ਤਾਜਾ ਖ਼ਬਰਾਂ


ਨਨਕਾਣਾ ਸਾਹਿਬ ਵਿਖੇ ਹਸਪਤਾਲ 'ਚ ਚੱਲੀਆਂ ਗੋਲੀਆਂ, ਚਾਰ ਦੀ ਮੌਤ ਅਤੇ ਕਈ ਜ਼ਖ਼ਮੀ
. . .  4 minutes ago
ਇਸਲਾਮਾਬਾਦ, 18 ਜੂਨ- ਪਾਕਿਸਤਾਨ ਨੇ ਪੰਜਾਬ ਸੂਬੇ ਦੇ ਨਨਕਾਣਾ ਸਾਹਿਬ ਜ਼ਿਲ੍ਹੇ 'ਚ ਪੈਂਦੇ ਇੱਕ ਹਸਪਤਾਲ 'ਚ ਦੋ ਗੁੱਟਾਂ ਵਿਚਾਲੇ ਹੋਈ ਗੋਲੀਬਾਰੀ 'ਚ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ ਪੰਜ ਹੋਰ ਜ਼ਖ਼ਮੀ ਹੋ ਗਏ। ਪੁਲਿਸ ਮੁਤਾਬਕ ਜ਼ਿਲ੍ਹਾ ਹੈੱਡ ਕੁਆਰਟਰ...
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  16 minutes ago
ਅਨੰਤਨਾਗ 'ਚ ਮੁਠਭੇੜ ਦੌਰਾਨ ਸ਼ਹੀਦ ਹੋਏ ਮੇਜਰ ਕੇਤਨ ਸ਼ਰਮਾ ਨੂੰ ਰਾਜਨਾਥ ਸਿੰਘ ਨੇ ਭੇਂਟ ਕੀਤੀ ਸ਼ਰਧਾਂਜਲੀ
. . .  23 minutes ago
ਨਵੀਂ ਦਿੱਲੀ, 18 ਜੂਨ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਲੰਘੇ ਦਿਨ ਕਸ਼ਮੀਰ ਘਾਟੀ ਦੇ ਅਨੰਤਨਾਗ 'ਚ ਅੱਤਵਾਦੀਆਂ ਨਾਲ ਹੋਈ ਮੁਠਭੇੜ ਦੌਰਾਨ ਸ਼ਹੀਦ ਹੋਏ ਮੇਜਰ ਕੇਤਨ ਸ਼ਰਮਾ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਫੌਜ ਮੁਖੀ ਜਨਰਲ ਬਿਪਿਨ ਰਾਵਤ...
ਪੰਜਾਬ ਚ ਨਸ਼ੇ ਦਾ ਕਹਿਰ ਜਾਰੀ, ਅੱਜ ਇੱਕ ਹੋਰ ਘਰ ਦਾ ਬੁਝਿਆ ਚਿਰਾਗ਼
. . .  1 minute ago
ਖਡੂਰ ਸਾਹਿਬ, 18 ਜੂਨ (ਰਸ਼ਪਾਲ ਸਿੰਘ ਕੁਲਾਰ)- ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਭਾਂਵੇ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਲੱਖ ਦਾਅਵੇ ਕੀਤੇ ਜਾ ਰਹੇ ਹਨ ਪਰ ਨਸ਼ਿਆਂ ਕਾਰਨ ਸੂਬੇ 'ਚ ਵੱਖ-ਵੱਖ ਥਾਂਈ ਰੋਜ਼ਾਨਾ ਹੀ ਮੌਤਾਂ ਹੋ ਰਹੀਆਂ ਹਨ। ਨਸ਼ੇ ਦੇ...
ਖੜ੍ਹੇ ਟਰੈਕਟਰ-ਟਰਾਲੀ 'ਚ ਵੱਜੀ ਗੱਡੀ, ਇੱਕ ਗੰਭੀਰ ਜ਼ਖ਼ਮੀ
. . .  about 1 hour ago
ਸੁਲਤਾਨਵਿੰਡ, 18 ਜੂਨ (ਗੁਰਨਾਮ ਸਿੰਘ ਬੁੱਟਰ)- ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ਕੰਢੇ ਖੜ੍ਹੇ ਇੱਕ ਟਰੈਕਟਰ-ਟਰਾਲੀ 'ਚ ਇੱਕ ਸਫ਼ਾਰੀ ਗੱਡੀ ਦੇ ਵੱਜਣ ਕਾਰਨ ਇੱਕ ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ...
ਜੰਮੂ-ਕਸ਼ਮੀਰ 'ਚ ਹੋਏ ਅੱਤਵਾਦੀ ਹਮਲੇ ਦੌਰਾਨ ਹਿਮਾਚਲ ਪ੍ਰਦੇਸ਼ ਦਾ ਜਵਾਨ ਸ਼ਹੀਦ
. . .  about 1 hour ago
ਊਨਾ, 18 ਜੂਨ (ਹਰਪਾਲ ਸਿੰਘ ਕੋਟਲਾ)- ਕਸ਼ਮੀਰ ਘਾਟੀ ਦੇ ਅਨੰਤਨਾਗ 'ਚ ਲੰਘੇ ਦਿਨ ਹੋਏ ਅੱਤਵਾਦੀ ਹਮਲੇ 'ਚ ਹਿਮਾਚਲ ਪ੍ਰਦੇਸ਼ ਨਾਲ ਸੰਬੰਧ ਰੱਖਣ ਵਾਲਾ ਇੱਕ ਜਵਾਨ ਸ਼ਹੀਦ ਹੋ ਗਿਆ। ਇਸ ਹਮਲੇ 'ਚ 25 ਸਾਲਾ ਅਨਿਲ ਕੁਮਾਰ ਪੁੱਤਰ ਅਸ਼ੋਕ ਕੁਮਾਰ ਜ਼ਖ਼ਮੀ ਹੋ...
ਆਸਮਾਨੀ ਬਿਜਲੀ ਨੇ ਕਈ ਫੁੱਟ ਉੱਪਰ ਚੁੱਕ ਕੇ ਜ਼ਮੀਨ 'ਤੇ ਸੁੱਟਿਆ ਨੌਜਵਾਨ, ਮੌਤ
. . .  about 1 hour ago
ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਰਾਤ ਭਰ ਪਏ ਮੀਂਹ ਤੋਂ ਬਾਅਦ ਅੱਜ ਪਿੰਡ ਬਾਜ਼ੀਦਪੁਰ 'ਚ ਆਸਮਾਨੀ ਬਿਜਲੀ ਪੈਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ 21 ਸਾਲਾ ਨਿਸ਼ਾਨ ਸਿੰਘ ਪੁੱਤਰ ਮਹਿੰਦਰ ਸਿੰਘ ਵਜੋਂ ਹੋਈ ਹੈ...
ਰਵਨੀਤ ਸਿੰਘ ਬਿੱਟੂ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 2 hours ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਕਾਂਗਰਸੀ ਆਗੂ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ...
ਚਮਕੀ ਬੁਖ਼ਾਰ ਦਾ ਕਹਿਰ- ਮੁਜ਼ੱਫਰਪੁਰ ਦੇ ਹਸਪਤਾਲ 'ਚ ਪਹੁੰਚੇ ਨਿਤਿਸ਼ ਕੁਮਾਰ
. . .  about 2 hours ago
ਪਟਨਾ, 18 ਜੂਨ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅੱਜ ਚਮਕੀ ਬੁਖ਼ਾਰ (ਏ. ਈ. ਐੱਸ.) ਨਾਲ ਪੀੜਤ ਬੱਚਿਆਂ ਨੂੰ ਦੇਖਣ ਅਤੇ ਹਾਲਾਤ ਦਾ ਜਾਇਜ਼ਾ ਲੈਣ ਲਈ ਮੁਜ਼ੱਫਰਪੁਰ ਸਥਿਤ ਸਰਕਾਰੀ ਸ਼੍ਰੀ ਕ੍ਰਿਸ਼ਨਾ ਮੈਡੀਕਲ ਕਾਲਜ ਤੇ ਹਸਪਤਾਲ 'ਚ ਪਹੁੰਚੇ ਹਨ। ਚਮਕੀ...
ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 2 hours ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਕਾਂਗਰਸੀ ਆਗੂ ਅਤੇ ਪੰਜਾਬ ਦੇ ਹਲਕੇ ਤਰਨਤਾਰਨ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ ਹੈ। ਦੱਸਣਯੋਗ ਹੈ ਕਿ ਡਿੰਪਾ ਪਹਿਲੀ ਵਾਰ...
ਕੈਨੇਡਾ 'ਚ ਹੋਈ ਗੋਲੀਬਾਰੀ ਦੌਰਾਨ ਚਾਰ ਲੋਕ ਜ਼ਖ਼ਮੀ
. . .  about 2 hours ago
ਓਟਾਵਾ, 18 ਜੂਨ- ਕੈਨੇਡਾ 'ਚ ਬਾਸਕਟਬਾਲ ਟੀਮ ਐੱਨ. ਬੀ. ਏ. ਚੈਂਪੀਅਨ ਰੈਪਟਰਜ਼ ਲਈ ਸੋਮਵਾਰ ਨੂੰ ਹੋਈ ਰੈਲੀ ਦੌਰਾਨ ਵੱਡੀ ਗਿਣਤੀ 'ਚ ਲੋਕ ਇਕੱਠੇ ਹੋਏ ਅਤੇ ਇਸੇ ਦੌਰਾਨ ਹੋਈ ਗੋਲੀਬਾਰੀ 'ਚ ਚਾਰ ਲੋਕ ਜ਼ਖ਼ਮੀ ਹੋ ਗਏ। ਇਸ ਤੋਂ ਬਾਅਦ ਸਿਟੀ ਹਾਲ ਚੌਰਾਹੇ 'ਤੇ...
ਐੱਸ. ਡੀ. ਐੱਮ. ਅਤੇ ਤਹਿਸੀਲ ਦਫ਼ਤਰ ਦੇ ਕਾਮਿਆਂ ਨੇ 'ਕਲਮ ਛੋੜ' ਹੜਤਾਲ ਕਰਕੇ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
. . .  about 3 hours ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਕਰ ਰਹੇ ਡੀ. ਸੀ., ਐੱਸ. ਡੀ. ਐੱਮ. ਅਤੇ ਤਹਿਸੀਲ ਦਫ਼ਤਰ ਵਲੋਂ ਅੱਜ ਸੂਬੇ ਭਰ 'ਚ 'ਕਲਮ ਛੋੜ' ਹੜਤਾਲ ਕੀਤੀ ਜਾ ਰਹੀ...
ਗੁਰਜੀਤ ਸਿੰਘ ਔਜਲਾ ਨੇ ਪੰਜਾਬੀ 'ਚ ਚੁੱਕੀ ਸਹੁੰ
. . .  about 3 hours ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਦੋ ਵਾਰ ਸੰਸਦ ਮੈਂਬਰ ਚੁਣੇ ਗਏ ਕਾਂਗਰਸੀ ਨੇਤਾ ਗੁਰਜੀਤ ਸਿੰਘ ਔਜਲਾ ਨੇ ਅੱਜ 17ਵੀਂ ਲੋਕ ਸਭਾ ਲਈ ਪੰਜਾਬੀ ਬੋਲੀ...
ਭਗਵੰਤ ਮਾਨ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ, 'ਇਨਕਲਾਬ ਜ਼ਿੰਦਾਬਾਦ' ਦਾ ਲਾਇਆ ਨਾਅਰਾ
. . .  about 3 hours ago
ਨਵੀਂ ਦਿੱਲੀ, 18 ਜੂਨ- ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਦੇ ਸੰਗਰੂਰ ਹਲਕੇ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ। ਉਨ੍ਹਾਂ ਨੇ ਸਹੁੰ ਪੰਜਾਬੀ ਬੋਲੀ 'ਚ ਚੁੱਕੀ ਅਤੇ ਇਸ ਤੋਂ ਮਗਰੋਂ 'ਇਨਕਲਾਬ ਜ਼ਿੰਦਾਬਾਦ' ਦਾ...
ਸੁਖਬੀਰ ਬਾਦਲ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 3 hours ago
ਨਵੀਂ ਦਿੱਲੀ, 18 ਜੂਨ- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਅਤੇ ਪੰਜਾਬ ਦੇ ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ...
ਸੰਨੀ ਦਿਓਲ ਨੇ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 3 hours ago
ਪੁਲਵਾਮਾ 'ਚ ਆਈ. ਈ. ਡੀ. ਹਮਲੇ ਦੌਰਾਨ ਜ਼ਖ਼ਮੀ ਹੋਏ 2 ਜਵਾਨਾਂ ਨੇ ਤੋੜਿਆ ਦਮ
. . .  about 4 hours ago
ਅਨੰਤਨਾਗ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ, ਇੱਕ ਜਵਾਨ ਸ਼ਹੀਦ
. . .  about 4 hours ago
ਮੋਗਾ 'ਚ ਮਿਲਿਆ ਜਿੰਦਾ ਬੰਬ
. . .  about 4 hours ago
ਚੀਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕਿਆਂ ਕਾਰਨ 12 ਲੋਕਾਂ ਦੀ ਮੌਤ, 100 ਤੋਂ ਵੱਧ ਜ਼ਖ਼ਮੀ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਮਾਘ ਸੰਮਤ 549

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪੰਜਾਬ 'ਵਰਸਿਟੀ 'ਚ ਲੜਕੀਆਂ ਦੇ ਹੋਸਟਲ ਨੰ:-3 'ਚ ਲੱਗੀ ਅੱਗ

ਚੰਡੀਗੜ੍ਹ, 13 ਜਨਵਰੀ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਲੜਕੀਆਂ ਦੇ ਹੋਸਟਲ ਨੰਬਰ-3 ਸਰੋਜਨੀ ਹਾਲ ਦੀ ਦੂਜੀ ਮੰਜ਼ਿਲ 'ਤੇ ਕਮਰਾ ਨੰਬਰ-34 ਵਿਚ ਅੱਜ ਦੁਪਹਿਰ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਕਮਰੇ ਵਿਚ ਵਿਦਿਆਰਥਣਾਂ ਦਾ ਲੈਪਟਾਪ, ਮੋਬਾਈਲ, ਜ਼ਰੂਰੀ ਦਸਤਾਵੇਜ਼ ਅਤੇ ਹੋਰ ਸਮਾਨ ਸੜ ਕੇ ਸੁਆਹ ਹੋ ਗਿਆ | ਦੁਪਹਿਰ ਲਗਪਗ 2.30 ਵਜੇ ਵਿਦਿਆਰਥਣਾਂ ਨੇ ਕਮਰੇ ਵਿਚੋਂ ਧੂੰਆਂ ਨਿਕਲਦਾ ਦੇਖਿਆ ਤਾਂ ਪਹਿਲਾਂ ਅੱਗ ਬੁਝਾਉਣ ਦੀ ਆਪਣੇ ਆਪ ਕੋਸ਼ਿਸ਼ ਕੀਤੀ ਪਰ ਜਦੋਂ ਅੱਗ 'ਤੇ ਕਾਬੂ ਨਾ ਪਾਇਆ ਜਾ ਸਕਿਆ ਤਾਂ ਅੱਗ ਲੱਗਣ ਦੀ ਸੂਚਨਾ ਫਾਇਰ ਬਿ੍ਗੇਡ ਵਿਭਾਗ ਨੂੰ ਦਿੱਤੀ ਗਈ | ਜਿਸ 'ਤੇ ਲਗਪਗ 15 ਮਿੰਟ ਬਾਅਦ ਫਾਇਰ ਬਿ੍ਗੇਡ ਦੀਆਂ ਤਿੰਨ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ | ਅੱਗ ਬੁਝਾਊ ਦਸਤੇ ਵੱਲੋਂ ਲਗਪਗ 20 ਮਿੰਟਾਂ ਬਾਅਦ ਅੱਗ 'ਤੇ ਕਾਬੂ ਪਾ ਲਿਆ ਗਿਆ | ਅੱਗ 'ਤੇ ਕਾਬੂ ਪਾਉਣ ਤੋਂ ਬਾਅਦ ਕਮਰੇ ਵਿਚ ਧੂੰਆਂ ਫੈਲ ਗਿਆ | ਜਿਸ ਕਮਰੇ ਵਿਚ ਅੱਗ ਲੱਗੀ ਉਸ ਵਿਚ ਦੋ ਵਿਦਿਆਰਥਣਾਂ ਰਹਿ ਰਹੀਆਂ ਸਨ | ਅੱਗ ਲੱਗਣ ਸਮੇਂ ਇਕ ਵਿਦਿਆਰਥਣ ਆਪਣੇ ਘਰ ਗਈ ਹੋਈ ਸੀ, ਜਦੋਂ ਕਿ ਦੂਜੀ ਖਾਣਾ ਖਾਣ ਲਈ ਗਈ ਹੋਈ ਸੀ | ਦੁਪਹਿਰ ਦਾ ਸਮਾਂ ਹੋਣ ਕਾਰਨ ਜ਼ਿਆਦਾਤਰ ਵਿਦਿਆਰਥਣਾਂ ਖਾਣਾ ਖਾਣ ਲਈ ਮੈਸ ਵਿਚ ਗਈਆਂ ਹੋਈਆਂ ਸਨ | ਅੱਗ ਲੱਗਣ ਵਾਲੇ ਕਮਰੇ ਵਿਚ ਰਹਿਣ ਵਾਲੀ ਵਿਦਿਆਰਥਣ ਰੀਆ ਨੇ ਦੱਸਿਆ ਕਿ ਉਹ ਅੱਗ ਲੱਗਣ ਤੋਂ ਕੁਝ ਸਮਾਂ ਪਹਿਲਾਂ ਹੀ ਰੋਟੀ ਖਾਣ ਲਈ ਗਈ ਸੀ | ਲਗਪਗ ਘੰਟੇ ਬਾਅਦ ਉਸ ਨੇ ਕਮਰੇ ਵਿਚੋਂ ਧੰੂਆਂ ਨਿਕਲਦਾ ਦੇਖਿਆ | ਇਸ ਤੋਂ ਬਾਅਦ ਉਸ ਨੇ ਤੁਰੰਤ ਆਪਣੇ ਕਮਰੇ ਵਿਚ ਆ ਕੇ ਆਪਣੇ ਆਪ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ 'ਤੇ ਕਾਬੂ ਨਾ ਪਾਇਆ ਜਾ ਸਕਿਆ | ਵਿਦਿਆਰਥਣ ਨੇ ਦੱਸਿਆ ਕਿ ਹੋਸਟਲ ਦੇ ਸੁਰੱਖਿਆ ਕਰਮਚਾਰੀਆਂ ਨੇ ਅੱਗ ਬੁਝਾਉਣ ਵਾਲੇ ਯੰਤਰਾਂ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਮੌਕੇ 'ਤੇ ਚੱਲੇ ਨਹੀਂ | ਇਸ ਤੋਂ ਬਾਅਦ ਫਾਇਰ ਬਿ੍ਗੇਡ ਵਿਭਾਗ ਨੂੰ ਸੂਚਨਾ ਦਿੱਤੀ ਗਈ | ਅੱਗ ਲੱਗਣ ਤੋਂ ਬਾਅਦ ਪੰਜਾਬ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ.ਅਰੁਣ ਗਰੋਵਰ, ਰਜਿਸਟਰਾਰ ਕਰਨਲ ਜੀ.ਐਚ.ਚੱਢਾ, ਡੀ.ਯੂ.ਆਈ ਪ੍ਰੋ.ਮੀਨਾਕਸ਼ੀ ਮਲਹੋਤਰਾ, ਚੀਫ਼ ਸਕਿਉਰਿਟੀ ਅਫ਼ਸਰ ਪ੍ਰੋ. ਅਸ਼ਵਨੀ ਕੋਲ, ਵਿਦਿਆਰਥੀ ਭਲਾਈ ਡੀਨ ਪ੍ਰੋ.ਅਮੈਨੂਅਲ ਨਾਹਰ, ਡੀ.ਐਸ.ਡਬਲਿਊ (ਵੂਮੈਨ) ਪ੍ਰੋ.ਨੀਨਾ ਕਪੀਲਾਸ਼, ਸੈਨੇਟਰ ਪ੍ਰੋ.ਰੋਣਕੀ ਰਾਮ ਘਟਨਾ ਵਾਲੇ ਸਥਾਨ 'ਤੇ ਪਹੁੰਚ ਗਏ |
ਪੰਜਾਬ ਯੂਨੀਵਰਸਿਟੀ ਦੇ ਚੀਫ਼ ਸਕਿਉਰਿਟੀ ਅਫ਼ਸਰ ਪ੍ਰੋ.ਅਸ਼ਵਨੀ ਕੋਲ ਨੇ ਕਿਹਾ ਕਿ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਹੋ ਸਕਦਾ ਹੈ | ਉਨ੍ਹਾਂ ਕਿਹਾ ਕਿ ਅੱਗ ਲੱਗਣ ਵਾਲੇ ਕਮਰੇ ਦੇ ਨੇੜਲੇ ਕਮਰਿਆਂ ਨੂੰ ਵੀ ਖ਼ਾਲੀ ਕਰਵਾ ਲਿਆ ਗਿਆ ਹੈ ਅਤੇ ਵਿਦਿਆਰਥਣਾਂ ਨੂੰ ਹੋਰਨਾਂ ਹੋਸਟਲਾਂ ਵਿਚ ਭੇਜ ਦਿੱਤਾ ਗਿਆ ਹੈ |


ਖ਼ਬਰ ਸ਼ੇਅਰ ਕਰੋ

ਐਫ.ਆਈ.ਆਰ. ਦੇ ਬਾਵਜੂਦ ਦੋਸ਼ੀਆਂ ਦੀ ਗਿ੍ਫ਼ਤਾਰੀ ਨਹੀਂ

ਚੰਡੀਗੜ੍ਹ, 13 ਜਨਵਰੀ (ਰਣਜੀਤ ਸਿੰਘ)- ਸੈਕਟਰ 45 ਨਿਵਾਸੀ ਤਰਮਿੰਦਰ ਸਿੰਘ ਚੌਧਰੀ ਨੇ ਪੁਲਿਸ 'ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਖ਼ਤਰੇ ਵਿਚ ਹੈ, ਪਰ ਪੁਲਿਸ ਦੋਸ਼ੀਆਂ ਦੇ ਿਖ਼ਲਾਫ਼ ਅਪਰਾਧਿਕ ਐੱਫ.ਆਈ.ਆਰ ਦਰਜ ਹੋਣ ਦੇ ਬਾਵਜੂਦ ਵੀ ...

ਪੂਰੀ ਖ਼ਬਰ »

ਡਾ. ਅਜੀਤ ਕੰਵਲ ਸਿੰਘ ਹਮਦਰਦ ਦੀ 'ਮੇਰੀ ਕਵਿਤਾ ਤੁਹਾਡੇ ਚਿੱਤਰ' ਕਾਵਿ ਚਿੱਤਰ ਪ੍ਰਦਰਸ਼ਨੀ ਪ੍ਰਤੀ ਦਰਸ਼ਕਾਂ 'ਚ ਉਤਸ਼ਾਹ

ਚੰਡੀਗੜ੍ਹ, 13 ਜਨਵਰੀ (ਅਜਾਇਬ ਸਿੰਘ ਔਜਲਾ)- ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਦੇ ਪੰਜਾਬ ਕਲਾ ਭਵਨ ਵਿਖੇ ਇਕ ਨਿਵੇਕਲੇ ਰੂਪ ਦੀ ਕਾਵਿ ਪ੍ਰਦਰਸ਼ਨੀ ਦਰਸ਼ਕਾਂ ਵਿਚ ਵਧੇਰੇ ਖਿੱਚ ਦਾ ਕੇਂਦਰ ਬਣੀ ਹੈ | ਡਾ. ਅਜੀਤ ਕੰਵਲ ਸਿੰਘ ਹਮਦਰਦ ਦੀ ਕਵਿਤਾ 'ਮੇਰੀ ਕਵਿਤਾ ਤੁਹਾਡੇ ...

ਪੂਰੀ ਖ਼ਬਰ »

ਬਜ਼ੁਰਗ ਔਰਤ ਦਾ ਪਰਸ ਚੋਰੀ ਕਰ ਏ.ਟੀ.ਐਮ. ਰਾਹੀ ਕੀਤੀ ਖ਼ਰੀਦਦਾਰੀ, ਮਾਮਲਾ ਦਰਜ

ਚੰਡੀਗੜ੍ਹ, 13 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 21 ਦੇ ਕਮਿਊਨਿਟੀ ਸੈਂਟਰ ਤੋਂ ਇਕ ਔਰਤ ਦਾ ਪਰਸ ਚੋਰੀ ਕਰਕੇ ਪਰਸ ਵਿਚ ਪਏ ਏ.ਟੀ.ਐਮ ਕਾਰਡਾਂ ਰਾਹੀ ਚੋਰਾਂ ਨੇ 63 ਹਜ਼ਾਰ ਦੀ ਖ਼ਰੀਦਦਾਰੀ ਕਰ ਲਈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੈਕਟਰ ...

ਪੂਰੀ ਖ਼ਬਰ »

ਘਰ ਤੋਂ ਮੋਬਾਈਲ ਫ਼ੋਨ ਅਤੇ ਪੈਸੇ ਚੋਰੀ

ਚੰਡੀਗੜ੍ਹ, 13 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਬਾਪੂਧਾਮ ਕਾਲੋਨੀ ਵਿਚ ਆਪਣੇ ਘਰ ਅੰਦਰ ਮੋਬਾਈਲ ਚਾਰਜ ਲਗਾ ਕੇ ਸੁੱਤੇ ਵਿਅਕਤੀ ਨੇ ਸਵੇਰੇ ਉੱਠ ਕੇ ਦੇਖਿਆ ਤਾਂ ਮੋਬਾਈਲ ਅਤੇ ਪੈਸੇ ਚੋਰੀ ਹੋ ਚੁੱਕੇ ਸਨ | ਪੁਲਿਸ ਨੇ ਸਬੰਧਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ...

ਪੂਰੀ ਖ਼ਬਰ »

ਝਪਟਮਾਰੀ ਦੇ ਦੋ ਹੋਰ ਮਾਮਲੇ ਦਰਜ

ਚੰਡੀਗੜ੍ਹ, 13 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਵਿਚ ਝਪਟਮਾਰੀ ਦੀਆਂ ਵਾਰਦਾਤਾਂ ਬੰਦ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ | ਪੁਲਿਸ ਨੇ ਅਜਿਹੇ ਹੀ ਦੋ ਹੋਰ ਮਾਮਲੇ ਦਰਜ ਕੀਤੇ ਹਨ | ਪਹਿਲੇ ਮਾਮਲੇ ਦੀ ਸ਼ਿਕਾਇਤ ਸੈਕਟਰ 47 ਦੀ ਰਹਿਣ ਵਾਲੀ 65 ਸਾਲਾ ਦੀ ਊਸ਼ਾ ...

ਪੂਰੀ ਖ਼ਬਰ »

ਅਜੀਤ ਕਰਮ ਸਿੰਘ ਸਕੂਲ ਵਲੋਂ 'ਕੁਦਰਤੀ ਵਾਤਾਵਰਨ ਅਤੇ ਅਸੀਂ' ਵਿਸ਼ੇ 'ਤੇ ਜਾਗਰੂਕਤਾ ਰੈਲੀ

ਚੰਡੀਗੜ੍ਹ, 13 ਜਨਵਰੀ (ਮਨਜੋਤ ਸਿੰਘ ਜੋਤ)- ਅਜੀਤ ਕਰਮ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ ਸੈਕਟਰ-41 ਵਲੋਂ ਸਵੱਛ ਭਾਰਤ ਮੁਹਿੰਮ ਤਹਿਤ 'ਕੁਦਰਤੀ ਵਾਤਾਵਰਨ ਅਤੇ ਅਸੀਂ' ਵਿਸ਼ੇ 'ਤੇ ਜਾਗਰੂਕਤਾ ਰੈਲੀ ਕੱਢੀ ਗਈ | ਇਹ ਰੈਲੀ ਸੈਕਟਰੀ-17 ਪਲਾਜ਼ਾ ਵਿਚ ਕੱਢੀ ਗਈ | ਰੈਲੀ ਵਿਚ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਕਾਲਜ ਦਾ ਐਨ.ਐਸ.ਐਸ. ਕੈਂਪ ਸ਼ਾਨੋ ਸ਼ੌਕਤ ਨਾਲ ਚੜਿ੍ਹਆ ਨੇਪਰੇ

ਚੰਡੀਗੜ੍ਹ, 13 ਜਨਵਰੀ (ਅਜਾਇਬ ਸਿੰਘ ਔਜਲਾ)- ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜੀਏਟ ਪਬਲਿਕ ਸਕੂਲ ਸੈਕਟਰ 26 ਦੇ ਕੌਮੀ ਸੇਵਾ ਯੋਜਨਾ ਯੂਨਿਟ ਵਲੋਂ ਇੱਥੇ ਲਾਇਆ ਗਿਆ ਸੱਤ ਦਿਨਾ ਐਨ. ਐਸ. ਐਸ. ਕੈਂਪ ਅੱਜ ਸ਼ਾਨੋ ਸ਼ੌਕਤ ਨਾਲ ਨੇਪਰੇ ਚੜਿ੍ਹਆ | ਆਪਣਾ ਆਲਾ ਦੁਆਲਾ ਸਾਫ਼ ਰੱਖਣ ...

ਪੂਰੀ ਖ਼ਬਰ »

ਆਰੀਅਨਜ਼ ਕਾਲਜ ਨੇ ਕੁੜੀਆਂ ਦੀ ਲੋਹੜੀ ਮਨਾਈ

ਮੋਹਾਲੀ, 13 ਜਨਵਰੀ (ਅ.ਬ)-ਧੀਆਂ ਨੂੰ ਮਾਣ ਦੇਣ ਲਈ ਲੋਹੜੀ ਮਨਾਈ ਗਈ | ਇਸ ਮੌਕੇ ਇਕ ਸਪੈਸ਼ਲ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਜਿੱਥੇ ਕੁੜੀਆਂ ਆਪਣੀਆਂ ਮਾਵਾਂ ਨਾਲ ਸ਼ਾਮਿਲ ਹੋਈਆਂ | ਜਿਨ੍ਹਾਂ ਬੱਚੀਆਂ ਦਾ ਜਨਮ ਦਿਨ ਜਨਵਰੀ ਮਹੀਨੇ ਵਿਚ ਆਉਂਦਾ ਹੈ, ਇਸ ਮੌਕੇ 'ਤੇ ...

ਪੂਰੀ ਖ਼ਬਰ »

ਧੂਮਧਾਮ ਨਾਲ ਮਨਾਇਆ ਲੋਹੜੀ ਦਾ ਤਿਉਹਾਰ

ਐੱਸ. ਏ. ਐੱਸ. ਨਗਰ, 13 ਜਨਵਰੀ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ਼ ਕਾਲਜ਼ਿਜ ਦੇ ਝੰਜੇੜੀ ਕੈਂਪਸ ਵਿਖੇ ਲੋਹੜੀ ਦਾ ਤਿਉਹਾਰ ਬਹੁਤ ਧੂਮਧਾਮ ਨਾਲ ਮਨਾਇਆ ਗਿਆ | ਤਿਉਹਾਰ ਲੋਹੜੀ ਦੀ ਪੂਰਵ ਸੰਧਿਆ ਮੌਕੇ ਪ੍ਰੈਜ਼ੀਡੈਂਟ ਰਛਪਾਲ ਸਿੰਘ ਧਾਲੀਵਾਲ ਨੇ ਅੱਗ ਜਲਾ ਕੇ ...

ਪੂਰੀ ਖ਼ਬਰ »

ਸਵਰਨ ਸਿੰਘ ਦੇਸੂਮਾਜਰਾ ਨੂੰ ਜ਼ਿਲ੍ਹਾ ਪ੍ਰਧਾਨ ਚੁਣੇ

ਐੱਸ. ਏ. ਐੱਸ. ਨਗਰ, 13 ਜਨਵਰੀ (ਕੇ. ਐੱਸ. ਰਾਣਾ)-ਪੀ. ਡਬਲਿਊ. ਡੀ. ਫੀਲਡ ਵਰਕਰਜ਼ ਯੂਨੀਅਨ ਦੀ ਅੱਜ ਚੋਣ ਹੋਈ, ਜਿਸ ਦੌਰਾਨ ਸਵਰਨ ਸਿੰਘ ਦੇਸੂਮਾਜਰਾ ਨੂੰ ਜ਼ਿਲ੍ਹਾ ਪ੍ਰਧਾਨ ਚੁਣਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੌਕੇ ਕਰਮਾ ...

ਪੂਰੀ ਖ਼ਬਰ »

ਵੱਖ-ਵੱਖ ਵਿੱਦਿਅਕ ਸੰਸਥਾਵਾਂ 'ਚ ਧੂਮਧਾਮ ਨਾਲ ਮਨਾਇਆ ਗਿਆ ਲੋਹੜੀ ਦਾ ਤਿਉਹਾਰ

ਐੱਸ. ਏ. ਐੱਸ. ਨਗਰ, 13 ਜਨਵਰੀ (ਕੇ. ਐੱਸ. ਰਾਣਾ)-ਵੱਖ-ਵੱਖ ਵਿੱਦਿਅਕ ਸੰਸਥਾਵਾਂ 'ਚ ਅੱਜ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਤਿਉਹਾਰ ਨੂੰ ਮੁੱਖ ਰੱਖਦਿਆਂ ਰਤਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਸੋਹਾਣਾ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ...

ਪੂਰੀ ਖ਼ਬਰ »

ਕਾਰ ਸਵਾਰ ਨੌਜਵਾਨ ਪ੍ਰਵਾਸੀ ਮਜ਼ਦੂਰਾਂ ਦੀ ਫੜ੍ਹੀ ਤੋਂ ਹਜ਼ਾਰਾਂ ਰੁਪਏ ਦਾ ਲੋਹੜੀ ਦਾ ਸਾਮਾਨ ਤੇ 2 ਹਜ਼ਾਰ ਦੀ ਨਕਦੀ ਲੈ ਕੇ ਫ਼ਰਾਰ

ਕੁਰਾਲੀ, 13 ਜਨਵਰੀ (ਹਰਪ੍ਰੀਤ ਸਿੰਘ)-ਸ਼ਹਿਰ ਦੇ ਰੂਪਨਗਰ ਮਾਰਗ 'ਤੇ ਕਾਰ ਸਵਾਰ ਤਿੰਨ ਨੌਜਵਾਨ ਇਕ ਪ੍ਰਵਾਸੀ ਮਜ਼ਦੂਰ ਨੂੰ ਅਗਵਾ ਕਰਕੇ ਉਸ ਕੋਲੋਂ ਨਕਦੀ ਖੋਹਣ ਤੋਂ ਇਲਾਵਾ ਉਸ ਦੀ ਫੜ੍ਹੀ ਤੋਂ ਹਜ਼ਾਰਾਂ ਰੁਪਏ ਦਾ ਲੋਹੜੀ ਦਾ ਸਾਮਾਨ ਲੈ ਕੇ ਫ਼ਰਾਰ ਹੋ ਗਏ | ਪ੍ਰਵਾਸੀ ...

ਪੂਰੀ ਖ਼ਬਰ »

ਈ. ਡੀ. ਵਲੋਂ ਉੱਘੇ ਪੰਜਾਬੀ ਗਾਇਕ ਬੱਬੂ ਮਾਨ ਨੂੰ ਨੋਟਿਸ ਜਾਰੀ

ਐੱਸ. ਏ. ਐੱਸ. ਨਗਰ, 13 ਜਨਵਰੀ (ਕੇ. ਐੱਸ. ਰਾਣਾ)-ਇੰਫੋਰਸਮੈਂਟ ਡਾਇਰੈਕਟਰ (ਈ. ਡੀ.) ਵਲੋਂ ਪ੍ਰਸਿੱਧ ਪੰਜਾਬੀ ਗਾਇਕ ਸ਼ੈਰੀ ਮਾਨ ਤੋਂ ਬਾਅਦ ਹੁਣ ਉੱਘੇ ਪੰਜਾਬੀ ਗਾਇਕ ਬੱਬੂ ਮਾਨ ਨੂੰ ਨੋਟਿਸ ਜਾਰੀ ਕਰਨ ਮਾਮਲਾ ਸਾਹਮਣੇ ਆਇਆ ਹੈ | ਸੂਤਰਾਂ ਅਨੁਸਾਰ ਬੀਤੇ ਸਾਲ ਅਕਤੂਬਰ ...

ਪੂਰੀ ਖ਼ਬਰ »

ਥਰਮਲ ਪਲਾਂਟ ਬੰਦ ਕਰਨ ਦੇ ਵਿਰੋਧ 'ਚ ਦਿੱਤਾ ਧਰਨਾ

ਲਾਲੜੂ, 13 ਜਨਵਰੀ (ਰਾਜਬੀਰ ਸਿੰਘ)-ਥਰਮਲ ਪਲਾਂਟ ਬੰਦ ਕਰਨ ਦੇ ਵਿਰੋਧ ਵਿਚ ਪੰਜਾਬ ਰਾਜ ਪਾਵਰ/ਟਰਾਂਸਮਿਸ਼ਨ ਕਾਰਪੋਰੇਸ਼ਨ ਦੀ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਗੁਰਚਰਨ ਸਿੰਘ ਦੀ ਪ੍ਰਧਾਨਗੀ ਹੇਠ ਮੰਡਲ ਲਾਲੜੂ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ | ਧਰਨੇ ਨੂੰ ...

ਪੂਰੀ ਖ਼ਬਰ »

ਪੁਲਿਸ ਵਲੋਂ ਦਿਵਿਆਂਸ਼ੂ ਬੁੱਧੀਰਾਜਾ ਅਤੇ ਹਾਰਦਿਕ ਨੈਨ ਗਿ੍ਫ਼ਤਾਰ

ਮਾਮਲਾ ਮੁੱਖ ਮੰਤਰੀ ਦੇ ਕਾਫਲੇ 'ਚ ਘੁਸਪੈਠ ਕਰਨ ਅਤੇ ਨਾਅਰੇਬਾਜ਼ੀ ਕਰਨ ਦਾ ਪੰਚਕੂਲਾ, 13 ਜਨਵਰੀ (ਕਪਿਲ)-ਬੀਤੇ ਦਿਨੀਂ ਪੰਚਕੂਲਾ ਦੇ ਸੈਕਟਰ-1 ਵਿਖੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਕਾਫ਼ਲੇ 'ਚ ਘੁਸਪੈਠ ਕਰਦਿਆਂ ਐੱਨ. ਐੱਸ. ਯੂ. ਆਈ. ਹਰਿਆਣਾ ਦੇ ਸੂਬਾ ...

ਪੂਰੀ ਖ਼ਬਰ »

ਟਰੈਵਲ ਏਜੰਟਾਂ ਦੀ ਇਸ਼ਤਿਹਾਰਬਾਜ਼ੀ ਲਈ ਰਜਿਸਟ੍ਰੇਸ਼ਨ ਨੰਬਰ ਦਰਜ ਕਰਨਾ ਜ਼ਰੂਰੀ-ਡੀ. ਸੀ.
ਪ੍ਰਕਾਸ਼ਕਾਂ ਨੂੰ ਬਿਨਾਂ ਰਜਿਸਟ੍ਰੇਸ਼ਨ ਨੰਬਰ ਤੋਂ ਇਸ਼ਤਿਹਾਰ ਜਾਰੀ ਨਾ ਕਰਨ ਦੀ ਦਿੱਤੀ ਹਦਾਇਤ

ਐੱਸ. ਏ. ਐੱਸ. ਨਗਰ, 13 ਜਨਵਰੀ (ਕੇ. ਐੱਸ. ਰਾਣਾ)-ਡਿਪਟੀ ਕਮਿਸ਼ਨਰ­-ਕਮ-ਜ਼ਿਲ੍ਹਾ ਮੈਜਿਸਟ੍ਰੇਟ ਗੁਰਪ੍ਰੀਤ ਕੌਰ ਸਪਰਾ ਨੇ ਕਿਹਾ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ 12 ਦਸੰਬਰ 2017 ਨੂੰ ਜਾਰੀ ਕੀਤੇ ਗਏ ਹੁਕਮਾਂ ਮੁਤਾਬਿਕ ਭਵਿੱਖ ਵਿਚ ਕਿਸੇ ਵੀ ਟਰੈਵਲ ਏਜੰਟ ...

ਪੂਰੀ ਖ਼ਬਰ »

ਨਸ਼ੇ ਨੂੰ ਪੰਜਾਬ ਵਿਚੋਂ ਪੂਰੀ ਤਰ੍ਹਾਂ ਖਤਮ ਕਰਨ ਲਈ ਬਣਾਈ ਟੀਮ ਵਲੋਂ ਸਰਕਾਰੀ ਕਾਲਜ ਵਿਖੇ ਪ੍ਰੋਗਰਾਮ

ਐੱਸ. ਏ. ਐੱਸ. ਨਗਰ, 13 ਜਨਵਰੀ (ਕੇ. ਐੱਸ. ਰਾਣਾ)- ਪੰਜਾਬ ਸਰਕਾਰ ਵਲੋਂ ਡਰੱਗਜ਼ ਅਤੇ ਹੋਰ ਨਸ਼ੇ ਨੂੰ ਪੰਜਾਬ ਵਿਚੋਂ ਪੂਰੀ ਤਰ੍ਹਾਂ ਖਤਮ ਕਰਨ ਲਈ ਬਣਾਈ ਗਈ ਸਪੈਸ਼ਲ ਟਾਸਕ ਫੋਰਸ ਦੁਆਰਾ ਸਰਕਾਰੀ ਕਾਲਜ ਫੇਜ਼-6 ਮੁਹਾਲੀ ਵਿਖੇ ਇਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਗ੍ਰਹਿ ...

ਪੂਰੀ ਖ਼ਬਰ »

'ਆਪ' ਚਲਾਏਗੀ ਵਿਸ਼ੇਸ਼ ਮੁਹਿੰਮ ਨਾਰਾਜ਼ ਤੇ ਗ਼ੁੱਸੇ ਵਲੰਟੀਅਰਾਂ ਨੂੰ ਮਨਾਇਆ ਜਾਏਗਾ-ਮਾਨ

ਚੰਡੀਗੜ੍ਹ, 13 ਜਨਵਰੀ (ਐਨ.ਐਸ.ਪਰਵਾਨਾ)- ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਉਹ ਹੁਣ ਇਕ ਇਹੋ ਜਿਹੀ ਵਿਸ਼ੇਸ਼ ਮੁਹਿੰਮ ਚਲਾਉਣਗੇ ਜਿਸ ਦਾ ਮੰਤਵ ਉਨ੍ਹਾਂ ਵਰਕਰਾਂ ਜੋ ਕਿਸੇ ਨਾ ਕਿਸੇ ਕਾਰਨ ਪਾਰਟੀ ਤੋਂ ਨਾਰਾਜ਼ ਤੇ ਗ਼ੁੱਸੇ ਹੋ ਕੇ ...

ਪੂਰੀ ਖ਼ਬਰ »

ਇਪਟਾ ਪੰਜਾਬ ਦਾ ਵਫ਼ਦ 3 ਰੋਜ਼ਾ ਯੁਵਾ ਨਾਟ ਉਤਸਵ ਲਈ ਛਤੀਸਗੜ੍ਹ ਪੁੱਜਾ

ਐੱਸ. ਏ. ਐੱਸ. ਨਗਰ, 13 ਜਨਵਰੀ (ਕੇ. ਐੱਸ. ਰਾਣਾ)-ਭਲਾਈ (ਛਤੀਸਗੜ੍ਹ) ਵਿਖੇ ਹੋਣ ਜਾ ਰਹੇ ਪਹਿਲੇ ਤਿੰਨ ਰੋਜ਼ਾ ਰਾਸ਼ਟਰੀ ਯੁਵਾ ਉਤਸਵ ਜਿਸ ਵਿਚ ਦੇਸ਼ ਦੀਆਂ ਸਾਰੀਆਂ ਇਪਟਾ ਇਕਾਈਆਂ ਦੇ 40 ਸਾਲ ਤੋਂ ਘੱਟ ਉਮਰ ਦੇ ਨਾਟ-ਕਰਮੀ, ਗਾਇਕ ਆਦਿ ਸ਼ਮੂਲੀਅਤ ਕਰਨ ਜਾ ਰਹੇ ਹਨ, 'ਚ ਭਾਗ ...

ਪੂਰੀ ਖ਼ਬਰ »

ਤਹਿਸੀਲਦਾਰ (ਚੋਣਾਂ) ਵਲੋਂ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਐੱਸ. ਏ. ਐੱਸ. ਨਗਰ, 13 ਜਨਵਰੀ (ਕੇ. ਐੱਸ. ਰਾਣਾ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਸਰਸਰੀ ਸੁਧਾਈ 2018 ਦੀ ਅੰਤਿਮ ਪ੍ਰਕਾਸ਼ਨਾ ਕਰਵਾਈ ਗਈ | 1 ਜਨਵਰੀ 2018 ਨੂੰ ਆਧਾਰ ਮੰਨ ਕੇ ਜ਼ਿਲ੍ਹੇ ਵਿਚ ਕੀਤੀ ਗਈ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਪ੍ਰੋਗਰਾਮ ...

ਪੂਰੀ ਖ਼ਬਰ »

ਲੜਕੀਆਂ ਕਿਸੇ ਵੀ ਖੇਤਰ 'ਚ ਲੜਕਿਆਂ ਤੋਂ ਘੱਟ ਨਹੀਂ, ਸਿਰਫ ਮੌਕਾ ਦੇਣ ਦੀ ਲੋੜ-ਐਡਵੋਕੇਟ ਪਿ੍ੰਸ

ਐੱਸ. ਏ. ਐੱਸ. ਨਗਰ, 13 ਜਨਵਰੀ (ਕੇ. ਐੱਸ. ਰਾਣਾ)-ਸਾਨੂੰ ਸਾਰਿਆਂ ਨੂੰ ਇਕਜੁੱਟ ਹੋ ਕੇ ਸਮਾਜ ਵਿਚ ਫੈਲੀਆਂ ਸਮਾਜਿਕ ਬੁਰਾਈਆਂ ਵਿਰੁੱਧ ਵਿਆਪਕ ਮੁਹਿੰਮ ਚਲਾਉਣ ਦੀ ਲੋੜ ਹੈ ਕਿਉਂਕਿ ਇਸ ਤਰ੍ਹਾਂ ਕਰਕੇ ਹੀ ਅਸੀਂ ਇਕ ਨਰੋਏ ਸਮਾਜ ਦੀ ਸਿਰਜਣਾ 'ਚ ਬਣਦਾ ਯੋਗਦਾਨ ਪਾ ਸਕਦੇ ...

ਪੂਰੀ ਖ਼ਬਰ »

ਪੁਲਿਸ ਦੀ ਗੱਡੀ 'ਤੇ ਹਮਲਾ ਕਰਨ ਵਾਲਾ ਫੈਕਟਰੀ ਵਰਕਰ ਕਾਬੂ

ਡੇਰਾਬੱਸੀ, 13 ਜਨਵਰੀ (ਗੁਰਮੀਤ ਸਿੰਘ)-ਪਿੰਡ ਸੈਦਪੁਰਾ ਨੇੜੇ ਸਥਿਤ ਇਕ ਫੈਕਟਰੀ 'ਚ ਬੀਤੀ 4 ਜਨਵਰੀ ਨੂੰ ਲੜਾਈ-ਝਗੜਾ ਹੋਣ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪੁੱਜੀ ਪੁਲਿਸ ਟੀਮ ਦੀ ਗੱਡੀ 'ਤੇ ਪਥਰਾਓ ਕਰਕੇ ਗੱਡੀ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ 'ਚ ਪੁਲਿਸ ਨੇ ਇਕ ...

ਪੂਰੀ ਖ਼ਬਰ »

ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ ਡੀ. ਪੀ. ਆਈ. (ਅ. ਸ) ਨਾਲ ਹੋਈ ਮੀਟਿੰਗ

ਐੱਸ. ਏ. ਐੱਸ. ਨਗਰ, 13 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ ਅਧਿਆਪਕਾਂ ਨੂੰ ਪੇਸ਼ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਅਤੇ ਜਨਰਲ ਸਕੱਤਰ ਕੁਲਦੀਪ ਸਿੰਘ ਦੌੜਕੇ ਦੀ ਅਗਵਾਈ ਹੇਠ ਡੀ. ਪੀ. ...

ਪੂਰੀ ਖ਼ਬਰ »

ਪਿੰਡ ਰੋਡ ਮਾਜਰਾ-ਚੱਕਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ

ਕੁਰਾਲੀ, 13 ਜਨਵਰੀ (ਬਿੱਲਾ ਅਕਾਲਗੜ੍ਹੀਆ/ਹਰਪ੍ਰੀਤ ਸਿੰਘ)-ਨੇੜਲੇ ਪਿੰਡ ਰੋਡ ਮਾਜਰਾ-ਚੱਕਲਾਂ ਵਿਖੇ ਬਾਬਾ ਗਾਜ਼ੀ ਦਾਸ ਜੀ ਕਲੱਬ ਅਤੇ ਸਮੂਹ ਨਗਰ ਪੰਚਾਇਤ ਵਲੋਂ ਗੁਰਦੁਆਰਾ ਸਾਹਿਬ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ¢ ਇਸ ਮੌਕੇ ਮੁੱਖ ਮਹਿਮਾਨ ਵਜੋਂ ਬ੍ਰੇਸਬਨ ...

ਪੂਰੀ ਖ਼ਬਰ »

ਭਾਜਪਾ ਵਲੋਂ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ 16 ਨੂੰ ਧਰਨਾ ਦੇਣ ਦਾ ਐਲਾਨ

ਐੱਸ. ਏ. ਐੱਸ. ਨਗਰ, 13 ਜਨਵਰੀ (ਕੇ. ਐੱਸ. ਰਾਣਾ)-ਭਾਜਪਾ ਦੀ ਜ਼ਿਲ੍ਹਾ ਮੁਹਾਲੀ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਪਾਰਟੀ ਹਾਈਕਮਾਂਡ ਦੇ ਫ਼ੈਸਲੇ ਅਨੁਸਾਰ 16 ਜਨਵਰੀ ਨੂੰ ਡਿਪਟੀ ਕਮਿਸ਼ਨਰ ਮੁਹਾਲੀ ਦੇ ਦਫ਼ਤਰ ਅੱਗੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX