ਤਾਜਾ ਖ਼ਬਰਾਂ


ਏ.ਐਸ.ਆਈ. ਵੱਲੋਂ ਪਤਨੀ ਦਾ ਕਤਲ ਕਰਨ ਮਗਰੋਂ ਖ਼ੁਦਕੁਸ਼ੀ
. . .  41 minutes ago
ਜਲੰਧਰ, 19 ਮਾਰਚ (ਪਵਨ ਖਰਬੰਦਾ) - ਅੱਜ ਪੀ.ਏ.ਪੀ. 75 ਬਟਾਲੀਅਨ ਵਿਚ ਏ.ਐਸ.ਆਈ. ਵਜੋਂ ਤਾਇਨਾਤ ਗੁਰਬਖਸ਼ ਸਿੰਘ ਭਾਰਦਵਾਜ ਵਾਸੀ ਦਸਮੇਸ਼ ਨਗਰ, ਰਾਮਾ ਮੰਡੀ ਜਲੰਧਰ ਵੱਲੋਂ ਆਪਣੀ ਸਰਵਿਸ ਰਿਵਾਲਵਰ ਨਾਲ ਪਹਿਲਾ ਆਪਣੀ ਪਤਨੀ ਵੰਦਨਾ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਤੇ ਫਿਰ...
ਪਾਕਿਸਤਾਨ ਵੱਲੋਂ ਪੂਰੀ ਰਾਤ ਹੁੰਦੀ ਰਹੀ ਗੋਲੀਬਾਰੀ ਦੀ ਉਲੰਘਣਾ
. . .  about 1 hour ago
ਸ੍ਰੀਨਗਰ, 19 ਮਾਰਚ - ਜੰਮੂ ਕਸ਼ਮੀਰ ਦੇ ਅਖਨੂਰ ਤੇ ਸੁੰਦਰਬਨੀ ਸੈਕਟਰਾਂ 'ਚ ਪਾਕਿਸਤਾਨ ਵੱਲੋਂ ਪੂਰੀ ਰਾਤ ਗੋਲੀਬਾਰੀ ਦੀ ਉਲੰਘਣਾ ਕੀਤੀ ਗਈ। ਇਹ ਗੋਲੀਬਾਰੀ ਅੱਜ ਤੜਕੇ ਤੱਕ ਜਾਰੀ ਰਹੀ। ਇਸ ਗੋਲੀਬਾਰੀ ਵਿਚ ਮੋਰਟਾਰ ਤੇ ਛੋਟੇ ਹਥਿਆਰਾਂ ਦੀ ਵਰਤੋਂ ਕੀਤੀ ਗਈ। ਭਾਰਤੀ ਫ਼ੌਜ ਵੱਲੋਂ ਜਵਾਬੀ ਕਾਰਵਾਈ...
ਸੜਕ 'ਤੇ ਡਿੱਗੇ ਮਿਲੇ 10 ਲੱਖ ਰੁਪਏ, ਵਾਪਸ ਕੀਤੇ ਤਾਂ ਮਿਲਿਆ 2 ਲੱਖ ਦਾ ਇਨਾਮ
. . .  about 1 hour ago
ਅਹਿਮਦਾਬਾਦ, 19 ਮਾਰਚ - ਗੁਜਰਾਤ ਦੇ ਸੂਰਤ 'ਚ ਇਕ ਸੈਲਸਮੈਨ ਨੇ ਇਮਾਨਦਾਰੀ ਦਾ ਉਦਾਹਰਨ ਪੇਸ਼ ਕਰਦੇ ਹੋਏ ਸੜਕ 'ਤੇ ਡਿੱਗੇ ਮਿਲੇ 10 ਲੱਖ ਰੁਪਏ ਉਸ ਦੇ ਮਾਲਕ ਤੱਕ ਪਹੁੰਚਾਏ ਤੇ ਵਾਪਸ ਕਰ ਦਿੱਤੇ। ਇਸ ਤੋਂ ਖ਼ੁਸ਼ ਹੋ ਕੇ ਪੈਸਿਆਂ ਦੇ ਮਾਲਕ ਨੇ ਇਨਾਮ ਦੇ ਰੂਪ ਵਿਚ ਦੋ ਲੱਖ ਰੁਪਏ ਸੈਲਸਮੈਨ ਨੂੰ ਦਿੱਤੇ...
ਅੱਜ ਦਾ ਵਿਚਾਰ
. . .  about 1 hour ago
ਨਕਸਲੀਆਂ ਨਾਲ ਮੁੱਠਭੇੜ 'ਚ 1 ਜਵਾਨ ਸ਼ਹੀਦ , 5 ਜ਼ਖ਼ਮੀ
. . .  1 day ago
ਰਾਏਪੁਰ 18 ਮਾਰਚ - ਛੱਤੀਸਗੜ੍ਹ ਦੇ ਦਾਂਤੇਵਾੜਾ 'ਚ ਨਕਸਲੀਆਂ ਦੇ ਨਾਲ ਮੁੱਠਭੇੜ 'ਚ ਸੀ ਆਰ ਪੀ ਐਫ ਦਾ ਇਕ ਜਵਾਨ ਹੋ ਸ਼ਹੀਦ ਗਿਆ ਅਤੇ 5 ਜਵਾਨ ਜ਼ਖ਼ਮੀ ਹੋਏ ਹਨ ।
ਅਫ਼ਗ਼ਾਨਿਸਤਾਨ : ਸੁਰੱਖਿਆ ਬਲਾਂ ਵੱਲੋਂ ਕੀਤੀ ਕਾਰਵਾਈ 'ਚ 45 ਅੱਤਵਾਦੀ ਢੇਰ
. . .  1 day ago
ਮਾਸਕੋ, 18 ਮਾਰਚ- ਅਫ਼ਗ਼ਾਨਿਸਤਾਨ 'ਚ ਸੁਰੱਖਿਆ ਬਲਾਂ ਵੱਲੋਂ ਕੀਤੀ ਕਾਰਵਾਈ 'ਚ ਪਿਛਲੇ 24 ਘੰਟਿਆਂ ਦੌਰਾਨ ਘੱਟੋ-ਘੱਟ 45 ਤਾਲਿਬਾਨੀ ਅੱਤਵਾਦੀ ਢੇਰ ਹੋ ਗਏ ਹਨ। ਇਸ ਦੌਰਾਨ ਕਾਫੀ ਮਾਤਰਾ 'ਚ ਹਥਿਆਰ ਅਤੇ ਗੋਲਾ ...
ਦਾਂਤੇਵਾੜਾ 'ਚ ਹੋਏ ਆਈ.ਡੀ. ਧਮਾਕੇ 'ਚ ਸੀ.ਆਰ.ਪੀ.ਐਫ. ਦੇ 5 ਜਵਾਨ ਜ਼ਖਮੀ
. . .  1 day ago
ਰਾਏਪੁਰ, 18 ਮਾਰਚ- ਛੱਤੀਸਗੜ੍ਹ ਦੇ ਦਾਂਤੇਵਾੜਾ 'ਚ ਨਕਸਲੀਆਂ ਦੇ ਨਾਲ ਮੁੱਠਭੇੜ ਦੇ ਦੌਰਾਨ ਹੋਏ ਆਈ.ਈ.ਡੀ. ਧਮਾਕੇ 'ਚ ਸੀ.ਆਰ.ਪੀ.ਐਫ. ਦੇ 5 ਜਵਾਨ ਜ਼ਖਮੀ .....
ਕੱਲ੍ਹ ਹੋਵੇਗੀ ਭਾਜਪਾ ਕੇਂਦਰੀ ਚੋਣ ਕਮੇਟੀ ਦੀ ਬੈਠਕ
. . .  1 day ago
ਨਵੀਂ ਦਿੱਲੀ, 18 ਮਾਰਚ- ਭਾਜਪਾ ਕੇਂਦਰੀ ਚੋਣ ਕਮੇਟੀ ਦੀ ਬੈਠਕ ਕੱਲ੍ਹ ਸ਼ਾਮ 5.30 ਵਜੇ ਦਿੱਲੀ 'ਚ ਹੋਵੇਗੀ। ਭਾਜਪਾ ਉਮੀਦਵਾਰਾਂ ਦੀ ਪਹਿਲੀ ਲਿਸਟ ਵੀ ਕੱਲ੍ਹ ਹੀ ਜਾਰੀ ਹੋ.....
ਪੰਜ ਤੱਤਾਂ 'ਚ ਵਿਲੀਨ ਹੋਏ ਮਨੋਹਰ ਪਾਰੀਕਰ
. . .  1 day ago
ਪਣਜੀ, 18 ਮਾਰਚ- ਗੋਆ ਦੇ ਮੁੱਖ ਮੰਤਰੀ ਅਤੇ ਦੇਸ਼ ਦੇ ਰੱਖਿਆ ਮੰਤਰੀ ਰਹਿ ਚੁੱਕੇ ਮਨੋਹਰ ਪਾਰੀਕਰ ਦਾ ਅੱਜ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਉਨ੍ਹਾਂ ਦੇ ਬੇਟੇ .....
ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਨੋਟੀਫ਼ਿਕੇਸ਼ਨ ਜਾਰੀ
. . .  1 day ago
ਨਵੀਂ ਦਿੱਲੀ, 18 ਮਾਰਚ- ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਅੱਜ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤੀ ਗਈ। ਪਹਿਲੇ ਪੜਾਅ 'ਚ 11 ਅਪ੍ਰੈਲ ਨੂੰ 20 ਸੂਬਿਆਂ ਦੀਆਂ 91 ਲੋਕ ਸਭਾ ਸੀਟਾਂ 'ਤੇ ਵੋਟਿੰਗ ਹੋਵੇਗੀ। ਚੋਣ ਕਮਿਸ਼ਨ ਨੇ ਪਹਿਲੇ ਪੜਾਅ ਦੀਆਂ ਚੋਣਾਂ ਲਈ...
20 ਮਾਰਚ ਨੂੰ ਹੋਵੇਗੀ ਸਮਝੌਤਾ ਐਕਸਪ੍ਰੈੱਸ ਧਮਾਕਾ ਮਾਮਲੇ ਦੀ ਅਗਲੀ ਸੁਣਵਾਈ
. . .  1 day ago
ਨਵੀਂ ਦਿੱਲੀ, 18 ਮਾਰਚ- ਸਮਝੌਤਾ ਐਕਸਪ੍ਰੈੱਸ 'ਚ ਹੋਏ ਧਮਾਕੇ ਦੇ ਮਾਮਲੇ 'ਚ ਪੰਚਕੂਲਾ ਸਥਿਤ ਐਨ.ਆਈ.ਏ. ਦੀ ਵਿਸ਼ੇਸ਼ ਅਦਾਲਤ 'ਚ ਅਗਲੀ ਸੁਣਵਾਈ 20 ਮਾਰਚ ਨੂੰ.....
ਪ੍ਰੇਮ ਸੰਬੰਧਾਂ ਦੇ ਚੱਲਦਿਆਂ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਨਾਭਾ, 18 ਮਾਰਚ (ਕਰਮਜੀਤ ਸਿੰਘ)- ਨਾਭਾ ਦੇ ਨੇੜੇ ਰੋਹਟੀ ਪੁਲ ਨਾਲ ਲੱਗਦੀ ਇੱਕ ਕਾਲੋਨੀ 'ਚ 20 ਸਾਲਾ ਵਿਜੇ ਕੁਮਾਰ ਨਾਮੀ ਇੱਕ ਨੌਜਵਾਨ ਨੇ ਪ੍ਰੇਮ ਸੰਬੰਧਾਂ 'ਚ ਅਸਫਲ ਰਹਿੰਦੀਆਂ ਖ਼ੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਖ਼ੁਦਕੁਸ਼ੀ ਕਰਨ ਤੋਂ...
ਪਟਿਆਲਾ ਪਹੁੰਚੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
. . .  1 day ago
ਪਟਿਆਲਾ, 18 ਮਾਰਚ (ਅਮਰਬੀਰ ਸਿੰਘ ਆਹਲੂਵਾਲੀਆ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਪਟਿਆਲਾ ਪਹੁੰਚੇ ਹਨ । ਇੱਥੇ ਉਨ੍ਹਾਂ ਨੇ ਜ਼ਿਲ੍ਹੇ ਦੇ ਸਾਰੇ ਵਿਧਾਇਕਾਂ ਤੇ ਅਹੁਦੇਦਾਰਾਂ ਨਾਲ ਵਿਸ਼ੇਸ਼ .....
ਪ੍ਰਵਾਸੀ ਮਜ਼ਦੂਰਾਂ ਦੀ ਝੁੱਗੀ 'ਚ ਲੱਗੀ ਅੱਗ, ਇੱਕ ਬੱਚੇ ਦੀ ਮੌਤ ਅਤੇ ਦੋ ਗੰਭੀਰ ਜ਼ਖ਼ਮੀ
. . .  1 day ago
ਨੂਰਪੁਰ ਬੇਦੀ 18 ਮਾਰਚ (ਹਰਦੀਪ ਸਿੰਘ ਢੀਂਡਸਾ)- ਨੂਰਪੁਰ ਬੇਦੀ ਟਰੱਕ ਯੂਨੀਅਨ ਦੇ ਨਾਲ ਲੱਗਦੀ ਇੱਕ ਦਲਿਤ ਬਸਤੀ 'ਚ ਰਹਿੰਦੇ ਪ੍ਰਵਾਸੀ ਮਜ਼ਦੂਰਾਂ ਦੀ ਝੁੱਗੀ 'ਚ ਅੱਜ ਅੱਗ ਲੱਗਣ ਕਾਰਨ ਇੱਕ ਪੰਜ ਸਾਲਾ ਲੜਕੇ ਦੀ ਮੌਤ ਹੋ ਗਈ, ਜਦਕਿ ਦੋ ਬੱਚੇ ਗੰਭੀਰ ਰੂਪ ਨਾਲ...
ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  1 day ago
ਜਲੰਧਰ, 18 ਮਾਰਚ- ਜਲੰਧਰ ਦੇ ਥਾਣਾ ਰਾਮਾ ਮੰਡੀ ਅਧੀਨ ਆਉਂਦੇ ਲੱਧੇਵਾਲੀ ਰੋਡ 'ਤੇ ਅੱਜ ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ 24 ਸਾਲਾ ਰਜਿੰਦਰ ਕੁਮਾਰ ਵਾਸੀ ਪਿੰਡ ਢਿਲਵਾਂ ਦੇ ਰੂਪ 'ਚ ਹੋਈ ਹੈ...
ਸੰਗਰੂਰ 'ਚ ਕਿਸਾਨਾਂ ਨੇ ਸਰਕਾਰ ਦੀ ਅਰਥੀ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨੀਦਰਲੈਂਡ 'ਚ ਗੋਲੀਬਾਰੀ, ਕਈ ਲੋਕ ਜ਼ਖ਼ਮੀ
. . .  1 day ago
ਵਿਲੱਖਣ ਬਿਮਾਰੀ ਤੋਂ ਪੀੜਤ ਹਨ ਪਰਵੇਜ਼ ਮੁਸ਼ੱਰਫ਼, ਦੁਬਈ ਦੇ ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  1 day ago
ਭਾਜਪਾ ਨੂੰ ਹਰਾਉਣ ਦੇ ਲਈ ਸਾਡਾ ਗੱਠਜੋੜ ਹੀ ਕਾਫ਼ੀ ਹੈ- ਅਖਿਲੇਸ਼
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਗੋਆ ਪਹੁੰਚ ਕੇ ਪਾਰੀਕਰ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਪੋਹ ਸੰਮਤ 549
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਮੁਕਤਸਰ ਸਾਹਿਬ

ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਜੋੜ ਮੇਲਾ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਦੀ ਯਾਦ ਵਿਚ ਇਤਿਹਾਸਕ ਮਾਘੀ ਜੋੜ ਮੇਲਾ ਅੱਜ ਸ਼ੁਰੂ ਹੋ ਗਿਆ, ਜੋ ਕਿ 15 ਜਨਵਰੀ ਨੂੰ ਨਗਰ ਕੀਰਤਨ ਉਪਰੰਤ ਰਵਾਇਤੀ ਤੌਰ ਤੇ ਸਮਾਪਤ ਹੋਵੇਗਾ, ਜਦਕਿ ਇਕ ਮਹੀਨੇ ਤੱਕ ...

ਪੂਰੀ ਖ਼ਬਰ »

ਓਵਰਆਲ ਟਰਾਫ਼ੀ 'ਤੇ ਗੁਰੂ ਨਾਨਕ ਦੇਵ ਸਕੂਲ ਲੰਬੀ ਢਾਬ ਦਾ ਕਬਜ਼ਾ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਹਰਮਹਿੰਦਰ ਪਾਲ)-ਬੀਤੇ ਦਿਨੀਂ ਪੰਜਾਬ ਗਰੁੱਪ ਆਫ਼ ਇੰਸਟੀਚਿਊਸ਼ਨਜ ਦੀ ਪੰਜਾਬ ਡਿਗਰੀ ਕਾਲਜ ਮਹਿਮੂਆਣਾ ਕੰਪਲੈਕਸ ਫ਼ਰੀਦਕੋਟ ਵਿਖੇ 'ਇੰਟਰਨੈਸ਼ਨਲ ਸਟੂਡੈਂਟ ਕਾਰਨੀਵਾਲਾ' ਵਲੋਂ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਇਨ੍ਹਾਂ ...

ਪੂਰੀ ਖ਼ਬਰ »

ਮੇਲਾ ਮਾਘੀ ਮੌਕੇ ਤਿੰਨ ਦਿਨਾਂ ਤਰਕਸ਼ੀਲ ਨਾਟ ਉਤਸਵ 14 ਤੋਂ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ ਢਿੱਲੋਂ)-ਮੇਲਾ ਮਾਘੀ ਮੌਕੇ 'ਤਰਕਸ਼ੀਲ ਨਾਟ ਮੇਲਾ' ਦੌਰਾਨ ਇਸ ਵਾਰ ਨਾਟ ਉਤਸਵ ਲਗਾਤਾਰ ਤਿੰਨ ਦਿਨ ਸਥਾਨਕ ਡੇਰਾ ਭਾਈ ਮਸਤਾਨ ਸਿੰਘ ਵਿਖੇ ਚੱਲੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੇਲਾ ਪ੍ਰਬੰਧਕ ਰਾਮ ਸਵਰਨ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੀ ਕਾਨਫ਼ਰੰਸ 'ਚ ਵਿਸ਼ਾਲ ਇਕੱਠ ਹੋਵੇਗਾ-ਰੋਜ਼ੀ ਬਰਕੰਦੀ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਵਲੋਂ 14 ਜਨਵਰੀ ਨੂੰ ਮਾਘੀ ਮੇਲੇ ਮੌਕੇ ਮਲੋਟ ਰੋਡ ਬਾਈਪਾਸ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਜਾ ਰਹੀ ਕਾਨਫ਼ਰੰਸ ਦੀ ਤਿਆਰੀ ਸਬੰਧੀ ਜਾਇਜ਼ਾ ਲੈਣ ਸਮੇਂ ਜ਼ਿਲ੍ਹਾ ਅਕਾਲੀ ਜਥਾ ਦੇ ...

ਪੂਰੀ ਖ਼ਬਰ »

ਮਾਘੀ ਮੌਕੇ ਆਉਣ ਵਾਲੇ ਸ਼ਰਧਾਲੂਆਂ ਲਈ ਟ੍ਰੈਫ਼ਿਕ ਪੁਲਿਸ ਵਲੋਂ ਰੂਟ ਪਲਾਨ ਜਾਰੀ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ ਢਿੱਲੋਂ)-14 ਜਨਵਰੀ 2018 ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੌਕੇ ਆਉਣ ਵਾਲੇ ਸ਼ਰਧਾਲੂਆਂ ਲਈ ਜ਼ਿਲ੍ਹਾ ਪੁਲਿਸ ਦੇ ਟ੍ਰੈਫ਼ਿਕ ਵਿੰਗ ਵਲੋਂ ਰੂਟ ਪਲਾਨ ਜਾਰੀ ਕੀਤਾ ਗਿਆ ਹੈ | ਐੱਸ.ਐੱਸ.ਪੀ. ਸੁਸ਼ੀਲ ਕੁਮਾਰ ਨੇ ...

ਪੂਰੀ ਖ਼ਬਰ »

ਔਰਤ ਦਾ ਗੋਲੀ ਮਾਰ ਕੇ ਕਤਲ ਕਰਨ ਵਾਲਾ ਕਾਬੂ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਹਰਮਹਿੰਦਰ ਪਾਲ)-ਲੰਘੀ 4 ਜਨਵਰੀ ਨੂੰ ਇਕ ਔਰਤ ਦਾ ਗੋਲੀ ਮਾਰ ਕੇ ਕਤਲ ਕਰਕੇ ਤੇ ਲਾਸ਼ ਨੂੰ ਪਿੰਡ ਰਹੂੜਿਆਂਵਾਲੀ ਨੇੜੇ ਚੰਦ ਭਾਨ ਡਰੇਨ ਕੋਲ ਸੁੱਟਣ ਵਾਲੇ ਵਿਅਕਤੀ ਨੂੰ ਥਾਣਾ ਸਦਰ ਦੀ ਪੁਲਿਸ ਨੇ ਗਿ੍ਫ਼ਤਾਰ ਕਰਕੇ ਵੱਡੀ ਸਫ਼ਲਤਾ ...

ਪੂਰੀ ਖ਼ਬਰ »

ਕਰਜ਼ਾ ਮੁਆਫ਼ੀ ਸਕੀਮ ਦੀ ਸ਼ੁਰੂਆਤ ਕਰ ਕੇ ਕੈਪਟਨ ਸਰਕਾਰ ਨੇ ਵਾਅਦਾ ਨਿਭਾਇਆ-ਜੋਸ਼ਨ

ਲੰਬੀ, 12 ਜਨਵਰੀ (ਮੇਵਾ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਨਸਾ ਵਿਖੇ ਕਿਸਾਨਾਂ ਦੇ ਕਰਜ਼ੇ ਮੁਆਫ਼ੀ ਸਕੀਮ ਦੀ ਸ਼ੁਰੂਆਤ ਕਰਨ ਵੇਲੇ ਲਾਭਪਾਤਰੀ ਕਿਸਾਨਾਂ ਨੂੰ ਕਰਜ਼ੇ ਮੁਆਫ਼ੀ ਦੇ ਸਰਟੀਫ਼ਿਕੇਟ ਵੰਡ ਕੇ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ...

ਪੂਰੀ ਖ਼ਬਰ »

ਪੰਜਵਾਂ ਵਿਸ਼ਾਲ ਭੰਡਾਰਾ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਮੌੜ ਰੋੜ ਸਥਿਤ ਸੰੁਦਰ ਨਗਰ ਵਿਖੇ ਲੱਖ ਦਾਤਾ ਅਤੇ ਖ਼ਵਾਜਾ ਪੀਰ ਦਾ ਪੰਜਵਾਂ ਵਿਸ਼ਾਲ ਭੰਡਾਰਾ ਕਰਵਾਇਆ ਗਿਆ | ਇਸ ਮੌਕੇ ਧਾਰਮਿਕ ਸਮਾਗਮ ਵੀ ਕਰਵਾਇਆ ਗਿਆ, ਜਿਸ ਵਿਚ ਹੋਣਹਾਰ ਸਕੂਲ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਸਿਵੀਆ ਪਰਿਵਾਰ ਨਾਲ ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ

ਮੰਡੀ ਲੱਖੇਵਾਲੀ, 12 ਜਨਵਰੀ (ਰੁਪਿੰਦਰ ਸਿੰਘ ਸੇਖੋਂ)-ਸ਼ੋ੍ਰਮਣੀ ਕਮੇਟੀ ਮੈਂਬਰ ਰਹੇ ਜਥੇ: ਸਰੂਪ ਸਿੰਘ ਨੰਦਗੜ੍ਹ ਦੇ ਭਰਾ, ਚਰਨਜੀਤ ਸਿੰਘ, ਪਰਮਜੀਤ ਸਿੰਘ, ਬਲਵਿੰਦਰ ਸਿੰਘ ਤੇ ਜਸਵਿੰਦਰ ਸਿੰਘ ਦੇ ਸਤਿਕਾਰਯੋਗ ਪਿਤਾ ਸ: ਜਗਰੂਪ ਸਿੰਘ ਪੁੱਤਰ ਕਰਨੈਲ ਸਿੰਘ ਦੇ ਸਸਕਾਰ ...

ਪੂਰੀ ਖ਼ਬਰ »

ਵਿਦਿਆਰਥਣਾਂ ਦੇ ਕਰਾਟੇ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ ਢਿੱਲੋਂ)-ਡੀ.ਈ.ਓ. ਮਲਕੀਤ ਸਿੰਘ ਖੋਸਾ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਕੋਟਲੀ ਦੇਵਨ ਵਿਖੇ 9ਵੀਂ ਤੇ 10ਵੀਂ ਕਲਾਸ ਦੀਆਂ ਵਿਦਿਆਰਥਣਾਂ ਦੇ 60 ਦਿਨਾਂ ਟ੍ਰੇਨਿੰਗ ਪੂਰੀ ਹੋਣ ਤੇ ਕਰਾਟੇ ਮੁਕਾਬਲੇ ਕਰਵਾਏ ਗਏ | ਹੈੱਡ ...

ਪੂਰੀ ਖ਼ਬਰ »

ਟੈਕਨੀਕਲ ਐਾਡ ਮਕੈਨੀਕਲ ਇੰਪਲਾਈਜ਼ ਯੂਨੀਅਨ ਵਲੋਂ ਮੰਗਾਂ ਨਾ ਮੰਨਣ 'ਤੇ ਰੋਸ ਧਰਨੇ ਦੀ ਚਿਤਾਵਨੀ

ਗਿੱਦੜਬਾਹਾ, 12 ਜਨਵਰੀ (ਘੱਟੋਂ)-ਟੈਕਨੀਕਲ ਐਾਡ ਮਕੈਨੀਕਲ ਇੰਪਲਾਈਜ਼ ਯੂਨੀਅਨ ਵਲੋਂ ਬਰਾਂਚ ਗਿੱਦੜਬਾਹਾ ਦੇ ਪ੍ਰਧਾਨ ਜੁਗਿੰਦਰ ਸਿੰਘ ਸਮਾਘ ਦੇ ਦਰਖ਼ਾਸਤਾਂ ਹੇਠ ਉੱਪ ਮੰਡਲ ਇੰਜੀਨੀਅਰ ਵ/ਸ ਅਤੇ ਸੈਨੀਟੇਸ਼ਨ ਉੱਪ ਮੰਡਲ ਗਿੱਦੜਬਾਹਾ ਨੂੰ ਦਿੱਤੇ ਗਏ ਮੰਗ ਪੱਤਰ ...

ਪੂਰੀ ਖ਼ਬਰ »

ਸ਼ਹਿਰੀ ਯੂਥ ਵਿੰਗ ਦੀ ਹੰਗਾਮੀ ਮੀਟਿੰਗ

ਮੰਡੀ ਬਰੀਵਾਲਾ, 12 ਜਨਵਰੀ (ਨਿਰਭੋਲ ਸਿੰਘ)-ਸ਼ਹਿਰੀ ਯੂਥ ਵਿੰਗ ਦੀ ਹੰਗਾਮੀ ਮੀਟਿੰਗ ਇੱਥੇ ਮਨਜਿੰਦਰ ਸਿੰਘ ਬਿੱਟੂ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਬਰੀਵਾਲਾ ਦੀ ਪ੍ਰਧਾਨਗੀ ਹੇਠ ਹੋਈ, ਵਿਚ ਰਜਨੀਸ਼ ਗੋਇਲ ਸ਼ਹਿਰੀ ਪ੍ਰਧਾਨ ਯੂਥ ਵਿੰਗ ਸ਼ੋ੍ਰਮਣੀ ਅਕਾਲੀ ਦਲ ਸਰਕਲ ਬਰੀਵਾਲਾ, ਸੰਦੀਪ ਕੁਮਾਰ ਮੀਤ ਪ੍ਰਧਾਨ, ਅਸ਼ੋਕ ਕੁਮਾਰ, ਭੁਪਿੰਦਰ ਸਿੰਘ, ਸੁਰਿੰਦਰ ਸਿੰਘ, ਅਨੀਸ਼ ਕੁਮਾਰ, ਆਸ਼ੂ ਬਾਂਸਲ, ਰਾਹੁਲ ਜਿੰਦਲ, ਜਗਦੀਸ਼ ਕੁਮਾਰ, ਗੁਰਵਿੰਦਰ ਸਿੰਘ, ਦੀਪਾ ਗਰਗ, ਜਸਵੀਰ ਸਿੰਘ, ਅਮਨ, ਬਾਬੂ ਰਾਮ, ਸੰਤ ਰਾਮ ਗੁੱਲੂ, ਮਿੰਟੂ ਰਾਣੀ, ਸੁਨੀਲ ਕੁਮਾਰ, ਹਨੀ ਕੁਮਾਰ, ਚਰਨ ਦਾਸ ਚੰਨਾ ਐੱਮ.ਸੀ., ਜਸਪਾਲ ਸਿੰਘ ਨਿੱਜੀ ਸਹਾਇਕ, ਧਰਮਿੰਦਰ ਸਿੰਘ, ਬਲਜਿੰਦਰ ਸਿੰਘ ਰੰਗਪੁਰੀ ਸ਼ਹਿਰੀ ਪ੍ਰਧਾਨ, ਫਕੀਰ ਚੰਦ, ਕ੍ਰਿਸ਼ਨ ਕੁਮਾਰ ਕ੍ਰਾਂਤੀ, ਦਰਸ਼ਨ ਸਿੰਘ ਜ਼ੈਲਦਾਰ ਆਦਿ ਨੇ ਹਿੱਸਾ ਲਿਆ | ਇਸ ਮੀਟਿੰਗ ਵਿਚ ਮਾਘੀ ਮੇਲੇ ਦੀ ਕਾਨਫ਼ਰੰਸ ਦੀ ਸਫਲਤਾ ਲਈ ਵਿਚਾਰ-ਵਟਾਂਦਰਾ ਕੀਤਾ ਅਤੇ ਯੂਥ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ | ਮਨਜਿੰਦਰ ਸਿੰਘ ਬਿੱਟੂ ਸਾਬਕਾ ਚੇਅਰਮੈਨ ਨੇ ਦੱਸਿਆ ਕਿ ਮਾਘੀ ਮੇਲੇ ਦੀ ਕਾਨਫ਼ਰੰਸ ਲਈ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਹੈ | ਉਨ੍ਹਾਂ ਕਿਹਾ ਕਿ ਬਰੀਵਾਲਾ ਤੋਂ ਕਾਨਫ਼ਰੰਸ ਲਈ ਵੱਡਾ ਕਾਫ਼ਲਾ ਰਵਾਨਾ ਹੋਵੇਗਾ | ਉਨ੍ਹਾਂ ਕਿਹਾ ਕਿ ਮਾਘੀ ਮੇਲੇ ਦੀ ਕਾਨਫ਼ਰੰਸ ਇਤਿਹਾਸਕ ਸਾਬਿਤ ਹੋਵੇਗੀ | ਉਨ੍ਹਾਂ ਕਿਹਾ ਕਿ ਇਸ ਕਾਨਫ਼ਰੰਸ ਵਿਚ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਦੇ ਪ੍ਰਮੁੱਖ ਆਗੂ ਵਜੋਂ ਪਹੁੰਚ ਰਹੇ ਹਨ |


ਖ਼ਬਰ ਸ਼ੇਅਰ ਕਰੋ

ਨਸ਼ਿਆਂ ਦੇ ਬੁਰੇ ਪ੍ਰਭਾਵਾਂ ਸਬੰਧੀ ਕੀਤਾ ਜਾਗਰੂਕ

ਮੰਡੀ ਬਰੀਵਾਲਾ, 12 ਜਨਵਰੀ (ਨਿਰਭੋਲ ਸਿੰਘ)-ਸਰਕਾਰੀ ਆਈ. ਟੀ. ਆਈ. ਸਰਾਏਨਾਗਾ ਵਿਚ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੰਸਥਾ ਦੇ ਰੈੱਡ ਰਿਬਨ ਕਲੱਬ ਵਲੋਂ ਨੈਸ਼ਨਲ ਯੂਥ ਡੇਅ ਮਨਾਇਆ ਗਿਆ | ਇਸ ਸਮੇਂ ਸੰਸਥਾ ਦੇ ...

ਪੂਰੀ ਖ਼ਬਰ »

ਜੀ.ਜੀ.ਐੱਸ. ਕਾਲਜ 'ਚ ਰਾਸ਼ਟਰੀ ਯੁਵਕ ਦਿਵਸ ਮਨਾਇਆ

ਗਿੱਦੜਬਾਹਾ, 12 ਜਨਵਰੀ (ਬਲਦੇਵ ਸਿੰਘ ਘੱਟੋਂ)-ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਮੈਨੇਜਮੈਂਟ ਅਤੇ ਟੈਕਨਾਲੋਜੀ ਗਿੱਦੜਬਾਹਾ ਵਲੋਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ 12 ਤੋਂ 19 ਜਨਵਰੀ 2018 ਤੱਕ ਰਾਸ਼ਟਰੀ ਯੁਵਕ ...

ਪੂਰੀ ਖ਼ਬਰ »

ਗੁਰਦੀਪ ਸਿੰਘ ਸੇਖੋਂ ਨਮਿਤ ਸ਼ਰਧਾਂਜਲੀ ਸਮਾਗਮ

ਮੰਡੀ ਲੱਖੇਵਾਲੀ, 12 ਜਨਵਰੀ (ਰੁਪਿੰਦਰ ਸਿੰਘ ਸੇਖੋਂ)-ਜਸਕਰਨ ਸਿੰਘ ਸੇਖੋਂ ਦੇ ਪਿਤਾ ਅਤੇ ਪੁਸ਼ਪਿੰਦਰ ਸਿੰਘ ਸੇਖੋਂ ਦੇ ਦਾਦਾ ਗੁਰਦੀਪ ਸਿੰਘ ਸੇਖੋਂ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਸ੍ਰੀ ਗੁਰਦੁਆਰਾ ਸਾਹਿਬ ਪਿੰਡ ਚਿੱਬੜਾਂਵਾਲੀ ਵਿਖੇ ਹੋਈ ਉਪਰੰਤ ਉੱਘੇ ...

ਪੂਰੀ ਖ਼ਬਰ »

ਕੋਟਲੀ ਵਲੋਂ ਇੰਟਰਲਾਕ ਟਾਇਲਾਂ ਨਾਲ ਬਣਨ ਵਾਲੀਆਂ ਗਲੀਆਂ ਦੀਆਂ ਸ਼ੁਰੂਆਤ

ਦੋਦਾ, 12 ਜਨਵਰੀ (ਰਵੀਪਾਲ)-ਪਿੰਡ ਕੋਟਲੀ ਅਬਲੂ ਦੇ ਚੱਕ ਚੀਦਿਆਂਵਾਲੀ ਵਿਖੇ ਹਲਕਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਯਤਨਾਂ ਨਾਲ ਗਲੀਆਂ 'ਚ ਇੰਟਰਲਾਕ ਟਾਇਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਬਲਾਕ ਯੂਥ ਕਾਂਗਰਸ ਦੇ ਪ੍ਰਧਾਨ ਗੁਰਸੇਵਕ ਕੋਟਲੀ ਅਤੇ ਇੰਚਾਰਜ ...

ਪੂਰੀ ਖ਼ਬਰ »

ਕਰਜ਼ਾ ਮੁਆਫ਼ੀ ਸਕੀਮ ਦੀ ਸ਼ੁਰੂਆਤ ਕਰ ਕੇ ਕੈਪਟਨ ਸਰਕਾਰ ਨੇ ਵਾਅਦਾ ਨਿਭਾਇਆ-ਜੋਸ਼ਨ

ਲੰਬੀ, 12 ਜਨਵਰੀ (ਮੇਵਾ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਨਸਾ ਵਿਖੇ ਕਿਸਾਨਾਂ ਦੇ ਕਰਜ਼ੇ ਮੁਆਫ਼ੀ ਸਕੀਮ ਦੀ ਸ਼ੁਰੂਆਤ ਕਰਨ ਵੇਲੇ ਲਾਭਪਾਤਰੀ ਕਿਸਾਨਾਂ ਨੂੰ ਕਰਜ਼ੇ ਮੁਆਫ਼ੀ ਦੇ ਸਰਟੀਫ਼ਿਕੇਟ ਵੰਡ ਕੇ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ...

ਪੂਰੀ ਖ਼ਬਰ »

ਕਲੱਬ ਵਲੋਂ 315 ਸਕੂਲੀ ਬੱਚਿਆਂ ਨੂੰ ਸਟੇਸ਼ਨਰੀ ਵੰਡੀ

ਦੋਦਾ, 12 ਜਨਵਰੀ (ਪ. ਪ.)-ਹਲਕੇ ਦੀ ਹੈਲਪਿੰਗ ਹੈਾਡਜ਼ ਕਲੱਬ ਵਲੋਂ ਪਿੰਡ ਕਾਉਣੀ ਵਿਖੇ ਤਿੰਨ ਸਕੂਲਾਂ 'ਚ 315 ਬੱਚਿਆਂ ਨੂੰ ਸਟੇਸ਼ਨਰੀ ਵੰਡੀ | ਕਲੱਬ ਦੇ ਆਗੂ ਧੀਰਜ ਸੁਖਨਾ ਨੇ ਜਾਣਕਾਰੀ ਦਿੰਦੇ ਦੱਸਿਆਂ ਕਿ ਜ਼ਰੂਰਤਮੰਦ ਬੱਚਿਆਂ ਦੀ ਪੜ੍ਹਾਈ ਲਈ ਕਲੱਬ ਵਲੋਂ ਦਿੱਤੀ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਸੰਗਰੂਰ, 12 ਜਨਵਰੀ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਥਾਣਾ ਸਿਟੀ ਸੰਗਰੂਰ ਪੁਲਿਸ ਵਲੋਂ 27 ਗਰਾਮ ਹੈਰੋਇਨ ਸਣੇ ਕਾਬੂ ਕੀਤੇ ਗਏ ਦੋ ਨੌਜਵਾਨਾਂ ਦੇ ਪਾਸੋਂ ਪੁਲਿਸ ਰਿਮਾਂਡ ਦੌਰਾਨ 20 ਗਰਾਮ ਹੈਰੋਈਨ ਹੋਰ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਥਾਣਾ ਸਿਟੀ ...

ਪੂਰੀ ਖ਼ਬਰ »

ਸਵਾਮੀ ਵਿਵੇਕਾਨੰਦ ਦੇ ਜਨਮ ਦਿਨ ਨੂੰ ਸਮਰਪਿਤ ਪੁਸਤਕ ਮੇਲਾ ਲਗਾਇਆ

ਮੰਡੀ ਬਰੀਵਾਲਾ, 12 ਜਨਵਰੀ (ਨਿਰਭੋਲ ਸਿੰਘ)-ਵਿਸ਼ਾਲ ਪਬਲਿਕ ਸਕੂਲ ਸਰਾਏਨਾਗਾ ਵਿਚ ਸਵਾਮੀ ਵਿਵੇਕਾਨੰਦ ਦੇ ਜਨਮ ਦਿਨ ਨੂੰ ਸਮਰਪਿਤ ਪੁਸਤਕ ਮੇਲਾ ਲਗਾਇਆ | ਇਸ ਸਮੇਂ ਪਿੰ੍ਰਸੀਪਲ ਜਸਵਿੰਦਰ ਸ਼ਰਮਾ ਨੇ ਸਵਾਮੀ ਵਿਵੇਕਾਨੰਦ ਦੇ ਜੀਵਨ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ...

ਪੂਰੀ ਖ਼ਬਰ »

ਬੱਚਿਆਂ ਅੰਦਰ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਵਾਸਤੇ ਟੀਚਰ ਵਿਸ਼ੇਸ਼ ਯਤਨ ਕਰਨ-ਮਧੂ ਮੀਤ ਕੌਰ

ਫ਼ਰੀਦਕੋਟ, 12 ਜਨਵਰੀ (ਮਿੰਦਾ)-ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਜੀਵ ਪਰਾਸ਼ਰ ਦੀ ਸਰਪ੍ਰਸਤੀ ਹੇਠ ਗਣਤੰਤਰ ਦਿਵਸ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਵਾਸਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਆਰੰਭ ਕਰ ਦਿੱਤੀਆਂ ਗਈਆਂ ਹਨ | ਇਸ ਦੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਆਫ਼ ਨਰਸਿੰਗ ਵਿਖੇ ਲੋਹੜੀ ਦੇ ਤਿਉਹਾਰ ਮੌਕੇ 30 ਧੀਆਂ ਦਾ ਸਨਮਾਨ

ਕੋਟਕਪੂਰਾ, 12 ਜਨਵਰੀ (ਮੇਘਰਾਜ)-ਸਥਾਨਕ ਬਾਬਾ ਫ਼ਰੀਦ ਕਾਲਜ ਆਫ਼ ਨਰਸਿੰਗ ਵਿਖੇ ਲੋਹੜੀ ਦੇ ਤਿਉਹਾਰ ਮੌਕੇ 'ਲੋਹੜੀ ਧੀਆਂ ਦੀ' ਸਮਾਗਮ ਕਰਵਾਇਆ ਗਿਆ | ਸਿਟੀ ਕਲੱਬ ਕੋਟਕਪੂਰਾ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਰੋਹ ਵਿਚ ਬਤੌਰ ਮੁੱਖ ਮਹਿਮਾਨ ਪਹੁੰਚੇ ਸੰਦੀਪ ਸਿੰਘ ...

ਪੂਰੀ ਖ਼ਬਰ »

ਸਕੂਲੀ ਵਿਦਿਆਰਥੀਆਂ ਕੀਤੀ ਵਿੱਦਿਅਕ ਯਾਤਰਾ

ਕੋਟਕਪੂਰਾ, 12 ਜਨਵਰੀ (ਮੋਹਰ ਗਿੱਲ)-ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ 'ਤੇ ਵਿਦਿਆਰਥੀਆਂ ਦੇ ਬੌਧਿਕ ਗਿਆਨ 'ਚ ਵਾਧੇ ਦੇ ਉਦੇਸ਼ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀ ਨੌਾ ਸਕੂਲ ਦੇ ਵਿਦਿਆਰਥੀਆਂ ਨੂੰ ਇਕ ਵਿੱਦਿਅਕ ਯਾਤਰਾ ਨਵਦੀਪ ਸ਼ਰਮਾ ਦੀ ਅਗਵਾਈ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵਲੋਂ ਨਵੇਂ ਸਾਲ ਦਾ ਕੈਲੰਡਰ ਲੋਕ ਅਰਪਣ

ਕੋਟਕਪੂਰਾ, 12 ਜਨਵਰੀ (ਮੇਘਰਾਜ) -ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਸਥਾਨਕ ਮਿਊਾਸਪਲ ਪਾਰਕ ਵਿਖੇ ਜਗਜੀਤ ਸਿੰਘ ਖ਼ਾਲਸਾ ਦੀ ਪ੍ਰਧਾਨਗੀ ਹੇਠ ਹੋਈ | ਆਰੰਭ ਵਿਚ ਜਥੇਬੰਦੀ ਦੇ ਮੈਂਬਰ ਅਤੇ ਪਰਿਵਾਰਕ ਮੈਂਬਰਾਂ ਦੇ ਸਦੀਵੀ ...

ਪੂਰੀ ਖ਼ਬਰ »

10ਵੇਂ ਸੱਭਿਆਚਾਰਕ ਮੇਲੇ ਮੌਕੇ ਧੀਆਂ ਦੀ ਲੋਹੜੀ ਮਨਾਈ

ਬਾਜਾਖਾਨਾ, 12 ਜਨਵਰੀ (ਜੀਵਨ ਗਰਗ)-ਜਗ-ਜਨਨੀ ਸੇਵਾ ਕਮੇਟੀ ਵਲੋਂ ਰਮਨ ਸਿੰਘ ਸਰਾਵਾਂ ਦੀ ਅਗਵਾਈ ਹੇਠ ਹਰ ਸਾਲ ਦੀ ਤਰ੍ਹਾਂ 10ਵਾਂ ਸੱਭਿਆਚਾਰਕ ਮੇਲਾ ਸਾਈ ਮੇਹਰ ਸ਼ਾਹ ਦੇ ਦਰਬਾਰ ਪਿੰਡ ਸਰਾਵਾਂ ਵਿਖੇ ਮਨਾਇਆ ਗਿਆ | ਸੱਭਿਆਚਾਰਕ ਮੇਲੇ ਦੇ ਮੁੱਖ ਮਹਿਮਾਨ ਸੀਨੀਅਰ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੂੰ ਬੂਟ-ਜੁਰਾਬਾਂ ਵੰਡੇ

ਫ਼ਰੀਦਕੋਟ, 12 ਜਨਵਰੀ (ਜਸਵੰਤ ਸਿੰਘ ਪੁਰਬਾ)-ਪਿੰਡ ਕਿਲ੍ਹਾ ਨੌਾ ਦੇ ਸੁਖਜਿੰਦਰ ਸਿੰਘ ਬਰਾੜ ਨਿਊਜ਼ੀਲੈਂਡ ਪੁੱਤਰ ਬਲਜੀਤ ਸਿੰਘ ਬਰਾੜ ਵਲੋਂ ਆਪਣੇ ਪਰਿਵਾਰ ਦੀ ਸਹਾਇਤਾ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਕਿਲ੍ਹਾ ਨੌਾ ਦੇ ਬੱਚਿਆਂ ਨੂੰ ਬੂਟ ਅਤੇ ਜੁਰਾਬਾਂ ਵੰਡੀਆਂ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਮੀਟਿੰਗ

ਕੋਟਕਪੂਰਾ, 12 ਜਨਵਰੀ (ਗਿੱਲ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਗੁਰਚੇਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਕੱਤਰ ਗੁਰਤੇਜ ਸਿੰਘ ਹਰੀ ਨੌਾ ਨੇ ਦੱਸਿਆ ਕਿ ਪਾਰਟੀ ਵੱਲੋਂ ਲੋਕਾਂ ...

ਪੂਰੀ ਖ਼ਬਰ »

ਮਨੁੱਖਤਾ ਦੀ ਸੇਵਾ ਨਾਲ ਹੀ ਸੁੱਖ ਤੇ ਸਕੂਨ ਪ੍ਰਾਪਤ ਹੁੰਦਾ ਹੈ-ਬੀਬੀ ਰਜਿੰਦਰ ਕੌਰ

ਜੈਤੋ, 12 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਹਰ ਵਿਅਕਤੀ ਲੋੜਵੰਦ ਦੀ ਮਦਦ ਕਰਨ ਲੱਗ ਜਾਵੇ ਤਾਂ ਉਸ ਨੂੰ ਸੁੱਖ ਤੇ ਸਕੂਨ ਪ੍ਰਾਪਤ ਜ਼ਰੂਰ ਹੁੰਦਾ ਹੈ ਕਿਉਂਕਿ ਮਨੁੱਖਤਾ ਦੀ ਸੇਵਾ ਸਭ ਤੋਂ ਉੱਤਮ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿੱਖ ਤਾਲਮੇਲ ਸੇਵਾ ਸੰਗਠਨ ...

ਪੂਰੀ ਖ਼ਬਰ »

ਵੱਖ-ਵੱਖ ਸਿੱਖਿਆ ਸੰਸਥਾਵਾਂ 'ਚ ਲੋਹੜੀ ਦਾ ਤਿਉਹਾਰ ਮਨਾਇਆ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਜੇ.ਡੀ. ਕਾਲਜ ਆਫ਼ ਐਜੂਕੇਸ਼ਨ ਵਿਚ ਨਵੇਂ ਡੀ. ਐੱਲ. ਐੱਡ. ਬੀ. ਐੱਡ. ਸੈਸ਼ਨ 2017-19 ਦੇ ਸਿਖਿਆਰਥੀਆਂ ਨੇ ਲੋਹੜੀ ਮਨਾਈ | ਇਸ ਮੌਕੇ ਪਿ੍ੰਸੀਪਲ ਡਾ: ਮਨਜੀਤ ਕੌਰ ਗਿੱਲ ਨੇ ਵਿੱਦਿਅਕ ਸੈਸ਼ਨ ਦੇ ਨਵੇਂ ...

ਪੂਰੀ ਖ਼ਬਰ »

ਖ਼ਾਲੀ ਪਲਾਟ ਬਣੇ ਰੂੜੀ ਦੇ ਢੇਰ ਪ੍ਰਸ਼ਾਸਨ ਚੁੱਪ, ਸ਼ਹਿਰ ਵਾਸੀ ਬੇਪਰਵਾਹ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਹਰਮਹਿੰਦਰ ਪਾਲ)-ਭਾਵੇਂ ਪਿਛਲੇ ਸਾਲ ਸਫ਼ਾਈ ਸਰਵੇਖਣ ਵਿਚ ਸ੍ਰੀ ਮੁਕਤਸਰ ਸਾਹਿਬ ਨੂੰ ਭਾਰਤ ਦਾ ਸਭ ਤੋਂ ਗੰਦਾ ਸ਼ਹਿਰ ਘੋਸ਼ਿਤ ਕੀਤਾ ਗਿਆ ਪ੍ਰੰਤੂ ਇੰਨੀ ਵੱਡੀ ਨਾਮੋਸ਼ੀ ਤੋਂ ਬਾਅਦ ਵੀ ਨਾ ਤਾਂ ਅਧਿਕਾਰੀਆਂ ਅਤੇ ਨਾ ਹੀ ਸ਼ਹਿਰ ...

ਪੂਰੀ ਖ਼ਬਰ »

ਅਕਾਲੀ ਦਲ (ਅੰਮਿ੍ਤਸਰ) ਦੀ ਕਾਨਫ਼ਰੰਸ 'ਚ ਵਿਸ਼ਾਲ ਇਕੱਠ ਹੋਵੇਗਾ-ਕਾਹਨ ਸਿੰਘ ਵਾਲਾ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ ਢਿੱਲੋਂ)-ਅਕਾਲੀ ਦਲ (ਅੰਮਿ੍ਤਸਰ) ਵਲੋਂ ਮਾਘੀ ਮੇਲੇ ਮੌਕੇ ਵਿਸ਼ਾਲ ਕਾਨਫ਼ਰੰਸ ਮਲੋਟ ਰੋਡ ਸਥਿਤ ਡੇਰਾ ਭਾਈ ਮਸਤਾਨ ਸਿੰਘ ਵਿਖੇ 14 ਜਨਵਰੀ ਨੂੰ ਸਵੇਰੇ 10 ਵਜੇ ਤੋਂ ਸ਼ੁਰੂ ਹੋਵੇਗੀ | ਇਹ ਪ੍ਰਗਟਾਵਾ ਦਲ ਦੇ ਕੌਮੀ ਜਨਰਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX