ਤਾਜਾ ਖ਼ਬਰਾਂ


ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਜਲੰਧਰ ਦੇ ਡੀ.ਸੀ. ਨੂੰ ਦਿੱਤਾ ਮੰਗ ਪੱਤਰ
. . .  2 minutes ago
ਜਲੰਧਰ, 20 ਜੂਨ - ਅੱਜ ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦਾ ਇਕ ਵਫਦ ਡੀ.ਸੀ. ਵਰਿੰਦਰ ਕੁਮਾਰ ਸ਼ਰਮਾ ਨੂੰ ਮਿਲਿਆ। ਵਫਦ ਦਾ ਕਹਿਣਾ ਸੀ ਕਿ ਕਾਂਗਰਸ ਸਰਕਾਰ ਗਰੀਬਾਂ ਨਾਲ ਧੱਕਾ ਕਰ ਰਹੀ ਹੈ ਤੇ ਹਲਕਾ ਇੰਚਾਰਜ ਸਿਰਫ ਕਾਂਗਰਸੀ ਵਰਕਰਾਂ ਦੇ ਹੀ ਨੀਲੇ ਕਾਰਡ...
550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਉੱਚ ਪੱਧਰੀ ਮੀਟਿੰਗ ਦੀ ਕੈਪਟਨ ਨੇ ਕੀਤੀ ਪ੍ਰਧਾਨਗੀ
. . .  12 minutes ago
ਚੰਡੀਗੜ੍ਹ, 20 ਜੂਨ - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਬਣਾਈ ਗਈ ਐਗਜ਼ੀਕਿਊਟਿਵ ਕਮੇਟੀ ਦੀ ਉੱਚ ਪੱਧਰੀ ਮੀਟਿੰਗ ਹੋਈ, ਜਿਸ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨਗੀ ਕੀਤੀ। ਕੈਪਟਨ ਅਮਰਿੰਦਰ ਸਿੰਘ...
ਮੋਦੀ 'ਤੇ ਸਵਾਲ ਖੜੇ ਕਰਨ ਵਾਲਾ ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ 30 ਸਾਲ ਪੁਰਾਣੇ ਮਾਮਲੇ 'ਚ ਦੋਸ਼ੀ ਕਰਾਰ
. . .  28 minutes ago
ਅਹਿਮਦਾਬਾਦ, 20 ਜੂਨ - ਗੁਜਰਾਤ ਦੇ ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ ਸੰਜੀਵ ਭੱਟ ਨੂੰ ਜਾਮਨਗਰ ਕੋਰਟ ਨੇ 30 ਸਾਲ ਪਹਿਲਾ ਹਿਰਾਸਤ ਵਿਚ ਹੋਈ ਮੌਤ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੱਤਾ ਹੈ। ਕੋਰਟ ਇਸ ਮਾਮਲੇ ਵਿਚ ਸੰਜੀਵ ਭੱਟ ਨੂੰ ਸਜ਼ਾ ਸੁਣਾਏਗੀ। ਇਸ ਮਾਮਲੇ...
ਜੰਡਿਆਲਾ ਗੁਰੂ ਵਿਖੇ ਹਨੇਰੀ ਉਪਰੰਤ ਹੋਈ ਬਾਰਸ਼
. . .  45 minutes ago
ਜੰਡਿਆਲਾ ਗੁਰੂ, 20 ਜੂਨ - (ਰਣਜੀਤ ਸਿੰਘ ਜੋਸਨ)- ਅੱਤ ਦੀ ਗਰਮੀ ਤੋਂ ਬਾਅਦ ਅੱਜ ਜੰਡਿਆਲਾ ਗੁਰੂ ਵਿਖੇ ਆਈ ਤੇਜ਼ ਹਨੇਰੀ ਉਪਰੰਤ ਹੋਈ ਬਾਰਸ਼ ਨਾਲ ਸ਼ਹਿਰ ਵਾਸੀਆਂ ਨੂੰ ਕਾਫੀ ਰਾਹਤ...
ਰਾਂਚੀ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣਗੇ ਨਰਿੰਦਰ ਮੋਦੀ
. . .  59 minutes ago
ਰਾਂਚੀ, 20 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ 21 ਜੂਨ ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਝਾਰਖੰਡ ਦੀ ਰਾਜਧਾਨੀ ਰਾਂਚੀ ਸਥਿਤ ਪ੍ਰਭਾਤ ਗਰਾਊਂਡ ਵਿਚ ਸਥਾਨਕ ਲੋਕਾਂ ਨਾਲ 65 ਮਿੰਟ ਦੇ ਕਰੀਬ ਯੋਗਾ ਦੇ ਵੱਖ ਵੱਖ ਆਸਨਾਂ ਦਾ ਪ੍ਰਦਰਸ਼ਨ ਕਰਨਗੇ। ਪ੍ਰਧਾਨ ਮੰਤਰੀ...
ਬਾਰਿਸ਼ ਨੇ ਗੁਰੂ ਨਗਰੀ ਵਿਚ ਮੌਸਮ ਕੀਤਾ ਸੁਹਾਵਣਾ
. . .  about 1 hour ago
ਅੰਮ੍ਰਿਤਸਰ 20 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਅੱਜ ਅਚਾਨਕ ਮੌਸਮ ਦੇ ਬਦਲੇ ਮਿਜਾਜ ਉਪਰੰਤ ਜਿਥੇ ਲੋਕਾਂ ਨੂੰ ਪੈ ਰਹੀ ਅੱਤ ਦੀ ਗਰਮੀ ਤੋਂ ਰਾਹਤ ਮਿਲੀ ਉਥੇ ਹੀ ਬਾਰਿਸ਼ ਦੇ ਨਾਲ ਨਾਲ ਚੱਲ ਰਹੀਆਂ ਠੰਡੀਆਂ ਹਵਾਵਾਂ ਨੇ ਮੌਸਮ ਸੁਹਾਵਣਾ ਕਰ ਦਿੱਤਾ..
ਰੇਲਵੇ ਗੇਟਮੈਨ ਦੀ ਕਵਾਟਰ ਵਿਚੋਂ ਮਿਲੀ ਲਾਸ਼
. . .  about 1 hour ago
ਗੁਰਾਇਆ, 20 ਜੂਨ (ਬਲਵਿੰਦਰ ਸਿੰਘ) - ਨਜ਼ਦੀਕੀ ਗੋਹਾਵਰ ਫਾਟਕ 'ਤੇ ਤਾਇਨਾਤ ਗੇਟ ਮੈਨ ਦੀ ਲਾਸ਼ ਉਸ ਦੇ ਕਵਾਟਰ ਵਿਚੋਂ ਮਿਲੀ ਹੈ। ਜਿਸ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਗੇਟਮੈਨ ਦੀ ਪਹਿਚਾਣ ਗੁਰਦੇਵ ਸਿੰਘ ਪੁੱਤਰ ਪਾਲ ਸਿੰਘ ਵਾਸੀ ਗੁਰਦਾਸਪੁਰ ਵਜੋਂ...
ਇਕ ਰਾਸ਼ਟਰ, ਇਕ ਚੋਣ ਸਮੇਂ ਦੀ ਮੰਗ, ਲਗਾਤਾਰ ਚੋਣ ਹੋਣ ਨਾਲ ਵਿਕਾਸ 'ਚ ਪੈਂਦੀ ਹੈ ਰੁਕਾਵਟ - ਰਾਸ਼ਟਰਪਤੀ
. . .  about 1 hour ago
ਏ.ਐਨ 32 ਜਹਾਜ਼ ਹਾਦਸਾ : 6 ਮ੍ਰਿਤਕ ਦੇਹਾਂ ਤੇ 7 ਦੇ ਅਵਸ਼ੇਸ਼ ਬਰਾਮਦ
. . .  about 1 hour ago
ਨਵੀਂ ਦਿੱਲੀ, 20 ਜੂਨ - ਅਰੁਣਾਚਲ ਪ੍ਰਦੇਸ਼ ਦੇ ਮੈਚੂਕਾ ਨੇੜੇ 3 ਜੂਨ ਨੂੰ ਹਾਦਸੇ ਦਾ ਸ਼ਿਕਾਰ ਹੋਏ ਏ.ਐਨ-32 ਏਅਰਕ੍ਰਾਫਟ 'ਚ ਸਵਾਰ 13 ਲੋਕਾਂ ਵਿਚੋਂ 6 ਦੀਆਂ ਮ੍ਰਿਤਕਾਂ ਦੇਹਾਂ ਤੇ 7 ਮ੍ਰਿਤਕ ਦੇਹਾਂ ਦੇ ਅਵਸ਼ੇਸ਼ ਭਾਰਤੀ ਹਵਾਈ ਫੌਜ ਵੱਲੋਂ ਬਰਾਮਦ ਕਰ ਲਏ ਗਏ...
ਸਰਜੀਕਲ ਸਟ੍ਰਾਈਕ ਤੇ ਏਅਰ ਸਟ੍ਰਾਈਕ ਕਰਕੇ ਭਾਰਤ ਨੇ ਆਪਣੇ ਇਰਾਦੇ ਪ੍ਰਗਟ ਕੀਤੇ - ਰਾਸ਼ਟਰਪਤੀ
. . .  about 1 hour ago
ਅੱਤਵਾਦ ਖਿਲਾਫ ਪੂਰਾ ਵਿਸ਼ਵ ਭਾਰਤ ਨਾਲ - ਰਾਸ਼ਟਰਪਤੀ
. . .  about 1 hour ago
ਚੰਦਰਯਾਨ 2 ਨੂੰ ਲਾਂਚ ਕਰਨ ਦੀ ਤਿਆਰੀ 'ਚ ਵਿਗਿਆਨੀ - ਰਾਸ਼ਟਰਪਤੀ
. . .  about 1 hour ago
ਕੂੜੇ ਦਾ ਇਸਤੇਮਾਲ ਸੜਕ ਬਣਾਉਣ ਲਈ ਹੋ ਰਿਹਾ ਹੈ - ਰਾਸ਼ਟਰਪਤੀ
. . .  about 1 hour ago
ਜੀ.ਐਸ.ਟੀ. ਨੂੰ ਸਰਲ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ - ਰਾਸ਼ਟਰਪਤੀ
. . .  about 2 hours ago
ਭਾਰਤ ਦੁਨੀਆ ਦੀ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ - ਰਾਸ਼ਟਰਪਤੀ
. . .  about 2 hours ago
ਭਾਰਤ ਸਭ ਤੋਂ ਵੱਧ ਸਟਾਰਟ ਅੱਪ ਵਾਲੇ ਦੇਸ਼ਾਂ ਵਿਚ ਸ਼ਾਮਲ, ਉੱਚ ਸਿੱਖਿਆ 'ਚ ਸੀਟਾਂ ਦੀ ਗਿਣਤੀ ਡੇਢ ਗੁਣਾ ਕੀਤੀ ਜਾਵੇਗੀ - ਰਾਸ਼ਟਰਪਤੀ
. . .  about 2 hours ago
ਤਿੰਨ ਤਲਾਕ, ਹਲਾਲਾ ਵਰਗੀਆਂ ਕੁਰੀਤੀਆਂ ਨੂੰ ਖ਼ਤਮ ਕਰਨ ਦੀ ਲੋੜ - ਰਾਸ਼ਟਰਪਤੀ
. . .  about 2 hours ago
3 ਕਰੋੜ ਦਿਹਾਤੀ ਔਰਤਾਂ ਨੂੰ ਲੋਨ ਦਿੱਤਾ ਗਿਆ - ਰਾਸ਼ਟਰਪਤੀ ਕੋਵਿੰਦ
. . .  about 2 hours ago
ਸਸਤੀ ਦਵਾਈਆਂ ਲਈ 5300 ਜਨ ਔਸ਼ਧੀ ਕੇਂਦਰ ਖੋਲੇ ਗਏ - ਰਾਸ਼ਟਰਪਤੀ ਕੋਵਿੰਦ
. . .  about 2 hours ago
ਆਯੁਸ਼ਮਾਨ ਭਾਰਤ ਦੁਨੀਆ ਦੀ ਸਭ ਤੋਂ ਵੱਡੀ ਸਿਹਤ ਯੋਜਨਾ - ਰਾਸ਼ਟਰਪਤੀ ਕੋਵਿੰਦ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਪੋਹ ਸੰਮਤ 549

ਰੂਪਨਗਰ

ਡੀ. ਸੀ. ਵਲੋਂ ਹੋਲੇ ਮਹੱਲੇ ਦੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 12 ਜਨਵਰੀ (ਕਰਨੈਲ ਸਿੰਘ, ਜੇ. ਐੱਸ. ਨਿੱਕੂਵਾਲ)-ਕੌਮਾਂਤਰੀ ਪੱਧਰ 'ਤੇ ਆਪਣਾ ਇਕ ਵਿਸ਼ੇਸ਼ ਮਹੱਤਵ ਰੱਖਣ ਵਾਲਾ ਕੌਮ ਦੇ ਸ਼ਾਨਾਮੱਤੇ ਇਤਿਹਾਸ ਨੂੰ ਦਰਸਾਉਂਦਾ ਰਾਸ਼ਟਰੀ ਤਿਉਹਾਰ ਹੋਲਾ ਮਹੱਲਾ ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਚ ਸਵੱਛਤਾ ਅਤੇ ਹਰਿਆਵਲ ਨੂੰ ਮੁੱਖ ਰੱਖਦੇ ਹੋਏ ਮਨਾਇਆ ਜਾਵੇਗਾ | ਸੰਗਤਾਂ ਦੀ ਭਾਰੀ ਆਮਦ ਨੂੰ ਨਿਰਵਿਘਨ ਸਹੂਲਤਾਂ ਦੇਣ ਲਈ ਮੇਲੇ ਦੌਰਾਨ ਸ਼ਹਿਰ ਅੰਦਰ ਵਾਹਨਾਂ ਦੀ ਆਮਦ 'ਤੇ ਮੁਕੰਮਲ ਪਾਬੰਦੀ ਰਹੇਗੀ | ਲੰਗਰਾਂ ਵਿਚ ਰਸਦ ਅਤੇ ਜ਼ਰੂਰੀ ਵਸਤਾਂ ਦੀ ਸਪਲਾਈ ਲਈ ਵਾਹਨ ਰਾਤ 8 ਵਜੇ ਤੋਂ ਸਵੇਰੇ 8 ਵਜੇ ਤੱਕ ਹੀ ਦਾਖਲ ਹੋ ਸਕਣਗੇ ਅਤੇ ਲੰਗਰਾਂ ਲਈ ਦੁੱਧ ਸਪਲਾਈ ਕਰਨ ਵਾਲੇ ਵਾਹਨਾਂ ਨੂੰ ਸਵੇਰੇ 10 ਵਜੇ ਤੱਕ ਹੀ ਛੋਟ ਦਿੱਤੀ ਜਾਵੇਗੀ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਨੀਤ ਤੇਜ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਐੱਸ. ਡੀ. ਐੱਮ. ਦਫ਼ਤਰ ਦੇ ਕਮੇਟੀ ਰੂਮ ਵਿਚ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਹੋਲੇ ਮਹੱਲੇ ਦੇ ਪੁਖ਼ਤਾ ਪ੍ਰਬੰਧ ਕਰਨ ਸਬੰਧੀ ਕੀਤਾ | ਉਨ੍ਹਾਂ ਨੇ ਰਾਕੇਸ਼ ਕੁਮਾਰ ਗਰਗ ਉਪ ਮੰਡਲ ਮੈਜਿਸਟਰੇਟ ਸ੍ਰੀ ਅਨੰਦਪੁਰ ਸਾਹਿਬ ਨੂੰ ਮੇਲਾ ਅਫ਼ਸਰ ਲਗਾਇਆ ਅਤੇ ਮੇਲੇ ਦੌਰਾਨ ਸਿਵਲ ਅਤੇ ਪੁਲਿਸ ਕੰਟਰੋਲ ਰੂਮ ਸਥਾਪਿਤ ਕਰਨ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਕਿਹਾ ਕਿ ਸੀ. ਸੀ. ਟੀ. ਵੀ. ਕੈਮਰੇ ਲਗਾ ਕੇ ਮਹੱਤਵਪੂਰਨ ਥਾਵਾਂ 'ਤੇ ਨਜ਼ਰ ਰੱਖੀ ਜਾਵੇਗੀ | ਉਨ੍ਹਾਂ ਕਿਹਾ ਕਿ ਲੱਖਾਂ ਦੀ ਤਾਦਾਦ ਵਿਚ ਆਉਣ ਵਾਲੀਆਂ ਸੰਗਤਾਂ ਲਈ ਪਾਰਕਿੰਗ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ | ਮੇਲੇ ਦੌਰਾਨ ਵਾਹਨਾਂ ਦੀ ਪਾਰਕਿੰਗ ਨੂੰ ਢੁਕਵੇਂ ਢੰਗ ਨਾਲ ਕਰਨ ਲਈ ਵਾਹਨਾਂ ਅਤੇ ਪਾਰਕਿੰਗ ਵਾਲੇ ਸਥਾਨਾਂ ਨੂੰ ਇਕੋ ਰੰਗ ਦਿੱਤਾ ਜਾਵੇਗਾ ਤਾਂ ਜੋ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੇ ਵਾਹਨ ਉਸੇ ਹੀ ਨਿਰਧਾਰਿਤ ਪਾਰਕਿੰਗ ਵਿਚ ਆਪਣੇ ਵਾਹਨ ਖੜ੍ਹੇ ਕਰ ਸਕਣ | ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਕਿੰਗ ਵਾਲੀਆਂ ਥਾਵਾਂ 'ਤੇ ਸ਼ਰਧਾਲੂਆਂ ਅਤੇ ਪੁਲਿਸ ਫੋਰਸ ਦੀ ਸਹੂਲਤ ਲਈ ਕਲੋਰੀਨੇਟ ਕੀਤਾ ਹੋਇਆ ਪੀਣ ਵਾਲਾ ਪਾਣੀ, ਆਰਜ਼ੀ ਪਖਾਨੇ, ਰੌਸ਼ਨੀ, ਸਫ਼ਾਈ ਅਤੇ ਟੈਂਟ ਵੀ ਲਗਾਇਆ ਜਾਵੇ | ਮੇਲੇ ਦੌਰਾਨ ਲੱਗਣ ਵਾਲੇ ਲੰਗਰਾਂ ਸਬੰਧੀ ਸਪੱਸ਼ਟ ਕਰਦਿਆਂ ਉਨ੍ਹਾਂ ਕਿਹਾ ਕਿ ਲੰਗਰ ਸੜਕਾਂ ਤੋਂ ਢੁਕਵੀਂ ਦੂਰੀ 'ਤੇ ਹੀ ਲਗਾਏ ਜਾਣ ਤਾਂ ਜੋ ਟਰੈਫ਼ਿਕ ਵਿਚ ਕੋਈ ਅੜਿੱਕਾ ਨਾ ਲੱਗੇ | ਲੰਗਰਾਂ ਦੇ ਅੱਗੇ ਕੂੜੇਦਾਨ ਜ਼ਰੂਰ ਰਖਵਾਏ ਜਾਣ ਤਾਂ ਜੋ ਕਿਸੇ ਵੀ ਕਿਸਮ ਦੀ ਗੰਦਗੀ ਨਾ ਫੈਲੇ ਅਤੇ ਸਵੱਛਤਾ ਬਣੀ ਰਹੇ | ਉਨ੍ਹਾਂ ਮੇਲਾ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ ਸ੍ਰੀ ਅਨੰਦਪੁਰ ਸਾਹਿਬ ਨੂੰ ਹਦਾਇਤ ਕੀਤੀ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਲੰਗਰ ਲਗਾਉਣ ਵਾਲੀਆਂ ਹੋਰ ਕਮੇਟੀਆਂ ਨਾਲ ਤਾਲਮੇਲ ਕਰਕੇ ਉਨ੍ਹਾਂ ਨੂੰ ਲੰਗਰ ਲਗਾਉਣ ਵਾਲੀ ਨਿਰਧਾਰਿਤ ਥਾਂ, ਲੰਗਰਾਂ ਦੇ ਆਲੇ-ਦੁਆਲੇ ਦੀ ਸਫ਼ਾਈ ਅਤੇ ਲੰਗਰਾਂ ਵਿਚ ਰਸਦ ਪਹੁੰਚਾਉਣ ਵਾਲੇ ਵਾਹਨਾਂ ਦੀ ਨਿਸ਼ਚਿਤ ਕੀਤੀ ਸਮੇਂ ਸੀਮਾ ਬਾਰੇ ਜ਼ਰੂਰ ਜਾਣਕਾਰੀ ਦੇਣ ਅਤੇ ਵਾਹਨਾਂ ਦੇ ਪਾਸ ਜਾਰੀ ਕਰਨ ਸਮੇਂ ਇਹ ਵੀ ਨਿਸ਼ਚਿਤ ਕੀਤਾ ਜਾਵੇ ਕਿ ਲੰਗਰਾਂ ਵਿਚ ਰਸਦ ਲਿਆਉਣ ਲਈ ਛੋਟੇ ਤੋਂ ਛੋਟੇ ਵਾਹਨਾਂ ਦੀ ਵਰਤੋਂ ਕੀਤੀ ਜਾਵੇ | ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੇਲੇ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਵਿਚ 10 ਮੈਡੀਕਲ ਟੀਮਾਂ ਅਤੇ ਸ੍ਰੀ ਕੀਰਤਪੁਰ ਸਾਹਿਬ ਵਿਚ 4 ਮੈਡੀਕਲ ਟੀਮਾਂ ਨੂੰ ਵੱਖ-ਵੱਖ ਢੁਕਵੀਆਂ ਥਾਵਾਂ 'ਤੇ ਤਾਇਨਾਤ ਕੀਤਾ ਜਾਵੇ ਤਾਂ ਜੋ ਮੇਲੇ ਵਿਚ ਆਏ ਸ਼ਰਧਾਲੂਆਂ ਨੂੰ ਡਾਕਟਰੀ ਸਹੂਲਤ ਉਪਲਬਧ ਕਰਵਾਈ ਜਾ ਸਕੇ | ਉਨ੍ਹਾਂ ਕਿਹਾ ਕਿ ਮੇਲੇ ਦੌਰਾਨ ਐਾਬੂਲੈਂਸ ਸਰਵਿਸ ਦਾ ਵੀ ਢੁਕਵਾਂ ਪ੍ਰਬੰਧ ਕੀਤਾ ਜਾਵੇ, ਜੋ ਕਿ 24 ਘੰਟੇ ਕਾਰਜਸ਼ੀਲ ਰਹਿਣ | ਉਨ੍ਹਾਂ ਦੱਸਿਆ ਕਿ ਰੈੱਡ ਕਰਾਸ ਵਲੋਂ 14 ਮੁੱਢਲੇ ਸਹਾਇਤਾ ਕੇਂਦਰ ਸਥਾਪਿਤ ਕੀਤੇ ਜਾਣਗੇ | ਮਾਰਕਫੈੱਡ ਅਤੇ ਪਨਸਪ ਦੇ ਅਧਿਕਾਰੀਆਂ ਨੂੰ ਸ੍ਰੀ ਅਨੰਦਪੁਰ ਸਾਹਿਬ ਪਹੁੰਚ ਮਾਰਗ 'ਤੇ ਬਣੇ ਸਵਾਗਤੀ ਗੇਟ ਨੂੰ ਰੰਗ ਰੋਗਨ ਕਰਵਾਉਣ ਅਤੇ ਉਨ੍ਹਾਂ ਦੇ ਨਾਲ ਬਣੇ ਪਾਰਕਾਂ ਨੂੰ ਹਰਿਆ ਭਰਿਆ ਬਣਾਉਣ ਦੇ ਨਿਰਦੇਸ਼ ਦਿੱਤੇ | ਮੇਲੇ ਦੌਰਾਨ ਨਹਿਰਾਂ ਦੇ ਆਲੇ-ਦੁਆਲੇ ਗੋਤੇਖ਼ੋਰਾਂ ਦਾ ਵੀ ਪ੍ਰਬੰਧ ਕੀਤਾ ਜਾਵੇਗਾ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੇਲੇ ਦੌਰਾਨ ਇਸ ਸਮੁੱਚੇ ਖੇਤਰ ਦੀ ਸਫ਼ਾਈ ਲਈ ਲਗਭਗ 100 ਸਫ਼ਾਈ ਕਰਮਚਾਰੀ ਤੈਨਾਤ ਕੀਤੇ ਜਾਣਗੇ | ਇਸ ਲਈ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਾਸਲਾਂ ਵਲੋਂ ਲੋੜੀਂਦੇ ਸਫ਼ਾਈ ਕਰਮਚਾਰੀ ਮੁਹੱਈਆ ਕਰਵਾਏ ਜਾਣ | ਉਨ੍ਹਾਂ ਕਿਹਾ ਕਿ ਮੇਲੇ ਵਾਲੇ ਖੇਤਰ ਦੀ ਨਿਰੰਤਰ ਫੋਗਿੰਗ ਅਤੇ ਪਾਣੀ ਦਾ ਛਿੜਕਾਅ ਕੀਤਾ ਜਾਵੇਗਾ | ਉਨ੍ਹਾਂ ਜਨ ਸਿਹਤ ਵਿਭਾਗ, ਨਗਰ ਕੌਾਸਲ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਇਸ ਸਮੁੱਚੇ ਖੇਤਰ ਵਿਚ ਆਰਜ਼ੀ ਪਖਾਨੇ, ਪੀਣ ਵਾਲਾ ਸਾਫ਼ ਪਾਣੀ ਅਤੇ ਰੌਸ਼ਨੀ ਦੇ ਨਿਰਵਿਘਨ ਪ੍ਰਬੰਧ ਕਰਨ ਲਈ ਕਿਹਾ | ਉਨ੍ਹਾਂ ਪਾਵਰ ਕਾਮ ਦੇ ਕਾਰਜਕਾਰੀ ਇੰਜੀਨੀਅਰ ਨੂੰ ਮੇਲੇ ਦੌਰਾਨ ਇਸ ਖੇਤਰ ਵਿਚ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਕਿਹਾ | ਉਨ੍ਹਾਂ ਵਧੀਕ ਡਿਪਟੀ ਕਮਿਸ਼ਨਰ ਜਨਰਲ ਲਖਮੀਰ ਸਿੰਘ ਨੂੰ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਅਤੇ ਚੀਫ਼ ਫਾਇਰ ਅਫ਼ਸਰ ਨਾਲ ਤਾਲਮੇਲ ਕਰਦੇ ਹੋਏ ਯੋਗ ਲੋੜੀਂਦੀ ਮਾਤਰਾ ਵਿਚ ਫਾਇਰ ਬਰਗੇਡ ਦੀਆਂ ਗੱਡੀਆਂ ਅਤੇ ਪਸ਼ੂ ਡਿਸਪੈਂਸਰੀਆਂ ਦਾ ਪ੍ਰਬੰਧ ਕਰਨ ਲਈ ਕਿਹਾ | ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਦੀ ਪ੍ਰਗਤੀ ਨੂੰ ਦਰਸਾਉਂਦੀ ਰਾਜ ਪੱਧਰੀ ਪ੍ਰਦਰਸ਼ਨੀ ਵੀ ਮੇਲੇ ਦੌਰਾਨ ਲਗਾਈ ਜਾਵੇਗੀ | ਉਨ੍ਹਾਂ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਮੇਲੇ ਦੌਰਾਨ ਆਉਣ ਵਾਲੀਆਂ ਸੰਗਤਾਂ ਲਈ ਮੁਫ਼ਤ ਬੱਸ ਸਰਵਿਸ ਦੀ ਸੇਵਾ ਦਾ ਨਿਰਵਿਘਨ ਚਲਾਉਣ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਖਾਣ-ਪੀਣ ਵਾਲੀਆਂ ਵਸਤੂਆਂ, ਡੀਜ਼ਲ, ਪੈਟਰੋਲ ਅਤੇ ਗੈਸ ਸਿਲੰਡਰਾਂ ਦੀ ਨਿਰਵਿਘਨ ਸਪਲਾਈ ਅਤੇ ਖਾਣ-ਪੀਣ ਦੀਆਂ ਵਸਤੂਆਂ ਦੀ ਨਿਰੰਤਰ ਜਾਂਚ ਕਰਨ ਦੇ ਨਿਰਦੇਸ਼ ਵੀ ਦਿੱਤੇ | ਉਨ੍ਹਾਂ ਮੀਟਿੰਗ ਉਪਰੰਤ ਸਮੁੱਚੇ ਮੇਲੇ ਦੇ ਖੇਤਰ ਦਾ ਦੌਰਾ ਵੀ ਕੀਤਾ ਅਤੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਵੀ ਦਿੱਤੇ | ਇਸ ਮੀਟਿੰਗ ਵਿਚ ਲਖਮੀਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਅਮਰਦੀਪ ਗੁਜਰਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਹਰਬੰਸ ਸਿੰਘ ਸਹਾਇਕ ਕਮਿਸ਼ਨਰ (ਜਨਰਲ), ਪਰਮਜੀਤ ਸਿੰਘ ਸਹਾਇਕ ਕਮਿਸ਼ਨਰ ਸ਼ਿਕਾਇਤਾਂ, ਮਨਮੀਤ ਸਿੰਘ ਢਿੱਲੋਂ ਪੁਲਿਸ ਕਪਤਾਨ, ਰਾਕੇਸ਼ ਕੁਮਾਰ ਗਰਗ ਐੱਸ. ਡੀ. ਐੱਮ. ਸ੍ਰੀ ਅਨੰਦਪੁਰ ਸਾਹਿਬ, ਰਮਿੰਦਰ ਸਿੰਘ ਕਾਹਲੋਂ ਉਪ ਪੁਲਿਸ ਕਪਤਾਨ, ਗੁਰਨੇਤਰ ਸਿੰਘ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਡਾ: ਰੀਤਾ ਸਹਾਇਕ ਸਿਵਲ ਸਰਜਨ, ਵਿਸ਼ਾਲ ਗੁਪਤਾ ਤੇ ਹਰਵਿੰਦਰ ਸਿੰਘ ਭੱਠਲ (ਕਾਰਜਕਾਰੀ ਇੰਜੀਨੀਅਰ), ਸ੍ਰੀਮਤੀ ਜਸਬੀਰ ਕੌਰ ਜ਼ਿਲ੍ਹਾ ਮੰਡੀ ਅਫ਼ਸਰ, ਰਾਜ ਕੁਮਾਰ ਆਬਕਾਰੀ ਅਤੇ ਕਰ ਨਿਰੀਖਕ, ਸੰਜੀਵ ਬੁੱਧੀ ਰਾਜਾ ਸਕੱਤਰ ਜ਼ਿਲ੍ਹਾ ਰੈੱਡ ਕਰਾਸ, ਮਨਜਿੰਦਰ ਸਿੰਘ, ਭੂਸ਼ਨ ਕੁਮਾਰ ਅਗਰਵਾਲ, ਜਗਜੀਤ ਸਿੰਘ ਜਜ (ਸਾਰੇ ਕਾਰਜਸਾਧਕ ਅਫ਼ਸਰ), ਸ੍ਰੀਮਤੀ ਨਵਜੋਤ ਕੌਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਹੋਰ ਸਬੰਧਿਤ ਅਧਿਕਾਰੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਵੱਖ-ਵੱਖ ਥਾਵਾਂ 'ਤੇ ਲੋਹੜੀ ਦੇ ਤਿਉਹਾਰ ਸਬੰਧੀ ਸਮਾਰੋਹ

ਰੂਪਨਗਰ, 12 ਜਨਵਰੀ (ਸਤਨਾਮ ਸਿੰਘ ਸੱਤੀ, ਗੁਰਪ੍ਰੀਤ ਸਿੰਘ ਹੁੰਦਲ)-ਲੋਹੜੀ ਸਬੰਧੀ ਅੱਜ ਵੱਖ-ਵੱਖ ਸੰਸਥਾਵਾਂ ਅਤੇ ਵਿੱਦਿਅਕ ਅਦਾਰਿਆਂ ਵਿਚ ਸਮਾਰੋਹ ਕਰਵਾਏ ਗਏ | ਕਈ ਥਾਵਾਂ 'ਤੇ ਬਾਲੜੀਆਂ ਦੀ ਲੋਹੜੀ ਵੀ ਮਨਾਈ ਗਈ ਅਤੇ ਲੋਹੜੀ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ ...

ਪੂਰੀ ਖ਼ਬਰ »

ਐੱਨ.ਐੱਸ.ਐੱਸ. ਕੈਂਪ ਦੌਰਾਨ ਸਿਹਤ ਸੈਮੀਨਾਰ ਕਰਵਾਇਆ

ਨੂਰਪੁਰ ਬੇਦੀ, 12 ਜਨਵਰੀ (ਵਿੰਦਰਪਾਲ ਝਾਂਡੀਆਂ)-ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਜੀ ਦੀ ਰਹਿਨੁਮਾਈ ਹੇਠ ਚੱਲ ਰਹੇ ਬ੍ਰਹਮ ਸਾਗਰ ਬ੍ਰਹਮਾ ਨੰਦ ਭੂਰੀ ਵਾਲੇ ਗਰੀਬਦਾਸੀ ਕਾਲਜ ਟਿੱਬਾ ਨੰਗਲ ਵਿਖੇ ਐੱਨ.ਐੱਸ.ਐੱਸ. ਦੇ ਚੱਲ ਰਹੇ ਕੈਂਪ ਦੌਰਾਨ ਚੰਗੀ ਸਿਹਤ ਸਬੰਧੀ ...

ਪੂਰੀ ਖ਼ਬਰ »

ਏਾਜਲਸ ਵਰਲਡ ਸਕੂਲ ਮੋਰਿੰਡਾ ਦਾ ਖੇਡ ਦਿਵਸ ਮਨਾਇਆ

ਮੋਰਿੰਡਾ, 12 ਜਨਵਰੀ (ਕੰਗ)-ਏਾਜਲਸ ਵਰਲਡ ਸਕੂਲ ਮੋਰਿੰਡਾ ਵਿਖੇ ਸਾਲਾਨਾ ਖੇਡ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ | ਜਿਸ ਵਿਚ ਬੱਚਿਆਂ ਨੇ ਵੱਖੋ ਵੱਖਰੀਆਂ ਖੇਡਾਂ ਵਿਚ ਭਾਗ ਲਿਆ | ਖੇਡ ਦਿਵਸ ਦਾ ਉਦਘਾਟਨ ਸਕੂਲ ਦੇ ਪਿ੍ੰਸੀਪਲ ਮੈਡਮ ਦੀਪਿਕਾ ਸ਼ਰਮਾ ਨੇ ਮਸ਼ਾਲ ...

ਪੂਰੀ ਖ਼ਬਰ »

ਸਵਾਮੀ ਵਿਵੇਕਾਨੰਦ ਜੈਅੰਤੀ ਮਨਾਈ

ਮੋਰਿੰਡਾ, 12 ਜਨਵਰੀ (ਕੰਗ)-ਸਵਾਮੀ ਸ਼ਿਵਨੰਦਾ ਸਰਵਹਿਤਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਿਖੇ ਸਵਾਮੀ ਵਿਵੇਕਾਨੰਦ ਜੀ ਦੀ ਜੈਯੰਤੀ ਉਤਸ਼ਾਹ ਪੂਰਵਕ ਮਨਾਈ ਗਈ | ਇਸ ਮੌਕੇ 'ਤੇ ਪਿੰ੍ਰਸੀਪਲ ਜਤਿੰਦਰ ਸ਼ਰਮਾ ਨੇ ਬੱਚਿਆਂ ਨੂੰ ਸਵਾਮੀ ਵਿਵੇਕਾਨੰਦ ਜੀ ਦੀ ...

ਪੂਰੀ ਖ਼ਬਰ »

ਕੱਪੜਾ ਯੂਨੀਅਨ ਦੇ ਪ੍ਰਧਾਨ ਨਾਲ 25 ਲੱਖ ਦੀ ਧੋਖਾਧੜੀ ਵਜੋਂ ਮਾਮਲਾ ਦਰਜ

ਰੂਪਨਗਰ, 12 ਜਨਵਰੀ (ਸਟਾਫ਼ ਰਿਪੋਰਟਰ)-ਸਿਟੀ ਪੁਲਿਸ ਰੂਪਨਗਰ ਨੇ ਕੱਪੜਾ ਯੂਨੀਅਨ ਦੇ ਪ੍ਰਧਾਨ ਗੁਰਮੀਤ ਸਿੰਘ ਜੌਲੀ ਨਾਲ ਇਕ ਵਿਅਕਤੀ ਵਲੋਂ 80 ਗਜ਼ ਦੀ ਦੁਕਾਨ ਬਦਲੇ 25 ਲੱਖ ਰੁਪਏ ਦੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਪਰਚਾ ਦਰਜ ਕੀਤਾ ਹੈ | ਗੁਰਮੀਤ ਸਿੰਘ ਜੌਲੀ ਨੇ ਅਗਸਤ ...

ਪੂਰੀ ਖ਼ਬਰ »

ਸਰਕਾਰੀ ਥਰਮਲ ਬੰਦ ਕਰਨ ਵਿਰੁੱਧ ਪੰਜਾਬ ਸਰਕਾਰ ਦੀ ਅਰਥੀ ਫੂਕੀ

ਮੋਰਿੰਡਾ, 12 ਜਨਵਰੀ (ਕੰਗ)-ਵੱਖ-ਵੱਖ ਮਜ਼ਦੂਰ ਮੁਲਾਜ਼ਮ ਜਥੇਬੰਦੀਆਂ ਦੇ ਕਾਮਿਆਂ ਵਲੋਂ ਤਾਲਮੇਲ ਕੇਂਦਰ ਮੋਰਿੰਡਾ ਦੇ ਝੰਡੇ ਥੱਲੇ ਭਾਗ ਸਿੰਘ ਮੜੌਲੀ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸੈਂਟਰਲ ਇਲੈਕਟ੍ਰੀਸਿਟੀ ਅਥਾਰਿਟੀ ਦਾ ਬਹਾਨਾ ਬਣਾ ਕੇ ਸਰਕਾਰੀ ਥਰਮਲ ...

ਪੂਰੀ ਖ਼ਬਰ »

ਤਹਿਸੀਲ ਦਫ਼ਤਰਾਂ 'ਚ ਤਬਦੀਲ ਟਰਾਂਸਪੋਰਟ ਵਿਭਾਗ ਦਾ ਕੰਮ ਅਣਐਲਾਨੇ ਢੰਗ ਨਾਲ ਠੱਪ

ਜਗਮੋਹਣ ਸਿੰਘ ਨਾਰੰਗ ਸ੍ਰੀ ਚਮਕੌਰ ਸਾਹਿਬ, 12 ਜਨਵਰੀ-ਭਾਵੇਂ ਕਿ ਕੈਪਟਨ ਸਰਕਾਰ ਵਲੋਂ ਜ਼ਿਲ੍ਹਾ ਟਰਾਂਸਪੋਰਟ ਦਫ਼ਤਰ ਬੰਦ ਕਰਕੇ ਡੀ. ਟੀ. ਓ. ਦਫ਼ਤਰਾਂ ਵਿਚ ਟਰਾਂਸਪੋਰਟ ਵਿਭਾਗ ਦਾ ਚੱਲਦਾ ਸਮੁੱਚਾ ਕੰਮ ਐੱਸ. ਡੀ. ਐੱਮ. ਦਫ਼ਤਰਾਂ ਵਿਚ ਤਬਦੀਲ ਕਰਕੇ ਸਬੰਧਤ ਕੰਮ ਵਿਚ ...

ਪੂਰੀ ਖ਼ਬਰ »

ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦਾ ਸਾਲਾਨਾ ਇਜਲਾਸ

ਨੰਗਲ, 12 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਬੀ. ਬੀ. ਐਮ. ਬੀ. ਪਾਰਟਨਰ ਸਟੇਟਸ ਅਤੇ ਬਿਜਲੀ ਬੋਰਡ, ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦਾ ਸਾਲਾਨਾ ਅਜਲਾਸ ਅੱਜ ਕਾਂਗੜਾ ਗਰਾਉਂਡ ਨੰਗਲ ਵਿਖੇ ਪ੍ਰਧਾਨ ਹਰਜੀਤ ਸਿੰਘ ਬੇਦੀ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਮੈਦਾ ਮਾਜਰਾ 'ਚ 5ਵਾਂ ਲੋਹੜੀ ਮੇਲਾ ਅੱਜ

ਨੰਗਲ, 12 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਪਿੰਡ ਮੈਦਾ ਮਾਜਰਾ ਵਿਖੇ ਅੱਜ ਮਹਾਂਵੀਰ ਆਰਟ ਐਾਡ ਵੈੱਲਫੇਅਰ ਸੁਸਾਇਟੀ ਵਲੋਂ ਪ੍ਰਧਾਨ ਰਵੀ ਨੰਦਨ ਕਾਕੂ ਦੀ ਅਗਵਾਈ ਹੇਠ ਪੰਜਵਾਂ ਲੋਹੜੀ ਮੇਲਾ ਸ਼ਾਮ ਸਾਢੇ 7 ਵਜੇ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਨਵ ਜੰਮੀਆਂ ਬੱਚੀਆਂ ਦੀ ...

ਪੂਰੀ ਖ਼ਬਰ »

ਭਾਗਵਤ ਕਥਾ ਸੁਣਨ ਨਾਲ ਆਤਮਿਕ ਸ਼ਾਂਤੀ ਮਿਲਦੀ ਹੈ-ਅਚਾਰੀਆ ਨੀਲ ਕੰਠ ਕੌਸ਼ਲ

ਕਥਾ ਕਰਦੇ ਅਚਾਰੀਆ ਨੀਲ ਕੰਠ ਕੌਸ਼ਲ ਤੇ ਝਾਕੀਆਂ ਦਾ ਦਿ੍ਸ਼ | ਤਸਵੀਰਾਂ: ਵਿੰਦਰਪਾਲ ਝਾਂਡੀਆਂ ਨੂਰਪੁਰ ਬੇਦੀ, 12 ਜਨਵਰੀ (ਵਿੰਦਰਪਾਲ ਝਾਂਡੀਆਂ)-ਭਾਗਵਤ ਕਥਾ ਸੁਣਨ ਨਾਲ ਹਰ ਜੀਵ ਨੂੰ ਸ਼ਾਂਤੀ ਤੇ ਸਕੂਨ ਮਿਲਦਾ ਹੈ ਤੇ ਮਨ ਵੀ ਪਵਿੱਤਰ ਹੋ ਜਾਂਦਾ ਹੈ | ਉਕਤ ਧਾਰਮਿਕ ...

ਪੂਰੀ ਖ਼ਬਰ »

ਧੀਆਂ ਮਾਪਿਆਂ ਨਾਲੋਂ ਕਦੇ ਵੀ ਮੋਹ ਦੀਆਂ ਤੰਦਾਂ ਨਹੀਂ ਤੋੜਦੀਆਂ- ਪਿੰ੍ਰ: ਹਰਭਜ ਰਾਮ

ਸੰਧਵਾਂ, 12 ਜਨਵਰੀ (ਪ੍ਰੇਮੀ ਸੰਧਵਾਂ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਵਿਖੇ ਪਿ੍ੰ: ਹਰਭਜ ਰਾਮ ਭਰੋਮਜਾਰਾ ਦੀ ਅਗਵਾਈ 'ਚ ਲੋਹੜੀ ਤੇ ਮਾਘੀ ਦੇ ਸਬੰਧ 'ਚ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸਕੂਲ ਦੀਆਂ ਵਿਦਿਆਰਥਣਾਂ ਨੇ ਧਾਰਮਿਕ ਗੀਤ ਨਾਲ ਕੀਤੀ | ...

ਪੂਰੀ ਖ਼ਬਰ »

ਧੀਆਂ ਮਾਪਿਆਂ ਨਾਲੋਂ ਕਦੇ ਵੀ ਮੋਹ ਦੀਆਂ ਤੰਦਾਂ ਨਹੀਂ ਤੋੜਦੀਆਂ- ਪਿੰ੍ਰ: ਹਰਭਜ ਰਾਮ

ਸੰਧਵਾਂ, 12 ਜਨਵਰੀ (ਪ੍ਰੇਮੀ ਸੰਧਵਾਂ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਵਿਖੇ ਪਿ੍ੰ: ਹਰਭਜ ਰਾਮ ਭਰੋਮਜਾਰਾ ਦੀ ਅਗਵਾਈ 'ਚ ਲੋਹੜੀ ਤੇ ਮਾਘੀ ਦੇ ਸਬੰਧ 'ਚ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸਕੂਲ ਦੀਆਂ ਵਿਦਿਆਰਥਣਾਂ ਨੇ ਧਾਰਮਿਕ ਗੀਤ ਨਾਲ ਕੀਤੀ | ...

ਪੂਰੀ ਖ਼ਬਰ »

ਤਾਜਪੁਰ 'ਚ ਨੀਲੇ ਕਾਰਡ ਧਾਰਕਾਂ ਨੂੰ ਆਟਾ-ਦਾਲ ਸਕੀਮ ਤਹਿਤ ਕਣਕ ਵੰਡੀ

ਔੜ, 12 ਜਨਵਰੀ (ਗੁਰਨਾਮ ਸਿੰਘ ਗਿਰਨ)- ਅੱਜ ਪਿੰਡ ਤਾਜਪੁਰ ਅਤੇ ਤਲਵੰਡੀ ਸੀਬੂ ਦੇ ਸਮੂਹ ਨੀਲੇ ਕਾਰਡ ਧਾਰਕਾਂ ਨੂੰ ਬੂਟਾ ਸਿੰਘ ਜੁਲਾਹ ਮਾਜਰਾ ਅਤੇ ਫੂਡ ਸਪਲਾਈ ਇੰਸਪੈਕਟਰ ਰਾਜ ਦੀਪਕ ਪਾਠਕ ਦੀ ਦੇਖ-ਰੇਖ ਹੇਠ ਅਕਤੂਬਰ, 2017 ਤੋਂ ਮਾਰਚ, 2018 ਤੱਕ ਦੀ ਕਣਕ ਵੰਡੀ ਗਈ | ਇਸ ...

ਪੂਰੀ ਖ਼ਬਰ »

ਬੰਗਾ 'ਚ ਗੁਰਦਾਸ ਮਾਨ ਨੇ ਬੱਚਿਆਂ ਨਾਲ ਲੋਹੜੀ ਮਨਾਈ

ਬੰਗਾ, 12 ਜਨਵਰੀ (ਜਸਬੀਰ ਸਿੰਘ ਨੂਰਪੁਰ) - ਲੋਹੜੀ ਦੇ ਤਿਉਹਾਰ ਮੌਕੇ ਬੰਗਾ ਦੇ ਇਕ ਰਿਜੋਰਟ 'ਚ ਸਰੋਆ ਪਰਿਵਾਰ ਵਲੋ ਲੋਹੜੀ ਦਾ ਤਿਓਹਾਰ ਮਨਾਇਆ ਗਿਆ | ਲੋਹੜੀ ਤਿਉਹਾਰ ਮੌਕੇ ਵਿਸ਼ੇਸ਼ ਤੌਰ 'ਤੇ ਨਾਮਵਰ ਗਾਇਕ ਗਰਦਾਸ ਮਾਨ ਨੇ ਹਾਜ਼ਰੀ ਲੁਆਈ ਉਸ ਨੇ ਆਪਣੇ ਪ੍ਰਸਿੱਧ ਗੀਤ ...

ਪੂਰੀ ਖ਼ਬਰ »

ਬਾਬਾ ਅਮਰਨਾਥ ਦੀ ਯਾਦ 'ਚ ਲੋਹੜੀ ਮੇਲਾ ਸ਼ੁਰੂ

ਪੁਰਖਾਲੀ, 12 ਜਨਵਰੀ (ਬੰਟੀ)-ਬਿੰਦਰਖ ਵਿਖੇ ਬਾਬਾ ਅਮਰਨਾਥ ਦੀ ਯਾਦ 'ਚ ਮਨਾਇਆ ਜਾ ਰਿਹਾ ਲੋਹੜੀ ਮੇਲਾ ਆਰੰਭ ਹੋ ਗਿਆ ਹੈ | ਇਹ ਮੇਲਾ 12 ਤੋਂ ਲੈ ਕੇ 14 ਜਨਵਰੀ ਤੱਕ ਮਨਾਇਆ ਜਾ ਰਿਹਾ ਹੈ | ਇਸ ਮੇਲੇ ਨੂੰ ਲੈ ਕੇ ਇਲਾਕੇ ਦੀਆਂ ਸੰਗਤਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | 14 ...

ਪੂਰੀ ਖ਼ਬਰ »

ਐੱਸ.ਬੀ.ਐੱਸ. ਸਕੂਲ ਵਿਚ ਲੋਹੜੀ ਦਾ ਤਿਉਹਾਰ ਮਨਾਇਆ

ਪੋਜੇਵਾਲ ਸਰਾਂ, 12 ਜਨਵਰੀ (ਨਵਾਂਗਰਾਈਾ)- ਐੱਸ.ਬੀ.ਐੱਸ ਮਾਡਲ ਸੀਨੀਅਰ ਸੈਕੰਡਰੀ ਸਕੂਲ, ਸਦਰਪੁਰ ਵਿਖੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸੁਰਿੰਦਰ ਕੌਰ ਬੈਂਸ ਦੀ ਅਗਵਾਈ ਹੇਠ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਲੋਹੜੀ ਬਾਲਣ ਦੀ ਰਸਮ ਉਪਰੰਤ ਸਭਿਆਚਾਰਕ ਪ੍ਰੋਗਰਾਮ ...

ਪੂਰੀ ਖ਼ਬਰ »

ਪੜ੍ਹੋ ਪੰਜਾਬ 'ਚ ਸਿੰਘਪੁਰ ਸਕੂਲ ਨੇ ਕੀਤਾ ਪਹਿਲਾ ਸਥਾਨ ਹਾਸਲ

ਨੂਰਪੁਰ ਬੇਦੀ, 12 ਜਨਵਰੀ (ਵਿੰਦਰਪਾਲ ਝਾਂਡੀਆਂ)-'ਪੜ੍ਹੋ ਪੰਜਾਬ, ਪੜਾਓ ਪੰਜਾਬ' ਪ੍ਰੋਜੈਕਟ ਦੇ ਵਿਗਿਆਨ ਵਿਸ਼ੇ 'ਚ ਜਿੱਥੇ ਰੂਪਨਗਰ ਜ਼ਿਲ੍ਹੇ ਨੇ ਪੰਜਾਬ ਭਰ 'ਚੋਂ ਪਹਿਲਾਂ ਸਥਾਨ ਹਾਸਲ ਕੀਤਾ ਹੈ ਉੱਥੇ ਬਲਾਕ ਨੂਰਪੁਰ ਬੇਦੀ ਦੇ ਸਰਕਾਰੀ ਮਿਡਲ ਸਕੂਲ ਸਿੰਘਪੁਰ ਨੇ ...

ਪੂਰੀ ਖ਼ਬਰ »

ਘੁੰਮਣਾਂ 'ਚ ਧਾਰਮਿਕ ਸਮਾਗਮ ਕਰਵਾਇਆ

ਘੁੰਮਣਾਂ, 12 ਜਨਵਰੀ (ਮਹਿੰਦਰ ਪਾਲ ਸਿੰਘ)- ਪਿੰਡ ਘੁੰਮਣਾਂ 'ਚ ਕਰਨੈਲ ਸਿੰਘ ਘੁੰਮਣ ਵਲੋਂ ਗੁਰਦੁਆਰਾ ਸ਼ਹੀਦ ਸਿੰਘਾਂ ਵਿਖੇ ਸਮੂਹ ਸਾਧ -ਸੰਗਤ ਦੇ ਸਹਿਯੋਗ ਨਾਲ ਪ੍ਰਮਾਤਮਾ ਦੇ ਸ਼ੁਕਰਾਨੇ ਵਜੋਂ ਧਾਰਮਿਕ ਸਮਾਗਮ ਕਰਵਾਇਆ ਗਿਆ | ਅਖੰਡ ਪਾਠਾਂ ਦੇ ਭੋਗ ਉਪਰੰਤ ਬੀਬੀਆਂ ...

ਪੂਰੀ ਖ਼ਬਰ »

ਮੱਝ ਚੋਰੀ ਕਰਨ ਦੇ ਦੋਸ਼ਾਂ ਤਹਿਤ 3 ਖਿਲਾਫ ਮਾਮਲਾ ਦਰਜ

ਪੁਰਖਾਲੀ, 12 ਜਨਵਰੀ (ਬੰਟੀ)-ਪੁਰਖਾਲੀ ਪੁਲਿਸ ਨੇ ਤਿੰਨ ਵਿਅਕਤੀਆਂ ਖਿਲਾਫ ਮੱਝ ਚੋਰੀ ਕਰਨ ਦਾ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਚੌਕੀ ਇੰਚਾਰਜ ਸ਼ਿੰਦਰਪਾਲ ਨੇ ਦੱਸਿਆ ਕਿ ਅਜੀਤ ਸਿੰਘ ਪੁੱਤਰ ਢੇਰਾ ਸਿੰਘ ਵਾਸੀ ਹਿਰਦਾਪੁਰ ਨੇ ਪੁਲਿਸ ਕੋਲ ਰਿਪੋਰਟ ਦਰਜ ਕਰਵਾਈ ਸੀ ...

ਪੂਰੀ ਖ਼ਬਰ »

ਨੂਰਪੁਰ ਬੇਦੀ ਵਿਖੇ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰ ਵਲੋਂ ਭਰਵੀਂ ਮੀਟਿੰਗ

ਨੂਰਪੁਰ ਬੇਦੀ, 12 ਜਨਵਰੀ (ਵਿੰਦਰਪਾਲ ਝਾਂਡੀਆਂ)-ਇੱਥੇ ਦੇ ਸੰਮਤੀ ਰੈਸਟ ਹਾਊਸ 'ਚ ਨੂਰਪੁਰ ਬੇਦੀ ਬਲਾਕ ਦੀਆਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਦੀ ਅਹਿਮ ਭਰਵੀਂ ਮੀਟਿੰਗ ਕਮਲੇਸ਼ ਰਾਣੀ ਦੀ ਪ੍ਰਧਾਨ ਹੇਠ ਹੋਈ | ਜਿਸ ਵਿਚ ਬਲਾਕ ਦੇ ਵੱਖ-ਵੱਖ ਪਿੰਡਾਂ ਤੋਂ ਆਸ਼ਾ ...

ਪੂਰੀ ਖ਼ਬਰ »

ਪਟਵਾਰੀਆਂ ਦੇ ਸੰਘਰਸ਼ ਕਾਰਨ ਲੋਕਾਂ ਨੂੰ ਹੋ ਰਹੀ ਹੈ ਭਾਰੀ ਪ੍ਰੇਸ਼ਾਨੀ

ਸ੍ਰੀ ਚਮਕੌਰ ਸਾਹਿਬ, 12 ਜਨਵਰੀ (ਜਗਮੋਹਣ ਸਿੰਘ ਨਾਰੰਗ)-ਰੂਪਨਗਰ ਵਿਖੇ ਮਾਲ ਵਿਭਾਗ ਦੇ ਕਾਨੂੰਗੋ ਅਤੇ ਪਟਵਾਰੀਆਂ ਦੀ ਪ੍ਰਸ਼ਾਸਨ ਵਿਚਾਲੇ ਚੱਲ ਰਹੀ ਕਸ਼ਮਕਸ਼ ਕਾਰਨ ਸਥਾਨਕ ਤਹਿਸੀਲ ਦੇ ਸਮੂਹ ਪਟਵਾਰੀ ਅਤੇ ਕਾਨੂੰਗੋ ਰੂਪਨਗਰ ਵਿਖੇ ਦਿੱਤੇ ਜਾ ਰਹੇ ਧਰਨਿਆਂ ਵਿਚ ...

ਪੂਰੀ ਖ਼ਬਰ »

ਬਰਸਾਲਪੁਰ ਹਾਈ ਸਕੂਲ ਵਿਚ ਮਨਾਇਆ ਸਵਾਮੀ ਵਿਵੇਕਾਨੰਦ ਦਾ ਜਨਮ ਦਿਹਾੜਾ

ਸ੍ਰੀ ਚਮਕੌਰ ਸਾਹਿਬ, 12 ਜਨਵਰੀ (ਜਗਮੋਹਣ ਸਿੰਘ ਨਾਰੰਗ)-ਸਰਕਾਰੀ ਹਾਈ ਸਕੂਲ ਬਰਸਾਲਪੁਰ ਵਿਖੇ ਅੱਜ ਸਕਾਊਟ ਐਾਡ ਗਾਈਡ ਪੰਜਾਬ ਦੀਆਂ ਹਦਾਇਤਾਂ 'ਤੇ ਸਵਾਮੀ ਵਿਵੇਕਾਨੰਦ ਦਾ ਜਨਮ ਦਿਨ ਮਨਾਇਆ ਗਿਆ | ਮੁੱਖ ਅਧਿਆਪਕ ਜਸਵੰਤ ਸਿੰਘ ਦੀ ਅਗਵਾਈ ਵਿਚ ਮਨਾਏ ਇਸ ਦਿਹਾੜੇ ਮੌਕੇ ...

ਪੂਰੀ ਖ਼ਬਰ »

ਪਿੱਪਲਮਾਜਰਾ ਵਿਖੇ ਦੁੱਧ ਉਤਪਾਦਕਾਂ ਨੂੰ ਵੰਡਿਆ ਅੰਤਰ ਬੋਨਸ

ਸ੍ਰੀ ਚਮਕੌਰ ਸਾਹਿਬ, 12 ਜਨਵਰੀ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਪਿੱਪਲਮਾਜਰਾ ਦੀ ਦੁੱਧ ਉਤਪਾਦਕ ਸਹਿਕਾਰੀ ਸਭਾ ਵਿਚ ਮਿਲਕ ਪਲਾਂਟ ਮੁਹਾਲੀ ਵਲੋਂ ਆਇਆ ਗਰਮੀਆਂ ਦੀ ਕੀਮਤ ਦਾ ਅੰਤਰ ਬੋਨਸ ਇਕ ਲੱਖ 30 ਹਜ਼ਾਰ ਰੁਪਏ ਦੁੱਧ ਉਤਪਾਦਕਾਂ ਵਿਚ ਵੰਡਿਆ ਗਿਆ | ਬੋਨਸ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਕੈਂਪ ਲਗਾਇਆ

ਪਿੰਡ ਰਸੀਦਪੁਰ ਵਿਚ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਫਾਰਮ ਭਰਦੇ ਹੋਏ ਐੱਸ. ਡੀ. ਓ. ਪ੍ਰਦੁਮਣ ਸਿੰਘ, ਨੰਬਰਦਾਰ ਮੋਹਨ ਲਾਲ ਤੇ ਹੋਰ ਅਧਿਕਾਰੀ | ਤਸਵੀਰ: ਮਨਜੀਤ ਸਿੰਘ ਸੈਣੀ ਬੇਲਾ, 12 ਜਨਵਰੀ (ਮਨਜੀਤ ਸਿੰਘ ਸੈਣੀ)-ਨਜ਼ਦੀਕੀ ਪਿੰਡ ਰਸੀਦਪੁਰ ਵਿਖੇ ...

ਪੂਰੀ ਖ਼ਬਰ »

ਪਿ੍ੰਸੀਪਲ ਗੁਰਮਿੰਦਰ ਸਿੰਘ ਭੁੱਲਰ ਨੂੰ ਸਦਮਾ-ਪਿਤਾ ਸਵਰਗਵਾਸ

ਸ੍ਰੀ ਅਨੰਦਪੁਰ ਸਾਹਿਬ, 12 ਜਨਵਰੀ (ਜੇ. ਐਸ. ਨਿੱਕੂਵਾਲ)-ਰਾਸ਼ਟਰੀ ਖਿਡਾਰੀ ਪਿ੍ੰਸੀਪਲ ਗੁਰਮਿੰਦਰ ਸਿੰਘ ਭੁੱਲਰ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਪਿਤਾ ਸਾਬਕਾ ਕੈਪਟਨ ਗੁਰਚਰਨ ਸਿੰਘ (94) ਅਚਾਨਕ ਸਵਰਗਵਾਸ ਹੋ ਗਏ | ਅੱਜ ਬਾਅਦ ਦੁਪਹਿਰ ਸਥਾਨਕ ...

ਪੂਰੀ ਖ਼ਬਰ »

ਭਾਜਪਾ ਆਗੂਆਂ ਵਲੋਂ ਕੈਪਟਨ ਸਰਕਾਰ ਦੇ ਲਾਰਿਆਂ ਦੀ ਨਿਖੇਧੀ

ਸੁਖਸਾਲ, 12 ਜਨਵਰੀ (ਧਰਮ ਪਾਲ)-ਪੰਜਾਬ ਦੀ ਕੈਪਟਨ ਸਰਕਾਰ ਨੇ ਕਰੀਬ ਇੱਕ ਸਾਲ ਗੁਜ਼ਰਨ ਜਾਣ 'ਤੇ ਅਪਣਾ ਕੋਈ ਵੀ ਲੋਕਾਂ ਨਾਲ ਕੀਤੇ ਚੋਣ ਵਾਅਦੇ ਪੂਰੇ ਨਹੀਂ ਕੀਤੇ ਜਿਸ ਕਾਰਨ ਸੂਬੇ ਦਾ ਹਰ ਵਰਗ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਿਹਾ ਹੈ | ਇਹ ਪ੍ਰਗਟਾਵਾ ਪਿੰਡ ...

ਪੂਰੀ ਖ਼ਬਰ »

ਜ਼ਿਲ੍ਹਾ ਸਾਂਝ ਕਮਿਊਨਿਟੀ ਪੁਲਿਸਿੰਗ ਸੁਸਾਇਟੀ ਦੀ ਮਹੀਨੇਵਾਰ ਮੀਟਿੰਗ

ਰੂਪਨਗਰ, 12 ਜਨਵਰੀ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਸਾਂਝ ਕੇਂਦਰਾਂ ਰਾਹੀ ਹੁਣ ਬਹੁਤ ਸਾਰੀਆਂ ਸੇਵਾਵਾਂ ਆਨਲਾਈਨ ਵੀ ਦਿੱਤੀਆਂ ਜਾ ਰਹੀਆਂ ਹਨ | ਇਹ ਜਾਣਕਾਰੀ ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫ਼ਸਰ ਮਨਬੀਰ ਸਿੰਘ ਬਾਜਵਾ ਡੀ. ਐੱਸ. ਪੀ. ਨੇ ਪੁਲਿਸ ਲਾਈਨ ਵਿਖੇ ਜ਼ਿਲ੍ਹਾ ...

ਪੂਰੀ ਖ਼ਬਰ »

ਰੇਲਵੇ ਪੁਲਿਸ ਰੂਪਨਗਰ ਵਲੋਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਰੂਪਨਗਰ, 12 ਜਨਵਰੀ (ਸੱਤੀ)-ਰੇਲਵੇ ਪੁਲਿਸ ਚੌਕੀ ਰੂਪਨਗਰ ਵਲੋਂ ਅੱਜ ਰੇਲਵੇ ਸਟੇਸ਼ਨ ਰੂਪਨਗਰ ਦੇ ਪਲੇਟ ਫਾਰਮ ਨੰਬਰ-1 ਦੀ ਜਾਂਚ ਦੌਰਾਨ ਇਕ ਵਿਅਕਤੀ ਪਾਸੋਂ ਨਜਾਇਜ਼ ਸ਼ਰਾਬ ਦੀਆਂ 15 ਬੋਤਲਾਂ ਬਰਾਮਦ ਕੀਤੀਆਂ ਗਈਆਂ | ਇੰਚਾਰਜ ਸੁਗਰੀਵ ਚੰਦ ਨੇ ਦੱਸਿਆ ਕਿ ਫੜੇ ਗਏ ...

ਪੂਰੀ ਖ਼ਬਰ »

ਜ਼ਿਲ੍ਹਾ ਸਾਂਝ ਕਮਿਊਨਿਟੀ ਪੁਲਿਸਿੰਗ ਸੁਸਾਇਟੀ ਦੀ ਮਹੀਨੇਵਾਰ ਮੀਟਿੰਗ

ਰੂਪਨਗਰ, 12 ਜਨਵਰੀ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਸਾਂਝ ਕੇਂਦਰਾਂ ਰਾਹੀ ਹੁਣ ਬਹੁਤ ਸਾਰੀਆਂ ਸੇਵਾਵਾਂ ਆਨਲਾਈਨ ਵੀ ਦਿੱਤੀਆਂ ਜਾ ਰਹੀਆਂ ਹਨ | ਇਹ ਜਾਣਕਾਰੀ ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫ਼ਸਰ ਮਨਬੀਰ ਸਿੰਘ ਬਾਜਵਾ ਡੀ. ਐੱਸ. ਪੀ. ਨੇ ਪੁਲਿਸ ਲਾਈਨ ਵਿਖੇ ਜ਼ਿਲ੍ਹਾ ...

ਪੂਰੀ ਖ਼ਬਰ »

ਕੈਡਿਟਾਂ ਨੂੰ ਫ਼ੌਜ ਦੀ ਕੈਰੀਅਰ ਵਜੋਂ ਚੋਣ ਬਾਰੇ ਜਾਣਕਾਰੀ ਦਿੱਤੀ

ਰੂਪਨਗਰ, 12 ਜਨਵਰੀ (ਗੁਰਪ੍ਰੀਤ ਸਿੰਘ ਹੁੰਦਲ)-23 ਪੰਜਾਬ ਬਟਾਲੀਅਨ ਐੱਨ. ਸੀ. ਸੀ. ਰੋਪੜ ਦੇ ਕਮਾਂਡਿੰਗ ਅਫ਼ਸਰ ਕਰਨਲ ਆਰ. ਐਸ. ਗੁਲੇਰੀਆ ਦੀ ਕਮਾਂਡ ਹੇਠ ਚੱਲ ਰਹੇ 12 ਰੋਜ਼ਾ ਰਾਸ਼ਟਰੀ ਏਕਤਾ ਕੈਂਪ ਦੇ ਦੂਸਰੇ ਦਿਨ ਐੱਨ. ਸੀ. ਸੀ. ਕੈਡਿਟਸ ਨੂੰ ਇੰਡੀਅਨ ਆਰਮੀ, ਨੇਵੀ ਅਤੇ ...

ਪੂਰੀ ਖ਼ਬਰ »

ਹਾਦਸੇ 'ਚ ਮਾਰੇ ਗਏ ਨੌਜਵਾਨ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਨੂਰਪੁਰ ਬੇਦੀ, 12 ਜਨਵਰੀ (ਰਾਜੇਸ਼ ਚੌਧਰੀ)-ਬੀਤੇ ਦਿਨ ਸੜਕ ਹਾਦਸੇ 'ਚ ਮਾਰੇ ਗਏ ਨੌਜਵਾਨ ਚਰਨਪ੍ਰੀਤ ਸਿੰਘ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਪਿੰਡ ਵਿਖੇ ਕਰ ਦਿੱਤਾ ਗਿਆ ਜਿਥੇ ਪਿੰਡ ਵਾਸੀਆਂ ਤੇ ਸਕੇ ਸਬੰਧੀਆਂ ਵਲੋਂ ਉਸ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ ...

ਪੂਰੀ ਖ਼ਬਰ »

ਖੋਹਿਆ ਕੈਂਟਰ ਜਲੰਧਰ ਤੋਂ ਬਰਾਮਦ

ਕੀਰਤਪੁਰ ਸਾਹਿਬ, 12 ਜਨਵਰੀ (ਵਿਜੈਪਾਲ ਸਿੰਘ ਢਿੱਲੋਂ)- 10 ਜਨਵਰੀ 2018 ਨੂੰ ਪਿੰਡ ਡਾਢੀ ਵਿਖੇ ਇਕ ਢਾਬੇ ਦੇ ਨਜ਼ਦੀਕ ਸੜਕ ਕਿਨਾਰੇ ਖੜ੍ਹੇ ਇਕ ਕੈਂਟਰ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਡਰਾਈਵਰ ਤੋਂ ਖੋਹ ਕੇ ਫ਼ਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ | ਜਿਸ 'ਤੇ ...

ਪੂਰੀ ਖ਼ਬਰ »

ਆਊਟ ਸੋਰਸਿੰਗ ਮੁਲਾਜ਼ਮਾਂ ਦੀ ਤਨਖ਼ਾਹ 'ਚ ਕਟੌਤੀ ਨੂੰ ਲੈ ਕੇ ਕੀਤੀ ਮੀਟਿੰਗ

ਰੂਪਨਗਰ, 12 ਜਨਵਰੀ (ਮਨਜਿੰਦਰ ਸਿੰਘ ਚੱਕਲ)-ਰੋਪੜ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਪੀ. ਡਬਲਿਊ. ਡੀ. ਇਲੈਕਟ੍ਰੀਕਲ ਆਊਟ ਸੋਰਸਿੰਗ ਮੁਲਾਜ਼ਮ ਯੂਨੀਅਨ ਦੀ ਮੀਟਿੰਗ ਹੋਈ | ਇਸ ਵਿਚ ਆਊਟ ਸੋਰਸਿੰਗ ਮੁਲਾਜ਼ਮਾਂ ਦੀ ਤਨਖ਼ਾਹ ਵਿਚ ਕੀਤੀ ਗਈ ਕਟੌਤੀ ਦੇ ਫ਼ੈਸਲੇ ਦੀ ਨਿਖੇਧੀ ...

ਪੂਰੀ ਖ਼ਬਰ »

ਸੰਤ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਤੀਜੀ ਬਰਸੀ ਦੇ ਸਮਾਗਮ ਕੱਲ੍ਹ

ਫ਼ਤਹਿਗੜ੍ਹ ਸਾਹਿਬ, 12 ਜਨਵਰੀ (ਭੂਸ਼ਨ ਸੂਦ)-ਬ੍ਰਹਮ ਗਿਆਨੀ ਸੰਤ ਬਾਬਾ ਰਾਮ ਸਿੰਘ ਗੰਢੂਆਂ ਵਾਲੇ ਤੇ ਇਲਾਕੇ ਦੀਆਂ ਸਮੂਹ ਸੰਗਤਾਂ ਵਲੋਂ ਸੱਚਖੰਡ ਵਾਸੀ ਬ੍ਰਹਮ ਗਿਆਨੀ ਸੰਤ ਅਜੀਤ ਸਿੰਘ ਹੰਸਾਲੀ ਵਾਲਿਆਂ ਦੀ ਤੀਜੀ ਨਿੱਘੀ ਸਾਲਾਨਾ ਯਾਦ ਦੇ ਸਮਾਗਮ ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਬਿਜਲੀ ਬੋਰਡ ਪੈਨਸ਼ਨ ਐਸੋਸੀਏਸ਼ਨ ਯੂਨਿਟ ਦਾ ਇਜਲਾਸ

ਰੂਪਨਗਰ, 12 ਜਨਵਰੀ (ਮਨਜਿੰਦਰ ਸਿੰਘ ਚੱਕਲ)-ਬਿਜਲੀ ਬੋਰਡ ਪੈਨਸ਼ਨਰ ਐਸੋਸੀਏਸ਼ਨ ਰੋਪੜ ਡਵੀਜ਼ਨ ਯੂਨਿਟ ਦਾ ਡੈਲੀਗੇਟ ਇਜਲਾਸ ਮੁਰਲੀ ਮਨੋਹਰ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਇਜਲਾਸ ਵਿਚ ਤਕਰੀਬਨ 130 ਸਾਥੀ ਸ਼ਾਮਿਲ ਹੋਏ | ਇਜਲਾਸ ਵਿਚ ਸੇਵਾ ਮੁਕਤ ਮੁਲਾਜ਼ਮਾਂ ਦੇ ...

ਪੂਰੀ ਖ਼ਬਰ »

ਪੀ. ਜੀ. ਆਈ. ਲਈ ਚੱਲਦੀ ਮੁਫ਼ਤ ਬੱਸ ਸਰਵਿਸ ਲਈ ਸੇਵਾ ਮੁਕਤੀ 'ਤੇ ਦਿੱਤੀ ਸਹਾਇਤਾ

ਸ੍ਰੀ ਅਨੰਦਪੁਰ ਸਾਹਿਬ, 12 ਜਨਵਰੀ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਮਾਤਾ ਗੁਜਰੀ ਵੈੱਲਫੇਅਰ ਸੁਸਾਇਟੀ ਸ੍ਰੀ ਅਨੰਦਪੁਰ ਸਾਹਿਬ ਵਲੋਂ ਇਲਾਕਾ ਨਿਵਾਸੀਆਂ ਦੀ ਸਹੂਲਤ ਲਈ ਪੀ. ਜੀ. ਆਈ. ਚੰਡੀਗੜ੍ਹ• ਤੱਕ ਚਲਾਈ ਜਾ ਰਹੀ ਮੁਫ਼ਤ ਬੱਸ ਸੇਵਾ 'ਚ ਪੰਜਾਬ ਪਾਵਰਕਾਮ ਸ੍ਰੀ ...

ਪੂਰੀ ਖ਼ਬਰ »

ਨਾਜਾਇਜ਼ ਦਰਵਾਜ਼ਾ ਬੰਦ ਕਰਾਉਣ ਦੀ ਮੰਗ

ਬੇਲਾ, 12 ਜਨਵਰੀ (ਮਨਜੀਤ ਸਿੰਘ ਸੈਣੀ)-ਕਸਬਾ ਬੇਲਾ ਦੇ ਰਹਿਣ ਵਾਲੇ ਅੰਗਹੀਣ ਵਿਅਕਤੀ ਜਗਦੀਸ਼ ਸਿੰਘ ਪੁੱਤਰ ਫ਼ਕੀਰ ਚੰਦ ਕੌਮ ਪਰਜਾਪੱਤ ਨੇ ਡਿਪਟੀ ਕਮਿਸ਼ਨਰ ਰੋਪੜ ਨੂੰ ਦਿੱਤੀ ਦਰਖਾਸਤ ਵਿਚ ਦੱਸਿਆ ਕਿ ਉਹ ਅੰਗਹੀਣ ਵਿਅਕਤੀ ਹੈ ਪਰ ਜਿਸ ਦਾ ਲਾਭ ਲੈਂਦਿਆਂ ਉਨ੍ਹਾਂ ...

ਪੂਰੀ ਖ਼ਬਰ »

ਸਮਾਜ ਸੇਵੀਆਂ ਵਲੋਂ ਧੀਆਂ ਦੀ ਲੋਹੜੀ ਮਨਾਉਣ ਦਾ ਹੋਕਾ

ਰੂਪਨਗਰ, 12 ਜਨਵਰੀ (ਸਤਨਾਮ ਸਿੰਘ ਸੱਤੀ)-ਧੀਆਂ ਦੀ ਲੋਹੜੀ ਬਾਲਣ ਦਾ ਰੁਝਾਨ ਡੇਢ ਕੁ ਦਹਾਕਾ ਪਹਿਲਾਂ ਪ੍ਰਚਲਤ ਹੋਇਆ ਸੀ ਤਾਂ ਜੋ ਕੁੜੀਆਂ ਅਤੇ ਮੁੰਡਿਆਂ 'ਚ ਭੇਦਭਾਵ ਖ਼ਤਮ ਕੀਤਾ ਜਾਵੇ ਅਤੇ ਕੁੱਖ 'ਚ ਕਤਲ ਹੁੰਦੀਆਂ ਬਾਲੜੀਆਂ ਨੂੰ ਜ਼ਿੰਦਗੀ ਮਿਲੇ ਅਤੇ ਜਿਉਣ ਦਾ ਮੌਕਾ ...

ਪੂਰੀ ਖ਼ਬਰ »

ਸਮਾਜ ਸੇਵੀਆਂ ਵਲੋਂ ਧੀਆਂ ਦੀ ਲੋਹੜੀ ਮਨਾਉਣ ਦਾ ਹੋਕਾ

ਰੂਪਨਗਰ, 12 ਜਨਵਰੀ (ਸਤਨਾਮ ਸਿੰਘ ਸੱਤੀ)-ਧੀਆਂ ਦੀ ਲੋਹੜੀ ਬਾਲਣ ਦਾ ਰੁਝਾਨ ਡੇਢ ਕੁ ਦਹਾਕਾ ਪਹਿਲਾਂ ਪ੍ਰਚਲਤ ਹੋਇਆ ਸੀ ਤਾਂ ਜੋ ਕੁੜੀਆਂ ਅਤੇ ਮੁੰਡਿਆਂ 'ਚ ਭੇਦਭਾਵ ਖ਼ਤਮ ਕੀਤਾ ਜਾਵੇ ਅਤੇ ਕੁੱਖ 'ਚ ਕਤਲ ਹੁੰਦੀਆਂ ਬਾਲੜੀਆਂ ਨੂੰ ਜ਼ਿੰਦਗੀ ਮਿਲੇ ਅਤੇ ਜਿਉਣ ਦਾ ਮੌਕਾ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਅਬਿਆਣਾ ਵਲੋਂ ਫੁੱਟਬਾਲ ਟੂਰਨਾਮੈਂਟ ਸ਼ੁਰੂ

ਨੂਰਪੁਰ ਬੇਦੀ, 12 ਜਨਵਰੀ (ਹਰਦੀਪ ਸਿੰਘ ਢੀਂਡਸਾ)-ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਅਬਿਆਣਾ ਵਲੋਂ ਫੁੱਟਬਾਲ ਟੂਰਨਾਮੈਂਟ ਅੱਜ ਸ਼ੁਰੂ ਕਰਵਾਇਆ ਗਿਆ | ਇਸ ਫੁੱਟਬਾਲ ਟੂਰਨਾਮੈਂਟ ਦਾ ਉਦਘਾਟਨ ਉੱਘੇ ਖੇਡ ਪ੍ਰਮੋਟਰ ਅਤੇ ਸਮਾਜ ਸੇਵੀ ਸਤਵਿੰਦਰ ਸਿੰਘ ਚੈੜੀਆਂ ਨੇ ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਵੰਡੇ ਗਰਮ ਕੱਪੜੇ

ਨੰਗਲ, 12 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਸੀ. ਆਈ. ਐਸ. ਐਫ. ਨੰਗਲ ਇਕਾਈ ਵਲੋਂ ਸਥਾਨਕ ਜਿੰਦਾ ਜੀਵ ਬੇ-ਸਹਾਰਾ ਚੈਰੀਟੇਬਲ ਸੁਸਾਇਟੀ ਵਲੋਂ ਚਲਾਏ ਜਾ ਰਹੇ ਆਸ਼ਰਮ ਵਿਖੇ ਇਸ਼ਿਤਹਾਕ ਆਲਮ ਉਪ ਕਮਾਂਡਰ ਦੀ ਅਗਵਾਈ ਹੇਠ ਲੋੜਵੰਦਾਂ ਨੂੰ ਸਰਦੀਆਂ ਵਿਚ ਪਹਿਨਣ ਲਈ ਸਵੈਟਰ, ...

ਪੂਰੀ ਖ਼ਬਰ »

ਆਸ਼ਾ ਵਰਕਰ ਫੈਸਿਲੀਟੇਟਰ ਯੂਨੀਅਨ (ਸੀਟੂ) ਵਲੋਂ 17 ਦੀ ਦੇਸ਼ ਵਿਆਪੀ ਹੜਤਾਲ ਲਈ ਤਿਆਰੀਆਂ

ਰੂਪਨਗਰ, 12 ਜਨਵਰੀ (ਸੱਤੀ)-ਆਸ਼ਾ ਵਰਕਰ ਤੇ ਫੈਸੀਲੀਟੇਟਰ ਯੂਨੀਅਨ ਪੰਜਾਬ (ਸੀਟੂ) ਦੀ ਮੀਟਿੰਗ ਹੋਈ | ਜਿਸ ਵਿਚ ਜਥੇਬੰਦੀ ਵੱਲੋਂ ਫ਼ੈਸਲਾ ਕੀਤਾ ਗਿਆ ਕਿ ਮਿਤੀ 17 ਜਨਵਰੀ ਨੂੰ ਹੋ ਰਹੀ ਦੇਸ਼ ਵਿਆਪੀ ਹੜਤਾਲ ਜੋ ਕਿ ਸਕੀਮ ਵਰਕਰਾਂ ਦੀਆਂ ਜਾਇਜ਼ ਮੰਗਾਂ ਸਬੰਧੀ ਕੀਤੀ ਜਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਮੋਰਿੰਡਾ, 12 ਜਨਵਰੀ (ਕੰਗ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਸ਼ੂਗਰ ਮਿੱਲ ਮੋਰਿੰਡਾ ਵਿਖੇ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਮੁੰਡੀਆਂ ਦੀ ਪ੍ਰਧਾਨਗੀ ਹੇਠ ਹੋਈ | ਗੁਰਚਰਨ ਸਿੰਘ ਢੋਲਣਮਾਜਰਾ ਨੇ ਦੱਸਿਆ ਕਿ ਇਸ ਮੌਕੇ ਯੂਨੀਅਨ ਆਗੂਆਂ ਨੇ ਸ਼ੂਗਰ ਮਿੱਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX