ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਇੰਗਲੈਂਡ ਦਾ ਪੰਜਵਾਂ ਖਿਡਾਰੀ ਆਊਟ
. . .  57 minutes ago
ਇੰਜਨ ਤੇ ਡੱਬੇ ਪਟੜੀ ਤੋਂ ਉੱਤਰਨ ਕਾਰਨ 3 ਰੇਲਵੇ ਮੁਲਾਜ਼ਮਾਂ ਦੀ ਮੌਤ
. . .  1 minute ago
ਭੁਵਨੇਸ਼ਵਰ, 25 ਜੂਨ - ਉਡੀਸ਼ਾ ਦੇ ਸਿੰਗਾਪੁਰ ਤੇ ਕਿਉਟਗੁਡਾ ਰੇਲ ਮਾਰਗ 'ਤੇ ਹਾਵੜਾ-ਜਗਦਲਪੁਰ-ਸਮਲੇਸ਼ਵਰੀ ਐਕਸਪ੍ਰੈੱਸ ਦਾ ਇੰਜਨ, ਫ਼ਰੰਟ ਗਾਰਡ ਕਮ ਲਗੇਜ ਵੈਨ ਅਤੇ ਇੱਕ ਜਨਰਲ ਡੱਬਾ ਪਟੜੀ ਤੋਂ ਉੱਤਰਨ...
ਵਿਸ਼ਵ ਕੱਪ 2019 : ਇੰਗਲੈਂਡ 10 ਓਵਰਾਂ ਮਗਰੋਂ 39/3
. . .  about 2 hours ago
ਵਿਸ਼ਵ ਕੱਪ 2019 : ਇੰਗਲੈਂਡ ਦਾ ਤੀਸਰਾ ਖਿਡਾਰੀ (ਕਪਤਾਨ ਇਓਨ ਮੌਰਗਨ) 8 ਦੌੜਾਂ ਬਣਾ ਕੇ ਆਊਟ
. . .  about 2 hours ago
ਵਿਸ਼ਵ ਕੱਪ 2019 : ਇੰਗਲੈਂਡ 5 ਓਵਰਾਂ ਮਗਰੋਂ 21/2
. . .  about 2 hours ago
ਸਿਹਤ ਵਿਭਾਗ ਵਲੋਂ ਸੁਪਰਡੈਂਟ ਅਤੇ ਕਲਰਕਾਂ ਦੀਆਂ ਬਦਲੀਆਂ
. . .  about 2 hours ago
ਗੁਰਦਾਸਪੁਰ, 25 ਜੂਨ (ਸੁਖਵੀਰ ਸਿੰਘ ਸੈਣੀ) - ਸਿਹਤ ਵਿਭਾਗ ਵਲੋਂ ਦਫ਼ਤਰ ਡਾਇਰੈਕਟਰ ਸਿਹਤ ਤੇ ਭਲਾਈ ਪੰਜਾਬ ਨੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਦੇ ਫੁਰਮਾਨ ਜਾਰੀ ਕਰ ਦਿੱਤੇ ਹਨ। ਸਿਹਤ ਤੇ ਭਲਾਈ...
ਵਿਸ਼ਵ ਕੱਪ 2019 : ਇੰਗਲੈਂਡ ਦਾ ਦੂਸਰਾ ਖਿਡਾਰੀ (ਜੌ ਰੂਟ) 8 ਦੌੜਾਂ ਬਣਾ ਕੇ ਆਊਟ
. . .  about 2 hours ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪਹਿਲਾ ਖਿਡਾਰੀ (ਜੇਮਸ ਵਿਨਸ) ਬਿਨਾਂ ਦੌੜ ਬਣਾਏ ਆਊਟ
. . .  about 3 hours ago
ਪੰਜਾਬ ਸਰਕਾਰ ਵਲੋਂ ਪਦ-ਉਨੱਤ 41 ਐੱਸ.ਐਮ.ਓਜ਼ ਦੀਆਂ ਤਾਇਨਾਤੀਆਂ ਤੇ 23 ਦੇ ਤਬਾਦਲੇ
. . .  about 3 hours ago
ਗੜ੍ਹਸ਼ੰਕਰ, 25 ਜੂਨ (ਧਾਲੀਵਾਲ)- ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂਂ ਇਕ ਹੁਕਮ ਜਾਰੀ ਕਰਦੇ ਹੋਏ ਰਾਜ ਵਿਚ ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਲੋਕ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਸਾਹਮਣੇ ਜਿੱਤਣ ਲਈ ਰੱਖਿਆ 286 ਦੌੜਾਂ ਦਾ ਟੀਚਾ
. . .  about 3 hours ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਨੌਜਵਾਨ
. . .  about 3 hours ago
ਜ਼ੀਰਾ, 25 ਜੂਨ (ਮਨਜੀਤ ਸਿੰਘ ਢਿੱਲੋਂ) - ਜ਼ੀਰਾ ਇਲਾਕੇ ਵਿਚ ਨਸ਼ੇ ਨਾਲ ਮਰਨ ਵਾਲਿਆਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਫਿਰ ਨੇੜਲੇ ਪਿੰਡ ਸਨੇਰ ਵਿਖੇ ਨਸ਼ੇ ਕਰਨ...
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 7ਵੀਂ ਵਿਕਟ, ਪੈਟ ਕਮਿੰਸ 1 ਦੌੜ ਬਣਾ ਕੇ ਆਊਟ
. . .  about 3 hours ago
ਡੇਰਾ ਮੁਖੀ ਦੀ ਪਰੋਲ ਬਾਰੇ ਅਜੇ ਕੋਈ ਫ਼ੈਸਲਾ ਨਹੀ - ਖੱਟੜ
. . .  about 3 hours ago
ਚੰਡੀਗੜ੍ਹ, 25 ਜੂਨ (ਰਾਮ ਸਿੰਘ ਬਰਾੜ) - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ...
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 6ਵੀਂ ਵਿਕਟ, ਸਟੀਵ ਸਮਿੱਥ 38 ਦੌੜਾਂ ਬਣਾ ਕੇ ਆਊਟ
. . .  about 4 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ 44 ਓਵਰਾਂ ਮਗਰੋਂ 242/5
. . .  about 4 hours ago
ਸੰਸਦ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਵਿਰੋਧੀ ਧਿਰ 'ਤੇ ਸਾਧਿਆ ਨਿਸ਼ਾਨਾ
. . .  about 4 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ 42 ਓਵਰਾਂ ਮਗਰੋਂ 228/5
. . .  about 4 hours ago
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਹਾਲਤ ਗੰਭੀਰ
. . .  about 4 hours ago
ਵਿਸ਼ਵ ਕੱਪ 2019 : ਆਸਟ੍ਰੇਲੀਆਈ ਕਪਤਾਨ ਫਿੰਚ 100 ਦੌੜਾਂ ਬਣਾ ਕੇ ਆਊਟ, ਸਕੋਰ 190/3
. . .  about 4 hours ago
ਨਵੀਂ ਜ਼ਿਲ੍ਹਾ ਜੇਲ੍ਹ ਤੋਂ ਦੋ ਮੋਬਾਇਲ ਬਰਾਮਦ,ਦੋ ਕੈਦੀਆਂ ਅਤੇ ਇੱਕ ਅਣਜਾਣ 'ਤੇ ਮਾਮਲਾ ਦਰਜ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਚੇਤ ਸੰਮਤ 550

ਸੰਪਾਦਕੀ

ਕਾਮਿਆਂ ਲਈ ਸੁਰੱਖਿਅਤ ਬਣਾਏ ਜਾਣ ਕੰਮ ਵਾਲੇ ਸਥਾਨ

ਸੰਸਾਰ ਪੱਧਰ 'ਤੇ ਕੰਮਕਾਜੀ ਥਾਵਾਂ 'ਤੇ ਕਰਮਚਾਰੀਆਂ ਨੂੰ ਸਿਹਤ ਅਤੇ ਸੁਰੱਖਿਆ ਸਬੰਧੀ ਜਾਗਰੂਕ ਕਰਨ ਲਈ ਜੇ ਅਸੀਂ ਕੰਮਕਾਜੀ ਥਾਵਾਂ 'ਤੇ ਕੰਮ ਦੌਰਾਨ ਰੋਗਾਂ ਜਾਂ ਹਾਦਸਿਆਂ ਦਾ ਸ਼ਿਕਾਰ ਹੋਏ ਪੀੜਤਾਂ ਵੱਲ ਧਿਆਨ ਮਾਰੀਏ ਤਾਂ ਕਿਰਤੀਆਂ ਨੂੰ ਕੰਮਕਾਜੀ ਥਾਵਾਂ 'ਤੇ ...

ਪੂਰੀ ਖ਼ਬਰ »

ਜ਼ਮੀਨ ਘੁਟਾਲੇ ਵਿਚ ਘਿਰਦੇ ਜਾ ਰਹੇ ਹਨ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ

ਪਿਛਲੇ ਕੁਝ ਦਿਨਾਂ ਦੌਰਾਨ ਹਰਿਆਣਾ ਦੀ ਰਾਜਨੀਤੀ ਵਿਚ ਚਾਰ ਮੁੱਦੇ ਪ੍ਰਮੁੱਖਤਾ ਨਾਲ ਛਾਏ ਰਹੇ। ਇਨ੍ਹਾਂ ਮੁੱਦਿਆਂ ਦਾ ਪ੍ਰਭਾਵ ਨਾ ਸਿਰਫ ਹਰਿਆਣਾ ਵਿਧਾਨ ਸਭਾ ਵਿਚ ਨਜ਼ਰ ਆਇਆ, ਸਗੋਂ ਸੂਬੇ ਦੀ ਰਾਜਨੀਤੀ ਅਤੇ ਰਾਜਨੇਤਾਵਾਂ ਵਿਚਕਾਰ ਵੀ ਇਹ ਲਗਾਤਾਰ ਚਰਚਾ ਦਾ ਵਿਸ਼ਾ ...

ਪੂਰੀ ਖ਼ਬਰ »

ਦੇਸ਼ ਦੀ ਵੰਡ ਲਈ ਕੌਣ, ਕਿੰਨਾ ਜ਼ਿੰਮੇਵਾਰ?

ਅਜੇ ਵੀ ਬਰਕਰਾਰ ਹੈ ਇਹ ਭਖਦਾ ਸਵਾਲ

ਕਸ਼ਮੀਰ ਦੇ ਨੇਤਾ ਫ਼ਾਰੂਕ ਅਬਦੁੱਲਾ ਦੀ ਇਸ ਦਲੀਲ ਵਿਚ ਥੋੜ੍ਹੀ ਜਿਹੀ ਸਚਾਈ ਤਾਂ ਹੈ ਕਿ ਮੁਹੰਮਦ ਅਲੀ ਜਿਨਾਹ ਵੰਡ ਦੇ ਲਈ ਜ਼ਿੰਮੇਵਾਰ ਨਹੀਂ ਸਨ। ਪਰ ਜਦੋਂ ਫ਼ਾਰੂਕ ਇਸ ਲਈ ਜਵਾਹਰ ਲਾਲ ਨਹਿਰੂ ਅਤੇ ਸਰਦਾਰ ਪਟੇਲ ਨੂੰ ਕਸੂਰਵਾਰ ਠਹਿਰਾਉਂਦੇ ਹਨ ਤਾਂ ਉਹ ਗ਼ਲਤ ਹਨ। ਮੈਂ ਉਸ ...

ਪੂਰੀ ਖ਼ਬਰ »

ਸੰਸਦ ਨੂੰ ਕੰਮ ਕਰਨ ਦਿਓ

ਸੰਸਦ ਦੇ ਬਜਟ ਇਜਲਾਸ ਦਾ ਦੂਜਾ ਪੜਾਅ 5 ਮਾਰਚ ਤੋਂ ਸ਼ੁਰੂ ਹੋਇਆ ਸੀ। ਇਹ ਇਜਲਾਸ 6 ਅਪ੍ਰੈਲ ਤੱਕ ਰਹੇਗਾ। 12 ਮਾਰਚ ਤੱਕ ਲੋਕ ਸਭਾ ਅਤੇ ਰਾਜ ਸਭਾ ਵਿਚ ਪਏ ਰੌਲੇ-ਰੱਪੇ ਕਾਰਨ ਕੋਈ ਕੰਮ ਨਹੀਂ ਹੋ ਸਕਿਆ। ਵੱਖ-ਵੱਖ ਵਿਰੋਧੀ ਪਾਰਟੀਆਂ ਵਲੋਂ ਵੱਖ-ਵੱਖ ਮੁੱਦੇ ਉਠਾਏ ਗਏ। ਚਾਹੇ ਲੋਕ ਸਭਾ ਵਿਚ ਭਾਜਪਾ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗਠਜੋੜ ਦਾ ਵੱਡਾ ਬਹੁਮਤ ਹੈ ਪਰ ਇਸ ਦੇ ਬਾਵਜੂਦ ਕਾਂਗਰਸ, ਤ੍ਰਿਣਮੂਲ ਕਾਂਗਰਸ, ਤੇਲਗੂ ਦੇਸਮ ਪਾਰਟੀ, ਤੇਲੰਗਾਨਾ ਰਾਸ਼ਟਰੀ ਸੰਮਤੀ ਅਤੇ ਛੋਟੀਆਂ-ਛੋਟੀਆਂ ਪਾਰਟੀਆਂ ਨੇ ਏਨਾ ਰੌਲਾ-ਰੱਪਾ ਪਾਈ ਰੱਖਿਆ ਕਿ ਕਿਸੇ ਨੂੰ ਕੁਝ ਵੀ ਸੁਣਾਈ ਨਾ ਦਿੱਤਾ। ਦੋਵਾਂ ਸਦਨਾਂ ਨੂੰ ਮਜਬੂਰੀਵੱਸ ਵਾਰ-ਵਾਰ ਉਠਾਉਣਾ ਪਿਆ।
ਨੀਰਵ ਮੋਦੀ ਨਾਂਅ ਦਾ ਹੀਰਾ ਵਪਾਰੀ ਪੰਜਾਬ ਨੈਸ਼ਨਲ ਬੈਂਕ ਵਿਚੋਂ 12,700 ਕਰੋੜ ਰੁਪਏ ਦਾ ਘੁਟਾਲਾ ਕਰਕੇ ਦੇਸ਼ ਵਿਚੋਂ ਨੱਠ ਗਿਆ। ਇਸੇ ਹੀ ਤਰ੍ਹਾਂ ਉਸ ਦਾ ਸਾਥੀ ਮੇਹੁਲ ਚੋਕਸੀ ਵੀ ਛੂ-ਮੰਤਰ ਹੋ ਗਿਆ। ਵਿਜੈ ਮਾਲੀਆ ਵਰਗੇ ਧਨ ਕੁਬੇਰ ਪਹਿਲਾਂ ਹੀ ਹੇਰਾ-ਫੇਰੀਆਂ ਕਰਕੇ ਵਿਦੇਸ਼ਾਂ 'ਚ ਬੈਠੇ ਹਨ। ਇਸੇ ਗੱਲ ਨੂੰ ਮੁੱਖ ਰੱਖਦਿਆਂ ਸਰਕਾਰ ਵਲੋਂ ਭਗੌੜਾ ਆਰਥਿਕ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ, ਜਿਸ ਦਾ ਅਰਥ ਅਜਿਹੇ ਆਰਥਿਕ ਜੁਰਮ ਕਰਨ ਵਾਲੇ ਵਿਅਕਤੀਆਂ ਦੀਆਂ ਜਾਇਦਾਦਾਂ ਜ਼ਬਤ ਕਰਨ ਸਮੇਤ ਹੋਰ ਹਰ ਢੰਗਾਂ ਨਾਲ ਸ਼ਿਕੰਜਾ ਕੱਸਣਾ ਹੈ। ਪਹਿਲਾਂ ਹੀ ਅਜਿਹੇ ਅਪਰਾਧੀਆਂ ਸਬੰਧੀ ਬਣੇ ਸੇਬੀ ਐਕਟ, ਦਿਵਾਲੀਆਪੁਣੇ ਬਾਰੇ ਕਾਨੂੰਨ, ਵਸਤਾਂ ਅਤੇ ਸੇਵਾਵਾਂ ਬਾਰੇ ਕਾਨੂੰਨ, ਗ਼ੈਰ-ਕਾਨੂੰਨੀ ਢੰਗ ਨਾਲ ਰਕਮ ਦੇ ਲੈਣ-ਦੇਣ ਨੂੰ ਰੋਕਣ ਬਾਰੇ ਕਾਨੂੰਨ, ਕੰਪਨੀਆਂ ਬਾਰੇ ਕਾਨੂੰਨ ਅਤੇ ਵਿਦੇਸ਼ੀ ਕਾਲੇ ਧਨ ਬਾਰੇ ਕਾਨੂੰਨ ਆਦਿ ਦੀ ਉਲੰਘਣਾ ਕਰਨ ਵਾਲੇ ਮੁਜ਼ਰਮਾਂ ਨੂੰ ਇਸ ਬਿੱਲ ਦੇ ਘੇਰੇ ਵਿਚ ਲਿਆਂਦਾ ਜਾ ਸਕੇਗਾ। ਇਸ ਦਿਸ਼ਾ ਵਿਚ ਹੋਰ ਵੀ ਕਈ ਕਾਨੂੰਨ ਬਣੇ ਹੋਏ ਹਨ। ਪਰ ਲੋਕ ਸਭਾ ਵਿਚ ਪੇਸ਼ ਕੀਤੇ ਗਏ ਨਵੇਂ ਬਿੱਲ ਨਾਲ ਅਜਿਹੇ ਅਪਰਾਧੀਆਂ ਵਿਰੁੱਧ ਹਰ ਤਰ੍ਹਾਂ ਦੀ ਕਾਰਵਾਈ 'ਚ ਸਖ਼ਤੀ ਅਤੇ ਤੇਜ਼ੀ ਲਿਆਂਦੀ ਜਾਵੇਗੀ। ਨਵੇਂ ਪੈਦਾ ਹੋਏ ਹਾਲਾਤ ਨੂੰ ਮੁੱਖ ਰੱਖਦਿਆਂ ਇਹ ਬਿੱਲ ਲਿਆਂਦਾ ਗਿਆ ਹੈ। ਪਰ ਇਸ ਦਾ ਹਸ਼ਰ ਕੀ ਸੰਸਦ ਵਿਚ ਪਏ ਰੌਲੇ-ਰੱਪੇ ਕਾਰਨ ਹੋਰ ਰਹਿੰਦੇ ਬਿੱਲਾਂ ਵਰਗਾ ਹੀ ਹੋਵੇਗਾ, ਇਹ ਅਜੇ ਦੇਖਣਾ ਹੋਵੇਗਾ। ਇਸ ਦੇ ਨਾਲ ਹੀ ਚਿੱਟ ਫੰਡ ਤਰਮੀਮੀ ਬਿੱਲ ਵੀ ਪੇਸ਼ ਕੀਤਾ ਗਿਆ ਹੈ। ਪਿਛਲੇ ਸਮੇਂ ਵਿਚ ਦੇਸ਼ ਭਰ 'ਚੋਂ ਅਨੇਕਾਂ ਹੀ ਚਿੱਟ ਫੰਡ ਕੰਪਨੀਆਂ ਵਲੋਂ ਲੋਕਾਂ ਤੋਂ ਅਰਬਾਂ ਰੁਪਏ ਠੱਗੇ ਗਏ ਅਤੇ ਬਾਅਦ ਵਿਚ ਇਨ੍ਹਾਂ ਕੰਪਨੀਆਂ ਵਲੋਂ ਆਪਣੇ ਦਿਵਾਲੇ ਕੱਢ ਦਿੱਤੇ ਗਏ। ਚਾਹੇ ਇਨ੍ਹਾਂ ਨਾਲ ਸਬੰਧਿਤ ਅੱਜ ਕਈ ਵਿਅਕਤੀ ਨਜ਼ਰਬੰਦ ਵੀ ਹਨ ਪਰ ਚਿੱਟ ਫੰਡ ਸਬੰਧੀ ਸਖ਼ਤ ਕਾਨੂੰਨ ਬਣਾਏ ਜਾਣ ਦੀ ਜ਼ਰੂਰਤ ਹੈ।
ਪਿਛਲੇ ਲੰਮੇ ਸਮੇਂ ਤੋਂ ਇਹ ਅਮਲ ਹੀ ਬਣ ਗਿਆ ਹੈ ਕਿ ਵਿਰੋਧੀ ਪਾਰਟੀਆਂ ਵਲੋਂ ਕੁਝ ਮਸਲੇ ਉਠਾਏ ਜਾਂਦੇ ਹਨ ਅਤੇ ਰੌਲਾ-ਰੱਪਾ ਪਾ ਕੇ ਸੰਸਦ ਦੀ ਕਾਰਵਾਈ ਵਿਚ ਪੂਰੀ ਤਰ੍ਹਾਂ ਖਲਲ ਪਾਇਆ ਜਾਂਦਾ ਹੈ, ਜਿਸ ਨਾਲ ਬਹੁਤ ਜ਼ਰੂਰੀ ਬਿੱਲ ਪਾਸ ਹੋਣ ਤੋਂ ਰਹਿ ਜਾਂਦੇ ਹਨ, ਜਦੋਂ ਕਿ ਚਾਹੀਦਾ ਤਾਂ ਇਹ ਹੈ ਕਿ ਵੱਖ-ਵੱਖ ਪਾਰਟੀਆਂ ਇਨ੍ਹਾਂ ਬਿੱਲਾਂ ਸਬੰਧੀ ਆਪੋ-ਆਪਣੇ ਵਿਚਾਰ ਰੱਖਣ ਅਤੇ ਦੋਵਾਂ ਸਦਨਾਂ ਵਿਚ ਹੁੰਦੀ ਬਹਿਸ ਵਿਚ ਪੂਰਾ-ਪੂਰਾ ਹਿੱਸਾ ਲੈਣ, ਤਾਂ ਜੋ ਉਨ੍ਹਾਂ ਦੇ ਦ੍ਰਿਸ਼ਟੀਕੋਣ ਨੂੰ ਲੋਕ ਸਹੀ ਭਾਵਨਾ ਨਾਲ ਲੈ ਕੇ ਆਪਣੇ ਵਿਚਾਰ ਬਣਾ ਸਕਣ। ਪਰ ਹੁਣ ਜਿੱਥੇ ਤੇਲਗੂ ਦੇਸਮ ਪਾਰਟੀ ਦੇ, ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਦਰਜਾ ਦੇਣ ਦੀ ਮੰਗ ਨੂੰ ਲੈ ਕੇ ਦੋ ਵਜ਼ੀਰਾਂ ਨੇ ਅਸਤੀਫ਼ੇ ਦੇ ਦਿੱਤੇ ਹਨ, ਉਥੇ ਇਸ ਦੇ ਮੈਂਬਰ ਨਿੱਤ ਦਿਨ ਸਦਨਾਂ ਦੀ ਕਾਰਵਾਈ ਨੂੰ ਰੋਕਣ ਲਈ ਵੀ ਜ਼ੋਰ ਲਾ ਰਹੇ ਹਨ। ਕਾਂਗਰਸ ਅਤੇ ਦੂਜੀਆਂ ਪਾਰਟੀਆਂ ਪੰਜਾਬ ਨੈਸ਼ਨਲ ਬੈਂਕ ਦੇ ਘੁਟਾਲੇ ਨੂੰ ਲੈ ਕੇ ਸਰਕਾਰ ਦੀ ਸਖ਼ਤ ਆਲੋਚਨਾ ਹੀ ਨਹੀਂ ਕਰ ਰਹੀਆਂ, ਸਗੋਂ ਉਸ ਨੂੰ ਆਪਣਾ ਪੱਖ ਵੀ ਰੱਖਣ ਨਹੀਂ ਦੇ ਰਹੀਆਂ, ਜਦੋਂ ਕਿ ਇਸ ਮਾਮਲੇ ਵਿਚ ਸਰਕਾਰ ਦਾ ਸਿੱਧਾ ਹੱਥ ਨਹੀਂ ਹੈ ਅਤੇ ਨਾ ਹੀ ਕਿਸੇ ਵਜ਼ੀਰ ਦਾ ਇਸ ਘੁਟਾਲੇ ਵਿਚ ਹੱਥ ਹੈ। ਇਸ ਲਈ ਚਾਹੀਦਾ ਤਾਂ ਇਹ ਹੈ ਕਿ ਸਾਰੀਆਂ ਪਾਰਟੀਆਂ ਇਕੱਠੀਆਂ ਹੋ ਕੇ ਇਸ ਅਹਿਮ ਮਸਲੇ 'ਤੇ ਇਕਸੁਰ ਹੋਣ ਅਤੇ ਅਜਿਹੇ ਕਾਨੂੰਨ ਬਣਾਉਣ ਵਿਚ ਸਹਾਈ ਹੋਣ, ਜਿਨ੍ਹਾਂ ਨਾਲ ਅਜਿਹੇ ਗ਼ੈਰ-ਕਾਨੂੰਨੀ ਕਾਰੇ ਕਰਨ ਵਾਲੇ ਵਿਅਕਤੀਆਂ ਨੂੰ ਸਖ਼ਤ ਸਜ਼ਾਵਾਂ ਮਿਲ ਸਕਣ ਪਰ ਫਰਾਂਸ ਨਾਲ ਰਾਫੇਲ ਜਹਾਜ਼ਾਂ ਬਾਰੇ ਹੋਏ ਸਮਝੌਤੇ ਸਬੰਧੀ ਕਾਂਗਰਸ ਵਲੋਂ ਬਿਨਾਂ ਪੂਰੀ ਜਾਂਚ-ਪੜਤਾਲ ਕਰਨ ਤੋਂ ਸਰਕਾਰ 'ਤੇ ਦੋਸ਼ ਲਾਉਣ ਤੋਂ ਇਸ ਪਾਰਟੀ ਦੀ ਨੀਤੀ ਅਤੇ ਨੀਅਤ ਦੀ ਵੀ ਸਮਝ ਆ ਜਾਂਦੀ ਹੈ। ਇਸੇ ਤਰ੍ਹਾਂ ਤੇਲੰਗਾਨਾ ਰਾਸ਼ਟਰੀ ਸੰਮਤੀ ਨੇ ਵੀ ਆਪਣੇ ਰਾਜ ਵਿਚ ਰਾਖਵਾਂ ਕੋਟਾ ਵਧਾਉਣ ਲਈ ਲਗਾਤਾਰ ਸਦਨ ਦੀ ਕਾਰਵਾਈ ਨੂੰ ਰੋਕਣ ਦਾ ਯਤਨ ਕੀਤਾ ਹੈ।
ਦੋਵਾਂ ਸਦਨਾਂ ਵਿਚ ਪੈਦਾ ਕੀਤੀ ਜਾ ਰਹੀ ਅਜਿਹੀ ਸਥਿਤੀ ਨਾਲ ਜਿਥੇ ਸੰਸਦੀ ਪ੍ਰਬੰਧ ਦਾ ਪ੍ਰਭਾਵ ਘਟਦਾ ਹੈ, ਉਥੇ ਇਹ ਪ੍ਰਭਾਵ ਵੀ ਜਾਂਦਾ ਹੈ ਕਿ ਜ਼ਿੰਮੇਵਾਰ ਪਾਰਟੀਆਂ ਵੀ ਸਹੀ ਰੂਪ ਵਿਚ ਆਪਣੇ ਫ਼ਰਜ਼ਾਂ ਦੀ ਪਾਲਣਾ ਨਾ ਕਰਦਿਆਂ ਵੱਡੀ ਕੁਤਾਹੀ ਕਰ ਰਹੀਆਂ ਹਨ ਜਿਸ ਨਾਲ ਲੋਕਤੰਤਰੀ ਵਿਵਸਥਾ 'ਤੇ ਉਂਗਲਾਂ ਉੱਠਣੀਆਂ ਸ਼ੁਰੂ ਹੋ ਜਾਂਦੀਆਂ ਹਨ। ਵਿਰੋਧੀ ਪਾਰਟੀਆਂ ਨੂੰ ਸਰਕਾਰ ਦੇ ਕੰਮਾਂਕਾਰਾਂ ਦੀ ਆਲੋਚਨਾ ਕਰਕੇ ਉਨ੍ਹਾਂ ਸਬੰਧੀ ਆਪਣੇ ਸੁਝਾਅ ਪੇਸ਼ ਕਰਨ ਦਾ ਪੂਰਾ ਅਧਿਕਾਰ ਹੈ। ਪਰ ਅਜਿਹਾ ਤਦ ਹੀ ਸੰਭਵ ਹੋ ਸਕਦਾ ਹੈ ਜੇਕਰ ਸਾਰੀਆਂ ਹੀ ਪਾਰਟੀਆਂ ਸਦਨਾਂ ਦੀ ਕਾਰਵਾਈ ਚੱਲਣ ਦੇ ਮੁੱਦੇ ਨੂੰ ਲੈ ਕੇ ਇਕਸੁਰ ਹੋਣ। ਇਸ ਤਰ੍ਹਾਂ ਹੀ ਇਸ ਪੱਖ ਤੋਂ ਹਰ ਤਰ੍ਹਾਂ ਦੇ ਵੱਡੇ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ।


-ਬਰਜਿੰਦਰ ਸਿੰਘ ਹਮਦਰਦ


ਖ਼ਬਰ ਸ਼ੇਅਰ ਕਰੋ


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX