ਤਾਜਾ ਖ਼ਬਰਾਂ


ਫੀਫਾ ਵਿਸ਼ਵ ਕੱਪ 2018 : ਉਰੂਗੋਏ ਨੇ ਸਾਉਦੀ ਅਰਬ ਨੂੰ 1-0 ਨਾਲ ਹਰਾ ਕੇ ਵਿਸ਼ਵ ਕੱਪ ਤੋਂ ਕੀਤਾ ਬਾਹਰ
. . .  1 day ago
ਗਿਰੀਡੀਹ [ਝਾਰਖੰਡ] 'ਚ ਬਿਜਲੀ ਡਿੱਗਣ ਨਾਲ 6 ਦੀ ਮੌਤ , 4 ਜ਼ਖ਼ਮੀ
. . .  1 day ago
ਦਿੱਲੀ ਤੋਂ 15 ਆਈ.ਪੀ.ਐੱਸ ਅਫ਼ਸਰਾਂ ਦਾ ਤਬਾਦਲਾ
. . .  1 day ago
ਨਵੀਂ ਦਿੱਲੀ, 20 ਜੂਨ - ਦਿੱਲੀ ਦੇ ਉਪਰਾਜਪਾਲ ਵੱਲੋਂ ਦਿੱਲੀ ਤੋਂ 15 ਆਈ.ਪੀ.ਐੱਸ ਅਫ਼ਸਰਾਂ ਦਾ ਤੁਰੰਤ ਪ੍ਰਭਾਵ ਨਾਲ ਤਬਾਦਲਾ ਕਰ ਦਿੱਤਾ ਗਿਆ...
ਫੀਫਾ ਵਿਸ਼ਵ ਕੱਪ 2018 : ਪੁਰਤਗਾਲ ਨੇ ਮੋਰਾਕੋ ਨੂੰ 1-0 ਨਾਲ ਹਰਾਇਆ
. . .  1 day ago
ਮਾਸਕੋ, 20 ਜੂਨ - ਫੀਫਾ ਵਿਸ਼ਵ ਕੱਪ 2018 ਦੇ ਇੱਕ ਮੁਕਾਬਲੇ ਵਿਚ ਕਪਤਾਨ ਕ੍ਰਿਸਟਿਆਨੋ ਰੋਨਾਲਡੋ ਦੇ ਸ਼ਾਨਦਾਰ ਗੋਲ ਸਦਕਾ ਪੁਰਤਗਾਲ ਨੇ ਆਪਣਾ ਜੇਤੂ ਅਭਿਆਨ ਜਾਰੀ...
ਤਾਮਿਲਨਾਡੂ ਦੀ ਅਨੁਕ੍ਰਿਤੀ ਬਣੀ 'ਫੈਮਿਨਾ ਮਿਸ ਇੰਡੀਆ 2018'
. . .  1 day ago
ਮੁੰਬਈ, 20 ਜੂਨ - ਤਾਮਿਲਨਾਡੂ ਦੀ 19 ਸਾਲਾਂ ਕਾਲਜ ਦੀ ਵਿਦਿਆਰਥਣ ਅਨੁਕ੍ਰਿਤੀ ਵਾਸ ਨੇ 'ਫੈਮਿਨਾ ਮਿਸ ਇੰਡੀਆ 2018' ਦਾ ਖ਼ਿਤਾਬ ਆਪਣੇ ਨਾਂਅ ਕੀਤਾ ਹੈ। ਮੁੰਬਈ ਵਿਖੇ ਅੱਜ...
ਫੀਫਾ ਵਿਸ਼ਵ ਕੱਪ 2018 : ਅੱਧੇ ਸਮੇਂ ਤੱਕ ਪੁਰਤਗਾਲ ਮੋਰਾਕੋ ਤੋਂ 1-0 ਨਾਲ ਅੱਗੇ
. . .  1 day ago
ਇੱਟਾਂ ਦੇ ਭੱਠੇ 'ਤੇ ਇਕੱਠੇ ਹੋਏ ਪਾਣੀ 'ਚ ਡੁੱਬਣ ਕਾਰਨ ਦੋ ਬੱਚਿਆਂ ਦੀ ਮੌਤ
. . .  1 day ago
ਡੇਰਾਬੱਸੀ, 20 ਜੂਨ (ਸ਼ਾਮ ਸਿੰਘ ਸੰਧੂ, ਪੱਤਰ ਪ੍ਰੇਰਕ)- ਡੇਰਾਬੱਸੀ ਦੇ ਨੇੜਲੇ ਪਿੰਡ ਖੇੜੀ ਗੁੱਜਰਾਂ ਵਿਖੇ ਇੱਕ ਭੱਠੇ 'ਤੇ ਇੱਟਾਂ ਬਣਾਉਣ ਲਈ ਇਕੱਠੇ ਕੀਤੇ ਗਏ ਪਾਣੀ 'ਚ ਡੁੱਬਣ ਕਾਰਨ ਦੋ ਬੱਚਿਆਂ ਦੀ ਮੌਤ ਹੋ ਗਈ। ਮ੍ਰਿਤਕ ਬੱਚਿਆਂ ਦੀ ਪਹਿਚਾਣ 9 ਸਾਲਾ ਅਮਨ ਅਤੇ 7 ਸਾਲਾ...
ਪਟਿਆਲਾ ਦੇ ਵਾਦੀ ਹਸਪਤਾਲ 'ਚ ਸਿਹਤ ਵਿਭਾਗ ਵਲੋਂ ਛਾਪੇਮਾਰੀ
. . .  1 day ago
ਪਟਿਆਲਾ, 20 ਜੂਨ- ਪਟਿਆਲਾ ਦੇ ਬਹੁਦਰਗੜ੍ਹ ਵਿਖੇ ਵਾਦੀ ਹਸਪਤਾਲ 'ਚ ਸਿਹਤ ਵਿਭਾਗ ਅਤੇ ਕੈਥਲ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਛਾਪੇਮਾਰੀ ਕੀਤੀ ਗਈ ਹੈ। ਇਹ ਛਾਪੇਮਾਰੀ ਹਸਪਤਾਲ 'ਚ ਲਿੰਗ ਨਿਰਧਾਰਨ ਟੈਸਟ ਕਰਨ ਅਤੇ ਭਰੂਣ ਹੱਤਿਆ ਦੀ ਸ਼ਿਕਾਇਤ ਤੋਂ...
ਕੌਮਾਂਤਰੀ ਸਰਹੱਦ ਨੇੜਿਓਂ 22 ਕਰੋੜ ਤੋਂ ਵੱਧ ਮੁੱਲ ਦੀ ਹੈਰੋਇਨ ਬਰਾਮਦ
. . .  1 day ago
ਬੱਚੀਵਿੰਡ, 20 ਜੂਨ (ਬਲਦੇਵ ਸਿੰਘ ਕੰਬੋ)- ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਅੰਮ੍ਰਿਤਸਰ ਸੈਕਟਰ ਤਹਿਤ ਪਿੰਡ ਕੱਕੜ ਵਿਖੇ ਕੌਮਾਂਤਰੀ ਸਰਹੱਦ ਨੇੜਿਓਂ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਬੀ. ਐਸ. ਐਫ. ਦੀ 17 ਬਟਾਲੀਅਨ ਦੇ...
ਦੇਸ਼ ਸੇਵਾ ਲਈ ਹਮੇਸ਼ਾ ਵਚਨਬੱਧ ਰਹਾਂਗਾ- ਅਰਵਿੰਦ ਸੁਬਰਾਮਣੀਅਮ
. . .  1 day ago
ਨਵੀਂ ਦਿੱਲੀ, 20 ਜੂਨ- ਮੁੱਖ ਆਰਥਿਕ ਸਲਾਹਕਾਰ ਅਰਵਿੰਦ ਸੁਬਰਾਮਣੀਅਮ ਨੇ ਨਿੱਜੀ ਕਾਰਨਾਂ ਦੇ ਚੱਲਦਿਆਂ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਅਸਤੀਫ਼ੇ ਤੋਂ ਬਾਅਦ ਪ੍ਰੈੱਸ ਕਾਨਫਰੰਸ ਕਰਕੇ ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੀ ਸਭ ਤੋਂ ਚੰਗੀ ਨੌਕਰੀ ਰਹੀ ਹੈ। ਸੁਬਰਾਮਣੀਅਮ...
ਖ਼ਰਾਬ ਮੌਸਮ ਦੇ ਕਾਰਨ ਗੋਆ ਦੇ ਹਵਾਈ ਅੱਡੇ 'ਤੇ ਰੋਕੀਆਂ ਗਈਆਂ ਉਡਾਣਾਂ
. . .  1 day ago
ਪਣਜੀ, 20 ਜੂਨ- ਖ਼ਰਾਬ ਮੌਸਮ ਅਤੇ ਘੱਟ ਦ੍ਰਿਸ਼ਗੋਚਰਤਾ ਦੇ ਚੱਲਦਿਆਂ ਗੋਆ ਦੇ ਹਵਾਈ ਅੱਡੇ ਤੋਂ ਦੁਪਹਿਰ 1.30 ਵਜੇ ਤੋਂ ਬਾਅਦ ਉਡਾਣਾਂ ਨੂੰ ਰੋਕ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਹੁਣ ਤੱਕ 16 ਉਡਾਣਾਂ ਦਾ ਰਸਤਾ ਵੀ ਬਦਲਿਆ ਗਿਆ ਹੈ...
ਦਿਗਵਿਜੈ ਸਿੰਘ ਨੂੰ ਕਾਂਗਰਸ ਪਾਰਟੀ ਤੋਂ ਬਰਖਾਸਤ ਕੀਤਾ ਜਾਵੇ- ਸੰਬਿਤ ਪਾਤਰਾ
. . .  1 day ago
ਨਵੀਂ ਦਿੱਲੀ, 20 ਜੂਨ- ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਦਾ ਕਹਿਣਾ ਹੈ ਕਿ ਕਾਂਗਰਸ ਨੂੰ ਦਿਗਵਿਜੈ ਸਿੰਘ ਨੂੰ ਪਾਰਟੀ ਤੋਂ ਬਰਖਾਸਤ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦਿਗਵਿਜੈ ਸਿੰਘ ਨੇ ਲੱਖਾਂ ਹਿੰਦੂਆਂ ਨੂੰ ਅੱਤਵਾਦੀ ਕਿਹਾ ਅਤੇ ਉਨ੍ਹਾਂ ਨੂੰ ਬਦਨਾਮ ਕੀਤਾ ਹੈ...
ਹਾਕੀ ਨੂੰ ਰਾਸ਼ਟਰੀ ਖੇਡ ਦਾ ਦਰਜਾ ਦੇਣ ਲਈ ਉੜੀਸਾ ਦੇ ਮੁੱਖ ਮੰਤਰੀ ਨੇ ਮੋਦੀ ਨੂੰ ਲਿਖੀ ਚਿੱਠੀ
. . .  1 day ago
ਭੁਵਨੇਸ਼ਵਰ, 20 ਜੂਨ- ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ, ਜਿਸ 'ਚ ਉਨ੍ਹਾਂ ਨੇ ਪ੍ਰਧਾਨ ਮੰਤਰੀ ਅੱਗੇ ਅਧਿਕਾਰਕ ਤੌਰ 'ਤੇ ਹਾਕੀ ਨੂੰ ਭਾਰਤ ਦੀ ਰਾਸ਼ਟਰੀ ਖੇਡ ਦੇ ਰੂਪ 'ਚ ਮਾਨਤਾ ਦੇਣ ਦੀ ਬੇਨਤੀ ਕੀਤੀ ਹੈ। ਹਾਕੀ ਪਹਿਲਾਂ ਤੋਂ ਹੀ...
ਸੁਸ਼ਮਾ ਸਵਰਾਜ ਨੇ ਲਕਸਮਬਰਗ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  1 day ago
ਲਕਸਮਬਰਗ ਸਿਟੀ, 20 ਜੂਨ- ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਲਕਸਮਬਰਗ ਦੇ ਪ੍ਰਧਾਨ ਮੰਤਰੀ ਜੇਵੀਅਰ ਬੇਟੇਲ ਨਾਲ ਮੁਲਾਕਾਤ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਦੇਸ਼ ਮੰਤਰੀ ਜੀਨ ਏਸਲਬੋਰਨ ਨਾਲ ਵੀ ਮੁਲਾਕਾਤ ਕੀਤੀ...
ਕਿਮ ਜੋਂਗ ਉਨ ਨੇ ਚੀਨੀ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ
. . .  1 day ago
ਬੀਜਿੰਗ, 20 ਜੂਨ- ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਨੇ ਮੰਗਲਵਾਰ ਨੂੰ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਮੁਲਾਕਾਤ ਕੀਤੀ। ਚੀਨ ਦੀ ਮੀਡੀਆ ਰਿਪੋਰਟ ਮੁਤਾਬਕ ਸ਼ੀ ਅਤੇ ਕਿਮ ਨੇ ਚੀਨ-ਉੱਤਰੀ ਕੋਰੀਆ ਦੇ ਮੌਜੂਦਾ ਰਿਸ਼ਤਿਆਂ ਅਤੇ ਕੋਰੀਆਈ ਪ੍ਰਾਇਦੀਪ ਦੀ ਸਥਿਤੀ...
ਜਰਮਨੀ ਨੇ ਰਸਾਇਣਿਕ ਹਮਲੇ ਨੂੰ ਕੀਤਾ ਅਸਫਲ
. . .  1 day ago
ਪਠਾਨਕੋਟ 'ਚ ਆਰਮੀ ਕੈਂਟ ਨੇੜਿਓਂ ਸ਼ੱਕੀ ਕਾਬੂ
. . .  1 day ago
ਪਿਸਤੌਲ ਦੀ ਨੋਕ 'ਤੇ ਲੁੱਟ
. . .  1 day ago
ਭੰਗ ਦੀ ਵਰਤੋਂ ਨੂੰ ਕਾਨੂੰਨੀ ਮਾਨਤਾ ਦੇਣ ਵਾਲਾ ਦੁਨੀਆ ਦਾ ਪਹਿਲਾ ਦੇਸ਼ ਬਣਿਆ ਕੈਨੇਡਾ
. . .  1 day ago
ਭਰਾ ਨੇ ਬੇਰਹਿਮੀ ਨਾਲ ਕੀਤਾ ਭੈਣ ਦਾ ਕਤਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਫੱਗਣ ਸੰਮਤ 549
ਵਿਚਾਰ ਪ੍ਰਵਾਹ: ਸਿਆਹੀ ਦਾ ਇਕ ਕਤਰਾ ਲੱਖਾਂ ਲੋਕਾਂ ਦੀ ਸੋਚ ਵਿਚ ਹਿਲਜੁਲ ਮਚਾ ਦਿੰਦਾ ਹੈ। -ਲਾਰਡ ਬਾਇਰਨ
  •     Confirm Target Language  

ਮੁਕਤਸਰ ਸਾਹਿਬ

ਜ਼ਮੀਨ ਦੀ ਨਿਲਾਮੀ ਦੇ ਵਿਰੋਧ 'ਚ ਭਾਕਿਯੂ ਉਗਰਾਹਾਂ ਨੇ ਕੀਤਾ ਰੋਸ ਪ੍ਰਦਰਸ਼ਨ

ਦੋਦਾ, 12 ਫ਼ਰਵਰੀ (ਰਵੀਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਪੱਧਰੀ ਵਰਕਰਾਂ ਨੇ ਇਕੱਠੇ ਹੋ ਕੇ ਪਿੰਡ ਸੁਖਨਾ ਅਬਲੂ ਪੰਚਾਇਤ ਘਰ ਅੱਗੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਗੁਰਭਗਤ ਸਿੰਘ ਭਲਾਈਆਣਾ ਦੀ ਅਗਵਾਈ ਹੇਠ ਧਰਨਾ ਲਗਾ ਕੇ ਗ਼ਰੀਬ ਕਿਸਾਨ ਦੀ ਜ਼ਮੀਨ ਦੀ ਨਿਲਾਮੀ ਰੁਕਵਾਉਣ ਲਈ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਮੌਕੇ 'ਤੇ ਪਹੁੰਚੇ ਨਾਇਬ ਤਹਿਸੀਲ ਮੈਡਮ ਚਰਨਜੀਤ ਕੌਰ ਨੇ ਆਪਣੀ ਕਾਰਵਾਈ ਕਰਦੇ ਆੜ੍ਹਤੀ ਦੇ ਦਸਤਖ਼ਤ ਕਰਵਾਉਣੇ ਚਾਹੇ ਤਾਂ ਧਰਨਾਕਾਰੀਆਂ ਨੇ ਉਸ ਨੂੰ ਅਸਫਲ ਕਰ ਦਿੱਤਾ | ਕਿਸਾਨ ਯੂਨੀਅਨ ਨੇ ਇਕੱਠੇ ਹੋ ਕੇ ਦਫ਼ਤਰ ਸਬ ਤਹਿਸੀਲ ਦੇ ਗੇਟ ਅੱਗੇ ਕਾਰ 'ਤੇ ਜਾ ਰਹੇ ਮੈਡਮ ਚਰਨਜੀਤ ਕੌਰ ਦਾ ਘਿਰਾਓ ਕਰਕੇ ਨਾਅਰੇਬਾਜ਼ੀ ਕੀਤੀ | ਗੁਰਭਗਤ ਸਿੰਘ ਭਲਾਈਆਣਾ ਨੇ ਦੱਸਿਆ ਕਿ ਨਾਇਬ ਤਹਿਸੀਲਦਾਰ ਦੇ ਵਿਸ਼ਵਾਸ 'ਤੇ ਨਿਲਾਮੀ ਦੀ ਕਾਰਵਾਈ ਨਹੀਂ ਹੋਈ ਤੇ ਧਰਨਾ ਚੁੱਕਿਆ ਗਿਆ | ਯੂਨੀਅਨ ਦੇ ਆਗੂਆਂ ਨੇ ਪੰਜਾਬ ਸਰਕਾਰ ਦੀ ਨਿਖੇਧੀ ਕਰਦੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਅਤੇ ਪੰਜਾਬ ਦੀ ਜਨਤਾ ਨਾਲ ਬਹੁਤ ਸਾਰੇ ਵਾਅਦੇ ਕੀਤੇ ਸਨ, ਜਿਸ 'ਚ ਕਰਜ਼ਾ-ਕੁਰਕੀ ਖ਼ਤਮ, ਫ਼ਸਲ ਦੀ ਪੂਰੀ ਰਕਮ ਦਾ ਵਾਅਦਾ ਵੀ ਕੀਤਾ ਗਿਆ ਸੀ ਪਰ ਅੱਜ ਦੇਖਣ ਨੂੰ ਮਿਲਿਆ ਕਿ ਕੈਪਟਨ ਅਮਰਿੰਦਰ ਸਿੰਘ ਦੇ ਵਾਅਦਿਆਂ ਦੇ ਉਲਟ ਸੁਖਨਾ ਅਬਲੂ ਦੇ ਗ਼ਰੀਬ ਕਿਸਾਨ ਦੀ ਜ਼ਮੀਨ ਦੀ ਕੁਰਕੀ ਗਿੱਦੜਬਾਹਾ ਦੇ ਇਕ ਆੜ੍ਹਤੀ ਵਲੋਂ ਖ਼ਾਲੀ ਪਰਨੋਟ 'ਤੇ ਅਦਾਲਤ ਰਾਹੀਂ 4 ਲੱਖ 85 ਹਜ਼ਾਰ ਰੁਪਏ ਦੱਸ ਕੇ ਕਿਸਾਨ ਦੀ ਜ਼ਮੀਨ ਕੁਰਕ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਕਰਜ਼ਿਆਂ ਦੇ ਚੱਲਦਿਆਂ ਕਿਸੇ ਵੀ ਕਿਸਾਨ ਦੀ ਜ਼ਮੀਨ ਕੁਰਕ ਨਹੀਂ ਹੋਣ ਦਿੱਤੀ ਜਾਵੇਗੀ | ਉਨ੍ਹਾਂ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦੇ ਕਿਹਾ ਜੇਕਰ ਫਿਰ ਵੀ ਨਿਲਾਮੀ ਦੀ ਕਾਰਵਾਈ ਕੀਤੀ ਗਈ ਤਾਂ ਸੰਘਰਸ਼ ਕੀਤਾ ਜਾਵੇਗਾ | ਇਸ ਮੌਕੇ ਬਲਾਕ ਪ੍ਰਧਾਨ ਹਰਬੰਸ ਸਿੰਘ ਕੋਟਲੀ, ਜੋਗਿੰਦਰ ਸਿੰਘ, ਹਰਪਾਲ ਸਿੰਘ, ਪਿ੍ਥੀ ਸਿੰਘ, ਸਰਦੂਲ ਸਿੰਘ, ਮੱਖਣ ਸਿੰਘ, ਜੁਗਰਾਜ ਸਿੰਘ, ਜੈਲਾ ਸਿੰਘ, ਸਾਧੂ ਸਿੰਘ, ਮੇਜਰ ਸਿੰਘ, ਮਲਕੀਤ ਸਿੰਘ, ਨਛੱਤਰ ਸਿੰਘ, ਅਤੇ ਗੁਰਮੇਲ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਦੋ ਨਾਬਾਲਗ ਵਿਦਿਆਰਥੀਆਂ ਦੇ ਹੋਏ ਕਤਲ ਨੂੰ ਲੈ ਕੇ 'ਆਪ' ਆਗੂ ਐੱਸ.ਪੀ. ਨੂੰ ਮਿਲੇ

ਸ੍ਰੀ ਮੁਕਤਸਰ ਸਾਹਿਬ, 12 ਫ਼ਰਵਰੀ (ਢਿੱਲੋਂ)-ਪਿਛਲੇ ਦਿਨੀਂ ਪਿੰਡ ਕੁਰਾਈਵਾਲਾ ਦੇ ਦੋ ਨਾਬਾਲਗ ਵਿਦਿਆਰਥੀਆਂ ਦੇ ਹੋਏ ਕਤਲ ਦੇ ਮਾਮਲੇ 'ਚ ਦੋਸ਼ੀਆਂ ਨੂੰ ਸਜਾਵਾਂ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਅੱਜ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਨਵੇਂ ਵਰ੍ਹੇ 'ਚ ਪ੍ਰਾਇਮਰੀ ਅਧਿਆਪਕਾਂ ਨੂੰ ਤਨਖ਼ਾਹ ਨਸੀਬ ਨਹੀਂ ਹੋਈ

ਸ੍ਰੀ ਮੁਕਤਸਰ ਸਾਹਿਬ, 12 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਸਮੇਂ ਸਿਰ ਬਜਟ ਜਾਰੀ ਨਾ ਕੀਤੇ ਜਾਣ ਕਾਰਨ ਜ਼ਿਲ੍ਹੇ ਦੇ ਸੈਂਕੜੇ ਅਧਿਆਪਕ, ਮੁੱਖ ਅਧਿਆਪਕ ਅਤੇ ਕੇਂਦਰ ਮੁੱਖ ਅਧਿਆਪਕਾਂ ਨੂੰ ਹਾਲੇ ਤੱਕ ਜਨਵਰੀ ਮਹੀਨੇ ਦੀ ਤਨਖ਼ਾਹ ਨਸੀਬ ਨਹੀਂ ਹੋਈ | ...

ਪੂਰੀ ਖ਼ਬਰ »

ਗੱਡੀ ਹੇਠ ਆ ਕੇ ਵਿਅਕਤੀ ਵਲੋਂ ਖੁਦਕਸ਼ੀ

ਗਿੱਦੜਬਾਹਾ, 12 ਫ਼ਰਵਰੀ (ਬਲਦੇਵ ਸਿੰਘ ਘੱਟੋਂ)-ਅੱਜ ਇਕ ਵਿਅਕਤੀ ਵਲੋਂ ਇੱਥੋਂ ਨੇੜੇ ਪਿੰਡ ਬੱਲੂਆਣਾ ਵਿਖੇ ਰੇਲ ਗੱਡੀ ਹੇਠ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਸਮਾਚਾਰ ਹੈ | ਮਿ੍ਤਕ ਦੀ ਪਹਿਚਾਣ ਮਹਿੰਦਰ ਸਿੰਘ (55) ਪੁੱਤਰ ਚੰਦ ਸਿੰਘ ਵਾਸੀ ਪਿੰਡ ਭਾਰੂ ਵਜੋਂ ...

ਪੂਰੀ ਖ਼ਬਰ »

ਲੱਖੋਵਾਲ 14 ਨੂੰ ਕਬਰਵਾਲਾ 'ਚ

ਸ੍ਰੀ ਮੁਕਤਸਰ ਸਾਹਿਬ, 12 ਫ਼ਰਵਰੀ (ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ, ਸੀਨੀਅਰ ਮੀਤ ਪ੍ਰਧਾਨ ਰਾਮਕਰਨ ਸਿੰਘ ਰਾਮਾ, ਜਨਰਲ ਸਕੱਤਰ ਭੁਪਿੰਦਰ ਸਿੰਘ ਮਹੇਸ਼ਰੀ ਤੇ ਹੋਰ ਆਗੂ 14 ਫ਼ਰਵਰੀ (ਬੁੱਧਵਾਰ) ਨੂੰ ਪਿੰਡ ਕਬਰਵਾਲਾ ...

ਪੂਰੀ ਖ਼ਬਰ »

ਵਿੱਦਿਅਕ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 12 ਫ਼ਰਵਰੀ (ਸ. ਰਿਪੋ.)-ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਪ੍ਰੋਜੈਕਟ ਤਹਿਤ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸਰਕਾਰੀ ਸਕੂਲ ਸਰਾਏਨਾਗਾ ਇੰਚਾਰਜ ਸੀ.ਐੱਚ.ਟੀ. ਅਮੀਤ ਕੌਰ ਤੇ ਕਲੱਸਟਰ ਅਧਿਆਪਕ ਟਰੇਨਰ ਸਾਗਰ ਗਾਬਾ ਦੀ ਅਗਵਾਈ ਹੇਠ ਸੁੰਦਰ ਲਿਖਾਈ, ...

ਪੂਰੀ ਖ਼ਬਰ »

ਨਵੇਂ ਵਰ੍ਹੇ 'ਚ ਪ੍ਰਾਇਮਰੀ ਅਧਿਆਪਕਾਂ ਨੂੰ ਤਨਖ਼ਾਹ ਨਸੀਬ ਨਹੀਂ ਹੋਈ

ਸ੍ਰੀ ਮੁਕਤਸਰ ਸਾਹਿਬ, 12 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਸਮੇਂ ਸਿਰ ਬਜਟ ਜਾਰੀ ਨਾ ਕੀਤੇ ਜਾਣ ਕਾਰਨ ਜ਼ਿਲ੍ਹੇ ਦੇ ਸੈਂਕੜੇ ਅਧਿਆਪਕ, ਮੁੱਖ ਅਧਿਆਪਕ ਅਤੇ ਕੇਂਦਰ ਮੁੱਖ ਅਧਿਆਪਕਾਂ ਨੂੰ ਹਾਲੇ ਤੱਕ ਜਨਵਰੀ ਮਹੀਨੇ ਦੀ ਤਨਖ਼ਾਹ ਨਸੀਬ ਨਹੀਂ ਹੋਈ | ...

ਪੂਰੀ ਖ਼ਬਰ »

25 ਤੋਂ ਸ਼ੁਰੂ ਹੋਣ ਵਾਲੀ ਪੰਜ ਦਿਨਾ ਰਾਮ ਕਥਾ ਦੇ ਸਬੰਧ 'ਚ ਸੰਸਥਾਵਾਂ ਵਲੋਂ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 12 ਫ਼ਰਵਰੀ (ਹਰਮਹਿੰਦਰ ਪਾਲ)-ਸਥਾਨਕ ਨਵੀਂ ਅਨਾਜ ਮੰਡੀ 'ਚ ਵੱਖ-ਵੱਖ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਵਲੋਂ 25 ਫਰਵਰੀ ਤੋਂ ਪੰਜ ਦਿਨਾਂ ਰਾਮ ਕਥਾ ਕਰਵਾਈ ਜਾ ਰਹੀ ਹੈ | ਇਸ ਸਬੰਧ 'ਚ ਵਿਚਾਰ-ਵਟਾਂਦਰਾ ਕਰਨ ਦੇ ਲਈ ਵੱਖ-ਵੱਖ ਜਥੇਬੰਦੀਆਂ ਦੀ ਮੀਟਿੰਗ ...

ਪੂਰੀ ਖ਼ਬਰ »

ਸੁਖਚੈਨ ਸਿੰਘ ਸਕੱਤਰ ਦੇ ਅਹੁਦੇ ਤੋਂ ਬਰਖ਼ਾਸਤ

ਮੰਡੀ ਲੱਖੇਵਾਲੀ, 12 ਫ਼ਰਵਰੀ (ਰੁਪਿੰਦਰ ਸਿੰਘ ਸੇਖੋਂ)-ਪੰਜਾਬ ਯੂਥ ਕਾਂਗਰਸ ਹਲਕਾ ਮਲੋਟ ਦੇ ਪ੍ਰਧਾਨ ਚਰਨਜੀਤ ਸਿੰਘ ਮਾਨ ਨੇ ਪਾਰਟੀ ਵਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਯੂਥ ਕਾਂਗਰਸ ਹਲਕਾ ਮਲੋਟ ਦੇ ਸਕੱਤਰ ਸੁਖਚੈਨ ਸਿੰਘ ਸ਼ੇਰੇਵਾਲਾ ਪੁੱਤਰ ਜੀਤ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ 20 ਫ਼ਰਵਰੀ ਤੋਂ 10 ਮਾਰਚ ਤੱਕ ਲਗਾਏ ਜਾਣਗੇ ਰੁਜ਼ਗਾਰ ਮੇਲੇ-ਰਾਜਾ ਵੜਿੰਗ

ਸ੍ਰੀ ਮੁਕਤਸਰ ਸਾਹਿਬ / ਗਿੱਦੜਬਾਹਾ, 12 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਬਲਦੇਵ ਸਿੰਘ ਘੱਟੋਂ)-ਪੰਜਾਬ ਸਰਕਾਰ ਵਲੋਂ ਪਹਿਲੇ ਰਾਜ ਪੱਧਰੀ ਰੋਜ਼ਗਾਰ ਮੇਲੇ ਦੀ ਸਫਲਤਾ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਦੂਜੇ ਰਾਜ ਪੱਧਰੀ ਰੋਜ਼ਗਾਰ ...

ਪੂਰੀ ਖ਼ਬਰ »

ਦੋ ਟਰੱਕਾਂ ਦੀ ਟੱਕਰ 'ਚ 3 ਵਿਅਕਤੀ ਜ਼ਖ਼ਮੀ

ਮਲੋਟ, 12 ਫ਼ਰਵਰੀ (ਰਣਜੀਤ ਸਿੰਘ ਪਾਟਿਲ, ਗੁਰਮੀਤ ਸਿੰਘ ਮੱਕੜ)-ਅੱਜ ਸਵੇਰੇ ਲਗਭਗ 6 ਵਜੇ 2 ਟਰੱਕਾਂ ਦੀ ਟੱਕਰ ਵਿਚ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ | ਜ਼ਖ਼ਮੀਆਂ ਨੂੰ ਜਲਦੀ ਐਾਬੂਲੈਂਸ ਦੁਆਰਾ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ | ਜ਼ਖ਼ਮੀ ਕੁਲਦੇਵ ਸਿੰਘ ਪੁੱਤਰ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ 'ਚ ਅੰਤਰ ਕਾਲਜ ਵਾਦ-ਵਿਵਾਦ ਪ੍ਰਤੀਯੋਗਤਾ ਕਰਵਾਈ

ਮਲੋਟ, 12 ਫ਼ਰਵਰੀ (ਰਣਜੀਤ ਸਿੰਘ ਪਾਟਿਲ)-ਸਥਾਨਕ ਡੀ.ਏ.ਵੀ. ਕਾਲਜ ਦੇ ਅਰਥਸ਼ਾਸਤਰ ਵਿਭਾਗ ਦੁਆਰਾ ਸਮੈਸਟਰ ਪ੍ਰਣਾਲੀ ਜਾਾ ਸਾਲਾਨਾ ਪ੍ਰਣਾਲੀ ਵਿਸ਼ੇ 'ਤੇ ਅੰਤਰ ਕਾਲਜ ਵਾਦ-ਵਿਵਾਦ ਪ੍ਰਤੀਯੋਗਤਾ ਕਰਵਾਈ ਗਈ, ਜਿਸ ਵਿਚ ਪੰਜਾਬ ਦੇ 23 ਕਾਲਜਾਾ ਦੀਆਾ 33 ਟੀਮਾਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ 'ਚ ਅਹਿੰਸਾ ਦੇ ਵਿਸ਼ੇ 'ਤੇ ਲੈਕਚਰ ਕਰਵਾਇਆ

ਮੰਡੀ ਕਿੱਲਿਆਂਵਾਲੀ, 12 ਫ਼ਰਵਰੀ (ਇਕਬਾਲ ਸਿੰਘ ਸ਼ਾਂਤ)-ਗੁਰੂ ਨਾਨਕ ਕਾਲਜ ਕਿੱਲਿਆਂਵਾਲੀ ਦੇ ਇਤਿਹਾਸ ਵਿਭਾਗ ਵਲੋਂ ਅਹਿੰਸਾ ਵਿਸ਼ੇ 'ਤੇ ਲੈਕਚਰ ਕਰਵਾਇਆ ਗਿਆ ਜਿਸ ਵਿਚ ਮਾਤਾ ਮਿਸ਼ਰੀ ਦੇਵੀ ਡੀ.ਏ.ਵੀ. ਕਾਲਜ ਗਿੱਦੜਬਾਹਾ ਦੇ ਪ੍ਰੋ: ਵਿਜੇ ਸ਼ੰਕਰ ਮੁੱਖ ਮਹਿਮਾਨ ...

ਪੂਰੀ ਖ਼ਬਰ »

ਕੈਰੀਅਰ ਗਾਈਡੈਂਸ ਤਹਿਤ ਸੈਮੀਨਾਰ ਲਗਾਇਆ

ਸ੍ਰੀ ਮੁਕਤਸਰ ਸਾਹਿਬ, 12 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਪਿੰ੍ਰਸੀਪਲ ਜਤਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਕੈਰੀਅਰ ਗਾਈਡੈਂਸ ਤਹਿਤ ਕੈਰੀਅਰ ਅਧਿਆਪਕ ਅਮਨਦੀਪ ਸਿੰਘ ਨੇ ਖੇਤੀਬਾੜੀ ਤੇ ਸੂਚਨਾ ਤਕਨੀਕ ...

ਪੂਰੀ ਖ਼ਬਰ »

ਦੰਦਾਂ ਦੀਆਂ ਬਿਮਾਰੀਆਂ ਸਬੰਧੀ 29ਵਾਂ ਪੰਦਰਵਾੜਾ ਮਨਾਇਆ

ਸ੍ਰੀ ਮੁਕਤਸਰ ਸਾਹਿਬ, 12 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸੀਨੀਅਰ ਮੈਡੀਕਲ ਅਫ਼ਸਰ ਡਾ: ਵੰਦਨਾ ਬਾਂਸਲ ਦੀ ਅਗਵਾਈ ਹੇਠ ਦੰਦਾਂ ਦਾ 29ਵਾਂ ਪੰਦਰਵਾੜਾ ਮਨਾਇਆ ਗਿਆ | ਇਸ ਸਮੇਂ ਸਿਵਲ ਸਰਜਨ ਡਾ: ਸੁਖਪਾਲ ਸਿੰਘ ਮੁੱਖ ਮਹਿਮਾਨ ਵਜੋਂ ਪਹੁੰਚੇ ਅਤੇ ਪੰਦਰਵਾੜੇ ਦਾ ਉਦਘਾਟਨ ...

ਪੂਰੀ ਖ਼ਬਰ »

ਜ਼ਿਲ੍ਹਾ ਕਿ੍ਕਟ ਐਸੋਸੀਏਸ਼ਨ ਦੀਆਂ ਖਿਡਾਰਨਾਂ ਪੜ੍ਹਾਈ 'ਚ ਵੀ ਅੱਵਲ

ਸ੍ਰੀ ਮੁਕਤਸਰ ਸਾਹਿਬ, 12 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਾਇੰਸ ਓਲੰਪੀਅਡ ਫਾਊਾਡੇਸ਼ਨ ਵਲੋਂ ਨਵੰਬਰ 2017 ਵਿਚ ਕਰਵਾਏ ਗਏ ਨੈਸ਼ਨਲ ਓਲੰਪੀਅਡ ਪੇਪਰ ਵਿਚ 12ਵੀਂ ਕਲਾਸ ਦੇ ਗਰੁੱਪ 'ਚ ਜ਼ਿਲ੍ਹਾ ਕਿ੍ਕਟ ਐਸੋਸੀਏਸ਼ਨ ਦੀਆਂ ਖਿਡਾਰਨਾਂ ਨੇ ਸ਼ਹਿਰ ਵਿਚੋਂ ਪਹਿਲਾ ਸਥਾਨ ...

ਪੂਰੀ ਖ਼ਬਰ »

ਬਲਾਕ ਪੱਧਰੀ ਅੰਗਰੇਜ਼ੀ ਸ਼ਬਦ-ਅਰਥ ਮੁਕਾਬਲੇ ਕਰਵਾਏ

ਰੁਪਾਣਾ, 12 ਫ਼ਰਵਰੀ (ਜਗਜੀਤ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਦੀਆਂ ਹਦਾਇਤਾਂ 'ਤੇ ਬਲਾਕ ਮੈਂਟਰ ਸੰਦੀਪ ਦੀ ਅਗਵਾਈ ਹੇਠ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਰੁਪਾਣਾ ਵਿਖੇ ਬਲਾਕ ਮੁਕਤਸਰ 2 ਦੇ ਅੰਗਰੇਜ਼ੀ ਸ਼ਬਦ ਅਤੇ ਅਰਥ ਮੁਕਾਬਲੇ ਕਰਵਾਏ ਗਏ | ਜਿਸ ਵਿਚ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਬਾਰੇ ਜਾਣਕਾਰੀ ਦਿੱਤੀ

ਮਲੋਟ, 12 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਪਿੰਡ ਬੁਰਜ ਸਿੱਧਵਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਦੇ ਵਿਸ਼ੇਸ਼ ਯਤਨਾਂ ਸਦਕਾ ਅਤੇ ਪਿ੍ੰਸੀਪਲ ਸੰਤ ਰਾਮ ਦੀ ਅਗਵਾਈ ਵਿਚ ਵਿਦਿਆਰਥੀਆਂ ਨੂੰ ਆਵਾਜਾਈ ਦੇ ਨਿਯਮਾਂ ...

ਪੂਰੀ ਖ਼ਬਰ »

ਮਹਾਂ ਸ਼ਿਵਰਾਤਰੀ ਦੇ ਸਬੰਧ 'ਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ

ਮਲੋਟ, 12 ਫ਼ਰਵਰੀ (ਗੁਰਮੀਤ ਸਿੰਘ ਮੱਕੜ, ਰਣਜੀਤ ਸਿੰਘ ਪਾਟਿਲ)-ਬਾਬਾ ਅਮਰਨਾਥ ਸੇਵਾ ਦਲ ਵਲੋਂ ਇਲਾਕੇ ਦੇ ਸ਼ਿਵ ਭਗਤਾਂ ਦੇ ਸਹਿਯੋਗ ਨਾਲ ਮਹਾਂ ਸ਼ਿਵਰਾਤਰੀ ਦੇ ਤਿਉਹਾਰ ਦੇ ਸਬੰਧ ਵਿਚ ਸ਼ਹਿਰ 'ਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ, ਜਿਸ 'ਚ ਭਗਵਾਨ ਸ਼ਿਵ ਦੇ ਜੀਵਨ ਨਾਲ ...

ਪੂਰੀ ਖ਼ਬਰ »

ਮਹਾਂ ਸ਼ਿਵਰਾਤਰੀ ਸਮਾਗਮ ਅੱਜ

ਸ੍ਰੀ ਮੁਕਤਸਰ ਸਾਹਿਬ, 12 ਫ਼ਰਵਰੀ (ਸ. ਰਿਪੋ.)-ਸਥਾਨਕ ਜੈ ਮਾਂ ਚਿੰਤਪੁਰਨੀ ਮੰਦਰ ਭੁੱਲਰ ਕਾਲੋਨੀ ਗਲੀ ਨੰਬਰ 7 ਵਿਚ ਪੰਡਿਤ ਪੂਰਨ ਚੰਦ ਜੋਸ਼ੀ ਦੀ ਦੇਖ-ਰੇਖ ਹੇਠ ਮਹਾਂ ਸ਼ਿਵਰਾਤਰੀ ਦਾ ਤਿਉਹਾਰ 13 ਫ਼ਰਵਰੀ (ਮੰਗਲਵਾਰ) ਨੂੰ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਡੀ-ਵਾਰਮਿੰਗ ਦਿਵਸ ਮਨਾਇਆ

ਮੰਡੀ ਬਰੀਵਾਲਾ, 12 ਫ਼ਰਵਰੀ (ਨਿਰਭੋਲ ਸਿੰਘ)-ਸਿਹਤ ਵਿਭਾਗ ਵਲੋਂ ਰਾਸ਼ਟਰੀ ਪੇਟ ਦੇ ਕੀੜੇ ਮਾਰ ਦਿਵਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝਬੇਲਵਾਲੀ ਵਿਖੇ ਮਨਾਇਆ ਗਿਆ | ਸਮਾਗਮ ਦੌਰਾਨ ਡਾ: ਸੁਖਪਾਲ ਸਿੰਘ ਸਿਵਲ ਸਰਜਨ ਨੇ ਕਿਹਾ ਕਿ ਬੱਚਿਆਂ ਨੂੰ ਪੇਟ ਦੇ ਕੀੜੇ ਹੋਣ ...

ਪੂਰੀ ਖ਼ਬਰ »

ਸਮੇਂ ਦੇ ਹਾਣ ਦਾ ਬਣਨ ਲਈ ਤਰਕਸ਼ੀਲ ਸੋਚ ਅਪਣਾਉਣ 'ਤੇ ਦਿੱਤਾ ਜ਼ੋਰ

ਗਿੱਦੜਬਾਹਾ, 12 ਫ਼ਰਵਰੀ (ਬਲਦੇਵ ਸਿੰਘ ਘੱਟੋਂ)-ਲੋਕ ਭਲਾਈ ਸੱਭਿਆਚਾਰਕ ਕਮੇਟੀ ਪਿੰਡ ਦੌਲਾ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਤੀਜਾ ਸੱਭਿਆਚਾਰਕ ਅਤੇ ਤਰਕਸ਼ੀਲ ਮੇਲਾ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਤਰਕਸ਼ੀਲ ਸੁਸਾਇਟੀ ਦੇ ਜਥੇਬੰਦਕ ਮੁਖੀ ਰਾਮ ਸਿੰਘ ...

ਪੂਰੀ ਖ਼ਬਰ »

ਸਮੇਂ ਦੇ ਹਾਣ ਦਾ ਬਣਨ ਲਈ ਤਰਕਸ਼ੀਲ ਸੋਚ ਅਪਣਾਉਣ 'ਤੇ ਦਿੱਤਾ ਜ਼ੋਰ

ਗਿੱਦੜਬਾਹਾ, 12 ਫ਼ਰਵਰੀ (ਬਲਦੇਵ ਸਿੰਘ ਘੱਟੋਂ)-ਲੋਕ ਭਲਾਈ ਸੱਭਿਆਚਾਰਕ ਕਮੇਟੀ ਪਿੰਡ ਦੌਲਾ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਤੀਜਾ ਸੱਭਿਆਚਾਰਕ ਅਤੇ ਤਰਕਸ਼ੀਲ ਮੇਲਾ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਤਰਕਸ਼ੀਲ ਸੁਸਾਇਟੀ ਦੇ ਜਥੇਬੰਦਕ ਮੁਖੀ ਰਾਮ ਸਿੰਘ ...

ਪੂਰੀ ਖ਼ਬਰ »

37 ਕਲੱਸਟਰ ਸਕੂਲਾਂ 'ਚ ਸੰੁਦਰ ਲਿਖਾਈ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 12 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-'ਪੜੋ੍ਹ ਪੰਜਾਬ ਪੜ੍ਹਾਓ ਪੰਜਾਬ' ਤਹਿਤ ਸਿੱਖਿਆ ਸਕੱਤਰ ਪੰਜਾਬ ਕਿ੍ਸ਼ਨ ਕੁਮਾਰ, ਸਹਾਇਕ ਡਾਇਰੈਕਟਰ ਡਾਕਟਰ ਜਰਨੈਲ ਸਿੰਘ ਕਾਲਕੇ ਅਤੇ ਪੜੋ੍ਹ ਪੰਜਾਬ ਦੇ ਸਟੇਟ ਕੋਆਰਡੀਨੇਟਰ ਡਾਕਟਰ ਦਵਿੰਦਰ ਸਿੰਘ ਬੋਹਾ ...

ਪੂਰੀ ਖ਼ਬਰ »

ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ 'ਚ ਬੱਚਿਆਂ ਨੂੰ ਗੋਲੀਆਂ ਵੰਡੀਆਂ

ਗਿੱਦੜਬਾਹਾ, 12 ਫ਼ਰਵਰੀ (ਬਲਦੇਵ ਸਿੰਘ ਘੱਟੋਂ)-ਅੱਜ ਵੱਖ-ਵੱਖ ਪਿੰਡਾਂ-ਸ਼ਹਿਰਾਂ ਦੇ ਆਂਗਣਵਾੜੀ ਸੈਂਟਰਾਂ, ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਦਵਾਈਆਂ ਵੰਡ ਕੇ ਪੇਟ ਦੇ ਕੀੜਿਆਂ ਤੋਂ ਰਾਸ਼ਟਰ ਮੁਕਤੀ ਦਿਵਸ ਮਨਾਇਆ ਗਿਆ | ਇਸੇ ਅਧੀਨ ਅੱਜ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 12 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਡੀ.ਈ.ਓ. ਮਲਕੀਤ ਸਿੰਘ ਖੋਸਾ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਕਰਨੈਲ ਸਿੰਘ ਰੁਪਾਣਾ ਦਿਸ਼ਾ-ਨਿਰਦੇਸ਼ ਅਨੁਸਾਰ ਸੈਂਟਰ ਗੁਲਾਬੇਵਾਲਾ ਬਲਾਕ ਮੁਕਤਸਰ-1 ਦੇ ਪੜ੍ਹੋ ਪੰਜਾਬ ਪ੍ਰਾਜੈਕਟ ਅਧੀਨ ਸੁਲੇਖ, ...

ਪੂਰੀ ਖ਼ਬਰ »

ਪਿੰਡ ਸਾਹਿਬ ਚੰਦ ਦਾ 14ਵਾਂ ਤਿੰਨ ਰੋਜ਼ਾ ਕਾਸਕੋ ਕ੍ਰਿਕਟ ਟੂਰਨਾਮੈਂਟ ਸਮਾਪਤ

ਗਿੱਦੜਬਾਹਾ, 12 ਫ਼ਰਵਰੀ (ਪਰਮਜੀਤ ਸਿੰਘ ਥੇੜ੍ਹੀ)-ਸਰਕਾਰੀ ਹਾਈ ਸਕੂਲ ਪਿੰਡ ਸਾਹਿਬ ਚੰਦ ਦੇ ਖੇਡ ਸਟੇਡੀਅਮ ਵਿਖੇ ਸਵ: ਮਾਸਟਰ ਕਰਤਾਰ ਸਿੰਘ ਦੀ ਯਾਦ ਵਿਚ ਕਰਾਏ ਜਾ ਰਹੇ 14ਵੇਂ ਤਿੰਨ ਰੋਜ਼ਾ ਕਾਸਕੋ ਕ੍ਰਿਕਟ ਟੂਰਨਾਮੈਂਟ ਤੀਜੇ ਦਿਨ ਜਥੇਦਾਰ ਨਵਤੇਜ ਸਿੰਘ ਕਾਉਣੀ ...

ਪੂਰੀ ਖ਼ਬਰ »

ਅੰਗਰੇਜ਼ੀ ਵਿਸ਼ੇ ਦੇ ਬਲਾਕ ਪੱਧਰੀ ਮੁਕਾਬਲੇ ਕਰਵਾਏ

ਮਲੋਟ, 12 ਫ਼ਰਵਰੀ (ਰਣਜੀਤ ਸਿੰਘ ਪਾਟਿਲ)-'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਪ੍ਰਾਜੈਕਟ ਅਧੀਨ ਅੰਗਰੇਜ਼ੀ ਵਿਸ਼ੇ ਦਾ ਇਕ ਹਜ਼ਾਰ ਸ਼ਬਦਾਂ ਦਾ ਬਲਾਕ ਪੱਧਰੀ ਮੁਕਾਬਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਮਲੋਟ ਵਿਖੇ ਕਰਵਾਇਆ ਗਿਆ | ਇਸ ਮੁਕਾਬਲੇ 'ਚ ਮਲੋਟ ਬਲਾਕ ...

ਪੂਰੀ ਖ਼ਬਰ »

ਖੇਤ ਮਜ਼ਦੂਰਾਂ ਦਾ ਵਫ਼ਦ ਏ.ਡੀ.ਸੀ. ਨੂੰ ਮਿਲਿਆ-ਮੰਗ ਪੱਤਰ ਸੌ ਾਪਿਆ

ਸ੍ਰੀ ਮੁਕਤਸਰ ਸਾਹਿਬ, 12 ਫ਼ਰਵਰੀ (ਹਰਮਹਿੰਦਰ ਪਾਲ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਦੀ ਅਗਵਾਈ 'ਚ ਯੂਨੀਅਨ ਦਾ ਵਫ਼ਦ ਏ.ਡੀ.ਸੀ. ਹਰਿੰਦਰ ਸਿੰਘ ਸਰਾਂ (ਵਿਕਾਸ) ਨੂੰ ਮਿਲਿਆ | ਉਨ੍ਹਾਂ ਏ.ਡੀ.ਸੀ. ਤੋਂ ਮੰਗ ਕੀਤੀ ਕਿ ਪ੍ਰਸ਼ਾਸਨ ਵਲੋਂ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੂੰ ਪੇਟ ਦੇ ਕੀੜਿਆਂ ਸਬੰਧੀ ਜਾਗਰੂਕ ਕੀਤਾ

ਮਲੋਟ, 12 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਸੀ.ਐੱਚ.ਸੀ. ਆਲਮਵਾਲਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਗੁਰਚਰਨ ਸਿੰਘ ਮਾਨ ਦੀ ਅਗਵਾਈ ਹੇਠ ਸੀ.ਐੱਚ.ਸੀ. ਆਲਮਵਾਲਾ ਸਿਹਤ ਬਲਾਕ ਵਿਚ ਅੱਜ ਸਕੂਲੀ ਬੱਚਿਆਂ ਨੂੰ ਐਲਬੈਂਡਾਜੋਲ ਦੀਆਂ ਗੋਲੀਆਂ ਖਵਾਈਆਂ ਗਈਆਂ | ਡਾ. ਮਾਨ ਨੇ ...

ਪੂਰੀ ਖ਼ਬਰ »

ਮਿਸਤਰੀ ਮਜ਼ਦੂਰ ਇਨਸਾਫ਼ ਯੂਨੀਅਨ ਨੇ ਐੱਸ. ਡੀ. ਐੱਮ. ਨੂੰ ਮੰਗ ਪੱਤਰ ਸੌਾਪਿਆ

ਸ੍ਰੀ ਮੁਕਤਸਰ ਸਾਹਿਬ, 12 ਫ਼ਰਵਰੀ (ਹਰਮਹਿੰਦਰ ਪਾਲ)-ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਦੀ ਪਿ੍ੰਸੀਪਲ ਅਤੇ ਨੋਡਲ ਅਫ਼ਸਰ ਵੱਲੋਂ ਕਿਰਤੀਆਂ ਦੇ ਬੱਚਿਆਂ ਦੇ ਵਜ਼ੀਫ਼ਾ ਫਾਰਮਾਂ 'ਤੇ ਦਸਤਖ਼ਤ ਨਾ ਕਰਨ ਦੇ ਰੋਸ ਵਜੋਂ ਸੋਮਵਾਰ ਨੂੰ ਮਿਸਤਰੀ ਮਜ਼ਦੂਰ ਇਨਸਾਫ਼ ...

ਪੂਰੀ ਖ਼ਬਰ »

ਡੀ.ਏ.ਵੀ. ਪਬਲਿਕ ਸਕੂਲ 'ਚ ਅਸੈਂਬਲੀ ਕਰਵਾਈ

ਸ੍ਰੀ ਮੁਕਤਸਰ ਸਾਹਿਬ, 12 ਫ਼ਰਵਰੀ (ਢਿੱਲੋਂ)-ਸਥਾਨਕ ਡੀ.ਏ.ਵੀ. ਪਬਲਿਕ ਸਕੂਲ ਵਿਖੇ ਸੈਸ਼ਨ 2017-18 ਦੀ ਅੰਤਿਮ ਅਸੈਂਬਲੀ ਕਰਵਾਈ ਗਈ, ਜਿਸ ਵਿਚ ਸਕੂਲ ਪਿ੍ੰਸੀਪਲ ਦੁਆਰਾ ਸਲਾਨਾ ਰਿਪੋਰਟ ਪੜ੍ਹੀ ਗਈ ਅਤੇ ਇਸ ਸਾਲ ਬੱਚਿਆਂ ਦੀਆਂ ਅਕਾਦਮਿਕ ਅਤੇ ਗਤੀਵਿਧੀਆਂ ਸਬੰਧੀ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ (ਲੜਕੀਆਂ) 'ਚ 7 ਰੋਜ਼ਾ ਵਰਕਸ਼ਾਪ ਲਗਾਈ

ਸ੍ਰੀ ਮੁਕਤਸਰ ਸਾਹਿਬ, 12 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਵਿਖੇ ਲੋਕਲ ਮੈਨੇਜਿੰਗ ਕਮੇਟੀ ਦੇ ਵਧੀਕ ਸਕੱਤਰ ਸਰੂਪ ਸਿੰਘ ਨੰਦਗੜ੍ਹ ਤੇ ਪਿ੍ੰਸੀਪਲ ਡਾ: ਤੇਜਿੰਦਰ ਕੌਰ ਧਾਲੀਵਾਲ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਗਣਿਤ ਵਿਭਾਗ ...

ਪੂਰੀ ਖ਼ਬਰ »

ਮਿਮਿਟ ਕਾਲਜ 'ਚ 11ਵੀਂ ਸਲਾਨਾ ਅਥਲੈਟਿਕ ਮੀਟ ਦਾ ਆਗ਼ਾਜ਼

ਮਲੋਟ, 12 ਫ਼ਰਵਰੀ (ਮੱਕੜ, ਪਾਟਿਲ)-ਸਥਾਨਕ ਮਿਮਿਟ ਕਾਲਜ ਵਿਖੇ ਦੋ ਦਿਨਾਂ 11ਵੀਂ ਸਲਾਨਾ ਅਥਲੈਟਿਕ ਮੀਟ ਦਾ ਆਰੰਭ ਕੀਤਾ ਗਿਆ | ਐਥਲੈਟਿਕ ਮੀਟ ਦੇ ਉਦਘਾਟਨੀ ਸਮਾਰੋਹ ਵਿਚ ਨਰਿੰਦਰ ਸਿੰਘ ਧਾਲੀਵਾਲ, ਸਬ ਡਵੀਜ਼ਨਲ ਮੈਜਿਸਟੇ੍ਰਟ, ਮਲੋਟ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਬਲਾਕ ਪੱਧਰੀ ਅੰਗਰੇਜ਼ੀ ਸ਼ਬਦਾਂ ਸਬੰਧੀ ਮੁਕਾਬਲੇ ਵਿਚ ਦੌਲਾ ਸਕੂਲ ਅੱਵਲ

ਗਿੱਦੜਬਾਹਾ, 12 ਫ਼ਰਵਰੀ (ਘੱਟੋਂ)-ਪੜੋ੍ਹ ਪੰਜਾਬ ਪੜ੍ਹਾਓ ਪੰਜਾਬ ਦੇ ਅੰਗਰੇਜ਼ੀ ਪ੍ਰਾਜੈਕਟ ਅਧੀਨ ਬਲਾਕ ਪੱਧਰੀ ਅੰਗਰੇਜ਼ੀ ਸ਼ਬਦਾਂ ਸਬੰਧੀ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਗਿੱਦੜਬਾਹਾ ਵਿਖੇ ਕਰਵਾਏ ਗਏ | ਜਿਸ ਵਿਚ ਬਲਾਕ ਗਿੱਦੜਬਾਹਾ-1 ...

ਪੂਰੀ ਖ਼ਬਰ »

ਪਾਣੀ ਦੀ ਸਪਲਾਈ ਨਾ ਮਿਲਣ ਕਰਕੇ ਕਿਸਾਨ ਆਗੂਆਂ ਨੇ ਕੀਤਾ ਰੋਸ ਪ੍ਰਦਰਸ਼ਨ

ਦੋਦਾ, 12 ਫਰਵਰੀ (ਰਵੀਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਇਕਾਈ ਸੁਖਨਾ ਅਬਲੂ ਦੇ ਆਗੂਆਂ ਦੀ ਅਗਵਾਈ ਹੇਠ ਇਕੱਤਰ ਪਿੰਡ ਵਾਸੀਆਂ ਨੇ ਜਲਘਰ ਦੀ ਪਿਛਲੇ ਇਕ ਹਫ਼ਤੇ ਤੋਂ ਪਾਣੀ ਦੀ ਸਪਲਾਈ ਨਾ ਮਿਲਣ ਤੇ ਰੋਸ ਪ੍ਰਗਟ ਕਰਦਿਆਂ ਪਾਣੀ ਦੀ ਸਪਲਾਈ ਚਾਲੂ ਕਰਨ ਦੀ ...

ਪੂਰੀ ਖ਼ਬਰ »

ਨੈਸ਼ਨਲ ਕੁਸ਼ਟ ਰੋਗ ਖ਼ਾਤਮਾ ਪ੍ਰੋਗਰਾਮ ਕਰਵਾਇਆ

ਲੰਬੀ, 12 ਫ਼ਰਵਰੀ (ਮੇਵਾ ਸਿੰਘ)-ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ ਤਹਿਤ ਡਾ: ਜਗਦੀਪ ਚਾਵਲਾ ਐੱਸ.ਐੱਮ.ਓ. ਲੰਬੀ ਦੀ ਅਗਵਾਈ ਵਿਚ 30 ਜਨਵਰੀ 2018 ਤੋਂ 13 ਫ਼ਰਵਰੀ 2018 ਤੱਕ ਚੱਲ ਰਹੇ ਨੈਸ਼ਨਲ ਕੁਸ਼ਟ ਰੋਗ ਖ਼ਾਤਮਾ ਪੋ੍ਰਗਰਾਮ ਪੰਦੜਵਾੜਾ ਸੀ.ਐੱਚ. ਸੀ. ...

ਪੂਰੀ ਖ਼ਬਰ »

ਵਿੱਦਿਅਕ ਟੂਰ ਲਗਵਾਇਆ

ਸ੍ਰੀ ਮੁਕਤਸਰ ਸਾਹਿਬ, 12 ਫ਼ਰਵਰੀ (ਢਿੱਲੋਂ)-ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਦੇ ਵਿੱਦਿਅਕ ਮੁਕਾਬਲਿਆਂ 'ਚ ਜੇਤੂ ਰਹਿਣ ਵਾਲੀਆਂ ਲੜਕੀਆਂ ਦਾ ਟੂਰ ਪ੍ਰੋਗਰਾਮ ਕਰਵਾਇਆ ਗਿਆ | ਸਰਕਾਰੀ ਪ੍ਰਾਇਮਰੀ ਸਕੂਲ ਕੋਟਲੀ ਦੇਵਨ ਦੇ ਮੁੱਖ ਅਧਿਆਪਕ ਗੁਰਪ੍ਰੀਤ ਸੰਧੂ ...

ਪੂਰੀ ਖ਼ਬਰ »

ਸਰਕਾਰ ਪਿੰਡਾਂ ਦੇ ਵਿਕਾਸ ਲਈ ਕਲੱਬਾਂ ਨੂੰ ਉਤਸ਼ਾਹਿਤ ਕਰੇ-ਅੰਗਰੇਜ ਸਿੰਘ

ਮੰਡੀ ਲੱਖੇਵਾਲੀ, 12 ਫ਼ਰਵਰੀ (ਸੇਖੋਂ)-ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪਹਿਲਾਂ ਕੰਮ ਕਰ ਚੁੱਕੀਆਂ ਸਪੋਰਟਸ ਯੂਥ ਅਤੇ ਵੈੱਲਫ਼ੇਅਰ ਕਲੱਬ ਨੂੰ ਮੁੜ ਸੁਰਜੀਤ ਕਰਕੇ ਆਪਣੇ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹ ਕੇ ਲੋਕਾਂ ਤੋਂ ਪਿਆਰ ਕਬੂਲੇ | ...

ਪੂਰੀ ਖ਼ਬਰ »

ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਗੋਲੇਵਾਲਾ, 12 ਫਰਵਰੀ (ਅਮਰਜੀਤ ਬਰਾੜ)-ਸ੍ਰੀ ਗੁਰੂ ਗੋਬਿੰਦ ਸਿੰਘ ਏ.ਆਰ.ਡੀ. ਪਬਲਿਕ ਸਕੂਲ ਸਾਧਾਂਵਾਲਾ ਵਿਖੇ ਵਿਦਿਆਰਥੀਆਂ ਦੀਆਂ ਸਾਲਾਨਾ ਪ੍ਰਾਪਤੀਆਂ ਦੇ ਮੱਦੇਨਜ਼ਰ ਉਨ੍ਹਾਂ ਨੂੰ ਮਾਣ ਸਨਮਾਨ ਦੇਣ ਲਈ ਸਾਲਾਨਾ ਇਨਾਮ ਵੰਡ ਸਮਾਰੋਹ ਅਤੇ ਸੱਭਿਆਚਾਰਕ ਪ੍ਰੋਗਰਾਮ ...

ਪੂਰੀ ਖ਼ਬਰ »

ਮੇਰਾ ਕੰਮ ਇਲਾਕੇ ਦਾ ਵਿਕਾਸ ਕਰਨਾ ਹੈ-ਕੁਸ਼ਲਦੀਪ ਸਿੰਘ ਢਿੱਲੋਂ

ਸਾਦਿਕ, 12 ਫਰਵਰੀ (ਆਰ.ਐੱਸ.ਧੰੁਨਾ)-ਵਿਧਾਨ ਸਭਾ ਹਲਕਾ ਫ਼ਰੀਦਕੋਟ ਵਿਚ ਪੈਂਦੇ ਪਿੰਡਾਂ ਸਾਦਿਕ, ਰੁਪਈਆਂਵਾਲਾ, ਮੁਮਾਰਾ, ਦੀਪ ਸਿੰਘ ਵਾਲਾ, ਸੁੱਖਣਵਾਲਾ, ਮਚਾਕੀ ਕਲਾਂ, ਮਹਿਮੂਆਣਾ, ਪੱਖੀ ਕਲਾਂ, ਜੰਡ ਵਾਲਾ, ਅਹਿਲ ਅਤੇ ਫ਼ਰੀਦਕੋਟ ਦਿਹਾਤੀ ਆਦਿ ਦੀਆਂ ਗਲੀਆਂ ਨਾਲੀਆਂ, ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX