸਭਾ ਰਾਣਾ ਕੇ. ਪੀ. ਸਿੰਘ ਨੇ ਪੰਜਾਬ ਵਿਚ ਵੇਰਕਾ ਮਿਲਕ ਪਲਾਂਟ ਤੋਂ 64ਵੇਂ ਸਰਬ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੁਹੰਮਦ ਸਦੀਕ ਵਾਲ-ਵਾਲ ਬਚੇ

ਜੈਤੋ, 14 ਨਵੰਬਰ (ਭੋਲਾ ਸ਼ਰਮਾ, ਗੁਰਚਰਨ ਸਿੰਘ ਗਾਬੜੀਆ)- ਅੱਜ ਪਿੰਡ ਚੈਨਾ ਵਿਖੇ ਸਾਬਕਾ ਵਿਧਾਇਕ ਤੇ ਜੈਤੋ ਹਲਕੇ ਤੋਂ ਕਾਂਗਰਸ ਦੇ ਹਲਕਾ ਇੰਚਾਰਜ ਮੁਹੰਮਦ ਸਦੀਕ ਦੀ ਇਨੋਵਾ ਕਰਿਸਟਾ ਗੱਡੀ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ | ਇਸ ਹਾਦਸੇ ਵਿਚ ਸਦੀਕ ਨੂੰ ਵੀ ਸੱਟਾਂ ...

ਪੂਰੀ ਖ਼ਬਰ »

ਨਿਰੋਲ ਸੇਵਾ ਸੰਸਥਾ ਵਲੋਂ 10ਵਾਂ ਮਹਾਨ ਨਗਰ ਕੀਰਤਨ 25 ਤੋਂ 27 ਤੱਕ

ਸ੍ਰੀ ਮੁਕਤਸਰ ਸਾਹਿਬ, 14 ਨਵੰਬਰ (ਰਣਜੀਤ ਸਿੰਘ ਢਿੱਲੋਂ)- ਨਿਰੋਲ ਸੇਵਾ ਸੰਸਥਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 10ਵਾਂ ਮਹਾਨ ਨਗਰ ਕੀਰਤਨ 25, 26 ਅਤੇ 27 ਨਵੰਬਰ (ਸਨਿਚਰਵਾਰ, ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਵਲੋਂ ਪ੍ਰੀ-ਪ੍ਰਾਇਮਰੀ ਕਲਾਸਾਂ ਦਾ ਰਸਮੀ ਆਗਾਜ਼

ਐੱਸ. ਏ. ਐੱਸ. ਨਗਰ, 14 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)- ਸਥਾਨਕ ਫੇਜ਼-7 ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਸਿੱਖਿਆ ਮੰਤਰੀ ਅਰੁਣਾ ਚੌਧਰੀ ਨੇ ਅੱਜ ਰੰਗਾਰੰਗ ਸਮਾਗਮ ਦੌਰਾਨ ਪ੍ਰੀ-ਪ੍ਰਾਇਮਰੀ ਕਲਾਸਾਂ ਦਾ ਰਸਮੀ ਆਗਾਜ਼ ਕੀਤਾ | ਉਨ੍ਹਾਂ ਪ੍ਰੀ-ਪ੍ਰਾਇਮਰੀ ...

ਪੂਰੀ ਖ਼ਬਰ »

ਬਿਜਲੀ ਮੰਤਰੀ ਵਲੋਂ ਪੰਜਾਬ 'ਚ ਲੱਗ ਰਹੇ ਬਿਜਲੀ ਕੱਟਾਂ ਬਾਰੇ ਅਧਿਕਾਰੀਆਂ ਨਾਲ ਮੀਟਿੰਗ

ਚੰਡੀਗੜ੍ਹ, 14 ਨਵੰਬਰ (ਵਿਕਰਮਜੀਤ ਸਿੰਘ ਮਾਨ)- ਪਿਛਲੇ ਕੁਝ ਦਿਨਾਂ ਤੋਂ ਪੰਜਾਬ 'ਚ ਲੰਮੇ ਬਿਜਲੀ ਕੱਟਾਂ ਦੇ ਚਲਦਿਆਂ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਅੱਜ ਬਿਜਲੀ ਅਤੇ ਸਿੰਚਾਈ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਚੰਡੀਗੜ੍ਹ ...

ਪੂਰੀ ਖ਼ਬਰ »

ਬੀ.ਐਸ.ਸੀ. ਨਰਸਿੰਗ ਦੇ ਤੀਸਰੇ ਸਾਲ 'ਚੋਂ ਕੋਮਲਪ੍ਰੀਤ ਕੌਰ ਨੇ ਪੰਜਾਬ 'ਚ ਪਹਿਲਾ ਸਥਾਨ ਕੀਤਾ ਹਾਸਲ

ਘੁਮਾਣ, 14 ਨਵੰਬਰ (ਬੰਮਰਾਹ)-ਬਾਬਾ ਫਰੀਦ ਯੂਨੀਵਰਸਿਟੀ ਵਲੋਂ ਬੀਤੇ ਦਿਨੀ ਬੀ.ਐਸ.ਸੀ. ਨਰਸਿੰਗ ਤੀਜੇ ਸਾਲ ਦੇ ਨਤੀਜੇ 'ਚ ਮਾਈ ਭਾਗੋ ਕਾਲਜ ਆਫ਼ ਨਰਸਿੰਗ ਤਰਨਤਾਰਨ ਦੀਆਂ ਤਿੰਨ ਵਿਦਿਆਰਥਣਾਂ ਨੇ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਹਾਸਲ ਕੀਤਾ, ਜਿਨ੍ਹਾਂ 'ਚੋਂ ਹਲਕਾ ...

ਪੂਰੀ ਖ਼ਬਰ »

ਜਗਤਾਰ ਦੀ ਗਿ੍ਫ਼ਤਾਰੀ ਵਿਰੁੱਧ ਇੰਗਲੈਂਡ 'ਚ ਉੱਠਿਆ ਵਿਵਾਦ

ਜਲੰਧਰ, 14 ਨਵੰਬਰ (ਮੇਜਰ ਸਿੰਘ)-ਪੰਜਾਬ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੌਹਲ ਦੇ ਮਨੁੱਖੀ ਅਧਿਕਾਰਾਂ ਦੇ ਮਾਮਲੇ ਨੂੰ ਲੈ ਕੇ ਜਿਥੇ ਇਕ ਪਾਸੇ ਬਰਤਾਨੀਆ ਦੇ ਪਾਰਲੀਮੈਂਟ ਮੈਂਬਰ ਤੇ ਹੋਰ ਸਿੱਖ ਸੰਸਥਾਵਾਂ ਰੌਲਾ ਪਾ ਰਹੀਆਂ ਹਨ, ਉਥੇ ...

ਪੂਰੀ ਖ਼ਬਰ »

ਪਾਕਿ 'ਚ ਘੱਟ ਗਿਣਤੀ ਭਾਈਚਾਰੇ ਦੀਆਂ ਵੋਟਾਂ 'ਚ ਆਈ ਕਮੀ

ਅੰਮਿ੍ਤਸਰ, 14 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਚੋਣ ਕਮਿਸ਼ਨ ਵਲੋਂ ਜਾਰੀ ਕੀਤੇ ਤਾਜ਼ਾ ਅੰਕੜਿਆਂ ਮੁਤਾਬਿਕ ਪਾਕਿਸਤਾਨ ਦੇ ਘੱਟ ਗਿਣਤੀ ਭਾਈਚਾਰੇ ਦੀਆਂ ਵੋਟਾਂ ਦੀ ਗਿਣਤੀ ਵਿਚ ਵੱਡੀ ਕਮੀ ਆਈ ਹੈ | ਜਿਸ ਦੇ ਚਲਦਿਆਂ ਵੋਟਾਂ ਦੀ ਗਿਣਤੀ ਘੱਟ ਕੇ 20 ਲੱਖ 77 ਹਜ਼ਾਰ ...

ਪੂਰੀ ਖ਼ਬਰ »

ਕੈਪਟਨ ਵਲੋਂ ਪਰਾਲੀ ਸਾੜਨ ਦੇ ਮੁੱਦੇ 'ਤੇ ਸਿਆਸਤ ਨਾ ਕਰਨ ਦੀ ਕੇਜਰੀਵਾਲ ਨੂੰ ਅਪੀਲ

ਚੰਡੀਗੜ੍ਹ, 14 ਨਵੰਬਰ (ਅਜੀਤ ਬਿਊਰੋ)- ਪਰਾਲੀ ਸਾੜਨ ਦੇ ਨਤੀਜੇ ਵਜੋਂ ਪੈਦਾ ਹੋ ਰਹੇ ਹਵਾ ਪ੍ਰਦੂਸ਼ਣ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੀਟਿੰਗ ਦੀਆਂ ਸੰਭਾਵਨਾਵਾਂ ਨੂੰ ਇਕ ਵਾਰ ਫਿਰ ਰੱਦ ਕਰਦੇ ਹੋਏ ਮੁੱਖ ਮੰਤਰੀ ...

ਪੂਰੀ ਖ਼ਬਰ »

ਤਖ਼ਤਾਂ ਦੇ ਜਥੇਦਾਰ ਸਾਹਿਬਾਨ ਕਿਸੇ ਵੀ ਦੁਨਿਆਵੀ ਅਦਾਲਤ ਦੇ ਅਧੀਨ ਨਹੀਂ-ਪ੍ਰੋ: ਬਡੂੰਗਰ

ਖ਼ਾਲਸਾ ਪੰਥ ਦੀਆਂ ਸਨਮਾਨ ਯੋਗ ਸ਼ਖ਼ਸੀਅਤਾਂ ਵੱਖ-ਵੱਖ ਤਖ਼ਤਾਂ ਦੇ ਸਿੰਘ ਸਾਹਿਬਾਨ ਕਿਸੇ ਵੀ ਦੁਨਿਆਵੀ ਅਦਾਲਤ ਦੇ ਅਧੀਨ ਨਹੀਂ ਹਨ ਅਤੇ ਡਾ: ਹਰਜਿੰਦਰ ਸਿੰਘ ਦਿਲਗੀਰ ਦੇ ਮਾਮਲੇ ਸਬੰਧੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ...

ਪੂਰੀ ਖ਼ਬਰ »

ਨੌਜਵਾਨ ਬਾਣੀ ਤੇ ਬਾਣੇ ਦੇ ਧਾਰਨੀ ਹੋਣ-ਗਿਆਨੀ ਰਘੁਬੀਰ ਸਿੰਘ

ਸ੍ਰੀ ਅਨੰਦਪੁਰ ਸਾਹਿਬ, 14 ਨਵੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਨੌਜਵਾਨ ਬੱਚੇ-ਬੱਚੀਆਂ ਕੌਮ ਦਾ ਸਰਮਾਇਆ ਹਨ, ਜਿਨ੍ਹਾਂ ਨੂੰ ਆਪਣੇ ਵਿਰਸੇ ਨਾਲ ਜੋੜਨਾ ਸਾਡਾ ਮੁੱਢਲਾ ਫ਼ਰਜ਼ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਨੇ ...

ਪੂਰੀ ਖ਼ਬਰ »

ਪਾਣੀਆਂ ਨੂੰ ਲੈ ਕੇ ਬੈਂਸ ਤੇ ਖਹਿਰਾ ਵਲੋਂ ਰੋਸ ਧਰਨਾ

ਚੰਡੀਗੜ੍ਹ, 14 ਨਵੰਬਰ (ਐਨ. ਐਸ. ਪਰਵਾਨਾ)-ਦਰਿਆਈ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਅੱਜ ਇੱਥੇ ਸਿਵਲ ਸਕੱਤਰੇਤ ਦੇ ਮੇਨ ਗੇਟ ਤੇ ਆਮ ਆਦਮੀ ਪਾਰਟੀ ਤੇ ਲੋਕ ਇਨਸਾਫ਼ ਪਾਰਟੀ ਦੇ 5 ਵਿਧਾਇਕਾਂ ਨੇ ਲਗਪਗ ਤਿੰਨ ਘੰਟੇ ਤੱਕ ਸੱਤਾਧਾਰੀ ਕਾਂਗਰਸ ਪਾਰਟੀ ਤੇ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦੀ ਖਿੱਚੋਤਾਣ ਦੇ ਚਲਦਿਆਂ ਵੱਧ ਰਹੇ ਪਰਾਲੀ ਸਾੜਨ ਦੇ ਮਾਮਲੇ

ਚੰਡੀਗੜ੍ਹ, 14 ਨਵੰਬਰ (ਵਿਕਰਮਜੀਤ ਸਿੰਘ ਮਾਨ)-ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦੀ ਖਿੱਚੋਤਾਣ ਦੇ ਚਲਦਿਆਂ ਸੂਬੇ 'ਚ ਪਰਾਲੀ ਸਾੜਨ ਦੇ ਮਾਮਲੇ ਦਿਨੋਂ ਦਿਨ ਵਧਦੇ ਦੇਖੇ ਜਾ ਰਹੇ ਹਨ ਅਤੇ ਇਸ ਦੇ ਚਲਦੇ ਵਾਤਾਵਰਨ ਵਿਭਾਗ ਪਰਾਲੀ ਸਾੜਨ ਵਾਲੇ ਕਿਸਾਨਾਂ ਨਾਲ ਨਰਮੀ ਨਾ ...

ਪੂਰੀ ਖ਼ਬਰ »

ਰਾਣਾ ਗੁਰਜੀਤ ਮਾਮਲੇ 'ਚ ਸਰਕਾਰ ਨੇ ਜਵਾਬ ਲਈ ਸਮਾਂ ਮੰਗਿਆ

ਚੰਡੀਗੜ੍ਹ, 14 ਨਵੰਬਰ (ਸੁਰਜੀਤ ਸਿੰਘ ਸੱਤੀ)- ਕੈਬਿਨੇਟ ਮੰਤਰੀ ਰਾਣਾ ਗੁਰਜੀਤ ਸਿੰਘ ਅਤੇ ਉਨ੍ਹਾਂ ਦੀ ਪਤਨੀ ਰਾਣਾ ਰਾਜਬੰਸ ਕੌਰ ਦਾ ਬਿਜਲੀ ਉਤਪਾਦਨ ਕੰਪਨੀ ਰਾਣਾ ਸ਼ੂਗਰ ਮਿੱਲਸ ਵਿਚ ਵੱਡਾ ਹਿੱਸਾ ਹੁੰਦਿਆਂ ਇਸ ਕੰਪਨੀ ਵਲੋਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ...

ਪੂਰੀ ਖ਼ਬਰ »

'ਸਤਿ ਸ੍ਰੀ ਅਕਾਲ ਇੰਗਲੈਂਡ' ਦੀ ਰੁਮਾਂਟਿਕ ਕਾਮੇਡੀ ਪੇਸ਼ਕਾਰੀ ਵੀ ਦਰਸ਼ਕਾਂ ਦਾ ਧਿਆਨ ਖਿੱਚਣ ਦੇ ਸਮਰੱਥ

ਚੰਡੀਗੜ•, 14 ਨਵੰਬਰ (ਅਜਾਇਬ ਸਿੰਘ ਔਜਲਾ)- ਪੰਜਾਬੀ ਫ਼ਿਲਮੀ ਖੇਤਰ 'ਚ ਅਜਿਹੀਆਂ ਰੁਮਾਂਟਿਕ ਕਾਮੇਡੀ ਸ਼ੈਲੀ ਦੀਆਂ ਫ਼ਿਲਮਾਂ ਹਨ ਜੋ ਦਰਸ਼ਕਾਂ ਵਲੋਂ ਬਹੁਤ ਪ੍ਰਵਾਨ ਵੀ ਕੀਤੀਆਂ ਗਈਆਂ ਹਨ ਅਤੇ ਦਰਸ਼ਕ ਅਜਿਹੀਆਂ ਫ਼ਿਲਮਾਂ ਨਾਲ ਖ਼ੁਦ ਨੂੰ ਜੁੜਿਆ ਹੋਇਆ ਮਹਿਸੂਸ ਵੀ ...

ਪੂਰੀ ਖ਼ਬਰ »

ਨਿਗਮ ਚੋਣਾਂ ਦੇ ਐਲਾਨ ਤੋਂ ਬਾਅਦ ਵਿਕਾਸ ਦੇ ਕੰਮਾਂ 'ਚ ਆਈ ਤੇਜ਼ੀ

ਜਲੰਧਰ, 14 ਨਵੰਬਰ (ਸ਼ਿਵ ਸ਼ਰਮਾ)- ਤਿੰਨ ਨਗਰ ਨਿਗਮਾਂ ਅਤੇ 32 ਕੌਾਸਲਾਂ ਦੇ ਦਸਬੰਰ ਵਿਚ ਚੋਣਾਂ ਕਰਵਾਉਣ ਦੇ ਐਲਾਨ ਤੋਂ ਬਾਅਦ ਕਈ ਨਿਗਮਾਂ ਵਿਚ ਵਿਕਾਸ ਦੇ ਕੰਮ ਕਰਵਾਉਣ ਲਈ ਤੇਜ਼ੀ ਆ ਗਈ ਹੈ | ਸੱਤ ਮਹੀਨੇ ਪਹਿਲਾਂ ਜਿਹੜੇ ਵਿਕਾਸ ਦੇ ਕੰਮ ਬੇਨਿਯਮੀਆਂ ਦੇ ਖ਼ਦਸ਼ੇ ਕਾਰਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX