ਤਾਜਾ ਖ਼ਬਰਾਂ


ਜੰਮੂ ਦੇ ਕਮਿਸ਼ਨਰ ਨੇ ਜਾਰੀ ਕੀਤਾ ਬਿਆਨ- ਅੱਜ ਬੰਦ ਰਹਿਣਗੇ ਸਾਰੇ ਸਿੱਖਿਆ ਸੰਸੰਥਾਨ, ਕਰਫ਼ਿਊ ਜਾਰੀ
. . .  8 minutes ago
ਸ੍ਰੀਨਗਰ, 20 ਫਰਵਰੀ- ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਘਾਟੀ 'ਚ ਤਣਾਅ ਦਾ ਮਾਹੌਲ ਹੈ। ਅਜਿਹੇ 'ਚ ਜੰਮੂ 'ਚ ਸਾਰੇ ਸਿੱਖਿਆ ਸੰਸਥਾਨ ਅੱਜ ਬੰਦ ਰਹਿਣਗੇ। ਅੱਜ ਸਵੇਰੇ ਤੋਂ ਬਾਅਦ ਕਰਫ਼ਿਊ 'ਤੇ ਸਮੀਖਿਆ ਕੀਤੀ ਜਾਵੇਗੀ। ਇਸ ਸੰਬੰਧੀ ਜੰਮੂ ਦੇ ਕਮਿਸ਼ਨਰ ਰਮੇਸ਼ ਕੁਮਾਰ ਨੇ ਬਿਆਨ ਜਾਰੀ ਕਰਕੇ...
ਦਿੱਲੀ-ਐੱਨ. ਸੀ. ਆਰ. 'ਚ ਲੱਗੇ ਭੂਚਾਲ ਦੇ ਝਟਕੇ
. . .  48 minutes ago
ਨਵੀਂ ਦਿੱਲੀ, 20 ਫਰਵਰੀ- ਰਾਜਧਾਨੀ ਦਿੱਲੀ ਸਮੇਤ ਐੱਨ. ਸੀ. ਆਰ. ਇਲਾਕੇ 'ਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.0 ਮਾਪੀ ਗਈ। ਭੂਚਾਲ ਦੇ ਝਟਕੇ ਦਿੱਲੀ ਪੱਛਮੀ ਉੱਤਰ ਪ੍ਰਦੇਸ਼ ਦੇ ਕਈ ਇਲਾਕਿਆਂ 'ਚ ਮਹਿਸੂਸ ਕੀਤੇ ਗਏ। ਇਸ ਕਾਰਨ ਕਿਸੇ...
ਨਹੀਂ ਰਹੇ ਮਸ਼ਹੂਰ ਸਾਹਿਤਕਾਰ ਨਾਮਵਰ ਸਿੰਘ, 92 ਸਾਲ ਦੀ ਉਮਰ 'ਚ ਲਏ ਆਖ਼ਰੀ ਸਾਹ
. . .  about 1 hour ago
ਨਵੀਂ ਦਿੱਲੀ, 20 ਫਰਵਰੀ- ਹਿੰਦੀ ਸਾਹਿਤ ਦੇ ਮਸ਼ਹੂਰ ਸਾਹਿਤਕਾਰ ਅਤੇ ਆਲੋਚਕ ਨਾਮਵਰ ਸਿੰਘ ਦਾ ਦਿੱਲੀ ਦੇ ਏਮਜ਼ ਹਸਪਤਾਲ 'ਚ ਦੇਹਾਂਤ ਹੋ ਗਿਆ। 92 ਸਾਲ ਦੀ ਉਮਰ 'ਚ ਇਸ ਹਿੰਦੀ ਸਾਹਿਤਕਾਰ ਨੇ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਉਨ੍ਹਾਂ ਨੇ ਬੀਤੀ ਰਾਤ ਕਰੀਬ 11.51 ਵਜੇ ਆਖ਼ਰੀ ਸਾਹ ਲਏ...
ਧੁੰਦ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਉੱਤਰੀ ਰੇਲਵੇ ਦੀਆਂ ਕਈ ਟਰੇਨਾਂ
. . .  about 1 hour ago
ਨਵੀਂ ਦਿੱਲੀ, 20 ਫਰਵਰੀ- ਧੁੰਦ ਅਤੇ ਘੱਟ ਦ੍ਰਿਸ਼ਟਤਾ ਕਾਰਨ ਉੱਤਰੀ ਰੇਲਵੇ ਦੀਆਂ 12 ਟਰੇਨਾਂ ਦੇਰੀ ਨਾਲ ਚੱਲ ਰਹੀਆਂ ਹਨ। ਇਸ ਕਾਰਨ ਟਰੇਨਾਂ 'ਚ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ...
ਅੱਜ ਦਾ ਵਿਚਾਰ
. . .  about 1 hour ago
ਅਣਪਛਾਤੇ ਵਾਹਨ 'ਚ ਗੱਡੀ ਦੀ ਟੱਕਰ ਵੱਜਣ ਕਾਰਨ ਨੌਜਵਾਨ ਦੀ ਮੌਤ
. . .  1 day ago
ਅਜਨਾਲਾ, 19 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਇਥੋਂ ਥੋੜੀ ਦੂਰ ਸਥਿਤ ਅੱਡਾ ਮਹਿਰ ਬੁਖਾਰੀ ਨਜ਼ਦੀਕ ਦੇਰ ਰਾਤ ਕਿਸੇ ਅਣਪਛਾਤੇ ਵਾਹਨ ਵੱਲੋਂ ਫਾਰਚੂਨਰ ਗੱਡੀ ਨੂੰ ਟੱਕਰ ਮਾਰ ਦੇਣ ਨਾਲ ਗੱਡੀ ਚਾਲਕ ਨੌਜਵਾਨ ਦੀ ਮੌਤ...
ਫ਼ਤਹਿਗੜ੍ਹ ਸਾਹਿਬ ਦੇ ਵਿਅਕਤੀ ਦੀ ਸਵਾਈਨ ਫਲੂ ਨਾਲ ਮੌਤ
. . .  1 day ago
ਫ਼ਤਹਿਗੜ੍ਹ ਸਾਹਿਬ, 19 ਫਰਵਰੀ (ਅਰੁਣ ਆਹੂਜਾ)- ਇਸ ਜ਼ਿਲ੍ਹੇ ਦੇ ਪਿੰਡ ਰੰਧਾਵਾਂ ਵਾਸੀ 42 ਸਾਲਾਂ ਸੁਖਵਿੰਦਰ ਸਿੰਘ ਪੁੱਤਰ ਗੁਰਮੇਲ ਸਿੰਘ ਦੀ ਸਵਾਈਨ ਫਲੂ ਨਾਲ ਮੌਤ ਹੋ ਜਾਣ ਦੀ ਸੂਚਨਾਂ ਮਿਲੀ ਹੈ। ਜਾਣਕਾਰੀ ਦਿੰਦਿਆਂ...
ਸਰਕਾਰ ਦੀ ਨੀਤੀ ਨੂੰ ਸਰਵਜਨਕ ਨਹੀ ਕਰ ਸਕਦੇ - ਸੀਤਾਰਮਨ
. . .  1 day ago
ਨਵੀਂ ਦਿੱਲੀ, 19 ਫਰਵਰੀ - ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਦਾ ਕਹਿਣਾ ਹੈ ਕਿ ਸਰਕਾਰ ਦੀ ਨੀਤੀ ਨੂੰ ਸਰਵਜਨਕ ਨਹੀ ਕੀਤਾ ਜਾ ਸਕਦਾ।
ਇਮਰਾਨ ਖਾਨ ਨੇ ਜੈਸ਼ ਦੇ ਬਿਆਨ ਨੂੰ ਨਜ਼ਰ ਅੰਦਾਜ਼ ਕੀਤਾ - ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 19 ਫਰਵਰੀ - ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਬਿਆਨ ਨੂੰ ਨਜ਼ਰ ਅੰਦਾਜ਼...
ਭਵਿੱਖ 'ਚ ਪੁਲਵਾਮਾ ਹਮਲੇ ਜਿਹੀ ਘਟਨਾ ਰੋਕਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ - ਰੱਖਿਆ ਮੰਤਰੀ
. . .  1 day ago
ਨਵੀਂ ਦਿੱਲੀ, 19 ਫਰਵਰੀ - ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਦਾ ਕਹਿਣਾ ਹੈ ਕਿ ਭਵਿੱਖ 'ਚ ਪੁਲਵਾਮਾ ਹਮਲੇ ਜਿਹੀ ਘਟਨਾ ਨੂੰ ਰੋਕਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਜ਼ਮੀਨੀ ਪੱਧਰ...
ਇਮਰਾਨ ਖਾਨ ਦੇ ਬਿਆਨ 'ਤੇ ਹੈਰਾਨੀ ਨਹੀ - ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 19 ਫਰਵਰੀ - ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਦਿੱਤੇ ਬਿਆਨ 'ਤੇ ਕੋਈ ਹੈਰਾਨੀ ਨਹੀ ਹੈ। ਉਨ੍ਹਾਂ ਪੁਲਵਾਮਾ...
ਪੁਲਵਾਮਾ ਅੱਤਵਾਦੀ ਹਮਲੇ ਦੇ ਰੋਸ ਵਜੋਂ ਆਰਟਿਸਟ ਨੇ ਸੜਕ 'ਤੇ ਚਿਤਰਿਆ ਪਾਕਿਸਤਾਨ ਦਾ ਝੰਡਾ
. . .  1 day ago
ਰਾਏਪੁਰ, 19 ਫਰਵਰੀ - ਪੁਲਵਾਮਾ ਅੱਤਵਾਦੀ ਹਮਲੇ ਦੇ ਰੋਸ ਵਜੋਂ ਛੱਤੀਸਗੜ੍ਹ ਦੇ ਰਾਏਪੁਰ ਵਿਖੇ ਵਿਨੋਦ ਪਾਂਡਾ ਨਾਂਅ ਦੇ ਆਰਟਿਸਟ ਨੇ ਸੜਕ 'ਤੇ ਪਾਕਿਸਤਾਨ ਦਾ ਝੰਡਾ...
ਅਮਰੀਕੀ ਸੈਨੇਟਰ ਬਰਨੀ ਸੈਂਡਰਸ ਲੜਨਗੇ 2020 'ਚ ਹੋਣ ਵਾਲੀ ਰਾਸ਼ਟਰਪਤੀ ਚੋਣ
. . .  1 day ago
ਵਾਸ਼ਿੰਗਟਨ, 19 ਫਰਵਰੀ - ਅਮਰੀਕੀ ਸੈਨੇਟਰ ਬਰਨੀ ਸੈਂਡਰਸ 2020 'ਚ ਅਮਰੀਕੀ ਰਾਸ਼ਟਰਪਤੀ ਦੀ ਹੋਣ ਵਾਲੀ ਚੋਣ...
ਇਕ ਬੂੰਦ ਵੀ ਦੂਜੇ ਸੂਬੇ ਨੂੰ ਨਹੀਂ ਦੇਵਾਂਗੇ - ਕੈਪਟਨ
. . .  1 day ago
ਮੰਡੋਲੀ (ਪਟਿਆਲਾ), 19 ਫਰਵਰੀ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਪਾਣੀਆਂ ਨੂੰ ਬਾਹਰ ਜਾਣ ਦੀ ਇਜਾਜ਼ਤ ਨਹੀਂ ਦੇਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪਾਣੀ ਦੀ ਸਹੀ ਢੰਗ ਨਾਲ ਵਰਤੋਂ...
ਬਾਰ ਐਸੋਸੀਏਸ਼ਨ ਗੜ੍ਹਸ਼ੰਕਰ ਵਲੋਂ ਸ਼ਹੀਦ ਕੁਲਵਿੰਦਰ ਸਿੰਘ ਰੌਲੀ ਦੇ ਪਰਿਵਾਰ ਨੂੰ 50 ਹਜ਼ਾਰ ਦਾ ਚੈੱਕ ਭੇਟ
. . .  1 day ago
ਗੜ੍ਹਸ਼ੰਕਰ, 19 ਫਰਵਰੀ (ਧਾਲੀਵਾਲ)- ਪੁਲਵਾਮਾ ਅੱਤਵਾਦੀ ਹਮਲੇ 'ਚ ਬਲਾਕ ਨੂਰਪੁਰ ਬੇਦੀ ਦੇ ਪਿੰਡ ਰੌਲੀ ਦੇ ਸ਼ਹੀਦ ਹੋਏ ਜਵਾਨ ਕੁਲਵਿੰਦਰ ਸਿੰਘ ਦੇ ਪਰਿਵਾਰ ਦੀ ਬਾਰ ਐਸੋਸੀਏਸ਼ਨ ਗੜ੍ਹਸ਼ੰਕਰ ਵਲੋਂ ਮਾਇਕ ਮਦਦ ਕੀਤੀ ਗਈ ਹੈ। ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ...
ਸ਼ੱਕੀ ਹਾਲਤ ਵਿਚ ਮਰੀਜ਼ ਦੀ ਹਸਪਤਾਲ ਵਿਚ ਮੌਤ, ਖੰਨਾ 'ਚ ਇਹ 8ਵੀਂ ਮੌਤ
. . .  1 day ago
ਸ਼ਰਾਬ ਦੇ ਸ਼ੌਕੀਨਾਂ ਨੂੰ ਲੱਗ ਸਕਦੈ ਝਟਕਾ, ਐਫ.ਡੀ.ਏ. ਦੀ ਰਿਪੋਰਟ 'ਚ ਹੋਏ ਵੱਡੇ ਖ਼ੁਲਾਸੇ
. . .  1 day ago
ਨੌਜਵਾਨ ਕਿਸਾਨ ਨੇ ਕੀਤੀ ਆਤਮ ਹੱਤਿਆ
. . .  1 day ago
ਨਸ਼ਿਆਂ ਦੇ ਕਾਰਨ ਦੋ ਮਾਸੂਮ ਬੱਚੀਆਂ ਦੇ ਪਿਤਾ ਦੀ ਮੌਤ
. . .  1 day ago
ਆਪ ਵਿਧਾਇਕਾ ਦੀ ਵਿਆਹ ਰਿਸੈਪਸ਼ਨ 'ਚ ਸ਼ਾਮਲ ਹੋਏ ਸੁਖਬੀਰ ਬਾਦਲ ਤੇ ਕੇਜਰੀਵਾਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਫੱਗਣ ਸੰਮਤ 549
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਫਰੀਦਕੋਟ / ਮੁਕਤਸਰ

ਕਿਸਾਨਾਂ ਦੀਆਂ ਹੱਕੀ ਮੰਗਾਂ ਲਾਗੂ ਨਾ ਕਰਕੇ ਸਰਕਾਰਾਂ ਨੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿੱਤਾ-ਕਿਸਾਨ ਆਗੂ

ਜੈਤੋ, 14 ਫਰਵਰੀ (ਗੁਰਚਰਨ ਸਿੰਘ ਗਾਬੜੀਆ)-ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਨਾ ਕਰਕੇ ਸਮੇਂ ਦੀਆਂ ਸਰਕਾਰਾਂ ਨੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ | ਜਿਸ ਕਰਕੇ ਆਰਥਿਕ ਤੰਗ ਦੇ ਚੱਲਦਿਆਂ ਕਰਜ਼ੇ ਦੀ ਵੱਡੀ ਮਾਰ ਕਾਰਨ ਅੱਜ ਦੇਸ਼ ਦਾ ਅੰਨਦਾਤਾ (ਕਿਸਾਨ) ਖੁਦਕੁਸ਼ੀਆਂ ਕਰਨ ਲਈ ਮਜਬੂਰ ਹੋ ਰਿਹਾ ਹੈ ਪ੍ਰੰਤੂ ਕੇਂਦਰ ਤੇ ਪੰਜਾਬ ਸਰਕਾਰ ਕਿਸਾਨਾਂ ਦੀ ਬਾਂਹ ਫੜਨ ਦੀ ਬਿਜਾਏ ਲਾਰੇ ਲੱਪਿਆਂ 'ਚ ਦਿਨ ਲੰਘ ਰਹੀਆਂ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਬਲਾਕ ਜੈਤੋ ਵਲੋਂ ਜੈਤੋ ਪਿੰਡ 'ਚ ਸਥਿਤ ਜੋੜਵੇਂ ਛੱਪੜਾਂ ਦੇ ਲਾਗੇ ਗੁਰਦੁਆਰਾ ਸਾਹਿਬ ਵਿਖੇ ਇਕੱਤਰ ਹੋਏ ਕਿਸਾਨਾਂ ਦੇ ਇਕੱਠ ਨੂੰ ਜਥੇਬੰਦੀ ਦੇ ਬੁਲਾਰਿਆਂ ਨੇ ਪ੍ਰਗਟ ਕੀਤੇ | ਉਪਰੰਤ ਦੀਆਂ ਜੈਤੋ ਪਿੰਡ ਦੀਆਂ ਵੱਖ-ਵੱਖ ਪੱਤੀਆਂ ਵਿਚ ਕਿਸਾਨਾਂ ਨੂੰ ਜਾਗਰੂਕ ਕਰਨ ਤਹਿਤ ਜਾਗੋ ਕੱਢੀ ਗਈ | ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਬਲਾਕ ਜੈਤੋ ਦੇ ਪ੍ਰਧਾਨ ਨਾਇਬ ਸਿੰਘ ਘਣੀਆਂ, ਜਨਰਲ ਸਕੱਤਰ ਬਲਜਿੰਦਰ ਸਿੰਘ, ਨਛੱਤਰ ਸਿੰਘ ਜੈਤੋ ਤੇ ਕਸ਼ਮੀਰ ਸਿੰਘ ਮਾਨ ਨੇ ਦੱਸਿਆ ਕਿ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਵਾਉਣ ਲਈ 23 ਫਰਵਰੀ ਨੂੰ ਦਿੱਲੀ ਵੱਲ ਵਹੀਰਾਂ ਘੱਤੋਂ ਅਤੇ ਡੁੱਬਦੀ ਕਿਸਾਨੀ ਨੂੰ ਬਚਾਉਣ ਲਈ 21 ਸਟੇਟਾਂ ਦੀਆਂ 67 ਜਥੇਬੰਦੀਆਂ ਇਕ ਮੰਚ 'ਤੇ ਇਕੱਠੀਆਂ ਹੋ ਰਹੀਆਂ ਹਨ | ਜਿਸ ਵਿਚ ਵੱਡੀ ਗਿਣਤੀ ਵਿਚ ਕਿਸਾਨ ਵੀ ਸ਼ਾਮਿਲ ਹੋਣਗੇ | ਜਥੇਬੰਦੀ ਦੇ ਆਗੂਆਂ ਨੇ ਪੰਜਾਬ ਸਰਕਾਰ ਦੀ ਤਿੱਖੀ ਅਲੋਚਨਾ ਕਰਦਿਆਂ ਕਿਹਾ ਕਿ ਕਿਸਾਨੀ ਕਰਜ਼ੇ ਤਾਂ ਮਾਫ਼ ਨਹੀਂ ਕੀਤੇ ਸਗੋਂ ਮੋਟਰਾਂ 'ਤੇ ਮੀਟਰ ਲਗਾਉਣ ਦੇ ਫ਼ੈਸਲੇ ਦਾ ਉਹ ਡਟਵਾਂ ਵਿਰੋਧ ਕਰਨਗੇ ਅਤੇ ਕਿਸੇ ਵੀ ਕਿਸਾਨ ਦੀ ਮੋਟਰ 'ਤੇ ਮੀਟਰ ਨਹੀਂ ਲੱਗਣ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜੈਤੋ ਬਲਾਕ ਦੇ ਕਿਸਾਨ ਵੱਡੀ ਗਿਣਤੀ ਵਿਚ 23 ਫਰਵਰੀ ਨੂੰ ਦਿੱਲੀ ਪਹੁੰਚਣਗੇ ਅਤੇ ਮੰਗਾਂ ਲਾਗੂ ਕਰਵਾਉਣ ਤੱਕ ਸੰਘਰਸ਼ ਕਰਨਗੇ | ਇਸ ਮੌਕੇ ਮੋਦਨ ਸਿੰਘ ਘਣੀਆਂ, ਗੁਰਨਾਮ ਸਿੰਘ ਵਾੜਾ ਭਾਈ ਕਾ, ਰਣਜੀਤ ਸਿੰਘ ਡੋਡ, ਪੱਪਾ ਸਿੰਘ ਡੋਡ, ਕੁਲਦੀਪ ਸਿੰਘ ਵਾੜਾ ਭਾਈ ਕਾ, ਨਛੱਤਰ ਸਿੰਘ ਜੈਤੋ, ਕੇਵਲ ਸਿੰਘ, ਜਗਦੇਵ ਸਿੰਘ, ਜਲੌਰ ਸਿੰਘ ਸਰਪੰਚ, ਛਿੰਦਾ ਸਿੰਘ, ਗਾਂਧੀ ਸਿੰਘ, ਡੀਸੀ ਸਿੰਘ ਚੰਦਭਾਨ, ਤੇਜ਼ੀ ਸਿੰਘ ਅਤੇ ਗੋਪੀ ਸਿੰਘ ਆਦਿ ਕਿਸਾਨਾਂ ਨੇ ਜਾਗੋ ਵਿਚ ਸ਼ਿਰਕਤ ਕੀਤੀ |


ਖ਼ਬਰ ਸ਼ੇਅਰ ਕਰੋ

ਅਕਾਸ਼ਦੀਪ ਸਮਾਜ ਸੇਵੀ ਸੰਸਥਾ ਵਲੋਂ ਅੱਖਾਂ ਦਾ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ

ਮਲੋਟ, 14 ਫਰਵਰੀ (ਰਣਜੀਤ ਸਿੰਘ ਪਾਟਿਲ)-ਅਕਾਸ਼ਦੀਪ ਯਾਦਗਾਰੀ ਸਮਾਜ ਸੇਵੀ ਸੰਸਥਾ (ਰਜਿ:) ਮਲੋਟ ਵਲੋਂ ਪਿੰਡ ਮਲੋਟ ਵਿਖੇ ਅੱਖਾਂ ਦਾ 12ਵਾਂ ਵਿਸ਼ਾਲ ਚੈੱਕਅਪ ਤੇ ਆਪ੍ਰੇਸ਼ਨ ਲਗਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਕਰਵਾਏ ਗਏ ਅਤੇ ਕੀਰਤਨੀ ...

ਪੂਰੀ ਖ਼ਬਰ »

ਕੂੜੇ ਦੀ ਸੁਚੱਜੀ ਵਰਤੋਂ ਸਬੰਧੀ ਵਰਕਸ਼ਾਪ ਅੱਜ

ਫ਼ਰੀਦਕੋਟ, 14 ਫਰਵਰੀ (ਪੁਰਬਾ)-ਸ਼ਹਿਰ ਨਿਵਾਸੀਆਂ ਨੂੰ ਗਿੱਲਾ ਅਤੇ ਸੁੱਕੇ ਕੂੜੇ ਦੀ ਸਾਂਭ-ਸੰਭਾਲ ਅਤੇ ਗਿੱਲੇ ਕੂੜੇ ਨੂੰ ਵੱਖ-ਵੱਖ ਕਰਕੇ ਵਰਤੋਂ 'ਚ ਲਿਆਉਣ ਲਈ ਜਾਗਰੂਕ ਕਰਨ ਦੇ ਮਕਸਦ ਨਾਲ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਆਡੀਟੋਰੀਅਮ ਹਾਲ ਵਿਖੇ 15 ਫਰਵਰੀ ...

ਪੂਰੀ ਖ਼ਬਰ »

5 ਕਿਲੋ 200 ਗਰਾਮ ਅਫ਼ੀਮ ਸਮੇਤ 3 ਵਿਅਕਤੀ ਕਾਬੂ

ਫ਼ਰੀਦਕੋਟ, 14 ਫਰਵਰੀ (ਜਸਵੰਤ ਸਿੰਘ ਪੁਰਬਾ)-ਸੀ.ਆਈ. ਸਟਾਫ਼ ਨੇ ਸ਼ਿਵਰਾਤਰੀ ਦੇ ਸਬੰਧ 'ਚ ਕੀਤੀ ਗਈ ਨਾਕੇਬੰਦੀ ਦੌਰਾਨ 3 ਨੌਜਵਾਨਾਂ ਤੋਂ 5 ਕਿਲੋ 700 ਗਰਾਮ ਅਫ਼ੀਮ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਪੁਲਿਸ ਦੇ ਐੱਸ.ਆਈ. ਜਸਪਾਲ ਸਿੰਘ ਨੇ ਦੱਸਿਆ ਕਿ ਜਦੋਂ ਉਹ ਪੁਲਿਸ ...

ਪੂਰੀ ਖ਼ਬਰ »

ਕੈਂਸਰ ਪੀੜਤ ਪਰਿਵਾਰ ਦੀ ਆਰਥਿਕ ਮਦਦ ਕੀਤੀ

ਬਰਗਾੜੀ, 14 ਫਰਵਰੀ (ਗੋਂਦਾਰਾ)-ਪਿਛਲੇ ਦਿਨੀਂ ਸੁਖਦੇਵ ਸਿੰਘ ਪੁੱਤਰ ਰਾਮ ਚੰਦਰ ਬਰਗਾੜੀ ਨਿਵਾਸੀ ਦੀ ਕੈਂਸਰ ਦੀ ਬਿਮਾਰੀ ਕਾਰਨ ਮੌਤ ਹੋ ਗਈ ਸੀ | ਇਹ ਬਹੁਤ ਹੀ ਗ਼ਰੀਬ ਪਰਿਵਾਰ ਹੈ ਅਤੇ ਇਸ ਦਾ ਗੁਜ਼ਾਰਾ ਬੜੀ ਮੁਸ਼ਕਲ ਨਾਲ ਚੱਲਦਾ ਹੈ | ਪਰਿਵਾਰ ਦੀ ਇਸ ਹਾਲਤ ਨੂੰ ਧਿਆਨ ...

ਪੂਰੀ ਖ਼ਬਰ »

ਸਮੇਂ ਦੀ ਕਦਰ ਤੇ ਅਨੁਸ਼ਾਸਨ ਦੀ ਪਾਲਣਾ ਕਰਨ ਵਾਲੇ ਬੱਚੇ ਕਾਮਯਾਬ ਹੁੰਦੇ ਹਨ-ਕੌਸ਼ਲ

ਪੰਜਗਰਾਈਾ ਕਲਾਂ, 14 ਫਰਵਰੀ (ਸੁਖਮੰਦਰ ਸਿੰਘ ਬਰਾੜ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਰਾਮ ਮੁਹੰਮਦ ਸਿੰਘ ਆਜ਼ਾਦ ਵੈੱਲਫੇਅਰ ਸੁਸਾਇਟੀ ਵਲੋਂ ਕੱਕੜ ਪਰਿਵਾਰ ਦੇ ਸਹਿਯੋਗ ਨਾਲ ਕਰਵਾਏ ਗਏ ਸਨਮਾਨ ਸਮਾਰੋਹ ਦੌਰਾਨ ਉਕਤ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਦੋ ਰੋਜ਼ਾ ਵਾਲੀਬਾਲ ਟੂਰਨਾਮੈਂਟ ਸ਼ੁਰੂ

ਸਾਦਿਕ, 14 ਫਰਵਰੀ (ਜਸਵੰਤ ਸਿੰਘ ਪੁਰਬਾ)-ਨੇੜਲੇ ਪਿੰਡ ਸ਼ੇਰ ਸਿੰਘ ਵਾਲਾ ਦੇ ਬਾਬਾ ਫ਼ਰੀਦ ਸਪੋਰਟਸ ਕਲੱਬ ਵਲੋਂ ਕਰਵਾਏ ਗਏ ਦੋ ਰੋਜ਼ਾ ਵਾਲੀਬਾਲ ਟੂਰਨਾਮੈਂਟ ਦਾ ਉਦਘਾਟਨ ਪਿੰਡ ਦੀ ਸਰਪੰਚ ਦੇ ਪਤੀ ਮਨਜਿੰਦਰਪਾਲ ਸ਼ਰਮਾ ਨੇ ਕਰਦਿਆਂ ਦੱਸਿਆ ਕਿ ਇਸ ਪਿੰਡ 'ਚ ...

ਪੂਰੀ ਖ਼ਬਰ »

ਦੋ ਸਾਲ ਦਾ ਗੈਪ ਹੋਣ ਦੇ ਬਾਵਜੂਦ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਫ਼ਰੀਦਕੋਟ, 14 ਫਰਵਰੀ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਸੈਂਟਰ ਜੋ ਕਿ ਆਈਲੈਟਸ ਅਤੇ ਇਮੀਗ੍ਰੇਸ਼ਨ ਦੇ ਖੇਤਰ ਵਿਚ ਇਕ ਮਸ਼ਹੂਰ ਸੰਸਥਾ ਹੈ, ਨੇ ਅਰਸ਼ਦੀਪ ਸਿੰਘ ਪੁੱਤਰ ਅਮਰਦੀਪ ਸਿੰਘ ਵਾਸੀ ਲੁਧਿਆਣਾ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਸਿਰਫ਼ 15 ਦਿਨਾਂ ਵਿਚ ...

ਪੂਰੀ ਖ਼ਬਰ »

ਲੋਕ ਮਸਲੇ ਹੱਲ ਕਰਵਾਉਣ ਲਈ ਸਰਕਾਰ ਵਿਰੁੱਧ ਸੰਘਰਸ਼ ਵਿੱਢਿਆ ਜਾਵੇਗਾ-ਆਪ ਆਗੂ

ਫ਼ਰੀਦਕੋਟ, 14 ਫ਼ਰਵਰੀ (ਸਰਬਜੀਤ ਸਿੰਘ)-ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਪੱਧਰੀ ਬੈਠਕ ਅੱਜ ਇੱਥੇ ਪਾਰਟੀ ਦੇ ਦਫ਼ਤਰ ਵਿਚ ਜ਼ਿਲ੍ਹਾ ਪ੍ਰਧਾਨ ਸਨਕਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਬੈਠਕ ਵਿਚ ਮਾਲਵਾ ਜ਼ੋਨ ਦੇ ਪ੍ਰਧਾਨ ਗੁਰਦਿੱਤ ਸਿੰਘ ਸੇਖੋਂ ਅਤੇ ਜੈਤੋ ਤੋਂ ਆਮ ...

ਪੂਰੀ ਖ਼ਬਰ »

ਤਿ੍ਵੇਣੀ ਲਾ ਕੇ ਮਨਾਇਆ ਜਨਮ ਦਿਨ

ਫ਼ਰੀਦਕੋਟ, 14 ਫਰਵਰੀ (ਪੁਰਬਾ)-ਉੱਘੇ ਕੁਦਰਤ ਪ੍ਰੇਮੀ ਸਤੀਸ਼ ਕੁਮਾਰ ਨੇ ਆਪਣਾ ਜਨਮ ਦਿਨ ਵਾਤਾਵਰਨ ਭਲਾਈ ਲਈ ਕੰਮ ਕਰ ਰਹੀ 'ਬੀੜ' ਸੁਸਾਇਟੀ ਨਾਲ ਮਿਲ ਕੇ ਮਨਾਇਆ | ਇਸ ਮੌਕੇ 'ਤੇ ਉਨ੍ਹਾਂ ਵਲੋਂ ਖਿਡਾਰੀਆਂ ਦੀ ਮਦਦ ਨਾਲ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਨਿੰਮ, ਬੋਹੜ ...

ਪੂਰੀ ਖ਼ਬਰ »

'ਅਸਲ ਸੱਭਿਆਚਾਰ ਨੂੰ ਅਪਣਾਉਣਾ ਹੀ ਜ਼ਿੰਦਗੀ ਦਾ ਮੂਲ ਆਧਾਰ' ਵਿਸ਼ੇ 'ਤੇ ਸੈਮੀਨਾਰ

ਸਾਦਿਕ, 14 ਫਰਵਰੀ (ਗੁਰਭੇਜ ਸਿੰਘ ਚੌਹਾਨ, ਆਰ.ਐੱਸ.ਧੁੰਨਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਫ਼ਰੀਦਕੋਟ ਵਲੋਂ ਐੱਸ.ਬੀ.ਆਰ.ਐੱਸ. ਕਾਲਜ ਫ਼ਾਰ ਵੁਮੈਨ, ਘੁੱਦੂਵਾਲਾ 'ਚ ਅਸਲ ਸੱਭਿਆਚਾਰ ਨੂੰ ਅਪਣਾਉਣਾ ਹੀ ਜ਼ਿੰਦਗੀ ਦਾ ਮੂਲ ਆਧਾਰ ਹੈ ਵਿਸ਼ੇ 'ਤੇ ਸੈਮੀਨਾਰ ...

ਪੂਰੀ ਖ਼ਬਰ »

ਮਾਤਾ ਦੀ ਯਾਦ 'ਚ ਬੱਚਿਆਂ ਨੂੰ ਸਟੇਸ਼ਨਰੀ ਵੰਡੀ

ਬਰਗਾੜੀ, 14 ਫਰਵਰੀ (ਲਖਵਿੰਦਰ ਸ਼ਰਮਾ)-ਸਰਕਾਰੀ ਪ੍ਰਾਇਮਰੀ ਸਕੂਲ ਬਰਗਾੜੀ ਵਿਖੇ ਅਧਿਆਪਕ ਦੀਪਕ ਕੁਮਾਰ ਅਤੇ ਧੀਰਜ ਕੁਮਾਰ ਵਲੋਂ ਆਪਣੀ ਮਾਤਾ ਸੁਰਿੰਦਰ ਕੁਮਾਰੀ ਦੀ ਯਾਦ ਵਿਚ ਸਕੂਲ ਦੇ ਸਮੂਹ ਬੱਚਿਆਂ ਨੂੰ ਸਟੇਸ਼ਨਰੀ ਵੰਡੀ ਗਈ | ਸਕੂਲ ਮੁਖੀ ਪਰਮਜੀਤ ਕੌਰ ਭੱਟੀ ...

ਪੂਰੀ ਖ਼ਬਰ »

ਸ਼ਹੀਦਾਂ ਦੀ ਯਾਦ 'ਚ ਲੋੜਵੰਦਾਂ ਨੂੰ ਕੱਪੜੇ ਵੰਡੇ

ਕੋਟਕਪੂਰਾ, 14 ਫ਼ਰਵਰੀ (ਮੋਹਰ ਸਿੰਘ ਗਿੱਲ)-ਅਲਾਇੰਸ ਕਲੱਬ ਕੋਟਕਪੂਰਾ ਵਿਸ਼ਵਾਸ ਵਲੋਂ ਦੇਸ਼ ਦੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਗ਼ਰੀਬਾਂ ਅਤੇ ਲੋੜਵੰਦ ਵਿਅਕਤੀਆਂ ਨੂੰ ਗਰਮ ਕੱਪੜੇ ਵੰਡੇ ਗਏ ¢ ਕਲੱਬ ਦੇ ਪ੍ਰਧਾਨ ਚਰਨ ਦਾਸ ਗਰਗ ਦੀ ...

ਪੂਰੀ ਖ਼ਬਰ »

ਕੋਟਕਪੂਰੇ ਦੇ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਦੀ ਹਾਲਤ ਤਰਸਯੋਗ ਲੰਮੇ ਸਮੇਂ ਤੋਂ ਪਿ੍ੰਸੀਪਲ ਦੀ ਅਸਾਮੀ ਖ਼ਾਲੀ, ਸਿਰਫ਼ 6 ਲੈਕਚਰਾਰ ਹੀ ਪੱਕੇ

ਕੋਟਕਪੂਰਾ, 14 ਫਰਵਰੀ (ਮੇਘਰਾਜ)-ਇਲਾਕੇ ਦੀ ਲੋੜ ਨੂੰ ਮੁੱਖ ਰੱਖਦਿਆਂ 1982 'ਚ ਨਗਰ ਕੌਾਸਲ ਕੋਟਕਪੂਰਾ ਨੇ ਸਥਾਨਕ ਬਠਿੰਡਾ ਰੋਡ 'ਤੇ ਕਰੀਬ 15 ਏਕੜ ਜ਼ਮੀਨ 'ਚ ਸ਼ਹੀਦ ਭਗਤ ਸਿੰਘ ਡਿਗਰੀ ਕਾਲਜ ਦੀ ਸਥਾਪਨਾ ਕੀਤੀ ਸੀ ਜਿਸ ਦੇ ਆਰੰਭ ਸਮੇਂ ਸ਼ੁਰੂ ਕੀਤੀਆਂ ਗਈਆਂ ਆਰਟਸ ਦੀਆਂ ...

ਪੂਰੀ ਖ਼ਬਰ »

ਬੂਟੇ ਲਾਉਣਾ ਹਰ ਮਨੁੱਖ ਦਾ ਫ਼ਰਜ਼-ਪਿ੍ੰਸੀ: ਗਿੱਲ

ਜੈਤੋ, 14 ਫਰਵਰੀ (ਗਾਬੜੀਆ)-ਵੱਧ ਤੋਂ ਵੱਧ ਪੌਦੇ ਲਾਉਣਾ ਹਰ ਮਨੁੱਖ ਦਾ ਪਹਿਲਾ ਫ਼ਰਜ਼ ਬਣਦਾ ਹੈ ਕਿਉਂਕਿ ਪੌਦੇ ਲਾਉਣਾ ਸਾਡਾ ਸਾਰਿਆਂ ਦਾ ਇਖ਼ਲਾਕੀ ਫ਼ਰਜ਼ ਤੇ ਸਮੇਂ ਦੀ ਮੁੱਖ ਮੰਗ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮੇਆਣਾ ...

ਪੂਰੀ ਖ਼ਬਰ »

ਤਿੰਨ ਰੋਜ਼ਾ ਗੁਰਮਤਿ ਸਮਾਗਮ ਸਮਾਪਤ

ਮੰਡੀ ਲੱਖੇਵਾਲੀ, 14 ਫ਼ਰਵਰੀ (ਰੁਪਿੰਦਰ ਸਿੰਘ ਸੇਖੋਂ)-ਪਿੰਡ ਚੱਕੇ ਸ਼ੇਰੇਵਾਲਾ ਵਿਖੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਯਾਦਗਾਰੀ ਹੋ ਨਿੱਬੜਿਆ | ਤਿੰਨੇ ਦਿਨ ਸਿੱਖ ਵਿਰਸੇ ਅਤੇ ਸਿੱਖ ਕੌਮ ਦੇ ਚਲੰਤ ਮਾਮਲਿਆਂ ਸਬੰਧੀ ਬੁਲਾਰਿਆਂ ਨੇ ਰੌਸ਼ਨੀ ਪਾਈ ਤੇ ਕੌਮ ਦੇ ...

ਪੂਰੀ ਖ਼ਬਰ »

ਚਾਰ ਰੋਜ਼ਾ ਕ੍ਰਿਕਟ ਟੂਰਨਾਮੈਂਟ ਕਰਵਾਇਆ

ਮਲੋਟ, 14 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਪਿੰਡ ਮਲੋਟ ਵਿਖੇ ਨੌਜਵਾਨ ਸਪੋਰਟਸ ਕਲੱਬ ਨੇ ਤੀਜਾ ਸਤਨਾਮ ਸਿੰਘ ਸੱਤੂ ਯਾਦਗਾਰੀ ਚਾਰ ਰੋਜ਼ਾ ਕਿ੍ਕਟ ਟੂਰਨਾਮੈਂਟ ਕਰਵਾਇਆ | ਇਸ ਟੂਰਨਾਮੈਂਟ ਵਿਚ ਥੇੜ੍ਹੀ, ਕਰਮਗੜ੍ਹ, ਸ਼ਹਿਰ ਮਲੋਟ, ਸਰਦਾਰਪੁਰਾ, ਪਿੰਡ ਮਲੋਟ, ਦਾਨੇਵਾਲਾ, ...

ਪੂਰੀ ਖ਼ਬਰ »

ਸ਼ਿਵਰਾਤਰੀ ਦਾ ਤਿਉਹਾਰ ਮਨਾਇਆ

ਗਿੱਦੜਬਾਹਾ, 14 ਫਰਵਰੀ (ਬਲਦੇਵ ਸਿੰਘ ਘੱਟੋਂ)-ਅੱਜ ਪ੍ਰਜਾਪਿਤਾ ਬ੍ਰਹਮ ਕੁਮਾਰੀ ਈਸ਼ਵਰੀਆਂ ਵਿਸ਼ਵ ਵਿਦਿਆਲਿਆ ਦੇ ਸਥਾਨਕ ਸੇਵਾ ਕੇਂਦਰ, ਤਿਲਕ ਨਗਰ ਗਲੀ ਨੰ: 2 ਵਿਚ ਮਹਾਸ਼ਿਵਰਾਤਰੀ ਦਾ ਤਿਉਹਾਰ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਹ ਪ੍ਰੋਗਰਾਮ ਸੇਵਾ ...

ਪੂਰੀ ਖ਼ਬਰ »

ਸ਼ਿਵਰਾਤਰੀ ਦਾ ਤਿਉਹਾਰ ਮਨਾਇਆ

ਗਿੱਦੜਬਾਹਾ, 14 ਫਰਵਰੀ (ਬਲਦੇਵ ਸਿੰਘ ਘੱਟੋਂ)-ਅੱਜ ਪ੍ਰਜਾਪਿਤਾ ਬ੍ਰਹਮ ਕੁਮਾਰੀ ਈਸ਼ਵਰੀਆਂ ਵਿਸ਼ਵ ਵਿਦਿਆਲਿਆ ਦੇ ਸਥਾਨਕ ਸੇਵਾ ਕੇਂਦਰ, ਤਿਲਕ ਨਗਰ ਗਲੀ ਨੰ: 2 ਵਿਚ ਮਹਾਸ਼ਿਵਰਾਤਰੀ ਦਾ ਤਿਉਹਾਰ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਹ ਪ੍ਰੋਗਰਾਮ ਸੇਵਾ ...

ਪੂਰੀ ਖ਼ਬਰ »

ਮਿਮਿਟ 'ਚ ਦੋ ਰੋਜ਼ਾ ਅਥਲੈਟਿਕ ਮੀਟ ਸ਼ਾਨੋ-ਸ਼ੌਕਤ ਨਾਲ ਸਮਾਪਤ

ਮਲੋਟ, 14 ਫ਼ਰਵਰੀ (ਗੁਰਮੀਤ ਸਿੰਘ ਮੱਕੜ, ਰਣਜੀਤ ਸਿੰਘ ਪਾਟਿਲ)-ਮਿਮਿਟ ਕਾਲਜ ਵਲੋਂ ਆਪਣੀ ਸਲਾਨਾ 11ਵੀਂ ਦੋ ਦਿਨਾਂ ਅਥਲੈਟਿਕ ਮੀਟ ਕਰਵਾਈ ਗਈ , ਦੇ ਇਨਾਮ ਵੰਡ ਸਮਾਗਮ ਵਿਚ ਇਕਬਾਲ ਸਿੰਘ ਐੱਸ.ਪੀ. ਮਲੋਟ ਬਤੌਰ ਮੁੱਖ ਮਹਿਮਾਨ ਅਤੇ ਅਮਨਪ੍ਰੀਤ ਸਿੰਘ ਭੱਟੀ ਵਿਸ਼ੇਸ਼ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਨਰਸਿੰਗ ਇੰਸਟੀਚਿਊਟ 'ਚ ਧਾਰਮਿਕ ਸਮਾਗਮ ਨਾਲ ਨਵੇਂ ਸੈਸ਼ਨ ਦੀ ਸ਼ੁਰੂਆਤ

ਗਿੱਦੜਬਾਹਾ, 14 ਫਰਵਰੀ (ਬਲਦੇਵ ਸਿੰਘ ਘੱਟੋਂ)-ਮਾਤਾ ਸਾਹਿਬ ਕੌਰ ਨਰਸਿੰਗ ਇੰਸਟੀਚਿਊਟ ਹੁਸਨਰ ਰੋਡ, ਗਿੱਦੜਬਾਹਾ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਧਾਰਮਿਕ ਸਮਾਗਮ ਨਾਲ ਕੀਤੀ ਗਈ | ਸੈਸ਼ਨ ਦੀ ਸ਼ੁਰੂਆਤ ਨੂੰ ਮੁੱਖ ਰੱਖਦਿਆਂ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ...

ਪੂਰੀ ਖ਼ਬਰ »

ਕਿੱਕ ਬਾਕਸਿੰਗ ਮੁਕਾਬਲੇ ਵਿਚ ਜਿੱਤਿਆ ਚਾਂਦੀ ਦਾ ਤਗਮਾ

ਮਲੋਟ, 14 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਮਹਾਰਾਜਾ ਰਣਜੀਤ ਸਿੰਘ ਕਾਲਜ ਦੇ ਵਿਦਿਆਰਥੀ ਨੇ ਪਿਛਲੇ ਦਿਨੀਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਹੋਏ ਕਿੱਕ ਬਾਕਸਿੰਗ ਮੁਕਾਬਲੇ 'ਚ ਦੂਜਾ ਸਥਾਨ ਹਾਸਲ ਕਰਕੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ | ਇਸ ਮੁਕਾਬਲੇ ਵਿਚ ਪੰਜਾਬ ...

ਪੂਰੀ ਖ਼ਬਰ »

ਮਹਾਂਸ਼ਿਵਰਾਤਰੀ ਮੌਕੇ ਹਵਨ ਯੱਗ ਅਤੇ ਭੰਡਾਰਾ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 14 ਫਰਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਭੁੱਲਰ ਕਾਲੋਨੀ ਗਲੀ ਨੰਬਰ 7 ਵਿਖੇ ਸਥਿਤ ਜੈ ਮਾਂ ਚਿੰਤਪੂਰਨੀ ਮੰਦਿਰ ਵਿਚ ਮਹਾਂਸ਼ਿਵਰਾਤਰੀ ਮੌਕੇ ਚੱਲ ਰਹੇ ਦੋ ਦਿਨਾਂ ਪ੍ਰੋਗਰਾਮ ਦੇ ਸਮਾਪਤੀ ਸਮਾਗਮ ਮੌਕੇ ਹਵਨ ਯੱਗ ਕਰਵਾਇਆ ਗਿਆ ਜਿਸ ਵਿਚ ਵੱਡੀ ...

ਪੂਰੀ ਖ਼ਬਰ »

ਸ਼ਿਵਰਾਤਰੀ ਦਾ ਤਿਉਹਾਰ ਮਨਾਇਆ

ਮੰਡੀ ਲੱਖੇਵਾਲੀ, 14 ਫ਼ਰਵਰੀ (ਸੇਖੋਂ)-ਸਥਾਨਕ ਮੰਡੀ ਅਤੇ ਆਸ-ਪਾਸ ਦੇ ਕਈ ਪਿੰਡਾਂ 'ਚ ਸ਼ਿਵਰਾਤਰੀ ਦਾ ਤਿਉਹਾਰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਮੰਡੀ ਦੇ ਮੁੱਖ ਬਾਜ਼ਾਰ 'ਚ ਝਾਕੀਆਂ ਕੱਢ ਕੇ ਦਿਹਾੜੇ ਦੇ ਪਲ ਲੋਕਾਂ ਨਾਲ ਸਾਂਝੇ ਕੀਤੇ ਗਏ, ਸਮਾਰੋਹ ਤੇ ਝਾਕੀਆਂ ਦੀ ...

ਪੂਰੀ ਖ਼ਬਰ »

'ਪਿਉਰੀ ਕ੍ਰਿਕਟ ਕੱਪ' ਦਾ ਉਦਘਾਟਨ

ਗਿੱਦੜਬਾਹਾ, 14 ਫਰਵਰੀ (ਬਲਦੇਵ ਸਿੰਘ ਘੱਟੋਂ)-ਸਾਹਿਬਜ਼ਾਦਾ ਅਜੀਤ ਸਿੰਘ ਸਪੋਰਟਸ ਕਲੱਬ ਪਿਉਰੀ ਵਲੋਂ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ 'ਪਿਉਰੀ ਕ੍ਰਿਕਟ ਕੱਪ' ਕਰਵਾਇਆ ਜਾ ਰਿਹਾ ਹੈ ਜਿਸ ਦਾ ਉਦਘਾਟਨ ਕੁਲਵਿੰਦਰ ਸਿੰਘ ਫਕਰਸਰ ਅਤੇ ਹੈੱਡ ...

ਪੂਰੀ ਖ਼ਬਰ »

2 ਦਿਨਾ ਧਾਰਮਿਕ ਸਮਾਗਮ ਸ਼ੁਰੂ

ਮੰਡੀ ਲੱਖੇਵਾਲੀ, 14 ਫ਼ਰਵਰੀ (ਸੇਖੋਂ)-ਪਿੰਡ ਭਾਗਸਰ ਵਿਖੇ 2 ਰੋਜ਼ਾ ਧਾਰਮਿਕ ਸਮਾਗਮ ਨਵਾਂ ਗੁਰਦੁਆਰਾ ਸਾਹਿਬ ਪਿੰਡ ਭਾਗਸਰ ਵਿਖੇ ਸ਼ੁਰੂ ਹੋ ਗਿਆ ਹੈ | 15 ਫ਼ਰਵਰੀ ਦਿਨ ਵੀਰਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੀਵਾਨ 'ਚ ...

ਪੂਰੀ ਖ਼ਬਰ »

ਸਿੱਧ ਸ਼ਿਵ ਸ਼ਨੀ ਮੰਦਰ 'ਚ ਮਹਾਸ਼ਿਵਰਾਤਰੀ ਮਨਾਈ

ਸ੍ਰੀ ਮੁਕਤਸਰ ਸਾਹਿਬ, 14 ਫਰਵਰੀ (ਹਰਮਹਿੰਦਰ ਪਾਲ)-ਬੀਤੇ ਦਿਨ ਸਥਾਨਕ ਸਿੱਧ ਸ਼ਿਵ ਸ਼ਨੀ ਮੰਦਰ 'ਚ ਸ਼ਿਵਰਾਤਰੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਸਾਈਕਲ ਯਾਤਰਾ ਕਰਕੇ ਹਰਿਦੁਆਰ ਤੋਂ ਲਿਆਂਦੀ ਗਈ ਕਾਵੜ ਜਲ ਭਜਨ ਕਰਕੇ ਸ਼ਿਵਿਲੰਗ 'ਤੇ ਚੜ੍ਹਾਇਆ ਗਿਆ | ਸਾਰਾ ਦਿਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX