ਤਾਜਾ ਖ਼ਬਰਾਂ


ਭਾਰਤ-ਨਿਊਜ਼ੀਲੈਂਡ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ, ਰੋਹਿਤ ਸ਼ਰਮਾ 11 ਦੌੜਾਂ ਬਣਾ ਕੇ ਆਊਟ
. . .  18 minutes ago
ਮੋਦੀ ਨੇ ਲਾਲ ਕਿਲ੍ਹੇ 'ਚ ਬਣੇ 'ਯਾਦ-ਏ-ਜਲਿਆਂ' ਮਿਊਜ਼ੀਅਮ ਦਾ ਕੀਤਾ ਦੌਰਾ
. . .  20 minutes ago
ਨਵੀਂ ਦਿੱਲੀ, 23 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦਿੱਲੀ ਦੇ ਲਾਲ ਕਿਲ੍ਹੇ 'ਚ ਬਣੇ 'ਯਾਦ-ਏ-ਜਲਿਆਂ' ਮਿਊਜ਼ੀਅਮ ਦਾ ਦੌਰਾ ਕੀਤਾ। ਇਹ ਮਿਊਜ਼ੀਅਮ ਜਲਿਆਂਵਾਲਾ ਬਾਗ 'ਤੇ ਬਣਾਇਆ ਗਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ...
ਅਦਾਲਤ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਕਾਰਜਕਾਰਣੀ ਚੋਣਾਂ 'ਤੇ ਲੱਗੀ ਰੋਕ ਹਟਾਈ
. . .  37 minutes ago
ਨਵੀਂ ਦਿੱਲੀ, 23 ਜਨਵਰੀ (ਜਗਤਾਰ ਸਿੰਘ)- ਦਿੱਲੀ ਸਥਿਤ ਤੀਸ ਹਜ਼ਾਰੀ ਅਦਾਲਤ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਕਾਰਜਕਾਰਣੀ ਚੋਣਾਂ 'ਤੇ ਲੱਗੀ ਰੋਕ ਹਟਾ ਦਿੱਤੀ ਹੈ। ਨਾਲ ਹੀ ਅਦਾਲਤ ਨੇ ਕਿਹਾ ਹੈ ਕਿ ਚੋਣਾਂ ਦਿੱਲੀ ਗੁਰਦੁਆਰਾ ਐਕਟ ਮੁਤਾਬਕ...
ਭਾਰਤ-ਨਿਊਜ਼ੀਲੈਂਡ ਮੈਚ : 9 ਓਵਰਾਂ ਤੋਂ ਬਾਅਦ ਭਾਰਤ 41/0
. . .  57 minutes ago
ਲਾਲ ਕਿਲ੍ਹੇ 'ਚ ਮੋਦੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਮਿਊਜ਼ੀਅਮ ਦਾ ਕੀਤਾ ਉਦਘਾਟਨ
. . .  57 minutes ago
ਨਵੀਂ ਦਿੱਲੀ, 23 ਜਨਵਰੀ- ਨੇਤਾਜੀ ਸੁਭਾਸ਼ ਚੰਦਰ ਬੋਸ ਦੀ 122ਵੀਂ ਜਯੰਤੀ ਮੌਕੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ 'ਚ ਬਣੇ ਨੇਤਾਜੀ ਸੁਭਾਸ਼ ਚੰਦਰ ਬੋਸ ਮਿਊਜ਼ੀਅਮ ਦਾ ਉਦਘਾਟਨ ਕਰਕੇ ਇਸ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਇਸ ਮਿਊਜ਼ੀਅਮ 'ਚ...
ਮੋਦੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 23 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਜਯੰਤੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਮੋਦੀ ਨੇ ਟਵਿੱਟਰ 'ਤੇ ਲਿਖਿਆ, ''ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੀ ਜਯੰਤੀ ਮੌਕੇ ਸ਼ਰਧਾਂਜਲੀ। ਉਹ ਇੱਕ ਅਜਿਹੇ ਯੋਧਾ...
ਭਾਰਤ ਨਿਊਜ਼ੀਲੈਂਡ ਮੈਚ : 5 ਓਵਰਾਂ ਤੋਂ ਬਾਅਦ ਭਾਰਤ 13/0
. . .  about 1 hour ago
ਤੁਰਕੀ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 1 hour ago
ਅੰਕਾਰਾ, 23 ਜਨਵਰੀ- ਤੁਰਕੀ ਦੇ ਤੱਟੀ ਇਲਾਕੇ 'ਚ ਅੱਜ ਤੜਕੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਯੂਰਪੀ ਭੂ-ਮੱਧ ਭੂਚਾਲ ਕੇਂਦਰ (ਈ. ਐੱਮ. ਐੱਸ. ਸੀ.) ਨੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.6 ਮਾਪੀ ਗਈ। ਈ...
ਦਰਦਨਾਕ ਹਾਦਸੇ ਵਿਚ ਧਾਗਾ ਫ਼ੈਕਟਰੀ ਦੀ ਮਹਿਲਾ ਵਰਕਰ ਦੀ ਮੌਤ ਤੇ 20 ਹੋਰ ਜ਼ਖਮੀ
. . .  about 1 hour ago
ਮਾਛੀਵਾੜਾ ਸਾਹਿਬ 23 ਜਨਵਰੀ (ਮਨੋਜ ਕੁਮਾਰ) - ਸਵੇਰੇ ਕਰੀਬ 7.30 ਵਜੇ ਮਾਛੀਵਾੜਾ ਤੋਂ ਕੁਹਾੜਾ ਜਾਂਦੀ ਸੜਕ 'ਤੇ ਵਾਪਰੇ ਹਾਦਸੇ ਵਿਚ 50 ਸਾਲਾਂ ਮਹਿਲਾ ਵਰਕਰ ਰੁਕਮਾ ਦੀ ਮੌਤ ਹੋ ਗਈ ਤੇ ਕਰੀਬ 20 ਹੋਰ ਮਹਿਲਾਂ ਵਰਕਰਜ਼ ਜ਼ਖਮੀ ਹੋ ਗਈਆਂ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਭੱਟੀਆਂ ਲਾਗੇ...
ਭਾਰਤ ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਦੀ ਟੀਮ 157 ਦੌੜਾਂ 'ਤੇ ਆਲ ਆਊਟ
. . .  about 1 hour ago
ਪੰਜਗਰਾਈਂ ਕਲਾਂ 'ਚ ਹੋਏ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ
. . .  about 2 hours ago
ਪੰਜਗਰਾਈਂ ਕਲਾਂ, 23 ਜਨਵਰੀ (ਸੁਖਮੰਦਰ ਸਿੰਘ ਬਰਾੜ)- ਅੱਜ ਸਵੇਰੇ ਲਗਪਗ 8 ਵਜੇ ਪੰਜਗਰਾਈਂ ਕਲਾਂ ਦੇ ਬੱਸ ਅੱਡੇ 'ਤੇ ਹੋਏ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ । ਜਾਣਕਾਰੀ ਅਨੁਸਾਰ ਸਥਾਨਕ ਵਸਨੀਕ ਡਾ.ਭਰਪੂਰ ਸਿੰਘ ਪੁੱਤਰ ਮੋਹਨ ਸਿੰਘ ਬੱਸ ਅੱਡੇ 'ਤੇ ਕਿਸੇ ਨੂੰ ਛੱਡ ਕੇ ਮੋਟਰਸਾਈਕਲ...
ਭਾਰਤ ਨਿਊਜ਼ੀਲੈਂਡ ਪਹਿਲਾ ਇਕ ਦਿਨਾਂ ਮੈਚ : ਨਿਊਜ਼ੀਲੈਂਡ ਦੇ 6 ਖਿਡਾਰੀ ਆਊਟ
. . .  about 2 hours ago
ਪੰਜਾਬ ਸਰਕਾਰ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੇਲਿਆਂ ਵਿਚ ਜ਼ਲੀਲ ਕਰ ਰਹੀ ਹੈ - ਚੀਮਾ
. . .  about 2 hours ago
ਸੰਗਰੂਰ, 23 ਜਨਵਰੀ (ਧੀਰਜ ਪਸ਼ੌਰੀਆ) - ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ 'ਤੇ ਰੁਜ਼ਗਾਰ ਮੇਲਿਆਂ ਵਿਚ ਬੇਰੁਜ਼ਗਾਰ ਨੌਜਵਾਨਾਂ ਨੂੰ ਜ਼ਲੀਲ ਕਰਨ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਇਨ੍ਹਾਂ ਮੇਲਿਆਂ ਵਿਚ ਫ਼ੈਕਟਰੀ ਵਾਲਿਆਂ ਨੂੰ ਬੁਲਾ ਕੇ ਉੱਚ ਯੋਗਤਾ...
ਭਾਰਤ ਨਿਊਜ਼ੀਲੈਂਡ ਪਹਿਲਾ ਵਨਡੇ : ਨਿਊਜ਼ੀਲੈਂਡ 27 ਓਵਰਾਂ ਮਗਰੋਂ 122/5 'ਤੇ
. . .  about 2 hours ago
ਅੱਜ ਦਾ ਵਿਚਾਰ
. . .  about 2 hours ago
ਬਿਜਲੀ ਠੀਕ ਕਰ ਰਹੇ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਮੌਤ
. . .  1 day ago
ਕਾਂਗਰਸ ਲੋਕ ਸਭਾ ਚੋਣਾ ਵਿਚ ਪੰਜਾਬ ਅੰਦਰ ਕਿਸੇ ਵੀ ਪਾਰਟੀ ਨਾਲ ਗੱਠਜੋੜ ਨਹੀ ਕਰੇਗੀ - ਭੱਠਲ
. . .  1 day ago
ਕਸਬਾ ਸੰਦੌੜ ਵਿਚ ਭਾਰੀ ਗੜੇਮਾਰੀ, ਸੜਕਾਂ 'ਤੇ ਵਿਛੀ ਚਿੱਟੀ ਚਾਦਰ
. . .  1 day ago
ਰਾਜਨਾਥ ਸਿੰਘ ਨੂੰ ਕਾਂਗਰਸੀਆਂ ਨੇ ਦਿਖਾਈਆਂ ਕਾਲੀਆਂ ਝੰਡੀਆਂ
. . .  1 day ago
ਨਿੱਜੀ ਤੌਰ 'ਤੇ ਪ੍ਰੈੱਸ ਵਾਰਤਾ 'ਚ ਸੀ ਸ਼ਾਮਲ - ਕਪਿਲ ਸਿੱਬਲ ਨੇ ਭਾਜਪਾ ਦੇ ਦੋਸ਼ਾਂ ਦਾ ਦਿੱਤਾ ਜਵਾਬ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਪੋਹ ਸੰਮਤ 549
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਮੁਕਤਸਰ ਸਾਹਿਬ

ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਜੋੜ ਮੇਲਾ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਦੀ ਯਾਦ ਵਿਚ ਇਤਿਹਾਸਕ ਮਾਘੀ ਜੋੜ ਮੇਲਾ ਅੱਜ ਸ਼ੁਰੂ ਹੋ ਗਿਆ, ਜੋ ਕਿ 15 ਜਨਵਰੀ ਨੂੰ ਨਗਰ ਕੀਰਤਨ ਉਪਰੰਤ ਰਵਾਇਤੀ ਤੌਰ ਤੇ ਸਮਾਪਤ ਹੋਵੇਗਾ, ਜਦਕਿ ਇਕ ਮਹੀਨੇ ਤੱਕ ...

ਪੂਰੀ ਖ਼ਬਰ »

ਓਵਰਆਲ ਟਰਾਫ਼ੀ 'ਤੇ ਗੁਰੂ ਨਾਨਕ ਦੇਵ ਸਕੂਲ ਲੰਬੀ ਢਾਬ ਦਾ ਕਬਜ਼ਾ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਹਰਮਹਿੰਦਰ ਪਾਲ)-ਬੀਤੇ ਦਿਨੀਂ ਪੰਜਾਬ ਗਰੁੱਪ ਆਫ਼ ਇੰਸਟੀਚਿਊਸ਼ਨਜ ਦੀ ਪੰਜਾਬ ਡਿਗਰੀ ਕਾਲਜ ਮਹਿਮੂਆਣਾ ਕੰਪਲੈਕਸ ਫ਼ਰੀਦਕੋਟ ਵਿਖੇ 'ਇੰਟਰਨੈਸ਼ਨਲ ਸਟੂਡੈਂਟ ਕਾਰਨੀਵਾਲਾ' ਵਲੋਂ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਇਨ੍ਹਾਂ ...

ਪੂਰੀ ਖ਼ਬਰ »

ਮੇਲਾ ਮਾਘੀ ਮੌਕੇ ਤਿੰਨ ਦਿਨਾਂ ਤਰਕਸ਼ੀਲ ਨਾਟ ਉਤਸਵ 14 ਤੋਂ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ ਢਿੱਲੋਂ)-ਮੇਲਾ ਮਾਘੀ ਮੌਕੇ 'ਤਰਕਸ਼ੀਲ ਨਾਟ ਮੇਲਾ' ਦੌਰਾਨ ਇਸ ਵਾਰ ਨਾਟ ਉਤਸਵ ਲਗਾਤਾਰ ਤਿੰਨ ਦਿਨ ਸਥਾਨਕ ਡੇਰਾ ਭਾਈ ਮਸਤਾਨ ਸਿੰਘ ਵਿਖੇ ਚੱਲੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੇਲਾ ਪ੍ਰਬੰਧਕ ਰਾਮ ਸਵਰਨ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੀ ਕਾਨਫ਼ਰੰਸ 'ਚ ਵਿਸ਼ਾਲ ਇਕੱਠ ਹੋਵੇਗਾ-ਰੋਜ਼ੀ ਬਰਕੰਦੀ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਵਲੋਂ 14 ਜਨਵਰੀ ਨੂੰ ਮਾਘੀ ਮੇਲੇ ਮੌਕੇ ਮਲੋਟ ਰੋਡ ਬਾਈਪਾਸ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਜਾ ਰਹੀ ਕਾਨਫ਼ਰੰਸ ਦੀ ਤਿਆਰੀ ਸਬੰਧੀ ਜਾਇਜ਼ਾ ਲੈਣ ਸਮੇਂ ਜ਼ਿਲ੍ਹਾ ਅਕਾਲੀ ਜਥਾ ਦੇ ...

ਪੂਰੀ ਖ਼ਬਰ »

ਮਾਘੀ ਮੌਕੇ ਆਉਣ ਵਾਲੇ ਸ਼ਰਧਾਲੂਆਂ ਲਈ ਟ੍ਰੈਫ਼ਿਕ ਪੁਲਿਸ ਵਲੋਂ ਰੂਟ ਪਲਾਨ ਜਾਰੀ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ ਢਿੱਲੋਂ)-14 ਜਨਵਰੀ 2018 ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੌਕੇ ਆਉਣ ਵਾਲੇ ਸ਼ਰਧਾਲੂਆਂ ਲਈ ਜ਼ਿਲ੍ਹਾ ਪੁਲਿਸ ਦੇ ਟ੍ਰੈਫ਼ਿਕ ਵਿੰਗ ਵਲੋਂ ਰੂਟ ਪਲਾਨ ਜਾਰੀ ਕੀਤਾ ਗਿਆ ਹੈ | ਐੱਸ.ਐੱਸ.ਪੀ. ਸੁਸ਼ੀਲ ਕੁਮਾਰ ਨੇ ...

ਪੂਰੀ ਖ਼ਬਰ »

ਔਰਤ ਦਾ ਗੋਲੀ ਮਾਰ ਕੇ ਕਤਲ ਕਰਨ ਵਾਲਾ ਕਾਬੂ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਹਰਮਹਿੰਦਰ ਪਾਲ)-ਲੰਘੀ 4 ਜਨਵਰੀ ਨੂੰ ਇਕ ਔਰਤ ਦਾ ਗੋਲੀ ਮਾਰ ਕੇ ਕਤਲ ਕਰਕੇ ਤੇ ਲਾਸ਼ ਨੂੰ ਪਿੰਡ ਰਹੂੜਿਆਂਵਾਲੀ ਨੇੜੇ ਚੰਦ ਭਾਨ ਡਰੇਨ ਕੋਲ ਸੁੱਟਣ ਵਾਲੇ ਵਿਅਕਤੀ ਨੂੰ ਥਾਣਾ ਸਦਰ ਦੀ ਪੁਲਿਸ ਨੇ ਗਿ੍ਫ਼ਤਾਰ ਕਰਕੇ ਵੱਡੀ ਸਫ਼ਲਤਾ ...

ਪੂਰੀ ਖ਼ਬਰ »

ਕਰਜ਼ਾ ਮੁਆਫ਼ੀ ਸਕੀਮ ਦੀ ਸ਼ੁਰੂਆਤ ਕਰ ਕੇ ਕੈਪਟਨ ਸਰਕਾਰ ਨੇ ਵਾਅਦਾ ਨਿਭਾਇਆ-ਜੋਸ਼ਨ

ਲੰਬੀ, 12 ਜਨਵਰੀ (ਮੇਵਾ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਨਸਾ ਵਿਖੇ ਕਿਸਾਨਾਂ ਦੇ ਕਰਜ਼ੇ ਮੁਆਫ਼ੀ ਸਕੀਮ ਦੀ ਸ਼ੁਰੂਆਤ ਕਰਨ ਵੇਲੇ ਲਾਭਪਾਤਰੀ ਕਿਸਾਨਾਂ ਨੂੰ ਕਰਜ਼ੇ ਮੁਆਫ਼ੀ ਦੇ ਸਰਟੀਫ਼ਿਕੇਟ ਵੰਡ ਕੇ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ...

ਪੂਰੀ ਖ਼ਬਰ »

ਪੰਜਵਾਂ ਵਿਸ਼ਾਲ ਭੰਡਾਰਾ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਮੌੜ ਰੋੜ ਸਥਿਤ ਸੰੁਦਰ ਨਗਰ ਵਿਖੇ ਲੱਖ ਦਾਤਾ ਅਤੇ ਖ਼ਵਾਜਾ ਪੀਰ ਦਾ ਪੰਜਵਾਂ ਵਿਸ਼ਾਲ ਭੰਡਾਰਾ ਕਰਵਾਇਆ ਗਿਆ | ਇਸ ਮੌਕੇ ਧਾਰਮਿਕ ਸਮਾਗਮ ਵੀ ਕਰਵਾਇਆ ਗਿਆ, ਜਿਸ ਵਿਚ ਹੋਣਹਾਰ ਸਕੂਲ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਸਿਵੀਆ ਪਰਿਵਾਰ ਨਾਲ ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ

ਮੰਡੀ ਲੱਖੇਵਾਲੀ, 12 ਜਨਵਰੀ (ਰੁਪਿੰਦਰ ਸਿੰਘ ਸੇਖੋਂ)-ਸ਼ੋ੍ਰਮਣੀ ਕਮੇਟੀ ਮੈਂਬਰ ਰਹੇ ਜਥੇ: ਸਰੂਪ ਸਿੰਘ ਨੰਦਗੜ੍ਹ ਦੇ ਭਰਾ, ਚਰਨਜੀਤ ਸਿੰਘ, ਪਰਮਜੀਤ ਸਿੰਘ, ਬਲਵਿੰਦਰ ਸਿੰਘ ਤੇ ਜਸਵਿੰਦਰ ਸਿੰਘ ਦੇ ਸਤਿਕਾਰਯੋਗ ਪਿਤਾ ਸ: ਜਗਰੂਪ ਸਿੰਘ ਪੁੱਤਰ ਕਰਨੈਲ ਸਿੰਘ ਦੇ ਸਸਕਾਰ ...

ਪੂਰੀ ਖ਼ਬਰ »

ਵਿਦਿਆਰਥਣਾਂ ਦੇ ਕਰਾਟੇ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ ਢਿੱਲੋਂ)-ਡੀ.ਈ.ਓ. ਮਲਕੀਤ ਸਿੰਘ ਖੋਸਾ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਕੋਟਲੀ ਦੇਵਨ ਵਿਖੇ 9ਵੀਂ ਤੇ 10ਵੀਂ ਕਲਾਸ ਦੀਆਂ ਵਿਦਿਆਰਥਣਾਂ ਦੇ 60 ਦਿਨਾਂ ਟ੍ਰੇਨਿੰਗ ਪੂਰੀ ਹੋਣ ਤੇ ਕਰਾਟੇ ਮੁਕਾਬਲੇ ਕਰਵਾਏ ਗਏ | ਹੈੱਡ ...

ਪੂਰੀ ਖ਼ਬਰ »

ਟੈਕਨੀਕਲ ਐਾਡ ਮਕੈਨੀਕਲ ਇੰਪਲਾਈਜ਼ ਯੂਨੀਅਨ ਵਲੋਂ ਮੰਗਾਂ ਨਾ ਮੰਨਣ 'ਤੇ ਰੋਸ ਧਰਨੇ ਦੀ ਚਿਤਾਵਨੀ

ਗਿੱਦੜਬਾਹਾ, 12 ਜਨਵਰੀ (ਘੱਟੋਂ)-ਟੈਕਨੀਕਲ ਐਾਡ ਮਕੈਨੀਕਲ ਇੰਪਲਾਈਜ਼ ਯੂਨੀਅਨ ਵਲੋਂ ਬਰਾਂਚ ਗਿੱਦੜਬਾਹਾ ਦੇ ਪ੍ਰਧਾਨ ਜੁਗਿੰਦਰ ਸਿੰਘ ਸਮਾਘ ਦੇ ਦਰਖ਼ਾਸਤਾਂ ਹੇਠ ਉੱਪ ਮੰਡਲ ਇੰਜੀਨੀਅਰ ਵ/ਸ ਅਤੇ ਸੈਨੀਟੇਸ਼ਨ ਉੱਪ ਮੰਡਲ ਗਿੱਦੜਬਾਹਾ ਨੂੰ ਦਿੱਤੇ ਗਏ ਮੰਗ ਪੱਤਰ ...

ਪੂਰੀ ਖ਼ਬਰ »

ਸ਼ਹਿਰੀ ਯੂਥ ਵਿੰਗ ਦੀ ਹੰਗਾਮੀ ਮੀਟਿੰਗ

ਮੰਡੀ ਬਰੀਵਾਲਾ, 12 ਜਨਵਰੀ (ਨਿਰਭੋਲ ਸਿੰਘ)-ਸ਼ਹਿਰੀ ਯੂਥ ਵਿੰਗ ਦੀ ਹੰਗਾਮੀ ਮੀਟਿੰਗ ਇੱਥੇ ਮਨਜਿੰਦਰ ਸਿੰਘ ਬਿੱਟੂ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਬਰੀਵਾਲਾ ਦੀ ਪ੍ਰਧਾਨਗੀ ਹੇਠ ਹੋਈ, ਵਿਚ ਰਜਨੀਸ਼ ਗੋਇਲ ਸ਼ਹਿਰੀ ਪ੍ਰਧਾਨ ਯੂਥ ਵਿੰਗ ਸ਼ੋ੍ਰਮਣੀ ਅਕਾਲੀ ਦਲ ...

ਪੂਰੀ ਖ਼ਬਰ »

ਨਸ਼ਿਆਂ ਦੇ ਬੁਰੇ ਪ੍ਰਭਾਵਾਂ ਸਬੰਧੀ ਕੀਤਾ ਜਾਗਰੂਕ

ਮੰਡੀ ਬਰੀਵਾਲਾ, 12 ਜਨਵਰੀ (ਨਿਰਭੋਲ ਸਿੰਘ)-ਸਰਕਾਰੀ ਆਈ. ਟੀ. ਆਈ. ਸਰਾਏਨਾਗਾ ਵਿਚ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੰਸਥਾ ਦੇ ਰੈੱਡ ਰਿਬਨ ਕਲੱਬ ਵਲੋਂ ਨੈਸ਼ਨਲ ਯੂਥ ਡੇਅ ਮਨਾਇਆ ਗਿਆ | ਇਸ ਸਮੇਂ ਸੰਸਥਾ ਦੇ ...

ਪੂਰੀ ਖ਼ਬਰ »

ਜੀ.ਜੀ.ਐੱਸ. ਕਾਲਜ 'ਚ ਰਾਸ਼ਟਰੀ ਯੁਵਕ ਦਿਵਸ ਮਨਾਇਆ

ਗਿੱਦੜਬਾਹਾ, 12 ਜਨਵਰੀ (ਬਲਦੇਵ ਸਿੰਘ ਘੱਟੋਂ)-ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਮੈਨੇਜਮੈਂਟ ਅਤੇ ਟੈਕਨਾਲੋਜੀ ਗਿੱਦੜਬਾਹਾ ਵਲੋਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ 12 ਤੋਂ 19 ਜਨਵਰੀ 2018 ਤੱਕ ਰਾਸ਼ਟਰੀ ਯੁਵਕ ...

ਪੂਰੀ ਖ਼ਬਰ »

ਗੁਰਦੀਪ ਸਿੰਘ ਸੇਖੋਂ ਨਮਿਤ ਸ਼ਰਧਾਂਜਲੀ ਸਮਾਗਮ

ਮੰਡੀ ਲੱਖੇਵਾਲੀ, 12 ਜਨਵਰੀ (ਰੁਪਿੰਦਰ ਸਿੰਘ ਸੇਖੋਂ)-ਜਸਕਰਨ ਸਿੰਘ ਸੇਖੋਂ ਦੇ ਪਿਤਾ ਅਤੇ ਪੁਸ਼ਪਿੰਦਰ ਸਿੰਘ ਸੇਖੋਂ ਦੇ ਦਾਦਾ ਗੁਰਦੀਪ ਸਿੰਘ ਸੇਖੋਂ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਸ੍ਰੀ ਗੁਰਦੁਆਰਾ ਸਾਹਿਬ ਪਿੰਡ ਚਿੱਬੜਾਂਵਾਲੀ ਵਿਖੇ ਹੋਈ ਉਪਰੰਤ ਉੱਘੇ ...

ਪੂਰੀ ਖ਼ਬਰ »

ਕੋਟਲੀ ਵਲੋਂ ਇੰਟਰਲਾਕ ਟਾਇਲਾਂ ਨਾਲ ਬਣਨ ਵਾਲੀਆਂ ਗਲੀਆਂ ਦੀਆਂ ਸ਼ੁਰੂਆਤ

ਦੋਦਾ, 12 ਜਨਵਰੀ (ਰਵੀਪਾਲ)-ਪਿੰਡ ਕੋਟਲੀ ਅਬਲੂ ਦੇ ਚੱਕ ਚੀਦਿਆਂਵਾਲੀ ਵਿਖੇ ਹਲਕਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਯਤਨਾਂ ਨਾਲ ਗਲੀਆਂ 'ਚ ਇੰਟਰਲਾਕ ਟਾਇਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਬਲਾਕ ਯੂਥ ਕਾਂਗਰਸ ਦੇ ਪ੍ਰਧਾਨ ਗੁਰਸੇਵਕ ਕੋਟਲੀ ਅਤੇ ਇੰਚਾਰਜ ...

ਪੂਰੀ ਖ਼ਬਰ »

ਕਰਜ਼ਾ ਮੁਆਫ਼ੀ ਸਕੀਮ ਦੀ ਸ਼ੁਰੂਆਤ ਕਰ ਕੇ ਕੈਪਟਨ ਸਰਕਾਰ ਨੇ ਵਾਅਦਾ ਨਿਭਾਇਆ-ਜੋਸ਼ਨ

ਲੰਬੀ, 12 ਜਨਵਰੀ (ਮੇਵਾ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਨਸਾ ਵਿਖੇ ਕਿਸਾਨਾਂ ਦੇ ਕਰਜ਼ੇ ਮੁਆਫ਼ੀ ਸਕੀਮ ਦੀ ਸ਼ੁਰੂਆਤ ਕਰਨ ਵੇਲੇ ਲਾਭਪਾਤਰੀ ਕਿਸਾਨਾਂ ਨੂੰ ਕਰਜ਼ੇ ਮੁਆਫ਼ੀ ਦੇ ਸਰਟੀਫ਼ਿਕੇਟ ਵੰਡ ਕੇ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਨੂੰ ਪੂਰਾ ਕੀਤਾ ਹੈ | ਇਹ ਗੱਲ ਬਲਜਿੰਦਰ ਸਿੰਘ ਜੋਸ਼ਨ ਬੁਰਜ ਸਿੱਧਵਾਂ ਜ਼ਿਲ੍ਹਾ ਜਨਰਲ ਸਕੱਤਰ ਕਾਂਗਰਸ ਪਾਰਟੀ ਨੇ ਸਾਂਝੀ ਕੀਤੀ | ਉਨ੍ਹਾਂ ਕਿਹਾ ਕਿ ਇਸ ਵਾਅਦੇ ਨੂੰ ਪੂਰਾ ਕਰਨ ਤੇ ਪੰਜਾਬ ਦੇ ਲੋਕਾਂ ਵਿਚ ਕੈਪਟਨ ਸਰਕਾਰ ਪ੍ਰਤੀ ਹੋਰ ਵਿਸ਼ਵਾਸ ਵਧਿਆ ਹੈ | ਉਨ੍ਹਾਂ ਆਖ਼ਰ ਵਿਚ ਇਲਾਕਾ ਨਿਵਾਸੀਆਂ ਨੂੰ ਲੋਹੜੀ ਅਤੇ ਮਾਘੀ ਮੇਲੇ ਦੇ ਤਿਉਹਾਰ ਦੀ ਵਧਾਈ ਵੀ ਦਿੱਤੀ |


ਖ਼ਬਰ ਸ਼ੇਅਰ ਕਰੋ

ਕਲੱਬ ਵਲੋਂ 315 ਸਕੂਲੀ ਬੱਚਿਆਂ ਨੂੰ ਸਟੇਸ਼ਨਰੀ ਵੰਡੀ

ਦੋਦਾ, 12 ਜਨਵਰੀ (ਪ. ਪ.)-ਹਲਕੇ ਦੀ ਹੈਲਪਿੰਗ ਹੈਾਡਜ਼ ਕਲੱਬ ਵਲੋਂ ਪਿੰਡ ਕਾਉਣੀ ਵਿਖੇ ਤਿੰਨ ਸਕੂਲਾਂ 'ਚ 315 ਬੱਚਿਆਂ ਨੂੰ ਸਟੇਸ਼ਨਰੀ ਵੰਡੀ | ਕਲੱਬ ਦੇ ਆਗੂ ਧੀਰਜ ਸੁਖਨਾ ਨੇ ਜਾਣਕਾਰੀ ਦਿੰਦੇ ਦੱਸਿਆਂ ਕਿ ਜ਼ਰੂਰਤਮੰਦ ਬੱਚਿਆਂ ਦੀ ਪੜ੍ਹਾਈ ਲਈ ਕਲੱਬ ਵਲੋਂ ਦਿੱਤੀ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਸੰਗਰੂਰ, 12 ਜਨਵਰੀ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਥਾਣਾ ਸਿਟੀ ਸੰਗਰੂਰ ਪੁਲਿਸ ਵਲੋਂ 27 ਗਰਾਮ ਹੈਰੋਇਨ ਸਣੇ ਕਾਬੂ ਕੀਤੇ ਗਏ ਦੋ ਨੌਜਵਾਨਾਂ ਦੇ ਪਾਸੋਂ ਪੁਲਿਸ ਰਿਮਾਂਡ ਦੌਰਾਨ 20 ਗਰਾਮ ਹੈਰੋਈਨ ਹੋਰ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਥਾਣਾ ਸਿਟੀ ...

ਪੂਰੀ ਖ਼ਬਰ »

ਸਵਾਮੀ ਵਿਵੇਕਾਨੰਦ ਦੇ ਜਨਮ ਦਿਨ ਨੂੰ ਸਮਰਪਿਤ ਪੁਸਤਕ ਮੇਲਾ ਲਗਾਇਆ

ਮੰਡੀ ਬਰੀਵਾਲਾ, 12 ਜਨਵਰੀ (ਨਿਰਭੋਲ ਸਿੰਘ)-ਵਿਸ਼ਾਲ ਪਬਲਿਕ ਸਕੂਲ ਸਰਾਏਨਾਗਾ ਵਿਚ ਸਵਾਮੀ ਵਿਵੇਕਾਨੰਦ ਦੇ ਜਨਮ ਦਿਨ ਨੂੰ ਸਮਰਪਿਤ ਪੁਸਤਕ ਮੇਲਾ ਲਗਾਇਆ | ਇਸ ਸਮੇਂ ਪਿੰ੍ਰਸੀਪਲ ਜਸਵਿੰਦਰ ਸ਼ਰਮਾ ਨੇ ਸਵਾਮੀ ਵਿਵੇਕਾਨੰਦ ਦੇ ਜੀਵਨ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ...

ਪੂਰੀ ਖ਼ਬਰ »

ਬੱਚਿਆਂ ਅੰਦਰ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਵਾਸਤੇ ਟੀਚਰ ਵਿਸ਼ੇਸ਼ ਯਤਨ ਕਰਨ-ਮਧੂ ਮੀਤ ਕੌਰ

ਫ਼ਰੀਦਕੋਟ, 12 ਜਨਵਰੀ (ਮਿੰਦਾ)-ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਜੀਵ ਪਰਾਸ਼ਰ ਦੀ ਸਰਪ੍ਰਸਤੀ ਹੇਠ ਗਣਤੰਤਰ ਦਿਵਸ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਵਾਸਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਆਰੰਭ ਕਰ ਦਿੱਤੀਆਂ ਗਈਆਂ ਹਨ | ਇਸ ਦੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਆਫ਼ ਨਰਸਿੰਗ ਵਿਖੇ ਲੋਹੜੀ ਦੇ ਤਿਉਹਾਰ ਮੌਕੇ 30 ਧੀਆਂ ਦਾ ਸਨਮਾਨ

ਕੋਟਕਪੂਰਾ, 12 ਜਨਵਰੀ (ਮੇਘਰਾਜ)-ਸਥਾਨਕ ਬਾਬਾ ਫ਼ਰੀਦ ਕਾਲਜ ਆਫ਼ ਨਰਸਿੰਗ ਵਿਖੇ ਲੋਹੜੀ ਦੇ ਤਿਉਹਾਰ ਮੌਕੇ 'ਲੋਹੜੀ ਧੀਆਂ ਦੀ' ਸਮਾਗਮ ਕਰਵਾਇਆ ਗਿਆ | ਸਿਟੀ ਕਲੱਬ ਕੋਟਕਪੂਰਾ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਰੋਹ ਵਿਚ ਬਤੌਰ ਮੁੱਖ ਮਹਿਮਾਨ ਪਹੁੰਚੇ ਸੰਦੀਪ ਸਿੰਘ ...

ਪੂਰੀ ਖ਼ਬਰ »

ਸਕੂਲੀ ਵਿਦਿਆਰਥੀਆਂ ਕੀਤੀ ਵਿੱਦਿਅਕ ਯਾਤਰਾ

ਕੋਟਕਪੂਰਾ, 12 ਜਨਵਰੀ (ਮੋਹਰ ਗਿੱਲ)-ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ 'ਤੇ ਵਿਦਿਆਰਥੀਆਂ ਦੇ ਬੌਧਿਕ ਗਿਆਨ 'ਚ ਵਾਧੇ ਦੇ ਉਦੇਸ਼ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀ ਨੌਾ ਸਕੂਲ ਦੇ ਵਿਦਿਆਰਥੀਆਂ ਨੂੰ ਇਕ ਵਿੱਦਿਅਕ ਯਾਤਰਾ ਨਵਦੀਪ ਸ਼ਰਮਾ ਦੀ ਅਗਵਾਈ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵਲੋਂ ਨਵੇਂ ਸਾਲ ਦਾ ਕੈਲੰਡਰ ਲੋਕ ਅਰਪਣ

ਕੋਟਕਪੂਰਾ, 12 ਜਨਵਰੀ (ਮੇਘਰਾਜ) -ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਸਥਾਨਕ ਮਿਊਾਸਪਲ ਪਾਰਕ ਵਿਖੇ ਜਗਜੀਤ ਸਿੰਘ ਖ਼ਾਲਸਾ ਦੀ ਪ੍ਰਧਾਨਗੀ ਹੇਠ ਹੋਈ | ਆਰੰਭ ਵਿਚ ਜਥੇਬੰਦੀ ਦੇ ਮੈਂਬਰ ਅਤੇ ਪਰਿਵਾਰਕ ਮੈਂਬਰਾਂ ਦੇ ਸਦੀਵੀ ...

ਪੂਰੀ ਖ਼ਬਰ »

10ਵੇਂ ਸੱਭਿਆਚਾਰਕ ਮੇਲੇ ਮੌਕੇ ਧੀਆਂ ਦੀ ਲੋਹੜੀ ਮਨਾਈ

ਬਾਜਾਖਾਨਾ, 12 ਜਨਵਰੀ (ਜੀਵਨ ਗਰਗ)-ਜਗ-ਜਨਨੀ ਸੇਵਾ ਕਮੇਟੀ ਵਲੋਂ ਰਮਨ ਸਿੰਘ ਸਰਾਵਾਂ ਦੀ ਅਗਵਾਈ ਹੇਠ ਹਰ ਸਾਲ ਦੀ ਤਰ੍ਹਾਂ 10ਵਾਂ ਸੱਭਿਆਚਾਰਕ ਮੇਲਾ ਸਾਈ ਮੇਹਰ ਸ਼ਾਹ ਦੇ ਦਰਬਾਰ ਪਿੰਡ ਸਰਾਵਾਂ ਵਿਖੇ ਮਨਾਇਆ ਗਿਆ | ਸੱਭਿਆਚਾਰਕ ਮੇਲੇ ਦੇ ਮੁੱਖ ਮਹਿਮਾਨ ਸੀਨੀਅਰ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੂੰ ਬੂਟ-ਜੁਰਾਬਾਂ ਵੰਡੇ

ਫ਼ਰੀਦਕੋਟ, 12 ਜਨਵਰੀ (ਜਸਵੰਤ ਸਿੰਘ ਪੁਰਬਾ)-ਪਿੰਡ ਕਿਲ੍ਹਾ ਨੌਾ ਦੇ ਸੁਖਜਿੰਦਰ ਸਿੰਘ ਬਰਾੜ ਨਿਊਜ਼ੀਲੈਂਡ ਪੁੱਤਰ ਬਲਜੀਤ ਸਿੰਘ ਬਰਾੜ ਵਲੋਂ ਆਪਣੇ ਪਰਿਵਾਰ ਦੀ ਸਹਾਇਤਾ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਕਿਲ੍ਹਾ ਨੌਾ ਦੇ ਬੱਚਿਆਂ ਨੂੰ ਬੂਟ ਅਤੇ ਜੁਰਾਬਾਂ ਵੰਡੀਆਂ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਮੀਟਿੰਗ

ਕੋਟਕਪੂਰਾ, 12 ਜਨਵਰੀ (ਗਿੱਲ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਗੁਰਚੇਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਕੱਤਰ ਗੁਰਤੇਜ ਸਿੰਘ ਹਰੀ ਨੌਾ ਨੇ ਦੱਸਿਆ ਕਿ ਪਾਰਟੀ ਵੱਲੋਂ ਲੋਕਾਂ ...

ਪੂਰੀ ਖ਼ਬਰ »

ਮਨੁੱਖਤਾ ਦੀ ਸੇਵਾ ਨਾਲ ਹੀ ਸੁੱਖ ਤੇ ਸਕੂਨ ਪ੍ਰਾਪਤ ਹੁੰਦਾ ਹੈ-ਬੀਬੀ ਰਜਿੰਦਰ ਕੌਰ

ਜੈਤੋ, 12 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਹਰ ਵਿਅਕਤੀ ਲੋੜਵੰਦ ਦੀ ਮਦਦ ਕਰਨ ਲੱਗ ਜਾਵੇ ਤਾਂ ਉਸ ਨੂੰ ਸੁੱਖ ਤੇ ਸਕੂਨ ਪ੍ਰਾਪਤ ਜ਼ਰੂਰ ਹੁੰਦਾ ਹੈ ਕਿਉਂਕਿ ਮਨੁੱਖਤਾ ਦੀ ਸੇਵਾ ਸਭ ਤੋਂ ਉੱਤਮ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿੱਖ ਤਾਲਮੇਲ ਸੇਵਾ ਸੰਗਠਨ ...

ਪੂਰੀ ਖ਼ਬਰ »

ਵੱਖ-ਵੱਖ ਸਿੱਖਿਆ ਸੰਸਥਾਵਾਂ 'ਚ ਲੋਹੜੀ ਦਾ ਤਿਉਹਾਰ ਮਨਾਇਆ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਜੇ.ਡੀ. ਕਾਲਜ ਆਫ਼ ਐਜੂਕੇਸ਼ਨ ਵਿਚ ਨਵੇਂ ਡੀ. ਐੱਲ. ਐੱਡ. ਬੀ. ਐੱਡ. ਸੈਸ਼ਨ 2017-19 ਦੇ ਸਿਖਿਆਰਥੀਆਂ ਨੇ ਲੋਹੜੀ ਮਨਾਈ | ਇਸ ਮੌਕੇ ਪਿ੍ੰਸੀਪਲ ਡਾ: ਮਨਜੀਤ ਕੌਰ ਗਿੱਲ ਨੇ ਵਿੱਦਿਅਕ ਸੈਸ਼ਨ ਦੇ ਨਵੇਂ ...

ਪੂਰੀ ਖ਼ਬਰ »

ਖ਼ਾਲੀ ਪਲਾਟ ਬਣੇ ਰੂੜੀ ਦੇ ਢੇਰ ਪ੍ਰਸ਼ਾਸਨ ਚੁੱਪ, ਸ਼ਹਿਰ ਵਾਸੀ ਬੇਪਰਵਾਹ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਹਰਮਹਿੰਦਰ ਪਾਲ)-ਭਾਵੇਂ ਪਿਛਲੇ ਸਾਲ ਸਫ਼ਾਈ ਸਰਵੇਖਣ ਵਿਚ ਸ੍ਰੀ ਮੁਕਤਸਰ ਸਾਹਿਬ ਨੂੰ ਭਾਰਤ ਦਾ ਸਭ ਤੋਂ ਗੰਦਾ ਸ਼ਹਿਰ ਘੋਸ਼ਿਤ ਕੀਤਾ ਗਿਆ ਪ੍ਰੰਤੂ ਇੰਨੀ ਵੱਡੀ ਨਾਮੋਸ਼ੀ ਤੋਂ ਬਾਅਦ ਵੀ ਨਾ ਤਾਂ ਅਧਿਕਾਰੀਆਂ ਅਤੇ ਨਾ ਹੀ ਸ਼ਹਿਰ ...

ਪੂਰੀ ਖ਼ਬਰ »

ਅਕਾਲੀ ਦਲ (ਅੰਮਿ੍ਤਸਰ) ਦੀ ਕਾਨਫ਼ਰੰਸ 'ਚ ਵਿਸ਼ਾਲ ਇਕੱਠ ਹੋਵੇਗਾ-ਕਾਹਨ ਸਿੰਘ ਵਾਲਾ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ ਢਿੱਲੋਂ)-ਅਕਾਲੀ ਦਲ (ਅੰਮਿ੍ਤਸਰ) ਵਲੋਂ ਮਾਘੀ ਮੇਲੇ ਮੌਕੇ ਵਿਸ਼ਾਲ ਕਾਨਫ਼ਰੰਸ ਮਲੋਟ ਰੋਡ ਸਥਿਤ ਡੇਰਾ ਭਾਈ ਮਸਤਾਨ ਸਿੰਘ ਵਿਖੇ 14 ਜਨਵਰੀ ਨੂੰ ਸਵੇਰੇ 10 ਵਜੇ ਤੋਂ ਸ਼ੁਰੂ ਹੋਵੇਗੀ | ਇਹ ਪ੍ਰਗਟਾਵਾ ਦਲ ਦੇ ਕੌਮੀ ਜਨਰਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX