ਤਾਜਾ ਖ਼ਬਰਾਂ


ਅਮਰੀਕਾ ਤਾਲਿਬਾਨ ਵਿਚਕਾਰ ਸਮਝੌਤਾ
. . .  15 minutes ago
ਦੋਹਾ, 29 ਫਰਵਰੀ - ਕਤਰ ਵਿਚ ਸੰਯੁਕਤ ਰਾਜ ਅਮਰੀਕਾ ਅਤੇ ਤਾਲਿਬਾਨ ਵਿਚਕਾਰ ਅਫ਼ਗ਼ਾਨਿਸਤਾਨ ਵਿਚ ਸ਼ਾਂਤੀ ਲਿਆਉਣ ਲਈ ਸਮਝੌਤੇ 'ਤੇ ਦਸਤਖ਼ਤ ਹੋਏ...
ਮਸ਼ਹੂਰ ਅਦਾਕਾਰ ਅਸ਼ੀਸ਼ ਵਿਦਿਆਰਥੀ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  49 minutes ago
ਅੰਮ੍ਰਿਤਸਰ, 29 ਫਰਵਰੀ (ਰਾਜੇਸ਼ ਕੁਮਾਰ) - ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਅਸ਼ੀਸ਼ ਵਿਦਿਆਰਥੀ ਆਪਣੇ ਪਰਿਵਾਰਕ ਮੈਂਬਰਾਂ ਨਾਲ ਨਤਮਸਤਕ ਹੋਣ ਲਈ ਪਹੁੰਚੇ। ਜਿੱਥੇ ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ...
ਕੁਫ਼ਰੀ 'ਚ ਹੋਈ ਬਰਫ਼ਬਾਰੀ
. . .  about 1 hour ago
ਸ਼ਿਮਲਾ, 29 ਫਰਵਰੀ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੇ ਕੁਫ਼ਰੀ 'ਚ ਤਾਜ਼ਾ ਬਰਫ਼ਬਾਰੀ...
ਦਿੱਲੀ ਦੇ ਇਕ ਸਕੂਲ ਖਿਲਾਫ ਮਨਜਿੰਦਰ ਸਿੰਘ ਸਿਰਸਾ ਨੇ ਕੀਤੀ ਫ਼ੌਜਦਾਰੀ ਸ਼ਿਕਾਇਤ
. . .  about 1 hour ago
ਨਵੀਂ ਦਿੱਲੀ, 29 ਫਰਵਰੀ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਨੇ ਅੱਜ ਸੈਂਟ ਗਰੇਗੋਰੀਅਸ ਸਕੂਲ ਦਵਾਰਕਾ ਦੇ ਖਿਲਾਫ ਫ਼ੌਜਦਾਰੀ ਸ਼ਿਕਾਇਤ ਦਰਜ ਕਰਵਾਈ। ਜਿਸ ਨੇ ਗੁਰੂ ਗੋਬਿੰਦ ਸਿੰਘ ਜੀ ਨੂੰ ਇਕ ਅੱਤਵਾਦੀ ਦੱਸਿਆ ਤੇ...
ਢੱਡਰੀਆਂ ਵਾਲੇ ਨਾਲ ਬਹਿਸ ਲਈ ਤਿਆਰ - ਦਾਦੂਵਾਲ
. . .  about 1 hour ago
ਅਮਰਕੋਟ, 29 ਫਰਵਰੀ (ਗੁਰਚਰਨ ਸਿੰਘ ਭੱਟੀ) - ਮੁਤਵਾਜ਼ੀ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨਾਲ ਉਹ ਕਿਸੇ ਚੈਨਲ ਉੱਪਰ ਸਿੱਖ ਇਤਿਹਾਸ...
ਦਿੱਲੀ ਦੇ ਸਕੂਲ ਵੱਲੋਂ ਸਿੱਖਾਂ ਨੂੰ ਅੱਤਵਾਦੀ ਦੱਸਣ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਨਿੰਦਾ
. . .  about 1 hour ago
ਤਲਵੰਡੀ ਸਾਬੋ, 29 ਫਰਵਰੀ (ਰਣਜੀਤ ਸਿੰਘ ਰਾਜੂ)- ਦਿੱਲੀ ਦੇ ਇੱਕ ਨਿੱਜੀ ਸਕੂਲ ਵਿਚ ਪੇਪਰਾਂ ਦੌਰਾਨ ਪ੍ਰਸ਼ਨ ਪੱਤਰ ਵਿਚ ਪੁੱਛੇ ਇੱਕ ਪ੍ਰਸ਼ਨ ਦੌਰਾਨ ਸਿੱਖਾਂ ਨੂੰ ਅੱਤਵਾਦੀ ਵਜੋਂ ਦਰਸਾਉਣ ਦੀ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ...
ਜੰਡਿਆਲਾ ਗੁਰੂ ਪੁਲਿਸ ਵੱਲੋਂ ਤਿੰਨ ਵਿਅਕਤੀ ਚਾਰ ਗੱਡੀਆਂ ਸਮੇਤ ਗ੍ਰਿਫ਼ਤਾਰ
. . .  about 2 hours ago
ਜੰਡਿਆਲਾ ਗੁਰੂ, 29 ਫਰਵਰੀ-(ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਪੁਲਿਸ ਵੱਲੋਂ ਗੱਡੀਆਂ ਵੇਚਣ ਖ਼ਰੀਦਣ ਵਾਲੇ ਵਿਅਕਤੀਆਂ ਵੱਲੋਂ ਧੋਖੇਬਾਜ਼ੀ ਕਰਕੇ ਲੋਕਾਂ ਨਾਲ ਠੱਗੀ ਕਰਨ ਸੰਬੰਧੀ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸੰਬੰਧੀ...
ਫਾਂਸੀ ਤੋਂ 3 ਦਿਨ ਪਹਿਲਾ ਨਿਰਭੈਆ ਦੇ ਦੋਸ਼ੀ ਅਕਸ਼ੇ ਦਾ ਨਵਾਂ ਪੈਂਤਰਾ
. . .  about 2 hours ago
ਨਵੀਂ ਦਿੱਲੀ, 29 ਫਰਵਰੀ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਦੇ ਦੋਸ਼ੀ ਅਕਸ਼ੇ ਨੇ ਫਾਂਸੀ ਤੋਂ ਠੀਕ 3 ਦਿਨ ਪਹਿਲਾ ਇਕ ਵਾਰ ਫਿਰ ਤੋਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਗੁਹਾਰ ਲਗਾਈ ਹੈ। ਦੋਸ਼ੀ ਅਕਸ਼ੇ ਨੇ ਰਾਸ਼ਟਰਪਤੀ ਕੋਲ ਰਹਿਮ ਦੀ ਪਟੀਸ਼ਨ ਲਗਾਈ ਹੈ। ਇਸ...
ਪੰਜਾਬ ਅੰਦਰ ਆਉਣ ਵਾਲਾ ਸਮਾਂ ਤੀਸਰੇ ਮੋਰਚੇ ਦਾ, ਪਹਿਲਾ ਸ਼੍ਰੋਮਣੀ ਕਮੇਟੀ ਚੋਣਾਂ ਨੂੰ - ਢੀਂਡਸਾ
. . .  about 2 hours ago
ਖੇਮਕਰਨ, 29 ਫਰਵਰੀ (ਰਾਕੇਸ਼ ਕੁਮਾਰ ਬਿੱਲਾ) - ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ ਨੇ ਦਾਅਵਾ ਕੀਤਾ ਕਿ ਪੰਜਾਬ ਅੰਦਰ ਆਉਣ ਵਾਲਾ ਸਮਾਂ ਤੀਸਰੇ ਮੋਰਚੇ ਦਾ ਹੋਵੇਗਾ। ਪਹਿਲਾ ਪੰਜਾਬ ਦੀ ਜਨਤਾ ਵਿਚ ਵਿਸ਼ਵਾਸ ਬਹਾਲ ਕਰਨਾ ਹੋਵੇਗਾ। ਇਸ ਮੌਕੇ ਕਈ ਹੋਰ...
ਦੋ ਮਾਰਚ ਨੂੰ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਬੈਠਕ
. . .  about 2 hours ago
ਚੰਡੀਗੜ੍ਹ, 29 ਫਰਵਰੀ (ਵਿਕਰਮਜੀਤ ਸਿੰਘ ਮਾਨ) - ਪੰਜਾਬ ਮੰਤਰੀ ਮੰਡਲ ਦੀ ਬੈਠਕ ਦੋ ਮਾਰਚ ਨੂੰ ਹੋਣ ਜਾ ਰਹੀ...
ਜਥੇ ਸਿੰਬਲ ਮਾਜਰਾ ਨਹੀਂ ਰਹੇ
. . .  1 minute ago
ਬਲਾਚੌਰ, 29 ਫਰਵਰੀ (ਦੀਦਾਰ ਸਿੰਘ ਬਲਾਚੌਰੀਆ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰਚਾਰ ਸਕੱਤਰ ਜਥੇਦਾਰ ਤਰਸੇਮ ਸਿੰਘ ਸਿੰਬਲ ਮਾਜਰਾ ਅਕਾਲ ਚਲਾਣਾ ਕਰ ਗਏ। ਉਹ 76 ਸਾਲਾਂ ਦੇ ਸਨ। ਜਥੇਦਾਰ ਸਿੰਬਲ ਮਾਜਰਾ ਪਾਰਟੀ...
ਕਾਂਗਰਸ ਨੇਤਾ ਇਸ਼ਰਤ ਜਹਾਂ ਗ੍ਰਿਫ਼ਤਾਰ, ਦੰਗਾ ਭੜਕਾਉਣ ਦਾ ਲਗਾਇਆ ਗਿਆ ਦੋਸ਼
. . .  about 3 hours ago
ਨਵੀਂ ਦਿੱਲੀ, 29 ਫਰਵਰੀ - ਕਾਂਗਰਸ ਦੀ ਸਾਬਕਾ ਨਿਗਮ ਕੌਂਸਲਰ ਇਸ਼ਰਤ ਜਹਾਂ ਨੂੰ ਦਿੱਲੀ ਪੁਲਿਸ ਨੇ ਦੰਗਾ ਭੜਕਾਉਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਹੈ। ਇਸ਼ਰਤ ਜਹਾਂ ਨੂੰ 14 ਦਿਨ ਲਈ ਨਿਆਇਕ ਹਿਰਾਸਤ ਵਿਚ ਭੇਜਿਆ ਗਿਆ ਹੈ। ਇਸ਼ਰਤ ਜਹਾਂ ਪਿਛਲੇ ਕਰੀਬ 50...
ਦਿੱਲੀ ਮੈਟਰੋ ਸਟੇਸ਼ਨ 'ਤੇ ਲੱਗੇ ''ਗੋਲੀ ਮਾਰੋ'' ਵਾਲੇ ਨਾਅਰੇ, ਮੋਦੀ ਦੇ ਮੰਤਰੀ ਨੇ ਕੀਤੀ ਸੀ ਇਨ੍ਹਾਂ ਨਾਅਰਿਆਂ ਦੀ ਸ਼ੁਰੂਆਤ
. . .  about 3 hours ago
ਨਵੀਂ ਦਿੱਲੀ, 29 ਫਰਵਰੀ - ਅੱਜ ਦੁਪਹਿਰ 12.30 ਵਜੇ ਦਿੱਲੀ ਦੇ ਰਾਜੀਵ ਚੌਕ ਮੈਟਰੋ ਸਟੇਸ਼ਨ 'ਤੇ 6 ਨੌਜਵਾਨਾਂ ਵਲੋਂ ਦੇਸ਼ ਦੇ ਗ਼ੱਦਾਰਾਂ ਨੂੰ ਗੋਲੀ ਮਾਰੋ... ਦੇ ਨਾਅਰੇ ਲਗਾਏ ਗਏ। ਦਿੱਲੀ ਮੈਟਰੋ ਦੇ ਸੁਰੱਖਿਆ ਅਧਿਕਾਰੀਆਂ ਨੇ ਇਨ੍ਹਾਂ ਨੂੰ ਤੁਰੰਤ ਹਿਰਾਸਤ ਵਿਚ ਲੈ ਲਿਆ। ਜਿਨ੍ਹਾਂ...
ਕਪਤਾਨ ਵਿਰਾਟ ਕੋਹਲੀ ਨੂੰ ਟਿਮ ਸਾਊਦੀ ਨੇ 10ਵੀਂ ਵਾਰ ਕੀਤਾ ਆਊਟ
. . .  about 4 hours ago
ਨਵੀਂ ਦਿੱਲੀ, 29 ਫਰਵਰੀ - ਨਿਊਜ਼ੀਲੈਂਡ ਖਿਲਾਫ ਕ੍ਰਾਈਸਟ ਚਰਚ ਟੈੱਸਟ ਦੀ ਪਹਿਲੀ ਪਾਰੀ ਵਿਚ ਟੀਮ ਇੰਡੀਆ ਸਿਰਫ਼ 242 ਦੌੜਾਂ 'ਤੇ ਢੇਰ ਹੋ ਗਈ ਹੈ। ਉਮੀਦ ਸੀ ਕਿ ਕਪਤਾਨ ਵਿਰਾਟ ਕੋਹਲੀ ਚੰਗਾ ਪ੍ਰਦਰਸ਼ਨ ਕਰਨਗੇ ਪਰੰਤੂ ਉਹ ਫਿਰ ਇਕ ਵਾਰ ਨਾਕਾਮ ਰਹੇ। ਉਨ੍ਹਾਂ ਨੇ...
ਹਰੇਕ ਧਰਮ ਦੇ ਲੋਕਾਂ ਦੀ ਹੋਵੇ ਸੁਰੱਖਿਆ - ਪਰਮਿੰਦਰ ਸਿੰਘ ਢੀਂਡਸਾ ਨੇ ਦਿੱਲੀ ਹਿੰਸਾ ਦੀ ਕੀਤੀ ਨਿਖੇਧੀ
. . .  about 4 hours ago
ਹੰਡਿਆਇਆ/ਬਰਨਾਲਾ 29 ਫਰਵਰੀ, (ਗੁਰਜੀਤ ਸਿੰਘ ਖੁੱਡੀ)- ਦਿੱਲੀ ਵਿਖੇ ਵਾਪਰੀਆਂ ਘਟਨਾਵਾਂ ਨਿੰਦਣਯੋਗ ਹਨ ਦੋਸ਼ੀਆਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ । ਇਨ੍ਹਾਂ ਘਟਨਾਵਾਂ ਨੂੰ ਰੋਕਣ ਵਿਚ ਸਰਕਾਰ ਵੀ ਅਸਫਲ ਰਹੀ ਹੈ, ਸਰਕਾਰ ਦੀ ਜ਼ਿੰਮੇਵਾਰੀ ਬਣਦੀ...
ਉਡਾਣ ਵਿਚ ਉੱਡ ਦੇ ਪਾਏ ਗਏ ਦੋ ਕਬੂਤਰ
. . .  about 4 hours ago
ਡੇਰੇ ਵਿਚ ਪਏ ਡਾਕੇ ਦੇ ਮਾਮਲੇ ਵਿਚ ਦੋ ਲੁਟੇਰੇ ਗ੍ਰਿਫ਼ਤਾਰ, 12 ਲੱਖ ਬਰਾਮਦ
. . .  about 5 hours ago
ਪਰਮਬੀਰ ਸਿੰਘ ਨੂੰ ਮੁੰਬਈ ਦਾ ਬਣਾਇਆ ਗਿਆ ਪੁਲਿਸ ਕਮਿਸ਼ਨਰ
. . .  about 3 hours ago
ਭਾਰਤ ਨਿਊਜ਼ੀਲੈਂਡ ਦੂਸਰਾ ਟੈੱਸਟ ਮੈਚ : ਨਿਊਜ਼ੀਲੈਂਡ ਨੇ ਬਿਨਾਂ ਨੁਕਸਾਨ ਬਣਾਈਆਂ 63 ਦੌੜਾਂ, ਭਾਰਤ 242/10
. . .  about 5 hours ago
ਕੋਰੋਨਾ ਵਾਇਰਸ ਕਾਰਨ ਈਰਾਨ ਵਿਚ 200 ਤੋਂ ਵਧੇਰੇ ਮੌਤਾਂ, ਸਰਕਾਰ ਦੱਸ ਰਹੀ ਹੈ 34
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਫੱਗਣ ਸੰਮਤ 549

ਫਰੀਦਕੋਟ / ਮੁਕਤਸਰ

-ਮਾਮਲਾ ਪਿੰਡ ਦੇ ਛੱਪੜ ਦੀ ਸਫ਼ਾਈ ਵਿਚ ਰੁਕਾਵਟ ਪਾਉਣ ਦਾ-

ਪਿੰਡ ਰੋੜੀ ਕਪੂਰਾ ਵਾਸੀਆਂ ਵਲੋਂ ਬੀ.ਡੀ.ਪੀ.ਓ. ਜੈਤੋ ਦੇ ਦਫ਼ਤਰ ਅੱਗੇ ਰੋਸ ਧਰਨਾ

ਜੈਤੋ, 12 ਮਾਰਚ (ਗੁਰਚਰਨ ਸਿੰਘ ਗਾਬੜੀਆ)-ਪਿੰਡ ਰੋੜੀ ਕਪੂਰਾ ਦੇ ਸਮਾਜ ਸੇਵੀ ਅਤੇ ਧਾਰਮਿਕ ਆਗੂਆਂ, ਸਾਬਕਾ ਸਰਪੰਚ ਗੁਰਮੇਲ ਸਿੰਘ ਬਰਾੜ, ਸਾਬਕਾ ਸਰਪੰਚ ਕੁਲਵੰਤ ਸਿੰਘ, ਸਰਪੰਚ ਅਮਰੀਕ ਸਿੰਘ ਬਰਾੜ, ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਛੱਤਰ ਸਿੰਘ ਰਣ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਨੇ ਢਿਲਵਾਂ ਕਲਾਂ ਵਿਖੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ

ਕੋਟਕਪੂਰਾ, 12 ਮਾਰਚ (ਮੇਘਰਾਜ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਅੱਜ ਪਿੰਡ ਢਿਲਵਾਂ ਕਲਾਂ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ | ਕਿਸਾਨ ਮੰਗ ਕਰ ਰਹੇ ਸਨ ਕਿ ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਤੁਰੰਤ ਲਾਗੂ ਕੀਤੀ ਜਾਵੇ | ...

ਪੂਰੀ ਖ਼ਬਰ »

ਪਿੰਡ ਵਾੜਾ ਦਰਾਕਾ ਦੇ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਕੋਟਕਪੂਰਾ, 12 ਮਾਰਚ (ਮੇਘਰਾਜ)-ਪਿੰਡ ਵਾੜਾ ਦਰਾਕਾ ਦੇ ਕਈ ਪਰਿਵਾਰ ਅੱਜ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਕੁਲਤਾਰ ਸਿੰਘ ਬਰਾੜ ਅਤੇ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ | ਜਿਨ੍ਹਾਂ ਵਿਚ ਸੁਖਵੀਰ ...

ਪੂਰੀ ਖ਼ਬਰ »

ਗਿਆਨੀ ਜ਼ੈਲ ਸਿੰਘ ਤੇ ਸਾਬਕਾ ਵਿਧਾਇਕ ਮੇਹਰ ਸਿੰਘ ਦੀ ਯਾਦ ਨੂੰ ਸਮਰਪਿਤ ਪੱਥਰ ਲਗਾਏ

ਫ਼ਰੀਦਕੋਟ, 12 ਮਾਰਚ (ਜਸਵੰਤ ਸਿੰਘ ਪੁਰਬਾ, ਸਤੀਸ਼ ਬਾਗ਼ੀ)-ਫ਼ਰੀਦਕੋਟ ਇਲਾਕੇ ਦੀਆਂ ਨਾਮਵਰ ਸ਼ਖ਼ਸੀਅਤਾਂ ਜਿਨ੍ਹਾਂ ਨੇ ਇਲਾਕੇ ਦਾ ਨਾਂਅ ਦੇਸ਼ ਅਤੇ ਵਿਦੇਸ਼ ਅੰਦਰ ਰੌਸ਼ਨ ਕੀਤਾ ਪਰ ਅੱਜ ਤੱਕ ਇਲਾਕੇ ਨੇ ਉਨ੍ਹਾਂ ਨੂੰ ਉਹ ਸਨਮਾਨ ਨਹੀਂ ਦਿੱਤਾ | ਜਿਸ ਦੇ ਉਹ ਅਸਲ ...

ਪੂਰੀ ਖ਼ਬਰ »

ਪਿੰਡ ਵਾੜਾ ਭਾਈ ਕਾ ਵਿਖੇ ਮੋਦੀ ਦਾ ਪੁਤਲਾ ਫੂਕਿਆ

ਬਰਗਾੜੀ, 12 ਮਾਰਚ (ਜੀਵਨ ਗਰਗ)-ਅੱਜ ਪਿੰਡ ਵਾੜਾ ਭਾਈਕਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਡਾ. ਸਵਾਮੀਨਾਥਨ ਦੀ ਰਿਪੋਰਟ ਦੇ ਸਬੰਧ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ | ਜਿਸ ਵਿਚ ਪਿੰਡ ਦੀਆਂ ਔਰਤਾਂ ਅਤੇ ਬੱਚੀਆਂ ਨੇ ਵੱਧ ...

ਪੂਰੀ ਖ਼ਬਰ »

ਮੇਲਾ ਫ਼ੱਕਰਾਂ ਦਾ 18 ਨੂੰ -ਰਮਨ ਖੋਸਾ

ਮੰਡੀ ਲੱਖੇਵਾਲੀ, 12 ਮਾਰਚ (ਰੁਪਿੰਦਰ ਸਿੰਘ ਸੇਖੋਂ)-ਪਿਛਲੇ ਸਾਲਾਂ ਦੀ ਤਰ੍ਹਾਂ ਇਸ ਵਾਰ ਵੀ ਸੂਫ਼ੀ ਅਤੇ ਸੱਭਿਆਚਾਰਕ ਗੀਤਾਂ ਦਾ 7ਵਾਂ ਮੇਲਾ ਫ਼ੱਕਰਾਂ ਦਾ ਜਿੰਦ ਰੱਬ ਦੀ ਰਹਿਨੁਮਾਈ ਹੇਠ ਪਿੰਡ ਦੀਪ ਸਿੰਘ ਵਾਲਾ ਨੇੜੇ ਸਾਦਿਕ (ਫ਼ਰੀਦਕੋਟ) ਵਿਖੇ ਕੁੱਲੀ ਫ਼ੱਕਰਾਂ ਦੀ ...

ਪੂਰੀ ਖ਼ਬਰ »

ਫ਼ਰੀਦਕੋਟ ਮੁੱਖ ਬੱਸ ਅੱਡੇ 'ਤੇ ਲੱਗੇ ਅੱਗ ਬੁਝਾਊ ਉਪਕਰਨ ਹੋਏ ਨਕਾਰਾ

ਫ਼ਰੀਦਕੋਟ, 12 ਮਾਰਚ (ਸਰਬਜੀਤ ਸਿੰਘ)-ਇੱਥੋਂ ਦੇ ਮੁੱਖ ਬੱਸ ਅੱਡੇ 'ਤੇ ਅੱਗ ਲੱਗਣ ਦੀ ਛੋਟੀ ਜਿਹੀ ਘਟਨਾ ਵੀ ਵੱਡਾ ਰੂਪ ਧਾਰ ਸਕਦੀ ਹੈ | ਇੱਥੇ ਲੱਗੇ ਅੱਗ ਬੁਝਾਊ ਉਪਕਰਨਾਂ ਦੀ ਹਾਲਤ ਕਾਫ਼ੀ ਬਦਤਰ ਹੋ ਚੁੱਕੀ ਹੈ | ਨਕਾਰਾ ਹੋਏ ਇਨ੍ਹਾਂ ਉਪਕਰਨਾਂ ਕਰਕੇ ਕਿਸੇ ਸਮੇਂ ਵੀ ...

ਪੂਰੀ ਖ਼ਬਰ »

ਖੇਤੀ ਅਧਿਕਾਰੀਆਂ ਵਲੋਂ ਖੇਤਾਂ ਦਾ ਨਿਰੀਖਣ

ਕੋਟਕਪੂਰਾ, 12 ਮਾਰਚ (ਮੋਹਰ ਸਿੰਘ ਗਿੱਲ)-ਮੁੱਖ ਖੇਤੀਬਾੜੀ ਅਫ਼ਸਰ ਫ਼ਰੀਦਕੋਟ ਦੀਆਂ ਹਦਾਇਤਾਂ 'ਤੇ ਬਲਾਕ ਖੇਤੀਬਾੜੀ ਅਫ਼ਸਰ ਪਾਖਰ ਸਿੰਘ ਢਿੱਲੋਂ ਦੀ ਅਗਵਾਈ 'ਚ ਖੇਤੀਬਾੜੀ ਮਾਹਿਰਾਂ ਦੀ ਟੀਮ ਵਲੋਂ ਕੋਟਕਪੂਰਾ ਦੇ ਪਿੰਡਾਂ 'ਚ ਜਾ ਕੇ ਕਣਕ ਦੀ ਫ਼ਸਲ ਦਾ ਨਿਰੀਖਣ ਕੀਤਾ ...

ਪੂਰੀ ਖ਼ਬਰ »

ਕੋਟਕਪੂਰਾ ਦੀ ਲਾਲੇਆਣਾ ਬਸਤੀ ਦਾ ਗੰਦਾ ਪਾਣੀ ਉਛਲ ਕੇ ਸੜਕ 'ਤੇ ਆਇਆ

ਕੋਟਕਪੂਰਾ, 12 ਮਾਰਚ (ਮੇਘਰਾਜ)-ਕੋਟਕਪੂਰਾ-ਜੈਤੋ ਰੋਡ 'ਤੇ ਸਥਿਤ ਲਾਲੇਆਣਾ ਬਸਤੀ ਵਾਰਡ ਨੰ: 17 ਵਿਖੇ ਸੀਵਰੇਜ ਨਾ ਹੋਣ ਕਾਰਨ ਘਰਾਂ ਦਾ ਪਾਣੀ ਗਲੀਆਂ ਅਤੇ ਸੜਕਾਂ 'ਤੇ ਖੜ੍ਹ ਗਿਆ ਹੈ | ਜਿਸ ਕਰਕੇ ਮੁੱਖ ਸੜਕ ਥਾਂ-ਥਾਂ ਤੋਂ ਟੁੱਟ ਗਈ ਹੈ ਅਤੇ ਗੰਦਾ ਪਾਣੀ ਬਦਬੋ ਮਾਰ ਰਿਹਾ ...

ਪੂਰੀ ਖ਼ਬਰ »

ਜ਼ਿਲ੍ਹਾ ਅਦਾਲਤਾਂ 'ਚ ਦਸੰਬਰ 2017 ਤੱਕ 1267 ਕੇਸ ਬਕਾਇਆ-ਜ਼ਿਲ੍ਹਾ ਮੈਜਿਸਟਰੇਟ

ਫ਼ਰੀਦਕੋਟ, 12 ਮਾਰਚ (ਜਸਵੰਤ ਸਿੰਘ ਪੁਰਬਾ)-ਸੰਮਣ ਤਾਮੀਲ ਕਰਵਾਉਣ ਲਈ ਸਬੰਧਿਤ ਸਟਾਫ਼ ਰਾਹੀਂ ਹੀ ਵਾਪਸੀ ਨੂੰ ਯਕੀਨੀ ਬਣਾਇਆ ਜਾਵੇ ਤਾਂ ਕਿ ਅਦਾਲਤੀ ਕੰਮਾਂ ਵਿਚ ਹੁੰਦੀ ਦੇਰੀ ਤੋਂ ਬਚਿਆ ਜਾ ਸਕੇ | ਇਹ ਹਦਾਇਤ ਜ਼ਿਲ੍ਹਾ ਮੈਜਿਸਟਰੇਟ ਰਾਜੀਵ ਪਰਾਸ਼ਰ ਨੇ ਸਿਵਲ ਅਤੇ ...

ਪੂਰੀ ਖ਼ਬਰ »

ਨਵ-ਨਿਯੁਕਤੀ ਈ.ਟੀ.ਟੀ. ਅਧਿਆਪਕ ਯੂਨੀਅਨ ਦੀ ਇਕੱਤਰਤਾ

ਕੋਟਕਪੂਰਾ, 12 ਮਾਰਚ (ਮੋਹਰ ਸਿੰਘ ਗਿੱਲ)-ਇੱਥੋਂ ਦੇ ਮਿਊਾਸਪਲ ਪਾਰਕ 'ਚ ਨਵ-ਨਿਯੁਕਤ ਈ.ਟੀ.ਟੀ ਅਧਿਆਪਕ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਮੁੱਖ ਅਹੁਦੇਦਾਰਾਂ ਦੀ ਮੀਟਿੰਗ ਸੂਬਾਈ ਪ੍ਰਧਾਨ ਅਮਰਜੀਤ ਸਿੰਘ ਕੰਬੋਜ, ਜ਼ਿਲ੍ਹਾ ਪ੍ਰਧਾਨ ਅੰਮਿ੍ਤਪਾਲ ਸਿੰਘ ਦੀ ...

ਪੂਰੀ ਖ਼ਬਰ »

ਨਵੀਂ ਅਧਿਆਪਕ ਬਦਲੀ ਨੀਤੀ ਦਾ ਸਖ਼ਤ ਵਿਰੋਧ ਕਰਾਂਗੇ-ਅਧਿਆਪਕ

ਫ਼ਰੀਦਕੋਟ, 12 ਮਾਰਚ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਅਧਿਆਪਕਾਂ ਦੀ ਬਦਲੀ ਨੀਤੀ ਨੂੰ ਲੈ ਕੇ ਅਧਿਆਪਕ ਵਰਗ ਵਿਚ ਸਖ਼ਤ ਰੋਸ ਪਾਇਆ ਜਾ ਰਿਹਾ ਹੈ | ਇਸ ਸਬੰਧੀ ਜ਼ਿਲ੍ਹਾ ਫ਼ਰੀਦਕੋਟ ਦੇ ਅਧਿਆਪਕਾਂ ਦੀ ਇਕ ਮੀਟਿੰਗ ਹੋਈ | ਸਰਕਾਰ ਦੀ ਅਧਿਆਪਕ ਮਾਰੂ ਨੀਤੀਆਂ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਚਾਰ ਸੇਵਾ-ਮੁਕਤ ਕਰਮਚਾਰੀਆਂ ਦਾ ਸਨਮਾਨ

ਕੋਟਕਪੂਰਾ, 12 ਮਾਰਚ (ਮੇਘਰਾਜ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਕੋਟਕਪੂਰਾ ਦੀ ਮੀਟਿੰਗ ਰਣਜੀਤ ਸਿੰਘ ਕੰਵਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੇ ਆਰੰਭ ਵਿਚ ਮਹਾਨ ਸੂਫ਼ੀ ਗਾਇਕ ਪਿਆਰੇ ਲਾਲ ਵਡਾਲੀ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਫਰਵਰੀ ਅਤੇ ...

ਪੂਰੀ ਖ਼ਬਰ »

ਘਰ-ਘਰ ਜਾ ਕੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ

ਕੋਟਕਪੂਰਾ, 12 ਮਾਰਚ (ਮੋਹਰ ਸਿੰਘ ਗਿੱਲ)-ਡਾ: ਮੁਰਾਰੀ ਲਾਲ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ ਬਾਜਾਖਾਨਾ ਦੀ ਅਗਵਾਈ ਵਿਚ ਬਲਾਕ ਬਾਜਾਖਾਨਾ ਦੇ ਵੱਖ-ਵੱਖ ਪਿੰਡਾਂ ਵਿਚ ਪਲਸ ਪੋਲੀਓ ਮੁਹਿੰਮ ਤਹਿਤ ਪੋਲੀਓ ਰੋਗ ਦੀ ਰੋਕਥਾਮ ਲਈ ਬੱਚਿਆਂ ਨੂੰ ਘਰ-ਘਰ ਜਾ ਕੇ ਪੋਲੀਓ ...

ਪੂਰੀ ਖ਼ਬਰ »

ਟਰਾਂਸਫ਼ਾਰਮਰਾਂ 'ਚੋਂ ਸਾਮਾਨ ਚੋਰੀ

ਬਰਗਾੜੀ, 12 ਮਾਰਚ (ਸੁਖਰਾਜ ਸਿੰਘ ਗੋਂਦਾਰਾ)-ਪਿਛਲੇ ਦਿਨੀਂ ਕਸਬਾ ਬਰਗਾੜੀ ਵਿਖੇ ਸੁਰਿੰਦਰਪਾਲ ਸਿੰਘ ਪੁੱਤਰ ਹਰੀ ਸਿੰਘ ਬੁਰਜ ਜਵਾਹਰ ਸਿੰਘ ਵਾਲਾ, ਮੱਖਣ ਸਿੰਘ ਪੁੱਤਰ ਨਾਹਰ ਸਿੰਘ ਬਰਗਾੜੀ, ਮੇਜਰ ਸਿੰਘ ਪੁੱਤਰ ਬਲਵਿੰਦਰ ਸਿੰਘ ਬਰਗਾੜੀ ਅਤੇ ਲਖਵੀਰ ਸਿੰਘ ਪੁੱਤਰ ...

ਪੂਰੀ ਖ਼ਬਰ »

ਬਹਿਬਲ ਕਲਾਂ ਦੀ ਪੰਚਾਇਤ ਤੇ ਪਿੰਡ ਵਾਸੀਆਂ ਵਲੋਂ ਸੁਵਿਧਾ ਕੇਂਦਰ ਬੰਦ ਨਾ ਕਰਨ ਦੀ ਮੰਗ

ਬਰਗਾੜੀ, 12 ਮਾਰਚ (ਲਖਵਿੰਦਰ ਸ਼ਰਮਾ)-ਪਿੰਡ ਬਹਿਬਲ ਕਲਾਂ ਦੀ ਸਮੂਹ ਪੰਚਾਇਤ ਅਤੇ ਪਿੰਡ ਵਾਸੀਆਂ ਵਲੋਂ ਸਰਪੰਚ ਕੁਲਦੀਪ ਸਿੰਘ ਦੀ ਅਗਵਾਈ ਹੇਠ ਪਿੰਡ ਵਿਚ ਬਣੇ ਸੁਵਿਧਾ ਕੇਂਦਰ ਵਿਖੇ ਇਕੱਠੇ ਹੋ ਕੇ ਪੰਜਾਬ ਦੀ ਕੈਪਟਨ ਸਰਕਾਰ ਅਤੇ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕੀਤੀ ਕਿ ਪਿੰਡ ਵਿਚ ਵਧੀਆ ਤਰੀਕੇ ਨਾਲ ਚੱਲ ਰਿਹਾ ਸੁਵਿਧਾ ਕੇਂਦਰ ਬੰਦ ਨਾ ਕੀਤਾ ਜਾਵੇ | ਇਸ ਸੁਵਿਧਾ ਕੇਂਦਰ ਤੋਂ ਪਿੰਡ ਵਾਸੀਆਂ ਨੂੰ ਆਧਾਰ ਕਾਰਡ, ਜਨਮ, ਮੌਤ ਸਰਟੀਫਿਕੇਟ, ਪੈਨ ਕਾਰਡ, ਡਰਾਈਵਿੰਗ ਲਾਇਸੈਂਸ ਆਦਿ ਬਣਾਉਣ ਦੀਆਂ ਬਹੁਤ ਸਾਰੀਆਂ ਸਹੂਲਤਾਂ ਪਿੰਡ ਵਿਚ ਹੀ ਮਿਲ ਰਹੀਆਂ ਹਨ ਅਤੇ ਲੋਕਾਂ ਦੇ ਸਮੇਂ ਅਤੇ ਖ਼ਰਚੇ ਦੀ ਬਹੁਤ ਬੱਚਤ ਹੋ ਰਹੀ ਹੈ | ਜੇਕਰ ਇਹ ਸੁਵਿਧਾ ਕੇਂਦਰ ਬੰਦ ਕਰ ਦਿੱਤਾ ਜਾਂਦਾ ਹੈ ਤਾਂ ਇਸ ਪਿੰਡ ਦੇ ਲੋਕਾਂ ਨੂੰ ਇਸ ਸੁਵਿਧਾ ਕੇਂਦਰ ਵਾਲੀਆਂ ਸਹੂਲਤਾਂ ਲੈਣ ਲਈ ਤਹਿਸੀਲ ਜੈਤੋ ਜਾਂ ਜ਼ਿਲ੍ਹਾ ਫ਼ਰੀਦਕੋਟ ਜਾਣਾ ਪਿਆ ਕਰੇਗਾ | ਪਿੰਡਾਂ ਵਿਚਲੇ ਸੁਵਿਧਾ ਕੇਂਦਰ ਬੰਦ ਕਰਨ ਨਾਲ ਤਹਿਸੀਲ ਜਾਂ ਜ਼ਿਲ੍ਹਾ ਪੱਧਰ 'ਤੇ ਬਣੇ ਸੁਵਿਧਾ ਕੇਂਦਰਾਂ ਵਿਚ ਲੋਕਾਂ ਦੀ ਭੀੜ ਵਧੇਗੀ ਜਿਸ ਨਾਲ ਲੋਕਾਂ ਨੂੰ ਬਹੁਤ ਸਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ | ਲੋਕਾਂ ਨੇ ਕਿਹਾ ਕਿ ਜੇਕਰ ਕੈਪਟਨ ਸਰਕਾਰ ਲੋਕਾਂ ਨੂੰ ਕੋਈ ਨਵੀਂ ਸਹੂਲਤ ਨਹੀਂ ਦੇ ਸਕਦੀ ਤਾਂ ਬਾਦਲ ਸਰਕਾਰ ਵਲੋਂ ਦਿੱਤੀਆਂ ਗਈਆਂ ਸਹੂਲਤਾਂ ਬੰਦ ਨਾ ਕੀਤੀਆਂ ਜਾਣ | ਬਾਦਲ ਸਰਕਾਰ ਨੇ ਲੋਕਾਂ ਦੀਆਂ ਲੋੜਾਂ ਨੂੰ ਮੁੱਖ ਰੱਖਦਿਆਂ ਪਿੰਡਾਂ ਵਿਚ ਸੁਵਿਧਾ ਕੇਂਦਰ ਖੋਲ੍ਹਣ ਤੋਂ ਇਲਾਵਾ ਅਨੇਕਾਂ ਸਹੂਲਤਾਂ ਦਿੱਤੀਆਂ ਸਨ ਜਿਨ੍ਹਾਂ ਨੂੰ ਕੈਪਟਨ ਸਰਕਾਰ ਬੰਦ ਕਰ ਰਹੀ ਹੈ | ਪਿੰਡਾਂ ਦੇ ਵਿਕਾਸ ਕਾਰਜ ਵੀ ਪਿਛਲੇ ਇਕ ਸਾਲ ਤੋਂ ਬੰਦ ਪਏ ਹਨ | ਇਸ ਸਮੇਂ ਸਰਪੰਚ ਕੁਲਦੀਪ ਸਿੰਘ, ਰਘਬੀਰ ਸਿੰਘ, ਪੰਚ ਬਿੱਟੂ ਸਿੰਘ, ਗੁਰਭੇਜ ਸਿੰਘ, ਇਕਬਾਲ ਸਿੰਘ ਰਾਜਾ, ਠਾਣਾ ਸਿੰਘ, ਪਰਮਜੀਤ ਸਿੰਘ, ਸੁਖਮੰਦਰ ਸਿੰਘ, ਜਸਵੀਰ ਸਿੰਘ, ਸਾਬਕਾ ਪੰਚ ਮੱਖਣ ਸਿੰਘ, ਸੁਖਰਾਜ ਸਿੰਘ ਰਾਜਾ, ਪੰਚ ਕੌਰ ਸਿੰਘ, ਹਰਜੀਤ ਸਿੰਘ, ਬਲਕਾਰ ਸਿੰਘ,


ਖ਼ਬਰ ਸ਼ੇਅਰ ਕਰੋ

'ਬੀੜ' ਨੇ ਬੂਟਿਆਂ ਦੀ ਸੁਰੱਖਿਆ ਲਈ ਬਾਂਸ ਦੇ ਟ੍ਰੀ-ਗਾਰਡ ਲਾਏ

ਫ਼ਰੀਦਕੋਟ, 12 ਮਾਰਚ (ਹਰਮਿੰਦਰ ਸਿੰਘ ਮਿੰਦਾ)-ਨਹਿਰੂ ਸਟੇਡੀਅਮ ਅਤੇ ਕਾਲਜ ਰੋਡ ਨੂੰ ਰਮਣੀਕ ਬਣਾਉਣ ਦੇ ਯਤਨ ਕਰ ਰਹੀ ਬੀੜ ਸੁਸਾਇਟੀ ਦੁਆਰਾ ਪੱਚੀ ਨਵੇਂ ਬੂਟੇ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਬਾਂਸ ਦੇ ਟ੍ਰੀ-ਗਾਰਡ ਲਾਏ ਗਏ | 'ਬੀੜ' ਤੋਂ ਮਾਸਟਰ ਗੁਰਪ੍ਰੀਤ ਸਿੰਘ ਸਰਾਂ ...

ਪੂਰੀ ਖ਼ਬਰ »

14 ਨੂੰ ਨਹਿਰੂ ਸਟੇਡੀਅਮ ਵਿਖੇ 'ਮੁਕਤਸਰ ਮੈਰਾਥਨ' ਲਈ ਹੋਵੇਗੀ ਪ੍ਰਮੋਸ਼ਨ ਦੌੜ

ਫ਼ਰੀਦਕੋਟ, 12 ਮਾਰਚ (ਜਸਵੰਤ ਸਿੰਘ ਪੁਰਬਾ)-ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਪੈਂਦੇ ਸ਼ਹਿਰ ਗਿੱਦੜਬਾਹਾ ਵਿਖੇ 18 ਮਾਰਚ ਨੂੰ ਹੋਣ ਜਾ ਰਹੀ 'ਮੁਕਤਸਰ ਮੈਰਾਥਨ' ਦੀ ਤਿਆਰੀ ਸਬੰਧੀ ਅਤੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕਰਨ ਲਈ ਫ਼ਰੀਦਕੋਟ ਵਿਖੇ 'ਪ੍ਰਮੋਸ਼ਨ ਦੌੜ' 14 ...

ਪੂਰੀ ਖ਼ਬਰ »

ਆਦਰਸ਼ ਸਕੂਲ ਦੇ ਅਧਿਆਪਕਾਂ ਦੀ ਤਨਖ਼ਾਹ ਜਾਰੀ

ਕੋਟਕਪੂਰਾ, 12 ਮਾਰਚ (ਮੋਹਰ ਸਿੰਘ ਗਿੱਲ)-ਸੁਖ ਸਾਗਰ ਵੈੱਲਫੇਅਰ ਸੁਸਾਇਟੀ ਵਲੋਂ ਚਲਾਏ ਜਾ ਰਹੇ ਆਦਰਸ਼ ਸਕੂਲ ਪੱਕਾ ਦੇ ਅਧਿਆਪਕਾਂ ਨੂੰ ਚੇਅਰਮੈਨ ਨਰਿੰਦਰ ਸਿੰਘ ਰੰਧਾਵਾ ਵਲੋਂ ਰਹਿੰਦੀਆਂ ਤਨਖ਼ਾਹਾਂ ਜਾਰੀ ਕਰ ਦਿੱਤੀਆਂ ਗਈਆਂ ਹਨ | ਇਸ ਸਬੰਧੀ ਨਰਿੰਦਰ ਸਿੰਘ ...

ਪੂਰੀ ਖ਼ਬਰ »

ਯੂਨੀਅਨ ਵਲੋਂ ਮੁਹਾਲੀ ਵਿਖੇ ਸੂਬਾ ਪੱਧਰੀ ਰੈਲੀ ਅੱਜ

ਕੋਟਕਪੂਰਾ, 12 ਮਾਰਚ (ਮੋਹਰ ਸਿੰਘ ਗਿੱਲ)-ਵੱਖ-ਵੱਖ ਜਥੇਬੰਦੀਆਂ ਵਲੋਂ ਸਾਂਝੇ ਰੂਪ 'ਚ ਬਣਾਏ ਗਏ ਸਿੱਖਿਆ ਬਚਾਓ ਮੰਚ ਪੰਜਾਬ ਵਲੋਂ ਆਪਣੀਆਂ ਮੰਗਾਂ ਮਨਾਉਣ ਲਈ 13 ਮਾਰਚ ਨੂੰ ਸਵੇਰੇ 11 ਵਜੇ ਮੋਹਾਲੀ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਫ਼ਤਰ ਮੂਹਰੇ ਸੂਬਾ ਪੱਧਰ ਦੀ ...

ਪੂਰੀ ਖ਼ਬਰ »

ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਕੇ ਅਸੀਂ ਕੀਮਤੀ ਜਾਨਾਂ ਬਚਾ ਸਕਦੇ ਹਾਂ-ਬਲਕਾਰ ਸਿੰਘ

ਬਾਜਾਖਾਨਾ, 12 ਮਾਰਚ (ਜੀਵਨ ਗਰਗ)-ਅੱਜ ਐਸ.ਐਸ.ਪੀ.ਫ਼ਰੀਦਕੋਟ ਡਾ. ਨਾਨਕ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹੰਸ ਰਾਜ ਵਿੱਦਿਅਕ ਸੰਸਥਾਵਾਂ ਬਾਜਾਖਾਨਾ ਵਿਖੇ ਟਰੈਫ਼ਿਕ ਐਜੂਕੇਸ਼ਨ ਸੈੱਲ ਜ਼ਿਲ੍ਹਾ ਫ਼ਰੀਦਕੋਟ ਦੇ ਹੈੱਡ ਕਾਂਸਟੇਬਲ ਬਲਕਾਰ ਸਿੰਘ ਨੇ ਵਿਦਿਆਰਥੀਆਂ ...

ਪੂਰੀ ਖ਼ਬਰ »

ਵਿਰਾਸਤੀ ਸਵਾਲ-ਜਵਾਬ ਮੁਕਾਬਲੇ ਕਰਵਾਏ ਵਿਰਾਸਤੀ ਸਵਾਲ-ਜਵਾਬ ਮੁਕਾਬਲੇ ਕਰਵਾਏ

ਬਾਜਾਖਾਨਾ, 12 ਮਾਰਚ (ਜੀਵਨ ਗਰਗ)-ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਵਿਖੇ ਪੰਜਾਬੀ ਵਿਭਾਗ ਵਲੋਂ ਵਿਰਾਸਤੀ ਸਵਾਲ ਜਵਾਬ ਮੁਕਾਬਲਾ ਕਰਵਾਇਆ ਗਿਆ | ਵਿਦਿਆਰਥਣਾਂ ਦੀ ਚੋਣ ਲਿਖਤੀ ਪ੍ਰੀਖਿਆ ਲੈ ਕੇ ਕੀਤੀ ਗਈ | ਲਿਖਤੀ ਪ੍ਰੀਖਿਆ ਵਿਚੋਂ ਚੁਣੀਆਂ ...

ਪੂਰੀ ਖ਼ਬਰ »

ਵਿਦਿਆਰਥਣਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਣਕਾਰੀ ਦਿੱਤੀ

ਸਾਦਿਕ, 12 ਮਾਰਚ (ਆਰ.ਐਸ.ਧੰੁਨਾ, ਗੁਰਭੇਜ ਸਿੰਘ ਚੌਹਾਨ)-ਐੱਸ.ਬੀ.ਆਰ.ਐੱਸ. ਕਾਲਜ ਫ਼ਾਰ ਵੋਮੈਨ ਘੁੱਦੂਵਾਲਾ ਵਿਖੇ ਚੱਲ ਰਹੇ ਸੱਤ ਦਿਨਾਂ ਐਨ.ਐੱਸ.ਐੱਸ. ਕੈਂਪ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਫ਼ਰੀਦਕੋਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਨੂੰ ਵੋਟਾਂ ...

ਪੂਰੀ ਖ਼ਬਰ »

ਓਮ ਪ੍ਰਕਾਸ਼ ਗੋਇਲ ਅਗਰਵਾਲ ਸੇਵਾ ਸਮਿਤੀ ਕੋਟਕਪੂਰਾ ਦੇ ਪ੍ਰਧਾਨ ਬਣੇ

ਕੋਟਕਪੂਰਾ, 12 ਮਾਰਚ (ਮੇਘਰਾਜ)-ਸ਼ਹਿਰ ਦੀ ਸਮਾਜ ਸੇਵੀ ਸੰਸਥਾ ਅਗਰਵਾਲ ਸੇਵਾ ਸੰਮਤੀ (ਰਜਿ:) ਕੋਟਕਪੂਰਾ ਦੇ ਅਗਲੇ ਦੋ ਸਾਲਾਂ ਲਈ ਪ੍ਰਧਾਨ ਦੀ ਚੋਣ ਲਈ ਜਨਰਲ ਹਾਊਸ ਦੀ ਮੀਟਿੰਗ ਸਥਾਨਕ ਸੇਤੀਆ ਰਿਜ਼ੋਰਟਸ ਵਿਖੇ ਹੋਈ | ਮੀਟਿੰਗ ਵਿਚ ਸਭ ਤੋਂ ਪਹਿਲਾਂ ਸੰਸਥਾ ਦੇ ਸਕੱਤਰ ...

ਪੂਰੀ ਖ਼ਬਰ »

ਜਲੰਧਰ ਰੈਲੀ 'ਚ ਭਾਜਪਾ ਵਰਕਰ ਸ਼ਾਮਿਲ ਹੋਣਗੇ-ਸੁਨੀਤਾ ਗਰਗ

ਕੋਟਕਪੂਰਾ, 12 ਮਾਰਚ (ਮੋਹਰ ਸਿੰਘ ਗਿੱਲ, ਮੇਘਰਾਜ)-ਭਾਰਤੀ ਜਨਤਾ ਪਾਰਟੀ ਦੀ ਜਲੰਧਰ ਵਿਖੇ 18 ਮਾਰਚ ਨੂੰ ਹੋਣ ਵਾਲੀ 'ਵਜਾਓ ਢੋਲ, ਖੋਲ੍ਹੋ ਪੋਲ' ਰੈਲੀ ਸਬੰਧੀ ਜ਼ਿਲ੍ਹਾ ਪ੍ਰਧਾਨ ਸੁਨੀਤਾ ਗਰਗ ਦੇ ਗ੍ਰਹਿ ਵਿਖੇ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ...

ਪੂਰੀ ਖ਼ਬਰ »

ਫੇਅਰਸਟੋਨ ਨੇ ਲਗਵਾਇਆ ਕੈਨੇਡਾ ਦਾ ਵੀਜ਼ਾ

ਸਾਦਿਕ, 12 ਮਾਰਚ (ਆਰ.ਐਸ.ਧੰੁਨਾ)-ਇਲਾਕੇ ਦੀ ਮਸ਼ਹੂਰ ਕੰਪਨੀ ਫੇਅਰਸਟੋਨ ਇਮੀਗ੍ਰੇਸ਼ਨ ਸਰਵਿਸਿਜ਼ ਜੋ ਸਟੂਡੈਂਟਸ ਵੀਜ਼ੇ ਦੇ ਨਾਲ ਨਾਲ ਮਲਟੀਪਲ ਵੀਜ਼ੇ ਅਤੇ ਓਪਨ ਸਪਾਊਸ ਵਰਕ ਪਰਮਿਟ ਲਗਵਾਉਣ ਵਿਚ ਮੋਹਰੀ ਹੈ, ਵਲੋਂ ਪਿੰਡ ਸ਼ੇਰ ਸਿੰਘ ਵਾਲਾ ਦੇ ਲੜਕੇ ਮਨਜਿੰਦਰ ਸਿੰਘ ...

ਪੂਰੀ ਖ਼ਬਰ »

ਜੇ ਪ੍ਰਬੰਧ ਠੀਕ ਹੋਵੇ ਤਾਂ ਪੰਜਾਬ ਵਰਗੀ ਧਰਤੀ ਅਤੇ ਮੌਸਮ ਹੋਰ ਕਿਤੇ ਨਹੀਂ-ਬਲਜੀਤ ਸਿੱਧੂ

ਬਾਜਾਖਾਨਾ, 12 ਮਾਰਚ (ਜੀਵਨ ਗਰਗ)-'ਜੇ ਰਾਜਨੀਤਿਕ ਅਤੇ ਸਮਾਜਿਕ ਪ੍ਰਬੰਧ ਠੀਕ ਹੋਵੇ ਤਾਂ ਦੁਨੀਆ 'ਚ ਪੰਜਾਬ ਵਰਗੀ ਜ਼ਰਖੇਜ਼ ਧਰਤੀ ਅਤੇ ਇਥੋਂ ਵਰਗੇ ਮੌਸਮ ਕਿਤੇ ਨਹੀਂ | ਕੈਨੇਡਾ 'ਚ ਸਿਰਫ਼ ਇਕ ਫ਼ਸਲ ਹੁੰਦੀ ਹੈ ਪਰ ਉਥੇ ਗੋਰਿਆਂ ਨੇ ਸਮਾਜਿਕ ਤਾਣਾ ਬਾਣਾ ਇਸ ਤਰ੍ਹਾਂ ਦਾ ...

ਪੂਰੀ ਖ਼ਬਰ »

ਸੰਤ ਨਿਰੰਕਾਰੀ ਸਤਿਸੰਗ ਭਵਨ ਵਿਖੇ ਵਿਸ਼ਾਲ ਸਤਿਸੰਗ ਕਰਵਾਇਆ

ਫ਼ਰੀਦਕੋਟ, 12 ਮਾਰਚ (ਸਤੀਸ਼ ਬਾਗ਼ੀ)-ਸੰਤ ਨਿਰੰਕਾਰੀ ਸਤਿਸੰਗ ਭਵਨ ਵਿਖੇ ਸੰਪੂਰਨ ਸਿੰਘ ਸੰਧੂ ਸੰਯੋਜਕ ਦੀ ਅਗਵਾਈ ਹੇਠ ਵਿਸ਼ਾਲ ਸਤਿਸੰਗ ਕਰਵਾਇਆ ਗਿਆ | ਜਿਸ ਦੌਰਾਨ ਭੈਣ ਸਰੋਜ ਟੱਕਰ ਨੇ ਮਾਤਾ ਸਵਿੰਦਰ ਹਰਦੇਵ ਜੀ ਦਾ ਸੰਦੇਸ਼ ਦਿੰਦੇ ਹੋਏ ਕਿਹਾ ਕਿ ਇਨਸਾਨ ਦੀ ...

ਪੂਰੀ ਖ਼ਬਰ »

ਅਰੋੜਾ ਮਹਾਂਸਭਾ ਨੇ ਕੋਟਕਪੂਰਾ ਵਿਖੇ ਸੈਮੀਨਾਰ ਕਰਾਇਆ

ਕੋਟਕਪੂਰਾ, 12 ਮਾਰਚ (ਮੋਹਰ ਗਿੱਲ, ਮੇਘਰਾਜ)-ਅਰੋੜਾ ਮਹਾਂਸਭਾ ਕੋਟਕਪੂਰਾ ਵਲੋਂ ਪ੍ਰਧਾਨ ਹਰੀਸ਼ ਸੇਤੀਆ ਅਤੇ ਸਭਾ ਦੇ ਸੂਬਾ ਜਨਰਲ ਸਕੱਤਰ ਮਨਮੋਹਨ ਸਿੰਘ ਚਾਵਲਾ ਦੀ ਅਗਵਾਈ ਅਤੇ ਪ੍ਰੋਜੈਕਟ ਇੰਚਾਰਜ ਵਿਪਨ ਬਿੱਟੂ ਦੀ ਦੇਖ-ਰੇਖ ਹੇਠ 'ਅਰੋੜਾ ਸਮਾਜ ਕੱਲ੍ਹ ਅੱਜ ਅਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX