ਤਾਜਾ ਖ਼ਬਰਾਂ


ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਤੇ ਨਿਹੰਗ ਜਥੇਬੰਦੀਆਂ ਵੱਲੋਂ ਭਲਕੇ ਕੱਢਿਆ ਜਾਵੇਗਾ ਮਹੱਲਾ
. . .  19 minutes ago
ਸ੍ਰੀ ਅਨੰਦਪੁਰ ਸਾਹਿਬ, 21 ਮਾਰਚ (ਜੇ.ਐਸ. ਨਿੱਕੂਵਾਲ) - ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਚੱਲ ਰਹੇ ਹੋਲਾ ਮਹੱਲਾ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਅਤੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਭਲਕੇ 22 ਮਾਰਚ ਨੂੰ ਮਹੱਲਾ ਕੱਢਿਆ ਜਾ...
ਸੁਖਬੀਰ ਸਿੰਘ ਬਾਦਲ ਅੱਜ ਸੰਗਰੂਰ 'ਚ ਕਰ ਸਕਦੇ ਨੇ ਪਾਰਟੀ ਉਮੀਦਵਾਰ ਦਾ ਐਲਾਨ
. . .  39 minutes ago
ਸੰਗਰੂਰ,21 ਮਾਰਚ(ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸ.ਸੁਖਬੀਰ ਸਿੰਘ ਬਾਦਲ ਅੱਜ ਸੰਗਰੂਰ ਵਿਖੇ ਅਕਾਲੀ ਆਗੂਆਂ ਅਤੇ ਵਰਕਰਾਂ ਨਾਲ ਮੁਲਾਕਾਤ ਕਰਨ ਲਈ ਪਹੁੰਚ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸ.ਬਾਦਲ ਅੱਜ ਲੋਕ ਸਭਾ ਹਲਕਾ ਸੰਗਰੂਰ...
ਨਿਊਜ਼ੀਲੈਂਡ 'ਚ ਫ਼ੌਜੀ ਸ਼ੈਲੀ ਦੀਆਂ ਸਾਰੀਆਂ ਬੰਦੂਕਾਂ 'ਤੇ ਪਾਬੰਦੀ ਆਇਦ
. . .  42 minutes ago
ਨਵੀਂ ਦਿੱਲੀ, 21 ਮਾਰਚ - ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ਨੇ ਸਾਰੇ ਪ੍ਰਕਾਰ ਦੇ ਸੈਮੀ ਆਟੋਮੈਟਿਕ ਹਥਿਆਰਾਂ ਦੀ ਵਿੱਕਰੀ 'ਤੇ ਪਾਬੰਦੀ ਲਗਾਉਣ ਦਾ ਐਲਾਨ ਕੀਤਾ ਹੈ। ਕ੍ਰਾਈਸਟਚਰਚ ਹਮਲੇ ਦੇ ਮੱਦੇਨਜ਼ਰ ਉਨ੍ਹਾਂ ਨੇ ਇਹ ਕਦਮ ਚੁੱਕਿਆ ਹੈ। ਕ੍ਰਾਈਸਟਚਰਚ 'ਚ ਪਿਛਲੇ ਸ਼ੁੱਕਰਵਾਰ ਨੂੰ ਦੋ ਮਸਜਿਦਾਂ...
ਅਫਰੀਕੀ ਮੂਲ ਦੇ ਵਿਅਕਤੀ ਨੇ ਇਟਲੀ ਵਿਚ ਬੱਚਿਆਂ ਨਾਲ ਭਰੀ ਬੱਸ ਨੂੰ ਲਗਾਈ ਅੱਗ
. . .  about 1 hour ago
ਮਿਲਾਨ (ਇਟਲੀ ) 21 ਮਾਰਚ (ਇੰਦਰਜੀਤ ਸਿੰਘ ਲੁਗਾਣਾ) -ਇੱਕ ਅਪਰਾਧਕ ਰਿਕਾਰਡ ਵਾਲੇ ਓਸੇਨਿਆ ਸਈ ਜਿਹੜਾ ਕਿ ਮੂਲ ਰੁਪ ਵਿਚ ਅਫਰੀਕੀ ਮੁਲਕ ਸੈਨੇਗਲ ਦਾ ਹੈ ਪਰ 2004 ਤੋਂ ਇਟਾਲੀਅਨ ਨਾਗਰਿਕਤਾ ਹਾਸਲ ਕਰ ਚੁੱਕਾ ਹੈ,ਨੇ ਇਟਲੀ ਦੇ ਕਿਰਮੋਨਾ ਸ਼ਹਿਰ ਦੇ ਇੱਕ ਮਿਡਲ ਸਕੂਲ ਦੇ 51 ਮਾਸੂਮ...
ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਸਿੱਟ ਨੇ ਡੇਰਾ ਮੁਖੀ ਤੋਂ ਪੁੱਛਗਿੱਛ ਲਈ ਅਦਾਲਤ ਤੋ ਲਈ ਇਜਾਜ਼ਤ
. . .  about 2 hours ago
ਫ਼ਰੀਦਕੋਟ, 21 ਮਾਰਚ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਬੇਅਦਬੀ ਕਾਂਡ ਤੋਂ ਬਾਅਦ ਵਾਪਰੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵੱਲੋਂ ਸਥਾਨਕ ਇਲਾਕਾ ਮੈਜਿਸਟਰੇਟ ਏਕਤਾ ਉੱਪਲ ਦੀ ਅਦਾਲਤ ਤੋਂ ਡੇਰਾ ਮੁਖੀ ਕੋਲੋਂ ਪੁੱਛਗਿੱਛ ਦੀ ਇਜਾਜ਼ਤ ਲੈ ਲਈ ਹੈ। ਬੇਅਦਬੀ...
ਧਾਰਵਾੜ ਇਮਾਰਤ ਹਾਦਸਾ : ਹੁਣ ਤੱਕ 7 ਮੌਤਾਂ
. . .  about 2 hours ago
ਬੈਂਗਲੁਰੂ, 21 ਮਾਰਚ - ਕਰਨਾਟਕਾ ਦੇ ਧਾਰਵਾੜ 'ਚ ਇਕ ਨਿਰਮਾਣ ਅਧੀਨ ਇਮਾਰਤ ਡਿੱਗਣ ਕਾਰਨ ਮੌਤਾਂ ਦੀ ਗਿਣਤੀ ਵੱਧ ਕੇ 7 ਹੋ ਗਈ। ਚਲਾਏ ਜਾ ਰਹੇ ਬਚਾਅ ਕਾਰਜਾਂ 60 ਤੋਂ ਵਧੇਰੇ ਲੋਕਾਂ ਨੂੰ ਬਚਾਇਆ ਗਿਆ...
ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਰਾਹੁਲ ਗਾਂਧੀ ਨੇ ਹੋਲੀ ਦੀਆਂ ਦਿੱਤੀਆਂ ਵਧਾਈਆਂ
. . .  about 3 hours ago
ਨਵੀਂ ਦਿੱਲੀ, 21 ਮਾਰਚ - ਅੱਜ ਪੂਰੇ ਹਿੰਦੁਸਤਾਨ ਵਿਚ ਰੰਗਾਂ ਦੇ ਤਿਉਹਾਰ ਹੋਲੀ ਨੂੰ ਬੜੇ ਹੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਸਵੇਰ ਤੋਂ ਹੀ ਲੋਕ ਇਕ ਦੂਜੇ ਨੂੰ ਰੰਗ ਲਗਾ ਰਹੇ ਹਨ ਤੇ ਹੋਲੀ ਖੇਡ ਰਹੇ ਹਨ। ਇਸ ਮੌਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕਾਂਗਰਸ ਪ੍ਰਧਾਨ...
ਅਦਾਰਾ 'ਅਜੀਤ' ਵੱਲੋਂ ਹੋਲੀ ਤੇ ਹੋਲਾ ਮਹੱਲਾ ਦੇ ਮੌਕੇ 'ਤੇ ਸ਼ੁੱਭਕਾਮਨਾਵਾਂ
. . .  about 3 hours ago
ਹੋਲੀ ਤੇ ਹੋਲਾ ਮਹੱਲਾ ਦੇ ਮੌਕੇ 'ਤੇ ਸ਼ੁੱਭਕਾਮਨਾਵਾਂ...
ਅੱਜ ਦਾ ਵਿਚਾਰ
. . .  about 3 hours ago
ਇਨਕਮ ਟੈਕਸ ਵਿਭਾਗ ਦੀ ਪਰੀਤਾ ਹਰਿਤ ਕਾਂਗਰਸ 'ਚ ਹੋਈ ਸ਼ਾਮਿਲ
. . .  1 day ago
ਨਵੀਂ ਦਿੱਲੀ ,20 ਮਾਰਚ -ਮੇਰਠ ਦੀ ਇਨਕਮ ਟੈਕਸ ਮੁਖੀ ਪਰੀਤਾ ਹਰਿਤ ਨੇ ਆਪਣੇ ਅਹੁਦੇ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋ ਗਈ ।ਉੱਤਰ ਪ੍ਰਦੇਸ਼ ਇਕਾਈ ਦੇ ਮੁਖੀ ਰਾਜ ਬਾਬਰ ਨੇ ਉਨ੍ਹਾਂ ਨੂੰ ਜੀ ਆਇਆਂ ...
ਅਣਪਛਾਤੇ ਕਾਰ ਸਵਾਰਾਂ ਨੇ ਚਲਾਈਆਂ ਗੋਲੀਆਂ
. . .  1 day ago
ਢਿਲਵਾਂ{ਕਪੂਰਥਲਾ },20 ਮਾਰਚ {ਪਲਵਿੰਦਰ,ਸੁਖੀਜਾ ,ਪਰਵੀਨ }- 3 ਅਣਪਛਾਤੇ ਕਾਰ ਸਵਾਰਾਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ । ਇਸ ਮੌਕੇ 'ਤੇ 2 ਲੋਕ ਜ਼ਖ਼ਮੀ ਹੋਏ ਹਨ। ਇਸ ਘਟਨਾ ਤੋਂ ਬਾਅਦ ਸਹਿਮ...
ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ - ਸੁਖਬੀਰ ਬਾਦਲ
. . .  1 day ago
ਮਹਿਲ ਕਲਾਂ, 20 ਮਾਰਚ (ਅਵਤਾਰ ਸਿੰਘ ਅਣਖੀ)-ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ ਮੌਜੂਦ ਹੈ, ਜਿਸ ਦਾ ਖੁਲਾਸਾ ਆਉਣ ...
ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ 600 ਲੋਕਾਂ ਨੂੰ ਘਰਾਂ-ਜ਼ਮੀਨਾਂ ਤੋਂ ਹਟਾਇਆ
. . .  1 day ago
ਅੰਮ੍ਰਿਤਸਰ, 20 ਮਾਰਚ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਦੇ ਪਿੰਡ ਕੋਠੇ ਖ਼ੁਰਦ ਤੇ ਡੋਡੇ ਦੇ ਵਸਨੀਕਾਂ ਨੇ ਪਾਕਿ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਦੋਸ਼ ਲਗਾਇਆ ਹੈ ਕਿ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ .....
ਪੀ.ਐਨ.ਬੀ. ਘੋਟਾਲਾ : 29 ਮਾਰਚ ਨੂੰ ਹੋਵੇਗੀ ਗ੍ਰਿਫ਼ਤਾਰ ਨੀਰਵ ਮੋਦੀ 'ਤੇ ਅਗਲੀ ਸੁਣਵਾਈ
. . .  1 day ago
ਲੰਡਨ, 20 ਮਾਰਚ- ਪੰਜਾਬ ਨੈਸ਼ਨਲ ਬੈਂਕ ਘੋਟਾਲੇ ਦੇ ਫ਼ਰਾਰ ਦੋਸ਼ੀ ਨੀਰਵ ਮੋਦੀ ਨੂੰ ਲੰਡਨ 'ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗ੍ਰਿਫ਼ਤਾਰੀ ਤੋਂ ਬਾਅਦ ਨੀਰਵ ਮੋਦੀ ਨੂੰ ਲੰਡਨ ਦੀ ਵੈਸਟਮਿੰਸਟਰ ਅਦਾਲਤ 'ਚ ਪੇਸ਼ ਕੀਤਾ ਗਿਆ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ ....
ਹਲਕਾ ਬੱਲੂਆਣਾ ਦੇ ਸਾਬਕਾ ਵਿਧਾਇਕ ਗੁਰਤੇਜ ਘੁੜਿਆਣਾ ਅੱਜ ਸ਼੍ਰੋਮਣੀ ਅਕਾਲੀ ਦਲ 'ਚ ਕਰਨਗੇ ਘਰ ਵਾਪਸੀ
. . .  1 day ago
ਅਬੋਹਰ, 20 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਬੱਲੂਆਣਾ ਤੋਂ ਤਿੰਨ ਵਾਰ ਵਿਧਾਇਕ ਰਹੇ ਸਰਦਾਰ ਗੁਰਤੇਜ ਸਿੰਘ ਘੁੜਿਆਣਾ ਅੱਜ ਦੋ ਸਾਲਾਂ ਬਾਅਦ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਘਰ ਵਾਪਸੀ ਕਰਨਗੇ। ਸਰਦਾਰ ....
ਸਮਝੌਤਾ ਐਕਸਪ੍ਰੈੱਸ ਧਮਾਕਾ ਮਾਮਲੇ 'ਚ ਅਸੀਮਾਨੰਦ ਸਮੇਤ ਸਾਰੇ ਦੋਸ਼ੀ ਬਰੀ
. . .  1 day ago
ਸੱਯਦ ਅਲੀ ਸ਼ਾਹ ਗਿਲਾਨੀ ਦੇ ਜਵਾਈ ਤੋਂ ਪੁੱਛਗਿੱਛ ਕਰੇਗੀ ਈ.ਡੀ.
. . .  1 day ago
ਮਨੀ ਲਾਂਡਰਿੰਗ ਮਾਮਲੇ 'ਚ ਵਾਡਰਾ ਨੇ ਦਿੱਲੀ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ
. . .  1 day ago
ਹਰ ਫਰੰਟ 'ਤੇ ਫੇਲ੍ਹ ਹੋਈ ਕੈਪਟਨ ਸਰਕਾਰ- ਸੁਖਬੀਰ ਬਾਦਲ
. . .  1 day ago
ਅਕਾਲੀ ਦਲ ਵੱਲੋਂ ਇੱਕ ਹਫ਼ਤੇ 'ਚ ਕਰ ਦਿੱਤਾ ਜਾਵੇਗਾ ਉਮੀਦਵਾਰਾਂ ਦਾ ਐਲਾਨ- ਸੁਖਬੀਰ ਬਾਦਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਫੱਗਣ ਸੰਮਤ 549
ਵਿਚਾਰ ਪ੍ਰਵਾਹ: ਜੇਕਰ ਸਾਡੀ ਭਾਵਨਾ ਸਹੀ ਨਹੀਂ ਤਾਂ ਸਾਡੇ ਨਿਰਣੇ ਜ਼ਰੂਰ ਗ਼ਲਤ ਹੋਣਗੇ। -ਹੈਜ਼ਲਿਟ

ਫਰੀਦਕੋਟ / ਮੁਕਤਸਰ

ਸਫ਼ਾਈ ਸੇਵਕ ਯੂਨੀਅਨ ਨੇ ਸ਼ਹਿਰ ਵਿਚ ਕੀਤਾ ਰੋਸ ਮੁਜ਼ਾਹਰਾ

ਕੋਟਕਪੂਰਾ, 23 ਫਰਵਰੀ (ਮੇਘਰਾਜ)-ਸਫ਼ਾਈ ਸੇਵਕ ਯੂਨੀਅਨ ਕੋਟਕਪੂਰਾ ਵਲੋਂ ਪ੍ਰਧਾਨ ਪੇ੍ਰਮ ਕੁਮਾਰ ਅਤੇ ਸਕੱਤਰ ਨਿਰਮਲ ਕੁਮਾਰ ਦੀ ਅਗਵਾਈ 'ਚ ਅੱਜ ਪੰਜਵੇਂ ਦਿਨ ਬੱਤੀਆਂ ਵਾਲਾ ਚੌਕ ਵਿਖੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਪੁਤਲਾ ਫੂਕਿਆ ਗਿਆ | ਇਸ ...

ਪੂਰੀ ਖ਼ਬਰ »

ਸੜਕੀ ਨਿਯਮਾਂ ਦਾ ਪਾਲਣ ਕਰਨਾ ਸਾਡੀ ਵੱਡੀ ਜ਼ਿੰਮੇਵਾਰੀ-ਏ.ਡੀ.ਟੀ.ਓ

ਫ਼ਰੀਦਕੋਟ, 23 ਫਰਵਰੀ (ਜਸਵੰਤ ਸਿੰਘ ਪੁਰਬਾ)-ਸੜਕੀ ਨਿਯਮਾਂ ਦਾ ਪਾਲਨ ਕਰਨਾ ਸਾਡੀ ਵੱਡੀ ਜ਼ਿੰਮੇਵਾਰੀ ਹੈ ਪ੍ਰੰਤੂ ਅਸੀਂ ਇਨ੍ਹਾਂ ਦੀ ਉਲੰਘਣਾ ਕਰਨ ਦੇ ਨਾਲ ਹੀ ਆਪਣੀਆਂ ਅਤੇ ਆਪਣੇ ਨਾਲ ਬੈਠੀਆਂ ਹੋਰ ਕੀਮਤੀ ਮਾਨਵੀ ਜਾਨਾਂ ਨੂੰ ਖ਼ਤਰੇ ਵਿਚ ਪਾ ਲੈਂਦੇ ਹਾਂ | ਜਿਸ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਨੇ ਪੀੜਤ ਨੂੰ ਦਿੱਤੀ ਆਰਥਿਕ ਸਹਾਇਤਾ

ਕੋਟਕਪੂਰਾ, 23 ਫ਼ਰਵਰੀ (ਗਿੱਲ)-ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਪੱਟੀ ਦਾ ਵਫ਼ਦ ਕੋਟਕਪੂਰਾ ਸ਼ਹਿਰ ਦੇ ਫ਼ਤਿਹ ਸਿੰਘ ਨਗਰ ਕੋਟਕਪੂਰਾ ਦੇ ਕਿਰਤੀ ਮਜ਼ਦੂਰ ਸਵਰਨ ਸਿੰਘ ਪੁੱਤਰ ਸਵਰਗੀ ਅਜੀਤ ਸਿੰਘ ਦੇ ਘਰ ਅਖ਼ਬਾਰ ਪੜ੍ਹਨ ਉਪਰੰਤ ਕੁਲਜੀਤ ਸਿੰਘ ਬੰਬੀਹਾ ...

ਪੂਰੀ ਖ਼ਬਰ »

ਪੰਜ ਸਾਲ ਪਹਿਲਾਂ ਲਾਪਤਾ ਹੋਏ ਬੱਚਿਆਂ ਨੂੰ ਪੁਲਿਸ ਹੁਣ ਦੇਸ਼ ਭਰ ਦੀਆਂ ਜੇਲ੍ਹਾਂ 'ਚ ਲੱਭੇਗੀ

ਫ਼ਰੀਦਕੋਟ, 23 ਫਰਵਰੀ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਫ਼ਰੀਦਕੋਟ ਸ਼ਹਿਰ ਦੇ ਬੀ.ਐੱਸ.ਐਫ. ਹੈੱਡ ਕੁਆਟਰ 'ਚੋਂ ਪੰਜ ਸਾਲ ਪਹਿਲਾਂ ਲਾਪਤਾ ਹੋਏ ਦੋ ਬੱਚਿਆਂ ਤੋਂ ਇਲਾਵਾ ਹੋਰ ਗੁੰਮਸ਼ੁਦਾ ਬੱਚਿਆਂ ਦੀ ਤਲਾਸ਼ ਲਈ ਪੁਲਿਸ ਹੁਣ ਦੇਸ਼ ਦੀਆਂ ਜੇਲ੍ਹਾਂ 'ਚ ਪਤਾ ...

ਪੂਰੀ ਖ਼ਬਰ »

ਤਨਖ਼ਾਹਾਂ ਤੋਂ ਵਾਂਝੇ ਪ੍ਰਾਇਮਰੀ ਸਿੱਖਿਆ ਦਫ਼ਤਰ ਦੇ ਕਰਮਚਾਰੀ ਰੋਸ 'ਚ

ਫ਼ਰੀਦਕੋਟ, 23 ਫਰਵਰੀ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.ਸਿੱ.) ਫ਼ਰੀਦਕੋਟ ਦੇ ਅਧੀਨ ਆਉਂਦੇ ਬੀ.ਪੀ.ਈ.ਓ. ਦਫ਼ਤਰਾਂ ਦੇ ਪੰਜ ਬਲਾਕਾਂ (ਫ਼ਰੀਦਕੋਟ-1, 2, 3, ਕੋਟਕਪੂਰਾ ਅਤੇ ਜੈਤੋ) ਵਿਚ ਕੰਮ ਕਰ ਰਹੇ ਕਰਮਚਾਰੀਆਂ ਵਿਚ ਤਨਖ਼ਾਹਾਂ ਨਾ ਮਿਲਣ ਕਾਰਨ ਭਾਰੀ ...

ਪੂਰੀ ਖ਼ਬਰ »

ਪੀ. ਐੱਸ. ਯੂ. ਵਲੋਂ ਕਰਵਾਇਆ ਗਿਆ ਇਨਕਲਾਬੀ ਨਾਟਕ ਮੇਲਾ

ਫ਼ਰੀਦਕੋਟ, 23 ਫਰਵਰੀ (ਸਰਬਜੀਤ ਸਿੰਘ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸਥਾਨਕ ਸਰਕਾਰੀ ਬਰਜਿੰਦਰਾ ਕਾਲਜ ਵਿਖੇ ਇਨਕਲਾਬੀ ਨਾਟਕ ਮੇਲਾ ਕਰਵਾਇਆ ਗਿਆ ਜਿਸ ਵਿਚ 'ਅਵਾਮ ਰੰਗ ਮੰਚ' ਦੀ ਟੀਮ ਵਲੋਂ ਨਾਟਕ '15 ਅਗਸਤ' ਖੇਡਿਆ ਗਿਆ | ਨਾਟਕ ਮੇਲੇ ਦੌਰਾਨ ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਪ੍ਰਧਾਨ ਰਜਿੰਦਰ ਸਿੰਘ ਮੁੱਖ ਬੁਲਾਰੇ ਵਜੋਂ ਸ਼ਾਮਿਲ ਹੋਏ | ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੱਚਰ ਸੱਭਿਆਚਾਰ ਦਾ ਅੱਜ ਦੀ ਜਵਾਨੀ 'ਤੇ ਬਹੁਤਾ ਗਹਿਰਾ ਪ੍ਰਭਾਵ ਪੈ ਰਿਹਾ ਹੈ | ਜਿਸ ਕਰਕੇ ਅੱਜ ਦੀ ਨੌਜਵਾਨ ਪੀੜ੍ਹੀ 18ਵੇਂ ਸਾਲ 'ਚ ਸਰਾਭਾ ਬਣਨ ਦੀ ਬਜਾਏ 18ਵੇਂ 'ਚ ਮੁੰਡਾ ਬਦਨਾਮ ਹੋਣ ਨੂੰ ਵੱਧ ਤਰਜੀਹ ਦੇ ਰਹੀ ਹੈ | ਦੂਜੇ ਪਾਸੇ ਖੁਦਕੁਸ਼ੀਆਂ ਦਾ ਰੁਝਾਨ ਦਿਨੋਂ ਦਿਨ ਵਧ ਰਿਹਾ ਹੈ ਜਦਕਿ ਅੱਜ ਤੱਕ ਪੰਜਾਬ ਦਾ ਇਤਿਹਾਸ ਬੁਜ਼ਦਿਲੀ ਵਾਲਾ ਕਦੇ ਨਹੀਂ ਰਿਹਾ | ਉਨ੍ਹਾਂ ਕਿਹਾ ਕਿ ਜਿਹੜੀ ਜਵਾਨੀ ਕਦੇ ਖੰਡੇ ਦੀ ਧਾਰ 'ਤੇ ਨੱਚਦੀ ਸੀ, ਅੱਜ ਉਹੀ ਜਵਾਨੀ ਲੱਚਰ ਗੀਤਾਂ 'ਤੇ ਨੱਚ ਰਹੀ ਹੈ | ਰਜਿੰਦਰ ਸਿੰਘ ਨੇ ਕਿਹਾ ਕਿ ਇਸ ਹਮਲੇ ਦੇ ਿਖ਼ਲਾਫ਼ ਸਾਨੂੰ ਇਨਕਲਾਬੀ ਸੱਭਿਆਚਾਰਕ ਪ੍ਰੋਗਰਾਮ ਕਰਵਾਉਣ ਦੀ ਵਿਸ਼ੇਸ਼ ਲੋੜ ਹੈ ਕਿਉਂਕਿ ਨੌਜਵਾਨਾਂ ਨੂੰ ਗੁਰੂਆਂ ਅਤੇ ਭਗਤ ਸਿੰਘ ਦੇ ਜੀਵਨ 'ਤੇ ਚਰਚਾ ਕਰਨੀ ਸਮੇਂ ਦੀ ਮੁੱਖ ਲੋੜ ਹੈ | ਨਾਟਕ 15 ਅਗਸਤ ਵਿਚ ਦਿਖਾਇਆ ਗਿਆ ਕਿ ਕਿਸ ਤਰਾਂ ਸਾਡੇ ਰਾਜਨੀਤਿਕ ਨੇਤਾਵਾਂ ਦੁਆਰਾ ਸਮਾਜ ਨੂੰ ਖੋਖਲਾ ਕੀਤਾ ਜਾ ਰਿਹਾ ਹੈ | ਨਾਟਕ ਦੇ ਅਖੀਰ ਵਿਚ ਵਿਦਿਆਰਥੀਆਂ ਨੂੰ ਸੰਦੇਸ਼ ਦਿੱਤਾ ਗਿਆ ਕਿ ਮਾੜੀ ਰਾਜਨੀਤੀ ਦੇ ਿਖ਼ਲਾਫ਼ ਏਕੇ ਨਾਲ ਸੰਘਰਸ਼ ਕਰਨ ਦੀ ਲੋੜ ਹੈ | ਇਸ ਮੌਕੇ ਮੰਚ ਸੰਚਾਲਨ ਜ਼ਿਲ੍ਹਾ ਆਗੂ ਸੁਖਪ੍ਰੀਤ ਕੌਰ ਨੇ ਨਿਭਾਈ | ਨੌਜਵਾਨਾਂ ਵਲੋਂ ਸਮਾਗਮ ਦੌਰਾਨ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਜ਼ਿਲ੍ਹਾ ਭਲਾਈ ਅਫ਼ਸਰ ਗੁਰਮੀਤ ਕੜਿਆਲਵੀ, ਪ੍ਰੋ. ਨਰਿੰਦਰਜੀਤ ਸਿੰਘ ਬਰਾੜ ਅਤੇ ਆਵਾਸ ਰੰਗਮੰਚ ਦੀ ਨਾਟਕ ਟੀਮ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪੀ.ਐੱਸ.ਯੂ ਦੇ ਸੂਬਾ ਆਗੂ ਹਰਦੀਪ ਕੌਰ ਕੋਟਲਾ, ਗੁਰਵਿੰਦਰ ਸਿੰਘ, ਕੇਸ਼ਵ ਆਜ਼ਾਦ, ਜੀਵਨ ਜੋਤ, ਬਲਜੀਤ ਸਿੰਘ, ਰਾਜਪ੍ਰੀਤ ਸਿੰਘ, ਪੂਨਮ ਰਾਣੀ, ਪ੍ਰਭਜੋਤ ਕੌਰ, ਕਮਲਦੀਪ ਕੌਰ, ਮਨਦੀਪ ਕੌਰ ਅਤੇ ਜਗਦੀਪ ਸਿੰਘ ਆਦਿ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਆਂਗਣਵਾੜੀ ਵਰਕਰਾਂ ਨੇ ਵਿੱਤ ਮੰਤਰੀ ਦਾ ਪੁਤਲਾ ਫੂਕਿਆ

ਕੋਟਕਪੂਰਾ, 23 ਫ਼ਰਵਰੀ (ਮੋਹਰ ਸਿੰਘ ਗਿੱਲ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਪਿੰਡ ਸੰਧਵਾਂ ਵਿਖੇ ਪੰਜਾਬ ਦੇ ਵਿੱਤ ਮੰਤਰੀ ਦਾ ਪੁਤਲਾ ਫ਼ੂਕ ਕੇ ਰੋਸ ਵਿਖਾਵਾ ਕਰਦਿਆਂ ਨਾਅਰੇਬਾਜ਼ੀ ਕੀਤੀ | ...

ਪੂਰੀ ਖ਼ਬਰ »

ਪੰਜਾਬ ਦੇ ਅੰਗਹੀਣਾਂ ਨੂੰ ਮਿਲੇਗਾ ਆਧਾਰ ਵਰਗਾ ਯੂ. ਡੀ. ਆਈ. ਡੀ. ਕਾਰਡ

ਫ਼ਰੀਦਕੋਟ, 23 ਫਰਵਰੀ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਸੂਬੇ ਭਰ ਦੇ ਸਾਰੇ ਅੰਗਹੀਣਾਂ ਨੂੰ ਆਧਾਰ ਕਾਰਡ ਵਰਗਾ ਯੂਨੀਕ ਡਿਸਏਬਿਲਟੀ ਪਹਿਚਾਣ ਪੱਤਰ ਜਾਂ ਯੂ. ਡੀ. ਆਈ. ਡੀ. ਕਾਰਡ ਜਾਰੀ ਕਰਨ ਲਈ ਫ਼ਰੀਦਕੋਟ ਵਿਖੇ ਪੰਜਾਬ ਦੇ 7 ਜ਼ਿਲਿ੍ਹਆਂ ...

ਪੂਰੀ ਖ਼ਬਰ »

ਉਡਾਣ ਪ੍ਰਾਜੈਕਟ ਤਹਿਤ ਮੁਕਾਬਲੇ ਕਰਵਾਏ

ਫ਼ਰੀਦਕੋਟ, 23 ਫ਼ਰਵਰੀ (ਮਿੰਦਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੀ ਕਲਾਂ ਵਿਖੇ ਉਡਾਣ ਪ੍ਰਾਜੈਕਟ ਤਹਿਤ ਸਕੂਲ ਦੇ ਪਹਿਲੇ ਵਰਗ ਦੇ 6ਵੀਂ ਤੋਂ 8ਵੀਂ ਜਮਾਤ ਤੱਕ ਦੇ ਅਤੇ ਦੂਜੇ ਵਰਗ 'ਚ 9ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਦਸਤਾਰ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ

ਕੋਟਕਪੂਰਾ, 23 ਫ਼ਰਵਰੀ (ਗਿੱਲ)-ਦੁਨੀਆ ਭਰ 'ਚ ਸਿੱਖ ਧਰਮ ਦੀ ਆਪਣੀ ਵੱਖਰੀ ਪਹਿਚਾਣ ਹੈ, ਇਸ ਸ਼ਾਨਾਮੱਤੀ ਪਹਿਚਾਣ ਨੂੰ ਸਥਾਪਿਤ ਕਰਨ ਲਈ ਸਾਨੂੰ ਬਹੁਤ ਸਾਰੀਆਂ ਕੁਰਬਾਨੀਆਂ ਕਰਨੀਆਂ ਪਈਆਂ | ਅੱਜ ਪੰਜਾਬੀ ਅਤੇ ਸਿੱਖ ਵਿਅਕਤੀ ਦੀ ਨਿਵੇਕਲੀ ਪਹਿਚਾਣ ਦਸਤਾਰ ਕਰਕੇ ਹੈ | ...

ਪੂਰੀ ਖ਼ਬਰ »

ਫ਼ਰੀਦਕੋਟ ਸ਼ਹਿਰ 'ਚ ਲੱਗੇ ਗੰਦਗੀ ਦੇ ਢੇਰ, ਬਰਸਾਤ ਦੇ ਦਿਨਾਂ 'ਚ ਬਣ ਸਕਦੇ ਹਨ ਬਿਮਾਰੀ ਦੇ ਕਾਰਨ

ਫ਼ਰੀਦਕੋਟ, 23 ਫ਼ਰਵਰੀ (ਹਰਮਿੰਦਰ ਸਿੰਘ ਮਿੰਦਾ)-ਜਿੱਥੇ ਇਕ ਪਾਸੇ ਕੇਂਦਰ ਸਰਕਾਰ ਸਵੱਛ ਭਾਰਤ ਮੁਹਿੰਮ ਨੂੰ ਲੈ ਕੇ ਕਾਫ਼ੀ ਗੰਭੀਰ ਜਾਪਦੀ ਹੈ ਉਹ ਇਸ ਬਾਰੇ ਪ੍ਰਚਾਰ ਸਾਧਨਾਂ ਅਤੇ ਮਨੁੱਖੀ ਵਸੀਲਿਆਂ ਰਾਹੀਂ ਆਮ ਲੋਕਾਂ ਨੂੰ ਜਾਗਰੂਕ ਕਰ ਰਹੀ ਹੈ ਉੱਥੇ ਦੂਜੇ ਪਾਸੇ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਨੇ ਪੰਜਵੇਂ ਦਿਨ ਵੀ ਕੀਤਾ ਅਰਥੀ ਫ਼ੂਕ ਮੁਜ਼ਾਹਰਾ

ਫ਼ਰੀਦਕੋਟ, 23 ਫ਼ਰਵਰੀ (ਬਾਗ਼ੀ)-ਮਿਊਾਸਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਅੱਜ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਰਿਜਨ ਪ੍ਰਧਾਨ ਅਸ਼ੋਕ ਸਾਰਵਾਨ, ਸੰਤ ਰਾਮ, ਚਰਨਜੀਤ ਸਿੰਘ ਡੋਡ ਅਤੇ ਕੁਲਦੀਪ ਕਾਗੜਾ ਦੀ ਅਗਵਾਈ ਵਿਚ ਅਰਥੀ ਫ਼ੂਕ ਮੁਜ਼ਾਹਰਾ ਕੀਤਾ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਮਿਸ਼ਨ ਸਕੂਲ 'ਚ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਫ਼ਰੀਦਕੋਟ, 23 ਫ਼ਰਵਰੀ (ਸਤੀਸ਼ ਬਾਗ਼ੀ)-ਹੈਲਥ ਫ਼ਾਰ ਆਲ ਵਲੋਂ ਸਥਾਨਕ ਗੁਰੂ ਤੇਗ਼ ਬਹਾਦਰ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਲੈਨਜ਼ ਆਈ ਕੇਅਰ ਸੈਂਟਰ ਜੈਤੋ ਦੇ ਸਹਿਯੋਗ ਨਾਲ ਵਿਦਿਆਰਥੀਆਂ ਦੀਆਂ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ | ਇਸ ਮੌਕੇ ਮੁੱਖ ...

ਪੂਰੀ ਖ਼ਬਰ »

ਕੇਂਦਰੀ ਵਿਦਿਆਲਿਆ 'ਚ ਮਾਤ ਭਾਸ਼ਾ ਦਿਵਸ ਮਨਾਇਆ

ਫ਼ਰੀਦਕੋਟ, 23 ਫ਼ਰਵਰੀ (ਸਤੀਸ਼ ਬਾਗ਼ੀ)-ਕੇਂਦਰੀ ਵਿਦਿਆਲਿਆ ਦੇ ਪਿ੍ੰਸੀਪਲ ਡਾ. ਹਰਜਿੰਦਰ ਕੌਰ ਦੀ ਅਗਵਾਈ ਹੇਠ ਵਿਸ਼ਵ ਮਾਤ ਭਾਸ਼ਾ ਦਿਵਸ ਮਨਾਇਆ ਗਿਆ ਜਿਸ ਦੌਰਾਨ ਵਿਦਿਆਲਿਆ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਇਸ ਮੌਕੇ ਵਿਦਿਆਰਥੀਆਂ ਨੇ ਆਪਣੀ ਮਾਤ ...

ਪੂਰੀ ਖ਼ਬਰ »

ਰੁਜ਼ਗਾਰ ਮੇਲਿਆਂ ਦੌਰਾਨ 1400 ਬੇਰੁਜ਼ਗਾਰ ਨੌਜਵਾਨਾਂ ਨੂੰ ਦਿੱਤਾ ਗਿਆ ਰੁਜ਼ਗਾਰ-ਡੀ.ਸੀ.

ਕੋਟਕਪੂਰਾ (ਫ਼ਰੀਦਕੋਟ), 23 ਫਰਵਰੀ (ਪੁਰਬਾ)-ਪੰਜਾਬ ਸਰਕਾਰ ਦੇ 'ਘਰ-ਘਰ ਨੌਕਰੀ' ਪ੍ਰੋਗਰਾਮ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਗਾਂਧੀ ਗਰਲਜ਼ ਕਾਲਜ ਵਿਚ ਜ਼ਿਲ੍ਹਾ ਪੱਧਰੀ ਰੁਜ਼ਗਾਰ ਮੇਲਾ ਲਗਾਇਆ ਗਿਆ ਜਿਸ ਦਾ ਉਦਘਾਟਨ ਡਿਪਟੀ ...

ਪੂਰੀ ਖ਼ਬਰ »

ਵਫ਼ਦ ਨੇ ਦਿੱਤਾ ਡੀ. ਐੱਸ. ਪੀ. ਨੂੰ ਮੰਗ-ਪੱਤਰ

ਕੋਟਕਪੂਰਾ, 23 ਫ਼ਰਵਰੀ (ਮੋਹਰ ਸਿੰਘ ਗਿੱਲ)-ਭੱਠਾ ਮਜ਼ਦੂਰਾਂ ਦੀਆਂ ਸਮੱਸਿਆਵਾਂ ਅਤੇ ਇਕ ਭੱਠੇ 'ਤੇ ਮੁਨਸ਼ੀ ਵਜੋਂ ਕੰਮ ਕਰਦੇ ਧਰਮਿੰਦਰ ਨਾਂਅ ਦੇ ਵਿਅਕਤੀ ਨੂੰ ਕੁਝ ਭੱਠਾ ਮਾਲਕਾਂ ਵਲੋਂ ਧਮਕੀਆਂ ਦੇਣ ਦੇ ਮਾਮਲੇ 'ਚ ਇਨਸਾਫ਼ ਲੈਣ ਲਈ ਮਜ਼ਦੂਰਾਂ ਦਾ ਇਕ ਵਫ਼ਦ ਲੋਕ ...

ਪੂਰੀ ਖ਼ਬਰ »

ਧੂਲਕੋਟ ਤੋਂ ਬਿਰਧ ਸਰੂਪ ਕੱਲ੍ਹ ਗੋਇੰਦਵਾਲ ਸਾਹਿਬ ਲਈ ਰਵਾਨਾ ਕੀਤੇ ਜਾਣਗੇ

ਸ੍ਰੀ ਮੁਕਤਸਰ ਸਾਹਿਬ, 23 ਫ਼ਰਵਰੀ (ਢਿੱਲੋਂ)-ਨਿਰੋਲ ਸੇਵਾ ਸੰਸਥਾ ਪਿੰਡ ਧੂਲਕੋਟ ਵਲੋਂ ਮਾਲਵਾ ਖੇਤਰ ਵਿਚੋਂ ਪਿਛਲੇ ਸਮੇਂ ਦੌਰਾਨ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਪਵਿੱਤਰ ਸਰੂਪ ਇਕੱਤਰ ਕਰਕੇ ਪਿੰਡ ਧੂਲਕੋਟ ਦੇ ਗੁਰਦੁਆਰਾ ਸਾਹਿਬ ਦੇ ਸੱਚਖੰਡ ਸਾਹਿਬ ਵਿਚ ...

ਪੂਰੀ ਖ਼ਬਰ »

ਕਵਿਤਾ ਲਿਖਣ ਮੁਕਾਬਲੇ 'ਚ ਬਰਜਿੰਦਰਾ ਕਾਲਜ ਨੇ ਦੂਜਾ ਸਥਾਨ ਪ੍ਰਾਪਤ ਕੀਤਾ

ਫ਼ਰੀਦਕੋਟ, 23 ਫਰਵਰੀ (ਜਸਵੰਤ ਸਿੰਘ ਪੁਰਬਾ)-ਯੂਨੀਵਰਸਿਟੀ ਆਫ਼ ਪੰਜਾਬ, ਬਠਿੰਡਾ ਵਿਖੇ ਭਾਸ਼ਾਵਾਂ ਅਤੇ ਤੁਲਨਾਤਮਿਕ ਅਧਿਐਨ ਵਿਭਾਗ ਵਲੋਂ ਅੰਤਰ ਰਾਸ਼ਟਰੀ ਮਾਤ ਭਾਸ਼ਾ ਦਿਵਸ ਮੌਕੇ ਪੰਜਾਬੀ ਅਤੇ ਹਿੰਦੀ ਭਾਸ਼ਾ ਵਿਚ ਕਵਿਤਾ ਪਾਠ ਅਤੇ ਕਵਿਤਾ ਲਿਖਣ ਦੇ ਮੁਕਾਬਲੇ ...

ਪੂਰੀ ਖ਼ਬਰ »

ਬੀ.ਐੱਡ. ਕਾਲਜ 'ਚ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਮਨਾਇਆ

ਬਾਜਾਖਾਨਾ, 23 ਫਰਵਰੀ (ਜੀਵਨ ਗਰਗ)-ਸੰਤ ਬਾਬਾ ਹਜ਼ੂਰਾ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਸੰਸਥਾ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਸੁਖਾਨੰਦ ਵਿਖੇ ਪੰਜਾਬੀ ਸਾਹਿਤ ਸਭਾ ਵਲੋਂ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਸਕੂਲ ਮੁਖੀ ਬਣਨ 'ਤੇ ਸਕੂਲ ਨੂੰ ਕੁਰਸੀਆਂ ਭੇਟ ਕੀਤੀਆਂ

ਬਰਗਾੜੀ, 23 ਫਰਵਰੀ (ਲਖਵਿੰਦਰ ਸ਼ਰਮਾ)-ਸਰਕਾਰੀ ਪ੍ਰਾਇਮਰੀ ਸਕੂਲ ਬਰਗਾੜੀ ਦੀ ਅਧਿਆਪਕਾ ਰਸ਼ਪਾਲ ਕੌਰ ਪਦ ਉੱਨਤ ਹੋ ਕੇ ਇਸੇ ਸਕੂਲ ਦੀ ਸਕੂਲ ਮੁਖੀ ਬਣੀ ਜਿਸ 'ਤੇ ਉਨ੍ਹਾਂ ਨੇ ਇਸ ਖ਼ੁਸ਼ੀ ਵਿਚ ਸਕੂਲ ਨੂੰ 20 ਕੁਰਸੀਆਂ ਭੇਟ ਕੀਤੀਆਂ | ਸਕੂਲ ਮੁਖੀ ਦੇ ਇਸ ਉਪਰਾਲੇ ਦੀ ...

ਪੂਰੀ ਖ਼ਬਰ »

ਬਰਜਿੰਦਰਾ ਕਾਲਜ 'ਚ ਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ

ਫ਼ਰੀਦਕੋਟ, 23 ਫਰਵਰੀ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਦੀ 75ਵੀਂ ਵਰ੍ਹੇਗੰਢ ਮੌਕੇ ਜੌਗਰਫ਼ੀ ਵਿਭਾਗ ਦੀ 'ਸਰ ਹੰਬੋਲਟ ਐਸੋਸੀਏਸ਼ਨ ਆਫ਼ ਜੌਗਰਫ਼ਰ' ਵਲੋਂ ਪਿ੍ੰਸੀਪਲ ਇੰਚਾਰਜ ਪ੍ਰੋ. ਤਜਿੰਦਰ ਸਿੰਘ ਦੀ ਅਗਵਾਈ ਹੇਠ ਰਾਸ਼ਟਰੀ ਮਾਤ ਭਾਸ਼ਾ ...

ਪੂਰੀ ਖ਼ਬਰ »

ਕਿ੍ਕਟ ਦੇ ਫਾਈਨਲ ਮੁਕਾਬਲੇ 'ਚ ਬੀ.ਏ.ਐਲ.ਐਲ.ਬੀ. ਭਾਗ ਚੌਥਾ ਦੇ ਵਿਦਿਆਰਥੀ ਰਹੇ ਜੇਤੂ

ਫ਼ਰੀਦਕੋਟ, 23 ਫਰਵਰੀ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ 'ਚ ਚਾਰ ਰੋਜ਼ਾ ਖੇਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕਿ੍ਕਟ ਦਾ ਫਾਈਨਲ ਮੁਕਾਬਲਾ ਐਲ. ਐਲ. ਬੀ ਭਾਗ-ਦੂਜਾ ਅਤੇ ਬੀ.ਏ.ਐਲਐਲ.ਬੀ ਭਾਗ-ਚੌਥਾ ਦੇ ਵਿਚਕਾਰ ਖੇਡਿਆ ਗਿਆ ਜਿਸ ਦਾ ਉਦਘਾਟਨ ਮਹੀਪ ਇੰਦਰ ...

ਪੂਰੀ ਖ਼ਬਰ »

ਮਨੁੱਖ ਨੂੰ ਆਪਣੀਆਂ ਅੱਖਾਂ ਦੀ ਸਾਂਭ ਸੰਭਾਲ ਪੂਰੇ ਧਿਆਨ ਨਾਲ ਕਰਨੀ ਚਾਹੀਦੀ ਹੈ-ਸੰਤ ਰਿਸ਼ੀ ਰਾਮ

ਜੈਤੋ, 23 ਫਰਵਰੀ (ਗੁਰਚਰਨ ਸਿੰਘ ਗਾਬੜੀਆ)-ਮਾਤਾ ਅਮਰ ਕੌਰ ਅੱਖਾਂ ਦੇ ਹਸਪਤਾਲ (ਚੈਨਾ ਰੋਡ) ਜੈਤੋ ਵਿਖੇ ਅੱਖਾਂ ਦੀ ਸਾਂਭ-ਸੰਭਾਲ ਸਬੰਧੀ ਸਾਦਾ ਸਮਾਗਮ ਹੋਇਆ ਜਿਸ ਵਿਚ ਵਿਵੇਕ ਮਿਸ਼ਨ ਚੈਰੀਟੇਬਲ ਟਰੱਸਟ (ਰਜਿ:) ਜਲਾਲ ਬਰਾਂਚ ਜੈਤੋ ਦੇ ਇੰਚਾਰਜ ਸੰਤ ਰਿਸ਼ੀ ਰਾਮ ਨੇ ...

ਪੂਰੀ ਖ਼ਬਰ »

ਬਲਾਕ ਪੱਧਰੀ ਵਿੱਦਿਅਕ ਮੁਕਾਬਲਿਆਂ 'ਚ ਮਨਜੀਤ ਇੰਦਰਪੁਰਾ ਸਕੂਲ ਓਵਰਆਲ ਜੇਤੂ

ਫ਼ਰੀਦਕੋਟ, 23 ਫਰਵਰੀ (ਚਰਨਜੀਤ ਸਿੰਘ ਗੋਂਦਾਰਾ)-ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰਾਜੈਕਟ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਫ਼ਰੀਦਕੋਟ ਇੰਦਰਜੀਤ ਕੌਰ ਬਰਾੜ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਧਰਮਵੀਰ ਸਿੰਘ, ਜ਼ਿਲ੍ਹਾ ਕੋਆਰਡੀਨੇਟਰ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਦੀ ਇਕੱਤਰਤਾ

ਬਾਜਾਖਾਨਾ, 23 ਫਰਵਰੀ (ਗਰਗ)-ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਵੋਟਾਂ ਦੌਰਾਨ ਜੋ ਵੀ ਪੰਜਾਬ ਦੀ ਜਨਤਾ ਨਾਲ ਵਾਅਦੇ ਕੀਤੇ ਹਨ, ਹਰ ਹਾਲਤ 'ਚ ਸਾਰੇ ਪੂਰੇ ਕੀਤੇ ਜਾਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਜੈਬ ਸਿੰਘ ਪ੍ਰਧਾਨ ਸੁਸਾਇਟੀ ਪਿੰਡ ...

ਪੂਰੀ ਖ਼ਬਰ »

ਕੋਟਕਪੂਰਾ ਵਿਖੇ ਲਗਾਏ ਆਯੂਸ਼ ਕੈਂਪ 'ਚ 770 ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ

ਕੋਟਕਪੂਰਾ, 23 ਫਰਵਰੀ (ਮੇਘਰਾਜ)-ਜ਼ਿਲ੍ਹਾ ਫ਼ਰੀਦਕੋਟ ਦੇ ਆਯੂਸ਼ ਕੈਂਪਾਂ ਦੀ ਲੜੀ ਤਹਿਤ ਅੱਜ ਦੂਸਰਾ ਕੈਂਪ ਡਾ. ਰਾਕੇਸ਼ ਸ਼ਰਮਾ ਡਾਇਰੈਕਟਰ ਆਯੂਰਵੈਦ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੰਡੀਗੜ੍ਹ ਪਾਰਕ ਪ੍ਰੇਮ ਨਗਰ ਕੋਟਕਪੂਰਾ ਵਿਖੇ ਲਗਾਇਆ ਗਿਆ | ਇਹ ...

ਪੂਰੀ ਖ਼ਬਰ »

ਸੀ.ਪੀ.ਆਈ. ਦਾ ਬਲਾਕ ਪੱਧਰੀ ਇਜਲਾਸ-ਬਲਵੀਰ ਸਿੰਘ ਔਲਖ ਸਕੱਤਰ ਚੁਣੇ

ਕੋਟਕਪੂਰਾ, 23 ਫ਼ਰਵਰੀ (ਮੋਹਰ ਸਿੰਘ ਗਿੱਲ)-ਭਾਰਤੀ ਕਮਿਊਨਿਸਟ ਪਾਰਟੀ ਦਾ ਬਲਾਕ ਪੱਧਰੀ ਡੈਲੀਗੇਟ ਇਜਲਾਸ ਪਿੰਡ ਢਿਲਵਾਂ ਕਲਾਂ ਵਿਖੇ ਇਸਤਰੀ ਆਗੂ ਮਨਜੀਤ ਕੌਰ ਨੱਥੇ ਵਾਲਾ, ਪੱਪੀ ਸਿੰਘ ਢਿਲਵਾਂ ਤੇ ਠਾਕਰ ਸਿੰਘ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਇਸ ਮੌਕੇ ਵੱਖ-ਵੱਖ ...

ਪੂਰੀ ਖ਼ਬਰ »

ਸਕਿਲ ਟਰੇਨਿੰਗ ਕੈਂਪ ਲਗਾਇਆ

ਫ਼ਰੀਦਕੋਟ, 23 ਫ਼ਰਵਰੀ (ਬਾਗ਼ੀ)-ਕਿਰਤ ਵਿਭਾਗ ਪੰਜਾਬ ਵਲੋਂ ਰਜਿਸਟਰਡ ਕੀਤੇ ਗਏ ਲਾਭਪਾਤਰੀ ਮਿਸਤਰੀ ਮਜ਼ਦੂਰਾਂ ਦੇ ਬੱਚਿਆਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਸਥਾਪਤ ਕੀਤੇ ਗਏ ਸਕਿਲ ਟਰੇਨਿੰਗ ਸੈਂਟਰ ਵਿਖੇ ਤਿੰਨ ਮਹੀਨਿਆਂ ਦਾ ਟਰੇਨਿੰਗ ਕੈਂਪ ...

ਪੂਰੀ ਖ਼ਬਰ »

ਕੇਂਦਰ ਸਰਕਾਰ ਸਵਾਮੀ ਨਾਥਨ ਰਿਪੋਰਟ ਤੁਰੰਤ ਲਾਗੂ ਕਰੇ-ਬਹਿਰੂ

ਫ਼ਰੀਦਕੋਟ, 23 ਫਰਵਰੀ (ਸਰਬਜੀਤ ਸਿੰਘ)-ਭਾਰਤੀ ਕਿਸਾਨ ਮੰਚ ਦੀ ਅਹਿਮ ਬੈਠਕ ਬਲਦੀਪ ਸਿੰਘ ਰੋਮਾਣਾ ਦੀ ਪ੍ਰਧਾਨਗੀ ਹੇਠ ਸਥਾਨਕ ਭਗਤ ਸਿੰਘ ਪਾਰਕ ਵਿਖੇ ਹੋਈ, ਵਿਚ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਉਚੇਚੇ ਤੌਰ 'ਤੇ ਪਹੁੰਚੇ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕੌਮੀ ...

ਪੂਰੀ ਖ਼ਬਰ »

ਵੱਖ-ਵੱਖ ਆਗੂਆਂ ਨੇ ਪੱਤਰਕਾਰ ਭੋਲਾ ਸ਼ਰਮਾ ਨਾਲ ਕੀਤਾ ਦੁੱਖ ਸਾਂਝਾ

ਜੈਤੋ, 23 ਫਰਵਰੀ (ਗਾਬੜੀਆ)-ਸ਼ੇਖ਼ ਫ਼ਰੀਦ ਪ੍ਰੈੱਸ ਕਲੱਬ (ਰਜਿ:) ਜੈਤੋ ਦੇ ਪ੍ਰਧਾਨ ਤੇ ਪੱਤਰਕਾਰ ਭੋਲਾ ਸ਼ਰਮਾ, ਪ੍ਰੇਮ ਕੁਮਾਰ ਸ਼ਰਮਾ ਤੇ ਹਰਦੇਵ ਕੁਮਾਰ ਸ਼ਰਮਾ ਦੇ ਪੂਜਨੀਕ ਮਾਤਾ ਸ੍ਰੀਮਤੀ ਲੀਲਾ ਵੰਤੀ (70) ਧਰਮ ਪਤਨੀ ਸਵ. ਸ੍ਰੀ ਜਗਨ ਨਾਥ ਦਾ ਬੀਤੇ ਦਿਨੀਂ ਦਿਹਾਂਤ ...

ਪੂਰੀ ਖ਼ਬਰ »

ਮਮਤਾ ਦਿਵਸ ਮੌਕੇ ਬੱਚੀ ਬਚਾਓ ਵਿਸ਼ੇ 'ਤੇ ਜਾਗਰੂਕਤਾ ਕੈਂਪ

ਕੋਟਕਪੂਰਾ, 23 ਫ਼ਰਵਰੀ (ਮੋਹਰ ਸਿੰਘ ਗਿੱਲ)-ਪਿੰਡ ਹਰੀ ਨੌਾ ਵਿਖੇ ਮਮਤਾ ਦਿਵਸ ਅਤੇ ਬੱਚੀ ਬਚਾਓ ਵਿਸ਼ੇ 'ਤੇ ਜਾਗਰੂਕਤਾ ਕੈਂਪ ਲਾਏ ਗਏ | ਇਸ ਮੌਕੇ ਸਿਹਤ ਸੁਪਰਵਾਈਜ਼ਰ ਕਰਮਜੀਤ ਕੌਰ ਨੇ ਕਿਹਾ ਕਿ ਲਿੰਗ ਨਿਰਧਾਰਨ ਟੈੱਸਟ ਕਰਨਾ ਪੀ.ਐਨ.ਡੀ.ਟੀ ਐਕਟ ਅਧੀਨ ਗੰਭੀਰ ਜੁਰਮ ਹੈ ...

ਪੂਰੀ ਖ਼ਬਰ »

ਬਾਬਾ ਫ਼ਰੀਦ ਨਰਸਿੰਗ ਕਾਲਜ 'ਚ ਖੇਡ ਮੇਲੇ ਦੌਰਾਨ ਵਿਦਿਆਰਥਣਾਂ ਤੇ ਸਟਾਫ਼ ਦੇ ਮੁਕਾਬਲੇ ਕਰਵਾਏ

ਕੋਟਕਪੂਰਾ, 23 ਫਰਵਰੀ (ਮੇਘਰਾਜ)-ਸਥਾਨਕ ਬਾਬਾ ਫ਼ਰੀਦ ਕਾਲਜ ਆਫ਼ ਨਰਸਿੰਗ ਵਿਖੇ ਮੈਨੇਜਿੰਗ ਡਾਇਰੈਕਟਰ ਡਾ. ਮਨਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਕਰਵਾਏ ਗਏ ਦੋ ਦਿਨਾਂ ਖੇਡ ਮੇਲੇ (ਸਪੋਰਟਸ ਮੀਟ) 'ਚ ਜ਼ੀਰਾ ਸਕੂਲ ਆਫ਼ ਨਰਸਿੰਗ ਨੇ ਵੀ ਸ਼ਮੂਲੀਅਤ ਕੀਤੀ | ਪਿ੍ੰਸੀਪਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX