ਤਾਜਾ ਖ਼ਬਰਾਂ


ਤੇਜ਼ ਹਨੇਰੀ ਨੇ ਬਿਜਲੀ ਦੇ ਟਾਵਰ ਪੁੱਟੇ
. . .  1 minute ago
ਕੌਹਰੀਆਂ-17 ਜੂਨ-(ਮਾਲਵਿੰਦਰ ਸਿੰਘ ਸਿੱਧੂ)-ਹਲਕਾ ਦਿੜ੍ਹਬਾ ਮੰਡੀ ਦੇ ਪਿੰਡ ਉਭਿਆ ਵਿਚ ਕੁੱਝ ਏਰੀਏ ਵਿਚ ਹਲਕੇ ਮੀਂਹ ਨਾਲ ਜ਼ਬਰਦਸਤ ਹਨੇਰੀ ਆਈ ਜਿਸ ਨਾਲ ਬਿਜਲੀ ਦੇ ਵੱਡ ਆਕਾਰੀ ਟਾਵਰ ਪੁੱਟ ਦਿੱਤੇ ਅਤੇ ...
ਨਵੀਂ ਦਿੱਲੀ : ਜੇ ਪੀ ਨੱਢਾ ਨੂੰ ਬਣਾਇਆ ਭਾਜਪਾ ਦਾ ਕਾਰਜਕਾਰੀ ਪ੍ਰਧਾਨ
. . .  about 1 hour ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਹੁਣ ਤੱਕ 104 ਬੱਚਿਆ ਦੀ ਮੌਤ
. . .  about 1 hour ago
ਪਟਨਾ, 17 ਜੂਨ - ਬਿਹਾਰ ਦੇ ਮੁਜ਼ੱਫਰਪੁਰ ਵਿਖੇ ਚਮਕੀ ਬੁਖ਼ਾਰ ਦੇ ਚੱਲਦਿਆਂ ਹੁਣ ਤੱਕ 104 ਬੱਚਿਆ ਦੀ ਮੌਤ ਹੋ ....
ਵੈਸਟਇੰਡੀਜ਼-ਬੰਦਲਾਦੇਸ਼ ਮੈਚ : 6 ਓਵਰਾਂ ਤੋਂ ਬਾਅਦ ਬੰਗਲਾਦੇਸ਼ 38/0
. . .  about 1 hour ago
ਪੁਲਵਾਮਾ 'ਚ ਫੌਜ ਦੇ ਕਾਫ਼ਲੇ 'ਤੇ ਹੋਏ ਹਮਲੇ 'ਚ 5 ਜਵਾਨ ਜ਼ਖਮੀ, 1 ਅੱਤਵਾਦੀ ਢੇਰ
. . .  about 1 hour ago
ਸ੍ਰੀਨਗਰ, 17 ਜੂਨ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਦੀ ਗੱਡੀ 'ਤੇ ਅੱਤਵਾਦੀਆਂ ਵੱਲੋਂ ਆਈ.ਡੀ. ਧਮਾਕਾ ਕੀਤੇ ਜਾਣ ਦੀ ਖਬਰ ਮਿਲੀ ਹੈ। ਇਸ ਹਮਲੇ 'ਚ ਸੁਰੱਖਿਆ ਬਲਾਂ ਦੀ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ। ਘਟਨਾ ਵਾਲੀ ਥਾਂ 'ਤੇ ਸੁਰੱਖਿਆ ਬਲਾਂ ਅਤੇ ....
ਮੇਹੁਲ ਚੌਕਸੀ ਨੇ ਬੰਬੇ ਹਾਈਕੋਰਟ ਨੂੰ ਸੌਂਪਿਆ ਹਲਫ਼ਨਾਮਾ, ਕਿਹਾ- ਇਲਾਜ ਲਈ ਛੱਡਿਆ ਦੇਸ਼
. . .  about 2 hours ago
ਨਵੀਂ ਦਿੱਲੀ, 17 ਜੂਨ- ਪੀ.ਐਨ.ਬੀ. ਘੋਟਾਲੇ ਦੇ ਦੋਸ਼ੀ ਮੇਹੁਲ ਚੌਕਸੀ ਨੇ ਬਿਮਾਰੀਆਂ ਦੇ ਵੇਰਵੇ ਦੇ ਨਾਲ ਬੰਬੇ ਹਾਈਕੋਰਟ ਨੂੰ ਹਲਫ਼ਨਾਮਾ ਭੇਜਿਆ ਹੈ। ਚੌਕਸੀ ਨੇ ਕਿਹਾ ਕਿ ਉਹ ਦੇਸ਼ ਨੂੰ ਛੱਡ ਕੇ ਨਹੀਂ ਭੱਜਿਆ ਸਗੋਂ ਮੈਡੀਕਲ ਇਲਾਜ ਲਈ ਦੇਸ਼ ਨੂੰ ਛੱਡਿਆ ਹੈ। ਮੇਹੁਲ ....
ਪ੍ਰਵਾਸੀ ਮਜ਼ਦੂਰ ਦੀ ਨਬਾਲਗ ਬਾਲੜੀ ਨਾਲ ਰਿਸ਼ਤੇਦਾਰ ਵੱਲੋਂ ਜਬਰ ਜਨਾਹ
. . .  about 2 hours ago
ਬੁਢਲਾਡਾ, 17 ਜੂਨ (ਸਵਰਨ ਸਿੰਘ ਰਾਹੀ)- ਪਿੰਡ ਰੱਲੀ ਵਿਖੇ ਰਹਿੰਦੇ ਪ੍ਰਵਾਸੀ ਮਜ਼ਦੂਰ ਦੀ ਇੱਕ ਨਬਾਲਗ ਬਾਲੜੀ ਨਾਲ ਉਸ ਦੇ ਰਿਸ਼ਤੇਦਾਰੀ 'ਚੋਂ ਇਕ ਵਿਅਕਤੀ(ਮਾਮਾ) ਵੱਲੋਂ ਜਬਰ ਜਨਾਹ ਕਰਨ ਦੀ ਖ਼ਬਰ ਹੈ। ਥਾਣਾ ਸਦਰ ਮੁਖੀ ਇੰਸਪੈਕਟਰ ਜਸਵਿੰਦਰ ਕੌਰ ਨੇ ....
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੇ ਬੰਗਲਾਦੇਸ਼ ਨੂੰ ਜਿੱਤ ਲਈ ਦਿੱਤਾ 322 ਦੌੜਾਂ ਦਾ ਟੀਚਾ
. . .  about 2 hours ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਸੱਤਵਾਂ ਝਟਕਾ
. . .  about 2 hours ago
ਸੋਸ਼ਲ ਮੀਡੀਆ 'ਤੇ ਅੱਪ ਸ਼ਬਦ ਬੋਲਣ ਵਾਲੀ ਮਹਿਲਾ ਅਕਾਲੀ ਆਗੂ 'ਤੇ ਪਰਚਾ ਦਰਜ
. . .  about 3 hours ago
ਬੰਗਾ, 17 ਜੂਨ (ਜਸਬੀਰ ਸਿੰਘ ਨੂਰਪੁਰ) - ਸੋਸ਼ਲ ਮੀਡੀਆ 'ਤੇ ਵੱਖ-ਵੱਖ ਵਰਗਾਂ ਵਿਰੁੱਧ ਪਿੰਡ ਰਹਿਪਾਂ ਦੀ ਰਹਿਣ ਵਾਲੀ ਮਹਿਲਾ ਅਕਾਲੀ ਆਗੂ ਬਲਵਿੰਦਰ ਕੌਰ ਢੀਂਡਸਾ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ਼ ਕਰ ਲਿਆ। ਬਲਵਿੰਦਰ ਕੌਰ ਢੀਂਡਸਾ ਨੇ ਸੋਸ਼ਲ ਮੀਡੀਆ ਤੇ ....
ਚੀਮਾ ਨੇ ਸਿੱਖਾਂ 'ਤੇ ਹੋ ਰਹੇ ਹਮਲਿਆਂ ਨੂੰ ਮੋਦੀ ਸਰਕਾਰ ਦੀ ਸਾਜ਼ਿਸ਼ ਦੱਸਿਆ
. . .  about 3 hours ago
ਸੰਗਰੂਰ, 17 ਜੂਨ (ਧੀਰਜ ਪਸ਼ੋਰੀਆ)- ਕੁਝ ਦਿਨ ਪਹਿਲਾਂ ਸ਼ਿਲਾਂਗ ਅਤੇ ਲੰਘੇ ਦਿਨ ਦਿੱਲੀ 'ਚ ਦੋ ਸਿੱਖਾਂ ਦੀ ਪੁਲਿਸ ਵਲੋਂ ਕੀਤੀ ਗਈ ਕੁੱਟਮਾਰ ਨੂੰ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਭਾਜਪਾ ਦੀ ਨਰਿੰਦਰ ਮੋਦੀ ਸਰਕਾਰ ਦੀ ਇੱਕ...
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਪੰਜਵਾਂ ਝਟਕਾ
. . .  about 3 hours ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਚੌਥਾ ਝਟਕਾ
. . .  about 3 hours ago
ਟੈਂਪੂ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  about 3 hours ago
ਫ਼ਤਿਹਗੜ੍ਹ ਸਾਹਿਬ, 17 ਜੂਨ (ਅਰੁਣ ਆਹੂਜਾ)- ਸਰਹਿੰਦ ਦੇ ਸ਼ਮਸ਼ੇਰ ਨਗਰ ਚੌਂਕ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਇਹ ਸੜਕ ਹਾਦਸਾ ਉਸ ਸਮੇਂ ਵਾਪਰਿਆਂ ਜਦੋਂ ਚੰਡੀਗੜ੍ਹ ਦਿਸ਼ਾ ਤੋਂ ਆ ਰਹੇ ਛੋਟੇ ਟੈਂਪੂ ਨੂੰ ....
ਅਜਨਾਲਾ 'ਚ ਸਿੱਖ ਜਥੇਬੰਦੀਆਂ ਵੱਲੋਂ ਦਿੱਲੀ ਪੁਲਿਸ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ
. . .  about 3 hours ago
ਅਜਨਾਲਾ, 17 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਦਿਨ ਦਿੱਲੀ ਦੇ ਮੁਖਰਜੀ ਨਗਰ ਥਾਣੇ ਦੇ ਬਾਹਰ ਇੱਕ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਦਿੱਲੀ ਪੁਲਿਸ ਵੱਲੋਂ ਕੀਤੀ ਬੇਤਹਾਸ਼ਾ ਕੁੱਟਮਾਰ ਅਤੇ ਉਸ ਨੂੰ ਸੜਕ ਤੇ ਧੂਹ-ਧੂਹ ਕੇ ਥਾਣੇ ਲਿਜਾਉਣ ਦੇ ਰੋਸ ਵਜੋਂ ਵੱਖ-....
ਝੋਨਾ ਲਾਉਂਦੇ ਸਮੇਂ ਗਰਮੀ ਲੱਗਣ ਕਾਰਨ 70 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ
. . .  about 3 hours ago
ਵਿਸ਼ਵ ਕੱਪ 2019 : 35 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 193/3
. . .  about 3 hours ago
ਨਸ਼ਿਆਂ ਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਲਿਪਤ ਪੁਲਿਸ ਦੇ 11 ਮੁਲਾਜ਼ਮ ਮੁਅੱਤਲ
. . .  about 3 hours ago
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਵਿਅਕਤੀ ਨੇ ਸਿਰ 'ਚ ਮਾਰੀ ਗੋਲੀ, ਹਾਲਤ ਗੰਭੀਰ
. . .  about 4 hours ago
31 ਓਵਰਾਂ ਤੋਂ ਬਾਅਦ ਵੈਸਟਇੰਡੀਜ਼ 156/2
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਫੱਗਣ ਸੰਮਤ 549

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਮੌਜੂਦਾ ਕਾਂਗਰਸ ਸਰਕਾਰ ਨੇ ਕਈ ਲੋਕ ਭਲਾਈ ਸਕੀਮਾਂ ਨੂੰ ਬੰਦ ਕੀਤਾ-ਡਾ: ਸੁੱਖੀ

ਸਾਹਲੋਂ, 12 ਮਾਰਚ (ਜਰਨੈਲ ਸਿੰਘ ਨਿੱਘ੍ਹਾ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਮੌਜੂਦਾ ਕਾਂਗਰਸ ਸਰਕਾਰ ਵੱਲੋਂ ਵੱਖ-ਵੱਖ ਪਿੰਡਾਂ ਦੇ ਬਹੁਤੇ ਲਾਭਪਾਤਰੀਆਂ ਦੀਆਂ ਲੋਕ ਭਲਾਈ ਸਕੀਮਾਂ ਨੂੰ ਬੰਦ ਕਰ ਦਿੱਤਾ ਗਿਆ ਹੈ | ਇਨ੍ਹਾਂ ਵਿਚਾਰ ਦਾ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਬਜ਼ੁਰਗ ਨਾਗਰਿਕਾਂ ਨੂੰ ਸਾਰੇ ਦਫ਼ਤਰਾਂ ਵਿਚ ਮਾਣ-ਸਨਮਾਨ ਦੇਣ ਦੀ ਹਦਾਇਤ

ਨਵਾਂਸ਼ਹਿਰ, 12 ਮਾਰਚ (ਦੀਦਾਰ ਸਿੰਘ ਸ਼ੇਤਰਾ)- ਡਿਪਟੀ ਕਮਿਸ਼ਨਰ ਅਮਿਤ ਕੁਮਾਰ ਨੇ ਅੱਜ ਜ਼ਿਲ੍ਹੇ ਦੇ ਸਮੂਹ ਸਰਕਾਰੀ ਦਫ਼ਤਰਾਂ ਨੂੰ ਬਜ਼ੁਰਗ ਨਾਗਰਿਕਾਂ ਨੂੰ ਦਫ਼ਤਰਾਂ ਵਿਚ ਕੰਮ-ਕਾਜ ਲਈ ਆਉਣ 'ਤੇ ਤਰਜੀਹ ਅਤੇ ਉਚਿੱਤ ਮਾਣ-ਸਨਮਾਨ ਦੇਣ ਦੀ ਹਦਾਇਤ ਕੀਤੀ ਹੈ | ਉਹ ਅੱਜ ਸੀਨੀਅਰ ਸਿਟੀਜ਼ਨਜ਼ ਦੀ ਭਲਾਈ ਲਈ ਗਠਿਤ ਕਮੇਟੀ ਦੀ ਮੀਟਿੰਗ ਕਰ ਰਹੇ ਸਨ | ਉਨ੍ਹਾਂ ਨੇ ਇਸ ਦੇ ਨਾਲ ਹੀ ਅੰਗਹੀਣ, ਮਹਿਲਾਵਾਂ ਅਤੇ ਸਾਬਕਾ ਸੈਨਿਕਾਂ ਨੂੰ ਵੀ ਸਰਕਾਰੀ ਦਫ਼ਤਰਾਂ ਵਿਚ ਆਉਣ 'ਤੇ ਤਰਜੀਹੀ ਆਧਾਰ 'ਤੇ ਸੇਵਾਵਾਂ ਦੇਣ ਲਈ ਆਖਿਆ | ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਬਜ਼ੁਰਗ ਨਾਗਰਿਕਾਂ ਨੂੰ ਵਿਸ਼ੇਸ਼ ਤੌਰ 'ਤੇ ਅਪੀਲ ਕੀਤੀ ਕੀਤੀ ਕਿ ਉਹ ਆਪਣੀ ਵਸੀਅਤ ਲਿਖਣ ਲੱਗਿਆਂ, ਸਬੰਧਤ ਵਾਰਸ ਨੂੰ ਆਪਣੀ ਦੇਖਭਾਲ ਲਈ ਵੀ ਜ਼ਿੰਮੇਵਾਰ ਠਹਿਰਾਉਣ ਤਾਂ ਜੋ ਬਾਅਦ ਵਿਚ ਕੋਈ ਸਮੱਸਿਆ ਆਉਣ 'ਤੇ 'ਮੇਂਟੀਨੈਂਸ ਤੇ ਵੈੱਲਫੇਅਰ ਆਫ਼ ਪੇਰੈਂਟਸ ਅਤੇ ਸੀਨੀਅਰ ਸਿਟੀਜ਼ਨਜ਼ ਐਕਟ 2007' ਤਹਿਤ ਜ਼ਿਲ੍ਹਾ ਪ੍ਰਸ਼ਾਸਨ ਨੂੰ ਕਾਰਵਾਈ ਕਰਨ ਵਿਚ ਕੋਈ ਮੁਸ਼ਕਿਲ ਨਾ ਆਵੇ | ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ ਨਵਾਂਸ਼ਹਿਰ ਦੇ ਪ੍ਰਧਾਨ ਅਤੇ ਕਮੇਟੀ ਮੈਂਬਰ ਡਾ. ਜੇ.ਡੀ. ਵਰਮਾ ਵੱਲੋਂ ਇਸ ਮੌਕੇ ਜ਼ਿਲ੍ਹੇ ਵਿਚ 'ਸੀਨੀਅਰ ਸਿਟੀਜ਼ਨ ਹੋਮ/ਓਲਡ ਏਜ ਹੋਮ' ਦੀ ਮੰਗ ਰੱਖੇ ਜਾਣ 'ਤੇ, ਉਨ੍ਹਾਂ ਭਰੋਸਾ ਦਿੱਤਾ ਕਿ ਜਲਦ ਹੀ ਇਸ ਸਬੰਧੀ ਢੁਕਵੀਂ ਥਾਂ ਲੱਭੀ ਜਾਵੇਗੀ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਇਸ ਸਬੰਧੀ ਮੰਗ ਭੇਜੀ ਜਾਵੇਗੀ | ਡਾ. ਵਰਮਾ ਨੇ ਜ਼ਿਲ੍ਹਾ ਪ੍ਰਸ਼ਾਸਨ ਦਾ ਇਸ ਗੱਲ ਲਈ ਧੰਨਵਾਦ ਵੀ ਕੀਤਾ ਕਿ ਉਨ੍ਹਾਂ ਨੂੰ ਹਰ ਦੂਸਰੇ ਸ਼ਨੀਵਾਰ ਐਸੋਸੀਏਸ਼ਨ ਦੀ ਮੀਟਿੰਗ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਵਿਧਾ ਕੇਂਦਰ ਵਿਖੇ ਥਾਂ ਉਪਲਬਧ ਕਰਵਾਈ ਗਈ ਹੈ | ਸਹਾਇਕ ਸਿਵਲ ਸਰਜਨ ਡਾ. ਬਲਵਿੰਦਰ ਸਿੰਘ ਨੇ ਇਸ ਮੌਕੇ ਦੱਸਿਆ ਕਿ ਹਰੇਕ ਸ਼ਨੀਵਾਰ 30 ਸਾਲ ਤੋਂ ਉੱਪਰ ਉਮਰ ਦੇ ਲੋਕਾਂ ਲਈ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਚੈੱਕਅਪ ਤੇ ਲੋੜੀਂਦੇ ਟੈੱਸਟ ਕੀਤੇ ਜਾਂਦੇ ਹਨ, ਜਿਸ ਦਾ ਸੀਨੀਅਰ ਸਿਟੀਜ਼ਨ ਵੀ ਲਾਭ ਲੈ ਸਕਦੇ ਹਨ | ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਹਰਮੇਸ਼ ਸਿੰਘ ਨੇ ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਵੱਲੋਂ ਬਜ਼ੁਰਗਾਂ ਲਈ ਕੀਤੇ ਜਾ ਰਹੇ ਕੰਮਾਂ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ 6558 ਸੀਨੀਅਰ ਸਿਟੀਜ਼ਨ ਕਾਰਡ ਬਣਾਏ ਗਏ ਹਨ ਅਤੇ ਦੱਸਿਆ ਕਿ ਬੱਸ ਸਟੈਂਡ, ਹਸਪਤਾਲਾਂ ਅਤੇ ਪਾਵਰਕਾਮ ਦੇ ਬਿੱਲ ਕੇਂਦਰਾਂ ਵਿਖੇ ਸੀਨੀਅਰ ਸਿਟੀਜ਼ਨ ਖਿੜਕੀ ਦਾ ਪ੍ਰਬੰਧ ਕੀਤਾ ਗਿਆ ਹੈ | ਇਸ ਤੋਂ ਇਲਾਵਾ ਵਿਭਾਗ ਦੀਆਂ ਸ਼ਰਤਾਂ ਪੂਰੀਆਂ ਕਰਨ ਵਾਲੇ ਬਜ਼ੁਰਗ ਪੁਰਸ਼ਾਂ ਅਤੇ ਔਰਤਾਂ ਨੂੰ 750 ਰੁਪਏ ਦੀ ਮਾਸਿਕ ਪੈਨਸ਼ਨ ਵੀ ਦਿੱਤੀ ਜਾਂਦੀ ਹੈ | ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਸਹਾਇਕ ਕਮਿਸ਼ਨਰ (ਜ) ਅਨਮਜੋਤ ਕੌਰ, ਡੀ.ਐਸ.ਪੀ. ਹਰਵਿੰਦਰ ਸਿੰਘ ਡੱਲ੍ਹੀ, ਸਹਾਇਕ ਸਿਵਲ ਸਰਜਨ ਡਾ. ਬਲਵਿੰਦਰ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਹਰਮੇਸ਼ ਸਿੰਘ, ਗੈਰ ਸਰਕਾਰੀ ਮੈਂਬਰ ਤਜਿੰਦਰ ਕੌਰ, ਰਕਸ਼ਾ ਰਾਣੀ ਅਤੇ ਸੁਸ਼ੀਲ ਕੁਮਾਰ ਪੁਰੀ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਕਾਰ ਤੇ ਟਰੈਕਟਰ-ਟਰਾਲੀ ਦੀ ਟਰੱਕ 'ਚ ਦੋ ਵਿਅਕਤੀ ਜ਼ਖ਼ਮੀ

ਮੱਲਪੁਰ ਅੜਕਾਂ/ਸਾਹਲੋਂ, 12 ਮਾਰਚ (ਜੱਬੋਵਾਲ, ਨਿੱਘਾ) - ਨਵਾਂਸ਼ਹਿਰ- ਬੰਗਾ ਮੁੱਖ ਮਾਰਗ 'ਤੇ ਮਹਾਲੋਂ ਨਜ਼ਦੀਕ ਕਾਰ ਤੇ ਟਰੈਕਟਰ-ਟਰਾਲੀ ਦੀ ਸਿੱਧੀ ਟੱਕਰ ਵਿਚ ਦੋ ਵਿਅਕਤੀਆਂ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਹੈ | ਮੌਕੇ 'ਤੇ ਪੁਲਿਸ ਤੋਂ ਪ੍ਰਾਪਤ ਕੀਤੀ ਜਾਣਕਾਰੀ ...

ਪੂਰੀ ਖ਼ਬਰ »

ਨਵਾਂਸ਼ਹਿਰ ਵਾਸਤੇ ਕਾਲਜ ਦੀ ਮਨਜ਼ੂਰੀ ਪਹਿਲੇ ਸਾਲ ਵਿਚ ਵੱਡੀ ਪ੍ਰਾਪਤੀ ਰਹੀ-ਵਿਧਾਇਕ ਅੰਗਦ ਸਿੰਘ

ਨਵਾਂਸ਼ਹਿਰ, 12 ਮਾਰਚ (ਸ਼ੇਤਰਾ)- ਵਿਧਾਨ ਸਭਾ ਹਲਕਾ ਨਵਾਂਸ਼ਹਿਰ ਵਾਸਤੇ ਸਰਕਾਰੀ ਕਾਲਜ ਦੀ ਮਨਜ਼ੂਰੀ ਪਹਿਲੇ ਸਾਲ ਦੀ ਸਭ ਤੋਂ ਵੱਡੀ ਪ੍ਰਾਪਤੀ ਰਹੀ ਹੈ, ਜਿਸ ਦਾ ਪਹਿਲਾ ਵਿੱਦਿਅਕ ਸੈਸ਼ਨ ਇਸ ਸਾਲ ਤੋਂ ਸ਼ੁਰੂ ਹੋਵੇਗਾ | ਇਸ ਤੋਂ ਇਲਾਵਾ ਨਵਾਂਸ਼ਹਿਰ ਨਗਰ ਕੌਾਸਲ ਨੂੰ ...

ਪੂਰੀ ਖ਼ਬਰ »

ਦਿਨ ਦਿਹਾੜੇ ਘਰ 'ਚੋਂ 24 ਲੱਖ ਦੇ ਗਹਿਣੇ ਚੋਰੀ

ਰੈਲਮਾਜਰਾ, 12 ਮਾਰਚ (ਰਾਕੇਸ਼ ਰੋਮੀ)- ਨਜ਼ਦੀਕੀ ਪਿੰਡ ਆਸਰੋਂ ਵਿਖੇ ਦਿਨ ਦਿਹਾੜੇ ਇਕ ਘਰ ਵਿਚੋਂ ਲਗ-ਪਗ 24 ਲੱਖ ਰੁਪਏ ਦੇ ਗਹਿਣੇ ਚੋਰੀ ਹੋਣ ਦਾ ਸਮਾਚਾਰ ਹੈ | ਆਸਰੋਂ ਪੁਲਿਸ ਨੂੰ ਦਿੱਤੀ ਦਰਖਾਸਤ 'ਚ ਮਕਾਨ ਮਾਲਕ ਮੋਹਨ ਸਿੰਘ ਪੁੱਤਰ ਜੀਤ ਸਿੰਘ ਨੇ ਕਿਹਾ ਕਿ ਉਹ ...

ਪੂਰੀ ਖ਼ਬਰ »

ਪਾਵਰਕਾਮ ਦੇ ਜੂਨੀਅਰ ਇੰਜੀ: ਵਲੋਂ ਅੱਜ ਸੱਤਵੇਂ ਦਿਨ ਵੀ ਬਾਈਕਾਟ ਜਾਰੀ ਰਿਹਾ

ਨਵਾਂਸ਼ਹਿਰ, 12 ਮਾਰਚ (ਦੀਦਾਰ ਸਿੰਘ ਸ਼ੇਤਰਾ)- ਕੌਾਸਲ ਆਫ਼ ਜੂਨੀਅਰ ਇੰਜੀਨੀਅਰ ਦੇ ਸੱਦੇ 'ਤੇ ਪਾਵਰਕਾਮ ਅਤੇ ਟਰਾਂਸਕੋ ਕੰਪਨੀਆਂ ਵਿਚ ਕੰਮ ਕਰਦੇ ਸਮੂਹ ਪਾਵਰ ਜੂਨੀਅਰ ਇੰਜੀਨੀਅਰ ਵੱਲੋਂ ਅੱਜ ਸੱਤਵੇਂ ਦਿਨ ਵੀ ਲਗਾਤਾਰ ਸਟੋਰਾਂ, ਮੀਟਰਿੰਗ ਲੈਬਾਂ, ਬਿਜਲੀ ਬਿੱਲਾਂ ...

ਪੂਰੀ ਖ਼ਬਰ »

ਬਾਜ਼ੀ ਦਾ ਮੇਲਾ ਕਰਵਾਇਆ

ਰੈਲਮਾਜਰਾ, 12 ਮਾਰਚ (ਸੁਭਾਸ਼ ਟੌਾਸਾ, ਰਾਕੇਸ਼ ਰੋਮੀ)- ਪਿੰਡ ਟੌਾਸਾ ਵਿਖੇ ਨਗਰ ਦੀ ਸੁੱਖ ਸ਼ਾਂਤੀ ਲਈ ਗਰਾਮ ਪੰਚਾਇਤ ਟੌਾਸਾ, ਭੋਲੇਵਾਲ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬਾਜ਼ੀ ਦਾ ਮੇਲਾ ਕਰਵਾਇਆ ਗਿਆ ਜਿਸ 'ਚ ਬਾਜ਼ੀਗਰ ਮੀਤ ਰਾਮ ਰਕਾਸਣ ਵੱਲੋਂ ਨਗਰ ਦੀ ...

ਪੂਰੀ ਖ਼ਬਰ »

ਹਰ ਫ਼ਰੰਟ 'ਤੇ ਫੇਲ੍ਹ ਹੋਈ ਕਾਂਗਰਸ ਸਰਕਾਰ 'ਧੱਕੇਸ਼ਾਹੀ ਐਵਾਰਡ' ਦੀ ਪਾਤਰ-ਚੌਧਰੀ ਨੰਦ ਲਾਲ

ਰੱਤੇਵਾਲ, 12 ਮਾਰਚ (ਭਾਟੀਆ) ਪੰਜਾਬ ਵਿਚ ਕਾਂਗਰਸ ਪਾਰਟੀ ਨੇ ਸੱਤਾ ਸੰਭਾਲਦੇ ਹੀ ਪੰਜਾਬ ਦੀ ਜਨਤਾ ਦੀ ਭਲਾਈ ਲਈ ਕੰਮ ਕਰਨ ਦੀ ਬਜਾਏ ਲਏ ਜਾ ਰਹੇ ਤਾਨਾਸ਼ਾਹੀ ਫ਼ੈਸਲਿਆਂ ਅਤੇ ਗ਼ਲਤ ਨੀਤੀਆਂ ਨਾਲ ਕਿਸਾਨਾਂ, ਨੌਜਵਾਨਾਂ ਅਤੇ ਆਮ ਲੋਕਾਂ ਲਈ ਝੂਠੇ ਲਾਰਿਆਂ ਤੋਂ ਸਿਵਾਏ ...

ਪੂਰੀ ਖ਼ਬਰ »

ਅਧਿਆਪਕਾਂ ਨੂੰ ਜਬਰੀ ਬਦਲ ਕੇ ਸਕੂਲਾਂ ਅਤੇ ਅਧਿਆਪਕਾਂ ਨੂੰ ਉਜਾੜਨ ਦੀ ਕੀਤੀ ਨਿਖੇਧੀ

ਨਵਾਂਸ਼ਹਿਰ, 12 ਮਾਰਚ (ਦੀਦਾਰ ਸਿੰਘ ਸ਼ੇਤਰਾ)- ਪੰਜਾਬ ਸਰਕਾਰ ਦੇ ਸਿੱਖਿਆ ਵਿਰੋਧੀ ਫ਼ੈਸਲਿਆਂ ਿਖ਼ਲਾਫ਼ ਲਗਾਤਾਰ ਸੰਘਰਸ਼ ਕਰ ਰਹੀਆਂ ਜਥੇਬੰਦੀਆਂ 'ਤੇ ਆਧਾਰਿਤ ਬਣੇ ਸਾਂਝੇ ਅਧਿਆਪਕ ਮੋਰਚੇ ਵਿਚ ਸ਼ਾਮਲ ਅਤੇ ਹੋਰ ਅਧਿਆਪਕ ਜਥੇਬੰਦੀਆਂ ਨੇ ਸ਼ਾਮਲ ਹੋ ਕੇ ਪੰਜਾਬ ...

ਪੂਰੀ ਖ਼ਬਰ »

ਸੈਂਟ ਸੋਲਜਰ ਸਕੂਲ 'ਚ ਸ਼ੁਕਰਾਨਾ ਸਮਾਗਮ ਕਰਵਾਇਆ

ਔੜ/ਝਿੰਗੜਾਂ, 12 ਮਾਰਚ (ਕੁਲਦੀਪ ਸਿੰਘ ਝਿੰਗੜ)- ਪਿੰਡ ਝਿੰਗੜਾਂ ਵਿਖੇ ਖੋਲ੍ਹੇ ਗਏ ਸੈਂਟ ਸੋਲਜਰ ਡਿਵਾਈਨ ਪਬਲਿਕ ਸਕੂਲ 'ਚ ਪ੍ਰੀ- ਨਰਸਰੀ ਜਮਾਤਾਂ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਭਾਈ ਭੁਪਿੰਦਰ ਸਿੰਘ ਬੂਟਾ ਦੇ ਜਥੇ ...

ਪੂਰੀ ਖ਼ਬਰ »

ਗੁਰੂ ਨਾਨਕ ਲੰਗਰ ਹਾਲ ਦੀ ਉਸਾਰੀ ਦੀ ਸੇਵਾ ਸ਼ੁਰੂ

ਪੱਲੀ ਝਿੱਕੀ, 12 ਮਾਰਚ (ਕੁਲਦੀਪ ਸਿੰਘ ਪਾਬਲਾ) - ਪਿੰਡ ਪੱਤੀ ਕੋਟ ਵਿਖੇ ਬੰਗਾ-ਗੜ੍ਹਸ਼ੰਕਰ ਸੜਕ 'ਤੇ ਸਥਿਤ ਗੁਰਦੁਆਰਾ ਸਿੰਘ ਸਭਾ ਦੇ ਕੋਲ ਸ੍ਰੀ ਗੁਰੂ ਨਾਨਕ ਲੰਗਰ ਹਾਲ ਦੀ ਉਸਾਰੀ ਦੀ ਸੇਵਾ ਸ਼ੁਰੂ ਕੀਤੀ ਗਈ | ਗੁਰੂ ਘਰ ਦੇ ਸੇਵਾਦਾਰ ਗਿਆਨੀ ਤਰਲੋਚਨ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਬੱਚਿਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਮੀਜਲ ਰੂਬੇਲਾ ਟੀਕਾ ਅਤਿ ਜ਼ਰੂਰੀ-ਐੱਸ.ਐੱਮ.ਓ. ਪਵਨ ਕੁਮਾਰ

ਕਾਠਗੜ੍ਹ, 12 ਮਾਰਚ (ਸੂਰਾਪੁਰੀ, ਪਨੇਸਰ)- ਸਿਹਤ ਵਿਭਾਗ ਵੱਲੋਂ ਕਾਠਗੜ੍ਹ ਦੇ ਹਸਪਤਾਲ ਵਿਚ ਐੱਸ.ਐੱਮ.ਓ. ਪਵਨ ਕੁਮਾਰ ਵਲੋਂ ਮੀਜਲ ਰੂਬੇਲਾ ਟੀਕਾਕਰਨ ਸਬੰਧੀ ਇਲਾਕੇ ਦੇ ਸਕੂਲਾਂ ਦੇ ਅਧਿਆਪਕਾਂ ਅਤੇ ਨੋਡਲ ਅਫ਼ਸਰਾਂ ਨੂੰ ਟਰੇਨਿੰਗ ਦਿੱਤੀ ਗਈ | ਇਸ ਮੌਕੇ ਡਾ: ਪਵਨ ...

ਪੂਰੀ ਖ਼ਬਰ »

ਸਤਲੁਜ ਪਬਲਿਕ ਸਕੂਲ 'ਚ ਔਰਤ ਦਿਵਸ 'ਤੇ ਸਮਾਗਮ

ਬੰਗਾ, 12 ਮਾਰਚ (ਜਸਬੀਰ ਸਿੰਘ ਨੂਰਪੁਰ) - ਕੌਮਾਂਤਰੀ ਔਰਤ ਦਿਵਸ ਦੇ ਸਬੰਧ ਵਿਚ ਸਤਲੁਜ ਪਬਲਿਕ ਸਕੂਲ ਬੰਗਾ ਵਿਖੇ ਸਮਾਗਮ ਕਰਵਾਇਆ ਗਿਆ | ਸਕੂਲ ਦੇ ਡਾਇਰੈਕਟਰ ਪਾਲ ਸਿੰਘ ਪੂੰਨੀਆ ਨੇ ਕਿਹਾ ਕਿ ਔਰਤਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਣ ਦੀ ਲੋੜ ਹੈ | ਲੜਕੀਆਂ ਦੀ ...

ਪੂਰੀ ਖ਼ਬਰ »

ਜਦੋਂ ਪੋਲ ਖੋਲ੍ਹ ਰੈਲੀ ਦੀ ਤਿਆਰੀ ਲਈ ਆਏ ਆਗੂਆਂ ਨੂੰ ਲੋਕਾਂ ਦੇ ਸਵਾਲਾਂ ਦਾ ਕਰਨਾ ਪਿਆ ਸਾਹਮਣਾ

ਮੁਕੰਦਪੁਰ, 12 ਮਾਰਚ (ਅਮਰੀਕ ਸਿੰਘ ਢੀਂਡਸਾ) - ਸ਼ੋ੍ਰਮਣੀ ਅਕਾਲੀ ਦਲ ਵਲੋਂ 23 ਮਾਰਚ ਨੂੰ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਦੀਆਂ ਨਾਕਾਮੀਆਂ ਦੀ ਪੋਲ ਖੋਲ੍ਹਣ ਲਈ ਵੱਡੀ ਗਿਣਤੀ ਵਿਚ ਖਟਕੜ ਕਲਾਂ ਪਹੁੰਚਣ ਲਈ ਅਪੀਲ ਕਰਦਿਆਂ ਮੈਂਬਰ ਪਾਰਲੀਮੈਂਟ ਪੋ੍ਰ: ਪ੍ਰੇਮ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀਆਂ ਨੇ ਸੁਧਾਰੀ ਸ਼ਮਸ਼ਾਨਘਾਟ ਦੀ ਹਾਲਤ

ਪੱਲੀ ਝਿੱਕੀ, 12 ਮਾਰਚ (ਕੁਲਦੀਪ ਸਿੰਘ ਪਾਬਲਾ) - ਪਿੰਡ ਪੱਲੀ ਉੱਚੀ ਵਿਖੇ ਸਮੂਹ ਨਗਰ ਨਿਵਾਸੀ, ਨੌਜਵਾਨ ਸਭਾ ਅਤੇ ਐਨ. ਆਰ. ਆਈ ਵੀਰਾਂ ਦੇ ਸਹਿਯੋਗ ਨਾਲ ਪਿੰਡ ਦੇ ਨੌਜਵਾਨਾਂ ਵਲੋਂ ਪਿੰਡ ਨੂੰ ਸਵੱਛ ਭਾਰਤ ਮੁਹਿੰਮ ਅਧੀਨ ਸਾਫ਼ ਸੁਥਰਾ ਰੱਖਣ ਲਈ ਉਪਰਾਲਾ ਕੀਤਾ ਜਾ ਰਿਹਾ ...

ਪੂਰੀ ਖ਼ਬਰ »

ਵਿਲੇਜ਼ ਯੂਥ ਕਲੱਬ ਵਲੋਂ ਕੁਲਦੀਪ ਦੀਪਕ ਦਾ ਸਨਮਾਨ

ਮੱਲਪੁਰ ਅੜਕਾਂ, 12 ਮਾਰਚ (ਜੱਬੋਵਾਲ) - ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਪੰਜਾਬ ਦੀ ਫੇਰੀ ਦੌਰਾਨ ਉਨ੍ਹਾਂ ਦੀ ਕਵਰੇਜ਼ ਕਰਨ ਲਈ ਨਾਲ ਆਏ ਪਿੰਡ ਕਾਹਮਾ ਦੇ ਕੁਲਦੀਪ ਸਿੰਘ ਦੀਪਕ ਜੋ ਕੈਨੇਡਾ ਟੋਰਾਂਟੋ ਵਿਖੇ ਪੰਜਾਬ ਦੀ ਗੁੰਜ ਰੇਡੀਓ ਚੈਨਲ ਚਲਾ ਰਹੇ ਹਨ, ...

ਪੂਰੀ ਖ਼ਬਰ »

ਗੁਰਬਾਣੀ ਸਾਨੂੰ ਮਾਨਵ ਧਰਮ ਨਾਲ ਜੋੜਦੀ ਹੈ - ਨਿਰਮਲ ਸਿੰਘ ਸੰਧੂ

ਸੰਧਵਾਂ, 12 ਮਾਰਚ (ਪ੍ਰੇਮੀ ਸੰਧਵਾਂ) - ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਗੁਰੂ ਸਹਿਬਾਨ, ਸੰਤਾਂ, ਭਗਤਾਂ, ਭੱਟ ਸਾਹਿਬਾਨ ਦੀ ਰਚੀ ਬਾਣੀ ਜਿਥੇ ਇਕ ਅਕਾਲ ਪੁਰਖ ਦੀ ਅਰਾਧਨਾ ਦਾ ਸੰਕਲਪ ਦਿ੍ੜ ਕਰਵਾਉਂਦੀ ਹੈ, ਉੱਥੇ ਇਹ ਮਹਾਨ ਗੁਰਬਾਣੀ ਸਾਨੂੰ ਸੱਚੇ-ਸੁੱਚੇ ਮਾਨਵ ਧਰਮ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੀ ਮੀਟਿੰਗ

ਨਵਾਂਸ਼ਹਿਰ, 12 ਮਾਰਚ (ਹਰਮਿੰਦਰ ਸਿੰਘ ਪਿੰਟੂ)- ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਨਵਾਂਸ਼ਹਿਰ ਵੱਲੋਂ ਸੁਵਿਧਾ ਕੇਂਦਰ ਨਵਾਂਸ਼ਹਿਰ ਦੇ ਮੀਟਿੰਗ ਹਾਲ ਵਿਚ ਪ੍ਰਧਾਨ ਜੇ.ਡੀ.ਵਰਮਾ ਦੀ ਪ੍ਰਧਾਨਗੀ ਹੇਠ ਮਹੀਨਾਵਾਰ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਨਵਾਂਸ਼ਹਿਰ ਦੀ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਉਜਵਲ ਯੋਜਨਾ ਤਹਿਤ ਗੈਸ ਕੁਨੈਕਸ਼ਨ ਵੰਡੇ

ਬੰਗਾ, 12 ਮਾਰਚ (ਨੂਰਪੁਰ, ਲਧਾਣਾ) - ਪਿੰਡ ਮਾਹਿਲ ਗਹਿਲਾ ਵਿਖੇ ਪ੍ਰਧਾਨ ਮੰਤਰੀ ਉਜਵਲ ਯੋਜਨਾ ਤਹਿਤ ਬੰਗਾ ਗੈਸ ਏਜੰਸੀ ਵਲੋਂ 45 ਲੋੜਵੰਦਾਂ ਨੂੰ ਗੈਸ ਕੁਨੈਕਸ਼ਨ ਵੰਡੇ ਗਏ | ਬੰਗਾ ਗੈਸ ਏਜੰਸੀ ਦੇ ਮੁਖੀ ਮਨਮੀਤ ਕੁਮਾਰ ਸੋਨੂੰ ਨੇ ਆਖਿਆ ਲੋਕਾਂ ਨੂੰ ਸਰਕਾਰ ਦੀਆਂ ...

ਪੂਰੀ ਖ਼ਬਰ »

ਮਸ਼ਾਲ ਮਾਰਚ ਦਾ ਚੱਕ-ਬਿਲਗਾਂ ਸਕੂਲ ਵਲੋਂ ਨਿੱਘਾ ਸਵਾਗਤ

ਬਹਿਰਾਮ, 12 ਮਾਰਚ (ਨਛੱਤਰ ਸਿੰਘ ਬਹਿਰਾਮ) - ਸਿੱਖਿਆ ਸਕੱਤਰ ਪੰਜਾਬ ਕਿ੍ਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੜ੍ਹੋ ਪੰਜਾਬ, ਪੜਾਓ ਪੰਜਾਬ ਦੀ ਸੂਬੇ ਭਰ ਵਿਚ ਚਲਾਈ ਗਈ ਮਸ਼ਾਲ ਮਾਰਚ ਦਾ ਸੀਨੀਅਰ ਸੈਕੰਡਰੀ ਸਕੂਲ ਚੱਕ-ਬਿਲਗਾ (ਲੜਕੀਆਂ) ਵਿਖੇ ਨਿੱਘਾ ਸਵਾਗਤ ...

ਪੂਰੀ ਖ਼ਬਰ »

ਠਠਿਆਲਾ ਬੇਟ ਤੋਂ ਬੰਨ੍ਹ ਦਰਿਆ ਸਤਲੁਜ ਤੱਕ ਸੜਕ ਕਦੋਂ ਬਣੇਗੀ?

ਬਲਾਚੌਰ, 12 ਮਾਰਚ (ਦੀਦਾਰ ਸਿੰਘ ਬਲਾਚੌਰੀਆ)- ਮੰਡ ਖੇਤਰ ਦੇ ਪਿੰਡ ਠਠਿਆਲਾ ਬੇਟ ਤੇ ਨਾਲ ਦੇ ਪਿੰਡਾਂ ਦੀ ਅਹਿਮ ਮੰਗ ਪਿੰਡ ਠਠਿਆਲਾ ਬੇਟ ਤੋਂ ਬੰਨ੍ਹ ਦਰਿਆ ਸਤਲੁਜ ਤੱਕ ਸੜਕ ਬਣਨ ਦਾ ਸੁਪਨਾ ਸਾਕਾਰ ਹੁੰਦਾ ਨਜ਼ਰੀ ਨਹੀਂ ਆ ਰਿਹਾ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ...

ਪੂਰੀ ਖ਼ਬਰ »

ਕਮਾਮ ਵਾਸੀਆਂ ਵਲੋਂ ਗੰਦੇ ਪਾਣੀ ਦੇ ਨਿਕਾਸ ਲਈ ਚੱਲ ਰਹੇ ਕੰਮ ਨੂੰ ਜਲਦ ਕਰਵਾਉਣ ਦੀ ਮੰਗ

ਸਾਹਲੋਂ, 12 ਮਾਰਚ (ਜਰਨੈਲ ਸਿੰਘ ਨਿੱਘ੍ਹਾ)- ਪਿੰਡ ਕਮਾਮ ਵਿਖੇ ਸੜਕ ਕਿਨਾਰੇ ਗੰਦੇ ਪਾਣੀ ਦੇ ਨਿਕਾਸ ਲਈ ਬਣ ਰਹੇ ਨਾਲੇ ਦਾ ਮੱਠੀ ਚਾਲ ਨਾਲ ਚੱਲ ਰਹੇ ਕੰਮ ਤੋਂ ਪਿੰਡ ਵਾਸੀ ਡਾਢੇ ਪ੍ਰੇਸ਼ਾਨ ਹਨ | ਪਿੰਡ ਵਾਸੀਆਂ ਅਨੁਸਾਰ ਪਿਛਲੇ ਡੇਢ ਮਹੀਨੇ ਤੋ ਨਾਲੇ ਦਾ ਜੂੰ ਦੀ ਚਾਲ ...

ਪੂਰੀ ਖ਼ਬਰ »

ਜ਼ਮੀਨ ਵਿਵਾਦ ਸਬੰਧੀ ਵਿਰੋਧੀ ਧਿਰ ਨੇ ਸਟੇਅ ਆਰਡਰ ਹੋਣ ਦਾ ਦਾਅਵਾ ਕੀਤਾ

ਉਸਮਾਨਪੁਰ, 12 ਮਾਰਚ (ਮਝੂਰ)- ਪਿੰਡ ਰਕਾਸਣ ਵਿਖੇ ਚੱਲ ਰਹੇ 35 ਕਿੱਲੇ ਚਰਾਂਦ ਦੇ ਮਾਮਲੇ ਵਿਚ ਵਿਰੋਧੀ ਧਿਰ ਦੇ ਸੁਰਿੰਦਰ ਸਿੰਘ ਤੇ ਨੰਬਰਦਾਰ ਮੰਗਤ ਰਾਮ ਨੇ ਦੱਸਿਆ ਕਿ ਉਕਤ ਜ਼ਮੀਨ ਦੀ ਮੁਰੱਬੇਬੰਦੀ 1954 ਵਿਚ ਉਨ੍ਹਾਂ ਦੇ ਬਜ਼ੁਰਗਾਂ ਦੇ ਨਾਮ ਕੰਸੌਲੀਡੇਟ ਅਫ਼ਸਰ ਵਲੋਂ ...

ਪੂਰੀ ਖ਼ਬਰ »

ਗ਼ੈਰ-ਜ਼ਰਾਇਤੀ ਸਭਾਵਾਂ ਦੇ ਮੈਂਬਰਾਂ ਦੀ ਹੋਈ ਕਰਜ਼ਾ ਮੁਆਫ਼ੀ ਸਬੰਧੀ ਮੀਟਿੰਗ

ਬੰਗਾ, 12 ਮਾਰਚ (ਕਰਮ ਲਧਾਣਾ) - ਪੰਜਾਬ ਰਾਜ ਖੇਤੀਬਾੜੀ ਸਹਿਕਾਰੀ ਕਰਮਚਾਰੀ ਯੂਨੀਅਨ ਪੰਜਾਬ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਇਕਾਈ ਦੀ ਮੀਟਿੰਗ ਸਹਿਕਾਰੀ ਸਭਾ ਬੀਸਲਾ ਵਿਖੇ ਮੱਖਣ ਸਿੰਘ ਜੱਸੋਮਜਾਰਾ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਬਲਾਕ ...

ਪੂਰੀ ਖ਼ਬਰ »

ਕੈਂਸਰ ਜਾਗਰੂਕ ਕੈਂਪ ਦੌਰਾਨ 315 ਮਰੀਜ਼ਾਂ ਦੀ ਜਾਂਚ

ਸੜੋਆ, 12 ਮਾਰਚ (ਪੱਤਰ ਪ੍ਰੇਰਕ)- ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਜਲੰਧਰ ਵੱਲੋਂ ਸਮਾਜ ਸੇਵੀ ਸ: ਹਰਪਾਲ ਸਿੰਘ ਦੇ ਉੱਦਮ ਸਦਕਾ ਪਿੰਡ ਦਿਆਲਾ ਵਿਖੇ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਇੱਕ ਰੋਜ਼ਾ ਜਾਗਰੂਕ ਕੈਂਪ ਪਿੰਡ ਦਿਆਲਾ ਵਿਖੇ ਲਗਾਇਆ ਗਿਆ ਜਿਸ ਦਾ ਉਦਘਾਟਨ ...

ਪੂਰੀ ਖ਼ਬਰ »

ਗਲੀਆਂ ਵਿਚ ਇੰਟਰਲਾਕ ਟਾਇਲਾਂ ਦਾ ਕੰਮ ਸ਼ੁਰੂ

ਉੜਾਪੜ/ਲਸਾੜਾ, 12 ਮਾਰਚ (ਲਖਵੀਰ ਸਿੰਘ ਖੁਰਦ)- ਬਲਾਕ ਔੜ ਦੇ ਪਿੰਡ ਬੁਰਜ ਟਹਿਲ ਦਾਸ ਵਿਖੇ ਗਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਨਰੇਗਾ ਸਕੀਮ ਅਧੀਨ ਗਲੀਆਂ ਵਿਚ ਇੰਟਰਲਾਕ ਟਾਇਲਾਂ ਲਾਉਣ ਦਾ ਕੰਮ ਸ਼ੁਰੂ ਹੋਇਆ | ਬਲਾਕ ਵਿਕਾਸ ਅਫਸਰ ਔੜ ਬਲਬੀਰ ਸਿੰਘ ...

ਪੂਰੀ ਖ਼ਬਰ »

ਸਵਾਮੀ ਓਾਕਾਰਾ ਨੰਦ ਦੇ ਜਨਮ ਉਤਸਵ ਨੂੰ ਸਮਰਪਿਤ ਸਮਾਗਮ 17 ਤੋਂ

ਭੱਦੀ, 12 ਮਾਰਚ (ਨਰੇਸ਼ ਧੌਲ) ਬ੍ਰਹਮਲੀਨ ਸਵਾਮੀ ਗੰਗਾ ਨੰਦ ਭੂਰੀ ਵਾਲਿਆਂ ਦੇ ਗੱਦੀ ਨਸ਼ੀਨ ਸਵਾਮੀ ਓਾਕਾਰਾ ਨੰਦ ਭੂਰੀ ਵਾਲਿਆਂ ਦੇ 70ਵੇਂ ਜਨਮ ਉਤਸਵ ਨੂੰ ਸਮਰਪਿਤ ਸਮਾਗਮ ਕੁਟੀਆ ਓਾਕਾਰ ਧਾਮ ਪਿੰਡ ਥੋਪੀਆ ਵਿਖੇ ਸਵਾਮੀ ਅਨੁਭਵਾਂ ਨੰਦ ਭੂਰੀ ਵਾਲਿਆਂ ਅਤੇ ਸਵਾਮੀ ...

ਪੂਰੀ ਖ਼ਬਰ »

ਬਾਬਾ ਊਧੋ ਸ਼ਾਹ ਚਿਸ਼ਤੀ ਦਾ ਸਲਾਨਾ ਮੇਲਾ ਅਮਿੱਟ ਯਾਦਾਂ ਛੱਡਦਾ ਸਮਾਪਤ

ਕਟਾਰੀਆਂ, 12 ਮਾਰਚ (ਨਵਜੋਤ ਸਿੰਘ ਜੱਖੂ) - ਪਿੰਡ ਕਟਾਰੀਆਂ ਦੇ ਪ੍ਰਸਿੱਧ ਧਾਰਮਿਕ ਅਸਥਾਨ ਪੀਰ ਬਾਬਾ ਬੂੜ ਸ਼ਾਹ ਚਿਸ਼ਤੀ, ਪੀਰ ਬਾਬਾ ਊਧੋ ਸ਼ਾਹ ਚਿਸ਼ਤੀ ਦਰਬਾਰ ਵਿਖੇ ਗੱਦੀ ਨਸ਼ੀਨ ਬਾਬਾ ਸਾਧੂ ਸ਼ਾਹ ਚਿਸ਼ਤੀ ਦੀ ਰਹਿਨੁਮਾਈ ਹੇਠ ਪੀਰ ਬਾਬਾ ਊਧੋ ਸ਼ਾਹ ਚਿਸ਼ਤੀ ਦੀ ...

ਪੂਰੀ ਖ਼ਬਰ »

ਪੁਲਿਸ ਨੇ ਨਾਜਾਇਜ਼ ਮਾਈਨਿੰਗ ਦੇ ਚੱਕਰ 'ਚ ਘੋੜੇ ਰੇਹੜੇ ਫੜੇ

ਰੈਲਮਾਜਰਾ, 12 ਮਾਰਚ (ਰਾਕੇਸ਼ ਰੋਮੀ)- ਪੁਲਿਸ ਚੌਕੀ ਆਸਰੋਂ ਨੇ ਨਾਜਾਇਜ਼ ਮਾਈਨਿੰਗ 'ਤੇ ਸ਼ਿਕੰਜਾ ਕੱਸਦਿਆਂ ਟਿੱਪਰ, ਟਰੈਕਟਰ, ਟਰਾਲੀਆਂ ਤੋਂ ਬਾਅਦ ਰੇਤ ਨਾਲ ਭਰੇ ਚਾਰ ਘੋੜੇ ਰੇਹੜਿਆਂ ਨੂੰ ਕਬਜੇ 'ਚ ਵਿਚ ਲਿਆ | ਇਸ ਸਬੰਧ ਵਿਚ ਆਸਰੋਂ ਪੁਲਿਸ ਨੇ ਦੱਸਿਆ ਕਿ ਮਾਈਨਿੰਗ ...

ਪੂਰੀ ਖ਼ਬਰ »

ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਵਲੋਂ ਪੋਲੀਓ ਮੁਹਿੰਮ ਦਾ ਉਦਘਾਟਨ

ਨਵਾਂਸ਼ਹਿਰ, 12 ਮਾਰਚ (ਦੀਦਾਰ ਸਿੰਘ ਸ਼ੇਤਰਾ)- ਅੱਜ ਇੱਥੇ ਕੌਮੀ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਅੰਜਲੀ ਭਾਵੜਾ ਨੇ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ ਬਚਿਆਂ ਨੂੰ ਪੋਲੀਓ ਰੋਧਕ ਦਵਾਈ ਦੀਆਂ ਬੂੰਦਾਂ ਪਿਲਾ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ 'ਚ 44 ਯੂਨਿਟ ਖ਼ੂਨ ਇਕੱਤਰ

ਉਸਮਾਨਪੁਰ, 12 ਮਾਰਚ (ਮਝੂਰ)- ਪਿੰਡ ਦੁਪਾਲਪੁਰ ਸਥਿਤ ਦਾਣਾ ਮੰਡੀ ਵਿਖੇ ਸਮਾਜ ਸੇਵਕ ਪਰਮਜੀਤ ਸਿੰਘ ਆੜ੍ਹਤੀ, ਸਮੂਹ ਗਰਾਮ ਪੰਚਾਇਤ ਤੇ ਨੌਜਵਾਨ ਸਭਾ ਦੁਪਾਲਪੁਰ ਵਲੋਂ ਬਲੱਡ ਡੋਨਰਜ਼ ਕੌਾਸਲ ਨਵਾਂਸ਼ਹਿਰ ਦੇ ਸਹਿਯੋਗ ਨਾਲ 7 ਵਾਂ ਸਵੈ-ਇਛੁੱਕ ਖ਼ੂਨਦਾਨ ਕੈਂਪ ਲਗਾਇਆ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX