ਤਾਜਾ ਖ਼ਬਰਾਂ


ਪੱਛਮੀ ਬੰਗਾਲ : ਸੜਕ ਹਾਦਸੇ 'ਚ 7 ਮੌਤਾਂ, 20 ਜ਼ਖਮੀ
. . .  18 minutes ago
ਬੇਲਡਾਂਗਾ, 20 ਜਨਵਰੀ - ਪੱਛਮੀ ਬੰਗਾਲ ਦੇ ਬੇਲਡਾਂਗਾ 'ਚ ਸੜਕ ਤੋਂ ਬੱਸ ਦੇ ਪਲਟ ਕੇ ਛੱਪੜ 'ਚ ਡਿੱਗਣ ਕਾਰਨ 7 ਲੋਕਾਂ ਦੀ ਮੌਤ ਹੋ ਗਈ ਹੈ ਤੇ 20 ਲੋਕ ਜ਼ਖਮੀ...
ਮਹਾਂਬੋਧੀ ਮੰਦਰ ਤੋਂ ਮਿਲੇ ਬੰਬ
. . .  49 minutes ago
ਪਟਨਾ, 20 ਜਨਵਰੀ - ਬਿਹਾਰ ਦੇ ਬੋਧ ਗਯਾ ਜ਼ਿਲ੍ਹੇ 'ਚ ਬੋਧ ਧਾਰਮਿਕ ਸਥਾਨ ਮਹਾਂਬੋਧੀ ਮੰਦਰ ਤੋਂ ਦੋ ਬੰਬ ਬਰਾਮਦ ਕੀਤੇ ਗਏ ਹਨ। ਇਹ ਬੰਬ ਉਸ ਵਕਤ ਮਿਲੇ ਹਨ, ਜਦੋਂ ਤਿਬਤੀ ਧਰਮ ਗੁਰੂ ਦਲਾਈ ਲਾਮਾ ਬੋਧ ਗਯਾ ਦੇ ਦੌਰੇ 'ਤੇ ਆਏ ਹੋਏ ਹਨ ਤੇ ਮੰਦਰ ਦੇ ਅਹਾਤੇ 'ਚ...
ਪਾਕਿਸਤਾਨ ਵਲੋਂ ਗੋਲੀਬਾਰੀ ਜਾਰੀ
. . .  about 1 hour ago
ਸ੍ਰੀਨਗਰ, 20 ਜਨਵਰੀ - ਜੰਮੂ ਕਸ਼ਮੀਰ ਦੇ ਆਰ.ਐਸ.ਪੂਰਾ ਤੇ ਅਖਨੂਰ ਸੈਕਟਰਾਂ ਵਿਚ ਪਾਕਿਸਤਾਨ ਵਲੋਂ ਗੋਲੀਬਾਰੀ ਦੀ ਉਲੰਘਣਾ ਕੀਤੀ ਜਾ ਰਹੀ...
ਹਿੰਦੂ ਨੇਤਾ ਨੇ ਆਰ.ਐਸ.ਐਸ. ਤੋਂ ਦੱਸਿਆ ਜਾਨ ਨੂੰ ਖ਼ਤਰਾ
. . .  about 1 hour ago
ਨਵੀਂ ਦਿੱਲੀ, 20 ਜਨਵਰੀ - ਸ੍ਰੀਰਾਮ ਸੈਨਾ ਦੇ ਸੰਸਥਾਪਕ ਪ੍ਰਮੋਦ ਮੁਥਾਲਿਕ ਨੇ ਆਪਣੀ ਜਾਨ ਨੂੰ ਖਤਰਾ ਦੱਸਦੇ ਹੋਏ ਆਰ.ਐਸ.ਐਸ. 'ਤੇ ਦੋਸ਼ ਲਗਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਆਰ.ਐਸ.ਐਸ. ਦੇ ਕੁੱਝ ਲੋਕ ਉਨ੍ਹਾਂ ਦਾ ਕਤਲ ਕਰਵਾ ਸਕਦੇ ਹਨ। ਜ਼ਿਕਰਯੋਗ ਹੈ ਕਿ ਪ੍ਰਮੋਦ...
ਅਸਮ 'ਚ ਭੁਚਾਲ
. . .  about 2 hours ago
ਗੁਹਾਟੀ, 20 ਜਨਵਰੀ - ਅਸਮ ਦੇ ਕੋਕਰਾਝਾੜ 'ਚ ਅੱਜ ਸਵੇਰੇ 6.44 ਵਜੇ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਹ ਭੁਚਾਲ ਦੇ ਝਟਕੇ 5.2 ਦੀ ਤੀਬਰਤਾ ਨਾਲ ਦਰਜ ਕੀਤੇ ਗਏ...
ਦਿੱਲੀ : 35 ਟਰੇਨਾਂ ਦੇਰੀ 'ਚ, 10 ਰੱਦ
. . .  about 2 hours ago
ਨਵੀਂ ਦਿੱਲੀ, 20 ਜਨਵਰੀ - ਸੰਘਣੀ ਧੁੰਦ ਤੇ ਅਪਰੇਸ਼ਨਲ ਦਿੱਕਤਾਂ ਦੇ ਚੱਲਦਿਆਂ ਦਿੱਲੀ ਆਉਣ ਵਾਲੀਆਂ 35 ਟਰੇਨਾਂ ਦੇਰੀ ਵਿਚ ਹਨ, 10 ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ ਤੇ 3 ਦਾ ਸਮਾਂ ਦੁਬਾਰਾ ਨਿਰਧਾਰਿਤ ਕੀਤਾ ਗਿਆ...
ਹਿਮਾਚਲ ਦੇ ਮੁੱਖ ਮੰਤਰੀ ਨੇ ਫ਼ਿਲਮ 'ਪਦਮਾਵਤ'ਦੀ ਕੀਤੀ ਹਮਾਇਤ
. . .  1 day ago
ਸ਼ਿਮਲਾ, 19 ਜਨਵਰੀ- ਜਿੱਥੇ ਜ਼ਿਆਦਾਤਰ ਭਾਜਪਾ ਦੇ ਮੁੱਖ ਮੰਤਰੀ ਫ਼ਿਲਮ ਪਦਮਾਵਤ ਦਾ ਵਿਰੋਧ ਕਰ ਰਹੇ ਹਨ ਉੱਥੇ ਹੀ ਹਿਮਾਚਲ ਦੇ ਭਾਜਪਾ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਇਸ ਦੀ ਹਮਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਫ਼ਿਲਮ ਦੀ ਰਿਲੀਜ਼ ਨੂੰ ਸੁਪਰੀਮ ਕੋਰਟ...
ਪ੍ਰਧਾਨ ਮੰਤਰੀ ਵੱਲੋਂ ਲੋਕ ਸਭਾ ਤੇ ਵਿਧਾਨ ਸਭਾ ਚੋਣਾ ਇਕੱਠੀਆਂ ਕਰਵਾਉਣ ਦੀ ਵਕਾਲਤ
. . .  1 day ago
ਨਵੀਂ ਦਿੱਲੀ, 19 ਜਨਵਰੀ- ਇੱਕ ਟੀਵੀ ਚੈਨਲ ਨੂੰ ਦਿੱਤੀ ਇਕ ਇੰਟਰਵਿਊ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੇਸ਼ ਦਾ ਪੈਸਾ ਤੇ ਸਮਾਂ ਬਚਾਉਣ ਲਈ ਲੋਕ ਸਭਾ ਤੇ ਵਿਧਾਨ ਸਭਾ ਚੋਣਾ ਇਕੱਠੀਆਂ ਹੋਣੀਆਂ ਚਾਹੀਦੀਆਂ ਹਨ। ਪ੍ਰਧਾਨ ਮੰਤਰੀ ਨੇ ਨਾਲ ਹੀ...
ਪਾਕਿ ਗੋਲਾਬਾਰੀ 'ਚ ਬੀ.ਐੱਸ.ਐਫ.ਜਵਾਨ ਸ਼ਹੀਦ
. . .  1 day ago
ਅਨੰਦੀਬੇਨ ਪਟੇਲ ਹੋਵੇਗੀ ਮੱਧ ਪ੍ਰਦੇਸ਼ ਦੀ ਅਗਲੀ ਰਾਜਪਾਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 22 ਮੱਘਰ ਸੰਮਤ 549
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁਲ ਕਲਾਮ
  •     Confirm Target Language  

ਸੰਪਾਦਕੀ

ਅਜੋਕੀਆਂ ਸਥਿਤੀਆਂ ਵਿਚ ਟਰੇਡ ਯੂਨੀਅਨਾਂ ਦਾ ਰੋਲ ਕੀ ਹੋਵੇ ?

ਟਰੇਡ ਯੂਨੀਅਨਾਂ ਨੂੰ ਸਮਾਜਵਾਦ ਦਾ ਪੰਘੂੜਾ ਮੰਨਿਆ ਜਾਂਦਾ ਹੈ। ਵਿਚਾਰਧਾਰਾ ਮੁਤਾਬਿਕ ਟਰੇਡ ਯੂਨੀਅਨਾਂ ਬਰਾਬਰੀ ਵਾਲੇ ਸਮਾਜ ਦੀ ਸਥਾਪਨਾ ਲਈ ਲੜਾਈ ਲੜਦੀਆਂ ਹਨ। ਮੇਰਾ ਮੰਨਣਾ ਹੈ ਕਿ ਟਰੇਡ ਯੂਨੀਅਨਾਂ ਦੀ ਸਮਾਜਿਕ ਤਬਦੀਲੀ ਵਿਚ ਭੂਮਿਕਾ ਹੁੰਦੀ ਹੈ। ਇਕ ਟਰੇਡ ...

ਪੂਰੀ ਖ਼ਬਰ »

ਅੰਤਿਮ ਅਰਦਾਸ 'ਤੇ ਵਿਸ਼ੇਸ਼

ਗੁਰਪਾਲ ਸਿੰਘ ਪਾਲ ਨੂੰ ਯਾਦ ਕਰਦਿਆਂ

ਗੁਰਪਾਲ ਸਿੰਘ ਪਾਲ ਉਰਫ 'ਤਾਰ ਬਾਬੂ' ਬੀਤੇ ਦਿਨੀਂ ਇਸ ਫ਼ਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਕਹਿ ਗਿਆ। ਆਪਣੀ ਉਮਰ ਦੀਆਂ 83 ਪੱਤਝੜ ਬਹਾਰਾਂ ਹੰਢਾਅ ਚੁੱਕਾ ਉਹ ਪਿਛਲੇ ਕੁਝ ਮਹੀਨਿਆਂ ਤੋਂ ਸਰੀਰਕ ਕਮਜ਼ੋਰੀ ਕਾਰਨ ਬਿਮਾਰ ਚਲਿਆ ਆ ਰਿਹਾ ਸੀ। ਪਿਛਲੇ ਲਗਪਗ 25-30 ਸਾਲਾਂ ਤੋਂ ...

ਪੂਰੀ ਖ਼ਬਰ »

ਝੰਡਾ ਦਿਵਸ 'ਤੇ ਵਿਸ਼ੇਸ਼

ਆਓ, ਸ਼ਹੀਦਾਂ ਦੇ ਪਰਿਵਾਰਾਂ ਦੀ ਸਾਰ ਲਈਏ

ਹੁਣ ਤੱਕ ਭਾਰਤ ਦੀਆਂ ਚੀਨ ਨਾਲ ਇਕ ਵਾਰ ਅਤੇ ਪਾਕਿਸਤਾਨ ਨਾਲ ਕਈ ਜੰਗਾਂ ਹੋਈਆਂ ਹਨ ਅਤੇ ਇਨ੍ਹਾਂ ਦੌਰਾਨ ਅਸੀਂ ਆਪਣੇ ਬਹੁਤ ਸਾਰੇ ਫ਼ੌਜੀ ਜਵਾਨ, ਯੋਧੇ, ਵੀਰ, ਮਾਂਵਾਂ ਦੇ ਲਾਡਲੇ ਪੁੱਤ, ਪਤਨੀਆਂ ਦੇ ਪਤੀ, ਬੱਚਿਆਂ ਦੇ ਪਿਤਾ, ਭੈਣਾਂ ਦੇ ਵੀਰ ਗੁਆ ਚੁੱਕੇ ਹਾਂ। ਹਜ਼ਾਰਾਂ ...

ਪੂਰੀ ਖ਼ਬਰ »

ਨਰਿੰਦਰ ਮੋਦੀ ਲਈ ਵਕਾਰ ਦਾ ਸਵਾਲ ਬਣ ਗਈਆਂ ਹਨ ਗੁਜਰਾਤ ਚੋਣਾਂ

ਜਿਵੇਂ-ਜਿਵੇਂ ਗੁਜਰਾਤ ਵਿਧਾਨ ਸਭਾ ਚੋਣਾਂ ਨਜ਼ਦੀਕ ਆ ਰਹੀਆਂ ਹਨ, ਰਾਜਨੀਤਕ ਸਰਗਰਮੀਆਂ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਦੋ ਪ੍ਰਮੁੱਖ ਰਾਜਨੀਤਕ ਪਾਰਟੀਆਂ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਚੋਣ ਮੈਦਾਨ ਵਿਚ ਇਕ-ਦੂਸਰੇ ਦੇ ਵਿਰੋਧੀ ਹਨ। ਗੁਜਰਾਤ ਚੋਣ ਨੂੰ ਆਪਣੇ ਪੱਖ ਵਿਚ ਕਰਨ ਦੀ ਦਿਸ਼ਾ ਵਿਚ ਹਰ ਤਰ੍ਹਾਂ ਦੀ ਪੈਂਤੜੇਬਾਜ਼ੀ ਸ਼ੁਰੂ ਹੋ ਗਈ ਹੈ। ਚੋਣ ਨੂੰ ਸੰਵੇਦਨਸ਼ੀਲ ਬਣਾਉਣ ਦੀ ਕੋਸ਼ਿਸ਼ ਜਾਰੀ ਹੈ। ਕੇਂਦਰ ਸਰਕਾਰ ਦੀ ਅਗਵਾਈ ਕਰ ਰਹੀ ਭਾਜਪਾ ਦਾ ਵਕਾਰ ਦਾਅ 'ਤੇ ਲੱਗਾ ਹੋਇਆ ਹੈ, ਜਿਸ ਕਾਰਨ ਗੁਜਰਾਤ ਚੋਣ ਵਿਸ਼ੇਸ਼ ਆਕਰਸ਼ਣ ਦਾ ਕੇਂਦਰ ਬਣ ਚੁੱਕੀ ਹੈ।
ਮੌਜੂਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਦਾ ਗ੍ਰਹਿ ਸੂਬਾ ਹੋਣ ਅਤੇ ਇਨ੍ਹਾਂ ਦੋਵਾਂ ਦੇ ਪ੍ਰਭਾਵ ਨਾਲ ਵਰਤਮਾਨ ਵਿਚ ਭਾਜਪਾ ਦਾ ਅਕਸ ਪੂਰੇ ਦੇਸ਼ ਵਿਚ ਛਾਏ ਰਹਿਣ ਦੀ ਸਥਿਤੀ ਵਿਚ ਗੁਜਰਾਤ ਵਿਧਾਨ ਸਭਾ ਚੋਣ ਵਿਸ਼ੇਸ਼ ਰੂਪ ਧਾਰਨ ਕਰ ਚੁੱਕਾ ਹੈ। ਪਰ ਭਾਜਪਾ ਦੀ ਮੌਜੂਦਾ ਨਵੀਂ ਆਰਥਿਕ ਨੀਤੀ ਨੋਟਬੰਦੀ, ਬੈਂਕਾਂ ਦਾ ਏਕੀਕਰਨ, ਵਧਦੀ ਬੇਰੁਜ਼ਗਾਰੀ ਅਤੇ ਜੀ.ਐਸ.ਟੀ. ਕਾਰਨ ਮੌਜੂਦਾ ਹਾਲਾਤ ਪਹਿਲਾਂ ਵਾਂਗ ਭਾਜਪਾ ਦੇ ਪੱਖ ਵਿਚ ਦਿਖਾਈ ਨਹੀਂ ਦੇ ਰਹੇ ਹਨ, ਜਿਸ ਦਾ ਉਲਟ ਪ੍ਰਭਾਵ ਗੁਜਰਾਤ ਚੋਣ 'ਤੇ ਪੈ ਸਕਦਾ ਹੈ।
ਇਸ ਗੱਲ ਨੂੰ ਭਾਜਪਾ ਵੀ ਹੁਣ ਸਮਝਣ ਲੱਗੀ ਹੈ, ਇਸੇ ਕਾਰਨ ਉਸ ਨੇ ਗੁਜਰਾਤ ਚੋਣ 'ਤੇ ਆਪਣੀ ਪੂਰੀ ਤਾਕਤ ਲਗਾ ਦਿੱਤੀ ਹੈ। ਇਸ ਚੋਣ ਨੂੰ ਪ੍ਰਧਾਨ ਮੰਤਰੀ ਦੀ ਪ੍ਰਤਿਸ਼ਠਾ ਨਾਲ ਜੋੜ ਕੇ ਹਮਦਰਦੀ ਵੋਟ ਲੈਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਤਰ੍ਹਾਂ ਦੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ ਕਿ, ਕੀ ਗੁਜਰਾਤ ਦੇ ਲੋਕ ਆਪਣੇ ਪ੍ਰਧਾਨ ਮੰਤਰੀ ਨੂੰ ਹਰਾਉਣਾ ਚਾਹੁਣਗੇ, ਕਦੇ ਵੀ ਨਹੀਂ? ਜਦੋਂ ਕਿ ਇਸ ਚੋਣ ਨਾਲ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਕੋਈ ਪ੍ਰਤਿਸ਼ਠਾ ਨਹੀਂ ਜੁੜੀ ਹੋਈ। ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਬੰਧ ਗੁਜਰਾਤ ਨਾਲ ਹੋਣ ਕਾਰਨ ਚੋਣ ਨੂੰ ਸੰਵੇਦਨਸ਼ੀਲ ਬਣਾਉਣ ਦੀ ਕੋਸ਼ਿਸ਼ ਜਾਰੀ ਹੈ। ਚੋਣ ਨੂੰ ਹਿੰਦੂਤਵ ਨਾਲ ਜੋੜਨ ਦੀ ਕੋਸ਼ਿਸ਼ ਵੀ ਲਗਾਤਾਰ ਕੀਤੀ ਜਾ ਰਹੀ ਹੈ। ਇਸ ਘੇਰੇ ਵਿਚ ਕਾਂਗਰਸ ਦੇ ਉਪ-ਪ੍ਰਧਾਨ ਰਾਹੁਲ ਗਾਂਧੀ ਨੂੰ ਲੈ ਕੇ ਗੁਜਰਾਤ ਵਿਚ ਭਾਜਪਾ ਜਨਮਤ ਨੂੰ ਆਪਣੇ ਪੱਖ ਵਿਚ ਕਰਨ ਲਈ ਸਰਗਰਮ ਹੈ। ਇਸ ਤਰ੍ਹਾਂ ਦੀ ਹਾਲਤ ਭਾਜਪਾ ਦੀ ਅੰਦਰੂਨੀ ਹਲਚਲ ਨੂੰ ਵੀ ਦਰਸਾਉਂਦੀ ਹੈ। ਮੌਜੂਦਾ ਸਮੇਂ ਵਿਚ ਹੋ ਰਹੀ ਗੁਜਰਾਤ ਚੋਣ ਦੇ ਨਤੀਜੇ ਆਉਣ ਵਾਲੀਆਂ ਆਮ ਚੋਣਾਂ ਨੂੰ ਵੀ ਪ੍ਰਭਾਵਿਤ ਕਰਨਗੇ। ਇਸ ਕਾਰਨ ਭਾਜਪਾ ਗੁਜਰਾਤ ਚੋਣ ਨੂੰ ਪੂਰੀ ਤਰ੍ਹਾਂ ਆਪਣੇ ਪੱਖ ਵਿਚ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਗੁਜਰਾਤ ਸੂਬੇ ਵਿਚ ਸਭ ਤੋਂ ਜ਼ਿਆਦਾ ਸਮਾਂ ਮੌਜੂਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਹੀ ਭਾਜਪਾ ਦੀ ਸਰਕਾਰ ਰਹੀ ਹੈ। ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਤੱਕ ਪਹੁੰਚਾਉਣ ਵਿਚ ਗੁਜਰਾਤ ਸੂਬੇ ਦੇ ਵਿਕਾਸ ਦੇ ਨਾਲ-ਨਾਲ ਉਥੋਂ ਦੀ ਜਨਤਾ ਦੀ ਭਾਵਨਾ ਵੀ ਸਭ ਤੋਂ ਉੱਪਰ ਰਹੀ ਹੈ। ਇਹ ਸੁਭਾਵਿਕ ਵੀ ਹੈ। ਮੌਜੂਦਾ ਹਾਲਾਤ ਪਹਿਲਾਂ ਵਾਂਗ ਨਜ਼ਰ ਤਾਂ ਨਹੀਂ ਆ ਰਹੇ ਪਰ ਗੁਜਰਾਤ ਵਿਚ ਜ਼ਿਆਦਾ ਮਜ਼ਬੂਤ ਵਿਰੋਧੀ ਧਿਰ ਵੀ ਨਜ਼ਰ ਨਹੀਂ ਆ ਰਹੀ। ਕਾਂਗਰਸ ਦਾ ਸ਼ਾਸਨ ਵੀ ਭਾਜਪਾ ਤੋਂ ਪਹਿਲਾਂ ਕਈ ਸਾਲਾਂ ਤੱਕ ਰਾਜ ਵਿਚ ਰਿਹਾ ਸੀ। ਅੱਜ ਕਾਂਗਰਸ ਉਥੋਂ ਦੀਆਂ ਅਸੰਤੁਸ਼ਟ ਤੇ ਭਾਜਪਾ ਵਿਰੋਧੀ ਤਾਕਤਾਂ ਨੂੰ ਆਪਣੇ ਨਾਲ ਖੜ੍ਹਾ ਕਰਕੇ ਆਪਣਾ ਵਜੂਦ ਬਣਾਉਣ ਦੀ ਕੋਸ਼ਿਸ਼ ਕਰਦੀ ਨਜ਼ਰ ਆ ਰਹੀ ਹੈ। ਕਾਂਗਰਸ ਦੇ ਨਾਲ ਗੁਜਰਾਤ ਵਿਚ ਹਾਰਦਿਕ ਪਟੇਲ ਇਕ ਨੌਜਵਾਨ ਨੇਤਾ ਹੈ, ਜਿਸ ਦੇ ਵਿਰੋਧੀ ਤੇਵਰ ਭਾਜਪਾ ਨੂੰ ਨੁਕਸਾਨ ਪਹੁੰਚਾ ਸਕਦੇ ਹਨ। ਜੀ.ਐਸ.ਟੀ. ਨਾਲ ਗੁਜਰਾਤ ਦਾ ਵਪਾਰਕ ਵਰਗ ਭਾਜਪਾ ਤੋਂ ਨਾਰਾਜ਼ ਨਜ਼ਰ ਆ ਰਿਹਾ ਹੈ, ਜਿਸ ਨੂੰ ਮਨਾਉਣ ਦੀ ਭਾਜਪਾ ਵਲੋਂ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦਿਸ਼ਾ ਵਿਚ ਕੇਂਦਰ ਸਰਕਾਰ ਵਲੋਂ ਜੀ.ਐਸ.ਟੀ. ਦੀਆਂ ਦਰਾਂ ਘਟਾਉਣੀਆਂ ਅਤੇ ਵਪਾਰੀ ਵਰਗ ਨੂੰ ਹੋਰ ਸਹੂਲਤਾਂ ਦਿੱਤੀਆਂ ਜਾਣੀਆਂ ਸ਼ਾਮਿਲ ਹਨ। ਪਰ ਇਸ ਦਾ ਪ੍ਰਭਾਵ ਗੁਜਰਾਤ ਦੇ ਅਸੰਤੁਸ਼ਟ ਵਪਾਰੀ ਵਰਗ 'ਤੇ ਕਿੰਨਾ ਕੁ ਪਵੇਗਾ, ਇਹ ਤਾਂ ਚੋਣਾਂ ਦਾ ਨਤੀਜਾ ਹੀ ਦੱਸੇਗਾ।
ਦੇਸ਼ ਵਿਚ ਦਿਨ-ਪ੍ਰਤੀਦਿਨ ਵਧਦੀ ਜਾ ਰਹੀ ਮਹਿੰਗਾਈ, ਭ੍ਰਿਸ਼ਟਾਚਾਰ ਅਤੇ ਘਟ ਰਹੇ ਰੁਜ਼ਗਾਰ ਦੇ ਸਾਧਨ, ਅਸੁਰੱਖਿਆ ਦਾ ਮਾਹੌਲ, ਰਾਜਨੀਤੀ ਵਿਚ ਉੱਭਰਦੇ ਦਾਗ਼ੀ ਨੇਤਾ ਆਦਿ ਆਮ ਲੋਕਾਂ 'ਤੇ ਉਲਟ ਪ੍ਰਭਾਵ ਪਾ ਰਹੇ ਹਨ, ਜਿਸ ਨਾਲ ਜੁੜੇ ਪ੍ਰਸੰਗ ਰਾਜਨੀਤਕ ਤਬਦੀਲੀ ਦਾ ਕਾਰਨ ਬਣਦੇ ਜਾ ਰਹੇ ਹਨ, ਜਿਨ੍ਹਾਂ ਨੂੰ ਨਕਾਰਿਆ ਨਹੀਂ ਜਾ ਸਕਦਾ। ਪਾਟੀਦਾਰ ਰਾਖਵੇਂਕਰਨ ਦਾ ਮੁੱਦਾ ਚੋਣਾਂ ਤੋਂ ਪਹਿਲਾਂ ਹੀ ਗੁਜਰਾਤ ਸੂਬੇ ਵਿਚ ਮੁੱਖ ਮੁੱਦਾ ਬਣਿਆ ਹੋਇਆ ਸੀ, ਜਿਸ ਨੂੰ ਲੈ ਕੇ ਰਾਜਨੀਤੀ ਪਹਿਲਾਂ ਤੋਂ ਹੀ ਗਰਮਾਈ ਹੋਈ ਹੈ। ਕੇਂਦਰ ਦੀ ਮੌਜੂਦਾ ਸਰਕਾਰ ਦੀ ਵੀ ਅਜੇ ਤੱਕ ਰੁਜ਼ਗਾਰ ਦੇਣ ਵਿਚ ਕੋਈ ਖ਼ਾਸ ਯੋਜਨਾ ਨਜ਼ਰ ਨਹੀਂ ਆ ਰਹੀ, ਜਿਸ ਨੂੰ ਦੇਸ਼ ਦਾ ਨੌਜਵਾਨ ਵਰਗ ਸਵੀਕਾਰ ਕਰ ਸਕੇ। ਮੌਜੂਦਾ ਸਰਕਾਰ ਦੀ ਯੋਜਨਾ ਵਿਚ ਕਿਤੇ ਵੀ ਆਮ ਲੋਕਾਂ ਲਈ ਰਾਹਤ ਨਜ਼ਰ ਨਹੀਂ ਆ ਰਹੀ। ਕਰ ਦੇ ਦਾਇਰੇ ਵਧਦੇ ਜਾ ਰਹੇ ਹਨ, ਜਿਥੇ ਹੱਲ ਨਹੀਂ, ਮੁਸ਼ਕਿਲਾਂ ਨਜ਼ਰ ਆ ਰਹੀਆਂ ਹਨ। ਬੈਂਕ ਵੀ ਆਮ ਆਦਮੀ ਦੀ ਜੇਬ ਤੋਂ ਬਾਹਰ ਹੁੰਦਾ ਜਾ ਰਿਹਾ ਹੈ। ਇਸ ਤਰ੍ਹਾਂ ਦੇ ਹਾਲਾਤ ਗੁਜਰਾਤ ਚੋਣ ਨੂੰ ਪ੍ਰਭਾਵਿਤ ਕਰ ਸਕਦੇ ਹਨ।
ਗੁਜਰਾਤ ਵਿਧਾਨ ਸਭਾ ਚੋਣ ਨੂੰ ਕੇਂਦਰ ਸਰਕਾਰ ਦੀਆਂ ਆਰਥਿਕ ਨੀਤੀਆਂ ਨਾਲ ਆਮ ਲੋਕਾਂ ਅਤੇ ਵਪਾਰੀ ਵਰਗ ਵਿਚ ਉੱਭਰੀ ਬੇਚੈਨੀ ਅਤੇ ਅਸੰਤੁਸ਼ਟ ਪਟੇਲ ਵਰਗ ਦੇ ਨਾਲ-ਨਾਲ ਉਥੋਂ ਦੀ ਬੇਰੁਜ਼ਗਾਰ ਨੌਜਵਾਨ ਸ਼ਕਤੀ ਦਾ ਰੋਸ ਪ੍ਰਭਾਵਿਤ ਕਰ ਸਕਦਾ ਹੈ। ਇਸ ਗੱਲ ਨੂੰ ਭਾਜਪਾ ਚੰਗੀ ਤਰ੍ਹਾਂ ਸਮਝ ਰਹੀ ਹੈ। ਇਸ ਕਾਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚੋਣ ਪ੍ਰਚਾਰ ਵਿਚ ਅੱਗੇ ਕਰਕੇ ਉਥੋਂ ਦੀ ਆਮ ਜਨਤਾ ਨੂੰ ਸੰਵੇਦਨਸ਼ੀਲਤਾ ਦੀ ਲਹਿਰ ਨਾਲ ਜੋੜਨ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੌਜੂਦਾ ਸਮੇਂ ਵਿਚ ਗੁਜਰਾਤ ਚੋਣ 'ਤੇ ਹਾਵੀ ਹੋ ਰਹੀ ਸੰਵੇਦਨਸ਼ੀਲਤਾ ਦੀ ਲਹਿਰ ਨਾਲ ਪ੍ਰਭਾਵਿਤ ਉਥੋਂ ਦੀ ਆਮ ਜਨਤਾ ਹਰ ਤਰ੍ਹਾਂ ਦੇ ਗੁੱਸੇ ਅਤੇ ਵਿਰੋਧ ਨੂੰ ਇਕ ਪਾਸੇ ਰੱਖ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਤਿਸ਼ਠਾ ਬਚਾਉਣ ਲਈ ਸਰਗਰਮ ਹੋਵੇਗੀ ਜਾਂ ਨਹੀਂ ਇਹ ਸਮਾਂ ਹੀ ਦੱਸੇਗਾ। ਵਿਧਾਨ ਸਭਾ ਚੋਣਾਂ ਤਾਂ ਹਿਮਾਚਲ ਪ੍ਰਦੇਸ਼ ਵਿਚ ਵੀ ਹੋਈਆਂ ਹਨ ਪਰ ਗੁਜਰਾਤ ਸੂਬੇ ਵਿਚ ਉੱਭਰੀਆਂ ਵਿਸ਼ੇਸ਼ ਸਥਿਤੀਆਂ ਦੇ ਚਲਦਿਆਂ ਗੁਜਰਾਤ ਚੋਣਾਂ ਵਿਸ਼ੇਸ਼ ਅਹਿਮੀਅਤ ਅਖ਼ਤਿਆਰ ਕਰ ਗਈਆਂ ਹਨ। ਕਿਸੇ ਵੀ ਸੂਰਤ ਵਿਚ ਚੋਣ ਨਤੀਜੇ ਪਹਿਲਾਂ ਵਰਗੇ ਰਹਿਣ ਦੀ ਸੰਭਾਵਨਾ ਨਹੀਂ ਹੈ। ਗੁਜਰਾਤ ਦੇ ਵੱਖ-ਵੱਖ ਵਰਗਾਂ ਦੀ ਬੇਚੈਨੀ ਚੋਣ ਨਤੀਜਿਆਂ ਨੂੰ ਪ੍ਰਭਾਵਿਤ ਕਰ ਸਕਦੀ ਹੈ।

(ਸੰਵਾਦ)

 


ਖ਼ਬਰ ਸ਼ੇਅਰ ਕਰੋ

ਮੰਦਿਰ-ਮਸਜਿਦ ਦੀ ਰਾਜਨੀਤੀ

ਅਯੁੱਧਿਆ ਵਿਚ ਬਾਬਰੀ ਮਸਜਿਦ ਅਤੇ ਰਾਮ ਮੰਦਿਰ ਦਾ ਮਾਮਲਾ ਚਿਰਾਂ ਪੁਰਾਣਾ ਹੈ। ਇਸ ਦਾ ਸਬੰਧ ਮਿਥਿਹਾਸ ਨਾਲ ਵੀ ਹੈ ਅਤੇ ਇਤਿਹਾਸ ਨਾਲ ਵੀ ਹੈ। ਇਸ ਦਾ ਸਬੰਧ ਆਸਥਾ ਨਾਲ ਵੀ ਹੈ ਅਤੇ ਸਿਆਸਤ ਨਾਲ ਵੀ ਹੈ। ਬਿਨਾਂ ਸ਼ੱਕ ਇਸ ਮਸਲੇ 'ਤੇ ਦਹਾਕਿਆਂ ਤੋਂ ਰਾਜਨੀਤੀ ਦੀ ਖੇਡ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX