ਤਾਜਾ ਖ਼ਬਰਾਂ


ਨਿਊਜ਼ੀਲੈਂਡ-ਦੱਖਣੀ ਅਫਰੀਕਾ ਮੈਚ : ਨਿਊਜ਼ੀਲੈਂਡ ਨੇ ਦੱਖਣੀ ਅਫ਼ਰੀਕਾ ਨੂੰ 4 ਵਿਕਟਾਂ ਨਾਲ ਹਰਾਇਆ
. . .  about 1 hour ago
ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਦੇ ਪੱਟ 'ਚ ਲੱਗੀ ਗੋਲੀ
. . .  1 day ago
ਫਿਲੌਰ ,19 ਜੂਨ - ਫਿਲੌਰ ਮਹਾਰਾਜਾ ਰਣਜੀਤ ਸਿੰਘ ਪੁਲਿਸ ਅਕੈਡਮੀ ਚ ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਸੰਜੀਵ ਕੁਮਾਰ ਪਿੰਡ ਢੋਲਵਾਹਾ ਰੋਡ ਨੇੜੇ ਆਈ ਟੀ ਆਈ ਹਰਿਆਣਾ ਦੇ ਟਰੇਨਿੰਗ ...
ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ
. . .  1 day ago
ਹਰੀਕੇ ਪੱਤਣ , 19 ਜੂਨ {ਸੰਜੀਵ ਕੁੰਦਰਾ} -ਨਾਰਕੋਟੈਕ ਸੈੱਲ ਤਰਨਤਾਰਨ ਦੀ ਟੀਮ ਨੇ ਪਿੰਡ ਬੂਰ ਨਜ਼ਦੀਕ 3 ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਦੱਖਣੀ ਅਫ਼ਰੀਕਾ ਨੇ ਨਿਊਜ਼ੀਲੈਂਡ ਨੂੰ 242 ਦੌੜਾਂ ਦਾ ਦਿੱਤਾ ਟੀਚਾ
. . .  1 day ago
ਮੰਜੇ ਦਾ ਸੇਰੁ ਮਾਰ ਕੇ ਪੁੱਤਰ ਨੇ ਆਪਣੇ ਪਿਤਾ ਨੂੰ ਮਾਰ ਮੁਕਾਇਆ
. . .  1 day ago
ਕੋਟਕਪੂਰਾ, 19 ਜੂਨ (ਮੋਹਰ ਸਿੰਘ ਗਿੱਲ)- ਸਿਰ 'ਚ ਮੰਜੇ ਦੇ ਸੇਰੁ ਮਾਰ ਕੇ ਇਕ ਪੁੱਤਰ ਵੱਲੋਂ ਆਪਣੇ ਹੀ ਪਿਤਾ ਨੂੰ ਮਾਰ ਮੁਕਾਉਣ ਦਾ ਮਾਮਲਾ ਸਾਹਮਣੇ ਆਇਆ ਹਾ ਜਿਸ 'ਤੇ ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਮੁਕੱਦਮਾ ਦਰਜ ਕਰ ਕੇ ਪੜਤਾਲ ਆਰੰਭ ....
ਬਿਹਾਰ 'ਚ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 128 ਬੱਚਿਆਂ ਨੇ ਤੋੜਿਆ ਦਮ
. . .  1 day ago
ਪਟਨਾ, 18 ਜੂਨ- ਬਿਹਾਰ 'ਚ ਚਮਕੀ ਬੁਖ਼ਾਰ ਕਾਰਨ ਹਰ ਘੰਟੇ ਬੱਚਿਆ ਦੀ ਮੌਤ ਦਾ ਸਿਲਸਿਲਾ ਜਾਰੀ ਹੈ। ਸਰਕਾਰੀ ਅੰਕੜਿਆਂ ਦੇ ਅਨੁਸਾਰ, ਮਰਨ ਵਾਲੇ ਬੱਚਿਆਂ ਦੀ ਗਿਣਤੀ 128 ਤੱਕ ਪਹੁੰਚ ਗਈ...
ਸਿੱਖ ਡਰਾਈਵਰ ਕੁੱਟਮਾਰ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਕੀਤਾ ਜਾਰੀ
. . .  1 day ago
ਨਵੀਂ ਦਿੱਲੀ, 19 ਜੂਨ- ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਦਿੱਲੀ ਦੇ ਮੁਖਰਜੀ ਨਗਰ 'ਚ 17 ਜੂਨ ਨੂੰ ਸਿੱਖ ਡਰਾਈਵਰ ਸਰਬਜੀਤ ਸਿੰਘ ਅਤੇ ਨਾਬਾਲਗ ਬੇਟੇ 'ਤੇ ਪੁਲਿਸ ਦੇ ਤਸ਼ੱਦਦ ਦੀ ਘਟਨਾ 'ਤੇ ਇਕ ਹਫ਼ਤੇ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 36 ਓਵਰਾਂ ਤੋ ਬਾਅਦ ਦੱਖਣੀ ਅਫ਼ਰੀਕਾ 149/4
. . .  1 day ago
ਅਨੰਤਨਾਗ 'ਚ ਸ਼ਹੀਦ ਹੋਏ ਅਨਿਲ ਜਸਵਾਲ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  1 day ago
ਊਨਾ, 19 ਜੂਨ (ਹਰਪਾਲ ਸਿੰਘ ਕੋਟਲਾ) - ਕਸ਼ਮੀਰ ਘਾਟੀ ਦੇ ਅਨੰਤਨਾਗ 'ਚ ਬੀਤੇ ਸੋਮਵਾਰ-ਮੰਗਲਵਾਰ ਦੀ ਰਾਤ ਨੂੰ ਇੱਕ ਮੁੱਠਭੇੜ 'ਚ ਸ਼ਹੀਦ ਹੋਏ ਊਨਾ ਦੇ ਸਪੂਤ ਅਨਿਲ ਜਸਵਾਲ ਦੀ ਮ੍ਰਿਤਕ ਦੇਹ ਦਾ ਬੁੱਧਵਾਰ ਨੂੰ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ....
ਨਿਊਜ਼ੀਲੈਂਡ-ਦੱਖਣੀ ਅਫਰੀਕਾ ਮੈਚ : 30 ਓਵਰਾਂ ਤੋ ਦੱਖਣੀ ਅਫਰੀਕਾ 124/3
. . .  1 day ago
ਕਿਸਾਨ ਕੋਲੋਂ ਟਰਾਂਸਫ਼ਾਰਮਰ ਬਦਲਣ ਦੇ ਇਵਜ਼ 'ਚ ਰਿਸ਼ਵਤ ਲੈਂਦਾ ਜੇ.ਈ ਕਾਬੂ
. . .  1 day ago
ਮਲੋਟ, 19 ਜੂਨ (ਗੁਰਮੀਤ ਸਿੰਘ ਮੱਕੜ)- ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਸੜੇ ਟਰਾਂਸਫ਼ਾਰਮਰ ਨੂੰ ਬਦਲਣ ਦੇ ਇਵਜ਼ ਵਿਚ ਪਿੰਡ ਕਬਰਵਾਲਾ ਦੇ ਕਿਸਾਨ ਰਣਜੀਤ ਸਿੰਘ ਕੋਲੋਂ 5 ਹਜ਼ਾਰ ਰਿਸ਼ਵਤ ਲੈਦੇ ਬਿਜਲੀ ਬੋਰਡ ਦੇ ਜੇ.ਈ ਜੱਸਾ ਸਿੰਘ ਨੂੰ ਰੰਗੇ ਹੱਥੀ ਕਾਬੂ ਕੀਤਾ
ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ - ਪ੍ਰਕਾਸ਼ ਜਾਵੜੇਕਰ
. . .  1 day ago
ਨਵੀਂ ਦਿੱਲੀ, 19 ਜੂਨ- ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਦਾ ਕਹਿਣਾ ਹੈ ਕਿ ਅੱਜ ਭਾਰਤ ਨੇ ਬੰਗਲਾਦੇਸ਼ ਦੇ ਨਾਲ ਇਕ ਸਮਝੌਤਾ ਕੀਤਾ ਹੈ ਜਿਸ ਦੇ ਤਹਿਤ ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ। ਇਸ ਦੇ ਬਦਲੇ 'ਚ ਬੰਗਲਾਦੇਸ਼ ....
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 59 ਦੌੜਾਂ 'ਤੇ ਦੱਖਣੀ ਅਫ਼ਰੀਕਾ ਦਾ ਦੂਜਾ ਖਿਡਾਰੀ ਆਊਟ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ :13 ਓਵਰਾਂ 'ਚ ਦੱਖਣੀ ਅਫ਼ਰੀਕਾ ਦੀਆਂ 50 ਦੌੜਾਂ ਪੂਰੀਆਂ
. . .  1 day ago
ਅੰਤਰਰਾਸ਼ਟਰੀ ਯੋਗਾ ਦਿਵਸ ਵਾਲੇ ਦਿਨ ਅਕਾਲੀ ਦਲ (ਅ) ਹਰ ਜ਼ਿਲ੍ਹੇ 'ਚ ਮਨਾਏਗੀ ਗਤਕਾ ਦਿਹਾੜਾ
. . .  1 day ago
ਫ਼ਤਹਿਗੜ੍ਹ ਸਾਹਿਬ, 19 ਜੂਨ (ਅਰੁਣ ਆਹੂਜਾ)- ਬੀਤੇ 5 ਸਾਲਾ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਜ਼ਿਲ੍ਹਾ ਪੱਧਰ 'ਤੇ 21 ਜੂਨ ਦੇ ਦਿਹਾੜੇ ਨੂੰ ਬਤੌਰ 'ਗਤਕਾ ਦਿਹਾੜਾ' ਮਨਾਉਂਦੀ ਆ ਰਹੀ ਹੈ । ਉਸ ਰਵਾਇਤ ਨੂੰ ਜਾਰੀ ਰੱਖਦੇ ਹੋਏ ਇਸ 21 ਜੂਨ ਨੂੰ ਵੀ ਪਾਰਟੀ ਵੱਲੋਂ....
ਭਾਰਤ ਨੂੰ ਲੱਗਾ ਵੱਡਾ ਝਟਕਾ, ਸਿਖਰ ਧਵਨ ਵਿਸ਼ਵ ਕੱਪ ਤੋਂ ਬਾਹਰ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 10 ਓਵਰਾਂ ਤੋ ਦੱਖਣੀ ਅਫ਼ਰੀਕਾ 40/1
. . .  1 day ago
ਪਿੰਡ ਤੇੜਾ ਖ਼ੁਰਦ ਦੇ ਇੱਕ ਪਰਿਵਾਰ ਦੇ 4 ਮੈਂਬਰ ਭੇਦ ਭਰੇ ਹਾਲਤਾਂ 'ਚ ਲਾਪਤਾ
. . .  1 day ago
ਐੱਚ.ਬੀ. ਸਿੰਘ ਗੰਨ ਹਾਊਸ ਦੀ ਕੰਧ ਪਾੜ ਕੇ ਅਸਲਾ ਚੋਰੀ ਕਰਨ ਵਾਲੇ 4 ਦੋਸ਼ੀਆਂ 'ਚੋਂ 1 ਗ੍ਰਿਫ਼ਤਾਰ
. . .  1 day ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਮਰੇ ਬੱਚਿਆਂ ਦੀ ਗਿਣਤੀ ਦੱਸਣ ਤੋਂ ਸੁਸ਼ੀਲ ਮੋਦੀ ਨੇ ਕੀਤਾ ਇਨਕਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਚੇਤ ਸੰਮਤ 550

ਸੰਪਾਦਕੀ

ਕਾਮਿਆਂ ਲਈ ਸੁਰੱਖਿਅਤ ਬਣਾਏ ਜਾਣ ਕੰਮ ਵਾਲੇ ਸਥਾਨ

ਸੰਸਾਰ ਪੱਧਰ 'ਤੇ ਕੰਮਕਾਜੀ ਥਾਵਾਂ 'ਤੇ ਕਰਮਚਾਰੀਆਂ ਨੂੰ ਸਿਹਤ ਅਤੇ ਸੁਰੱਖਿਆ ਸਬੰਧੀ ਜਾਗਰੂਕ ਕਰਨ ਲਈ ਜੇ ਅਸੀਂ ਕੰਮਕਾਜੀ ਥਾਵਾਂ 'ਤੇ ਕੰਮ ਦੌਰਾਨ ਰੋਗਾਂ ਜਾਂ ਹਾਦਸਿਆਂ ਦਾ ਸ਼ਿਕਾਰ ਹੋਏ ਪੀੜਤਾਂ ਵੱਲ ਧਿਆਨ ਮਾਰੀਏ ਤਾਂ ਕਿਰਤੀਆਂ ਨੂੰ ਕੰਮਕਾਜੀ ਥਾਵਾਂ 'ਤੇ ਹੁੰਦੇ ਹਾਦਸਿਆਂ ਤੋਂ ਬਚਣ ਸਬੰਧੀ ਜਾਗਰੂਕ ਕਰਕੇ ਕੀਮਤੀ ਜਾਨਾਂ ਬਚਾਉਣ ਲਈ ਪ੍ਰੇਰਿਤ ਕਰ ਸਕਦੇ ਹਾਂ।
ਹਾਦਸੇ ਕਦੇ ਵੀ ਅਤੇ ਕਿਤੇ ਵੀ ਹੋ ਸਕਦੇ ਹਨ। ਘਰਾਂ, ਦਫ਼ਤਰਾਂ, ਵਪਾਰਕ ਸਥਾਨਾਂ, ਸਕੂਲਾਂ-ਕਾਲਜਾਂ, ਬਹੁ-ਮੰਜ਼ਲੀ ਇਮਾਰਤਾਂ, ਗੋਦਾਮਾਂ, ਖੇਤਾਂ, ਜੰਗਲਾਂ, ਮੈਰਿਜ ਪੈਲਸਾਂ, ਸਿਨਮਾ-ਘਰਾਂ, ਸੜਕਾਂ 'ਤੇ ਜਾਂ ਫਿਰ ਕਾਰਖਾਨਿਆਂ ਵਿਚ ਅਕਸਰ ਹੀ ਦੁਰਘਟਨਾਵਾਂ ਵਾਪਰ ਜਾਂਦੀਆਂ ਹਨ। ਇਨ੍ਹਾਂ ਦੁਰਘਟਨਾਵਾਂ ਵਿਚ ਜਿੱਥੇ ਭਾਰੀ ਮਾਲੀ ਨੁਕਸਾਨ ਹੁੰਦਾ ਹੈ, ਉੱਥੇ ਜਾਨੀ ਨੁਕਸਾਨ ਹੋ ਜਾਣ ਨਾਲ ਵੀ ਕਈ ਘਰਾਂ ਦੇ ਚਿਰਾਗ ਬੁੱਝ ਜਾਂਦੇ ਹਨ। ਬਿਲਡਿੰਗ ਸਾਈਟਾਂ 'ਤੇ ਨਿਰਮਾਣ ਕਰਮਚਾਰੀਆਂ ਨੂੰ ਕੰਮ ਕਰਨ ਵੇਲੇ ਭਾਰੀਆਂ ਚੀਜ਼ਾਂ ਗ਼ਲਤ ਢੰਗ ਨਾਲ ਚੁੱਕਣ, ਪੈਰ ਫਿਸਲਣ ਜਾਂ ਠੇਡਾ ਲੱਗਣ ਕਰਕੇ ਸੱਟਾਂ ਲੱਗ ਜਾਂਦੀਆਂ ਹਨ ਜਾਂ ਫਿਰ ਉਚਾਈ ਤੋਂ ਡਿੱਗਣ, ਉਪਕਰਣਾਂ ਵਿਚ ਫੱਸ ਜਾਣ, ਬਿਜਲੀ ਦਾ ਝਟਕਾ ਲੱਗਣ, ਹੀਟ ਸਟਰੈੱਸ ਜਾਂ ਸੜ ਜਾਣ ਵਰਗੀਆਂ ਦੁਰਘਟਨਾਵਾਂ ਵੀ ਵਾਪਰ ਜਾਂਦੀਆਂ ਹਨ। ਮਸ਼ੀਨਰੀ ਵਰਤਣ ਜਾਂ ਇਸ ਦੇ ਨੇੜੇ ਕੰਮ ਕਰਨ ਨਾਲ ਹਾਦਸੇ ਵਾਪਰ ਸਕਦੇ ਹਨ। ਕੰਮ ਵਾਲੇ ਸਥਾਨ 'ਤੇ ਸਿਹਤ ਨਾਲ ਜੁੜੇ ਘੱਟ ਦਿਖਾਈ ਦੇਣ ਵਾਲੇ ਖ਼ਤਰੇ ਜਿਵੇਂ ਰਸਾਇਣਕ ਪਦਾਰਥ, ਗੈਸਾਂ, ਧੂੰਆਂ ਅਤੇ ਜ਼ਹਿਰੀਲੀ ਧੂੜ ਜਾਂ ਇਨ੍ਹਾਂ ਸਥਾਨਾਂ 'ਤੇ ਰੋਗਾਣੂ ਅਤੇ ਵਿਸ਼ਾਣੂਆਂ ਦੇ ਸੰਪਰਕ 'ਚ ਰਹਿਣ ਨਾਲ ਕੁਝ ਸਮਿਆਂ ਅਤੇ ਮਹੀਨਿਆਂ ਤੱਕ ਜਾਂ ਫਿਰ ਸਾਲਾਂ ਬਾਅਦ ਕਾਮਿਆਂ ਵਿਚ ਬਿਮਾਰੀਆਂ ਪੈਦਾ ਕਰ ਸਕਦੇ ਹਨ। ਕੰਮ ਕਰਨ ਦੇ ਸਥਾਨਾਂ 'ਤੇ ਕੋਈ ਹਿੰਸਾ ਦੀ ਘਟਨਾ ਹੋ ਸਕਦੀ ਹੈ। ਅਜਿਹੀਆਂ ਘਟਨਾਵਾਂ ਜਿੱਥੇ ਕੰਮ ਦੇ ਸਥਾਨ 'ਤੇ ਸਹਿਕਰਮੀ ਮਜ਼ਦੂਰਾਂ ਵਿਚ ਡਰ ਅਤੇ ਸਦਮੇ ਦੀ ਲਹਿਰ ਪੈਦਾ ਕਰਦੀਆਂ ਹਨ, ਉੱਥੇ ਪੀੜਤ ਵਿਅਕਤੀ ਦੇ ਪਰਿਵਾਰ ਅਤੇ ਦੋਸਤਾਂ ਵਾਸਤੇ ਵੀ ਦੁਖਦਾਈ ਨੁਕਸਾਨ ਪੈਦਾ ਕਰਦੀਆਂ ਹਨ। ਇਨ੍ਹਾਂ ਹਾਦਸਿਆਂ ਵਿਚੋਂ ਜ਼ਿੰਦਾ ਬਚੇ ਫੱਟੜ ਵਿਅਕਤੀ ਅਪਾਹਜਤਾ ਭਰੀ ਜ਼ਿੰਦਗੀ ਜਿੳਂੂਦਿਆਂ ਪਰਿਵਾਰ ਅਤੇ ਸਮਾਜ ਉੱਪਰ ਬੋਝ ਬਣ ਜਾਂਦੇ ਹਨ। ਇਨ੍ਹਾਂ ਦੁਰਘਟਨਾਵਾਂ ਦਾ ਇਕ ਦੁਖਦਾਈ ਪਹਿਲੂ ਇਹ ਵੀ ਹੈ ਕਿ ਇਨ੍ਹਾਂ ਹਾਦਸਿਆਂ ਦੇ ਸ਼ਿਕਾਰ ਵਿਅਕਤੀਆਂ ਵਿਚੋਂ ਬਹੁਤੀਆਂ ਮੌਤਾਂ ਸਮੇਂ ਸਿਰ ਫਸਟ ਏਡ ਜਾਂ ਡਾਕਟਰੀ ਸਹਾਇਤਾ ਨਾ ਮਿਲਣ ਕਰਕੇ ਵੀ ਹੋ ਜਾਂਦੀਆਂ ਹਨ। ਹਾਦਸਿਆਂ ਦੇ ਕਾਰਨ ਭਾਵੇਂ ਕੁਝ ਵੀ ਰਹੇ ਹੋਣ ਪਰੰਤੂ ਹਾਦਸਿਆਂ ਦੇ ਸ਼ਿਕਾਰ ਹੋਏ ਫੱਟੜਾਂ/ਸੱਟੜਾਂ ਨੂੰ ਜੇਕਰ ਸਮੇਂ ਸਿਰ ਮੁਢਲੀ ਸਹਾਇਤਾ ਮਿਲ ਸਕੇ ਤਾਂ ਜਿੱਥੇ ਉਨ੍ਹਾਂ ਦੇ ਦੁੱਖ ਦਰਦ ਨੂੰ ਘੱਟ ਕੀਤਾ ਜਾ ਸਕਦਾ ਹੈ, ਉੱਥੇ ਕਿਸੇ ਕੀਮਤੀ ਜਾਨ ਨੂੰ ਵੀ ਬਚਾਇਆ ਜਾ ਸਕਦਾ ਹੈ।
ਰੁਜ਼ਗਾਰਦਾਤਾ ਦੀ ਇਹ ਡਿਊਟੀ ਹੈ ਕਿ ਕੰਮ ਕਰਦੇ ਕਰਮਚਾਰੀਆਂ ਨੂੰ ਸੁਰੱਖਿਅਤ ਅਤੇ ਸਿਹਤਮੰਦ ਰੱਖਣ ਲਈ ਉਪਰਾਲੇ ਕਰੇ। ਕੰਮ ਦੇ ਸਥਾਨ 'ਤੇ ਸਿਹਤ ਅਤੇ ਸੁਰੱਖਿਆ ਸਬੰਧੀ ਨੀਤੀਆਂ ਅਤੇ ਪ੍ਰਕਿਰਿਆਵਾਂ ਦਾ ਪੂਰੀ ਤਰ੍ਹਾਂ ਪਾਲਣ ਕੀਤਾ ਜਾਵੇ। ਕਾਮਿਆਂ ਨੂੰ ਕੰਮਕਾਜੀ ਥਾਵਾਂ 'ਤੇ ਸੁਰੱਖਿਆਤਮਕ ਸਾਜ਼-ਸਾਮਾਨ ਨੂੰ ਪਹਿਨਣਾ ਜਾਂ ਵਰਤਣਾ ਚਾਹੀਦਾ ਹੈ। ਜਿਵੇਂ ਸਖ਼ਤ ਟੋਪ, ਸੁਰੱਖਿਆ ਐਨਕਾਂ, ਸੇਫਟੀ ਸ਼ੂਅਜ਼ ਜਾਂ ਕੋਈ ਹੋਰ ਸੁਰੱਖਿਆਤਮਕ ਕੱਪੜੇ ਜਾਂ ਉਪਰਕਰਣ। ਕਿਸੇ ਵੀ ਉਪਕਰਣ ਜਾਂ ਮਸ਼ੀਨਰੀ ਦੀ ਨਸ਼ਾ ਕਰਕੇ ਜਾਂ ਅਜਿਹੇ ਤਰੀਕੇ ਨਾਲ ਵਰਤੋਂ ਨਾ ਕਰੋ ਜਿਸ ਨਾਲ ਤੁਹਾਨੂੰ ਜਾਂ ਦੂਜੇ ਕਰਮਚਾਰੀਆਂ ਨੂੰ ਸੱਟ ਲੱਗ ਸਕਦੀ ਹੋਵੇ ਜਾਂ ਫਿਰ ਕੋਈ ਭਿਆਨਕ ਹਾਦਸਾ ਵਾਪਰ ਸਕਦਾ ਹੋਵੇ। ਮਸ਼ੀਨਰੀ ਜਾਂ ਸੰਦਾਂ-ਔਜ਼ਾਰਾਂ ਦੀ ਸੁਰੱਖਿਅਤ ਤਰੀਕੇ ਨਾਲ ਵਰਤੋਂ ਬਾਰੇ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਯਾਦ ਰੱਖੋ ਦੁਰਘਟਨਾਵਾਂ ਦੀ ਰੋਕਥਾਮ ਇੱਥੋਂ ਸ਼ੁਰੂ ਹੁੰਦੀ ਹੈ ਜਦ ਹਰ ਕਿਸੇ ਨੂੰ ਖ਼ਤਰਿਆਂ ਬਾਰੇ ਪਤਾ ਹੁੰਦਾ ਹੈ। ਕੰਮ 'ਤੇ ਕੋਈ ਖ਼ਤਰਾ ਦੇਖਦੇ ਹੋ ਤਾਂ ਤੁਹਾਡੀ ਡਿਊਟੀ ਹੈ ਕਿ ਤੁਸੀਂ ਇਸ ਬਾਰੇ ਗੱਲ ਕਰੋ। ਆਪਣੇ ਸੁਪਰਵਾਈਜ਼ਰ ਜਾਂ ਰੁਜ਼ਗਾਰਦਾਤਾ ਨੂੰ ਕਿਸੇ ਵੀ ਸੱਟ, ਘਟਨਾ ਜਾਂ ਹੁੰਦੀ ਹੁੰਦੀ ਰਹਿ ਗਈ ਦੁਰਘਟਨਾ ਦੀ ਰਿਪੋਰਟ ਕਰੋ ਤਾਂ ਜੋ ਉਹ ਭਵਿੱਖ ਵਿਚ ਉਸ ਤਰ੍ਹਾਂ ਦੀਆਂ ਚੀਜ਼ਾਂ ਦੁਬਾਰਾ ਹੋਣ ਤੋਂ ਰੋਕ ਸਕਣ। ਹਮੇਸ਼ਾ ਖ਼ੁਦ ਲਈ ਅਤੇ ਦੂਜਿਆਂ ਲਈ ਖ਼ਤਰਿਆਂ ਦਾ ਧਿਆਨ ਰੱਖੋ। ਸੱਟ ਲੱਗਣ ਦੀ ਹਾਲਤ ਵਿਚ ਕੰਮਕਾਜੀ ਥਾਵਾਂ ਵਿਚ ਮੁਢਲੀ ਸਹਾਇਤਾ ਦਾ ਸਟੇਸ਼ਨ ਕਿੱਥੇ ਹੈ ਅਤੇ ਯੋਗਤਾ ਪ੍ਰਾਪਤ ਮੁਢਲੀ ਸਹਾਇਤਾ ਤੁਰੰਤ ਕਿੱਥੋਂ ਪ੍ਰਾਪਤ ਹੋ ਸਕਦੀ ਹੈ, ਬਾਰੇ ਕਾਮਿਆਂ ਨੂੰ ਪੂਰੀ ਜਾਣਕਾਰੀ ਹੋਣੀ ਚਾਹੀਦੀ ਹੈ। ਇਨ੍ਹਾਂ ਛੋਟੀਆਂ-ਛੋਟੀਆਂ ਸਾਵਧਾਨੀਆਂ 'ਤੇ ਅਮਲ ਕਰਕੇ ਅਸੀਂ ਕੰਮਕਾਜੀ ਥਾਵਾਂ ਨੂੰ ਸਿਹਤਮੰਦ ਅਤੇ ਸੁਰੱਖਿਅਤ ਬਣਾ ਸਕਦੇ ਹਾਂ।


-ਮਕਾਨ ਨੰ: 22583, ਗਲੀ ਨੰ: 17, ਭਾਗੂ ਰੋਡ, ਬਠਿੰਡਾ।
ਮੋ: 98557-00157


ਖ਼ਬਰ ਸ਼ੇਅਰ ਕਰੋ

ਜ਼ਮੀਨ ਘੁਟਾਲੇ ਵਿਚ ਘਿਰਦੇ ਜਾ ਰਹੇ ਹਨ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ

ਪਿਛਲੇ ਕੁਝ ਦਿਨਾਂ ਦੌਰਾਨ ਹਰਿਆਣਾ ਦੀ ਰਾਜਨੀਤੀ ਵਿਚ ਚਾਰ ਮੁੱਦੇ ਪ੍ਰਮੁੱਖਤਾ ਨਾਲ ਛਾਏ ਰਹੇ। ਇਨ੍ਹਾਂ ਮੁੱਦਿਆਂ ਦਾ ਪ੍ਰਭਾਵ ਨਾ ਸਿਰਫ ਹਰਿਆਣਾ ਵਿਧਾਨ ਸਭਾ ਵਿਚ ਨਜ਼ਰ ਆਇਆ, ਸਗੋਂ ਸੂਬੇ ਦੀ ਰਾਜਨੀਤੀ ਅਤੇ ਰਾਜਨੇਤਾਵਾਂ ਵਿਚਕਾਰ ਵੀ ਇਹ ਲਗਾਤਾਰ ਚਰਚਾ ਦਾ ਵਿਸ਼ਾ ...

ਪੂਰੀ ਖ਼ਬਰ »

ਦੇਸ਼ ਦੀ ਵੰਡ ਲਈ ਕੌਣ, ਕਿੰਨਾ ਜ਼ਿੰਮੇਵਾਰ?

ਅਜੇ ਵੀ ਬਰਕਰਾਰ ਹੈ ਇਹ ਭਖਦਾ ਸਵਾਲ

ਕਸ਼ਮੀਰ ਦੇ ਨੇਤਾ ਫ਼ਾਰੂਕ ਅਬਦੁੱਲਾ ਦੀ ਇਸ ਦਲੀਲ ਵਿਚ ਥੋੜ੍ਹੀ ਜਿਹੀ ਸਚਾਈ ਤਾਂ ਹੈ ਕਿ ਮੁਹੰਮਦ ਅਲੀ ਜਿਨਾਹ ਵੰਡ ਦੇ ਲਈ ਜ਼ਿੰਮੇਵਾਰ ਨਹੀਂ ਸਨ। ਪਰ ਜਦੋਂ ਫ਼ਾਰੂਕ ਇਸ ਲਈ ਜਵਾਹਰ ਲਾਲ ਨਹਿਰੂ ਅਤੇ ਸਰਦਾਰ ਪਟੇਲ ਨੂੰ ਕਸੂਰਵਾਰ ਠਹਿਰਾਉਂਦੇ ਹਨ ਤਾਂ ਉਹ ਗ਼ਲਤ ਹਨ। ਮੈਂ ਉਸ ...

ਪੂਰੀ ਖ਼ਬਰ »

ਸੰਸਦ ਨੂੰ ਕੰਮ ਕਰਨ ਦਿਓ

ਸੰਸਦ ਦੇ ਬਜਟ ਇਜਲਾਸ ਦਾ ਦੂਜਾ ਪੜਾਅ 5 ਮਾਰਚ ਤੋਂ ਸ਼ੁਰੂ ਹੋਇਆ ਸੀ। ਇਹ ਇਜਲਾਸ 6 ਅਪ੍ਰੈਲ ਤੱਕ ਰਹੇਗਾ। 12 ਮਾਰਚ ਤੱਕ ਲੋਕ ਸਭਾ ਅਤੇ ਰਾਜ ਸਭਾ ਵਿਚ ਪਏ ਰੌਲੇ-ਰੱਪੇ ਕਾਰਨ ਕੋਈ ਕੰਮ ਨਹੀਂ ਹੋ ਸਕਿਆ। ਵੱਖ-ਵੱਖ ਵਿਰੋਧੀ ਪਾਰਟੀਆਂ ਵਲੋਂ ਵੱਖ-ਵੱਖ ਮੁੱਦੇ ਉਠਾਏ ਗਏ। ਚਾਹੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX