ਤਾਜਾ ਖ਼ਬਰਾਂ


ਬਿਜਲੀ ਨਾ ਮਿਲਣ ਤੋਂ ਦੁਖੀ ਕਿਸਾਨਾਂ ਨੇ ਧਰਨਾ ਲਗਾ ਕੇ ਫ਼ਿਰੋਜਪੁਰ ਮੁਕਤਸਰ ਰੋਡ ਕੀਤਾ ਜਾਮ
. . .  11 minutes ago
ਫ਼ਿਰੋਜ਼ਪੁਰ, 27 ਜੂਨ (ਜਸਵਿੰਦਰ ਸਿੰਘ ਸੰਧੂ) - ਬਿਜਲੀ ਸਪਲਾਈ ਪੈ ਰਹੇ ਵਿਘਨ ਕਾਰਨ ਤੇ ਲਾਈਨਾਂ ਨੂੰ ਸਮੇਂ ਸਿਰ ਠੀਕ ਨਾ ਕੀਤੇ ਜਾਣ ਤੋਂ ਦੁਖੀ ਹੋਏ ਕਿਸਾਨਾਂ ਨੇ ਪਿੰਡ ਝੋਕ ਹਰੀ ਹਰ ਵਿਖੇ ਸੇਮ ਨਾਲੇ ਦੇ ਪੁਲ 'ਤੇ ਧਰਨਾ ਮਾਰ ਕੇ ਫ਼ਿਰੋਜ਼ਪੁਰ-ਮੁਕਤਸਰ ਸੜਕ ਆਵਾਜਾਈ ਜਾਮ...
ਲੈਦਰ ਕੰਪਲੈਕਸ ਸਥਿਤ ਇਕ ਫ਼ੈਕਟਰੀ ਨੂੰ ਅੱਗ ਕਾਰਨ ਪੁੱਜਿਆ ਨੁਕਸਾਨ
. . .  23 minutes ago
ਜਲੰਧਰ, 27 ਜੂਨ - ਜਲੰਧਰ ਦੇ ਲੈਦਰ ਕੰਪਲੈਕਸ 'ਚ ਅੱਜ ਸਵੇਰੇ ਇਕ ਫ਼ੈਕਟਰੀ ਵਿਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ। ਫਾਇਰ ਬ੍ਰਿਗੇਡ ਵੱਲੋਂ ਅੱਗ 'ਤੇ ਕਾਬੂ ਪਾ ਲਿਆ ਗਿਆ। ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਪਰੰਤੂ ਅੱਗ ਕਾਰਨ ਫ਼ੈਕਟਰੀ ਨੂੰ ਭਾਰੀ...
ਸ਼ਹੀਦ ਐਸ.ਐਚ.ਓ. ਅਰਸ਼ਦ ਖਾਨ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ
. . .  30 minutes ago
ਸ੍ਰੀਨਗਰ, 27 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਹਨ। ਪਹਿਲੇ ਦਿਨ ਅਮਿਤ ਸ਼ਾਹ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਇਕ ਜੁਲਾਈ ਤੋਂ ਸ਼ੁਰੂ ਹੋ ਰਹੀ ਅਮਰਨਾਥ ਯਾਤਰਾ ਦੇ ਸੁਰੱਖਿਆ ਦੇ ਇੰਤਜ਼ਾਮ ਚੁਸਤ ਹੋਣੇ ਚਾਹੀਦੇ ਹਨ। ਅਮਿਤ...
ਅੰਬਾਲਾ 'ਚ ਪੰਛੀ ਨਾਲ ਟਕਰਾਇਆ ਜਗੂਆਰ, ਵੱਡਾ ਹਾਦਸਾ ਹੋਣੋਂ ਟਲਿਆ
. . .  54 minutes ago
ਅੰਬਾਲਾ, 27 ਜੂਨ - ਹਰਿਆਣਾ 'ਚ ਅੱਜ ਸਵੇਰੇ ਹਵਾਈ ਸੈਨਾ ਦੇ ਜਗੂਆਰ ਜਹਾਜ਼ ਦੀ ਐਮਰਜੈਂਸੀ ਲੈਡਿੰਗ ਕਰਾਈ ਗਈ। ਇਹ ਲੜਾਕੂ ਜਹਾਜ਼ ਅੰਬਾਲਾ ਏਅਰਫੋਰਸ ਸਟੇਸ਼ਨ ਤੋਂ ਉੱਡਿਆ ਸੀ ਤੇ ਇਕ ਪੰਛੀ ਦੇ ਟਕਰਾਉਣ ਤੋਂ ਬਾਅਦ ਇਸ ਦੀ ਐਮਰਜੈਂਸੀ ਲੈਡਿੰਗ ਕਰਾਈ ਗਈ। ਇਸ...
ਮੋਦੀ ਨੂੰ ਵੋਟ ਦੇ ਕੇ ਇੱਥੇ ਮਦਦ ਮੰਗਣ ਆ ਗਏ, ਲਾਠੀਚਾਰਜ ਕਰਾਵਾਂ - ਕਰਨਾਟਕਾ ਦੇ ਮੁੱਖ ਮੰਤਰੀ ਪ੍ਰਦਰਸ਼ਨਕਾਰੀਆਂ 'ਤੇ ਭੜਕੇ
. . .  about 1 hour ago
ਬੈਂਗਲੁਰੂ, 27 ਜੂਨ - ਕਰਨਾਟਕਾ ਦੇ ਮੁੱਖ ਮੰਤਰੀ ਐਚ.ਡੀ. ਕੁਮਾਰਸਵਾਮੀ ਬੁੱਧਵਾਰ ਨੂੰ ਆਪਣੇ ਹੀ ਪ੍ਰਦੇਸ਼ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਕਿ ਸਮੂਹ 'ਤੇ ਭੜਕ ਗਏ। ਰਾਏਚੁਰ ਵਿਚ ਪ੍ਰਦਰਸ਼ਨ ਕਰ ਰਹੇ ਇਕ ਸਮੂਹ 'ਤੇ ਭੜਕਦੇ ਹੋਏ ਉਨ੍ਹਾਂ ਦੀ ਮਦਦ ਕਰਨ ਤੋਂ ਮਨਾ ਕਰ ਦਿੱਤਾ। ਮੁੱਖ...
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸਿੱਖ ਸੰਗਤਾਂ ਦਾ ਜੱਥਾ ਲਾਹੌਰ ਰਵਾਨਾ
. . .  about 1 hour ago
ਅੰਮ੍ਰਿਤਸਰ, 27 ਜੂਨ (ਜਸਵੰਤ ਸਿੰਘ ਜੱਸ) - ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਾਹੌਰ ਵਿਖੇ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ 224 ਦੇ ਕਰੀਬ ਸਿੱਖ ਸੰਗਤਾਂ ਦਾ ਜੱਥਾ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਕੀਤਾ...
ਅੱਜ ਭਾਰਤ ਤੇ ਵੈਸਟ ਇੰਡੀਜ਼ ਵਿਚਕਾਰ ਮੈਚ
. . .  about 1 hour ago
ਮਾਨਚੈਸਟਰ, 27 ਜੂਨ - ਅੱਜ ਆਈ.ਸੀ.ਸੀ. ਵਿਸ਼ਵ ਕੱਪ 2019 'ਚ ਭਾਰਤ ਤੇ ਵੈਸਟ ਇੰਡੀਜ਼ ਦਰਮਿਆਨ ਮਾਨਚੈਸਟਰ ਵਿਚ ਮੈਚ ਖੇਡਿਆ ਜਾਵੇਗਾ। ਵੈਸਟ ਇੰਡੀਜ਼ ਦੀ ਟੀਮ ਸੈਮੀਫਾਈਨਲ ਦੀ ਦੌੜ ਵਿਚੋਂ ਬਾਹਰ ਹੋ ਚੁੱਕੀ ਹੈ। ਉੱਥੇ ਹੀ, ਭਾਰਤ ਇਸ ਮੈਚ ਨੂੰ ਜਿੱਤ ਕੇ ਸੈਮੀਫਾਈਨਲ...
ਜਾਪਾਨ ਪੁੱਜੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਓਸਾਕਾ, 27 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ20 ਸੰਮੇਲਨ ਵਿਚ ਹਿੱਸਾ ਲੈਣ ਲਈ ਜਾਪਾਨ ਪੁੱਜ ਗਏ ਹਨ। ਓਸਾਕਾ 'ਚ ਜਾਪਾਨ 'ਚ ਭਾਰਤੀ ਭਾਈਚਾਰੇ ਵੱਲੋਂ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ...
ਅੱਜ ਦਾ ਵਿਚਾਰ
. . .  about 2 hours ago
ਵਿਸ਼ਵ ਕੱਪ 2019 : ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਵਿਸ਼ਵ ਕੱਪ 2019 : ਪਾਕਿਸਤਾਨ 35 ਓਵਰਾਂ ਦੇ ਬਾਅਦ 162/3
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
ਪਤਨੀ ਤੋਂ ਤੰਗ ਆ ਕੇ ਪੰਜਾਬੀ ਨੌਜਵਾਨ ਨੇ ਦੁਬਈ 'ਚ ਕੀਤੀ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ, 26ਜੂਨ (ਅਵਤਾਰ ਸਿੰਘ ਅਣਖੀ) - ਪਤਨੀ ਦੇ ਸਤਾਏ ਇਕ ਪੰਜਾਬੀ ਨੌਜਵਾਨ ਵਲੋਂ ਦੁਬਈ 'ਚ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਪਿੰਡ ਛੀਨੀਵਾਲ ਕਲਾਂ ਨਾਲ ਸਬੰਧਿਤ ਨੌਜਵਾਨ ਸਤਨਾਮ ਸਿੰਘ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 45 ਓਵਰਾਂ ਮਗਰੋਂ 184/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਡੀ ਗ੍ਰੈਂਡਹੋਮ ਦੀਆਂ ਵੀ 50 ਦੌੜਾਂ ਪੂਰੀਆਂ
. . .  1 day ago
21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 40 ਓਵਰਾਂ ਮਗਰੋਂ 152/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਨੀਸ਼ਮ ਦੀਆਂ 50 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦੀਆਂ ਚੁਗੀਆਂ ਅਸਥੀਆਂ, ਨਾਮ ਚਰਚਾ 28 ਨੂੰ
. . .  1 day ago
ਵਿਸ਼ਵ ਕੱਪ ਤੋਂ ਬਾਅਦ ਭਾਰਤ ਖਿਲਾਫ ਟੈਸਟ ਤੇ ਇੱਕਦਿਨਾਂ ਮੈਚ ਖੇਡਣਾ ਚਾਹੁੰਦਾ ਹੈ ਕ੍ਰਿਸ ਗੇਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਚੇਤ ਸੰਮਤ 550

ਸੰਪਾਦਕੀ

ਕਾਮਿਆਂ ਲਈ ਸੁਰੱਖਿਅਤ ਬਣਾਏ ਜਾਣ ਕੰਮ ਵਾਲੇ ਸਥਾਨ

ਸੰਸਾਰ ਪੱਧਰ 'ਤੇ ਕੰਮਕਾਜੀ ਥਾਵਾਂ 'ਤੇ ਕਰਮਚਾਰੀਆਂ ਨੂੰ ਸਿਹਤ ਅਤੇ ਸੁਰੱਖਿਆ ਸਬੰਧੀ ਜਾਗਰੂਕ ਕਰਨ ਲਈ ਜੇ ਅਸੀਂ ਕੰਮਕਾਜੀ ਥਾਵਾਂ 'ਤੇ ਕੰਮ ਦੌਰਾਨ ਰੋਗਾਂ ਜਾਂ ਹਾਦਸਿਆਂ ਦਾ ਸ਼ਿਕਾਰ ਹੋਏ ਪੀੜਤਾਂ ਵੱਲ ਧਿਆਨ ਮਾਰੀਏ ਤਾਂ ਕਿਰਤੀਆਂ ਨੂੰ ਕੰਮਕਾਜੀ ਥਾਵਾਂ 'ਤੇ ...

ਪੂਰੀ ਖ਼ਬਰ »

ਜ਼ਮੀਨ ਘੁਟਾਲੇ ਵਿਚ ਘਿਰਦੇ ਜਾ ਰਹੇ ਹਨ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ

ਪਿਛਲੇ ਕੁਝ ਦਿਨਾਂ ਦੌਰਾਨ ਹਰਿਆਣਾ ਦੀ ਰਾਜਨੀਤੀ ਵਿਚ ਚਾਰ ਮੁੱਦੇ ਪ੍ਰਮੁੱਖਤਾ ਨਾਲ ਛਾਏ ਰਹੇ। ਇਨ੍ਹਾਂ ਮੁੱਦਿਆਂ ਦਾ ਪ੍ਰਭਾਵ ਨਾ ਸਿਰਫ ਹਰਿਆਣਾ ਵਿਧਾਨ ਸਭਾ ਵਿਚ ਨਜ਼ਰ ਆਇਆ, ਸਗੋਂ ਸੂਬੇ ਦੀ ਰਾਜਨੀਤੀ ਅਤੇ ਰਾਜਨੇਤਾਵਾਂ ਵਿਚਕਾਰ ਵੀ ਇਹ ਲਗਾਤਾਰ ਚਰਚਾ ਦਾ ਵਿਸ਼ਾ ਬਣੇ ਰਹੇ। ਹੁਣ ਹਾਲ ਹੀ ਵਿਚ ਸਰਬਉੱਚ ਅਦਾਲਤ ਦੇ ਇਕ ਫ਼ੈਸਲੇ ਨੇ ਪਿਛਲੀ ਹੁੱਡਾ ਸਰਕਾਰ ਦੇ ਕੰਮਕਾਜ 'ਤੇ ਸਵਾਲੀਆ ਨਿਸ਼ਾਨ ਲਗਾਉਣ ਦਾ ਕੰਮ ਕੀਤਾ ਹੈ। ਸਰਬਉੱਚ ਅਦਾਲਤ ਨੇ ਮਾਨੇਸਰ ਜ਼ਮੀਨ ਘੁਟਾਲੇ 'ਤੇ ਫ਼ੈਸਲਾ ਦਿੰਦੇ ਹੋਏ ਹੁੱਡਾ ਸਰਕਾਰ ਦੇ ਉਸ ਫ਼ੈਸਲੇ ਨੂੰ ਉਲਟਾ ਦਿੱਤਾ, ਜਿਹੜਾ ਗੁੜਗਾਉਂ ਜ਼ਿਲ੍ਹੇ ਦੀ ਮਾਨੇਸਰ ਲਖਨੌਲਾ ਤੇ ਨੌਰਾਂਗਪੁਰ ਦੀ 688 ਏਕੜ ਭੂਮੀ ਅਧਿਗ੍ਰਹਿਣ ਨਾਲ ਜੁੜਿਆ ਹੋਇਆ ਸੀ ਅਤੇ ਉਥੇ ਇੰਡਸਟਰੀਅਲ ਟਾਊਨਸ਼ਿਪ ਬਣਾਉਣ ਤੋਂ ਬਾਅਦ 2014 ਵਿਚ ਕਬਜ਼ਾ ਕਰਨ ਦਾ ਅਮਲ ਸ਼ੁਰੂ ਕੀਤਾ ਗਿਆ।
ਇਸ ਵਿਚੋਂ ਸਰਕਾਰ ਬਦਲਦਿਆਂ ਹੀ 224 ਏਕੜ ਜ਼ਮੀਨ ਛੱਡ ਦਿੱਤੀ ਗਈ ਸੀ ਅਤੇ ਬਾਕੀ ਰਹਿ ਗਈ ਜ਼ਮੀਨ ਸਬੰਧੀ ਇਹ ਘੁਟਾਲਾ ਹੋਇਆ ਸੀ। ਕਿਸਾਨਾਂ ਮੁਤਾਬਿਕ ਸੂਚਨਾ ਜਾਰੀ ਹੋਣ ਤੋਂ ਬਾਅਦ ਬਿਲਡਰਾਂ ਨੇ ਵਿਚੋਲਿਆਂ ਰਾਹੀਂ ਕਿਸਾਨਾਂ ਨੂੰ ਉਨ੍ਹਾਂ ਦੀ ਜ਼ਮੀਨ ਘੱਟ ਕੀਮਤ 'ਤੇ ਅਧਿਗ੍ਰਹਿਣ ਹੋਣ ਦਾ ਡਰ ਦਿਖਾ ਕੇ ਜ਼ਮੀਨ ਵੇਚਣ ਲਈ ਤਿਆਰ ਕਰ ਲਿਆ ਅਤੇ ਅਧਿਗ੍ਰਹਿਣ ਦੇ ਦਬਾਅ ਵਿਚ ਕਿਸਾਨਾਂ ਨੇ ਆਪਣੀਆਂ ਜ਼ਮੀਨਾਂ 25 ਲੱਖ ਤੋਂ 80 ਲੱਖ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਬਿਲਡਰਾਂ ਨੂੰ ਵੇਚ ਦਿੱਤੀਆਂ। ਇਨ੍ਹਾਂ ਜ਼ਮੀਨਾਂ ਸਬੰਧੀ ਸਰਕਾਰ ਨੇ 26 ਅਗਸਤ, 2007 ਨੂੰ ਫ਼ੈਸਲਾ ਦੇਣਾ ਸੀ ਅਤੇ ਦੋ ਦਿਨ ਪਹਿਲਾਂ ਹੀ ਉਨ੍ਹਾਂ ਜ਼ਮੀਨਾਂ ਦੀ ਅਧਿਗ੍ਰਹਿਣ ਪ੍ਰਕਿਰਿਆ ਨੂੰ ਵਾਪਸ ਲੈ ਲਿਆ ਗਿਆ। ਉਦੋਂ ਤੱਕ ਜ਼ਮੀਨਾਂ ਬਿਲਡਰਾਂ ਕੋਲ ਜਾ ਚੁੱਕੀਆਂ ਸਨ। ਹੁਣ ਅਦਾਲਤ ਨੇ ਅਧਿਗ੍ਰਹਿਣ ਪ੍ਰਕਿਰਿਆ ਵਾਪਸ ਲੈਣ ਦੇ ਆਦੇਸ਼ਾਂ ਨੂੰ ਰੱਦ ਕਰ ਦਿੱਤਾ ਹੈ। ਅਦਾਲਤ ਨੇ ਇਹ ਵੀ ਮੰਨਿਆ ਕਿ ਜ਼ਮੀਨ ਅਧਿਗ੍ਰਹਿਣ ਦੀ ਪ੍ਰਕਿਰਿਆ ਰੱਦ ਕਰਕੇ ਬਿਲਡਰਾਂ ਨੂੰ ਜ਼ਮੀਨ ਦੇਣੀ ਸਪੱਸ਼ਟ ਤੌਰ 'ਤੇ ਧੋਖਾਧੜੀ ਅਤੇ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਹੈ। ਇਸ ਮਾਮਲੇ ਵਿਚ ਸੀ.ਬੀ.ਆਈ. ਪਹਿਲਾਂ ਹੀ ਇਸ ਨੂੰ 1500 ਕਰੋੜ ਰੁਪਏ ਦਾ ਘੁਟਾਲਾ ਦੱਸ ਕੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਅਤੇ ਉਨ੍ਹਾਂ ਦੇ ਮੁੱਖ ਸਕੱਤਰ ਰਹੇ ਅਧਿਕਾਰੀਆਂ ਸਮੇਤ ਕਈ ਅਧਿਕਾਰੀਆਂ ਅਤੇ ਬਿਲਡਰਾਂ ਖਿਲਾਫ਼ ਅਦਾਲਤ ਵਿਚ ਚਾਰਜਸ਼ੀਟ ਪੇਸ਼ ਕਰ ਚੁੱਕੀ ਹੈ। ਸਰਬਉੱਚ ਅਦਾਲਤ ਦਾ ਫ਼ੈਸਲਾ ਆਉਂਦੇ ਹੀ ਹਰਿਆਣਾ ਵਿਚ ਚੱਲ ਰਹੇ ਬਜਟ ਇਜਲਾਸ ਵਿਚ ਸੱਤਾ ਪੱਖ ਦੇ ਵਿਧਾਇਕਾਂ ਨੇ ਇਸ ਮੁੱਦੇ 'ਤੇ ਕਾਂਗਰਸ ਨੂੰ ਨਾ ਸਿਰਫ ਘੇਰਨ ਦੀ ਕੋਸ਼ਿਸ਼ ਕੀਤੀ, ਸਗੋਂ ਸਦਨ ਵਿਚ ਅਖ਼ਬਾਰਾਂ ਵੀ ਲਹਿਰਾਈਆਂ। ਅਦਾਲਤ ਨੇ ਇਸ ਮਾਮਲੇ ਵਿਚ ਵਿਚੋਲਿਆਂ ਦੀ ਭੂਮਿਕਾ 'ਤੇ ਵੀ ਸਵਾਲ ਖੜ੍ਹੇ ਕੀਤੇ ਹਨ। ਹੁਣ ਸਰਕਾਰ ਨੇ ਉਨ੍ਹਾਂ ਵਿਚੋਲਿਆਂ ਅਤੇ ਦਲਾਲਾਂ ਦੀ ਭੂਮਿਕਾ ਦੀ ਜਾਂਚ ਵੀ ਸੀ.ਬੀ.ਆਈ. ਤੋਂ ਕਰਵਾਉਣ ਅਤੇ ਅਜਿਹੇ ਹੀ ਦੋ ਹੋਰ ਮਾਮਲਿਆਂ, ਜਿਨ੍ਹਾਂ ਵਿਚ ਇਕ ਮਾਮਲਾ ਇਸ ਤਰ੍ਹਾਂ ਦੀ ਰੋਹਤਕ ਦੀ ਜ਼ਮੀਨ ਨਾਲ ਜੁੜਿਆ ਹੋਇਆ ਸੀ ਅਤੇ ਦੂਜਾ ਸੋਨੀਪਤ ਨਾਲ ਜੁੜੇ ਮਾਮਲੇ ਦੀ ਵੀ ਸੀ.ਬੀ.ਆਈ. ਤੋਂ ਜਾਂਚ ਦੇ ਆਦੇਸ਼ ਦਿੱਤੇ ਹਨ। ਇਨ੍ਹਾਂ ਸਾਰੇ ਮਾਮਲਿਆਂ ਵਿਚ ਪਿਛਲੀ ਕਾਂਗਰਸ ਸਰਕਾਰ ਅਤੇ ਮੁੱਖ ਮੰਤਰੀ ਹੁੱਡਾ 'ਤੇ ਲਗਾਤਾਰ ਉਂਗਲੀ ਉੱਠਦੀ ਰਹੀ ਹੈ।
ਪ੍ਰਧਾਨਗੀ ਦਾ ਮਾਮਲਾ
ਦੂਜਾ ਮਾਮਲਾ ਪਿਹੋਵਾ ਨਗਰ ਪਾਲਿਕਾ ਪ੍ਰਧਾਨ ਦੇ ਅਹੁਦੇ 'ਤੇ ਚੁਣੇ ਗਏ ਵਿਅਕਤੀ ਅਤੇ ਸੂਬੇ ਦੇ ਇਕ ਸਾਬਕਾ ਮੰਤਰੀ ਵਿਚਕਾਰ ਹੋਈ ਆਪਸੀ ਗੱਲਬਾਤ ਨੂੰ ਲੈ ਕੇ ਵਾਇਰਲ ਹੋਏ ਆਡੀਓ ਨਾਲ ਸਬੰਧਿਤ ਰਿਹਾ ਹੈ। ਇਸ ਮੁੱਦੇ 'ਤੇ ਨਾ ਸਿਰਫ ਸੂਬਾ ਵਿਧਾਨ ਸਭਾ ਵਿਚ ਦੋ ਦਿਨਾਂ ਤੱਕ ਲਗਾਤਾਰ ਭਾਰੀ ਹੰਗਾਮਾ ਹੋਇਆ, ਸਗੋਂ ਪਹਿਲੇ ਦਿਨ ਦੀ ਕਾਰਵਾਈ ਦੋ ਵਾਰ ਮੁਲਤਵੀ ਕਰਨੀ ਪਈ ਅਤੇ ਬਾਅਦ ਵਿਚ ਇਸ ਮਾਮਲੇ ਦੀ ਜਾਂਚ ਸੀ.ਬੀ.ਆਈ. ਤੋਂ ਜਾਂ ਵਿਧਾਨ ਸਭਾ ਕਮੇਟੀ ਤੋਂ ਕਰਵਾਉਣ ਅਤੇ ਜਾਂਚ ਮੁਕੰਮਲ ਹੋਣ ਤੱਕ ਹਰਿਆਣਾ ਕਰਮਚਾਰੀ ਚੋਣ ਕਮਿਸ਼ਨ ਦੇ ਚੇਅਰਮੈਨ ਨੂੰ ਉਸ ਦੇ ਅਹੁਦੇ ਤੋਂ ਹਟਾਉਣ ਦੀ ਮੰਗ 'ਤੇ ਅੜੀ ਵਿਰੋਧੀ ਧਿਰ ਨੂੰ ਸਪੀਕਰ ਵਲੋਂ ਬਾਹਰ ਕੱਢ ਦਿੱਤਾ ਗਿਆ। ਦੂਜੇ ਦਿਨ ਵਿਧਾਨ ਸਭਾ ਵਿਚ ਇਨੈਲੋ ਵਿਧਾਇਕ ਫਿਰ ਆਪਣੀ ਉਸੇ ਮੰਗ 'ਤੇ ਅੜ ਗਏ ਅਤੇ ਸਦਨ ਦੀ ਕਾਰਵਾਈ ਦੋ ਵਾਰ ਮੁਲਤਵੀ ਕਰਨ ਤੋਂ ਬਾਅਦ ਸਪੀਕਰ ਨੇ ਵਿਰੋਧੀ ਧਿਰ ਦੇ ਨੇਤਾ ਸਮੇਤ ਇਨੈਲੋ ਵਿਧਾਇਕਾਂ ਨੂੰ ਸਦਨ ਵਿਚੋਂ ਬਾਹਰ ਕੱਢ ਦਿੱਤਾ। ਵਾਇਰਲ ਹੋਏ ਆਡੀਓ ਵਿਚ ਨਗਰ ਪਾਲਿਕਾ ਦੇ ਪ੍ਰਧਾਨ ਇਕ ਭਾਜਪਾ ਨੇਤਾ ਅਤੇ ਸਾਬਕਾ ਮੰਤਰੀ ਨੂੰ ਦੱਸ ਰਹੇ ਹਨ ਕਿ ਕਿਵੇਂ ਉਨ੍ਹਾਂ ਨੇ 75 ਲੱਖ ਰੁਪਏ ਖਰਚ ਕਰਕੇ ਨਗਰ ਪਾਲਿਕਾ ਦੀ ਪ੍ਰਧਾਨਗੀ ਹਾਸਲ ਕੀਤੀ, ਜਿਸ ਵਿਚ ਉਹ ਇਹ ਵੀ ਖੁਲਾਸਾ ਕਰ ਰਹੇ ਹਨ ਕਿ ਉਨ੍ਹਾਂ ਨੇ 75 ਲੱਖ ਰੁਪਏ ਹਰਿਆਣਾ ਕਰਮਚਾਰੀ ਚੋਣ ਕਮਿਸ਼ਨ ਦੇ ਚੇਅਰਮੈਨ ਦੇ ਪੁੱਤਰ ਨੂੰ ਅਤੇ ਬਾਕੀ 30 ਲੱਖ ਰੁਪਏ 10-10 ਲੱਖ ਰੁਪਏ ਕਰਕੇ 3 ਕੌਂਸਲਰਾਂ ਨੂੰ ਦਿੱਤੇ ਅਤੇ ਜਿਸ ਬਦਲੇ ਉਨ੍ਹਾਂ ਨੂੰ ਨਗਰ ਪਾਲਿਕਾ ਦੇ ਪ੍ਰਧਾਨ ਦਾ ਅਹੁਦਾ ਹਾਸਲ ਹੋਇਆ। ਮੁੱਖ ਮੰਤਰੀ ਨੇ ਇਸ ਮਾਮਲੇ ਦੀ ਜਾਂਚ ਵਿਜੀਲੈਂਸ ਤੋਂ ਕਰਵਾਉਣ ਦਾ ਐਲਾਨ ਵੀ ਕੀਤਾ ਹੈ। ਸਰਕਾਰ ਹੁਣ ਤੱਕ ਭ੍ਰਿਸ਼ਟਾਚਾਰ ਸਬੰਧੀ ਸਿਫ਼ਰ ਸਹਿਣਸ਼ੀਲਤਾ ਦਾ ਦਾਅਵਾ ਕਰਦੀ ਰਹੀ ਹੈ ਪਰ ਇਸ ਮਾਮਲੇ ਨੇ ਸਰਕਾਰ ਦੇ ਅਕਸ ਨੂੰ ਕਾਫੀ ਨੁਕਸਾਨ ਪਹੁੰਚਾਇਆ ਹੈ।
ਆਂਗਣਵਾੜੀ ਵਰਕਰ ਅਤੇ ਐਸ.ਵਾਈ.ਐਲ. ਦਾ ਮੁੱਦਾ
ਪਿਛਲੇ ਕੁਝ ਦਿਨਾਂ ਤੋਂ ਸੂਬੇ ਵਿਚ ਚਲਦੀ ਰਹੀ ਆਂਗਣਵਾੜੀ ਵਰਕਰਾਂ ਦੀ ਹੜਤਾਲ ਵਿਧਾਨ ਸਭਾ ਵਿਚ ਨਾ ਸਿਰਫ ਚਰਚਾ ਦਾ ਵਿਸ਼ਾ ਬਣੀ ਰਹੀ, ਸਗੋਂ ਵਿਰੋਧੀ ਦਲਾਂ ਨੇ ਸਦਨ ਵਿਚ ਵੀ ਇਸ ਮੁੱਦੇ ਨੂੰ ਪ੍ਰਮੁੱਖਤਾ ਨਾਲ ਚੁੱਕਿਆ ਅਤੇ ਸਪੀਕਰ ਨੇ ਇਸ 'ਤੇ ਚਰਚਾ ਵੀ ਕਰਵਾਈ। ਵਿਧਾਨ ਸਭਾ ਇਜਲਾਸ ਤੋਂ ਪਹਿਲਾਂ ਵੀ ਸਰਕਾਰ ਨੇ ਆਂਗਣਵਾੜੀ ਵਰਕਰਾਂ ਨਾਲ ਮਾਮਲਾ ਸੁਲਝਾਉਣ ਦੀ ਕੋਸ਼ਿਸ਼ ਕੀਤੀ ਸੀ। ਇਨ੍ਹਾਂ ਤਿੰਨ ਸੰਗਠਨਾਂ ਵਿਚੋਂ ਦੋ ਸੰਗਠਨ ਸਰਕਾਰ ਨਾਲ ਗੱਲਬਾਤ ਤੋਂ ਬਾਅਦ ਅੰਦੋਲਨ ਵਾਪਸ ਲੈਣ ਲਈ ਰਾਜ਼ੀ ਹੋ ਗਏ ਸਨ। ਅੰਦੋਲਨ ਵਾਪਸ ਲੈਣ ਦਾ ਐਲਾਨ ਕਰਨ ਵਾਲੇ ਦੋ ਸੰਗਠਨਾਂ ਵਿਚੋਂ ਇਕ ਸੰਗਠਨ ਭਾਰਤੀ ਜਨਤਾ ਪਾਰਟੀ ਨਾਲ ਜੁੜਿਆ ਹੋਇਆ ਸੀ। ਦੂਜੇ ਪਾਸੇ ਖੱਬੇ ਪੱਖੀ ਦਲਾਂ ਦੇ ਸਮਰਥਕ ਮੰਨੇ ਜਾਂਦੇ ਸਰਬ ਕਰਮਚਾਰੀ ਸੰਘ ਨਾਲ ਜੁੜੀ ਹੋਈ ਯੂਨੀਅਨ ਨੇ ਅੰਦੋਲਨ ਜਾਰੀ ਰੱਖਣ ਦਾ ਐਲਾਨ ਕਰ ਦਿੱਤਾ। ਮੁੱਖ ਮੰਤਰੀ ਨੇ ਇਕ ਪਾਸੇ ਲਾਲ ਝੰਡੇ ਵਾਲਿਆਂ ਦਾ ਨਾਂਅ ਲੈ ਕੇ ਉਨ੍ਹਾਂ ਨੂੰ ਵਿਧਾਨ ਸਭਾ ਵਿਚ ਖਰੀਆਂ-ਖਰੀਆਂ ਸੁਣਾਈਆਂ, ਉਥੇ ਦੂਜੇ ਪਾਸੇ ਯੂਨੀਅਨ ਨੂੰ ਗੱਲਬਾਤ ਦਾ ਸੱਦਾ ਵੀ ਭੇਜ ਦਿੱਤਾ। ਇਸ ਦਾ ਅਸਰ ਇਹ ਹੋਇਆ ਕਿ ਲੰਮੇ ਸਮੇਂ ਤੋਂ ਚੱਲ ਰਹੀ ਹੜਤਾਲ ਦਾ ਹੱਲ ਗੱਲਬਾਤ ਰਾਹੀਂ ਹੋ ਗਿਆ। ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਐਸ. ਵਾਈ. ਐਲ.ਦਾ ਮੁੱਦਾ ਵਿਧਾਨ ਸਭਾ ਵਿਚ ਲਗਾਤਾਰ ਚਰਚਾ ਦਾ ਵਿਸ਼ਾ ਬਣਿਆ ਰਿਹਾ। ਰਾਜਪਾਲ ਨੇ ਜਿਥੇ ਆਪਣੇ ਭਾਸ਼ਣ ਵਿਚ ਇਸ ਮੁੱਦੇ ਦਾ ਜ਼ਿਕਰ ਕੀਤਾ, ਉਥੇ ਹੀ ਵਿੱਤ ਮੰਤਰੀ ਕੈਪਟਨ ਅਭਿਮੰਨਿਊ ਨੇ ਸੂਬੇ ਦਾ ਬਜਟ ਪੇਸ਼ ਕਰਦੇ ਹੋਏ ਐਲਾਨ ਕੀਤਾ ਕਿ ਇਸ ਸਾਲ ਐਸ.ਵਾਈ.ਐਲ. ਦੇ ਨਿਰਮਾਣ ਨੂੰ ਪੂਰਾ ਕਰਨ ਲਈ ਬਜਟ ਵਿਚ 100 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ। ਇਹ ਵੀ ਕਿਹਾ ਕਿ ਜੇਕਰ ਲੋੜ ਪਈ ਤਾਂ ਸੂਬਾ ਸਰਕਾਰ ਐਸ.ਵਾਈ.ਐਲ. ਲਈ ਹਜ਼ਾਰ ਕਰੋੜ ਰੁਪਏ ਤੱਕ ਦਾ ਇੰਤਜ਼ਾਮ ਕਰੇਗੀ। ਇਨੈਲੋ ਨੇ ਵਿਧਾਨ ਸਭਾ ਇਜਲਾਸ ਦੌਰਾਨ ਐਸ.ਵਾਈ.ਐਲ. ਮੁੱਦੇ 'ਤੇ ਦਿੱਲੀ ਵਿਚ ਰੈਲੀ ਵੀ ਕੀਤੀ ਸੀ। ਉਂਜ ਪਿਛਲੇ ਕਈ ਦਹਾਕਿਆਂ ਤੋਂ ਐਸ.ਵਾਈ.ਐਲ. ਦਾ ਮੁੱਦਾ ਵਿਧਾਨ ਸਭਾ ਵਿਚ ਲਗਾਤਾਰ ਗੂੰਜਦਾ ਰਿਹਾ ਹੈ ਅਤੇ ਸੱਤਾਧਾਰੀ ਅਤੇ ਵਿਰੋਧੀ ਧਿਰ ਹਮੇਸ਼ਾ ਇਕ-ਦੂਜੇ 'ਤੇ ਦੋਸ਼ ਲਗਾਉਂਦੇ ਆ ਰਹੇ ਹਨ।


-ਵਿਸ਼ੇਸ਼ ਪ੍ਰਤੀਨਿਧੀ ਅਜੀਤ ਸਮਾਚਾਰ
ਮੋ: 98554-65946


ਖ਼ਬਰ ਸ਼ੇਅਰ ਕਰੋ

ਦੇਸ਼ ਦੀ ਵੰਡ ਲਈ ਕੌਣ, ਕਿੰਨਾ ਜ਼ਿੰਮੇਵਾਰ?

ਅਜੇ ਵੀ ਬਰਕਰਾਰ ਹੈ ਇਹ ਭਖਦਾ ਸਵਾਲ

ਕਸ਼ਮੀਰ ਦੇ ਨੇਤਾ ਫ਼ਾਰੂਕ ਅਬਦੁੱਲਾ ਦੀ ਇਸ ਦਲੀਲ ਵਿਚ ਥੋੜ੍ਹੀ ਜਿਹੀ ਸਚਾਈ ਤਾਂ ਹੈ ਕਿ ਮੁਹੰਮਦ ਅਲੀ ਜਿਨਾਹ ਵੰਡ ਦੇ ਲਈ ਜ਼ਿੰਮੇਵਾਰ ਨਹੀਂ ਸਨ। ਪਰ ਜਦੋਂ ਫ਼ਾਰੂਕ ਇਸ ਲਈ ਜਵਾਹਰ ਲਾਲ ਨਹਿਰੂ ਅਤੇ ਸਰਦਾਰ ਪਟੇਲ ਨੂੰ ਕਸੂਰਵਾਰ ਠਹਿਰਾਉਂਦੇ ਹਨ ਤਾਂ ਉਹ ਗ਼ਲਤ ਹਨ। ਮੈਂ ਉਸ ...

ਪੂਰੀ ਖ਼ਬਰ »

ਸੰਸਦ ਨੂੰ ਕੰਮ ਕਰਨ ਦਿਓ

ਸੰਸਦ ਦੇ ਬਜਟ ਇਜਲਾਸ ਦਾ ਦੂਜਾ ਪੜਾਅ 5 ਮਾਰਚ ਤੋਂ ਸ਼ੁਰੂ ਹੋਇਆ ਸੀ। ਇਹ ਇਜਲਾਸ 6 ਅਪ੍ਰੈਲ ਤੱਕ ਰਹੇਗਾ। 12 ਮਾਰਚ ਤੱਕ ਲੋਕ ਸਭਾ ਅਤੇ ਰਾਜ ਸਭਾ ਵਿਚ ਪਏ ਰੌਲੇ-ਰੱਪੇ ਕਾਰਨ ਕੋਈ ਕੰਮ ਨਹੀਂ ਹੋ ਸਕਿਆ। ਵੱਖ-ਵੱਖ ਵਿਰੋਧੀ ਪਾਰਟੀਆਂ ਵਲੋਂ ਵੱਖ-ਵੱਖ ਮੁੱਦੇ ਉਠਾਏ ਗਏ। ਚਾਹੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX