ਤਾਜਾ ਖ਼ਬਰਾਂ


ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  1 day ago
ਗੁਰਦਾਸਪੁਰ, 15 ਅਕਤੂਬਰ (ਸੁਖਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਸਮੂਹ ਸਰਕਾਰੀ ਹਸਪਤਾਲਾਂ ਦਾ ਸਮਾਂ ਮੌਸਮ ਨੂੰ ਦੇਖਦੇ ਹੋਏ ਬਦਲ ਦਿੱਤਾ ਗਿਆ ਹੈ। ਇਸ ਸਬੰਧੀ ...
ਹਵਾਈ ਅੱਡਾ ਰਾਜਾਸਾਂਸੀ 'ਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
. . .  1 day ago
ਰਾਜਾਸਾਂਸੀ, 15 ਅਕਤੂਬਰ (ਹਰਦੀਪ ਸਿੰਘ ਖੀਵਾ/ਹੇਰ) - ਅੰਮ੍ਰਿਤਸਰ ਦੇ ਸ੍ਰੀ ਗਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ...
ਨਸ਼ਿਆਂ ਕਾਰਨ ਜੀਂਦੋਵਾਲ 'ਚ ਨੌਜਵਾਨ ਦੀ ਮੌਤ
. . .  1 day ago
ਬੰਗਾ, 15 ਅਕਤੂਬਰ (ਜਸਵੀਰ ਸਿੰਘ ਨੂਰਪੁਰ) - ਬੰਗਾ ਬਲਾਕ ਦੇ ਪਿੰਡ ਜੀਂਦੋਵਾਲ ਵਿਖੇ ਨਸ਼ਿਆਂ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ...
ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ
. . .  1 day ago
ਫ਼ਾਜ਼ਿਲਕਾ, 15 ਅਕਤੂਬਰ (ਪ੍ਰਦੀਪ ਕੁਮਾਰ)- ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਅਬੋਹਰ ਇਲਾਕੇ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ...
ਕੈਪਟਨ ਭਲਕੇ ਜਲਾਲਾਬਾਦ ਹਲਕੇ 'ਚ ਕਰਨਗੇ ਰੋਡ ਸ਼ੋਅ
. . .  1 day ago
ਗੁਰੂ ਹਰਸਹਾਏ, 15 ਅਕਤੂਬਰ (ਹਰਚਰਨ ਸਿੰਘ ਸੰਧੂ)- 21 ਅਕਤੂਬਰ ਨੂੰ ਜਲਾਲਾਬਾਦ ਹਲਕੇ 'ਚ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਜਲਾਲਾਬਾਦ....
ਐੱਨ. ਜੀ. ਟੀ. ਨੇ ਪੰਜਾਬ, ਹਰਿਆਣਾ ਅਤੇ ਯੂ. ਪੀ. ਤੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਕਾਰਵਾਈ 'ਤੇ ਮੰਗੀ ਰਿਪੋਰਟ
. . .  1 day ago
ਨਵੀਂ ਦਿੱਲੀ, 15 ਅਕਤੂਬਰ- ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ. ਜੀ. ਟੀ.) ਨੇ ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਕੋਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਗਈ ਕਾਰਵਾਈ...
ਅਜਨਾਲਾ 'ਚ ਡੇਂਗੂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਦੀ ਮੌਤ
. . .  1 day ago
ਅਜਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਕਈ ਦਿਨਾਂ ਤੋਂ ਅਜਨਾਲਾ 'ਚ ਚੱਲ ਰਿਹਾ ਡੇਂਗੂ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਅਤੇ ਇਸ ਨਾਲ ਹੋਣ ਵਾਲੀਆਂ ਮੌਤਾਂ...
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 15 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)- ਸਥਾਨਕ ਕਸਬੇ 'ਚ ਨਸ਼ੇ ਦੇ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ 26 ਸਾਲਾ...
ਕਾਰ ਅਤੇ ਟੈਂਕਰ ਵਿਚਾਲੇ ਹੋਈ ਭਿਆਨਕ ਟੱਕਰ, ਮਾਂ-ਪੁੱਤ ਦੀ ਮੌਤ
. . .  1 day ago
ਕਰਤਾਰਪੁਰ, 15 ਅਕਤੂਬਰ (ਜਸਵੰਤ ਵਰਮਾ)- ਕਰਤਾਰਪੁਰ ਜੀ. ਟੀ. ਰੋਡ 'ਤੇ ਪਿੰਡ ਕਾਹਲਵਾਂ ਦੇ ਸਾਹਮਣੇ ਅੱਜ ਇੱਕ ਕਾਰ ਬੇਕਾਬੂ ਹੋ ਕੇ ਸਾਹਮਣੇ ਜਾ ਰਹੇ ਟੈਂਕਰ ਨਾਲ ਟਕਰਾਅ...
ਮੇਰੇ ਅਤੇ ਰਮਿੰਦਰ ਆਵਲਾ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਕਰ ਰਹੀ ਹੈ ਝੂਠਾ ਪ੍ਰਚਾਰ- ਬਾਦਲ
. . .  1 day ago
ਜਲਾਲਾਬਾਦ, 15 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ ਨੂੰ ਹਾਰਦਿਆਂ ਦੇਖ ਕੇ ਮੇਰੇ ਅਤੇ ਕਾਂਗਰਸੀ ਉਮੀਦਵਾਰ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਲੋਕਾਂ 'ਚ ਝੂਠਾ...
ਤਿਹਾੜ ਜੇਲ੍ਹ 'ਚ ਕੱਲ੍ਹ ਚਿਦੰਬਰਮ ਕੋਲੋਂ ਪੁੱਛਗਿੱਛ ਕਰੇਗੀ ਈ. ਡੀ.
. . .  1 day ago
ਨਵੀਂ ਦਿੱਲੀ, 15 ਅਕਤੂਬਰ- ਦਿੱਲੀ ਦੀ ਇੱਕ ਅਦਾਲਤ ਨੇ ਆਈ. ਐੱਨ. ਐਕਸ. ਮੀਡੀਆ ਮਾਮਲੇ ਇਨਫੋਰਸਮੈਂਟ ਡਾਇਰੈਕਟਰੇਟ (ਈ. ਡੀ.) ਨੂੰ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਔਰਤ ਦੀ ਮੌਤ
. . .  1 day ago
ਸ੍ਰੀਨਗਰ, 15 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਣਛ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਆਪਣੀਆਂ ਮੰਗਾਂ ਨੂੰ ਲੈ ਕੇ ਦਰਜਾ ਚਾਰ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ
. . .  1 day ago
ਐੱਸ. ਏ. ਐੱਸ. ਨਗਰ, 15 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਸਿੱਖਿਆ ਵਿਭਾਗ ਪੰਜਾਬ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਡੀ. ਪੀ. ਆਈ...
ਰਾਹੋਂ ਪੁਲਿਸ ਨੇ ਭਾਰੀ ਮਾਤਰਾ ਨਸ਼ੀਲੀਆਂ ਗੋਲੀਆਂ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਰਾਹੋਂ, 15 ਅਕਤੂਬਰ (ਬਲਬੀਰ ਸਿੰਘ ਰੂਬੀ)- ਸਥਾਨਕ ਪੁਲਿਸ ਨੇ ਅੱਜ ਇੱਕ ਕਾਰ ਸਵਾਰ ਵਿਅਕਤੀ ਨੂੰ 22000 ਹਜ਼ਾਰ ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫ਼ਤਾਰ ਕੀਤਾ...
65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਫੁੱਟਬਾਲ ਸਮਾਪਤ, ਖ਼ਾਲਸਾ ਸਕੂਲ ਬੱਡੋ ਰਿਹਾ ਚੈਂਪੀਅਨ
. . .  1 day ago
ਮਾਹਿਲਪੁਰ, 15 ਅਕਤੂਬਰ (ਦੀਪਕ ਅਗਨੀਹੋਤਰੀ)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ 65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਅੱਜ ਖ਼ਤਮ ਹੋ...
ਸਾਨੂੰ ਖੁਸ਼ੀ ਹੈ, ਕਰਤਾਰਪੁਰ ਕਾਰੀਡੋਰ ਮੁਕੰਮਲ ਹੋਣ ਜਾ ਰਿਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਬੱਸ ਦੇ ਪਲਟਣ ਕਾਰਨ 9 ਲੋਕਾਂ ਦੀ ਮੌਤ
. . .  1 day ago
ਕੌਮਾਂਤਰੀ ਨਗਰ ਕੀਰਤਨ ਦੇ ਰਾਜਸਥਾਨ ਤੋਂ ਪੰਜਾਬ 'ਚ ਪ੍ਰਵੇਸ਼ ਕਰਨ 'ਤੇ ਹੋਇਆ ਜ਼ੋਰਦਾਰ ਸਵਾਗਤ
. . .  1 day ago
ਧਾਰਾ 370 ਨੂੰ ਹਟਾਉਣ ਮਗਰੋਂ ਜੰਮੂ-ਕਸ਼ਮੀਰ 'ਚ ਪ੍ਰਦਰਸ਼ਨ, ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਹਿਰਾਸਤ 'ਚ
. . .  1 day ago
ਲੁਧਿਆਣਾ ਘੰਟਾ ਘਰ ਬੰਬ ਧਮਾਕਾ ਮਾਮਲੇ 'ਚ ਅਦਾਲਤ ਕੱਲ੍ਹ ਸੁਣਾਏਗੀ ਫ਼ੈਸਲਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 22 ਮੱਘਰ ਸੰਮਤ 549

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਛਿੱਤਰ ਨਾਲ ਘੁੱਗੀ ਕੁੱਟਣ ਵਾਂਗ ਕਾਂਗਰਸ ਨੇ ਵੋਟਾਂ ਤੋਂ ਪਹਿਲਾਂ ਹੀ ਜਿੱਤੀਆਂ ਚੋਣਾਂ

ਫ਼ਿਰੋਜ਼ਪੁਰ, 6 ਦਸੰਬਰ (ਜਸਵਿੰਦਰ ਸਿੰਘ ਸੰਧੂ)- 17 ਦਸੰਬਰ ਨੂੰ ਹੋਣ ਵਾਲੀਆਂ ਮੱਲਾਂਵਾਲਾ ਅਤੇ ਮਖੂ ਨਗਰ ਪੰਚਾਇਤ ਦੀਆਂ ਚੋਣਾਂ ਕਾਂਗਰਸ ਨੇ ਛਿੱਤਰ ਨਾਲ ਘੁੱਗੀ ਕੁੱਟਣ ਵਾਂਗ ਬਿਨ ਮੁਕਾਬਲਾ ਹੀ ਜਿੱਤ ਲਈਆਂ ਹਨ, ਕਿਉਂਕਿ ਨਾ ਤਾਂ ਸ਼ੋ੍ਰਮਣੀ ਅਕਾਲੀ ਦਲ-ਭਾਜਪਾ, ਆਮ ਆਦਮੀ ਪਾਰਟੀ ਆਗੂਆਂ ਨੂੰ ਇਤਰਾਜ਼ਹੀਣਤਾ ਸਰਟੀਫਿਕੇਟ ਨਗਰ ਕੌਾਸਲ ਕਾਰਜ ਸਾਧਕ ਅਫ਼ਸਰ ਵਲੋਂ ਜਾਰੀ ਕੀਤੇ ਗਏ ਅਤੇ ਨਾ ਹੀ ਕਾਗ਼ਜ਼ ਦਾਖ਼ਲ ਕਰਨ ਲਈ ਨਗਰ ਪੰਚਾਇਤ ਦਫ਼ਤਰ ਕਿਸੇ ਨੂੰ ਦਾਖ਼ਲ ਹੋਣ ਦਿੱਤਾ ਗਿਆ | ਸਥਾਨਕ ਤੋਂ ਇਲਾਵਾ ਬਾਹਰੋਂ ਆਏ ਕਾਂਗਰਸੀਆਂ ਦੀ ਸ਼ਹਿਰ ਅੰਦਰ ਭਰਮਾਰ ਸੀ ਅਤੇ ਨਗਰ ਪੰਚਾਇਤ ਦਫ਼ਤਰ ਜਿੱਥੇ ਨਾਮਜ਼ਦਗੀਆਂ ਦਾਖ਼ਲ ਹੋਣੀਆਂ ਸਨ, ਉਨ•ਾਂ ਰਸਤਿਆਂ ਨੂੰ ਵੀ ਕਿਸੇ ਨਾ ਕਿਸੇ ਢੰਗ ਨਾਲ ਬੰਦ ਕੀਤਾ ਹੋਇਆ ਸੀ | ਇਸ ਦੌਰਾਨ ਮੱਲਾਂਵਾਲਾ ਵਿਖੇ ਅਕਾਲੀ ਭਾਜਪਾ ਅਤੇ ਕਾਂਗਰਸੀ ਵਰਕਰਾਂ ਵਿਚਾਲੇ ਜ਼ਬਰਦਸਤ ਟਕਰਾਅ ਹੋਇਆ ਅਤੇ ਖੂਬ ਇੱਟਾਂ ਰੋੜੇ ਚੱਲੇ ਜਿਸ ਕਾਰਨ ਉਥੇ ਦਹਿਸ਼ਤ ਅਤੇ ਤਣਾਅ ਦਾ ਮਾਹੌਲ ਹੈ | ਭਾਰੀ ਤਾਦਾਦ 'ਚ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਤਾਇਨਾਤ ਹੋਣ ਦੇ ਬਾਵਜੂਦ ਵੀ ਮੂਕ ਦਰਸ਼ਕ ਬਣੇ ਨਜ਼ਰ ਆਏ | ਨਗਰ ਪੰਚਾਇਤ ਮੱਲਾਂਵਾਲਾ ਖ਼ਾਸ ਦੀਆਂ ਨਾਮਜ਼ਦਗੀਆਂ ਲੈਣ ਲਈ ਹਾਜ਼ਰ ਰਿਟਰਨਿੰਗ ਅਫ਼ਸਰ-ਕਮ-ਐੱਸ. ਡੀ. ਐੱਮ. ਗੁਰੂਹਰਸਹਾਏ ਚਰਨਦੀਪ ਸਿੰਘ ਅਤੇ ਮਖੂ ਨਗਰ ਪੰਚਾਇਤ ਦੇ ਰਿਟਰਨਿੰਗ ਅਫ਼ਸਰ-ਕਮ-ਤਹਿਸੀਲਦਾਰ ਬੇਅੰਤ ਸਿੰਘ ਵਲੋਂ 3 ਵਜੇ ਤੱਕ ਦਫ਼ਤਰਾਂ ਅੰਦਰ ਬੈਠ ਨਾਮਜ਼ਦਗੀ ਪੱਤਰ ਪ੍ਰਾਪਤ ਕੀਤੇ ਗਏ, ਜਿਨ•ਾਂ ਵਿਚ ਮੱਲਾਂਵਾਲਾ ਤੋਂ ਸਿਰਫ਼ 26 ਉਮੀਦਵਾਰਾਂ ਹੀ ਨਾਮਜ਼ਦਗੀਆਂ ਦਾਖ਼ਲ ਕੀਤੀਆਂ, ਜਿਨ•ਾਂ ਵਿਚ 13 ਕਾਂਗਰਸ ਦੇ ਉਮੀਦਵਾਰ ਸਨ ਅਤੇ ਬਾਕੀ 13 ਕਵਰਿੰਗ ਉਮੀਦਵਾਰਾਂ ਨੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਹਾਜ਼ਰੀ 'ਚ ਕਾਗ਼ਜ਼ ਦਾਖ਼ਲ ਕੀਤੇ | ਪ੍ਰਾਪਤ ਸੂਚਨਾ ਅਨੁਸਾਰ ਕਵਰਿੰਗ ਉਮੀਦਵਾਰਾਂ ਦੇ ਕਾਗ਼ਜ਼ ਭਰਨ ਸਮੇਂ ਉਨ੍ਹ•ਾਂ ਨੂੰ ਆਜ਼ਾਦ ਉਮੀਦਵਾਰ ਦਿਖਾ ਕਾਨੂੰਨ ਦੀ ਨਜ਼ਰਾਂ 'ਚ ਮਿੱਟੀ ਪਾਉਣ ਦੀ ਕੋਸ਼ਿਸ਼ ਕੀਤੀ ਗਈ ਹੈ | ਨਗਰ ਪੰਚਾਇਤ ਮਖੂ ਅੰਦਰ ਕਾਂਗਰਸ ਉਮੀਦਵਾਰਾਂ ਨੇ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਸਾਬਕਾ ਮੰਤਰੀ ਦੀ ਅਗਵਾਈ ਹੇਠ ਕਾਗ਼ਜ਼ ਦਾਖ਼ਲ ਕੀਤੇ | ਵਰਨਣਯੋਗ ਹੈ ਕਿ 13 ਵਾਰਡ ਲਈ 25 ਨਾਮਜ਼ਦਗੀ ਦਾਖ਼ਲ ਹੋਈਆਂ, ਉਹ ਵੀ ਸਿਰਫ਼ ਕਾਂਗਰਸ ਨਾਲ ਸਬੰਧਿਤ ਹੀ ਉਮੀਦਵਾਰ ਹਨ | ਜ਼ਿਕਰਯੋਗ ਹੈ ਕਿ ਵਾਰਡ ਨੰਬਰ 12 ਤੋਂ ਸਿਰਫ਼ ਇਕੋ ਹੀ ਉਮੀਦਵਾਰ ਸ੍ਰੀਮਤੀ ਜੰਗੀਰੋ ਪਤਨੀ ਮੁਖਤਿਆਰ ਸਿੰਘ ਮੈਦਾਨ 'ਚ ਨਿੱਤਰਿਆ ਹੋਇਆ ਹੈ, ਜੋ ਕਾਨੂੰਨ ਮੁਤਾਬਿਕ ਅੱਜ ਹੀ ਬਿਨ ਮੁਕਾਬਲਾ ਕੌਾਸਲਰ ਜਿੱਤ ਚੁੱਕਾ ਹੈ | ਸਿਆਸੀ ਪੰਡਤਾਂ ਦੇ ਟੇਵੇ ਅਨੁਸਾਰ ਨਗਰ ਪੰਚਾਇਤ ਮਖੂ ਅਤੇ ਮੱਲਾਂਵਾਲਾ ਖ਼ਾਸ ਦੀਆਂ ਚੋਣਾਂ ਬਿਨ ਮੁਕਾਬਲਾ ਕਾਂਗਰਸ ਜਿੱਤ ਚੁੱਕੀ ਹੈ | ਬੱਸ ਹੁਣ ਤਾਂ ਰਸਮੀ ਐਲਾਨ ਹੋਣਾ ਹੀ ਬਾਕੀ ਹੈ |
ਮਖੂ, 6 ਦਸੰਬਰ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਨਗਰ ਪੰਚਾਇਤ ਮਖੂ ਦੇ 13 ਵਾਰਡਾਂ ਦੀਆਂ 17 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ 'ਚ ਭਾਗ ਲੈਣ ਦੇ ਚਾਹਵਾਨ ਉਮੀਦਵਾਰਾਂ ਵਲੋਂ ਕਾਗ਼ਜ਼ ਦਾਖਲ ਕੀਤੇ ਗਏ | ਕਾਂਗਰਸ ਪਾਰਟੀ ਵਲੋਂ ਵਾਰਡ ਨੰ: 1 ਤੋਂ ਗੁਰਪ੍ਰੀਤ ਕੌਰ ਪਤਨੀ ਸਰਬਜੀਤ ਸਿੰਘ, ਵਾਰਡ 2 ਤੋਂ ਨਵੀਨ ਗਰੋਵਰ ਪੁੱਤਰ ਰਜਿੰਦਰ ਕੁਮਾਰ ਵਾਰਡ ਨੰ: 3 ਤੋਂ ਪਰਮਿੰਦਰਜੀਤ ਕੌਰ ਪਤਨੀ ਗੁਰਸੇਵਕ ਸਿੰਘ, ਵਾਰਡ ਨੰ: 4 ਲਈ ਸਾਜਨ ਪੁੱਤਰ ਸਰਵਨ ਗਿੱਲ, 5 ਤੋਂ ਸੀਮਾ ਰਾਣੀ ਪਤਨੀ ਰਮੇਸ਼ ਠੁਕਰਾਲ, ਵਾਰਡ ਨੰ: 6 ਤੋਂ ਡਾ: ਅਮਿਤ ਕਾਲੜਾ ਪੁੱਤਰ ਵਿਜੇ ਕਾਲੜਾ, ਵਾਰਡ ਨੰ:7 ਲਈ ਪੂਨਮ ਪਤਨੀ ਰਵੀ ਚੋਪੜਾ, ਵਾਰਡ ਨੰ: 8 ਤੋਂ ਜੋਨਾਥੰਨ ਪੁੱਤਰ ਸੁਰਿੰਦਰ ਮਸੀਹ, 9 ਤੋਂ ਭੁਪਿੰਦਰ ਸਿੰਘ ਪੁੱਤਰ ਹਰਦੀਪ ਸਿੰਘ, ਵਾਰਡ ਨੰ: 10 'ਚੋਂ ਮਹਿੰਦਰਪਾਲ ਮਦਾਨ ਪੁੱਤਰ ਅਮਰਨਾਥ ਮਦਾਨ, ਵਾਰਡ ਨੰ: 11 ਲਈ ਨਰਿੰਦਰ ਮਹਿਤਾ ਪੁੱਤਰ ਗੁਰਦੇਵ ਸਿੰਘ, ਵਾਰਡ ਨੰ:12 ਜਗੀਰੋ ਪਤਨੀ ਮੁਖਤਿਆਰ ਸਿੰਘ ਅਤੇ ਵਾਰਡ ਨੰ: 13 ਤੋਂ ਚੋਣ ਲੜਨ ਲਈ ਪਰਵੀਨ ਪਤਨੀ ਬਲਦੇਵ ਨੇ ਨਾਮਜ਼ਦਗੀ ਪੱਤਰ ਏ. ਆਰ. ਓ. ਬੇਅੰਤ ਸਿੰਘ ਸਿੱਧੂ ਕੋਲ ਪੇਸ਼ ਕੀਤੇ | ਇਸ ਮੌਕੇ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਮੁੱਖ ਬੁਲਾਰਾ ਪੰਜਾਬ ਕਾਂਗਰਸ, ਜਨਰਲ ਸਕੱਤਰ ਪੰਜਾਬ ਕਾਂਗਰਸ ਵਿਜੇ ਕਾਲੜਾ, ਬਲਾਕ ਪ੍ਰਧਾਨ ਮਹਿੰਦਰਪਾਲ ਮਦਾਨ ਅਤੇ ਹੋਰ ਆਗੂਆਂ ਨੇ ਉਕਤ ਉਮੀਦਵਾਰਾਂ ਨੂੰ ਪਾਰਟੀ ਵਲੋਂ ਅਧਿਕਾਰਤ ਪਾਰਟੀ ਦਾ ਚੋਣ ਚਿੰਨ੍ਹ 'ਪੰਜਾ' ਅਲਾਟ ਕਰਨ ਲਈ ਅਧਿਕਾਰਤ ਪੱਤਰ ਵੀ ਸੌਾਪਿਆ | ਇਸੇ ਦੌਰਾਨ ਚੋਣਾਂ ਲਈ ਅਧਿਕਾਰਤ ਏ. ਆਰ. ਓ. ਬੇਅੰਤ ਸਿੰਘ ਸਿੱਧੂ ਤਹਿਸੀਲਦਾਰ ਜ਼ੀਰਾ ਨੇ ਦੱਸਿਆ ਕਿ ਨਗਰ ਪੰਚਾਇਤ ਚੋਣਾਂ 'ਚ ਭਾਗ ਲੈਣ ਲਈ ਕੁੱਲ 25 ਉਮੀਦਵਾਰਾਂ ਨੇ ਪਰਚੇ ਦਾਖਲ ਕੀਤੇ ਹਨ | ਪਰ ਸੂਤਰਾਂ ਅਨੁਸਾਰ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਕਵਰਿੰਗ ਕੈਂਡੀਡੇਟਾਂ ਤੋਂ ਇਲਾਵਾ ਅਕਾਲੀ-ਭਾਜਪਾ, ਆਮ ਆਦਮੀ ਪਾਰਟੀ ਜਾਂ ਆਜ਼ਾਦ ਉਮੀਦਵਾਰ ਵਜੋਂ ਕਿਸੇ ਵੀ ਵਿਅਕਤੀ ਨੇ ਕਾਗ਼ਜ਼ ਦਾਖਲ ਨਹੀਂ ਕੀਤੇ ਸਨ | ਇਸ ਤਰ੍ਹਾਂ ਮਖੂ ਦੀ ਹੋਣ ਵਾਲੀ ਨਗਰ ਪੰਚਾਇਤ ਦੀ ਚੋਣ ਲਈ ਕਾਗ਼ਜ਼ ਵਾਪਸੀ ਵਾਲੇ ਦਿਨ ਕਾਂਗਰਸ ਪਾਰਟੀ ਦਾ ਇੱਕਤਰਫ਼ਾ ਕਬਜ਼ਾ ਹੋਣ ਦੀਆਂ ਸੰਭਾਵਨਾਵਾਂ ਬਣ ਗਈਆਂ ਹਨ | ਇਸ ਮੌਕੇ ਚੱਲ ਰਹੀ ਚੋਣ ਪ੍ਰਕਿਰਿਆ ਦੀ ਚੈਕਿੰਗ ਲਈ ਅਬਜ਼ਰਵਰ ਵਿਮਲ ਸੇਤੀਆ ਆਈ.. ਏ. ਸੀ., ਡਿਪਟੀ ਕਮਿਸ਼ਨਰ ਰਾਮਵੀਰ, ਐੱਸ. ਡੀ. ਐੱਮ. ਜ਼ੀਰਾ ਅਮਿਤ ਗੁਪਤਾ ਨੇ ਜਿੱਥੇ ਸਮੇਂ-ਸਮੇਂ ਚੈਕਿੰਗ ਕੀਤੀ, ਉੱਥੇ ਸੁਰੱਖਿਆ ਪ੍ਰਬੰਧਾਂ ਲਈ ਡੀ. ਐੱਸ. ਪੀ. ਜਸਪਾਲ ਸਿੰਘ ਧਾਮੀ, ਥਾਣਾ ਮੁਖੀ ਇੰਸਪੈਕਟਰ ਬਲਦੇਵ ਸਿੰਘ, ਥਾਣਾ ਮੁਖੀ ਜ਼ੀਰਾ ਇਕਬਾਲ ਸਿੰਘ ਆਦਿ ਅਧਿਕਾਰੀ ਵੀ ਮੁਸਤੈਦ ਨਜ਼ਰ ਆਏ |


ਖ਼ਬਰ ਸ਼ੇਅਰ ਕਰੋ

ਥਾਣਾ ਮੁਖੀ ਦੀ ਮੁਸਤੈਦੀ ਸਦਕਾ ਟਕਰਾਅ ਟਲਿਆ

ਮਖੂ, 6 ਦਸੰਬਰ (ਵਰਿੰਦਰ ਮਨਚੰਦਾ)- ਨਗਰ ਪੰਚਾਇਤ ਮਖੂ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖ਼ਰੀ ਤਾਰੀਖ਼ ਨੂੰ ਕਾਂਗਰਸੀ ਆਗੂਆਂ ਵਲੋਂ ਆਪਣੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ, ਪਰ ਅਕਾਲੀ-ਭਾਜਪਾ, ਆਮ ਆਦਮੀ ਪਾਰਟੀ, ਸ਼ਿਵ ਸੈਨਾ ਅਤੇ ...

ਪੂਰੀ ਖ਼ਬਰ »

ਨਗਰ ਪੰਚਾਇਤ ਮੱਲਾਂਵਾਲਾ ਲਈ 13 ਕਾਂਗਰਸੀ ਅਤੇ 13 ਆਜ਼ਾਦ ਉਮੀਦਵਾਰਾਂ ਨਾਮਜ਼ਦਗੀ ਪੱਤਰ ਭਰੇ

ਮੱਲਾਂਵਾਲਾ, 6 ਦਸੰਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਨਗਰ ਪੰਚਾਇਤ ਮੱਲਾਂਵਾਲਾ ਖ਼ਾਸ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਆਖ਼ਰੀ ਦਿਨ ਅੱਜ 26 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਿਨ੍ਹਾਂ ਵਿਚ 13 ਉਮੀਦਵਾਰ ਕਾਂਗਰਸ ਪਾਰਟੀ ਦੇ ਅਤੇ 13 ...

ਪੂਰੀ ਖ਼ਬਰ »

ਨਗਰ ਪੰਚਾਇਤ ਚੋਣਾਂ 'ਚ ਹੰੂਝਾ ਫੇਰ ਜਿੱਤ ਦਰਜ ਕਰਾਂਗੇ-ਕੁਲਬੀਰ ਸਿੰਘ ਜ਼ੀਰਾ

ਜ਼ੀਰਾ, 6 ਦਸੰਬਰ (ਮਨਜੀਤ ਸਿੰਘ ਢਿੱਲੋਂ)- ਵਿਧਾਨ ਸਭਾ ਹਲਕਾ ਜ਼ੀਰਾ 'ਚ ਆਉਂਦੀਆਂ ਨਗਰ ਪੰਚਾਇਤਾਂ, ਮਖੂ ਅਤੇ ਮੱਲਾਂਵਾਲਾ 'ਚ ਹੰੂਝਾ ਫੇਰ ਜਿੱਤ ਦਰਜ ਕਰਕੇ ਕਾਂਗਰਸ ਪਾਰਟੀ ਇਤਿਹਾਸ ਰਚੇਗੀ ਅਤੇ ਇਨ੍ਹਾਂ ਚੋਣਾਂ ਦੌਰਾਨ ਬੜਬੋਲੇ ਅਕਾਲੀਆਂ ਨੂੰ ਲੋਕ ਮੂੰਹ ਨਹੀਂ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਜ਼ੀਰਾ ਦੀ ਮਹੀਨਾਵਾਰ ਮੀਟਿੰਗ

ਜ਼ੀਰਾ, 6 ਦਸੰਬਰ (ਮਨਜੀਤ ਸਿੰਘ ਢਿੱਲੋਂ)- ਪੰਜਾਬ ਨੰਬਰਦਾਰ ਯੂਨੀਅਨ ਜ਼ੀਰਾ ਦੀ ਮਾਸਿਕ ਮੀਟਿੰਗ ਗੁਰਦੁਆਰਾ ਸਾਹਿਬ ਹਰਨਾਮ ਸਰ ਨਾਨਕਸਰ ਜ਼ੀਰਾ ਵਿਖੇ ਪ੍ਰਧਾਨ ਸਰਦੂਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਨੰਬਰਦਾਰਾਂ ਦੀਆਂ ਲਟਕਦੀਆਂ ਆ ਰਹੀਆਂ ਮੰਗਾਂ ਸਬੰਧੀ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨ ਐਸੋਸੀਏਸ਼ਨ ਨੇ ਸਰਕਾਰ ਤੋਂ ਮੰਗਾਂ ਮੰਨਵਾਉਣ ਲਈ ਕੀਤਾ ਮਤਾ ਪਾਸ

ਗੁਰੂਹਰਸਹਾਏ, 6 ਦਸੰਬਰ (ਪਿ੍ਥਵੀ ਰਾਜ ਕੰਬੋਜ)- ਪੰਜਾਬ ਗੌਰਮਿੰਟ ਪੈਨਸ਼ਨ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਰਵਿੰਦਰ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਰਾਜ ਨਰੂਲਾ ਜਨਰਲ ਸਕੱਤਰ ਨੇ ਫ਼ਿਰੋਜ਼ਪੁਰ ਵਿਖੇ ਆਰ.ਬੀ.ਆਈ. ਦੇ ਅਧਿਕਾਰੀਆਂ ਵਲੋਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਜ਼ਖ਼ਮੀ

ਜ਼ੀਰਾ, 6 ਦਸੰਬਰ (ਮਨਜੀਤ ਸਿੰਘ ਢਿੱਲੋਂ)-ਪਿੰਡ ਰਟੋਲ ਰੋਹੀ ਨਜ਼ਦੀਕ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਨੌਜਵਾਨ ਦੇ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ | ਜਾਣਕਾਰੀ ਅਨੁਸਾਰ ਗੁਰਅਵਤਾਰ ਸਿੰਘ ਪੁੱਤਰ ਕਾਬਲ ਸਿੰਘ ਵਾਸੀ ਪਿੰਡ ਮਰਖਾਈ ਆਪਣੇ ਮੋਟਰਸਾਈਕਲ ਨੰਬਰ-ਪੀ.ਬੀ.15 ...

ਪੂਰੀ ਖ਼ਬਰ »

ਬਸਪਾ ਵਲੋਂ ਡਾ: ਭੀਮ ਰਾਓ ਅੰਬੇਡਕਰ ਦੇ ਪ੍ਰੀ ਨਿਰਵਾਣ ਦਿਵਸ 'ਤੇ ਸਮਾਗਮ

ਫ਼ਿਰੋਜ਼ਪੁਰ, 6 ਦਸੰਬਰ (ਤਪਿੰਦਰ ਸਿੰਘ)- ਅੱਜ ਬਹੁਜਨ ਪਾਰਟੀ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਦਕਰ ਸਾਹਿਬ ਦਾ ਪ੍ਰੀ-ਨਿਰਵਾਣ ਦਿਵਸ ਵਾਲਮੀਕਿ ਮੰਦਿਰ ਡੇਰਾ ਮਾਤਾ ਭਲਾਈ ਫ਼ਿਰੋਜ਼ਪੁਰ ਛਾਉਣੀ ਵਿਖੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ...

ਪੂਰੀ ਖ਼ਬਰ »

ਸਿਹਤਮੰਦ ਰਹਿਣ ਲਈ ਜ਼ਮੀਨ ਦੀ ਸਿਹਤ ਵਿਚ ਵੀ ਸੁਧਾਰ ਜ਼ਰੂਰੀ-ਡਾ: ਬਲਵਿੰਦਰ ਸਿੰਘ

ਮਖੂ, 6 ਦਸੰਬਰ (ਵਰਿੰਦਰ ਮਨਚੰਦਾ)- ਸੰਸਾਰ ਜ਼ਮੀਨ ਦਿਵਸ ਮੌਕੇ ਪਿੰਡ ਸ਼ੀਹਾਂ ਪਾੜੀ ਵਿਖੇ ਬਲਾਕ ਪੱਧਰ ਦੇ ਕਿਸਾਨ ਸਿਖਲਾਈ ਕੈਂਪ ਵਿਚ ਆਏ ਅਗਾਂਹਵਧੂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ: ਬਲਵਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਮਖੂ ਨੇ ਕਿਹਾ ਕਿ ਪੂਰੀ ...

ਪੂਰੀ ਖ਼ਬਰ »

ਪੁਲਿਸ ਕਰਮਚਾਰੀਆਂ 'ਤੇ ਹਮਲਾ ਕਰਨ ਵਾਲਾ ਕਾਬੂ

ਫ਼ਾਜ਼ਿਲਕਾ, 6 ਦਸੰਬਰ(ਦਵਿੰਦਰ ਪਾਲ ਸਿੰਘ)-ਪੁਲਿਸ ਪਾਰਟੀ ਨੂੰ ਡਿਊਟੀ ਵਿਚ ਰੁਕਾਵਟ ਪਾਉਣ, ਮਾਰੂ ਹਮਲਾ ਕਰਨ ਅਤੇ ਪੁਲਿਸ ਪਾਰਟੀ ਦੇ ਿਖ਼ਲਾਫ਼ ਮਾੜੇ ਬੋਲ ਬੋਲਣ ਨੂੰ ਲੈ ਕੇ ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਕੇ ਉਨ੍ਹਾਂ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਫ਼ਿਰੋਜ਼ਪੁਰ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਫ਼ਿਰੋਜਪੁਰ, 6 ਦਸੰਬਰ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹਾ ਮੈਜਿਸਟ੍ਰੇਟ ਰਾਮਵੀਰ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਜ਼ਿਲ੍ਹਾ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਸਤਲੁਜ ਦਰਿਆ 'ਚ ਰਾਤ ਸਮੇਂ ਪ੍ਰਾਈਵੇਟ ਕਿਸ਼ਤੀਆਂ ਚਲਾਉਣ 'ਤੇ ਪਾਬੰਦੀਆਂ 'ਚ ਵਾਧਾ

ਫ਼ਿਰੋਜ਼ਪੁਰ, 6 ਦਸੰਬਰ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਦੇ ਸਰਹੱਦੀ ਖੇਤਰ ਵਿਚ ਪੈਂਦੇ ਦਰਿਆ ਸਤਲੁਜ ਵਿਚ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਪ੍ਰਾਈਵੇਟ ਕਿਸ਼ਤੀਆਂ ਚਲਾਉਣ 'ਤੇ ਪਾਬੰਦੀ ਲਗਾਉਣ ਦਾ ਹੁਕਮ ਪਿਛਲੇ ਕਈ ਸਾਲਾਂ ਤੋਂ ਚੱਲ ...

ਪੂਰੀ ਖ਼ਬਰ »

ਭਾਕਿਯੂ (ਉਗਰਾਹਾਂ) ਦੀ ਮੀਟਿੰਗ

ਤਲਵੰਡੀ ਭਾਈ, 6 ਦਸੰਬਰ (ਕੁਲਜਿੰਦਰ ਸਿੰਘ ਗਿੱਲ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਵਰਕਰਾਂ ਦੀ ਇਕੱਤਰਤਾ ਪਿੰਡ ਹਰਦਾਸਾ ਵਿਖੇ ਇਕਾਈ ਪ੍ਰਧਾਨ ਜਗਜੀਤ ਸਿੰਘ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਭਾਗ ਸਿੰਘ ਮਰਖਾਈ ਨੇ ਉਚੇਚੇ ਤੌਰ 'ਤੇ ਸ਼ਿਰਕਤ ...

ਪੂਰੀ ਖ਼ਬਰ »

ਪ੍ਰਸ਼ਾਸਨ ਦੀ ਸ਼ਹਿ ਨਾਲ ਕਾਂਗਰਸੀਆਂ ਨੇ ਸ਼ਰੇਆਮ ਕੀਤੀ ਗੁੰਡਾਗਰਦੀ-ਜ਼ੀਰਾ, ਜਿੰਦੂ, ਮਾਨ

ਫ਼ਿਰੋਜ਼ਪੁਰ, 6 ਦਸੰਬਰ (ਜਸਵਿੰਦਰ ਸਿੰਘ ਸੰਧੂ)- ਨਗਰ ਪੰਚਾਇਤ ਮੱਲਾਂਵਾਲਾ ਖ਼ਾਸ ਦੀਆਂ ਚੋਣਾਂ ਸਬੰਧੀ ਅੱਜ ਨਾਮਜ਼ਦਗੀ ਦਾਖ਼ਲ ਕਰਨ ਦੇ ਆਖ਼ਰੀ ਦਿਨ ਮੱਲਾਂਵਾਲਾ ਅੰਦਰ ਅਕਾਲੀ-ਕਾਂਗਰਸੀਆਂ ਦਰਮਿਆਨ ਹੋਈ ਲੜਾਈ ਬਾਅਦ ਫ਼ਿਰੋਜ਼ਪੁਰ ਛਾਉਣੀ ਵਿਖੇ ਪੈੱ੍ਰਸ ...

ਪੂਰੀ ਖ਼ਬਰ »

ਅਕਾਲੀਆਂ ਨੇ ਗੁਰੂਹਰਸਹਾਏ ਦੀ ਤਰਜ਼ 'ਤੇ ਗੁੰਡਾਗਰਦੀ ਦੀ ਕੀਤੀ ਕੋਸ਼ਿਸ਼-ਵਿਧਾਇਕ ਜ਼ੀਰਾ

ਫ਼ਿਰੋਜ਼ਪੁਰ, 6 ਦਸੰਬਰ (ਜਸਵਿੰਦਰ ਸਿੰਘ ਸੰਧੂ)- ਮੱਲਾਂਵਾਲਾ ਅੰਦਰ ਅਕਾਲੀ ਆਗੂਆਂ ਵਲੋਂ ਕਾਂਗਰਸੀ ਵਿਧਾਇਕ ਅਤੇ ਉਸ ਦੇ ਸਾਥੀਆਂ 'ਤੇ ਲਗਾਏ ਹਮਲਾ ਕਰਨ ਅਤੇ ਗੰੁਡਾਗਰਦੀ ਕਰਨ ਦੇ ਦੋਸ਼ਾਂ ਨੂੰ ਸਰਾਸਰ ਝੂਠਾ ਦੱਸਦੇ ਹੋਏ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ...

ਪੂਰੀ ਖ਼ਬਰ »

ਕੇਂਦਰ ਸਰਕਾਰ ਯੂਰੀਆ ਅਤੇ ਡੀ.ਏ.ਪੀ. ਖਾਦ ਦੀ ਸਬਸਿਡੀ ਕੱਟਣ ਦਾ ਫ਼ੈਸਲਾ ਵਾਪਸ ਲਵੇ- ਭਾਕਿਯੂ ਕਾਦੀਆਂ

ਜ਼ੀਰਾ, 6 ਦਸੰਬਰ (ਜਗਤਾਰ ਸਿੰਘ ਮਨੇਸ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਪਾਲ ਸਿੰਘ ਬੁੱਟਰ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਿੰਘ ਸਭਾ ਜ਼ੀਰਾ ਵਿਖੇ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਸੁਖਪਾਲ ਸਿੰਘ ਬੁੱਟਰ, ਬਲਾਕ ...

ਪੂਰੀ ਖ਼ਬਰ »

ਕਾਂਗਰਸ ਅਕਾਲੀਆਂ ਵਿਰੁੱਧ ਝੂਠੇ ਪਰਚੇ ਦਰਜ ਕਰਵਾ ਕੇ ਨਗਰ ਪੰਚਾਇਤਾਂ 'ਤੇ ਕਾਬਜ਼ ਹੋਣਾ ਚਾਹੰੁਦੀ ਹੈ- ਜ਼ੀਰਾ, ਜਿੰਦੂ, ਮਾਨ

ਫ਼ਿਰੋਜ਼ਪੁਰ, 6 ਦਸੰਬਰ (ਤਪਿੰਦਰ ਸਿੰਘ)- ਪੰਜਾਬ 'ਚ ਨਗਰ ਨਿਗਮਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੇ ਮੱਦੇਨਜ਼ਰ ਵਰਕਰਾਂ ਨੂੰ ਲਾਮਬੰਦ ਕਰਨ ਲਈ ਸ਼ੋ੍ਰਮਣੀ ਅਕਾਲੀ ਦਲ-ਭਾਜਪਾ ਗਠਜੋੜ ਦੀ ਜ਼ਿਲ੍ਹਾ ਪੱਧਰੀ ਸਾਂਝੀ ਮੀਟਿੰਗ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ...

ਪੂਰੀ ਖ਼ਬਰ »

ਬੋਲੀ ਵਾਲੀ ਰਕਮ ਜਮ੍ਹਾਂ ਕਰਾਉਣ ਦੀ ਜ਼ਿੰਮੇਵਾਰੀ ਸਰਪੰਚ ਤੇ ਸੈਕਟਰੀ ਦੀ ਹੁੰਦੀ ਹੈ-ਪੰਚਾਇਤ ਅਫ਼ਸਰ

ਗੁਰੂਹਰਸਹਾਏ, 6 ਦਸੰਬਰ (ਹਰਚਰਨ ਸਿੰਘ ਸੰਧੂ)- ਪਿੰਡਾਂ 'ਚ ਪੰਚਾਇਤੀ ਜ਼ਮੀਨਾਂ ਦੀ ਬੋਲੀ ਵਿਚ ਸ਼ਾਮਿਲ ਬਲਾਕ ਗੁਰੂਹਰਸਹਾਏ ਦੇ ਪੰਚਾਇਤ ਅਫ਼ਸਰ ਬਿੰਦਰ ਸਿੰਘ ਨੇ ਕਿਹਾ ਹੈ ਕਿ ਜੋ ਉਸ ਉੱਪਰ ਪੰਚਾਇਤੀ ਜ਼ਮੀਨਾਂ ਦੀਆਂ ਬੋਲੀਆਂ ਦੀ ਰਕਮ ਦਫ਼ਤਰ ਵਿਚ ਜਮ੍ਹਾ ਨਾ ਕਰਾਉਣ ...

ਪੂਰੀ ਖ਼ਬਰ »

ਵਿਆਹੁਤਾ ਨੂੰ ਤੰਗ ਪੇ੍ਰਸ਼ਾਨ ਕਰਨ ਤੋਂ ਪਤੀ ਤੇ ਸੱਸ ਿਖ਼ਲਾਫ਼ ਮਾਮਲਾ ਦਰਜ

ਫ਼ਿਰੋਜ਼ਪੁਰ, 6 ਦਸੰਬਰ (ਤਪਿੰਦਰ ਸਿੰਘ)- ਡੇਢ ਸਾਲ ਪਹਿਲਾਂ ਹੀ ਹੋਈ ਇਕ ਵਿਆਹੁਤਾ ਨੂੰ ਤੰਗ ਪੇ੍ਰਸ਼ਾਨ ਕਰਨ ਦੇ ਮਾਮਲੇ ਨੂੰ ਲੈ ਕੇ ਪਤੀ ਅਤੇ ਸੱਸ ਿਖ਼ਲਾਫ਼ ਵੋਮੈਨ ਥਾਣਾ ਫ਼ਿਰੋਜ਼ਪੁਰ ਵਲੋਂ ਮੁਕੱਦਮਾ ਦਰਜ ਕੀਤਾ ਗਿਆ | ਪੀੜਤਾ ਰੀਨਾ ਪੁੱਤਰੀ ਮੁਕੇਸ਼ ਕੁਮਾਰ ...

ਪੂਰੀ ਖ਼ਬਰ »

ਡੈਮੋਕੇ੍ਰਟਿਕ ਪਾਰਟੀ ਵਲੋਂ ਡਾ: ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ 'ਤੇ ਸ਼ਰਧਾਂਜਲੀ

ਜ਼ੀਰਾ, 6 ਦਸੰਬਰ (ਮਨਜੀਤ ਸਿੰਘ ਢਿੱਲੋਂ)- ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਪ੍ਰੀ-ਨਿਰਵਾਨ ਦਿਵਸ 'ਤੇ ਡੈਮੋਕੇ੍ਰਟਿਕ ਪਾਰਟੀ ਆਫ਼ ਇੰਡੀਆ ਵਲੋਂ ਸ਼ਰਧਾਂਜਲੀ ਭੇਟ ਕਰਦਿਆਂ ਸ਼ਰਧਾ ਦੇ ਫ਼ੁਲ ਭੇਟ ਕੀਤੇ | ਪਾਰਟੀ ਦੇ ਸੂਬਾ ...

ਪੂਰੀ ਖ਼ਬਰ »

ਸਕੂਲੀ ਵਿਦਿਆਰਥਣਾਂ ਨੇ ਵੋਟ ਬਣਾਉਣ ਲਈ ਜਾਗਰੂਕਤਾ ਰੈਲੀ ਕੱਢੀ

ਗੁਰੂਹਰਸਹਾਏ, 6 ਦਸੰਬਰ (ਅਮਰਜੀਤ ਸਿੰਘ ਬਹਿਲ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪਹਿਲੀ ਜਨਵਰੀ 2018 ਨੂੰ 18 ਸਾਲ ਦੀ ਉਮਰ ਪੂਰ ਕਰ ਰਹੇ ਨੌਜਵਾਨਾਂ ਨੂੰ ਵੋਟ ਪ੍ਰਤੀ ਜਾਗਰੂਕ ਕਰਦਿਆਂ ਡਿਪਟੀ ਕਮਿਸ਼ਨਰ ਰਾਮਵੀਰ ਫ਼ਿਰੋਜ਼ਪੁਰ ਅਤੇ ਚਰਨਦੀਪ ਸਿੰਘ ਐੱਸ. ਡੀ. ...

ਪੂਰੀ ਖ਼ਬਰ »

ਪਨਬੱਸ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਵਿਸ਼ਾਲ ਰੈਲੀ

ਫ਼ਿਰੋਜ਼ਪੁਰ, 6 ਦਸੰਬਰ (ਪਰਮਿੰਦਰ ਸਿੰਘ)- ਪੰਜਾਬ ਰੋਡਵੇਜ਼ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਫ਼ਿਰੋਜ਼ਪੁਰ ਵਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਫ਼ਿਰੋਜ਼ਪੁਰ ਡੀਪੂ ਦੇ ਕਾਮਿਆਂ ਨਾਲ ਮਿਲ ਕੇ ਭਰਵੀਂ ਵਿਸ਼ਾਲ ਰੈਲੀ ਕੀਤੀ ਗਈ | ਇਸ ਵਿਸ਼ਾਲ ਰੈਲੀ ਦੀ ...

ਪੂਰੀ ਖ਼ਬਰ »

ਪਨਬੱਸ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਵਿਸ਼ਾਲ ਰੈਲੀ

ਫ਼ਿਰੋਜ਼ਪੁਰ, 6 ਦਸੰਬਰ (ਪਰਮਿੰਦਰ ਸਿੰਘ)- ਪੰਜਾਬ ਰੋਡਵੇਜ਼ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਫ਼ਿਰੋਜ਼ਪੁਰ ਵਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਫ਼ਿਰੋਜ਼ਪੁਰ ਡੀਪੂ ਦੇ ਕਾਮਿਆਂ ਨਾਲ ਮਿਲ ਕੇ ਭਰਵੀਂ ਵਿਸ਼ਾਲ ਰੈਲੀ ਕੀਤੀ ਗਈ | ਇਸ ਵਿਸ਼ਾਲ ਰੈਲੀ ਦੀ ...

ਪੂਰੀ ਖ਼ਬਰ »

ਪੰਜਾਬ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ ਮਨਾਇਆ 55ਵਾਂ ਸਥਾਪਨਾ ਦਿਵਸ

ਫ਼ਿਰੋਜ਼ਪੁਰ, 6 ਦਸੰਬਰ (ਜਸਵਿੰਦਰ ਸਿੰਘ ਸੰਧੂ, ਤਪਿੰਦਰ ਸਿੰਘ)- ਏ.ਡੀ.ਜੀ.ਪੀ. ਸ੍ਰੀ ਬੀ.ਕੇ. ਬਾਵਾ, ਕੁਲਤਾਰਨ ਸਿੰਘ ਘੁੰਮਣ ਕਮਾਡੈਂਟ ਜਨਰਲ ਪੰਜਾਬ ਹੋਮ ਗਾਰਡਜ਼ ਅਤੇ ਡਾਇਰੈਕਟਰ ਸਿਵਲ ਡਿਫੈਂਸ ਪੰਜਾਬ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਰਨਜੀਤ ਸਿੰਘ ...

ਪੂਰੀ ਖ਼ਬਰ »

ਜ਼ਮੀਨੀ ਝਗੜੇ ਨੂੰ ਲੈ ਕੇ 3 ਿਖ਼ਲਾਫ਼ ਮਾਮਲਾ ਦਰਜ

ਫ਼ਿਰੋਜ਼ਪੁਰ, 6 ਦਸੰਬਰ (ਤਪਿੰਦਰ ਸਿੰਘ)- ਸਰਹੱਦੀ ਪਿੰਡ ਗਜਨੀ ਵਾਲਾ 'ਚ ਕੱਲ੍ਹ ਸ਼ਾਮ ਹੋਏ ਇਕ ਜ਼ਮੀਨੀ ਝਗੜੇ ਨੂੰ ਲੈ ਕੇ ਦੋਸ਼ੀਆਂ ਵਲੋਂ ਪਾਲੋ ਬਾਈ ਇਕ ਔਰਤ ਦੀ ਕੀਤੀ ਕੁੱਟਮਾਰ ਦੇ ਮਾਮਲੇ 'ਚ ਤਿੰਨ ਵਿਅਕਤੀ ਬਲਵੀਰ ਸਿੰਘ, ਜਸਵੰਤ ਸਿੰਘ ਅਤੇ ਸਤਨਾਮ ਸਿੰਘ ਿਖ਼ਲਾਫ਼ ...

ਪੂਰੀ ਖ਼ਬਰ »

• ਹਾਦਸਿਆਂ 'ਚ ਵਾਧਾ • ਵਾਹਨ ਫਸੇ ਰਹਿੰਦੇ ਜਾਮ 'ਚ • ਪ੍ਰਸ਼ਾਸਨ ਸੁੱਤਾ ਕੁੰਭਕਰਨ ਦੀ ਨੀਂਦ
ਲੱਖਾਂ ਰੁਪਏ ਖ਼ਰਚ ਕੇ ਸ਼ਹਿਰ ਅੰਦਰ ਲਗਾਈਆਂ ਟ੍ਰੈਫ਼ਿਕ ਲਾਈਟਾਂ ਹੋਈ ਫੁੱਸ

ਫ਼ਿਰੋਜ਼ਪੁਰ, 6 ਦਸੰਬਰ (ਜਸਵਿੰਦਰ ਸਿੰਘ ਸੰਧੂ)- ਪ੍ਰਸ਼ਾਸਨ ਦੀ ਲਾਪਰਵਾਹੀ ਤੇ ਅਣਦੇਖੀ ਕਰਕੇ ਫ਼ਿਰੋਜ਼ਪੁਰ ਅੰਦਰ ਵਾਹਨਾਂ ਦੀ ਭੀੜ-ਭੜੱਕੇ ਵਾਲੇ ਚੌਾਕ 'ਤੇ ਵਾਪਰਦੇ ਹਾਦਸਿਆਂ 'ਚ ਅਜਾਈਾ ਜਾਂਦੀਆਂ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਉਣ ਅਤੇ ਟ੍ਰੈਫ਼ਿਕ ਸੁਧਾਰਾਂ ...

ਪੂਰੀ ਖ਼ਬਰ »

ਰਿਸ਼ਵਤ ਲੈਂਦੇ ਟ੍ਰੈਫ਼ਿਕ ਪੁਲਿਸ ਮੁਲਾਜ਼ਮਾਂ ਦੀ ਵੀਡੀਓ ਸ਼ੋਸ਼ਲ ਮੀਡੀਆ 'ਤੇ ਵਾਇਰਲ

ਗੁਰੂਹਰਸਹਾਏ, 6 ਦਸੰਬਰ (ਹਰਚਰਨ ਸਿੰਘ ਸੰਧੂ/ਪਿ੍ਥਵੀ ਰਾਜ ਕੰਬੋਜ)- ਨਿੱਤ ਦਿਹਾੜੇ ਨਾਕਾਬੰਦੀ ਕਰਕੇ ਲੋਕਾਂ ਨੂੰ ਖ਼ੱਜਲ਼-ਖ਼ੁਆਰ ਕਰਕੇ ਉਨ੍ਹਾਂ ਕੋਲੋਂ ਮੋਟੀ ਰਿਸ਼ਵਤ ਲੈਣ ਵਾਲੇ ਦੋ ਟ੍ਰੈਫ਼ਿਕ ਪੁਲਿਸ ਅਧਿਕਾਰੀਆਂ ਦਾ ਰਿਸ਼ਵਤ ਲੈਂਦੇ ਸੋਸ਼ਲ ਮੀਡੀਆ 'ਤੇ ਵੀਡੀਓ ...

ਪੂਰੀ ਖ਼ਬਰ »

ਹਵਾਲਾਤੀ ਕੋਲੋਂ ਮੋਬਾਈਲ ਫ਼ੋਨ ਬਰਾਮਦ

ਫ਼ਿਰੋਜ਼ਪੁਰ, 6 ਦਸੰਬਰ (ਤਪਿੰਦਰ ਸਿੰਘ)- ਕੇਂਦਰੀ ਜੇਲ੍ਹ 'ਚ ਬੰਦ ਜਸਪਾਲ ਸਿੰਘ ਉਰਫ਼ ਜੱਸਾ ਪੁੱਤਰ ਕਸ਼ਮੀਰ ਸਿੰਘ ਵਾਸੀ ਟਿੱਬੀ ਖ਼ੁਰਦ ਦੇ ਕਬਜ਼ੇ ਵਿਚੋਂ ਜੇਲ੍ਹ ਕਰਮਚਾਰੀਆਂ ਵਲੋਂ ਇਕ ਮੋਬਾਈਲ ਫ਼ੋਨ ਮਾਰਕਾ ਸੈਮਸੰਗ ਸਮੇਤ ਬੈਟਰੀ ਬਿਨਾਂ ਸਿੰਮ ਕਾਰਡ ਤੋਂ ਬਰਾਮਦ ...

ਪੂਰੀ ਖ਼ਬਰ »

ਕਿਸਾਨ ਵਲੋਂ ਆਪਣੀ ਮਾਲਕੀ ਜ਼ਮੀਨ 'ਤੇ ਬੀਜੀ ਕਣਕ ਵਾਹੁਣ ਦਾ ਦੋਸ਼

ਮਮਦੋਟ, 6 ਦਸੰਬਰ (ਸੁਖਦੇਵ ਸਿੰਘ ਸੰਗਮ)- ਕਸਬਾ ਮਮਦੋਟ ਦੇ ਸਰਹੱਦੀ ਪਿੰਡ ਚੱਕ ਰਾਓ ਕਿ ਹਿਠਾੜ ਵਾਸੀ ਗ਼ਰੀਬ ਕਿਸਾਨ ਕਸ਼ਮੀਰ ਸਿੰਘ ਨੇ ਕਰੀਬ ਇਕ ਦਰਜਨ ਵਿਅਕਤੀਆਂ 'ਤੇ ਆਪਣੀ 2 ਏਕੜ ਮਾਲਕੀ ਜ਼ਮੀਨ ਵਿਚ ਬੀਜੀ ਹੋਈ ਕਣਕ ਤੇ ਹਰੇ ਚਾਰੇ ਦੀ ਫ਼ਸਲ ਨੂੰ ਜ਼ਬਰਦਸਤੀ ਵਾਹੁਣ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਗਿੱਲੇ ਕੂੜੇ ਤੋਂ ਖਾਦ ਤਿਆਰ ਕਰਨ ਦਾ ਕੰਮ ਸ਼ੁਰੂ- ਈ. ਓ.

ਫ਼ਿਰੋਜ਼ਪੁਰ, 6 ਦਸੰਬਰ (ਜਸਵਿੰਦਰ ਸਿੰਘ ਸੰਧੂ)- ਭਾਰਤ ਸਰਕਾਰ ਵਲੋਂ ਨਿਯੁਕਤ ਕੀਤੀ ਕੁਆਲਿਟੀ ਕੌਾਸਲ ਆਫ਼ ਇੰਡੀਆ ਦੀ ਟੀਮ ਵਲੋਂ 4041 ਸ਼ਹਿਰਾਂ ਵਿਚ ਜਨਵਰੀ 2018 ਵਿਚ ਸਵੱਛਤਾ ਸਰਵੇਖਣ ਕੀਤਾ ਜਾਣਾ ਹੈ, ਜਿਸ ਦੇ ਆਧਾਰ 'ਤੇ ਸ਼ਹਿਰਾਂ ਦੀ ਸਫ਼ਾਈ ਸਬੰਧੀ ਰੈਕਿੰਗ ਕੀਤੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX