ਤਾਜਾ ਖ਼ਬਰਾਂ


ਹੋਟਲਾਂ 'ਚ ਅੱਗ ਲੱਗਣ ਕਾਰਨ ਮਾਰੇ ਗਏ ਲੋਕਾਂ ਲਈ ਯੋਗੀ ਨੇ ਕੀਤਾ ਮੁਆਵਜ਼ੇ ਦਾ ਐਲਾਨ
. . .  24 minutes ago
ਲਖਨਊ, 19 ਜੂਨ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਯਨਾਥ ਨੇ ਲਖਨਊ ਦੇ ਦੋ ਹੋਟਲਾਂ 'ਚ ਲੱਗੀ ਅੱਗ ਕਾਰਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਬੁਰੀ ਤਰ੍ਹਾਂ ਜ਼ਖ਼ਮੀ ਹੋਏ ਲੋਕਾਂ ਨੂੰ 50-50 ਹਜ਼ਾਰ ਰੁਪਏ ਮੁਆਵਜ਼ੇ ਵਜੋਂ ਦੇਣ ਦਾ ਐਲਾਨ ਕੀਤਾ...
ਯੋਗਾ ਦਿਵਸ 'ਤੇ ਮੱਧ ਪ੍ਰਦੇਸ਼ ਦੇ ਰਾਜਪਾਲ ਨੇ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਦਿੱਤਾ ਇਹ ਹੁਕਮ
. . .  31 minutes ago
ਭੋਪਾਲ, 19 ਜੂਨ - ਮੱਧ ਪ੍ਰਦੇਸ਼ ਦੇ ਰਾਜਪਾਲ ਆਨੰਦਦੀਨ ਪਟੇਲ ਨੇ ਸੂਬੇ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਕੌਮਾਂਤਰੀ ਯੋਗਾ ਦਿਵਸ ਮਨਾਉਣ ਲਈ ਹੁਕਮ ਦਿੱਤੇ ਹਨ। ਇਸਦੇ ਨਾਲ ਹੀ ਉਨ੍ਹਾਂ ਨੇ ਇਸ ਸਮਾਰੋਹ 'ਚ ਭਾਗ ਲੈਣ...
ਛੱਤੀਸਗੜ੍ਹ 'ਚ ਨਕਸਲੀਆਂ ਨਾਲ ਹੋਈ ਮੁਠਭੇੜ 'ਚ ਦੋ ਜਵਾਨ ਜ਼ਖ਼ਮੀ
. . .  43 minutes ago
ਰਾਏਪੁਰ, 19 ਜੂਨ- ਛੱਤੀਸਗੜ੍ਹ 'ਚ ਬੀਤੀ ਰਾਤ ਨੂੰ ਨਕਸਲੀਆਂ ਨਾਲ ਹੋਈ ਮੁਠਭੇੜ 'ਚ ਜ਼ਿਲ੍ਹਾ ਰਿਜ਼ਰਵ ਗਾਰਡ (ਡੀ. ਆਰ. ਜੀ.) ਦੇ ਦੋ ਜਵਾਨ ਜ਼ਖ਼ਮੀ ਹੋ ਗਏ। ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਅੱਜ ਦੱਸਿਆ ਕਿ ਡੀ. ਆਰ. ਜੀ. ਦੇ ਜਵਾਨਾਂ ਵਲੋਂ ਕਾਂਕੇਰ ਅਤੇ...
ਪ੍ਰੀਖਿਆ 'ਚ ਧੋਖਾਧੜੀ ਕਰਨ ਵਾਲੇ 22 ਲੋਕ ਗ੍ਰਿਫ਼ਤਾਰ
. . .  about 1 hour ago
ਮੇਰਠ, 19 ਜੂਨ- ਉੱਤਰ ਪ੍ਰਦੇਸ਼ ਦੇ ਵਿਸ਼ੇਸ਼ ਟਾਸਕ ਬਲ (ਐਸ. ਟੀ. ਐਫ.) ਵਲੋਂ ਮੇਰਠ 'ਚ ਯੂ. ਪੀ. ਪੁਲਿਸ ਪਬਲਿਕ ਸਰਵਿਸਜ਼ ਕਮਿਸ਼ਨ ਦੀ ਕਾਂਸਟੇਬਲ ਦੀ ਭਰਤੀ ਸੰਬੰਧੀ ਕਰਾਈ ਗਈ ਪ੍ਰੀਖਿਆ ਦੌਰਾਨ ਧੋਖਾਧੜੀ ਕਰ ਰਹੇ 22 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਟਾਸਕ...
ਭਾਰਤ ਦੀ ਵੰਡ ਕਰਨ ਵਾਲੇ ਲੋਕਾਂ ਦਾ ਸਮਰਥਨ ਕਰਨਾ ਸ਼ਰਮਨਾਕ- ਹਰਸਿਮਰਤ ਬਾਦਲ
. . .  about 1 hour ago
ਨਵੀਂ ਦਿੱਲੀ, 19 ਜੂਨ- ਆਮ ਆਦਮੀ ਪਾਰਟੀ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਵਲੋਂ ਪੰਜਾਬ ਰੈਫਰੈਡੰਮ 2020 'ਤੇ ਦਿੱਤੇ ਬਿਆਨ ਨੂੰ ਲੈ ਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਕਹਿਣਾ ਹੈ ਕਿ ਇਹ ਸ਼ਰਮਨਾਕ ਹੈ ਕਿ ਪੰਜਾਬ ਦਾ ਇੱਕ ਮੁੱਖ ਨੇਤਾ ਉਨ੍ਹਾਂ ਲੋਕਾਂ ਦਾ...
ਉੜੀਸਾ 'ਚ ਲੁਟੇਰਿਆ ਨੇ ਬੰਦੂਕ ਦੀ ਨੋਕ 'ਤੇ ਬੈਂਕ 'ਚੋਂ ਲੁੱਟੇ 45 ਲੱਖ ਰੁਪਏ
. . .  about 1 hour ago
ਭੁਵਨੇਸ਼ਵਰ, 19 ਜੂਨ- ਉੜੀਸਾ 'ਚ ਅੱਜ ਲੁਟੇਰਿਆਂ ਵਲੋਂ ਬੰਦੂਕ ਦੀ ਨੋਕ 'ਤੇ ਬੈਂਕ 'ਚੋਂ 45 ਲੱਖ ਰੁਪਏ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਲੁਟੇਰੇ ਗਿਣਤੀ 'ਚ 7 ਸਨ ਅਤੇ ਉਨ੍ਹਾਂ ਵਲੋਂ ਸਵੇਰੇ 10.30 ਵਜੇ ਇੰਡੀਅਨ ਓਵਰਸੀਜ਼ ਬੈਂਕ ਦੀ...
ਗਟਰ 'ਚੋਂ ਗੈਸ ਲੀਕ ਹੋਣ ਕਾਰਨ 4 ਮੌਤਾਂ
. . .  about 1 hour ago
ਰਾਏਪੁਰ, 19 ਜੂਨ - ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ 'ਚ ਜਨਤਕ ਪਖਾਨੇ ਦੇ ਅੰਦਰ ਬਣੇ ਗਟਰ 'ਚੋਂ ਗੈਸ ਲੀਕ ਹੋਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 2 ਗੰਭੀਰ ਰੂਪ 'ਚ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਨੇੜੇ ਹਸਪਤਾਲ 'ਚ ਇਲਾਜ ਲਈ ਭਰਤੀ ਕਰਵਾਇਆ...
ਦੋ ਪਾਕਿਸਤਾਨੀ ਕੈਦੀ ਰਿਹਾਅ
. . .  about 1 hour ago
ਅੰਮ੍ਰਿਤਸਰ, 19 ਜੂਨ (ਰੇਸ਼ਮ ਸਿੰਘ)- ਅੰਮ੍ਰਿਤਸਰ ਕੇਂਦਰੀ ਜੇਲ੍ਹ ਤੋਂ ਅੱਜ ਦੋ ਪਾਕਿਸਤਾਨੀ ਕੈਦੀਆਂ ਨੂੰ ਰਿਹਾਅ ਕਰ ਦਿੱਤਾ ਗਿਆ। ਕੈਦੀਆਂ 'ਚ ਇੱਕ ਔਰਤ ਅਤੇ ਨੌਜਵਾਨ ਸ਼ਾਮਲ ਹਨ। ਜੇਲ੍ਹ ਸੁਪਰਡੈਂਟ ਅਰਸ਼ਦੀਪ ਸਿੰਘ ਗਿੱਲ ਨੇ ਦੱਸਿਆ ਕਿ ਦੋਹਾਂ ਦੀ ਸਜ਼ਾ ਪੂਰੀ ਹੋ ਚੁੱਕੀ ਹੈ...
ਸਿਹਤ ਵਿਭਾਗ ਦੀ ਟੀਮ ਵਲੋਂ ਦੁੱਧ-ਪਨੀਰ ਬਣਾਉਣ ਵਾਲੀਆਂ ਫੈਕਟਰੀਆਂ 'ਚ ਛਾਪੇਮਾਰੀ
. . .  about 2 hours ago
ਗੁਰਦਾਸਪੁਰ, 19 ਜੂਨ (ਆਰਿਫ਼/ਗੁਰਪ੍ਰਤਾਪ ਸਿੰਘ) - ਪੰਜਾਬ ਸਰਕਾਰ ਵਲੋਂ ਵਿੱਢੀ ਗਈ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਅੱਜ ਸਿਹਤ ਵਿਭਾਗ ਤੇ ਵੈਟਰਨਰੀ ਵਿਭਾਗ ਵਲੋਂ ਨਾਇਬ ਤਹਿਸੀਲਦਾਰ ਦੀ ਅਗਵਾਈ ਹੇਠ ਪਿੰਡ ਅੱਬੁਲਖੈਰ ਵਿਖੇ ਇਕ ਪਨੀਰ...
ਕੇਜਰੀਵਾਲ ਦੇ ਧਰਨਾ ਮਾਮਲੇ 'ਤੇ ਸੁਪਰੀਮ ਕੋਰਟ ਨੇ ਜਲਦੀ ਸੁਣਵਾਈ ਕਰਨ ਤੋਂ ਕੀਤਾ ਇਨਕਾਰ
. . .  about 2 hours ago
ਨਵੀਂ ਦਿੱਲੀ, 19 ਜੂਨ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਧਰਨਾ ਮਾਮਲੇ 'ਤੇ ਸੁਪਰੀਮ ਕੋਰਟ ਨੇ ਜਲਦੀ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਵਕੀਲ ਸ਼ਸ਼ਾਂਕ ਦੇਵ ਵਲੋਂ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ 'ਚ ਉਨ੍ਹਾਂ...
ਅਜੀਤ ਡੋਵਾਲ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 19 ਜੂਨ - ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ...
ਮਥੁਰਾ : ਖੇਤਾਂ 'ਚ ਸੌਂ ਰਹੇ ਤਿੰਨ ਲੋਕਾਂ ਦੀ ਗੋਲੀਆਂ ਮਾਰ ਕੇ ਹੱਤਿਆ
. . .  about 3 hours ago
ਮਥੁਰਾ, 19 ਜੂਨ- ਮਥੁਰਾ ਦੇ ਰਾਯਾ ਇਲਾਕੇ 'ਚ ਸੋਮਵਾਰ ਰਾਤੀਂ ਵੱਖ-ਵੱਖ ਖੇਤਾਂ 'ਚ ਸੁਰੱਖਿਆ ਲਈ ਸੌਂ ਰਹੇ ਤਿੰਨ ਲੋਕਾਂ ਦੀ ਅਣਪਛਾਤੇ ਬਦਮਾਸ਼ਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਤਿਹਰੇ ਹੱਤਿਆਕਾਂਡ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਘਟਨਾ...
ਮਨੀਸ਼ ਸਿਸੋਦੀਆ ਨੂੰ ਮਿਲੀ ਹਸਪਤਾਲ ਤੋਂ ਛੁੱਟੀ
. . .  about 3 hours ago
ਨਵੀਂ ਦਿੱਲੀ, 19 ਜੂਨ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਹਸਪਤਾਲ 'ਚੋਂ ਛੁੱਟੀ ਮਿਲ ਗਈ ਹੈ। ਸਿਸੋਦੀਆ ਦੇ ਸਰੀਰ 'ਚ ਕੀਟੋਨ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਕਰ ਗਿਆ ਸੀ, ਜਿਸ ਕਾਰਨ ਉਨ੍ਹਾਂ ਨੂੰ ਕੱਲ੍ਹ ਹਸਪਤਾਲ 'ਚ ਭਰਤੀ ਕਰਾਉਣਾ ਪਿਆ ਸੀ...
ਇੰਡੀਗੋ ਦੀ ਜੈਪੁਰ-ਮੁੰਬਈ ਉਡਾਣ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
. . .  about 3 hours ago
ਨਵੀਂ ਦਿੱਲੀ, 19 ਜੂਨ- ਇੰਡੀਗੋ ਦੇ ਕਾਲ ਸੈਂਟਰ 'ਤੇ ਅੱਜ ਸਵੇਰੇ ਜੈਪੁਰ-ਮੁੰਬਈ ਉਡਾਣ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇੰਡੀਗੋ ਦਾ ਕਹਿਣਾ ਹੈ ਕਿ ਇਸ ਸੰਬੰਧੀ ਬੰਬ ਦੇ ਖਤਰਿਆਂ ਦੀ ਜਾਂਚ ਕਰਨ ਵਾਲੀ ਕਮੇਟੀ (ਬੀ. ਟੀ. ਏ. ਸੀ.) ਨੂੰ ਜਾਣਕਾਰੀ ਦੇ ਦਿੱਤੀ ਗਈ ਹੈ...
ਲਖਨਊ ਦੇ ਹੋਟਲਾਂ 'ਚ ਅੱਗ ਲੱਗਣ ਕਾਰਨ ਦੋ ਦੀ ਮੌਤ, ਪੰਜ ਜ਼ਖ਼ਮੀ
. . .  about 3 hours ago
ਲਖਨਊ, 19 ਜੂਨ- ਉੱਤਰ ਪ੍ਰਦੇਸ਼ ਦੇ ਲਖਨਊ 'ਚ ਅੱਜ ਸਵੇਰੇ ਦੋ ਹੋਟਲਾਂ 'ਚ ਭਿਆਨਕ ਅੱਗ ਲੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਪੰਜ ਹੋਰ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਾਇਆ ਗਿਆ ਹੈ। ਦੱਸਿਆ ਜਾ...
ਜਹਿਰੀਲਾ ਭੋਜਨ ਖਾਣ ਮਗਰੋਂ ਤਿੰਨ ਬੱਚਿਆਂ ਦੀ ਮੌਤ, 30 ਤੋਂ ਵੱਧ ਬੀਮਾਰ
. . .  about 4 hours ago
ਛੱਪੜ 'ਚ ਡਿੱਗੀ ਕਾਰ, 6 ਬੱਚੇ ਹਲਾਕ
. . .  about 4 hours ago
ਕਿਮ ਜੋਂਗ ਉਨ ਚੀਨ ਦੇ ਦੌਰੇ 'ਤੇ
. . .  about 4 hours ago
ਕਸ਼ਮੀਰ ਮੁੱਦੇ 'ਤੇ ਅਮਿਤ ਸ਼ਾਹ ਨੇ ਸੱਦੀ ਬੈਠਕ
. . .  about 5 hours ago
48 ਸਾਲ ਦੇ ਹੋਏ ਰਾਹੁਲ ਗਾਂਧੀ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 22 ਮੱਘਰ ਸੰਮਤ 549
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁਲ ਕਲਾਮ
  •     Confirm Target Language  

ਬਰਨਾਲਾ

ਨਗਰ ਪੰਚਾਇਤ ਚੋਣਾਂ ਹੰਡਿਆਇਆ

57 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ

ਬਰਨਾਲਾ/ਹੰਡਿਆਇਆ, 6 ਦਸੰਬਰ (ਗੁਰਪ੍ਰੀਤ ਸਿੰਘ ਲਾਡੀ, ਗੁਰਜੀਤ ਸਿੰਘ ਖੁੱਡੀ)-ਜ਼ਿਲ੍ਹਾ ਬਰਨਾਲਾ ਦੇ ਹੰਡਿਆਇਆ ਨਗਰ ਪੰਚਾਇਤ ਵਿਖੇ ਹੋ ਰਹੀਆਂ ਚੋਣਾਂ ਸਬੰਧੀ ਅੱਜ ਨਾਮਜ਼ਦਗੀਆਂ ਭਰਨ ਦੇ ਆਖ਼ਰੀ ਦਿਨ ਸਾਰੀਆਂ ਹੀ ਰਾਜਨੀਤਕ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਕਾਗਜ਼ ਦਾਖਲ ਕਰਵਾਏ ਗਏ | ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫਸਰ ਘਣਸ਼ਿਆਮ ਥੋਰੀ ਨੇ ਦੱਸਿਆ ਕਿ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਬਰਨਾਲਾ ਸ੍ਰੀ ਸੰਦੀਪ ਕੁਮਾਰ ਤੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਤਹਿਸੀਲਦਾਰ ਬਰਨਾਲਾ ਬਲਕਰਨ ਸਿੰਘ ਪਾਸ ਕੁੱਲ 57 ਉਮੀਦਵਾਰਾਂ ਨੇ ਕਾਗਜ਼ ਜਮ੍ਹਾਂ ਕਰਵਾਏ ਹਨ | 7 ਦਸੰਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ ਅਤੇ 8 ਦਸੰਬਰ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ¢ ਉਨ੍ਹਾਂ ਦੱਸਿਆ ਕਿ 17 ਦਸੰਬਰ ਨੂੰ ਵੋਟਾਾ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਾ ਤੇ ਚੋਣਾਾ ਵਾਲੇ ਦਿਨ ਹੀ ਸ਼ਾਮ ਨੂੰ ਵੋਟ ਪ੍ਰਕਿਰਿਆ ਮੁਕੰਮਲ ਹੋਣ ਮਗਰੋਂ ਵੋਟਾਂ ਦੀ ਗਿਣਤੀ ਹੋਵੇਗੀ¢ ਕਾਂਗਰਸੀ ਉਮੀਦਵਾਰਾਂ ਦੇ ਕਾਗਜ਼ ਦਾਖਲ ਕਰਵਾਉਣ ਸਮੇਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ, ਜ਼ਿਲ੍ਹਾ ਪ੍ਰਧਾਨ ਮੱਖਣ ਸ਼ਰਮਾ, ਪੀ.ਏ. ਗੁਰਜੀਤ ਸਿੰਘ ਬਰਾੜ, ਗੁਰਦਰਸ਼ਨ ਸਿੰਘ ਸਿੱਧੂ, ਮੁਸ਼ਤਾਕ ਖਾਨ ਮਾਕੀ, ਰਣਧੀਰ ਕੌਸ਼ਲ, ਐਡਵੋਕੇਟ ਸੁਰਿੰਦਰ ਕੁਮਾਰ ਕੋਟੀਆ, ਲਾਭ ਸਿੰਘ, ਕੁਲਦੀਪ ਕੁਮਾਰ ਧਰਮਾ, ਬਲਦੇਵ ਸਿੰਘ ਭੁੱਚਰ, ਗੁਰਚਰਨ ਸਿੰਘ ਲੀਲਾ, ਜਨਕ ਰਾਜ ਆਦਿ ਮੌਜੂਦ ਸਨ | ਸ਼ੋ੍ਰਮਣੀ ਅਕਾਲੀ ਦਲ-ਭਾਜਪਾ ਵਲੋਂ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਕੀਤੂ, ਗੁਰਮੀਤ ਬਾਵਾ, ਸਾਬਕਾ ਵਿਧਾਇਕ ਸੁਰਿੰਦਰਪਾਲ ਸਿੰਘ ਸਿਬੀਆ, ਚੇਅਰਮੈਨ ਵੀਰਇੰਦਰ ਸਿੰਘ ਜ਼ੈਲਦਾਰ, ਰਵਿੰਦਰ ਸਿੰਘ ਰੰਮੀ ਢਿੱਲੋਂ, ਨਗਰ ਕੌਾਸਲ ਬਰਨਾਲਾ ਦੇ ਪ੍ਰਧਾਨ ਸੰਜੀਵ ਸ਼ੋਰੀ, ਸੀਨੀਅਰ ਭਾਜਪਾ ਆਗੂ ਅਰਚਨਾ ਦੱਤ ਸ਼ਰਮਾ, ਅਕਾਲੀ ਆਗੂ ਪਰਮਜੀਤ ਸਿੰਘ ਮਾਨ, ਪਰਮਜੀਤ ਸਿੰਘ ਢਿੱਲੋਂ, ਨਗਰ ਕੌਾਸਲਰ ਤੇਜਿੰਦਰ ਸਿੰਘ ਸੋਨੀ ਜਾਗਲ, ਮੱਖਣ ਸਿੰਘ ਮਹਿਰਮੀਆ, ਮਨਪ੍ਰੀਤ ਮਨੀ, ਜਸਮੇਲ ਸਿੰਘ ਡੇਅਰੀਵਾਲਾ, ਐਡਵੋਕੇਟ ਵਿਸ਼ਾਲ ਬਾਂਸਲ ਆਦਿ ਆਗੂ ਹਾਜ਼ਰ ਸਨ | ਆਮ ਆਦਮੀ ਪਾਰਟੀ ਵਲੋਂ ਹਲਕਾ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ, ਮਾ: ਪ੍ਰੇਮ ਕੁਮਾਰ, ਨਿਰਮਲ ਸਿੰਘ ਜਾਗਲ, ਸੰਜੀਵ ਕੁਮਾਰ ਹਰੀਓਮ, ਵਿੱਕੀ ਬਾਵਾ ਹੰਡਿਆਇਆ, ਬਿੱਟੂ ਸ਼ਰਮਾ ਆਦਿ ਹਾਜ਼ਰ ਸਨ | ਅਕਾਲੀ ਦਲ (ਅੰਮਿ੍ਤਸਰ) ਵਲੋਂ ਜ਼ਿਲ੍ਹਾ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਸੰਘੇੜਾ, ਮੇਜਰ ਸਿੰਘ ਪੰਧੇਰ, ਦਰਸ਼ਨ ਸਿੰਘ ਮੰਡੇਰ, ਸੁਖਜੀਤ ਕੌਰ ਸ਼ਹਿਰੀ ਪ੍ਰਧਾਨ, ਗੁਰਤੇਜ ਸਿੰਘ ਅਸਪਾਲ ਕਲਾਂ, ਮਾਸਟਰ ਧਰਮ ਸਿੰਘ, ਜਸਪ੍ਰੀਤ ਸਿੰਘ, ਸਾਧੂ ਸਿੰਘ ਪੰਧੇਰ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਕਾਗਜ਼ ਜਮ੍ਹਾਂ ਕਰਵਾਉਣ ਵਾਲੇ ਉਮੀਦਵਾਰਾਂ ਦੀ ਸੂਚੀ

ਵਾਰਡ ਨੰ: 1 'ਚ (ਜਨਰਲ ਔਰਤਾਾ ਲਈ ਰਾਖਵਾਾ) ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਬੀਬੀ ਪਰਮਜੀਤ ਕੌਰ, ਕਾਾਗਰਸ ਦੀ ਬੀਬੀ ਪੰਮੀ, ਕਾਾਗਰਸ ਦੀ ਬੀਬੀ ਮਨਜੀਤ ਕੌਰ, ਆਮ ਆਦਮੀ ਪਾਰਟੀ ਦੀ ਬੀਬੀ ਚਰਨਜੀਤ ਕੌਰ, ਵਾਰਡ ਨੰ: 2 (ਐਸ.ਸੀ.) ਵਿਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਤੋਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਔਰਤ ਜ਼ਖ਼ਮੀ

ਤਪਾ ਮੰਡੀ, 6 ਦਸੰਬਰ (ਪ੍ਰਵੀਨ ਗਰਗ)-ਬਰਨਾਲਾ ਬਠਿੰਡਾ ਮੁੱਖ ਮਾਰਗ 'ਤੇ ਦੋ ਕਾਰਾਂ ਦੀ ਆਪਸੀ ਟੱਕਰ ਦੌਰਾਨ ਇਕ ਔਰਤ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਹਸਪਤਾਲ ਵਿਖੇ ਜੇਰੇ ਇਲਾਜ ਮਨਦੀਪ ਕੌਰ ਦੇ ਪਤੀ ਸੁਖਪਾਲ ਸਿੰਘ ਨੇ ਦੱਸਿਆ ਕਿ ਉਹ ਬਰਨਾਲਾ ਤੋਂ ਆਪਣੀ ਮਾਤਾ ...

ਪੂਰੀ ਖ਼ਬਰ »

ਵੱਖ-ਵੱਖ ਖੇਤਰਾਂ 'ਚ ਚੰਗੀ ਕਾਰਗੁਜ਼ਾਰੀ ਕਰਨ ਵਾਲੀਆਂ ਲੜਕੀਆਂ ਦੇ ਨਾਂਅ 'ਤੇ ਰੱਖੇ ਜਾਣਗੇ ਸੜਕਾਂ/ਗਲੀਆਂ ਦੇ ਨਾਂਅ-ਥੋਰੀ

ਬਰਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-'ਬੇਟੀ ਬਚਾਓ, ਬੇਟੀ ਪੜ੍ਹਾਓ' ਸਕੀਮ ਅਧੀਨ ਵਿਦਿਆਰਥੀਆਂ ਤੇ ਆਮ ਲੋਕਾਂ ਨੂੰ ਭਰੂਣ ਹੱਤਿਆ ਵਿਰੁੱਧ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਿੱਥੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਸਰਕਾਰੀ ਸਕੂਲਾਂ ਵਿਚ ਨੁੱਕੜ ...

ਪੂਰੀ ਖ਼ਬਰ »

ਧਨੌਲਾ ਖ਼ੁਰਦ ਸਕੂਲ ਵਿਖੇ ਵਿਗਿਆਨ ਮੇਲਾ ਲਗਾਇਆ

ਹੰਡਿਆਇਆ, 6 ਦਸੰਬਰ (ਗੁਰਜੀਤ ਸਿੰਘ ਖੱੁਡੀ)-ਸਰਕਾਰੀ ਮਿਡਲ ਸਕੂਲ ਧਨੌਲਾ ਖ਼ੁਰਦ ਵਿਖੇ ਵਿਗਿਆਨ ਮੇਲਾ ਲਗਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਐਸ.ਸੀ.ਈ.ਆਰ.ਟੀ. ਦੇ ਡਿਪਟੀ ਡਾਇਰੈਕਟਰ ਜਰਨੈਲ ਸਿੰਘ ਕਾਲੇਕੇ, ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜਵੰਤ ਕੌਰ, ...

ਪੂਰੀ ਖ਼ਬਰ »

ਵਾਰਡ ਨੰ: 9 (ਜਨਰਲ ਔਰਤ ਵਰਗ ਰਾਖਵਾਂ) ਤੋਂ ਕਾਂਗਰਸ ਦੇ ਉਮੀਦਵਾਰ ਬੀਬੀ ਅਲਕਾ ਰਾਣੀ

ਹੰਡਿਆਇਆ, 6 ਦਸੰਬਰ (ਗੁਰਜੀਤ ਸਿੰਘ ਖੱੁਡੀ)-ਨਗਰ ਪੰਚਾਇਤ ਹੰਡਿਆਇਆ ਦੀਆਂ ਹੋ ਰਹੀਆਂ ਚੋਣਾਂ ਵਿਚ 'ਅਜੀਤ' ਦੇ ਪ੍ਰਤੀਨਿਧ ਵਲੋਂ ਵਾਰਡ ਨੰ: 9 ਦੇ ਕਾਂਗਰਸ ਦੇ ਉਮੀਦਵਾਰ ਬੀਬੀ ਅਲਕਾ ਰਾਣੀ ਪਤਨੀ ਪ੍ਰਮੋਦ ਕੁਮਾਰ ਸੋਨੂੰ ਪੱੁਤਰ ਸਾਬਕਾ ਐਮ.ਸੀ. ਜਨਕ ਰਾਜ ਨਾਲ ਵਿਸ਼ੇਸ਼ ...

ਪੂਰੀ ਖ਼ਬਰ »

ਵਾਰਡ ਨੰ: 8 (ਜਨਰਲ ਮਰਦ ਵਰਗ ਰਾਖਵਾਂ) ਤੋਂ ਕਾਂਗਰਸ ਦੇ ਉਮੀਦਵਾਰ ਯਸ਼ਪਾਲ ਗੋਗੀ

ਹੰਡਿਆਇਆ, 6 ਦਸੰਬਰ (ਗੁਰਜੀਤ ਸਿੰਘ ਖੱੁਡੀ)-ਨਗਰ ਪੰਚਾਇਤ ਹੰਡਿਆਇਆ ਦੀਆਂ ਹੋ ਰਹੀਆਂ ਚੋਣਾਂ ਵਿਚ 'ਅਜੀਤ' ਦੇ ਪ੍ਰਤੀਨਿਧ ਵਲੋਂ ਵਾਰਡ ਨੰ: 8 ਦੇ ਕਾਂਗਰਸ ਦੇ ਉਮੀਦਵਾਰ ਯਸ਼ਪਾਲ ਗੋਗੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਮੇਰਾ ਪਰਿਵਾਰ ਪਹਿਲਾਂ ...

ਪੂਰੀ ਖ਼ਬਰ »

ਵਾਰਡ ਨੰ: 4 (ਐਸ.ਸੀ. ਮਰਦ ਵਰਗ ਰਾਖਵਾਂ) ਤੋਂ ਕਾਂਗਰਸ ਦੇ ਉਮੀਦਵਾਰ ਬਲਵਿੰਦਰ ਸਿੰਘ ਦੱੁਗਾ

ਹੰਡਿਆਇਆ, 6 ਦਸੰਬਰ (ਗੁਰਜੀਤ ਸਿੰਘ ਖੱੁਡੀ)-ਨਗਰ ਪੰਚਾਇਤ ਹੰਡਿਆਇਆ ਦੀਆਂ ਹੋ ਰਹੀਆਂ ਚੋਣਾਂ ਵਿਚ 'ਅਜੀਤ' ਦੇ ਪ੍ਰਤੀਨਿਧ ਵਲੋਂ ਵਾਰਡ ਨੰ: 4 ਦੇ ਕਾਂਗਰਸ ਦੇ ਉਮੀਦਵਾਰ ਬਲਵਿੰਦਰ ਸਿੰਘ ਦੱੁਗਾ ਸਾਬਕਾ ਐਮ.ਸੀ. ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਵਾਰਡ ਨੰ: 2 (ਐਸ.ਸੀ. ਮਰਦ ਵਰਗ ਰਾਖਵਾਂ) ਤੋਂ ਅਕਾਲੀ-ਭਾਜਪਾ ਦੇ ਉਮੀਦਵਾਰ ਕੀਰਤ ਸਿੰਘ

ਹੰਡਿਆਇਆ, 6 ਦਸੰਬਰ (ਗੁਰਜੀਤ ਸਿੰਘ ਖੱੁਡੀ)-ਨਗਰ ਪੰਚਾਇਤ ਹੰਡਿਆਇਆ ਦੀਆਂ ਹੋ ਰਹੀਆਂ ਚੋਣਾਂ ਵਿਚ 'ਅਜੀਤ' ਦੇ ਪ੍ਰਤੀਨਿਧ ਵਲੋਂ ਵਾਰਡ ਨੰ: 2 ਦੇ ਅਕਾਲੀ-ਭਾਜਪਾ ਦੇ ਉਮੀਦਵਾਰ ਕੀਰਤ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਤਾਂ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਮੇਰੀ ...

ਪੂਰੀ ਖ਼ਬਰ »

ਵਾਰਡ ਨੰ: 1 (ਐਸ.ਸੀ. ਔਰਤ ਵਰਗ ਰਾਖਵਾਂ) ਤੋਂ ਕਾਂਗਰਸ ਦੇ ਉਮੀਦਵਾਰ ਬੀਬੀ ਮਨਜੀਤ ਕੌਰ

ਹੰਡਿਆਇਆ, 6 ਦਸੰਬਰ (ਗੁਰਜੀਤ ਸਿੰਘ ਖੱੁਡੀ)-ਨਗਰ ਪੰਚਾਇਤ ਹੰਡਿਆਇਆ ਦੀਆਂ ਹੋ ਰਹੀਆਂ ਚੋਣਾਂ ਵਿਚ 'ਅਜੀਤ' ਦੇ ਪ੍ਰਤੀਨਿਧ ਵਲੋਂ ਵਾਰਡ ਨੰ: 1 ਦੇ ਕਾਂਗਰਸ ਦੇ ਉਮੀਦਵਾਰ ਬੀਬੀ ਮਨਜੀਤ ਕੌਰ ਪਤਨੀ ਸਤਨਾਮ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਮੈਂ ...

ਪੂਰੀ ਖ਼ਬਰ »

ਬਰਨਾਲਾ ਨੂੰ ਜ਼ਿਲ੍ਹਾ ਵੀ ਕਾਂਗਰਸ ਨੇ ਬਣਾਇਆ ਸੀ ਤੇ ਜ਼ਿਲ੍ਹੇ ਦਾ ਵਿਸਥਾਰ ਵੀ ਕਾਂਗਰਸ ਸਰਕਾਰ ਹੀ ਕਰੇਗੀ-ਢਿੱਲੋਂ

ਬਰਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਆਪਣੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਗਰ ਪੰਚਾਇਤ ਹੰਡਿਆਇਆ ਦੀ ਹੋ ਰਹੀਆਂ ...

ਪੂਰੀ ਖ਼ਬਰ »

ਵਾਰਡ ਨੰ: 1 (ਜਨਰਲ ਔਰਤ ਵਰਗ ਰਾਖਵਾਂ) ਤੋਂ ਅਕਾਲੀ-ਭਾਜਪਾ ਦੇ ਉਮੀਦਵਾਰ ਬੀਬੀ ਪਰਮਜੀਤ ਕੌਰ

ਹੰਡਿਆਇਆ, 6 ਦਸੰਬਰ (ਗੁਰਜੀਤ ਸਿੰਘ ਖੱੁਡੀ)-ਨਗਰ ਪੰਚਾਇਤ ਹੰਡਿਆਇਆ ਦੀਆਂ ਹੋ ਰਹੀਆਂ ਚੋਣਾਂ ਵਿਚ 'ਅਜੀਤ' ਦੇ ਪ੍ਰਤੀਨਿਧ ਵਲੋਂ ਵਾਰਡ ਨੰ: 1 ਦੇ ਅਕਾਲੀ-ਭਾਜਪਾ ਦੇ ਉਮੀਦਵਾਰ ਬੀਬੀ ਪਰਮਜੀਤ ਕੌਰ ਪਤਨੀ ਗੁਰਪ੍ਰੀਤ ਸਿੰਘ ਕਾਲਾ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਤਾਂ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ/ਹੈਲਪਰਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 6 ਦਸੰਬਰ (ਧਰਮਪਾਲ ਸਿੰਘ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਜਨਰਲ ਸਕੱਤਰ ਰੁਪਿੰਦਰ ਬਾਵਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਆਂਗਣਵਾੜੀ ਵਰਕਰਾਂ/ਹੈਲਪਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ-ਵਟਾਂਦਰਾ ...

ਪੂਰੀ ਖ਼ਬਰ »

ਮਜ਼ਦੂਰ ਮੁਕਤੀ ਮੋਰਚਾ ਦੇ ਆਗੂਆਂ ਨੇ ਬਲਾਕ ਦਫ਼ਤਰ ਸ਼ਹਿਣਾ ਵਿਖੇ ਮੰਗ-ਪੱਤਰ ਦਿੱਤਾ

ਸ਼ਹਿਣਾ, 6 ਦਸੰਬਰ (ਸੁਰੇਸ਼ ਗੋਗੀ)-ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪੱਧਰੀ ਸੱਦੇ ਤਹਿਤ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵਲੋਂ ਵਫ਼ਦ ਦੇ ਰੂਪ 'ਚ ਮੰਗ-ਪੱਤਰ ਬਲਾਕ ਦਫ਼ਤਰ ਸ਼ਹਿਣਾ ਵਿਖੇ ਜਗਤਾਰ ਮਿੱਤਲ ਨੂੰ ਦਿੱਤਾ ਗਿਆ | ਜਾਣਕਾਰੀ ਦਿੰਦਿਆਂ ਮਜ਼ਦੂਰ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਨੇ ਪਾਵਰਕਾਮ ਮੈਨੇਜਮੈਂਟ ਦੀ ਅਰਥੀ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ

ਮਹਿਲ ਕਲਾਂ, 6 ਦਸੰਬਰ (ਅਵਤਾਰ ਸਿੰਘ ਅਣਖੀ)-ਉਪ ਮੰਡਲ ਠੁੱਲੀਵਾਲ ਵਿਖੇ ਬਿਜਲੀ ਕਾਮਿਆਂ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਟੈਕਨੀਕਲ ਸਰਵਿਸਿਜ ਯੂਨੀਅਨ ਦੀ ਅਗਵਾਈ 'ਚ ਪਾਵਰਕਾਮ ਮੈਨੇਜਮੈਂਟ ਦੀ ਅਰਥੀ ਸਾੜਨ ਉਪਰੰਤ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਟੀ.ਐਸ.ਯੂ. ਦੇ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਮੌੜਾਂ ਦੇ ਬੱਚਿਆਂ ਲਈ ਤੰਗ ਇਮਾਰਤ ਕੈਦਖ਼ਾਨੇ ਤੋਂ ਨਹੀਂ ਘੱਟ

ਸ਼ਹਿਣਾ, 6 ਦਸੰਬਰ (ਸੁਰੇਸ਼ ਗੋਗੀ)-ਸਰਕਾਰੀ ਹਾਈ ਸਕੂਲ ਮੋੜਾਂ ਭਾਵੇਂ ਕਿ ਵਿੱਦਿਅਕ ਖੇਤਰ 'ਚ ਅਨੇਕਾਂ ਚੁਣੌਤੀਆਂ ਦੇ ਬਾਵਜੂਦ ਮਿਹਨਤੀ ਸਟਾਫ਼ ਦੀ ਬਦੌਲਤ ਇਲਾਕੇ ਦੇ ਹੋਰਨਾਂ ਸਕੂਲਾਂ ਦੇ ਬਰਾਬਰ ਹੋਣ ਲਈ ਹਰ ਸੰਭਵ ਯਤਨ ਕਰਦਾ ਆ ਰਿਹਾ ਹੈ | ਪਰ ਹਾਈ ਸਕੂਲ ਮੌੜਾਂ ਨੂੰ ...

ਪੂਰੀ ਖ਼ਬਰ »

ਕੁਲਵੰਤ ਸਿੰਘ ਕੀਤੂ ਨੂੰ ਅਕਾਲੀ ਲੀਡਰਸ਼ਿਪ ਨੇ ਕੀਤਾ ਸਨਮਾਨਿਤ

ਧਨੌਲਾ, 6 ਦਸੰਬਰ (ਚੰਗਾਲ)-ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਨਵੇਂ ਜਥੇਬੰਧਕ ਢਾਂਚੇ 'ਚ ਸਵ: ਮਲਕੀਤ ਸਿੰਘ ਕੀਤੂ ਦੇ ਸਪੁੱਤਰ ਕੁਲਵੰਤ ਸਿੰਘ ਕੀਤੂ ਨੂੰ ਸ਼ੋ੍ਰਮਣੀ ਅਕਾਲੀ ਦਲ ਬਰਨਾਲਾ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਹੋਣ 'ਤੇ ...

ਪੂਰੀ ਖ਼ਬਰ »

ਆਰੀਆ ਭੱਟਾ ਸਕੂਲ ਵਿਖੇ ਵਿਦਿਆਰਥੀਆਂ ਦੀਆਂ ਵਾਧੂ ਸਰਗਰਮੀਆਂ ਕਰਵਾਈਆਂ

ਬਰਨਾਲਾ, 6 ਦਸੰਬਰ (ਅਸ਼ੋਕ ਭਾਰਤੀ)-ਆਰੀਆ ਭੱਟਾ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਵਿਦਿਆਰਥੀਆਂ ਦੀਆਂ ਵਾਧੂ ਸਰਗਰਮੀਆਂ ਕਰਵਾਈਆਂ ਗਈਆਂ | ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਸ਼ਸ਼ੀਕਾਂਤ ਮਿਸਰਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਿਸਾਨਾਂ ਦੇ ਵਿਰੋਧ ਕਰਨ 'ਤੇ ਬੱਲੋਕੇ ਵਿਖੇ ਕੁਰਕੀ ਕਰਨ ਵਾਲੇ ਅਧਿਕਾਰੀ ਨਹੀਂ ਪਹੁੰਚੇ

ਸ਼ਹਿਣਾ, 6 ਦਸੰਬਰ (ਸੁਰੇਸ਼ ਗੋਗੀ)-ਪਿੰਡ ਬੱਲੋਕੇ ਵਿਖੇ 21 ਲੱਖ ਰੁਪਏ ਦੇ ਲੈਣ ਦੇਣ ਦੇ ਮਾਮਲੇ ਵਿਚ ਸਰਕਾਰੀ ਅਧਿਕਾਰੀਆਂ ਵਲੋਂ ਪਿੰਡ ਦੇ ਕਿਸਾਨ ਦੀ ਜ਼ਮੀਨ ਕੁਰਕ ਕਰਨ ਦੇ ਦਿੱਤੇ ਨੋਟਿਸ ਕਾਰਨ ਭਾਰਤੀ ਕਿਸਾਨ ਯੂਨੀਅਨ ਡਕੌਦਾ ਦੇ ਆਗੂ ਵੱਡੀ ਗਿਣਤੀ 'ਚ ਪਿੰਡ ਬੱਲੋਕੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX