ਤਾਜਾ ਖ਼ਬਰਾਂ


ਬੈਂਸ 'ਤੇ ਦਰਜ ਹੋਏ ਪਰਚੇ ਵਿਰੁੱਧ ਨਾਭਾ ਵਿਖੇ ਫੂਕਿਆ ਗਿਆ ਕੈਪਟਨ ਦਾ ਪੁਤਲਾ
. . .  10 minutes ago
ਨਾਭਾ, 15 ਸਤੰਬਰ (ਅਮਨਦੀਪ ਸਿੰਘ ਲਵਲੀ)- ਇਤਿਹਾਸਕ ਨਗਰੀ ਨਾਭਾ ਵਿਖੇ ਲੋਕ ਇਨਸਾਫ਼ ਪਾਰਟੀ ਦੇ ਹਲਕਾ ਇੰਚਾਰਜ ਮਨਪ੍ਰੀਤ ਸਿੰਘ ਧਾਰੋਂਕੀ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨੇ ਵਿਧਾਇਕ ਸਿਮਰਜੀਤ ਸਿੰਘ ਬੈਂਸ...
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਵਿਰੁੱਧ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਲਾਇਆ ਧਰਨਾ
. . .  27 minutes ago
ਸੁਲਤਾਨਵਿੰਡ, 15 ਸਤੰਬਰ (ਗੁਰਨਾਮ ਸਿੰਘ ਬੁੱਟਰ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਅੰਮ੍ਰਿਤਸਰ-ਜਲੰਧਰ ਜੀ. ਟੀ. ਰੋਡ 'ਤੇ...
ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਜਾਇਆ ਗਿਆ ਗੁਰਮਤਿ ਸਮਾਗਮ
. . .  41 minutes ago
ਅੰਮ੍ਰਿਤਸਰ, 15 ਸਤੰਬਰ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਹਰਿਮੰਦਰ ਸਾਹਿਬ ਸਮੂਹ 'ਚ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ...
ਗੁਰੂਹਰਸਹਾਏ ਵਿਖੇ ਕਿਸਾਨ ਸੰਘਰਸ਼ ਕਮੇਟੀ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  52 minutes ago
ਗੁਰੂਹਰਸਹਾਏ, 15 ਸਤੰਬਰ (ਹਰਚਰਨ ਸਿੰਘ ਸੰਧੂ, ਕਪਿਲ ਕੰਧਾਰੀ)- ਅੱਜ ਕਿਸਾਨ ਸੰਘਰਸ਼ ਕਮੇਟੀ ਵਲੋਂ ਸ਼ਹਿਰ ਦੇ ਲਾਈਟ ਵਾਲੇ ਚੌਕ 'ਚ ਕੇਂਦਰ ਦੀ ਨਰਿੰਦਰ ਮੋਦੀ ਦੀ ਸਰਕਾਰ ਦਾ ਪੁਤਲਾ...
ਤਲਵੰਡੀ ਸਾਬੋ ਪੁਲਿਸ ਨੇ ਰੋਕੀ ਕਸ਼ਮੀਰ ਮਸਲੇ 'ਤੇ ਮੰਗ ਪੱਤਰ ਦੇਣ ਜਾ ਰਹੇ ਭਾਕਿਯੂ ਆਗੂਆਂ ਦੀ ਬੱਸ
. . .  about 1 hour ago
ਤਲਵੰਡੀ ਸਾਬੋ/ਸੀਂਗੋ ਮੰਡੀ 15 ਸਤੰਬਰ (ਲਕਵਿੰਦਰ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਹਟਾਏ ਜਾਣ ਦੇ ਵਿਰੁੱਧ ਅੱਜ ਰਾਜਪਾਲ ਅਤੇ ਮੁੱਖ ਮੰਤਰੀ ਨੂੰ ਮੰਗ ਪੱਤਰ...
ਸ੍ਰੀ ਚਮਕੌਰ ਸਾਹਿਬ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਚਾਰ ਸਾਲਾ ਬੱਚੀ ਸਣੇ ਦੋ ਦੀ ਮੌਤ, ਕਈ ਜ਼ਖ਼ਮੀ
. . .  about 1 hour ago
ਸ੍ਰੀ ਚਮਕੌਰ ਸਾਹਿਬ, 15 ਸਤੰਬਰ (ਜਗਮੋਹਣ ਸਿੰਘ ਨਾਰੰਗ)- ਸ੍ਰੀ ਚਮਕੌਰ ਸਾਹਿਬ-ਨੀਲੋਂ ਮਾਰਗ 'ਤੇ ਪਿੰਡ ਬਸੀ ਗੁੱਜਰਾਂ ਨੇੜੇ ਅੱਜ ਕਾਰ, ਖੱਚਰ ਰੇਹੜੇ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ...
ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਕੀਤਾ ਗਿਆ ਸਨਮਾਨਿਤ
. . .  about 1 hour ago
ਅੰਮ੍ਰਿਤਸਰ, 15 ਸਤੰਬਰ (ਜਸਵੰਤ ਸਿੰਘ ਜੱਸ)- ਅੱਜ ਸਵੇਰੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਨਵੇਂ ਬਣੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ...
ਕਰਜ਼ੇ ਦੇ ਜਾਲ 'ਚ ਫਸੇ ਮਜ਼ਦੂਰ ਵਲੋਂ ਖ਼ੁਦਕੁਸ਼ੀ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 15 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਨਿੱਜੀ ਕੰਪਨੀਆਂ ਵਲੋਂ ਆਪਣੇ ਜਾਲ 'ਚ ਫਸਾਏ ਨੇੜਲੇ ਪਿੰਡ ਗੋਬਿੰਦਗੜ੍ਹ ਜੇਜੀਆਂ ਦੇ ਇੱਕ ਮਜ਼ਦੂਰ ਵਲੋਂ ਖ਼ੁਦਕੁਸ਼ੀ ਕੀਤੇ ਜਾਣ...
ਪ੍ਰੇਮ ਵਿਆਹ ਕਰਾਉਣ 'ਤੇ ਪਰਿਵਾਰ ਵਾਲਿਆਂ ਨੇ ਆਪਣੀ ਲੜਕੀ ਅਤੇ ਉਸ ਦੇ ਪਤੀ ਨੂੰ ਮਾਰੀਆਂ ਗੋਲੀਆਂ, ਦੋਹਾਂ ਦੀ ਮੌਤ
. . .  about 2 hours ago
ਸਰਾਏ ਅਮਾਨਤ ਖਾਂ, 15 ਸਤੰਬਰ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਨੌਸ਼ਹਿਰਾ ਢਾਲਾ ਵਿਖੇ ਪ੍ਰੇਮ ਵਿਆਹ ਕਰਾਉਣ 'ਤੇ ਅੱਜ ਇੱਕ ਲੜਕੀ ਅਤੇ ਉਸ ਦੇ ਪਤੀ ਨੂੰ ਕੁਝ ਵਿਅਕਤੀਆਂ ਵਲੋਂ ਗੋਲੀਆਂ...
ਪੁਲਿਸ ਨੇ ਕਬਜ਼ੇ 'ਚ ਲਈ ਮੋਹਾਲੀ ਵਿਖੇ ਸੂਬਾ ਪੱਧਰੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੀ ਬੱਸ
. . .  about 2 hours ago
ਬਾਘਾਪੁਰਾਣਾ, 15 ਸਤੰਬਰ (ਬਲਰਾਜ ਸਿੰਗਲਾ)- ਪੰਜਾਬ ਦੀਆਂ 11 ਕਿਸਾਨ ਜਥੇਬੰਦੀਆਂ ਵਲੋਂ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਅੱਗੇ ਸੂਬਾ ਪੱਧਰੀ ਧਰਨਾ ਦੇਣ ਲਈ ਉਲੀਕੇ...
ਹਰਜਿੰਦਰ ਜੰਡਿਆਲੀ ਦੂਜੀ ਵਾਰ ਬਣੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਨਵੀਨਰ
. . .  about 3 hours ago
ਮੇਹਲੀ, 15 ਸਤੰਬਰ (ਗੁਰਜਿੰਦਰ ਸਿੰਘ ਗੁਰੂ, ਸੰਦੀਪ ਸਿੰਘ)- ਬਹੁਜਨ ਸਮਾਜ ਪਾਰਟੀ ਦੇ ਆਗੂ ਅਤੇ ਮੌਜੂਦਾ ਬਲਾਕ ਸੰਮਤੀ ਮੈਂਬਰ ਹਰਜਿੰਦਰ ਜੰਡਿਆਲੀ ਨੂੰ ਪਾਰਟੀ ਹਾਈਕਮਾਨ ਵਲੋਂ ਲਗਾਤਾਰ ਦੂਜੀ...
ਇਮਰਾਨ ਨੇ ਮੰਨਿਆ- ਭਾਰਤ ਨਾਲ ਯੁੱਧ 'ਚ ਹਾਰ ਸਕਦਾ ਹੈ ਪਾਕਿਸਤਾਨ
. . .  about 3 hours ago
ਇਸਲਾਮਾਬਾਦ, 15 ਸਤੰਬਰ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਇੱਕ ਵਾਰ ਫਿਰ ਭਾਰਤ ਨਾਲ ਯੁੱਧ ਦੀ ਸੰਭਾਵਨਾ ਜਤਾਈ ਹੈ। ਉਨ੍ਹਾਂ ਨੇ ਕਸ਼ਮੀਰ ਮਸਲੇ ਨੂੰ ਲੈ ਕੇ ਪਰਮਾਣੂੰ ਯੁੱਧ ਹੋਣ ਦੇ ਆਸਾਰ ਵੀ...
ਮਹਾਰਾਸ਼ਟਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਦੋ ਨਕਸਲੀ ਢੇਰ
. . .  about 3 hours ago
ਮੁੰਬਈ, 15 ਸਤੰਬਰ- ਮਹਾਰਾਸ਼ਟਰ ਦੇ ਗੜ੍ਹਚਿਰੌਲੀ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਦੋ ਨਕਸਲੀਆਂ ਨੂੰ...
ਕਸ਼ਮੀਰ ਮਸਲੇ 'ਤੇ ਚੰਡੀਗੜ੍ਹ ਮੰਗ ਪੱਤਰ ਦੇਣ ਜਾ ਰਹੇ ਕਿਸਾਨ ਪੁਲਿਸ ਨੇ ਰੋਕੇ
. . .  about 4 hours ago
ਤਲਵੰਡੀ ਸਾਬੋ, 15 ਸਤੰਬਰ (ਰਣਜੀਤ ਸਿੰਘ ਰਾਜੂ) - ਕਸ਼ਮੀਰ ਵਿਚ ਧਾਰਾ 370 ਹਟਾਉਣ ਉਪਰੰਤ ਬਣੇ ਮਾਹੌਲ ਨਾਲ ਕਸ਼ਮੀਰੀਆਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਲੈ ਕੇ ਗਵਰਨਰ ਨੂੰ ਮੰਗ ਪੱਤਰ ਦੇਣ ਲਈ ਚੰਡੀਗੜ੍ਹ ਜਾ ਰਹੇ ਕਿਸਾਨਾਂ ਨੂੰ ਸਵੇਰੇ ਤਲਵੰਡੀ ਸਾਬੋ ਪੁਲਿਸ ਨੇ ਜਬਰੀ...
ਮੁਜ਼ੱਫਰਪੁਰ ਸ਼ੈਲਟਰ ਹੋਮ ਕਾਂਡ ਦੀ ਪੀੜਤਾ ਨਾਲ ਸਮੂਹਿਕ ਜਬਰ ਜਨਾਹ
. . .  about 4 hours ago
ਬੇਤਿਆ, 15 ਸਤੰਬਰ - ਮੁਜ਼ੱਫਰਪੁਰ ਬਾਲਿਕਾ ਗ੍ਰਹਿ ਕਾਂਡ ਦੀ ਪੀੜਤਾ ਨੂੰ ਅਗਵਾ ਕਰਕੇ ਸਮੂਹਿਕ ਜਬਰ ਜਨਾਹ ਕਰਨ ਦਾ ਸਨਸਨੀਖੇਜ ਮਾਮਲਾ ਸਾਹਮਣੇ ਆਇਆ ਹੈ। ਘਟਨਾ ਨਗਰ ਥਾਣਾ ਖੇਤਰ ਦੀ ਹੈ। ਲੜਕੀ ਨੂੰ ਇਲਾਜ ਲਈ ਮੈਡੀਕਲ ਕਾਲਜ ਹਸਪਤਾਲ ਦੇ ਆਈ.ਸੀ.ਯੂ. ਵਿਚ ਭਰਤੀ...
ਅੱਜ ਪੰਜਾਬ ਭਰ ਤੋਂ ਸੰਗਰੂਰ ਪੁੱਜ ਕੇ ਬੇਰੁਜ਼ਗਾਰ ਬੀ.ਐਡ. ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕਰਨਗੇ ਰੋਸ ਮੁਜ਼ਾਹਰਾ
. . .  about 5 hours ago
ਅੱਜ ਧਰਮਸ਼ਾਲਾ ਵਿਚ ਹੋਵੇਗਾ ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ20 ਮੈਚ
. . .  about 5 hours ago
ਅੱਜ ਦਾ ਵਿਚਾਰ
. . .  about 6 hours ago
ਸੁਕਮਾ - ਸੁਰੱਖਿਆ ਬਲਾਂ ਨੇ 3 ਨਕਸਲੀ ਕੀਤੇ ਢੇਰ
. . .  1 day ago
ਨਿਰਦੇਸ਼ਕ ਸੰਨੀ ਦਿਉਲ ਆਪਣੇ ਬੇਟੇ ਕਰਨ ਦਿਉਲ ਦੀ ਫ਼ਿਲਮ 'ਪਲ ਪਲ ਦਿਲ ਕੇ ਪਾਸ' ਦੀ ਪ੍ਰਮੋਸ਼ਨ ਲਈ 'ਅਜੀਤ' ਦਫ਼ਤਰ ਹੀਰੋਇਨ ਸਹਿਰ ਨਾਲ ਪੁੱਜੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਮੱਘਰ ਸੰਮਤ 549

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪੰਜਾਬ 'ਚ ਪੰਜਾਬੀ ਦੀ ਅਣਦੇਖੀ ਬਰਦਾਸ਼ਤ ਨਹੀਂ- ਦੀਪਕ ਚਨਾਰਥਲ

ਚੰਡੀਗੜ੍ਹ, 13 ਦਸੰਬਰ (ਅਜਾਇਬ ਸਿੰਘ ਔਜਲਾ)- ਸਭਿਆਚਾਰ ਪੰਜਾਬ ਦਾ ਹੈ ਤੇ ਨੀਤੀਘਾੜੇ ਵੀ ਪੰਜਾਬੀ ਹਨ, ਪਰ ਪੰਜਾਬ ਦੀ ਸਭਿਆਚਾਰਕ ਨੀਤੀ ਜਾਰੀ ਅੰਗਰੇਜ਼ੀ ਵਿਚ ਹੁੰਦੀ ਹੈ ਜੋ ਸਿੱਧੇ ਰੂਪ ਵਿਚ ਮਾਾ ਬੋਲੀ ਪੰਜਾਬੀ ਦਾ ਅਪਮਾਨ ਹੈ¢ ਪੰਜਾਬ ਵਿਚ ਪੰਜਾਬੀ ਦੀ ਅਣਦੇਖੀ ਅਸੀਂ ...

ਪੂਰੀ ਖ਼ਬਰ »

ਰਿਹਾਇਸ਼ੀ ਪਾਰਕਿੰਗ ਨੀਤੀ 'ਤੇ ਵਿਸ਼ੇਸ਼ ਬੈਠਕ

ਚੰਡੀਗੜ੍ਹ, 13 ਦਸੰਬਰ (ਆਰ.ਐਸ.ਲਿਬਰੇਟ) -ਰਿਹਾਇਸ਼ੀ ਪਾਰਕਿੰਗ ਨੀਤੀ ਨੂੰ ਲਾਗੂ ਕਰਵਾਉਣ ਲਈ ਲਗਾਤਾਰ ਪ੍ਰਸ਼ਾਸਨ ਨਗਰ ਨਿਗਮ 'ਤੇ ਦਬਾਅ ਬਣਾ ਰਿਹਾ ਹੈ, ਜਿਸ ਕਾਰਨ ਕਮਿਸ਼ਨਰ ਨਗਰ ਨਿਗਮ ਜਤਿੰਦਰ ਯਾਦਵ ਨੇ ਆਪਣੇ ਸਮੁੱਚੇ ਅਧਿਕਾਰੀਆਂ, ਮੇਅਰ ਤੇ ਕੌਾਸਲਰਾਂ ਨਾਲ ਇਸ ...

ਪੂਰੀ ਖ਼ਬਰ »

74 ਵਲੰਟੀਅਰ ਜੇਲ੍ਹ ਵਾਰਡਨ ਰੱਖੇ ਜਾਣਗੇ

ਚੰਡੀਗੜ੍ਹ, 13 ਦਸੰਬਰ (ਵਿਸ਼ੇਸ਼ ਪ੍ਰਤੀਨਿਧ) – ਹਰਿਆਣਾ ਦੀਆਂ ਜੇਲ੍ਹਾਂ ਵਿਚ 74 ਵਲੰਟੀਅਰ ਜੇਲ੍ਹ ਵਾਰਡਨ ਨਿਯੁਕਤ ਕੀਤੇ ਜਾਣਗੇ ਅਤੇ ਇੰਨ੍ਹਾਂ ਵਾਰਡਨਾਂ ਦੀ ਆਸਾਮੀ 'ਤੇ ਸਾਬਕਾ ਸੈਨਿਕਾਂ, ਕੇਂਦਰੀ ਹਥਿਆਰਬੰਦ ਪੁਲਿਸ ਫੋਰਸ ਦੇ ਜਵਾਨਾਂ ਨੂੰ ਇਕ ਸਾਲ ਦੀ ਰੈਗੂਲਰ ਸਮੇਂ ਲਈ ਠੇਕਾ ਆਧਾਰ 'ਤੇ ਰੱਖਿਆ ਜਾਵੇਗਾ | ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਜੇਲ੍ਹ ਡਾਇਰੈਕਟਰ ਜਨਰਲ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਭਾਰਤੀ ਸੈਨਾ ਦੇ ਸਾਬਕਾ ਸੈਨਿਕਾਂ, ਕੇਂਦਰੀ ਹਥਿਆਰਬੰਦ ਪੁਲਿਸ ਫੋਰਸ, ਜਿੰਨ੍ਹਾਂ ਦੀ ਉਮਰ 25 ਤੋਂ 50 ਸਾਲ ਵਿਚਕਾਰ ਹੋਵੇ | ਇਸ ਤਰ੍ਹਾਂ ਵਲੰਟੀਅਰ ਜੇਲ੍ਹ ਵਾਰਡਰ ਠੇਕਾ ਆਧਾਰ 'ਤੇ ਸਿਰਫ਼ ਇਕ ਸਾਲ ਦੇ ਸਮੇਂ ਲਈ 14,000 ਰੁਪਏ ਮਹੀਨਾ ਮਾਣਭੱਤਾ 'ਤੇ ਰੱਖੇ ਜਾਣਗੇ | ਉਨ੍ਹਾਂ ਕਿਹਾ ਕਿ ਵਲੰਟੀਅਰ ਜੇਲ੍ਹ ਵਾਰਡਨਾਂ ਦੀ ਭਰਤੀ ਦੇ ਸਮੇਂ ਕੋਈ ਲਿਖਤੀ ਪ੍ਰੀਖਿਆ ਅਤੇ ਸਰੀਰਕ ਮਾਪ ਤੋਲ ਦਾ ਪ੍ਰਬੰਧ ਨਹੀਂ ਕੀਤਾ ਜਾਵੇਗਾ |



ਖ਼ਬਰ ਸ਼ੇਅਰ ਕਰੋ

ਲੱਖਾਂ ਦੀ ਧੋਖਾ-ਧੜੀ ਦੇ ਮਾਮਲੇ 'ਚ ਇਕ ਗਿ੍ਫ਼ਤਾਰ

ਚੰਡੀਗੜ੍ਹ, 13 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ ਦੀ ਟੀਮ ਨੇ ਇੱਕ ਬੈਂਕਰ ਨੂੰ ਗਿ੍ਫ਼ਤਾਰ ਕੀਤਾ ਹੈ ਜਿਸ ਿਖ਼ਲਾਫ਼ ਧੋਖਾਧੜੀ ਦੇ ਮਾਮਲੇ ਦਰਜ ਸਨ | ਮੁਲਜ਼ਮ ਨੂੰ ਪ੍ਰੋਡਕਸ਼ਨ ਵਰੰਟਾਂ ਰਾਹੀਂ ਅੰਬਾਲਾ ਜੇਲ੍ਹ ਤੋਂ ...

ਪੂਰੀ ਖ਼ਬਰ »

ਪੰਜਾਬੀ ਫ਼ਿਲਮ 'ਹਾਰਡ ਕੌਰ' ਨਾਰੀ ਸ਼ਕਤੀ 'ਤੇ ਆਧਾਰਤ ਤੇ ਸਮਾਜ ਦੀ ਸਚਾਈ ਨੂੰ ਬਿਆਨਦੀ ਫ਼ਿਲਮ ਹੈ -ਦਿ੍ਸ਼ਟੀ ਗਰੇਵਾਲ

ਚੰਡੀਗੜ੍ਹ, 13 ਦਸੰਬਰ (ਅਜਾਇਬ ਸਿੰਘ ਔਜਲਾ)- ''ਅੱਜ ਕੱਲ੍ਹ ਹਰ ਥਾਂ ਨਾਰੀ ਸ਼ਕਤੀ ਦੀ ਕਾਫ਼ੀ ਚਰਚਾ ਹੁੰਦੀ ਹੈ ਕਿ ਕਿਸ ਤਰ੍ਹਾਂ ਅਜੋਕੇ ਦੌਰ ਵਿਚ ਔਰਤਾਂ ਹਰ ਖੇਤਰ ਵਿਚ ਅੱਗੇ ਵੱਧ ਰਹੀਆਂ ਹਨ ਉਹ ਫਿਰ ਭਾਵੇਂ ਘਰ ਵਿਚ ਰਹਿ ਰਹੀਆਂ ਹੋਣ ਜਾਂ ਬਾਹਰ ਕੰਮ ਕਰ ਰਹੀਆਂ ਹੋਣ |'' ...

ਪੂਰੀ ਖ਼ਬਰ »

ਦੁਕਾਨ ਦਾ ਕੈਸ਼ੀਅਰ ਚਾਰ ਲੱਖ ਰੁਪਏ ਲੈ ਕੇ ਫ਼ਰਾਰ

ਚੰਡੀਗੜ੍ਹ, 13 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਗ੍ਰੇਨ ਮਾਰਕੀਟ ਦੀ ਇਕ ਦੁਕਾਨ ਅੰਦਰ ਕੰਮ ਕਰਨ ਵਾਲਾ ਕੈਸ਼ੀਅਰ ਦੁਕਾਨ ਅੰਦਰ ਇਕੱਠੇ ਹੋਏ ਚਾਰ ਲੱਖ ਰੁਪਏ ਲੈ ਕੇ ਫ਼ਰਾਰ ਹੋ ਗਿਆ | ਪੁਲਿਸ ਨੇ ਸਬੰਧਤ ਮਾਮਲਾ ਪੁਲਿਸ ਸਟੇਸ਼ਨ ਸੈਕਟਰ 26 ਵਿਚ ਦਰਜ ਕਰਕੇ ਜਾਂਚ ਸ਼ੁਰੂ ...

ਪੂਰੀ ਖ਼ਬਰ »

ਘਰ ਤੋਂ ਸਾਮਾਨ ਤੇ ਗਹਿਣੇ ਚੋਰੀ

ਚੰਡੀਗੜ੍ਹ, 13 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਚੋਰ ਸੈਕਟਰ 19 ਦੇ ਇਕ ਘਰ ਤੋਂ ਪੈਸੇ, ਕੀਮਤੀ ਸਾਮਾਨ ਅਤੇ ਸੋਨੇ ਚਾਂਦੀ ਦੇ ਗਹਿਣੇ ਲੈ ਕੇ ਫ਼ਰਾਰ ਹੋ ਗਏ | ਘਰ ਵਾਲੇ ਕਿਸੇ ਘਰ ਦੇ ਕਾਰਨ ਸ਼ਹਿਰ ਤੋਂ ਬਾਹਰ ਗਏ ਹੋਏ ਸਨ ਜਿਨ੍ਹਾਂ ਨੂੰ ਗੁਆਂਢ ਵਿਚ ਰਹਿਣ ਵਾਲੇ ਲੋਕਾਂ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ 'ਚ 10ਵੇਂ ਗੁਲਦਾਊਦੀ ਸ਼ੋਅ ਦੀ ਸ਼ੁਰੂਆਤ ਅੱਜ ਤੋਂ

ਚੰਡੀਗੜ੍ਹ, 13 ਦਸੰਬਰ (ਮਨਜੋਤ ਸਿੰਘ ਜੋਤ) - ਪੰਜਾਬ ਯੂਨੀਵਰਸਿਟੀ ਵਿਚ 14 ਤੋਂ 17 ਦਸੰਬਰ ਤੱਕ ਚੱਲਣ ਵਾਲੇ 3 ਦਿਨਾ 10ਵੇਂ ਗੁਲਦਾਊਦੀ ਸ਼ੋਅ ਦੀ ਯੂਨੀਵਰਸਿਟੀ ਦੇ ਬਾਗਵਾਨੀ ਵਿਭਾਗ ਵਲੋਂ ਪ੍ਰੋ. ਆਰ. ਸੀ. ਪਾਲ ਰੋਜ਼ ਗਾਰਡਨ 'ਚ ਅੱਜ ਸ਼ੁਰੂਆਤ ਕੀਤੀ ਜਾਵੇਗੀ¢ ਪੰਜਾਬ ...

ਪੂਰੀ ਖ਼ਬਰ »

ਸੰਗਤ 20 ਤੋਂ 27 ਦਸੰਬਰ ਤੱਕ ਖ਼ੁਸ਼ੀ ਵਾਲੇ ਸਮਾਗਮ ਕਰਾਉਣ ਤੋਂ ਪ੍ਰਹੇਜ ਕਰੇ-ਕੇਨੀ

ਸੁਲਤਾਨਪੁਰ ਲੋਧੀ, 13 ਦਸੰਬਰ (ਨਰੇਸ਼ ਹੈਪੀ, ਥਿੰਦ)-ਮਾਤਾ ਗੁਜਰ ਕੌਰ ਜੀ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰਾਂ ਸਾਹਿਬਜ਼ਾਦਿਆਂ ਤੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਵਿਚ ਸ਼ਹੀਦੀ ਹਫ਼ਤਾ 20 ਤੋਂ 27 ਦਸੰਬਰ ਤੱਕ ਸਮੂਹ ਨਾਮ-ਲੇਵਾ ਸੰਗਤਾਂ ਨੂੰ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਸਿੰਡੀਕੇਟ ਚੋਣਾਂ ਹੁਣ 18 ਤੇ 19 ਨੂੰ

ਚੰਡੀਗੜ੍ਹ, 13 ਦਸੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਸਿੰਡੀਕੇਟ ਚੋਣਾਂ ਹੁਣ 17 ਅਤੇ 18 ਦੀ ਬਜਾਏ 18 ਅਤੇ 19 ਦਸੰਬਰ ਨੂੰ ਹੋਣਗੀਆਂ | ਪੰਜਾਬ ਨਗਰ ਨਿਗਮ ਚੋਣਾਂ ਦੇ ਕਾਰਨ ਸਿੰਡੀਕੇਟ ਚੋਣਾਂ ਦੀਆਂ ਤਰੀਕਾਂ ਵਿਚ ਤਬਦੀਲੀ ਕੀਤੀ ਗਈ ਹੈ | ਸੈਨੇਟ ਮੈਂਬਰਾਂ ਵੱਲੋਂ ...

ਪੂਰੀ ਖ਼ਬਰ »

ਪਤਿੱਤ ਹੋ ਰਹੀ ਜਵਾਨੀ ਨੂੰ ਗੁਰੂ ਸਾਹਿਬਾਨ ਦੀ ਸਿੱਖਿਆ 'ਤੇ ਤੋਰਨ ਦੀ ਲੋੜ- ਹਰਬੰਸ ਸਿੰਘ ਕੰਧੋਲਾ

ਕੁਰਾਲੀ, 13 ਦਸੰਬਰ (ਹਰਪ੍ਰੀਤ ਸਿੰਘ)-ਅਕਾਲੀ ਦਲ 1920 ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ ਸ਼ਹੀਦੀ ਜੋੜ ਮੇਲੇ ਦੌਰਾਨ 21 ਦਸੰਬਰ ਨੂੰ ਕੀਤੀ ਜਾਣ ਵਾਲੀ ਕਾਨਫ਼ਰੰਸ ਸਬੰਧੀ ਪਾਰਟੀ ਵਰਕਰਾਂ ਨੂੰ ਲਾਮਬੰਦ ਕਰਨ ਦੇ ਮਨੋਰਥ ਨਾਲ ਸ਼ਹਿਰ ਦੇ ਖਾਲਸਾ ਸਕੂਲ ਵਿਚ ਪਾਰਟੀ ਦੀ ...

ਪੂਰੀ ਖ਼ਬਰ »

ਰਾਜਪੂਤ ਭਾਈਚਾਰੇ ਵਲੋਂ ਸੁਖਪਾਲ ਸਿੰਘ ਖਹਿਰਾ ਿਖ਼ਲਾਫ਼ ਰੋਸ ਪ੍ਰਦਰਸ਼ਨ

ਲਾਲੜੂ, 13 ਦਸੰਬਰ (ਰਾਜਬੀਰ ਸਿੰਘ)-ਰਾਜਪੁੂਤ ਭਾਈਚਾਰੇ ਵਲੋਂ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਿਖ਼ਲਾਫ਼ ਲਾਲੜੂ ਮੰਡੀ ਦੇ ਮੱੁਖ ਬਾਜ਼ਾਰ ਵਿਖੇ ਰੋਸ ਮਾਰਚ ਕੱਢਿਆ ਗਿਆ ਅਤੇ ਪੁਤਲਾ ਫੂਕਿਆ ਗਿਆ | ਇਸ ਮੌਕੇ ਭਾਈਚਾਰੇ ਦੇ ਆਗੂਆਂ ...

ਪੂਰੀ ਖ਼ਬਰ »

-ਮਾਮਲਾ ਬਹੁਚਰਚਿੱਤ ਏਕਮ ਢਿੱਲੋਂ ਦੇ ਕਤਲ ਦਾ-

ਕ੍ਰਿਕਟ ਮੈਚ ਕਾਰਨ ਸੀਰਤ ਨੂੰ ਨਹੀਂ ਪੇਸ਼ ਕੀਤਾ ਗਿਆ ਅਦਾਲਤ 'ਚ, ਪੋ੍ਰਡਕਸ਼ਨ ਵਾਰੰਟ ਜਾਰੀ

ਅਦਾਲਤ ਨੇ ਗਵਾਹ ਤੁਲ ਬਹਾਦਰ ਦੇ ਜਮਾਨਤੀ ਵਾਰੰਟ ਕੀਤੇ ਜਾਰੀ

ਐੱਸ. ਏ. ਐੱਸ. ਨਗਰ, 13 ਦਸੰਬਰ (ਜਸਬੀਰ ਸਿੰਘ ਜੱਸੀ)-ਸਥਾਨਕ ਫੇਜ਼-3ਬੀ1 ਵਿਖੇ ਹੋਏ ਏਕਮ ਸਿੰਘ ਢਿੱਲੋਂ ਦੇ ਕਤਲ ਮਾਮਲੇ 'ਚ ਅੱਜ ਸੀਰਤ ਨੂੰ ਅਦਾਲਤ 'ਚ ਪੇਸ਼ ਨਹੀਂ ਕੀਤਾ ਜਾ ਸਕਿਆ | ਇਸ ਸਬੰਧੀ ਪੁਲਿਸ ਦਾ ਤਰਕ ਸੀ ਕਿ ਸ਼ਹਿਰ 'ਚ ਕ੍ਰਿਕਟ ਮੈਚ ਹੈ, ਇਸ ਲਈ ਫੋਰਸ ਦੀ ਭਾਰੀ ਕਮੀ ...

ਪੂਰੀ ਖ਼ਬਰ »

ਸਕੂਲ ਦਾ ਇਨਾਮ ਵੰਡ ਸਮਾਰੋਹ ਅੱਜ

ਖਰੜ, 13 ਦਸੰਬਰ (ਮਾਨ)-ਹਾਪਰ ਇੰਟਰਨੈਸ਼ਨਲ ਸਮਾਰਟ ਸਕੂਲ ਚੋਲਟਾ ਕਲਾਂ ਵਲੋਂ 14 ਦਸਬੰਰ ਨੂੰ ਸਕੂਲ ਕੈਂਪਸ ਵਿਚ ਦੂਸਰਾ ਸਾਲਾਨਾ ਪੁਰਸਕਾਰ ਤੇ ਇਨਾਮ ਵੰਡ ਸਮਾਰੋਹ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਮੁੱਖ ਮਹਿਮਾਨ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਹੋਣਗੇ | ...

ਪੂਰੀ ਖ਼ਬਰ »

ਪਿਰਾਮਿਡ ਈ ਸਰਵਿਸ 'ਚ ਕੈਨੇਡਾ ਐਜੂਕੇਸ਼ਨ ਫੇਅਰ ਅੱਜ

ਜਲੰਧਰ, 13 ਦਸੰਬਰ (ਅ.ਬ.)-13 ਸਾਲ ਤੋਂ ਸਟੱਡੀ ਵੀਜਾ ਵਿਚ ਆਪਣੀਆਂ ਸੇਵਾਵਾਂ ਦੀ ਰਹੀ ਕੰਪਨੀ ਪਿਰਾਮਿਡ ਈ ਸਰਵਿਸ ਵਿਚ ਕੈਨੇਡਾ ਐਜੂਕੇਸ਼ਨ ਫੇਅਰ ਉਨਾਂ ਦੇ ਸਥਾਨਿਕ ਦਫਤਰ ਵਿਚ ਅੱਜ ਲਗਾਇਆ ਜਾ ਰਿਹਾ ਹੈ | ਇਸ ਮੇਲੇ ਵਿਚ ਵਿਦਿਆਰਥੀ ਮਈ ਤੇ ਸਤੰਬਰ 2018 ਦੇ ਦਾਖਲੇ ਸਬੰਧੀ ...

ਪੂਰੀ ਖ਼ਬਰ »

ਆਰੀਅਨਜ਼ ਦਾ 44ਵਾਂ ਜੋਬ ਫੈਸਟ 17 ਜਨਵਰੀ ਨੂੰ

ਜਲੰਧਰ, 13 ਦਸੰਬਰ (ਅ. ਬ.)-'ਵੱਖ-ਵੱਖ ਕਾਰਪੋਰੇਟ ਅਤੇ ਇੰਡਸਟਰੀਅਲ ਸੈਕਟਰ ਦੀਆਂ 20 ਤੋਂ ਵੱਧ ਵੱਡੀਆਂ ਅਤੇ ਛੋਟੀਆਂ ਕੰਪਨੀਆਂ ਨੇ 17 ਜਨਵਰੀ ਨੂੰ ਆਰੀਅਨਜ਼ ਗਰੁੱਪ ਆਫ ਕਾਲਜਿਜ਼ ਚੰਡੀਗੜ੍ਹ ਵਿਖੇ ਹੋਣ ਵਾਲੇ 44ਵੇਂ ਆਰੀਅਨਜ਼ ਜੋਬ ਫੈਸਟ ਵਿਚ ਹਿੱਸਾ ਲੈਣ ਦੀ ਪੁਸ਼ਟੀ ...

ਪੂਰੀ ਖ਼ਬਰ »

ਜੈਂਟਲਮੈਨਸ ਕਲੱਬ ਵਲੋਂ ਚੌਥਾ ਐਡੀਸ਼ਨ ਚੰਡੀਗੜ੍ਹ ਵਿਚ 16 ਤੇ 17 ਨੂੰ

ਜਲੰਧਰ, 13 ਦਸੰਬਰ (ਅ.ਬ.)-ਜੈਂਟਲਮੈਨਸ ਕਲੱਬ ਦਾ ਚੌਥਾ ਐਡੀਸ਼ਨ ਚੰਡੀਗੜ੍ਹ ਵਿਚ ਆ ਰਿਹਾ ਹੈ | 16 ਤੇ 17 ਦਸੰਬਰ ਨੂੰ ਹਿਆਤ ਰਿਜੈਂਸੀ ਚੰਡੀਗੜ੍ਹ ਵਿਚ ਇਸ ਸਬੰਧੀ ਸਮਾਗਮ ਕਰਵਾਇਆ ਜਾ ਰਿਹਾ ਹੈ | ਜਿਸ ਵਿਚ ਪੁਰਸ਼ਾਂ ਨਾਲ ਸਬੰਧਿਤ ਲਗਜ਼ਰੀ ਬ੍ਰਾਂਡ ਆਪਣੇ ਉਤਪਾਦ ਪੇਸ਼ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਨੋਟੀਫਿਕੇਸ਼ਨ ਨੂੰ ਸਹੀ ਅਰਥਾਂ 'ਚ ਲਾਗੂ ਨਾ ਕੀਤੇ ਜਾਣ 'ਤੇ ਸੰਘਰਸ਼ ਦੀ ਚਿਤਾਵਨੀ

ਕੁਰਾਲੀ, 13 ਦਸੰਬਰ (ਹਰਪ੍ਰੀਤ ਸਿੰਘ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਬਲਜੀਤ ਕੌਰ ਰਕੌਲੀ ਨੇ ਸਰਕਾਰ ਵਲੋਂ ਕੀਤੇ ਨੋਟੀਫਿਕੇਸ਼ਨ ਨੂੰ ਸਹੀ ਅਰਥਾਂ ਵਿਚ ਲਾਗੂ ਨਾ ਕੀਤੇ ਜਾਣ ਦਾ ਸਖ਼ਤ ਨੋਟਿਸ ਲੈਂਦਿਆਂ ਸੰਘਰਸ਼ ਦੀ ਚਿਤਾਵਨੀ ਦਿੱਤੀ ਹੈ | ...

ਪੂਰੀ ਖ਼ਬਰ »

ਅੱਗ ਨਾਲ ਨੁਕਸਾਨੇ ਗੋਦਾਮ ਦੀ ਛੱਤ ਡਿਗੀ

ਜ਼ੀਰਕਪੁਰ, 13 ਦਸੰਬਰ (ਅਵਤਾਰ ਸਿੰਘ)-ਜ਼ੀਰਕਪੁਰ ਨਗਰ ਕੌਾਸਲ ਦੇ ਭਬਾਤ ਖੇਤਰ ਅੰਦਰ ਰਿਹਾਇਸ਼ੀ ਖੇਤਰ ਵਿਚ ਬਣੇ ਗੋਦਾਮ ਵਿਚ ਲੱਗੀ ਅੱਗ 31 ਘੰਟੇ ਬੀਤ ਜਾਣ ਦੇ ਬਾਵਜੂਦ ਬੁਝਣ ਦਾ ਨਾਂਅ ਨਹੀਂ ਲੈ ਰਹੀ ਹੈ¢ ਫਾਇਰ ਵਿਭਾਗ ਦੀ ਟੀਮ ਵਲੋਂ ਸਾਰੀ ਰਾਤ ਕੀਤੀ ਮੁਸ਼ੱਕਤ ਦੇ ...

ਪੂਰੀ ਖ਼ਬਰ »

ਸੋਹਾਣਾ 'ਚ ਚੱਲ ਰਹੇ ਜੂਏ ਦੇ ਧੰਦੇ ਦਾ ਪਰਦਾਫਾਸ਼, 5 ਮੁਲਜ਼ਮ ਕਾਬੂ

ਐੱਸ. ਏ. ਐੱਸ. ਨਗਰ, 13 ਦਸੰਬਰ (ਜਸਬੀਰ ਸਿੰਘ ਜੱਸੀ)-ਪਿੰਡ ਸੋਹਾਣਾ 'ਚ ਨਾਜਾਇਜ਼ ਤਰੀਕੇ ਨਾਲ ਚੱਲ ਰਹੇ ਜੂਏ ਦੇ ਕਾਰੋਬਾਰ ਦਾ ਥਾਣਾ ਸੋਹਾਣਾ ਦੀ ਪੁਲਿਸ ਨੇ ਪਰਦਾਫਾਸ਼ ਕੀਤਾ ਹੈ | ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਸੋਹਾਣਾ ਵਿਖੇ ਛਾਪੇਮਾਰੀ ਕਰਕੇ 5 ...

ਪੂਰੀ ਖ਼ਬਰ »

ਫੈਕਟਰੀ ਅੰਦਰ ਮਸ਼ੀਨ ਦੀ ਲਪੇਟ 'ਚ ਆਉਣ ਕਾਰਨ ਹੈਲਪਰ ਦੀ ਮੌਤ

ਲਾਲੜੂ, 13 ਦਸੰਬਰ (ਰਾਜਬੀਰ ਸਿੰਘ)-ਨਗਰ ਕੌਾਸਲ ਲਾਲੜੂ ਅਧੀਨ ਪੈਂਦੇ ਪਿੰਡ ਘੋਲੂਮਾਜਰਾ ਸਥਿਤ ਲੋਹੇ ਦੇ ਪਾਇਪ ਬਣਾਉਣ ਵਾਲੀ ਇਕ ਫੈਕਟਰੀ ਵਿਚ ਮਸ਼ੀਨ ਦੀ ਲਪੇਟ ਵਿਚ ਆਉਣ ਕਾਰਨ ਇਕ ਹੈਲਪਰ ਦੀ ਮੌਕੇ 'ਤੇ ਹੀ ਮੌਤ ਹੋ ਗਈ | ਹਾਦਸੇ ਦੌਰਾਨ ਕੱਪੜਾ ਫਸਣ ਨਾਲ ਹੈਲਪਰ ਦੀ ...

ਪੂਰੀ ਖ਼ਬਰ »

ਕੋਲਡ ਸਟੋਰ ਧਾਰਕਾਂ ਨੇ ਆਪਣੀਆਂ ਸਮੱਸਿਆਵਾਂ ਦੱਸੀਆਂ

ਡੇਰਾਬੱਸੀ, 13 ਦਸੰਬਰ (ਸ਼ਾਮ ਸਿੰਘ ਸੰਧੂ/ਗੁਰਮੀਤ ਸਿੰਘ)-ਡੇਰਾਬੱਸੀ ਅਤੇ ਬਨੂੰੜ ਹਲਕੇ ਦੇ ਕੋਲਡ ਸਟੋਰ ਧਾਰਕਾਂ ਨੇ ਡੇਰਾਬੱਸੀ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਆਪਣੀ ਵਿੱਥਿਆ ਸੁਣਾਉਂਦਿਆਂ ਦੱਸਿਆ ਕਿ ਆਲੂ ਅਤੇ ਪਿਆਜ ਦੀ ਪੈਦਾਵਾਰ ਵੱਧ ਹੋਣ ਦੀ ਸੂਰਤ 'ਚ ਅਕਸਰ ...

ਪੂਰੀ ਖ਼ਬਰ »

11 ਵੀਂ ਕਲਾਸ ਦਾ ਵਿਦਿਆਰਥੀ ਅਧਿਆਪਕਾ ਨੂੰ ਥੱਪੜ ਮਾਰ ਕੇ ਹੋਇਆ ਫ਼ਰਾਰ

ਡੇਰਾਬੱਸੀ, 13 ਦਸੰਬਰ (ਗੁਰਮੀਤ ਸਿੰਘ)-ਸ: ਗੁਰਨਾਮ ਸਿੰਘ ਸੈਣੀ ਸੀਨੀਅਰ ਸੈਕੰਡਰੀ ਸਕੂਲ ਡੇਰਾਬੱਸੀ ਵਿਖੇ ਵਾਪਰੀ ਇਕ ਘਟਨਾ ਨੇ ਅਧਿਆਪਕ ਅਤੇ ਵਿਦਿਆਰਥੀ ਦਰਮਿਆਨ ਬਣੇ ਗੁਰੂ ਤੇ ਚੇਲੇ ਦੇ ਰਿਸ਼ਤੇ ਨੂੰ ਸ਼ਰਮਸਾਰ ਕਰਕੇ ਰੱਖ ਦਿੱਤਾ ਹੈ | ਸਕੂਲ ਮੈਨੇਜਮੈਂਟ ਮਾਮਲੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਚਾਲਕ ਦੀ ਮੌਤ

ਐੱਸ. ਏ. ਐੱਸ. ਨਗਰ, 13 ਦਸੰਬਰ (ਜਸਬੀਰ ਸਿੰਘ ਜੱਸੀ)-ਉਦਯੋਗਿਕ ਖੇਤਰ ਫੇਜ਼-7 ਵਿਖੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਹੋਈ ਟੱਕਰ ਦੌਰਾਨ ਇਕ ਮੋਟਰਸਾਈਕਲ ਚਾਲਕ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿ੍ਤਕ ਦੀ ਪਛਾਣ ਮੰਗਾ ਲਾਲ ਵਾਸੀ ਆਦਰਸ਼ ਕਾਲੋਨੀ ...

ਪੂਰੀ ਖ਼ਬਰ »

ਭੈਂਸਾ ਟਿੱਬਾ 'ਚ ਲੜਕੇ ਦਾ ਚਾਕੂ ਮਾਰ ਕੇ ਕਤਲ

ਪੰਚਕੂਲਾ, 13 ਦਸੰਬਰ (ਕਪਿਲ)-ਪੰਚਕੂਲਾ ਦੇ ਮਨਸਾ ਦੇਵੀ ਕੋਲ ਭੈਂਸਾ ਟਿੱਬਾ ਵਿਚ ਇਕ 24 ਸਾਲਾ ਲੜਕੇ ਦਾ ਚਾਕੂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਅਤੇ ਮੁਲਜ਼ਮ ਮੌਕੇ ਤੋਂ ਫ਼ਰਾਰ ਹਨ | ਮਿ੍ਤਕ ਦਾ ਨਾਂਅ ਜਗਦੀਸ਼ ਹੈ ਜੋ ਕਿ ਮਨਸਾ ਦੇਵੀ ਵਿਚ ਪ੍ਰਸ਼ਾਦ ਦੀ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੇ ਮਾਮਲੇ 'ਚ ਨਾਮਜ਼ਦ ਤਿੰਨ ਮੁਲਜ਼ਮ ਬਰੀ

ਐੱਸ. ਏ. ਐੱਸ. ਨਗਰ, 13 ਦਸੰਬਰ (ਜਸਬੀਰ ਸਿੰਘ ਜੱਸੀ)-ਮੁਹਾਲੀ ਦੀ ਇਕ ਅਦਾਲਤ 'ਚ ਚੱਲ ਰਹੇ ਨਸ਼ੀਲੀਆਂ ਦਵਾਈਆਂ ਸਮੇਤ ਗਿ੍ਫ਼ਤਾਰ ਤਿੰਨ ਮੁਲਜ਼ਮਾਂ ਦੇ ਮਾਮਲੇ 'ਚ ਅੱਜ ਉਸ ਸਮੇਂ ਥਾਣਾ ਫੇਜ਼-1 ਦੀ ਪੁਲਿਸ ਨੂੰ ਨਾਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ ਵਧੀਕ ਜ਼ਿਲ੍ਹਾ ...

ਪੂਰੀ ਖ਼ਬਰ »

ਬੈਂਕ ਨਾਲ ਧੋਖਾਧੜੀ ਕਰਨ ਵਾਲੇ ਪਤੀ-ਪਤਨੀ ਿਖ਼ਲਾਫ਼ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 13 ਦਸੰਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਦੀ ਪੁਲਿਸ ਨੇ ਬੈਂਕ ਨਾਲ ਠੱਗੀ ਮਾਰਨ ਵਾਲੇ ਪਤੀ-ਪਤਨੀ ਿਖ਼ਲਾਫ਼ ਧੋਖਾਧੜੀ ਦਾ ਮਾਮਲਾ ਦਰਾ ਕੀਤਾ ਹੈ | ਮੁਲਜ਼ਮਾਂ ਦੀ ਪਛਾਣ ਵਿਪਨ ਗਿੱਲ ਅਤੇ ਸੁਨੀਤਾ ਗਿੱਲ ਵਜੋਂ ਹੋਈ ਹੈ | ਬੈਂਕ ਆਫ਼ ਬੀਕਾਨੇਰ ਅਤੇ ...

ਪੂਰੀ ਖ਼ਬਰ »

ਬੋਰਡ ਮੈਨੇਜਮੈਂਟ ਵਲੋਂ ਪਿਛਲੇ ਮਹੀਨਿਆਂ ਦੌਰਾਨ ਲਏ ਫ਼ੈਸਲਿਆਂ ਨੂੰ ਮੁੜ ਪੁਰਾਣੀ ਪ੍ਰਥਾ ਅਨੁਸਾਰ ਚਲਾਉਣ ਦੀਆਂ ਤਿਆਰੀਆਂ

ਐੱਸ. ਏ. ਐੱਸ. ਨਗਰ, 13 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਵਲੋਂ ਪਿਛਲੇ ਕੁਝ ਮਹੀਨਿਆਂ ਦੌਰਾਨ ਸੁਧਾਰ ਦੇ ਨਾਂਅ 'ਤੇ ਕਾਹਲੀ ਵਿਚ ਲਏ ਗਏ ਫ਼ੈਸਲਿਆਂ ਨੂੰ ਬੋਰਡ ਮੈਨੇਜਮੈਂਟ ਵਲੋਂ ਵਾਪਸ ਲੈਂਦਿਆਂ ਪੁਰਾਣੀ ਤਰਜ਼ 'ਤੇ ਹੀ ਕੰਮ ...

ਪੂਰੀ ਖ਼ਬਰ »

ਜੇਲ੍ਹ 'ਚ ਬੰਦ ਰਮੇਸ਼, ਇੰਦੂ ਅਤੇ ਬਲਦੇਵ ਨੂੰ ਲਿਆਂਦਾ ਪ੍ਰੋਡਕਸ਼ਨ ਵਾਰੰਟ 'ਤੇ

ਐੱਸ. ਏ. ਐੱਸ. ਨਗਰ, 13 ਦਸੰਬਰ (ਜਸਬੀਰ ਸਿੰਘ ਜੱਸੀ)-ਪੰਜਾਬ ਸਰਕਾਰ ਵਲੋਂ ਬਣਾਈ ਸਪੈਸ਼ਲ ਟਾਸਕ ਫੋਰਸ (ਐਸ. ਟੀ. ਐਫ) ਵਲੋਂ ਮਾਮੂ ਦੀ ਪੁੱਛਗਿੱਛ ਤੋਂ ਬਾਅਦ ਅੱਜ ਜੇਲ੍ਹ 'ਚ ਬੰਦ ਰਮੇਸ਼, ਸਵੀਟੀ ਦੇ ਪਤੀ ਬਲਦੇਵ ਅਤੇ ਇੰਦੂ ਨੂੰ ਪੋ੍ਰਡਕਸ਼ਨ ਵਾਰੰਟ 'ਤੇ ਲੈ ਕੇ ਮੁਹਾਲੀ ਦੀ ...

ਪੂਰੀ ਖ਼ਬਰ »

ਲੁਧਿਆਣਾ ਤੋਂ ਵੇਟਰ ਦਾ ਕੰਮ ਕਰ ਕੇ ਵਾਪਸ ਪਰਤ ਰਹੇ 12 ਵਿਅਕਤੀ ਸੜਕ ਹਾਦਸੇ 'ਚ ਜ਼ਖ਼ਮੀ

ਖਰੜ, 13 ਦਸੰਬਰ (ਤਰਸੇਮ ਸਿੰਘ ਜੰਡਪੁਰੀ)-ਖਰੜ-ਲੁਧਿਆਣਾ ਨੈਸ਼ਨਲ ਮਾਰਗ 'ਤੇ ਪਿੰਡ ਮਾਮੂਪੁਰ ਨਜ਼ਦੀਕ ਪੈਟਰੋਲ ਪੰਪ ਲਾਗੇ ਸਵੇਰੇ ਵਾਪਰੇ ਸੜਕ ਹਾਦਸੇ ਵਿਚ 12 ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿਚੋਂ 6 ਵਿਅਕਤੀਆਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਸਿਵਲ ਹਸਪਤਾਲ ...

ਪੂਰੀ ਖ਼ਬਰ »

ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਲੋਕਾਂ ਦੀ ਸਿਹਤ ਨਾਲ ਹੋ ਰਿਹੈ ਖਿਲਵਾੜ

ਦਿਲਬਰ ਸਿੰਘ ਖੈਰਪੁਰ ਮੁੱਲਾਂਪੁਰ ਗਰੀਬਦਾਸ, 13 ਦਸੰਬਰ -ਸਿਸਵਾਂ-ਕੁਰਾਲੀ ਮਾਰਗ 'ਤੇ ਗ਼ੈਰ-ਕਾਨੂੰਨੀ ਤੌਰ 'ਤੇ ਚੱਲ ਰਹੀਆਂ ਗੁੜ-ਸ਼ੱਕਰ ਬਣਾਉਣ ਵਾਲੀਆਂ ਘੁਲਾੜੀਆਂ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ, ਜਿਸ ਤੋਂ ਪ੍ਰਤੀਤ ਹੁੰਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX