ਤਾਜਾ ਖ਼ਬਰਾਂ


ਦੇਸ਼ ਦੇ ਪਹਿਲੇ ਲੋਕਪਾਲ ਬਣੇ ਜਸਟਿਸ ਪੀ ਸੀ ਘੋਸ਼
. . .  1 day ago
ਨਵੀਂ ਦਿੱਲੀ ,19 ਮਾਰਚ -ਜਸਟਿਸ ਪਿਨਾਕੀ ਚੰਦਰ ਘੋਸ਼ ਦੇਸ਼ ਦੇ ਪਹਿਲੇ ਲੋਕਪਾਲ ਬਣੇ ਹਨ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਉਨ੍ਹਾਂ ਨੂੰ ਦੇਸ਼ ਦਾ ਪਹਿਲਾ ਲੋਕਪਾਲ ਨਿਯੁਕਤ ਕੀਤਾ ਹ।ੈ ਲੋਕਪਾਲ ਦੀ ਸੂਚੀ ਵਿਚ 9 ਜੁਡੀਸ਼ੀਅਲ ਮੈਂਬਰ ...
ਬਾਲੀਵੁੱਡ ਦੇ ਮਸ਼ਹੂਰ ਕਲਾਕਾਰ ਰਜ਼ਾ ਮੁਰਾਦ ਨੇ ਸਾਥੀਆਂ ਸਮੇਤ ਰੀਟਰੀਟ ਸੈਰਾਮਨੀ ਦਾ ਆਨੰਦ ਮਾਣਿਆ
. . .  1 day ago
ਅਟਾਰੀ ,19 ਮਾਰਚ (ਰੁਪਿੰਦਰਜੀਤ ਸਿੰਘ ਭਕਨਾ )-ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਰਜ਼ਾ ਮੁਰਾਦ ਨੇ ਸਾਥੀਆਂ ਸਮੇਤ ਅਟਾਰੀ ਸਰਹੱਦ ਵਿਖੇ ਰੀਟਰੀਟ ਸੈਰਾਮਨੀ ਦਾ ਆਨੰਦ ਮਾਣਿਆ। ਇਸ ਮੌਕੇ ਉਨ੍ਹਾਂ ਨੇ ਪਰੇਡ ਕਰਦੇ ਭਾਰਤੀ ...
1 ਕਰੋੜ ਦੀ ਪੁਰਾਣੀ ਕਰੰਸੀ ਨਾਲ 3 ਕਾਬੂ
. . .  1 day ago
ਪਟਿਆਲਾ ,19 ਮਾਰਚ{ਆਤਿਸ਼ ਗੁਪਤਾ }- ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੁਲਿਸ ਨੇ ਪੰਜਾਬ-ਹਰਿਆਣਾ ਬਾਰਡਰ ਤੋਂ ਨਾਕੇ ਬੰਦੀ ਦੌਰਾਨ ਇਕ ਕਾਰ ਚੋਂ 1 ਕਰੋੜ ਦੀ ਪੁਰਾਣੀ ਕਰੰਸੀ ਨਾਲ ...
ਕਮਿਊਨਿਸਟ ਪਾਰਟੀ ਆਫ਼ ਇੰਡੀਆ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਸੂਚੀ
. . .  1 day ago
ਨਵੀਂ ਦਿੱਲੀ, 19 ਮਾਰਚ- ਲੋਕ ਸਭਾ ਦੇ ਮੱਦੇਨਜ਼ਰ ਕਮਿਊਨਿਸਟ ਪਾਰਟੀ ਆਫ਼ ਇੰਡੀਆ(ਸੀ.ਪੀ.ਆਈ) ਨੇ ਵੀ ਆਪਣੇ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸੀ.ਪੀ.ਆਈ ਨੇ ਅਸਮ, ਪੱਛਮੀ ਬੰਗਾਲ ...
ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ
. . .  1 day ago
ਖਨੌਰੀ, 19 ਮਾਰਚ (ਬਲਵਿੰਦਰ ਸਿੰਘ ਥਿੰਦ )- ਸੰਗਰੂਰ ਦਿੱਲੀ ਮੁੱਖ ਮਾਰਗ 'ਤੇ ਕਿਸੇ ਅਣਪਛਾਤੇ ਵਾਹਨ ਦੀ ਲਪੇਟ 'ਚ ਆ ਜਾਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ .....
ਈ.ਡੀ. ਨੇ ਹਿਜ਼ਬੁਲ ਮੁਜ਼ਾਹਦੀਨ ਦੇ ਮੁਖੀ ਸਈਦ ਸਲਾਹੁਦੀਨ ਦੀਆਂ 13 ਜਾਇਦਾਦਾਂ ਕੀਤੀਆਂ ਜ਼ਬਤ
. . .  1 day ago
ਨਵੀਂ ਦਿੱਲੀ, 19 ਮਾਰਚ- ਈ.ਡੀ. ਨੇ ਜੰਮੂ-ਕਸ਼ਮੀਰ 'ਚ ਅੱਤਵਾਦੀ ਸੰਗਠਨ ਹਿਜ਼ਬੁਲ ਮੁਜ਼ਾਹਦੀਨ ਦੇ ਮੁੱਖ ਸਈਦ ਸਲਾਹੁਦੀਨ ਦੀਆਂ ਵੱਖ-ਵੱਖ ਸਥਾਨਾਂ 'ਤੇ 13 ਜਾਇਦਾਦਾਂ ਨੂੰ ਜ਼ਬਤ ਕਰ ਲਿਆ ਹੈ। ਈ.ਡੀ. ਵੱਲੋਂ ਇਹ ਕਾਰਵਾਈ ਅੱਤਵਾਦੀ ਫੰਡਿੰਗ ਨਾਲ ਜੁੜੇ ਮਾਮਲੇ 'ਚ ....
ਮਾਝੇ ਦਾ ਲੋੜੀਂਦਾ ਗੈਂਗਸਟਰ ਜਲੰਧਰ 'ਚ ਗ੍ਰਿਫ਼ਤਾਰ
. . .  1 day ago
ਜਲੰਧਰ, 19 ਮਾਰਚ- ਆਗਾਮੀ ਸੰਸਦੀ ਚੋਣਾਂ ਤੋਂ ਪਹਿਲਾਂ ਗੈਂਗਸਟਰਾਂ ਅਤੇ ਸਮਾਜ-ਵਿਰੋਧੀ ਤੱਤਾਂ ਵਿਰੁੱਧ ਆਪਣੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਅੱਜ ਕਾਊਂਟਰ ਇੰਟੈਲੀਜੈਂਸ ਵਿੰਗ ਜਲੰਧਰ ਨੇ ਜ਼ਿਲ੍ਹਾ ਦਿਹਾਤੀ ਪੁਲਿਸ ਨਾਲ ਇਕ ਸਾਂਝੇ ਅਪਰੇਸ਼ਨ ਦੌਰਾਨ ਬਦਨਾਮ ਕੋਬਰਾ...
ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 19 ਮਾਰਚ (ਫੱਤੇਵਾਲੀਆ/ਧਾਲੀਵਾਲ)- ਨੇੜਲੇ ਪਿੰਡ ਫਫੜੇ ਭਾਈਕੇ ਦੇ ਨੌਜਵਾਨ ਕਿਸਾਨ ਜਗਸੀਰ ਸਿੰਘ(34) ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਖ਼ੁਦਕੁਸ਼ੀ ਕਰ ਲਈ ਹੈ । 2 ਏਕੜ ਜ਼ਮੀਨ ਦੇ ਮਾਲਕ ਮ੍ਰਿਤਕ ਸਿਰ 3 ਲੱਖ ਤੋਂ ਵਧੇਰੇ ਕਰਜ਼ਾ ਦੱਸਿਆ .....
ਪੁਲਵਾਮਾ ਹਮਲੇ ਕਾਰਨ ਹੋਲੀ ਦਾ ਤਿਉਹਾਰ ਨਹੀਂ ਮਨਾਉਣਗੇ ਰਾਜਨਾਥ ਸਿੰਘ
. . .  1 day ago
ਨਵੀਂ ਦਿੱਲੀ, 19 ਮਾਰਚ- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਪੁਲਵਾਮਾ ਅੱਤਵਾਦੀ ਹਮਲੇ ਦੇ ਕਾਰਨ ਇਸ ਸਾਲ ਹੋਲੀ ਦਾ ਤਿਉਹਾਰ ਨਹੀਂ ਮਨਾਉਣਗੇ। ਜ਼ਿਕਰਯੋਗ ਹੈ ਕਿ ਬੀਤੀ 14 ਫਰਵਰੀ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੀ. ਆਰ. ਪੀ. ਐੱਫ. ਦੇ ਕਾਫ਼ਲੇ...
ਨਗਰ ਕੌਂਸਲ ਨਾਭਾ ਦੇ ਕਾਰਜ ਸਾਧਕ ਅਫ਼ਸਰ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਫੂਕਿਆ ਗਿਆ ਸਿੱਧੂ ਦਾ ਪੁਤਲਾ
. . .  1 day ago
ਨਾਭਾ, 19 ਮਾਰਚ (ਅਮਨਦੀਪ ਸਿੰਘ ਲਵਲੀ)- ਨਗਰ ਕੌਂਸਲ ਨਾਭਾ ਦੇ ਕਾਰਜ ਸਾਧਕ ਅਫ਼ਸਰ ਰਕੇਸ਼ ਕੁਮਾਰ ਦੇ ਅਸਤੀਫ਼ਾ ਦੇਣ ਉਪਰੰਤ ਗੁਰਸੇਵ ਸਿੰਘ ਗੋਲੂ ਸਾਬਕਾ ਪ੍ਰਧਾਨ ਨਗਰ ਕੌਂਸਲ ਆਗੂ ਐੱਸ.ਓ.ਆਈ. ਦੀ ਅਗਵਾਈ 'ਚ ਨਵਜੋਤ ਸਿੰਘ ਸਿੱਧੂ ਸਥਾਨਕ ....
ਪੁਲਵਾਮਾ 'ਚ ਅਧਿਆਪਕ ਦੀ ਪੁਲਿਸ ਹਿਰਾਸਤ 'ਚ ਮੌਤ, ਅੱਤਵਾਦ ਨਾਲ ਜੁੜੇ ਮਾਮਲੇ 'ਚ ਹੋਈ ਸੀ ਗ੍ਰਿਫ਼ਤਾਰੀ
. . .  1 day ago
ਸ੍ਰੀਨਗਰ, 19 ਮਾਰਚ- ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ 'ਚ ਪੁਲਿਸ ਹਿਰਾਸਤ 'ਚ ਇੱਕ 28 ਸਾਲਾ ਸਕੂਲ ਅਧਿਆਪਕ ਦੀ ਮੌਤ ਹੋ ਗਈ। ਪੁਲਿਸ ਵਿਭਾਗ ਨੇ ਇਸ ਘਟਨਾ ਦੀ ਮੈਜਿਸਟਰੇਟ ਜਾਂਚ ਦੇ ਹੁਕਮ ਦਿੱਤੇ ਹਨ। ਇਸ ਸੰਬੰਧੀ ਇੱਕ ਪੁਲਿਸ...
ਜਲੰਧਰ 'ਚ ਪੁਲਿਸ ਨੇ 3 ਕਿੱਲੋ ਅਫ਼ੀਮ ਸਮੇਤ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਜਲੰਧਰ, 19 ਮਾਰਚ- ਥਾਣਾ ਮਕਸੂਦਾਂ ਦੀ ਪੁਲਿਸ ਨੇ ਬਿਧੀਪੁਰ ਫਾਟਕ ਨਜ਼ਦੀਕ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 3 ਕਿੱਲੋ ਗ੍ਰਾਮ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਮਾਨ ਸਿੰਘ ਵਾਸੀ ਅੰਬਾਂ ਬੜੋਦ ਮੱਧ ਪ੍ਰਦੇਸ਼ ਵਜੋਂ .....
ਸਕੂਲੀ ਬੱਸ ਪਲਟੀ, ਵਾਲ-ਵਾਲ ਬਚੇ 60 ਦੇ ਕਰੀਬ ਵਿਦਿਆਰਥੀ
. . .  1 day ago
ਤਪਾ ਮੰਡੀ, 19 ਮਾਰਚ (ਪ੍ਰਵੀਨ ਗਰਗ)- ਸਥਾਨਕ ਨਜ਼ਦੀਕੀ ਪਿੰਡ ਆਲੀਕੇ ਤੋਂ ਢਿਲਵਾਂ ਜਾਂਦੀ ਲਿੰਕ ਰੋਡ 'ਤੇ ਇੱਕ ਪ੍ਰਾਈਵੇਟ ਸਕੂਲ ਦੀ ਬੱਸ ਪਲਟ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਬੱਸ 'ਚ ਸਵਾਰ 60 ਦੇ ਕਰੀਬ ਬੱਚਿਆਂ ਦਾ ਬਚਾਅ ਰਿਹਾ। ਇਸ ਸੰਬੰਧੀ .....
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਛੇਕੇ ਕਿਸੇ ਵੀ ਡੇਰੇ ਤੋਂ ਵੋਟ ਨਹੀਂ ਮੰਗੀ ਜਾਵੇਗੀ- ਬੀਬੀ ਜਗੀਰ ਕੌਰ
. . .  1 day ago
ਕਪੂਰਥਲਾ, 19 ਮਾਰਚ (ਅਮਰਜੀਤ ਸਡਾਨਾ)- ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥ ਤੋਂ ਛੇਕੇ ਹੋਏ ਕਿਸੇ ਵੀ ਡੇਰੇ ਤੋਂ ਵੋਟ ਨਹੀਂ ਮੰਗੀ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਅਕਾਲੀ ਦਲ ਵਲੋਂ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ...
ਘਰ 'ਚ ਦਾਖ਼ਲ ਹੋ ਕੇ ਲੁਟੇਰਾ ਕਈ ਤੋਲੇ ਗਹਿਣੇ ਅਤੇ ਹਜ਼ਾਰਾਂ ਰੁਪਏ ਦੀ ਨਕਦੀ ਲੈ ਕੇ ਹੋਇਆ ਫ਼ਰਾਰ
. . .  1 day ago
ਜੈਤੋ, 19 ਮਾਰਚ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਥਾਨਕ ਦੀਨੇ ਦੁੱਧ ਵਾਲੀ ਗਲੀ 'ਚ ਸਥਿਤ ਇੱਕ ਘਰ 'ਚ ਦਿਨ- ਦਿਹਾੜੇ ਦਾਖ਼ਲ ਹੋ ਕੇ ਇੱਕ ਲੁਟੇਰਾ 16-17 ਤੋਲੇ ਗਹਿਣੇ ਅਤੇ 25 ਹਜ਼ਾਰ ਰੁਪਏ ਦੀ ਨਕਦੀ ਲੈ ਕੇ ਰਫ਼ੂ ਚੱਕਰ ਹੋ ਗਿਆ। ਇਸ...
ਸਵਾਈਨ ਫਲੂ ਕਾਰਨ ਦੋ ਬੱਚਿਆਂ ਦੀ ਮਾਂ ਦੀ ਹੋਈ ਮੌਤ
. . .  1 day ago
ਕਰਨਾਟਕ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਕਈ ਲੋਕਾਂ ਦੇ ਮਲਬੇ ਹੇਠ ਦੱਬੇ ਹੋਣ ਦਾ ਖ਼ਦਸ਼ਾ
. . .  1 day ago
20 ਮਾਰਚ ਨੂੰ ਹੋਵੇਗੀ ਮਨਤਾਰ ਸਿੰਘ ਬਰਾੜ ਦੀ ਅਗਾਊਂ ਜ਼ਮਾਨਤ ਅਰਜ਼ੀ 'ਤੇ ਸੁਣਵਾਈ
. . .  1 day ago
ਡੇਰਾ ਬਾਬਾ ਨਾਨਕ : ਕਰਤਾਰਪੁਰ ਲਾਂਘੇ ਸੰਬੰਧੀ ਜ਼ੀਰੋ ਲਾਈਨ 'ਤੇ ਭਾਰਤ-ਪਾਕਿ ਅਧਿਕਾਰੀਆਂ ਦੀ ਬੈਠਕ ਜਾਰੀ
. . .  1 day ago
ਸਕੂਲ ਵੱਲੋਂ ਪੇਪਰ ਨਾ ਲਏ ਜਾਣ ਕਾਰਨ ਵਿਦਿਆਰਥਣ ਨੇ ਨਿਗਲ਼ੀ ਜ਼ਹਿਰੀਲੀ ਵਸਤੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਪੋਹ ਸੰਮਤ 549
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਫਰੀਦਕੋਟ / ਮੁਕਤਸਰ

ਗੁਰੂ ਨਾਨਕ ਮਿਸ਼ਨ ਸਕੂਲ ਦੇ ਵਿਦਿਆਰਥੀਆਂ ਨੇ ਰਾਜ ਪੱਧਰ 'ਤੇ ਤੀਜਾ ਸਥਾਨ ਹਾਸਲ ਕੀਤਾ

ਕੋਟਕਪੂਰਾ, 12 ਜਨਵਰੀ (ਮੇਘਰਾਜ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਹਰ ਸਾਲ ਕਰਵਾਏ ਜਾਂਦੇ ਗੁਣਾਤਮਿਕ ਅਤੇ ਵਿੱਦਿਅਕ ਮੁਕਾਬਲਿਆਂ ਵਿਚੋਂ ਦੁਆਰੇਆਣਾ ਰੋਡ 'ਤੇ ਸਥਿਤ ਗੁਰੂ ਨਾਨਕ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਦੇ ਸੀਨੀਅਰ ਗਰੁੱਪ ਦੇ ਬੱਚਿਆਂ ਨੇ ਬੋਰਡ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਮਿਸਤਰੀ ਮਜ਼ਦੂਰ ਯੂਨੀਅਨ ਨੇ ਭਾਈ ਰਾਹੁਲ ਸਿੰਘ ਸਿੱਧੂ ਨੂੰ ਮੰਗ-ਪੱਤਰ ਸੌਾਪਿਆ

ਕੋਟਕਪੂਰਾ, 12 ਜਨਵਰੀ (ਮੇਘਰਾਜ)-ਬਾਬਾ ਵਿਸ਼ਵਕਰਮਾ ਮਿਸਤਰੀ ਮਜ਼ਦੂਰ ਯੂਨੀਅਨ ਕੋਟਕਪੂਰਾ ਨੇ ਭਾਈ ਰਾਹੁਲ ਸਿੰਘ ਸਿੱਧੂ ਨੂੰ ਮੰਗ-ਪੱਤਰ ਸੌਾਪਿਆ | ਜਿਸ ਵਿਚ ਮੰਗ ਕੀਤੀ ਗਈ ਹੈ ਕਿ ਯੂਨੀਅਨ ਦੇ ਮੈਂਬਰਾਂ ਲਈ ਇਕ ਸ਼ੈੱਡ ਬਣਾਇਆ ਜਾਵੇ | ਗੱਡੀਆਂ ਖੜ੍ਹੀਆਂ ਕਰਨ ਲਈ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਰੱਖਣ ਦੇ ਦੋਸ਼ਾਂ ਵਿਚ 3 ਸਾਲ ਦੀ ਕੈਦ

ਸੰਗਰੂਰ, 12 ਜਨਵਰੀ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਸੰਜੀਵ ਜੋਸੀ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਰੱਖਣ ਦੇ ਦੋਸ਼ਾਂ ਵਿਚ ਇਕ ਵਿਅਕਤੀ ਨੂੰ ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਹੈ ਜਦ ਕਿ 2 ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਪੁਲਿਸ ਥਾਣਾ ਸਿਟੀ ਸੰਗਰੂਰ ਵਿਖੇ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਵਿਅਕਤੀ ਦੀ ਮੌਤ

ਧੂਰੀ, 11 ਜਨਵਰੀ (ਸੁਖਵੰਤ ਸਿੰਘ ਭੁੱਲਰ)- ਪਿੰਡ ਲੱਡਾ ਨਜਦੀਕ ਪਿੰਡ ਬਨਭੌਰਾ ਦੇ ਵਿਅਕਤੀ ਦੇ ਵਾਹਨ ਨੂੰ ਕਿਸੇ ਨਾਮਾਲੂਮ ਵਾਹਨ ਵਲੋਂ ਫੇਟ ਮਾਰਨ ਕਾਰਨ ਇਸ ਹਾਦਸੇ ਵਿਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਸ: ...

ਪੂਰੀ ਖ਼ਬਰ »

ਕਬੱਡੀ ਟੂਰਨਾਮੈਂਟ ਦਾ ਪੋਸਟਰ ਕੀਤਾ ਜਾਰੀ

ਬਰਗਾੜੀ, 12 ਜਨਵਰੀ (ਗੋਂਦਾਰਾ, ਸ਼ਰਮਾ)-ਬਾਬਾ ਰਾਮ ਪ੍ਰਕਾਸ਼ ਕਲੱਬ ਬਰਗਾੜੀ ਵਲੋਂ ਸਮੂਹ ਨਗਰ ਪੰਚਾਇਤਾਂ, ਨਗਰ ਨਿਵਾਸੀਆਂ ਅਤੇ ਪ੍ਰਵਾਸੀ ਪੰਜਾਬੀਆਂ ਦੇ ਸਹਿਯੋਗ ਨਾਲ ਸਵ. ਜੋਨੀ ਸ਼ਰਮਾ ਦੀ ਯਾਦ ਨੂੰ ਸਮਰਪਿਤ ਕਬੱਡੀ ਟੂਰਨਾਮੈਂਟ 27 ਅਤੇ 28 ਜਨਵਰੀ ਨੂੰ ਸਰਕਾਰੀ ...

ਪੂਰੀ ਖ਼ਬਰ »

ਕਲੱਬ ਵਲੋਂ ਅਕਾਲੀ ਆਗੂ ਦਾ ਪਿੰਡ ਪਹੁੰਚਣ 'ਤੇ ਸਵਾਗਤ

ਬਰਗਾੜੀ, 12 ਜਨਵਰੀ (ਸੁਖਰਾਜ ਸਿੰਘ ਗੋਂਦਾਰਾ)-ਸੀਨੀਅਰ ਅਕਾਲੀ ਆਗੂ ਜਗਸੀਰ ਸਿੰਘ ਸੀਰ ਢਿੱਲੋਂ ਕੈਨੇਡਾ ਦਾ ਪਿੰਡ ਪਹੰੁਚਣ 'ਤੇ ਗੁਰੂ ਗੋਸਾਂਈ ਕਲੱਬ ਅਤੇ ਸਮੂਹ ਨੱਥੇਆਣੀ ਬਸਤੀ ਦੇ ਪਤਵੰਤੇ ਸੱਜਣਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਸਮੇਂ ਕਲੱਬ ਦੇ ਪ੍ਰਧਾਨ ਨੇ ...

ਪੂਰੀ ਖ਼ਬਰ »

ਸਾਹਿਤਕ ਇਕੱਤਰਤਾ ਅੱਜ

ਕੋਟਕਪੂਰਾ, 12 ਜਨਵਰੀ (ਗਿੱਲ)-ਸਾਹਿਤ ਸਭਾ ਕੋਟਕਪੂਰਾ ਦੀ ਮਾਸਿਕ ਇਕੱਤਰਤਾ 13 ਜਨਵਰੀ ਦਿਨ ਸਨਿੱਚਰਵਾਰ ਨੂੰ ਸ਼ਾਮ ਦੇ 3 ਵਜੇ ਪ੍ਰਤਾਪ ਸਿੰਘ ਨਗਰ, ਨੇੜੇ ਦਸਮੇਸ਼ ਪਬਲਿਕ ਸਕੂਲ ਕੋਟਕਪੂਰਾ ਵਿਖੇ ਸਭਾ ਦੇ ਪ੍ਰਧਾਨ ਸ਼ਿਆਮ ਸੁੰਦਰ ਅਗਰਵਾਲ ਦੇ ਨਿਵਾਸ ਸਥਾਨ 'ਤੇ ਰੱਖੀ ਗਈ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸ ਫ਼ੈਡਰੇਸ਼ਨ ਦੀ ਇਕੱਤਰਤਾ

ਕੋਟਕਪੂਰਾ, 12 ਜਨਵਰੀ (ਗਿੱਲ)-ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਤਹਿਸੀਲ ਕੋਟਕਪੂਰਾ ਦੀ ਮੀਟਿੰਗ ਤਹਿਸੀਲ ਪ੍ਰਧਾਨ ਗੁਰਮੀਤ ਹਰੀਕੇ ਦੀ ਪ੍ਰਧਾਨਗੀ ਹੇਠ ਸਥਾਨਕ ਵਾਟਰ ਵਰਕਸ ਦਫ਼ਤਰ ਵਿਖੇ ਹੋਈ | ਮੀਟਿੰਗ 'ਚ ਪ੍ਰਧਾਨ ਗੁਰਮੀਤ ਹਰੀਕੇ ਕਲਾਂ ਨੇ ਕਿਹਾ ਕਿ ...

ਪੂਰੀ ਖ਼ਬਰ »

ਸਵਾਮੀ ਵਿਵੇਕਾਨੰਦ ਦੇ ਜਨਮ ਦਿਨ ਸਬੰਧੀ ਸੈਮੀਨਾਰ ਕਰਵਾਇਆ

ਫ਼ਰੀਦਕੋਟ, 12 ਜਨਵਰੀ (ਸਤੀਸ਼ ਬਾਗ਼ੀ)-ਸਥਾਨਕ ਕਮਲਾ ਨਹਿਰੂ ਜੈਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਤੰਜਲੀ ਯੋਗ ਸਮਿਤੀ ਵਲੋਂ ਸਵਾਮੀ ਵਿਵੇਕਾਨੰਦ ਦੇ ਜਨਮ ਦਿਵਸ 'ਤੇ ਇਕ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਸਮਾਗਮ ਦੇ ਮੁੱਖ ਬੁਲਾਰੇ ਦੇਸ਼ ਬੰਧੂ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਸੈਮੀਨਾਰ 'ਚ ਜਾਗਰੂਕਤਾ ਸਮੱਗਰੀ ਰਾਹੀਂ ਦਿੱਤਾ ਬੇਟੀ ਬਚਾਓ-ਬੇਟੀ ਪੜ੍ਹਾਓ ਦਾ ਸੰਦੇਸ਼

ਸਾਦਿਕ, 12 ਜਨਵਰੀ (ਗੁਰਭੇਜ ਸਿੰਘ ਚੌਹਾਨ)-ਪੀ.ਐਚ.ਸੀ. ਜੰਡ ਸਾਹਿਬ ਅਧੀਨ ਪਿੰਡ ਦੀਪ ਸਿੰਘ ਵਾਲਾ ਵਿਖੇ ਲਿੰਗ ਨਿਰਧਾਰਨ ਟੈੱਸਟ ਐਕਟ ਸਬੰਧੀ ਜਾਗਰੂਕਤਾ ਸੈਮੀਨਾਰ ਕੀਤਾ ਗਿਆ | ਇਸ ਸੈਮੀਨਾਰ ਦਾ ਮੁੱਖ ਮੰਤਵ ਭਰੂਣ ਹੱਤਿਆ ਨੂੰ ਰੋਕਣਾ ਅਤੇ ਲੜਕੀਆਂ ਦੇ ਲਿੰਗ ਅਨੁਪਾਤ ...

ਪੂਰੀ ਖ਼ਬਰ »

ਮਾਘੀ ਮੇਲੇ ਦੀ ਕਾਨਫ਼ਰੰਸ ਸਬੰਧੀ ਸੂਬਾ ਸਿੰਘ ਬਾਦਲ ਵਲੋਂ ਨੁੱਕੜ ਮੀਟਿੰਗਾਂ

ਪੰਜਗਰਾੲੀਂ ਕਲਾਂ, 12 ਜਨਵਰੀ (ਸੁਖਮੰਦਰ ਸਿੰਘ ਬਰਾੜ)-ਚਾਲੀ ਮੁਕਤਿਆਂ ਦੀ ਯਾਦ 'ਚ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਣ ਵਾਲੇ ਸ਼ਹੀਦੀ ਜੋੜ ਮੇਲੇ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੀਤੀ ਜਾਣ ਵਾਲੀ ਰਾਜਸੀ ਕਾਨਫ਼ਰੰਸ ਸਬੰਧੀ ਵਰਕਰਾਂ ਨੂੰ ਲਾਮਬੰਦ ਕਰਨ ਲਈ ਵਿਧਾਨ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਨੇ ਮਾਘੀ ਮੇਲੇ ਦੀ ਕਾਨਫ਼ਰੰਸ ਸਬੰਧੀ ਵਰਕਰਾਂ ਨਾਲ ਕੀਤੀ ਮੀਟਿੰਗ

ਕੋਟਕਪੂਰਾ, 12 ਜਨਵਰੀ (ਮੋਹਰ ਗਿੱਲ)-ਸ਼੍ਰੋਮਣੀ ਅਕਾਲੀ ਦਲ ਫ਼ਰੀਦਕੋਟ ਦਿਹਾਤੀ ਦੇ ਪ੍ਰਧਾਨ ਅਤੇ ਕੋਟਕਪੂਰਾ ਹਲਕੇ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਮਾਘੀ ਮੇਲੇ ਦੇ ਸਬੰਧ 'ਚ ਪਾਰਟੀ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਜਾ ਰਹੀ ਵਿਸ਼ਾਲ ਕਾਨਫ਼ਰੰਸ ...

ਪੂਰੀ ਖ਼ਬਰ »

ਚੀਨੀ ਡੋਰ ਦੀ ਲਪੇਟ 'ਚ ਆਏ ਪੰਛੀ ਦੀ ਜਾਨ ਬਚਾਈ

ਫ਼ਰੀਦਕੋਟ, 12 ਜਨਵਰੀ (ਹਰਮਿੰਦਰ ਸਿੰਘ ਮਿੰਦਾ)-ਪੰਜਾਬ ਵਿਚ ਇਸ ਸਮੇਂ ਪਤੰਗਬਾਜ਼ੀ ਦੀ ਸ਼ੁਰੂਆਤ ਹੋ ਚੁੱਕੀ ਹੈ ਤੇ ਬਾਜ਼ਾਰ ਰੰਗ-ਬਿਰੰਗੇ ਪਤੰਗਾਂ ਤੇ ਡੋਰ ਨਾਲ ਸਜੇ ਨਜ਼ਰ ਆ ਰਹੇ ਹਨ | ਪਿਛਲੇ ਕਈ ਸਾਲਾਂ ਤੋਂ ਪਤੰਗ ਉਡਾਉਣ ਲਈ ਬੇਹੱਦ ਖ਼ਤਰਨਾਕ ਚੀਨੀ ਡੋਰ ਦੀ ਵਰਤੋਂ ...

ਪੂਰੀ ਖ਼ਬਰ »

ਫ਼ਰਦ ਦੀ ਕਾਪੀ ਮਿੰਟਾਂ 'ਚ ਹਾਸਲ ਹੋਣ ਨਾਲ ਲੋਕਾਂ ਦੀ ਖੱਜਲ ਖੁਆਰੀ ਘਟੀ-ਡੀ.ਸੀ.

ਫ਼ਰੀਦਕੋਟ, 12 ਜਨਵਰੀ (ਜਸਵੰਤ ਸਿੰਘ ਪੁਰਬਾ)-ਜ਼ਮੀਨ ਮਾਲਕਾਂ ਨੂੰ ਹੁਣ ਫ਼ਰਦਾਂ ਆਦਿ ਲੈਣ ਲਈ ਪਟਵਾਰੀਆਂ ਜਾਂ ਮਾਲ ਵਿਭਾਗ ਦੇ ਹੋਰਨਾਂ ਦਫ਼ਤਰਾਂ ਦੇ ਚੱਕਰ ਨਹੀਂ ਕੱਟਣੇ ਪੈਂਦੇ ਸਗੋਂ ਹੁਣ ਖੋਲ੍ਹੇ ਗਏ ਫ਼ਰਦ ਕੇਂਦਰਾਂ ਵਿਚ ਜ਼ਮੀਨ ਮਾਲਕ ਜ਼ਮੀਨੀ ਰਿਕਾਰਡ ਜਾਂ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ਾਂ ਵਿਚੋਂ ਬਰੀ

ਸੰਗਰੂਰ, 12 ਜਨਵਰੀ (ਧੀਰਜ ਪਸ਼ੌਰੀਆ)- ਜ਼ਿਲ੍ਹਾ ਅਤੇ ਸੈਸ਼ਨ ਜੱਜ ਅਮਰਜੋਤ ਭੱਟੀ ਦੀ ਅਦਾਲਤ ਨੇ ਇਕ ਨਾਬਾਲਿਗ ਲੜਕੀ ਨਾਲ ਜਬਰ ਜਨਾਹ ਦੇ ਦੋਸ਼ਾਂ ਵਿਚੋਂ ਦੋ ਨੌਜਵਾਨਾਂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਪੁਲਿਸ ਥਾਣਾ ਸਦਰ ਸੰਗਰੂਰ ਵਿਖੇ 15 ਸਤੰਬਰ 2017 ਨੂੰ ਦਰਜ ...

ਪੂਰੀ ਖ਼ਬਰ »

ਬੱਚਿਆਂ ਅੰਦਰ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਵਾਸਤੇ ਟੀਚਰ ਵਿਸ਼ੇਸ਼ ਯਤਨ ਕਰਨ-ਮਧੂ ਮੀਤ ਕੌਰ

ਫ਼ਰੀਦਕੋਟ, 12 ਜਨਵਰੀ (ਮਿੰਦਾ)-ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਜੀਵ ਪਰਾਸ਼ਰ ਦੀ ਸਰਪ੍ਰਸਤੀ ਹੇਠ ਗਣਤੰਤਰ ਦਿਵਸ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਵਾਸਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਆਰੰਭ ਕਰ ਦਿੱਤੀਆਂ ਗਈਆਂ ਹਨ | ਇਸ ਦੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਆਫ਼ ਨਰਸਿੰਗ ਵਿਖੇ ਲੋਹੜੀ ਦੇ ਤਿਉਹਾਰ ਮੌਕੇ 30 ਧੀਆਂ ਦਾ ਸਨਮਾਨ

ਕੋਟਕਪੂਰਾ, 12 ਜਨਵਰੀ (ਮੇਘਰਾਜ)-ਸਥਾਨਕ ਬਾਬਾ ਫ਼ਰੀਦ ਕਾਲਜ ਆਫ਼ ਨਰਸਿੰਗ ਵਿਖੇ ਲੋਹੜੀ ਦੇ ਤਿਉਹਾਰ ਮੌਕੇ 'ਲੋਹੜੀ ਧੀਆਂ ਦੀ' ਸਮਾਗਮ ਕਰਵਾਇਆ ਗਿਆ | ਸਿਟੀ ਕਲੱਬ ਕੋਟਕਪੂਰਾ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਰੋਹ ਵਿਚ ਬਤੌਰ ਮੁੱਖ ਮਹਿਮਾਨ ਪਹੁੰਚੇ ਸੰਦੀਪ ਸਿੰਘ ਸੰਨੀ ਬਰਾੜ ਓ.ਐੱਸ.ਡੀ. ਮੁੱਖ ਮੰਤਰੀ ਪੰਜਾਬ ਅਤੇ ਦੀਪਕ ਪਾਰੀਕ ਆਈ.ਪੀ.ਐੱਸ. ਸਹਾਇਕ ਕਮਿਸ਼ਨਰ ਪੁਲਿਸ ਫ਼ਰੀਦਕੋਟ ਨੇ ਲੋਹੜੀ ਬਾਲ ਕੇ ਇਸ ਸਮਾਰੋਹ ਦੀ ਸ਼ੁਰੂਆਤ ਕੀਤੀ | ਸਿਟੀ ਕਲੱਬ ਵਲੋਂ ਭਾਰਤ ਸਕਾਊਟ ਐਾਡ ਗਾਈਡਜ਼ ਦੇ ਖੇਤਰ ਵਿਚ ਰਾਸ਼ਟਰਪਤੀ ਪੁਰਸਕਾਰ ਪ੍ਰਾਪਤ ਕਰਨ ਵਾਲੀਆਂ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੀਆਂ 9 ਵਿਦਿਆਰਥਣਾਂ ਸਮੇਤ ਵੱਖ-ਵੱਖ ਖੇਤਰਾਂ ਵਿਚ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲੀਆਂ 21 ਧੀਆਂ ਅਤੇ 5 ਨਵਜੰਮੀਆਂ ਬੱਚੀਆਂ ਨੂੰ ਮੈਡਲ ਅਤੇ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ | ਮੁੱਖ ਮਹਿਮਾਨ ਸੰਨੀ ਬਰਾੜ ਨੇ ਕਲੱਬ ਅਤੇ ਕਾਲਜ ਵਲੋਂ ਕੀਤੇ ਇਸ ਨੇਕ ਕਾਰਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੜਕੀਆਂ ਪੜ੍ਹਾਈ ਦੇ ਨਾਲ-ਨਾਲ ਹਰ ਖੇਤਰ ਵਿਚ ਨਾਮਣਾ ਖੱਟ ਰਹੀਆਂ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੜਕੀਆਂ ਲਈ ਵੱਖ-ਵੱਖ ਸਕੀਮਾਂ ਰਾਹੀਂ ਪੜ੍ਹਾਈ ਅਤੇ ਰੁਜ਼ਗਾਰ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਵਿਸ਼ੇਸ਼ ਮਹਿਮਾਨ ਦੀਪਕ ਪਾਰੀਕ ਨੇ ਸਨਮਾਨਿਤ ਹੋਣ ਵਾਲੀਆਂ ਧੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਲੜਕੀਆਂ ਅੱਜ ਦੇ ਸਮੇਂ ਵਿਚ ਫ਼ੌਜ, ਪੁਲਿਸ, ਮੈਡੀਕਲ ਅਤੇ ਹੋਰ ਖੇਤਰਾਂ ਵਿਚ ਅਫ਼ਸਰ ਬਣ ਕੇ ਆਪਣੇ ਮਾਪਿਆਂ ਅਤੇ ਦੇਸ਼ ਦਾ ਨਾਂਅ ਰੌਸ਼ਨ ਕਰ ਰਹੀਆਂ ਹਨ | ਉਨ੍ਹਾਂ ਨੇ ਲੜਕੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਅੱਜ ਦੇਸ਼ ਦੀ ਰੱਖਿਆ ਕਰਨ ਵਾਲੀ ਫ਼ੌਜ ਦੀ ਕਮਾਨ ਵੀ ਔਰਤ ਰੱਖਿਆ ਮੰਤਰੀ ਦੇ ਹੱਥ ਹੈ | ਸਿਟੀ ਕਲੱਬ ਦੇ ਪ੍ਰਧਾਨ ਦਵਿੰਦਰ ਕੁਮਾਰ ਨੀਟੂ ਨੇ ਕਿਹਾ ਕਿ ਕਲੱਬ ਪਿਛਲੇ ਕਈ ਸਾਲਾਂ ਤੋਂ ਵੱਖ-ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੀਆਂ ਧੀਆਂ ਨੂੰ ਸਨਮਾਨਿਤ ਕਰਦੀ ਆ ਰਹੀ ਹੈ | ਕਾਲਜ ਦੀਆਂ ਵਿਦਿਆਰਥਣਾਂ ਵਲੋਂ ਲੋਹੜੀ ਨਾਲ ਸਬੰਧਿਤ ਦੁੱਲੇ ਭੱਟੀ ਦੇ ਇਤਿਹਾਸ ਬਾਰੇ ਜਾਣੂੰ ਕਰਵਾਇਆ ਗਿਆ, ਨਾਟਕ 'ਚੁਗ਼ਲੀ' ਖੇਡਿਆ ਗਿਆ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਬਾਬਾ ਫ਼ਰੀਦ ਕਾਲਜ ਆਫ਼ ਨਰਸਿੰਗ ਦੇ ਮੈਨੇਜਿੰਗ ਡਾਇਰੈਕਟਰ ਡਾ. ਮਨਜੀਤ ਸਿੰਘ ਢਿੱਲੋਂ ਅਤੇ ਡਿਪਟੀ ਡਾਇਰੈਕਟਰ ਡਾ. ਪ੍ਰੀਤਮ ਸਿੰਘ ਛੋਕਰ ਨੇ ਆਏ ਹੋਏ ਪਤਵੰਤੇ ਸੱਜਣਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਕਾਲਜ ਪ੍ਰਬੰਧਨ ਲੜਕੀਆਂ ਨੂੰ ਨਰਸਿੰਗ ਦੇ ਖੇਤਰ ਵਿਚ ਸਿੱਖਿਆ ਦੇ ਕੇ ਸਵੈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰ ਰਿਹਾ ਹੈ ਅਤੇ ਕਈ ਲੜਕੀਆਂ ਨਰਸਿੰਗ ਕੋਰਸ ਕਰਨ ਉਪਰੰਤ ਵਿਦੇਸ਼ਾਂ ਵਿਚ ਸੇਵਾਵਾਂ ਦੇ ਰਹੀਆਂ ਹਨ | ਇਸ ਮੌਕੇ ਐੱਸ.ਐਮ.ਓ. ਡਾ. ਕੁਲਦੀਪ ਧੀਰ, ਡਾ. ਗੌਤਮ ਪ੍ਰਸਾਦ ਡਿਪਟੀ ਡਾਇਰੈਕਟਰ ਫ਼ਰੀਦਕੋਟ, ਸਰਬਜੀਤ ਕੌਰ ਸਟੇਟ ਟਰੇਨਿੰਗ ਕਮਿਸ਼ਨਰ (ਗਾਈਡਜ਼), ਤਪਿੰਦਰ ਸਿੰਘ ਬੇਦੀ ਸਟੇਟ ਟਰੇਨਿੰਗ ਕਮਿਸ਼ਨਰ (ਸਕਾਊਟ), ਐਡਵੋਕੇਟ ਗੁਰਪ੍ਰੀਤ ਸਿੰਘ ਚੌਹਾਨ, ਹਰਚਰਨ ਸਿੰਘ ਚੰਨਾ ਬਰਾੜ, ਸੁਰਿੰਦਰ ਕੌਰ ਢਿੱਲੋਂ, ਤੇਜਵੰਤ ਕੌਰ ਛੋਕਰ, ਉਪ ਪਿ੍ੰਸੀਪਲ ਵੀਰਪਾਲ ਕੌਰ ਸਿੱਧੂ, ਊਧਮ ਸਿੰਘ ਔਲਖ, ਪ੍ਰੋ. ਪੂਨਮ ਅਰੋੜਾ, ਕਲੱਬ ਦੇ ਮੀਤ ਪ੍ਰਧਾਨ ਰਾਕੇਸ਼ ਮੰਗਲ, ਗਗਨਦੀਪ ਜਿੰਦਲ, ਮਨਦੀਪ ਅਰੋੜਾ, ਇੰਜ. ਸ਼ੈਫੀ ਚਾਵਲਾ, ਗਾਈਡ ਕੈਪਟਨ ਰੰਜਨਾ ਥਾਪਰ, ਵੀਰਪਾਲ ਕੌਰ, ਸਰੋਜ ਬਾਲਾ ਸਮੇਤ ਕਾਲਜ ਦਾ ਸਮੁੱਚਾ ਸਟਾਫ਼ ਅਤੇ ਵਿਦਿਆਰਥਣਾਂ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸਕੂਲੀ ਵਿਦਿਆਰਥੀਆਂ ਕੀਤੀ ਵਿੱਦਿਅਕ ਯਾਤਰਾ

ਕੋਟਕਪੂਰਾ, 12 ਜਨਵਰੀ (ਮੋਹਰ ਗਿੱਲ)-ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ 'ਤੇ ਵਿਦਿਆਰਥੀਆਂ ਦੇ ਬੌਧਿਕ ਗਿਆਨ 'ਚ ਵਾਧੇ ਦੇ ਉਦੇਸ਼ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀ ਨੌਾ ਸਕੂਲ ਦੇ ਵਿਦਿਆਰਥੀਆਂ ਨੂੰ ਇਕ ਵਿੱਦਿਅਕ ਯਾਤਰਾ ਨਵਦੀਪ ਸ਼ਰਮਾ ਦੀ ਅਗਵਾਈ ...

ਪੂਰੀ ਖ਼ਬਰ »

10ਵੇਂ ਸੱਭਿਆਚਾਰਕ ਮੇਲੇ ਮੌਕੇ ਧੀਆਂ ਦੀ ਲੋਹੜੀ ਮਨਾਈ

ਬਾਜਾਖਾਨਾ, 12 ਜਨਵਰੀ (ਜੀਵਨ ਗਰਗ)-ਜਗ-ਜਨਨੀ ਸੇਵਾ ਕਮੇਟੀ ਵਲੋਂ ਰਮਨ ਸਿੰਘ ਸਰਾਵਾਂ ਦੀ ਅਗਵਾਈ ਹੇਠ ਹਰ ਸਾਲ ਦੀ ਤਰ੍ਹਾਂ 10ਵਾਂ ਸੱਭਿਆਚਾਰਕ ਮੇਲਾ ਸਾਈ ਮੇਹਰ ਸ਼ਾਹ ਦੇ ਦਰਬਾਰ ਪਿੰਡ ਸਰਾਵਾਂ ਵਿਖੇ ਮਨਾਇਆ ਗਿਆ | ਸੱਭਿਆਚਾਰਕ ਮੇਲੇ ਦੇ ਮੁੱਖ ਮਹਿਮਾਨ ਸੀਨੀਅਰ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵਲੋਂ ਨਵੇਂ ਸਾਲ ਦਾ ਕੈਲੰਡਰ ਲੋਕ ਅਰਪਣ

ਕੋਟਕਪੂਰਾ, 12 ਜਨਵਰੀ (ਮੇਘਰਾਜ) -ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਸਥਾਨਕ ਮਿਊਾਸਪਲ ਪਾਰਕ ਵਿਖੇ ਜਗਜੀਤ ਸਿੰਘ ਖ਼ਾਲਸਾ ਦੀ ਪ੍ਰਧਾਨਗੀ ਹੇਠ ਹੋਈ | ਆਰੰਭ ਵਿਚ ਜਥੇਬੰਦੀ ਦੇ ਮੈਂਬਰ ਅਤੇ ਪਰਿਵਾਰਕ ਮੈਂਬਰਾਂ ਦੇ ਸਦੀਵੀ ...

ਪੂਰੀ ਖ਼ਬਰ »

ਮਾਤਾ ਸੁਰਜੀਤ ਕੌਰ ਨਮਿਤ ਅੰਤਿਮ ਅਰਦਾਸ ਕੱਲ੍ਹ

ਫ਼ਰੀਦਕੋਟ, 12 ਜਨਵਰੀ (ਅਜੀਤ ਪ੍ਰਤੀਨਿਧ)-ਸੇਵਾ-ਮੁਕਤ ਮਾਸਟਰ ਦਰਸ਼ਨ ਸਿੰਘ ਅਤੇ ਬਲਵਿੰਦਰ ਸਿੰਘ ਦੇ ਮਾਤਾ ਸੁਰਜੀਤ ਕੌਰ (106) ਪਤਨੀ ਸਵ: ਲਾਲ ਸਿੰਘ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਦੇ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 14 ਜਨਵਰੀ ਦਿਨ ਐਤਵਾਰ ਨੂੰ ...

ਪੂਰੀ ਖ਼ਬਰ »

ਮਨੁੱਖਤਾ ਦੀ ਸੇਵਾ ਨਾਲ ਹੀ ਸੁੱਖ ਤੇ ਸਕੂਨ ਪ੍ਰਾਪਤ ਹੁੰਦਾ ਹੈ-ਬੀਬੀ ਰਜਿੰਦਰ ਕੌਰ

ਜੈਤੋ, 12 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਹਰ ਵਿਅਕਤੀ ਲੋੜਵੰਦ ਦੀ ਮਦਦ ਕਰਨ ਲੱਗ ਜਾਵੇ ਤਾਂ ਉਸ ਨੂੰ ਸੁੱਖ ਤੇ ਸਕੂਨ ਪ੍ਰਾਪਤ ਜ਼ਰੂਰ ਹੁੰਦਾ ਹੈ ਕਿਉਂਕਿ ਮਨੁੱਖਤਾ ਦੀ ਸੇਵਾ ਸਭ ਤੋਂ ਉੱਤਮ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿੱਖ ਤਾਲਮੇਲ ਸੇਵਾ ਸੰਗਠਨ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੂੰ ਬੂਟ-ਜੁਰਾਬਾਂ ਵੰਡੇ

ਫ਼ਰੀਦਕੋਟ, 12 ਜਨਵਰੀ (ਜਸਵੰਤ ਸਿੰਘ ਪੁਰਬਾ)-ਪਿੰਡ ਕਿਲ੍ਹਾ ਨੌਾ ਦੇ ਸੁਖਜਿੰਦਰ ਸਿੰਘ ਬਰਾੜ ਨਿਊਜ਼ੀਲੈਂਡ ਪੁੱਤਰ ਬਲਜੀਤ ਸਿੰਘ ਬਰਾੜ ਵਲੋਂ ਆਪਣੇ ਪਰਿਵਾਰ ਦੀ ਸਹਾਇਤਾ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਕਿਲ੍ਹਾ ਨੌਾ ਦੇ ਬੱਚਿਆਂ ਨੂੰ ਬੂਟ ਅਤੇ ਜੁਰਾਬਾਂ ਵੰਡੀਆਂ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਮੀਟਿੰਗ

ਕੋਟਕਪੂਰਾ, 12 ਜਨਵਰੀ (ਗਿੱਲ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਗੁਰਚੇਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਕੱਤਰ ਗੁਰਤੇਜ ਸਿੰਘ ਹਰੀ ਨੌਾ ਨੇ ਦੱਸਿਆ ਕਿ ਪਾਰਟੀ ਵੱਲੋਂ ਲੋਕਾਂ ...

ਪੂਰੀ ਖ਼ਬਰ »

ਆਵਾਜਾਈ ਨਿਯਮਾਂ ਦੀ ਸਹੀ ਜਾਣਕਾਰੀ ਹੋਣਾ ਲਾਜ਼ਮੀ-ਪ੍ਰੋ: ਪਰਮਿੰਦਰ ਸਿੰਘ

ਸਾਦਿਕ, 12 ਜਨਵਰੀ (ਗੁਰਭੇਜ ਸਿੰਘ ਚੌਹਾਨ, ਆਰ.ਐੱਸ.ਧੁੰਨਾ)-ਐੱਸ.ਬੀ.ਆਰ.ਐੱਸ. ਕਾਲਜ ਫ਼ਾਰ ਵੁਮੈਨ, ਘੁੱਦੂਵਾਲਾ ਵਿਖੇ ਸੜਕ ਹਾਦਸਿਆਂ ਸਬੰਧੀ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਪ੍ਰੋ: (ਡਾ.) ਪਰਮਿੰਦਰ ਸਿੰਘ ਯੂਥ ਕੋਆਰਡੀਨੇਟਰ, ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ...

ਪੂਰੀ ਖ਼ਬਰ »

ਸਵ: ਹਰਜਿੰਦਰ ਸਿੰਘ ਸਾਬਕਾ ਸਰਪੰਚ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਜੈਤੋ, 12 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਕੋਠੇ ਕੇਹਰ ਸਿੰਘ ਵਾਲਾ ਦੇ ਨੌਜਵਾਨ ਅਕਾਲੀ ਆਗੂ ਹਰਪ੍ਰੀਤ ਸਿੰਘ ਬਰਾੜ ਦੇ ਪਿਤਾ ਹਰਜਿੰਦਰ ਸਿੰਘ ਸਾਬਕਾ ਸਰਪੰਚ ਦੀ ਅੰਤਿਮ ਅਰਦਾਸ ਗੁਰਦੁਆਰਾ ਸਾਹਿਬ ਕੋਠੇ ਕੇਹਰ ਸਿੰਘ ਵਾਲਾ ਨੇੜੇ ਜੈਤੋ ਵਿਖੇ ਹੋਈ | ਇਸ ਮੌਕੇ ਵੱਡੀ ...

ਪੂਰੀ ਖ਼ਬਰ »

ਜੁਗਰਾਜ ਸਿੰਘ ਢਿੱਲੋਂ ਦੀ ਯਾਦ 'ਚ ਭੱਠੀ ਦੀ ਸੇਵਾ ਕਰਵਾਈ

ਬਾਜਾਖਾਨਾ, 12 ਜਨਵਰੀ (ਜੀਵਨ ਗਰਗ)-ਨੇੜਲੇ ਪਿੰਡ ਝੱਖੜਵਾਲਾ ਵਿਖੇ ਸਵ. ਜੁਗਰਾਜ ਸਿੰਘ ਢਿੱਲੋਂ ਦੀ ਯਾਦ 'ਚ ਸਮੂਹ ਢਿੱਲੋਂ ਪਰਿਵਾਰ ਵਲੋਂ ਮਿ੍ਤਕ ਭੱਠੀ ਦੀ ਸੇਵਾ ਕਰਵਾਈ ਗਈ | ਇਸ ਮੌਕੇ ਕੁਲਵੰਤ ਸਿੰਘ ਸਰਪੰਚ, ਬਲਰਾਜ ਸਿੰਘ ਢਿੱਲੋਂ, ਅਮਰਜੀਤ ਸਿੰਘ ਪੰਚ, ਡਾ. ਗੁਰਜੰਟ ...

ਪੂਰੀ ਖ਼ਬਰ »

ਨਰਿੰਦਰ ਕੁਮਾਰ ਰਾਠੌਰ ਆਪ ਦੇ ਜ਼ੋਨ ਸੰਯੁਕਤ ਸਕੱਤਰ ਨਿਯੁਕਤ

ਕੋਟਕਪੂਰਾ, 12 ਜਨਵਰੀ (ਮੇਘਰਾਜ)-ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਸੀਨੀਅਰ ਆਗੂ ਨਰਿੰਦਰ ਕੁਮਾਰ ਰਾਠੌਰ ਨੂੰ ਜ਼ੋਨ-2 ਜ਼ਿਲ੍ਹਾ ਫ਼ਰੀਦਕੋਟ, ਮੋਗਾ, ਲੁਧਿਆਣਾ ਅਤੇ ਫ਼ਤਿਹਗੜ੍ਹ ਸਾਹਿਬ ਦਾ ਜੁਆਇੰਟ ਸਕੱਤਰ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ 'ਤੇ ਮੈਂਬਰ ...

ਪੂਰੀ ਖ਼ਬਰ »

ਲੋਹੜੀ ਦਾ ਤਿਉਹਾਰ ਮਨਾਇਆ

ਫ਼ਰੀਦਕੋਟ, 12 ਜਨਵਰੀ (ਸਤੀਸ਼ ਬਾਗ਼ੀ, ਹਰਮਿੰਦਰ ਸਿੰਘ ਮਿੰਦਾ)-ਸਥਾਨਕ ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਰਮੇਸ਼ ਗੇਰਾ ਦੀ ਪ੍ਰਧਾਨਗੀ ਹੇਠ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਜਿਸ ਦੌਰਾਨ ਪ੍ਰੀਸ਼ਦ ਦੇ ਮੈਂਬਰਾਂ ...

ਪੂਰੀ ਖ਼ਬਰ »

ਖ਼ਾਲੀ ਪਲਾਟ ਬਣੇ ਰੂੜੀ ਦੇ ਢੇਰ ਪ੍ਰਸ਼ਾਸਨ ਚੁੱਪ-ਸ਼ਹਿਰ ਵਾਸੀ ਬੇਪਰਵਾਹ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਹਰਮਹਿੰਦਰ ਪਾਲ)-ਭਾਵੇਂ ਪਿਛਲੇ ਸਾਲ ਸਫ਼ਾਈ ਸਰਵੇਖਣ ਵਿਚ ਸ੍ਰੀ ਮੁਕਤਸਰ ਸਾਹਿਬ ਨੂੰ ਭਾਰਤ ਦਾ ਸਭ ਤੋਂ ਗੰਦਾ ਸ਼ਹਿਰ ਘੋਸ਼ਿਤ ਕੀਤਾ ਗਿਆ ਪ੍ਰੰਤੂ ਇੰਨੀ ਵੱਡੀ ਨਾਮੋਸ਼ੀ ਤੋਂ ਬਾਅਦ ਵੀ ਨਾ ਤਾਂ ਅਧਿਕਾਰੀਆਂ ਅਤੇ ਨਾ ਹੀ ਸ਼ਹਿਰ ...

ਪੂਰੀ ਖ਼ਬਰ »

ਅਕਾਲੀ ਦਲ (ਅੰਮਿ੍ਤਸਰ) ਦੀ ਕਾਨਫ਼ਰੰਸ 'ਚ ਵਿਸ਼ਾਲ ਇਕੱਠ ਹੋਵੇਗਾ-ਕਾਹਨ ਸਿੰਘ ਵਾਲਾ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ ਢਿੱਲੋਂ)-ਅਕਾਲੀ ਦਲ (ਅੰਮਿ੍ਤਸਰ) ਵਲੋਂ ਮਾਘੀ ਮੇਲੇ ਮੌਕੇ ਵਿਸ਼ਾਲ ਕਾਨਫ਼ਰੰਸ ਮਲੋਟ ਰੋਡ ਸਥਿਤ ਡੇਰਾ ਭਾਈ ਮਸਤਾਨ ਸਿੰਘ ਵਿਖੇ 14 ਜਨਵਰੀ ਨੂੰ ਸਵੇਰੇ 10 ਵਜੇ ਤੋਂ ਸ਼ੁਰੂ ਹੋਵੇਗੀ | ਇਹ ਪ੍ਰਗਟਾਵਾ ਦਲ ਦੇ ਕੌਮੀ ਜਨਰਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX