ਤਾਜਾ ਖ਼ਬਰਾਂ


ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ
. . .  33 minutes ago
ਕੋਟਕਪੂਰਾ, 24 ਜੂਨ (ਮੋਹਰ ਗਿੱਲ, ਮੇਘਰਾਜ ਸ਼ਰਮਾ)- ਨਾਭਾ ਜੇਲ੍ਹ 'ਚ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦਾ ਅੰਤਿਮ ਸਸਕਾਰ ਅੱਜ ਕਰ ਦਿੱਤਾ ਗਿਆ ਹੈ। ਬਿੱਟੂ ਦੇ ਵੱਡੇ ਪੁੱਤਰ ਅਮਰਿੰਦਰ ਨੇ ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਭੇਟ ਕੀਤੀ। ਦੱਸਣਯੋਗ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਚੌਥਾ ਖਿਡਾਰੀ ਆਊਟ, ਸੌਮਯ ਸਰਕਾਰ ਨੇ ਬਣਾਈਆਂ 3 ਦੌੜਾਂ
. . .  41 minutes ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ- ਭਾਈ ਲੌਂਗੋਵਾਲ
. . .  42 minutes ago
ਮਾਨਸਾ, 24 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਸ਼ੁਰੂ ਕਰਨ ਸੰਬੰਧੀ ਤੈਅ ਕੀਤੀਆਂ...
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ 'ਚ ਇੱਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ ਤਿੰਨ
. . .  50 minutes ago
ਫ਼ਿਰੋਜ਼ਪੁਰ, 24 ਜੂਨ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹਾ ਫ਼ਿਰੋਜ਼ਪੁਰ 'ਚ ਅੱਜ ਨਸ਼ਿਆਂ ਦੇ ਓਵਰਡੋਜ਼ ਕਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਤਿੰਨ ਹੋ ਗਈ ਹੈ। ਪਹਿਲਾਂ ਨਸ਼ਿਆਂ ਕਾਰਨ ਕਾਬਲ ਸਿੰਘ ਵਾਸੀ ਰੁਕਣਾ ਬੇਗੂ ਅਤੇ ਮਲਕੀਤ ਸਿੰਘ ਵਾਸੀ ਝੁੱਗੇ ਹਜ਼ਾਰਾ ਸਿੰਘ ਦੀ..
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਤੀਜਾ ਖਿਡਾਰੀ ਆਊਟ, ਸ਼ਾਕਿਬ ਨੇ ਬਣਾਈਆਂ 51 ਦੌੜਾਂ
. . .  56 minutes ago
ਮਹਿੰਦਰਪਾਲ ਬਿੱਟੂ ਦੇ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਡੇਰਾ ਪ੍ਰੇਮੀ
. . .  56 minutes ago
ਕੋਟਕਪੂਰਾ, 24 ਜੂਨ (ਮੋਹਰ ਗਿੱਲ, ਮੇਘਰਾਜ ਸ਼ਰਮਾ)- ਨਾਭਾ ਜੇਲ੍ਹ 'ਚ ਦੋ ਕੈਦੀਆਂ ਵਲੋਂ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦਾ ਅੰਤਿਮ ਸਸਕਾਰ ਲੰਘੇ ਦਿਨ ਡੇਰਾ ਪ੍ਰੇਮੀਆਂ ਵਲੋਂ ਆਪਣੀਆਂ ਕੁਝ ਮੰਗਾਂ ਕਾਰਨ ਰੋਕ ਦਿੱਤਾ ਗਿਆ ਸੀ। ਅੱਜ ਜ਼ਿਲ੍ਹਾ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 20 ਓਵਰਾਂ ਤੋਂ ਬਾਅਦ ਬੰਗਲਾਦੇਸ਼ 95/2
. . .  about 1 hour ago
ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  about 1 hour ago
ਗੜ੍ਹਸ਼ੰਕਰ, 24 ਜੂਨ (ਧਾਲੀਵਾਲ)- ਇੱਥੇ ਅੱਜ ਪੰਜਾਬ ਜਲ ਸਰੋਤ ਮੁਲਾਜ਼ਮ ਯੂਨੀਅਨ ਵਲੋਂ ਜਲ ਸਰੋਤ ਮੁਲਾਜ਼ਮਾਂ ਨੂੰ ਮਈ ਮਹੀਨੇ ਦੀ ਤਨਖ਼ਾਹ ਨਾ ਮਿਲਣ ਖ਼ਿਲਾਫ਼ ਵਿਭਾਗ ਦੇ ਉਪ ਮੰਡਲ ਦਫ਼ਤਰ ਅੱਗੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਅਤੇ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਦੂਜਾ ਖਿਡਾਰੀ ਆਊਟ, ਤਮੀਮ ਇਕਬਾਲ ਨੇ ਬਣਾਈਆਂ 36 ਦੌੜਾਂ
. . .  about 1 hour ago
ਦਿਨ-ਦਿਹਾੜੇ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  about 1 hour ago
ਝਬਾਲ, 24 ਜੂਨ (ਸੁਖਦੇਵ ਸਿੰਘ, ਸਰਬਜੀਤ ਸਿੰਘ)- ਝਬਾਲ-ਭਿੱਖੀਵਿੰਡ ਰੋਡ 'ਤੇ ਸਥਿਤ ਪਿੰਡ ਭੁੱਜੜਾ ਵਾਲਾ ਨੇੜਿਓਂ ਮੋਟਰਸਾਈਕਲ ਸਵਾਰ ਦੋ ਲੁਟੇਰੇ ਦਿਨ-ਦਿਹਾੜੇ ਹਵਾਈ ਫਾਇਰ ਕਰਕੇ ਇੱਕ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ 7 ਲੱਖ, 23 ਹਜ਼ਾਰ, 400 ਰੁਪਏ ਦੀ
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 15 ਓਵਰਾਂ ਤੋਂ ਬਾਅਦ ਬੰਗਲਾਦੇਸ਼ 74 /1
. . .  about 2 hours ago
ਬਲਾਚੌਰ 'ਚ ਸੜਕ ਨਿਰਮਾਣ ਦੀ ਢਿੱਲੀ ਰਫ਼ਤਾਰ ਨੂੰ ਲੈ ਕੇ ਅਕਾਲੀ ਭਾਜਪਾ ਆਗੂਆਂ ਵੱਲੋਂ ਪ੍ਰਦਰਸ਼ਨ
. . .  about 2 hours ago
ਬਲਾਚੌਰ, 24 ਜੂਨ (ਦੀਦਾਰ ਸਿੰਘ ਬਲਾਚੌਰੀਆ)- ਬਲਾਚੌਰ- ਨੂਰਪੁਰ ਬੇਦੀ ਵਾਇਆ ਭੱਦੀ ਸੜਕ ਦੇ ਨਵ ਨਿਰਮਾਣ ਕੰਮ ਕੁੱਝ ਸਮੇਂ ਤੋਂ ਕੱਛੂ-ਕਾਮੇ ਵਾਲੀ ਚਾਲ ਚੱਲ ਰਿਹਾ ਹੈ। ਇਸ ਤੋਂ ਅਕਾਲੀ ਆਗੂ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਦੀ ਅਗਵਾਈ ਹੇਠ ਅਕਾਲੀ ....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 10 ਓਵਰਾਂ ਤੋਂ ਬਾਅਦ ਬੰਗਲਾਦੇਸ਼ 40 /1
. . .  about 2 hours ago
ਪੇਸ਼ੀ ਭੁਗਤਣ ਆਏ ਕੈਦੀ ਨੂੰ ਲੈ ਕੇ ਫ਼ਰਾਰ ਹੋਏ ਉਸ ਦੇ ਸਾਥੀ
. . .  about 2 hours ago
ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)- ਲੁਧਿਆਣਾ ਜੇਲ੍ਹ ਤੋਂ ਸ੍ਰੀ ਮੁਕਤਸਰ ਸਾਹਿਬ ਪੇਸ਼ੀ ਲਈ ਲਿਜਾਏ ਜਾ ਰਹੇ ਇੱਕ ਕੈਦੀ ਨੂੰ ਉਸ ਦੇ ਸਾਥੀਆਂ ਵਲੋਂ ਭਜਾ ਕੇ ਲੈ ਜਾਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਮੁਤਾਬਕ ਕੈਦੀ ਜਗਵੀਰ ਸਿੰਘ ਪੁੱਤਰ ਸਰਬਜੀਤ ਸਿੰਘ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਬੰਗਲਾਦੇਸ਼ 25 /1
. . .  about 2 hours ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 23 ਦੌੜਾਂ 'ਤੇ ਬੰਗਲਾਦੇਸ਼ ਦਾ ਪਹਿਲਾਂ ਖਿਡਾਰੀ ਆਊਟ
. . .  about 2 hours ago
ਦਾਂਤੇਵਾੜਾ 'ਚ ਮਾਉਵਾਦੀਆਂ ਨੇ ਕੀਤਾ ਆਈ.ਡੀ.ਧਮਾਕਾ
. . .  about 2 hours ago
ਮਹਾਰਾਸ਼ਟਰ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਚੁਣੇ ਗਏ ਵਿਜੇ ਵਡੇਟੀਵਾਰ
. . .  about 2 hours ago
ਕ੍ਰਾਂਤੀਕਾਰੀ ਮੋਰਚਾ ਵੱਲੋਂ ਬਲਾਕ ਚੋਗਾਵਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਡੀ.ਐੱਸ.ਪੀ. ਦਫ਼ਤਰ ਦਾ ਘਿਰਾਓ
. . .  about 2 hours ago
27 ਫਰਵਰੀ ਨੂੰ ਭਾਰਤੀ ਹਵਾਈ ਖੇਤਰ 'ਚ ਨਹੀਂ ਵੜੇ ਸਨ ਪਾਕਿ ਜਹਾਜ਼- ਧਨੋਆ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਮਾਘ ਸੰਮਤ 549

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪੰਜਾਬ 'ਵਰਸਿਟੀ 'ਚ ਲੜਕੀਆਂ ਦੇ ਹੋਸਟਲ ਨੰ:-3 'ਚ ਲੱਗੀ ਅੱਗ

ਚੰਡੀਗੜ੍ਹ, 13 ਜਨਵਰੀ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਲੜਕੀਆਂ ਦੇ ਹੋਸਟਲ ਨੰਬਰ-3 ਸਰੋਜਨੀ ਹਾਲ ਦੀ ਦੂਜੀ ਮੰਜ਼ਿਲ 'ਤੇ ਕਮਰਾ ਨੰਬਰ-34 ਵਿਚ ਅੱਜ ਦੁਪਹਿਰ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਕਮਰੇ ਵਿਚ ਵਿਦਿਆਰਥਣਾਂ ਦਾ ਲੈਪਟਾਪ, ਮੋਬਾਈਲ, ਜ਼ਰੂਰੀ ...

ਪੂਰੀ ਖ਼ਬਰ »

ਐਫ.ਆਈ.ਆਰ. ਦੇ ਬਾਵਜੂਦ ਦੋਸ਼ੀਆਂ ਦੀ ਗਿ੍ਫ਼ਤਾਰੀ ਨਹੀਂ

ਚੰਡੀਗੜ੍ਹ, 13 ਜਨਵਰੀ (ਰਣਜੀਤ ਸਿੰਘ)- ਸੈਕਟਰ 45 ਨਿਵਾਸੀ ਤਰਮਿੰਦਰ ਸਿੰਘ ਚੌਧਰੀ ਨੇ ਪੁਲਿਸ 'ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਖ਼ਤਰੇ ਵਿਚ ਹੈ, ਪਰ ਪੁਲਿਸ ਦੋਸ਼ੀਆਂ ਦੇ ਿਖ਼ਲਾਫ਼ ਅਪਰਾਧਿਕ ਐੱਫ.ਆਈ.ਆਰ ਦਰਜ ਹੋਣ ਦੇ ਬਾਵਜੂਦ ਵੀ ...

ਪੂਰੀ ਖ਼ਬਰ »

ਡਾ. ਅਜੀਤ ਕੰਵਲ ਸਿੰਘ ਹਮਦਰਦ ਦੀ 'ਮੇਰੀ ਕਵਿਤਾ ਤੁਹਾਡੇ ਚਿੱਤਰ' ਕਾਵਿ ਚਿੱਤਰ ਪ੍ਰਦਰਸ਼ਨੀ ਪ੍ਰਤੀ ਦਰਸ਼ਕਾਂ 'ਚ ਉਤਸ਼ਾਹ

ਚੰਡੀਗੜ੍ਹ, 13 ਜਨਵਰੀ (ਅਜਾਇਬ ਸਿੰਘ ਔਜਲਾ)- ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਦੇ ਪੰਜਾਬ ਕਲਾ ਭਵਨ ਵਿਖੇ ਇਕ ਨਿਵੇਕਲੇ ਰੂਪ ਦੀ ਕਾਵਿ ਪ੍ਰਦਰਸ਼ਨੀ ਦਰਸ਼ਕਾਂ ਵਿਚ ਵਧੇਰੇ ਖਿੱਚ ਦਾ ਕੇਂਦਰ ਬਣੀ ਹੈ | ਡਾ. ਅਜੀਤ ਕੰਵਲ ਸਿੰਘ ਹਮਦਰਦ ਦੀ ਕਵਿਤਾ 'ਮੇਰੀ ਕਵਿਤਾ ਤੁਹਾਡੇ ...

ਪੂਰੀ ਖ਼ਬਰ »

ਬਜ਼ੁਰਗ ਔਰਤ ਦਾ ਪਰਸ ਚੋਰੀ ਕਰ ਏ.ਟੀ.ਐਮ. ਰਾਹੀ ਕੀਤੀ ਖ਼ਰੀਦਦਾਰੀ, ਮਾਮਲਾ ਦਰਜ

ਚੰਡੀਗੜ੍ਹ, 13 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 21 ਦੇ ਕਮਿਊਨਿਟੀ ਸੈਂਟਰ ਤੋਂ ਇਕ ਔਰਤ ਦਾ ਪਰਸ ਚੋਰੀ ਕਰਕੇ ਪਰਸ ਵਿਚ ਪਏ ਏ.ਟੀ.ਐਮ ਕਾਰਡਾਂ ਰਾਹੀ ਚੋਰਾਂ ਨੇ 63 ਹਜ਼ਾਰ ਦੀ ਖ਼ਰੀਦਦਾਰੀ ਕਰ ਲਈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੈਕਟਰ ...

ਪੂਰੀ ਖ਼ਬਰ »

ਘਰ ਤੋਂ ਮੋਬਾਈਲ ਫ਼ੋਨ ਅਤੇ ਪੈਸੇ ਚੋਰੀ

ਚੰਡੀਗੜ੍ਹ, 13 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਬਾਪੂਧਾਮ ਕਾਲੋਨੀ ਵਿਚ ਆਪਣੇ ਘਰ ਅੰਦਰ ਮੋਬਾਈਲ ਚਾਰਜ ਲਗਾ ਕੇ ਸੁੱਤੇ ਵਿਅਕਤੀ ਨੇ ਸਵੇਰੇ ਉੱਠ ਕੇ ਦੇਖਿਆ ਤਾਂ ਮੋਬਾਈਲ ਅਤੇ ਪੈਸੇ ਚੋਰੀ ਹੋ ਚੁੱਕੇ ਸਨ | ਪੁਲਿਸ ਨੇ ਸਬੰਧਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ...

ਪੂਰੀ ਖ਼ਬਰ »

ਝਪਟਮਾਰੀ ਦੇ ਦੋ ਹੋਰ ਮਾਮਲੇ ਦਰਜ

ਚੰਡੀਗੜ੍ਹ, 13 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਵਿਚ ਝਪਟਮਾਰੀ ਦੀਆਂ ਵਾਰਦਾਤਾਂ ਬੰਦ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ | ਪੁਲਿਸ ਨੇ ਅਜਿਹੇ ਹੀ ਦੋ ਹੋਰ ਮਾਮਲੇ ਦਰਜ ਕੀਤੇ ਹਨ | ਪਹਿਲੇ ਮਾਮਲੇ ਦੀ ਸ਼ਿਕਾਇਤ ਸੈਕਟਰ 47 ਦੀ ਰਹਿਣ ਵਾਲੀ 65 ਸਾਲਾ ਦੀ ਊਸ਼ਾ ...

ਪੂਰੀ ਖ਼ਬਰ »

ਅਜੀਤ ਕਰਮ ਸਿੰਘ ਸਕੂਲ ਵਲੋਂ 'ਕੁਦਰਤੀ ਵਾਤਾਵਰਨ ਅਤੇ ਅਸੀਂ' ਵਿਸ਼ੇ 'ਤੇ ਜਾਗਰੂਕਤਾ ਰੈਲੀ

ਚੰਡੀਗੜ੍ਹ, 13 ਜਨਵਰੀ (ਮਨਜੋਤ ਸਿੰਘ ਜੋਤ)- ਅਜੀਤ ਕਰਮ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ ਸੈਕਟਰ-41 ਵਲੋਂ ਸਵੱਛ ਭਾਰਤ ਮੁਹਿੰਮ ਤਹਿਤ 'ਕੁਦਰਤੀ ਵਾਤਾਵਰਨ ਅਤੇ ਅਸੀਂ' ਵਿਸ਼ੇ 'ਤੇ ਜਾਗਰੂਕਤਾ ਰੈਲੀ ਕੱਢੀ ਗਈ | ਇਹ ਰੈਲੀ ਸੈਕਟਰੀ-17 ਪਲਾਜ਼ਾ ਵਿਚ ਕੱਢੀ ਗਈ | ਰੈਲੀ ਵਿਚ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਕਾਲਜ ਦਾ ਐਨ.ਐਸ.ਐਸ. ਕੈਂਪ ਸ਼ਾਨੋ ਸ਼ੌਕਤ ਨਾਲ ਚੜਿ੍ਹਆ ਨੇਪਰੇ

ਚੰਡੀਗੜ੍ਹ, 13 ਜਨਵਰੀ (ਅਜਾਇਬ ਸਿੰਘ ਔਜਲਾ)- ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜੀਏਟ ਪਬਲਿਕ ਸਕੂਲ ਸੈਕਟਰ 26 ਦੇ ਕੌਮੀ ਸੇਵਾ ਯੋਜਨਾ ਯੂਨਿਟ ਵਲੋਂ ਇੱਥੇ ਲਾਇਆ ਗਿਆ ਸੱਤ ਦਿਨਾ ਐਨ. ਐਸ. ਐਸ. ਕੈਂਪ ਅੱਜ ਸ਼ਾਨੋ ਸ਼ੌਕਤ ਨਾਲ ਨੇਪਰੇ ਚੜਿ੍ਹਆ | ਆਪਣਾ ਆਲਾ ਦੁਆਲਾ ਸਾਫ਼ ਰੱਖਣ ...

ਪੂਰੀ ਖ਼ਬਰ »

ਆਰੀਅਨਜ਼ ਕਾਲਜ ਨੇ ਕੁੜੀਆਂ ਦੀ ਲੋਹੜੀ ਮਨਾਈ

ਮੋਹਾਲੀ, 13 ਜਨਵਰੀ (ਅ.ਬ)-ਧੀਆਂ ਨੂੰ ਮਾਣ ਦੇਣ ਲਈ ਲੋਹੜੀ ਮਨਾਈ ਗਈ | ਇਸ ਮੌਕੇ ਇਕ ਸਪੈਸ਼ਲ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਜਿੱਥੇ ਕੁੜੀਆਂ ਆਪਣੀਆਂ ਮਾਵਾਂ ਨਾਲ ਸ਼ਾਮਿਲ ਹੋਈਆਂ | ਜਿਨ੍ਹਾਂ ਬੱਚੀਆਂ ਦਾ ਜਨਮ ਦਿਨ ਜਨਵਰੀ ਮਹੀਨੇ ਵਿਚ ਆਉਂਦਾ ਹੈ, ਇਸ ਮੌਕੇ 'ਤੇ ...

ਪੂਰੀ ਖ਼ਬਰ »

ਧੂਮਧਾਮ ਨਾਲ ਮਨਾਇਆ ਲੋਹੜੀ ਦਾ ਤਿਉਹਾਰ

ਐੱਸ. ਏ. ਐੱਸ. ਨਗਰ, 13 ਜਨਵਰੀ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ਼ ਕਾਲਜ਼ਿਜ ਦੇ ਝੰਜੇੜੀ ਕੈਂਪਸ ਵਿਖੇ ਲੋਹੜੀ ਦਾ ਤਿਉਹਾਰ ਬਹੁਤ ਧੂਮਧਾਮ ਨਾਲ ਮਨਾਇਆ ਗਿਆ | ਤਿਉਹਾਰ ਲੋਹੜੀ ਦੀ ਪੂਰਵ ਸੰਧਿਆ ਮੌਕੇ ਪ੍ਰੈਜ਼ੀਡੈਂਟ ਰਛਪਾਲ ਸਿੰਘ ਧਾਲੀਵਾਲ ਨੇ ਅੱਗ ਜਲਾ ਕੇ ...

ਪੂਰੀ ਖ਼ਬਰ »

ਸਵਰਨ ਸਿੰਘ ਦੇਸੂਮਾਜਰਾ ਨੂੰ ਜ਼ਿਲ੍ਹਾ ਪ੍ਰਧਾਨ ਚੁਣੇ

ਐੱਸ. ਏ. ਐੱਸ. ਨਗਰ, 13 ਜਨਵਰੀ (ਕੇ. ਐੱਸ. ਰਾਣਾ)-ਪੀ. ਡਬਲਿਊ. ਡੀ. ਫੀਲਡ ਵਰਕਰਜ਼ ਯੂਨੀਅਨ ਦੀ ਅੱਜ ਚੋਣ ਹੋਈ, ਜਿਸ ਦੌਰਾਨ ਸਵਰਨ ਸਿੰਘ ਦੇਸੂਮਾਜਰਾ ਨੂੰ ਜ਼ਿਲ੍ਹਾ ਪ੍ਰਧਾਨ ਚੁਣਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੌਕੇ ਕਰਮਾ ...

ਪੂਰੀ ਖ਼ਬਰ »

ਵੱਖ-ਵੱਖ ਵਿੱਦਿਅਕ ਸੰਸਥਾਵਾਂ 'ਚ ਧੂਮਧਾਮ ਨਾਲ ਮਨਾਇਆ ਗਿਆ ਲੋਹੜੀ ਦਾ ਤਿਉਹਾਰ

ਐੱਸ. ਏ. ਐੱਸ. ਨਗਰ, 13 ਜਨਵਰੀ (ਕੇ. ਐੱਸ. ਰਾਣਾ)-ਵੱਖ-ਵੱਖ ਵਿੱਦਿਅਕ ਸੰਸਥਾਵਾਂ 'ਚ ਅੱਜ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਤਿਉਹਾਰ ਨੂੰ ਮੁੱਖ ਰੱਖਦਿਆਂ ਰਤਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਸੋਹਾਣਾ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਵਿਦਿਆਰਥੀਆਂ ਵਲੋਂ ਰਵਾਇਤੀ ਤਰੀਕੇ ਨਾਲ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਰਤਨ ਗਰੁੱਪ ਦੇ ਚੇਅਰਮੈਨ ਸੁੰਦਰ ਲਾਲ ਅਗਰਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਰਤਨ ਗਰੁੱਪ ਦੇ ਮੈਂਬਰ ਸੰਗੀਤਾ ਅਗਰਵਾਲ ਨੇ ਲੋਹੜੀ ਦੇ ਭੁੱਗੇ ਨੂੰ ਅੱਗ ਦਿਖਾਈ | ਇਸ ਮੌਕੇ ਵਿਦਿਆਰਥੀਆਂ ਦੇ ਨਾਲ-ਨਾਲ ਸਮੂਹ ਸਟਾਫ਼ ਮੈਂਬਰਾਂ ਵਲੋਂ ਉਤਸ਼ਾਹ ਪੂਰਵਕ ਲੋਹੜੀ ਦਾ ਤਿਉਹਾਰ ਮਨਾਇਆ ਗਿਆ ਅਤੇ ਕਈ ਤਰ੍ਹਾਂ ਦੀਆਂ ਸਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ ਗਈਆਂ | ਇਸ ਮੌਕੇ ਵਿਦਿਆਰਥੀਆਂ ਵਿਚਕਾਰ ਮੂੰਗਫਲੀ, ਰਿਓੜੀਆਂ ਅਤੇ ਗੱਚਕ ਆਦਿ ਵੀ ਵੰਡੀ ਗਈ | ਇਸ ਮੌਕੇ ਅਮਰਜੀਤ ਕੌਰ ਪਿ੍ੰਸੀਪਲ ਨਰਸਿੰਗ ਕਾਲਜ, ਸੰਮਿਤੀ ਵਿੱਜ, ਐੱਮ. ਐੱਸ. ਖੇੜਾ ਅਕਾਦਮਿਕ ਸਲਾਹਕਾਰ ਅਤੇ ਸਚਿਨ ਗੁਪਤਾ ਮੈਨੇਜਰ ਐਡਮਿਨ ਸਮੇਤ ਸਮੁੱਚੇ ਵਿਦਿਆਰਥੀ ਹਾਜ਼ਰ ਸਨ |
ਇਸੇ ਤਰ੍ਹਾਂ ਯੂਨੀਵਰਸਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਵੀ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਮਿਲ ਕੇ ਲੋਹੜੀ ਜਲਾਈ ਅਤੇ ਲੋਹੜੀ ਦੇ ਗੀਤਾਂ ਨਾਲ ਖੂਬ ਰੰਗ ਬੰਨਿ੍ਹਆ | ਇਸ ਮੌਕੇ ਯੂਨੀਵਰਸਲ ਗਰੁੱਪ ਦੇ ਚੇਅਰਮੈਨ ਡਾ: ਗੁਰਪ੍ਰੀਤ ਸਿੰਘ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਲੋਹੜੀ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਇਸ ਦੇ ਇਤਿਹਾਸ ਤੋਂ ਜਾਣੂ ਕਰਵਾਇਆ | ਇਸ ਮੌਕੇ ਵਿਦਿਆਰਥੀਆਂ ਵਲੋਂ ਗਿੱਧਾ, ਭੰਗੜਾ, ਪੰਜਾਬੀ ਲੋਕ-ਗੀਤ ਤੇ ਸਕਿੱਟਾਂ ਪੇਸ਼ ਕਰਕੇ ਇਸ ਤਿਉਹਾਰ ਨੂੰ ਹੋਰ ਵੀ ਰੌਚਕ ਬਣਾ ਦਿੱਤਾ ਗਿਆ | ਇਸ ਮੌਕੇ ਯੂਨੀਵਰਸਲ ਗਰੁੱਪ ਦੇ ਪਿ੍ੰਸੀਪਲ ਕੋਮਪਾਲ ਵਧਾਵਨ ਵਲੋਂ ਵੀ ਲੋਹੜੀ ਦੀ ਖ਼ੁਸ਼ੀ ਸਾਂਝੀ ਕਰਦਿਆਂ ਸਮੁੱਚੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ | ਇਸ ਮੌਕੇ ਵਿਦਿਆਰਥੀਆਂ ਨੇ ਪੰਜਾਬ ਦੇ ਨਾਇਕ ਦੁੱਲਾ ਭੱਟੀ ਦੀ ਯਾਦ ਵਿਚ 'ਸੁੰਦਰ-ਮੁੰਦਰੀਏ'”ਗੀਤ ਵੀ ਗਾਇਆ, ਉਪਰੰਤ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਵਿਚਕਾਰ ਰਿਓੜੀਆਂ, ਮੂੰਗਫਲੀ ਅਤੇ ਗੱਚਕ ਆਦਿ ਵੀ ਵੰਡੀ ਗਈ |
ਇੰਡੋ ਗਲੋਬਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਵੀ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਵਲੋਂ ਲੋਹੜੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਚੇਅਰਮੈਨ ਸੁਖਦੇਵ ਸਿੰਗਲਾ ਵਲੋਂ ਕੈਂਪਸ ਵਿਖੇ ਸਾਂਝੇ ਤੌਰ 'ਤੇ ਲੋਹੜੀ ਜਲਾ ਕੇ ਪ੍ਰੋਗਰਾਮ ਦੀ ਸ਼ੁਰੂਆਤ ਕਰਵਾਈ ਗਈ | ਇਸ ਮੌਕੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਮੈਂਬਰਾਂ ਨੇ ਲੋਹੜੀ ਵਿਚ ਤਿੱਲ, ਮੂੰਗਫਲੀਆਂ ਅਤੇ ਗੱਚਕ ਆਦਿ ਪਾ ਕੇ ਸ਼ਗਨ ਦੀ ਰਸਮ ਅਦਾ ਕਰਦੇ ਹੋਏ ਲੋਹੜੀ ਦੇ ਗੀਤ ਵੀ ਗਾਏ | ਇਸ ਦੇ ਨਾਲ ਹੀ ਵਿਦਿਆਰਥੀਆਂ ਵਲੋਂ ਇਕ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ | ਪ੍ਰੋਗਰਾਮ ਦੇ ਅੰਤ ਵਿਚ ਚੇਅਰਮੈਨ ਸੁਖਦੇਵ ਸਿੰਗਲਾ ਅਤੇ ਸੀ. ਈ. ਓ. ਮਾਨਵ ਸਿੰਗਲਾ ਨੇ ਸਾਰੇ ਵਿਦਿਆਰਥੀਆਂ ਨੂੰ ਇਸ ਪਵਿੱਤਰ ਤਿਉਹਾਰ ਦੀ ਵਧਾਈ ਦਿੰਦਿਆਂ ਲੋਹੜੀ ਦੇ ਇਤਿਹਾਸ ਸਬੰਧੀ ਜਾਣਕਾਰੀ ਦਿੱਤੀ | ਇਸ ਮੌਕੇ ਇੰਡੋ ਗਲੋਬਲ ਦੀ ਚੇਅਰਪਰਸਨ ਨੀਲਮ ਸਿੰਗਲਾ ਸਮੇਤ ਸਮੁੱਚੇ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ |
ਨਾਰਦਰਨ ਇੰਡੀਆ ਇੰਸਟੀਚਿਊਟ ਆਫ਼ ਫੈਸ਼ਨ ਟੈਕਨਾਲੋਜੀ (ਐੱਨ. ਆਈ. ਆਈ. ਐੱਫ. ਟੀ.) ਮੁਹਾਲੀ ਦੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਵਲੋਂ ਲੋਹੜੀ ਦਾ ਤਿਉਹਾਰ ਪੂਰੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਭੁੱਗਾ ਜਲਾ ਕੇ ਫ਼ਿਲਮੀ ਗੀਤਾਾ ਅਤੇ ਲੋਹੜੀ ਨਾਲ ਸਬੰਧਿਤ ਪੰਜਾਬੀ ਬੋਲੀਆਂ 'ਤੇ ਖੂਬ ਡਾਂਸ ਕੀਤਾ | ਇਸ ਮੌਕੇ ਐੱਨ. ਆਈ. ਆਈ. ਐੱਫ. ਟੀ. ਦੇ ਮਹਾਂਨਿਰਦੇਸ਼ਕ ਡੀ. ਪੀ. ਐੱਸ. ਖਰਬੰਦਾ (ਆਈ. ਏ. ਐੱਸ.) ਨੇ ਉਚੇਚੇ ਤੌਰ 'ਤੇ ਹਾਜ਼ਰੀ ਭਰਦਿਆਂ ਸਮੁੱਚੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਲੋਹੜੀ ਦੀ ਵਧਾਈ ਦਿੰਦਿਆਂ ਇਸ ਤਿਉਹਾਰ ਦੇ ਇਤਿਹਾਸ 'ਤੇ ਚਾਨਣਾ ਪਾਇਆ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਕੇ. ਐੱਸ. ਬਰਾੜ, ਰਜਿਸਟਰਾਰ ਇੰਦਰਜੀਤ ਸਿੰਘ ਸਮੇਤ ਹੋਰ ਫੈਕਲਟੀ ਮੈਂਬਰ ਵੀ ਹਾਜ਼ਰ ਸਨ |
ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਲੋਹੜੀ ਦਾ ਤਿਉਹਾਰ
ਐੱਸ. ਏ. ਐੱਸ. ਨਗਰ, (ਕੇ. ਐੱਸ. ਰਾਣਾ)-ਮਾਤਾ ਸਾਹਿਬ ਕੌਰ ਕਾਲਜ ਆਫ਼ ਨਰਸਿੰਗ ਬਲੌਾਗੀ ਵਿਖੇ ਅੱਜ ਲੋਹੜੀ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਕਾਲਜ ਦੇ ਚੇਅਰਮੈਨ ਚਰਨਜੀਤ ਸਿੰਘ ਵਾਲੀਆ ਦੀ ਅਗਵਾਈ ਹੇਠ ਕਾਲਜ ਦੇ ਸਮੂਹ ਸਟਾਫ਼ ਮੈਂਬਰਾਂ ਅਤੇ ਵਿਦਿਆਰਥਣਾਂ ਵਲੋਂ ਲੋਹੜੀ ਨਾਲ ਸਬੰਧਿਤ ਗੀਤ ਗਾਏ ਗਏ | ਇਸ ਮੌਕੇ ਵਿਦਿਆਰਥਣਾਂ ਨੂੰ ਮੈਨੇਜਮੈਂਟ ਵਲੋਂ ਮੂੰਗਫਲੀ, ਗੱਚਕ ਅਤੇ ਰਿਓੜੀਆਂ ਦੇ ਪੈਕਟ ਵੀ ਵੰਡੇ ਗਏ | ਇਸ ਮੌਕੇ ਸਭ ਤੋਂ ਪਹਿਲਾਂ ਕਾਲਜ ਦੇ ਚੇਅਰਮੈਨ ਚਰਨਜੀਤ ਸਿੰਘ ਵਾਲੀਆ ਅਤੇ ਮੈਨੇਜਿੰਗ ਡਾਇਰੈਕਟਰ ਅਤੇ ਪਿੰ੍ਰਸੀਪਲ ਡਾ: ਰਾਜਿੰਦਰ ਕੌਰ ਢੱਡਾ ਵਲੋਂ ਲੋਹੜੀ ਜਲਾਉਣ ਦੀ ਰਸਮ ਅਦਾ ਕੀਤੀ ਗਈ, ਉਪਰੰਤ ਸਾਰੇ ਸਟਾਫ਼ ਅਤੇ ਵਿਦਿਆਰਥਣਾਂ ਨੂੰ ਲੋਹੜੀ ਦੀ ਵਧਾਈ ਦਿੱਤੀ ਗਈ | ਇਸ ਮੌਕੇ ਸਮੂਹ ਵਿਦਿਆਰਥਣਾਂ ਵਲੋਂ 'ਦੁੱਲਾ ਭੱਟੀ' ਨਾਲ ਸਬੰਧਿਤ ਗੀਤ ਨਾਲ ਸਭਿਆਚਾਰਕ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਅਤੇ ਇਸ ਤੋਂ ਬਾਅਦ ਬੀ. ਐੱਸ. ਸੀ. ਅਤੇ ਜੀ. ਐੱਨ. ਐੱਮ. ਦੀਆਂ ਵਿਦਿਆਰਥਣਾਂ ਵਲੋਂ ਪੰਜਾਬੀ ਲੋਕ-ਨਾਚ ਗਿੱਧਾ ਪੇਸ਼ ਕੀਤਾ ਗਿਆ | ਅੰਤ 'ਚ ਕਾਲਜ ਦੇ ਚੇਅਰਮੈਨ ਚਰਨਜੀਤ ਸਿੰਘ ਵਾਲੀਆ, ਕਾਲਜ ਦੇ ਮੈਨੇਜਿੰਗ ਡਾਇਰੈਕਟਰ ਜਸਵਿੰਦਰ ਕੌਰ ਵਾਲੀਆ ਅਤੇ ਡਾਇਰੈਕਟਰ ਤੇਗਬੀਰ ਸਿੰਘ ਵਾਲੀਆ ਨੇ ਵਿਦਿਆਰਥਣਾਂ ਨੂੰ ਲੋਹੜੀ ਦੇ ਤਿਉਹਾਰ ਦੇ ਇਤਿਹਾਸ ਤੋਂ ਜਾਣੂ ਕਰਵਾਉਂਦਿਆਂ ਆਪਣੇ ਅੰਦਰ ਦੀਆਂ ਬੁਰਾਈਆਂ ਨੂੰ ਖ਼ਤਮ ਕਰਨ ਅਤੇ ਚੰਗੇ ਰਸਤੇ 'ਤੇ ਚੱਲਣ ਦਾ ਸੰਦੇਸ਼ ਦਿੱਤਾ |
ਸਮਾਜ ਸੇਵੀਆਂ ਨੇ ਚਿਲਡਰਨ ਹੋਮ ਦੁਸਾਰਨਾ ਵਿਖੇ ਲਾਵਾਰਿਸ ਬੱਚਿਆਂ ਨਾਲ ਮਨਾਈ ਲੋਹੜੀ
ਕੁਰਾਲੀ, (ਬਿੱਲਾ ਅਕਾਲਗੜ੍ਹੀਆ)-ਇਲਾਕੇ ਦੇ ਉੱਘੇ ਸਮਾਜ ਸੇਵੀ ਸੁਖਜਿੰਦਰ ਸਿੰਘ ਮਾਵੀ ਸਮੇਤ ਹੋਰਨਾਂ ਸਮਾਜ ਸੇਵੀਆਂ ਵਲੋਂ ਲੋਹੜੀ ਦਾ ਤਿਉਹਾਰ ਇਥੋਂ ਨੇੜਲੇ ਪਿੰਡ ਦੁਸਾਰਨਾ ਸਥਿਤ ਚਿਲਡਰਨ ਹੋਮ ਵਿਖੇ ਲਾਵਾਰਿਸ ਬੱਚਿਆਂ ਨਾਲ ਮਿਲ ਕੇ ਮਨਾਇਆ ਗਿਆ | ਇਸ ਮੌਕੇ ਸੁਖਜਿੰਦਰ ਸਿੰਘ ਮਾਵੀ ਨੇ ਲੋਕਾਂ ਨੂੰ ਆਪਣੇ ਬੱਚਿਆਂ ਦੀਆਂ ਲੋਹੜੀਆਂ ਅਤੇ ਹੋਰ ਤਿੱਥ-ਤਿਉਹਾਰ ਅਜਿਹੀਆਂ ਸੰਸਥਾਵਾਂ ਦੇ ਬੱਚਿਆਂ ਨਾਲ ਮਨਾਉਣ ਸਬੰਧੀ ਪ੍ਰੇਰਿਤ ਵੀ ਕੀਤਾ ਤਾਂ ਜੋ ਇਹ ਬੱਚੇ ਆਪਣੇ ਆਪ ਨੂੰ ਲਾਵਾਰਿਸ ਮਹਿਸੂਸ ਨਾ ਕਰਨ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੰੁਚੇ ਬਚਿੱਤਰ ਸਿੰਘ ਆਸਟ੍ਰੇਲੀਆ ਨੇ ਆਪਣੇ ਸਵ: ਪਿਤਾ ਦੀ ਯਾਦ ਵਿਚ ਚਿਲਡਰਨ ਹੋਮ ਦੇ ਬੱਚਿਆਂ ਨੂੰ ਗਰਮ ਕੱਪੜੇ ਅਤੇ ਲੋਹੜੀ ਦੇ ਸਾਮਾਨ ਸਮੇਤ ਉਪਹਾਰ ਵੀ ਵੰਡੇ | ਇਸ ਮੌਕੇ ਚਿਲਡਰਨ ਹੋਮ ਦੇ ਪ੍ਰਬੰਧਕਾਂ ਵਲੋਂ ਸੁਖਜਿੰਦਰ ਸਿੰਘ ਮਾਵੀ ਅਤੇ ਬਚਿੱਤਰ ਸਿੰਘ ਆਸਟ੍ਰੇਲੀਆ ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ ਗਿਆ | ਇਸ ਮੌਕੇ ਜਸਵੀਰ ਕੌਰ ਸੁਪਰਡੈਂਟ, ਮਨਮੋਹਣ ਸਿੰਘ ਮਾਵੀ, ਅਭਿਸ਼ੇਕ ਮੌਾਗਾ, ਅਜੈ ਭਾਰਤੀ, ਬਲਵਿੰਦਰ ਕੌਰ, ਗੁਰਮੇਲ ਸਿੰਘ, ਸੰਤੋਖ ਸਿੰਘ, ਜਸਪਾਲ ਸਿੰਘ, ਦਵਿੰਦਰ ਸਿੰਘ, ਏਕਨੂਰ ਸਿੰਘ, ਅਜਮੇਰ ਸਿੰਘ, ਬਲਜਿੰਦਰ ਸਿੰਘ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ |
ਲਾਲੜੂ, (ਰਾਜਬੀਰ ਸਿੰਘ)-ਲਾਲੜੂ ਖੇਤਰ ਵਿਚ ਅੱਜ ਲੋਹੜੀ ਦਾ ਤਿਉਹਾਰ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਕਈ ਥਾਵਾਂ 'ਤੇ ਨਵਜੰਮੀਆਂ ਕੁੜੀਆਂ ਦੀ ਲੋਹੜੀ ਵੀ ਮਨਾਈ ਗਈ | ਸਮਾਜ ਸੇਵੀ ਸੰਸਥਾ ਡਾ: ਭੀਮ ਰਾਓ ਅੰਬੇਦਕਰ ਸੇਵਾ ਸੁਸਾਇਟੀ ਵਲੋਂ ਲਾਲੜੂ ਸ਼ਹਿਰ ਵਿਖੇ ਨਵਜੰਮੀਆਂ ਧੀਆਂ ਨੂੰ ਤੋਹਫੇ ਵੰਡ ਕੇ ਲੋਹੜੀ ਮਨਾਈ ਗਈ | ਇਸ ਮੌਕੇ ਉੱਚੇਚੇ ਤੌਰ 'ਤੇ ਪੁੱਜੇ ਪੰਜਾਬ ਪ੍ਰਦੇਸ਼ ਕਾਂਰਗਸ ਦੇ ਜਨਰਲ ਸਕੱਤਰ ਦੀਪਇੰਦਰ ਸਿੰਘ ਢਿੱਲੋਂ ਦੇ ਸਪੁੱਤਰ ਓਦੇਵੀਰ ਸਿੰਘ ਢਿੱਲੋਂ ਨੇ ਸੰਸਥਾ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜ ਦੇ ਸਾਰੇ ਲੋਕਾਂ ਨੂੰ ਧੀਆਂ ਦਾ ਸਤਿਕਾਰ ਕਰਨਾ ਚਾਹੀਦਾ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ਹਿਰੀ ਕਾਂਗਰਸ ਲਾਲੜੂ ਦੇ ਪ੍ਰਧਾਨ ਸਤੀਸ਼ ਰਾਣਾ, ਡਾ: ਸੰਜੀਵ ਮਹਿੰਦਰੂ, ਓਮਵੀਰ ਰਾਣਾ, ਸੰਸਥਾ ਦੇ ਪ੍ਰਧਾਨ ਗੁਰਨਾਮ ਸਿੰਘ, ਉਪ ਪ੍ਰਧਾਨ ਜਸਵੀਰ ਸਿੰਘ, ਕੈਸ਼ੀਅਰ ਦਲਜੀਤ ਸਿੰਘ, ਮਾਸਟਰ ਵੀ. ਪੀ. ਸਿੰਘ, ਗਿਆਨਦੀਪ ਸਿੰਘ, ਪੂਰਨ ਚੰਦ, ਕਰਨ ਮਹਿਰਾ, ਕੈਪਟਨ ਹਰਨੇਕ ਸਿੰਘ, ਰੁਲਦਾ ਰਾਮ, ਜੰਗ ਸਿੰਘ, ਸੂਰਜ ਭਾਨ, ਕਰਮਜੀਤ ਸਿੰਘ, ਮੇਵਾ ਸਿੰਘ, ਸੁਖਦੇਵ ਸਿੰਘ, ਮੈਡਮ ਰੇਖਾ, ਗੋਲਡੀ, ਗੁਲਜ਼ਾਰ ਸਿੰਘ ਅਤੇ ਘਣੀਸ਼ਾਮ ਬੰਟੀ ਆਦਿ ਵੀ ਹਾਜ਼ਰ ਸਨ | ਇਸੇ ਪ੍ਰਕਾਰ ਲਾਲੜੂ ਮੰਡੀ, ਦੱਪਰ ਅਤੇ ਹੰਡੇਸਰਾ ਸਮੇਤ ਇਲਾਕੇ ਦੇ ਸਮੂਹ ਪਿੰਡਾਂ ਅੰਦਰ ਵੀ ਲੋਹੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ |
ਲੋਹੜੀ ਪੰਜਾਬ ਦਾ ਇਕ ਪੁਰਾਤਨ ਤੇ ਮਹੱਤਵਪੂਰਨ ਤਿਉਹਾਰ-ਸਪਰਾ
ਕਲੱਬ ਵਲੋਂ ਲੋਹੜੀ ਮੌਕੇ ਨਵ-ਜੰਮੀਆਂ ਬੱਚੀਆਂ ਦਾ ਸਨਮਾਨ
ਖਰੜ, ਜਨਵਰੀ (ਗੁਰਮੁੱਖ ਸਿੰਘ ਮਾਨ)-ਲੋਹੜੀ ਪੰਜਾਬ ਦਾ ਇਕ ਪੁਰਾਤਨ ਤੇ ਮਹੱਤਵਪੂਰਨ ਤਿਉਹਾਰ ਹੈ ਅਤੇ ਇਸ ਨੂੰ ਕੇਵਲ ਧੀਆਂ ਜਾਂ ਪੁੱਤਰਾਂ ਦੇ ਜਨਮ ਨਾਲ ਜੋੜ ਕੇ ਨਹੀਂ ਮਨਾਉਣਾ ਚਾਹੀਦਾ, ਬਲਕਿ ਧੀਆਂ ਤੇ ਪੁੱਤਰਾਂ ਨੰੂ ਇਕ ਸਮਾਨ ਮੰਨ ਕੇ ਮਨਾਉਣਾ ਚਾਹੀਦਾ ਹੈ | ਇਹ ਵਿਚਾਰ ਡਿਪਟੀ ਕਮਿਸ਼ਨਰ ਮੁਹਾਲੀ ਗੁਰਪ੍ਰੀਤ ਕੌਰ ਸਪਰਾ ਨੇ ਸਿਵਲ ਹਸਪਤਾਲ ਖਰੜ ਤੇ ਲਾਇਨਜ਼ ਕਲੱਬ ਖਰੜ ਸਿਟੀ ਵਲੋਂ ਸਾਂਝੇ ਤੌਰ 'ਤੇ ਹਸਪਤਾਲ ਦੇ ਸਮੂਹ ਸਟਾਫ਼ ਦੇ ਸਹਿਯੋਗ ਨਾਲ 'ਧੀਆਂ ਦੀ ਲੋਹੜੀ' ਮਨਾਉਣ ਸਬੰਧੀ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਸਾਂਝੇ ਕੀਤੇ | ਸਮਾਗਮ ਦੌਰਾਨ ਐੱਸ. ਡੀ. ਐੱਮ. ਖਰੜ ਅਮਨਿੰਦਰ ਕੌਰ ਬਰਾੜ ਅਤੇ ਸਿਵਲ ਸਰਜਨ ਮੁਹਾਲੀ ਡਾ: ਰੀਟਾ ਭਾਰਦਵਾਜ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਡਿਪਟੀ ਕਮਿਸ਼ਨਰ ਸਪਰਾ ਅਤੇ ਐੱਸ. ਡੀ. ਐੱਮ. ਖਰੜ ਬਰਾੜ ਵਲੋਂ ਲੋਹੜੀ ਬਾਲਣ ਦੀ ਰਸਮ ਅਦਾ ਕੀਤੀ ਗਈ | ਇਸ ਮੌਕੇ ਕਲੱਬ ਵਲੋਂ ਡਿਪਟੀ ਕਮਿਸ਼ਨਰ ਨੇ ਨਵ-ਜੰਮੀਆਂ ਬੱਚੀਆਂ ਨੰੂ ਤੋਹਫ਼ੇ ਵੀ ਤਕਸੀਮ ਕੀਤੇ | ਇਸ ਮੌਕੇ ਵੱਖ-ਵੱਖ ਨਰਸਿੰਗ ਕਾਲਜਾਂ ਦੀਆਂ ਵਿਦਿਆਰਥਣਾਂ ਵਲੋਂ ਗਿੱਧੇ ਤੇ ਲੋਕ-ਗੀਤਾਂ ਸਮੇਤ ਹੋਰ ਸਭਿਆਚਾਰਕ ਪੇਸ਼ਕਾਰੀਆਂ ਦੇ ਕੇ ਜਿਥੇ ਸ੍ਰੋਤਿਆਂ ਦਾ ਭਰਪੂਰ ਮਨੋਰੰਜਨ ਕੀਤਾ ਗਿਆ, ਉਥੇ ਹੀ ਧੀਆਂ ਨੰੂ ਕੁੱਖ ਵਿਚ ਨਾ ਮਾਰਨ ਦਾ ਹੋਕਾ ਵੀ ਦਿੱਤਾ ਗਿਆ | ਅੰਤ ਵਿਚ ਐੱਸ. ਐੱਮ. ਓ. ਖਰੜ ਡਾ: ਸੁਰਿੰਦਰ ਸਿੰਘ ਨੇ ਸਮਾਗਮ ਦੌਰਾਨ ਪੁੱਜੇ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਡਾ: ਤਰਸੇਮ ਸਿੰਘ, ਡਾ: ਸੀ. ਪੀ. ਸਿੰਘ, ਡਾ: ਨੇਹਾ, ਡਾ: ਸੋਨੀਆ ਗੁਲਾਟੀ, ਕਲੱਬ ਦੇ ਅਹੁਦੇਦਾਰ ਗੁਰਮੁੱਖ ਸਿੰਘ ਮਾਨ, ਪਰਮਪ੍ਰੀਤ ਸਿੰਘ, ਸੁਭਾਸ਼ ਅਗਰਵਾਲ, ਹਰਬੰਸ ਸਿੰਘ, ਡਾ: ਕੁਲਵਿੰਦਰ ਸਿੰਘ, ਪੰਕਜ ਚੱਢਾ, ਵਿਨੋਦ ਕੁਮਾਰ, ਡਾ: ਰਘਵੀਰ ਸਿੰਘ ਬੰਗੜ, ਨਰਿੰਦਰ ਸਿੰਘ ਰਾਣਾ ਸਮੇਤ ਹਸਪਤਾਲ ਦਾ ਸਮੂਹ ਸਟਾਫ਼ ਅਤੇ ਵੱਖ-ਵੱਖ ਨਰਸਿੰਗ ਕਾਲਜਾਂ ਤੋਂ ਆਈਆਂ ਵਿਦਿਆਰਥਣਾਂ ਹਾਜ਼ਰ ਸਨ |
ਪੀ.ਜੀ.ਆਈ. ਦੇ ਕਰਮਚਾਰੀਆਂ ਨੇ ਧੂਮ-ਧਾਮ ਨਾਲ ਮਨਾਇਆ ਲੋਹੜੀ ਦਾ ਤਿਉਹਾਰ
ਚੰਡੀਗੜ੍ਹ, (ਮਨਜੋਤ ਸਿੰਘ ਜੋਤ)- ਪੀ.ਜੀ.ਆਈ ਦੇ ਕਰਮਚਾਰੀਆਂ ਵਲੋਂ ਲੋਹੜੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਕਮਿਊਨਿਟੀ ਸੈਂਟਰ ਵਿਚ ਲੋਹੜੀ ਮਨਾਉਣ ਮੌਕੇ ਪੀ.ਜੀ.ਆਈ.ਦੇ ਡਾਇਰੈਕਟਰ ਪ੍ਰੋ.ਜਗਤ ਰਾਮ ਅਤੇ ਡਿਪਟੀ ਡਾਇਰੈਕਟਰ ਅਮੀਤਾਬ ਅਵਸਥੀ ਵਲੋਂ ਸ਼ਿਰਕਤ ਕੀਤੀ ਗਈ | ਉਨ੍ਹਾਂ ਪੀ.ਜੀ.ਆਈ ਦੇ ਕਰਮਚਾਰੀਆਂ ਨੂੰ ਲੋਹੜੀ ਦੀ ਮੁਬਾਰਕਬਾਦ ਦਿੱਤੀ | ਇਸ ਮੌਕੇ ਵੱਡੀ ਗਿਣਤੀ ਵਿਚ ਪੀ.ਜੀ.ਆਈ. ਦੇ ਕਰਮਚਾਰੀ ਮੌਜੂਦ ਸਨ |
13ਸੀਐਚਡੀ21
ਪੀ.ਜੀ.ਆਈ ਦੇ ਡਾਇਰੈਕਟਰ ਪ੍ਰੋ.ਜਗਤ ਰਾਮ ਕਰਮਚਾਰੀਆਂ ਨਾਲ ਲੋਹੜੀ ਦਾ ਤਿਉਹਾਰ ਮਨਾਉਂਦੇ ਹੋਏ | ਤਸਵੀਰ- ਕਮਲਜੀਤ ਸਿੰਘ




ਖ਼ਬਰ ਸ਼ੇਅਰ ਕਰੋ

ਕਾਰ ਸਵਾਰ ਨੌਜਵਾਨ ਪ੍ਰਵਾਸੀ ਮਜ਼ਦੂਰਾਂ ਦੀ ਫੜ੍ਹੀ ਤੋਂ ਹਜ਼ਾਰਾਂ ਰੁਪਏ ਦਾ ਲੋਹੜੀ ਦਾ ਸਾਮਾਨ ਤੇ 2 ਹਜ਼ਾਰ ਦੀ ਨਕਦੀ ਲੈ ਕੇ ਫ਼ਰਾਰ

ਕੁਰਾਲੀ, 13 ਜਨਵਰੀ (ਹਰਪ੍ਰੀਤ ਸਿੰਘ)-ਸ਼ਹਿਰ ਦੇ ਰੂਪਨਗਰ ਮਾਰਗ 'ਤੇ ਕਾਰ ਸਵਾਰ ਤਿੰਨ ਨੌਜਵਾਨ ਇਕ ਪ੍ਰਵਾਸੀ ਮਜ਼ਦੂਰ ਨੂੰ ਅਗਵਾ ਕਰਕੇ ਉਸ ਕੋਲੋਂ ਨਕਦੀ ਖੋਹਣ ਤੋਂ ਇਲਾਵਾ ਉਸ ਦੀ ਫੜ੍ਹੀ ਤੋਂ ਹਜ਼ਾਰਾਂ ਰੁਪਏ ਦਾ ਲੋਹੜੀ ਦਾ ਸਾਮਾਨ ਲੈ ਕੇ ਫ਼ਰਾਰ ਹੋ ਗਏ | ਪ੍ਰਵਾਸੀ ...

ਪੂਰੀ ਖ਼ਬਰ »

ਈ. ਡੀ. ਵਲੋਂ ਉੱਘੇ ਪੰਜਾਬੀ ਗਾਇਕ ਬੱਬੂ ਮਾਨ ਨੂੰ ਨੋਟਿਸ ਜਾਰੀ

ਐੱਸ. ਏ. ਐੱਸ. ਨਗਰ, 13 ਜਨਵਰੀ (ਕੇ. ਐੱਸ. ਰਾਣਾ)-ਇੰਫੋਰਸਮੈਂਟ ਡਾਇਰੈਕਟਰ (ਈ. ਡੀ.) ਵਲੋਂ ਪ੍ਰਸਿੱਧ ਪੰਜਾਬੀ ਗਾਇਕ ਸ਼ੈਰੀ ਮਾਨ ਤੋਂ ਬਾਅਦ ਹੁਣ ਉੱਘੇ ਪੰਜਾਬੀ ਗਾਇਕ ਬੱਬੂ ਮਾਨ ਨੂੰ ਨੋਟਿਸ ਜਾਰੀ ਕਰਨ ਮਾਮਲਾ ਸਾਹਮਣੇ ਆਇਆ ਹੈ | ਸੂਤਰਾਂ ਅਨੁਸਾਰ ਬੀਤੇ ਸਾਲ ਅਕਤੂਬਰ ...

ਪੂਰੀ ਖ਼ਬਰ »

ਥਰਮਲ ਪਲਾਂਟ ਬੰਦ ਕਰਨ ਦੇ ਵਿਰੋਧ 'ਚ ਦਿੱਤਾ ਧਰਨਾ

ਲਾਲੜੂ, 13 ਜਨਵਰੀ (ਰਾਜਬੀਰ ਸਿੰਘ)-ਥਰਮਲ ਪਲਾਂਟ ਬੰਦ ਕਰਨ ਦੇ ਵਿਰੋਧ ਵਿਚ ਪੰਜਾਬ ਰਾਜ ਪਾਵਰ/ਟਰਾਂਸਮਿਸ਼ਨ ਕਾਰਪੋਰੇਸ਼ਨ ਦੀ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਗੁਰਚਰਨ ਸਿੰਘ ਦੀ ਪ੍ਰਧਾਨਗੀ ਹੇਠ ਮੰਡਲ ਲਾਲੜੂ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ | ਧਰਨੇ ਨੂੰ ...

ਪੂਰੀ ਖ਼ਬਰ »

ਪੁਲਿਸ ਵਲੋਂ ਦਿਵਿਆਂਸ਼ੂ ਬੁੱਧੀਰਾਜਾ ਅਤੇ ਹਾਰਦਿਕ ਨੈਨ ਗਿ੍ਫ਼ਤਾਰ

ਮਾਮਲਾ ਮੁੱਖ ਮੰਤਰੀ ਦੇ ਕਾਫਲੇ 'ਚ ਘੁਸਪੈਠ ਕਰਨ ਅਤੇ ਨਾਅਰੇਬਾਜ਼ੀ ਕਰਨ ਦਾ ਪੰਚਕੂਲਾ, 13 ਜਨਵਰੀ (ਕਪਿਲ)-ਬੀਤੇ ਦਿਨੀਂ ਪੰਚਕੂਲਾ ਦੇ ਸੈਕਟਰ-1 ਵਿਖੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਕਾਫ਼ਲੇ 'ਚ ਘੁਸਪੈਠ ਕਰਦਿਆਂ ਐੱਨ. ਐੱਸ. ਯੂ. ਆਈ. ਹਰਿਆਣਾ ਦੇ ਸੂਬਾ ...

ਪੂਰੀ ਖ਼ਬਰ »

ਟਰੈਵਲ ਏਜੰਟਾਂ ਦੀ ਇਸ਼ਤਿਹਾਰਬਾਜ਼ੀ ਲਈ ਰਜਿਸਟ੍ਰੇਸ਼ਨ ਨੰਬਰ ਦਰਜ ਕਰਨਾ ਜ਼ਰੂਰੀ-ਡੀ. ਸੀ.
ਪ੍ਰਕਾਸ਼ਕਾਂ ਨੂੰ ਬਿਨਾਂ ਰਜਿਸਟ੍ਰੇਸ਼ਨ ਨੰਬਰ ਤੋਂ ਇਸ਼ਤਿਹਾਰ ਜਾਰੀ ਨਾ ਕਰਨ ਦੀ ਦਿੱਤੀ ਹਦਾਇਤ

ਐੱਸ. ਏ. ਐੱਸ. ਨਗਰ, 13 ਜਨਵਰੀ (ਕੇ. ਐੱਸ. ਰਾਣਾ)-ਡਿਪਟੀ ਕਮਿਸ਼ਨਰ­-ਕਮ-ਜ਼ਿਲ੍ਹਾ ਮੈਜਿਸਟ੍ਰੇਟ ਗੁਰਪ੍ਰੀਤ ਕੌਰ ਸਪਰਾ ਨੇ ਕਿਹਾ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ 12 ਦਸੰਬਰ 2017 ਨੂੰ ਜਾਰੀ ਕੀਤੇ ਗਏ ਹੁਕਮਾਂ ਮੁਤਾਬਿਕ ਭਵਿੱਖ ਵਿਚ ਕਿਸੇ ਵੀ ਟਰੈਵਲ ਏਜੰਟ ...

ਪੂਰੀ ਖ਼ਬਰ »

ਨਸ਼ੇ ਨੂੰ ਪੰਜਾਬ ਵਿਚੋਂ ਪੂਰੀ ਤਰ੍ਹਾਂ ਖਤਮ ਕਰਨ ਲਈ ਬਣਾਈ ਟੀਮ ਵਲੋਂ ਸਰਕਾਰੀ ਕਾਲਜ ਵਿਖੇ ਪ੍ਰੋਗਰਾਮ

ਐੱਸ. ਏ. ਐੱਸ. ਨਗਰ, 13 ਜਨਵਰੀ (ਕੇ. ਐੱਸ. ਰਾਣਾ)- ਪੰਜਾਬ ਸਰਕਾਰ ਵਲੋਂ ਡਰੱਗਜ਼ ਅਤੇ ਹੋਰ ਨਸ਼ੇ ਨੂੰ ਪੰਜਾਬ ਵਿਚੋਂ ਪੂਰੀ ਤਰ੍ਹਾਂ ਖਤਮ ਕਰਨ ਲਈ ਬਣਾਈ ਗਈ ਸਪੈਸ਼ਲ ਟਾਸਕ ਫੋਰਸ ਦੁਆਰਾ ਸਰਕਾਰੀ ਕਾਲਜ ਫੇਜ਼-6 ਮੁਹਾਲੀ ਵਿਖੇ ਇਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਗ੍ਰਹਿ ...

ਪੂਰੀ ਖ਼ਬਰ »

'ਆਪ' ਚਲਾਏਗੀ ਵਿਸ਼ੇਸ਼ ਮੁਹਿੰਮ ਨਾਰਾਜ਼ ਤੇ ਗ਼ੁੱਸੇ ਵਲੰਟੀਅਰਾਂ ਨੂੰ ਮਨਾਇਆ ਜਾਏਗਾ-ਮਾਨ

ਚੰਡੀਗੜ੍ਹ, 13 ਜਨਵਰੀ (ਐਨ.ਐਸ.ਪਰਵਾਨਾ)- ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਉਹ ਹੁਣ ਇਕ ਇਹੋ ਜਿਹੀ ਵਿਸ਼ੇਸ਼ ਮੁਹਿੰਮ ਚਲਾਉਣਗੇ ਜਿਸ ਦਾ ਮੰਤਵ ਉਨ੍ਹਾਂ ਵਰਕਰਾਂ ਜੋ ਕਿਸੇ ਨਾ ਕਿਸੇ ਕਾਰਨ ਪਾਰਟੀ ਤੋਂ ਨਾਰਾਜ਼ ਤੇ ਗ਼ੁੱਸੇ ਹੋ ਕੇ ...

ਪੂਰੀ ਖ਼ਬਰ »

ਇਪਟਾ ਪੰਜਾਬ ਦਾ ਵਫ਼ਦ 3 ਰੋਜ਼ਾ ਯੁਵਾ ਨਾਟ ਉਤਸਵ ਲਈ ਛਤੀਸਗੜ੍ਹ ਪੁੱਜਾ

ਐੱਸ. ਏ. ਐੱਸ. ਨਗਰ, 13 ਜਨਵਰੀ (ਕੇ. ਐੱਸ. ਰਾਣਾ)-ਭਲਾਈ (ਛਤੀਸਗੜ੍ਹ) ਵਿਖੇ ਹੋਣ ਜਾ ਰਹੇ ਪਹਿਲੇ ਤਿੰਨ ਰੋਜ਼ਾ ਰਾਸ਼ਟਰੀ ਯੁਵਾ ਉਤਸਵ ਜਿਸ ਵਿਚ ਦੇਸ਼ ਦੀਆਂ ਸਾਰੀਆਂ ਇਪਟਾ ਇਕਾਈਆਂ ਦੇ 40 ਸਾਲ ਤੋਂ ਘੱਟ ਉਮਰ ਦੇ ਨਾਟ-ਕਰਮੀ, ਗਾਇਕ ਆਦਿ ਸ਼ਮੂਲੀਅਤ ਕਰਨ ਜਾ ਰਹੇ ਹਨ, 'ਚ ਭਾਗ ...

ਪੂਰੀ ਖ਼ਬਰ »

ਤਹਿਸੀਲਦਾਰ (ਚੋਣਾਂ) ਵਲੋਂ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਐੱਸ. ਏ. ਐੱਸ. ਨਗਰ, 13 ਜਨਵਰੀ (ਕੇ. ਐੱਸ. ਰਾਣਾ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਸਰਸਰੀ ਸੁਧਾਈ 2018 ਦੀ ਅੰਤਿਮ ਪ੍ਰਕਾਸ਼ਨਾ ਕਰਵਾਈ ਗਈ | 1 ਜਨਵਰੀ 2018 ਨੂੰ ਆਧਾਰ ਮੰਨ ਕੇ ਜ਼ਿਲ੍ਹੇ ਵਿਚ ਕੀਤੀ ਗਈ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਪ੍ਰੋਗਰਾਮ ...

ਪੂਰੀ ਖ਼ਬਰ »

ਲੜਕੀਆਂ ਕਿਸੇ ਵੀ ਖੇਤਰ 'ਚ ਲੜਕਿਆਂ ਤੋਂ ਘੱਟ ਨਹੀਂ, ਸਿਰਫ ਮੌਕਾ ਦੇਣ ਦੀ ਲੋੜ-ਐਡਵੋਕੇਟ ਪਿ੍ੰਸ

ਐੱਸ. ਏ. ਐੱਸ. ਨਗਰ, 13 ਜਨਵਰੀ (ਕੇ. ਐੱਸ. ਰਾਣਾ)-ਸਾਨੂੰ ਸਾਰਿਆਂ ਨੂੰ ਇਕਜੁੱਟ ਹੋ ਕੇ ਸਮਾਜ ਵਿਚ ਫੈਲੀਆਂ ਸਮਾਜਿਕ ਬੁਰਾਈਆਂ ਵਿਰੁੱਧ ਵਿਆਪਕ ਮੁਹਿੰਮ ਚਲਾਉਣ ਦੀ ਲੋੜ ਹੈ ਕਿਉਂਕਿ ਇਸ ਤਰ੍ਹਾਂ ਕਰਕੇ ਹੀ ਅਸੀਂ ਇਕ ਨਰੋਏ ਸਮਾਜ ਦੀ ਸਿਰਜਣਾ 'ਚ ਬਣਦਾ ਯੋਗਦਾਨ ਪਾ ਸਕਦੇ ...

ਪੂਰੀ ਖ਼ਬਰ »

ਪੁਲਿਸ ਦੀ ਗੱਡੀ 'ਤੇ ਹਮਲਾ ਕਰਨ ਵਾਲਾ ਫੈਕਟਰੀ ਵਰਕਰ ਕਾਬੂ

ਡੇਰਾਬੱਸੀ, 13 ਜਨਵਰੀ (ਗੁਰਮੀਤ ਸਿੰਘ)-ਪਿੰਡ ਸੈਦਪੁਰਾ ਨੇੜੇ ਸਥਿਤ ਇਕ ਫੈਕਟਰੀ 'ਚ ਬੀਤੀ 4 ਜਨਵਰੀ ਨੂੰ ਲੜਾਈ-ਝਗੜਾ ਹੋਣ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪੁੱਜੀ ਪੁਲਿਸ ਟੀਮ ਦੀ ਗੱਡੀ 'ਤੇ ਪਥਰਾਓ ਕਰਕੇ ਗੱਡੀ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ 'ਚ ਪੁਲਿਸ ਨੇ ਇਕ ...

ਪੂਰੀ ਖ਼ਬਰ »

ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ ਡੀ. ਪੀ. ਆਈ. (ਅ. ਸ) ਨਾਲ ਹੋਈ ਮੀਟਿੰਗ

ਐੱਸ. ਏ. ਐੱਸ. ਨਗਰ, 13 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ ਅਧਿਆਪਕਾਂ ਨੂੰ ਪੇਸ਼ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਅਤੇ ਜਨਰਲ ਸਕੱਤਰ ਕੁਲਦੀਪ ਸਿੰਘ ਦੌੜਕੇ ਦੀ ਅਗਵਾਈ ਹੇਠ ਡੀ. ਪੀ. ...

ਪੂਰੀ ਖ਼ਬਰ »

ਪਿੰਡ ਰੋਡ ਮਾਜਰਾ-ਚੱਕਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ

ਕੁਰਾਲੀ, 13 ਜਨਵਰੀ (ਬਿੱਲਾ ਅਕਾਲਗੜ੍ਹੀਆ/ਹਰਪ੍ਰੀਤ ਸਿੰਘ)-ਨੇੜਲੇ ਪਿੰਡ ਰੋਡ ਮਾਜਰਾ-ਚੱਕਲਾਂ ਵਿਖੇ ਬਾਬਾ ਗਾਜ਼ੀ ਦਾਸ ਜੀ ਕਲੱਬ ਅਤੇ ਸਮੂਹ ਨਗਰ ਪੰਚਾਇਤ ਵਲੋਂ ਗੁਰਦੁਆਰਾ ਸਾਹਿਬ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ¢ ਇਸ ਮੌਕੇ ਮੁੱਖ ਮਹਿਮਾਨ ਵਜੋਂ ਬ੍ਰੇਸਬਨ ...

ਪੂਰੀ ਖ਼ਬਰ »

ਭਾਜਪਾ ਵਲੋਂ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ 16 ਨੂੰ ਧਰਨਾ ਦੇਣ ਦਾ ਐਲਾਨ

ਐੱਸ. ਏ. ਐੱਸ. ਨਗਰ, 13 ਜਨਵਰੀ (ਕੇ. ਐੱਸ. ਰਾਣਾ)-ਭਾਜਪਾ ਦੀ ਜ਼ਿਲ੍ਹਾ ਮੁਹਾਲੀ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਪਾਰਟੀ ਹਾਈਕਮਾਂਡ ਦੇ ਫ਼ੈਸਲੇ ਅਨੁਸਾਰ 16 ਜਨਵਰੀ ਨੂੰ ਡਿਪਟੀ ਕਮਿਸ਼ਨਰ ਮੁਹਾਲੀ ਦੇ ਦਫ਼ਤਰ ਅੱਗੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX