ਤਾਜਾ ਖ਼ਬਰਾਂ


ਲਗਾਤਾਰ ਹੋ ਰਹੀ ਕਣ -ਮਿਣ ਅਤੇ ਤੇਜ ਹਵਾਵਾਂ ਚੱਲਣ ਕਾਰਨ ਠੰਢ 'ਚ ਹੋਇਆ ਭਾਰੀ ਵਾਧਾ
. . .  20 minutes ago
ਸੁਲਤਾਨਪੁਰ ਲੋਧੀ, 13 ਦਸੰਬਰ (ਥਿੰਦ, ਹੈਪੀ, ਲਾਡੀ)- ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ -ਪਾਸ ਇਲਾਕਿਆਂ 'ਚ ਪਿਛਲੇ 24 ਘੰਟਿਆਂ ਤੋਂ ਹੋ ਰਹੀ ...
ਭਾਰਤੀ ਪਹੁੰਚੀ ਇੰਡੋਨੇਸ਼ੀਆ ਦੀ ਵਿਦੇਸ਼ ਮੰਤਰੀ
. . .  40 minutes ago
ਨਵੀਂ ਦਿੱਲੀ, 13 ਦਸੰਬਰ- ਇੰਡੋਨੇਸ਼ੀਆ ਦੇ ਵਿਦੇਸ਼ ਮੰਤਰੀ ਰੇਟਨੋ ਐਲ.ਪੀ ਮਾਰਸੂਦੀ ਭਾਰਤ ਪਹੁੰਚ ਗਏ ...
ਅੱਜ ਦਾ ਵਿਚਾਰ
. . .  about 1 hour ago
ਸ੍ਰੀ ਗੰਗਾਨਗਰ-ਹਾਵੜਾ ਉਧੈਨ ਆਭਾ ਐਕਸਪ੍ਰੈਸ ਖ਼ਰਾਬ ਮੌਸਮ ਤੇ ਧੁੰਦ ਕਾਰਨ ਇਕ ਮਹੀਨੇ ਲਈ ਰੱਦ
. . .  1 day ago
ਦਿੱਲੀ ਵਿਚ ਮੌਸਮ ਦੀ ਖ਼ਰਾਬੀ ਹੋਣ ਕਾਰਨ ਪਟਨਾ ਤੋਂ ਦਿੱਲੀ ਆਉਣ ਵਾਲੀ ਹਵਾਈ ਉਡਾਣ ਨੂੰ ਰਾਜਾਸਾਂਸੀ ਦੇ ਹਵਾਈ ਅੱਡੇ 'ਤੇ ਉਤਾਰਿਆ
. . .  1 day ago
ਡੇਰਾਬਸੀ ਥਾਣੇ 'ਚ ਤਾਇਨਾਤ ਸਬ -ਇੰਸਪੈਕਟਰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ
. . .  1 day ago
ਡੇਰਾਬਸੀ, 12 ਨਵੰਬਰ (ਸ਼ਾਮ ਸਿੰਘ ਸੰਧੂ) - ਵੀਰਵਾਰ ਦੇਰ ਸ਼ਾਮ ਚੌਕਸੀ ਵਿਭਾਗ ਦੇ ਐੱਸ.ਐੱਸ.ਪੀ ਵਰਿੰਦਰ ਕੁਮਾਰ ਬਖ਼ਸ਼ੀ ਵੱਲੋਂ ਆਪਣੀ ਟੀਮ ਸਮੇਤ ਡੇਰਾਬਸੀ ਪੁਲਿਸ ਸਟੇਸ਼ਨ 'ਚ ਛਾਪਾ ਮਾਰ ਕੇ ਥਾਣੇ 'ਚ ਤੈਨਾਤ ਸਬ ਇੰਸਪੈਕਟਰ ਹਰਜੀਤ ਸਿੰਘ ਨੂੰ ਇੱਕ ਧਿਰ ਵੱਲੋਂ ਦਿੱਤੀ 10 ਹਜ਼ਾਰ ਰੁਪਏ ਦੀ ਰਿਸ਼ਵਤ ਸਮੇਤ...
ਪੰਜਾਬ 'ਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ਨਾਗਰਿਕਤਾ ਸੋਧ ਬਿੱਲ - ਕੈਪਟਨ
. . .  1 day ago
ਚੰਡੀਗੜ੍ਹ, 12 ਦਸੰਬਰ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਨਾਗਰਿਕਤਾ ਸੋਧ ਬਿੱਲ ਨੂੰ ਭਾਰਤ ਦੇ ਧਰਮ ਨਿਰਪੱਖ ਚਰਿੱਤਰ ਉੱਪਰ ਸਿੱਧਾ ਹਮਲਾ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ...
ਕੇਂਦਰੀ ਖੇਤੀਬਾੜੀ ਕੀਮਤ ਤੇ ਲਾਗਤ ਕਮਿਸ਼ਨ ਦੇ ਚੇਅਰਮੈਨ ਵੱਲੋਂ ਮਾਝੇ ਦੇ ਕਿਸਾਨਾਂ ਨਾਲ ਮਿਲਣੀ
. . .  1 day ago
ਮਾਨਾਂਵਾਲਾ, 12 ਦਸੰਬਰ (ਗੁਰਦੀਪ ਸਿੰਘ ਨਾਗੀ) - ਮਾਝੇ ਦੇ ਕਿਸਾਨਾਂ ਦੀਆਂ ਸਮੱਸਿਆਵਾਂ, ਖੇਤੀਬਾੜੀ ਲਾਗਤਾਂ ਤੇ ਕੀਮਤ, ਘੱਟੋ ਘੱਟ ਸਮਰਥਨ ਮੁੱਲ ਤੇ ਪਰਾਲੀ ਦੀ ਸਾਂਭ ਸੰਭਾਲ ਜਾਂ ਖੇਤ 'ਚ ਮਿਲਾਉਣ ਲਈ ਆਉਂਦੇ ਖ਼ਰਚਿਆਂ ਦਾ ਜਾਇਜ਼ਾ ਲੈਣ ਲਈ ਕੇਂਦਰ ਸਰਕਾਰ...
ਹਲਕੀ ਬੂੰਦਾ-ਬਾਂਦੀ ਨਾਲ ਠੰਢ ਨੇ ਦਿੱਤੀ ਦਸਤਕ, 13 ਡਿਗਰੀ ਤੇ ਪਹੁੰਚਿਆ ਤਾਪਮਾਨ
. . .  1 day ago
ਅਜਨਾਲਾ, 12 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅੱਜ ਸਵੇਰ ਤੋਂ ਸ਼ੁਰੂ ਹੋਈ ਹਲਕੀ ਬੂੰਦਾ-ਬਾਂਦੀ ਨਾਲ ਸੂਬੇ 'ਚ ਠੰਢ ਨੇ ਦਸਤਕ ਦੇ ਦਿੱਤੀ ਹੈ, ਇਸ ਨਾਲ ਵੱਧ ਤੋ ਵੱਧ ਤਾਪਮਾਨ ਵੀ ਹੇਠਾਂ ਆ ਗਿਆ ਹੈ ਤੇ ਅੱਜ ਸ਼ਾਮ ਸਮੇਂ ਤਾਪਮਾਨ 13 ਡਿਗਰੀ ਤੇ ਪੁੱਜ ਗਿਆ, ਜਿਸ ਦਾ ਅਸਰ...
ਭਾਜਪਾ ਐਮ.ਪੀ ਦੀ ਰਿਹਾਇਸ਼ 'ਚ ਤਾਇਨਾਤ ਕਾਂਸਟੇਬਲ ਨੇ ਸ਼ੱਕੀ ਹਾਲਾਤਾਂ 'ਚ ਖ਼ੁਦ ਨੂੰ ਮਾਰੀ ਗੋਲੀ, ਮੌਤ
. . .  1 day ago
ਨਵੀਂ ਦਿੱਲੀ, 12 ਦਸੰਬਰ - ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੀ ਰਿਹਾਇਸ਼ 'ਤੇ ਤਾਇਨਾਤ ਕਾਂਸਟੇਬਲ ਨੇ ਸ਼ੱਕੀ ਹਾਲਾਤਾਂ 'ਚ ਖ਼ੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ...
ਆਵਾਰਾ ਪਸ਼ੂਆਂ ਨੂੰ ਲੈ ਕੇ ਸਬ ਕਮੇਟੀ ਵੱਲੋਂ ਮੀਟਿੰਗ
. . .  1 day ago
ਚੰਡੀਗੜ੍ਹ, 12 ਦਸੰਬਰ - ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ, ਪਸ਼ੂ ਪਾਲ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸਿੱਖਿਆ ਮੰਤਰੀ...
ਨਾਗਰਿਕਤਾ ਸੋਧ ਬਿਲ ਖ਼ਿਲਾਫ਼ ਵਿਦਿਆਰਥੀਆ ਵੱਲੋਂ ਪ੍ਰਦਰਸ਼ਨ
. . .  1 day ago
ਕੋਲਕਾਤਾ, 12 ਦਸੰਬਰ - ਨਾਗਰਿਕਤਾ ਸੋਧ ਬਿਲ ਖ਼ਿਲਾਫ਼ ਦੇਸ਼ ਭਰ ਵਿਚ ਪ੍ਰਦਰਸ਼ਨਾਂ ਦਾ ਸਿਲਸਿਲਾ ਜਾਰੀ ਹੈ। ਇਸ ਦੇ ਤਹਿਤ ਪ੍ਰੈਜ਼ੀਡੈਂਸੀ ਯੂਨੀਵਰਸਿਟੀ ਦੇ ਵਿਦਿਆਰਥੀਆ ਨੇ ਨਾਗਰਿਕਤਾ ਸੋਧ ਬਿੱਲ...
ਯੂ.ਕੇ ਦੀਆਂ ਚੋਣਾਂ ਵਿਚ ਪੰਜਾਬੀਆਂ ਦੀ ਗਹਿਮਾ ਗਹਿਮੀ
. . .  1 day ago
ਲੰਡਨ, 12 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਬਰਤਾਨੀਆ ਦੀਆਂ ਆਮ ਚੋਣਾਂ ਵਿਚ ਜਿੱਥੇ ਪੰਜਾਬੀ ਮੂਲ ਦੇ ਉਮੀਦਵਾਰ ਵੱਖ ਵੱਖ ਪਾਰਟੀਆਂ ਵੱਲੋਂ ਕਿਸਮਤ ਅਜ਼ਮਾ ਰਹੇ ਹਨ। ਉੱਥੇ ਪੰਜਾਬੀ...
ਮਾਲਵਾ ਖੇਤਰ ਵਿਚ 14 ਘੰਟਿਆਂ ਤੋਂ ਹਲਕੀ ਤੋਂ ਦਰਮਿਆਨੀ ਬਾਰਸ਼ ਲਗਾਤਾਰ ਜਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਦਸੰਬਰ (ਰਣਜੀਤ ਸਿੰਘ ਢਿੱਲੋਂ) - ਮਾਲਵਾ ਖੇਤਰ ਦੇ ਜ਼ਿਲ੍ਹਿਆਂ ਵਿਚ ਲਗਾਤਾਰ 14 ਘੰਟਿਆਂ ਤੋਂ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਰਹੀ ਹੈ। ਲਗਾਤਾਰ ਲੱਗੀ ਝੜੀ ਕਾਰਨ ਜਨਜੀਵਨ ਬੇਹੱਦ ਪ੍ਰਭਾਵਿਤ ਹੋ ਰਿਹਾ ਹੈ। ਮੀਂਹ ਕਾਰਨ ਜਿੱਥੇ ਠੰਢ...
ਖੁਦਰਾ ਮਹਿੰਗਾਈ ਦਰ ਵੱਧ ਕੇ ਹੋਈ 5.54 ਫ਼ੀਸਦੀ - ਭਾਰਤ ਸਰਕਾਰ
. . .  1 day ago
ਨਵੀਂ ਦਿੱਲੀ, 12 ਦਸੰਬਰ - ਭਾਰਤ ਸਰਕਾਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਨਵੰਬਰ ਮਹੀਨੇ ਵਿਚ ਖੁਦਰਾ ਮਹਿੰਗਾਈ ਦਰ ਅਕਤੂਬਰ ਮਹੀਨੇ 'ਚ 4.62 ਤੋਂ ਵੱਧ ਕੇ 5.54 ਫ਼ੀਸਦੀ...
ਡਿਬਰੂਗੜ੍ਹ ਹਵਾਈ ਅੱਡੇ 'ਤੇ ਫਸੇ 178 ਯਾਤਰੀ ਲਿਆਂਦੇ ਗਏ ਗੁਹਾਟੀ
. . .  1 day ago
ਟਰੈਕਟਰ ਹੇਠਾਂ ਆਉਣ ਕਾਰਨ ਚਾਲਕ ਦੀ ਮੌਤ
. . .  1 day ago
ਨਿਰਭਯਾ ਮਾਮਲਾ : ਦੋਸ਼ੀ ਅਕਸ਼ੈ ਦੀ ਪੁਨਰ ਸਮੀਖਿਆ ਪਟੀਸ਼ਨ 'ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟ
. . .  1 day ago
ਹਮੀਰਾ ਵਿਖੇ ਐੱਸ. ਟੀ. ਐੱਫ. 'ਤੇ ਹਮਲਾ ਕਰਨ ਵਾਲਿਆਂ 'ਚੋਂ 6 ਵਿਅਕਤੀ ਗ੍ਰਿਫ਼ਤਾਰ
. . .  1 day ago
ਖੇਡ ਉਦਯੋਗ ਦੀਆਂ ਸਮੱਸਿਆਵਾਂ ਸੁਣਨ ਲਈ ਜਲੰਧਰ ਪਹੁੰਚੇ ਰਾਣਾ ਸੋਢੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਫੱਗਣ ਸੰਮਤ 549

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਮੌਜੂਦਾ ਕਾਂਗਰਸ ਸਰਕਾਰ ਨੇ ਕਈ ਲੋਕ ਭਲਾਈ ਸਕੀਮਾਂ ਨੂੰ ਬੰਦ ਕੀਤਾ-ਡਾ: ਸੁੱਖੀ

ਸਾਹਲੋਂ, 12 ਮਾਰਚ (ਜਰਨੈਲ ਸਿੰਘ ਨਿੱਘ੍ਹਾ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਮੌਜੂਦਾ ਕਾਂਗਰਸ ਸਰਕਾਰ ਵੱਲੋਂ ਵੱਖ-ਵੱਖ ਪਿੰਡਾਂ ਦੇ ਬਹੁਤੇ ਲਾਭਪਾਤਰੀਆਂ ਦੀਆਂ ਲੋਕ ਭਲਾਈ ਸਕੀਮਾਂ ਨੂੰ ਬੰਦ ਕਰ ਦਿੱਤਾ ਗਿਆ ਹੈ | ਇਨ੍ਹਾਂ ਵਿਚਾਰ ਦਾ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਬਜ਼ੁਰਗ ਨਾਗਰਿਕਾਂ ਨੂੰ ਸਾਰੇ ਦਫ਼ਤਰਾਂ ਵਿਚ ਮਾਣ-ਸਨਮਾਨ ਦੇਣ ਦੀ ਹਦਾਇਤ

ਨਵਾਂਸ਼ਹਿਰ, 12 ਮਾਰਚ (ਦੀਦਾਰ ਸਿੰਘ ਸ਼ੇਤਰਾ)- ਡਿਪਟੀ ਕਮਿਸ਼ਨਰ ਅਮਿਤ ਕੁਮਾਰ ਨੇ ਅੱਜ ਜ਼ਿਲ੍ਹੇ ਦੇ ਸਮੂਹ ਸਰਕਾਰੀ ਦਫ਼ਤਰਾਂ ਨੂੰ ਬਜ਼ੁਰਗ ਨਾਗਰਿਕਾਂ ਨੂੰ ਦਫ਼ਤਰਾਂ ਵਿਚ ਕੰਮ-ਕਾਜ ਲਈ ਆਉਣ 'ਤੇ ਤਰਜੀਹ ਅਤੇ ਉਚਿੱਤ ਮਾਣ-ਸਨਮਾਨ ਦੇਣ ਦੀ ਹਦਾਇਤ ਕੀਤੀ ਹੈ | ਉਹ ਅੱਜ ...

ਪੂਰੀ ਖ਼ਬਰ »

ਕਾਰ ਤੇ ਟਰੈਕਟਰ-ਟਰਾਲੀ ਦੀ ਟਰੱਕ 'ਚ ਦੋ ਵਿਅਕਤੀ ਜ਼ਖ਼ਮੀ

ਮੱਲਪੁਰ ਅੜਕਾਂ/ਸਾਹਲੋਂ, 12 ਮਾਰਚ (ਜੱਬੋਵਾਲ, ਨਿੱਘਾ) - ਨਵਾਂਸ਼ਹਿਰ- ਬੰਗਾ ਮੁੱਖ ਮਾਰਗ 'ਤੇ ਮਹਾਲੋਂ ਨਜ਼ਦੀਕ ਕਾਰ ਤੇ ਟਰੈਕਟਰ-ਟਰਾਲੀ ਦੀ ਸਿੱਧੀ ਟੱਕਰ ਵਿਚ ਦੋ ਵਿਅਕਤੀਆਂ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਹੈ | ਮੌਕੇ 'ਤੇ ਪੁਲਿਸ ਤੋਂ ਪ੍ਰਾਪਤ ਕੀਤੀ ਜਾਣਕਾਰੀ ...

ਪੂਰੀ ਖ਼ਬਰ »

ਨਵਾਂਸ਼ਹਿਰ ਵਾਸਤੇ ਕਾਲਜ ਦੀ ਮਨਜ਼ੂਰੀ ਪਹਿਲੇ ਸਾਲ ਵਿਚ ਵੱਡੀ ਪ੍ਰਾਪਤੀ ਰਹੀ-ਵਿਧਾਇਕ ਅੰਗਦ ਸਿੰਘ

ਨਵਾਂਸ਼ਹਿਰ, 12 ਮਾਰਚ (ਸ਼ੇਤਰਾ)- ਵਿਧਾਨ ਸਭਾ ਹਲਕਾ ਨਵਾਂਸ਼ਹਿਰ ਵਾਸਤੇ ਸਰਕਾਰੀ ਕਾਲਜ ਦੀ ਮਨਜ਼ੂਰੀ ਪਹਿਲੇ ਸਾਲ ਦੀ ਸਭ ਤੋਂ ਵੱਡੀ ਪ੍ਰਾਪਤੀ ਰਹੀ ਹੈ, ਜਿਸ ਦਾ ਪਹਿਲਾ ਵਿੱਦਿਅਕ ਸੈਸ਼ਨ ਇਸ ਸਾਲ ਤੋਂ ਸ਼ੁਰੂ ਹੋਵੇਗਾ | ਇਸ ਤੋਂ ਇਲਾਵਾ ਨਵਾਂਸ਼ਹਿਰ ਨਗਰ ਕੌਾਸਲ ਨੂੰ ...

ਪੂਰੀ ਖ਼ਬਰ »

ਦਿਨ ਦਿਹਾੜੇ ਘਰ 'ਚੋਂ 24 ਲੱਖ ਦੇ ਗਹਿਣੇ ਚੋਰੀ

ਰੈਲਮਾਜਰਾ, 12 ਮਾਰਚ (ਰਾਕੇਸ਼ ਰੋਮੀ)- ਨਜ਼ਦੀਕੀ ਪਿੰਡ ਆਸਰੋਂ ਵਿਖੇ ਦਿਨ ਦਿਹਾੜੇ ਇਕ ਘਰ ਵਿਚੋਂ ਲਗ-ਪਗ 24 ਲੱਖ ਰੁਪਏ ਦੇ ਗਹਿਣੇ ਚੋਰੀ ਹੋਣ ਦਾ ਸਮਾਚਾਰ ਹੈ | ਆਸਰੋਂ ਪੁਲਿਸ ਨੂੰ ਦਿੱਤੀ ਦਰਖਾਸਤ 'ਚ ਮਕਾਨ ਮਾਲਕ ਮੋਹਨ ਸਿੰਘ ਪੁੱਤਰ ਜੀਤ ਸਿੰਘ ਨੇ ਕਿਹਾ ਕਿ ਉਹ ...

ਪੂਰੀ ਖ਼ਬਰ »

ਪਾਵਰਕਾਮ ਦੇ ਜੂਨੀਅਰ ਇੰਜੀ: ਵਲੋਂ ਅੱਜ ਸੱਤਵੇਂ ਦਿਨ ਵੀ ਬਾਈਕਾਟ ਜਾਰੀ ਰਿਹਾ

ਨਵਾਂਸ਼ਹਿਰ, 12 ਮਾਰਚ (ਦੀਦਾਰ ਸਿੰਘ ਸ਼ੇਤਰਾ)- ਕੌਾਸਲ ਆਫ਼ ਜੂਨੀਅਰ ਇੰਜੀਨੀਅਰ ਦੇ ਸੱਦੇ 'ਤੇ ਪਾਵਰਕਾਮ ਅਤੇ ਟਰਾਂਸਕੋ ਕੰਪਨੀਆਂ ਵਿਚ ਕੰਮ ਕਰਦੇ ਸਮੂਹ ਪਾਵਰ ਜੂਨੀਅਰ ਇੰਜੀਨੀਅਰ ਵੱਲੋਂ ਅੱਜ ਸੱਤਵੇਂ ਦਿਨ ਵੀ ਲਗਾਤਾਰ ਸਟੋਰਾਂ, ਮੀਟਰਿੰਗ ਲੈਬਾਂ, ਬਿਜਲੀ ਬਿੱਲਾਂ ...

ਪੂਰੀ ਖ਼ਬਰ »

ਬਾਜ਼ੀ ਦਾ ਮੇਲਾ ਕਰਵਾਇਆ

ਰੈਲਮਾਜਰਾ, 12 ਮਾਰਚ (ਸੁਭਾਸ਼ ਟੌਾਸਾ, ਰਾਕੇਸ਼ ਰੋਮੀ)- ਪਿੰਡ ਟੌਾਸਾ ਵਿਖੇ ਨਗਰ ਦੀ ਸੁੱਖ ਸ਼ਾਂਤੀ ਲਈ ਗਰਾਮ ਪੰਚਾਇਤ ਟੌਾਸਾ, ਭੋਲੇਵਾਲ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬਾਜ਼ੀ ਦਾ ਮੇਲਾ ਕਰਵਾਇਆ ਗਿਆ ਜਿਸ 'ਚ ਬਾਜ਼ੀਗਰ ਮੀਤ ਰਾਮ ਰਕਾਸਣ ਵੱਲੋਂ ਨਗਰ ਦੀ ...

ਪੂਰੀ ਖ਼ਬਰ »

ਹਰ ਫ਼ਰੰਟ 'ਤੇ ਫੇਲ੍ਹ ਹੋਈ ਕਾਂਗਰਸ ਸਰਕਾਰ 'ਧੱਕੇਸ਼ਾਹੀ ਐਵਾਰਡ' ਦੀ ਪਾਤਰ-ਚੌਧਰੀ ਨੰਦ ਲਾਲ

ਰੱਤੇਵਾਲ, 12 ਮਾਰਚ (ਭਾਟੀਆ) ਪੰਜਾਬ ਵਿਚ ਕਾਂਗਰਸ ਪਾਰਟੀ ਨੇ ਸੱਤਾ ਸੰਭਾਲਦੇ ਹੀ ਪੰਜਾਬ ਦੀ ਜਨਤਾ ਦੀ ਭਲਾਈ ਲਈ ਕੰਮ ਕਰਨ ਦੀ ਬਜਾਏ ਲਏ ਜਾ ਰਹੇ ਤਾਨਾਸ਼ਾਹੀ ਫ਼ੈਸਲਿਆਂ ਅਤੇ ਗ਼ਲਤ ਨੀਤੀਆਂ ਨਾਲ ਕਿਸਾਨਾਂ, ਨੌਜਵਾਨਾਂ ਅਤੇ ਆਮ ਲੋਕਾਂ ਲਈ ਝੂਠੇ ਲਾਰਿਆਂ ਤੋਂ ਸਿਵਾਏ ...

ਪੂਰੀ ਖ਼ਬਰ »

ਅਧਿਆਪਕਾਂ ਨੂੰ ਜਬਰੀ ਬਦਲ ਕੇ ਸਕੂਲਾਂ ਅਤੇ ਅਧਿਆਪਕਾਂ ਨੂੰ ਉਜਾੜਨ ਦੀ ਕੀਤੀ ਨਿਖੇਧੀ

ਨਵਾਂਸ਼ਹਿਰ, 12 ਮਾਰਚ (ਦੀਦਾਰ ਸਿੰਘ ਸ਼ੇਤਰਾ)- ਪੰਜਾਬ ਸਰਕਾਰ ਦੇ ਸਿੱਖਿਆ ਵਿਰੋਧੀ ਫ਼ੈਸਲਿਆਂ ਿਖ਼ਲਾਫ਼ ਲਗਾਤਾਰ ਸੰਘਰਸ਼ ਕਰ ਰਹੀਆਂ ਜਥੇਬੰਦੀਆਂ 'ਤੇ ਆਧਾਰਿਤ ਬਣੇ ਸਾਂਝੇ ਅਧਿਆਪਕ ਮੋਰਚੇ ਵਿਚ ਸ਼ਾਮਲ ਅਤੇ ਹੋਰ ਅਧਿਆਪਕ ਜਥੇਬੰਦੀਆਂ ਨੇ ਸ਼ਾਮਲ ਹੋ ਕੇ ਪੰਜਾਬ ...

ਪੂਰੀ ਖ਼ਬਰ »

ਸੈਂਟ ਸੋਲਜਰ ਸਕੂਲ 'ਚ ਸ਼ੁਕਰਾਨਾ ਸਮਾਗਮ ਕਰਵਾਇਆ

ਔੜ/ਝਿੰਗੜਾਂ, 12 ਮਾਰਚ (ਕੁਲਦੀਪ ਸਿੰਘ ਝਿੰਗੜ)- ਪਿੰਡ ਝਿੰਗੜਾਂ ਵਿਖੇ ਖੋਲ੍ਹੇ ਗਏ ਸੈਂਟ ਸੋਲਜਰ ਡਿਵਾਈਨ ਪਬਲਿਕ ਸਕੂਲ 'ਚ ਪ੍ਰੀ- ਨਰਸਰੀ ਜਮਾਤਾਂ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਭਾਈ ਭੁਪਿੰਦਰ ਸਿੰਘ ਬੂਟਾ ਦੇ ਜਥੇ ...

ਪੂਰੀ ਖ਼ਬਰ »

ਗੁਰੂ ਨਾਨਕ ਲੰਗਰ ਹਾਲ ਦੀ ਉਸਾਰੀ ਦੀ ਸੇਵਾ ਸ਼ੁਰੂ

ਪੱਲੀ ਝਿੱਕੀ, 12 ਮਾਰਚ (ਕੁਲਦੀਪ ਸਿੰਘ ਪਾਬਲਾ) - ਪਿੰਡ ਪੱਤੀ ਕੋਟ ਵਿਖੇ ਬੰਗਾ-ਗੜ੍ਹਸ਼ੰਕਰ ਸੜਕ 'ਤੇ ਸਥਿਤ ਗੁਰਦੁਆਰਾ ਸਿੰਘ ਸਭਾ ਦੇ ਕੋਲ ਸ੍ਰੀ ਗੁਰੂ ਨਾਨਕ ਲੰਗਰ ਹਾਲ ਦੀ ਉਸਾਰੀ ਦੀ ਸੇਵਾ ਸ਼ੁਰੂ ਕੀਤੀ ਗਈ | ਗੁਰੂ ਘਰ ਦੇ ਸੇਵਾਦਾਰ ਗਿਆਨੀ ਤਰਲੋਚਨ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਬੱਚਿਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਮੀਜਲ ਰੂਬੇਲਾ ਟੀਕਾ ਅਤਿ ਜ਼ਰੂਰੀ-ਐੱਸ.ਐੱਮ.ਓ. ਪਵਨ ਕੁਮਾਰ

ਕਾਠਗੜ੍ਹ, 12 ਮਾਰਚ (ਸੂਰਾਪੁਰੀ, ਪਨੇਸਰ)- ਸਿਹਤ ਵਿਭਾਗ ਵੱਲੋਂ ਕਾਠਗੜ੍ਹ ਦੇ ਹਸਪਤਾਲ ਵਿਚ ਐੱਸ.ਐੱਮ.ਓ. ਪਵਨ ਕੁਮਾਰ ਵਲੋਂ ਮੀਜਲ ਰੂਬੇਲਾ ਟੀਕਾਕਰਨ ਸਬੰਧੀ ਇਲਾਕੇ ਦੇ ਸਕੂਲਾਂ ਦੇ ਅਧਿਆਪਕਾਂ ਅਤੇ ਨੋਡਲ ਅਫ਼ਸਰਾਂ ਨੂੰ ਟਰੇਨਿੰਗ ਦਿੱਤੀ ਗਈ | ਇਸ ਮੌਕੇ ਡਾ: ਪਵਨ ...

ਪੂਰੀ ਖ਼ਬਰ »

ਸਤਲੁਜ ਪਬਲਿਕ ਸਕੂਲ 'ਚ ਔਰਤ ਦਿਵਸ 'ਤੇ ਸਮਾਗਮ

ਬੰਗਾ, 12 ਮਾਰਚ (ਜਸਬੀਰ ਸਿੰਘ ਨੂਰਪੁਰ) - ਕੌਮਾਂਤਰੀ ਔਰਤ ਦਿਵਸ ਦੇ ਸਬੰਧ ਵਿਚ ਸਤਲੁਜ ਪਬਲਿਕ ਸਕੂਲ ਬੰਗਾ ਵਿਖੇ ਸਮਾਗਮ ਕਰਵਾਇਆ ਗਿਆ | ਸਕੂਲ ਦੇ ਡਾਇਰੈਕਟਰ ਪਾਲ ਸਿੰਘ ਪੂੰਨੀਆ ਨੇ ਕਿਹਾ ਕਿ ਔਰਤਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਣ ਦੀ ਲੋੜ ਹੈ | ਲੜਕੀਆਂ ਦੀ ...

ਪੂਰੀ ਖ਼ਬਰ »

ਜਦੋਂ ਪੋਲ ਖੋਲ੍ਹ ਰੈਲੀ ਦੀ ਤਿਆਰੀ ਲਈ ਆਏ ਆਗੂਆਂ ਨੂੰ ਲੋਕਾਂ ਦੇ ਸਵਾਲਾਂ ਦਾ ਕਰਨਾ ਪਿਆ ਸਾਹਮਣਾ

ਮੁਕੰਦਪੁਰ, 12 ਮਾਰਚ (ਅਮਰੀਕ ਸਿੰਘ ਢੀਂਡਸਾ) - ਸ਼ੋ੍ਰਮਣੀ ਅਕਾਲੀ ਦਲ ਵਲੋਂ 23 ਮਾਰਚ ਨੂੰ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਦੀਆਂ ਨਾਕਾਮੀਆਂ ਦੀ ਪੋਲ ਖੋਲ੍ਹਣ ਲਈ ਵੱਡੀ ਗਿਣਤੀ ਵਿਚ ਖਟਕੜ ਕਲਾਂ ਪਹੁੰਚਣ ਲਈ ਅਪੀਲ ਕਰਦਿਆਂ ਮੈਂਬਰ ਪਾਰਲੀਮੈਂਟ ਪੋ੍ਰ: ਪ੍ਰੇਮ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀਆਂ ਨੇ ਸੁਧਾਰੀ ਸ਼ਮਸ਼ਾਨਘਾਟ ਦੀ ਹਾਲਤ

ਪੱਲੀ ਝਿੱਕੀ, 12 ਮਾਰਚ (ਕੁਲਦੀਪ ਸਿੰਘ ਪਾਬਲਾ) - ਪਿੰਡ ਪੱਲੀ ਉੱਚੀ ਵਿਖੇ ਸਮੂਹ ਨਗਰ ਨਿਵਾਸੀ, ਨੌਜਵਾਨ ਸਭਾ ਅਤੇ ਐਨ. ਆਰ. ਆਈ ਵੀਰਾਂ ਦੇ ਸਹਿਯੋਗ ਨਾਲ ਪਿੰਡ ਦੇ ਨੌਜਵਾਨਾਂ ਵਲੋਂ ਪਿੰਡ ਨੂੰ ਸਵੱਛ ਭਾਰਤ ਮੁਹਿੰਮ ਅਧੀਨ ਸਾਫ਼ ਸੁਥਰਾ ਰੱਖਣ ਲਈ ਉਪਰਾਲਾ ਕੀਤਾ ਜਾ ਰਿਹਾ ...

ਪੂਰੀ ਖ਼ਬਰ »

ਵਿਲੇਜ਼ ਯੂਥ ਕਲੱਬ ਵਲੋਂ ਕੁਲਦੀਪ ਦੀਪਕ ਦਾ ਸਨਮਾਨ

ਮੱਲਪੁਰ ਅੜਕਾਂ, 12 ਮਾਰਚ (ਜੱਬੋਵਾਲ) - ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਪੰਜਾਬ ਦੀ ਫੇਰੀ ਦੌਰਾਨ ਉਨ੍ਹਾਂ ਦੀ ਕਵਰੇਜ਼ ਕਰਨ ਲਈ ਨਾਲ ਆਏ ਪਿੰਡ ਕਾਹਮਾ ਦੇ ਕੁਲਦੀਪ ਸਿੰਘ ਦੀਪਕ ਜੋ ਕੈਨੇਡਾ ਟੋਰਾਂਟੋ ਵਿਖੇ ਪੰਜਾਬ ਦੀ ਗੁੰਜ ਰੇਡੀਓ ਚੈਨਲ ਚਲਾ ਰਹੇ ਹਨ, ...

ਪੂਰੀ ਖ਼ਬਰ »

ਗੁਰਬਾਣੀ ਸਾਨੂੰ ਮਾਨਵ ਧਰਮ ਨਾਲ ਜੋੜਦੀ ਹੈ - ਨਿਰਮਲ ਸਿੰਘ ਸੰਧੂ

ਸੰਧਵਾਂ, 12 ਮਾਰਚ (ਪ੍ਰੇਮੀ ਸੰਧਵਾਂ) - ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਗੁਰੂ ਸਹਿਬਾਨ, ਸੰਤਾਂ, ਭਗਤਾਂ, ਭੱਟ ਸਾਹਿਬਾਨ ਦੀ ਰਚੀ ਬਾਣੀ ਜਿਥੇ ਇਕ ਅਕਾਲ ਪੁਰਖ ਦੀ ਅਰਾਧਨਾ ਦਾ ਸੰਕਲਪ ਦਿ੍ੜ ਕਰਵਾਉਂਦੀ ਹੈ, ਉੱਥੇ ਇਹ ਮਹਾਨ ਗੁਰਬਾਣੀ ਸਾਨੂੰ ਸੱਚੇ-ਸੁੱਚੇ ਮਾਨਵ ਧਰਮ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੀ ਮੀਟਿੰਗ

ਨਵਾਂਸ਼ਹਿਰ, 12 ਮਾਰਚ (ਹਰਮਿੰਦਰ ਸਿੰਘ ਪਿੰਟੂ)- ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਨਵਾਂਸ਼ਹਿਰ ਵੱਲੋਂ ਸੁਵਿਧਾ ਕੇਂਦਰ ਨਵਾਂਸ਼ਹਿਰ ਦੇ ਮੀਟਿੰਗ ਹਾਲ ਵਿਚ ਪ੍ਰਧਾਨ ਜੇ.ਡੀ.ਵਰਮਾ ਦੀ ਪ੍ਰਧਾਨਗੀ ਹੇਠ ਮਹੀਨਾਵਾਰ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਨਵਾਂਸ਼ਹਿਰ ਦੀ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਉਜਵਲ ਯੋਜਨਾ ਤਹਿਤ ਗੈਸ ਕੁਨੈਕਸ਼ਨ ਵੰਡੇ

ਬੰਗਾ, 12 ਮਾਰਚ (ਨੂਰਪੁਰ, ਲਧਾਣਾ) - ਪਿੰਡ ਮਾਹਿਲ ਗਹਿਲਾ ਵਿਖੇ ਪ੍ਰਧਾਨ ਮੰਤਰੀ ਉਜਵਲ ਯੋਜਨਾ ਤਹਿਤ ਬੰਗਾ ਗੈਸ ਏਜੰਸੀ ਵਲੋਂ 45 ਲੋੜਵੰਦਾਂ ਨੂੰ ਗੈਸ ਕੁਨੈਕਸ਼ਨ ਵੰਡੇ ਗਏ | ਬੰਗਾ ਗੈਸ ਏਜੰਸੀ ਦੇ ਮੁਖੀ ਮਨਮੀਤ ਕੁਮਾਰ ਸੋਨੂੰ ਨੇ ਆਖਿਆ ਲੋਕਾਂ ਨੂੰ ਸਰਕਾਰ ਦੀਆਂ ...

ਪੂਰੀ ਖ਼ਬਰ »

ਮਸ਼ਾਲ ਮਾਰਚ ਦਾ ਚੱਕ-ਬਿਲਗਾਂ ਸਕੂਲ ਵਲੋਂ ਨਿੱਘਾ ਸਵਾਗਤ

ਬਹਿਰਾਮ, 12 ਮਾਰਚ (ਨਛੱਤਰ ਸਿੰਘ ਬਹਿਰਾਮ) - ਸਿੱਖਿਆ ਸਕੱਤਰ ਪੰਜਾਬ ਕਿ੍ਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੜ੍ਹੋ ਪੰਜਾਬ, ਪੜਾਓ ਪੰਜਾਬ ਦੀ ਸੂਬੇ ਭਰ ਵਿਚ ਚਲਾਈ ਗਈ ਮਸ਼ਾਲ ਮਾਰਚ ਦਾ ਸੀਨੀਅਰ ਸੈਕੰਡਰੀ ਸਕੂਲ ਚੱਕ-ਬਿਲਗਾ (ਲੜਕੀਆਂ) ਵਿਖੇ ਨਿੱਘਾ ਸਵਾਗਤ ...

ਪੂਰੀ ਖ਼ਬਰ »

ਠਠਿਆਲਾ ਬੇਟ ਤੋਂ ਬੰਨ੍ਹ ਦਰਿਆ ਸਤਲੁਜ ਤੱਕ ਸੜਕ ਕਦੋਂ ਬਣੇਗੀ?

ਬਲਾਚੌਰ, 12 ਮਾਰਚ (ਦੀਦਾਰ ਸਿੰਘ ਬਲਾਚੌਰੀਆ)- ਮੰਡ ਖੇਤਰ ਦੇ ਪਿੰਡ ਠਠਿਆਲਾ ਬੇਟ ਤੇ ਨਾਲ ਦੇ ਪਿੰਡਾਂ ਦੀ ਅਹਿਮ ਮੰਗ ਪਿੰਡ ਠਠਿਆਲਾ ਬੇਟ ਤੋਂ ਬੰਨ੍ਹ ਦਰਿਆ ਸਤਲੁਜ ਤੱਕ ਸੜਕ ਬਣਨ ਦਾ ਸੁਪਨਾ ਸਾਕਾਰ ਹੁੰਦਾ ਨਜ਼ਰੀ ਨਹੀਂ ਆ ਰਿਹਾ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਪਿੰਡ ਦੇ ਅਕਾਲੀ ਆਗੂ ਜਸਵਿੰਦਰ ਸਿੰਘ ਠਠਿਆਲਾ ਦੇ ਯਤਨਾਂ ਸਦਕਾ ਪਿੰਡ ਤੋਂ ਬੰਨ੍ਹ ਤੱਕ ਜਾਣ ਲਈ ਰਾਹ ਵਿਚ ਪੈਂਦੀ ਡਰੇਨ (ਖਾਲੇ) ਤੇ ਦੋ ਪੁਲੀਆਂ ਅਤੇ ਇਕ ਪੁੱਲ ਦਾ ਨਿਰਮਾਣ ਕਰਵਾਇਆ ਗਿਆ ਸੀ, ਕਿਉਂਕਿ ਪਹਿਲਾਂ ਲੋਕਾਂ ਨੂੰ ਵੱਟੋ ਵੱਟੀ ਆਪਣੇ ਖੇਤਾਂ ਵਿਚੋਂ ਬੰਨ੍ਹ ਤੱਕ ਜਾਣਾ ਪੈਂਦਾ ਸੀ ਅਤੇ ਬਰਸਾਤਾਂ ਦੇ ਦਿਨਾਂ ਵਿਚ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ,ਜਸਵਿੰਦਰ ਸਿੰਘ ਠਠਿਆਲਾ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਸਦਕਾ ਇਸ ਪੁੱਲ ਦਾ ਨਿਰਮਾਣ ਕਰਾਇਆ ਗਿਆ ਸੀ ਜਿਸ ਦਾ ਨੀਂਹ ਪੱਥਰ ਉਸ ਵੇਲੇ ਦੇ ਵਿਧਾਇਕ ਚੌਧਰੀ ਨੰਦ ਲਾਲ ਨੇ 09-06-2001 ਵਿਚ ਸਰਪੰਚ ਜਸਵਿੰਦਰ ਸਿੰਘ ਸਮੂਹ ਪੰਚਾਇਤ ਮੈਂਬਰਾਂ ਤੇ ਇਲਾਕੇ ਦੇ ਪਤਵੰਤਿਆਂ ਦੀ ਹਾਜ਼ਰੀ ਵਿਚ ਰੱਖਿਆ ਸੀ ਪਰ ਕਰੀਬ 17 ਸਾਲ ਦੇ ਲੰਮੇ ਅਰਸੇ ਪਿੱਛੋਂ ਵੀ ਸੜਕ ਦਾ ਨਿਰਮਾਣ ਨਹੀਂ ਹੋਇਆ | ਇੱਥੇ ਵਰਨਣਯੋਗ ਇਹ ਹੈ ਕਿ ਪਿਛਲੇ ਦਿਨੀਂ ਇਹ ਨੀਂਹ-ਪੱਥਰ ਵੀ ਸ਼ਰਾਰਤੀਆਂ ਵੱਲੋਂ ਢਹਿ ਢੇਰੀ ਕਰ ਦਿੱਤਾ ਗਿਆ | ਪਿੰਡ ਵਾਸੀਆਂ ਨੌਜਵਾਨ ਆਗੂ ਨਰਿੰਦਰ ਕੁਮਾਰ, ਸੁਖਵਿੰਦਰ ਕੁਮਾਰ, ਰਿੰਕੂ ਰਾਮ, ਗੁਰਮੀਤ ਰਾਮ, ਗ਼ਰੀਬ ਦਾਸ ਅਤੇ ਹਰਭਜਨ ਦਾਸ ਨੇ ਕਿਹਾ ਕਿ ਜੇਕਰ ਬੰਨ੍ਹ ਦਰਿਆ ਸਤਲੁਜ ਤੱਕ ਸੜਕ ਦੇ ਨਿਰਮਾਣ ਦੀ ਮੰਗ ਕੀਤੀ ਹੈ |


ਖ਼ਬਰ ਸ਼ੇਅਰ ਕਰੋ

ਕਮਾਮ ਵਾਸੀਆਂ ਵਲੋਂ ਗੰਦੇ ਪਾਣੀ ਦੇ ਨਿਕਾਸ ਲਈ ਚੱਲ ਰਹੇ ਕੰਮ ਨੂੰ ਜਲਦ ਕਰਵਾਉਣ ਦੀ ਮੰਗ

ਸਾਹਲੋਂ, 12 ਮਾਰਚ (ਜਰਨੈਲ ਸਿੰਘ ਨਿੱਘ੍ਹਾ)- ਪਿੰਡ ਕਮਾਮ ਵਿਖੇ ਸੜਕ ਕਿਨਾਰੇ ਗੰਦੇ ਪਾਣੀ ਦੇ ਨਿਕਾਸ ਲਈ ਬਣ ਰਹੇ ਨਾਲੇ ਦਾ ਮੱਠੀ ਚਾਲ ਨਾਲ ਚੱਲ ਰਹੇ ਕੰਮ ਤੋਂ ਪਿੰਡ ਵਾਸੀ ਡਾਢੇ ਪ੍ਰੇਸ਼ਾਨ ਹਨ | ਪਿੰਡ ਵਾਸੀਆਂ ਅਨੁਸਾਰ ਪਿਛਲੇ ਡੇਢ ਮਹੀਨੇ ਤੋ ਨਾਲੇ ਦਾ ਜੂੰ ਦੀ ਚਾਲ ...

ਪੂਰੀ ਖ਼ਬਰ »

ਜ਼ਮੀਨ ਵਿਵਾਦ ਸਬੰਧੀ ਵਿਰੋਧੀ ਧਿਰ ਨੇ ਸਟੇਅ ਆਰਡਰ ਹੋਣ ਦਾ ਦਾਅਵਾ ਕੀਤਾ

ਉਸਮਾਨਪੁਰ, 12 ਮਾਰਚ (ਮਝੂਰ)- ਪਿੰਡ ਰਕਾਸਣ ਵਿਖੇ ਚੱਲ ਰਹੇ 35 ਕਿੱਲੇ ਚਰਾਂਦ ਦੇ ਮਾਮਲੇ ਵਿਚ ਵਿਰੋਧੀ ਧਿਰ ਦੇ ਸੁਰਿੰਦਰ ਸਿੰਘ ਤੇ ਨੰਬਰਦਾਰ ਮੰਗਤ ਰਾਮ ਨੇ ਦੱਸਿਆ ਕਿ ਉਕਤ ਜ਼ਮੀਨ ਦੀ ਮੁਰੱਬੇਬੰਦੀ 1954 ਵਿਚ ਉਨ੍ਹਾਂ ਦੇ ਬਜ਼ੁਰਗਾਂ ਦੇ ਨਾਮ ਕੰਸੌਲੀਡੇਟ ਅਫ਼ਸਰ ਵਲੋਂ ...

ਪੂਰੀ ਖ਼ਬਰ »

ਗ਼ੈਰ-ਜ਼ਰਾਇਤੀ ਸਭਾਵਾਂ ਦੇ ਮੈਂਬਰਾਂ ਦੀ ਹੋਈ ਕਰਜ਼ਾ ਮੁਆਫ਼ੀ ਸਬੰਧੀ ਮੀਟਿੰਗ

ਬੰਗਾ, 12 ਮਾਰਚ (ਕਰਮ ਲਧਾਣਾ) - ਪੰਜਾਬ ਰਾਜ ਖੇਤੀਬਾੜੀ ਸਹਿਕਾਰੀ ਕਰਮਚਾਰੀ ਯੂਨੀਅਨ ਪੰਜਾਬ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਇਕਾਈ ਦੀ ਮੀਟਿੰਗ ਸਹਿਕਾਰੀ ਸਭਾ ਬੀਸਲਾ ਵਿਖੇ ਮੱਖਣ ਸਿੰਘ ਜੱਸੋਮਜਾਰਾ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਬਲਾਕ ...

ਪੂਰੀ ਖ਼ਬਰ »

ਕੈਂਸਰ ਜਾਗਰੂਕ ਕੈਂਪ ਦੌਰਾਨ 315 ਮਰੀਜ਼ਾਂ ਦੀ ਜਾਂਚ

ਸੜੋਆ, 12 ਮਾਰਚ (ਪੱਤਰ ਪ੍ਰੇਰਕ)- ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਜਲੰਧਰ ਵੱਲੋਂ ਸਮਾਜ ਸੇਵੀ ਸ: ਹਰਪਾਲ ਸਿੰਘ ਦੇ ਉੱਦਮ ਸਦਕਾ ਪਿੰਡ ਦਿਆਲਾ ਵਿਖੇ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਇੱਕ ਰੋਜ਼ਾ ਜਾਗਰੂਕ ਕੈਂਪ ਪਿੰਡ ਦਿਆਲਾ ਵਿਖੇ ਲਗਾਇਆ ਗਿਆ ਜਿਸ ਦਾ ਉਦਘਾਟਨ ...

ਪੂਰੀ ਖ਼ਬਰ »

ਗਲੀਆਂ ਵਿਚ ਇੰਟਰਲਾਕ ਟਾਇਲਾਂ ਦਾ ਕੰਮ ਸ਼ੁਰੂ

ਉੜਾਪੜ/ਲਸਾੜਾ, 12 ਮਾਰਚ (ਲਖਵੀਰ ਸਿੰਘ ਖੁਰਦ)- ਬਲਾਕ ਔੜ ਦੇ ਪਿੰਡ ਬੁਰਜ ਟਹਿਲ ਦਾਸ ਵਿਖੇ ਗਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਨਰੇਗਾ ਸਕੀਮ ਅਧੀਨ ਗਲੀਆਂ ਵਿਚ ਇੰਟਰਲਾਕ ਟਾਇਲਾਂ ਲਾਉਣ ਦਾ ਕੰਮ ਸ਼ੁਰੂ ਹੋਇਆ | ਬਲਾਕ ਵਿਕਾਸ ਅਫਸਰ ਔੜ ਬਲਬੀਰ ਸਿੰਘ ...

ਪੂਰੀ ਖ਼ਬਰ »

ਸਵਾਮੀ ਓਾਕਾਰਾ ਨੰਦ ਦੇ ਜਨਮ ਉਤਸਵ ਨੂੰ ਸਮਰਪਿਤ ਸਮਾਗਮ 17 ਤੋਂ

ਭੱਦੀ, 12 ਮਾਰਚ (ਨਰੇਸ਼ ਧੌਲ) ਬ੍ਰਹਮਲੀਨ ਸਵਾਮੀ ਗੰਗਾ ਨੰਦ ਭੂਰੀ ਵਾਲਿਆਂ ਦੇ ਗੱਦੀ ਨਸ਼ੀਨ ਸਵਾਮੀ ਓਾਕਾਰਾ ਨੰਦ ਭੂਰੀ ਵਾਲਿਆਂ ਦੇ 70ਵੇਂ ਜਨਮ ਉਤਸਵ ਨੂੰ ਸਮਰਪਿਤ ਸਮਾਗਮ ਕੁਟੀਆ ਓਾਕਾਰ ਧਾਮ ਪਿੰਡ ਥੋਪੀਆ ਵਿਖੇ ਸਵਾਮੀ ਅਨੁਭਵਾਂ ਨੰਦ ਭੂਰੀ ਵਾਲਿਆਂ ਅਤੇ ਸਵਾਮੀ ...

ਪੂਰੀ ਖ਼ਬਰ »

ਬਾਬਾ ਊਧੋ ਸ਼ਾਹ ਚਿਸ਼ਤੀ ਦਾ ਸਲਾਨਾ ਮੇਲਾ ਅਮਿੱਟ ਯਾਦਾਂ ਛੱਡਦਾ ਸਮਾਪਤ

ਕਟਾਰੀਆਂ, 12 ਮਾਰਚ (ਨਵਜੋਤ ਸਿੰਘ ਜੱਖੂ) - ਪਿੰਡ ਕਟਾਰੀਆਂ ਦੇ ਪ੍ਰਸਿੱਧ ਧਾਰਮਿਕ ਅਸਥਾਨ ਪੀਰ ਬਾਬਾ ਬੂੜ ਸ਼ਾਹ ਚਿਸ਼ਤੀ, ਪੀਰ ਬਾਬਾ ਊਧੋ ਸ਼ਾਹ ਚਿਸ਼ਤੀ ਦਰਬਾਰ ਵਿਖੇ ਗੱਦੀ ਨਸ਼ੀਨ ਬਾਬਾ ਸਾਧੂ ਸ਼ਾਹ ਚਿਸ਼ਤੀ ਦੀ ਰਹਿਨੁਮਾਈ ਹੇਠ ਪੀਰ ਬਾਬਾ ਊਧੋ ਸ਼ਾਹ ਚਿਸ਼ਤੀ ਦੀ ...

ਪੂਰੀ ਖ਼ਬਰ »

ਪੁਲਿਸ ਨੇ ਨਾਜਾਇਜ਼ ਮਾਈਨਿੰਗ ਦੇ ਚੱਕਰ 'ਚ ਘੋੜੇ ਰੇਹੜੇ ਫੜੇ

ਰੈਲਮਾਜਰਾ, 12 ਮਾਰਚ (ਰਾਕੇਸ਼ ਰੋਮੀ)- ਪੁਲਿਸ ਚੌਕੀ ਆਸਰੋਂ ਨੇ ਨਾਜਾਇਜ਼ ਮਾਈਨਿੰਗ 'ਤੇ ਸ਼ਿਕੰਜਾ ਕੱਸਦਿਆਂ ਟਿੱਪਰ, ਟਰੈਕਟਰ, ਟਰਾਲੀਆਂ ਤੋਂ ਬਾਅਦ ਰੇਤ ਨਾਲ ਭਰੇ ਚਾਰ ਘੋੜੇ ਰੇਹੜਿਆਂ ਨੂੰ ਕਬਜੇ 'ਚ ਵਿਚ ਲਿਆ | ਇਸ ਸਬੰਧ ਵਿਚ ਆਸਰੋਂ ਪੁਲਿਸ ਨੇ ਦੱਸਿਆ ਕਿ ਮਾਈਨਿੰਗ ...

ਪੂਰੀ ਖ਼ਬਰ »

ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਵਲੋਂ ਪੋਲੀਓ ਮੁਹਿੰਮ ਦਾ ਉਦਘਾਟਨ

ਨਵਾਂਸ਼ਹਿਰ, 12 ਮਾਰਚ (ਦੀਦਾਰ ਸਿੰਘ ਸ਼ੇਤਰਾ)- ਅੱਜ ਇੱਥੇ ਕੌਮੀ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਅੰਜਲੀ ਭਾਵੜਾ ਨੇ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ ਬਚਿਆਂ ਨੂੰ ਪੋਲੀਓ ਰੋਧਕ ਦਵਾਈ ਦੀਆਂ ਬੂੰਦਾਂ ਪਿਲਾ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ 'ਚ 44 ਯੂਨਿਟ ਖ਼ੂਨ ਇਕੱਤਰ

ਉਸਮਾਨਪੁਰ, 12 ਮਾਰਚ (ਮਝੂਰ)- ਪਿੰਡ ਦੁਪਾਲਪੁਰ ਸਥਿਤ ਦਾਣਾ ਮੰਡੀ ਵਿਖੇ ਸਮਾਜ ਸੇਵਕ ਪਰਮਜੀਤ ਸਿੰਘ ਆੜ੍ਹਤੀ, ਸਮੂਹ ਗਰਾਮ ਪੰਚਾਇਤ ਤੇ ਨੌਜਵਾਨ ਸਭਾ ਦੁਪਾਲਪੁਰ ਵਲੋਂ ਬਲੱਡ ਡੋਨਰਜ਼ ਕੌਾਸਲ ਨਵਾਂਸ਼ਹਿਰ ਦੇ ਸਹਿਯੋਗ ਨਾਲ 7 ਵਾਂ ਸਵੈ-ਇਛੁੱਕ ਖ਼ੂਨਦਾਨ ਕੈਂਪ ਲਗਾਇਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX