ਤਾਜਾ ਖ਼ਬਰਾਂ


ਚੋਰਾਂ ਨੇ ਲੋਪੋਕੇ ਦੇ ਗੁਰਦੁਆਰਾ ਸਾਹਿਬ ਦੀ ਭੰਨੀ ਗੋਲਕ, ਸੱਚਖੰਡ ਸਾਹਿਬ 'ਚ ਵੀ ਕੀਤੀ ਬੇਅਦਬੀ
. . .  5 minutes ago
ਲੋਪੋਕੇ, 17 (ਗੁਰਵਿੰਦਰ ਸਿੰਘ ਕਲਸੀ)- ਜ਼ਿਲ੍ਹਾ ਅੰਮ੍ਰਿਤਸਰ ਦੇ ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਲੋਪੋਕੇ ਦੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਚੋਰ ਗੁਰਦੁਆਰੇ ਸਾਹਿਬ ਦੀ ਗੋਲਕ ਭੰਨ ਕੇ ਇੱਕ ਲੱਖ ਦੇ ਕਰੀਬ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਏ। ਇਸ ਸਬੰਧੀ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਬਿਹਾਰ ਦੇ ਮੁੱਖ ਮੰਤਰੀ ਨੇ ਕੀਤੀ ਮੁਲਾਕਾਤ
. . .  13 minutes ago
ਪਟਨਾ, 17 ਜੂਨ- ਬਿਹਾਰ ਦਾ ਰਾਸ਼ਟਰਪਤੀ ਨਿਤੀਸ਼ ਕੁਮਾਰ ਨੇ ਸੋਮਵਾਰ ਨੂੰ ਰਾਸ਼ਟਰਪਤੀ ਭਵਨ 'ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ....
ਵਿਸ਼ਵ ਕੱਪ 2019 : ਵੈਸਟਇੰਡੀਜ਼ ਨੂੰ ਲੱਗਾ ਪਹਿਲਾ ਝਟਕਾ, ਕ੍ਰਿਸ ਗੇਲ ਆਊਟ
. . .  15 minutes ago
ਸ੍ਰੀ ਮੁਕਤਸਰ ਸਾਹਿਬ: ਡਾਕਟਰਾਂ ਵੱਲੋਂ ਮੁਕੰਮਲ ਹੜਤਾਲ
. . .  13 minutes ago
ਸ੍ਰੀ ਮੁਕਤਸਰ ਸਾਹਿਬ, 17 ਜੂਨ (ਰਣਜੀਤ ਸਿੰਘ ਢਿੱਲੋਂ)- ਇੰਡੀਅਨ ਮੈਡੀਕਲ ਐਸੋਸੀਏਸ਼ਨ ਵੱਲੋਂ ਪੱਛਮੀ ਬੰਗਾਲ ਵਿਚ ਡਾਕਟਰ ਤੇ ਹੋਏ ਅੱਤਿਆਚਾਰ ਵਿਰੁੱਧ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਡਾਕਟਰਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਅਤੇ ਦੋਸ਼ੀਆਂ ਵਿਰੁੱਧ .....
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਦੋ ਦੀ ਮੌਤ, ਇੱਕ ਜ਼ਖ਼ਮੀ
. . .  41 minutes ago
ਝਬਾਲ, 17 ਜੂਨ (ਸੁਖਦੇਵ ਸਿੰਘ)- ਝਬਾਲ-ਅਟਾਰੀ ਰੋਡ 'ਤੇ ਸਥਿਤ ਪਿੰਡ ਬਘਿਆੜੀ ਦੇ ਨਜ਼ਦੀਕ ਇੱਕ ਕਾਰ ਅਤੇ ਮੋਟਰਸਾਈਕਲ ਵਿਚਾਲੇ ਆਹਮੋ-ਸਾਹਮਣੇ ਹੋਈ ਟੱਕਰ 'ਚ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਗੰਭੀਰ ਨਾਲ ਜ਼ਖ਼ਮੀ ਹੋ ਗਿਆ। ਮਿਲੀ ਜਾਣਕਾਰੀ...
ਅਹਿਮਦਗੜ੍ਹ 'ਚ ਡਾਕਟਰਾਂ ਵੱਲੋਂ ਹੜਤਾਲ
. . .  44 minutes ago
ਅਹਿਮਦਗੜ੍ਹ, 17 ਜੂਨ (ਸੋਢੀ)- ਅਹਿਮਦਗੜ੍ਹ ਵਿਖੇ ਪੱਛਮੀ ਬੰਗਾਲ 'ਚ ਡਾਕਟਰ ਖ਼ਿਲਾਫ਼ ਹੋਈ ਹਿੰਸਾ ਦੇ ਵਿਰੋਧ 'ਚ 24 ਘੰਟੇ ਦੀ ਹੜਤਾਲ ਕਰ ਕੇ ਇਲਾਕੇ ਦੇ ਸਮੂਹ ਡਾਕਟਰਾਂ ਵੱਲੋਂ ਰੋਸ ਜ਼ਾਹਿਰ ਕੀਤਾ ਜਾ ਰਿਹਾ .....
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਬੰਗਲਾਦੇਸ਼ ਵਲੋਂ ਟਾਸ ਜਿੱਤ ਕੇ ਵੈਸਟਇੰਡੀਜ਼ ਨੂੰ ਬੱਲੇਬਾਜ਼ੀ ਦਾ ਸੱਦਾ
. . .  about 1 hour ago
ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਸਲਮਾਨ ਖ਼ਾਨ ਨੂੰ ਜੋਧਪੁਰ ਕੋਰਟ ਤੋਂ ਮਿਲੀ ਰਾਹਤ
. . .  1 minute ago
ਜੈਪੁਰ, 17 ਜੂਨ- ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਬਾਲੀਵੁੱਡ ਅਦਾਕਾਰ ਸਨਮਾਨ ਖ਼ਾਨ ਨੂੰ ਜੋਧਪੁਰ ਸੀ.ਜੇ.ਐਮ ਕੋਰਟ ਨੇ ਵੱਡੀ ਰਾਹਤ ਦੇ ਦਿੱਤੀ ਹੈ। ਕੋਰਟ ਨੇ ਸਰਕਾਰ ਦੀ ਉਸ ਅਰਜ਼ੀ ਨੂੰ ਖ਼ਾਰਜ ਕਰ ਦਿੱਤਾ ਹੈ ਜਿਸ 'ਚ ਸਲਮਾਨ ਖ਼ਾਨ 'ਤੇ ਝੂਠਾ ਹਲਫ਼ਨਾਮਾ ਪੇਸ਼ ਕਰਨ ....
ਪੁਲਿਸ ਵਲੋਂ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਕੁੱਟਮਾਰ ਕਰਨ ਦੀ ਘਟਨਾ ਦੀ ਕੇਜਰੀਵਾਲ ਨੇ ਕੀਤੀ ਨਿੰਦਾ
. . .  about 1 hour ago
ਨਵੀਂ ਦਿੱਲੀ, 17 ਜੂਨ- ਦਿੱਲੀ ਦੇ ਮੁਖਰਜੀ ਨਗਰ ਇਲਾਕੇ 'ਚ ਪੁਲਿਸ ਮੁਲਾਜ਼ਮਾਂ ਵਲੋਂ ਇੱਕ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਕੁੱਟਮਾਰ ਕਰਨ ਦੀ ਘਟਨਾ ਦੀ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਨਿੰਦਾ ਕੀਤੀ ਹੈ। ਇਸ ਸੰਬੰਧੀ ਉਨ੍ਹਾਂ ਕਿਹਾ, ''ਇਹ ਮੰਦਭਾਗੀ...
ਜਾਪਾਨ ਦੇ ਸਫ਼ੀਰ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਅੰਮ੍ਰਿਤਸਰ, 17 ਜੂਨ (ਹਰਮਿੰਦਰ ਸਿੰਘ)- ਜਾਪਾਨ ਦੇ ਸਫ਼ੀਰ ਕੈਨਜੀ ਹੀਰਾਮਸਤੂ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਲੋਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਤੋਂ ਬਾਅਦ ਜਾਪਾਨ...
ਫਤਿਹਵੀਰ ਦੀ ਮੌਤ 'ਤੇ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਨੂੰ ਭੇਜਿਆ ਨੋਟਿਸ
. . .  about 1 hour ago
ਚੰਡੀਗੜ੍ਹ, 17 ਜੂਨ- ਫਤਿਹਵੀਰ ਸਿੰਘ ਦੀ ਮੌਤ ਨੂੰ ਲੈ ਕੇ ਹਾਈ ਕੋਰਟ 'ਚ ਦਾਇਰ ਕੀਤੀ ਗਈ ਪਟੀਸ਼ਨ 'ਤੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰ ਕੇ ਰਿਪੋਰਟ ਮੰਗੀ ਗਈ ਹੈ। ਇਸ ਦੇ ਨਾਲ ਹੀ ਮੁੱਖ ਸਕੱਤਰੇਤ ਪੰਜਾਬ, ਡੀ.ਸੀ, ਐਸ.ਐਸ.ਪੀ, ....
ਦੇਸ਼ ਭਰ 'ਚ ਡਾਕਟਰਾਂ ਦੀ ਹੜਤਾਲ, ਮਰੀਜ਼ ਹੋਏ ਪਰੇਸ਼ਾਨ
. . .  about 1 hour ago
ਨਵੀਂ ਦਿੱਲੀ, 17 ਜੂਨ- ਕੋਲਕਾਤਾ ਦੇ ਐਨ.ਆਰ.ਐਸ. ਮੈਡੀਕਲ ਕਾਲਜ 'ਚ ਜੂਨੀਅਰ ਡਾਕਟਰਾਂ ਦੇ ਨਾਲ ਹੋਈ ਕੁੱਟਮਾਰ ਤੋਂ ਬਾਅਦ ਪੂਰੇ ਦੇਸ਼ 'ਚ ਡਾਕਟਰਾਂ ਦਾ ਗ਼ੁੱਸਾ ਦੇਖਣ ਨੂੰ ਮਿਲ ਰਿਹਾ ਹੈ। ਇਸੀ ਨੂੰ ਦੇਖਦੇ ਹੋਏ ਦੇਸ਼ ਦੇ ਸਭ ਤੋਂ ਵੱਡੇ ਸੰਗਠਨ ਇੰਡੀਅਨ ਮੈਡੀਕਲ ....
ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਸਮੇਤ 6 ਦੋਸ਼ੀ ਦੋ ਦਿਨਾਂ ਪੁਲਿਸ ਰਿਮਾਂਡ 'ਤੇ ਭੇਜੇ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 17 ਜੂਨ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੀ ਬੂੜਾ ਗੁੱਜਰ ਰੋਡ ਤੇ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਮਾਮਲੇ 'ਚ ਫੜੇ ਗਏ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਸਮੇਤ 6 ਦੋਸ਼ੀਆਂ ਨੂੰ ਡਿਊਟੀ ਮਜਿਸਟਰੇਟ ਰਵੀ ਗੁਲਾਟੀ....
18 ਸਾਲਾ ਨੌਜਵਾਨ ਦੀ ਰੇਲਗੱਡੀ ਹੇਠਾਂ ਆਉਣ ਕਾਰਨ ਮੌਤ
. . .  about 2 hours ago
ਜਲਾਲਾਬਾਦ, 17 ਜੂਨ (ਜਤਿੰਦਰ ਪਾਲ ਸਿੰਘ)- ਜਲਾਲਾਬਾਦ-ਮੰਨੇਵਾਲਾ ਸੜਕ 'ਤੇ ਰੇਲਵੇ ਲਾਈਨਾਂ ਦੇ ਨਾਲ ਸਥਿਤ ਨਾਨਕ ਨਗਰੀ ਦੇ ਇੱਕ 18 ਸਾਲਾ ਨੌਜਵਾਨ ਦੀ ਅੱਜ ਤੜਕੇ ਰੇਲਗੱਡੀ ਹੇਠਾਂ ਆਉਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਪ੍ਰੀਤ...
ਪੌਂਟੀ ਚੱਢਾ ਦੇ ਪੁੱਤਰ ਮੌਂਟੀ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ
. . .  about 2 hours ago
ਨਵੀਂ ਦਿੱਲੀ, 17 ਜੂਨ- ਸ਼ਰਾਬ ਦੇ ਪ੍ਰਮੁੱਖ ਕਾਰੋਬਾਰੀ ਸਵਰਗੀ ਪੌਂਟੀ ਚੱਢਾ ਦੇ ਪੁੱਤਰ ਮੌਂਟੀ ਚੱਢਾ ਨੂੰ ਧੋਖਾਧੜੀ ਦੇ ਮਾਮਲੇ 'ਚ ਅਦਾਲਤ ਵੱਲੋਂ ਜ਼ਮਾਨਤ ਮਿਲ ਗਈ ਹੈ। ਦਿੱਲੀ ਦੀ ਸਾਕੇਤ ਅਦਾਲਤ ਨੇ 50 ਹਜ਼ਾਰ ਰੁਪਏ ਦੇ ਮੁਚੱਲਕੇ 'ਤੇ ਮੌਂਟੀ ਨੂੰ ਜ਼ਮਾਨਤ .....
ਦਿੱਲੀ 'ਚ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਬੇਟੇ ਦੀ ਪੁਲਿਸ ਮੁਲਾਜ਼ਮਾਂ ਵਲੋਂ ਬੇਰਹਿਮੀ ਨਾਲ ਕੁੱਟਮਾਰ
. . .  about 1 hour ago
ਪੁਲਿਸ ਨੇ 8 ਲੁਟੇਰਿਆਂ ਨੂੰ ਨਗਦੀ ਅਤੇ ਤਿੰਨ ਮੋਟਰਸਾਈਕਲਾਂ ਸਮੇਤ ਕੀਤਾ ਗ੍ਰਿਫ਼ਤਾਰ
. . .  about 2 hours ago
ਭਾਜਪਾ ਦੀ ਸੰਸਦ ਮੈਂਬਰ ਸਮ੍ਰਿਤੀ ਇਰਾਨੀ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 3 hours ago
ਕਰੰਟ ਲੱਗਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  about 3 hours ago
ਦਸੂਹਾ ਦੀਆਂ ਵੱਖ-ਵੱਖ ਸੰਸਥਾਵਾਂ ਨੇ ਡਾਕਟਰਾਂ ਦੇ ਹੱਕ 'ਚ ਆਵਾਜ਼ ਕੀਤੀ ਬੁਲੰਦ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਕੱਤਕ ਸੰਮਤ 549

ਪੰਜਾਬ / ਜਨਰਲ

3 ਲੁਟੇਰੇ ਹੋਰ ਗਿ੍ਫ਼ਤਾਰ, ਕੁਝ ਨਕਦੀ, 1 ਪਿਸਤੌਲ ਅਤੇ 3 ਮੋਟਰਸਾਈਕਲ ਬਰਾਮਦ

ਜਲੰਧਰ, 14 ਨਵੰਬਰ (ਐੱਮ. ਐੱਸ. ਲੋਹੀਆ)-ਜਲੰਧਰ ਦਿਹਾਤੀ ਅਤੇ ਕਪੂਰਥਲਾ ਪੁਲਿਸ ਦੀਆਂ ਟੀਮਾਂ ਵਲੋਂ ਕੀਤੀ ਸਾਂਝੀ ਕਾਰਵਾਈ ਦੌਰਾਨ ਭੋਗਪੁਰ ਦੇ ਖੇਤਰ 'ਚੋਂ ਲੁੱਟੀ ਐਚ.ਡੀ.ਐਫ਼.ਸੀ. ਬੈਂਕ ਦੀ ਕੈਸ਼ ਵੈਨ ਦੇ ਮਾਮਲੇ 'ਚ ਤਿੰਨ ਹੋਰ ਵਿਅਕਤੀ ਗਿ੍ਫ਼ਤਾਰ ਕਰ ਲਏ ਹਨ, ਜਿਨ•੍ਹਾਂ ...

ਪੂਰੀ ਖ਼ਬਰ »

ਸਾੜ-ਫੂਕ ਦੇ ਦੋਸ਼ 'ਚ 4 ਹੋਰ ਡੇਰਾ ਪ੍ਰੇਮੀ ਗਿ੍ਫ਼ਤਾਰ

ਸਿਰਸਾ, 14 ਨਵੰਬਰ (ਭੁਪਿੰਦਰ ਪੰਨੀਵਾਲੀਆ)- ਪੰਚਕੂਲਾ ਸਥਿਤ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ 'ਚ ਡੇਰਾ ਸਿਰਸਾ ਮੁਖੀ ਨੂੰ ਸਜ਼ਾ ਸੁਣਾਏ ਜਾਣ ਮਗਰੋਂ ਡੇਰਾ ਪ੍ਰੇਮੀਆਂ ਵਲੋਂ ਸਿਰਸਾ 'ਚ ਕੀਤੀ ਗਈ ਸਾੜ-ਫੂਕ ਦੇ ਮਾਮਲੇ 'ਚ 4 ਹੋਰ ਡੇਰਾ ਪ੍ਰੇਮੀਆਂ ਨੂੰ ਸਿਟੀ ਥਾਣਾ ਪੁਲਿਸ ...

ਪੂਰੀ ਖ਼ਬਰ »

ਜਿੰਮੀ ਦਾ ਪੁਲਿਸ ਨੇ ਹਾਸਿਲ ਕੀਤੇ ਪ੍ਰੋਡਕਸ਼ਨ ਵਾਰੰਟ

ਲੁਧਿਆਣਾ, 14 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਪਿਛਲੇ ਸਮੇਂ ਦੌਰਾਨ ਹੋਈਆਂ ਹਿੰਦੂ ਆਗੂਆਂ ਦੀ ਹਤਿਆਵਾਂ ਦੇ ਮਾਮਲੇ ਵਿਚ ਗਿ੍ਫ਼ਤਾਰ ਕੀਤੇ ਤਲਜੀਤ ਸਿੰਘ ਉਰਫ਼ ਜਿੰਮੀ ਨੂੰ ਲੁਧਿਆਣਾ ਪੁਲਿਸ ਵਲੋਂ ਪ੍ਰੋਡਕਸ਼ਨ ਵਾਰੰਟ ਤੇ ...

ਪੂਰੀ ਖ਼ਬਰ »

ਜ਼ਮੀਨ ਵੱਤਰ ਨਾ ਹੋਣ ਕਾਰਨ ਪੰਜਾਬ ਵਿਚ 30 ਫ਼ੀਸਦੀ ਹੀ ਹੋ ਸਕੀ ਕਣਕ ਦੀ ਬਿਜਾਈ

ਹਰਿੰਦਰ ਸਿੰਘ ਤਰਨ ਤਾਰਨ, 14 ਨਵੰਬਰ - ਪੰਜਾਬ 'ਚ ਇਸ ਸਮੇਂ ਕਣਕ ਦੀ ਬਿਜਾਈ ਲਈ ਜ਼ਮੀਨ ਵੱਤਰ ਨਾ ਹੋਣ ਕਾਰਨ ਸਿਰਫ਼ 30 ਫ਼ੀਸਦੀ ਦੇ ਕਰੀਬ ਹੀ ਕਿਸਾਨ ਹੁਣ ਤੱਕ ਆਪਣੀਆਂ ਪੈਲੀਆਂ ਵਿਚ ਕਣਕ ਦੀ ਬਿਜਾਈ ਕਰ ਸਕੇ ਹਨ | ਜਦ ਕਿ 70 ਫ਼ੀਸਦੀ ਦੇ ਕਰੀਬ ਕਿਸਾਨ ਆਪਣੀਆਂ ਜ਼ਮੀਨਾਂ ਵਿਚ ...

ਪੂਰੀ ਖ਼ਬਰ »

ਪੰਜਾਬ ਭਰ ਤੋਂ ਪੁੱਜੇ ਅਧਿਆਪਕਾਂ ਵਲੋਂ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦਾ ਗਠਨ

ਬਟਾਲਾ, 14 ਨਵੰਬਰ (ਕਾਹਲੋਂ)- ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦਾ ਵਿਸ਼ੇਸ਼ ਚੋਣ ਅਜਲਾਸ ਡਾ: ਕਸ਼ਮੀਰ ਸਿੰਘ ਖੁੰਡਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹੋਇਆ, ਜਿਸ 'ਚ ਪੰਜਾਬ ਭਰ ਤੋਂ ਪੁੱਜੇ ਪ੍ਰਾਇਮਰੀ ਐਲੀਮੈਂਟਰੀ ਅਧਿਆਪਕਾਂ ਦੇ ਭਖਦੇ ਮਸਲਿਆਂ, ਜਿਵੇਂ ...

ਪੂਰੀ ਖ਼ਬਰ »

ਜੌਹਲ ਦਾ ਤਿੰਨ ਦਿਨਾ ਪੁਲਿਸ ਰਿਮਾਂਡ

ਬਾਘਾ ਪੁਰਾਣਾ, 14 ਨਵੰਬਰ (ਬਲਰਾਜ ਸਿੰਗਲਾ)- ਪੰਜਾਬ ਵਿਚ ਹੋ ਰਹੇ ਕਤਲਾਂ ਅਤੇ ਸਮਾਜ ਵਿਰੋਧੀ ਕਾਰਵਾਈਆਂ ਨੂੰ ਲੈ ਕੇ ਪੁਲਿਸ ਵਲੋਂ ਖ਼ਾਲਿਸਤਾਨ ਲਿਬਰੇਸ਼ਨ ਫ਼ੋਰਸ ਨਾਲ ਸਬੰਧਤ ਗੈਂਗਸਟਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ | ਇਸੇ ਕੜੀ ਤਹਿਤ ਪੁਲਿਸ ਵਲੋਂ ਕਾਬੂ ਕੀਤੇ ...

ਪੂਰੀ ਖ਼ਬਰ »

ਮੋਖਾ ਇਨਕਾਊਾਟਰ ਕੇਸ 'ਚ 7 ਮੁਲਾਜ਼ਮ ਮੁਅੱਤਲ

ਚੰਡੀਗੜ੍ਹ, 14 ਨਵੰਬਰ (ਸੁਰਜੀਤ ਸਿੰਘ ਸੱਤੀ)- ਅੰਮਿ੍ਤਸਰ ਵਿਖੇ ਪੁਲਿਸ ਦੀ ਗੋਲੀਆਂ ਦਾ ਸ਼ਿਕਾਰ ਹੋਏ ਸਥਾਨਕ ਅਕਾਲੀ ਨੇਤਾ ਮੁਖਜੀਤ ਸਿੰਘ ਮੋਖਾ ਦੀ ਪਤਨੀ ਵਲੋਂ ਦਾਖ਼ਲ ਪਟੀਸ਼ਨ 'ਤੇ ਪੁਲਿਸ ਕਮਿਸ਼ਨਰ ਅੰਮਿ੍ਤਸਰ ਸੁਧਾਂਸ਼ੂ ਸ਼ੇਖਰ ਸ਼੍ਰੀਵਾਸਤਵ ਨੇ ਹਾਈਕੋਰਟ ਵਿਚ ...

ਪੂਰੀ ਖ਼ਬਰ »

5.5 ਬੈਂਡ 'ਤੇ ਲਗਵਾਇਆ ਕੈਨੇਡਾ ਸਟੱਡੀ ਵੀਜ਼ਾ-ਕੈਨੇਡੀਅਨ ਅਕੈਡਮੀ

ਫ਼ਰੀਦਕੋਟ, 14 ਨਵੰਬਰ (ਜਸਵੰਤ ਸਿੰਘ ਪੁਰਬਾ)-ਸੰਸਥਾ ਕੈਨੇਡੀਅਨ ਅਕੈਡਮੀ ਨੇ ਇਕ ਹੋਰ ਵਿਦਿਆਰਥੀ ਰਮਨਦੀਪ ਸਿੰਘ ਢਿੱਲੋਂ ਪੁੱਤਰ ਹਰਜਿੰਦਰ ਸਿੰਘ ਵਾਸੀ ਬਾਜਾਖਾਨਾ ਫ਼ਰੀਦਕੋਟ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਸਿਰਫ਼ 5.5 ਬੈਂਡ 'ਤੇ ਲਗਵਾਇਆ | ਇਸ ਖ਼ੁਸ਼ੀ ਦੇ ਮੌਕੇ 'ਤੇ ...

ਪੂਰੀ ਖ਼ਬਰ »

ਪੰਜਾਬ ਦੀਆਂ ਜੇਲ੍ਹਾਂ ਵਿਚ ਜੈਮਰ ਨਹੀਂ ਬਲਕਿ ਹਵਾਈ ਅੱਡਿਆਂ ਵਰਗੇ ਸਕੈਨਰਾਂ ਦੀ ਜ਼ਰੂਰਤ

ਸੰਗਰੂਰ, 14 ਨਵੰਬਰ (ਸੁਖਵਿੰਦਰ ਸਿੰਘ ਫੁੱਲ, ਧੀਰਜ ਪਸ਼ੌਰੀਆ)- ਪੰਜਾਬ ਦੀਆਂ 27 ਜੇਲ੍ਹਾਂ ਜਿਨ੍ਹਾਂ ਵਿਚ ਕੇਂਦਰੀ ਜੇਲ੍ਹਾਂ, ਜ਼ਿਲ੍ਹਾ ਜੇਲ੍ਹਾਂ, ਸਬ ਜੇਲ੍ਹਾਂ ਅਤੇ ਖੁੱਲ੍ਹੀਆਂ ਜੇਲ੍ਹਾਂ ਸ਼ਾਮਲ ਹਨ ਵਿਖੇ ਕੈਦੀਆਂ ਕੋਲੋਂ ਮੋਬਾਈਲ, ਨਸ਼ੇ ਅਤੇ ਤੇਜਧਾਰ ਹਥਿਆਰ ...

ਪੂਰੀ ਖ਼ਬਰ »

ਬਿਊਟੀਸ਼ਨ ਅਤੇ ਫ਼ੈਸ਼ਨ ਡਿਜ਼ਾਈਨਿੰਗ ਡਿਪਲੋਮਾ ਹੋਲਡਰਾਂ ਲਈ ਕੈਨੇਡਾ ਜਾਣਾ ਆਸਾਨ-ਜੇ.ਐਮ.ਓਵਰਸੀਜ਼

ਮੋਗਾ, 14 ਨਵੰਬਰ (ਸੁਰਿੰਦਰਪਾਲ ਸਿੰਘ)-ਜੇ.ਐਮ. ਓਵਰਸੀਜ਼ ਵਲੋਂ ਵਿਦਿਆਰਥੀਆਂ ਲਈ ਹਮੇਸ਼ਾਂ ਹੀ ਸਹੀ ਸਲਾਹ ਦੇ ਕੇ ਵੀਜ਼ਾ ਅਪਲਾਈ ਕਰਵਾਏ ਜਾਂਦੇ ਹਨ | ਜੇ.ਐਮ. ਓਵਰਸੀਜ਼ ਦੇ ਪ੍ਰਬੰਧਕਾਂ ਮੈਡਮ ਪੱਲਵੀ ਨੇ ਜੇ.ਐਮ. ਓਵਰਸੀਜ਼ ਦੇ ਹਾਲ ਹੀ ਕੈਨੇਡਾ ਦੇ ਟਰੇਡ ਟੈਕਨੀਕਲ ...

ਪੂਰੀ ਖ਼ਬਰ »

ਮੋਦੀ ਵਲੋਂ ਚੀਨੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਮਨੀਲਾ, 14 ਨਵੰਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ ਮਨੀਲਾ 'ਚ ਹੋ ਰਹੇ ਈਸਟ ਏਸ਼ੀਆ ਸੰਮੇਲਨ ਤੋਂ ਵੱਖਰੇ ਤੌਰ 'ਤੇ ਚੀਨ ਦੇ ਪ੍ਰਧਾਨ ਮੰਤਰੀ ਲੀ ਕੇਕਿਆਂਗ ਨਾਲ ਸੰਖੇਪ ਮੁਲਾਕਾਤ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਰਤੀ ਵਿਦੇਸ਼ ਮੰਤਰਾਲੇ ...

ਪੂਰੀ ਖ਼ਬਰ »

ਬੀ.ਐਸ.ਸੀ. ਨਰਸਿੰਗ ਦੇ ਤੀਸਰੇ ਸਾਲ 'ਚੋਂ ਕੋਮਲਪ੍ਰੀਤ ਕੌਰ ਨੇ ਪੰਜਾਬ 'ਚ ਪਹਿਲਾ ਸਥਾਨ ਕੀਤਾ ਹਾਸਲ

ਘੁਮਾਣ, 14 ਨਵੰਬਰ (ਬੰਮਰਾਹ)-ਬਾਬਾ ਫਰੀਦ ਯੂਨੀਵਰਸਿਟੀ ਵਲੋਂ ਬੀਤੇ ਦਿਨੀ ਬੀ.ਐਸ.ਸੀ. ਨਰਸਿੰਗ ਤੀਜੇ ਸਾਲ ਦੇ ਨਤੀਜੇ 'ਚ ਮਾਈ ਭਾਗੋ ਕਾਲਜ ਆਫ਼ ਨਰਸਿੰਗ ਤਰਨਤਾਰਨ ਦੀਆਂ ਤਿੰਨ ਵਿਦਿਆਰਥਣਾਂ ਨੇ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਹਾਸਲ ਕੀਤਾ, ਜਿਨ੍ਹਾਂ 'ਚੋਂ ਹਲਕਾ ...

ਪੂਰੀ ਖ਼ਬਰ »

ਪਾਕਿ ਦੇ ਮੰਤਰੀ ਨੇ ਗੈਰ-ਮੁਸਲਿਮ ਅੰਗ ਰੱਖਿਅਕਾਂ ਦੀ ਮੰਗ ਕੀਤੀ

ਨਵੀਂ ਦਿੱਲੀ, 14 ਨਵੰਬਰ (ਏਜੰਸੀ)- ਮੁਸਲਿਮ ਕੱਟੜਪੰਥੀਆਂ ਵਲੋਂ ਧਮਕੀਆਂ ਮਿਲਣ ਤੋਂ ਬਾਅਦ ਪਾਕਿਸਤਾਨ ਦੇ ਇਕ ਮੰਤਰੀ ਨੇ ਗੈਰ-ਮੁਸਲਿਮ ਅੰਗ ਰੱਖਿਅਕਾਂ ਦੀ ਮੰਗ ਕੀਤੀ ਹੈ | ਸੂਬੇ ਦੇ ਕਾਨੂੰਨ ਮੰਤਰੀ ਰਾਣਾ ਸਨਾਉੱਲਾ ਨੇ ਉਕਤ ਮੰਗ ਕਰਦਿਆਂ ਮੁਸਲਿਮ ਅੰਗ ਰੱਖਿਅਕਾਂ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੀ ਸਥਿਤੀ 'ਅੱਗਾ-ਦੌੜ ਤੇ ਪਿੱਛਾ ਚੌੜ' ਵਾਲੀ ਬਣੀ

ਜਸਬੀਰ ਸਿੰਘ ਕੰਬੋਜ
ਮਮਦੋਟ, 14 ਨਵੰਬਰ-ਪੰਜਾਬ ਵਿਚ ਹਰੇਕ ਬੱਚੇ ਨੂੰ ਸਿੱਖਿਅਤ ਕਰਨ ਤੇ ਸਿੱਖਿਆ ਦੇ ਅਧਿਕਾਰ ਨੂੰ ਲਾਗੂ ਕਰਨ ਵਿਚ ਬੇਸ਼ੱਕ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਨੇ ਆਪਣੀ ਤਰਫ਼ੋਂ ਕੋਈ ਕਸਰ ਨਾ ਛੱਡੀ ਹੋਵੇ, ਪਰ ਸਰਕਾਰ ਤੇ ਸਿੱਖਿਆ ਵਿਭਾਗ ਵਲੋਂ ਜ਼ਿਆਦਾਤਰ ਵਾਰ-ਵਾਰ ਕਥਿਤ ਤੌਰ 'ਤੇ ਬਿਨਾਂ ਤਿਆਰੀ ਲਏ ਇਨ੍ਹਾਂ ਫ਼ੈਸਲਿਆਂ ਕਾਰਨ ਇਹ ਤਜਰਬੇ ਅਸਫਲ ਹੀ ਸਿੱਧ ਹੋਏ ਹਨ, ਜਿਸ ਕਾਰਨ ਸਿੱਖਿਆ ਵਿਭਾਗ ਦੀ ਸਥਿਤੀ 'ਅੱਗਾ ਦੌੜ ਤੇ ਪਿੱਛਾ ਚੌੜ' ਵਾਲੀ ਬਣੀ ਜਾ ਰਹੀ ਹੈ ਤੇ ਸਿੱਖਿਆ ਵਿਭਾਗ ਵਲੋਂ ਆਂਗਣਵਾੜੀ ਸੈਂਟਰਾਂ ਵਿਚ ਪੜ੍ਹਦੇ 3 ਤੋਂ 6 ਸਾਲ ਤੱਕ ਦੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਬਿਨਾਂ ਕਿਸੇ ਤਿਆਰੀ ਦੇ ਅਤੇ ਬਿਨਾਂ ਯੋਗ ਪ੍ਰਬੰਧਾਂ ਦੇ ਦਾਖਲ ਕਰਨ ਦੇ ਤਾਜ਼ਾ-ਤਾਜ਼ਾ ਕੀਤੇ ਫ਼ਰਮਾਨ ਨੂੰ ਲਾਗੂ ਹੋਣ ਤੋਂ ਪਹਿਲਾਂ ਹੀ ਸਿੱਖਿਆ ਵਿਭਾਗ ਦੇ ਜ਼ਿਆਦਾਤਰ ਅਸਫ਼ਲ ਤਜਰਬਿਆਂ ਵਿਚੋਂ ਇਕ ਮੰਨਿਆ ਜਾ ਰਿਹਾ ਹੈ | ਨਿੱਜੀ ਸਕੂਲਾਂ ਦੀ ਨਿਸਬਤ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੇ ਘਟਦੇ ਰੁਝਾਨ ਦਾ ਕਾਰਨ ਜਾਣਨ ਲਈ ਜਦ ਸਰਕਾਰੀ ਸਕੂਲਾਂ ਦਾ ਰੁਖ਼ ਕਰਦਿਆਂ ਬੱਚਿਆਂ ਦੇ ਮਾਪਿਆਂ ਨਾਲ ਗੱਲਬਾਤ ਕੀਤੀ ਤਾਂ ਹੈਰਾਨੀਜਨਕ ਤੱਥ ਸਾਹਮਣੇ ਆਏ | ਪਤਾ ਚੱਲਿਆ ਕਿ ਪੰਜਾਬ ਵਿਚ ਜ਼ਿਆਦਾਤਰ ਸਕੂਲਾਂ ਪਾਸ ਪ੍ਰਾਇਮਰੀ ਦੀਆਂ 5 ਜਮਾਤਾਂ ਵਾਸਤੇ ਨਾ ਤਾਂ 5 ਕਮਰੇ ਹੀ ਹਨ ਤੇ ਨਾ ਹੀ 5 ਅਧਿਆਪਕ ਤੇ ਦੂਸਰਾ ਕਿਤਾਬਾਂ ਮੁਫ਼ਤ ਦੇਣ ਦੀ ਗੱਲ 'ਤੇ ਸਕੂਲ ਅਧਿਆਪਕਾਂ ਨੇ ਦੱਸਿਆ ਕਿ ਇਸ ਵਾਰ ਸਰਕਾਰ ਵਲੋਂ ਅਜੇ ਤੱਕ ਪੂਰੀਆਂ ਕਿਤਾਬਾਂ ਬੱਚਿਆਂ ਨੂੰ ਨਹੀਂ ਮੁਹੱਈਆ ਕਰਾਈਆਂ ਗਈਆਂ, ਜਦਕਿ ਨਵੰਬਰ ਮਹੀਨਾ ਵੀ ਜਾ ਰਿਹਾ ਹੈ ਤੇ ਸੈਸ਼ਨ ਸ਼ੁਰੂ ਹੋਏ ਨੂੰ 8 ਮਹੀਨੇ ਦੇ ਕਰੀਬ ਹੋ ਗਏ ਹਨ ਤੇ ਹੁਣ ਕਿਤਾਬਾਂ ਤੋਂ ਬਿਨਾਂ ਸਰਕਾਰੀ ਸਕੂਲਾਂ ਵਿਚ ਬੱਚੇ ਕਿਸ ਤਰ੍ਹਾਂ ਪੜ੍ਹਦੇ ਹੋਣਗੇ ਤੇ ਅਧਿਆਪਕ ਕੀ ਪੜ੍ਹਾਉਂਦੇ ਹੋਣਗੇ, ਸ਼ਾਇਦ ਇਸ ਦੀ ਫ਼ਿਕਰ ਨਾ ਤਾਂ ਸਿੱਖਿਆ ਵਿਭਾਗ ਨੂੰ ਹੈ ਤੇ ਨਾ ਹੀ ਸਰਕਾਰ ਨੂੰ ਤੇ ਸ਼ਾਇਦ ਏਸੇ ਕਰਕੇ ਜ਼ਿਆਦਾਤਰ ਲੋਕ ਆਪਣੇ ਬੱਚਿਆਂ ਲਈ ਸਰਕਾਰੀ ਸਕੂਲਾਂ ਦੀ ਬਜਾਏ ਪ੍ਰਾਈਵੇਟ ਸਕੂਲਾਂ ਨੂੰ ਤਰਜੀਹ ਦੇ ਰਹੇ ਹਨ ਤੇ ਮੁਫ਼ਤ ਭੋਜਨ ਅਤੇ ਵਜ਼ੀਫ਼ੇ ਬਾਰੇ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਬੱਚਿਆਂ ਨੂੰ ਮੁਫ਼ਤ ਭੋਜਨ, ਵਰਦੀਆਂ, ਕਿਤਾਬਾਂ ਜਾਂ ਵਜ਼ੀਫ਼ੇ ਆਦਿ ਦੀ ਜਗ੍ਹਾ ਯੋਗ ਸਿੱਖਿਆ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਉਹ ਸਮੇਂ ਦੇ ਹਾਣੀ ਬਣ ਸਕਣ | ਸਰਹੱਦੀ ਖੇਤਰ ਦੇ ਸਕੂਲਾਂ ਦੀ ਹਾਲਤ ਬਾਰੇ ਗੱਲ ਕਰੀਏ ਤਾਂ ਕਸਬਾ ਮਮਦੋਟ ਦੇ ਮਹਿਜ਼ ਡੇਢ ਕੁ ਕਨਾਲ ਜਗ੍ਹਾ ਵਿਚ ਚੱਲ ਰਹੇ ਇਸ ਸਕੂਲ ਵਿਚ ਸਿੱਖਿਆ ਪ੍ਰਾਪਤ ਕਰ ਰਹੇ 250 ਦੇ ਕਰੀਬ ਬੱਚਿਆਂ ਲਈ ਨਾ ਤਾਂ ਕੋਈ ਖੇਡ ਦਾ ਮੈਦਾਨ ਹੈ ਤੇ ਨਾ ਹੀ ਪਾਰਕ, ਸਿਰਫ਼ 4 ਕਮਰੇ ਤੇ ਕਲੱਸਟਰ ਹਾਲ ਵਿਚ ਲੱਗਦੀਆਂ ਜਮਾਤਾਂ ਵਿਚ ਬੱਚੇ ਕਿਸ ਤਰ੍ਹਾਂ ਬਿਨਾਂ ਕਿਤਾਬਾਂ ਦੇ (ਜੋ ਸਰਕਾਰ ਵਲੋਂ ਹੁਣ ਤੱਕ ਮੁਹੱਈਆ ਨਹੀਂ ਕਰਾਈਆਂ ਗਈਆਂ) ਪੜ੍ਹਦੇ ਹੋਣਗੇ ਇਸ ਨੂੰ ਵੇਖਣ ਦੀ ਕਿਸੇ ਵੀ ਸਿੱਖਿਆ ਅਧਿਕਾਰੀ ਨੇ ਹੁਣ ਤੱਕ ਜ਼ਰੂਰਤ ਨਹੀਂ ਸਮਝੀ ਹੈ, ਹੱਲ ਬਾਰੇ ਸੋਚਣਾ ਤਾਂ ਦੂਰ ਦੀ ਗੱਲ ਹੈ | ਇਸ ਸਕੂਲ ਦੀ ਹੋਰ ਵਿਲੱਖਣ ਗੱਲ ਹੈ ਕਿ ਕਮਰੇ ਵਿਚ ਜ਼ਿਆਦਾ ਬੱਚੇ ਬਿਠਾਉਣ ਲਈ ਉਨ੍ਹਾਂ ਨੂੰ ਦੋ ਦਹਾਕੇ ਪਹਿਲਾਂ ਵਾਲੀ ਸਥਿਤੀ ਭਾਵ ਹਨੇਰੇ ਭਰੇ ਕਮਰੇ ਵਿਚ ਜ਼ਮੀਨ 'ਤੇ ਟਾਟ ਵਿਛਾ ਕੇ ਬਿਠਾਇਆ ਜਾਂਦਾ ਹੈ, ਜਿਸ ਵਿਚ ਬਿਜਲੀ ਚਲੀ ਜਾਣ ਤੋਂ ਬਾਅਦ ਤਾਂ ਕੀ ਦਿਖਾਈ ਦੇਣਾ ਹੈ, ਕਮਰੇ ਵਿਚ ਲੱਗੇ ਇਕ ਬਲਬ ਕਾਰਨ ਬਿਜਲੀ ਹੁੰਦਿਆਂ ਵੀ ਬੜੀ ਮੁਸ਼ਕਿਲ ਨਾਲ ਕਿਤਾਬਾਂ 'ਤੇ ਕੁਝ ਦਿੱਸਦਾ ਹੈ | ਆਪਣੇ ਤੌਰ 'ਤੇ ਪ੍ਰਬੰਧ ਕਰਕੇ ਡੰਗ ਚਲਾ ਰਹੇ ਇਸ ਸਕੂਲ ਦੇ ਮੁੱਖ ਅਧਿਆਪਕ ਸੁਰਿੰਦਰ ਪਾਲ ਨੇ ਦੱਸਿਆ ਕਿ ਕਸਬਾ ਮਮਦੋਟ ਵਿਚ 8 ਦੇ ਕਰੀਬ ਆਂਗਣਵਾੜੀ ਸੈਂਟਰ ਹਨ ਤੇ ਸਕੂਲ ਇੱਕ ਹੀ ਹੈ ਤੇ ਹੁਣ ਜਦ ਸਿੱਖਿਆ ਵਿਭਾਗ ਦੇ ਲਏ ਫ਼ੈਸਲੇ ਅਨੁਸਾਰ ਅੱਜ 14 ਨਵੰਬਰ ਤੋਂ ਇਨ੍ਹਾਂ 8 ਆਂਗਣਵਾੜੀ ਸੈਂਟਰਾਂ ਦੇ ਬੱਚੇ ਇਸ ਸਕੂਲ ਵਿਚ ਦਾਖਲ ਕੀਤੇ ਜਾਣਗੇ ਤਾਂ ਇੱਥੋਂ ਦੀ ਸਥਿਤੀ ਕੀ ਹੋਵੇਗੀ, ਉਨ੍ਹਾਂ ਨੂੰ ਕਿੱਥੇ ਬਿਠਾਇਆ ਜਾਵੇਗਾ, ਸਾਡੇ ਵਾਸਤੇ ਚਿੰਤਾ ਦਾ ਕਾਰਨ ਬਣਿਆ ਹੋਇਆ ਹੈ | ਇਸ ਸਬੰਧੀ ਜਦ ਮੱਖਣ ਲਾਲ ਬੀ.ਪੀ.ਈ.ਓ. ਬਲਾਕ ਫ਼ਿਰੋਜ਼ਪੁਰ-4 ਐਟ ਮਮਦੋਟ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਇਸ ਬਾਰੇ ਕੋਈ ਠੋਸ ਜਵਾਬ ਨਾ ਦਿੰਦਿਆਂ ਕਿਹਾ ਕਿ ਜੇ ਬੱਚੇ ਦਾਖਲ ਕੀਤੇ ਜਾਣਗੇ ਤਾਂ ਬੈਠਣ ਦਾ ਪ੍ਰਬੰਧ ਵੀ ਕਰ ਲਿਆ ਜਾਵੇਗਾ |


ਖ਼ਬਰ ਸ਼ੇਅਰ ਕਰੋ

ਪੰਜਾਬ 'ਚ ਸਹਿਕਾਰੀ ਦੁੱਧ ਸਭਾਵਾਂ ਦਾ ਸੂਬੇ ਦੀ ਆਰਥਿਕਤਾ 'ਚ ਅਹਿਮ ਰੋਲ-ਰਾਣਾ ਕੇ. ਪੀ. ਸਿੰਘ

ਐੱਸ. ਏ. ਐੱਸ. ਨਗਰ, 14 ਨਵੰਬਰ (ਕੇ. ਐੱਸ. ਰਾਣਾ)- ਪੰਜਾਬ 'ਚ ਸਹਿਕਾਰੀ ਦੁੱਧ ਸਭਾਵਾਂ ਦਾ ਸੂਬੇ ਦੀ ਆਰਥਿਕਤਾ 'ਚ ਅਹਿਮ ਰੋਲ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਪੀਕਰ, ਪੰਜਾਬ ਵਿਧਾਨ ਸਭਾ ਰਾਣਾ ਕੇ. ਪੀ. ਸਿੰਘ ਨੇ ਪੰਜਾਬ ਵਿਚ ਵੇਰਕਾ ਮਿਲਕ ਪਲਾਂਟ ਤੋਂ 64ਵੇਂ ਸਰਬ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੁਹੰਮਦ ਸਦੀਕ ਵਾਲ-ਵਾਲ ਬਚੇ

ਜੈਤੋ, 14 ਨਵੰਬਰ (ਭੋਲਾ ਸ਼ਰਮਾ, ਗੁਰਚਰਨ ਸਿੰਘ ਗਾਬੜੀਆ)- ਅੱਜ ਪਿੰਡ ਚੈਨਾ ਵਿਖੇ ਸਾਬਕਾ ਵਿਧਾਇਕ ਤੇ ਜੈਤੋ ਹਲਕੇ ਤੋਂ ਕਾਂਗਰਸ ਦੇ ਹਲਕਾ ਇੰਚਾਰਜ ਮੁਹੰਮਦ ਸਦੀਕ ਦੀ ਇਨੋਵਾ ਕਰਿਸਟਾ ਗੱਡੀ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ | ਇਸ ਹਾਦਸੇ ਵਿਚ ਸਦੀਕ ਨੂੰ ਵੀ ਸੱਟਾਂ ...

ਪੂਰੀ ਖ਼ਬਰ »

ਨਿਰੋਲ ਸੇਵਾ ਸੰਸਥਾ ਵਲੋਂ 10ਵਾਂ ਮਹਾਨ ਨਗਰ ਕੀਰਤਨ 25 ਤੋਂ 27 ਤੱਕ

ਸ੍ਰੀ ਮੁਕਤਸਰ ਸਾਹਿਬ, 14 ਨਵੰਬਰ (ਰਣਜੀਤ ਸਿੰਘ ਢਿੱਲੋਂ)- ਨਿਰੋਲ ਸੇਵਾ ਸੰਸਥਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 10ਵਾਂ ਮਹਾਨ ਨਗਰ ਕੀਰਤਨ 25, 26 ਅਤੇ 27 ਨਵੰਬਰ (ਸਨਿਚਰਵਾਰ, ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਵਲੋਂ ਪ੍ਰੀ-ਪ੍ਰਾਇਮਰੀ ਕਲਾਸਾਂ ਦਾ ਰਸਮੀ ਆਗਾਜ਼

ਐੱਸ. ਏ. ਐੱਸ. ਨਗਰ, 14 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)- ਸਥਾਨਕ ਫੇਜ਼-7 ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਸਿੱਖਿਆ ਮੰਤਰੀ ਅਰੁਣਾ ਚੌਧਰੀ ਨੇ ਅੱਜ ਰੰਗਾਰੰਗ ਸਮਾਗਮ ਦੌਰਾਨ ਪ੍ਰੀ-ਪ੍ਰਾਇਮਰੀ ਕਲਾਸਾਂ ਦਾ ਰਸਮੀ ਆਗਾਜ਼ ਕੀਤਾ | ਉਨ੍ਹਾਂ ਪ੍ਰੀ-ਪ੍ਰਾਇਮਰੀ ...

ਪੂਰੀ ਖ਼ਬਰ »

ਬਿਜਲੀ ਮੰਤਰੀ ਵਲੋਂ ਪੰਜਾਬ 'ਚ ਲੱਗ ਰਹੇ ਬਿਜਲੀ ਕੱਟਾਂ ਬਾਰੇ ਅਧਿਕਾਰੀਆਂ ਨਾਲ ਮੀਟਿੰਗ

ਚੰਡੀਗੜ੍ਹ, 14 ਨਵੰਬਰ (ਵਿਕਰਮਜੀਤ ਸਿੰਘ ਮਾਨ)- ਪਿਛਲੇ ਕੁਝ ਦਿਨਾਂ ਤੋਂ ਪੰਜਾਬ 'ਚ ਲੰਮੇ ਬਿਜਲੀ ਕੱਟਾਂ ਦੇ ਚਲਦਿਆਂ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਅੱਜ ਬਿਜਲੀ ਅਤੇ ਸਿੰਚਾਈ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਚੰਡੀਗੜ੍ਹ ...

ਪੂਰੀ ਖ਼ਬਰ »

ਬੀ.ਐਸ.ਸੀ. ਨਰਸਿੰਗ ਦੇ ਤੀਸਰੇ ਸਾਲ 'ਚੋਂ ਕੋਮਲਪ੍ਰੀਤ ਕੌਰ ਨੇ ਪੰਜਾਬ 'ਚ ਪਹਿਲਾ ਸਥਾਨ ਕੀਤਾ ਹਾਸਲ

ਘੁਮਾਣ, 14 ਨਵੰਬਰ (ਬੰਮਰਾਹ)-ਬਾਬਾ ਫਰੀਦ ਯੂਨੀਵਰਸਿਟੀ ਵਲੋਂ ਬੀਤੇ ਦਿਨੀ ਬੀ.ਐਸ.ਸੀ. ਨਰਸਿੰਗ ਤੀਜੇ ਸਾਲ ਦੇ ਨਤੀਜੇ 'ਚ ਮਾਈ ਭਾਗੋ ਕਾਲਜ ਆਫ਼ ਨਰਸਿੰਗ ਤਰਨਤਾਰਨ ਦੀਆਂ ਤਿੰਨ ਵਿਦਿਆਰਥਣਾਂ ਨੇ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਹਾਸਲ ਕੀਤਾ, ਜਿਨ੍ਹਾਂ 'ਚੋਂ ਹਲਕਾ ...

ਪੂਰੀ ਖ਼ਬਰ »

ਜਗਤਾਰ ਦੀ ਗਿ੍ਫ਼ਤਾਰੀ ਵਿਰੁੱਧ ਇੰਗਲੈਂਡ 'ਚ ਉੱਠਿਆ ਵਿਵਾਦ

ਜਲੰਧਰ, 14 ਨਵੰਬਰ (ਮੇਜਰ ਸਿੰਘ)-ਪੰਜਾਬ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੌਹਲ ਦੇ ਮਨੁੱਖੀ ਅਧਿਕਾਰਾਂ ਦੇ ਮਾਮਲੇ ਨੂੰ ਲੈ ਕੇ ਜਿਥੇ ਇਕ ਪਾਸੇ ਬਰਤਾਨੀਆ ਦੇ ਪਾਰਲੀਮੈਂਟ ਮੈਂਬਰ ਤੇ ਹੋਰ ਸਿੱਖ ਸੰਸਥਾਵਾਂ ਰੌਲਾ ਪਾ ਰਹੀਆਂ ਹਨ, ਉਥੇ ...

ਪੂਰੀ ਖ਼ਬਰ »

ਪਾਕਿ 'ਚ ਘੱਟ ਗਿਣਤੀ ਭਾਈਚਾਰੇ ਦੀਆਂ ਵੋਟਾਂ 'ਚ ਆਈ ਕਮੀ

ਅੰਮਿ੍ਤਸਰ, 14 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਚੋਣ ਕਮਿਸ਼ਨ ਵਲੋਂ ਜਾਰੀ ਕੀਤੇ ਤਾਜ਼ਾ ਅੰਕੜਿਆਂ ਮੁਤਾਬਿਕ ਪਾਕਿਸਤਾਨ ਦੇ ਘੱਟ ਗਿਣਤੀ ਭਾਈਚਾਰੇ ਦੀਆਂ ਵੋਟਾਂ ਦੀ ਗਿਣਤੀ ਵਿਚ ਵੱਡੀ ਕਮੀ ਆਈ ਹੈ | ਜਿਸ ਦੇ ਚਲਦਿਆਂ ਵੋਟਾਂ ਦੀ ਗਿਣਤੀ ਘੱਟ ਕੇ 20 ਲੱਖ 77 ਹਜ਼ਾਰ ...

ਪੂਰੀ ਖ਼ਬਰ »

ਕੈਪਟਨ ਵਲੋਂ ਪਰਾਲੀ ਸਾੜਨ ਦੇ ਮੁੱਦੇ 'ਤੇ ਸਿਆਸਤ ਨਾ ਕਰਨ ਦੀ ਕੇਜਰੀਵਾਲ ਨੂੰ ਅਪੀਲ

ਚੰਡੀਗੜ੍ਹ, 14 ਨਵੰਬਰ (ਅਜੀਤ ਬਿਊਰੋ)- ਪਰਾਲੀ ਸਾੜਨ ਦੇ ਨਤੀਜੇ ਵਜੋਂ ਪੈਦਾ ਹੋ ਰਹੇ ਹਵਾ ਪ੍ਰਦੂਸ਼ਣ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੀਟਿੰਗ ਦੀਆਂ ਸੰਭਾਵਨਾਵਾਂ ਨੂੰ ਇਕ ਵਾਰ ਫਿਰ ਰੱਦ ਕਰਦੇ ਹੋਏ ਮੁੱਖ ਮੰਤਰੀ ...

ਪੂਰੀ ਖ਼ਬਰ »

ਤਖ਼ਤਾਂ ਦੇ ਜਥੇਦਾਰ ਸਾਹਿਬਾਨ ਕਿਸੇ ਵੀ ਦੁਨਿਆਵੀ ਅਦਾਲਤ ਦੇ ਅਧੀਨ ਨਹੀਂ-ਪ੍ਰੋ: ਬਡੂੰਗਰ

ਖ਼ਾਲਸਾ ਪੰਥ ਦੀਆਂ ਸਨਮਾਨ ਯੋਗ ਸ਼ਖ਼ਸੀਅਤਾਂ ਵੱਖ-ਵੱਖ ਤਖ਼ਤਾਂ ਦੇ ਸਿੰਘ ਸਾਹਿਬਾਨ ਕਿਸੇ ਵੀ ਦੁਨਿਆਵੀ ਅਦਾਲਤ ਦੇ ਅਧੀਨ ਨਹੀਂ ਹਨ ਅਤੇ ਡਾ: ਹਰਜਿੰਦਰ ਸਿੰਘ ਦਿਲਗੀਰ ਦੇ ਮਾਮਲੇ ਸਬੰਧੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ...

ਪੂਰੀ ਖ਼ਬਰ »

ਨੌਜਵਾਨ ਬਾਣੀ ਤੇ ਬਾਣੇ ਦੇ ਧਾਰਨੀ ਹੋਣ-ਗਿਆਨੀ ਰਘੁਬੀਰ ਸਿੰਘ

ਸ੍ਰੀ ਅਨੰਦਪੁਰ ਸਾਹਿਬ, 14 ਨਵੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਨੌਜਵਾਨ ਬੱਚੇ-ਬੱਚੀਆਂ ਕੌਮ ਦਾ ਸਰਮਾਇਆ ਹਨ, ਜਿਨ੍ਹਾਂ ਨੂੰ ਆਪਣੇ ਵਿਰਸੇ ਨਾਲ ਜੋੜਨਾ ਸਾਡਾ ਮੁੱਢਲਾ ਫ਼ਰਜ਼ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਨੇ ...

ਪੂਰੀ ਖ਼ਬਰ »

ਪਾਣੀਆਂ ਨੂੰ ਲੈ ਕੇ ਬੈਂਸ ਤੇ ਖਹਿਰਾ ਵਲੋਂ ਰੋਸ ਧਰਨਾ

ਚੰਡੀਗੜ੍ਹ, 14 ਨਵੰਬਰ (ਐਨ. ਐਸ. ਪਰਵਾਨਾ)-ਦਰਿਆਈ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਅੱਜ ਇੱਥੇ ਸਿਵਲ ਸਕੱਤਰੇਤ ਦੇ ਮੇਨ ਗੇਟ ਤੇ ਆਮ ਆਦਮੀ ਪਾਰਟੀ ਤੇ ਲੋਕ ਇਨਸਾਫ਼ ਪਾਰਟੀ ਦੇ 5 ਵਿਧਾਇਕਾਂ ਨੇ ਲਗਪਗ ਤਿੰਨ ਘੰਟੇ ਤੱਕ ਸੱਤਾਧਾਰੀ ਕਾਂਗਰਸ ਪਾਰਟੀ ਤੇ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦੀ ਖਿੱਚੋਤਾਣ ਦੇ ਚਲਦਿਆਂ ਵੱਧ ਰਹੇ ਪਰਾਲੀ ਸਾੜਨ ਦੇ ਮਾਮਲੇ

ਚੰਡੀਗੜ੍ਹ, 14 ਨਵੰਬਰ (ਵਿਕਰਮਜੀਤ ਸਿੰਘ ਮਾਨ)-ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦੀ ਖਿੱਚੋਤਾਣ ਦੇ ਚਲਦਿਆਂ ਸੂਬੇ 'ਚ ਪਰਾਲੀ ਸਾੜਨ ਦੇ ਮਾਮਲੇ ਦਿਨੋਂ ਦਿਨ ਵਧਦੇ ਦੇਖੇ ਜਾ ਰਹੇ ਹਨ ਅਤੇ ਇਸ ਦੇ ਚਲਦੇ ਵਾਤਾਵਰਨ ਵਿਭਾਗ ਪਰਾਲੀ ਸਾੜਨ ਵਾਲੇ ਕਿਸਾਨਾਂ ਨਾਲ ਨਰਮੀ ਨਾ ...

ਪੂਰੀ ਖ਼ਬਰ »

ਰਾਣਾ ਗੁਰਜੀਤ ਮਾਮਲੇ 'ਚ ਸਰਕਾਰ ਨੇ ਜਵਾਬ ਲਈ ਸਮਾਂ ਮੰਗਿਆ

ਚੰਡੀਗੜ੍ਹ, 14 ਨਵੰਬਰ (ਸੁਰਜੀਤ ਸਿੰਘ ਸੱਤੀ)- ਕੈਬਿਨੇਟ ਮੰਤਰੀ ਰਾਣਾ ਗੁਰਜੀਤ ਸਿੰਘ ਅਤੇ ਉਨ੍ਹਾਂ ਦੀ ਪਤਨੀ ਰਾਣਾ ਰਾਜਬੰਸ ਕੌਰ ਦਾ ਬਿਜਲੀ ਉਤਪਾਦਨ ਕੰਪਨੀ ਰਾਣਾ ਸ਼ੂਗਰ ਮਿੱਲਸ ਵਿਚ ਵੱਡਾ ਹਿੱਸਾ ਹੁੰਦਿਆਂ ਇਸ ਕੰਪਨੀ ਵਲੋਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ...

ਪੂਰੀ ਖ਼ਬਰ »

'ਸਤਿ ਸ੍ਰੀ ਅਕਾਲ ਇੰਗਲੈਂਡ' ਦੀ ਰੁਮਾਂਟਿਕ ਕਾਮੇਡੀ ਪੇਸ਼ਕਾਰੀ ਵੀ ਦਰਸ਼ਕਾਂ ਦਾ ਧਿਆਨ ਖਿੱਚਣ ਦੇ ਸਮਰੱਥ

ਚੰਡੀਗੜ•, 14 ਨਵੰਬਰ (ਅਜਾਇਬ ਸਿੰਘ ਔਜਲਾ)- ਪੰਜਾਬੀ ਫ਼ਿਲਮੀ ਖੇਤਰ 'ਚ ਅਜਿਹੀਆਂ ਰੁਮਾਂਟਿਕ ਕਾਮੇਡੀ ਸ਼ੈਲੀ ਦੀਆਂ ਫ਼ਿਲਮਾਂ ਹਨ ਜੋ ਦਰਸ਼ਕਾਂ ਵਲੋਂ ਬਹੁਤ ਪ੍ਰਵਾਨ ਵੀ ਕੀਤੀਆਂ ਗਈਆਂ ਹਨ ਅਤੇ ਦਰਸ਼ਕ ਅਜਿਹੀਆਂ ਫ਼ਿਲਮਾਂ ਨਾਲ ਖ਼ੁਦ ਨੂੰ ਜੁੜਿਆ ਹੋਇਆ ਮਹਿਸੂਸ ਵੀ ...

ਪੂਰੀ ਖ਼ਬਰ »

ਨਿਗਮ ਚੋਣਾਂ ਦੇ ਐਲਾਨ ਤੋਂ ਬਾਅਦ ਵਿਕਾਸ ਦੇ ਕੰਮਾਂ 'ਚ ਆਈ ਤੇਜ਼ੀ

ਜਲੰਧਰ, 14 ਨਵੰਬਰ (ਸ਼ਿਵ ਸ਼ਰਮਾ)- ਤਿੰਨ ਨਗਰ ਨਿਗਮਾਂ ਅਤੇ 32 ਕੌਾਸਲਾਂ ਦੇ ਦਸਬੰਰ ਵਿਚ ਚੋਣਾਂ ਕਰਵਾਉਣ ਦੇ ਐਲਾਨ ਤੋਂ ਬਾਅਦ ਕਈ ਨਿਗਮਾਂ ਵਿਚ ਵਿਕਾਸ ਦੇ ਕੰਮ ਕਰਵਾਉਣ ਲਈ ਤੇਜ਼ੀ ਆ ਗਈ ਹੈ | ਸੱਤ ਮਹੀਨੇ ਪਹਿਲਾਂ ਜਿਹੜੇ ਵਿਕਾਸ ਦੇ ਕੰਮ ਬੇਨਿਯਮੀਆਂ ਦੇ ਖ਼ਦਸ਼ੇ ਕਾਰਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX