ਤਾਜਾ ਖ਼ਬਰਾਂ


ਸੜਕ ਹਾਦਸੇ ਚ 2 ਨੌਜਵਾਨਾ ਦੀ ਮੌਤ
. . .  about 1 hour ago
ਉਸਮਾਨਪੁਰ ,21 ਜਨਵਰੀ {ਸੰਦੀਪ }-ਪਿੰਡ ਉਸਮਾਨਪੁਰ - ਚੱਕਲ਼ੀ ਸੰਪਰਕ ਸੜਕ 'ਤੇ ਟਰੈਕਟਰ ਟਰਾਲੀ ਅਤੇ ਮੋਟਰ ਸਾਈਕਲ ਦੀ ਟੱਕਰ 'ਚ 2 ਨੌਜਵਾਨਾ ਦੀ ਮੌਤ ਹੋ ਗਈ ।
ਲੰਡਨ 'ਚ ਈ.ਵੀ.ਐਮ ਸਬੰਧੀ ਕਰਵਾਏ ਜਾ ਰਹੇ ਪ੍ਰੋਗਰਾਮ 'ਤੇ ਨਜ਼ਰ - ਚੋਣ ਕਮਿਸ਼ਨ
. . .  about 2 hours ago
ਨਵੀਂ ਦਿੱਲੀ, 21 ਜਨਵਰੀ - ਇੰਗਲੈਂਡ ਦੇ ਲੰਡਨ 'ਚ ਈ.ਵੀ.ਐਮ ਸਬੰਧੀ ਕਰਵਾਏ ਜਾ ਰਹੇ ਪ੍ਰੋਗਰਾਮ ਜਿਸ ਵਿਚ ਦਾਅਵਾ ਕੀਤਾ ਗਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਦੀ ਈ.ਵੀ.ਐਮ...
ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ 2020 ਰਾਸ਼ਟਰਪਤੀ ਚੋਣ ਲੜਨ ਦਾ ਐਲਾਨ
. . .  about 2 hours ago
ਨਿਊਯਾਰਕ, 21 ਜਨਵਰੀ - ਅਮਰੀਕੀ ਸੈਨੇਟਰ ਕਮਲਾ ਹੈਰਿਸ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਵੱਲੋਂ 2020 ਦੀ ਰਾਸ਼ਟਰਪਤੀ ਚੋਣ ਲੜੀ...
ਟਾਟਾ ਸੂਮੋ ਅਤੇ ਟਰੱਕ ਦੀ ਟੱਕਰ 'ਚ 3 ਮੌਤਾਂ, ਇੱਕ ਜ਼ਖਮੀ
. . .  about 3 hours ago
ਮੂਨਕ, 21 ਜਨਵਰੀ (ਰਾਜਪਾਲ ਸਿੰਗਲਾ) - ਇੱਥੋਂ ਨੇੜਲੇ ਪਿੰਡ ਕੋਲ ਹੋਏ ਦਰਦਨਾਕ ਸੜਕ ਹਾਦਸੇ ਵਿਚ 3 ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਜ਼ਖਮੀ ਹੋ ਗਿਆ। ਇਹ ਹਾਦਸਾ...
ਖ਼ਰਾਬ ਮੌਸਮ ਦੇ ਮੱਦੇਨਜ਼ਰ ਦੇਹਰਾਦੂਨ ਦੇ ਸਕੂਲਾਂ 'ਚ ਕੱਲ੍ਹ ਛੁੱਟੀ
. . .  about 3 hours ago
ਦੇਹਰਾਦੂਨ, 21 ਜਨਵਰੀ - ਭਾਰੀ ਬਰਸਾਤ ਤੇ ਬਰਫ਼ਬਾਰੀ ਦੀ ਸੰਭਾਵਨਾ ਨੂੰ ਦੇਖਦੇ ਹੋਏ ਉੱਤਰਾਖੰਡ ਦੇ ਦੇਹਰਾਦੂਨ ਪ੍ਰਸ਼ਾਸਨ ਨੇ 22 ਜਨਵਰੀ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਅਤੇ ਆਂਗਣਵਾੜੀ...
ਕਰਨਾਟਕ : ਵਿਧਾਇਕ ਜੇ.ਐਨ ਗਣੇਸ਼ ਕਾਂਗਰਸ ਤੋਂ ਮੁਅੱਤਲ
. . .  about 3 hours ago
ਬੈਂਗਲੁਰੂ, 21 ਜਨਵਰੀ - ਕਾਂਗਰਸ ਦੇ ਵਿਧਾਇਕ ਜੇ.ਐਨ ਗਣੇਸ਼ ਵੱਲੋਂ ਕਾਂਗਰਸ ਦੇ ਹੀ ਵਿਧਾਇਕ ਅਨੰਦ ਸਿੰਘ ਨਾਲ ਮਾਰਕੁੱਟ ਤੋਂ ਬਾਅਦ ਕਰਨਾਟਕ ਕਾਂਗਰਸ ਦੇ ਜਨਰਲ ਸਕੱਤਰ...
ਕਰਨਾਟਕ ਕਿਸ਼ਤੀ ਹਾਦਸਾ : ਹੁਣ ਤੱਕ 16 ਲਾਸ਼ਾਂ ਬਰਾਮਦ
. . .  about 3 hours ago
ਬੈਂਗਲੁਰੂ, 21 ਜਨਵਰੀ - ਕਰਨਾਟਕ ਦੇ ਕਰਵਾੜ 'ਚ 24 ਲੋਕਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟਣ ਤੋਂ ਬਾਅਦ ਸਮੁੰਦਰੀ ਫ਼ੌਜ ਤੇ ਕੋਸਟ ਗਾਰਡ ਨੇ ਹੁਣ ਤੱਕ 16 ਲੋਕਾਂ ਦੀਆਂ ਲਾਸ਼ਾਂ...
680 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇੱਕ ਗ੍ਰਿਫ਼ਤਾਰ
. . .  about 4 hours ago
ਜਲੰਧਰ, 21 ਜਨਵਰੀ - ਸੀ.ਆਈ.ਏ ਸਟਾਫ਼ ਨੇ 680 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਡੀ.ਸੀ.ਪੀ ਜਾਂਚ ਗੁਰਮੀਤ ਸਿੰਘ ਨੇ ਦੱਸਿਆ ਕਿ...
ਗੋਦਾਮ ਦੀ ਕੰਧ ਡਿੱਗਣ ਕਾਰਨ 2 ਲੋਕਾਂ ਦੀ ਮੌਤ
. . .  about 4 hours ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਦੇ ਨਜਫਗੜ੍ਹ ਦੇ ਨਾਂਗਲੀ 'ਚ ਇੱਕ ਗੋਦਾਮ ਦੀ ਕੰਧ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ......
ਸੁਨੰਦਾ ਪੁਸ਼ਕਰ ਮਾਮਲੇ ਦੀ ਸੁਣਵਾਈ 29 ਜਨਵਰੀ ਤੱਕ ਮੁਲਤਵੀ
. . .  about 4 hours ago
ਨਵੀਂ ਦਿੱਲੀ, 21 ਜਨਵਰੀ- ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ 'ਚ ਸੁਣਵਾਈ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ 29 ਜਨਵਰੀ ਤੱਕ ਮੁਲਤਵੀ ਕਰ ਦਿੱਤਾ.....
ਕੁਲਥਮ ਦੇ ਨੌਜਵਾਨ ਦੀ ਮਨੀਲਾ 'ਚ ਗੋਲੀ ਮਾਰ ਕੇ ਹੱਤਿਆ
. . .  about 4 hours ago
ਮੇਹਲੀ, 21 ਜਨਵਰੀ (ਗੁਰਜਿੰਦਰ ਸਿੰਘ ਗੁਰੂ, ਸੰਦੀਪ ਸਿੰਘ) - ਬਲਾਕ ਬੰਗਾ ਦੇ ਪਿੰਡ ਕੁਲਥਮ ਦੇ ਨੌਜਵਾਨ ਦੀ ਮਨੀਲਾ ਵਿਖੇ ਲੁਟੇਰਿਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਨੌਜਵਾਨ...
ਸ੍ਰੀ ਮੁਕਤਸਰ ਸਾਹਿਬ: ਕੈਬਨਿਟ ਮੰਤਰੀ ਸਿੰਗਲਾ ਨੇ ਰੇਲਵੇ ਓਵਰਬ੍ਰਿਜ ਦਾ ਰੱਖਿਆ ਨੀਂਹ ਪੱਥਰ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਰਣਜੀਤ ਸਿੰਘ ਢਿੱਲੋਂ)- ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੇਇੰਦਰ ਸਿੰਗਲਾ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਵਰ੍ਹਦੇ ਮੀਂਹ 'ਚ ਰੇਲਵੇ ਓਵਰਬ੍ਰਿਜ ਦਾ ਨੀਂਹ ਪੱਥਰ ਰੱਖਿਆ ਇਸ ਤੋਂ ਪਹਿਲਾਂ ਸਿੰਗਲਾ ਭੂਮੀ ਪੂਜਣ ਰਸਮ 'ਚ ....
ਕਿਸ਼ਤੀ ਪਲਟਣ ਕਾਰਨ 6 ਮੌਤਾਂ
. . .  about 4 hours ago
ਬੈਂਗਲੁਰੂ, 21 ਜਨਵਰੀ - ਕਰਨਾਟਕ ਦੇ ਕਰਵਾੜ ਨੇੜੇ ਨਦੀ 'ਚ ਕਿਸ਼ਤੀ ਪਲਟਣ ਕਾਰਨ 6 ਲੋਕਾਂ ਦੀ ਮੌਤ ਹੋ ਗਈ। ਕਿਸ਼ਤੀ ਵਿਚ ਕੁੱਲ 22 ਲੋਕ ਸਵਾਰ ਸਨ। ਮਛੇਰਿਆ ਅਤੇ ਕੋਸਟ ਗਾਰਡ...
ਤਿਹਾੜ ਜੇਲ੍ਹ ਅਧਿਕਾਰੀਆਂ ਦੀ ਪਟੀਸ਼ਨ ਖ਼ਾਰਜ, 15 ਮਿਨਟ ਆਈ.ਐਸ.ਡੀ. ਕਾਲ ਕਰ ਸਕੇਗਾ ਮਿਸ਼ੇਲ
. . .  about 5 hours ago
ਨਵੀਂ ਦਿੱਲੀ, 21 ਜਨਵਰੀ- ਅਗਸਤਾ ਵੈਸਟਲੈਂਡ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਤਿਹਾੜ ਜੇਲ੍ਹ ਦੇ ਅਧਿਕਾਰੀਆਂ ਦੀ ਉਸ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ, ਜਿਸ 'ਚ ਕਥਿਤ ਵਿਚੌਲੀਏ ਕ੍ਰਿਸਚੀਅਨ ਮਿਸ਼ੇਲ ਨੂੰ ਹਰ ਹਫ਼ਤੇ 15 ਮਿਨਟ ਤਕ ....
ਤਲਵੰਡੀ ਭਾਈ ਦੀ ਦਾਣਾ ਮੰਡੀ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  about 5 hours ago
ਤਲਵੰਡੀ ਭਾਈ, 21 ਜਨਵਰੀ (ਕੁਲਜਿੰਦਰ ਕੁਮਾਰ ਗਿੱਲ)- ਸਥਾਨਕ ਦਾਣਾ ਮੰਡੀ 'ਚੋਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਸੁਖਚੈਨ ਸਿੰਘ(23) ਵਾਸੀ ਵਾਰਡ ਨੰ. 7, ਤਲਵੰਡੀ ਭਾਈ ਵਜੋਂ ਹੋਈ ਹੈ। ਤਲਵੰਡੀ ਭਾਈ ਦੇ ਮੁਖੀ ਅਥੀਨਵ ਚੌਹਾਨ ਵੱਲੋਂ ......
ਰਾਜਾਸਾਂਸੀ ਦੇ ਪਿੰਡ ਖਿਆਲਾ ਵਿਖੇ ਪਹੁੰਚੇ ਸੁਖਬੀਰ ਬਾਦਲ
. . .  about 5 hours ago
ਜੰਮੂ-ਕਸ਼ਮੀਰ : ਅੱਤਵਾਦੀਆਂ ਨਾਲ ਮੁਠਭੇੜ ਤੋਂ ਬਾਅਦ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ
. . .  about 6 hours ago
ਜੋਧ ਸਿੰਘ ਸਮਰਾ ਤੇ ਮਜੀਠੀਆ ਮਿਲ ਕੇ ਸੰਭਾਲਣਗੇ ਹਲਕਾ ਅਜਨਾਲਾ ਦੀ ਜ਼ਿੰਮੇਵਾਰੀ - ਬਾਦਲ
. . .  about 6 hours ago
ਸ਼ਰਾਬ ਦੇ ਦੁੱਖ ਕਾਰਨ ਹੀ ਭਗਵੰਤ ਮਾਨ ਦੇ ਪਰਿਵਾਰ ਨੇ ਉਸ ਨੂੰ ਛੱਡਿਆ- ਮਜੀਠੀਆ
. . .  about 6 hours ago
ਸੰਘਣੀ ਧੁੰਦ ਕਾਰਨ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਚਾਰ ਲੋਕਾਂ ਦੀ ਮੌਤ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਫੱਗਣ ਸੰਮਤ 549
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਸੰਪਾਦਕੀ

ਸਿਆਸੀ ਖੇਤਰ ਵਿਚ ਅਜੇ ਬਹੁਤ ਘੱਟ ਹੈ ਔਰਤਾਂ ਦੀ ਭਾਈਵਾਲੀ

ਸੰਯੁਕਤ ਰਾਸ਼ਟਰ ਵਲੋਂ ਨਿਰਧਾਰਿਤ ਕੀਤੇ ਗਏ 17 ਨਿਭਣਯੋਗ ਵਿਕਾਸ ਟੀਚਿਆਂ ਵਿਚੋਂ ਪੰਜਵਾਂ ਟੀਚਾ ਲਿੰਗੀ ਬਰਾਬਰਤਾ ਅਤੇ ਔਰਤਾਂ ਤੇ ਲੜਕੀਆਂ ਨੂੰ ਸਮਰੱਥ ਬਣਾਉਣ ਦਾ ਹੈ। ਸੰਯੁਕਤ ਰਾਸ਼ਟਰ ਨਾਲ ਜੁੜੀਆਂ ਔਰਤਾਂ ਮੁਤਾਬਿਕ ਇਨ੍ਹਾਂ ਟੀਚਿਆਂ ਨੂੰ ਸੰਨ 2030 ਤੱਕ ਅਮਲੀ ਰੂਪ ...

ਪੂਰੀ ਖ਼ਬਰ »

ਖੇਤੀ ਸੰਕਟ 'ਤੇ ਵਿਚਾਰ ਲਈ ਹੋਵੇ ਸੰਸਦ ਦਾ ਵਿਸ਼ੇਸ਼ ਸੈਸ਼ਨ

ਲੋਕ ਸਭਾ ਅੰਦਰ ਰਾਸ਼ਟਰਪਤੀ ਦੇ ਭਾਸ਼ਣ ਉੱਤੇ ਬਜਟ ਵਿਚ ਹੋਈ ਚਰਚਾ ਸਮੇਂ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਦਿੱਤੇ ਭਾਸ਼ਣ ਦਾ ਸਾਰਅੰਸ਼
ਸਭ ਤੋਂ ਪਹਿਲਾਂ ਮੈਂ ਸਤਿਕਾਰਯੋਗ ਸਪੀਕਰ ਸਾਹਿਬਾ ਦਾ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਮੈਨੂੰ ਇਸ ਪਵਿੱਤਰ ਸਦਨ ਵਿਚ ਆਪਣੇ ਵਿਚਾਰ ਪ੍ਰਗਟ ਕਰਨ ਦਾ ਮੌਕਾ ਦਿੱਤਾ। ਮੈਂ ਇਸ ਸਦਨ ਦਾ ਧਿਆਨ ਇਸ ਸਮੇਂ ਦੇਸ਼ ਦੇ ਦਰਪੇਸ਼ ਸਭ ਤੋਂ ਗੰਭੀਰ ਸੰਕਟ ਵੱਲ ਦਿਵਾਉਣਾ ਚਾਹੁੰਦਾ ਹਾਂ, ਇਹ ਸੰਕਟ ਹੈ ਖੇਤੀ ਦਾ ਸੰਕਟ। ਇਸ ਸੰਕਟ ਦਾ ਸਭ ਤੋਂ ਅਹਿਮ ਪਹਿਲੂ ਇਹ ਹੈ ਕਿ ਨਾ ਮੁਲਕ ਦੀ ਕਿਸੇ ਸਰਕਾਰ ਨੇ ਅਤੇ ਨਾ ਹੀਕਿਸੇ ਰਾਜਸੀ ਪਾਰਟੀ ਨੇ ਇਸ ਨੂੰ ਸੰਕਟ ਮੰਨਿਆ ਹੈ। ਇਸੇ ਲਈ ਹੀ ਖੇਤੀ ਸੰਕਟ ਦਿਨੋ-ਦਿਨ ਗੰਭੀਰ ਹੁੰਦਾ ਜਾ ਰਿਹਾ ਹੈ ਅਤੇ ਖੇਤੀ ਪ੍ਰਧਾਨ ਤਕਰੀਬਨ ਸਾਰੇ ਹੀ ਸੂਬਿਆਂ ਦੇ ਕਿਸਾਨਾਂ ਨੂੰ ਮਜਬੂਰਨ ਖੁਦਕੁਸ਼ੀਆਂ ਦੇ ਰਾਹ ਪੈਣਾ ਪੈ ਰਿਹਾ ਹੈ।
ਭਾਵੇਂ ਕੇਂਦਰ ਦੀ ਮੋਦੀ ਸਰਕਾਰ ਨੇ ਕੁਝ ਦਿਨ ਪਹਿਲਾਂ ਪੇਸ਼ ਕੀਤੇ ਬਜਟ ਅੰਦਰ ਖੇਤੀ ਲਾਗਤਾਂ ਤੋਂ ਡੇਢ ਗੁਣਾਂ ਵੱਧ ਅਨਾਜ ਦੇ ਸਮਰਥਨ ਮੁੱਲ ਨਿਸਚਿਤ ਕਰਨ ਦਾ ਐਲਾਨ ਕੀਤਾ ਹੈ ਅਤੇ ਇਹ ਵੀ ਐਲਾਨ ਕੀਤਾ ਹੈ ਕਿ ਫ਼ਸਲੀ ਲਾਗਤਾਂ ਅਤੇ ਘੱਟੋ-ਘੱਟ ਸਮਰਥਨ ਮੁੱਲ ਵਿਚਲੇ ਪਾੜੇ ਦੀ ਭਰਪਾਈ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੋਵੇਗੀ। ਇਸ ਤੋਂ ਬਿਨਾਂ ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ ਤੇ ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ ਵਰਗੇ ਇਤਿਹਾਸਕ ਤੇ ਇਨਕਲਾਬੀ ਫੈਸਲੇ ਵੀ ਲਏ ਗਏ ਹਨ। ਪਰ ਇਨ੍ਹਾਂ ਫ਼ੈਸਲਿਆਂ 'ਤੇ ਜੋ ਸ਼ੰਕੇ ਖੜ੍ਹੇ ਹਨ ਉਨ੍ਹਾਂ ਨੂੰ ਦੂਰ ਕਰਨ ਲਈ ਮੇਰੇ ਕੁਝ ਸੁਝਾਅ ਹਨ, ਜਿਨ੍ਹਾਂ ਨੂੰ ਲਾਗੂ ਕਰਨ ਨਾਲ ਕਿਸਾਨ ਦੀ ਆਮਦਨ ਦੁੱਗਣੀ ਕਰਨ ਦਾ ਮੰਤਵ ਪੂਰਾ ਹੋਵੇਗਾ ਤੇ ਖੇਤੀ ਘਾਟੇ ਵਿਚੋਂ ਨਿਕਲ ਕੇ ਲਾਹੇਵੰਦਾ ਧੰਦਾ ਬਣੇਗੀ।
ਮੇਰਾ ਸਭ ਤੋਂ ਪਹਿਲਾਂ ਸੁਝਾਅ ਇਹ ਹੈ ਕਿ ਖੇਤੀ ਸੰਕਟ 'ਤੇ ਚਰਚਾ ਕਰਨ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾਵੇ। ਪਾਰਟੀਬਾਜ਼ੀ ਦੀ ਸਿਆਸਤ ਤੋਂ ਉਤੇ ਉਠ ਕੇ ਸਾਰੀਆਂ ਪਾਰਟੀਆਂ ਦੇ ਮੈਂਬਰ ਸਿਰ ਜੋੜ ਕੇ ਇਸ ਸੰਕਟ ਦੇ ਹੱਲ ਲਈ ਸੋਚ ਵਿਚਾਰ ਕਰਨ। ਖੇਤੀ ਮਾਹਿਰਾਂ ਨਾਲ ਸਲਾਹ ਕਰਕੇ ਇਕ ਵਿਆਪਕ ਠੋਸ ਨੀਤੀ ਤਿਆਰ ਕੀਤੀ ਜਾਵੇ। ਖ਼ਾਸ ਤੌਰ 'ਤੇ ਘੱਟੋ-ਘੱਟ ਸਮਰਥਨ ਮੁੱਲ ਤੈਅ ਕਰਨ ਲਈ 1੨+6: ਫਾਰਮੂਲੇ ਦੀ ਥਾਂ ਖੇਤੀ ਲਾਗਤਾਂ ਦਾ ਹਿਸਾਬ ਲਗਾਉਣ ਲਈ ਡਾ: ਰਮੇਸ਼ ਚੰਦਰ ਦੇ ਸੁਝਾਅ ਅਨੁਸਾਰ 3੨ ਫਾਰਮੂਲਾ ਵਰਤਿਆ ਜਾਵੇ । ਜ਼ਮੀਨ ਦਾ ਠੇਕਾ 1/3 ਦੀ ਥਾਂ 100 ਫ਼ੀਸਦੀ ਗਿਣਿਆ ਜਾਵੇ ਤੇ ਖੇਤੀਬਾੜੀ 'ਤੇ ਖ਼ਰਚ ਹੋਈ ਰਕਮ ਦਾ ਵਿਆਜ ਵੀ ਗਿਣਿਆ ਜਾਵੇ। ਖੇਤੀ ਦੇ ਸੰਕਟ ਲਈ ਨਵੀਂ ਸਿੰਚਾਈ ਯੋਜਨਾ ਖ਼ਾਸ ਕਰਕੇ ਤੁਪਕਾ ਸਿੰਚਾਈ ਅਤੇ ਫੁਹਾਰਾ ਸਿੰਚਾਈ ਸਿਸਟਮ ਲਗਾਉਣ ਲਈ ਵੱਡੀਆਂ ਸਬਸਿਡੀਆਂ ਦੇਣ ਦੀ ਜ਼ਰੂਰਤ ਹੈ। ਤਕਰੀਬਨ ਡੇਢ ਸਦੀ ਪੁਰਾਣੀ ਸਿੰਚਾਈ ਨੀਤੀ ਬਦਲਣ ਦੇ ਨਾਲ-ਨਾਲ ਬਾਸਮਤੀ, ਆਲੂ, ਪਿਆਜ ਆਦਿ ਨੂੰ ਵੀ ਘੱਟੋ-ਘੱਟ ਸਮਰਥਨ ਮੁੱਲ ਪ੍ਰਣਾਲੀ ਵਿਚ ਸ਼ਾਮਿਲ ਕੀਤਾ ਜਾਵੇ। ਕਿਸਾਨੀ ਤੇ ਪੇਂਡੂ ਜੀਵਨ ਨਾਲ ਸਬੰਧਤ ਹੋਰ ਅਣਗੌਲੇ ਖੇਤਰਾਂ ਨੂੰ ਰਾਸ਼ਟਰਪਤੀ ਦੇ ਭਾਸ਼ਣ ਵਿਚ ਪਹਿਲ ਦੇ ਕੇ ਇਹ ਸੰਕੇਤ ਦਿੱਤੇ ਗਏ ਹਨ ਕਿ 2022 ਤੱਕ ਕਿਸਾਨ ਦੀ ਆਮਦਨ ਦੁੱਗਣੀ ਕਰਨ ਦੇ ਟੀਚੇ ਪੂਰੇ ਕਰ ਲਏ ਜਾਣਗੇ।
ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ ਤੇ ਭੂਮੀ ਸਿਹਤ ਕਾਰਡ ਦੀਆਂ ਸਕੀਮਾਂ ਸ਼ਲਾਘਾਯੋਗ ਤਾਂ ਹਨ, ਪਰ ਇਨ੍ਹਾਂ ਸਕੀਮਾਂ ਵਿਚ ਕਈ ਹੋਰ ਕਿਸਾਨ ਪੱਖੀ ਸੋਧਾਂ ਕਰਨ ਦੀ ਲੋੜ ਹੈ। ਜਿਵੇਂ ਫ਼ਸਲ ਬੀਮੇ ਲਈ ਕਿਸਾਨ ਨੂੰ ਇਕਾਈ ਮੰਨਣ ਤੇ ਭੂਮੀ ਸਿਹਤ ਕਾਰਡ ਬਣਾਉਣ ਲਈ ਹੋਰ ਕੇਂਦਰ ਖੋਲ੍ਹੇ ਜਾਣ ਦੀ ਲੋੜ ਹੈ। ਇਸੇ ਤਰ੍ਹਾਂ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤੇ ਮਨਰੇਗਾ ਆਦਿ ਸਕੀਮਾਂ ਨੂੰ ਲਾਗੂ ਕਰਨ ਵਿਚ ਆ ਰਹੀਆਂ ਦਿੱਕਤਾਂ ਨੂੰ ਦੂਰ ਕਰਕੇ ਇਨ੍ਹਾਂ ਨੂੰ ਹੋਰ ਵਧੇਰੇ ਲਾਹੇਵੰਦ ਬਣਾਉਣ ਦੀ ਲੋੜ ਹੈ। ਪਹਾੜੀ ਰਾਜਾਂ ਨੂੰ ਵਿਸ਼ੇਸ਼ ਸਹੂਲਤਾਂ ਦੇਣਾ ਸਰਕਾਰ ਦਾ ਸ਼ਲਾਘਾਯੋਗ ਕੰਮ ਹੈ ਪਰ ਪੰਜਾਬ ਵਰਗੇ ਸਰਹੱਦੀ ਸੂਬਿਆਂ ਨੂੰ ਵੀ ਅਜਿਹੀਆਂ ਸਹੂਲਤਾਂ ਦਿੱਤੀਆਂ ਜਾਣ ਦੀ ਸਖ਼ਤ ਲੋੜ ਹੈ। ਸਰਹੱਦੀ ਖੇਤਰ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਵਿਸ਼ੇਸ਼ ਫੰਡ ਮੁਹੱਈਆ ਕੀਤੇ ਜਾਣ।
ਕਿਸਾਨਾਂ ਦੀਆਂ ਫ਼ਸਲਾਂ ਜੰਗਲੀ-ਜਾਨਵਰਾਂ ਤੋਂ ਬਚਾਉਣ ਲਈ ਵੀ ਫੰਡ ਜਾਰੀ ਕਰਨ ਦੀ ਅਹਿਮ ਲੋੜ ਹੈ। ਇਹ ਕੇਵਲ ਫ਼ਸਲਾਂ ਹੀ ਬਰਬਾਦ ਨਹੀਂ ਕਰਦੇ ਸਗੋਂ ਕਈ ਵਾਰ ਜਾਨੀ ਨੁਕਸਾਨ ਦੀਆਂ ਖ਼ਬਰਾਂ ਵੀ ਮਿਲਦੀਆਂ ਹਨ। ਇਸ ਲਈ ਗੰਭੀਰ ਰੂਪ ਧਾਰਨ ਕਰ ਰਹੀ ਇਸ ਸਮੱਸਿਆ ਦਾ ਹੱਲ ਬਹੁਤ ਜ਼ਰੂਰੀ ਹੈ। ਮੇਰਾ ਸੁਝਾਅ ਹੈ ਕਿ ਜੰਗਲੀ ਜਾਨਵਰਾਂ ਤੋਂ ਫ਼ਸਲਾਂ ਦਾ ਉਜਾੜਾ ਰੋਕਣ ਲਈ ਖੇਤਾਂ ਨੂੰ ਜਾਲੀਦਾਰ ਤਾਰ ਨਾਲ ਸਰਕਲ ਕਰਨ (ਵਲਣ) ਲਈ 33 ਫ਼ੀਸਦੀ ਭਾਰਤ ਸਰਕਾਰ, 33 ਫ਼ੀਸਦੀ ਸੂਬਾ ਸਰਕਾਰਾਂ ਤੇ 33 ਫ਼ੀਸਦੀ ਕਿਸਾਨ ਹਿੱਸਾ ਪਾਉਣ। ਇਸ ਨਾਲ ਕਿਸਾਨ ਆਪਣੀਆਂ ਫ਼ਸਲਾਂ ਦਾ ਉਜਾੜਾ ਰੋਕ ਸਕਣਗੇ। ਕਿਸਾਨਾਂ ਨੂੰ ਖੇਤੀ ਲਾਗਤ ਘਟਾਉਣ ਲਈ ਉਤਪਾਦਨ ਵਧਾਉਣ ਦੀ ਲੋੜ ਹੈ, ਪਰ ਇਸ ਲਈ ਸੋਧੇ ਬੀਜ, ਕੀਟਨਾਸ਼ਕ ਦਵਾਈਆਂ ਤੇ ਖਾਦਾਂ ਸਸਤੇ ਭਾਅ 'ਤੇ ਮੁਹੱਈਆ ਕੀਤੀਆਂ ਜਾਣੀਆਂ ਲਾਜ਼ਮੀ ਹਨ। ਖੇਤੀ ਸੰਦਾਂ ਨੂੰ ਜੀ.ਐਸ.ਟੀ. ਦੇ ਘੇਰੇ ਵਿਚੋਂ ਬਾਹਰ ਰੱਖਿਆ ਜਾਵੇ। ਡੀਜ਼ਲ ਅਤੇ ਪੈਟਰੋਲ ਨੂੰ ਜੀ.ਐਸ.ਟੀ. ਵਿਚ ਲੈਣਾ ਵੀ ਜ਼ਰੂਰੀ ਹੈ। ਪ੍ਰਧਾਨ ਮੰਤਰੀ ਅਵਾਸ ਯੋਜਨਾ, ਪ੍ਰਧਾਨ ਮੰਤਰੀ ਮੁਦਰਾ ਯੋਜਨਾ, ਜਨ-ਧਨ ਯੋਜਨਾਵਾਂ ਗਰੀਬਾਂ ਲਈ ਲਾਹੇਵੰਦ ਹਨ। ਇਨ੍ਹਾਂ ਨੂੰ ਠੀਕ ਢੰਗ ਨਾਲ ਲਾਗੂ ਕੀਤਾ ਜਾਣਾ ਚਾਹੀਦਾ ਹੈ। ਕੇਂਦਰ ਸਰਕਾਰ ਵਲੋਂ ਸਮਾਜਿਕ ਤੇ ਆਰਥਕ ਬਰਾਬਰਤਾ ਦੇ ਅਪਣਾਏ ਸਿਧਾਂਤ 'ਤੇ ਤਸੱਲੀ ਕਰਨੀ ਬਣਦੀ ਹੈ। ਦਰਅਸਲ ਇਸ ਸੋਚ ਦਾ ਅਨੰਦਪੁਰ ਸਾਹਿਬ ਦੀ ਧਰਤੀ ਤੋਂ ਦੇਸ਼ ਦੇ ਹਰ ਕੋਨੇ ਤੇ ਹਰ ਜਾਤ ਦੇ ਲੋਕਾਂ ਨੂੰ ਇਕ ਧਰਾਤਲ 'ਤੇ ਅੰਮ੍ਰਿਤ ਛਕਾ ਕੇ ਪਹਿਲੀ ਵਾਰ ਆਗਾਜ਼ ਕੀਤਾ ਗਿਆ ਸੀ। ਸਮਾਜ ਵਿਚੋਂ ਜਾਤ-ਪਾਤ ਦੇ ਖ਼ਾਤਮੇ ਦੇ ਬੰਨ੍ਹੇ ਮੁੱਢ ਦੀ ਸੋਚ ਨਾਲ ਹੀ ਅੱਜ ਦੀ ਸਰਕਾਰ ਨੇ ਆਪਣਾ ਵਿਕਾਸ ਮਾਡਲ ਬਦਲਿਆ ਹੈ। ਦੇਸ਼ ਦਾ ਸਰਮਾਇਆ ਜੋ ਕੁਝ ਹੱਥਾਂ ਵਿਚ ਚਲਾ ਗਿਆ ਸੀ ਉਹ ਆਮ ਲੋਕਾਂ ਤੱਕ ਪਹੁੰਚਾਉਣ ਲਈ ਪ੍ਰਧਾਨ ਮੰਤਰੀ ਮੁਦਰਾ ਯੋਜਨਾ ਰਾਹੀਂ ਕਰੋੜਾਂ ਲੋਕਾਂ ਨੂੰ ਕਾਰੋਬਾਰਾਂ ਲਈ ਸਹਾਇਤਾ ਦਿੱਤੀ ਜਾ ਰਹੀ ਹੈ।
ਹੁਣ ਮੈਂ ਸਦਨ ਦਾ ਧਿਆਨ ਅੰਨ ਅਤੇ ਸੁਰੱਖਿਆ ਦੇ ਪੱਖ ਤੋਂ ਬਹੁਤ ਅਹਿਮ ਸੂਬੇ ਪੰਜਾਬ ਵੱਲ ਦਿਵਾਉਣਾ ਚਾਹੁੰਦਾ ਹਾਂ ਜਿਹੜਾ ਅੱਜ ਬਰਬਾਦੀ ਦੇ ਕੰਢੇ 'ਤੇ ਚਲਾ ਗਿਆ ਹੈ, ਦੀ ਕਾਰਗੋ ਸੈਂਟਰ, ਮੁਹਾਲੀ ਹਵਾਈ ਅੱਡਾ, ਇਨਟੈਗ੍ਰੇਟਰ ਚੈੱਕ ਪੋਸਟ ਹੁਸੈਨੀਵਾਲਾ ਤੇ ਸੜਕ ਆਵਾਜਾਈ ਰਾਹੀਂ ਹੋਰ ਵਸਤੂਆਂ ਦੇ ਵਪਾਰ ਦੀ ਖੁੱਲ੍ਹ ਦੇਣ ਨਾਲ ਪੰਜਾਬ ਦੀ ਆਰਥਿਕਤਾ ਸੁਧਰੇਗੀ। ਪੰਜਾਬ ਨੂੰ ਸਰਹੱਦੀ ਸੂਬਾ ਹੋਣ ਕਰਕੇ ਵਿਸ਼ੇਸ਼ ਫੰਡ ਦਿੱਤੇ ਜਾਣ ਦੀ ਲੋੜ ਹੈ। ਨੰਗਲ ਦੇ ਖਾਦ ਕਾਰਖਾਨੇ ਦਾ ਵੀ ਵਿਸਥਾਰ ਕੀਤੇ ਜਾਣ ਦੀ ਲੋੜ ਹੈ ਤਾਂ ਕਿ ਰਸਾਇਣਕ ਖਾਦਾਂ ਵਿਚ ਮੁਲਕ ਆਤਮ-ਨਿਰਭਰ ਹੋ ਸਕੇ।

-ਮੈਂਬਰ, ਲੋਕ ਸਭਾ।
ਮੋ: 98889-00070

 


ਖ਼ਬਰ ਸ਼ੇਅਰ ਕਰੋ

ਕੇਂਦਰੀ ਬਜਟ ਵਿਚ ਖੇਤੀ ਨੂੰ ਮਿਲੀ ਨਿਗੂਣੀ ਤਵਜੋ

ਭਾਰਤ ਖੇਤੀ ਪ੍ਰਧਾਨ ਦੇਸ਼ ਹੈ। ਇਥੋਂ ਦਾ ਖੇਤੀ ਸੈਕਟਰ 130 ਕਰੋੜ ਲੋਕਾਂ ਨੂੰ ਅੰਨ ਸੁਰੱਖਿਆ ਮੁਹੱਈਆ ਕਰਦਾ ਹੈ, ਜਿਸ ਵਿਚ 54 ਫ਼ੀਸਦੀ ਕਿਰਤ ਸ਼ਕਤੀ ਲੱਗੀ ਹੋਈ ਅਤੇ ਦੋ-ਤਿਹਾਈ ਪੇਂਡੂ ਲੋਕ ਇਸ ਉੱਪਰ ਨਿਰਭਰ ਕਰਦੇ ਹਨ। ਖੇਤੀਬਾੜੀ ਦੇਸ਼ ਦੀ ਅਰਥ ਵਿਵਸਥਾ ਦੇ ਹੋਰ ਖੇਤਰਾਂ ਦੇ ...

ਪੂਰੀ ਖ਼ਬਰ »

ਗੰਭੀਰ ਹੁੰਦੀ ਪ੍ਰਦੂਸ਼ਣ ਦੀ ਸਮੱਸਿਆ

ਜਿਥੋਂ ਤੱਕ ਦੇਸ਼ ਵਿਚ ਫੈਲੇ ਹਰ ਤਰ੍ਹਾਂ ਦੇ ਪ੍ਰਦੂਸ਼ਣ ਦਾ ਮਾਮਲਾ ਹੈ, ਕੌਮੀ ਗ੍ਰੀਨ ਟ੍ਰਿਬਿਊਨਲ ਲਗਾਤਾਰ ਇਸ ਸਬੰਧੀ ਫ਼ੈਸਲੇ ਲੈ ਰਿਹਾ ਹੈ ਅਤੇ ਉਨ੍ਹਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੀਆਂ ਹਦਾਇਤਾਂ ਵੀ ਜਾਰੀ ਕਰ ਰਿਹਾ ਹੈ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਵੀ ਇਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX