ਤਾਜਾ ਖ਼ਬਰਾਂ


ਪੰਜਾਬ 'ਚ 10 ਸਤੰਬਰ ਤੱਕ ਭਾਰੀ ਮੀਂਹ ਦੀ ਨਹੀਂ ਕੋਈ ਸੰਭਾਵਨਾ
. . .  5 minutes ago
ਚੰਡੀਗੜ੍ਹ, 21 ਅਗਸਤ (ਵਿਕਰਮਜੀਤ ਸਿੰਘ ਮਾਨ)- ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੌਸਮ ਵਿਭਾਗ ਅਤੇ ਬੀ. ਬੀ. ਐੱਮ. ਬੀ ਦੇ ਅਧਿਕਾਰੀਆਂ ਨੇ ਸਾਂਝੇ ਤੌਰ 'ਤੇ ਕਿਹਾ ਕਿ 10 ਸਤੰਬਰ ਤੱਕ ਪੰਜਾਬ 'ਚ ਭਾਰੀ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ।...
ਅਬੋਹਰ ਦੀ ਅਨਾਜ ਮੰਡੀ 'ਚ ਚਿੱਟੇ ਸੋਨੇ ਦੀ ਖ਼ਰੀਦ ਸ਼ੁਰੂ
. . .  26 minutes ago
ਅਬੋਹਰ, 21 ਅਗਸਤ (ਕੁਲਦੀਪ ਸਿੰਘ ਸੰਧੂ)- ਉੱਤਰੀ ਭਾਰਤ ਦੀਆਂ ਪ੍ਰਮੁੱਖ ਕਾਟਨ ਮੰਡੀਆਂ 'ਚੋਂ ਇੱਕ ਅਬੋਹਰ ਵਿਖੇ ਨਰਮੇ ਦੀ ਖ਼ਰੀਦ ਸ਼ੁਰੂ ਹੋ ਗਈ ਹੈ। ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਚੌਧਰੀ ਸੰਦੀਪ ਕੁਮਾਰ ਜਾਖੜ ਨੇ ਅੱਜ ਸਥਾਨਕ ਅਨਾਜ ਮੰਡੀ 'ਚ ਨਰਮੇ...
ਅਗਲੇ ਦਿਨਾਂ ਦੌਰਾਨ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  36 minutes ago
ਸ਼ਾਹਕੋਟ, 21 ਅਗਸਤ (ਸੁਖਦੀਪ ਸਿੰਘ)- ਸਤਲੁਜ ਦਰਿਆ 'ਚ ਬਣੀ ਹੜ੍ਹਾਂ ਦੀ ਗੰਭੀਰ ਸਥਿਤੀ ਨੂੰ ਦੇਖਦਿਆਂ ਪ੍ਰਸ਼ਾਸਨ ਨੇ ਸਬ-ਡਿਵੀਜ਼ਨ ਸ਼ਾਹਕੋਟ ਦੇ ਸਕੂਲ ਅਗਲੇ ਦਿਨਾਂ ਦੌਰਾਨ ਵੀ ਬੰਦ ਰੱਖਣ ਦਾ ਫ਼ੈਸਲਾ ਲਿਆ ਹੈ। ਐੱਸ. ਡੀ. ਐੱਮ. ਸ਼ਾਹਕੋਟ ਡਾ. ਚਾਰੂਮਿਤਾ ਨੇ...
ਕਾਂਗੜ ਵਲੋਂ ਕੀਤਾ ਜਾਵੇਗਾ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  48 minutes ago
ਸੁਲਤਾਨਪੁਰ ਲੋਧੀ, 21 ਅਗਸਤ (ਜਗਮੋਹਨ ਸਿੰਘ ਥਿੰਦ,ਨਰੇਸ਼, ਹੈਪੀ)- ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਬਲਾਕ ਸੁਲਤਾਨਪੁਰ ਲੋਧੀ ਦੇ ਹੜ੍ਹ ਤੋਂ ਪ੍ਰਭਾਵਿਤ ਪਿੰਡਾਂ ਦਾ ਕੁਝ ਦੇਰ ਬਾਅਦ ਦੌਰਾ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ...
ਸੁਲਤਾਨਪੁਰ ਲੋਧੀ : ਪਿੰਡ ਭਰੋਆਣਾ ਨੇੜੇ ਧੁੱਸੀ ਬੰਨ੍ਹ 'ਚ ਪਿਆ ਪਾੜ
. . .  57 minutes ago
ਸੁਲਤਾਨਪੁਰ ਲੋਧੀ, 21 ਅਗਸਤ (ਜਗਮੋਹਨ ਸਿੰਘ ਥਿੰਦ, ਨਰੇਸ਼, ਹੈਪੀ)- ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਭਰੋਆਣਾ ਨੇੜੇ ਧੁੱਸੀ ਬੰਨ੍ਹ 'ਚ ਅੱਜ ਤਿੰਨ ਥਾਵਾਂ 'ਤੇ ਪਾੜ ਪੈ ਗਿਆ। ਇਸ ਕਾਰਨ ਇੱਥੇ ਸੈਂਕੜੇ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬ ਗਈ। ਪ੍ਰਸ਼ਾਸਨ...
ਉਤਰਾਖੰਡ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਸਮਗਰੀ ਲਿਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ
. . .  33 minutes ago
ਦੇਹਰਾਦੂਨ, 21 ਅਗਸਤ- ਉਤਰਾਖੰਡ ਦੇ ਉਤਰਕਾਸ਼ੀ ਜ਼ਿਲ੍ਹੇ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਸਮਗਰੀ ਲਿਜਾ ਰਿਹਾ ਇੱਕ ਹੈਲੀਕਾਪਟਰ ਅੱਜ ਹਾਦਸਾਗ੍ਰਸਤ ਹੋ ਗਿਆ। ਪ੍ਰਾਪਤ ਜਾਣਕਾਰੀ ਮੁਤਾਬਕ ਇਹ ਹੈਲੀਕਾਪਟਰ ਮੋਰੀ ਤੋਂ ਮੋਲਦੀ ਇਲਾਕੇ ਵੱਲ...
ਫੌਜ ਨੇ ਹੈਲੀਕਾਪਟਰਾਂ ਦੀ ਮਦਦ ਨਾਲ ਸ਼ਾਹਕੋਟ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਪਹੁੰਚਾਇਆ ਰਸਦ-ਪਾਣੀ
. . .  about 1 hour ago
ਜਲੰਧਰ, 21 ਅਗਸਤ (ਚੰਦੀਪ)- ਸ਼ਾਹਕੋਟ ਸਬ ਡਿਵੀਜ਼ਨ ਦੇ ਹੜ੍ਹ ਪ੍ਰਭਾਵਿਤ 18 ਪਿੰਡਾਂ 'ਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਭਾਰਤੀ ਹਵਾਈ ਫੌਜ ਦੀ ਮਦਦ ਨਾਲ ਹੈਲੀਕਾਪਟਰਾਂ ਰਾਹੀਂ 36000 ਪਰੌਂਠੇ ਤੇ ਪਾਣੀ ਦੀਆਂ ਬੋਤਲਾਂ ਅਤੇ ਸੁੱਕੇ ਰਾਸ਼ਣ...
ਲੋਹੀਆਂ ਖ਼ਾਸ : ਹੜ੍ਹ ਪੀੜਤਾਂ ਦੇ ਬਚਾਅ ਕਾਰਜਾਂ 'ਚ ਤੇਜ਼ੀ
. . .  about 1 hour ago
ਲੋਹੀਆਂ ਖ਼ਾਸ, 21 ਅਗਸਤ (ਬਲਵਿੰਦਰ ਸਿੰਘ ਵਿੱਕੀ)- ਸਤਲੁਜ ਦਰਿਆ ਦੀ ਮਾਰ ਹੇਠ ਆਏ ਸਬ ਤਹਿਸੀਲ ਲੋਹੀਆਂ ਦੇ ਵੱਖ-ਵੱਖ ਪਿੰਡਾਂ ਅੰਦਰ ਪਾਣੀ ਦਾ ਪੱਧਰ ਭਾਵੇਂ ਪਹਿਲਾਂ ਨਾਲੋਂ ਕੁਝ ਘੱਟ ਹੋ ਰਿਹਾ ਹੈ ਪਰ ਅਜੇ ਵੀ ਦਰਿਆ ਦਾ ਪਾਣੀ ਬੰਨ੍ਹ ਟੁੱਟਣ ਕਾਰਨ ਯੂਸਫ਼ਪੁਰ...
ਈ. ਡੀ. ਨੇ ਚਿਦੰਬਰਮ ਵਿਰੁੱਧ ਜਾਰੀ ਕੀਤਾ ਲੁੱਕਆਊਟ ਨੋਟਿਸ
. . .  about 1 hour ago
ਨਵੀਂ ਦਿੱਲੀ, 21 ਅਗਸਤ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਵਿਰੁੱਧ ਲੁੱਕਆਊਟ ਨੋਟਿਸ ਜਾਰੀ...
ਯੋਗੀ ਮੰਤਰੀ ਮੰਡਲ ਦਾ ਪਹਿਲਾ ਵਿਸਥਾਰ, 23 ਮੰਤਰੀਆਂ ਨੇ ਚੁੱਕੀ ਸਹੁੰ
. . .  about 2 hours ago
ਲਖਨਊ, 21 ਅਗਸਤ- ਉੱਤਰ ਪ੍ਰਦੇਸ਼ ਸਰਕਾਰ 'ਚ 23 ਵਿਧਾਇਕਾਂ ਨੇ ਮੰਤਰੀ ਦੇ ਰੂਪ 'ਚ ਸਹੁੰ ਚੁੱਕੀ ਹੈ। ਸਾਲ 2017 'ਚ ਯੋਗੀ ਆਦਿਤਿਆਨਾਥ ਸਰਕਾਰ ਦੇ ਗਠਨ ਤੋਂ ਬਾਅਦ ਪਹਿਲੇ ਕੈਬਨਿਟ ਵਿਸਥਾਰ 'ਚ ਛੇ ਵਿਧਾਇਕਾਂ ਨੂੰ ਕੈਬਨਿਟ ਮੰਤਰੀ ਦੇ ਰੂਪ 'ਚ ਸਹੁੰ...
ਜਬਰ ਜਨਾਹ ਦਾ ਸ਼ਿਕਾਰ ਹੋਈ 65 ਸਾਲਾ ਮੰਦਬੁੱਧੀ ਔਰਤ ਦੀ ਮੌਤ
. . .  about 2 hours ago
ਤਲਵੰਡੀ ਸਾਬੋ, 21 ਅਗਸਤ (ਰਣਜੀਤ ਸਿੰਘ ਰਾਜੂ)- ਬੀਤੇ ਦਿਨ ਪਿੰਡ ਨੰਗਲਾ 'ਚ ਇੱਕ ਨੌਜਵਾਨ ਵਲੋਂ ਜਬਰ ਜਨਾਹ ਦਾ ਸ਼ਿਕਾਰ ਹੋਈ 65 ਸਾਲਾ ਮੰਦਬੁੱਧੀ ਔਰਤ, ਜਿਹੜੀ ਕਿ ਸਿਵਲ ਹਸਪਤਾਲ ਤਲਵੰਡੀ ਸਾਬੋ ਵਿਖੇ ਜੇਰੇ ਇਲਾਜ ਸੀ, ਦੀ ਅੱਜ ਮੌਤ ਹੋ ਗਈ...
ਚੀਫ਼ ਜਸਟਿਸ ਰੰਜਨ ਗੋਗੋਈ ਕਰਨਗੇ ਚਿਦੰਬਰਮ ਮਾਮਲੇ ਦੀ ਸੁਣਵਾਈ
. . .  about 2 hours ago
ਨਵੀਂ ਦਿੱਲੀ, 21 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੇ ਸੁਪਰੀਮ ਕੋਰਟ 'ਚ ਸਪੈਸ਼ਲ ਲੀਵ ਪਟੀਸ਼ਨ (ਐੱਸ. ਪੀ. ਐੱਲ.) ਦਾਇਰ ਕੀਤੀ ਹੈ। ਇਸ ਪਟੀਸ਼ਨ 'ਚ ਦਿੱਲੀ ਹਾਈਕੋਰਟ ਵਲੋਂ ਲੰਘੇ ਦਿਨ...
ਪੁਲਿਸ ਕਰਮਚਾਰੀ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 2 hours ago
ਅਜਨਾਲਾ, 21 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਅੱਜ ਸਵੇਰੇ ਬੱਸ ਸਟੈਂਡ ਅਜਨਾਲਾ ਵਿਖੇ ਇੱਕ ਪੁਲਿਸ ਹੌਲਦਾਰ ਵਲੋਂ ਸਰਕਾਰੀ ਹਥਿਆਰ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਗਈ। ਉਕਤ ਹੌਲਦਾਰ ਦੀ ਪਹਿਚਾਣ ਹਰਜੀਤ ਸਿੰਘ ਦੇ ਰੂਪ 'ਚ ਹੋਈ ਹੈ। ਉਸ ਨੂੰ...
ਬਾਰਾਮੂਲਾ 'ਚ ਸੁਰੱਖਿਆ ਬਲਾਂ ਨੇ ਢੇਰ ਕੀਤਾ ਇੱਕ ਅੱਤਵਾਦੀ, ਮੁਠਭੇੜ 'ਚ ਇੱਕ ਐੱਸ. ਪੀ. ਓ. ਵੀ ਸ਼ਹੀਦ
. . .  about 3 hours ago
ਸ੍ਰੀਨਗਰ, 21 ਅਗਸਤ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁਠਭੇੜ 'ਚ ਇੱਕ ਅੱਤਵਾਦੀ ਦੇ ਮਾਰੇ ਜਾਣ ਦੀ ਖ਼ਬਰ ਹੈ। ਇਸ ਮੁਠਭੇੜ 'ਚ ਜੰਮੂ-ਕਸ਼ਮੀਰ ਪੁਲਿਸ ਦੇ ਐੱਸ. ਪੀ. ਓ. (ਸਪੈਸ਼ਲ ਪੁਲਿਸ ਅਫ਼ਸਰ) ਦੇ ਸ਼ਹੀਦ...
ਹੜ੍ਹ ਪੀੜਤਾਂ ਲਈ ਹਵਾਈ ਸੈਨਾ ਦੇ 3 ਹੈਲੀਕਾਪਟਰਾਂ ਦੀਆਂ ਸੇਵਾਵਾਂ ਆਰੰਭ
. . .  about 3 hours ago
ਸ਼ਾਹਕੋਟ, 21 ਅਗਸਤ (ਸੁਖਦੀਪ ਸਿੰਘ) - ਸ਼ਾਹਕੋਟ ਤਹਿਸੀਲ ਦੇ ਲੋਹੀਆਂ ਖੇਤਰ ਵਿਚ ਸਤਲੁਜ ਦਰਿਆ ਦਾ ਪੱਧਰ ਵਧਣ ਨਾਲ ਆਏ ਹੜ੍ਹ ਕਾਰਨ ਹੜ੍ਹ ਦੇ ਪਾਣੀ ਦੀ ਮਾਰ ਝੱਲ ਰਹੇ ਲੋਕਾਂ ਨੂੰ ਰਾਹਤ ਪਹੁੰਚਾਉਣ ਤੇ ਉਨ੍ਹਾਂ ਤੱਕ ਖਾਣਾ ਤੇ ਪਾਣੀ ਪਹੁੰਚਾਉਣ ਲਈ ਭਾਰਤੀ ਹਵਾਈ ਸੈਨਾ ਦੇ 3 ਹੈਲੀਕਾਪਟਰਾਂ ਦੀਆਂ...
ਕੌਮੀ ਮਾਰਗ 'ਤੇ ਉਲਟੀ ਸਾਈਡ ਤੋਂ ਆ ਰਹੇ ਟਰੈਕਟਰ ਦੀ ਕਾਰ ਨਾਲ ਹੋਈ ਸਿੱਧੀ ਟੱਕਰ, ਇਕ ਮੌਤ
. . .  about 4 hours ago
ਪਿਸਤੌਲ ਦਿਖਾ ਕੇ ਠੇਕੇ ਤੋਂ ਨਕਦੀ ਲੁੱਟੀ
. . .  about 5 hours ago
ਅੰਮ੍ਰਿਤਸਰ ਖ਼ਾਲਸਾ ਕਾਲਜ ਸਾਹਮਣੇ ਨੌਜਵਾਨ ਤੇ ਲੜਕੀ ਦੀਆਂ ਸਿਰ ਕੱਟੀਆਂ ਲਾਸ਼ਾਂ ਮਿਲੀਆਂ
. . .  about 4 hours ago
ਅੱਜ ਦਾ ਵਿਚਾਰ
. . .  about 5 hours ago
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਫੱਗਣ ਸੰਮਤ 549

ਜੰਮੂ-ਕਸ਼ਮੀਰ

ਜੰਮੂ ਯੂਨੀਵਰਸਿਟੀ 'ਚ 5ਵੇਂ 'ਇੰਟਰਨੈਸ਼ਨਲ ਸਸਟੇਨੇਬਲ ਡੈਸਟੀਨੇਸ਼ਨ ਐਕਸੀਲੈਂਸ'.....

.....


ਖ਼ਬਰ ਸ਼ੇਅਰ ਕਰੋ

ਦਲਿਤ ਮਹਿਲਾ ਨੇਤਾ ਨੇ ਕੇਂਦਰੀ ਏਜੰਸੀ ਤੋਂ ਜਾਂਚ ਲਈ ਹਾਈਕੋਰਟ ਕੀਤੀ ਪਹੁੰਚ, ਨੋਟਿਸ ਜਾਰੀ

ਚੰਡੀਗੜ੍ਹ, 23 ਫਰਵਰੀ (ਸੁਰਜੀਤ ਸਿੰਘ ਸੱਤੀ)-ਤਪਾ ਮੰਡੀ 'ਚ ਲੰਘੇ ਦਸੰਬਰ ਮਹੀਨੇ ਦੌਰਾਨ ਅਕਾਲੀ ਦਲ ਨਾਲ ਸਬੰਧਿਤ ਇਕ ਦਲਿਤ ਮਹਿਲਾ ਨੇਤਾ ਨਾਲ ਕੁੱਟਮਾਰ ਕਰਨ ਤੇ ਬੇਇੱਜ਼ਤ ਕਰਕੇ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਪਾਉਣ ਬਾਰੇ ਬਰਨਾਲਾ 'ਚ ਦਰਜ ਮਾਮਲੇ ਵਿਚ ਪੰਜਾਬ ...

ਪੂਰੀ ਖ਼ਬਰ »

ਕਲਮ ਛੋੜ ਹੜਤਾਲ 'ਤੇ ਗਏ ਜ਼ਿਲ੍ਹੇ ਭਰ ਦੇ ਪਟਵਾਰੀ

ਕਠੂਆ, 23 ਫਰਵਰੀ (ਗੁਰਮੀਤ ਸਿੰਘ)-ਲੰਬੇ ਸਮੇਂ ਤੋਂ ਮੰਗਾਂ ਨੂੰ ਪੂਰਾ ਕਰਨ ਦੀ ਮੰਗ ਕਰਦੇ ਹੋਏ ਜ਼ਿਲ੍ਹੇ ਭਰ ਦੇ ਪਟਵਾਰੀਆਂ ਨੇ ਕਲਮ ਛੋੜ ਹੜਤਾਲ ਕੀਤੀ | ਹੜਤਾਲ 'ਤੇ ਗਏ ਪਟਵਾਰੀਆਂ ਨੇ ਦਿਨ ਭਰ ਕੋਈ ਕੰਮ ਨਹੀਂ ਕੀਤਾ ਅਤੇ ਤਹਿਸੀਲ ਦਫਤਰ 'ਚ ਆਪਣੀਆਂ ਮੰਗਾਂ ਦੇ ਸਮਰਥਨ 'ਚ ...

ਪੂਰੀ ਖ਼ਬਰ »

ਕਿਸ਼ਨ ਚੰਦ ਦੀ ਅਚਾਨਕ ਹੋਈ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਊਨਾ, 23 ਫਰਵਰੀ (ਗੁਰਪ੍ਰੀਤ ਸਿੰਘ ਸੇਠੀ)-ਭਾਰਤੀ ਜੀਵਨ ਬੀਮਾ ਨਿਗਮ ਦੀ ਊਨਾ ਸ਼ਾਖਾ ਦੇ ਅਭਿਕਰਤਾ ਸੰਘ ਦੇ ਪ੍ਰਧਾਨ ਅਤੇ ਸਮਾਜ ਸੇਵੀ ਮਾਸਟਰ ਕਿਸ਼ਨ ਚੰਦ ਦੀ ਅਚਾਨਕ ਹੋਈ ਮੌਤ 'ਤੇ ਬ੍ਰਾਂਚ ਮੈਨੇਜਰ ਰਾਕੇਸ਼ ਠਾਕੁਰ ਨੇ ਦੁੱਖ ਜ਼ਾਹਰ ਕਰਦੇ ਹੋਏ ਕਿਹਾ ਕਿ ਉਹ ਇਕ ਸੂਝਵਾਨ ...

ਪੂਰੀ ਖ਼ਬਰ »

ਗੁਲਾਬ ਮੇਲੇ ਨੂੰ ਲੈ ਕੇ ਟ੍ਰੈਫਿਕ ਪੁਲਿਸ ਨੇ ਕੀਤੇ ਢੁੱਕਵੇਂ ਪ੍ਰਬੰਧ

ਚੰਡੀਗੜ੍ਹ, 23 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- 23 ਫਰਵਰੀ ਤੋਂ 25 ਫਰਵਰੀ ਤੱਕ ਮਨਾਏ ਜਾ ਰਹੇ ਗੁਲਾਬ ਮੇਲੇ ਨੂੰ ਲੈ ਕੇ ਟ੍ਰੈਫਿਕ ਪੁਲਿਸ ਨੇ ਵਿਸ਼ੇਸ਼ ਪ੍ਰਬੰਧ ਕੀਤੇ ਹਨ | ਮੇਲੇ ਵਿਚ ਪਹੁੰਚਣ ਵਾਲੇ ਲੋਕਾਂ ਨੂੰ ਟ੍ਰੈਫਿਕ ਪੁਲਿਸ ਨੇ ਬੇਨਤੀ ਕੀਤੀ ਹੈ ਕਿ ਉਹ ਆਪਣੇ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਅੱਜ ਦਿੱਲੀ ਘੇਰਨ ਨੂੰ ਵੇਖਦੇ ਹੋਏ ਸੂਬੇ 'ਚ ਸੁਰੱਖਿਆ ਦੇ ਸਖਤ ਪ੍ਰਬੰਧ- ਡੀ. ਜੀ. ਪੀ.

ਚੰਡੀਗੜ੍ਹ, 23 ਫ਼ਰਵਰੀ (ਵਿ. ਪ੍ਰ.) - ਹਰਿਆਣਾ ਪੁਲਿਸ ਨੇ 23 ਫਰਵਰੀ ਨੂੰ ਕਿਸਾਨਾਂ ਵਲੋਂ ਦਿੱਲੀ ਘੇਰਨ ਨੂੰ ਵੇਖਦੇ ਹੋਏ ਪੂਰੇ ਸੂਬੇ ਵਿਚ ਸੁਰੱਖਿਆ ਦੇ ਪੂਰੇ ਇੰਤਜ਼ਾਮ ਕੀਤੇ ਹਨ | ਹਰਿਆਣਾ ਦੇ ਡੀ. ਜੀ. ਪੀ. ਬੀ. ਐੱਸ. ਸੰਧੂ ਨੇ ਇਹ ਜਾਣਕਾਰੀ ਦਿੰਦੇ ਹੋਏ ਅੱਜ ਕਿਹਾ ਕਿ ...

ਪੂਰੀ ਖ਼ਬਰ »

ਹਵਾਈ ਟਿਕਟਾਂ ਨੂੰ ਲੈ ਕੇ ਧੋਖਾਧੜੀ ਕਰਨ ਦਾ ਮਾਮਲਾ ਦਰਜ

ਚੰਡੀਗੜ੍ਹ, 23 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਹਵਾਈ ਟਿਕਟਾਂ ਨੂੰ ਲੈ ਕੇ ਧੋਖਾਧੜੀ ਕਰਨ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਿਤ ਮਾਮਲੇ ਦੀ ਸ਼ਿਕਾਇਤ ਜਸਕੀਰਤ ਸਿੰਘ ਢਿੱਲੋਂ ਨੇ ਪੁਲਿਸ ਨੂੰ ਦਿੱਤੀ ਹੈ | ਸ਼ਿਕਾਇਤਕਰਤਾ ਨੇ ...

ਪੂਰੀ ਖ਼ਬਰ »

ਕੈਪਟਨ ਦੀ ਸੂਚੀ ਨੂੰ ਕੂੜੇਦਾਨ 'ਚ ਸੁੱਟੇਗਾ ਜਸਟਿਨ ਟਰੂਡੋ- ਮਾਨ

ਚੰਡੀਗੜ੍ਹ, 23 ਫਰਵਰੀ (ਗੁਰਸੇਵਕ ਸਿੰਘ ਸੋਹਲ)- ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਅੱਜ ਇੱਥੇ ਕਿਹਾ ਕਿ ਕਨੇਡਾ ਦਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ, ਉਸ ਦੇਸ਼ ਤੋਂ ਹੈ, ਜਿੱਥੋਂ ਦੇ ਕਾਨੂੰਨ ਵਿਚ ਸਭ ਤੋਂ ਅਹਿਮ ਗੱਲ ਹਰ ਇਕ ਨੂੰ 'ਫਰੀਡਮ ਆਫ਼ ...

ਪੂਰੀ ਖ਼ਬਰ »

ਨਾਬਾਲਗਾ ਨਾਲ ਸਮੂਹਿਕ ਜਬਰ ਜਨਾਹ ਦੇ ਮਾਮਲੇ 'ਚ 5 ਦੋਸ਼ੀ ਕਰਾਰ

ਚੰਡੀਗੜ੍ਹ, 23 ਫਰਵਰੀ (ਰਣਜੀਤ ਸਿੰਘ/ਜਾਗੋਵਾਲ)- ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਪੂਨਮ ਆਰ ਜੋਸ਼ੀ ਦੀ ਅਦਾਲਤ ਨੇ ਸਾਲ 2015 'ਚ ਨਾਬਾਲਗਾ ਨਾਲ ਹੋਏ ਜਬਰ ਜਨਾਹ ਦੇ ਮਾਮਲੇ 'ਚ 5 ਲੋਕਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ, ਅਦਾਲਤ 27 ਫਰਵਰੀ ਨੂੰ ਮਾਮਲੇ 'ਚ ਸਜ਼ਾ ਸੁਣਾ ਸਕਦੀ ਹੈ | ...

ਪੂਰੀ ਖ਼ਬਰ »

ਵਿਰਕ ਨੂੰ ਕਮਾਾਡੈਂਟ ਦੂਜੀ ਸੀ. ਡੀ. ਓ. ਬਟਾਲੀਅਨ ਬਹਾਦਰਗੜ੍ਹ ਲਗਾਇਆ

ਚੰਡੀਗੜ੍ਹ, 23 ਫਰਵਰੀ (ਮਾਨ)- ਸਰਕਾਰ ਵਲੋਂ ਏ. ਆਈ. ਜੀ./ਕ੍ਰਾਈਮ, ਪੰਜਾਬ ਬਿਊਰੋ ਆਫ਼ ਇਨਵੈਸਟੀਗੇਸ਼ਨ ਸ. ਭੁਪਿੰਦਰਜੀਤ ਸਿੰਘ ਵਿਰਕ ਦਾ ਤਬਾਦਲਾ ਕਮਾਂਡੈਂਟ ਦੂਜੀ ਸੀ. ਡੀ. ਓ. ਬਟਾਲੀਅਨ ਬਹਾਦਰਗੜ੍ਹ ਵਿਖੇ ਖ਼ਾਲੀ ਪਈ ਅਸਾਮੀ 'ਤੇ ਕਰ ਦਿੱਤਾ ਗਿਆ ਹੈ ¢ ਬੁਲਾਰੇ ਨੇ ਕਿਹਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX