ਤਾਜਾ ਖ਼ਬਰਾਂ


ਵੀਜ਼ਾ ਖ਼ਤਮ ਹੋਣ ਦੇ ਬਾਵਜੂਦ ਭਾਰਤ ਰਹਿਣ ਵਾਲਾ ਵਿਦੇਸ਼ੀ ਗ੍ਰਿਫ਼ਤਾਰ
. . .  1 minute ago
ਨਵੀਂ ਦਿੱਲੀ, 16 ਜਨਵਰੀ - ਸੀ.ਆਈ.ਐੱਸ.ਐੱਫ ਨੇ 8 ਸਾਲ ਦਾ ਵੀਜ਼ਾ ਖ਼ਤਮ ਹੋਣ ਤੋਂ ਬਾਅਦ ਵੀ ਭਾਰਤ ਰਹਿਣ ਵਾਲੇ ਇਮਾਨੁਅਲ ਚਿਨਵੇਨਵਾ ਅਜੂਨੁਮਾ ਨਾਂਅ ਦੇ ਵਿਦੇਸ਼ੀ ਨੂੰ ਦਿੱਲੀ ਦੇ...
ਸਿੱਖਿਆ ਬੋਰਡ ਵਲੋਂ 12ਵੀਂ ਸ੍ਰੇਣੀ ਦੀ ਡੇਟਸ਼ੀਟ 'ਚ ਤਬਦੀਲੀ
. . .  13 minutes ago
ਐੱਸ. ਏ. ਐੱਸ. ਨਗਰ, 16 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਜਾਰੀ ਡੇਟਸ਼ੀਟ ਵਿਚ ਗਣਿਤ ਵਿਸ਼ੇ ਦੀ ਪ੍ਰੀਖਿਆ ਦੀ ਮਿਤੀ 'ਚ...
ਸੁਖਪਾਲ ਖਹਿਰਾ ਵੱਲੋਂ ਬ੍ਰਹਮਪੁਰਾ ਤੇ ਸੇਖਵਾਂ ਨਾਲ ਮੁੜ ਕੀਤੀ ਜਾ ਰਹੀ ਹੈ ਬੰਦ ਕਮਰਾ ਮੀਟਿੰਗ
. . .  23 minutes ago
ਅੰਮ੍ਰਿਤਸਰ, 16 ਜਨਵਰੀ (ਜਸਵੰਤ ਸਿੰਘ ਜੱਸ) - ਬੀਤੇ ਦਿਨੀਂ ਨਵੀਂ ਰਾਜਨੀਤਕ ਪਾਰਟੀ ਪੰਜਾਬੀ ਏਕਤਾ ਪਾਰਟੀ ਦਾ ਗਠਨ ਕਰਨ ਵਾਲੇ ਕਾਂਗਰਸ ਤੇ 'ਆਪ' ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ...
ਪੰਜਾਬ ਸਮੇਤ 12 ਸੂਬਿਆਂ 'ਚ ਸਥਾਪਿਤ ਹੋਣਗੀਆਂ ਨਵੀਆਂ ਯੂਨੀਵਰਸਿਟੀਆਂ
. . .  about 1 hour ago
ਨਵੀਂ ਦਿੱਲੀ, 16 ਜਨਵਰੀ - ਕੇਂਦਰੀ ਕੈਬਨਿਟ ਵਲੋਂ ਅੱਜ ਬੁੱਧਵਾਰ ਨੂੰ 13 ਨਵੀਆਂ ਕੇਂਦਰੀ ਯੂਨੀਵਰਸਿਟੀਆਂ ਦੀ ਸਥਾਪਨਾ ਲਈ 3,600 ਕਰੋੜ ਰੁਪਏ ਖਰਚੇ ਜਾਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਨਵੀਆਂ ਯੂਨੀਵਰਸਿਟੀਆਂ 36 ਮਹੀਨਿਆਂ ਵਿਚ ਸਥਾਪਿਤ ਕੀਤੀਆਂ ਜਾਣਗੀਆਂ। ਪੰਜਾਬ...
ਨਵੇਂ ਸੀ.ਬੀ.ਆਈ. ਡਾਇਰੈਕਟਰ 'ਤੇ 24 ਜਨਵਰੀ ਹੋਵੇਗੀ ਬੈਠਕ
. . .  about 1 hour ago
ਨਵੀਂ ਦਿੱਲੀ, 16 ਜਨਵਰੀ - ਕੇਂਦਰੀ ਵਿਜੀਲੈਂਸ ਕਮਿਸ਼ਨ (ਸੀ.ਵੀ.ਸੀ.) ਵਲੋਂ ਹਟਾਏ ਜਾਣ ਤੇ ਸਾਬਕਾ ਸੀ.ਬੀ.ਆਈ. ਡਾਇਰੈਕਟਰ ਅਲੋਕ ਵਰਮਾ ਵਲੋਂ ਸਰਵਿਸ ਤੋਂ ਅਸਤੀਫ਼ਾ ਦੇਣ ਮਗਰੋਂ ਨਿਯੁਕਤੀ ਪੈਨਲ ਵਲੋਂ ਨਵੇਂ ਸੀ.ਬੀ.ਆਈ. ਡਾਇਰੈਕਟਰ ਦੀ ਚੋਣ ਲਈ 24 ਜਨਵਰੀ ਨੂੰ...
ਅਮਰੀਕੀ ਸਰਕਾਰ ਦੇ ਮੁਲਾਜ਼ਮਾਂ ਲਈ ਸਿੱਖ ਸੰਗਤ ਨੇ ਚਲਾਇਆ ਲੰਗਰ
. . .  about 1 hour ago
ਹਿਊਸਟਨ, 16 ਜਨਵਰੀ - ਇਨ੍ਹੀਂ ਦਿਨੀਂ ਅਮਰੀਕਾ ਵਿਚ ਸਰਕਾਰ ਦਾ ਕੰਮਕਾਜ ਅੰਸ਼ਿਕ ਰੂਪ ਨਾਲ ਠੱਪ ਚੱਲ ਰਿਹਾ ਹੈ। ਜੋ ਚੌਥੇ ਹਫ਼ਤੇ 'ਚ ਦਾਖਲ ਹੋ ਚੁੱਕਾ ਹੈ। ਜਿਸ ਕਾਰਨ 8 ਲੱਖ ਤੋਂ ਵਧੇਰੇ ਸੰਘੀ ਸਰਕਾਰ ਦੇ ਮਹੱਤਵਪੂਰਨ ਵਿਭਾਗਾਂ ਦੇ ਮੁਲਾਜ਼ਮ ਵਿਹਲੇ ਹੋਣ ਕਾਰਨ ਪ੍ਰਭਾਵਿਤ...
ਪੰਜਾਬ ਪੁਲਿਸ ਮੁਖੀ ਸੁਰੇਸ਼ ਅਰੋੜਾ ਨੂੰ ਮਿਲਿਆ 9 ਮਹੀਨਿਆਂ ਦਾ ਵਾਧਾ
. . .  about 2 hours ago
ਨਵੀਂ ਦਿੱਲੀ, 16 ਜਨਵਰੀ - ਕੇਂਦਰ ਵਲੋਂ ਲੋਕ ਹਿੱਤ 'ਚ ਪੰਜਾਬ ਪੁਲਿਸ ਮੁਖੀ ਸੁਰੇਸ਼ ਅਰੋੜਾ ਦੇ ਸੇਵਾ ਕਾਲ ਵਿਚ 9 ਮਹੀਨਿਆਂ ਦਾ ਵਾਧਾ ਕੀਤਾ ਗਿਆ ਹੈ। ਇਸ ਸਬੰਧੀ ਕਰਮਚਾਰੀ ਮੰਤਰਾਲਾ ਵਲੋਂ ਅੱਜ ਨਿਰਦੇਸ਼ ਜਾਰੀ ਕੀਤਾ...
ਕੁਲਬੀਰ ਜ਼ੀਰਾ ਕਾਂਗਰਸ ਪਾਰਟੀ ਤੋਂ ਮੁਅੱਤਲ
. . .  about 2 hours ago
ਚੰਡੀਗੜ੍ਹ, 16 ਜਨਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਵਿਰੁੱਧ ਬਿਆਨਬਾਜ਼ੀ ਕਰਨ ਵਾਲੇ ਕਾਂਗਰਸ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਪਾਰਟੀ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਗੱਲ ਦੀ ਜਾਣਕਾਰੀ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ...
ਭੇਦਭਰੇ ਹਾਲਾਤ 'ਚ ਮਿਲੀ ਨੌਜਵਾਨ ਦੀ ਲਾਸ਼, ਜਾਂਚ 'ਚ ਜੁਟੀ ਪੁਲਿਸ
. . .  1 minute ago
ਅਜਨਾਲਾ, 16 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਸਥਾਨਕ ਸ਼ਹਿਰ ਦੇ ਨਾਲ ਲੱਗਦੇ ਪਿੰਡ ਗੁੱਜਰਪੁਰਾ ਨੇੜੇ ਸਥਿਤ ਇੱਕ ਦਰਗਾਹ ਨੇੜੇ ਭੇਦਭਰੇ ਹਾਲਾਤ 'ਚ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ 21-22 ਸਾਲ ਦੀ ਉਮਰ ਵਾਲੇ...
ਵੀਡੀਓ ਕਾਨਫਰੰਸਿੰਗ ਰਾਹੀਂ ਰਾਮ ਰਹੀਮ ਨੂੰ ਸੁਣਾਈ ਜਾਵੇਗੀ ਸਜ਼ਾ
. . .  about 3 hours ago
ਪੰਚਕੂਲਾ, 16 ਜਨਵਰੀ- ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਤਿਆ ਮਾਮਲੇ 'ਚ ਡੇਰਾ ਮੁਖੀ ਰਾਮ ਰਹੀਮ ਨੂੰ ਕੱਲ੍ਹ ਭਾਵ ਕਿ ਵੀਰਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸਜ਼ਾ ਸੁਣਾਈ ਜਾਵੇਗੀ। ਦੱਸ ਦਈਏ ਕਿ ਲੰਘੇ ਦਿਨ ਹਰਿਆਣਾ ਸਰਕਾਰ ਵਲੋਂ ਸੀ. ਬੀ. ਆਈ...
ਜਲੰਧਰ ਦੇ ਸਾਬਕਾ ਮੇਅਰ ਸੁਰੇਸ਼ ਸਹਿਗਲ ਨੇ ਅਦਾਲਤ 'ਚ ਕੀਤਾ ਆਤਮ ਸਮਰਪਣ
. . .  about 3 hours ago
ਜਲੰਧਰ, 16 ਜਨਵਰੀ (ਚਿਰਾਗ ਸ਼ਰਮਾ)- ਜਲੰਧਰ ਦੇ ਬਹੁ-ਚਰਚਿਤ ਸਾਬਕਾ ਮੇਅਰ ਸੁਰੇਸ਼ ਸਹਿਗਲ ਨੇ ਅੱਜ ਅਦਾਲਤ 'ਚ ਆਤਮ ਸਮਰਪਣ ਕਰ ਦਿੱਤਾ ਹੈ। ਗ਼ੈਰ-ਕਾਨੂੰਨੀ ਨਿਰਮਾਣ ਰੁਕਵਾਉਣ ਗਏ ਬਿਲਡਿੰਗ ਇੰਸਪੈਕਟਰ ਨਾਲ ਕੁੱਟਮਾਰ ਕਰਨ ਦੀ ਘਟਨਾ ਨੂੰ ਢਾਈ...
ਅਰੁਣਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਗੇਗਾਂਗ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ
. . .  about 3 hours ago
ਈਟਾਨਗਰ, 16 ਜਨਵਰੀ- ਅਰੁਣਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਗੇਗਾਂਗ ਅਪਾਂਗ ਨੇ ਭਾਜਪਾ ਤੋਂ ਅਸਤੀਫ਼ਾ ਦੇ ਦਿੱਤਾ ਹੈ। ਭਾਰਤ 'ਚ ਦੂਜੇ ਸਭ ਤੋਂ ਵਧੇਰੇ ਸਮੇਂ ਤੱਕ ਮੁੱਖ ਮੰਤਰੀ ਰਹੇ ਅਪਾਂਗ ਨੇ ਕਿਹਾ ਹੈ ਕਿ ਭਾਜਪਾ ਹੁਣ ਸਵਰਗੀ ਪ੍ਰਧਾਨ ਮੰਤਰੀ ਅਟਲ ਬਿਹਾਰੀ...
'84 ਕਤਲੇਆਮ ਮਾਮਲੇ 'ਚ ਸੱਜਣ ਕੁਮਾਰ ਨੂੰ ਦੋਸ਼ੀ ਕਰਾਰੇ ਜਾਣ 'ਤੇ ਟਾਈਟਲਰ ਨੇ ਦਿੱਤਾ ਇਹ ਬਿਆਨ
. . .  about 4 hours ago
ਨਵੀਂ ਦਿੱਲੀ, 16 ਜਨਵਰੀ- ਕਾਂਗਰਸ ਦੇ ਸਾਬਕਾ ਨੇਤਾ ਸੱਜਣ ਕੁਮਾਰ ਨੂੰ 1984 ਸਿੱਖ ਕਤਲੇਆਮ ਨਾਲ ਜੁੜੇ ਇੱਕ ਮਾਮਲੇ 'ਚ ਦੋਸ਼ੀ ਕਰਾਰੇ ਜਾਣ 'ਤੇ ਕਾਂਗਰਸ ਨੇਤਾ ਜਗਦੀਸ਼ ਟਾਈਟਲਰ ਦਾ ਕਹਿਣਾ ਹੈ ਕਿ ਜਦੋਂ ਅਦਾਲਤ ਨੇ ਫ਼ੈਸਲਾ ਸੁਣਾ ਦਿੱਤਾ ਹੈ ਤਾਂ ਕੋਈ ਕੀ ਕਹਿ...
ਸ਼ੀਲਾ ਦੀਕਸ਼ਤ ਦੀ ਤਾਜਪੋਸ਼ੀ ਮੌਕੇ ਟਾਈਟਲਰ ਦੀ ਮੌਜੂਦਗੀ 'ਤੇ ਹਰਸਿਮਰਤ ਬਾਦਲ ਨੇ ਚੁੱਕੇ ਸਵਾਲ
. . .  about 4 hours ago
ਨਵੀਂ ਦਿੱਲੀ, 16 ਜਨਵਰੀ- ਸ਼ੀਲਾ ਦੀਕਸ਼ਤ ਵਲੋਂ ਅੱਜ ਦਿੱਲੀ ਕਾਂਗਰਸ ਦੀ ਕਮਾਨ ਸੰਭਾਲਣ ਮੌਕੇ ਕਰਾਏ ਪ੍ਰੋਗਰਾਮ 'ਚ ਜਗਦੀਸ਼ ਟਾਈਟਲਰ ਦੀ ਮੌਜੂਦਗੀ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਤੀਤ 'ਚ ਰਾਹੁਲ ਗਾਂਧੀ ਦੇ...
ਸਵਾਈਨ ਫਲੂ ਕਾਰਨ 45 ਸਾਲਾ ਵਿਅਕਤੀ ਦੀ ਮੌਤ
. . .  about 4 hours ago
ਜਲਾਲਾਬਾਦ, 16 ਜਨਵਰੀ (ਕਰਨ ਚੁਚਰਾ)- ਸ਼ਹਿਰ ਦੀ ਬਸਤੀ ਗੋਬਿੰਦ ਨਗਰੀ 'ਚ ਇੱਕ 45 ਸਾਲਾ ਵਿਅਕਤੀ ਦੀ ਸਵਾਈਨ ਫਲੂ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਕੇਵਲ ਕ੍ਰਿਸ਼ਨ ਦੇ ਰੂਪ 'ਚ ਹੋਈ ਹੈ। ਕੇਵਲ ਕ੍ਰਿਸ਼ਨ ਖੇਤੀਬਾੜੀ ਅਤੇ ਮਿਹਨਤ-ਮਜ਼ਦੂਰੀ ਕਰਕੇ...
ਸ਼ੀਲਾ ਦੀਕਸ਼ਤ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਪ੍ਰੋਗਰਾਮ 'ਚ ਨਜ਼ਰ ਆਏ ਜਗਦੀਸ਼ ਟਾਈਟਲਰ
. . .  about 4 hours ago
ਡੀ. ਜੀ. ਪੀ. ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਮੇਤ ਪੰਜ ਸੂਬਿਆਂ ਨੂੰ ਸੁਪਰੀਮ ਕੋਰਟ ਵਲੋਂ ਝਟਕਾ
. . .  about 5 hours ago
ਕਰਤਾਰਪੁਰ ਸਾਹਿਬ ਲਾਂਘਾ ਬਣਾਉਣ 'ਚ ਦੇਰੀ ਕਾਂਗਰਸ ਸਰਕਾਰ ਦੀ ਨਾਕਾਮੀ- ਸਾਂਪਲਾ
. . .  about 5 hours ago
ਆਪਣੇ ਅਸਤੀਫ਼ੇ 'ਚ ਮਾਸਟਰ ਬਲਦੇਵ ਨੇ ਕੇਜਰੀਵਾਲ ਨੂੰ ਲਿਖੀਆਂ ਇਹ ਗੱਲਾਂ
. . .  about 5 hours ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਪੋਹ ਸੰਮਤ 549
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਮੁਕਤਸਰ ਸਾਹਿਬ

ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਜੋੜ ਮੇਲਾ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਦੀ ਯਾਦ ਵਿਚ ਇਤਿਹਾਸਕ ਮਾਘੀ ਜੋੜ ਮੇਲਾ ਅੱਜ ਸ਼ੁਰੂ ਹੋ ਗਿਆ, ਜੋ ਕਿ 15 ਜਨਵਰੀ ਨੂੰ ਨਗਰ ਕੀਰਤਨ ਉਪਰੰਤ ਰਵਾਇਤੀ ਤੌਰ ਤੇ ਸਮਾਪਤ ਹੋਵੇਗਾ, ਜਦਕਿ ਇਕ ਮਹੀਨੇ ਤੱਕ ਸ਼ਹਿਰ ਵਿਚ ਰੌਣਕ ਰਹੇਗੀ, ਕਿਉਂਕਿ ਲਗਾਤਾਰ ਦੂਰ-ਦੁਰਾਡੇ ਤੋਂ ਲੋਕ ਸਮਾਨ ਦੀ ਖਰੀਦੋ-ਫ਼ਰੋਖ਼ਤ ਕਰਨ ਆਉਂਦੇ ਹਨ | ਅੱਜ ਤੋਂ ਸ਼ਹਿਰ ਵਿਚ ਦੂਰ-ਦੁਰਾਡੇ ਤੋਂ ਸੰਗਤ ਪਹੁੰਚਣੀ ਸ਼ੁਰੂ ਹੋ ਗਈ ਹੈ | ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾਲੂ ਪਹੁੰਚ ਰਹੇ ਹਨ ਤੇ ਸ਼੍ਰੋ੍ਰਮਣੀ ਕਮੇਟੀ ਵਲੋਂ ਸ਼ਰਧਾਲੂਆਂ ਦੀ ਰਿਹਾਇਸ਼ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ | ਸ੍ਰੀ ਮੁਕਤਸਰ ਸਾਹਿਬ ਦੀ ਮਲੋਟ ਰੋਡ 'ਤੇ ਮੇਲਾ ਮੈਦਾਨ ਵਿਚ ਝੂਲੇ, ਚੰਡੋਲਾਂ ਤੇ ਹੋਰ ਮਨੋਰੰਜਨ ਆਈਟਮਾਂ ਲਾਈਆਂ ਗਈਆਂ ਹਨ | ਸ਼ਹਿਰ ਦੀਆਂ ਸੜਕਾਂ 'ਤੇ ਹੋਰ ਸ਼ਹਿਰਾਂ ਤੋਂ ਪਹੁੰਚੇ ਦੁਕਾਨਦਾਰਾਂ ਨੇ ਦੁਕਾਨਾਂ ਸਜਾ ਲਈਆਂ ਹਨ ਤੇ ਪ੍ਰਸਿੱਧ ਮਠਿਆਈ ਖ਼ਜਲੇ ਦੀਆਂ ਵੱਡੀ ਗਿਣਤੀ ਵਿਚ ਦੁਕਾਨਾਂ ਸਜੀਆਂ ਹੋਈਆਂ ਹਨ | ਇਸ ਵਾਰ ਸੱਤਾਧਾਰੀ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਵਲੋਂ 14 ਜਨਵਰੀ ਨੂੰ ਮਾਘੀ ਮੌਕੇ ਸਿਆਸੀ ਕਾਨਫ਼ਰੰਸਾਂ ਨਹੀਂ ਕੀਤੀਆਂ ਜਾ ਰਹੀਆਂ | ਇਸ ਤੋਂ ਇਲਾਵਾ ਬਾਵਰੀਆ ਸਮਾਜ ਅਤੇ ਭਾਰਤੀ ਕਿਸਾਨ ਯੂਨੀਅਨ ਵਲੋਂ ਵੀ ਕਾਨਫ਼ਰੰਸਾਂ ਨਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਜਦਕਿ ਸ਼ੋ੍ਰਮਣੀ ਅਕਾਲੀ ਦਲ ਵਲੋਂ ਵੱਡੀ ਕਾਨਫ਼ਰੰਸ ਦੀ ਤਿਆਰੀ ਕੀਤੀ ਗਈ ਹੈ ਅਤੇ ਇਸ ਕਾਨਫ਼ਰੰਸ ਵਿਚ ਸ: ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ, ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ, ਸੁਖਦੇਵ ਸਿੰਘ ਢੀਂਡਸਾ ਸਕੱਤਰ ਜਨਰਲ ਤੋਂ ਇਲਾਵਾ ਸਮੁੱਚੀ ਅਕਾਲੀ ਲੀਡਰਸ਼ਿਪ ਅਤੇ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਤੇ ਕੇਂਦਰੀ ਮੰਤਰੀ ਵਿਜੇ ਸਾਂਪਲਾ ਤੇ ਹੋਰ ਉੱਘੇ ਲੀਡਰ ਸ਼ਾਮਿਲ ਹੋਣਗੇ | ਅਕਾਲੀ ਦਲ (ਅੰਮਿ੍ਤਸਰ) ਦੀ ਕਾਨਫ਼ਰੰਸ ਵਿਚ ਸਿਮਰਨਜੀਤ ਸਿੰਘ ਮਾਨ ਤੇ ਹੋਰ ਆਗੂ ਸ਼ਾਮਿਲ ਹੋਣਗੇ | ਇਹ ਕਾਨਫ਼ਰੰਸ ਡੇਰਾ ਭਾਈ ਮਸਤਾਨ ਸਿੰਘ ਵਿਖੇ ਕਰਵਾਈ ਜਾ ਰਹੀ ਹੈ ਜਦਕਿ ਅਕਾਲੀ ਦਲ (ਬਾਦਲ) ਦੀ ਕਾਨਫਰੰਸ ਮਲੋਟ ਰੋਡ ਬਾਈਪਾਸ ਵਿਖੇ ਹੋਵੇਗੀ | ਇਸ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਦੱਸਿਆ ਕਿ ਅਕਾਲੀ ਦਲ ਦੀ ਕਾਨਫ਼ਰੰਸ ਵਿਚ ਵਿਸ਼ਾਲ ਇਕੱਠ ਹੋਵੇਗਾ ਅਤੇ ਸਾਰੇ ਮਾਲਵੇ ਤੋਂ ਲੋਕ ਸ਼ਾਮਿਲ ਹੋਣਗੇ | ਅੱਜ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਆਰੰਭ ਕਰਵਾਇਆ ਗਿਆ ਜਿਸ ਦਾ 14 ਜਨਵਰੀ ਨੂੰ ਸਵੇਰੇ 6 ਵਜੇ ਭੋਗ ਪਵੇਗਾ | ਮਾਘੀ ਦੇ ਦਿਹਾੜੇ ਤੇ ਦੇਸ਼-ਵਿਦੇਸ਼ ਵਿਚੋਂ ਲੱਖਾਂ ਸੰਗਤਾਂ ਗੁਰਦੁਆਰਾ ਟੁੱਟੀ ਗੰਢੀ ਸਾਹਿਬ, ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਗੁਰਦੁਆਰਾ ਤੰਬੂ ਸਾਹਿਬ, ਗੁਰਦੁਆਰਾ ਮਾਤਾ ਭਾਗ ਕੌਰ, ਗੁਰਦੁਆਰਾ ਟਿੱਬੀ ਸਾਹਿਬ, ਗੁਰਦੁਆਰਾ ਦਾਤਣਸਰ ਸਾਹਿਬ, ਗੁਰਦੁਆਰਾ ਰਕਾਬਸਰ ਸਾਹਿਬ ਆਦਿ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨਗੀਆਂ ਤੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫ਼ੁੱਲ ਭੇਂਟ ਕਰਨਗੀਆਂ | ਇਸ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਾਗੋਵਾਲ ਵੀ ਸ਼ਾਮਿਲ ਹੋਣਗੇ | ਸ਼ਹਿਰ ਨੂੰ ਆਉਣ ਵਾਲੀਆਂ ਸੜਕਾਂ 'ਤੇ ਆਸਪਾਸ ਦੇ ਪਿੰਡਾਂ ਦੇ ਲੋਕਾਂ ਵਲੋਂ ਲੰਗਰ ਲਾਏ ਜਾ ਰਹੇ ਹਨ | ਪੁਲਿਸ ਪ੍ਰਸ਼ਾਸ਼ਨ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਤੇ ਹੋਰ ਜ਼ਿਲਿ੍ਹਆਂ ਦੀ ਪੁਲਿਸ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚ ਗਈ ਹੈ | ਡਿਪਟੀ ਕਮਿਸ਼ਨਰ ਡਾ: ਸੁਮੀਤ ਜਾਰੰਗਲ ਨੇ ਦੱਸਿਆ ਕਿ ਇਸ ਸ਼ਹੀਦੀ ਜੋੜ ਮੇਲੇ ਦੇ ਤਿਆਰੀ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਇਸ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਲੋਕਾਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰੰਧ ਕੀਤੇ ਗਏ ਹਨ | ਪੰਜਾਬ ਭਰ ਤੋਂ ਵੱਖ-ਵੱਖ ਟਰੈਕਟਰ, ਕੰਬਾਇਨ, ਰੀਪਰ ਤੇ ਹੋਰ ਕੰਪਨੀਆਂ ਤੇ ਵਿਭਾਗਾਂ ਵਲੋਂ ਪ੍ਰਦਰਸ਼ਨੀਆਂ ਵੀ ਲਾਈਆਂ ਗਈਆਂ ਹਨ |


ਖ਼ਬਰ ਸ਼ੇਅਰ ਕਰੋ

ਓਵਰਆਲ ਟਰਾਫ਼ੀ 'ਤੇ ਗੁਰੂ ਨਾਨਕ ਦੇਵ ਸਕੂਲ ਲੰਬੀ ਢਾਬ ਦਾ ਕਬਜ਼ਾ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਹਰਮਹਿੰਦਰ ਪਾਲ)-ਬੀਤੇ ਦਿਨੀਂ ਪੰਜਾਬ ਗਰੁੱਪ ਆਫ਼ ਇੰਸਟੀਚਿਊਸ਼ਨਜ ਦੀ ਪੰਜਾਬ ਡਿਗਰੀ ਕਾਲਜ ਮਹਿਮੂਆਣਾ ਕੰਪਲੈਕਸ ਫ਼ਰੀਦਕੋਟ ਵਿਖੇ 'ਇੰਟਰਨੈਸ਼ਨਲ ਸਟੂਡੈਂਟ ਕਾਰਨੀਵਾਲਾ' ਵਲੋਂ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਇਨ੍ਹਾਂ ...

ਪੂਰੀ ਖ਼ਬਰ »

ਮੇਲਾ ਮਾਘੀ ਮੌਕੇ ਤਿੰਨ ਦਿਨਾਂ ਤਰਕਸ਼ੀਲ ਨਾਟ ਉਤਸਵ 14 ਤੋਂ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ ਢਿੱਲੋਂ)-ਮੇਲਾ ਮਾਘੀ ਮੌਕੇ 'ਤਰਕਸ਼ੀਲ ਨਾਟ ਮੇਲਾ' ਦੌਰਾਨ ਇਸ ਵਾਰ ਨਾਟ ਉਤਸਵ ਲਗਾਤਾਰ ਤਿੰਨ ਦਿਨ ਸਥਾਨਕ ਡੇਰਾ ਭਾਈ ਮਸਤਾਨ ਸਿੰਘ ਵਿਖੇ ਚੱਲੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੇਲਾ ਪ੍ਰਬੰਧਕ ਰਾਮ ਸਵਰਨ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੀ ਕਾਨਫ਼ਰੰਸ 'ਚ ਵਿਸ਼ਾਲ ਇਕੱਠ ਹੋਵੇਗਾ-ਰੋਜ਼ੀ ਬਰਕੰਦੀ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਵਲੋਂ 14 ਜਨਵਰੀ ਨੂੰ ਮਾਘੀ ਮੇਲੇ ਮੌਕੇ ਮਲੋਟ ਰੋਡ ਬਾਈਪਾਸ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਜਾ ਰਹੀ ਕਾਨਫ਼ਰੰਸ ਦੀ ਤਿਆਰੀ ਸਬੰਧੀ ਜਾਇਜ਼ਾ ਲੈਣ ਸਮੇਂ ਜ਼ਿਲ੍ਹਾ ਅਕਾਲੀ ਜਥਾ ਦੇ ...

ਪੂਰੀ ਖ਼ਬਰ »

ਮਾਘੀ ਮੌਕੇ ਆਉਣ ਵਾਲੇ ਸ਼ਰਧਾਲੂਆਂ ਲਈ ਟ੍ਰੈਫ਼ਿਕ ਪੁਲਿਸ ਵਲੋਂ ਰੂਟ ਪਲਾਨ ਜਾਰੀ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ ਢਿੱਲੋਂ)-14 ਜਨਵਰੀ 2018 ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੌਕੇ ਆਉਣ ਵਾਲੇ ਸ਼ਰਧਾਲੂਆਂ ਲਈ ਜ਼ਿਲ੍ਹਾ ਪੁਲਿਸ ਦੇ ਟ੍ਰੈਫ਼ਿਕ ਵਿੰਗ ਵਲੋਂ ਰੂਟ ਪਲਾਨ ਜਾਰੀ ਕੀਤਾ ਗਿਆ ਹੈ | ਐੱਸ.ਐੱਸ.ਪੀ. ਸੁਸ਼ੀਲ ਕੁਮਾਰ ਨੇ ...

ਪੂਰੀ ਖ਼ਬਰ »

ਔਰਤ ਦਾ ਗੋਲੀ ਮਾਰ ਕੇ ਕਤਲ ਕਰਨ ਵਾਲਾ ਕਾਬੂ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਹਰਮਹਿੰਦਰ ਪਾਲ)-ਲੰਘੀ 4 ਜਨਵਰੀ ਨੂੰ ਇਕ ਔਰਤ ਦਾ ਗੋਲੀ ਮਾਰ ਕੇ ਕਤਲ ਕਰਕੇ ਤੇ ਲਾਸ਼ ਨੂੰ ਪਿੰਡ ਰਹੂੜਿਆਂਵਾਲੀ ਨੇੜੇ ਚੰਦ ਭਾਨ ਡਰੇਨ ਕੋਲ ਸੁੱਟਣ ਵਾਲੇ ਵਿਅਕਤੀ ਨੂੰ ਥਾਣਾ ਸਦਰ ਦੀ ਪੁਲਿਸ ਨੇ ਗਿ੍ਫ਼ਤਾਰ ਕਰਕੇ ਵੱਡੀ ਸਫ਼ਲਤਾ ...

ਪੂਰੀ ਖ਼ਬਰ »

ਕਰਜ਼ਾ ਮੁਆਫ਼ੀ ਸਕੀਮ ਦੀ ਸ਼ੁਰੂਆਤ ਕਰ ਕੇ ਕੈਪਟਨ ਸਰਕਾਰ ਨੇ ਵਾਅਦਾ ਨਿਭਾਇਆ-ਜੋਸ਼ਨ

ਲੰਬੀ, 12 ਜਨਵਰੀ (ਮੇਵਾ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਨਸਾ ਵਿਖੇ ਕਿਸਾਨਾਂ ਦੇ ਕਰਜ਼ੇ ਮੁਆਫ਼ੀ ਸਕੀਮ ਦੀ ਸ਼ੁਰੂਆਤ ਕਰਨ ਵੇਲੇ ਲਾਭਪਾਤਰੀ ਕਿਸਾਨਾਂ ਨੂੰ ਕਰਜ਼ੇ ਮੁਆਫ਼ੀ ਦੇ ਸਰਟੀਫ਼ਿਕੇਟ ਵੰਡ ਕੇ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ...

ਪੂਰੀ ਖ਼ਬਰ »

ਪੰਜਵਾਂ ਵਿਸ਼ਾਲ ਭੰਡਾਰਾ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਮੌੜ ਰੋੜ ਸਥਿਤ ਸੰੁਦਰ ਨਗਰ ਵਿਖੇ ਲੱਖ ਦਾਤਾ ਅਤੇ ਖ਼ਵਾਜਾ ਪੀਰ ਦਾ ਪੰਜਵਾਂ ਵਿਸ਼ਾਲ ਭੰਡਾਰਾ ਕਰਵਾਇਆ ਗਿਆ | ਇਸ ਮੌਕੇ ਧਾਰਮਿਕ ਸਮਾਗਮ ਵੀ ਕਰਵਾਇਆ ਗਿਆ, ਜਿਸ ਵਿਚ ਹੋਣਹਾਰ ਸਕੂਲ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਸਿਵੀਆ ਪਰਿਵਾਰ ਨਾਲ ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ

ਮੰਡੀ ਲੱਖੇਵਾਲੀ, 12 ਜਨਵਰੀ (ਰੁਪਿੰਦਰ ਸਿੰਘ ਸੇਖੋਂ)-ਸ਼ੋ੍ਰਮਣੀ ਕਮੇਟੀ ਮੈਂਬਰ ਰਹੇ ਜਥੇ: ਸਰੂਪ ਸਿੰਘ ਨੰਦਗੜ੍ਹ ਦੇ ਭਰਾ, ਚਰਨਜੀਤ ਸਿੰਘ, ਪਰਮਜੀਤ ਸਿੰਘ, ਬਲਵਿੰਦਰ ਸਿੰਘ ਤੇ ਜਸਵਿੰਦਰ ਸਿੰਘ ਦੇ ਸਤਿਕਾਰਯੋਗ ਪਿਤਾ ਸ: ਜਗਰੂਪ ਸਿੰਘ ਪੁੱਤਰ ਕਰਨੈਲ ਸਿੰਘ ਦੇ ਸਸਕਾਰ ...

ਪੂਰੀ ਖ਼ਬਰ »

ਵਿਦਿਆਰਥਣਾਂ ਦੇ ਕਰਾਟੇ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ ਢਿੱਲੋਂ)-ਡੀ.ਈ.ਓ. ਮਲਕੀਤ ਸਿੰਘ ਖੋਸਾ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਕੋਟਲੀ ਦੇਵਨ ਵਿਖੇ 9ਵੀਂ ਤੇ 10ਵੀਂ ਕਲਾਸ ਦੀਆਂ ਵਿਦਿਆਰਥਣਾਂ ਦੇ 60 ਦਿਨਾਂ ਟ੍ਰੇਨਿੰਗ ਪੂਰੀ ਹੋਣ ਤੇ ਕਰਾਟੇ ਮੁਕਾਬਲੇ ਕਰਵਾਏ ਗਏ | ਹੈੱਡ ...

ਪੂਰੀ ਖ਼ਬਰ »

ਟੈਕਨੀਕਲ ਐਾਡ ਮਕੈਨੀਕਲ ਇੰਪਲਾਈਜ਼ ਯੂਨੀਅਨ ਵਲੋਂ ਮੰਗਾਂ ਨਾ ਮੰਨਣ 'ਤੇ ਰੋਸ ਧਰਨੇ ਦੀ ਚਿਤਾਵਨੀ

ਗਿੱਦੜਬਾਹਾ, 12 ਜਨਵਰੀ (ਘੱਟੋਂ)-ਟੈਕਨੀਕਲ ਐਾਡ ਮਕੈਨੀਕਲ ਇੰਪਲਾਈਜ਼ ਯੂਨੀਅਨ ਵਲੋਂ ਬਰਾਂਚ ਗਿੱਦੜਬਾਹਾ ਦੇ ਪ੍ਰਧਾਨ ਜੁਗਿੰਦਰ ਸਿੰਘ ਸਮਾਘ ਦੇ ਦਰਖ਼ਾਸਤਾਂ ਹੇਠ ਉੱਪ ਮੰਡਲ ਇੰਜੀਨੀਅਰ ਵ/ਸ ਅਤੇ ਸੈਨੀਟੇਸ਼ਨ ਉੱਪ ਮੰਡਲ ਗਿੱਦੜਬਾਹਾ ਨੂੰ ਦਿੱਤੇ ਗਏ ਮੰਗ ਪੱਤਰ ...

ਪੂਰੀ ਖ਼ਬਰ »

ਸ਼ਹਿਰੀ ਯੂਥ ਵਿੰਗ ਦੀ ਹੰਗਾਮੀ ਮੀਟਿੰਗ

ਮੰਡੀ ਬਰੀਵਾਲਾ, 12 ਜਨਵਰੀ (ਨਿਰਭੋਲ ਸਿੰਘ)-ਸ਼ਹਿਰੀ ਯੂਥ ਵਿੰਗ ਦੀ ਹੰਗਾਮੀ ਮੀਟਿੰਗ ਇੱਥੇ ਮਨਜਿੰਦਰ ਸਿੰਘ ਬਿੱਟੂ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਬਰੀਵਾਲਾ ਦੀ ਪ੍ਰਧਾਨਗੀ ਹੇਠ ਹੋਈ, ਵਿਚ ਰਜਨੀਸ਼ ਗੋਇਲ ਸ਼ਹਿਰੀ ਪ੍ਰਧਾਨ ਯੂਥ ਵਿੰਗ ਸ਼ੋ੍ਰਮਣੀ ਅਕਾਲੀ ਦਲ ...

ਪੂਰੀ ਖ਼ਬਰ »

ਨਸ਼ਿਆਂ ਦੇ ਬੁਰੇ ਪ੍ਰਭਾਵਾਂ ਸਬੰਧੀ ਕੀਤਾ ਜਾਗਰੂਕ

ਮੰਡੀ ਬਰੀਵਾਲਾ, 12 ਜਨਵਰੀ (ਨਿਰਭੋਲ ਸਿੰਘ)-ਸਰਕਾਰੀ ਆਈ. ਟੀ. ਆਈ. ਸਰਾਏਨਾਗਾ ਵਿਚ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੰਸਥਾ ਦੇ ਰੈੱਡ ਰਿਬਨ ਕਲੱਬ ਵਲੋਂ ਨੈਸ਼ਨਲ ਯੂਥ ਡੇਅ ਮਨਾਇਆ ਗਿਆ | ਇਸ ਸਮੇਂ ਸੰਸਥਾ ਦੇ ...

ਪੂਰੀ ਖ਼ਬਰ »

ਜੀ.ਜੀ.ਐੱਸ. ਕਾਲਜ 'ਚ ਰਾਸ਼ਟਰੀ ਯੁਵਕ ਦਿਵਸ ਮਨਾਇਆ

ਗਿੱਦੜਬਾਹਾ, 12 ਜਨਵਰੀ (ਬਲਦੇਵ ਸਿੰਘ ਘੱਟੋਂ)-ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਮੈਨੇਜਮੈਂਟ ਅਤੇ ਟੈਕਨਾਲੋਜੀ ਗਿੱਦੜਬਾਹਾ ਵਲੋਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ 12 ਤੋਂ 19 ਜਨਵਰੀ 2018 ਤੱਕ ਰਾਸ਼ਟਰੀ ਯੁਵਕ ...

ਪੂਰੀ ਖ਼ਬਰ »

ਗੁਰਦੀਪ ਸਿੰਘ ਸੇਖੋਂ ਨਮਿਤ ਸ਼ਰਧਾਂਜਲੀ ਸਮਾਗਮ

ਮੰਡੀ ਲੱਖੇਵਾਲੀ, 12 ਜਨਵਰੀ (ਰੁਪਿੰਦਰ ਸਿੰਘ ਸੇਖੋਂ)-ਜਸਕਰਨ ਸਿੰਘ ਸੇਖੋਂ ਦੇ ਪਿਤਾ ਅਤੇ ਪੁਸ਼ਪਿੰਦਰ ਸਿੰਘ ਸੇਖੋਂ ਦੇ ਦਾਦਾ ਗੁਰਦੀਪ ਸਿੰਘ ਸੇਖੋਂ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਸ੍ਰੀ ਗੁਰਦੁਆਰਾ ਸਾਹਿਬ ਪਿੰਡ ਚਿੱਬੜਾਂਵਾਲੀ ਵਿਖੇ ਹੋਈ ਉਪਰੰਤ ਉੱਘੇ ...

ਪੂਰੀ ਖ਼ਬਰ »

ਕੋਟਲੀ ਵਲੋਂ ਇੰਟਰਲਾਕ ਟਾਇਲਾਂ ਨਾਲ ਬਣਨ ਵਾਲੀਆਂ ਗਲੀਆਂ ਦੀਆਂ ਸ਼ੁਰੂਆਤ

ਦੋਦਾ, 12 ਜਨਵਰੀ (ਰਵੀਪਾਲ)-ਪਿੰਡ ਕੋਟਲੀ ਅਬਲੂ ਦੇ ਚੱਕ ਚੀਦਿਆਂਵਾਲੀ ਵਿਖੇ ਹਲਕਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਯਤਨਾਂ ਨਾਲ ਗਲੀਆਂ 'ਚ ਇੰਟਰਲਾਕ ਟਾਇਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਬਲਾਕ ਯੂਥ ਕਾਂਗਰਸ ਦੇ ਪ੍ਰਧਾਨ ਗੁਰਸੇਵਕ ਕੋਟਲੀ ਅਤੇ ਇੰਚਾਰਜ ...

ਪੂਰੀ ਖ਼ਬਰ »

ਕਰਜ਼ਾ ਮੁਆਫ਼ੀ ਸਕੀਮ ਦੀ ਸ਼ੁਰੂਆਤ ਕਰ ਕੇ ਕੈਪਟਨ ਸਰਕਾਰ ਨੇ ਵਾਅਦਾ ਨਿਭਾਇਆ-ਜੋਸ਼ਨ

ਲੰਬੀ, 12 ਜਨਵਰੀ (ਮੇਵਾ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਨਸਾ ਵਿਖੇ ਕਿਸਾਨਾਂ ਦੇ ਕਰਜ਼ੇ ਮੁਆਫ਼ੀ ਸਕੀਮ ਦੀ ਸ਼ੁਰੂਆਤ ਕਰਨ ਵੇਲੇ ਲਾਭਪਾਤਰੀ ਕਿਸਾਨਾਂ ਨੂੰ ਕਰਜ਼ੇ ਮੁਆਫ਼ੀ ਦੇ ਸਰਟੀਫ਼ਿਕੇਟ ਵੰਡ ਕੇ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ...

ਪੂਰੀ ਖ਼ਬਰ »

ਕਲੱਬ ਵਲੋਂ 315 ਸਕੂਲੀ ਬੱਚਿਆਂ ਨੂੰ ਸਟੇਸ਼ਨਰੀ ਵੰਡੀ

ਦੋਦਾ, 12 ਜਨਵਰੀ (ਪ. ਪ.)-ਹਲਕੇ ਦੀ ਹੈਲਪਿੰਗ ਹੈਾਡਜ਼ ਕਲੱਬ ਵਲੋਂ ਪਿੰਡ ਕਾਉਣੀ ਵਿਖੇ ਤਿੰਨ ਸਕੂਲਾਂ 'ਚ 315 ਬੱਚਿਆਂ ਨੂੰ ਸਟੇਸ਼ਨਰੀ ਵੰਡੀ | ਕਲੱਬ ਦੇ ਆਗੂ ਧੀਰਜ ਸੁਖਨਾ ਨੇ ਜਾਣਕਾਰੀ ਦਿੰਦੇ ਦੱਸਿਆਂ ਕਿ ਜ਼ਰੂਰਤਮੰਦ ਬੱਚਿਆਂ ਦੀ ਪੜ੍ਹਾਈ ਲਈ ਕਲੱਬ ਵਲੋਂ ਦਿੱਤੀ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਸੰਗਰੂਰ, 12 ਜਨਵਰੀ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਥਾਣਾ ਸਿਟੀ ਸੰਗਰੂਰ ਪੁਲਿਸ ਵਲੋਂ 27 ਗਰਾਮ ਹੈਰੋਇਨ ਸਣੇ ਕਾਬੂ ਕੀਤੇ ਗਏ ਦੋ ਨੌਜਵਾਨਾਂ ਦੇ ਪਾਸੋਂ ਪੁਲਿਸ ਰਿਮਾਂਡ ਦੌਰਾਨ 20 ਗਰਾਮ ਹੈਰੋਈਨ ਹੋਰ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਥਾਣਾ ਸਿਟੀ ...

ਪੂਰੀ ਖ਼ਬਰ »

ਸਵਾਮੀ ਵਿਵੇਕਾਨੰਦ ਦੇ ਜਨਮ ਦਿਨ ਨੂੰ ਸਮਰਪਿਤ ਪੁਸਤਕ ਮੇਲਾ ਲਗਾਇਆ

ਮੰਡੀ ਬਰੀਵਾਲਾ, 12 ਜਨਵਰੀ (ਨਿਰਭੋਲ ਸਿੰਘ)-ਵਿਸ਼ਾਲ ਪਬਲਿਕ ਸਕੂਲ ਸਰਾਏਨਾਗਾ ਵਿਚ ਸਵਾਮੀ ਵਿਵੇਕਾਨੰਦ ਦੇ ਜਨਮ ਦਿਨ ਨੂੰ ਸਮਰਪਿਤ ਪੁਸਤਕ ਮੇਲਾ ਲਗਾਇਆ | ਇਸ ਸਮੇਂ ਪਿੰ੍ਰਸੀਪਲ ਜਸਵਿੰਦਰ ਸ਼ਰਮਾ ਨੇ ਸਵਾਮੀ ਵਿਵੇਕਾਨੰਦ ਦੇ ਜੀਵਨ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ...

ਪੂਰੀ ਖ਼ਬਰ »

ਬੱਚਿਆਂ ਅੰਦਰ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਵਾਸਤੇ ਟੀਚਰ ਵਿਸ਼ੇਸ਼ ਯਤਨ ਕਰਨ-ਮਧੂ ਮੀਤ ਕੌਰ

ਫ਼ਰੀਦਕੋਟ, 12 ਜਨਵਰੀ (ਮਿੰਦਾ)-ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਜੀਵ ਪਰਾਸ਼ਰ ਦੀ ਸਰਪ੍ਰਸਤੀ ਹੇਠ ਗਣਤੰਤਰ ਦਿਵਸ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਵਾਸਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਆਰੰਭ ਕਰ ਦਿੱਤੀਆਂ ਗਈਆਂ ਹਨ | ਇਸ ਦੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਆਫ਼ ਨਰਸਿੰਗ ਵਿਖੇ ਲੋਹੜੀ ਦੇ ਤਿਉਹਾਰ ਮੌਕੇ 30 ਧੀਆਂ ਦਾ ਸਨਮਾਨ

ਕੋਟਕਪੂਰਾ, 12 ਜਨਵਰੀ (ਮੇਘਰਾਜ)-ਸਥਾਨਕ ਬਾਬਾ ਫ਼ਰੀਦ ਕਾਲਜ ਆਫ਼ ਨਰਸਿੰਗ ਵਿਖੇ ਲੋਹੜੀ ਦੇ ਤਿਉਹਾਰ ਮੌਕੇ 'ਲੋਹੜੀ ਧੀਆਂ ਦੀ' ਸਮਾਗਮ ਕਰਵਾਇਆ ਗਿਆ | ਸਿਟੀ ਕਲੱਬ ਕੋਟਕਪੂਰਾ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਰੋਹ ਵਿਚ ਬਤੌਰ ਮੁੱਖ ਮਹਿਮਾਨ ਪਹੁੰਚੇ ਸੰਦੀਪ ਸਿੰਘ ...

ਪੂਰੀ ਖ਼ਬਰ »

ਸਕੂਲੀ ਵਿਦਿਆਰਥੀਆਂ ਕੀਤੀ ਵਿੱਦਿਅਕ ਯਾਤਰਾ

ਕੋਟਕਪੂਰਾ, 12 ਜਨਵਰੀ (ਮੋਹਰ ਗਿੱਲ)-ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ 'ਤੇ ਵਿਦਿਆਰਥੀਆਂ ਦੇ ਬੌਧਿਕ ਗਿਆਨ 'ਚ ਵਾਧੇ ਦੇ ਉਦੇਸ਼ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀ ਨੌਾ ਸਕੂਲ ਦੇ ਵਿਦਿਆਰਥੀਆਂ ਨੂੰ ਇਕ ਵਿੱਦਿਅਕ ਯਾਤਰਾ ਨਵਦੀਪ ਸ਼ਰਮਾ ਦੀ ਅਗਵਾਈ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵਲੋਂ ਨਵੇਂ ਸਾਲ ਦਾ ਕੈਲੰਡਰ ਲੋਕ ਅਰਪਣ

ਕੋਟਕਪੂਰਾ, 12 ਜਨਵਰੀ (ਮੇਘਰਾਜ) -ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਸਥਾਨਕ ਮਿਊਾਸਪਲ ਪਾਰਕ ਵਿਖੇ ਜਗਜੀਤ ਸਿੰਘ ਖ਼ਾਲਸਾ ਦੀ ਪ੍ਰਧਾਨਗੀ ਹੇਠ ਹੋਈ | ਆਰੰਭ ਵਿਚ ਜਥੇਬੰਦੀ ਦੇ ਮੈਂਬਰ ਅਤੇ ਪਰਿਵਾਰਕ ਮੈਂਬਰਾਂ ਦੇ ਸਦੀਵੀ ...

ਪੂਰੀ ਖ਼ਬਰ »

10ਵੇਂ ਸੱਭਿਆਚਾਰਕ ਮੇਲੇ ਮੌਕੇ ਧੀਆਂ ਦੀ ਲੋਹੜੀ ਮਨਾਈ

ਬਾਜਾਖਾਨਾ, 12 ਜਨਵਰੀ (ਜੀਵਨ ਗਰਗ)-ਜਗ-ਜਨਨੀ ਸੇਵਾ ਕਮੇਟੀ ਵਲੋਂ ਰਮਨ ਸਿੰਘ ਸਰਾਵਾਂ ਦੀ ਅਗਵਾਈ ਹੇਠ ਹਰ ਸਾਲ ਦੀ ਤਰ੍ਹਾਂ 10ਵਾਂ ਸੱਭਿਆਚਾਰਕ ਮੇਲਾ ਸਾਈ ਮੇਹਰ ਸ਼ਾਹ ਦੇ ਦਰਬਾਰ ਪਿੰਡ ਸਰਾਵਾਂ ਵਿਖੇ ਮਨਾਇਆ ਗਿਆ | ਸੱਭਿਆਚਾਰਕ ਮੇਲੇ ਦੇ ਮੁੱਖ ਮਹਿਮਾਨ ਸੀਨੀਅਰ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੂੰ ਬੂਟ-ਜੁਰਾਬਾਂ ਵੰਡੇ

ਫ਼ਰੀਦਕੋਟ, 12 ਜਨਵਰੀ (ਜਸਵੰਤ ਸਿੰਘ ਪੁਰਬਾ)-ਪਿੰਡ ਕਿਲ੍ਹਾ ਨੌਾ ਦੇ ਸੁਖਜਿੰਦਰ ਸਿੰਘ ਬਰਾੜ ਨਿਊਜ਼ੀਲੈਂਡ ਪੁੱਤਰ ਬਲਜੀਤ ਸਿੰਘ ਬਰਾੜ ਵਲੋਂ ਆਪਣੇ ਪਰਿਵਾਰ ਦੀ ਸਹਾਇਤਾ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਕਿਲ੍ਹਾ ਨੌਾ ਦੇ ਬੱਚਿਆਂ ਨੂੰ ਬੂਟ ਅਤੇ ਜੁਰਾਬਾਂ ਵੰਡੀਆਂ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਮੀਟਿੰਗ

ਕੋਟਕਪੂਰਾ, 12 ਜਨਵਰੀ (ਗਿੱਲ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਗੁਰਚੇਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਕੱਤਰ ਗੁਰਤੇਜ ਸਿੰਘ ਹਰੀ ਨੌਾ ਨੇ ਦੱਸਿਆ ਕਿ ਪਾਰਟੀ ਵੱਲੋਂ ਲੋਕਾਂ ...

ਪੂਰੀ ਖ਼ਬਰ »

ਮਨੁੱਖਤਾ ਦੀ ਸੇਵਾ ਨਾਲ ਹੀ ਸੁੱਖ ਤੇ ਸਕੂਨ ਪ੍ਰਾਪਤ ਹੁੰਦਾ ਹੈ-ਬੀਬੀ ਰਜਿੰਦਰ ਕੌਰ

ਜੈਤੋ, 12 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਹਰ ਵਿਅਕਤੀ ਲੋੜਵੰਦ ਦੀ ਮਦਦ ਕਰਨ ਲੱਗ ਜਾਵੇ ਤਾਂ ਉਸ ਨੂੰ ਸੁੱਖ ਤੇ ਸਕੂਨ ਪ੍ਰਾਪਤ ਜ਼ਰੂਰ ਹੁੰਦਾ ਹੈ ਕਿਉਂਕਿ ਮਨੁੱਖਤਾ ਦੀ ਸੇਵਾ ਸਭ ਤੋਂ ਉੱਤਮ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿੱਖ ਤਾਲਮੇਲ ਸੇਵਾ ਸੰਗਠਨ ...

ਪੂਰੀ ਖ਼ਬਰ »

ਵੱਖ-ਵੱਖ ਸਿੱਖਿਆ ਸੰਸਥਾਵਾਂ 'ਚ ਲੋਹੜੀ ਦਾ ਤਿਉਹਾਰ ਮਨਾਇਆ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਜੇ.ਡੀ. ਕਾਲਜ ਆਫ਼ ਐਜੂਕੇਸ਼ਨ ਵਿਚ ਨਵੇਂ ਡੀ. ਐੱਲ. ਐੱਡ. ਬੀ. ਐੱਡ. ਸੈਸ਼ਨ 2017-19 ਦੇ ਸਿਖਿਆਰਥੀਆਂ ਨੇ ਲੋਹੜੀ ਮਨਾਈ | ਇਸ ਮੌਕੇ ਪਿ੍ੰਸੀਪਲ ਡਾ: ਮਨਜੀਤ ਕੌਰ ਗਿੱਲ ਨੇ ਵਿੱਦਿਅਕ ਸੈਸ਼ਨ ਦੇ ਨਵੇਂ ...

ਪੂਰੀ ਖ਼ਬਰ »

ਖ਼ਾਲੀ ਪਲਾਟ ਬਣੇ ਰੂੜੀ ਦੇ ਢੇਰ ਪ੍ਰਸ਼ਾਸਨ ਚੁੱਪ, ਸ਼ਹਿਰ ਵਾਸੀ ਬੇਪਰਵਾਹ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਹਰਮਹਿੰਦਰ ਪਾਲ)-ਭਾਵੇਂ ਪਿਛਲੇ ਸਾਲ ਸਫ਼ਾਈ ਸਰਵੇਖਣ ਵਿਚ ਸ੍ਰੀ ਮੁਕਤਸਰ ਸਾਹਿਬ ਨੂੰ ਭਾਰਤ ਦਾ ਸਭ ਤੋਂ ਗੰਦਾ ਸ਼ਹਿਰ ਘੋਸ਼ਿਤ ਕੀਤਾ ਗਿਆ ਪ੍ਰੰਤੂ ਇੰਨੀ ਵੱਡੀ ਨਾਮੋਸ਼ੀ ਤੋਂ ਬਾਅਦ ਵੀ ਨਾ ਤਾਂ ਅਧਿਕਾਰੀਆਂ ਅਤੇ ਨਾ ਹੀ ਸ਼ਹਿਰ ...

ਪੂਰੀ ਖ਼ਬਰ »

ਅਕਾਲੀ ਦਲ (ਅੰਮਿ੍ਤਸਰ) ਦੀ ਕਾਨਫ਼ਰੰਸ 'ਚ ਵਿਸ਼ਾਲ ਇਕੱਠ ਹੋਵੇਗਾ-ਕਾਹਨ ਸਿੰਘ ਵਾਲਾ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ ਢਿੱਲੋਂ)-ਅਕਾਲੀ ਦਲ (ਅੰਮਿ੍ਤਸਰ) ਵਲੋਂ ਮਾਘੀ ਮੇਲੇ ਮੌਕੇ ਵਿਸ਼ਾਲ ਕਾਨਫ਼ਰੰਸ ਮਲੋਟ ਰੋਡ ਸਥਿਤ ਡੇਰਾ ਭਾਈ ਮਸਤਾਨ ਸਿੰਘ ਵਿਖੇ 14 ਜਨਵਰੀ ਨੂੰ ਸਵੇਰੇ 10 ਵਜੇ ਤੋਂ ਸ਼ੁਰੂ ਹੋਵੇਗੀ | ਇਹ ਪ੍ਰਗਟਾਵਾ ਦਲ ਦੇ ਕੌਮੀ ਜਨਰਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX