ਤਾਜਾ ਖ਼ਬਰਾਂ


ਹਾਲੈਂਡ ਨੇ ਆਸਟ੍ਰੇਲੀਆ ਨੂੰ ਹਰਾ ਕੇ, ਫਾਈਨਲ 'ਚ ਬਣਾਈ ਥਾਂ
. . .  1 day ago
ਭੁਵਨੇਸ਼ਵਰ 15 ਦਸੰਬਰ (ਚਹਿਲ)- ਪਿਛਲੀ ਚੈਂਪੀਅਨ ਆਸਟ੍ਰੇਲੀਆ ਦੀ ਟੀਮ ਨੂੰ ਸਡਨ ਡੈੱਥ ਰਾਹੀਂ ਹਰਾ ਕੇ, ਹਾਲੈਂਡ ਦੀ ਟੀਮ ਨੇ ਵਿਸ਼ਵ ਕੱਪ ਹਾਕੀ ਦੇ ਫਾਈਨਲ 'ਚ ਥਾਂ ਬਣਾ ਲਈ ...
ਸਾਡੀ ਦਲੀਲ ਨੂੰ ਗਲਤ ਸਮਝਿਆ ਗਿਆ - ਸਰਕਾਰ ਨੇ ਸੁਪਰੀਮ ਕੋਰਟ 'ਚ ਦਾਖਲ ਕੀਤੀ ਅਰਜ਼ੀ
. . .  1 day ago
ਨਵੀਂ ਦਿੱਲੀ, 15 ਦਸੰਬਰ - ਰਾਫੇਲ ਸੌਦੇ ਨੂੰ ਲੈ ਕੇ ਮਚੇ ਘਮਸਾਣ ਵਿਚਕਾਰ ਮੋਦੀ ਸਰਕਾਰ ਨੇ ਆਪਣੇ ਬਚਾਅ 'ਚ ਸਫ਼ਾਈ ਪੇਸ਼ ਕੀਤੀ ਹੈ। ਕੇਂਦਰ ਵੱਲੋਂ ਸੁਪਰੀਮ ਕੋਰਟ 'ਚ ਅਰਜ਼ੀ ਦਾਖਲ ਕੀਤੀ ਗਈ ਹੈ। ਜਿਸ ਵਿਚ ਸਰਕਾਰ ਨੇ ਕਿਹਾ ਹੈ ਕਿ ਉਸ ਨੇ ਕੋਰਟ ਨੂੰ ਗੁਮਰਾਹ ਨਹੀਂ...
ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਚਾਹਵਾਨ ਉਮੀਦਵਾਰਾਂ ਨੇ ਭਰੀਆਂ ਫਾਈਲਾਂ
. . .  1 day ago
ਬੈਲਜੀਅਮ ਵਿਸ਼ਵ ਕੱਪ ਹਾਕੀ ਦੇ ਫਾਈਨਲ 'ਚ ਪੁੱਜਿਆ
. . .  1 day ago
ਭੁਵਨੇਸ਼ਵਰ 15 ਦਸੰਬਰ (ਚਹਿਲ)- ਇੱਥੇ ਕਾਲਿੰਗਾ ਸਟੇਡੀਅਮ 'ਚ ਚੱਲ ਰਹੇ ਉਡੀਸ਼ਾ ਵਿਸ਼ਵ ਕੱਪ ਹਾਕੀ ਦੇ ਟੂਰਨਾਮੈਂਟ ਦੇ ਪਹਿਲੇ ਸੈਮੀਫਾਈਨਲ 'ਚ ਬੈਲਜ਼ੀਅਮ ਦੀ ਟੀਮ ਨੇ ਇੰਗਲੈਂਡ ਨੂੰ 6-੦ ਦੇ ਵੱਡੇ ਅੰਤਰ ਨਾਲ ਹਰਾਕੇ, ਪਹਿਲੀ ਵਾਰ ਆਲਮੀ ਕੱਪ ਦੇ ਫਾਈਨਲ 'ਚ ਖੇਡਣ ਦਾ...
ਦਿੱਲੀ ਹਾਈਕੋਰਟ ਸਜਣ ਕੁਮਾਰ 'ਤੇ ਸੋਮਵਾਰ ਸੁਣਾਏਗਾ ਅਹਿਮ ਫ਼ੈਸਲਾ
. . .  1 day ago
ਨਵੀਂ ਦਿੱਲੀ, 15 ਦਸੰਬਰ - ਦਿੱਲੀ ਹਾਈਕੋਰਟ 17 ਦਸੰਬਰ ਸੋਮਵਾਰ ਨੂੰ 1984 ਸਿੱਖ ਕਤਲੇਆਮ ਮਾਮਲੇ 'ਚ ਸੱਜਣ ਕੁਮਾਰ ਨੂੰ ਬਰੀ ਕੀਤੇ ਜਾਣ ਖਿਲਾਫ ਅਰਜ਼ੀ 'ਤੇ ਫ਼ੈਸਲਾ...
ਚੋਰਾਂ ਦੇ ਹੌਸਲੇ ਬੁਲੰਦ, ਖੇਤਾਂ 'ਚੋਂ ਨਿਰੰਤਰ ਟਰਾਂਸਫਾਰਮ ਚੋਰੀ ਕਰਨ ਦਾ ਸਿਲਸਿਲਾ ਜਾਰੀ
. . .  1 day ago
ਜੈਤੋ, 15 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਚੋਰਾਂ ਦੇ ਹੋਏ ਹੌਸਲੇ ਬੁਲੰਦ 'ਤੇ ਕਿਸਾਨਾਂ ਦੇ ਖੇਤਾਂ ਵਿਚੋਂ ਨਿਰੰਤਰ ਟਰਾਂਸਫਾਰਮ ਚੋਰੀ ਕਰਨ ਦਾ ਸਿਲਸਿਲਾ ਜਾਰੀ ਪ੍ਰੰਤੂ ਪੁਲਿਸ ਪ੍ਰਸ਼ਾਸਨ ਚੋਰਾਂ ਨੂੰ ਕਾਬੂ ਕਰਨ 'ਚ ਪੂਰੀ ਅਸਫਲ ਸਾਬਤ ਹੋਇਆ। ਪ੍ਰਾਪਤ...
ਸੁਲਤਾਨਪੁਰ ਲੋਧੀ ਵਿਖੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ
. . .  1 day ago
ਸੁਲਤਾਨਪੁਰ ਲੋਧੀ, 15 ਦਸੰਬਰ (ਜਗਮੋਹਨ ਸਿੰਗ ਥਿੰਦ, ਨਰੇਸ਼ ਹੈਪੀ)- ਜ਼ਮੀਨੀ ਝਗੜੇ ਦੇ ਚਲਦਿਆ ਸੁਲਤਾਨ ਲੋਧੀ ਵਿਖੇ ਦਰਸ਼ਨ ਸਿੰਘ ਨਾਂਅ ਦੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਪਰਿਵਾਰਕ ਮੈਂਬਰਾਂ ਅਤੇ ਜਥੇਬੰਦੀਆਂ ਵੱਲੋਂ ਸਿਵਲ .....
ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਹੋਈ ਸ਼ੁਰੂ
. . .  1 day ago
ਨਰੋਟ ਜੈਮਲ ਸਿੰਘ, 15 ਦਸੰਬਰ (ਗੁਰਮੀਤ ਸਿੰਘ)- ਸੂਬੇ 'ਚ 30 ਦਸੰਬਰ ਨੂੰ ਹੋਣ ਜਾ ਰਹੀਆਂ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਅੱਜ ਸ਼ੁਰੂ ਹੋ ਗਈ ਹੈ। ਹਾਲਾਂਕਿ ਨਾਮਜ਼ਦਗੀ ਪੱਤਰ ਭਰਨ ਦੇ ਪਹਿਲੇ ਦਿਨ ਸਰਪੰਚ ਅਤੇ......
ਅਗਸਤਾ ਵੈਸਟਲੈਂਡ ਮਾਮਲਾ : 19 ਦਸੰਬਰ ਨੂੰ ਹੋਵੇਗੀ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ
. . .  1 day ago
ਨਵੀਂ ਦਿੱਲੀ, 15 ਦਸੰਬਰ- ਅਗਸਤਾ ਵੈਸਟਲੈਂਡ ਮਾਮਲੇ 'ਚ ਸੀ.ਬੀ.ਆਈ. ਵਕੀਲ ਨੇ ਕੋਰਟ ਨੂੰ ਦੱਸਿਆ ਕਿ ਹੈਲੀਕਾਪਟਰ ਸੌਦੇ ਦੇ ਕਥਿਤ ਵਿਚੋਲੀਏ ਕ੍ਰਿਸਟੀਅਨ ਮਿਸ਼ੇਲ ਦੇ ਵਕੀਲ ਦਾ ਮਾਮਲਾ ਵਿਦੇਸ਼ ਮੰਤਰਾਲੇ 'ਚ ਵਿਚਾਰ ਅਧੀਨ ਹੈ। ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ....
ਛੱਤੀਸਗੜ੍ਹ : ਕੱਲ੍ਹ ਹੋਵੇਗਾ ਮੁੱਖ ਮੰਤਰੀ ਦੇ ਨਾਂਅ ਦਾ ਐਲਾਨ- ਪੀ.ਐਲ. ਪੁਨੀਆ
. . .  1 day ago
ਰਾਏਪੁਰ, 15 ਦਸੰਬਰ- ਛੱਤੀਸਗੜ੍ਹ ਕਾਂਗਰਸ ਦੇ ਸੀਨੀਅਰ ਆਗੂ ਪੀ.ਐਲ. ਪੁਨੀਆ ਨੇ ਕਿਹਾ ਕਿ ਰਾਏਪੁਰ 'ਚ ਐਤਵਾਰ ਨੂੰ ਇਕ ਬੈਠਕ ਹੋਵੇਗੀ। ਇਸ ਤੋਂ ਬਾਅਦ ਹੀ ਮੁੱਖ ਮੰਤਰੀ ਦੇ ਨਾਂਅ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਾਜਪਾਲ ਨੇ ਉਨ੍ਹਾਂ ਨੂੰ ਸਹੁੰ ਚੁੱਕ ਸਮਾਗਮ ਲਈ ....
ਕੈਨੇਡਾ ਦੇ ਪ੍ਰਵਾਸ ਬਾਰੇ ਮੰਤਰੀ ਨੇ ਚਰਨਜੀਤ ਸਿੰਘ ਚੰਨੀ ਨਾਲ ਕੀਤੀ ਮੁਲਾਕਾਤ
. . .  1 day ago
ਚੰਡੀਗੜ੍ਹ, 15 ਦਸੰਬਰ- ਕੈਨੇਡਾ ਦੇ ਪ੍ਰਵਾਸ ਬਾਰੇ ਮੰਤਰੀ ਕ੍ਰਿਸਟੋਫਰ ਕੇਰ ਨੇ ਧੋਖੇਬਾਜ਼ ਏਜੰਟਾਂ ਤੋਂ ਨੌਜਵਾਨ ਪੀੜੀ ਨੂੰ ਬਚਾਉਣ ਦੇ ਮਕਸਦ ਨਾਲ ਪੰਜਾਬ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ .....
ਸਿੱਖ ਨਸਲਕੁਸ਼ੀ ਦੇ ਦੋਸ਼ੀ ਨੂੰ ਮੁੱਖ ਮੰਤਰੀ ਲਗਾ ਕੇ ਕਾਂਗਰਸ ਨੇ ਪੀੜਿਤ ਪਰਿਵਾਰਾਂ ਨੂੰ ਪਹੁੰਚਾਇਆ ਦੁੱਖ- ਲੌਂਗੋਵਾਲ
. . .  1 day ago
ਫ਼ਾਜ਼ਿਲਕਾ, 15 ਦਸੰਬਰ (ਪ੍ਰਦੀਪ ਕੁਮਾਰ)- ਸਿੱਖ ਨਸਲਕੁਸ਼ੀ ਦੇ ਦੋਸ਼ੀ ਕਮਲ ਨਾਥ ਨੂੰ ਮਦਪ੍ਰਦੇਸ਼ ਦਾ ਮੁੱਖਮੰਤਰੀ ਲਗਾ ਕੇ ਕਾਂਗਰਸ ਪਾਰਟੀ ਨੇ ਪੀੜਿਤ ਪਰਿਵਾਰਾਂ ਦੇ ਜ਼ਖ਼ਮਾਂ ਤੇ ਨਮਕ ਛਿੜਕਿਆ ਹੈ। ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ .....
ਕਿਸਾਨ ਯੂਨੀਅਨ ਵੱਲੋਂ ਜ਼ਿਲ੍ਹਾ ਹੈਡਕੁਆਰਟਰਾਂ ਤੇ ਬੈਂਕਾਂ ਅਗੇ ਪੰਜ ਦਿਨ ਦਾ ਪੱਕਾ ਮੋਰਚਾ ਲਗਾਉਣ ਦਾ ਐਲਾਨ
. . .  1 day ago
ਸੰਗਰੂਰ, 15 ਦਸੰਬਰ (ਧੀਰਜ ਪਸ਼ੋਰੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਹੈ ਕਿ ਸਾਲ 2019 ਦੀ ਸ਼ੁਰੂਆਤ 'ਚ ਰਾਜ ਦੇ ਕਰਜ਼ਾਈ ਕਿਸਾਨਾਂ ਲਈ ਗੱਲ.....
ਸੀ.ਬੀ.ਆਈ ਕੋਰਟ ਨੇ 4 ਦਿਨ ਲਈ ਵਧਾਇਆ ਕ੍ਰਿਸਚੀਅਨ ਮਿਸ਼ੇਲ ਦਾ ਰਿਮਾਂਡ
. . .  1 day ago
ਨਵੀਂ ਦਿੱਲੀ, 15 ਦਸੰਬਰ- ਹੈਲੀਕਾਪਟਰ ਸੌਦੇ 'ਚ ਕਥਿਤ ਘੋਟਾਲੇ ਦੇ ਵਿਚੋਲੀਏ ਕ੍ਰਿਸਚੀਅਨ ਮਿਸ਼ੇਲ ਦਾ ਰਿਮਾਂਡ ਸੀ.ਬੀ.ਆਈ. ਕੋਰਟ ਨੇ 4 ਦਿਨਾਂ ਲਈ ਵਧਾ ਦਿੱਤਾ ....
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪਾਂ 'ਚ ਸੱਤ ਨਾਗਰਿਕਾਂ ਦੀ ਮੌਤ
. . .  1 day ago
ਸ੍ਰੀਨਗਰ, 15 ਦਸੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਉੱਥੇ ਹੀ ਇਸ ਦੌਰਾਨ ਇੱਕ ਜਵਾਨ ਵੀ ਸ਼ਹੀਦ ਹੋ ਗਿਆ, ਜਦੋਂਕਿ ਇਲਾਕੇ 'ਚ ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਬਲਾਂ...
ਕਾਰਾਂ ਖੋਹਣ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਦੂਜੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਭਾਰਤ 172/3
. . .  1 day ago
ਅੰਮ੍ਰਿਤਸਰ ਗੋਲੀਕਾਂਡ : ਜ਼ਖਮੀ ਨੌਜਵਾਨ ਦੀ ਹੋਈ ਮੌਤ
. . .  1 day ago
ਦਿੱਲੀ ਦੇ ਪਟਿਆਲਾ ਹਾਊਸ ਕੋਰਟ ਪਹੁੰਚੀ ਕ੍ਰਿਸਚੀਅਨ ਮਿਸ਼ੇਲ ਦੀ ਵਕੀਲ
. . .  1 day ago
ਕੇਂਦਰ ਨੇ ਰਾਫੇਲ ਸੌਦੇ 'ਚ ਸੁਪਰੀਮ ਕੋਰਟ ਨੂੰ ਕੀਤਾ ਗੁੰਮਰਾਹ - ਕਪਿਲ ਸਿੱਬਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 22 ਮੱਘਰ ਸੰਮਤ 549
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁਲ ਕਲਾਮ

ਲੁਧਿਆਣਾ

ਜ਼ਿਲ੍ਹਾ ਲੁਧਿਆਣਾ ਦੀਆਂ 4 ਨਗਰ ਕੌਾਸਲਾਂ ਦੀ ਚੋਣ ਲਈ 203 ਉਮੀਦਵਾਰਾਂ ਨੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰਵਾਏ

ਲੁਧਿਆਣਾ, 6 ਦਸੰਬਰ (ਪੁਨੀਤ ਬਾਵਾ)-ਜ਼ਿਲ੍ਹਾ ਲੁਧਿਆਣਾ ਦੀਆਂ 4 ਨਗਰ ਕੌਾਸਲਾਂ ਦੀ ਚੋਣ ਲਈ ਅੱਜ 203 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰਵਾਏ ਹਨ | ਜਿਨ੍ਹਾਂ 'ਚ ਅਕਾਲੀ ਦਲ, ਭਾਜਪਾ ਤੇ ਕਾਂਗਰਸ ਤੋਂ ਇਲਾਵਾ ਆਜ਼ਾਦ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਭਰੇ | ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਸੁਰਭੀ ਮਲਿਕ ਤੋਂ ਮਿਲੀ ਜਾਣਕਾਰੀ ਅਨੁਸਾਰ ਸਾਹਨੇਵਾਲ ਨਗਰ ਕੌਾਸਲ ਦੇ 15 ਵਾਰਡਾਂ ਲਈ 57, ਨਗਰ ਕੌਾਸਲ ਮਲੌਦ ਦੇ 11 ਵਾਰਡਾਂ ਲਈ 33, ਨਗਰ ਕੌਾਸਲ ਮਾਛੀਵਾੜਾ ਦੇ 15 ਵਾਰਡਾਂ ਲਈ 62 ਅਤੇ ਨਗਰ ਕੌਾਸਲਰ ਮੁੱਲਾਂਪੁਰ ਦਾਖਾ ਦੇ 13 ਵਾਰਡਾਂ ਲਈ 51 ਉਮੀਦਵਾਰਾਂ ਨੇ ਅੱਜ ਨਾਮਜ਼ਦਗੀ ਕਾਗਜ਼ ਦਾਖ਼ਲ ਕਰਵਾਏ ਹਨ | ਚੋਣ ਕਮਿਸ਼ਨਰ ਵਲੋਂ ਐਲਾਨੇ ਪ੍ਰੋਗਰਾਮ ਅਨੁਸਾਰ ਨਾਮਜ਼ਦਗੀ ਕਾਗਜ਼ ਦਾਖ਼ਲ ਕਰਨ ਲਈ 2 ਦਸੰਬਰ ਤੋਂ 6 ਦਸੰਬਰ, ਕਾਗਜ਼ਾਂ ਦੀ ਪੜਤਾਲ ਕਰਨ ਲਈ 7 ਦਸੰਬਰ , ਕਾਗਜ਼ਾਂ ਦੀ ਵਾਪਸੀ ਕਰਨ ਲਈ 8 ਦਸੰਬਰ ਤਰੀਖ਼ ਮਿਥੀ ਗਈ ਹੈ | 8 ਦਸੰਬਰ ਨੂੰ ਹੀ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰਕੇ ਉਮੀਦਵਾਰਾਂ ਦੀ ਅੰਤਿਮ ਸੂਚੀ ਲਗਾਈ ਜਾਵੇਗੀ | 17 ਦਸੰਬਰ ਨੂੰ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ, ਉਪਰੰਤ ਵੋਟਾਂ ਦੀ ਗਿਣਤੀ ਹੋਵੇਗੀ | ਉਨ੍ਹਾਂ ਕਿਹਾ ਕਿ ਚੋਣ ਅਮਲ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਲੁਧਿਆਣਾ 'ਚ ਮਾਛੀਵਾੜਾ, ਮੁੱਲਾਂਪੁਰ ਦਾਖਾ, ਮਲੌਦ ਅਤੇ ਸਾਹਨੇਵਾਲ ਵਿਚ 70 ਪੋਲਿੰਗ ਸਟੇਸ਼ਨ ਸਥਾਪਤ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਇਸ ਵਾਰ ਵੋਟਾਂ 'ਚ ਈ.ਵੀ.ਐਮ. ਮਸ਼ੀਨਾਂ ਦੀ ਵਰਤੋਂ ਕੀਤੇ ਜਾਵੇਗੀ ਅਤੇ ਵੋਟਰਾਂ ਨੂੰ ਪਹਿਲੀ ਵਾਰ ਨੋਟਾ ਬਟਨ ਦੀ ਸੁਵਿਧਾ ਵੀ ਦਿੱਤੀ ਜਾਵੇਗੀ | ਨਗਰ ਕੌਾਸਲਰ ਸਾਹਨੇਵਾਲ ਦੇ ਉਮੀਦਵਾਰਾਂ ਨੇ ਅੱਜ ਆਪਣੇ ਨਾਮਜ਼ਦਗੀ ਕਾਗਜ਼ ਐਸ.ਡੀ.ਐਮ. ਲੁਧਿਆਣਾ ਪੂਰਬੀ ਕਮ ਰਿਟਰਨਿੰਗ ਅਫ਼ਸਰ ਅਮਰਜੀਤ ਬੈਂਸ ਤੇ ਨਾਇਬ ਤਹਿਸੀਲਦਾਰ ਕਮ ਸਹਾਇਕ ਰਿਟਰਨਿੰਗ ਅਫ਼ਸਰ ਵਿਸ਼ਵਜੀਤ ਸਿੰਘ ਸਿੱਧੂ ਕੋਲ ਦਾਖ਼ਲ ਕਰਵਾਏ | ਅਕਾਲੀ-ਭਾਜਪਾ ਉਮੀਦਵਾਰਾਂ ਦੇ ਕਾਗਜ਼ ਦੇਣ ਸਮੇਂ ਹਲਕਾ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਅਤੇ ਕਾਂਗਰਸੀ ਉਮੀਦਵਾਰਾਂ ਦੇ ਕਾਗਜ਼ ਦੇਣ ਸਮੇਂ ਹਲਕਾ ਸਾਹਨੇਵਾਲ ਦੀ ਇੰਚਾਰਜ ਤੇ ਲੋਕ ਗਾਇਕਾ ਸਤਵਿੰਦਰ ਬਿੱਟੀ ਹਾਜ਼ਰ ਸਨ | ਦੋਵੇਂ ਪਾਰਟੀਆਂ ਦੇ ਆਗੂਆਂ ਨੇ ਆਪਣੇ ਉਮੀਦਵਾਰਾਂ ਦੀ ਸ਼ਾਨਦਾਰ ਜਿੱਤ ਦਾ ਦਾਅਵਾ ਕੀਤਾ | ਸਾਹਨੇਵਾਲ ਦੇ ਨਾਮਜ਼ਦਗੀ ਕਾਗਜ਼ ਲੁਧਿਆਣਾ ਵਿਖੇ ਦਾਖ਼ਲ ਹੋਏ, ਜਦਕਿ ਬਾਕੀ ਉਮੀਦਵਾਰਾਂ ਨੇ ਆਪਣੇ ਕਾਗਜ਼ ਸਬੰਧਤ ਰਿਟਰਨਿੰਗ ਅਫ਼ਸਰਾਂ ਕੋਲ ਜ਼ਮ੍ਹਾਂ ਕਰਵਾਏ |


ਖ਼ਬਰ ਸ਼ੇਅਰ ਕਰੋ

ਡਾ. ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ

ਲੁਧਿਆਣਾ, 6 ਦਸੰਬਰ (ਕਵਿਤਾ ਖੁੱਲਰ)- ਭਾਰਤੀ ਵਾਲਮੀਕਿ ਧਰਮ ਸਮਾਜ ਭਾਵਾਧਸ-ਭਾਰਤ ਵਲੋਂ ਅਸ਼ਵਨੀ ਸਹੋਤਾ ਰਾਸ਼ਟਰੀ ਸਰਵਉਚ ਨਿਰਦੇਸ਼ਕ ਭਾਵਾਧਸ-ਭਾਰਤ ਦੀ ਅਗਵਾਈ 'ਚ ਸਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ 62ਵੇਂ ਪ੍ਰੀ-ਨਿਰਵਾਣ ਦਿਵਸ ਸਬੰਧੀ ਪਿੰਡ ਦਿਆਲ ...

ਪੂਰੀ ਖ਼ਬਰ »

ਖਾਤੇ 'ਚ ਪੈਸੇ ਕਢਵਾਉਣ ਦੇ ਮਾਮਲੇ 'ਚ ਕੇਸ ਦਰਜ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਮਿਲਰਗੰਜ ਸਥਿਤ ਐਸ.ਬੀ.ਆਈ. ਬੈਂਕ 'ਚ ਕੁਝ ਵਿਅਕਤੀਆਂ ਵਲੋਂ ਇਕ ਔਰਤ ਦੇ ਖਾਤੇ 'ਚੋਂ ਲੱਖਾਂ ਦੀ ਨਕਦੀ ਕਢਵਾ ਲਈ | ਪੁਲਿਸ ਨੇ ਇਸ ਸਬੰਧੀ ਉਤਮ ਨਗਰ ਵਾਸੀ ਬਲਜਿੰਦਰ ਕੌਰ ਦੀ ਸ਼ਿਕਾਇਤ 'ਤੇ ਅਸ਼ੋਕ ਕੁਮਾਰ ਵਾਸੀ ...

ਪੂਰੀ ਖ਼ਬਰ »

ਤਹਿਬਾਜ਼ਾਰੀ ਸ਼ਾਖਾ ਨੇ ਵਿਰੋਧ ਦੇ ਬਾਵਜੂਦ ਹਟਾਏ ਸੜਕਾਂ ਤੋਂ ਨਾਜਾਇਜ਼ ਕਬਜ਼ੇ

ਲੁਧਿਆਣਾ, 6 ਦਸੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ ਦੀਆਂ ਸੜਕਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਕੀਤੀ ਜਾ ਰਹੀ ਕਾਰਵਾਈ ਤਹਿਤ ਤਹਿਬਜ਼ਾਰੀ ਸ਼ਾਖਾ ਵਲੋਂ ਪੱਖੋਵਾਲ ਰੋਡ 'ਤੇ ਨਹਿਰ ਕਿਨਾਰੇ ਲੱਗੀ ਗੈਰ-ਕਾਨੂੰਨੀ ਮੱਛੀ ਮੰਡੀ, ਮਾਡਲ ...

ਪੂਰੀ ਖ਼ਬਰ »

-ਫੈਕਟਰੀ 'ਚ ਹੋਈ ਵਰਕਰ ਦੀ ਮੌਤ ਦਾ ਮਾਮਲਾ- ਮੈਨੇਜਰ ਦੀ ਕੁੱਟਮਾਰ ਅਤੇ ਦਸਤਾਰ ਦੀ ਬੇਅਦਬੀ ਕਰਨ ਦੇ ਮਾਮਲੇ 'ਚ 12 ਹਿਜੜਿਆਂ ਖਿਲਾਫ਼ ਕੇਸ ਦਰਜ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਫੋਕਲ ਪੁਆਇੰਟ 'ਚ ਬੀਤੇ ਦਿਨ ਫੈਕਟਰੀ ਵਰਕਰ ਦੀ ਮੌਤ ਤੋਂ ਬਾਅਦ ਹਿਜੜਿਆਂ ਵਲੋਂ ਮੈਨੇਜਰ ਦੀ ਕੀਤੀ ਕੱੁਟਮਾਰ ਦੇ ਮਾਮਲੇ ਵਿਚ ਪੁਲਿਸ ਨੇ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ...

ਪੂਰੀ ਖ਼ਬਰ »

ਡਾ. ਅੰਬੇਡਕਰ ਨਵਯੁਵਕ ਦਲ ਨੇ ਫੂਕਿਆ 'ਆਪ' ਆਗੂ ਕੁਮਾਰ ਵਿਸ਼ਵਾਸ ਦਾ ਪੁਤਲਾ

ਲੁਧਿਆਣਾ, 6 ਦਸੰਬਰ (ਬੀ.ਐਸ.ਬਰਾੜ)-ਡਾ. ਅੰਬੇਡਕਰ ਨਵਯੁਵਕ ਦਲ ਵਲੋਂ ਅੱਜ ਆਮ ਆਦਮੀ ਪਾਰਟੀ ਦੇ ਆਗੂ ਕੁਮਾਰ ਵਿਸ਼ਵਾਸ ਵਲੋਂ ਡਾ. ਅੰਬੇਡਕਰ ਦੀ ਸ਼ਾਨ ਦੇ ਖਿਲਾਫ਼ ਕੀਤੀ ਟਿੱਪਣੀ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ ¢ ਇਸ ਮੌਕੇ ਵੱਡੀ ਗਿਣਤੀ 'ਚ ਸ਼ਾਮਿਲ ਲੋਕਾਂ ਨੇ ...

ਪੂਰੀ ਖ਼ਬਰ »

ਸੱਟੇਬਾਜ਼ ਵਲੋਂ ਨੌਜਵਾਨ ਨੂੰ ਅਗਵਾ ਕਰਕੇ ਕੀਤਾ ਤਸ਼ੱਦਦ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਅਬਦੁੱਲਾਪੁਰ ਬਸਤੀ 'ਚ ਇਕ ਸੱਟੇਬਾਜ਼ ਅਤੇ ਉਸਦੇ ਕੁਝ ਸਾਥੀਆਂ ਵਲੋਂ ਇਕ ਨੌਜਵਾਨ 'ਤੇ ਅੰਨਾ ਤਸ਼ੱਦਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਕਮਿਸ਼ਨਰ ਨੇ ਇਸਦੀ ਜਾਂਚ ...

ਪੂਰੀ ਖ਼ਬਰ »

ਠੰਢ ਨਾਲ ਇਕ ਵਿਅਕਤੀ ਮੌਤ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਘੰਟਾ ਘਰ ਨੇੜੇ ਠੰਢ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ | ਮਿ੍ਤਕ ਦੀ ਉਮਰ 50 ਸਾਲ ਦੇ ਕਰੀਬ ਸੀ | ਅੱਜ ਸਵੇਰੇ ਜਦੋਂ ਕੁਝ ਲੋਕਾਂ ਨੇ ਲਾਸ਼ ਪਈ ਦੇਖੀ ਤਾਂ ਪੁਲਿਸ ਨੂੰ ਸੂਚਿਤ ਕੀਤਾ | ਸੂਚਨਾ ਮਿਲਦੇ ਪੁਲਿਸ ਅਧਿਕਾਰੀ ...

ਪੂਰੀ ਖ਼ਬਰ »

250 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਪਿੰਡ ਭਾਮੀਆਂ ਰੋਡ 'ਤੇ ਪੁਲਿਸ ਨੇ 250 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਪੁਲਿਸ ਵਲੋਂ ਜਦੋਂ ਉਕਤ ਸੜਕ 'ਤੇ ਸਥਿਤ ਇਕ ਪਲਾਟ 'ਤੇ ਛਾਪਾਮਾਰੀ ਕੀਤੀ ਗਈ ਤਾਂ ਇਹ ਸ਼ਰਾਬ ਬਰਾਮਦ ਕੀਤੀ, ਪਰ ਸ਼ਰਾਬ ਦਾ ਮਾਲਕ ਮੌਕੇ ...

ਪੂਰੀ ਖ਼ਬਰ »

ਫੈਕਟਰੀ 'ਚੋਂ ਲੱਖਾਂ ਦਾ ਸਾਮਾਨ ਚੋਰੀ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਰਾਹੋਂ ਰੋਡ 'ਤੇ ਚੋਰ ਇਕ ਫੈਕਟਰੀ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਕੇ ਲੈ ਗਏ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸਬੰਧੀ ਮਾਲਕ ਸੱਤਿਆ ਜੈਨ ਦੀ ਸ਼ਿਕਾਇਤ 'ਤੇ ਧਾਰਾ 457/380 ਅਧੀਨ ਕੇਸ ਦਰਜ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 40 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਜਨਕਪੁਰੀ ਤੋਂ ਚੋਰ ਇਕ ਵਿਅਕਤੀ ਦਾ ਮੋਟਰਸਾਇਕਲ ਚੋਰੀ ਕਰਕੇ ਫਰਾਰ ਹੋ ਗਏ | ਪੁਲਿਸ ਨੇ ਇਸ ਸਬੰਧੀ ਜਨਕਪੁਰੀ ਦੇ ਰਹਿਣ ਵਾਲੇ ਗਗਨਦੀਪ ਬਜਾਜ ਦੀ ਸ਼ਿਕਾਇਤ 'ਤੇ ਧਾਰਾ 379 ਅਧੀਨ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ...

ਪੂਰੀ ਖ਼ਬਰ »

ਨਾਜਾਇਜ਼ ਪਿਸਤੌਲ ਸਮੇਤ ਦੋ ਕਾਬੂ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸੀ. ਆਈ. ਏ. ਸਟਾਫ਼ ਦੀ ਪੁਲਿਸ ਨੇੇ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ 'ਚੋਂ ਇਕ ਪਿਸਤੌਲ ਅਤੇ 2 ਕਾਰਤੂਸ ਬਰਾਮਦ ਕੀਤੇ ਹਨ | ਜਾਣਕਾਰੀ ਦਿੰਦਿਆਂ ਇੰਚਾਰਜ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਰਗਲਾਉਣ ਦੇ ਮਾਮਲੇ 'ਚ ਨੌਜਵਾਨ ਖਿਲਾਫ਼ ਕੇਸ ਦਰਜ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾਉਣ ਦੇ ਮਾਮਲੇ 'ਚ ਪੁਲਿਸ ਨੇ ਇਕ ਨੌਜਵਾਨ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਕਾਰਵਾਈ ਪੰਜਾਬ ਮਾਤਾ ਨਗਰ ਵਾਸੀ ਹਰਜੀਤ ਸਿੰਘ ਦੀ ਸ਼ਿਕਾਇਤ 'ਤੇ ਅਮਲ 'ਚ ਲਿਆਂਦੀ ...

ਪੂਰੀ ਖ਼ਬਰ »

ਜਾਇਦਾਦ 'ਤੇ ਕਬਜ਼ੇ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਕੇਸ ਦਰਜ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਫੋਕਲ ਪੁਆਇੰਟ 'ਚ ਜਾਇਦਾਦ 'ਤੇ ਨਾਜਾਇਜ਼ ਕਬਜ਼ੇ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਪੁਲਿਸ ਨੇ 8 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸੰਦੀਪ ਸਿੰਘ ਵਾਸੀ ਪਟਿਆਲਾ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

ਅਦਾਲਤ ਨੇ ਸਿਪਾਹੀ ਨੂੰ ਭਗੌੜਾ ਕਰਾਰ ਦਿੱਤਾ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਸਿਪਾਹੀ ਨੂੰ ਭਗੌੜਾ ਕਰਾਰ ਦਿੰਦਿਆਂ ਉਸ ਖਿਲਾਫ਼ ਅਪਰਾਧਿਕ ਮਾਮਲਾ ਵੀ ਦਰਜ ਕਰਵਾਇਆ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਸਿਪਾਹੀ ਸੁਰਿੰਦਰ ਕੁਮਾਰ ਖਿਲਾਫ਼ ਅਮਲ ਵਿਚ ਲਿਆਂਦੀ ਹੈ ਅਤੇ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਵਲੋਂ ਮੰਗਾਂ ਨੂੰ ਲੈ ਕੇ ਗੇਟ ਰੈਲੀ

ਲੁਧਿਆਣਾ, 6 ਦਸੰਬਰ (ਸਲੇਮਪੁਰੀ)- ਅੱਜ ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਵਲੋਂ ਮੰਗਾਂ ਨੂੰ ਲੈ ਕੇ ਸੂਬਾ ਇਕਾਈ ਦੇ ਉਪ ਪ੍ਰਧਾਨ ਸਤਨਾਮ ਸਿੰਘ ਦੀ ਅਗਵਾਈ ਹੇਠ ਰੋਸ ਰੈਲੀ ਕੀਤੀ ਗਈ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਮੰਗ ...

ਪੂਰੀ ਖ਼ਬਰ »

ਜਨਤਕ ਥਾਵਾਂ 'ਤੇ ਸ਼ਰਾਬ ਪੀਣ ਵਾਲਿਆਂ ਿਖ਼ਲਾਫ਼ ਹੋਵੇਗੀ ਸਖਤ ਕਾਰਵਾਈ-ਪੁਲਿਸ ਕਮਿਸ਼ਨਰ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਕਮਿਸ਼ਨਰ ਨੇ ਜਨਤਕ ਥਾਵਾਂ 'ਤੇ ਸ਼ਰਾਬ ਪੀਣ ਵਾਲਿਆਂ ਖਿਲਾਫ਼ ਸਖਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਹਨ | ਪੁਲਿਸ ਕਮਿਸ਼ਨਰ ਸ੍ਰੀ ਆਰ. ਐਨ. ਢੋਕੇ ਵਲੋਂ ਜਾਰੀ ਕੀਤੇ ਹੁਕਮਾਂ 'ਚ ਦੱਸਿਆ ਗਿਆ ਹੈ ਕਈ ...

ਪੂਰੀ ਖ਼ਬਰ »

ਪੁਲ ਦੀ ਮੁਰੰਮਤ ਦਾ ਕੰਮ ਸ਼ੁਰੂ ਨਾ ਹੋਣ ਤੋਂ ਖਫ਼ਾ ਕਮਿਸ਼ਨਰ ਨੇ ਡਿਪਟੀ ਕਮਿਸ਼ਨਰ ਅਤੇ ਮੈਂਬਰ ਲੋਕ ਸਭਾ ਨੂੰ ਲਿਖਿਆ ਪੱਤਰ

ਲੁਧਿਆਣਾ, 6 ਦਸੰਬਰ (ਅਮਰੀਕ ਸਿੰਘ ਬੱਤਰਾ)-ਜਗਰਾਉਂ ਪੁਲ ਦੀ ਮੁਰੰਮਤ ਅਤੇ ਚੌੜਾਈ ਵਧਾਉਣ ਦਾ ਪ੍ਰੋਜੈਕਟ ਰੇਲਵੇ ਵਿਭਾਗ ਵਲੋਂ ਸ਼ੁਰੂ ਨਾ ਕੀਤੇ ਜਾਣ ਤੋਂ ਖਫ਼ਾ ਨਗਰ ਨਿਗਮ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ ਅਤੇ ਮੈਂਬਰ ਲੋਕ ਸਭਾ ਤੱਕ ਪਹੁੰਚ ਕਰਕੇ ਮਾਮਲਾ ਰੇਲਵੇ ...

ਪੂਰੀ ਖ਼ਬਰ »

ਫ਼ਿਲਮ 'ਸਤਿ ਸ੍ਰੀ ਅਕਾਲ ਇੰਗਲੈਂਡ' ਦੀ ਪ੍ਰਮੋਸ਼ਨ ਲਈ ਸਟਾਰ ਕਾਸਟ ਲੁਧਿਆਣਾ ਪੁੱਜੀ

ਲੁਧਿਆਣਾ, 6 ਦਸੰਬਰ (ਪੁਨੀਤ ਬਾਵਾ)- 8 ਦਸੰਬਰ ਨੂੰ ਰਿਲੀਜ਼ ਹੋਣ ਵਾਲੀ ਪੰਜਾਬੀ ਫ਼ਿਲਮ 'ਸਤਿ ਸ੍ਰੀ ਅਕਾਲ ਇੰਗਲੈਂਡ' ਦੀ ਪ੍ਰਮੋਸ਼ਨ ਕਰਨ ਲਈ ਅੱਜ ਫ਼ਿਲਮ ਦੀ ਸਟਾਰ ਕਾਸਟ ਸਭ ਤੋਂ ਆਖੀਰ 'ਚ ਲੁਧਿਆਣਾ ਵਿਖੇ ਪੁੱਜੀ | ਲੁਧਿਆਣਾ ਵਿਖੇ ਸਭ ਤੋਂ ਪਹਿਲਾਂ ਫ਼ਿਲਮ ਦੇ ਅਦਾਕਾਰ ...

ਪੂਰੀ ਖ਼ਬਰ »

ਕਾਂਗਰਸ ਕਮੇਟੀ ਪੰਜਾਬ ਬਾਜ਼ੀਗਰ ਸੈੱਲ ਦੀ ਮੀਟਿੰਗ

ਲਾਡੋਵਾਲ, 6 ਦਸੰਬਰ (ਬਲਬੀਰ ਸਿੰਘ ਰਾਣਾ)– ਕਾਂਗਰਸ ਕਮੇਟੀ ਪੰਜਾਬ ਬਾਜ਼ੀਗਰ ਸੈੱਲ ਦੇ ਸਾਬਕਾ ਜਨਰਲ ਸਕੱਤਰ ਬਲਵੀਰ ਸਿੰਘ ਵਰਤੀਆ ਦੇ ਘਰ ਕਾਰਾਬਾਰਾ ਵਿਖੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ 'ਚ ਬਲਵੀਰ ਵਰਤੀਆ ਨੇ ਕਿਹਾ ਕਿ ਪੰਜਾਬ ਅੰਦਰ ਅਕਾਲੀ-ਭਾਜਪਾ ਗਠਜੋੜ ਨੇ ...

ਪੂਰੀ ਖ਼ਬਰ »

ਗਿਆਨੀ ਇੰਦਰਮੋਹਨ ਸਿੰਘ ਦੀ ਬਰਸੀ ਮੌਕੇ ਸਮਾਗਮ

ਲੁਧਿਆਣਾ, 6 ਦਸੰਬਰ (ਅਮਰੀਕ ਸਿੰਘ ਬੱਤਰਾ)- ਕਥਾ ਵਾਚਕ ਗਿਆਨੀ ਹਰਦੀਪ ਸਿੰਘ ਦੇ ਪਿਤਾ ਗਿਆਨੀ ਇੰਦਰਮੋਹਨ ਸਿੰਘ ਦੀ ਪਹਿਲੀ ਬਰਸੀ ਮੌਕੇ ਸੁਆਮੀ ਸੰਤ ਦਾਸ ਦਰਬਾਰ ਪੰਜਾਬੀ ਬਾਗ ਕਾਲੋਨੀ ਸਲੇਮਟਾਬਰੀ ਵਿਖੇ ਸਮਾਗਮ ਹੋਇਆ, ਜਿਸ 'ਚ ਭਾਈ ਲਵਜੋਤ ਸਿੰਘ ਸਮਾਣੇ ਵਾਲਿਆਂ ਦੇ ...

ਪੂਰੀ ਖ਼ਬਰ »

ਪ੍ਰਦੂਸ਼ਿਤ ਪਾਣੀ ਨੂੰ ਸੋਧਣ ਦੇ ਪੈਸੇ ਵਧਾਉਣ ਦਾ ਸਨਅਤੀ ਜਥੇਬੰਦੀਆਂ ਨੇ ਮੀਟਿੰਗਾਂ ਕਰ ਕੇ ਕੀਤਾ ਵਿਰੋਧ

ਲੁਧਿਆਣਾ, 6 ਦਸੰਬਰ (ਪੁਨੀਤ ਬਾਵਾ)-ਲੁਧਿਆਣਾ, ਜਲੰਧਰ, ਅੰਮਿ੍ਤਸਰ ਤੇ ਮੋਹਾਲੀ ਵਿਚਲੀਆਂ ਸਨਅਤਾਂ 'ਚੋਂ ਪ੍ਰਦੂਸ਼ਿਤ ਪਾਣੀ ਚੁੱਕ ਕੇ ਉਸ ਨੂੰ ਸੋਧਣ ਵਾਲੀ ਜੇ.ਬੀ.ਆਰ. ਕੰਪਨੀ ਵਲੋਂ ਪਾਣੀ ਨੂੰ ਸੋਧਣ ਦੀਆਂ ਕੀਮਤਾਂ 10 ਪੈਸੇ ਪ੍ਰਤੀ ਲੀਟਰ ਵਧਾਉਣ ਦਾ ਸਨਅਤਕਾਰਾਂ ਨੇ ...

ਪੂਰੀ ਖ਼ਬਰ »

ਨਗਰ ਨਿਗਮ ਦੇ ਭਿ੍ਸ਼ਟ ਅਧਿਕਾਰੀਆਂ ਤੇ ਕਰਮਚਾਰੀਆਂ ਦੀ 'ਲਿਪ' ਮੁਖੀ ਬੈਂਸ ਵਲੋਂ ਚੀਫ਼ ਸੈਕਟਰੀ ਨੂੰ ਸ਼ਿਕਾਇਤ

ਲੁਧਿਆਣਾ, 6 ਦਸੰਬਰ (ਪੁਨੀਤ ਬਾਵਾ)-ਬੀਤੇ ਦਿਨੀਂ ਛੁੱਟੀ ਵਾਲੇ ਦਿਨ ਨਗਰ ਨਿਗਮ ਜ਼ੋਨ ਸੀ. ਦੇ ਇਕ ਮੁਲਾਜ਼ਮ ਨੂੰ ਰੰਗੀ ਹੱਥੀਂ ਛੁੱਟੀ ਵਾਲੇ ਦਿਨ 10 ਹਜ਼ਾਰ ਰੁਪਏ ਦੀ ਰਿਸ਼ਵਤ ਰਾਸ਼ੀ ਦੇ ਨਾਲ ਫੜ੍ਹਨ ਵਾਲੇ 'ਲਿਪ' ਮੁਖੀ ਸਿਮਰਜੀਤ ਸਿੰਘ ਬੈਂਸ ਨੇ ਉਸ ਮਾਮਲੇ ਦੀ ਪੰਜਾਬ ...

ਪੂਰੀ ਖ਼ਬਰ »

ਅੱਧੀ ਦਰਜਨ ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਇਕ ਜ਼ਖ਼ਮੀ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਟਿੱਬਾ ਸੜਕ 'ਤੇ ਅੱਜ ਰਾਤ ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਇਕ ਨੌਜਵਾਨ ਜ਼ਖ਼ਮੀ ਹੋ ਗਿਆ | ਜ਼ਖ਼ਮੀ ਹੋਏ ਨੌਜਵਾਨ ਦੀ ਸ਼ਨਾਖਤ ਪ੍ਰਤਾਪ ਵਜੋਂ ਕੀਤੀ ਗਈ ਹੈ ਅਤੇ ਉਸ ਨੂੰ ਇਲਾਜ ...

ਪੂਰੀ ਖ਼ਬਰ »

ਬਾਵਾ ਦੀ ਅਗਵਾਈ ਹੇਠ ਖਪਤਕਾਰਾਂ ਦੀ ਬੈਠਕ

ਲੁਧਿਆਣਾ, 6 ਦਸੰਬਰ (ਜੁਗਿੰਦਰ ਸਿੰਘ ਅਰੋੜਾ)-ਖਪਤਕਾਰ ਸਭਾ ਦੇ ਪ੍ਰਧਾਨ ਅਤੇ ਵਪਾਰੀ ਆਗੂ ਪਰਮਵੀਰ ਸਿੰਘ ਬਾਵਾ ਦੀ ਅਗਵਾਈ ਹੇਠ ਇਕ ਵਿਸ਼ੇਸ਼ ਬੈਠਕ ਪ੍ਰਤਾਪ ਬਾਜ਼ਾਰ ਵਿਖੇ ਹੋਈ | ਇਸ ਬੈਠਕ ਵਿਚ ਵੱਡੀ ਗਿਣਤੀ 'ਚ ਖਪਤਕਾਰ ਸ਼ਾਮਿਲ ਹੋਏ | ਗੱਲਬਾਤ ਦੌਰਾਨ ਪ੍ਰਧਾਨ ਬਾਵਾ ...

ਪੂਰੀ ਖ਼ਬਰ »

ਕਿਸਾਨਾਂ ਨੂੰ ਕਰਵਾਇਆ ਰਾਸ਼ਟਰੀ ਪਸ਼ੂਧਨ ਚੈਂਪੀਅਨਸ਼ਿਪ ਦਾ ਦੌਰਾ

ਲੁਧਿਆਣਾ, 6 ਦਸੰਬਰ (ਬੀ.ਐਸ.ਬਰਾੜ)-ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵਲੋਂ ਕਿਸਾਨਾਂ ਨੂੰ ਸਿੱਖਿਅਤ ਕਰਨ ਲਈ 25 ਕਿਸਾਨਾਂ ਦੇ ਸਮੂਹ ਨੂੰ ਪਟਿਆਲਾ ਵਿਖੇ ਹੋਈ ਦਸਵੀਂ ਰਾਸ਼ਟਰੀ ਪਸ਼ੂਧਨ ਚੈਂਪੀਅਨਸ਼ਿਪ-2017 ਦਾ ਦੌਰਾ ਕਰਵਾਇਆ ਗਿਆ | ...

ਪੂਰੀ ਖ਼ਬਰ »

ਸ਼ਿਵ ਸੈਨਾ ਪੰਜਾਬ ਚੇਅਰਮੈਨ ਰਜੀਵ ਟੰਡਨ ਪਹੁੰਚੇ ਭੱੁਖ ਹੜਤਾਲ 'ਤੇ

ਡਾਬਾ/ਲੁਹਾਰਾ, 6 ਦਸੰਬਰ (ਕੁਲਵੰਤ ਸਿੰਘ ਸੱਪਲ)-ਪੰਜਾਬ ਸਰਕਾਰ ਵਲੋਂ ਹਿੰਦੂਆਂ ਵਿਰੁੱਧ ਕੀਤੀ ਜਾ ਰਹੀ ਸਖਤ ਕਾਰਵਾਈ ਨੂੰ ਲੈ ਕੇ ਬਜਰੰਗ ਦਲ ਹਿੰਦੁਸਤਾਨ, ਸ਼ਿਵ ਸੈਨਾ, ਮਹਾਂਦੇਵ ਸੈਨਾ, ਸ਼ਹੀਦ ਸੁਖਦੇਵ ਥਾਪਰ ਮੈਮੋਰੀਅਲ ਟਰੱਸਟ ਆਦਿ ਹਿੰਦੂ ਸੰਗਠਨ ਵੀ ਭੱੁਖ ...

ਪੂਰੀ ਖ਼ਬਰ »

ਪੁਆਇੰਟ ਐੱਸ ਨੇ ਖੋਲਿ੍ਹਆ ਭਾਰਤ 'ਚ ਪਹਿਲਾ ਟਾਇਰ ਸਟੋਰ

ਲੁਧਿਆਣਾ, 6 ਦਸੰਬਰ (ਭੁਪਿੰਦਰ ਸਿੰਘ ਬਸਰਾ)-ਡੇਵੀਏਟ ਇੰਟਰਪ੍ਰਾਈਜਜ਼ ਵਲੋਂ ਫਰਾਂਸ ਦੀ ਕੰਪਨੀ ਨਾਲ ਗਠਜੋੜ ਕਰਕੇ ਭਾਰਤ 'ਚ ਸ਼ੁਰੂਆਤ ਕਰਦਿਆਂ ਲੁਧਿਆਣਾ 'ਚ ਆਪਣੇ ਪਹਿਲੇ ਸਟੋਰ ਦੀ ਸ਼ੁਰੂਆਤ ਕੀਤੀ ਹੈ | ਇਸ ਸਟੋਰ ਦੀ ਸ਼ੁਰੂਆਤ ਮੌਕੇ ਫਰਾਂਸ ਤੋਂ ਕੰਪਨੀ ਦੇ ...

ਪੂਰੀ ਖ਼ਬਰ »

ਡਾ. ਅੰਬੇਡਕਰ ਦਾ ਅਪਮਾਨ ਬਰਦਾਸ਼ਤ ਨਹੀਂ ਕਰੇਗੀ ਬਸਪਾ - ਬਿੱਟਾ, ਆਦੀਆ

ਲੁਧਿਆਣਾ, 6 ਦਸੰਬਰ (ਬੀ.ਐਸ.ਬਰਾੜ)-ਬਹੁਜਨ ਸਮਾਜ ਪਾਰਟੀ ਨੇ ਸੰਵਿਧਾਨ ਨਿਰਮਾਤਾ ਡਾ: ਬੀ ਆਰ ਅੰਬੇਡਕਰ ਦੇ ਪ੍ਰੀਨਿਰਮਾਣ ਦਿਵਸ 'ਤੇ ਬਸਤੀ ਚੌਕ ਤੋਂ ਅੰਬੇਡਕਰ ਚੌਾਕ ਤੱਕ ਮੋਟਰਸਾਈਕਲ ਮਾਰਚ ਕੱਢਿਆ ਅਤੇ ਆਮ ਆਦਮੀਂ ਪਾਰਟੀ ਦੇ ਆਗੂ ਕੁਮਾਰ ਵਿਸ਼ਵਾਸ ਖਿਲਾਫ਼ ...

ਪੂਰੀ ਖ਼ਬਰ »

ਮਾਲੀ ਤੌਰ 'ਤੇ ਕਮਜ਼ੋਰ ਹੀਮੋਫੀਲੀਆ ਦੇ ਮਰੀਜ਼ਾਂ ਦੀ ਹਾਲਤ ਬੇਹੱਦ ਚਿੰਤਾਜਨਕ

ਲੁਧਿਆਣਾ, 6 ਦਸੰਬਰ (ਸਲੇਮਪੁਰੀ)- ਖੂਨ ਨਾਲ ਸਬੰਧਤ ਜਮਾਂਦਰੂ ਰੋਗ ਹੀਮੋਫੀਲੀਆ ਦੇ ਮਰੀਜ਼ਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਪ੍ਰਸ਼ਾਸਨ ਅਤੇ ਆਮ ਲੋਕਾਂ ਤੱਕ ਪਹੁਚਾਉਣ ਅਤੇ ਉਨ੍ਹਾਂ ਦੇ ਹੱਲ ਕਰਵਾਉਣ ਲਈ ਯਤਨਸ਼ੀਲ ਹੀਮੋਫੀਲੀਆ ਸੁਸਾਇਟੀ ਲੁਧਿਆਣਾ ਦੀ ਇਕ ਅਹਿਮ ...

ਪੂਰੀ ਖ਼ਬਰ »

ਹਥਿਆਰਬੰਦ ਸੈਨਾ ਝੰਡਾ ਦਿਵਸ 7 ਦਸੰਬਰ ਨੂੰ ਮਨਾਇਆ ਜਾਵੇਗਾ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਹਥਿਆਰਬੰਦ ਸੈਨਾ ਝੰਡਾ ਦਿਵਸ 7 ਦਸੰਬਰ ਨੂੰ ਮਨਾਇਆ ਜਾ ਰਿਹਾ ਹੈ | ਇਸ ਦਿਨ ਦੇਸ਼ ਵਾਸੀ ਹਰ ਖੇਤਰ 'ਚ, ਖਾਸ ਕਰਕੇ ਪੰਜਾਬ ਦੇ ਲੋਕ ਸਾਡੀਆਂ ਫੌਜਾਂ ਵਲੋਂ ਦੇਸ਼ ਦੀ ਰੱਖਿਆ ਲਈ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹਨ | ...

ਪੂਰੀ ਖ਼ਬਰ »

ਪੀ.ਏ.ਯੂ. 'ਚ ਗੁਲਦਾਉਦੀ ਮੁਕਾਬਲੇ ਸ਼ੁਰੂ

ਲੁਧਿਆਣਾ, 6 ਦਸੰਬਰ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਗੁਲਦਾਉਦੀ ਦੇ ਫੁੱਲਾਂ ਦੀ ਪ੍ਰਦਰਸ਼ਨੀ ਪਿਛਲੇ 22 ਸਾਲਾਂ ਤੋਂ ਲਗਾਤਾਰ ਲਗਦੀ ਆ ਰਹੀ ਹੈ | ਇਸ ਵਰ੍ਹੇ ਦਾ ਗੁਲਦਾਉਦੀ ਸ਼ੋਅ ਅੱਜ 7 ਦਸੰਬਰ ਤੋਂ ਸ਼ੁਰੂ ਹੋਵੇਗਾ ਅਤੇ 9 ਦਸੰਬਰ ਤੱਕ ਚੱਲੇਗਾ | ...

ਪੂਰੀ ਖ਼ਬਰ »

'ਮਾਮਲਾ ਕਮਿਊਨਿਟੀ ਸੈਂਟਰ ਦਾ' ਸਾਬਕਾ ਵਿਧਾਇਕ ਅਤੇ ਕੌਾਸਲਰ ਜਨਤਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ-ਵਿਧਾਇਕ ਤਲਵਾੜ

ਲੁਧਿਆਣਾ, 6 ਦਸੰਬਰ (ਅਮਰੀਕ ਸਿੰਘ ਬੱਤਰਾ)- ਗਲਾਡਾ ਵਲੋਂ ਵਿਕਸਤ ਕੀਤੀ ਕਾਲੋਨੀ ਸੈਕਟਰ 39 ਏ 'ਚ ਲੋਕਾਂ ਦੀ ਸਹੂਲਤ ਲਈ ਬਣੇ ਕਮਿਊਨਿਟੀ ਸੈਂਟਰ ਅਤੇ ਸਪੋਰਟਸ ਕੰਪਲੈਕਸ ਨੂੰ ਗਲਾਡਾ ਪ੍ਰਸ਼ਾਸਨ ਵਲੋਂ ਠੇਕੇ 'ਤੇ ਦਿੱਤੇ ਜਾਣ ਦਾ ਇਲਾਕਾ ਨਿਵਾਸੀਆਂ ਵਲੋਂ ਵਿਰੋਧ ...

ਪੂਰੀ ਖ਼ਬਰ »

ਅਫ਼ੀਮ ਅਤੇ ਸ਼ਰਾਬ ਸਮੇਤ ਇਕ ਕਾਬੂ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ 'ਚੋਂ ਅਫੀਮ ਅਤੇ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਇੰਚਾਰਜ ਗੁਰਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਅੱਗ ਲੱਗਣ ਦੀਆਂ ਵਾਪਰੀਆਂ ਘਟਨਾਵਾਂ ਤੋਂ ਬਾਅਦ ਹਰਕਤ 'ਚ ਆਇਆ ਨਗਰ ਨਿਗਮ ਪ੍ਰਸ਼ਾਸਨ

ਲੁਧਿਆਣਾ, 6 ਦਸੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ ਬੀ ਅਧੀਨ ਪੈਂਦੇ ਇੰਡਸਟਰੀ ਏਰੀਆ 'ਚ ਪਲਾਸਟਿਕ ਫੈਕਟਰੀ ਸਮੇਤ ਪਿਛਲੇ ਇਕ ਸਾਲ ਦੌਰਾਨ ਅੱਗ ਲੱਗਣ ਦੀਆਂ ਅੱਧੀ ਦਰਜਨ ਤੋਂ ਵਧੇਰੇ ਘਟਨਾਵਾਂ ਵਾਪਰਨ ਤੋਂ ਬਾਅਦ ਹਰਕਤ ਵਿਚ ਆਏ ਨਗਰ ਨਿਗਮ ਪ੍ਰਸ਼ਾਸਨ ਵਲੋਂ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਡਾ: ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ ਮਨਾਇਆ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਭਾਰਤ ਦੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ ਦੇ ਸਬੰਧ 'ਚ ਜਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਵਲੋਂ ਕਾਾਗਰਸ ਭਵਨ 'ਚ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਗੋਗੀ ਦੀ ਅਗਵਾਈ 'ਚ ਸ਼ਰਧਾਂਜਲੀ ...

ਪੂਰੀ ਖ਼ਬਰ »

ਸਰਦੀਆਂ ਦੌਰਾਨ ਬੱਚਿਆਂ ਨੂੰ ਬਚਾਉਣ ਲਈ ਸੈਮੀਨਾਰ

ਲੁਧਿਆਣਾ, 6 ਦਸੰਬਰ (ਸਲੇਮਪੁਰੀ)-ਸਰਦੀਆਂ ਦੌਰਾਨ ਬੱਚਿਆਂ ਨੂੰ ਲੱਗਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਲਈ ਡੀ.ਐਮ.ਸੀ. ਹਸਪਤਾਲ ਲੁਧਿਆਣਾ 'ਚ ਬੱਚਾ ਰੋਗਾਂ ਦੀ ਮਾਹਿਰ ਡਾ: ਪੁਨੀਤ ਔਲਖ ਪੂਨੀ ਦੀ ਅਗਵਾਈ ਹੇਠ ਇਕ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਡਾ: ਪੂੂਨੀ ਨੇ ਕਿਹਾ ...

ਪੂਰੀ ਖ਼ਬਰ »

'ਮਾਮਲਾ ਅਣਅਧਿਕਾਰਤ ਕਾਲੋਨੀਆਂ ਦੇ ਨਿਰਮਾਣ 'ਤੇ ਰੋਕ ਦਾ' ਪਾਵਰਕਾਮ ਨੇ ਅਣਅਧਿਕਾਰਤ ਕਾਲੋਨੀਆਂ 'ਚ ਬਿਜਲੀ ਕੁਨੈਕਸ਼ਨ 'ਤੇ ਰੋਕ ਲਗਾਉਣ ਤੋਂ ਕੀਤਾ ਇਨਕਾਰ

ਲੁਧਿਆਣਾ, 6 ਦਸੰਬਰ (ਅਮਰੀਕ ਸਿੰਘ ਬੱਤਰਾ)- ਗਲਾਡਾ ਅਧੀਨ ਪੈਂਦੇ ਇਲਾਕਿਆਂ 'ਚ ਅਣਅਧਿਕਾਰਤ ਕਾਲੋਨੀਆਂ ਵਿਕਸਤ ਹੋਣ ਤੋਂ ਰੋਕਣ ਲਈ ਗਲਾਡਾ ਪ੍ਰਸ਼ਾਸਨ ਵਲੋਂ ਗੈਰਕਾਨੂੰਨੀ ਕਾਲੋਨੀਆਂ 'ਚ ਬਿਜਲੀ ਕੁਨੈਕਸ਼ਨ ਨਾ ਦੇਣ ਲਈ ਪਾਵਰਕਾਮ ਨੂੰ ਗਲਾਡਾ ਦੇ ਮੁੱਖ ਪ੍ਰਸ਼ਾਸਕ ...

ਪੂਰੀ ਖ਼ਬਰ »

ਕੇਸਧਾਰੀ ਸਿੱਖ ਹਾਕੀ ਟੂਰਨਾਮੈਂਟ ਦੇ ਚੌਥੇ ਦਿਨ ਹੋਏ ਸੰਘਰਸ਼ਪੂਰਨ ਮੈਚ

ਡੇਹਲੋਂ, 6 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)- ਜਰਖੜ ਹਾਕੀ ਅਕਾਦਮੀ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਪਹਿਲੇ ਕੇਸਧਾਰੀ ਸਿੱਖ ਹਾਕੀ ਖਿਡਾਰੀਆਂ ਦੇ ਟੂਰਨਾਮੈਂਟ ਦੇ ਚੌਥੇ ਦਿਨ ਫਸਵੇਂ ਮੈਚ ਹੋਏ | ਨੀਲੇ ਰੰਗ ਦੀ ਐਸਟਰੋਟਰਫ 'ਤੇ ਫਲੱਡ ਲਾਇਟਾਂ ਦੀ ਰੌਸ਼ਨੀ 'ਚ ਖੇਡੇ ਗਏ ...

ਪੂਰੀ ਖ਼ਬਰ »

ਆਵਾਜਾਈ 'ਚ ਰੁਕਾਵਟ ਪਾਉਣ ਦੇ ਦੋਸ਼ ਤਹਿਤ 7 ਕਾਬੂ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਆਵਾਜਾਈ ਵਿਚ ਰੁਕਾਵਟ ਪਾਉਣ ਦੇ ਦੋਸ਼ ਤਹਿਤ ਵੱਖ-ਵੱਖ ਥਾਵਾਂ ਤੋਂ 7 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਗਿ੍ਫ਼ਤਾਰ ਕੀਤੇ ਕਥਿਤ ਦੋਸ਼ੀਆਂ 'ਚ ਗੁਰਪ੍ਰੀਤ ਸਿੰਘ ਵਾਸੀ ...

ਪੂਰੀ ਖ਼ਬਰ »

ਦੋ ਮਾਮਲਿਆਂ 'ਚ ਸਹੁਰੇ ਪਰਿਵਾਰ ਦੇ 4 ਮੈਂਬਰਾਂ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਦਾਜ ਖਾਤਿਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲਿਆਂ 'ਚ ਸਹੁਰੇ ਪਰਿਵਾਰ ਦੇ 4 ਮੈਂਬਰਾਂ ਖਿਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪਹਿਲੇ ਮਾਮਲੇ 'ਚ ਪੁਲਿਸ ਨੇ ਸ਼ਵੇਤਾ ਪੁੱਤਰੀ ਕੇਵਲ ਕ੍ਰਿਸ਼ਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX