ਤਾਜਾ ਖ਼ਬਰਾਂ


ਰਾਜਸਥਾਨ 'ਚ ਜ਼ੀਕਾ ਵਾਇਰਸ ਦੇ 120 ਮਾਮਲੇ ਪਾਜ਼ੀਟਿਵ
. . .  1 day ago
ਕੈਥੋਲਿਕ ਮਿਸ਼ਨ ਨੇ ਫਾਦਰ ਕੁਰੀਆ ਘੋਸ਼ ਦੀ ਮੌਤ ਦੀ ਮੈਜਿਸਟ੍ਰੇਟੀ ਜਾਂਚ ਦੀ ਕੀਤੀ ਮੰਗ - ਫਾਦਰ ਜੋਸਫ
. . .  1 day ago
ਧਾਰੀਵਾਲ, 22 ਅਕਤੂਬਰ (ਸਵਰਨ ਸਿੰਘ)- ਕੈਥੋਲਿਕ ਮਿਸ਼ਨ ਦੇ ਫਾਦਰ ਕੁਰੀਆ ਘੋਸ਼ ਦੀ ਮੌਤ ਨੂੰ ਲੈ ਕੇ ਡੀਨ ਅਤੇ ਪੈਰਿਸ਼ ਪ੍ਰੀਸ਼ਟ ਫਾਦਰ ਜੋਸਫ ਮੈਥਿਊ ਨੇ ਕਿਹਾ ਕਿ ਫਾਦਰ ਕੁਰੀਆ ਘੋਸ਼ ਦਸੂਹਾ ਵਿਖੇ ਤਾਇਨਾਤ ਸਨ ਅਤੇ ਬਲੱਡ ਸ਼ੂਗਰ, ਹਾਈ ਬਲੱਡ ਪ੍ਰੈਸ਼ਰ ਆਦਿ...
ਅੰਮ੍ਰਿਤਸਰ ਹਾਦਸੇ 'ਤੇ ਪੰਜਾਬ ਸਰਕਾਰ ਨੂੰ ਕੋਈ ਅਫ਼ਸੋਸ ਨਹੀਂ - ਸੁਖਬੀਰ ਬਾਦਲ
. . .  1 day ago
ਅੰਮ੍ਰਿਤਸਰ, 22 ਅਕਤੂਬਰ - ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਵਾਪਰੇ ਰੇਲ ਹਾਦਸੇ ਦਾ ਪੰਜਾਬ ਸਰਕਾਰ ਨੂੰ ਕੋਈ ਪਛਤਾਵਾਂ ਜਾਂ ਅਫ਼ਸੋਸ ਨਹੀਂ ਹੈ ਕੋਈ ਵੀ ਇਸ ਹਾਦਸੇ...
ਪੁਲਿਸ ਵੱਲੋਂ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
. . .  1 day ago
ਫ਼ਾਜ਼ਿਲਕਾ, 22 ਅਕਤੂਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਇੱਕ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਲੱਖਾ ਦੀ ਨਗਦੀ, ਸੋਨੇ- ਚਾਂਦੀ ਦੇ ਗਹਿਣੇ, ਮੋਬਾਈਲ ਫੋਨਾਂ ਅਤੇ ਮੋਟਰਸਾਈਕਲ ਸਣੇ ਗ੍ਰਿਫ਼ਤਾਰ...
ਰਿਸ਼ਵਤ ਲੈਂਦਾ ਸਹਾਇਕ ਥਾਣੇਦਾਰ ਚੜ੍ਹਿਆ ਵਿਜੀਲੈਂਸ ਅੜਿੱਕੇ
. . .  1 day ago
ਫ਼ਿਰੋਜ਼ਪੁਰ, 22 ਅਕਤੂਬਰ ( ਜਸਵਿੰਦਰ ਸਿੰਘ ਸੰਧੂ ) ਜ਼ਮੀਨ ਖ਼ਰੀਦ ਵੇਚਣ ਮਾਮਲੇ ਚ ਹੋਈ ਧੋਖਾਧੜੀ ਦੇ 9 ਮਹੀਨੇ ਪਹਿਲਾਂ ਦਰਜ ਹੋਏ ਇਕ ਮੁਕੱਦਮੇ ਦਾ ਚਲਾਨ ਪੇਸ਼ ਕਰਨ 'ਚ ਇਕ ਲੱਖ ਰੁਪਏ ਦੀ ਰਿਸ਼ਵਤ ਵਜੋ ਮੰਗ ਕਰਨ ਵਾਲਾ ਸਹਾਇਕ ਥਾਣੇਦਾਰ ਵਿਜੀਲੈਂਸ ...
ਮਨੁੱਖੀ ਅਧਿਕਾਰ ਕਮਿਸ਼ਨ ਨੇ ਅੰਮ੍ਰਿਤਸਰ ਰੇਲ ਹਾਦਸੇ 'ਤੇ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ
. . .  1 day ago
ਨਵੀਂ ਦਿੱਲੀ, 22 ਅਕਤੂਬਰ- ਅੰਮ੍ਰਿਤਸਰ 'ਚ ਦੁਸਹਿਰੇ ਮੌਕੇ ਵਾਪਰੇ ਹਾਦਸੇ 'ਤੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਪੰਜਾਬ ਸਰਕਾਰ ਅਤੇ ਰੇਲਵੇ ਬੋਰਡ ਦੇ ਚੇਅਰਮੈਨ ਨੂੰ ਨੋਟਿਸ ਭੇਜਿਆ ਹੈ। ਕਮਿਸ਼ਨ ਨੇ ਇਸ ਹਾਦਸੇ ਦੇ ਸੰਬੰਧ 'ਚ ਦੋਹਾਂ ਕੋਲੋਂ ਚਾਰ...
ਸ਼ੁਰੂ ਹੋਈ ਅੰਮ੍ਰਿਤਸਰ ਰੇਲ ਹਾਦਸੇ ਦੀ ਮੈਜਿਸਟਰੇਟ ਜਾਂਚ
. . .  1 day ago
ਅੰਮ੍ਰਿਤਸਰ, 22 ਅਕਤੂਬਰ (ਹਰਮਿੰਦਰ ਸਿੰਘ)- ਦੁਸਹਿਰੇ ਮੌਕੇ ਅੰਮ੍ਰਿਤਸਰ 'ਚ ਵਾਪਰੇ ਦਰਦਨਾਕ ਰੇਲ ਹਾਦਸੇ ਦੀ ਮੈਜਿਸਟਰੇਟ ਜਾਂਚ ਲਈ ਨਿਰਧਾਰਤ ਕੀਤੇ ਗਏ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਬੀ. ਪੁਰਸ਼ਰਥਾ ਵਲੋਂ ਅੱਜ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸੰਬੰਧ 'ਚ...
ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ ਸਿੱਧੂ ਤੇ ਜਾਖੜ ਨੇ ਵੰਡੇ ਮੁਆਵਜ਼ੇ ਦੇ ਚੈੱਕ
. . .  1 day ago
ਅੰਮ੍ਰਿਤਸਰ, 22 ਅਕਤੂਬਰ (ਸ਼ੈਲੀ) - ਸਥਾਨਕ ਸਰਕਾਰਾਂ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਸੂਬਾਈ ਕਾਂਗਰਸ ਮੁਖੀ ਸੁਨੀਲ ਕੁਮਾਰ ਜਾਖੜ ਤੇ ਹੋਰ ਕੈਬਨਿਟ ਮੰਤਰੀ ਨੇ ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਵਾਪਰੇ ਦਰਦਨਾਕ ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਚੈੱਕ....
ਅੰਮ੍ਰਿਤਸਰ ਹਾਦਸੇ ਤੋਂ ਬਾਅਦ ਪ੍ਰੋਗਰਾਮ ਦੇ ਆਯੋਜਕ ਨੇ ਜਾਰੀ ਕੀਤੀ ਵੀਡੀਓ, ਖ਼ੁਦ ਨੂੰ ਦੱਸਿਆ ਬੇਕਸੂਰ
. . .  1 day ago
ਅੰਮ੍ਰਿਤਸਰ, 22 ਅਕਤੂਬਰ- ਅੰਮ੍ਰਿਤਸਰ 'ਚ ਦੁਸਹਿਰੇ ਮੌਕੇ ਵਾਪਰੇ ਰੇਲ ਹਾਦਸੇ ਤੋਂ ਬਾਅਦ ਫ਼ਰਾਰ ਹੋਏ ਆਯੋਜਕ ਸੌਰਭ ਮਦਾਨ 'ਮਿੱਠੂ' ਨੇ ਇੱਕ ਵੀਡੀਓ ਜਾਰੀ ਕੀਤੀ ਹੈ, ਜਿਸ 'ਚ ਰੋਂਦਿਆਂ ਹੋਇਆਂ ਉਨ੍ਹਾਂ ਨੇ ਖ਼ੁਦ ਨੂੰ ਬੇਕਸੂਰ ਦੱਸਿਆ ਹੈ ਅਤੇ ਆਪਣੇ ਵਿਰੁੱਧ ਸਾਜ਼ਿਸ਼ ਦਾ ਦੋਸ਼...
ਕੱਲ੍ਹ ਸ੍ਰੀਨਗਰ ਜਾਣਗੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  1 day ago
ਨਵੀਂ ਦਿੱਲੀ, 22 ਅਕਤੂਬਰ - ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਮੰਗਲਵਾਰ ਨੂੰ ਜੰਮੂ ਅਤੇ ਕਸ਼ਮੀਰ ਦੀ ਰਾਜਧਾਨੀ ਸ੍ਰੀਨਗਰ ਜਾਣਗੇ ਅਤੇ ਸੁਰੱਖਿਆ ਸਥਿਤੀ ਦੀ ਸਮੀਖਿਆ ਲਈ ਬੈਠਕ ਕਰਨਗੇ। ਇਸ ਦੌਰੇ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਰਾਜਪਾਲ ਸਤਿਆਪਾਲ ....
ਸ੍ਰੀ ਮੁਕਤਸਰ ਸਾਹਿਬ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਦੂਜਾ ਜਥੇਦਾਰ ਦੇਣ ਦਾ ਮਾਣ ਹੋਇਆ ਪ੍ਰਾਪਤ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਲੰਬੇ ਸਮੇਂ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੇਵਾਵਾਂ ਦੇਣ ਵਾਲੇ ਗਿਆਨੀ ਗੁਰਬਚਨ ਸਿੰਘ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਿਤ ਸਨ ਅਤੇ ਹੁਣ ਨਵੇਂ ਲਾਏ ਗਏ ਕਾਰਜਕਾਰੀ ਜਥੇਦਾਰ ਸਿੰਘ...
ਜਾਂਚ ਕਰਾਏ ਬਿਨਾਂ ਹੀ ਕੇਂਦਰ ਵਲੋਂ ਸਿੱਧੂ ਦੇ ਸਿਰ ਭੰਨਿਆ ਜਾ ਰਿਹੈ ਅੰਮ੍ਰਿਤਸਰ ਹਾਦਸੇ ਦਾ ਭਾਂਡਾ
. . .  1 day ago
ਅੰਮ੍ਰਿਤਸਰ, 22 ਅਕਤੂਬਰ (ਹਰਜਿੰਦਰ ਸਿੰਘ ਸ਼ੈਲੀ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਅੰਮ੍ਰਿਤਸਰ 'ਚ ਵਾਪਰੇ ਰੇਲ ਹਾਦਸੇ ਦੀ ਜਾਂਚ ਨਾ ਕਰਾ ਕੇ ਇਸ ਦਾ ਸਾਰਾ ਭਾਂਡਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ...
ਕੇਂਦਰ ਵੱਲੋਂ ਖੇਤੀ ਮਸ਼ੀਨਰੀ ਲਈ ਭੇਜੀ 400 ਕਰੋੜ ਦੀ ਗਰਾਂਟ 'ਚ ਵੱਡਾ ਘਪਲਾ ਹੋਇਆ- ਚੰਦੂਮਾਜਰਾ
. . .  1 day ago
ਗੜ੍ਹਸ਼ੰਕਰ, 22 ਅਕਤੂਬਰ (ਧਾਲੀਵਾਲ)- ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੰਜਾਬ 'ਚ ਪਰਾਲੀ ਦੀ ਸੰਭਾਲ ਲਈ ਕਿਸਾਨਾਂ ਨੂੰ ਖੇਤੀਬਾੜੀ ਮਸ਼ੀਨਰੀ ਸਬਸਿਡੀ 'ਤੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਭੇਜੀ ਗਈ 400 ਕਰੋੜ ਦੀ ਗਰਾਂਟ ਵਿਚ ਵੱਡਾ ਘਪਲਾ ਹੋਇਆ....
ਭਾਰਤੀ ਫੌਜ ਨੇ ਪਾਕਿਸਤਾਨ ਨੂੰ ਅੱਤਵਾਦ 'ਤੇ ਸ਼ਿਕੰਜਾ ਕੱਸਣ ਦੀ ਦਿੱਤੀ ਚਿਤਾਵਨੀ
. . .  1 day ago
ਨਵੀਂ ਦਿੱਲੀ, 22 ਅਕਤੂਬਰ- ਕੰਟਰੋਲ ਰੇਖਾ 'ਤੇ ਹਥਿਆਰਬੰਦ ਘੁਸਪੈਠੀਆਂ ਦੇ ਹਮਲੇ 'ਚ ਤਿੰਨ ਫੌਜੀਆਂ ਦੀ ਸ਼ਹੀਦੀ ਮਗਰੋਂ ਭਾਰਤੀ ਫੌਜ ਨੇ ਪਾਕਿਸਤਾਨ ਫੌਜ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਸਾਵਧਾਨ ਕੀਤਾ ਹੈ ਕਿ ਉਹ ਆਪਣੀ ਜ਼ਮੀਨ 'ਤੇ ਕਿਰਿਆਸ਼ੀਲ ਅੱਤਵਾਦੀਆਂ...
ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ ਦੇ ਬਾਹਰੋਂ ਐਨ.ਆਰ.ਆਈ ਤੋਂ ਲੁੱਟੇ ਢਾਈ ਲੱਖ ਰੁਪਏ
. . .  1 day ago
ਭਿੱਖੀ ਵਿੰਡ, 22 ਅਕਤੂਬਰ (ਬੌਬੀ) - ਅੱਜ ਭਿੱਖੀ ਵਿੰਡ 'ਚ ਦਿਨ ਦਿਹਾੜੇ ਬੈਂਕ 'ਚ ਪੈਸੇ ਜਮਾਂ ਕਰਵਾਉਣ ਜਾ ਰਹੇ ਐਨ.ਆਰ.ਆਈ. ਪਾਸੋਂ ਲੁਟੇਰਿਆ ਨੇ ਢਾਈ ਲੱਖ ਰੁਪਏ ਲੁੱਟਣ ਦੀ ਖ਼ਬਰ ਮਿਲੀ । ਇਸ ਸੰਬੰਧੀ ਲੁੱਟ ਦਾ ਸ਼ਿਕਾਰ ਹੋਏ ਐਨ.ਆਰ.ਆਈ. ਬਲਵੰਤ ਸਿੰਘ ਸੰਧੂ..
ਜੀਪ ਅਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਦੋ ਦੀ ਮੌਤ
. . .  1 day ago
ਬੁਨਿਆਦੀ ਢਾਂਚੇ ਦੇ ਖੇਤਰ 'ਚ ਨਿਵੇਸ਼ ਸਬੰਧੀ ਕੈਪਟਨ ਨੇ ਇਜ਼ਰਾਇਲ ਦੇ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ
. . .  1 day ago
ਪੁਲਿਸ ਕਮਿਸ਼ਨਰ ਨੇ ਕਿਹਾ- ਅੰਮ੍ਰਿਤਸਰ ਰੇਲ ਹਾਦਸੇ ਦੀ ਜਾਂਚ ਲਈ ਗਠਿਤ ਕੀਤੀ ਗਈ ਐੱਸ. ਆਈ. ਟੀ.
. . .  1 day ago
ਅੰਮ੍ਰਿਤਸਰ ਹਾਦਸਾ : ਸਹੀ ਨਹੀਂ ਹੈ ਰੇਲ ਚਾਲਕ ਦੀ ਮੌਤ ਦੀ ਖ਼ਬਰ
. . .  1 day ago
ਫੂਡ ਸੇਫ਼ਟੀ ਵਿਭਾਗ ਮਾਨਸਾ ਵੱਲੋਂ 1950 ਲੀਟਰ ਨਕਲੀ ਦੇਸੀ ਘਿਉ ਜ਼ਬਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਫੱਗਣ ਸੰਮਤ 549
ਵਿਚਾਰ ਪ੍ਰਵਾਹ: ਸਿਆਹੀ ਦਾ ਇਕ ਕਤਰਾ ਲੱਖਾਂ ਲੋਕਾਂ ਦੀ ਸੋਚ ਵਿਚ ਹਿਲਜੁਲ ਮਚਾ ਦਿੰਦਾ ਹੈ। -ਲਾਰਡ ਬਾਇਰਨ

ਪਟਿਆਲਾ

ਜਨਤਕ ਨੁਮਾਇੰਦਿਆਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਦਾਅਵੇ ਬਰਸਾਤ ਨੇ ਬੌਣੇ ਕੀਤੇ ਸਾਬਤ

ਪਟਿਆਲਾ, 12 ਫਰਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਪਟਿਆਲਾ ਨੂੰ ਮੁੱਖ ਮੰਤਰੀ ਦਾ ਸ਼ਹਿਰ ਬਣਿਆ ਤਕਰੀਬਨ ਇਕ ਸਾਲ ਹੋਣ ਜਾ ਰਿਹਾ ਹੈ ਪਰ ਇਥੇ ਪਈ ਬੇਮੌਸਮੀ ਕੁੱਝ ਸਮੇਂ ਦੀ ਬਰਸਾਤ ਨੇ ਹੀ ਸਰਕਾਰੀ ਅਧਿਕਾਰੀਆਂ ਤੇ ਜਨਤਕ ਨੁਮਾਇੰਦਿਆਂ ਵਲੋਂ ਕੀਤੇ ਵੱਡੇ-ਵੱਡੇ ਦਾਅਵੇ ...

ਪੂਰੀ ਖ਼ਬਰ »

ਚੌਥਾ ਦਰਜਾ ਕਰਮਚਾਰੀਆਂ ਨੇ ਪਿ੍ੰਸੀਪਲ ਿਖ਼ਲਾਫ਼ ਕੀਤੀ ਰੋਸ ਰੈਲੀ

ਪਟਿਆਲਾ, 12 ਫਰਵਰੀ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਤੇ ਅਰਧ ਸਰਕਾਰੀ ਵਿਭਾਗਾਂ ਦੇ ਚੌਥਾ ਦਰਜਾ ਕਰਮਚਾਰੀਆਂ ਵਲੋਂ ਪਿ੍ੰਸੀਪਲ ਸਰਕਾਰੀ ਬਿਕਰਮ ਕਾਲਜ ਦੀ ਨਿੱਜੀ ਰਿਹਾਇਸ਼ ਆਫ਼ੀਸਰ ਕਾਲੋਨੀ ਵਿਖੇ ਲਾਲ ਤੇ ਕਾਲੇ ਝੰਡੇ ਲੈ ਕੇ ਰੈਲੀ ਕੀਤੀ | ਇਸ ਦੌਰਾਨ ਡਿਪਟੀ ...

ਪੂਰੀ ਖ਼ਬਰ »

ਚੰਡੀਗੜ੍ਹ ਮਾਰਕਾ ਸ਼ਰਾਬ ਸਮੇਤ ਇਕ ਕਾਬੂ, 2 ਫ਼ਰਾਰ

ਭਾਦਸੋਂ, 12 ਫਰਵਰੀ (ਗੁਰਬਖਸ਼ ਸਿੰਘ ਵੜੈਚ)-ਸੀ. ਆਈ. ਏ. ਸਟਾਫ਼ ਨੇ 12 ਪੇਟੀਆਂ ਚੰਡੀਗੜ੍ਹ ਮਾਰਕਾ ਦੇਸੀ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਸੀ. ਆਈ. ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਸ਼ਮਿੰਦਰ ਸਿੰਘ ਨੇ ਦੱਸਿਆ ਕਿ ਸੁਖਮਿੰਦਰ ਸਿੰਘ ਚੌਹਾਨ ਡੀ. ਐਸ. ਪੀ. ...

ਪੂਰੀ ਖ਼ਬਰ »

ਲੋਕਾਂ ਦੀ ਖਿੱਚ ਦਾ ਕੇਂਦਰ ਬਣਨਗੇ ਹੈਰੀਟੇਜ ਤੇ ਸਰਸ ਮੇਲਾ-ਡੀ. ਸੀ.

ਪਟਿਆਲਾ, 12 ਫਰਵਰੀ (ਗੁਰਵਿੰਦਰ ਸਿੰਘ ਔਲਖ)-ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਵਿਰਾਸਤੀ ਸ਼ਹਿਰ ਪਟਿਆਲਾ ਵਿਖੇ ਹੈਰੀਟੇਜ ਤੇ ਸਰਸ ਮੇਲਾ ਕਰਵਾਇਆ ਜਾ ਰਿਹਾ ਹੈ, ਜਿਥੇ 3 ਤੋਂ 4 ਲੱਖ ਦੇ ਕਰੀਬ ਲੋਕਾਂ ਦੇ ਪੁੱਜਣ ਦੀ ਸੰਭਾਵਨਾ ਹੈ |'' ਇਹ ...

ਪੂਰੀ ਖ਼ਬਰ »

ਪ੍ਰੇਮ ਵਿਆਹ ਕਰਾਉਣ ਤੇ ਕੁੱਟਮਾਰ ਕਰਨ ਸਬੰਧੀ ਤਿੰਨ ਦਰਜਨ ਿਖ਼ਲਾਫ਼ ਮਾਮਲਾ ਦਰਜ

ਪਟਿਆਲਾ, 12 ਫਰਵਰੀ (ਆਤਿਸ਼, ਮਨਦੀਪ)-ਪ੍ਰੇਮ ਵਿਆਹ ਕਰਨ ਸਬੰਧੀ ਫੁਆਰਾ ਚੌਕ ਪਟਿਆਲਾ ਦੇ ਨਜ਼ਦੀਕ ਸਥਿਤ ਢਾਬੇ 'ਤੇ ਆਏ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਤਿੰਨ ਦਰਜਨ ਦੇ ਕਰੀਬ ਵਿਅਕਤੀਆਂ ਵਲੋਂ ਕੁੱਟਮਾਰ ਕੀਤੀ ਗਈ ਜਿਸ ਦੌਰਾਨ ਉਨ੍ਹਾਂ ਦੇ ਕਾਫ਼ੀ ਸੱਟਾਂ ਵੱਜੀਆਂ ਤੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਰਾਜਪੁਰਾ, 12 ਫਰਵਰੀ (ਜੀ. ਪੀ. ਸਿੰਘ, ਰਣਜੀਤ ਸਿੰਘ)-ਸਥਾਨਕ ਗਗਨ ਚੌਕ ਨੇੜੇ ਵਾਪਰੇ ਇਕ ਸੜਕ ਹਾਦਸੇ 'ਚ ਇਕ ਮੋਟਰਸਾਈਕਲ ਸਵਾਰ ਨੇ ਇਕ ਪੈਦਲ ਜਾ ਰਹੇ ਵਿਅਕਤੀ ਵਿਚ ਟੱਕਰ ਮਾਰ ਦਿੱਤੀ | ਜਿਸ ਕਾਰਨ ਉਕਤ ਵਿਅਕਤੀ ਦੀ ਮੌਤ ਹੋ ਗਈ | ਪੁਲਿਸ ਨੇ ਅਣਪਛਾਤੇ ਮੋਟਰਸਾਈਕਲ ਸਵਾਰ ...

ਪੂਰੀ ਖ਼ਬਰ »

ਬਨੂੜ ਕੌਾਸਲ ਦੇ ਪ੍ਰਧਾਨ ਨਿਰਮਲਜੀਤ ਸਿੰਘ ਨਿੰਮਾ ਨੇ ਮੁਹਾਲੀ ਦੀ ਅਦਾਲਤ 'ਚ ਕੀਤਾ ਆਤਮ ਸਮਰਪਣ

ਬਨੂੜ, 12 ਫਰਵਰੀ (ਭੁਪਿੰਦਰ ਸਿੰਘ)-ਬਨੂੜ ਨਗਰ ਕੌਾਸਲ ਦੇ ਪ੍ਰਧਾਨ ਨਿਰਮਲਜੀਤ ਸਿੰਘ ਨਿੰਮਾ ਨੇ ਅੱਜ ਮੁਹਾਲੀ ਦੀ ਅਦਾਲਤ 'ਚ ਆਤਮ ਸਮਰਪਣ ਕਰ ਦਿੱਤਾ | ਡਿਊਟੀ ਮੈਜਿਸਟਰੇਟ ਸ੍ਰੀਮਤੀ ਹਰਜਿੰਦਰ ਕੌਰ ਨੇ ਕੌਾਸਲ ਪ੍ਰਧਾਨ ਨੂੰ 14 ਦਿਨਾਂ ਲਈ ਅਦਾਲਤੀ ਹਿਰਾਸਤ ਵਿਚ ਪਟਿਆਲਾ ...

ਪੂਰੀ ਖ਼ਬਰ »

ਸਾਬਕਾ ਅਕਾਲੀ ਸਰਪੰਚ ਤੇ ਅਕਾਲੀ ਯੂਥ ਆਗੂ ਪਿਉ-ਪੁੱਤਰਾਂ 'ਤੇ ਛੇੜਛਾੜ ਦਾ ਮਾਮਲਾ ਦਰਜ

ਸਮਾਣਾ, 12 ਫਰਵਰੀ (ਗੁਰਦੀਪ ਸ਼ਰਮਾ)-ਨੇੜਲੇ ਪਿੰਡ ਚੌਾਹਠ ਦੇ ਸਾਬਕਾ ਅਕਾਲੀ ਸਰਪੰਚ ਤੇ ਯੂਥ ਅਕਾਲੀ ਆਗੂ ਪਿਉ-ਪੁੱਤਰਾਂ 'ਤੇ ਪਿੰਡ ਦੀ ਹੀ ਇਕ ਔਰਤ ਨਾਲ ਛੇੜਛਾੜ ਤੇ ਉਸ ਦੇ ਪਤੀ ਦੀ ਕੁੱਟਮਾਰ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸਦਰ ਸਮਾਣਾ ਦੇ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਯੂਨੀਵਰਸਿਟੀ 'ਚ ਜਾਂਚ ਸਬੰਧੀ ਸੰਧੂ ਨੇ ਦਿੱਤਾ ਐਸ. ਐਸ. ਪੀ. ਵਿਜੀਲੈਂਸ ਨੂੰ ਪੱਤਰ

ਪਟਿਆਲਾ, 12 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)-ਸੈਕੂਲਰ ਯੂਥ ਫੈਡਰੇਸ਼ਨ ਆਫ਼ ਇੰਡੀਆ ਸੈਫੀ ਪਾਰਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨੇ ਐਸ. ਐਸ. ਪੀ. ਵਿਜੀਲੈਂਸ ਪਟਿਆਲਾ ਨੂੰ ਇਕ ਹਲਫੀਆ ਬਿਆਨ ਦਿੱਤਾ ਹੈ | ਇਸ 'ਚ ਸ. ਸੰਧੂ ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਉਪ ...

ਪੂਰੀ ਖ਼ਬਰ »

ਸੱਚਾ ਮਹਾਂਕਲੇਸ਼ਵਰ ਮੰਦਰ 'ਚ ਚਾਰ ਦਿਨਾ ਸਮਾਗਮ ਦੀ ਸ਼ੁਰੂਆਤ

ਸਮਾਣਾ, 12 ਫਰਵਰੀ (ਗੁਰਦੀਪ ਸ਼ਰਮਾ)-ਸਥਾਨਕ ਸੱਚਾ ਮਹਾਂਕਲੇਸ਼ਵਰ ਮੰਦਰ 'ਚ ਮਹਾਂ-ਸ਼ਿਵਰਾਤਰੀ ਦੇ ਸ਼ੁੱਭ ਤਿਉਹਾਰ ਮੌਕੇ ਬ੍ਰਹਮਚਾਰੀ ਸਵਾਮੀ ਬਲਦੇਵ ਮਹਾਰਾਜ ਦੀ ਸਰਪ੍ਰਸਤੀ ਹੇਠ ਆਯੋਜਿਤ ਕੀਤੇ ਜਾ ਰਹੇ ਸਮਾਗਮ ਦੀ ਆਰੰਭਤਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ...

ਪੂਰੀ ਖ਼ਬਰ »

ਕਾਂਗਰਸੀਆਂ ਦੇ ਫੋਕੇ ਦਾਬਿਆਂ ਦਾ ਸਾਡੇ 'ਤੇ ਕੋਈ ਅਸਰ ਨਹੀਂ ਪੈਣਾ-ਗਰੇਵਾਲ

ਰਾਜਪੁਰਾ, 12 ਫਰਵਰੀ (ਰਣਜੀਤ ਸਿੰਘ)-ਭਾਰਤੀ ਜਨਤਾ ਪਾਰਟੀ ਕਾਂਗਰਸੀਆਂ ਦੇ ਫੋਕੇ ਦਾਬਿਆਂ ਤੋਂ ਡਰਨ ਵਾਲੀ ਨਹੀਂ | ਵਾਰਡ ਨੰ. 9 ਦੀ ਜ਼ਿਮਨੀ ਚੋਣ ਵੱਡੇ ਪੱਧਰ 'ਤੇ ਜਿੱਤਾਂਗੇ ਤੇ ਨਗਰ ਕੌਾਸਲ ਦੀ ਪ੍ਰਧਾਨਗੀ 'ਤੇ ਭਾਜਪਾ ਦਾ ਕਬਜ਼ਾ ਹੋਣ ਨਾਲ ਹੀ ਸੱਤਾਧਾਰੀ ਧਿਰ ਦੀ ਪੁੱਠੀ ...

ਪੂਰੀ ਖ਼ਬਰ »

ਸੂਬਾ ਪੰਜਾਬ ਅੰਦਰ ਗੈਂਗਸਟਰ ਪੈਦਾ ਕਰਨਾ ਅਕਾਲੀ ਸਰਕਾਰ ਦੀ ਦੇਣ-ਧਰਮਸੋਤ

ਨਾਭਾ, 12 ਫਰਵਰੀ (ਅਮਨਦੀਪ ਸਿੰਘ ਲਵਲੀ)-ਸੂਬੇ ਪੰਜਾਬ ਅੰਦਰ ਗੈਂਗਸਟਰਾਂ ਤੇ ਨੌਜਵਾਨਾਂ ਅੰਦਰ ਵਧੀ ਨਸ਼ੇ ਦੀ ਲੱਥ ਲਈ ਅਕਾਲੀ-ਭਾਜਪਾ ਸਰਕਾਰ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੈ | ਇਨ੍ਹਾਂ ਪਿਛਲੇ 10 ਸਾਲਾਂ 'ਚ ਸੱਤਾ ਵਿਚ ਰਾਜ ਕਰਨ ਸਮੇਂ ਵੋਟ ਦੀ ਰਾਜਨੀਤੀ ਨੰੂ ਮੋਢੀ ਰੱਖ ...

ਪੂਰੀ ਖ਼ਬਰ »

ਪਾਵਰਕਾਮ ਪੈਨਸ਼ਨਰਾਂ ਵਲੋਂ 7 ਨੂੰ ਸੂਬਾ ਪੱਧਰੀ ਧਰਨਾ ਦੇਣ ਦਾ ਐਲਾਨ

ਪਟਿਆਲਾ, 12 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਸਟੇਟ ਪਾਵਰ ਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਦੇ ਖੇਤਰੀ ਯੂਨਿਟ ਵਲੋਂ 7 ਮਾਰਚ ਨੂੰ ਸੂਬਾ ਪੱਧਰੀ ਧਰਨੇ ਦੇਣ ਦਾ ਐਲਾਨ ਕੀਤਾ ਹੈ | ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਧਨਵੰਤ ...

ਪੂਰੀ ਖ਼ਬਰ »

ਬ੍ਰਹਮ ਗਿਆਨ ਦੀ ਪ੍ਰਾਪਤੀ ਕਰਕੇ ਜਨਮ ਮਰਨ ਦੇ ਚੱਕਰ ਤੋਂ ਮੁਕਤ ਹੋਇਆ ਜਾ ਸਕਦੈ-ਭੈਣ ਗੋਬਿੰਦ ਕੌਰ

ਸਮਾਣਾ, 12 ਫਰਵਰੀ (ਗੁਰਦੀਪ ਸ਼ਰਮਾ)-ਪਟਿਆਲਾ ਦੇ ਸੰਯੋਜਕ ਭੈਣ ਗੋਬਿੰਦ ਕੌਰ ਨੇ ਆਪਣੇ ਪ੍ਰਵਚਨਾਂ 'ਚ ਫ਼ਰਮਾਇਆ ਕਿ ਜਿਵੇਂ ਇਕ ਪੱਤਾ ਦਰਖ਼ਤ ਨਾਲ ਜੁੜਿਆ ਰਹੇ ਤਾਂ ਹਰਿਆ ਭਰਿਆ ਰਹਿੰਦਾ ਹੈ ਦਰਖ਼ਤ ਨਾਲੋਂ ਟੁੱਟ ਜਾਵੇ ਤਾਂ ਸੁੱਕ ਜਾਂਦਾ ਹੈ, ਇਸੇ ਤਰ੍ਹਾਂ ਗੁਰਸਿੱਖ ਦਾ ਜੀਵਨ ਹੈ ਜਿਹੜਾ ਗੁਰਸਿੱਖ ਸੰਗਤ ਨਾਲ ਜੁੜਿਆ ਰਹਿੰਦਾ ਹੈ ਉਸ ਦੇ ਜੀਵਨ ਵਿਚ ਗੁਰਸਿੱਖੀ ਵਾਲੇ ਗੁਣ ਆ ਜਾਂਦੇ ਹਨ ਤੇ ਉਹ ਸੁੱਖ ਵਿਚ ਜੀਵਨ ਬਤੀਤ ਕਰਦਾ ਹੈ | ਸੰਗਤ 'ਚ ਸਤਿਗੁਰੂ ਆਪ ਬਿਰਾਜਮਾਨ ਹੁੰਦਾ ਹੈ ਜੋ ਸੰਗਤ ਨੂੰ ਖ਼ੁਸ਼ੀਆਂ ਵੰਡਦਾ ਹੈ ਉਨ੍ਹਾਂ ਕਿਹਾ ਕਿ ਜੁੜੇ ਪੱਤੇ ਨੂੰ ਦਰਖ਼ਤ ਤੋਂ ਖ਼ੁਰਾਕ ਮਿਲਦੀ ਹੈ | ਇਸੇ ਤਰ੍ਹਾਂ ਸੰਗਤ ਨਾਲ ਜੁੜੇ ਗੁਰਸਿੱਖ ਨੂੰ ਸੁੱਖਾਂ ਦੀ ਪ੍ਰਾਪਤੀ ਹੁੰਦੀ ਹੈ | ਸਥਾਨਕ ਸੰਯੋਜਕ ਸ੍ਰੀ ਸੁਰਿੰਦਰ ਸਿੰਘ ਐਡਵੋਕੇਟ ਨੇ ਭੈਣ ਗੋਬਿੰਦ ਕੌਰ ਤੇ ਸਤਿਸੰਗ 'ਚ ਆਈਆਂ ਸੰਗਤਾਂ ਨੂੰ ਜੀ ਆਇਆਂ ਆਖਿਆ | ਇਸ ਮੌਕੇ ਸੇਵਾ ਦਲ ਦੇ ਅਧਿਕਾਰੀ ਅਸ਼ੋਕ ਕੁਮਾਰ ਹਸੀਜਾ, ਪ੍ਰੇਮ ਕੁਮਾਰ, ਮਹਿੰਦਰ ਕੁਮਾਰ, ਗੁਰਮੁੱਖ ਸਿੰਘ, ਰਾਮ ਲਾਲ, ਗੁਰਪਿਆਰ ਸਿੰਘ ਪਟਿਆਲਾ, ਸੰਜੀਵ ਕੁਮਾਰ ਬੰਟੀ, ਮਨੋਹਰ ਸਿੰਘ, ਭੈਣਾਂ ਉਰਮਲਾ, ਕੰਚਨ, ਜਯੋਤੀ, ਸੋਮਾ, ਨੀਲਮ, ਸੁਖਦੇਵੀ, ਏਕਤਾ, ਰਜਿੰਦਰ ਕੋਰ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਨਿਰਮਲ ਸਿੰਘ ਨਿੰਮਾ ਗਲੈਕਸੋ ਵਰਕਰ ਯੂਨੀਅਨ ਦੇ ਪ੍ਰਧਾਨ ਬਣੇ

ਨਾਭਾ, 12 ਫਰਵਰੀ (ਕਰਮਜੀਤ ਸਿੰਘ)-ਗਲੈਕਸੋ ਕੰਪਨੀ ਨਾਭਾ ਦੇ ਕਰਮਚਾਰੀਆਂ ਦੀ ਮਿਲਕ ਫੂਡ ਫ਼ੈਕਟਰੀ ਵਰਕਰ ਯੂਨੀਅਨ ਰਜਿ: ਨੰ: 25 ਦੀ ਤਿੰਨ ਸਾਲਾਂ ਚੋਣ 11 ਫਰਵਰੀ ਨੂੰ ਅਮਨ ਸ਼ਾਂਤੀ ਦੇ ਨਾਲ ਸਮਾਪਤ ਹੋਈ ਇਸ ਦੇ ਲਈ ਸਥਾਨਕ ਪ੍ਰਸ਼ਾਸਨ ਵਲੋਂ ਪੁਖ਼ਤਾ ਪੁਲਿਸ ਦੇ ਸਖ਼ਤ ...

ਪੂਰੀ ਖ਼ਬਰ »

ਸਪੀਕਿੰਗ ਹੈਂਡਸ ਸਕੂਲ 'ਚ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਸਬੰਧੀ ਸੈਮੀਨਾਰ

ਰਾਜਪੁਰਾ, 12 ਫਰਵਰੀ (ਜੀ. ਪੀ. ਸਿੰਘ)-ਪੰਜਾਬ ਦੇ ਉੱਘੇ ਸਕੂਲ ਸਪੀਕਿੰਗ ਹੈਂਡਸ ਵਿਖੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਸਾਂਭ ਸੰਭਾਲ ਤੇ ਉਨ੍ਹਾਂ ਨੂੰ ਆਮ ਬੱਚਿਆਂ ਵਾਂਗ ਸਨਮਾਨ ਵਿਸ਼ੇ 'ਤੇ ਇਕ ਸੈਮੀਨਾਰ ਮੁੰਬਈ ਦੀ ਅਲੀ ਸਾਵਰ ਜੰਗ ਰਾਸ਼ਟਰੀ ਸੰਸਥਾਨ ਦੇ ਸਹਿਯੋਗ ...

ਪੂਰੀ ਖ਼ਬਰ »

ਸ਼ਹੀਦੀ ਸਭਾ ਦੇ ਸਮਾਗਮ ਸਬੰਧੀ ਵਿਸ਼ੇਸ਼ ਬੈਠਕ

ਨਾਭਾ, 12 ਫਰਵਰੀ (ਕਰਮਜੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਜਨਮ ਸ਼ਤਾਬਦੀ ਧਰਮ ਪ੍ਰਚਾਰ ਲਹਿਰ ਦੇ ਅਧੀਨ ਜੈਤੋ ਦੇ ਮੋਰਚੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ 17 ਫਰਵਰੀ ਨੂੰ ਕਰਵਾਏ ਸਾਲਾਨਾ ਸ਼ਹੀਦੀ ਸਮਾਗਮ ਸਬੰਧੀ ਇਕ ਵਿਸ਼ੇਸ਼ ਬੈਠਕ ਸਥਾਨਕ ...

ਪੂਰੀ ਖ਼ਬਰ »

ਬਨੂੜ ਜ਼ਿਮਨੀ ਚੋਣ ਲਈ ਕਾਂਗਰਸ ਦੇ ਉਮੀਦਵਾਰ ਵਲੋਂ ਕਾਗ਼ਜ਼ ਦਾਖਲ

ਬਨੂੜ, 12 ਫਰਵਰੀ (ਭੁਪਿੰਦਰ ਸਿੰਘ)-ਨਗਰ ਕੌਾਸਲ ਬਨੂੜ ਦੇ ਵਾਰਡ ਨੰਬਰ 12 ਦੀ 24 ਫਰਵਰੀ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਜਗਤਾਰ ਸਿੰਘ ਨੇ ਮੁਹਾਲੀ ਦੇ ਐਸ. ਡੀ. ਐਮ. ਕਮ ਚੋਣ ਅਧਿਕਾਰੀ ਆਰ. ਪੀ. ਸਿੰਘ ਦੇ ਦਫ਼ਤਰ ਵਿਖੇ ਆਪਣੀ ਨਾਮਜ਼ਦਗੀ ਦੇ ...

ਪੂਰੀ ਖ਼ਬਰ »

ਕੇਂਦਰ ਵਲੋਂ ਹੁਕਮਾਂ ਦੇ ਬਾਵਜੂਦ ਵੀ ਨਹੀਂ ਪਈ ਅਣਅਧਿਕਾਰਤ ਬੰਪਰਾਂ ਵਾਲੇ ਵਾਹਨਾਂ ਨੂੰ ਨੱਥ

ਪਟਿਆਲਾ , 12 ਫਰਵਰੀ (ਮਨਦੀਪ ਸਿੰਘ ਖਰੋੜ)-ਮਨੁੱਖੀ ਜਾਨਾਂ ਬਚਾਉਣ ਦੇ ਮੱਦੇਨਜ਼ਰ ਭਾਰਤ ਸਰਕਾਰ ਦੇ ਸੜਕੀ ਆਵਾਜਾਈ ਤੇ ਹਾਈਵੇਜ ਮੰਤਰਾਲੇ ਵਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਚਾਰ ਪਹੀਆਂ ਵਾਹਨਾਂ ਦੇ ਅੱਗੇ-ਪਿੱਛੇ ਲੱਗੇ ਅਣ-ਅਧਿਕਾਰਤ ਬੰਪਰ ਨੂੰ ਹਟਾਉਣ ਲਈ ਭਾਰਤ ...

ਪੂਰੀ ਖ਼ਬਰ »

ਭਾਜਪਾ ਉਮੀਦਵਾਰ ਨਾਗਪਾਲ ਨੇ ਕੀਤੇ ਨਾਮਜ਼ਦਗੀ ਪੇਪਰ ਦਾਖਲ

ਰਾਜਪੁਰਾ, 12 ਫਰਵਰੀ (ਰਣਜੀਤ ਸਿੰਘ)-ਇਥੇ ਮਿੰਨੀ ਸਕੱਤਰੇਤ ਵਿਖੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸ੍ਰੀ ਨਰਿੰਦਰ ਨਾਗਪਾਲ ਨੇ ਨਾਇਬ ਤਹਿਸੀਲਦਾਰ ਸ੍ਰੀ ਗੁਰਮੀਤ ਸਿੰਘ ਮਿਚਰਾ ਕੋਲ ਆਪਣੇ ਨਾਮਜ਼ਦਗੀ ਪੇਪਰ ਦਾਖਲ ਕੀਤੇ ਹਨ | ਇਸ ਮੌਕੇ ਹਰਜੀਤ ਸਿੰਘ ਗਰੇਵਾਲ, ...

ਪੂਰੀ ਖ਼ਬਰ »

ਗ਼ੌਰੀ ਮਾਤਾ ਮੰਦਰ ਹੀਰਾ ਮਹਿਲ ਨਾਭਾ ਵਿਖੇ ਵਿਸ਼ਾਲ ਭੰਡਾਰਾ ਕਰਵਾਇਆ

ਨਾਭਾ, 12 ਫਰਵਰੀ (ਕਰਮਜੀਤ ਸਿੰਘ)-ਸਥਾਨਕ ਗ਼ੌਰੀ ਮਾਤਾ ਮੰਦਰ ਹੀਰਾ ਮਹਿਲ ਨਾਭਾ ਵਿਖੇ ਸ਼ਿਵਰਾਤਰੀ ਮੌਕੇ 'ਤੇ ਵਿਸ਼ਾਲ ਭੰਡਾਰਾ ਕੀਤਾ ਗਿਆ | ਜਾਣਕਾਰੀ ਮੁਤਾਬਿਕ ਏ. ਐਸ. ਆਈ. ਰਾਜੀਵ ਕੁਮਾਰ ਇੰਟੈਲੀਜੈਂਸ ਨੇ ਦੱਸਿਆ ਕਿ ਗ਼ੌਰੀ ਮਾਤਾ ਮੰਦਰ ਵਲੋਂ ਇਹ ਭੰਡਾਰਾ ਇਲਾਕਾ ...

ਪੂਰੀ ਖ਼ਬਰ »

ਦੰਦਾਂ ਦੀ ਸਾਂਭ-ਸੰਭਾਲ ਲਈ ਪੰਦ੍ਹਰਵਾੜੇ ਦਾ ਅਗਾਜ਼

ਪਟਿਆਲਾ, 12 ਫਰਵਰੀ (ਮਨਦੀਪ ਸਿੰਘ ਖਰੋੜ)-ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 12 ਤੋਂ 26 ਫਰਵਰੀ ਤੱਕ ਦੰਦਾਂ ਦੀ ਸਾਂਭ-ਸੰਭਾਲ ਤੇ ਇਲਾਜ ਸਬੰਧੀ 29ਵੇਂ ਮੁਫ਼ਤ ਦੰਦਾਂ ਦੀ ਸਿਹਤ ਸੰਭਾਲ ਸਬੰਧੀ ਪੰਦਰਵਾੜੇ ਦਾ ਉਦਘਾਟਨ ...

ਪੂਰੀ ਖ਼ਬਰ »

ਨੂਨਗਰ ਬਰਾਦਰੀ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫ਼ੁਲ ਭੇਟ ਕਰਨ ਲਈ ਜਥਾ ਯੂ. ਪੀ. ਲਈ ਰਵਾਨਾ

ਦੇਵੀਗੜ੍ਹ, 12 ਫਰਵਰੀ (ਮੁਖ਼ਤਿਆਰ ਸਿੰਘ ਨੌਗਾਵਾਂ)-ਅੰਗਰੇਜ਼ਾਂ ਦੇ ਿਖ਼ਲਾਫ਼ ਸਭ ਤੋਂ ਪਹਿਲਾਂ ਲੜਨ ਵਾਲੀ ਜਾਤੀ ਨੂਨੀਆਂ ਨੂਨਗਰ ਨੇ 1770 'ਚ ਅੰਗਰੇਜ਼ਾਂ ਦੇ ਿਖ਼ਲਾਫ਼ ਵਿਦਰੋਹ ਸ਼ੁਰੂ ਕਰ ਦਿੱਤਾ ਸੀ, ਜਿਸ ਕਰਕੇ ਇਸ ਜਾਤੀ ਦੇ ਬਹੁਤ ਸਾਰੇ ਆਗੂਆਂ ਨੂੰ ਕਾਲੇ ਪਾਣੀ ਦੀ ...

ਪੂਰੀ ਖ਼ਬਰ »

ਮਹਾਂ ਸ਼ਿਵਰਾਤਰੀ ਮੌਕੇ ਸ਼ੋਭਾ ਯਾਤਰਾ ਸਜਾਈ

ਸਮਾਣਾ, 12 ਫਰਵਰੀ (ਗੁਰਦੀਪ ਸ਼ਰਮਾ)-ਮਹਾਂ ਸ਼ਿਵਰਾਤਰੀ ਦੇ ਸ਼ੁੱਭ ਤਿਉਹਾਰ ਮੌਕੇ ਸਥਾਨਕ ਪ੍ਰਾਚੀਨ ਪੰਚਮੁਖੀ ਮੰਦਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਭਾਸ਼ ਵਰਮਾ ਦੀ ਅਗਵਾਈ 'ਚ ਇਕ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ | ਸ਼ੋਭਾ ਯਾਤਰਾ ਨੂੰ ਰਮੇਸ਼ ਗਰਗ, ਡਾ: ਰਾਮਜੀ ...

ਪੂਰੀ ਖ਼ਬਰ »

ਵਿਆਹ ਸ਼ਾਦੀਆਂ ਸਮੇਂ ਮੈਰਿਜ ਪੈਲੇਸਾਂ 'ਚ ਲਾਇਸੰਸੀ ਅਸਲ੍ਹਾ ਲੈ ਕੇ ਜਾਣ 'ਤੇ ਪਾਬੰਦੀ

ਪਟਿਆਲਾ, 12 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ੍ਰੀ ਕੁਮਾਰ ਅਮਿੱਤ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਪੈਂਦੇ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ 680 ਗੋਲੀਆਂ ਤੇ 24 ਬੋਤਲਾਂ ਸ਼ਰਾਬ ਬਰਾਮਦ

ਪਟਿਆਲਾ, 12 ਫਰਵਰੀ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੋੜ)-ਪਟਿਆਲਾ ਪੁਲਿਸ ਨੇ ਭੈੜੇ ਅਨਸਰਾਂ ਦੇ ਿਖ਼ਲਾਫ਼ ਕਾਰਵਾਈ ਕਰਦੇ ਹੋਏ ਵੱਖ-ਵੱਖ ਮਾਮਲਿਆਂ 'ਚ 680 ਗੋਲੀਆਂ ਤੇ 24 ਬੋਤਲਾਂ ਸ਼ਰਾਬ ਦੀਆਂ ਬਰਾਮਦ ਕਰਕੇ ਦੋ ਵਿਅਕਤੀਆਂ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਹ ...

ਪੂਰੀ ਖ਼ਬਰ »

ਸਹਿਕਾਰੀ ਬੈਂਕ ਦੇ ਪ੍ਰਬੰਧਕ ਨਿਰਦੇਸ਼ਕ ਡਾ: ਬਾਤਿਸ਼ ਵਲੋਂ ਅਧਿਕਾਰੀਆਂ ਨਾਲ ਬੈਠਕ

ਪਟਿਆਲਾ, 12 ਫਰਵਰੀ (ਜ. ਸ. ਢਿੱਲੋਂ)-ਦੀ ਪਟਿਆਲਾ ਕੇਂਦਰੀ ਸਹਿਕਾਰੀ ਬੈਂਕ ਲਿਮ: ਮੁੱਖ ਦਫ਼ਤਰ ਵਿਖੇ ਡਾ: ਐਸ. ਕੇ. ਬਾਤਿਸ਼ ਪ੍ਰਬੰਧਕ ਨਿਰਦੇਸ਼ਕ ਦੀ ਪੰਜਾਬ ਰਾਜ ਸਹਿਕਾਰੀ ਬੈਂਕ ਲਿਮ: ਚੰਡੀਗੜ੍ਹ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਬੈਂਕ ਦੀ ਐਸ. ਟੀ. ...

ਪੂਰੀ ਖ਼ਬਰ »

ਫਿਜ਼ੀਕਲ ਕਾਲਜ ਨੇ ਗੰਡੋਆ ਖਾਦ ਬਣਾਉਣ 'ਚ ਕੀਤੀ ਪਹਿਲ

ਪਟਿਆਲਾ, 12 ਫਰਵਰੀ (ਗੁਰਵਿੰਦਰ ਸਿੰਘ ਔਲਖ)-ਕੌਮੀ ਸੇਵਾ ਯੋਜਨਾ ਇਕਾਈ ਵਲੋਂ ਪ੍ਰੋ: ਗੁਰਸੇਵਕ ਸਿੰਘ ਗੌਰਮਿੰਟ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ, ਪਟਿਆਲਾ ਵਲੋਂ ਪਿ੍ੰਸੀਪਲ ਡਾ: ਸਿਮਰਤ ਕੌਰ ਦੀ ਸਰਪ੍ਰਸਤੀ ਹੇਠ ਪੰਜਾਬ ਈਕੋ ਫਰੈਂਡਲੀ ਐਸੋਸੀਏਸ਼ਨ (ਪੇਫਾ) ਦੇ ਸਹਿਯੋਗ ...

ਪੂਰੀ ਖ਼ਬਰ »

ਗੀਜ਼ਰ ਦੀ ਗੈਸ ਚੜ੍ਹਨ ਨਾਲ ਅਧਿਆਪਕਾ ਦੀ ਮੌਤ

ਸਮਾਣਾ, 12 ਫਰਵਰੀ (ਗੁਰਦੀਪ ਸ਼ਰਮਾ)-ਸਵੇਰੇ ਆਪਣੇ ਘਰ ਦੇ ਗੁਸਲਖਾਨੇ 'ਚ ਨਹਾਉਂਦੇ ਹੋਏ ਇਕ ਅਧਿਆਪਕਾ ਦੀ ਗੀਜ਼ਰ ਦੀ ਗੈਸ ਚੜ੍ਹਨ ਨਾਲ ਮੌਤ ਹੋ ਗਈ | ਜਾਣਕਾਰੀ ਅਨੁਸਾਰ ਸਰਕਾਰੀ ਐਲੀਮੈਂਟਰੀ ਸਕੂਲ ਮੁਹੱਲਾ ਟਿੱਬੀ ਸਮਾਣਾ 'ਚ ਅਧਿਆਪਕਾ ਰਾਣੀਕਾ ਗਰਗ (40) ਪਤਨੀ ਰਾਮਪਾਲ ...

ਪੂਰੀ ਖ਼ਬਰ »

ਦੇਰੀ ਦੇ ਚੱਕਰ 'ਚ ਵਿਦਿਆਰਥੀ ਪ੍ਰੀਖਿਆ ਦੇਣ ਤੋਂ ਖੰੁਝੇ

ਪਟਿਆਲਾ, 12 ਫਰਵਰੀ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਵਿਖੇ ਚੱਲ ਰਹੇ ਰੀਅਪੀਅਰ ਦੇ ਪੇਪਰ ਦੌਰਾਨ ਅੱਜ ਵੱਡਾ ਹੰਗਾਮਾ ਹੋ ਗਿਆ | ਜਦੋਂ ਵਿਦਿਆਰਥੀਆਂ ਦੇ ਪ੍ਰੀਖਿਆ ਕੇਂਦਰ 'ਚ ਦੇਰੀ ਨਾਲ ਪਹੁੰਚਣ ਦਾ ਕਥਿਤ ਦੋਸ਼ ਲਾ ਕੇ ਪ੍ਰੀਖਿਆ ਸੁਪਰਡੈਂਟ ...

ਪੂਰੀ ਖ਼ਬਰ »

ਸਾਬਕਾ ਵਿਦੇਸ਼ ਮੰਤਰੀ ਵਲੋਂ ਅਨਾਜ ਮੰਡੀ 'ਚ 5 ਕਰੋੜ ਤੋਂ ਵੱਧ ਦੇ ਕੰਮਾਂ ਦੀ ਸ਼ੁਰੂਆਤ

ਰਾਜਪੁਰਾ, 12 ਫਰਵਰੀ (ਜੀ.ਪੀ. ਸਿੰਘ)-ਸਥਾਨਕ ਨਵੀਂ ਅਨਾਜ ਮੰਡੀ ਵਿਖੇ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੀ ਅਗਵਾਈ 'ਚ ਇਕ ਭਰਵਾਂ ਸਮਾਰੋਹ ਕਰਵਾਇਆ ਗਿਆ | ਜਿਸ 'ਚ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਅਤੇ ਸਾਬਕਾ ਖ਼ਜ਼ਾਨਾ ...

ਪੂਰੀ ਖ਼ਬਰ »

ਬਰਸਾਤ ਦਾ ਆਲੂਆਂ ਤੇ ਹੋਰ ਸਬਜ਼ੀਆਂ ਦੀ ਫ਼ਸਲ 'ਤੇ ਹੋਇਆ ਅਸਰ

ਪਟਿਆਲਾ, 12 ਫਰਵਰੀ (ਜਸਪਾਲ ਸਿੰਘ ਢਿੱਲੋਂ)-ਪਟਿਆਲਾ ਤੇ ਆਸ-ਪਾਸ ਦੇ ਖੇਤਰਾਂ 'ਚ ਹੋਈ ਬਰਸਾਤ ਨੇ ਜਿਥੇ ਮੌਸਮ ਦਾ ਮਿਜ਼ਾਜ ਬਦਲ ਦਿੱਤਾ ਹੈ, ਉਥੇ ਇਸ ਬਰਸਾਤ ਦਾ ਫ਼ਸਲਾਂ 'ਤੇ ਵੀ ਅਸਰ ਪਿਆ ਹੈ | ਬਰਸਾਤ ਕਾਰਨ ਤਾਪਮਾਨ 'ਚ ਗਿਰਾਵਟ ਆਈ ਹੈ | ਇਸ ਸਬੰਧੀ ਕਿਸਾਨਾਂ ਦਾ ਕਹਿਣਾ ਹੈ ...

ਪੂਰੀ ਖ਼ਬਰ »

ਪੀ. ਆਰ. ਟੀ. ਸੀ. ਨੇ 25 ਹੋਰ ਆਧੁਨਿਕ ਤਕਨੀਕ ਨਾਲ ਲੈਸ ਬੱਸਾਂ ਉਤਾਰੀਆਂ

ਪਟਿਆਲਾ, 12 ਫਰਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਅਤਿ ਆਧੁਨਿਕ ਤਕਨੀਕ ਨਾਲ ਲੈਸ 100 ਬੱਸਾਂ 'ਚੋਂ 25 ਬੱਸਾਂ ਦੀ ਦੂਜੀ ਖੇਪ ਨੂੰ ਕੇ. ਕੇ. ਸ਼ਰਮਾ ਚੇਅਰਮੈਨ ਪੀ. ਆਰ. ਟੀ. ਸੀ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਇਹ ਬੱਸਾਂ ਜੀ. ਪੀ. ਐਸ., ਸੀ. ਸੀ. ਟੀ. ਵੀ. ਕੈਮਰਾ, ਪਬਲਿਕ ...

ਪੂਰੀ ਖ਼ਬਰ »

ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਕੀਤੀ ਜਾਣ ਵਾਲੀ ਭੁੱਖ ਹੜਤਾਲ ਮੁਲਤਵੀ

ਪਟਿਆਲਾ, 12 ਫਰਵਰੀ (ਆਹਲੂਵਾਲੀਆ)-ਆਮ ਆਦਮੀ ਪਾਰਟੀ ਵਲੋਂ ਕਿਸਾਨਾਂ ਨੂੰ ਮੁਆਵਜ਼ਾ ਦਿਵਾਉਣ ਦੀ ਗੱਲ ਕਰਦਿਆਂ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਕੀਤੀ ਜਾਣ ਵਾਲੀ ਭੁੱਖ ਹੜਤਾਲ ਮੁਲਤਵੀ ਕਰ ਦਿੱਤੀ | ਫਿਲਹਾਲ ਜਿਸ ਪਿੱਛੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਲੋਂ ...

ਪੂਰੀ ਖ਼ਬਰ »

12 ਕਿੱਲੋ ਗਾਂਜੇ ਸਣੇ ਦੋ ਕਾਬੂ

ਰਾਜਪੁਰਾ, 12 ਫਰਵਰੀ (ਜੀ. ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਕੌਮੀ ਸ਼ਾਹ ਮਾਰਗ ਨੰਬਰ 1 'ਤੇ ਨਾਕਾਬੰਦੀ ਦੌਰਾਨ ਦੋ ਵਿਅਕਤੀਆਂ ਨੂੰ 12 ਕਿੱਲੋ ਗਾਂਜੇ ਸਣੇ ਗਿ੍ਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਸ਼ਹਿਰੀ ਥਾਣੇ ਦੇ ਮੁਖੀ ਇੰਸਪੈਕਟਰ ਗੁਰਚਰਨ ...

ਪੂਰੀ ਖ਼ਬਰ »

ਅਕਾਲ ਤਖ਼ਤ ਸਾਹਿਬ ਤੋਂ ਆਏ ਪੰਜ ਪਿਆਰੇ ਦੋਵਾਂ ਧੜਿਆਂ ਨੂੰ ਮਿਲੇ

ਪਾਤੜਾਂ, 12 ਫਰਵਰੀ (ਜਗਦੀਸ਼ ਸਿੰਘ ਕੰਬੋਜ)-ਪਿੰਡ ਤੰਬੂਵਾਲਾ ਵਿਖੇ ਮੰਦਰ ਬਣਾਉਣ ਨੂੰ ਚੱਲ ਰਿਹਾ ਵਿਵਾਦ ਅਜੇ ਠੰਢਾ ਨਹੀਂ ਹੋਇਆ ਕਿ ਪਿੰਡ 'ਚ ਇਕ ਹੋਰ ਗੁਰਦੁਆਰਾ ਸਾਹਿਬ ਬਣਾਏ ਜਾਣ ਨੂੰ ਲੈ ਕੇ ਪਿੰਡ ਵਾਸੀਆਂ ਦੇ ਦੋ ਧੜੇ ਹੋ ਜਾਣ ਤੇ ਇਹ ਮਾਮਲਾ ਹੋਰ ਵੀ ਪੇਚੀਦਾ ਹੋ ...

ਪੂਰੀ ਖ਼ਬਰ »

ਤਿ੍ਪੜੀ ਸਕੂਲ ਵਿਖੇ ਡੀ-ਵਾਰਮਿੰਗ ਦਿਵਸ ਮਨਾਇਆ

ਪਟਿਆਲਾ, 12 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਸਿਹਤ ਵਿਭਾਗ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਿ੍ਪੜੀ ਵਿਖੇ ਡੀ ਵਾਰਮਿੰਗ ਦਿਵਸ ਦਾ ਕਰਵਾਇਆ ਗਿਆ | ਜਿਸ 'ਚ ਡਿਪਟੀ ਕਮਿਸ਼ਨਰ ਕੁਮਾਰ ਅਮਿੱਤ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਦਿਵਸ ਦੀ ...

ਪੂਰੀ ਖ਼ਬਰ »

66 ਹਜ਼ਾਰ ਖਪਤਕਾਰਾਂ ਨੂੰ ਹੱਥੀਂ ਤਿਆਰ ਕਰ ਭੇਜੇ ਜਾਣਗੇ ਪਾਣੀ, ਸੀਵਰੇਜ ਦੇ ਬਿੱਲ

ਪਟਿਆਲਾ, 12 ਫਰਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਅੱਜ ਦੇ ਕੰਪਿਊਟਰੀਕਰਨ ਦੇ ਯੁੱਗ 'ਚ ਮੁੱਖ ਮੰਤਰੀ ਦੇ ਸ਼ਹਿਰ ਦੀ ਨਗਰ ਨਿਗਮ ਸੀਵਰੇਜ ਤੇ ਪਾਣੀ ਦੇ ਖਪਤਕਾਰਾਂ ਨੂੰ ਬਿਲ ਹੱਥੀਂ (ਮੈਨੂਅਲ) ਤਿਆਰ ਕਰਕੇ ਪਹੁੰਚਾਏਗੀ | 66 ਹਜ਼ਾਰ 763 ਖਪਤਕਾਰਾਂ ਨੂੰ ਘਰੋਂ-ਘਰੀਂ ਭੇਜੇ ...

ਪੂਰੀ ਖ਼ਬਰ »

ਵਿਭਾਗ ਵਲੋਂ ਠੇਕੇਦਾਰ ਨੂੰ ਦਿੱਤੀ ਢਿੱਲ ਦਾ ਮੁੱਲ ਨੌਜਵਾਨ ਨੇ ਜਾਨ ਦੇ ਕੇ ਮੋੜਿਆ

ਘਨੌਰ, 12 ਫਰਵਰੀ (ਜਾਦਵਿੰਦਰ ਸਿੰਘ ਜੋਗੀਪੁਰ)-ਬਹਾਦਰਗੜ੍ਹ ਤੋਂ ਸ਼ੰਭੂ ਵਾਇਆ ਘਨੌਰ 'ਚ ਦੀ ਹੋ ਕੇ ਜਾਣ ਵਾਲੀ ਮੁੱਖ ਸੜਕ ਨੂੰ 33 ਫੁੱਟ ਚੌੜੀ ਕਰਨ ਦੇ ਕੰਮ ਦੌਰਾਨ ਪੀ. ਡਬਲਿਊ. ਡੀ. ਤੇ ਬੀ ਐਾਡ ਆਰ ਵਲੋਂ ਠੇਕੇਦਾਰਾਂ ਪ੍ਰਤੀ ਦਿੱਤੀ ਜਾ ਰਹੀ ਕਥਿਤ ਢਿੱਲ ਦੇ ਕਾਰਨ ...

ਪੂਰੀ ਖ਼ਬਰ »

ਟੁੱਟੀਆਂ ਸੜਕਾਂ ਤੋਂ ਬੇਖ਼ਬਰ ਕੰੁਭਕਰਨੀ ਨੀਂਦੇ ਸੁੱਤਾ ਲੋਕ ਨਿਰਮਾਣ ਵਿਭਾਗ

ਸ਼ੁਤਰਾਣਾ, 12 ਫਰਵਰੀ (ਬਲਦੇਵ ਸਿੰਘ ਮਹਿਰੋੋਕ)-ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਪਿਛਲੇ ਕਈ ਸਾਲਾਂ ਤੋਂ ਟੁੱਟੀਆਂ ਹੋਈਆਂ ਸੜਕਾਂ ਕਾਰਨ ਬੇਹਾਲ ਹੋ ਰਹੇ ਰਾਹਗੀਰਾਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਪਰ ਇਸ ਸਭ ਕੁੱਝ ਦੇ ਬਾਵਜੂਦ ਲੋਕ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੀ ਵਿਸ਼ੇਸ਼ ਬੈਠਕ

ਸਮਾਣਾ, 12 ਫਰਵਰੀ (ਪ੍ਰੀਤਮ ਸਿੰਘ ਨਾਗੀ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਬਲਾਕ ਸਮਾਣਾ ਦੀ ਮੀਟਿੰਗ ਹੋਈ | ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਭੇਡਪੁਰੀ ਨੇ ਕੀਤੀ | ਪ੍ਰਧਾਨ ਨੇ ਕਿਹਾ ਕਿ ਪਟਿਆਲਾ ਬਲਾਕ 16 ਫ਼ਰਵਰੀ ਨੂੰ ਜ਼ਿਲੇ੍ਹ ਵਿਚ ...

ਪੂਰੀ ਖ਼ਬਰ »

ਟਰੱਕ ਯੂਨੀਅਨ 'ਚ ਟੈਂਡਰਾਂ ਨੂੰ ਲੈ ਕੇ ਛਿੜਿਆ ਵਿਵਾਦ

ਪਟਿਆਲਾ, 12 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹਾ ਪਟਿਆਲਾ ਦੀ ਸ੍ਰੀ ਗੁਰੂ ਤੇਗ਼ ਬਹਾਦਰ ਟਰੱਕ ਯੂਨੀਅਨ ਦੇ ਸਮੁੱਚੇ ਓਪਰੇਟਰਾਂ ਵਲੋਂ ਇਕ ਪੈੱ੍ਰਸ ਕਾਨਫ਼ਰੰਸ ਕਰਕੇ ਡੀ. ਐਮ. ਡਬਲਿਯੂ. ਦੇ ਟੈਂਡਰਾਂ 'ਚ ਚੱਡਾ ਟਰਾਂਸਪੋਰਟ ਵਲੋਂ ਕਥਿਤ ਤੌਰ 'ਤੇ ਕੀਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX