ਤਾਜਾ ਖ਼ਬਰਾਂ


ਨਵੀਂ ਦਿੱਲੀ : ਮੋਰੀ ਗੇਟ ਇਕ ਘਰ 'ਚ ਸਲੰਡਰ ਫਟਣ ਨਾਲ ਧਮਾਕਾ , ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਪੁੱਜੀਆਂ
. . .  18 minutes ago
ਸੰਤਰਾਗਾਛੀ ਜੰਕਸ਼ਨ 'ਤੇ ਹੋਏ ਹਾਦਸੇ ਦੇ ਪੀੜਤਾਂ ਦਾ ਹਾਲ ਜਾਣਨ ਲਈ ਪੁੱਜੀ ਮਮਤਾ ਬੈਨਰਜੀ
. . .  23 minutes ago
ਬੱਚਿਆਂ ਸਮੇਤ ਸਰਹਿੰਦ ਨਹਿਰ 'ਚ ਛਾਲ ਮਾਰਨ ਵਾਲੀ ਮਾਤਾ ਦੀ ਲਾਸ਼ ਬਰਾਮਦ
. . .  about 1 hour ago
ਫ਼ਤਿਹਗੜ੍ਹ ਸਾਹਿਬ, 23 ਅਕਤੂਬਰ (ਅਰੁਣ ਅਹੂਜਾ) - ਸਰਹਿੰਦ ਦੇ ਫਲੋਟਿੰਗ ਰੇਸਤਰਾਂ ਤੋਂ ਭਾਖੜਾ ਨਹਿਰ 'ਚ ਕਥਿਤ ਤੌਰ 'ਤੇ ਆਪਣੇ ਦੋ ਬੱਚਿਆਂ ਸਮੇਤ ਛਾਲ ਮਾਰਨ ਵਾਲੀ ਮਾਤਾ ਦੀ ਲਾਸ਼ ਗੋਤਾਖੋਰਾਂ ਨੇ ਬਰਾਮਦ ਕਰ ਲਈ ...
ਪੱਛਮੀ ਬੰਗਾਲ ਦੇ ਸੰਤਰਾਗਾਛੀ ਜੰਕਸ਼ਨ ਦੇ ਫੁੱਟ ਓਵਰ ਬ੍ਰਿਜ 'ਤੇ ਮੱਚੀ ਭਗਦੜ 'ਚ 14 ਜ਼ਖ਼ਮੀ
. . .  about 1 hour ago
50 ਹਜ਼ਾਰ ਦੀ ਰਿਸ਼ਵਤ ਲੈਣ ਦੇ ਦੋਸ਼ 'ਚ ਸਬ ਇੰਸਪੈਕਟਰ ਗ੍ਰਿਫ਼ਤਾਰ
. . .  about 2 hours ago
ਹੈਦਰਾਬਾਦ, 23 ਅਕਤੂਬਰ - ਐਂਟੀ ਕੁਰੱਪਸ਼ਨ ਬਿਉਰੋ ਨੇ 50 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿਚ ਮੀਰ ਚੌਂਕ ਪੁਲਸ ਥਾਣੇ ਦੇ ਸਬ ਇੰਸਪੈਕਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਦੇ ਨਾਲ ਇੱਕ...
ਸਿੰਗਾਪੁਰ ਦੇ ਲਾਪਤਾ ਪੈਰਾਗਲਾਈਡਰ ਦੀ ਮਿਲੀ ਲਾਸ਼
. . .  about 4 hours ago
ਸ਼ਿਮਲਾ, 23 ਅਕਤੂਬਰ - ਬੈਜਨਾਥ ਦੇ ਐੱਸ.ਡੀ.ਐਮ ਵਿਕਾਸ ਸ਼ੁਕਲਾ ਨੇ ਦੱਸਿਆ ਕਿ ਸਿੰਗਾਪੁਰ ਦਾ ਪੈਰਾਗਲਾਈਡਰ, ਜੋ ਕਿ ਬੀਤੇ ਦਿਨ ਲਾਪਤਾ ਹੋ ਗਿਆ ਸੀ, ਉਸ ਦੀ ਲਾਸ਼ ਬਰਾਮਦ...
ਰਾਜੌਰੀ : ਤਾਜ਼ਾ ਬਰਫ਼ਬਾਰੀ ਦੇ ਚੱਲਦਿਆਂ ਮੁਗਲ ਰੋਡ ਆਵਾਜਾਈ ਲਈ ਬੰਦ
. . .  about 4 hours ago
ਸ੍ਰੀਨਗਰ, 23 ਅਕਤੂਬਰ - ਤਾਜ਼ਾ ਬਰਫ਼ਬਾਰੀ ਦੇ ਚੱਲਦਿਆਂ ਜੰਮੂ-ਕਸ਼ਮੀਰ ਦੇ ਰਾਜੌਰੀ ਦਾ ਮੁਗਲ ਰੋਡ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ...
ਦੁਬਈ 'ਚ ਅਕਾਲ ਚਲਾਣਾ ਕਰ ਗਏ ਨਿਰਮਲ ਸਿੰਘ ਦੀ ਮ੍ਰਿਤਕ ਦੇਹ ਵਤਨ ਪੁੱਜੀ
. . .  about 4 hours ago
ਰਾਜਾਸਾਂਸੀ, 23 ਅਕਤੂਬਰ (ਹੇਰ,ਖੀਵਾ ) - ਦੁਬਈ 'ਚ ਆਪਣੀ ਜਾਨ ਗਵਾ ਬੈਠੇ ਅੰਮ੍ਰਿਤਸਰ ਦੀ ਸਰਹੱਦੀ ਤਹਿਸੀਲ ਅਜਨਾਲਾ ਦੇ ਪਿੰਡ ਅੰਬ ਨੰਗਲ ਨਾਲ ਸਬੰਧਿਤ 46 ਸਾਲਾਂ ਨਿਰਮਲ ਸਿੰਘ ਪੁੱਤਰ ਸੋਹਨ ਸਿੰਘ...
ਅੰਮ੍ਰਿਤਸਰ 'ਚ 26 ਅਕਤੂਬਰ ਨੂੰ ਛੁੱਟੀ ਦਾ ਐਲਾਨ
. . .  about 5 hours ago
ਅਜਨਾਲਾ, 23 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 26 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਅੰਮ੍ਰਿਤਸਰ 'ਚ ਲੋਕਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ...
5 ਨਵੰਬਰ ਨੂੰ ਕੈਪਟਨ ਨਾਲ ਬੈਠਕ ਕਰਨਗੀਆਂ ਅਧਿਆਪਕ ਜਥੇਬੰਦੀਆਂ
. . .  about 4 hours ago
ਚੰਡੀਗੜ੍ਹ, 23 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਅਧਿਆਪਕ ਯੂਨੀਅਨ ਵਲੋਂ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਅਤੇ ਸਿਆਸੀ ਸਲਾਹਕਾਰ ਸੰਦੀਪ ਸੰਧੂ ਨਾਲ ਮੁਲਾਕਾਤ ਕੀਤੀ...
ਸੱਤ ਦਿਨਾਂ ਦੇ ਰਿਮਾਂਡ 'ਤੇ ਭੇਜੇ ਗਏ ਸੀ. ਬੀ. ਆਈ. ਦੇ ਡੀ. ਐੱਸ. ਪੀ. ਦੇਵੇਂਦਰ ਕੁਮਾਰ
. . .  about 5 hours ago
ਨਵੀਂ ਦਿੱਲੀ, 23 ਅਕਤੂਬਰ- ਸੀ. ਬੀ. ਆਈ. ਦੇ ਡੀ. ਐੱਸ. ਪੀ. ਅਤੇ ਰਾਕੇਸ਼ ਅਸਥਾਨਾ ਦੇ ਸਹਿਯੋਗੀ ਦੇਵੇਂਦਰ ਕੁਮਾਰ ਨੂੰ ਸੱਤ ਦਿਨਾਂ ਦੇ ਰਿਮਾਂਡ 'ਤੇ ਭੇਜਿਆ ਗਿਆ ਹੈ। ਦੱਸ ਦਈਏ ਕਿ ਸੀ. ਬੀ. ਆਈ. ਨੇ ਦੇਵੇਂਦਰ ਦੇ 10 ਦਿਨਾਂ ਦੇ ਰਿਮਾਂਡ ਦੀ ਮੰਗ...
ਬੋਰਡ ਦੀ ਨਵੀਂ ਸਿੱਖਿਆ ਸਕੀਮ ਅਨੁਸਾਰ 9-10ਵੀਂ ਦੇ ਵਿਦਿਆਰਥੀ ਪੜ੍ਹਨਗੇ 9 ਦੀ ਥਾਂ 8 ਵਿਸ਼ੇ
. . .  about 5 hours ago
ਐੱਸ. ਏ. ਐੱਸ. ਨਗਰ, 23 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਿਤ ਸਕੂਲਾਂ ਦੇ 9 ਵੀਂ ਤੇ 10 ਵੀਂ ਸ਼੍ਰੇਣੀ ਦੇ ਵਿਦਿਆਰਥੀ ਵਿੱਦਿਅਕ ਸੈਸ਼ਨ 2018-19 ਤੋਂ 9 ਵੀਂ ਤੇ 10 ਵੀਂ ਸ਼੍ਰੇਣੀ ਲਈ ...
ਕੇਰਲ ਤੋਂ ਦਸੂਹਾ ਪਹੁੰਚੇ ਫਾਦਰ ਕੁਰੀਆਕੋਸ ਦੇ ਪਰਿਵਾਰਕ ਮੈਂਬਰ
. . .  about 5 hours ago
ਦਸੂਹਾ, 23 ਅਕਤੂਬਰ (ਚੰਦਨ ਕੌਸ਼ਲ)- ਨਨ ਜਬਰ ਜਨਾਹ ਮਾਮਲੇ 'ਚ ਦੋਸ਼ੀ ਫਰੈਂਕੋ ਮੁਲੱਕਲ ਖ਼ਿਲਾਫ਼ ਗਵਾਹੀ ਦੇਣ ਵਾਲੇ ਪਾਦਰੀ ਕੁਰੀਆਕੋਸ ਕੱਟੂਥਾਰਾ ਦਾ ਛੋਟੇ ਭਰਾ ਜੋਸ ਕੁਰੀਆ ਸਮੇਤ ਹੋਰ ਪਰਿਵਾਰਕ ਮੈਂਬਰ ਕੇਰਲ ਤੋਂ ਅੱਜ ਸਵੇਰੇ ਦਸੂਹਾ ਪਹੁੰਚੇ। ਇਸ ਤੋਂ ਬਾਅਦ...
ਅੰਮ੍ਰਿਤਸਰ ਰੇਲ ਹਾਦਸੇ ਨੂੰ ਬਾਦਲ ਨੇ ਵੱਡੀ ਤ੍ਰਾਸਦੀ ਕਰਾਰ ਦਿੱਤਾ
. . .  about 6 hours ago
ਚੰਡੀਗੜ੍ਹ, 23 ਅਕਤੂਬਰ - ਅੰਮ੍ਰਿਤਸਰ ਰੇਲ ਹਾਦਸੇ 'ਤੇ ਦੋਸ਼ੀਆਂ ਨੂੰ ਸਜ਼ਾ ਤੇ ਪੀੜਤਾਂ ਦੇ ਇਨਸਾਫ਼ ਲਈ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਇਕ ਵਫ਼ਦ ਨੇ ਪੰਜਾਬ ਦੇ ਰਾਜਪਾਲ ਵੀ.ਪੀ ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੀਡੀਆ ਨਾਲ ਗੱਲ ਕਰਦੇ ਹੋਏ ਪੰਜਾਬ...
ਰੇਲ ਗੱਡੀ ਹੇਠਾਂ ਆਉਣ ਕਾਰਨ ਕਿਸਾਨ ਦੀ ਮੌਤ
. . .  about 7 hours ago
ਬੀਜਾ, 23 ਅਕਤੂਬਰ (ਰਣਧੀਰ ਸਿੰਘ ਧੀਰਾ)- ਰੇਲਵੇ ਪੁਲਿਸ ਚੌਕੀ ਚਾਵਾ ਅਧੀਨ ਆਉਂਦੇ ਰੇਲਵੇ ਫਾਟਕ ਰੁਪਾਲੋਂ ਨੇੜੇ ਅੱਜ ਰੇਲ ਗੱਡੀ ਹੇਠਾਂ ਆਉਣ ਕਾਰਨ ਇੱਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਜਗਤਾਰ ਸਿੰਘ (47) ਵਾਸੀ ਪਿੰਡ ਮੰਡਿਆਲਾ ਖੁਰਦ ਦੇ...
ਮਿਲਾਵਟ ਖੋਰ ਲੋਕਾਂ ਬਾਰੇ ਮੇਰੇ ਨਾਲ ਸੰਪਰਕ ਕੀਤਾ ਜਾਵੇ- ਪੰਨੂ
. . .  about 6 hours ago
ਜਥੇਦਾਰ ਬ੍ਰਹਮਪੁਰਾ ਨੇ ਅਕਾਲੀ ਦਲ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 7 hours ago
ਚੀਨ ਦੇ ਜਨਤਕ ਸੁਰੱਖਿਆ ਮੰਤਰੀ ਝਾਓ ਨੇ ਮੋਦੀ ਨਾਲ ਕੀਤੀ ਮੁਲਾਕਾਤ
. . .  about 7 hours ago
ਜੰਮੂ-ਕਸ਼ਮੀਰ 'ਚ ਸੁਰੱਖਿਆ ਸਥਿਤੀ ਦੀ ਸਮੀਖਿਆ ਲਈ ਰਾਜਨਾਥ ਸਿੰਘ ਨੇ ਕੀਤੀ ਬੈਠਕ
. . .  about 7 hours ago
ਰਾਕੇਸ਼ ਅਸਥਾਨਾ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਪਟੀਸ਼ਨ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 9 ਮਾਘ ਸੰਮਤ 549
ਵਿਚਾਰ ਪ੍ਰਵਾਹ: ਸਾਰੇ ਸੰਗਠਨਾਂ ਵਿਚ ਵਿਗਾੜ ਦੀ ਪ੍ਰਵਿਰਤੀ ਲਾਜ਼ਮੀ ਤੌਰ \'ਤੇ ਹੁੰਦੀ ਹੈ। ਇਸ ਤੋਂ ਬਚਣ ਲਈ ਲਗਾਤਾਰ ਯਤਨ ਕਰਨੇ ਜ਼ਰੂਰੀ ਹਨ। -ਗੌਤਮ ਬੁੱਧ

ਪਹਿਲਾ ਸਫ਼ਾ

ਮਾਮਲਾ ਲਾਭ ਦੇ ਅਹੁਦੇ ਦਾ

ਰਾਸ਼ਟਰਪਤੀ ਵਲੋਂ 'ਆਪ' ਦੇ 20 ਵਿਧਾਇਕ ਅਯੋਗ ਕਰਾਰ

• ਚੋਣ ਕਮਿਸ਼ਨ ਦੀ ਸਿਫ਼ਾਰਸ਼ ਪ੍ਰਵਾਨ • ਕਾਨੂੰਨ ਮੰਤਰਾਲੇ ਨੇ ਜਾਰੀ ਕੀਤਾ ਨੋਟੀਫ਼ਿਕੇਸ਼ਨ ਨਵੀਂ ਦਿੱਲੀ, 21 ਜਨਵਰੀ (ਪੀ. ਟੀ. ਆਈ.)-ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਲਾਭ ਵਾਲੇ ਅਹੁਦੇ ਰੱਖਣ ਲਈ ਦਿੱਲੀ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦੇ 20 ਵਿਧਾਇਕਾਂ ਨੂੰ ...

ਪੂਰੀ ਖ਼ਬਰ »

ਕਾਬੁਲ ਦੇ ਹੋਟਲ 'ਚ ਅੱਤਵਾਦੀ ਹਮਲਾ-18 ਮੌਤਾਂ

17 ਘੰਟੇ ਚੱਲਿਆ ਮੁਕਾਬਲਾ, ਚਾਰੇ ਹਮਲਾਵਰ ਮਾਰ ਮੁਕਾਏ • ਮਿ੍ਤਕਾਂ 'ਚ 14 ਵਿਦੇਸ਼ੀ ਸ਼ਾਮਿਲ 150 ਲੋਕਾਂ ਨੂੰ ਸੁਰੱਖਿਅਤ ਬਚਾਇਆ ਕਾਬੁਲ, 21 ਜਨਵਰੀ (ਏਜੰਸੀ)-ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਇਕ ਲਗਜ਼ਰੀ ਹੋਟਲ 'ਚ ਵੜੇ ਹਮਲਾਵਰਾਂ ਨੇ ਅੰਨ੍ਹੇਵਾਹ ਗੋਲੀਬਾਰੀ ...

ਪੂਰੀ ਖ਼ਬਰ »

ਪਾਕਿ ਵਲੋਂ ਲਗਾਤਾਰ ਚੌਥੇ ਦਿਨ ਭਾਰੀ ਗੋਲੀਬਾਰੀ, ਇਕ ਨਾਗਰਿਕ ਦੀ ਮੌਤ

ਜ਼ਖ਼ਮੀ ਜਵਾਨ ਨੇ ਦਮ ਤੋੜਿਆ ਸ੍ਰੀਨਗਰ, 21 ਜਨਵਰੀ (ਮਨਜੀਤ ਸਿੰਘ)-ਪਾਕਿਸਤਾਨੀ ਫ਼ੌਜ ਨੇ ਲਗਾਤਾਰ ਚੌਥੇ ਦਿਨ ਅੰਤਰਰਾਸ਼ਟਰੀ ਰੇਖਾ ਨੇੜੇ ਜੰਮੂ-ਕਸ਼ਮੀਰ ਦੇ ਨੌਸ਼ਹਿਰਾ, ਰਾਜੌਰੀ ਅਤੇ ਅਖ਼ਨੂਰ ਸੈਕਟਰਾਂ 'ਚ ਭਾਰੀ ਗੋਲੀਬਾਰੀ ਕੀਤੀ, ਜਿਸ ਵਿਚ ਇਕ ਨਾਗਰਿਕ ਦੀ ਮੌਤ ਹੋ ...

ਪੂਰੀ ਖ਼ਬਰ »

ਸੁਰੇਸ਼ ਕੁਮਾਰ ਬਾਰੇ ਕਾਨੂੰਨੀ ਕਾਰਵਾਈ ਲਈ ਏ. ਜੀ. ਦਫ਼ਤਰ ਪੱਬਾਂ ਭਾਰ

ਮੇਜਰ ਸਿੰਘ ਜਲੰਧਰ, 21 ਜਨਵਰੀ-ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਰਾਜ ਦੇ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਦੀ ਬਰਤਰਫ਼ੀ ਬਾਰੇ ਦਿੱਤੇ ਹੁਕਮਾਂ ਦੀ ਐਡਵੋਕੇਟ ਜਨਰਲ ਦੇ ਦਫ਼ਤਰ ਵਲੋਂ ਡੂੰਘਾਈ ਨਾਲ ਘੋਖ ਕੀਤੀ ਜਾ ਰਹੀ ਹੈ ਤੇ ਫ਼ੈਸਲੇ ਦੇ ...

ਪੂਰੀ ਖ਼ਬਰ »

ਲੋੜ ਪਈ ਤਾਂ ਪਾਕਿਸਤਾਨ ਨੂੰ ਉਸ ਦੇ ਘਰ 'ਚ ਦਾਖ਼ਲ ਹੋ ਕੇ ਮਾਰ ਸਕਦੇ ਹਾਂ-ਰਾਜਨਾਥ

ਲਖਨਊ, 21 ਜਨਵਰੀ (ਪੀ. ਟੀ. ਆਈ.)-ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਕਿ ਭਾਰਤ ਨੇ ਦਿਖਾ ਦਿੱਤਾ ਹੈ ਕਿ ਜੇਕਰ ਲੋੜ ਪਵੇ ਤਾਂ ਉਹ ਆਪਣੇ ਦੁਸ਼ਮਣਾਂ 'ਤੇ ਕੇਵਲ ਆਪਣੀ ਜ਼ਮੀਨ 'ਤੇ ਹੀ ਨਹੀਂ ਸਗੋਂ ਵਿਦੇਸ਼ੀ ਜ਼ਮੀਨ 'ਤੇ ਜਾ ਕੇ ਵੀ ਹਮਲਾ ਕਰ ਸਕਦਾ ਹੈ | ਇਕ ਹਫਤਾ ...

ਪੂਰੀ ਖ਼ਬਰ »

ਬਵਾਨਾ ਅਗਨੀ ਕਾਂਡ

ਫੈਕਟਰੀ ਮਾਲਕ ਗ੍ਰਿਫ਼ਤਾਰ

ਨਵੀਂ ਦਿੱਲੀ, 21 ਜਨਵਰੀ (ਏਜੰਸੀ)-ਦਿੱਲੀ ਦੇ ਬਵਾਨਾ ਇੰਡਸਟ੍ਰੀਅਲ ਏਰੀਆ 'ਚ ਪਟਾਕਾ ਫੈਕਟਰੀ, ਜਿਥੇ ਲੱਗੀ ਭਿਆਨਕ ਅੱਗ ਨਾਲ 17 ਲੋਕਾਂ ਦੀ ਮੌਤ ਹੋ ਗਈ ਸੀ, ਦੇ ਮਾਲਕ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ | ਰੋਹਿਨੀ ਦੇ ਪੁਲਿਸ ਡਿਪਟੀ ਕਮਿਸ਼ਨਰ ਰਜਨੀਸ਼ ਗੁਪਤਾ ਨੇ ਕਿਹਾ ...

ਪੂਰੀ ਖ਼ਬਰ »

ਫ਼ਿਲਮਫੇਅਰ ਪੁਰਸਕਾਰ

ਇਰਫ਼ਾਨ ਖ਼ਾਨ ਸਰਬੋਤਮ ਅਦਾਕਾਰ ਤੇ ਵਿਦਿਆ ਬਾਲਨ ਸਰਬੋਤਮ ਅਦਾਕਾਰਾ ਬਣੀ

• ਰਾਜਕੁਮਾਰ ਰਾਓ ਨੂੰ 'ਟਰੈਪਡ' ਲਈ ਸਰਬੋਤਮ ਆਲੋਚਕ ਅਦਾਕਾਰ ਦਾ ਪੁਰਸਕਾਰ ਮੁੰਬਈ, 21 ਜਨਵਰੀ (ਏਜੰਸੀ)- ਇੱਥੇ ਬੀਤੀ ਦੇਰ ਰਾਤ 63ਵਾਂ ਜੀਓ ਫ਼ਿਲਮਫੇਅਰ ਪੁਰਸਕਾਰ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਫ਼ਿਲਮ 'ਹਿੰਦੀ ਮਿਡੀਅਮ' ਨੂੰ ਦੇਸ਼ ਦੀ ਸਰਬੋਤਮ ਫ਼ਿਲਮ ਦਾ ...

ਪੂਰੀ ਖ਼ਬਰ »

ਕੈਨੇਡਾ ਦੇ ਕਲੱਬ 'ਚ ਪੰਜਾਬੀ ਨੂੰ ਦਸਤਾਰ ਉਤਾਰਨ ਲਈ ਕਿਹਾ

ਨਸਲੀ ਟਿੱਪਣੀਆਂ ਵੀ ਕੀਤੀਆਂ ਓਟਾਵਾ, 21 ਜਨਵਰੀ (ਏਜੰਸੀ)-ਕੈਨੇਡਾ ਦੇ ਇਕ ਕਲੱਬ 'ਚ ਇਕ ਔਰਤ ਨੇ ਇਕ ਪੰਜਾਬੀ ਨੌਜਵਾਨ ਨੂੰ ਆਪਣੀ ਦਸਤਾਰ ਉਤਾਰਨ ਲਈ ਕਿਹਾ ਅਤੇ ਉਸ ਿਖ਼ਲਾਫ਼ ਨਸਲੀ ਟਿੱਪਣੀਆਂ ਕਰਦਿਆਂ ਉਸ ਦੀ ਦਸਤਾਰ ਨੂੰ ਪਾੜਨ ਦੀ ਧਮਕੀ ਵੀ ਦਿੱਤੀ | ਸਥਾਨਕ ਸੀ. ਬੀ. ਸੀ. ...

ਪੂਰੀ ਖ਼ਬਰ »

ਬਠਿੰਡਾ ਥਰਮਲ ਪਲਾਂਟ ਬੰਦ ਕਰਨ ਦੇ ਫ਼ੈਸਲੇ ਤੋਂ ਪਿੱਛੇ ਹਟਣ ਦਾ ਸਵਾਲ ਹੀ ਨਹੀਂ-ਕੈਪਟਨ

ਚੰਡੀਗੜ੍ਹ, 21 ਜਨਵਰੀ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰੂ ਨਾਨਕ ਦੇਵ ਥਰਮਲ ਪਲਾਂਟ, ਬਠਿੰਡਾ ਨੂੰ ਬੰਦ ਕਰਨ ਬਾਰੇ ਸਰਕਾਰ ਵਲੋਂ ਲਏ ਫ਼ੈਸਲੇ ਤੋਂ ਪਿੱਛੇ ਹਟਣ ਦੀ ਸੰਭਾਵਨਾ ਨੂੰ ਰੱਦ ਕਰ ਦਿੱਤਾ ਕਿਉਂ ਜੋ ਇਹ ਪਲਾਂਟ ਬਿਜਲੀ ਉਤਪਾਦਨ ਲਈ ਹੁਣ ਨਿਭਣਯੋਗ ਨਹੀਂ ਹੈ | ਅੱਜ ਜਾਰੀ ਬਿਆਨ 'ਚ ਮੁੱਖ ਮੰਤਰੀ ਨੇ ਬਠਿੰਡਾ ਥਰਮਲ ਪਲਾਂਟ ਅਤੇ ਰੋਪੜ ਥਰਮਲ ਪਲਾਂਟ ਦੇ ਦੋ ਯੂਨਿਟ ਬੰਦ ਕਰਨ ਦਾ ਕਾਰਨ ਬਣੇ ਹਾਲਾਤ ਦਾ ਜ਼ਿਕਰ ਕਰਦਿਆਂ ਆਖਿਆ ਕਿ ਸੂਬੇ 'ਚ ਬਿਜਲੀ ਦੀ ਮੰਗ ਘਟਣ ਅਤੇ ਹੋਰਨਾਂ ਬਦਲਵੇਂ ਵਸੀਲਿਆਂ ਤੋਂ ਸਸਤੀ ਬਿਜਲੀ ਦੀ ਮੌਜੂਦਗੀ ਹੋਣ ਜਿਹੇ ਅਹਿਮ ਕਾਰਨਾਂ ਕਰ ਕੇ ਇਹ ਫ਼ੈਸਲਾ ਲਿਆ ਗਿਆ | ਮੁੱਖ ਮੰਤਰੀ ਨੇ ਆਪਣੀ ਪ੍ਰਤੀਬੱਧਤਾ ਨੂੰ ਦੁਹਰਾਉਂਦਿਆਂ ਆਖਿਆ ਕਿ ਥਰਮਲ ਪਲਾਂਟ ਬੰਦ ਹੋਣ ਨਾਲ ਕਿਸੇ ਵੀ ਮੁਲਾਜ਼ਮ ਦੇ ਰੁਜ਼ਗਾਰ ਦਾ ਕੋਈ ਨੁਕਸਾਨ ਨਹੀਂ ਹੋਵੇਗਾ ਅਤੇ ਸਾਰੇ ਕਾਮਿਆਂ ਦੀਆਂ ਸੇਵਾਵਾਂ ਉਸੇ ਇਲਾਕੇ ਵਿਚ ਹੀ ਲਈਆਂ ਜਾਣਗੀਆਂ | ਬਠਿੰਡਾ ਥਰਮਲ ਪਲਾਂਟ ਵਿਚ ਪੈਦਾ ਹੁੰਦੀ ਬਿਜਲੀ ਦੀ ਕੀਮਤ ਪਾਵਰਕਾਮ ਵਿਚ ਬਿਜਲੀ ਦੀ ਸਮੁੱਚੀ ਕੀਮਤ ਦੇ ਮੁਕਾਬਲੇ ਜ਼ਿਆਦਾ ਪੈ ਰਹੀ ਹੈ ਜਿਸ ਕਰ ਕੇ ਇਸ ਥਰਮਲ ਪਲਾਂਟ ਤੋਂ ਬਿਜਲੀ ਦਾ ਉਤਪਾਦਨ ਕਰਨਾ ਲਾਹੇਵੰਦ ਨਹੀਂ | ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਸਪਸ਼ਟ ਕੀਤਾ ਕਿ ਕਿਸੇ ਵੀ ਸਟਾਫ਼ (ਰੈਗੂਲਰ ਜਾਂ ਠੇਕੇ ਦੇ ਆਧਾਰ 'ਤੇ) ਦੀ ਛਾਂਟੀ ਨਹੀਂ ਹੋਵੇਗੀ ਤੇ ਉਨ੍ਹਾਂ ਨੂੰ ਪੂਰੀ ਤਨਖ਼ਾਹ 'ਤੇ ਹੀ ਨੇੜਲੀਆਂ ਥਾਵਾਂ 'ਤੇ ਸੇਵਾਵਾਂ ਲਈ ਭੇਜਿਆ ਜਾਵੇਗਾ | ਮੁੱਖ ਮੰਤਰੀ ਨੇ ਆਖਿਆ ਕਿ ਝੋਨੇ ਦੇ ਸੀਜ਼ਨ ਅਤੇ ਝੋਨੇ ਤੋਂ ਇਲਾਵਾ ਦੇ ਸੀਜ਼ਨ ਦੌਰਾਨ ਪੰਜਾਬ ਵਿਚ ਬਿਜਲੀ ਦੀ ਮੰਗ ਵਿਚ ਬਹੁਤ ਵੱਡਾ ਫ਼ਰਕ ਹੁੰਦਾ ਹੈ | ਇਸ ਸਾਲ ਗਰਮੀ ਦੇ ਮਹੀਨਿਆਂ 'ਚ ਵੱਧ ਤੋਂ ਵੱਧ
ਬਿਜਲੀ ਦੀ ਮੰਗ 11,600 ਮੈਗਾਵਾਟ ਸੀ ਜਦਕਿ ਠੰਢ ਵਾਲੇ ਮਹੀਨਿਆਂ 'ਚ ਇਹ ਮੰਗ 5600 ਮੈਗਾਵਾਟ ਰਿਕਾਰਡ ਕੀਤੀ ਗਈ | ਠੰਢ ਵਿਚ ਵੀ ਰਾਤ ਵੇਲੇ ਬਿਜਲੀ ਦੀ ਮੰਗ ਲਗਭਗ 3000 ਮੈਗਾਵਾਟ ਤੱਕ ਰਹਿ ਜਾਂਦੀ ਹੈ | ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ਵਾਧੂ ਬਿਜਲੀ ਵਾਲਾ ਸੂਬਾ ਬਣ ਗਿਆ ਹੈ ਪਰ ਇਸ ਦੀ ਬਿਜਲੀ ਉਤਪਾਦਨ ਦੀ ਸਮਰੱਥਾ ਦੀ ਪੂਰੀ ਵਰਤੋਂ ਸਿਰਫ਼ ਝੋਨੇ ਦੇ ਸੀਜ਼ਨ ਵਾਲੇ ਚਾਰ ਮਹੀਨਿਆਂ ਵਿਚ ਹੀ ਹੁੰਦੀ ਹੈ ਜਦਕਿ ਬਾਕੀ ਦੇ ਅੱਠ ਮਹੀਨਿਆਂ 'ਚ ਉਤਪਾਦਨ ਦੀ ਸਮਰੱਥਾ ਤੋਂ ਘੱਟ ਬਿਜਲੀ ਖਪਤ ਹੁੰਦੀ ਹੈ | ਪਿਛਲੀ ਸੱਤ ਸਾਲਾਂ 2009-2010 ਤੋਂ 2016-17 ਤੱਕ ਪੰਜਾਬ ਦੀ ਆਪਣੇ ਪੱਧਰ 'ਤੇ ਬਿਜਲੀ ਦੀ ਪੈਦਾਵਾਰ, ਕੇਂਦਰੀ ਸੈਕਟਰ ਦੇ ਪ੍ਰਾਜੈਕਟਾਂ ਆਈ.ਪੀ.ਪੀ.ਐਸ ਅਤੇ ਐਨ.ਆਰ.ਐਸ.ਈ ਵਿਚ ਲੰਮੇ ਸਮੇਂ ਦੀ ਹਿੱਸੇਦਾਰੀ ਨਾਲ ਬਿਜਲੀ ਸਮਰੱਥਾ 6900 ਮੈਗਾਵਾਟ ਤੋਂ ਲਗਪਗ ਦੁੱਗਣੀ ਹੋ ਕੇ 14,000 ਮੈਗਾਵਾਟ ਹੋ ਗਈ ਜਦਕਿ ਸੂਬੇ 'ਚ ਬਿਜਲੀ ਦੀ ਸਾਲਾਨਾ ਵਿੱਕਰੀ ਸਿਰਫ਼ 39 ਫ਼ੀਸਦੀ ਹੀ ਵਧੀ ਜੋ 32,000 ਮੈਗਾ ਯੂਨਿਟ ਤੋਂ ਵਧ ਕੇ 44,400 ਮੈਗਾ ਯੂਨਿਟ ਬਣਦੀ ਹੈ | ਬਠਿੰਡਾ ਥਰਮਲ ਪਲਾਂਟ ਵਿਚ ਲੱਗੀ ਹੋਈ ਪੁਰਾਣੀ ਤਕਨੀਕ ਕਾਰਨ ਇਸ ਵਿਚ ਬਿਜਲੀ ਦੀ ਪੈਦਾਵਾਰ ਲਈ ਦੂਜੇ ਥਰਮਲ ਪਲਾਂਟਾਂ ਨਾਲੋਂ ਕੋਲੇ ਦੀ ਵੱਧ ਖਪਤ ਹੁੰਦੀ ਹੈ | ਮੁੱਖ ਮੰਤਰੀ ਨੇ ਆਖਿਆ ਕਿ ਇਹ ਪਲਾਂਟ ਪੁਰਾਣੇ ਵੇਲੇ ਦਾ ਹੈ ਅਤੇ ਨਵੇਂ ਥਰਮਲ ਪਲਾਂਟਾਂ ਦੇ ਮੁਕਾਬਲੇ ਇਸ ਥਰਮਲ ਪਲਾਂਟ ਨੂੰ ਚਲਾਉਣ ਲਈ ਹੋਰ ਮਾਨਵੀ ਸ਼ਕਤੀ ਦੀ ਲੋੜ ਹੈ ਜਦਕਿ ਨਵੇਂ ਥਰਮਲ ਪਲਾਂਟਾਂ ਦੇ ਕੰਮ ਦਾ ਪੂਰੀ ਤਰ੍ਹਾਂ ਕੰਪਿਊਟਰੀਕਰਨ ਕੀਤਾ ਹੋਇਆ ਹੈ | ਇਸ ਵੇਲੇ ਨਵੇਂ ਪਲਾਂਟ ਵੱਧ ਸਮਰੱਥਾ ਦੇ ਯੂਨਿਟਾਂ ਜਿਵੇਂ ਕਿ 660 ਮੈਗਾਵਾਟ ਅਤੇ 800 ਮੈਗਾਵਾਟ ਨਾਲ ਸਥਾਪਤ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਨਵੇਂ ਪਲਾਂਟਾਂ ਵਲੋਂ ਦੂਜੇ ਪਲਾਂਟਾਂ ਦੇ ਮੁਕਾਬਲੇ ਬਿਜਲੀ ਦੀ ਪ੍ਰਤੀ ਯੂਨਿਟ ਦੀ ਪੈਦਾਵਾਰ ਦੀ ਕੀਮਤ ਘੱਟ ਹੈ | ਜਿੱਥੋਂ ਤੱਕ ਬਠਿੰਡਾ ਥਰਮਲ ਪਲਾਂਟ ਦਾ ਸਬੰਧ ਹੈ, ਮੈਰਿਟ ਪੱਖੋਂ ਹੇਠਾਂ ਹੋਣ ਕਰ ਕੇ ਇਸ ਦੀ ਬਹੁਤੀ ਵਰਤੋਂ ਨਹੀਂ ਹੋਈ ਤੇ ਸਾਲ 2015-16 'ਚ 22.73 ਫ਼ੀਸਦੀ ਅਤੇ ਸਾਲ 2016-17 ਵਿਚ 17.74 ਫ਼ੀਸਦੀ ਦੇ ਪਲਾਂਟ ਲੋਡ ਫੈਕਟਰ (ਪੀ.ਐਲ.ਐਫ) 'ਤੇ ਚਲਾਇਆ ਗਿਆ | ਪਲਾਂਟ ਲੋਡ ਘੱਟ ਹੋਣ ਦੀ ਵਜ੍ਹਾ ਕਰ ਕੇ ਸਾਲ 2016-17 ਲਈ ਬਿਜਲੀ ਦੀ ਪੈਦਾਵਾਰ 9.31 ਰੁਪਏ ਪ੍ਰਤੀ ਯੂਨਿਟ ਦੀ ਉੱਚੀ ਕੀਮਤ 'ਤੇ ਕੀਤੀ ਗਈ | ਮੁੱਖ ਮੰਤਰੀ ਮੁਤਾਬਕ ਰੋਪੜ ਥਰਮਲ ਪਲਾਂਟ ਵਿਖੇ 800 ਮੈਗਾਵਾਟ ਦੀ ਸਮਰੱਥਾ ਵਾਲੇ ਤਿੰਨ ਯੂਨਿਟਾਂ ਲਈ ਵਿਸਥਾਰਤ ਸੰਭਾਵੀ ਰਿਪੋਰਟ ਦੇਣ ਦਾ ਕੰਮ ਨੋਇਡਾ ਦੀ ਫ਼ਰਮ ਮੈਸਰਜ਼ ਸਟੀਗ ਐਨਰਜੀ ਪ੍ਰਾਈਵੇਟ ਲਿਮਟਿਡ ਨੂੰ ਪਹਿਲਾਂ ਹੀ ਸੌਾਪਿਆ ਜਾ ਚੁੱਕਾ ਹੈ | ਇਸ ਤੋਂ ਅੱਗੇ ਪਾਵਰਕਾਮ ਦੇ ਬੋਰਡ ਆਫ਼ ਡਾਇਰੈਕਟਰਜ਼ ਦੀ ਮਨਜ਼ੂਰੀ ਨਾਲ ਅਤੇ ਇਸ ਫ਼ਰਮ ਵਲੋਂ ਸਵੀਕਾਰ ਕੀਤੇ ਜਾਣ ਤੋਂ ਬਾਅਦ ਰੋਪੜ ਥਰਮਲ ਪਲਾਂਟ ਵਿਖੇ ਤੇਲ ਨੂੰ ਕੁਦਰਤੀ ਗੈਸ ਵਜੋਂ ਅਤੇ ਇਸ ਦੇ ਨਾਲ-ਨਾਲ ਕੋਲੇ ਨਾਲ 800 ਮੈਗਾਵਾਟ ਦੀ ਸਮਰੱਥਾ ਵਾਲੇ ਪੰਜ ਯੂਨਿਟਾਂ ਦੀ ਸਥਾਪਨਾ ਲਈ ਵਿਸਥਾਰਤ ਸੰਭਾਵੀ ਰਿਪੋਰਟ ਵੀ ਇਸੇ ਫ਼ਰਮ ਵਲੋਂ ਤਿਆਰ ਕੀਤੀ ਜਾਵੇਗੀ | ਮੁੱਖ ਮੰਤਰੀ ਨੇ ਆਖਿਆ ਕਿ ਤਕਨਾਲੋਜੀ ਵਿਚ ਬਦਲਾਅ ਆਉਣ ਸਮੇਤ ਪੌਣ ਤੇ ਸੂਰਜੀ ਊਰਜਾ ਵਰਗੇ ਵਿਕਾਸ ਵੀ ਹੋਏ ਹਨ | ਉਨ੍ਹਾਂ ਦੱਸਿਆ ਕਿ ਸੂਰਜੀ ਊਰਜਾ ਦੀ ਕੀਮਤ ਜੋ 18 ਰੁਪਏ ਪ੍ਰਤੀ ਯੂਨਿਟ ਰਹਿੰਦੀ ਸੀ, ਹਾਲ ਹੀ ਵਿਚ ਘਟ ਕੇ ਤਿੰਨ ਰੁਪਏ ਪ੍ਰਤੀ ਯੂਨਿਟ 'ਤੇ ਆ ਗਈ ਹੈ | ਇਸੇ ਤਰ੍ਹਾਂ ਪੌਣ ਊਰਜਾ ਦੀ ਕੀਮਤ ਵੀ ਘਟ ਕੇ ਤਿੰਨ ਰੁਪਏ ਪ੍ਰਤੀ ਯੂਨਿਟ 'ਤੇ ਆ ਗਈ ਹੈ ਤੇ ਪੰਜਾਬ ਲਈ ਵੀ ਵੇਲਾ ਵਿਹਾਅ ਚੁੱਕੀ ਤਕਨਾਲੋਜੀ ਵਾਲੇ ਥਰਮਲ ਪਲਾਂਟਾਂ ਨੂੰ ਬੰਦ ਕਰਨ ਅਤੇ ਊਰਜਾ ਦੇ ਸਸਤੇ ਸਰੋਤਾਂ ਵੱਲ ਮੁੜਨਾ ਜ਼ਰੂਰੀ ਹੈ | ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਪਾਵਰਕਾਮ ਨੇ ਹਾਲ ਹੀ 'ਚ 2.75 ਰੁਪਏ ਪ੍ਰਤੀ ਯੂਨਿਟ ਦੀ ਕੀਮਤ 'ਤੇ 150 ਮੈਗਾਵਾਟ ਪੌਣ ਊਰਜਾ ਖ਼ਰੀਦਣ ਲਈ ਭਾਰਤ ਸਰਕਾਰ ਨਾਲ ਇਕ ਸਮਝੌਤਾ ਸਹੀਬੰਦ ਕੀਤਾ ਹੈ ਤੇ ਹੋਰ 200 ਮੈਗਾਵਾਟ ਲਈ ਸਮਝੌਤਾ ਵਿਚਾਰ ਅਧੀਨ ਹੈ |


ਖ਼ਬਰ ਸ਼ੇਅਰ ਕਰੋ

ਜੰਮੂ-ਕਸ਼ਮੀਰ ਨੂੰ ਜੰਗ ਦਾ ਅਖਾੜਾ ਨਾ ਬਣਾਓ-ਮਹਿਬੂਬਾ

ਸ੍ਰੀਨਗਰ, 21 ਜਨਵਰੀ (ਏਜੰਸੀ)-ਸਰਹੱਦ ਪਾਰ ਪਾਕਿਸਤਾਨ ਵਲੋਂ ਲਗਾਤਾਰ ਜੰਗਬੰਦੀ ਦੀ ਉਲੰਘਣਾ ਕੀਤੇ ਜਾਣ 'ਤੇ ਜੰਮੂ-ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਦਾ ਐਤਵਾਰ ਨੂੰ ਬਿਆਨ ਸਾਹਮਣੇ ਆਇਆ ਹੈ | ਐਤਵਾਰ ਨੂੰ ਇਕ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ...

ਪੂਰੀ ਖ਼ਬਰ »

ਓਮ ਪ੍ਰਕਾਸ਼ ਰਾਵਤ ਨਵੇਂ ਮੁੱਖ ਚੋਣ ਕਮਿਸ਼ਨਰ ਨਿਯੁਕਤ

ਨਵੀਂ ਦਿੱਲੀ, 21 ਜਨਵਰੀ (ਪੀ. ਟੀ. ਆਈ.)-ਚੋਣ ਕਮਿਸ਼ਨਰ ਓਮ ਪ੍ਰਕਾਸ਼ ਰਾਵਤ ਨੂੰ ਅੱਜ ਏ. ਕੇ. ਜੋਤੀ ਦੀ ਥਾਂ ਅਗਲਾ ਮੁੱਖ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ, ਜਿਹੜੇ ਕੱਲ੍ਹ ਨੂੰ ਸੇਵਾਮੁਕਤ ਹੋ ਰਹੇ ਹਨ | ਸਰਕਾਰ ਨੇ ਰਾਵਤ ਦੀ ਮੁੱਖ ਚੋਣ ਕਮਿਸ਼ਨਰ ਵਜੋਂ ਨਿਯੁਕਤੀ ਕਾਰਨ ...

ਪੂਰੀ ਖ਼ਬਰ »

ਹਾਫ਼ਿਜ਼ ਸਬੰਧੀ ਜਾਇਜ਼ਾ ਲੈਣ ਲਈ ਪਾਕਿ ਜਾਵੇਗੀ ਸੰਯੁਕਤ ਰਾਸ਼ਟਰ ਦੀ ਟੀਮ

ਇਸਲਾਮਾਬਾਦ, 21 ਜਨਵਰੀ (ਏਜੰਸੀ)-ਪਾਕਿਸਤਾਨ 'ਤੇ ਮੁੰਬਈ ਅੱਤਵਾਦੀ ਹਮਲੇ ਦੇ ਸਾਜਿਸ਼ਕਰਤਾ ਹਾਫ਼ਿਜ਼ ਸਈਦ ਅਤੇ ਉਸ ਨਾਲ ਸਬੰਧਿਤ ਸੰਗਠਨਾਂ ਦੇ ਿਖ਼ਲਾਫ਼ ਕਾਰਵਾਈ ਨੂੰ ਲੈ ਕੇ ਵੱਧਦੇ ਦਬਾਅ ਦੇ ਵਿਚਾਲੇ ਸੰਯੁਕਤ ਰਾਸ਼ਟਰ ਸੁਰੱਿਖ਼ਆ ਪ੍ਰੀਸ਼ਦ (ਯੂ. ਐਨ. ਐਸ. ਸੀ.) ਦੀ ...

ਪੂਰੀ ਖ਼ਬਰ »

ਪਾਕਿ ਸੁਪਰੀਮ ਕੋਰਟ ਵਲੋਂ 7 ਸਾਲਾ ਜੈਨਬ ਦਾ ਹਤਿਆਰਾ 72 ਘੰਟਿਆਂ 'ਚ ਗਿ੍ਫ਼ਤਾਰ ਕਰਨ ਦਾ ਆਦੇਸ਼

ਲਾਹੌਰ, 21 ਜਨਵਰੀ (ਏਜੰਸੀ)-ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਅੱਜ ਪੰਜਾਬ ਪੁਲਿਸ ਦੇ ਮੁਖੀ ਨੂੰ 72 ਘੰਟਿਆਂ ਦੇ ਅੰਦਰ 7 ਸਾਲਾ ਬੱਚੀ ਦੇ ਜਬਰ ਜਨਾਹ ਅਤੇ ਹੱਤਿਆ ਦੇ ਦੋਸ਼ੀ ਨੂੰ ਗਿ੍ਫ਼ਤਾਰ ਕਰਨ ਦਾ ਆਦੇਸ਼ ਦਿੱਤਾ | ਦੋ ਹਫ਼ਤਿਆਂ 'ਚ 800 ਸ਼ੱਕੀ ਵਿਅਕਤੀਆਂ ਦੇ ਡੀ. ਐਨ. ਏ. ...

ਪੂਰੀ ਖ਼ਬਰ »

ਮੋਦੀ ਵਲੋਂ ਅਗਲਾ ਬਜਟ ਲੋਕ ਲੁਭਾਊ ਨਾ ਹੋਣ ਦਾ ਸੰਕੇਤ

ਕਿਹਾ, ਕਾਂਗਰਸ ਮੁਕਤ ਭਾਰਤ ਦਾ ਅਰਥ ਕਾਂਗਰਸੀ ਸੱਭਿਆਚਾਰ ਦਾ ਖ਼ਾਤਮਾ ਨਵੀਂ ਦਿੱਲੀ, 21 ਜਨਵਰੀ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਕੇਤ ਦਿੱਤਾ ਹੈ ਕਿ ਆਉਣ ਵਾਲਾ ਬਜਟ ਲੋਕ ਲਭਾਊ ਨਹੀਂ ਹੋਵੇਗਾ ਜੋ ਕਿ ਲੋਕਾਂ ਵਲੋਂ ਹਰ ਵਾਰ ਉਮੀਦ ਲਗਾਈ ਜਾਂਦੀ ਹੈ | ਇਕ ...

ਪੂਰੀ ਖ਼ਬਰ »

ਦਾਜ ਤੇ ਬਾਲ ਵਿਆਹ ਿਖ਼ਲਾਫ਼ ਬਿਹਾਰ 'ਚ ਬਣਾਈ ਵਿਸ਼ਵ ਦੀ ਸਭ ਤੋਂ ਵੱਡੀ ਮਨੁੱਖੀ ਲੜੀ

ਪਟਨਾ, 21 ਜਨਵਰੀ (ਏਜੰਸੀ)-ਬਿਹਾਰ ਸਰਕਾਰ ਨੇ ਦਾਜ ਅਤੇ ਬਾਲ ਵਿਆਹ ਿਖ਼ਲਾਫ਼ ਆਪਣੀ ਮੁਹਿੰਮ ਦੇ ਤਹਿਤ ਸੂਬੇ ਭਰ 'ਚ 13000 ਕਿੱਲੋਮੀਟਰ ਤੋਂ ਲੰਬੀ ਮਨੁੱਖੀ ਲੜੀ (ਹਿਊਮਨ ਚੇਨ) ਬਣਾਉਣ ਦਾ ਦਾਅਵਾ ਕੀਤਾ ਹੈ | ਬਿਹਾਰ ਸਿੱਿਖ਼ਆ ਵਿਭਾਗ ਦੇ ਪ੍ਰਮੁੱਖ ਸਕੱਤਰ ਆਰ. ਕੇ. ਮਹਾਜਨ ...

ਪੂਰੀ ਖ਼ਬਰ »

ਔਰਤ ਨੂੰ ਉਸ ਦੀ ਸਹਿਮਤੀ ਬਿਨਾਂ ਕੋਈ ਨਹੀਂ ਛੂਹ ਸਕਦਾ-ਅਦਾਲਤ

ਨਵੀਂ ਦਿੱਲੀ, 21 ਜਨਵਰੀ (ਪੀ. ਟੀ. ਆਈ.)-ਦਿੱਲੀ ਦੀ ਇਕ ਅਦਾਲਤ ਨੇ ਕਿਹਾ ਕਿ ਇਕ ਔਰਤ ਨੂੰ ਉਸ ਦੀ ਸਹਿਮਤੀ ਬਿਨਾਂ ਕੋਈ ਵੀ ਛੂਹ ਨਹੀਂ ਸਕਦਾ ਅਤੇ ਇਸ ਗੱਲ ਨੂੰ ਮੰਦਭਾਗਾ ਦੱਸਿਆ ਕਿ ਗੰਦੇ ਚਾਲ-ਚੱਲਣ ਅਤੇ ਵਿਗੜੇ ਹੋਏ ਮਰਦ ਲਗਾਤਾਰ ਔਰਤਾਂ ਨੂੰ ਪ੍ਰੇਸ਼ਾਨ ਕਰ ਰਹੇ ਹਨ | ...

ਪੂਰੀ ਖ਼ਬਰ »

ਕਰਨੀ ਸੈਨਾ ਵਲੋਂ ਫ਼ਿਲਮ 'ਪਦਮਾਵਤ' ਿਖ਼ਲਾਫ਼ ਵੱਖ ਵੱਖ ਥਾਵਾਂ 'ਤੇ ਵਿਰੋਧ ਪ੍ਰਦਰਸ਼ਨ ਅਤੇ ਸਾੜ-ਫੂਕ

ਅਹਿਮਦਾਬਾਦ/ਨੋਇਡਾ, 21 ਜਨਵਰੀ (ਏਜੰਸੀ)-ਸੰਜੇ ਲੀਲਾ ਭੰਸਾਲੀ ਦੀ ਵਿਵਾਦਿਤ ਫ਼ਿਲਮ 'ਪਦਮਾਵਤ' ਦੇ ਰਿਲੀਜ਼ ਹੋਣ ਿਖ਼ਲਾਫ਼ ਰਾਜਪੂਤ ਭਾਈਚਾਰੇ ਵਲੋਂ ਵੱਖ-ਵੱਖ ਥਾਵਾਂ 'ਤੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਅਤੇ ਸਾੜ-ਫੂਕ ਕੀਤੀ ਗਈ | ਰਾਜਪੂਤ ਭਾਈਚਾਰੇ ਦੇ ਲੋਕਾਂ ਨੇ ...

ਪੂਰੀ ਖ਼ਬਰ »

ਖੁੰਢ-ਚਰਚਾ

ਸਕੂਲਾਂ 'ਚ ਸਿਹਤਮੰਦ ਮਾਹੌਲ ਸਿਰਜਣ ਦੀ ਲੋੜ ਸਕੂਲਾਂ 'ਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਦੇ ਨਾਂਅ 'ਤੇ ਕੀਤੇ ਜਾ ਰਹੇ ਵੱਖ-ਵੱਖ ਤਜਰਬਿਆਂ ਨੂੰ ਬੰਦ ਕਰਨ ਦੀ ਬਜਾਏ ਸਿਹਤਮੰਦ ਮਾਹੌਲ ਸਿਰਜਣਾ ਸਮੇਂ ਦੀ ਮੁੱਖ ਲੋੜ ਹੈ | ਪੰਜਾਬ ਸਰਕਾਰ ਸਿਰਫ਼ ਸਿੱਖਿਆ ਵਿਭਾਗ 'ਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX