ਤਾਜਾ ਖ਼ਬਰਾਂ


ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਵਲੋਂ ਖ਼ੁਦਕੁਸ਼ੀ
. . .  3 minutes ago
ਡਰੋਲੀ ਕਲਾਂ, 23 ਜੁਲਾਈ (ਸੰਤੋਖ ਸਿੰਘ)- ਹਲਕਾ ਆਦਮਪੁਰ ਦੇ ਪਿੰਡ ਢੰਡੋਰ ਦੇ ਇੱਕ ਕਿਸਾਨ ਵਲੋਂ ਕਰਜ਼ੇ ਦੀ ਪਰੇਸ਼ਾਨੀ ਦੇ ਚੱਲਦਿਆਂ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਕਿਸਾਨ ਦੀ ਪਹਿਚਾਣ ਕਸ਼ਮੀਰਾ ਸਿੰਘ ਦੇ ਰੂਪ 'ਚ ਹੋਈ ਹੈ। ਇਸ ਸੰਬੰਧੀ...
ਲੁਧਿਆਣਾ 'ਚ ਹੌਜ਼ਰੀ ਫੈਕਟਰੀ 'ਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਮਾਨ ਸੜ ਕੇ ਹੋਇਆ ਸੁਆਹ
. . .  33 minutes ago
ਲੁਧਿਆਣਾ, 23 ਜੁਲਾਈ (ਅਮਰੀਕ ਸਿੰਘ ਬੱਤਰਾ)- ਅੱਜ ਤੜਕੇ ਕਰੀਬ 4 ਵਜੇ ਨੂਰਵਾਲਾ ਰੋਡ ਨੇੜੇ ਸਥਿਤ ਇੱਕ ਹੌਜ਼ਰੀ ਫੈਕਟਰੀ 'ਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਮਾਨ ਸੜ ਕੇ ਸੁਆਹ ਹੋ ਗਿਆ। ਅੱਗ ਬੁਝਾਊ ਦਸਤੇ ਦੇ ਇੱਕ ਅਧਿਕਾਰੀ ਨੇ ਇਸ ਬਾਰੇ...
ਟੋਲ ਟੈਕਸ ਬੈਰੀਅਰ ਨਿੱਝਰਪੁਰਾ ਵਿਖੇ ਅਚਾਨਕ ਕਾਰ ਨੂੰ ਲੱਗੀ ਅੱਗ
. . .  42 minutes ago
ਜੰਡਿਆਲਾ ਗੁਰੂ, 23 ਜੁਲਾਈ (ਰਣਜੀਤ ਸਿੰਘ ਜੋਸਨ)- ਨੈਸ਼ਨਲ ਹਾਈਵੇਅ 'ਤੇ ਜੰਡਿਆਲਾ ਗੁਰੂ ਨਜ਼ਦੀਕ ਬਣੇ ਟੋਲ ਟੈਕਸ ਬੈਰੀਅਰ ਨਿੱਝਰਪੁਰਾ ਵਿਖੇ ਅੱਜ ਅਚਾਨਕ ਇਕ ਕਾਰ ਨੂੰ ਅੱਗ ਲੱਗ ਗਈ। ਅੱਗ ਲੱਗਣ ਤੋਂ ਬਾਅਦ ਲੋਕਾਂ ਵਲੋਂ ਕਾਰ ਸਵਾਰ ਵਿਅਕਤੀਆਂ ਨੂੰ...
ਮੋਟਰਸਾਈਕਲ ਵਲੋਂ ਟੱਕਰ ਮਾਰੇ ਜਾਣ ਕਾਰਨ ਔਰਤ ਦੀ ਮੌਤ
. . .  41 minutes ago
ਕਾਹਨੂੰਵਾਨ, 23 ਜੁਲਾਈ (ਹਰਜਿੰਦਰ ਸਿੰਘ ਜੱਜ)- ਸਥਾਨਕ ਚੱਕ ਸ਼ਰੀਫ਼ ਰੋਡ ਥਾਣੇ ਵਾਲੀ ਗਲੀ ਨਜ਼ਦੀਕ ਇੱਕ ਮੋਟਰਸਾਈਕਲ ਵਲੋਂ ਟੱਕਰ ਮਾਰੇ ਜਾਣ ਕਾਰਨ ਔਰਤ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਹਿਚਾਣ ਦਰਸ਼ਨਾ ਦੇਵੀ (55) ਪਤਨੀ ਅਰੁਣ...
'84 ਸਿੱਖ ਵਿਰੋਧੀ ਦੰਗਾ ਮਾਮਲਾ : ਹਾਈਕੋਰਟ ਵਲੋਂ ਦੋਸ਼ੀ ਕਰਾਰੇ ਗਏ 33 ਲੋਕਾਂ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ
. . .  about 1 hour ago
ਨਵੀਂ ਦਿੱਲੀ, 23 ਜੁਲਾਈ- ਸੁਪਰੀਮ ਕੋਰਟ ਨੇ ਅੱਜ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸੰਬੰਧਿਤ ਇੱਕ ਮਾਮਲੇ 'ਚ ਉਨ੍ਹਾਂ 33 ਲੋਕਾਂ ਨੂੰ ਜ਼ਮਾਨਤ ਦੇ ਦਿੱਤੀ ਹੈ, ਜਿਨ੍ਹਾਂ ਨੂੰ ਦਿੱਲੀ ਹਾਈਕੋਰਟ ਨੇ ਇਸ ਮਾਮਲੇ 'ਚ 5-5 ਸਾਲ ਦੀ ਸਜ਼ਾ ਸੁਣਾਈ ਸੀ। ਦਿੱਲੀ ਹਾਈਕੋਰਟ ਦੇ...
ਆਪਣੇ ਸਕੂਲ ਦੀ ਬੱਸ ਦੀ ਲਪੇਟ 'ਚ ਆਉਣ ਕਾਰਨ ਬੱਚੇ ਦੀ ਮੌਤ
. . .  about 1 hour ago
ਜਲੰਧਰ, 23 ਜੁਲਾਈ- ਜਲੰਧਰ 'ਚ ਇੱਕ ਨਿੱਜੀ ਸਕੂਲ ਦੀ ਬੱਸ ਦੀ ਲਪੇਟ 'ਚ ਆਉਣ ਕਾਰਨ ਇੱਕ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਹਿਚਾਣ ਆਰਵ ਮਹਿਤਾ ਵਾਸੀ ਭੈਰੋ ਬਾਜ਼ਾਰ ਦੇ ਰੂਪ 'ਚ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਛੁੱਟੀ ਤੋਂ ਬਾਅਦ ਬੱਚੇ ਦੇ ਪਰਿਵਾਰਕ...
ਲਾਦੇਨ ਦਾ ਪਤਾ ਲਗਾਉਣ 'ਚ ਸੀ. ਏ. ਆਈ. ਨੂੰ ਆਈ. ਐੱਸ. ਆਈ. ਦੀ ਸੂਚਨਾ ਨਾਲ ਮਿਲੀ ਮਦਦ- ਇਮਰਾਨ ਖ਼ਾਨ
. . .  about 2 hours ago
ਵਾਸ਼ਿੰਗਟਨ, 23 ਜੁਲਾਈ- ਪਾਕਿਸਤਾਨ ਦੀ ਸ਼ਕਤੀਸ਼ਾਲੀ ਖ਼ੁਫ਼ੀਆ ਏਜੰਸੀ ਆਈ. ਐੱਸ. ਆਈ. ਨੇ ਸੀ. ਏ. ਆਈ. ਨੂੰ ਉਹ ਸੂਚਨਾ ਮੁਹੱਈਆ ਕਰਾਈ ਸੀ, ਜਿਸ ਨੇ ਅਮਰੀਕਾ ਨੂੰ ਅਲਕਾਇਦਾ ਦੇ ਆਕਾ ਓਸਾਮਾ ਬਿਨ ਲਾਦੇਨ ਦਾ ਪਤਾ ਲਾਉਣ ਅਤੇ ਮਾਰਨ 'ਚ ਮਦਦ...
ਮਹਿਲ ਕਲਾਂ ਨੇੜੇ ਸਾਬਕਾ ਅਕਾਲੀ ਆਗੂ ਪੰਮਾ ਸਿੱਧੂ ਮੂੰਮ 'ਤੇ ਦੋ ਹਮਲਾਵਰਾਂ ਨੇ ਚਲਾਈਆਂ ਅੰਨ੍ਹੇਵਾਹ ਗੋਲੀਆਂ
. . .  about 2 hours ago
ਮਹਿਲ ਕਲਾਂ, 23 ਜੁਲਾਈ (ਤਰਸੇਮ ਸਿੰਘ ਚੰਨਣਵਾਲਾ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਮੂੰਮ ਨਾਲ ਸੰਬੰਧ ਮਾਲਵਾ ਜ਼ੋਨ-2 ਦੇ ਸਾਬਕਾ ਅਕਾਲੀ ਆਗੂ ਅਤੇ ਪ੍ਰਾਪਰਟੀ ਦੇ ਉੱਘੇ ਕਾਰੋਬਾਰੀ ਪਰਮਪ੍ਰੀਤ ਸਿੰਘ ਪੰਮਾ ਸਿੱਧੂ 'ਤੇ ਬੀਤੀ ਰਾਤ ਦੋ ਹਮਲਾਵਰਾਂ...
ਬੰਗਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਕੀਤਾ ਕਾਬੂ
. . .  about 2 hours ago
ਬੰਗਾ, 23 ਜੁਲਾਈ (ਜਸਵੀਰ ਸਿੰਘ ਨੂਰਪੁਰ)- ਬੰਗਾ ਪੁਲਿਸ ਨੇ ਇਲਾਕੇ 'ਚ 40 ਦੇ ਕਰੀਬ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 4 ਮੈਂਬਰਾਂ ਨੂੰ ਕਾਬੂ ਕੀਤਾ ਹੈ। ਡੀ. ਐੱਸ. ਪੀ. ਨਵਨੀਤ ਸਿੰਘ ਮਾਹਲ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ...
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 2 hours ago
ਨਵੀਂ ਦਿੱਲੀ, 23 ਜੁਲਾਈ- ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਨੂੰ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਵਿਰੋਧੀ ਧਿਰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕਸ਼ਮੀਰ 'ਤੇ ਵਿਚੋਲਗੀ ਨੂੰ ਲੈ ਕੇ ਆਏ...
ਟਰੰਪ ਦੇ ਬਿਆਨ 'ਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਿਹਾ- ਮੋਦੀ ਨੇ ਨਹੀਂ ਮੰਗੀ ਕੋਈ ਮਦਦ
. . .  about 2 hours ago
ਨਵੀਂ ਦਿੱਲੀ, 23 ਜੁਲਾਈ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕਸ਼ਮੀਰ 'ਤੇ ਵਿਚੋਲਗੀ ਨੂੰ ਲੈ ਕੇ ਆਏ ਬਿਆਨ 'ਤੇ ਵਿਰੋਧੀ ਧਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲੋਂ ਜਵਾਬ ਮੰਗ ਰਿਹਾ ਹੈ। ਇਸੇ ਸਿਲਸਿਲੇ 'ਚ ਸੰਸਦ ਦੇ ਦੋਹਾਂ ਸਦਨਾਂ 'ਚ ਪ੍ਰਧਾਨ ਮੰਤਰੀ ਨਰਿੰਦਰ...
ਸੰਗਰੂਰ 'ਚ ਡੀ. ਸੀ. ਦਫ਼ਤਰ ਮੂਹਰੇ ਕਿਸਾਨਾਂ ਦਾ ਧਰਨਾ ਸ਼ੁਰੂ
. . .  about 3 hours ago
ਸੰਗਰੂਰ, 23 ਜੁਲਾਈ (ਧੀਰਜ ਪਸ਼ੋਰੀਆ)- ਕਿਸਾਨ ਜਥੇਬੰਦੀਆਂ ਕਿਰਤੀ ਕਿਸਾਨ ਯੂਨੀਅਨ ਅਤੇ ਕਿਸਾਨ ਮੋਰਚਾ ਦੇ ਝੰਡੇ ਹੇਠਾਂ ਡੀ. ਸੀ. ਦਫ਼ਤਰ ਮੂਹਰੇ ਅੱਜ ਕਿਸਾਨਾਂ ਦਾ ਧਰਨਾ ਸ਼ੁਰੂ ਹੋ ਗਿਆ ਹੈ। ਛੋਟੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਾਉਣ ਅਤੇ ਛੋਟੀ ਕਿਸਾਨੀ ਨੂੰ...
ਰਾਜਪੁਰਾ ਨੇੜਲੇ ਪਿੰਡ 'ਚ ਦੋ ਸਕੇ ਭਰਾ ਅਗਵਾ, ਇਲਾਕੇ 'ਚ ਫੈਲੀ ਸਨਸਨੀ
. . .  about 3 hours ago
ਰਾਜਪੁਰਾ, 23 ਜੁਲਾਈ (ਰਣਜੀਤ ਸਿੰਘ)- ਨੇੜਲੇ ਪਿੰਡ ਖੇੜੀ ਗੰਡਿਆ ਵਿਖੇ ਬੀਤੀ ਸ਼ਾਮ ਦੋ ਸਕੇ ਭਰਾ ਭੇਦਭਰੀ ਹਾਲਤ 'ਚ ਗੁੰਮ ਹੋ ਗਏ। ਇਸ ਸੰਬੰਧੀ ਬੱਚਿਆਂ ਦੇ ਮਾਪੇ ਅਗਵਾਕਾਰੀ ਦਾ ਦੋਸ਼ ਲਾ ਰਹੇ ਹਨ। ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਬੱਚਿਆਂ ਦੇ ਪਿਤਾ ਦੀਦਾਰ...
ਕੈਪਟਨ ਵਲੋਂ ਸੰਗਰੂਰ ਅਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ
. . .  about 3 hours ago
ਚੰਡੀਗੜ੍ਹ, 23 ਜੁਲਾਈ (ਹਰਕੰਵਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੰਗਰੂਰ ਅਤੇ ਪਟਿਆਲਾ ਜ਼ਿਲ੍ਹਿਆਂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ ਅਤੇ ਫਸਲਾਂ ਤੇ ਹੋਰ ਜਾਇਦਾਦਾਂ ਦੇ ਨੁਕਸਾਨ ਦਾ ਅੰਦਾਜ਼ਾ...
ਸੁਖਵਿੰਦਰ ਸਿੰਘ ਵਲੋਂ ਗਾਇਆ ਸ਼ਬਦ 'ਕਲਿ ਤਾਰਣ ਗੁਰੂ ਨਾਨਕ ਆਇਆ' ਸ਼ਬਦ ਸ਼੍ਰੋਮਣੀ ਕਮੇਟੀ ਵਲੋਂ ਰਿਲੀਜ਼
. . .  about 4 hours ago
ਅੰਮ੍ਰਿਤਸਰ, 23 ਜੁਲਾਈ (ਜਸਵੰਤ ਸਿੰਘ ਜੱਸ)- ਅੱਜ ਇੱਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪ੍ਰਸਿੱਧ ਗਾਇਕ ਸੁਖਵਿੰਦਰ ਸਿੰਘ ਵਲੋਂ ਗਾਏ ਸ਼ਬਦ 'ਕਲਿ ਤਾਰਣ ਗੁਰੂ ਨਾਨਕ ਆਇਆ' ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ...
ਸੰਗਰੂਰ ਅਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ ਕੈਪਟਨ
. . .  about 4 hours ago
ਕਸ਼ਮੀਰ 'ਤੇ ਟਰੰਪ ਵਲੋਂ ਦਿੱਤੇ ਵਿਵਾਦਿਤ ਬਿਆਨ 'ਤੇ ਅਮਰੀਕਾ ਨੇ ਸੁਧਾਰੀ ਗ਼ਲਤੀ
. . .  about 4 hours ago
ਭਾਜਪਾ ਦੇ ਸੰਸਦੀ ਦਲ ਦੀ ਬੈਠਕ ਜਾਰੀ
. . .  about 5 hours ago
ਈਰਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 5 hours ago
ਦੁਕਾਨ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਫੱਗਣ ਸੰਮਤ 549

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਮੌਜੂਦਾ ਕਾਂਗਰਸ ਸਰਕਾਰ ਨੇ ਕਈ ਲੋਕ ਭਲਾਈ ਸਕੀਮਾਂ ਨੂੰ ਬੰਦ ਕੀਤਾ-ਡਾ: ਸੁੱਖੀ

ਸਾਹਲੋਂ, 12 ਮਾਰਚ (ਜਰਨੈਲ ਸਿੰਘ ਨਿੱਘ੍ਹਾ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਮੌਜੂਦਾ ਕਾਂਗਰਸ ਸਰਕਾਰ ਵੱਲੋਂ ਵੱਖ-ਵੱਖ ਪਿੰਡਾਂ ਦੇ ਬਹੁਤੇ ਲਾਭਪਾਤਰੀਆਂ ਦੀਆਂ ਲੋਕ ਭਲਾਈ ਸਕੀਮਾਂ ਨੂੰ ਬੰਦ ਕਰ ਦਿੱਤਾ ਗਿਆ ਹੈ | ਇਨ੍ਹਾਂ ਵਿਚਾਰ ਦਾ ਪ੍ਰਗਟਾਵਾ ਹਲਕਾ ਬੰਗਾ ਦੇ ਵਿਧਾਇਕ ਡਾ:ਸੁਖਵਿੰਦਰ ਕੁਮਾਰ ਸੁੱਖੀ ਨੇ ਪਿੰਡ ਚਾਹਲ ਖ਼ੁਰਦ ਵਿਖੇ ਇਲਾਕੇ ਦੇ ਅਕਾਲੀ ਵਰਕਰਾਂ ਦੀ 23 ਮਾਰਚ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਸਿੰਘ ਦੇ ਜੱਦੀ ਪਿੰਡ ਹੋ ਰਹੀ ਅਕਾਲੀ-ਭਾਜਪਾ ਦੀ ਰੈਲੀ ਦੇ ਸਬੰਧੀ ਰੱਖੀ ਗਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਅਕਾਲੀ ਭਾਜਪਾ ਸਰਕਾਰ ਮੌਕੇ ਪਿੰਡਾਂ ਅਤੇ ਸ਼ਹਿਰਾਂ ਨੂੰ ਵਿਕਾਸ ਕਾਰਜਾਂ ਲਈ ਦਿੱਤੀਆਂ ਗਰਾਂਟਾਂ ਦੇ ਕਰੋੜਾਂ ਰੁਪਏ ਵੀ ਵਾਪਸ ਕਰਵਾ ਲਏ ਹਨ ਜਿਸ ਨਾਲ ਹਲਕੇ ਦੇ ਵਿਕਾਸ ਕਾਰਜਾਂ ਵਿਚ ਖੜੋਤ ਆਈ ਹੈ | ਉਨ੍ਹਾਂ ਦੱਸਿਆ ਕਿ ਸਾਹਲੋਂ ਤੋ ਬੰਗਾ ਤੱਕ ਸੜਕ ਦਾ ਮੁੱਦਾ ਵੀ ਵਿਧਾਨ ਸਭਾ ਵਿਚ ਉੱਠਿਆ ਕਿ ਸਾਡੀ ਸਰਕਾਰ ਵੱਲੋਂ ਸੜਕ ਦੇ ਪੂਰੇ ਫ਼ੰਡ ਅਦਾ ਕਰਨ ਦੇ ਬਾਵਜੂਦ ਅਜੇ ਤੱਕ ਕਿਉਂ ਨਹੀਂ ਬਣਾਈ ਗਈ | ਉਨ੍ਹਾਂ ਨੇ ਲੋਕਾਂ ਨੰੂ 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ ਸ਼ਹੀਦੀ ਦਿਵਸ ਸਬੰਧੀ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਵਿਚ ਅਕਾਲੀ ਭਾਜਪਾ ਰੈਲੀ ਵਿਚ ਵੱਧ ਤੋ ਵੱਧ ਸ਼ਮੂਲੀਅਤ ਲਈ ਅਪੀਲ ਕੀਤੀ | ਇਸ ਮੌਕੇ ਬੁੱਧ ਸਿੰਘ ਬਲਾਕੀਪੁਰ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ, ਸੁਖਦੀਪ ਸਿੰਘ ਸ਼ੁਕਾਰ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ, ਸੋਹਣ ਲਾਲ ਢੰਡਾ ਜ਼ਿਲ੍ਹਾ ਪ੍ਰਧਾਨ ਐੱਸ.ਸੀ ਵਿੰਗ ਅਕਾਲੀ ਦਲ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਯੂਥ ਅਕਾਲੀ ਸਰਬਜੀਤ ਸਿੰਘ ਸਿੱਧੂ, ਸਰਪੰਚ ਅਮਰਜੀਤ ਸਿੰਘ, ਸੁਰਜੀਤ ਸਿੰਘ ਖਾਬੜਾ, ਬਗ਼ੀਚਾ ਸਿੰਘ, ਮੱਖਣ ਸਿੰਘ ਚਾਹਲ, ਹਰਬੁੱਧ ਸਿੰਘ, ਗੁਰਚੈਨ ਸਿੰਘ, ਰੇਸ਼ਮ ਸਿੰਘ ਨੰਬਰਦਾਰ, ਜੋਗਿੰਦਰ ਰਾਮ ਪੰਚ ਲੋਧੀਪੁਰ, ਚਰਨਦਾਸ, ਐਡਵੋਕੇਟ ਹਰਬੰਤ ਸਿੰਘ, ਗੁਰਮੇਲ ਸਿੰਘ, ਅਮਰੀਕ ਸਿੰਗ ਨੰਬਰਦਾਰ, ਬੂਟਾ ਸਿੰਘ ਅੜ੍ਹਕ, ਗੁਰਨਾਮ ਸਿੰਘ ਚਾਹਲ, ਬਲਰਾਜ ਸਿੰਘ, ਜਸਵੀਰ ਸਿੰਘ, ਸਤਨਾਮ ਸਿੰਘ, ਅਰਜਨ ਲਾਲ, ਭਿੰਦਰ ਚਾਹਲ, ਸੁਖਰਾਮ, ਇਕਬਾਲ ਸਿੰਘ, ਮਨਜੀਤ ਸਿੰਘ, ਮੱਖਣ ਰਾਮ, ਸੁੱਖ ਰਾਮ, ਟਾਰਜਨ ਚਾਹਲ, ਤਰਲੋਚਨ ਖਾਬੜਾਂ, ਗਗਨਦੀਪ ਸਿੰਘ,ਬਖ਼ਸ਼ੀਸ਼ ਸਿੰਘ, ਤਲਵਿੰਦਰ ਚਾਹਲ, ਮਹਿੰਦਰ ਸਿੱਧੂ, ਹਰਕਮਲਜੀਤ ਸਿੱਧੂ, ਜੋਗਿੰਦਰਪਾਲ, ਮੁਖ਼ਤਿਆਰ ਚਾਹਲ ਆਦਿ ਵੱਖ-ਵੱਖ ਪਿੰਡਾਂ ਦੇ ਅਕਾਲੀ ਵਰਕਰ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਡਿਪਟੀ ਕਮਿਸ਼ਨਰ ਵਲੋਂ ਬਜ਼ੁਰਗ ਨਾਗਰਿਕਾਂ ਨੂੰ ਸਾਰੇ ਦਫ਼ਤਰਾਂ ਵਿਚ ਮਾਣ-ਸਨਮਾਨ ਦੇਣ ਦੀ ਹਦਾਇਤ

ਨਵਾਂਸ਼ਹਿਰ, 12 ਮਾਰਚ (ਦੀਦਾਰ ਸਿੰਘ ਸ਼ੇਤਰਾ)- ਡਿਪਟੀ ਕਮਿਸ਼ਨਰ ਅਮਿਤ ਕੁਮਾਰ ਨੇ ਅੱਜ ਜ਼ਿਲ੍ਹੇ ਦੇ ਸਮੂਹ ਸਰਕਾਰੀ ਦਫ਼ਤਰਾਂ ਨੂੰ ਬਜ਼ੁਰਗ ਨਾਗਰਿਕਾਂ ਨੂੰ ਦਫ਼ਤਰਾਂ ਵਿਚ ਕੰਮ-ਕਾਜ ਲਈ ਆਉਣ 'ਤੇ ਤਰਜੀਹ ਅਤੇ ਉਚਿੱਤ ਮਾਣ-ਸਨਮਾਨ ਦੇਣ ਦੀ ਹਦਾਇਤ ਕੀਤੀ ਹੈ | ਉਹ ਅੱਜ ...

ਪੂਰੀ ਖ਼ਬਰ »

ਕਾਰ ਤੇ ਟਰੈਕਟਰ-ਟਰਾਲੀ ਦੀ ਟਰੱਕ 'ਚ ਦੋ ਵਿਅਕਤੀ ਜ਼ਖ਼ਮੀ

ਮੱਲਪੁਰ ਅੜਕਾਂ/ਸਾਹਲੋਂ, 12 ਮਾਰਚ (ਜੱਬੋਵਾਲ, ਨਿੱਘਾ) - ਨਵਾਂਸ਼ਹਿਰ- ਬੰਗਾ ਮੁੱਖ ਮਾਰਗ 'ਤੇ ਮਹਾਲੋਂ ਨਜ਼ਦੀਕ ਕਾਰ ਤੇ ਟਰੈਕਟਰ-ਟਰਾਲੀ ਦੀ ਸਿੱਧੀ ਟੱਕਰ ਵਿਚ ਦੋ ਵਿਅਕਤੀਆਂ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਹੈ | ਮੌਕੇ 'ਤੇ ਪੁਲਿਸ ਤੋਂ ਪ੍ਰਾਪਤ ਕੀਤੀ ਜਾਣਕਾਰੀ ...

ਪੂਰੀ ਖ਼ਬਰ »

ਨਵਾਂਸ਼ਹਿਰ ਵਾਸਤੇ ਕਾਲਜ ਦੀ ਮਨਜ਼ੂਰੀ ਪਹਿਲੇ ਸਾਲ ਵਿਚ ਵੱਡੀ ਪ੍ਰਾਪਤੀ ਰਹੀ-ਵਿਧਾਇਕ ਅੰਗਦ ਸਿੰਘ

ਨਵਾਂਸ਼ਹਿਰ, 12 ਮਾਰਚ (ਸ਼ੇਤਰਾ)- ਵਿਧਾਨ ਸਭਾ ਹਲਕਾ ਨਵਾਂਸ਼ਹਿਰ ਵਾਸਤੇ ਸਰਕਾਰੀ ਕਾਲਜ ਦੀ ਮਨਜ਼ੂਰੀ ਪਹਿਲੇ ਸਾਲ ਦੀ ਸਭ ਤੋਂ ਵੱਡੀ ਪ੍ਰਾਪਤੀ ਰਹੀ ਹੈ, ਜਿਸ ਦਾ ਪਹਿਲਾ ਵਿੱਦਿਅਕ ਸੈਸ਼ਨ ਇਸ ਸਾਲ ਤੋਂ ਸ਼ੁਰੂ ਹੋਵੇਗਾ | ਇਸ ਤੋਂ ਇਲਾਵਾ ਨਵਾਂਸ਼ਹਿਰ ਨਗਰ ਕੌਾਸਲ ਨੂੰ ...

ਪੂਰੀ ਖ਼ਬਰ »

ਦਿਨ ਦਿਹਾੜੇ ਘਰ 'ਚੋਂ 24 ਲੱਖ ਦੇ ਗਹਿਣੇ ਚੋਰੀ

ਰੈਲਮਾਜਰਾ, 12 ਮਾਰਚ (ਰਾਕੇਸ਼ ਰੋਮੀ)- ਨਜ਼ਦੀਕੀ ਪਿੰਡ ਆਸਰੋਂ ਵਿਖੇ ਦਿਨ ਦਿਹਾੜੇ ਇਕ ਘਰ ਵਿਚੋਂ ਲਗ-ਪਗ 24 ਲੱਖ ਰੁਪਏ ਦੇ ਗਹਿਣੇ ਚੋਰੀ ਹੋਣ ਦਾ ਸਮਾਚਾਰ ਹੈ | ਆਸਰੋਂ ਪੁਲਿਸ ਨੂੰ ਦਿੱਤੀ ਦਰਖਾਸਤ 'ਚ ਮਕਾਨ ਮਾਲਕ ਮੋਹਨ ਸਿੰਘ ਪੁੱਤਰ ਜੀਤ ਸਿੰਘ ਨੇ ਕਿਹਾ ਕਿ ਉਹ ...

ਪੂਰੀ ਖ਼ਬਰ »

ਪਾਵਰਕਾਮ ਦੇ ਜੂਨੀਅਰ ਇੰਜੀ: ਵਲੋਂ ਅੱਜ ਸੱਤਵੇਂ ਦਿਨ ਵੀ ਬਾਈਕਾਟ ਜਾਰੀ ਰਿਹਾ

ਨਵਾਂਸ਼ਹਿਰ, 12 ਮਾਰਚ (ਦੀਦਾਰ ਸਿੰਘ ਸ਼ੇਤਰਾ)- ਕੌਾਸਲ ਆਫ਼ ਜੂਨੀਅਰ ਇੰਜੀਨੀਅਰ ਦੇ ਸੱਦੇ 'ਤੇ ਪਾਵਰਕਾਮ ਅਤੇ ਟਰਾਂਸਕੋ ਕੰਪਨੀਆਂ ਵਿਚ ਕੰਮ ਕਰਦੇ ਸਮੂਹ ਪਾਵਰ ਜੂਨੀਅਰ ਇੰਜੀਨੀਅਰ ਵੱਲੋਂ ਅੱਜ ਸੱਤਵੇਂ ਦਿਨ ਵੀ ਲਗਾਤਾਰ ਸਟੋਰਾਂ, ਮੀਟਰਿੰਗ ਲੈਬਾਂ, ਬਿਜਲੀ ਬਿੱਲਾਂ ...

ਪੂਰੀ ਖ਼ਬਰ »

ਬਾਜ਼ੀ ਦਾ ਮੇਲਾ ਕਰਵਾਇਆ

ਰੈਲਮਾਜਰਾ, 12 ਮਾਰਚ (ਸੁਭਾਸ਼ ਟੌਾਸਾ, ਰਾਕੇਸ਼ ਰੋਮੀ)- ਪਿੰਡ ਟੌਾਸਾ ਵਿਖੇ ਨਗਰ ਦੀ ਸੁੱਖ ਸ਼ਾਂਤੀ ਲਈ ਗਰਾਮ ਪੰਚਾਇਤ ਟੌਾਸਾ, ਭੋਲੇਵਾਲ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬਾਜ਼ੀ ਦਾ ਮੇਲਾ ਕਰਵਾਇਆ ਗਿਆ ਜਿਸ 'ਚ ਬਾਜ਼ੀਗਰ ਮੀਤ ਰਾਮ ਰਕਾਸਣ ਵੱਲੋਂ ਨਗਰ ਦੀ ...

ਪੂਰੀ ਖ਼ਬਰ »

ਹਰ ਫ਼ਰੰਟ 'ਤੇ ਫੇਲ੍ਹ ਹੋਈ ਕਾਂਗਰਸ ਸਰਕਾਰ 'ਧੱਕੇਸ਼ਾਹੀ ਐਵਾਰਡ' ਦੀ ਪਾਤਰ-ਚੌਧਰੀ ਨੰਦ ਲਾਲ

ਰੱਤੇਵਾਲ, 12 ਮਾਰਚ (ਭਾਟੀਆ) ਪੰਜਾਬ ਵਿਚ ਕਾਂਗਰਸ ਪਾਰਟੀ ਨੇ ਸੱਤਾ ਸੰਭਾਲਦੇ ਹੀ ਪੰਜਾਬ ਦੀ ਜਨਤਾ ਦੀ ਭਲਾਈ ਲਈ ਕੰਮ ਕਰਨ ਦੀ ਬਜਾਏ ਲਏ ਜਾ ਰਹੇ ਤਾਨਾਸ਼ਾਹੀ ਫ਼ੈਸਲਿਆਂ ਅਤੇ ਗ਼ਲਤ ਨੀਤੀਆਂ ਨਾਲ ਕਿਸਾਨਾਂ, ਨੌਜਵਾਨਾਂ ਅਤੇ ਆਮ ਲੋਕਾਂ ਲਈ ਝੂਠੇ ਲਾਰਿਆਂ ਤੋਂ ਸਿਵਾਏ ...

ਪੂਰੀ ਖ਼ਬਰ »

ਅਧਿਆਪਕਾਂ ਨੂੰ ਜਬਰੀ ਬਦਲ ਕੇ ਸਕੂਲਾਂ ਅਤੇ ਅਧਿਆਪਕਾਂ ਨੂੰ ਉਜਾੜਨ ਦੀ ਕੀਤੀ ਨਿਖੇਧੀ

ਨਵਾਂਸ਼ਹਿਰ, 12 ਮਾਰਚ (ਦੀਦਾਰ ਸਿੰਘ ਸ਼ੇਤਰਾ)- ਪੰਜਾਬ ਸਰਕਾਰ ਦੇ ਸਿੱਖਿਆ ਵਿਰੋਧੀ ਫ਼ੈਸਲਿਆਂ ਿਖ਼ਲਾਫ਼ ਲਗਾਤਾਰ ਸੰਘਰਸ਼ ਕਰ ਰਹੀਆਂ ਜਥੇਬੰਦੀਆਂ 'ਤੇ ਆਧਾਰਿਤ ਬਣੇ ਸਾਂਝੇ ਅਧਿਆਪਕ ਮੋਰਚੇ ਵਿਚ ਸ਼ਾਮਲ ਅਤੇ ਹੋਰ ਅਧਿਆਪਕ ਜਥੇਬੰਦੀਆਂ ਨੇ ਸ਼ਾਮਲ ਹੋ ਕੇ ਪੰਜਾਬ ...

ਪੂਰੀ ਖ਼ਬਰ »

ਸੈਂਟ ਸੋਲਜਰ ਸਕੂਲ 'ਚ ਸ਼ੁਕਰਾਨਾ ਸਮਾਗਮ ਕਰਵਾਇਆ

ਔੜ/ਝਿੰਗੜਾਂ, 12 ਮਾਰਚ (ਕੁਲਦੀਪ ਸਿੰਘ ਝਿੰਗੜ)- ਪਿੰਡ ਝਿੰਗੜਾਂ ਵਿਖੇ ਖੋਲ੍ਹੇ ਗਏ ਸੈਂਟ ਸੋਲਜਰ ਡਿਵਾਈਨ ਪਬਲਿਕ ਸਕੂਲ 'ਚ ਪ੍ਰੀ- ਨਰਸਰੀ ਜਮਾਤਾਂ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਭਾਈ ਭੁਪਿੰਦਰ ਸਿੰਘ ਬੂਟਾ ਦੇ ਜਥੇ ...

ਪੂਰੀ ਖ਼ਬਰ »

ਗੁਰੂ ਨਾਨਕ ਲੰਗਰ ਹਾਲ ਦੀ ਉਸਾਰੀ ਦੀ ਸੇਵਾ ਸ਼ੁਰੂ

ਪੱਲੀ ਝਿੱਕੀ, 12 ਮਾਰਚ (ਕੁਲਦੀਪ ਸਿੰਘ ਪਾਬਲਾ) - ਪਿੰਡ ਪੱਤੀ ਕੋਟ ਵਿਖੇ ਬੰਗਾ-ਗੜ੍ਹਸ਼ੰਕਰ ਸੜਕ 'ਤੇ ਸਥਿਤ ਗੁਰਦੁਆਰਾ ਸਿੰਘ ਸਭਾ ਦੇ ਕੋਲ ਸ੍ਰੀ ਗੁਰੂ ਨਾਨਕ ਲੰਗਰ ਹਾਲ ਦੀ ਉਸਾਰੀ ਦੀ ਸੇਵਾ ਸ਼ੁਰੂ ਕੀਤੀ ਗਈ | ਗੁਰੂ ਘਰ ਦੇ ਸੇਵਾਦਾਰ ਗਿਆਨੀ ਤਰਲੋਚਨ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਬੱਚਿਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਮੀਜਲ ਰੂਬੇਲਾ ਟੀਕਾ ਅਤਿ ਜ਼ਰੂਰੀ-ਐੱਸ.ਐੱਮ.ਓ. ਪਵਨ ਕੁਮਾਰ

ਕਾਠਗੜ੍ਹ, 12 ਮਾਰਚ (ਸੂਰਾਪੁਰੀ, ਪਨੇਸਰ)- ਸਿਹਤ ਵਿਭਾਗ ਵੱਲੋਂ ਕਾਠਗੜ੍ਹ ਦੇ ਹਸਪਤਾਲ ਵਿਚ ਐੱਸ.ਐੱਮ.ਓ. ਪਵਨ ਕੁਮਾਰ ਵਲੋਂ ਮੀਜਲ ਰੂਬੇਲਾ ਟੀਕਾਕਰਨ ਸਬੰਧੀ ਇਲਾਕੇ ਦੇ ਸਕੂਲਾਂ ਦੇ ਅਧਿਆਪਕਾਂ ਅਤੇ ਨੋਡਲ ਅਫ਼ਸਰਾਂ ਨੂੰ ਟਰੇਨਿੰਗ ਦਿੱਤੀ ਗਈ | ਇਸ ਮੌਕੇ ਡਾ: ਪਵਨ ...

ਪੂਰੀ ਖ਼ਬਰ »

ਸਤਲੁਜ ਪਬਲਿਕ ਸਕੂਲ 'ਚ ਔਰਤ ਦਿਵਸ 'ਤੇ ਸਮਾਗਮ

ਬੰਗਾ, 12 ਮਾਰਚ (ਜਸਬੀਰ ਸਿੰਘ ਨੂਰਪੁਰ) - ਕੌਮਾਂਤਰੀ ਔਰਤ ਦਿਵਸ ਦੇ ਸਬੰਧ ਵਿਚ ਸਤਲੁਜ ਪਬਲਿਕ ਸਕੂਲ ਬੰਗਾ ਵਿਖੇ ਸਮਾਗਮ ਕਰਵਾਇਆ ਗਿਆ | ਸਕੂਲ ਦੇ ਡਾਇਰੈਕਟਰ ਪਾਲ ਸਿੰਘ ਪੂੰਨੀਆ ਨੇ ਕਿਹਾ ਕਿ ਔਰਤਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਣ ਦੀ ਲੋੜ ਹੈ | ਲੜਕੀਆਂ ਦੀ ...

ਪੂਰੀ ਖ਼ਬਰ »

ਜਦੋਂ ਪੋਲ ਖੋਲ੍ਹ ਰੈਲੀ ਦੀ ਤਿਆਰੀ ਲਈ ਆਏ ਆਗੂਆਂ ਨੂੰ ਲੋਕਾਂ ਦੇ ਸਵਾਲਾਂ ਦਾ ਕਰਨਾ ਪਿਆ ਸਾਹਮਣਾ

ਮੁਕੰਦਪੁਰ, 12 ਮਾਰਚ (ਅਮਰੀਕ ਸਿੰਘ ਢੀਂਡਸਾ) - ਸ਼ੋ੍ਰਮਣੀ ਅਕਾਲੀ ਦਲ ਵਲੋਂ 23 ਮਾਰਚ ਨੂੰ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਦੀਆਂ ਨਾਕਾਮੀਆਂ ਦੀ ਪੋਲ ਖੋਲ੍ਹਣ ਲਈ ਵੱਡੀ ਗਿਣਤੀ ਵਿਚ ਖਟਕੜ ਕਲਾਂ ਪਹੁੰਚਣ ਲਈ ਅਪੀਲ ਕਰਦਿਆਂ ਮੈਂਬਰ ਪਾਰਲੀਮੈਂਟ ਪੋ੍ਰ: ਪ੍ਰੇਮ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀਆਂ ਨੇ ਸੁਧਾਰੀ ਸ਼ਮਸ਼ਾਨਘਾਟ ਦੀ ਹਾਲਤ

ਪੱਲੀ ਝਿੱਕੀ, 12 ਮਾਰਚ (ਕੁਲਦੀਪ ਸਿੰਘ ਪਾਬਲਾ) - ਪਿੰਡ ਪੱਲੀ ਉੱਚੀ ਵਿਖੇ ਸਮੂਹ ਨਗਰ ਨਿਵਾਸੀ, ਨੌਜਵਾਨ ਸਭਾ ਅਤੇ ਐਨ. ਆਰ. ਆਈ ਵੀਰਾਂ ਦੇ ਸਹਿਯੋਗ ਨਾਲ ਪਿੰਡ ਦੇ ਨੌਜਵਾਨਾਂ ਵਲੋਂ ਪਿੰਡ ਨੂੰ ਸਵੱਛ ਭਾਰਤ ਮੁਹਿੰਮ ਅਧੀਨ ਸਾਫ਼ ਸੁਥਰਾ ਰੱਖਣ ਲਈ ਉਪਰਾਲਾ ਕੀਤਾ ਜਾ ਰਿਹਾ ...

ਪੂਰੀ ਖ਼ਬਰ »

ਵਿਲੇਜ਼ ਯੂਥ ਕਲੱਬ ਵਲੋਂ ਕੁਲਦੀਪ ਦੀਪਕ ਦਾ ਸਨਮਾਨ

ਮੱਲਪੁਰ ਅੜਕਾਂ, 12 ਮਾਰਚ (ਜੱਬੋਵਾਲ) - ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਪੰਜਾਬ ਦੀ ਫੇਰੀ ਦੌਰਾਨ ਉਨ੍ਹਾਂ ਦੀ ਕਵਰੇਜ਼ ਕਰਨ ਲਈ ਨਾਲ ਆਏ ਪਿੰਡ ਕਾਹਮਾ ਦੇ ਕੁਲਦੀਪ ਸਿੰਘ ਦੀਪਕ ਜੋ ਕੈਨੇਡਾ ਟੋਰਾਂਟੋ ਵਿਖੇ ਪੰਜਾਬ ਦੀ ਗੁੰਜ ਰੇਡੀਓ ਚੈਨਲ ਚਲਾ ਰਹੇ ਹਨ, ...

ਪੂਰੀ ਖ਼ਬਰ »

ਗੁਰਬਾਣੀ ਸਾਨੂੰ ਮਾਨਵ ਧਰਮ ਨਾਲ ਜੋੜਦੀ ਹੈ - ਨਿਰਮਲ ਸਿੰਘ ਸੰਧੂ

ਸੰਧਵਾਂ, 12 ਮਾਰਚ (ਪ੍ਰੇਮੀ ਸੰਧਵਾਂ) - ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਗੁਰੂ ਸਹਿਬਾਨ, ਸੰਤਾਂ, ਭਗਤਾਂ, ਭੱਟ ਸਾਹਿਬਾਨ ਦੀ ਰਚੀ ਬਾਣੀ ਜਿਥੇ ਇਕ ਅਕਾਲ ਪੁਰਖ ਦੀ ਅਰਾਧਨਾ ਦਾ ਸੰਕਲਪ ਦਿ੍ੜ ਕਰਵਾਉਂਦੀ ਹੈ, ਉੱਥੇ ਇਹ ਮਹਾਨ ਗੁਰਬਾਣੀ ਸਾਨੂੰ ਸੱਚੇ-ਸੁੱਚੇ ਮਾਨਵ ਧਰਮ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੀ ਮੀਟਿੰਗ

ਨਵਾਂਸ਼ਹਿਰ, 12 ਮਾਰਚ (ਹਰਮਿੰਦਰ ਸਿੰਘ ਪਿੰਟੂ)- ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਨਵਾਂਸ਼ਹਿਰ ਵੱਲੋਂ ਸੁਵਿਧਾ ਕੇਂਦਰ ਨਵਾਂਸ਼ਹਿਰ ਦੇ ਮੀਟਿੰਗ ਹਾਲ ਵਿਚ ਪ੍ਰਧਾਨ ਜੇ.ਡੀ.ਵਰਮਾ ਦੀ ਪ੍ਰਧਾਨਗੀ ਹੇਠ ਮਹੀਨਾਵਾਰ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਨਵਾਂਸ਼ਹਿਰ ਦੀ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਉਜਵਲ ਯੋਜਨਾ ਤਹਿਤ ਗੈਸ ਕੁਨੈਕਸ਼ਨ ਵੰਡੇ

ਬੰਗਾ, 12 ਮਾਰਚ (ਨੂਰਪੁਰ, ਲਧਾਣਾ) - ਪਿੰਡ ਮਾਹਿਲ ਗਹਿਲਾ ਵਿਖੇ ਪ੍ਰਧਾਨ ਮੰਤਰੀ ਉਜਵਲ ਯੋਜਨਾ ਤਹਿਤ ਬੰਗਾ ਗੈਸ ਏਜੰਸੀ ਵਲੋਂ 45 ਲੋੜਵੰਦਾਂ ਨੂੰ ਗੈਸ ਕੁਨੈਕਸ਼ਨ ਵੰਡੇ ਗਏ | ਬੰਗਾ ਗੈਸ ਏਜੰਸੀ ਦੇ ਮੁਖੀ ਮਨਮੀਤ ਕੁਮਾਰ ਸੋਨੂੰ ਨੇ ਆਖਿਆ ਲੋਕਾਂ ਨੂੰ ਸਰਕਾਰ ਦੀਆਂ ...

ਪੂਰੀ ਖ਼ਬਰ »

ਮਸ਼ਾਲ ਮਾਰਚ ਦਾ ਚੱਕ-ਬਿਲਗਾਂ ਸਕੂਲ ਵਲੋਂ ਨਿੱਘਾ ਸਵਾਗਤ

ਬਹਿਰਾਮ, 12 ਮਾਰਚ (ਨਛੱਤਰ ਸਿੰਘ ਬਹਿਰਾਮ) - ਸਿੱਖਿਆ ਸਕੱਤਰ ਪੰਜਾਬ ਕਿ੍ਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੜ੍ਹੋ ਪੰਜਾਬ, ਪੜਾਓ ਪੰਜਾਬ ਦੀ ਸੂਬੇ ਭਰ ਵਿਚ ਚਲਾਈ ਗਈ ਮਸ਼ਾਲ ਮਾਰਚ ਦਾ ਸੀਨੀਅਰ ਸੈਕੰਡਰੀ ਸਕੂਲ ਚੱਕ-ਬਿਲਗਾ (ਲੜਕੀਆਂ) ਵਿਖੇ ਨਿੱਘਾ ਸਵਾਗਤ ...

ਪੂਰੀ ਖ਼ਬਰ »

ਠਠਿਆਲਾ ਬੇਟ ਤੋਂ ਬੰਨ੍ਹ ਦਰਿਆ ਸਤਲੁਜ ਤੱਕ ਸੜਕ ਕਦੋਂ ਬਣੇਗੀ?

ਬਲਾਚੌਰ, 12 ਮਾਰਚ (ਦੀਦਾਰ ਸਿੰਘ ਬਲਾਚੌਰੀਆ)- ਮੰਡ ਖੇਤਰ ਦੇ ਪਿੰਡ ਠਠਿਆਲਾ ਬੇਟ ਤੇ ਨਾਲ ਦੇ ਪਿੰਡਾਂ ਦੀ ਅਹਿਮ ਮੰਗ ਪਿੰਡ ਠਠਿਆਲਾ ਬੇਟ ਤੋਂ ਬੰਨ੍ਹ ਦਰਿਆ ਸਤਲੁਜ ਤੱਕ ਸੜਕ ਬਣਨ ਦਾ ਸੁਪਨਾ ਸਾਕਾਰ ਹੁੰਦਾ ਨਜ਼ਰੀ ਨਹੀਂ ਆ ਰਿਹਾ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ...

ਪੂਰੀ ਖ਼ਬਰ »

ਕਮਾਮ ਵਾਸੀਆਂ ਵਲੋਂ ਗੰਦੇ ਪਾਣੀ ਦੇ ਨਿਕਾਸ ਲਈ ਚੱਲ ਰਹੇ ਕੰਮ ਨੂੰ ਜਲਦ ਕਰਵਾਉਣ ਦੀ ਮੰਗ

ਸਾਹਲੋਂ, 12 ਮਾਰਚ (ਜਰਨੈਲ ਸਿੰਘ ਨਿੱਘ੍ਹਾ)- ਪਿੰਡ ਕਮਾਮ ਵਿਖੇ ਸੜਕ ਕਿਨਾਰੇ ਗੰਦੇ ਪਾਣੀ ਦੇ ਨਿਕਾਸ ਲਈ ਬਣ ਰਹੇ ਨਾਲੇ ਦਾ ਮੱਠੀ ਚਾਲ ਨਾਲ ਚੱਲ ਰਹੇ ਕੰਮ ਤੋਂ ਪਿੰਡ ਵਾਸੀ ਡਾਢੇ ਪ੍ਰੇਸ਼ਾਨ ਹਨ | ਪਿੰਡ ਵਾਸੀਆਂ ਅਨੁਸਾਰ ਪਿਛਲੇ ਡੇਢ ਮਹੀਨੇ ਤੋ ਨਾਲੇ ਦਾ ਜੂੰ ਦੀ ਚਾਲ ...

ਪੂਰੀ ਖ਼ਬਰ »

ਜ਼ਮੀਨ ਵਿਵਾਦ ਸਬੰਧੀ ਵਿਰੋਧੀ ਧਿਰ ਨੇ ਸਟੇਅ ਆਰਡਰ ਹੋਣ ਦਾ ਦਾਅਵਾ ਕੀਤਾ

ਉਸਮਾਨਪੁਰ, 12 ਮਾਰਚ (ਮਝੂਰ)- ਪਿੰਡ ਰਕਾਸਣ ਵਿਖੇ ਚੱਲ ਰਹੇ 35 ਕਿੱਲੇ ਚਰਾਂਦ ਦੇ ਮਾਮਲੇ ਵਿਚ ਵਿਰੋਧੀ ਧਿਰ ਦੇ ਸੁਰਿੰਦਰ ਸਿੰਘ ਤੇ ਨੰਬਰਦਾਰ ਮੰਗਤ ਰਾਮ ਨੇ ਦੱਸਿਆ ਕਿ ਉਕਤ ਜ਼ਮੀਨ ਦੀ ਮੁਰੱਬੇਬੰਦੀ 1954 ਵਿਚ ਉਨ੍ਹਾਂ ਦੇ ਬਜ਼ੁਰਗਾਂ ਦੇ ਨਾਮ ਕੰਸੌਲੀਡੇਟ ਅਫ਼ਸਰ ਵਲੋਂ ...

ਪੂਰੀ ਖ਼ਬਰ »

ਗ਼ੈਰ-ਜ਼ਰਾਇਤੀ ਸਭਾਵਾਂ ਦੇ ਮੈਂਬਰਾਂ ਦੀ ਹੋਈ ਕਰਜ਼ਾ ਮੁਆਫ਼ੀ ਸਬੰਧੀ ਮੀਟਿੰਗ

ਬੰਗਾ, 12 ਮਾਰਚ (ਕਰਮ ਲਧਾਣਾ) - ਪੰਜਾਬ ਰਾਜ ਖੇਤੀਬਾੜੀ ਸਹਿਕਾਰੀ ਕਰਮਚਾਰੀ ਯੂਨੀਅਨ ਪੰਜਾਬ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਇਕਾਈ ਦੀ ਮੀਟਿੰਗ ਸਹਿਕਾਰੀ ਸਭਾ ਬੀਸਲਾ ਵਿਖੇ ਮੱਖਣ ਸਿੰਘ ਜੱਸੋਮਜਾਰਾ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਬਲਾਕ ...

ਪੂਰੀ ਖ਼ਬਰ »

ਕੈਂਸਰ ਜਾਗਰੂਕ ਕੈਂਪ ਦੌਰਾਨ 315 ਮਰੀਜ਼ਾਂ ਦੀ ਜਾਂਚ

ਸੜੋਆ, 12 ਮਾਰਚ (ਪੱਤਰ ਪ੍ਰੇਰਕ)- ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਜਲੰਧਰ ਵੱਲੋਂ ਸਮਾਜ ਸੇਵੀ ਸ: ਹਰਪਾਲ ਸਿੰਘ ਦੇ ਉੱਦਮ ਸਦਕਾ ਪਿੰਡ ਦਿਆਲਾ ਵਿਖੇ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਇੱਕ ਰੋਜ਼ਾ ਜਾਗਰੂਕ ਕੈਂਪ ਪਿੰਡ ਦਿਆਲਾ ਵਿਖੇ ਲਗਾਇਆ ਗਿਆ ਜਿਸ ਦਾ ਉਦਘਾਟਨ ...

ਪੂਰੀ ਖ਼ਬਰ »

ਗਲੀਆਂ ਵਿਚ ਇੰਟਰਲਾਕ ਟਾਇਲਾਂ ਦਾ ਕੰਮ ਸ਼ੁਰੂ

ਉੜਾਪੜ/ਲਸਾੜਾ, 12 ਮਾਰਚ (ਲਖਵੀਰ ਸਿੰਘ ਖੁਰਦ)- ਬਲਾਕ ਔੜ ਦੇ ਪਿੰਡ ਬੁਰਜ ਟਹਿਲ ਦਾਸ ਵਿਖੇ ਗਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਨਰੇਗਾ ਸਕੀਮ ਅਧੀਨ ਗਲੀਆਂ ਵਿਚ ਇੰਟਰਲਾਕ ਟਾਇਲਾਂ ਲਾਉਣ ਦਾ ਕੰਮ ਸ਼ੁਰੂ ਹੋਇਆ | ਬਲਾਕ ਵਿਕਾਸ ਅਫਸਰ ਔੜ ਬਲਬੀਰ ਸਿੰਘ ...

ਪੂਰੀ ਖ਼ਬਰ »

ਸਵਾਮੀ ਓਾਕਾਰਾ ਨੰਦ ਦੇ ਜਨਮ ਉਤਸਵ ਨੂੰ ਸਮਰਪਿਤ ਸਮਾਗਮ 17 ਤੋਂ

ਭੱਦੀ, 12 ਮਾਰਚ (ਨਰੇਸ਼ ਧੌਲ) ਬ੍ਰਹਮਲੀਨ ਸਵਾਮੀ ਗੰਗਾ ਨੰਦ ਭੂਰੀ ਵਾਲਿਆਂ ਦੇ ਗੱਦੀ ਨਸ਼ੀਨ ਸਵਾਮੀ ਓਾਕਾਰਾ ਨੰਦ ਭੂਰੀ ਵਾਲਿਆਂ ਦੇ 70ਵੇਂ ਜਨਮ ਉਤਸਵ ਨੂੰ ਸਮਰਪਿਤ ਸਮਾਗਮ ਕੁਟੀਆ ਓਾਕਾਰ ਧਾਮ ਪਿੰਡ ਥੋਪੀਆ ਵਿਖੇ ਸਵਾਮੀ ਅਨੁਭਵਾਂ ਨੰਦ ਭੂਰੀ ਵਾਲਿਆਂ ਅਤੇ ਸਵਾਮੀ ...

ਪੂਰੀ ਖ਼ਬਰ »

ਬਾਬਾ ਊਧੋ ਸ਼ਾਹ ਚਿਸ਼ਤੀ ਦਾ ਸਲਾਨਾ ਮੇਲਾ ਅਮਿੱਟ ਯਾਦਾਂ ਛੱਡਦਾ ਸਮਾਪਤ

ਕਟਾਰੀਆਂ, 12 ਮਾਰਚ (ਨਵਜੋਤ ਸਿੰਘ ਜੱਖੂ) - ਪਿੰਡ ਕਟਾਰੀਆਂ ਦੇ ਪ੍ਰਸਿੱਧ ਧਾਰਮਿਕ ਅਸਥਾਨ ਪੀਰ ਬਾਬਾ ਬੂੜ ਸ਼ਾਹ ਚਿਸ਼ਤੀ, ਪੀਰ ਬਾਬਾ ਊਧੋ ਸ਼ਾਹ ਚਿਸ਼ਤੀ ਦਰਬਾਰ ਵਿਖੇ ਗੱਦੀ ਨਸ਼ੀਨ ਬਾਬਾ ਸਾਧੂ ਸ਼ਾਹ ਚਿਸ਼ਤੀ ਦੀ ਰਹਿਨੁਮਾਈ ਹੇਠ ਪੀਰ ਬਾਬਾ ਊਧੋ ਸ਼ਾਹ ਚਿਸ਼ਤੀ ਦੀ ...

ਪੂਰੀ ਖ਼ਬਰ »

ਪੁਲਿਸ ਨੇ ਨਾਜਾਇਜ਼ ਮਾਈਨਿੰਗ ਦੇ ਚੱਕਰ 'ਚ ਘੋੜੇ ਰੇਹੜੇ ਫੜੇ

ਰੈਲਮਾਜਰਾ, 12 ਮਾਰਚ (ਰਾਕੇਸ਼ ਰੋਮੀ)- ਪੁਲਿਸ ਚੌਕੀ ਆਸਰੋਂ ਨੇ ਨਾਜਾਇਜ਼ ਮਾਈਨਿੰਗ 'ਤੇ ਸ਼ਿਕੰਜਾ ਕੱਸਦਿਆਂ ਟਿੱਪਰ, ਟਰੈਕਟਰ, ਟਰਾਲੀਆਂ ਤੋਂ ਬਾਅਦ ਰੇਤ ਨਾਲ ਭਰੇ ਚਾਰ ਘੋੜੇ ਰੇਹੜਿਆਂ ਨੂੰ ਕਬਜੇ 'ਚ ਵਿਚ ਲਿਆ | ਇਸ ਸਬੰਧ ਵਿਚ ਆਸਰੋਂ ਪੁਲਿਸ ਨੇ ਦੱਸਿਆ ਕਿ ਮਾਈਨਿੰਗ ...

ਪੂਰੀ ਖ਼ਬਰ »

ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਵਲੋਂ ਪੋਲੀਓ ਮੁਹਿੰਮ ਦਾ ਉਦਘਾਟਨ

ਨਵਾਂਸ਼ਹਿਰ, 12 ਮਾਰਚ (ਦੀਦਾਰ ਸਿੰਘ ਸ਼ੇਤਰਾ)- ਅੱਜ ਇੱਥੇ ਕੌਮੀ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਅੰਜਲੀ ਭਾਵੜਾ ਨੇ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ ਬਚਿਆਂ ਨੂੰ ਪੋਲੀਓ ਰੋਧਕ ਦਵਾਈ ਦੀਆਂ ਬੂੰਦਾਂ ਪਿਲਾ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ 'ਚ 44 ਯੂਨਿਟ ਖ਼ੂਨ ਇਕੱਤਰ

ਉਸਮਾਨਪੁਰ, 12 ਮਾਰਚ (ਮਝੂਰ)- ਪਿੰਡ ਦੁਪਾਲਪੁਰ ਸਥਿਤ ਦਾਣਾ ਮੰਡੀ ਵਿਖੇ ਸਮਾਜ ਸੇਵਕ ਪਰਮਜੀਤ ਸਿੰਘ ਆੜ੍ਹਤੀ, ਸਮੂਹ ਗਰਾਮ ਪੰਚਾਇਤ ਤੇ ਨੌਜਵਾਨ ਸਭਾ ਦੁਪਾਲਪੁਰ ਵਲੋਂ ਬਲੱਡ ਡੋਨਰਜ਼ ਕੌਾਸਲ ਨਵਾਂਸ਼ਹਿਰ ਦੇ ਸਹਿਯੋਗ ਨਾਲ 7 ਵਾਂ ਸਵੈ-ਇਛੁੱਕ ਖ਼ੂਨਦਾਨ ਕੈਂਪ ਲਗਾਇਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX