ਤਾਜਾ ਖ਼ਬਰਾਂ


ਔਰਤ ਨੇ ਆਪਣੇ ਤਿੰਨ ਬੱਚਿਆਂ ਸਣੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  23 minutes ago
ਪਟਨਾ, 25 ਅਗਸਤ- ਬਿਹਾਰ ਦੇ ਜਹਾਨਾਬਾਦ ਨੇੜੇ ਪਟਨਾ-ਗਯਾ ਰੇਲਵੇ ਲਾਈਨ 'ਤੇ ਇੱਕ ਔਰਤ ਨੇ ਆਪਣੇ ਤਿੰਨ ਬੱਚਿਆਂ ਸਣੇ ਟਰੇਨ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਇਸ ਦੌਰਾਨ ਇੱਕ ਬੱਚਾ ਬਚ ਗਿਆ ਅਤੇ ਉਸ ਨੂੰ ਸੱਟਾਂ ਲੱਗੀਆਂ ਹਨ। ਉੱਥੇ ਹੀ...
ਭਾਜਪਾ ਹੈੱਡਕੁਆਟਰ 'ਚ ਲਿਆਂਦੀ ਜਾ ਰਹੀ ਹੈ ਅਰੁਣ ਜੇਤਲੀ ਦੀ ਮ੍ਰਿਤਕ ਦੇਹ
. . .  38 minutes ago
ਨਵੀਂ ਦਿੱਲੀ, 25 ਅਗਸਤ- ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਮ੍ਰਿਤਕ ਦੇਹ ਉਨ੍ਹਾਂ ਦੀ ਰਿਹਾਇਸ਼ ਤੋਂ ਪਾਰਟੀ ਹੈੱਡਕੁਆਟਰ ਵਿਖੇ ਲਿਆਂਦੀ ਜਾ ਰਹੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਲੰਘੇ ਦਿਨ ਜੇਤਲੀ ਦਾ ਦੇਹਾਂਤ...
ਨਾਨਕੇ ਪਿੰਡ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ
. . .  46 minutes ago
ਬੰਗਾ, 25 ਅਗਸਤ (ਗੁਰਜਿੰਦਰ ਸਿੰਘ ਗੁਰੂ)- ਪਿੰਡ ਫਰਾਲਾ ਤੋਂ ਫਗਵਾੜਾ ਨੂੰ ਜਾਂਦੀ ਸੜਕ 'ਤੇ ਪਿੰਡ ਮੁੰਨਾ ਕੋਲ ਮੋਟਰਸਾਈਕਲ ਦੇ ਦਰਖ਼ਤ ਨਾਲ ਟਕਰਾਉਣ ਕਾਰਨ ਚਾਲਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਅਮ੍ਰਿੰਤਪ੍ਰੀਤ ਪੁੱਤਰ ਗੁਰਨਾਮ ਚੰਦ...
ਪ੍ਰੇਮ ਸੰਬੰਧਾਂ ਦੇ ਚੱਲਦਿਆਂ ਲੜਕੀ ਦੇ ਮਾਪਿਆਂ ਵੱਲੋਂ ਨੌਜਵਾਨ ਦਾ ਕਤਲ
. . .  about 1 hour ago
ਵਰਸੋਲਾ (ਗੁਰਦਾਸਪੁਰ), 25 ਅਗਸਤ (ਵਰਿੰਦਰ ਸਹੋਤਾ) - ਵਰਸੋਲਾ ਦੇ ਨਾਲ ਲੱਗਦੇ ਪਿੰਡ ਤੁੰਗ ਵਿਖੇ ਬੀਤੀ ਰਾਤ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਲੜਕੀ ਦੇ ਮਾਪਿਆਂ ਵੱਲੋਂ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਯੂਸਫ਼ ਮਸੀਹ ਪੁੱਤਰ ਕਮਲਜੀਤ...
ਬਹਿਰੀਨ 'ਚ ਪ੍ਰਧਾਨ ਮੰਤਰੀ ਮੋਦੀ 200 ਸਾਲ ਪੁਰਾਣੇ ਮੰਦਰ ਦੀ ਦੁਬਾਰਾ ਨਿਰਮਾਣ ਯੋਜਨਾ ਦੀ ਕਰਨਗੇ ਸ਼ੁਰੂਆਤ
. . .  about 1 hour ago
ਨਵੀਂ ਦਿੱਲੀ, 25 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਹਿਰੀਨ ਦੀ ਦੋ ਦਿਨਾਂ ਯਾਤਰਾ 'ਤੇ ਹਨ। ਪ੍ਰਧਾਨ ਮੰਤਰੀ ਮੋਦੀ ਐਤਵਾਰ ਨੂੰ ਇਸ ਖਾੜੀ ਦੇਸ਼ ਦੀ ਰਾਜਧਾਨੀ ਮਨਾਮਾ ਵਿਚ ਸਥਿਤ 200 ਸਾਲ ਪੁਰਾਣੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਮੰਦਰ ਵਿਚ ਆਯੋਜਿਤ ਹੋਣ ਵਾਲੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਉਤਸਵ ਵਿਚ...
ਅਰੁਣ ਜੇਤਲੀ ਦਾ ਅੱਜ ਕੀਤਾ ਜਾਵੇਗਾ ਅੰਤਿਮ ਸਸਕਾਰ
. . .  about 2 hours ago
ਨਵੀਂ ਦਿੱਲੀ, 25 ਅਗਸਤ - ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਅੰਤਿਮ ਸਸਕਾਰ ਅੱਜ ਨਿਗਮ ਬੋਧ ਘਾਟ 'ਤੇ ਦੁਪਹਿਰ 2.30 ਵਜੇ ਕੀਤਾ ਜਾਵੇਗਾ। ਭਾਜਪਾ ਕਾਰਜਕਰਤਾ ਤੇ ਹੋਰ ਲੋਕ ਅਰੁਣ ਜੇਤਲੀ ਦੇ ਅੰਤਿਮ ਦਰਸ਼ਨ ਕਰ ਸਕਣ ਇਸ ਲਈ ਅੱਜ ਸਵੇਰੇ 10 ਵਜੇ ਉਨ੍ਹਾਂ ਦੀ ਮ੍ਰਿਤਕ ਦੇਹ ਪਾਰਟੀ ਹੈੱਡਕੁਆਟਰ...
ਅੱਜ ਦਾ ਵਿਚਾਰ
. . .  about 2 hours ago
ਨਵੀਂ ਦਿੱਲੀ : ਬਹਿਰੀਨ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 3 ਐਮਓਯੂ 'ਤੇ ਕੀਤੇ ਦਸਤਖ਼ਤ
. . .  1 day ago
ਭਾਰਤ -ਵੈਸਟ ਇੰਡੀਜ਼ ਪਹਿਲਾ ਟੈੱਸਟ ਮੈਚ : ਪਹਿਲੀ ਪਾਰੀ 'ਚ ਵੈਸਟ ਇੰਡੀਜ਼ ਦੀ ਪੂਰੀ ਟੀਮ 224 ਦੌੜਾਂ ਬਣਾ ਕੇ ਆਊਟ
. . .  1 day ago
ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ ,24 ਅਗਸਤ (ਤਰਸੇਮ ਸਿੰਘ ਚੰਨਣਵਾਲ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲਾ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ...
ਰੌਕਸੀ ਚਾਵਲਾ ਦੀ ਲਾਸ਼ ਕੈਨੇਡਾ ਤੋਂ ਪੁੱਜੀ, ਕੋਟਕਪੂਰਾ 'ਚ ਹੋਇਆ ਅੰਤਿਮ ਸੰਸਕਾਰ
. . .  1 day ago
ਕੋਟਕਪੂਰਾ, 24 ਅਗਸਤ (ਮੋਹਰ ਸਿੰਘ ਗਿੱਲ)-ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ 23 ਸਾਲਾ ਨੌਜਵਾਨ ਰੌਕਸੀ ਚਾਵਲਾ ਦੀ ਮ੍ਰਿਤਕ ਦੇਹ ਅੱਜ ਜਿਉਂ ਹੀ ਉਸ ਦੇ ਘਰ ਪੁੱਜੀ ਤਾਂ ਘਰ 'ਚ ...
ਆਸ਼ੂ ਵਲੋਂ ਅਧਿਕਾਰੀਆਂ ਨੂੰ ਫਿਲੌਰ 'ਚ ਪਏ 8 ਪਾੜਾਂ ਨੂੰ ਜਲਦ ਪੂਰਨ ਦੀਆਂ ਹਦਾਇਤਾਂ
. . .  1 day ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਖ਼ੁਰਾਕ, ਸਿਵਲ ਤੇ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪੰਜਾਬ....
ਪਿੰਡ ਘੋਲੀਆ ਖ਼ੁਰਦ ਨੂੰ ਨਸ਼ਾ ਮੁਕਤ ਕਰਨ ਸਬੰਧੀ ਕੀਤੀ ਗਈ ਵਿਸ਼ਾਲ ਮੀਟਿੰਗ
. . .  1 day ago
ਸਮਾਧ ਭਾਈ, 24 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਘੋਲੀਆ ਖ਼ੁਰਦ ਦੀ ਦਾਣਾ ਮੰਡੀ 'ਚ ਨਸ਼ਾ ਮੁਕਤ ਕਰਨ ...
ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਇਕ ਪੱਤਰ...
ਲਾਲ ਕ੍ਰਿਸ਼ਨ ਅਡਵਾਨੀ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ...
ਦਿੱਲੀ ਪਹੁੰਚਿਆ ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ
. . .  1 day ago
ਕਸ਼ਮੀਰ ਘਾਟੀ ਦੇ 69 ਪੁਲਿਸ ਥਾਣਿਆਂ ਤੋਂ ਹਟਾ ਲਈ ਗਈ ਦਿਨ ਦੀ ਪਾਬੰਦੀ- ਰੋਹਿਤ ਕਾਂਸਲ
. . .  1 day ago
ਰਾਹੁਲ ਗਾਂਧੀ ਨੂੰ ਹੁਣ ਜੰਮੂ-ਕਸ਼ਮੀਰ 'ਚ ਆਉਣ ਲੋੜ ਨਹੀਂ- ਸਤਿਆਪਾਲ ਮਲਿਕ
. . .  1 day ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਮੈਚ ਦੌਰਾਨ ਕਾਲੀਆਂ ਪੱਟੀਆਂ ਬੰਨ੍ਹੇਗੀ ਭਾਰਤੀ ਟੀਮ
. . .  1 day ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਕੱਤਕ ਸੰਮਤ 549

ਮਾਨਸਾ

ਧੰੂਏਾ ਕਾਰਨ ਦਿਨ ਦਿਹਾੜੇ ਬੁਢਲਾਡਾ 'ਚ ਹੋਈ ਰਾਤ, ਲੋਕ ਦਾ ਜਿਊਣਾ ਹੋਇਆ ਮੁਹਾਲ

ਬੁਢਲਾਡਾ, 14 ਨਵੰਬਰ (ਦਰਸ਼ਨ ਸਿੰਘ ਬਰ•ੇ)- ਪ੍ਰਦੂਸ਼ਣ ਕੰਟਰੋਲ ਬੋਰਡ ਸਮੇਤ ਸਰਕਾਰਾਂ ਦੀਆਂ ਲੱਖ ਕੋਸ਼ਿਸ਼ਾਂ ਦੇ ਬਾਵਜੂਦ ਝੋਨੇ ਦੇ ਨਾੜ ਨੂੰ ਲਗਾਈ ਜਾਣ ਵਾਲੀ ਅੱਗ ਦੀ ਰੋਕਥਾਮ ਲਈ ਕੋਈ ਸਾਰਥਿਕ ਹੱਲ ਨਹੀਂ ਨਿਕਲ ਸਕਿਆ | ਨਾੜ ਨੂੰ ਲਗਾਈ ਜਾਣ ਵਾਲੀ ਅੱਗ ਤੋਂ ਪੈਦਾ ...

ਪੂਰੀ ਖ਼ਬਰ »

ਪ੍ਰੀ- ਪ੍ਰਾਇਮਰੀ ਕਲਾਸਾਂ ਸ਼ੁਰੂ ਕਰਨ ਦੇ ਵਿਰੋਧ ਵਿਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਰੋਸ ਧਰਨੇ

ਮਾਨਸਾ, 14 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- 3 ਤੋਂ 6 ਵਰਿ੍ਹਆਂ ਦੇ ਬੱਚਿਆਂ ਨੂੰ ਮੁੜ ਆਂਗਣਵਾੜੀ ਕੇਂਦਰਾਂ 'ਚ ਲਿਆਉਣ ਲਈ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਰੋਸ ਧਰਨੇ ਲਗਾਏ ਗਏ | ਆਂਗਣਵਾੜੀ ਮੁਲਾਜ਼ਮ ਯੂਨੀਅਨ ...

ਪੂਰੀ ਖ਼ਬਰ »

ਬਾਰਿਸ਼ ਨਾਲ ਮਿਲੀ ਰਾਹਤ

ਮਾਨਸਾ, 14 ਨਵੰਬਰ (ਫੱਤੇਵਾਲੀਆ)-ਮਾਨਸਾ 'ਚ ਦੇਰ ਸ਼ਾਮ ਮੀਂਹ ਪੈਣ ਨਾਲ ਮੌਸਮ ਕੁਝ ਖੁਸ਼ਗਵਾਰ ਹੋ ਗਿਆ ਤੇ ਲੋਕਾਂ ਨੂੰ ਧੂੰਏ ਤੋਂ ਕੁਝ ਰਾਹਤ ਮਿਲੀ | ਜ਼ਿਕਰਯੋਗ ਹੈ ਕਿ ਲੋਕਾਂ ਨੂੰ ਧੂੰਏ ਦੀ ਬਣੀ ਧੁੰਦ ਕਾਰਨ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਖਾਸ ਕਰ ...

ਪੂਰੀ ਖ਼ਬਰ »

ਸੀ. ਪੀ. ਆਈ. ਆਗੂ ਅਜਮੇਰ ਸਿੰਘ ਨਹੀਂ ਰਹੇ

ਬਰੇਟਾ, 14 ਨਵੰਬਰ (ਮੰਡੇਰ)- ਮੁਜ਼ਾਰਾ ਲਹਿਰ ਦੇ ਆਗੂ ਬਜ਼ੁਰਗ ਕਾਮਰੇਡ ਅਜਮੇਰ ਸਿੰਘ (ਬਿਜਲਾ ਸਿੰਘ ) (90) ਦਾ ਦਿਹਾਂਤ ਹੋ ਗਿਆ | ਉਨ੍ਹਾਂ ਦਾ ਅੰਤਿਮ ਸੰਸਕਾਰ ਜੱਦੀ ਪਿੰਡ ਬਖਸ਼ੀਵਾਲਾ ਵਿਖੇ ਕੀਤਾ ਗਿਆ | ਸੀ. ਪੀ. ਆਈ. ਦੇ ਸੂਬਾ ਕਾਰਜ ਕਾਰਨੀ ਮੈਂਬਰ ਜ਼ਿਲ੍ਹਾ ਸਕੱਤਰ ...

ਪੂਰੀ ਖ਼ਬਰ »

2 ਹਜ਼ਾਰ ਰੁਪਏ ਤੋਂ ਘੱਟ ਬੈਲੇਂਸ ਹੋਣ 'ਤੇ ਨਕਦੀ ਨਾ ਮਿਲਣ ਕਰ ਕੇ ਲੋਕ ਪ੍ਰੇਸ਼ਾਨ

ਬਰੇਟਾ, 14 ਨਵੰਬਰ Ð(ਜੀਵਨ ਸ਼ਰਮਾ)- ਬੈਂਕਾਂ ਵਿਚੋਂ 2 ਹਜ਼ਾਰ ਰੁਪਏ ਤੋਂ ਘੱਟ ਰਕਮ ਵਾਲੇ ਖਾਤਾ ਧਾਰਕਾਂ ਨੂੰ ਨਕਦੀ ਨਾ ਮਿਲਣ ਕਾਰਨ ਬਹੁਤ ਮੁਸੀਬਤਾਂ ਪੇਸ਼ ਆ ਰਹੀਆਂ ਹਨ ਉੱਥੇ ਹੀ 2 ਹਜ਼ਾਰ ਰੁਪਏ ਤੋਂ ਘੱਟ ਵਾਲਿਆਂ ਦੇ ਹਰ ਮਹੀਨੇ ਪੈਸੇ ਵੀ ਕੱਟੇ ਜਾ ਰਹੇ ਹਨ, ਜਿਸ ਕਾਰਨ ...

ਪੂਰੀ ਖ਼ਬਰ »

ਤਨਵੀਰ ਢਿੱਲੋਂ ਦੇ ਦਿਹਾਂਤ 'ਤੇ ਦੁੱਖ ਪ੍ਰਗਟ

ਮਾਨਸਾ, 14 ਨਵੰਬਰ (ਵਿ. ਪ੍ਰਤੀ.)- ਇੰਗਲੈਂਡ ਤੋਂ ਛਪਦੇ ਪੰਜਾਬੀ ਰਸਾਲੇ ਕੌਮਾਂਤਰੀ ਚਰਚਾ ਦੇ ਮੁੱਖ ਸੰਪਾਦਕ ਦਰਸ਼ਨ ਢਿੱਲੋਂ ਦੀ ਜੀਵਨ ਸਾਥਣ ਤਨਵੀਰ ਢਿੱਲੋਂ ਦੇ ਬੇਵਕਤ ਵਿਛੋੜੇ 'ਤੇ ਜ਼ਿਲ੍ਹੇ ਦੇ ਸਾਹਿਤਕਾਰਾਂ ਨੇ ਦੁੱਖ ਪ੍ਰਗਟ ਕਰਦਿਆਂ ਢਿੱਲੋਂ ਪਰਿਵਾਰ ਨਾਲ ...

ਪੂਰੀ ਖ਼ਬਰ »

ਧੁੰਦ ਤੇ ਬਿਜਲੀ ਦੇ ਅਣ ਐਲਾਨੇ ਕੱਟਾਂ ਨਾਲ ਛੋਟੇ-ਵੱਡੇ ਕਾਰੋਬਾਰ ਬੁਰੀ ਤਰ੍ਹਾਂ ਪ੍ਰਭਾਵਿਤ

ਬੁਢਲਾਡਾ, 14 ਨਵੰਬਰ (ਸਵਰਨ ਸਿੰਘ ਰਾਹੀ)- ਪਿਛਲੇ ਕਈ ਦਿਨਾਂ ਤੋਂ ਪੈ ਰਹੀ ਧੁੰਦ ਕਾਰਨ ਜਿੱਥੇ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ ਉੱਥੇ ਬਿਜਲੀ ਦੇ ਅਣ-ਐਲਾਨੇ ਕੱਟਾਂ ਨਾਲ ਲੋਕਾਂ ਦੇ ਛੋਟੇ-ਵੱਡੇ ਕਾਰੋਬਾਰਾਂ ਨੂੰ ਬਰੇਕਾਂ ਲੱਗੀਆਂ ਪਈਆਂ ਹਨ ਅਤੇ ਇਸ ...

ਪੂਰੀ ਖ਼ਬਰ »

ਕਿਸਾਨਾਂ ਦੀ ਮੀਟਿੰਗ 'ਚ ਕਿਸਾਨ ਮੰਗਾਂ ਬਾਰੇ ਚਰਚਾ

ਝੁਨੀਰ, 14 ਨਵੰਬਰ (ਵਸ਼ਿਸ਼ਟ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਪ੍ਰਧਾਨ ਬਾਬੂ ਸਿੰਘ ਧਿੰਗੜ ਦੀ ਪ੍ਰਧਾਨਗੀ ਹੇਠ ਸਥਾਨਕ ਡੇਰਾ ਬਾਬਾ ਧਿਆਨ ਦਾਸ ਵਿਖੇ ਕਿਸਾਨਾਂ ਦੀ ਮੀਟਿੰਗ ਹੋਈ | ਇਸ ਮੌਕੇ ਜ਼ਿਲ੍ਹਾ ਜਰਨਲ ਸਕੱਤਰ ਹਰਦੇਵ ਸਿੰਘ ਕੋਟ ਧਰਮੂ ਨੇ ਪੰਜਾਬ ...

ਪੂਰੀ ਖ਼ਬਰ »

ਜਾਗਰੂਕਤਾ ਰੈਲੀ ਕੱਢੀ

ਝੁਨੀਰ, 14 ਨਵੰਬਰ (ਰਮਨਦੀਪ ਸਿੰਘ ਸੰਧੂ)- ਨੇੜਲੇ ਪਿੰਡ ਰਾਏਪੁਰ ਦੇ ਆਦਰਸ਼ ਪਬਲਿਕ ਸਕੂਲ ਦੇ ਊਰਜਾ ਕਲੱਬ ਦੇ ਵਿਦਿਆਰਥੀ ਨੇ ਬਾਲ ਦਿਵਸ ਮੌਕੇ ਮੈਰਾਥਾਨ ਰਾਹੀਂ ਪਿੰਡ ਵਿਚ ਜਾਗਰੂਕਤਾ ਰੈਲੀ ਕੱਢੀ ਗਈ | ਇਸ ਰੈਲੀ ਨੂੰ ਹਰੀ ਝੰਡੀ ਪਿ੍ਸੀਪਲ ਹੇਮਜੀਤ ਸਿੰਘ ਨੇ ਰਵਾਨਾ ...

ਪੂਰੀ ਖ਼ਬਰ »

ਕਸਬਾ ਝੁਨੀਰ ਵਿਖੇ ਸਹਿਕਾਰੀ ਸਪਤਾਹ ਮਨਾਇਆ

ਝੁਨੀਰ, 14 ਨਵੰਬਰ (ਰਮਨਦੀਪ ਸਿੰਘ ਸੰਧੂ)- ਕਸਬਾ ਝੁਨੀਰ ਦੇ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਦੇ ਵਿਹੜੇ ਵਿਚ 64ਵਾਂ ਸਹਿਕਾਰੀ ਸਪਤਾਹ ਮਨਾਇਆ ਗਿਆ | ਇਸ ਸਮਾਗਮ ਦੇ ਮੁੱਖ ਮਹਿਮਾਨ ਜਤਿੰਦਰਪਾਲ ਸਿੰਘ ਚਹਿਲ ਡੀ. ਆਰ. ਮਾਨਸਾ ਨੇ ਸੰਬੋਧਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਬਾਬਾ ਫ਼ਰੀਦ ਸਕੂਲ ਝੁਨੀਰ ਵਿਖੇ ਊਰਜਾ ਸੰਭਾਲ ਸਬੰਧੀ ਜਾਗਰੂਕਤਾ ਰੈਲੀ

ਝੁਨੀਰ, 14 ਨਵੰਬਰ (ਵਸ਼ਿਸ਼ਟ)- ਸਥਾਨਕ ਬਾਬਾ ਫ਼ਰੀਦ ਪਬਲਿਕ ਹਾਈ ਸਕੂਲ ਵਿਖੇ ਊਰਜਾ ਸੰਭਾਲ ਤਹਿਤ 14 ਨਵੰਬਰ ਨੂੰ ਮੁੱਖ ਰੱਖਦੇ ਹੋਏ ਰੈਲੀ ਕਰਵਾਈ ਗਈ ਜਿਸ 'ਚ ਸਕੂਲ ਪਿ੍ੰਸੀਪਲ ਸਰਬਜੀਤ ਸਿੰਘ ਸਿੱਧੂ ਨੇ ਬੱਚਿਆਂ ਨੂੰ ਊਰਜਾ ਦੇ ਵੱਖ-ਵੱਖ ਸੋਮੇ ਪੈਟਰੋਲ, ਡੀਜ਼ਲ, ਮਿੱਟੀ ...

ਪੂਰੀ ਖ਼ਬਰ »

ਵਿਸ਼ਵ ਸ਼ੂਗਰ ਦਿਵਸ ਮਨਾਇਆ

ਮਾਨਸਾ, 14 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਕਸਰਤ ਨਾ ਕਰਨ ਕਰ ਕੇ ਹੀ ਅਜੋਕਾ ਮਨੁੱਖ ਬਿਮਾਰੀਆਂ ਦੀ ਜਕੜ 'ਚ ਆ ਰਿਹਾ ਹੈ ਜਦਕਿ ਨਸ਼ੇ ਬਿਮਾਰੀਆਂ ਨੂੰ ਹੋਰ ਭਿਆਨਕ ਬਣਾ ਦਿੰਦੇ ਹਨ | ਇਹ ਪ੍ਰਗਟਾਵਾ ਡਾ: ਸੁਨੀਲ ਪਾਠਕ ਸਿਵਲ ਸਰਜਨ ਮਾਨਸਾ ਨੇ ਸਥਾਨਕ ਸਿਵਲ ਹਸਪਤਾਲ ...

ਪੂਰੀ ਖ਼ਬਰ »

ਹਲਕਾ ਵਿਧਾਇਕ ਨੇ ਕੀਤਾ ਸਕੂਲ ਦਾ ਦੌਰਾ

ਬਰੇਟਾ, 14 ਨਵੰਬਰ (ਵਿ. ਪ੍ਰਤੀ.)- ਹਲਕਾ ਬੁਢਲਾਡਾ ਦੇ ਵਿਧਾਇਕ ਬੁੱਧ ਰਾਮ ਨੇ ਸਰਕਾਰੀ ਪ੍ਰਾਇਮਰੀ ਸਕੂਲ ਖੁਡਾਲ ਕਲਾਂ ਵਿਖੇ ਪਹੁੰਚ ਕੇ ਸਕੂਲ ਦੀਆਂ ਸਰਗਰਮੀਆਂ ਦੀ ਜਾਣਕਾਰੀ ਮੁੱਖ ਅਧਿਆਪਕ ਗੁਰਦੀਪ ਸਿੰਘ ਤੋਂ ਪ੍ਰਾਪਤ ਕੀਤੀ | ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਮਾਈ ਭਾਗੋ ਸੰਸਥਾ ਰੱਲਾ ਵਿਖੇ ਰੈੱਡ ਰਿਬਨ ਕਲੱਬਾਂ ਦਾ ਜ਼ਿਲ੍ਹਾ ਪੱਧਰੀ ਸਮਾਗਮ

ਜੋਗਾ, 14 ਨਵੰਬਰ (ਮਨਜੀਤ ਸਿੰਘ ਘੜੈਲੀ)-ਮਾਈ ਭਾਗੋ ਗਰੱੁਪ ਆਫ ਇੰਸਟੀਚਿਊਟਸ ਰੱਲਾ ਵਿਖੇ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ ਯੁਵਕ ਸੇਵਾਵਾਾ ਵਿਭਾਗ ਪੰਜਾਬ ਵੱਲੋ ਰੈੱਡ ਰਿਬਨ ਕਲੱਬਾਂ ਦਾ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ ¢ ਇਸ ਸਮਾਗਮ ...

ਪੂਰੀ ਖ਼ਬਰ »

ਬਾਬਾ ਮੋਨੀ ਜੀ ਮਹਾਰਾਜ ਕਾਲਜ ਆਫ਼ ਨਰਸਿੰਗ 'ਚ ਸਵਾਗਤੀ ਸਮਾਰੋਹ

ਲਹਿਰਾ ਮੁਹੱਬਤ, 14 ਨਵੰਬਰ (ਭੀਮ ਸੈਨ ਹਦਵਾਰੀਆ)-ਬਾਬਾ ਮੋਨੀ ਜੀ ਮਹਾਰਾਜ ਕਾਲਜ ਆਫ਼ ਨਰਸਿੰਗ ਲਹਿਰਾ ਮੁਹੱਬਤ ਵਿਖੇ ਫ਼ਰੈਸ਼ਰ ਪਾਰਟੀ ਦਾ ਆਯੋਜਨ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਲਖਵੀਰ ਸਿੰਘ ਸਿੱਧੂ ਵਲੋਂ ਕੀਤਾ ਗਿਆ | ਸਮਾਗਮ ਦੀ ਪ੍ਰਧਾਨਗੀ ਕਰ ਰਹੇ ਨਰਸਿੰਗ ...

ਪੂਰੀ ਖ਼ਬਰ »

ਬਲਾਕ ਪੱਧਰੀ ਪ੍ਰੀਖਿਆ ਪ੍ਰਤੀਯੋਗਤਾ 'ਚ ਕਲਪਨਾ ਚਾਵਲਾ ਸਕੂਲ ਦੇ ਵਿਦਿਆਰਥੀ ਛਾਏ

ਬਰੇਟਾ, 14 ਨਵੰਬਰ Ð(ਜੀਵਨ ਸ਼ਰਮਾ)-''ਭਾਰਤ ਕੋ ਜਾਣੋU ਬੈਨਰ ਹੇਠ ਬਲਾਕ ਪੱਧਰੀ ਪ੍ਰੀਖਿਆ-ਪ੍ਰਤੀਯੋਗਤਾ ਵਿਚੋਂ ਕਲਪਨਾ ਚਾਵਲਾ ਸਕੂਲ ਮੈਮੋਰੀਅਲ ਪਬਲਿਕ ਸਕੂਲ, ਧਰਮਪੁਰਾ ਦੇ ਵਿਦਿਆਰਥੀਆਂ ਨੇ ਵਧੀਆ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕੀਤਾ ਹੈ | ਸਕੂਲ ਦੇ ਨੌਵੀਂ ਕਲਾਸ ਦੇ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਬਾਲ ਦਿਵਸ ਮਨਾਇਆ

ਸਰਦੂਲਗੜ੍ਹ, 14 ਨਵੰਬਰ ( ਪ੍ਰਕਾਸ਼ ਸਿੰਘ ਜ਼ੈਲਦਾਰ)- ਸਥਾਨਕ ਸ਼ਹਿਰ ਦੇ ਸ਼ਹਿਨਾਈ ਮੈਰਿਜ ਪੈਲੇਸ ਵਿਖੇ ਸਾਰਡ ਐਾਡ ਸੇਵ ਦਾ ਚਿਲਡਰਨ ਸੰਸਥਾ ਵਲੋਂ ਬਾਲ ਦਿਵਸ ਮਨਾਇਆ ਗਿਆ | ਜਿਸ ਦੌਰਾਨ ਸਕੂਲੀ ਬੱਚਿਆਂ ਨੇ ਵੱਖ ਵੱਖ ਸਮਾਜਿਕ ਬੁਰਾਈਆਂ ਿਖ਼ਲਾਫ਼ ਸਕਿੱਟ, ਗੀਤ, ...

ਪੂਰੀ ਖ਼ਬਰ »

ਮਾਨਸਾ ਜ਼ਿਲ੍ਹੇ 'ਚ ਪ੍ਰੀ-ਪ੍ਰਾਇਮਰੀ ਜਮਾਤਾਂ ਦੀ ਦਾਖ਼ਲਾ ਮੁਹਿੰਮ ਨੂੰ ਭਰਵਾਂ ਹੁੰਗਾਰਾ

ਮਾਨਸਾ, 14 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ/ ਬਲਵਿੰਦਰ ਸਿੰਘ ਧਾਲੀਵਾਲ)- ਰਾਜ ਸਰਕਾਰ ਤੇ ਸਿੱਖਿਆ ਵਿਭਾਗ ਵਲੋਂ ਆਂਗਣਵਾੜੀ ਕੇਂਦਰਾਂ ਦੇ ਬੱਚਿਆਂ ਨੂੰ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਨਰਸਰੀ ਜਮਾਤਾਂ ਸ਼ੁਰੂ ਕਰ ਕੇ ਦਾਖ਼ਲ ਕਰਨ ਦੀ ਮੁਹਿੰਮ ਨੂੰ ਜ਼ਿਲੇ੍ਹ 'ਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਸਕੂਲਾਂ 'ਚ ਰਸਮੀ ਤੌਰ 'ਤੇ ਸ਼ੁਰੂ ਹੋਈਆਂ ਕਲਾਸਾਂ ਦੇ ਪਹਿਲੇ ਦਿਨ 3642 ਬੱਚਿਆਂ ਦੇ ਦਾਖਲ ਹੋਣ ਦੀ ਸੂਚਨਾ ਮਿਲੀ ਹੈ | ਭਾਵੇਂ ਨਰਸਰੀ ਕਲਾਸਾਂ 'ਚ ਦਾਖਲ ਹੋਣ ਵਾਲੇ ਬੱਚਿਆਂ ਨੂੰ ਕਿਤਾਬਾਂ ਆਦਿ ਨਹੀਂ ਮਿਲੀਆਂ ਪਰ ਸ਼ੁਰੂਆਤ ਪੂਰੇ ਉਤਸ਼ਾਹ ਨਾਲ ਹੋਈ | ਅਧਿਆਪਕਾਂ ਦੀ ਹਿੰਮਤ ਨਾਲ ਸਕੂਲਾਂ 'ਚ ਸਮਾਗਮ ਕਰਵਾਏ ਗਏ, ਜਿਨ੍ਹਾਂ 'ਚ ਅਧਿਕਾਰੀਆਂ ਤੋਂ ਇਲਾਵਾ ਮਾਪੇ ਅਧਿਆਪਕ ਸਭਾ ਦੇ ਮੈਂਬਰਾਂ ਦੇ ਨਾਲ ਹੀ ਸਕੂਲ ਪ੍ਰਬੰਧਕਾਂ ਨੇ ਭਾਗ ਲਿਆ | ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਕੁਲਭੂਸ਼ਣ ਸਿੰਘ ਬਾਜਵਾ ਨੇ ਦੇਰ ਸ਼ਾਮ ਸੰਪਰਕ ਕਰਨ 'ਤੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ 'ਚ ਮੂਸਾ, ਚਹਿਲਾਂਵਾਲੀ, ਬਹਿਣੀਵਾਲ, ਬਣਾਂਵਾਲਾ ਆਦਿ ਸਕੂਲਾਂ ਦਾ ਦੌਰਾ ਕੀਤਾ ਗਿਆ, ਜਿੱਥੇ ਸਾਰੇ ਪ੍ਰਬੰਧ ਤਸੱਲੀਬਖ਼ਸ਼ ਪਾਏ ਗਏ | ਉਨ੍ਹਾਂ ਦੱਸਿਆ ਕਿ ਅਗਲੇ ਦਿਨ ਕਿਤਾਬਾਂ ਮਿਲਣ 'ਤੇ ਨਵੇਂ ਬੱਚਿਆਂ ਦੀ ਪੜ੍ਹਾਈ ਸ਼ੁਰੂ ਕਰਵਾਈ ਜਾਵੇਗੀ |
ਮੂਸਾ ਸਕੂਲ ਤੋਂ ਪ੍ਰੀ-ਪ੍ਰਾਇਮਰੀ ਜਮਾਤਾਂ ਦਾ ਆਗਾਜ਼
ਬਾਲ ਦਿਵਸ ਮੌਕੇ ਸਰਕਾਰੀ ਪ੍ਰਾਇਮਰੀ ਸਕੂਲ ਮੂਸਾ ਵਿਖੇ ਨਰਸਰੀ ਜਮਾਤਾਂ ਦਾ ਆਗਾਜ਼ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਕੁਲਭੂਸ਼ਨ ਸਿੰਘ ਬਾਜਵਾ, ਡਿਪਟੀ ਐਸ. ਪੀ. ਡੀ. ਸੰਦੀਪ ਨਾਗਰ ਅਤੇ ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਗੁਰਨੈਬ ਸਿੰਘ ਮੰਘਾਣੀਆਂ ਨੇ ਕੇਕ ਕੱਟ ਕੇ ਸ਼ੁਰੂਆਤ ਕਰਵਾਈ | ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਆਪਣੇ ਭਾਸ਼ਣ ਵਿਚ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰੀ-ਨਰਸਰੀ ਜਮਾਤਾਂ, ਸਰਕਾਰੀ ਨੀਤੀਆਂ ਅਤੇ ਮਿਲ ਰਹੀਆਂ ਸਹੂਲਤਾਂ ਸਬੰਧੀ ਜਾਣਕਾਰੀ ਦਿੱਤੀ | ਬਾਲ ਦਿਵਸ ਮੌਕੇ ਬੱਚਿਆਂ ਨੇ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ | ਪ੍ਰੋਗਰਾਮ ਦਾ ਸੰਚਾਲਨ ਕਰਮਜੀਤ ਕੌਰ ਅਤੇ ਅਮਨਦੀਪ ਕੌਰ ਨੇ ਕੀਤਾ | ਸਕੂਲ ਮੁਖੀ ਗੁਰਮੇਲ ਕੌਰ ਨੇ ਆਏ ਹੋਏ ਪਤਵੰਤਿਆਂ ਦਾ ਧੰਨਵਾਦ ਕੀਤਾ | ਸਕੂਲ ਮੈਨੇਜਮੈਂਟ ਕਮੇਟੀ ਅਤੇ ਪੰਚਾਇਤ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਜਗਜੀਤ ਸਿੰਘ ਵਾਲੀਆ, ਚਰਨਜੀਤ ਸਿੰਘ ਮੂਸਾ, ਕਰਮਜੀਤ ਕੌਰ ਮੂਸਾ, ਅਮਨਦੀਪ ਕੌਰ, ਸ਼ਮਿੰਦਰ ਕੌਰ, ਮਧੂ ਬਾਲਾ, ਮਹਿਲਾ ਸਿੰਘ, ਕਾਬਲ ਸਿੰਘ, ਗੁਰਦੇਵ ਸਿੰਘ ਆਦਿ ਹਾਜ਼ਰ ਸਨ |
ਜਵਾਹਰ ਕੇ ਅਤੇ ਮਾਨਸਾ ਖ਼ੁਰਦ ਵਿਖੇ ਜਮਾਤਾਂ ਸ਼ੁਰੂ
ਸਰਕਾਰੀ ਪ੍ਰਾਇਮਰੀ ਸਕੂਲ ਜਵਾਹਰ ਕੇ ਅਤੇ ਮਾਨਸਾ ਖ਼ੁਰਦ ਵਿਖੇ ਨਰਸਰੀ ਜਮਾਤਾਂ ਦੀ ਸ਼ੁਰੂਆਤ ਸ਼ਾਨਦਾਰ ਢੰਗ ਨਾਲ ਕੀਤੀ ਗਈ | ਇਸ ਮੌਕੇ ਸਕੂਲ ਇੰਚਾਰਜ ਸੁਦਾਗਰ ਸਿੰਘ, ਰਮਨਪ੍ਰੀਤ ਕੌਰ ਨੇ ਕਿਹਾ ਕਿ ਸਰਕਾਰ ਦਾ ਇਹ ਸ਼ਲਾਘਾਯੋਗ ਫ਼ੈਸਲਾ ਹੈ | ਇਸ ਮੌਕੇ ਮੇਜਰ ਸਿੰਘ, ਮਨਜੀਤ ਕੌਰ, ਗੁਰਜੀਤ ਕੌਰ, ਅਮਨਦੀਪ ਕੌਰ, ਗੀਤਾ, ਪੂਜਾ, ਗੁਰਪ੍ਰੀਤ ਕੌਰ, ਪ੍ਰੀਤਮ ਸਿੰਘ, ਸੁਰਜੀਤ ਕੌਰ ਆਦਿ ਹਾਜ਼ਰ ਸਨ | ਮਾਨਸਾ ਖ਼ੁਰਦ ਵਿਖੇ ਬਿਕਰਮਜੀਤ ਕੌਰ ਹੈੱਡ ਟੀਚਰ ਦੀ ਅਗਵਾਈ 'ਚ 26 ਬੱਚਿਆਂ ਦਾ ਦਾਖਲਾ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਨੂੰ ਮਿਠਾਈਆਂ ਤੋਂ ਇਲਾਵਾ ਗ਼ੁਬਾਰੇ ਆਦਿ ਵੰਡੇ ਗਏ |
ਸਰਕਾਰੀ ਪ੍ਰਾਇਮਰੀ ਸਕੂਲ ਿਖ਼ਆਲਾ ਕਲਾਂ ਵਿਖੇ ਪ੍ਰੀ-ਪ੍ਰਾਇਮਰੀ ਜਮਾਤਾਂ ਦਾ ਆਗਾਜ਼
ਸਰਕਾਰੀ ਪ੍ਰਾਇਮਰੀ ਸਕੂਲ ਿਖ਼ਆਲਾ ਕਲਾਂ ਵਿਖੇ ਨਰਸਰੀ ਜਮਾਤਾਂ ਵਿਚ ਬੱਚੇ ਦਾਖ਼ਲ ਕਰਨ ਦਾ ਆਗਾਜ਼ ਕੀਤਾ ਗਿਆ | ਅਧਿਆਪਕ ਬਲਜਿੰਦਰ ਸਿੰਘ ਨੇ ਦੱਸਿਆ ਕਿ ਸਕੂਲ ਮੁਖੀ ਤਰਸੇਮ ਸਿੰਘ, ਬਲਾਕ ਸਿੱਖਿਆ ਅਫ਼ਸਰ ਮਾਨਸਾ ਸਤਵਿੰਦਰ ਕੌਰ ਅਤੇ ਪਿੰਡ ਦੇ ਸਰਪੰਚ ਰਮੇਸ਼ ਕੁਮਾਰ ਨੇ ਰਿਬਨ ਕੱਟ ਕੇ ਨੰਨ੍ਹੇ-ਮੁੰਨ੍ਹੇ ਬੱਚਿਆਂ ਦਾ ਦਾਖ਼ਲਾ ਕਰਵਾਇਆ | ਇਸ ਮੌਕੇ ਚੇਅਰਮੈਨ ਜਸਪਾਲ ਸਿੰਘ, ਮਾਸਟਰ ਸੁਰਜੀਤ ਸਿੰਘ, ਹਰਪਾਲ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਰਸਰੀ ਜਮਾਤਾਂ ਦੀ ਸਰਕਾਰੀ ਸਕੂਲਾਂ ਵਿਚ ਸ਼ੁਰੂਆਤ ਨਾਲ ਇਕ ਨਵੇਂ ਯੁੱਗ ਦਾ ਆਗਾਜ਼ ਹੈ | ਇਸ ਨਾਲ ਬੱਚੇ ਜਿੱਥੇ ਪ੍ਰਾਈਵੇਟ ਸਕੂਲਾਂ ਦੇ ਹਾਣੀ ਬਣਨਗੇ ਉੱਥੇ ਸਕੂਲਾਂ ਵਿਚ ਬੱਚਿਆਂ ਦੀ ਗਿਣਤੀ ਦਾ ਵਾਧਾ ਹੋਵੇਗਾ | ਇਸ ਸਮੇਂ ਸਰਪੰਚ ਰਮੇਸ਼ ਕੁਮਾਰ ਵੱਲੋਂ ਬੱਚਿਆਂ ਦੇ ਬੈਠਣ ਲਈ ਫ਼ਰਨੀਚਰ ਤੇ ਆਉਣ ਵਾਲਾ ਖ਼ਰਚ ਦੇਣ ਦਾ ਵੀ ਐਲਾਨ ਕੀਤਾ | ਪ੍ਰੋਗਰਾਮ ਦੌਰਾਨ ਸਕੂਲ ਸਟਾਫ਼ ਰਾਜਵੰਤ ਸਿੰਘ, ਅਭਿਤਾ ਭੱਟੀ, ਹਰਪਾਲ ਕੌਰ, ਅੰਮਿ੍ਤਪਾਲ ਕੌਰ, ਕੁਲਵਿੰਦਰ ਕੌਰ, ਸਕੂਲ ਮੈਨੇਜਮੈਂਟ ਕਮੇਟੀ, ਬੱਚੇ ਅਤੇ ਮਾਪੇ ਹਾਜ਼ਰ ਸਨ |
ਚਕੇਰੀਆਂ 'ਚ ਸ਼ੁਰੂਆਤ
ਸਰਕਾਰੀ ਪ੍ਰਾਇਮਰੀ ਸਕੂਲ ਚਕੇਰੀਆਂ ਵਿਖੇ ਨਰਸਰੀ ਜਮਾਤਾਂ ਦੀ ਸ਼ੁਰੂਆਤ ਕੀਤੀ ਗਈ | ਸਮਾਗਮ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਬੂਟਾ ਸਿੰਘ, ਰਾਜਵਿੰਦਰ ਕੌਰ, ਜਸਵੀਰ ਕੌਰ, ਰਾਮ ਕੁਮਾਰ, ਸਰਪੰਚ ਗਿਆਨ ਸਿੰਘ, ਜਗਮੀਤ ਸਿੰਘ ਸੋਢੀ, ਲਖਵਿੰਦਰ ਕੌਰ, ਅੰਜੂ ਬਾਲਾ, ਹਰਜੀਤ ਕੌਰ, ਜਸਵਿੰਦਰ ਕੌਰ ਆਦਿ ਹਾਜ਼ਰ ਸਨ | ਪਪਨਦੀਪ ਕੌਰ ਅਤੇ ਗੁਰਸੇਵਕ ਸਿੰਘ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਇੰਚਾਰਜ ਬਣਾਏ |
ਕੈਂਚੀਆਂ ਸਕੂਲ 'ਚ ਬੱਚਿਆਂ ਨੂੰ ਮਿਠਾਈਆਂ ਵੰਡੀਆਂ
ਸਰਕਾਰੀ ਪ੍ਰਾਇਮਰੀ ਸਕੂਲ ਮਾਨਸਾ ਕੈਂਚੀਆਂ ਵਿਖੇ 7 ਬੱਚੇ ਨਰਸਰੀ ਕਲਾਸਾਂ 'ਚ ਦਾਖ਼ਲ ਹੋਏ | ਜ਼ਿਕਰਯੋਗ ਹੈ ਕਿ ਇਸ ਸਕੂਲ 'ਚ ਸਲੱਮ ਬਸਤੀ ਦੇ ਬੱਚੇ ਹੀ ਜ਼ਿਆਦਾ ਸਿੱਖਿਆ ਹਾਸਲ ਕਰਦੇ ਹਨ ਅਤੇ ਉਹ ਵੱਖ-ਵੱਖ ਕਲਾਵਾਂ 'ਚ ਸਟੇਟ ਪੱਧਰ ਤੱਕ ਮੱਲਾਂ ਵੀ ਮਾਰ ਰਹੇ ਹਨ | ਸਕੂਲ ਇੰਚਾਰਜ ਮੈਡਮ ਰਜਨੀ ਦੀ ਅਗਵਾਈ ਕੀਤੇ ਗਏ ਸਮਾਗਮ 'ਚ ਨਵੇਂ ਦਾਖਲ ਹੋਏ ਬੱਚਿਆਂ ਨੂੰ ਮਿਠਾਈਆਂ ਤੇ ਚਾਕਲੇਟ ਆਦਿ ਦਿੱਤੇ ਗਏ | ਇਸ ਮੌਕੇ ਸਕੂਲ ਕਮੇਟੀ ਦੇ ਚੇਅਰਮੈਨ ਸਰੋਜ ਰਾਣੀ, ਸਾਬਕਾ ਚੇਅਰਮੈਨ ਸ਼ਿੰਦਰਪਾਲ ਸਿੰਘ ਚਹਿਲ, ਪੰਚ ਅਸ਼ੋਕ ਕੁਮਾਰ, ਧਰਮਪਾਲ ਗੁਪਤਾ, ਅਧਿਆਪਕਾ ਰਾਜਵੀਰ ਕੌਰ ਅਰੋੜਾ ਆਦਿ ਹਾਜ਼ਰ ਸਨ |
ਨੰਗਲ ਕਲਾਂ ਵਿਖੇ ਪ੍ਰੀ-ਪ੍ਰਾਇਮਰੀ ਕਲਾਸਾਂ ਦਾ ਉਦਘਾਟਨ
ਸਰਕਾਰੀ ਪ੍ਰਾਇਮਰੀ ਸਕੂਲ ਨੰਗਲ ਕਲਾਂ ਵਿਖੇ ਜਗਮੇਲ ਸਿੰਘ ਵੱਲੋਂ ਪ੍ਰੀ-ਪ੍ਰਾਇਮਰੀ ਜਮਾਤਾਂ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦਾ ਬਹੁਤ ਹੀ ਵਧੀਆ ਉੱਦਮ ਹੈ, ਇਸ ਨਾਲ ਸਰਕਾਰੀ ਸਕੂਲਾਂ ਦੀ ਸਿੱਖਿਆ ਦਾ ਪੱਧਰ ਉੱਚਾ ਹੋਵੇਗਾ | ਇਸ ਮੌਕੇ 'ਤੇ ਸਕੂਲ ਮੈਨੇਜਮੈਂਟ ਦੀ ਕਮੇਟੀ ਚੇਅਰਮੈਨ ਕਮਲਜੀਤ ਸਿੰਘ, ਮੁੱਖ ਅਧਿਆਪਕ ਸੰਦੀਪ ਸਿੰਘ, ਪਰਮਿੰਦਰ ਸਿੰਘ, ਬਲਦੇਵ ਸਿੰਘ, ਗੁਰਜੰਟ ਸਿੰਘ, ਰਕੇਸ਼ ਕੁਮਾਰ, ਕੁਲਦੀਪ ਕੌਰ ਅਤੇ ਈ. ਜੀ. ਐਸ. ਵਲੰਟੀਅਰ ਹਾਜ਼ਰ ਸਨ |
ਆਲਮਪੁਰ ਮੰਦਰਾਂ ਵਿਖੇ ਭਰਵਾਂ ਹੁੰਗਾਰਾ
ਨੇੜਲੇ ਪਿੰਡ ਆਲਮਪੁਰ ਮੰਦਰਾਂ ਦੇ ਵਾਸੀਆਂ ਨੇ ਪ੍ਰੀ-ਪ੍ਰਾਇਮਰੀ ਜਮਾਤਾਂ ਨੂੰ ਭਰਵਾਂ ਹੁੰਗਾਰਾ ਦਿੱਤਾ | ਮੁੱਖ ਅਧਿਆਪਕ ਜਸਵਿੰਦਰ ਸਿੰਘ ਲਾਲੀ ਦੀ ਅਗਵਾਈ 'ਚ ਚਲਾਈ ਗਈ ਦਾਖਲਾ ਮੁਹਿੰਮ ਤਹਿਤ 36 ਬੱਚਿਆਂ ਨੇ ਪ੍ਰੀ-ਪ੍ਰਾਇਮਰੀ ਜਮਾਤਾਂ 'ਚ ਦਾਖਲਾ ਲਿਆ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਮਲੂਕ ਸਿੰਘ ਚਹਿਲ, ਸਰਬਜੀਤ ਕੌਰ, ਅਮਰੀਕ ਸਿੰਘ, ਅੰਮਿ੍ਤਪਾਲ ਕੌਰ, ਸਕੂਲ ਅਧਿਆਪਕਾਂ ਕਰਨੈਲ ਸਿੰਘ ਪਾਪੜਾ, ਵਿਨੋਦ ਕੁਮਾਰ, ਬਲਜਿੰਦਰ ਕੌਰ, ਵੀਰਪਾਲ ਕੌਰ, ਕਰਮਜੀਤ ਸਿੰਘ, ਅਮਰਜੀਤ ਕੌਰ, ਅੰਮਿ੍ਤਪਾਲ ਕੌਰ ਤੇ ਕਿਰਨ ਕੌਰ ਨੇ ਬੱਚਿਆਂ ਅਤੇ ਮਾਪਿਆਂ ਦਾ ਸਵਾਗਤ ਕੀਤਾ |
ਫੱਤਾ ਮਾਲੋਕਾ ਵਿਖੇ ਪ੍ਰੀ-ਪ੍ਰਾਇਮਰੀ ਕਲਾਸਾਂ ਸ਼ੁਰੂ
ਝੁਨੀਰ ਤੋਂ ਰਮਨਦੀਪ ਸਿੰਘ ਸੰਧੂ ਅਨੁਸਾਰ- ਸਰਕਾਰੀ ਪ੍ਰਾਇਮਰੀ ਸਕੂਲ ਫੱਤਾ ਮਾਲੋਕਾ ਵਿਖੇ ਨਰਸਰੀ ਕਲਾਸਾਂ ਦਾ ਆਗਾਜ਼ ਜੋਸ਼ੋ-ਖਰੋਸ਼ ਨਾਲ ਕੀਤਾ ਗਿਆ | ਮੁੱਖ ਅਧਿਆਪਕ ਬਿੰਦਰ ਕੌਰ ਨੇ ਦੱਸਿਆ ਕਿ ਇਸ ਮੌਕੇ ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਰੰਗਾ ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ | ਬੱਚਿਆਂ ਦੇ ਕਮਰਿਆਂ ਨੂੰ ਪੂਰੀ ਤਰ੍ਹਾਂ ਸਜਾਇਆ ਗਿਆ | ਇਸ ਮੌਕੇ ਸਵਰਨਜੀਤ ਕੌਰ, ਜਸਪ੍ਰੀਤ ਕੌਰ, ਹਰਜੀਤ ਕੌਰ, ਗੁਰਪ੍ਰੀਤ ਕੌਰ, ਹਰਬੰਸ ਸਿੰਘ ਮੌਜੂਦ ਸਨ |
ਸਵਾਗਤੀ ਸਮਾਗਮ ਕੀਤੇ
ਹੀਰੋਂ ਖ਼ੁਰਦ ਤੋਂ ਗੁਰਵਿੰਦਰ ਸਿੰਘ ਚਹਿਲ ਅਨੁਸਾਰ-ਖੇਤਰ ਦੇ ਪਿੰਡਾਂ ਵਿਚ ਕਣਕਵਾਲ ਚਹਿਲਾਂ ਵਿਖੇ 13 ਬੱਚੇ, ਹੀਰੋਂ ਖ਼ੁਰਦ ਵਿਖੇ 30 ਬੱਚੇ, ਗੁੜੱਦੀ ਵਿਖੇ 23 ਬੱਚੇ, ਖੀਵਾ ਮੀਹਾਂ ਸਿੰਘ ਵਾਲਾ ਵਿਖੇ 5 ਬੱਚੇ, ਹੋਡਲਾ ਕਲਾਂ ਵਿਖੇ 37 ਬੱਚੇ, ਭਾਦੜਾ ਵਿਖੇ 7 ਬੱਚੇ, ਦੋਦੜਾ ਵਿਖੇ 12 ਬੱਚੇ, ਬੀਰੋਕੇ ਖ਼ੁਰਦ ਵਿਖੇ 17 ਬੱਚੇ ਦਾਖਲ ਹੋ ਚੁੱਕੇ ਹਨ | ਉਕਤ ਸਕੂਲਾਂ ਵਿਚ ਅਧਿਆਪਕਾਂ ਵੱਲੋਂ ਆਪਣੇ ਕੋਲੋਂ ਖਰਚਾ ਕਰ ਕੇ ਬੱਚਿਆਂ ਤੇ ਮਾਪਿਆਂ ਲਈ ਬਹੁਤ ਵਧੀਆ ਪ੍ਰਬੰਧ ਕੀਤੇ ਗਏ | ਸਾਰੇ ਸਕੂਲਾਂ ਵਿੱਚ ਨਵੇਂ ਆਏ ਬੱਚਿਆਂ ਲਈ ਖਿਡੌਣਿਆਂ ਤੇ ਉਨ੍ਹਾਂ ਦੇ ਖਾਣ ਵਾਲੀਆਂ ਚੀਜ਼ਾਂ ਦਾ ਪ੍ਰਬੰਧ ਕੀਤਾ ਗਿਆ | ਸਰਕਾਰੀ ਸਕੂਲਾਂ ਵਿਚ ਪ੍ਰੀ-ਪ੍ਰਾਇਮਰੀ ਜਮਾਤਾਂ ਸ਼ੁਰੂ ਹੋਣ ਨਾਲ ਬੱਚਿਆਂ ਦੇ ਮਾਪਿਆਂ ਦੇ ਚਿਹਰਿਆਂ 'ਤੇ ਵੀ ਖ਼ੁਸ਼ੀ ਦੇਖਣ ਨੂੰ ਮਿਲੀ ਹੈ |
ਸਰਦੂਲਗੜ੍ਹ ਬਲਾਕ ਅੰਦਰ ਦਾਖਲ ਹੋਏ 700 ਬੱਚੇ
ਸਰਦੂਲਗੜ੍ਹ ਤੋਂ ਪ੍ਰਕਾਸ਼ ਸਿੰਘ ਜ਼ੈਲਦਾਰ ਅਨੁਸਾਰ- ਸਥਾਨਕ ਸ਼ਹਿਰ ਤੇ ਇਲਾਕੇ ਦੇ ਸਰਕਾਰੀ ਸਕੂਲਾਂ ਅੰਦਰ ਪ੍ਰੀ-ਪ੍ਰਾਇਮਰੀ ਜਮਾਤਾਂ ਦੀ ਸ਼ੁਰੂਆਤ ਹੋਈ, ਜਿਨ੍ਹਾਂ ਦਾ ਰਸਮੀ ਉਦਘਾਟਨ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਕੁਲਵੰਤ ਕੌਰ ਨੇ ਸਰਦੂਲੇਵਾਲਾ ਪ੍ਰਾਇਮਰੀ ਸਕੂਲ ਤੋਂ ਰਿਬਨ ਕੱਟ ਕੇ ਕੀਤਾ | ਉਨ੍ਹਾਂ ਦੱਸਿਆ ਕਿ ਬਲਾਕ ਦੇ ਸਾਰੇ ਸਕੂਲਾਂ ਵਿਚ ਹੁਣ ਤੱਕ 700 ਬੱਚੇ ਦਾਖਲ ਹੋਏ ਹਨ | ਸਕੂਲਾਂ ਵਿਚ ਨਵੇਂ ਦਾਖ਼ਲ ਹੋਏ ਨਿੱਕੇ ਬੱਚਿਆਂ ਨੂੰ ਅਧਿਆਪਕਾਂ ਵੱਲੋਂ ਬੜੇ ਪਿਆਰ ਨਾਲ ਜਮਾਤਾਂ ਵਿੱਚ ਬਿਠਾਇਆ ਗਿਆ | ਇਸ ਮੌਕੇ ਸਕੂਲ ਮੁਖੀ ਮੀਨਾ ਕੁਮਾਰੀ, ਡਾ: ਵੀਰਪਾਲ ਕੌਰ, ਸੰਤੋਸ਼ ਕੁਮਾਰੀ, ਕਿਰਨਜੀਤ ਕੌਰ, ਗੁਰਪ੍ਰੀਤ ਪਾਟਿਲ, ਬੀਰਬਲ ਸਿੰਘ, ਰਣਜੀਤ ਸਿੰਘ, ਇਕਬਾਲ ਸਿੰਘ ਆਦਿ ਹਾਜ਼ਰ ਸਨ |
ਪ੍ਰੀ-ਪ੍ਰਾਇਮਰੀ ਕਲਾਸਾਂ ਦਾ ਆਗਾਜ਼
ਬਰੇਟਾ ਤੋਂ ਜੀਵਨ ਸ਼ਰਮਾ/ਰਵਿੰਦਰ ਕੌਰ ਮੰਡੇਰ ਅਨੁਸਾਰ- ਸਰਕਾਰੀ ਪ੍ਰਾਇਮਰੀ ਸਕੂਲ ਬਰੇਟਾ (ਮੁੰਡੇ) ਵਿਚ ਬਾਲ ਦਿਵਸ ਮੌਕੇ ਨਰਸਰੀ ਕਲਾਸ ਦੀ ਸ਼ੁਰੂਆਤ ਕੀਤੀ ਗਈ | ਸਕੂਲ ਮੁਖੀ ਸਵਰਨ ਲਤਾ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿਚ ਨਰਸਰੀ ਕਲਾਸਾਂ ਦੀ ਸ਼ੁਰੂਆਤ ਨਾਲ ਲੋਕਾਂ ਨੂੰ ਵਡਮੁੱਲਾ ਲਾਭ ਮਿਲੇਗਾ, ਛੋਟੇ-ਛੋਟੇ ਬੱਚੇ ਮੁਫ਼ਤ ਸਿੱਖਿਆ ਪ੍ਰਾਪਤ ਕਰਨਗੇ | ਇਸ ਮੌਕੇ ਅਧਿਆਪਕ ਮਹਿੰਦਰਪਾਲ, ਸ਼ਾਲੂ ਰਾਣੀ, ਸ਼ੈਲਨਪ੍ਰੀਤ ਕੌਰ, ਐਸ. ਐਮ. ਸੀ. ਕਮੇਟੀ ਮੈਂਬਰ ਤੇ ਮਾਪੇ ਹਾਜ਼ਰ ਸਨ |
ਖੁਡਾਲ ਕਲਾਂ ਵਿਖੇ ਪ੍ਰੀ-ਪ੍ਰਾਇਮਰੀ ਕਲਾਸ ਦਾ ਆਗਾਜ਼
ਸਰਕਾਰੀ ਪ੍ਰਾਇਮਰੀ ਸਕੂਲ ਖੁਡਾਲ ਕਲਾਂ ਵਿਖੇ ਨਰਸਰੀ ਕਲਾਸ ਦਾ ਆਗਾਜ਼ ਕੀਤਾ ਗਿਆ | ਇਹ ਜਾਣਕਾਰੀ ਦਿੰਦਿਆਂ ਸਕੂਲ ਦੇ ਮੁੱਖ ਅਧਿਆਪਕ ਗੁਰਦੀਪ ਸਿੰਘ ਨੇ ਦੱਸਿਆ ਕਿ ਨਰਸਰੀ ਕਲਾਸ ਦਾ ਉਦਘਾਟਨ ਪਿੰਡ ਦੇ ਸਰਪੰਚ ਸੁਖਦੇਵ ਸਿੰਘ ਵੱਲੋਂ ਕੀਤਾ ਗਿਆ | ਸਕੂਲ ਦੇ ਚੇਅਰਮੈਨ ਸ਼ਿੰਦਰ ਸਿੰਘ ਨੇ ਇਸ ਮੌਕੇ ਹਾਜ਼ਰ ਮਾਪਿਆਂ ਨੂੰ ਆਪਣੇ 3 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਨੂੰ ਨਰਸਰੀ ਕਲਾਸ ਵਿਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ | ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਹਾਜ਼ਰ ਮੈਂਬਰਾਂ ਨੇ ਨਰਸਰੀ ਦੇ ਬੱਚਿਆਂ ਲਈ ਆਪਣੇ ਪੱਧਰ 'ਤੇ ਖਿਡੌਣਿਆਂ ਦਾ ਵੀ ਪ੍ਰਬੰਧ ਕੀਤਾ | ਇਸ ਮੌਕੇ ਜਗਸੀਰ ਸਿੰਘ ਬੁਢਲਾਡਾ, ਗੌਰਵ ਕੁਮਾਰ, ਗੁਰਵਿੰਦਰ ਸਿੰਘ, ਸਮੂਹ ਕਮੇਟੀ ਮੈਂਬਰ ਅਤੇ ਬੱਚਿਆਂ ਦੇ ਮਾਪੇ ਹਾਜ਼ਰ ਸਨ |
ਉਤਸ਼ਾਹ ਨਾਲ ਬੱਚਿਆਂ ਨੂੰ ਸਕੂਲਾਂ 'ਚ ਲਿਆਂਦਾ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ- ਇਸ ਖੇਤਰ ਦੇ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਤੇ ਪਿੰਡਾਂ ਦੇ ਮੁਹਤਬਰ ਵਿਅਕਤੀਆਂ ਨੇ ਉਤਸ਼ਾਹ ਨਾਲ ਬੱਚਿਆਂ ਨੂੰ ਸਕੂਲਾਂ 'ਚ ਲਿਆਂਦਾ | ਸਰਕਾਰੀ ਪ੍ਰਾਇਮਰੀ ਸਕੂਲ ਫੁੱਲੂਵਾਲਾ ਡੋਡ ਵਿਖੇ ਇਨ੍ਹਾਂ ਨਰਸਰੀ ਕਲਾਸਾਂ ਦੀ ਸ਼ੁਰੂਆਤ ਸਰਪੰਚ ਕਰਮਜੀਤ ਕੌਰ ਅਤੇ ਉਨ੍ਹਾਂ ਦੇ ਪਤੀ ਅਕਾਲੀ ਆਗੂ ਬਿੱਕਰ ਸਿੰਘ ਸਿੱਧੂ ਨੇ ਕਰਵਾਈ | ਸਕੂਲ ਮੁਖੀ ਵਿਨੋਦ ਕੁਮਾਰ ਨੇ ਕਿਹਾ ਕਿ ਸਰਕਾਰ ਦੇ ਇਸ ਫ਼ੈਸਲੇ ਤਹਿਤ ਛੋਟੇ ਬੱਚਿਆ ਨੂੰ ਦਾਖਲ ਕਰਾਉਣ ਵਾਸਤੇ ਮਾਪਿਆ ਨੂੰ ਪ੍ਰੇਰਿਤ ਕੀਤਾ ਜਾਵੇਗਾ | ਇਸ ਮੌਕੇ ਅਧਿਆਪਕਾ ਸੁਨੀਤਾ ਰਾਣੀ, ਲੱਖਾ ਸਿੰਘ, ਸੁਨੀਤਾ ਗੁਪਤਾ, ਸਕੂਲ ਮੈਨੇਜਮੈਂਟ ਕਮੇਟੀ ਚੇਅਰਮੈਨ ਸੁਖਦੇਵ ਸਿੰਘ ਜੋਗਿੰਦਰ ਸਿੰਘ ਆਦਿ ਮੌਜੂਦ ਸਨ | ਇਸੇ ਤਰ੍ਹਾਂ ਬੁਢਲਾਡਾ ਦੇ ਵਾਰਡ ਨੰਬਰ 3 ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਨਗਰ ਕੌਾਸਲ ਦੇ ਮੀਤ ਪ੍ਰਧਾਨ ਦਿਲਰਾਜ ਸਿੰਘ ਰਾਜੂ ਨੇ ਕਲਾਸਾਂ ਦੀ ਸ਼ੁਰੂਆਤ ਕਰਵਾਈ | ਇਸ ਮੌਕੇ ਗੁਲਾਬ ਸਿੰਘ, ਕਿਰਨਾ ਦੇਵੀ, ਤਾਰਾ ਰਾਣੀ, ਗੁਰਦੀਪ ਕੌਰ, ਜਯੋਤੀ ਅਰੋੜਾ, ਨੀਰੂ ਰਾਣੀ, ਸੁਮਨ ਲਤਾ, ਵੀਰਪਾਲ ਕੌਰ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਮਜ਼ਦੂਰ ਮੁਕਤੀ ਮੋਰਚਾ ਦੀ ਮੀਟਿੰਗ

ਮਾਨਸਾ, 14 ਨਵੰਬਰ (ਵਿ. ਪ੍ਰਤੀ.)- ਮਜ਼ਦੂਰ ਮੁਕਤੀ ਮੋਰਚਾ ਦੀ ਮੀਟਿੰਗ ਕੋਟਧਰਮੂ ਵਿਖੇ ਸਰਕਲ ਰਾਣੀ ਕੌਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ 10-10 ਮਰਲੇ ਦੇ ਪਲਾਟ ਲੈਣ, ਮਗਨਰੇਗਾ ਮਜ਼ਦੂਰਾਂ ਨਾਲ ਹੁੰਦੀ ਘਪਲੇਬਾਜ਼ੀ ਅਤੇ ਜਾਅਲੀ ਹਾਜ਼ਰੀਆਂ ਲਗਾਉਣ, ਮਗਨਰੇਗਾ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX