ਤਾਜਾ ਖ਼ਬਰਾਂ


ਮੀਂਹ ਕਾਰਨ ਅੰਮ੍ਰਿਤਸਰ ਦੇ ਮਾਲ ਰੋਡ ਦੀ ਸੜਕ ਦਾ ਇਕ ਹਿੱਸਾ ਹੇਠਾਂ ਧਸਿਆਂ
. . .  16 minutes ago
ਅੰਮ੍ਰਿਤਸਰ, 20 ਜੂਨ (ਹਰਮਿੰਦਰ ਸਿੰਘ)- ਅੰਮ੍ਰਿਤਸਰ ਵਿਚ ਅੱਜ ਪਏ ਕੁੱਝ ਸਮੇਂ ਦੇ ਮੀਂਹ ਕਾਰਨ ਮਾਲ ਰੋਡ ਵਿਖੇ ਪਾਇਆ ਗਿਆ ਸਟੋਰਸ ਸੀਵਰੇਜ ਜਾਮ ਹੋ ਗਿਆ, ਜਿਸ ਕਾਰਨ ਸੜਕ ਦਾ ਵੱਡਾ ਹਿੱਸਾ ਇਕ ਵਾਰ ਫਿਰ ਜ਼ਮੀਨ ਵਿਚ ਧਸ ਗਿਆ। ਜਿਸ ਦੇ ਚੱਲਦਿਆਂ ਮਾਲ ਰੋਡ...
ਵਿਸ਼ਵ ਕੱਪ 2019 : ਆਸਟ੍ਰੇਲੀਆ 6 ਓਵਰਾਂ ਮਗਰੋਂ 31/0 'ਤੇ
. . .  25 minutes ago
ਹਾਰਡ ਕੌਰ ਖਿਲਾਫ ਰਾਜਧ੍ਰੋਹ ਦਾ ਮਾਮਲਾ ਦਰਜ, ਯੋਗੀ ਤੇ ਭਾਗਵਤ ਖਿਲਾਫ ਕੀਤੀ ਸੀ ਟਿੱਪਣੀ
. . .  35 minutes ago
ਵਾਰਾਨਸੀ, 20 ਜੂਨ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਤੇ ਆਰ.ਐਸ.ਐਸ. ਚੀਫ਼ ਮੋਹਨ ਭਾਗਵਤ ਖਿਲਾਫ ਆਪਣੇ ਫੇਸਬੁੱਕ ਪੇਜ 'ਤੇ ਟਿੱਪਣੀ ਕਰਨ 'ਤੇ ਪ੍ਰਸਿੱਧ ਰੈਪਰ ਹਾਰਡ ਕੌਰ ਖਿਲਾਫ ਰਾਜਧ੍ਰੋਹ ਦਾ ਮਾਮਲਾ ਦਰਜ ਕੀਤਾ ਗਿਆ ਹੈ। ਵਾਰਾਨਸੀ ਦੇ ਵਕੀਲ...
ਪਾਰਟੀ ਦਾ ਅਗਲਾ ਪ੍ਰਧਾਨ ਕੌਣ ਹੋਵੇਗਾ ਇਸ ਦਾ ਫੈਸਲਾ ਮੈਂ ਨਹੀਂ ਕਰਾਂਗਾ - ਰਾਹੁਲ ਗਾਂਧੀ
. . .  59 minutes ago
ਨਵੀਂ ਦਿੱਲੀ, 20 ਜੂਨ - ਕਾਂਗਰਸ ਦੇ ਮੌਜੂਦਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਪ੍ਰਕਿਰਿਆ 'ਚ ਉਹ ਸ਼ਾਮਲ ਨਹੀਂ ਹੋਣਗੇ। ਪਿਛਲੇ ਮਹੀਨੇ ਲੋਕ ਸਭਾ ਚੋਣਾਂ 'ਚ ਕਰਾਰੀ ਹਾਰ ਤੋਂ ਬਾਅਦ ਰਾਹੁਲ ਗਾਂਧੀ ਨੇ ਆਪਣੇ ਅਹੁਦੇ ਤੋਂ ਅਸਤੀਫ਼ੇ ਦੀ...
ਵਿਸ਼ਵ ਕੱਪ 2019 : ਆਸਟ੍ਰੇਲੀਆ ਬਨਾਮ ਬੰਗਲਾਦੇਸ਼, ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 1 hour ago
ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ ਸੰਜੀਵ ਭੱਟ ਨੂੰ ਮਿਲੀ ਉਮਰ ਕੈਦ ਦੀ ਸਜ਼ਾ
. . .  about 1 hour ago
ਜਾਮਨਗਰ, 20 ਜੂਨ - ਗੁਜਰਾਤ ਦੇ ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ ਸੰਜੀਵ ਭੱਟ ਨੂੰ ਜਾਮਨਗਰ ਕੋਰਟ ਨੇ 30 ਸਾਲ ਪਹਿਲਾ ਹਿਰਾਸਤ ਵਿਚ ਹੋਈ ਇਕ ਮੌਤ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਉੱਥੇ ਹੀ ਇਸ ਮਾਮਲੇ ਵਿਚ ਇਕ ਹੋਰ...
ਹਿੰਦ ਪਾਕਿ ਕੌਮੀ ਸਰਹੱਦ ਤੋਂ ਸਾਢੇ 26 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 1 hour ago
ਫ਼ਿਰੋਜ਼ਪੁਰ 20 ਜੂਨ (ਜਸਵਿੰਦਰ ਸਿੰਘ ਸੰਧੂ) - ਨਸ਼ਾ ਤਸਕਰਾਂ ਵੱਲੋਂ ਪਾਕਿਸਤਾਨ ਤੋਂ ਭੇਜੀਆਂ ਗਈਆਂ ਨਸ਼ੇ ਦੀਆਂ ਦੋ ਖੇਪਾਂ ਨੂੰ ਭਾਰਤ ਅੰਦਰ ਦਾਖ਼ਲ ਹੋਣ ਤੋਂ ਅਸਫ਼ਲ ਬਣਾਉਂਦਿਆਂ ਬੀ ਐਸ ਐਫ ਅਤੇ ਪੰਜਾਬ ਪੁਲੀਸ ਨੇ ਸਾਢੇ 26 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਫੜਨ ਵਿਚ...
ਜਲੰਧਰ 'ਚ ਮੀਂਹ ਸਮੇਤ ਹੋਈ ਗੜੇਮਾਰੀ
. . .  about 1 hour ago
ਜਲੰਧਰ, 20 ਜੂਨ - ਅੱਜ ਪੰਜਾਬ ਦੇ ਵੱਖ ਵੱਖ ਇਲਾਕਿਆਂ ਵਿਚ ਭਾਰੀ ਮੀਂਹ ਤੇ ਗੜੇਮਾਰੀ ਹੋਈ ਹੈ। ਜਿਸ ਨਾਲ ਲੋਕਾਂ ਨੂੰ ਪੈ ਰਹੀ ਸਖ਼ਤ ਗਰਮੀ ਤੋਂ ਕੁੱਝ ਰਾਹਤ ਮਿਲੀ ਹੈ। ਉੱਥੇ ਹੀ ਜਲੰਧਰ ਵਿਚ ਵੀ ਮੀਂਹ ਸਮੇਤ ਗੜੇਮਾਰੀ ਹੋਣ ਨਾਲ ਮੌਸਮ ਵਿਚ ਠੰਢਕ ਛਾ ਗਈ ਤੇ ਮੌਸਮ ਸੁਹਾਵਣਾ...
ਲਾਪਤਾ ਹੋਏ ਪਰਿਵਾਰ ਵਿਚੋਂ ਇਕ ਮਹਿਲਾ ਦੀ ਮਿਲੀ ਲਾਸ਼
. . .  about 1 hour ago
ਜਗਦੇਵ ਕਲਾਂ/ਅਜਨਾਲਾ, 20 ਜੂਨ (ਸ਼ਰਨਜੀਤ ਸਿੰਘ/ ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਦੇ ਪਿੰਡ ਤੇੜਾਂ ਖ਼ੁਰਦ 'ਚ ਪਰਿਵਾਰ ਗੁੰਮਸ਼ੁਦਗੀ ਮਾਮਲੇ ਵਿਚ ਇਕ ਮਹਿਲਾ ਦੀ ਲਾਸ਼ ਬਰਾਮਦ ਹੋਈ ਹੈ। ਪਿੰਡ ਜਗਦੇਵ ਕਲਾਂ ਕੋਲ ਵਗਦੀ ਨਹਿਰ ਵਿਚੋਂ ਮਹਿਲਾ ਦਵਿੰਦਰ ਕੌਰ ਦੀ...
ਸੜਕ ਦੁਰਘਟਨਾ ਵਿਚ ਔਰਤ ਦੀ ਮੌਤ
. . .  about 2 hours ago
ਜੰਡਿਆਲਾ ਮੰਜਕੀ, 20 ਜੂਨ (ਸੁਰਜੀਤ ਸਿੰਘ ਜੰਡਿਆਲਾ) - ਪੁਲਿਸ ਚੌਕੀ ਜੰਡਿਆਲਾ ਥਾਣਾ ਸਦਰ ਜਲੰਧਰ ਅਧੀਨ ਆਉਂਦੇ ਪਿੰਡ ਕੰਗਣੀਵਾਲ ਵਿਚ ਅੱਜ ਸਵੇਰੇ ਸੜਕ ਦੁਰਘਟਨਾ ਵਿਚ ਇੱਕ ਔਰਤ ਦੀ ਮੌਤ ਹੋ ਗਈ। ਜੰਡਿਆਲਾ ਵੱਲੋਂ ਜਾ ਰਹੇ ਟਰੈਕਟਰ- ਟਰਾਲੀ ਦੀ ਹੁੱਕ...
ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਜਲੰਧਰ ਦੇ ਡੀ.ਸੀ. ਨੂੰ ਦਿੱਤਾ ਮੰਗ ਪੱਤਰ
. . .  about 2 hours ago
ਜਲੰਧਰ, 20 ਜੂਨ - ਅੱਜ ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦਾ ਇਕ ਵਫਦ ਡੀ.ਸੀ. ਵਰਿੰਦਰ ਕੁਮਾਰ ਸ਼ਰਮਾ ਨੂੰ ਮਿਲਿਆ। ਵਫਦ ਦਾ ਕਹਿਣਾ ਸੀ ਕਿ ਕਾਂਗਰਸ ਸਰਕਾਰ ਗਰੀਬਾਂ ਨਾਲ ਧੱਕਾ ਕਰ ਰਹੀ ਹੈ ਤੇ ਹਲਕਾ ਇੰਚਾਰਜ ਸਿਰਫ ਕਾਂਗਰਸੀ ਵਰਕਰਾਂ ਦੇ ਹੀ ਨੀਲੇ ਕਾਰਡ...
550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਉੱਚ ਪੱਧਰੀ ਮੀਟਿੰਗ ਦੀ ਕੈਪਟਨ ਨੇ ਕੀਤੀ ਪ੍ਰਧਾਨਗੀ
. . .  about 2 hours ago
ਚੰਡੀਗੜ੍ਹ, 20 ਜੂਨ - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਬਣਾਈ ਗਈ ਐਗਜ਼ੀਕਿਊਟਿਵ ਕਮੇਟੀ ਦੀ ਉੱਚ ਪੱਧਰੀ ਮੀਟਿੰਗ ਹੋਈ, ਜਿਸ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨਗੀ ਕੀਤੀ। ਕੈਪਟਨ ਅਮਰਿੰਦਰ ਸਿੰਘ...
ਮੋਦੀ 'ਤੇ ਸਵਾਲ ਖੜੇ ਕਰਨ ਵਾਲਾ ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ 30 ਸਾਲ ਪੁਰਾਣੇ ਮਾਮਲੇ 'ਚ ਦੋਸ਼ੀ ਕਰਾਰ
. . .  about 2 hours ago
ਅਹਿਮਦਾਬਾਦ, 20 ਜੂਨ - ਗੁਜਰਾਤ ਦੇ ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ ਸੰਜੀਵ ਭੱਟ ਨੂੰ ਜਾਮਨਗਰ ਕੋਰਟ ਨੇ 30 ਸਾਲ ਪਹਿਲਾ ਹਿਰਾਸਤ ਵਿਚ ਹੋਈ ਮੌਤ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੱਤਾ ਹੈ। ਕੋਰਟ ਇਸ ਮਾਮਲੇ ਵਿਚ ਸੰਜੀਵ ਭੱਟ ਨੂੰ ਸਜ਼ਾ ਸੁਣਾਏਗੀ। ਇਸ ਮਾਮਲੇ...
ਜੰਡਿਆਲਾ ਗੁਰੂ ਵਿਖੇ ਹਨੇਰੀ ਉਪਰੰਤ ਹੋਈ ਬਾਰਸ਼
. . .  about 2 hours ago
ਜੰਡਿਆਲਾ ਗੁਰੂ, 20 ਜੂਨ - (ਰਣਜੀਤ ਸਿੰਘ ਜੋਸਨ)- ਅੱਤ ਦੀ ਗਰਮੀ ਤੋਂ ਬਾਅਦ ਅੱਜ ਜੰਡਿਆਲਾ ਗੁਰੂ ਵਿਖੇ ਆਈ ਤੇਜ਼ ਹਨੇਰੀ ਉਪਰੰਤ ਹੋਈ ਬਾਰਸ਼ ਨਾਲ ਸ਼ਹਿਰ ਵਾਸੀਆਂ ਨੂੰ ਕਾਫੀ ਰਾਹਤ...
ਰਾਂਚੀ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣਗੇ ਨਰਿੰਦਰ ਮੋਦੀ
. . .  about 3 hours ago
ਰਾਂਚੀ, 20 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ 21 ਜੂਨ ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਝਾਰਖੰਡ ਦੀ ਰਾਜਧਾਨੀ ਰਾਂਚੀ ਸਥਿਤ ਪ੍ਰਭਾਤ ਗਰਾਊਂਡ ਵਿਚ ਸਥਾਨਕ ਲੋਕਾਂ ਨਾਲ 65 ਮਿੰਟ ਦੇ ਕਰੀਬ ਯੋਗਾ ਦੇ ਵੱਖ ਵੱਖ ਆਸਨਾਂ ਦਾ ਪ੍ਰਦਰਸ਼ਨ ਕਰਨਗੇ। ਪ੍ਰਧਾਨ ਮੰਤਰੀ...
ਬਾਰਿਸ਼ ਨੇ ਗੁਰੂ ਨਗਰੀ ਵਿਚ ਮੌਸਮ ਕੀਤਾ ਸੁਹਾਵਣਾ
. . .  about 3 hours ago
ਰੇਲਵੇ ਗੇਟਮੈਨ ਦੀ ਕਵਾਟਰ ਵਿਚੋਂ ਮਿਲੀ ਲਾਸ਼
. . .  about 3 hours ago
ਇਕ ਰਾਸ਼ਟਰ, ਇਕ ਚੋਣ ਸਮੇਂ ਦੀ ਮੰਗ, ਲਗਾਤਾਰ ਚੋਣ ਹੋਣ ਨਾਲ ਵਿਕਾਸ 'ਚ ਪੈਂਦੀ ਹੈ ਰੁਕਾਵਟ - ਰਾਸ਼ਟਰਪਤੀ
. . .  about 3 hours ago
ਏ.ਐਨ 32 ਜਹਾਜ਼ ਹਾਦਸਾ : 6 ਮ੍ਰਿਤਕ ਦੇਹਾਂ ਤੇ 7 ਦੇ ਅਵਸ਼ੇਸ਼ ਬਰਾਮਦ
. . .  about 3 hours ago
ਸਰਜੀਕਲ ਸਟ੍ਰਾਈਕ ਤੇ ਏਅਰ ਸਟ੍ਰਾਈਕ ਕਰਕੇ ਭਾਰਤ ਨੇ ਆਪਣੇ ਇਰਾਦੇ ਪ੍ਰਗਟ ਕੀਤੇ - ਰਾਸ਼ਟਰਪਤੀ
. . .  1 minute ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਮੱਘਰ ਸੰਮਤ 549

ਬਰਨਾਲਾ

ਸੰਘਣੀ ਧੁੰਦ 'ਚ ਓਵਰਟੇਕ ਕਰਦੇ ਟਰੱਕਾਂ ਨੇ ਇਨੋਵਾ ਗੱਡੀ ਨੂੰ ਲਪੇਟ 'ਚ ਲਿਆ

ਮਹਿਲ ਕਲਾਂ, 13 ਦਸੰਬਰ (ਅਵਤਾਰ ਸਿੰਘ ਅਣਖੀ)-ਅੱਜ ਸਵੇਰੇ ਪਈ ਸੰਘਣੀ ਧੁੰਦ ਕਾਰਨ ਲੁਧਿਆਣਾ-ਬਠਿੰਡਾ ਮੁੱਖ ਮਾਰਗ 'ਤੇ ਹੋਲੀ ਹਾਰਟ ਸਕੂਲ ਮਹਿਲ ਕਲਾਂ ਨੇੜੇ ਵਾਪਰੇ ਇਕ ਸੜਕ ਹਾਦਸੇ 'ਚ ਇਕ ਔਰਤ ਸਮੇਤ ਦੋ ਵਿਅਕਤੀਆਂ ਦੇ ਜ਼ਖ਼ਮੀ ਹੋਣ ਦਾ ਪਤਾ ਲੱਗਿਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਪੰਜਾਬ ਦੀਆਂ 7 ਸੰਘਰਸ਼ਸ਼ੀਲ ਜਥੇਬੰਦੀਆਂ ਵਲੋਂ ਡੀ.ਸੀ. ਦਫ਼ਤਰ ਅੱਗੇ ਧਰਨਾ

ਬਰਨਾਲਾ, 13 ਦਸੰਬਰ (ਧਰਮਪਾਲ ਸਿੰਘ)-ਪੰਜਾਬ ਦੀਆਂ 7 ਸੰਘਰਸ਼ਸ਼ੀਲ ਜਨਤਕ ਜਥੇਬੰਦੀਆਂ ਦੀ ਅਗਵਾਈ ਹੇਠਾਂ ਹਜ਼ਾਰਾਂ ਕਿਸਾਨ ਮਰਦ ਔਰਤਾਂ ਨੇ ਕਿਸਾਨੀ ਮੰਗਾਂ ਲਈ ਡਿਪਟੀ ਕਮਿਸ਼ਨਰ ਬਰਨਾਲਾ ਦੇ ਦਫ਼ਤਰ ਅੱਗੇ ਧਰਨਾ ਦੇ ਕੇ ਪੰਜਾਬ ਦੀ ਕਾਂਗਰਸ ਸਰਕਾਰ ਿਖ਼ਲਾਫ਼ ਰੋਸ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਇਕਾਈ ਰੂੜੇਕੇ ਕਲਾਂ ਦੀ ਚੋਣ

ਰੂੜੇਕੇ ਕਲਾਂ, 13 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਪਿੰਡ ਇਕਾਈ ਰੂੜੇਕੇ ਕਲਾਂ ਦੀ ਚੋਣ ਜ਼ਿਲ੍ਹਾ ਆਗੂ ਕਾਮਰੇਡ ਮੋਹਣ ਸਿੰਘ ਰੂੜੇਕੇ ਕਲਾਂ ਦੀ ਅਗਵਾਈ 'ਚ ਕੀਤੀ ਗਈ | ਕਿਸਾਨ ਯੂਨੀਅਨ ਪਿੰਡ ਇਕਾਈ ਰੂੜੇਕੇ ਕਲਾਂ ਦਾ ਭੋਲਾ ...

ਪੂਰੀ ਖ਼ਬਰ »

ਪਿੰਡ ਗੁੰਮਟੀ 'ਚ ਬੀਬੀ ਘਨੌਰੀ ਵਲੋਂ ਡਿਸਪੈਂਸਰੀ ਦਾ ਉਦਘਾਟਨ

 ਮਹਿਲ ਕਲਾਂ, 13 ਦਸੰਬਰ (ਅਵਤਾਰ ਸਿੰਘ ਅਣਖੀ)-ਪੰਜਾਬ ਸਰਕਾਰ ਵਲੋਂ ਪਿੰਡ ਗੁੰਮਟੀ ਵਿਖੇ 6 ਲੱਖ ਰੁਪਏ ਦੀ ਲਾਗਤ ਨਾਲ ਉਸਾਰੀ ਗਈ ਡਿਸਪੈਂਸਰੀ ਦੀ ਇਮਾਰਤ ਦਾ ਉਦਘਾਟਨ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੀਤ ਪ੍ਰਧਾਨ ਬੀਬੀ ਹਰਚੰਦ ਕੌਰ ਘਨੌਰੀ ਸਾਬਕਾ ਵਿਧਾਇਕ ਵਲੋਂ ...

ਪੂਰੀ ਖ਼ਬਰ »

ਟਰਾਈ ਲੈਣ ਦੇ ਬਹਾਨੇ ਗੱਡੀ ਲੈ ਕੇ ਫ਼ਰਾਰ ਹੋਇਆ

ਬਰਨਾਲਾ, 13 ਦਸੰਬਰ (ਰਾਜ ਪਨੇਸਰ)-ਥਾਣਾ ਸਿਟੀ ਵਲੋਂ ਗੱਡੀ ਖ਼ਰੀਦਣ ਆਏ ਵਿਅਕਤੀ ਟਰਾਈ ਲੈਣ ਗਏ ਗੱਡੀ ਭਜਾ ਕੇ ਲਿਜਾਣ ਵਾਲਿਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਥਾਣਾ ਸਿਟੀ ਦੇ ਐਸ.ਐਚ.ਓ. ਬਲਵੰਤ ਸਿੰਘ ਨੇ ਦੱਸਿਆ ਕਿ ਸੁਖਪਾਲ ਸਿੰਘ ਸੋਨੀ ਪੱੁਤਰ ...

ਪੂਰੀ ਖ਼ਬਰ »

5 ਵਿਅਕਤੀ 30 ਕਿੱਲੋ ਭੱੁਕੀ, ਛੋਟਾ ਹਾਥੀ ਸਮੇਤ ਪੁਲਿਸ ਅੜਿੱਕੇ

ਬਰਨਾਲਾ, 13 ਦਸੰਬਰ (ਰਾਜ ਪਨੇਸਰ)-ਥਾਣਾ ਸਿਟੀ ਵਲੋਂ 5 ਵਿਅਕਤੀਆਂ ਨੂੰ 30 ਕਿੱਲੋ ਭੱੁਕੀ, ਛੋਟਾ ਹਾਥੀ ਸਮੇਤ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸਿਟੀ ਦੇ ਏ.ਐਸ.ਆਈ. ਹਰਜਿੰਦਰ ਸਿੰਘ, ਇੰਡਸਟਰੀਅਲ ਚੌਕੀ ਦੇ ਇੰਚਾਰਜ ਧਰਮਪਾਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹੈਰੋਇਨ ਤੇ ਅਸਲ੍ਹਾ ਰੱਖਣ ਦੇ ਦੋਸ਼ਾਂ 'ਚੋਂ 3 ਬਰੀ

ਸੰਗਰੂਰ, 13 ਦਸੰਬਰ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਜਗਦੀਪ ਸਿੰਘ ਮਰੋਕ ਦੀ ਅਦਾਲਤ ਨੇ ਤਿੰਨ ਵਿਅਕਤੀਆਂ ਨੰੂ ਹੈਰੋਇਨ ਤੇ ਅਸਲ੍ਹਾ ਰੱਖਣ ਦੇ ਦੋਸ਼ਾਂ 'ਚੋਂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਉੱਘੇ ਵਕੀਲ ਸੁਰਜੀਤ ਸਿੰਘ ਗਰੇਵਾਲ, ਬੇਅੰਤ ਸਿੰਘ ...

ਪੂਰੀ ਖ਼ਬਰ »

ਪ੍ਰੋ: ਪ੍ਰੀਤਮ ਸਿੰਘ ਰਾਹੀ ਯਾਦਗਾਰੀ ਤੇ ਸਨਮਾਨ ਸਮਾਰੋਹ ਕਰਵਾਇਆ

 ਬਰਨਾਲਾ, 13 ਦਸੰਬਰ (ਅਸ਼ੋਕ ਭਾਰਤੀ)-ਲਿਖਾਰੀ ਸਭਾ ਬਰਨਾਲਾ ਤੇ ਪ੍ਰੋ: ਪ੍ਰੀਤਮ ਸਿੰਘ ਯਾਦਗਾਰੀ ਟਰੱਸਟ ਦੇ ਸਹਿਯੋਗ ਸਦਕਾ ਪ੍ਰਾਰਥਨਾ ਹਾਲ ਰਾਮ ਬਾਗ਼ ਬਰਨਾਲਾ ਵਿਖੇ ਪ੍ਰੋ: ਪ੍ਰੀਤਮ ਸਿੰਘ ਰਾਹੀ ਯਾਦਗਾਰੀ ਤੇ ਸਨਮਾਨ ਸਮਾਰੋਹ ਕਰਵਾਇਆ ਗਿਆ। ਸਮਾਗਮ ਦੌਰਾਨ ਡਾ: ਤੇਜਵੰਤ ਸਿੰਘ ਗਿੱਲ ਨੇ ਕਿਹਾ ਕਿ 'ਕੋਈ ਵੀ ਭਾਸ਼ਾ ਕਦੇ ਵੀ ਨਹੀਂ ਮਰਦੀ, ਯੂਨੈਸਕੋ ਦਾ ਇਹ ਕਹਿਣਾ ਹੈ ਕਿ ਲਗਪਗ 200 ਭਾਸ਼ਾਵਾਂ ਭਵਿੱਖ 'ਚ ਖ਼ਤਮ ਹੋ ਜਾਣਗੀਆਂ ਜਿਨ੍ਹਾਂ ਵਿਚ ਪੰਜਾਬੀ ਭਾਸ਼ਾ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ, ਬਿਲਕੁਲ ਨਿਰਾਧਾਰ ਹੈ।'' ਪ੍ਰੋ: ਸੁਖਦੇਵ ਸਿੰਘ ਸਿਰਸਾ ਨੇ ਪ੍ਰੋ: ਰਾਹੀ ਬਾਰੇ ਬੋਲਦਿਆਂ ਕਿਹਾ ਕਿ ਪ੍ਰੋ: ਰਾਹੀ ਪ੍ਰਬੁੱਧ ਸ਼ਾਇਰ ਸਨ ਜਿਨ੍ਹਾਂ ਨੇ ਜ਼ਿੰਦਗੀ ਦੀਆਂ ਉਸਾਰੂ ਅਤੇ ਸਿਹਤਮੰਦ ਕਦਰਾਂ-ਕੀਮਤਾਂ ਬਾਰੇ ਕਾਵਿ-ਰਚਨਾ ਤਾਂ ਕੀਤੀ ਹੀ, ਨਾਲ ਹੀ ਜਥੇਬੰਦਕ ਤੌਰ 'ਤੇ ਲੇਖਕਾਂ ਨੂੰ ਲਾਮਬੰਦ ਕੀਤਾ। ਪੰਜਾਬੀ ਯੂਨੀਵਰਸਿਟੀ ਦੇ ਵਿਦਵਾਨ ਡਾ: ਸੁਰਜੀਤ ਸਿੰਘ ਨੇ ਪੰਜਾਬੀ ਭਾਸ਼ਾ ਪ੍ਰਤੀ ਅਪਣਾਈ ਜਾ ਰਹੀ ਸਰਕਾਰੀ ਬੇਰੁਖ਼ੀ ਦਾ ਜ਼ਿਕਰ ਕਰਦਿਆਂ ਇਕ ਮਜ਼ਬੂਤ ਲਹਿਰ ਉਸਾਰਨ ਲਈ ਹੰਭਲਾ ਮਾਰਨ ਦੀ ਲੋੜ ਉੱਪਰ ਜ਼ੋਰ ਦਿੰਦਿਆਂ ਕਿਹਾ ਕਿ ਇਹ ਲਹਿਰ ਮਾਲਵਾ ਅਤੇ ਵਿਸ਼ੇਸ਼ ਕਰਕੇ ਬਰਨਾਲਾ ਖ਼ਿੱਤੇ ਤੋਂ ਹੀ ਸ਼ੁਰੂ ਕੀਤੀ ਜਾਣੀ ਚਾਹੀਦੀ ਹੈ। ਕੇਂਦਰੀ ਲੇਖਕ ਸਭਾ (ਸੇਖੋਂ) ਦੇ ਪ੍ਰਧਾਨ ਡਾ: ਤੇਜਵੰਤ ਮਾਨ ਨੇ ਪ੍ਰੋ: ਰਾਹੀ ਦੀ ਰਚਨਾ ਅਤੇ ਵਿਚਾਰਧਾਰਾ ਸਬੰਧੀ ਜਾਣਕਾਰੀ ਦਿੱਤੀ। ਸਮਾਗਮ ਦੌਰਾਨ ਪ੍ਰੋ: ਰਵਿੰਦਰ ਭੱਠਲ ਨੂੰ ਪ੍ਰੋ: ਪ੍ਰੀਤਮ ਸਿੰਘ ਰਾਹੀ ਯਾਦਗਾਰੀ ਕਵਿਤਾ ਪੁਰਸਕਾਰ-2017, ਮਿੰਨੀ ਕਹਾਣੀ ਲੇਖਕਾ ਸ੍ਰੀਮਤੀ ਸੁਰਿੰਦਰਦੀਪ ਨੂੰ ਸਰਦਾਰਨੀ ਹਰਿਲਾਭ ਕੌਰ ਰੁਪਾਲ ਯਾਦਗਾਰੀ ਪੁਰਸਕਾਰ-2017 ਅਤੇ ਪ੍ਰੋ: ਪੰਡਿਤ ਰਾਓ ਧਰਨੇਵਰ ਨੂੰ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਹਿਤ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰੁਪਾਲ ਪੇਂਟਰ ਵਲੋਂ ਪ੍ਰੋ: ਰਾਹੀ ਦੀ ਆਦਮ-ਕੱਦ ਚਿੱਤਰ ਰਾਹੀ ਪਰਿਵਾਰ ਨੂੰ ਭੇਟ ਕੀਤਾ ਗਿਆ। ਪ੍ਰੋ: ਪੰਡਿਤ ਰਾਓ ਧਰਨੇਵਰ ਨੇ ਕਿਹਾ ਕਿ ਜਿਹੜਾ ਵਿਅਕਤੀ ਆਪਣੀ ਮਾਤ-ਭਾਸ਼ਾ ਨੂੰ ਪਿਆਰ ਕਰਦਾ ਹੈ, ਉਹੀ ਦੂਜੀਆਂ ਭਾਸ਼ਾਵਾਂ ਨੂੰ ਪਿਆਰ ਕਰ ਸਕਦਾ ਹੈ, ਮੈਂ ਪੰਜਾਬ ਵਿਚ ਆਪਣੀ ਉਪਜੀਵਕਾ ਕਮਾ ਰਿਹਾ ਹਾਂ, ਇਸੇ ਲਈ ਆਪਣਾ ਫ਼ਰਜ਼ ਸਮਝ ਕੇ ਪੰਜਾਬੀ ਭਾਸ਼ਾ ਦਾ ਪ੍ਰਚਾਰ ਅਤੇ ਪ੍ਰਸਾਰ ਕਰ ਰਿਹਾ ਹਾਂ। ਸਮਾਗਮ ਦੇ ਅਗਲੇ ਪੜਾਅ ਵਿਚ ਕਰਵਾਏ ਗਏ ਕਵੀ ਦਰਬਾਰ ਵਿਚ ਗਿੱਲ ਰਣਸੀਂਹਕੇ, ਅਮਨਦੀਪ ਅਮਨ, ਹਾਕਮ ਸਿੰਘ ਨੂਰ, ਜਗਰਾਜ ਧੌਲਾ, ਰਾਜਿੰਦਰ ਰਾਜਨ, ਰਾਮ ਸਰੂਪ ਸ਼ਰਮਾ, ਡਾ: ਸੁਰਿੰਦਰ ਭੱਠਲ, ਤੇਜਿੰਦਰ ਚੰਡਿਹੋਕ, ਹਰਜੀਤ ਕਾਤਿਲ, ਸੁਖਦੇਵ ਔਲਖ, ਜੰਗ ਸਿੰਘ ਫੱਟੜ, ਗੁਰਚਰਨ ਦਿਲਬਰ, ਮੇਜਰ ਸਿੰਘ ਰਾਜਗੜ੍ਹ, ਹਰੀਸ਼ ਸ਼ਰਮਾ, ਮੇਜਰ ਸਿੰਘ ਸਹੌਰ ਨੇ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ। ਇਸ ਮੌਕੇ ਸ੍ਰੀ ਜਗੀਰ ਸਿੰਘ ਜਗਤਾਰ, ਪ੍ਰਸਿੱਧ ਨਾਵਲਕਾਰ ਓਮ ਪ੍ਰਕਾਸ਼ ਗਾਸੋ, ਦਰਸ਼ਨ ਸਿੰਘ ਟਿੱਬਾ ਚਿੱਤਰਕਾਰ, ਅਜੈਬ ਸਿੰਘ ਚਿੱਤਰਕਾਰ, ਡਾ: ਰਾਹੁਲ ਰੁਪਾਲ, ਸ਼ਾਇਰ ਤਰਸੇਮ, ਡਾ: ਗੁਰਚਰਨ ਕੌਰ ਕੋਚਰ, ਗੁਰਦੇਵ ਸਿੰਘ ਫ਼ਰੀਦਕੋਟ, ਭੋਲਾ ਸਿੰਘ ਸੰਘੇੜਾ, ਇਕਬਾਲ ਸਿੰਘ ਚੌਹਾਨ, ਮਨਪ੍ਰੀਤ ਸਿੰਘ, ਇੰਦਰਜੀਤਪਾਲ ਕੌਰ, ਅਰਵਿੰਦਰ ਕੌਰ ਕਾਕੜਾ, ਏਮਨ ਸਿੰਘ ਰੁਪਾਲ, ਸਿਮਰਜੀਤ ਕੌਰ, ਕੁਲਜੀਤ ਕੌਰ, ਡਾ: ਰਾਜ ਕੁਮਾਰ ਗਰਗ, ਚਰਨ ਸਿੰਘ ਝਲੂਰ, ਅਮਨਪ੍ਰੀਤ, ਹਰਭਗਵਾਨ ਸ਼ਰਮਾ, ਇੰਜ: ਗੁਰਜਿੰਦਰ ਸਿੰਘ ਸਿੱਧੂ, ਸੂਬੇਦਾਰ ਸਰਬਜੀਤ ਸਿੰਘ, ਵਿਸਾਲ ਸ਼ਰਮਾ, ਹਰੀਸ ਸ਼ਰਮਾ, ਰਜਿੰਦਰ ਰਾਜਨ ਹੰਡਿਆਇਆ, ਗੋਪਾਲ ਸਿੰਘ ਦਰਦੀ, ਕਹਾਣੀਕਾਰ ਡਾ: ਜੋਗਿੰਦਰ ਸਿੰਘ ਨਿਰਾਲਾ, ਸਭਾ ਦੇ ਜਨਰਲ ਸਕੱਤਰ ਸਾਗਰ ਸਿੰਘ ਸਾਗਰ ਆਦਿ ਹਾਜ਼ਰ ਸਨ।


ਖ਼ਬਰ ਸ਼ੇਅਰ ਕਰੋ

ਸਰਕਾਰਾਂ ਦੀ ਲਾਪ੍ਰਵਾਹੀ ਕਾਰਨ ਫਰਵਾਹੀ ਦੀ ਪਸ਼ੂ ਡਿਸਪੈਂਸਰੀ ਦੀ ਹਾਲਤ ਬਣੀ ਤਰਸਯੋਗ

 ਬਰਨਾਲਾ, 13 ਦਸੰਬਰ (ਧਰਮਪਾਲ ਸਿੰਘ)-ਵੱਖ-ਵੱਖ ਸਮੇਂ ਦੀਆਂ ਸਰਕਾਰਾਂ ਵਲੋਂ ਪਸ਼ੂ ਹਸਪਤਾਲਾਂ ਤੇ ਪਸ਼ੂ ਡਿਸਪੈਂਸਰੀਆਂ ਦੀ ਹਾਲਤ ਸੁਧਾਰਨ ਲਈ ਵੱਡੇ-ਵੱਡੇ ਦਾਅਵੇ ਕੀਤੇ ਗਏ ਸਨ ਪ੍ਰੰਤੂ ਫਰਵਾਹੀ ਪਿੰਡ ਪਸ਼ੂ ਡਿਸਪੈਂਸਰੀ ਨੂੰ ਵੇਖ ਇਹ ਦਾਅਵੇ ਝੂਠੇ ਸਾਬਤ ਹੁੰਦੇ ਨਜ਼ਰ ਆ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਭੋਤਨਾ ਦੀ ਪ੍ਰਬੰਧਕੀ ਕਮੇਟੀ ਦੀ ਚੋਣ ਹੋਈ

ਸ਼ਹਿਣਾ, 13 ਦਸੰਬਰ (ਸੁਰੇਸ਼ ਗੋਗੀ)-ਪਿੰਡ ਭੋਤਨਾ ਦੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਦੀ ਪ੍ਰਬੰਧਕੀ ਕਮੇਟੀ ਦੀ ਚੋਣ ਸਮੁੱਚੇ ਪਿੰਡ ਵਾਸੀਆਂ ਦੇ ਸੱਦੇ ਗਏ ਇਜਲਾਸ 'ਚ ਸਰਬਸੰਮਤੀ ਨਾਲ ਕੀਤੀ ਗਈ | ਇਸ ਸਮੇਂ ਕੀਤੀ ਗਈ ਚੋਣ 'ਚ ਪਿੰਡ ਦੀਆਂ ਵੱਖ-ਵੱਖ ਪੱਤੀਆਂ ਵਲੋਂ ਆਪਣੇ ...

ਪੂਰੀ ਖ਼ਬਰ »

ਮਹਿੰਦਰ ਪਾਲ ਕਾਲਾ ਦੇ ਚੋਣ ਦਫ਼ਤਰ ਦਾ ਬਰਾੜ ਵਲੋਂ ਉਦਘਾਟਨ

ਹੰਡਿਆਇਆ, 13 ਦਸੰਬਰ (ਗੁਰਜੀਤ ਸਿੰਘ ਖੱੁਡੀ)-ਨਗਰ ਪੰਚਾਇਤ ਹੰਡਿਆਇਆ ਚੋਣਾਂ 'ਚ ਵਾਰਡ ਨੰ: 11 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਹਿੰਦਰ ਪਾਲ ਕਾਲਾ ਦੇ ਚੋਣ ਦਫ਼ਤਰ ਦਾ ਉਦਘਾਟਨ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਦੇ ਪੀ.ਏ. ਗੁਰਜੀਤ ਸਿੰਘ ਬਰਾੜ ਨੇ ਕੀਤਾ | ਉਪਰੰਤ ...

ਪੂਰੀ ਖ਼ਬਰ »

ਪੰਜਾਬ ਰਾਜ ਪੱਧਰੀ ਕਿ੍ਕਟ ਚੈਂਪੀਅਨਸ਼ਿਪ ਅੰਡਰ-19 (ਲੜਕੇ) ਸ਼ੁਰੂ

ਬਰਨਾਲਾ, 13 ਦਸੰਬਰ (ਅਸ਼ੋਕ ਭਾਰਤੀ)-ਪੰਜਾਬ ਕਿ੍ਕਟ ਐਸੋਸੀਏਸ਼ਨ ਮੋਹਾਲੀ ਤੇ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵਲੋਂ ਕਰਵਾਈ ਜਾ ਰਹੀ ਪੰਜਾਬ ਰਾਜ ਪੱਧਰੀ ਕਿ੍ਕਟ ਚੈਂਪੀਅਨਸ਼ਿਪ ਅੰਡਰ-19 (ਲੜਕੇ) ਆਰੀਆ ਭੱਟਾ ਕਾਲਜ ਬਰਨਾਲਾ ਦੇ ਖੇਡ ਮੈਦਾਨ ਵਿਖੇ ਸ਼ਾਨੋ-ਸ਼ੌਕਤ ਨਾਲ ...

ਪੂਰੀ ਖ਼ਬਰ »

ਕੀਤੂ ਨੂੰ ਪਿੰਡ ਕੱਟੂ ਪਹੁੰਚਣ 'ਤੇ ਕੀਤਾ ਸਨਮਾਨਿਤ

ਧਨੌਲਾ, 13 ਦਸੰਬਰ (ਚੰਗਾਲ)-ਕੁਲਵੰਤ ਸਿੰਘ ਕੀਤੂ ਨੂੰ ਸ਼ੋ੍ਰਮਣੀ ਅਕਾਲੀ ਦਲ ਬਰਨਾਲਾ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਹੋਣ 'ਤੇ ਅੱਜ ਸੀਨੀ: ਅਕਾਲੀ ਆਗੂ ਸਰਬਜੀਤ ਸਿੰਘ ਸਮਰਾ ਦੇ ਗ੍ਰਹਿ ਪਿੰਡ ਕੱਟੂ ਵਿਖੇ ਜ਼ਿਲ੍ਹਾ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪਹੁੰਚਣ 'ਤੇ ...

ਪੂਰੀ ਖ਼ਬਰ »

ਜੈ ਵਾਟਿਕਾ ਸਕੂਲ ਵਿਖੇ ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਬਰਨਾਲਾ, 13 ਦਸੰਬਰ (ਅਸ਼ੋਕ ਭਾਰਤੀ)-ਜੈ ਵਾਟਿਕਾ ਪਬਲਿਕ ਸਕੂਲ ਬਰਨਾਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਸਮਾਗਮ ਕਰਵਾਇਆ ਗਿਆ | ਜਿਸ 'ਚ ਵੱਖ-ਵੱਖ ਖੇਤਰਾਂ 'ਚ ਮੱਲਾਂ ਮਾਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਸਨਮਾਨਿਤ ਕਰਨ ਦੀ ਰਸਮ ਮੱੁਖ ...

ਪੂਰੀ ਖ਼ਬਰ »

ਜਿਆਣੀ ਵਲੋਂ ਭਾਜਪਾ ਦੇ ਉਮੀਦਵਾਰ ਗੁਰਮੀਤ ਸਿੰਘ ਦੇ ਦਫ਼ਤਰ ਦਾ ਉਦਘਾਟਨ

ਹੰਡਿਆਇਆ, 13 ਦਸੰਬਰ (ਗੁਰਜੀਤ ਸਿੰਘ ਖੁੱਡੀ)-ਨਗਰ ਪੰਚਾਇਤ ਹੰਡਿਆਇਆ ਵਿਖੇ ਹੋ ਰਹੀਆਂ ਚੋਣਾਂ ਸਬੰਧੀ ਵਾਰਡ ਨੰਬਰ 8 ਤੋਂ ਉਮੀਦਵਾਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਦੇ ਚੋਣ ਦਫ਼ਤਰ ਦਾ ਸਾਬਕਾ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਚੋਣ ਦਫ਼ਤਰ ਦਾ ...

ਪੂਰੀ ਖ਼ਬਰ »

8 ਸ਼ਹਿਰ 'ਚੋਂ ਬੇਸਹਾਰਾ ਪਸ਼ੂ ਫੜਨ ਮੌਕੇ ਮਜ਼ਦੂਰਾਂ ਨੂੰ ਪੈਸੇ ਨਾ ਦੇਣ ਪਰ ਖਰਚਾ ਪਾਉਣ ਦੇ ਲਾਏ ਦੋਸ਼
ਨਗਰ ਕੌਾਸਲ ਬਰਨਾਲਾ ਵਿਖੇ ਨਗਰ ਕੌਾਸਲਰਾਂ ਤੇ ਸਫ਼ਾਈ ਸੇਵਕਾਂ ਵਲੋਂ ਧਰਨਾ

ਬਰਨਾਲਾ, 13 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਅੱਜ ਨਗਰ ਕੌਾਸਲ ਬਰਨਾਲਾ ਵਿਖੇ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ ਜਦੋਂ ਡਿਪਟੀ ਡਾਇਰੈਕਟਰ, ਸਥਾਨਕ ਸਰਕਾਰਾਂ ਪਟਿਆਲਾ ਦੀ ਮੌਜੂਦਗੀ 'ਚ ਸ਼ਹਿਰ ਦੇ ਕਾਂਗਰਸੀ ਨਗਰ ਕੌਾਸਲਰਾਂ ਮਹੇਸ਼ ਕੁਮਾਰ ਲੋਟਾ ਤੇ ਕੁਲਦੀਪ ਕੁਮਾਰ ...

ਪੂਰੀ ਖ਼ਬਰ »

ਮਾਲ ਵਿਭਾਗ ਨਾਲ ਸਬੰਧਤ ਕੰਮਾਂ ਦਾ ਨਿਪਟਾਰਾ ਸਮੇਂ-ਸਿਰ ਨਾ ਹੋਣ ਕਰ ਕੇ ਸਥਾਨਕ ਲੋਕਾਂ 'ਚ ਭਾਰੀ ਰੋਸ

ਮਹਿਲ ਕਲਾਂ, 13 ਦਸੰਬਰ (ਤਰਸੇਮ ਸਿੰਘ ਚੰਨਣਵਾਲ, ਅਵਤਾਰ ਸਿੰਘ ਅਣਖੀ)-ਲੰਘੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਸਬ ਤਹਿਸੀਲ ਮਹਿਲ ਕਲਾਂ 'ਚ ਨਾਇਬ ਤਹਿਸੀਲਦਾਰ ਦੀ ਖਾਲੀ ਪਈ ਅਸਾਮੀ ਦੇ ਕਾਰਨ ਸਥਾਨਕ ਸਬ ਤਹਿਸੀਲ ਮਹਿਲ ਕਲਾਂ ਨਾਲ ਸਬੰਧਤ ਕਰੀਬ 25 ਪਿੰਡਾਂ ਦੇ ਲੋਕ ...

ਪੂਰੀ ਖ਼ਬਰ »

8ਤਹਿਸੀਲਦਾਰ ਦਾ ਵਾਧੂ ਚਾਰਜ ਬੰਦ ਕਰ ਕੇ ਖਾਲੀ ਅਸਾਮੀ ਭਰਨ ਦੀ ਮੰਗ
ਮਾਲ ਵਿਭਾਗ ਨਾਲ ਸਬੰਧਤ ਕੰਮਾਂ ਦਾ ਨਿਪਟਾਰਾ ਸਮੇਂ-ਸਿਰ ਨਾ ਹੋਣ ਕਰ ਕੇ ਸਥਾਨਕ ਲੋਕਾਂ 'ਚ ਭਾਰੀ ਰੋਸ

ਮਹਿਲ ਕਲਾਂ, 13 ਦਸੰਬਰ (ਤਰਸੇਮ ਸਿੰਘ ਚੰਨਣਵਾਲ, ਅਵਤਾਰ ਸਿੰਘ ਅਣਖੀ)-ਲੰਘੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਸਬ ਤਹਿਸੀਲ ਮਹਿਲ ਕਲਾਂ 'ਚ ਨਾਇਬ ਤਹਿਸੀਲਦਾਰ ਦੀ ਖਾਲੀ ਪਈ ਅਸਾਮੀ ਦੇ ਕਾਰਨ ਸਥਾਨਕ ਸਬ ਤਹਿਸੀਲ ਮਹਿਲ ਕਲਾਂ ਨਾਲ ਸਬੰਧਤ ਕਰੀਬ 25 ਪਿੰਡਾਂ ਦੇ ਲੋਕ ...

ਪੂਰੀ ਖ਼ਬਰ »

ਐੱਸ.ਐੱਸ.ਏ/ਰਮਸਾ ਅਧਿਆਪਕਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 13 ਦਸੰਬਰ (ਅਸ਼ੋਕ ਭਾਰਤੀ)-ਐੱਸ.ਐੱਸ.ਏ/ਰਮਸਾ ਅਧਿਆਪਕਾਂ ਨੇ ਆਪਣੀਆਾ ਸੇਵਾਵਾਾ ਸਿੱਖਿਆ ਵਿਭਾਗ 'ਚ ਪੂਰੇ ਲਾਭਾਂ ਸਮੇਤ ਰੈਗੂਲਰ ਕਰਵਾਉਣ, ਸੰਘਰਸ਼ ਦੌਰਾਨ ਅਧਿਆਪਕਾਾ 'ਤੇ ਪਾਏ ਝੂਠੇ ਪੁਲਿਸ ਕੇਸ ਰੱਦ ਕਰਵਾਉਣ ਤੇ ਹੋਰ ਹੱਕੀ ਮੰਗਾਾ ਦੀ ਪ੍ਰਾਪਤੀ ਲਈ ਸਰਕਾਰ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਸਟੂਡੈਂਟ ਆਰਗੇਨਾਈਜ਼ੇਸ਼ਨ ਯੂਨੀਅਨ ਆਫ਼ ਕਾਲਜ ਦਾ ਗਠਨ

ਧਨੌਲਾ, 13 ਦਸੰਬਰ (ਚੰਗਾਲ)-ਸ਼੍ਰੋਮਣੀ ਅਕਾਲੀ ਦਲ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਕੀਤੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਸ਼ਹਿਰੀ ਪ੍ਰਧਾਨ ਯੂਥ ਅਕਾਲੀ ਦਲ ਧਨੌਲਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗੋਪੀ ਢਿੱਲੋਂ, ਨਵਦੀਪ ਪਰੈਟੀ ਸਦਿਓੜਾ ਤੇ ਵਿਸ਼ਾਲ ...

ਪੂਰੀ ਖ਼ਬਰ »

ਬਰਨਾਲਾ 'ਚ ਮਿਲਣਗੀਆਂ ਸਸਤੇ ਰੇਟਾਂ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 13 ਦਸੰਬਰ (ਸਲੇਮਪੁਰੀ)-ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ਦੀ ਉਤਮ ਕੁਆਲਿਟੀ ਦੀ ਮਸ਼ੀਨ ਮਾਰਕੀਟ ਤੋਂ ਬਹੁਤ ਹੀ ਘੱਟ ਕੀਮਤ ਕੇਵਲ 3200, 5500 ਅਤੇ 8000/-, 10500/- ਰੁਪਏ 'ਚ ਇਕ ਸਾਲ ਦੀ ਗਰੰਟੀ ਨਾਲ ਉਪਲੱਬਧ ਕਰਵਾਈ ਜਾ ਰਹੀ ਹੈ | ਇਹ ਮਸ਼ੀਨਾਂ 15 ਤੇ 16 ਦਸੰਬਰ ...

ਪੂਰੀ ਖ਼ਬਰ »

ਵਾਈ. ਐਸ. ਸਕੂਲ ਦੇ ਵਿਦਿਆਰਥੀਆਂ ਵਲੋਂ ਧਨੌਲਾ ਪਾਵਰ ਗਰਿੱਡ ਦਾ ਦੌਰਾ

ਬਰਨਾਲਾ, 13 ਦਸੰਬਰ (ਅਸ਼ੋਕ ਭਾਰਤੀ)-ਵਾਈ.ਐਸ. ਸਕੂਲ ਬਰਨਾਲਾ ਦੇ ਦਸਵੀਂ ਕਲਾਸ ਦੇ ਲਗਪਗ 105 ਵਿਦਿਆਰਥੀਆਂ ਨੇ ਅਧਿਆਪਕਾ ਮੋਨਿਕਾ ਗੁਪਤਾ, ਰਵੀਨਾ, ਮਹੇਸ਼ ਅਤੇ ਹਿਮਾਂਸ਼ੂ ਦੀ ਅਗਵਾਈ 'ਚ ਪਾਵਰ ਗਰਿੱਡ ਧਨੌਲਾ ਦਾ ਦੌਰਾ ਕੀਤਾ | ਇਸ ਮੌਕੇ ਇੰਜੀਨੀਅਰ ਦੀਪਇੰਦਰ ਪ੍ਰਤਾਪ ...

ਪੂਰੀ ਖ਼ਬਰ »

ਸਮਾਜ ਸੇਵੀ ਯਸ਼ਪਾਲ ਵਰਮਾ ਨਮਿਤ ਸ਼ਰਧਾਂਜਲੀ ਸਮਾਗਮ

ਬਰਨਾਲਾ, 13 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਸੰਗਰੂਰ ਤੋਂ ਸੀਨੀਅਰ ਪੱਤਰਕਾਰ ਸ੍ਰੀ ਸੱਤਪਾਲ ਸਤਿਅਮ ਦੇ ਵੱਡੇ ਭਰਾ ਅਤੇ ਜ਼ਿਲ੍ਹਾ ਭੱਠਾ ਮਾਲਕਾਨ ਐਸੋਸੀਏਸ਼ਨ ਬਰਨਾਲਾ ਦੇ ਪ੍ਰਧਾਨ ਸ੍ਰੀ ਰਾਜੀਵ ਵਰਮਾ ਰਿੰਪੀ ਤੇ ਸੰਜੀਵ ਯਸ਼ ਵਰਮਾ ਦੇ ਪਿਤਾ ਸਮਾਜ ਸੇਵੀ ਸਵ: ਸ੍ਰੀ ...

ਪੂਰੀ ਖ਼ਬਰ »

ਭੁੱਕੀ ਦੀ ਤਸਕਰੀ ਦੇ ਦੋਸ਼ਾਂ 'ਚ ਦਸ ਸਾਲ ਦੀ ਕੈਦ

ਸੰਗਰੂਰ, 13 ਦਸੰਬਰ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਦਿਨੇਸ਼ ਕੁਮਾਰ ਦੀ ਅਦਾਲਤ ਨੇ ਭੁੱਕੀ ਤਸਕਰੀ ਦੇ ਦੋਸ਼ਾਂ 'ਚ ਇਕ ਵਿਅਕਤੀ ਨੂੰ ਦਸ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਲਹਿਰਾ ਵਿਖੇ 18 ਅਪ੍ਰੈਲ 2016 ਨੂੰ ਦਰਜ ਮਾਮਲੇ ਮੁਤਾਬਿਕ ਪੁਲਿਸ ਪਾਰਟੀ ਨੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX