ਤਾਜਾ ਖ਼ਬਰਾਂ


99 ਫੀਸਦੀ ਚੀਜ਼ਾਂ ਨੂੰ 18 ਫੀਸਦੀ ਜਾਂ ਉਸ ਤੋਂ ਘੱਟ ਜੀ.ਐਸ.ਟੀ. ਦੇ ਦਾਇਰੇ 'ਚ ਲਿਆਂਦਾ ਜਾਵੇਗਾ - ਮੋਦੀ
. . .  17 minutes ago
ਨਵੀਂ ਦਿੱਲੀ, 18 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ.ਐਸ.ਟੀ. ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਮੋਦੀ ਨੇ ਕਿਹਾ ਹੈ ਕਿ 99 ਫੀਸਦੀ ਚੀਜ਼ਾਂ ਨੂੰ 18 ਫੀਸਦੀ ਜਾਂ ਉਸ ਤੋਂ ਘੱਟ ਜੀ.ਐਸ.ਟੀ. ਦੇ ਦਾਇਰੇ 'ਚ ਲਿਆਂਦਾ ਜਾਵੇਗਾ। ਪ੍ਰਧਾਨ ਮੰਤਰੀ ਮੋਦੀ ਨੇ ਇਹ ਐਲਾਨ ਮੁੰਬਈ...
ਆਈ.ਪੀ.ਐਲ. ਨਿਲਾਮੀ : ਇੰਗਲੈਂਡ ਦੇ ਸੈਮ ਕੁਰੈਨ ਨੂੰ ਪੰਜਾਬ ਨੇ 7 ਕਰੋੜ 20 ਲੱਖ 'ਚ ਖਰੀਦਿਆ
. . .  46 minutes ago
ਆਈ.ਪੀ.ਐਲ. ਨਿਲਾਮੀ : ਇੰਗਲੈਂਡ ਦੇ ਸੈਮ ਕੁਰੈਨ ਨੂੰ ਪੰਜਾਬ ਨੇ 7 ਕਰੋੜ 20 ਲੱਖ 'ਚ ਖਰੀਦਿਆ...
ਸਰਹੱਦੀ ਇਲਾਕੇ 'ਚ ਭੁਚਾਲ ਦੇ ਝਟਕੇ ਮਹਿਸੂਸ
. . .  about 1 hour ago
ਖੇਮਕਰਨ, 18 ਦਸੰਬਰ - ਪੰਜਾਬ ਦੇ ਸਰਹੱਦੀ ਇਲਾਕੇ ਅੰਦਰ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ...
ਆਈ.ਪੀ.ਐਲ. ਨਿਲਾਮੀ : ਵਰੁਣ ਚਕਰਵਤੀ ਨੂੰ ਪੰਜਾਬ ਨੇ 8 ਕਰੋੜ 40 ਲੱਖ 'ਚ ਖਰੀਦਿਆ
. . .  about 1 hour ago
ਆਈ.ਪੀ.ਐਲ. ਨਿਲਾਮੀ : ਵਰੁਣ ਚਕਰਵਤੀ ਨੂੰ ਪੰਜਾਬ ਨੇ 8 ਕਰੋੜ 40 ਲੱਖ 'ਚ ਖਰੀਦਿਆ...
ਹਾਮਿਦ ਅੰਸਾਰੀ ਭਾਰਤ ਪੁੱਜਿਆ
. . .  about 1 hour ago
ਅੰਮ੍ਰਿਤਸਰ, 18 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਪਾਕਿਸਤਾਨ 'ਚ 6 ਸਾਲ ਜੇਲ੍ਹ ਕੱਟਣ ਮਗਰੋਂ ਹਾਮਿਦ ਨਿਹਾਲ ਅੰਸਾਰੀ ਵਾਹਗਾ ਬਾਰਡਰ ਰਾਹੀਂ ਭਾਰਤ ਪੁੱਜ ਗਿਆ। ਆਪਣੇ ਵਤਨ ਦੀ ਮਿੱਟੀ ਨੂੰ ਨਤਮਸਤਕ ਹੋਣ ਮਗਰੋਂ ਉਹ ਆਪਣੇ ਮਾਪਿਆ ਤੇ ਭਰਾ ਨਾਲ ਭਾਵੁਕ...
ਆਈ.ਪੀ.ਐਲ. ਨਿਲਾਮੀ 2019 : ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਕਿੰਗਜ਼ ਇਲੈਵਨ ਪੰਜਾਬ ਨੇ 4.8 ਕਰੋੜ 'ਚ ਖਰੀਦਿਆ
. . .  about 1 hour ago
ਆਈ.ਪੀ.ਐਲ. ਨਿਲਾਮੀ 2019 : ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਕਿੰਗਜ਼ ਇਲੈਵਨ ਪੰਜਾਬ ਨੇ 4.8 ਕਰੋੜ 'ਚ ਖਰੀਦਿਆ
ਬੰਗਾ 'ਚ ਪਟਵਾਰੀ ਰਿਸ਼ਵਤ ਲੈਂਦਾ ਕਾਬੂ
. . .  about 2 hours ago
ਬੰਗਾ, 18 ਦਸੰਬਰ (ਜਸਬੀਰ ਸਿੰਘ ਨੂਰਪੁਰ) - ਬੰਗਾ ਵਿਖੇ ਵਿਜੀਲੈਂਸ ਦੀ ਟੀਮ ਨੇ ਪਟਵਾਰੀ ਅਮਰਦੀਪ ਸਿੰਘ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗ੍ਰਿਫਤਾਰ ਕਰ ਲਿਆ ਗਿਆ। ਡੀ.ਐਸ.ਪੀ. ਕੁਲਵੰਤ ਰਾਏ ਵਿਜੀਲੈਂਸ ਨੇ ਦੱਸਿਆ ਕਿ ਉਕਤ ਪਟਵਾਰੀ ਨੇ ਤਜਿੰਦਰ...
ਨਾਮਜ਼ਦਗੀ ਪੱਤਰ ਦਾਖਿਲ ਕਰਨ ਦੇ ਤੀਸਰੇ ਦਿਨ ਬਲਾਕ ਅਜਨਾਲਾ ਲਈ 117 ਸਰਪੰਚ ਅਤੇ 406 ਪੰਚ ਦੇ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਿਲ ਕਰਵਾਏ
. . .  about 2 hours ago
ਅਜਨਾਲਾ, 18 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਅੰਦਰ 30 ਦਸੰਬਰ ਨੂੰ ਹੋਣ ਜਾ ਰਹੀਆਂ ਪੰਚਾਇਤ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਿਲ ਕਰਨ ਦੇ ਅੱਜ ਤੀਸਰੇ ਦਿਨ ਅੱਜ ਵੱਡੀ ਗਿਣਤੀ 'ਚ ਸਰਪੰਚ ਅਤੇ ਪੰਚ ਦੀ ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਵਲੋਂ ਆਪਣੇ...
ਦਲੇਰ ਮਹਿੰਦੀ ਵਰਲਡ ਬੁੱਕ ਆਫ ਰਿਕਾਰਡਸ ਲੰਡਨ ਵਲੋਂ ਸਨਮਾਨਿਤ
. . .  about 2 hours ago
ਨਵੀਂ ਦਿੱਲੀ, 18 ਦਸੰਬਰ - ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਪੋਪ ਸਿੰਗਰ ਦਲੇਰ ਮਹਿੰਦੀ ਨੂੰ ਵਰਲਡ ਬੁੱਕ ਆਫ ਰਿਕਾਰਡਸ ਲੰਡਨ ਵਲੋਂ ਵਿਸ਼ੇਸ਼ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਨੂੰ ਪਿੱਠਵਰਤੀ ਗਾਇਕੀ ਤੇ ਪੰਜਾਬੀ ਸੰਗੀਤ ਵਿਚ ਪਾਏ ਯੋਗਦਾਨ ਲਈ ਸਨਮਾਨਿਤ...
ਆਈ.ਪੀ.ਐਲ. ਨਿਲਾਮੀ : ਇਸ਼ਾਂਤ ਸ਼ਰਮਾ ਨੂੰ ਦਿੱਲੀ ਨੇ 1.10 ਕਰੋੜ ਤੇ ਲਾਸਿਥ ਮਲਿੰਗਾ ਨੂੰ ਮੁੰਬਈ ਨੇ 2 ਕਰੋੜ 'ਚ ਖਰੀਦਿਆ
. . .  about 2 hours ago
ਆਈ.ਪੀ.ਐਲ. ਨਿਲਾਮੀ : ਇਸ਼ਾਂਤ ਸ਼ਰਮਾ ਨੂੰ ਦਿੱਲੀ ਨੇ 1.10 ਕਰੋੜ ਤੇ ਲਾਸਿਥ ਮਲਿੰਗਾ ਨੂੰ ਮੁੰਬਈ ਨੇ 2 ਕਰੋੜ 'ਚ ਖਰੀਦਿਆ...
ਆਈ.ਪੀ.ਐਲ. ਨਿਲਾਮੀ : ਜੈਦੇਵ ਉਨਾਦਕਟ ਨੂੰ ਰਾਜਸਥਾਨ ਰਾਇਲਜ਼ ਨੇ 8.40 ਕਰੋੜ 'ਚ ਖਰੀਦਿਆ
. . .  about 2 hours ago
ਆਈ.ਪੀ.ਐਲ. ਨਿਲਾਮੀ : ਜੈਦੇਵ ਉਨਾਦਕਟ ਨੂੰ ਰਾਜਸਥਾਨ ਰਾਇਲਜ਼ ਨੇ 8.40 ਕਰੋੜ 'ਚ ਖਰੀਦਿਆ...
ਆਈ.ਪੀ.ਐਲ. ਨਿਲਾਮੀ 2019 : ਵਿਕੇਟਕੀਪਰ ਰਿਧੀਮਾਨ ਸਾਹਾ ਨੂੰ ਸਨਰਾਇਜ਼ ਹੈਦਰਾਬਾਦ ਨੇ 1.2 ਕਰੋੜ 'ਚ ਖਰੀਦਿਆ
. . .  about 2 hours ago
ਆਈ.ਪੀ.ਐਲ. ਨਿਲਾਮੀ 2019 : ਵਿਕੇਟਕੀਪਰ ਰਿਧੀਮਾਨ ਸਾਹਾ ਨੂੰ ਸਨਰਾਇਜ਼ ਹੈਦਰਾਬਾਦ ਨੇ 1.2 ਕਰੋੜ 'ਚ ਖਰੀਦਿਆ...
ਸ੍ਰੀ ਹਰਿਮੰਦਰ ਸਾਹਿਬ 'ਚ ਐਚ.ਐਸ.ਫੂਲਕਾ ਨੇ ਕੀਤਾ ਸ਼ੁਕਰਾਨਾ
. . .  about 2 hours ago
ਅੰਮ੍ਰਿਤਸਰ, 18 ਦਸੰਬਰ (ਜਸਵੰਤ ਸਿੰਘ ਜੱਸ) - 1984 ਸਿੱਖ ਕਤਲੇਆਮ ਮਾਮਲੇ ਵਿਚ ਸੱਜਣ ਕੁਮਾਰ ਨੂੰ ਸਜ਼ਾ ਦਿਵਾਉਣ ਵਿਚ ਮੋਹਰੀ ਭੂਮਿਕਾ ਨਿਭਾਉਣ ਵਾਲੇ ਆਮ ਆਦਮੀ ਪਾਰਟੀ ਦੇ ਲੀਡਰ ਤੇ ਉੱਘੇ ਵਕੀਲ ਐਚ.ਐਸ. ਫੂਲਕਾ ਅੱਜ ਸ਼ੁਕਰਾਨੇ ਲਈ ਸ੍ਰੀ ਹਰਿਮੰਦਰ ਸਾਹਿਬ...
ਆਈ.ਪੀ.ਐਲ. ਨਿਲਾਮੀ : ਅਕਸ਼ਰ ਪਟੇਲ ਨੂੰ ਦਿੱਲੀ ਕੈਪੀਟਲਜ਼ ਨੇ 5 ਕਰੋੜ 'ਚ ਖਰੀਦਿਆ
. . .  about 3 hours ago
ਆਈ.ਪੀ.ਐਲ. ਨਿਲਾਮੀ : ਅਕਸ਼ਰ ਪਟੇਲ ਨੂੰ ਦਿੱਲੀ ਕੈਪੀਟਲਜ਼ ਨੇ 5 ਕਰੋੜ 'ਚ ਖਰੀਦਿਆ...
ਹਾਮਿਦ ਨੂੰ ਲੈਣ ਲਈ ਉਸ ਦੇ ਮਾਤਾ ਪਿਤਾ ਵਾਹਗਾ ਪਹੁੰਚੇ
. . .  about 3 hours ago
ਅੰਮ੍ਰਿਤਸਰ, 18 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਹਾਮਿਦ ਨਿਹਾਲ ਅੰਸਾਰੀ ਨੂੰ ਲੈਣ ਲਈ ਉਸ ਦੇ ਮਾਤਾ ਪਿਤਾ ਤੇ ਭਰਾ ਵਾਹਗਾ ਪਹੁੰਚ ਚੁੱਕੇ...
ਆਈ.ਪੀ.ਐਲ. ਨਿਲਾਮੀ : ਯੁਵਰਾਜ ਸਿੰਘ ਦਾ ਅਜੇ ਵੀ ਕੋਈ ਖ਼ਰੀਦਦਾਰ ਨਹੀਂ, ਆਧਾਰ ਕੀਮਤ ਸਿਰਫ਼ ਇਕ ਕਰੋੜ
. . .  about 3 hours ago
'ਇੱਕ ਪਿੰਡ ਇੱਕ ਗੁਰਦੁਆਰਾ ਸਾਹਿਬ' ਮੁਹਿੰਮ ਦਾ ਹਿੱਸਾ ਬਣਿਆ ਪਿੰਡ ਫੈਜਗੜ੍ਹ, ਭਾਈ ਲੌਂਗੋਵਾਲ ਨੇ ਕੀਤੀ ਸ਼ਲਾਘਾ
. . .  about 3 hours ago
ਕਿਸਾਨਾਂ ਦੇ ਕਰਜ਼ਿਆਂ ਦੀ ਮਾਫ਼ੀ ਤੱਕ ਪ੍ਰਧਾਨ ਮੰਤਰੀ ਮੋਦੀ ਨੂੰ ਚੈਨ ਨਾਲ ਸੌਣ ਨਹੀਂ ਦੇਵਾਂਗੇ- ਰਾਹੁਲ
. . .  about 3 hours ago
ਭੁੱਖ ਹੜਤਾਲ 'ਤੇ ਬੈਠੇ ਭਾਜਪਾ ਨੇਤਾ ਤਜਿੰਦਰਪਾਲ, ਕਮਲਨਾਥ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਕੀਤੀ ਮੰਗ
. . .  about 4 hours ago
ਗੁਰਦਾਸਪੁਰ : ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਬੱਬੇਹਾਲੀ ਅਤੇ ਉਸ ਦੇ ਪੁੱਤਰ ਸਮੇਤ 12 ਲੋਕਾਂ 'ਤੇ ਮਾਮਲਾ ਦਰਜ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਚੇਤ ਸੰਮਤ 550
ਵਿਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਜ਼ਿਲ੍ਹੇ ਵਿਚ 7 ਹਜ਼ਾਰ ਤੋਂ ਵਧੇਰੇ ਦੀ 'ਨਸ਼ਾ ਰੋਕੂ ਅਫ਼ਸਰ' ਵਜੋਂ ਰਜਿਸਟ੍ਰੇਸ਼ਨ ਹੋਈ-ਡੀ. ਸੀ.

ਨਵਾਂਸ਼ਹਿਰ, 19 ਮਾਰਚ (ਦੀਦਾਰ ਸਿੰਘ ਸ਼ੇਤਰਾ)- ਪੰਜਾਬ ਸਰਕਾਰ ਦੀ ਡੇਪੋ (ਡਰੱਗ ਅਬਿਊਜ਼ ਪ੍ਰੀਵੈਨਸ਼ਨ ਅਫ਼ਸਰ) ਵਲੰਟੀਅਰ ਮੁਹਿੰਮ ਨੂੰ ਭਰਵਾਂ ਹੁੰਗਾਰਾ ਦਿੰਦਿਆਂ ਹੁਣ ਤੱਕ ਜ਼ਿਲ੍ਹੇ ਵਿਚ 7 ਹਜ਼ਾਰ ਤੋਂ ਵਧੇਰੇ ਲੋਕਾਂ ਨੇ 'ਨਸ਼ਾ ਰੋਕੂ ਅਫ਼ਸਰ' ਵਜੋਂ ...

ਪੂਰੀ ਖ਼ਬਰ »

ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਯਾਦਗਾਰ ਮਿਊਜ਼ੀਅਮ 23 ਮਾਰਚ ਨੂੰ ਕੀਤਾ ਜਾਵੇਗਾ ਰਾਸ਼ਟਰ ਅਰਪਣ-ਕੈ. ਸੰਧੂ

ਨਵਾਂਸ਼ਹਿਰ/ਬੰਗਾ, 19 ਮਾਰਚ (ਦੀਦਾਰ ਸਿੰਘ ਸ਼ੇਤਰਾ, ਜਸਬੀਰ ਸਿੰਘ ਨੂਰਪੁਰ)- ਪੰਜਾਬ ਸਰਕਾਰ ਵਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਯਾਦਗਾਰ ਅਤੇ ਅਜਾਇਬ ਘਰ 23 ਮਾਰਚ ਨੂੰ ਰਾਸ਼ਟਰ ਅਰਪਣ ਕੀਤਾ ਜਾਵੇਗਾ | ਇਸ ਮੌਕੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਖਟਕੜ ...

ਪੂਰੀ ਖ਼ਬਰ »

ਪੰਜਾਬ ਵਿਧਾਨ ਸਭਾ ਦੇ ਘਿਰਾਓ ਲਈ ਅੱਜ ਅਕਾਲੀ ਵਰਕਰਾਂ ਦਾ ਕਾਫ਼ਲਾ ਹੋਵੇਗਾ ਰਵਾਨਾ

ਨਵਾਂਸ਼ਹਿਰ, 19 ਮਾਰਚ (ਸ਼ੇਤਰਾ)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ 20 ਮਾਰਚ ਨੂੰ ਕਾਂਗਰਸ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕੀਤੇ ਜਾਣ ਦੇ ਮੁੱਦੇ ਨੂੰ ਲੈ ਕੇ ਪੰਜਾਬ ਵਿਧਾਨ ਸਭਾ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ 'ਚ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਕਰਵਾਈ

ਬੰਗਾ, 19 ਮਾਰਚ (ਜਸਬੀਰ ਸਿੰਘ ਨੂਰਪੁਰ) - ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਨੈਸ਼ਨਲ ਐਮਚਿਓਰ ਬਾਡੀ ਬਿੰਲਡਿੰਗ ਐਸੋਸੀਏਸ਼ਨ ਪੰਜਾਬ ਦੇ ਚੇਅਰਮੈਨ ਭਲਵਾਨ ਭੁਪਿੰਦਰ ਪਾਲ ਸਿੰਘ ਜਾਡਲਾ ਦੀ ਪ੍ਰਧਾਨਗੀ ਹੇਠ ਮਿਸਟਰ ਨਾਰਥ ਬਾਡੀਬਿਲਡਿੰਗ ਚੈਂਪੀਅਨ ਕੱਪ 2018 ਕਰਵਾਇਆ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਰੇਸ਼ਮ ਸਿੰਘ ਨਾਗਰਾ ਵਲੋਂ ਪਿੰਡ ਦੇ ਭਲੇ ਲਈ ਇਕ ਕਰੋੜ ਦੀ ਰਾਸ਼ੀ ਦਾਨ

ਮੱਲਪੁਰ ਅੜਕਾਂ, 19 ਮਾਰਚ (ਮਨਜੀਤ ਸਿੰਘ ਜੱਬੋਵਾਲ) - ਪਿੰਡ ਜੱਬੋਵਾਲ ਦੇ ਜੰਮਪਲ ਰੇਸ਼ਮ ਸਿੰਘ ਨਾਗਰਾ ਪੁੱਤਰ ਬਖਸ਼ੀਸ਼ ਸਿੰਘ ਜੋ ਅੱਜ ਕੱਲ੍ਹ ਵਿਦੇਸ਼ ਰਹਿੰਦੇ ਹੋਏ ਵੀ ਆਪਣੀ ਜਨਮ ਭੂਮੀ ਨਾਲ ਮੋਹ ਰੱਖਦੇ ਹਨ, ਨੇ ਪਿੰਡ ਦੇ ਲੋਕਾਂ ਦੇ ਭਲੇ ਵਾਸਤੇ ਆਪਣੀ ਨੇਕ ਕਮਾਈ ...

ਪੂਰੀ ਖ਼ਬਰ »

ਇਮਾਨਦਾਰੀ ਜਿੰਦਾ ਹੈ

ਬਲਾਚੌਰ, 19 ਮਾਰਚ (ਦੀਦਾਰ ਸਿੰਘ)-ਇਮਾਨਦਾਰੀ ਜਿੰਦਾ ਹੈ, ਜਿਸਦੀ ਮਿਸਾਲ 108 ਐਾਬੂਲੈਂਸ ਰਾਹੀ ਬਲਾਚੌਰ ਵਿਖੇ ਸੇਵਾ ਨਿਭਾਉਣ ਵਾਲੇ ਈਐਮਟੀ ਤੇਜਵੀਰ ਸਿੰਘ ਤੇ ਚਾਲਕ ਸੁਰਿੰਦਰ ਸਿੰਘ ਨੇ ਇਕ ਜ਼ਖਮੀ ਵਿਅਕਤੀ ਦਾ ਮੋਬਾਇਲ ਫੋਨ ਵਾਪਸ ਕਰਕੇ ਦਿੱਤੀ | ਤੇਜਵੀਰ ਸਿੰਘ ਨੇ ...

ਪੂਰੀ ਖ਼ਬਰ »

ਸਹਿਕਾਰੀ ਬੈਂਕ ਮੁਲਾਜ਼ਮਾਂ ਕਾਲੇ ਬਿੱਲੇ ਲਾ ਕੇ ਕੀਤੀ ਕਲਮ ਛੋੜ ਹੜਤਾਲ

ਬੰਗਾ, 19 ਮਾਰਚ (ਕਰਮ ਲਧਾਣਾ)-ਦੀ ਨਵਾਂਸ਼ਹਿਰ ਕੇਂਦਰੀ ਸਹਿਕਾਰੀ ਬੈਂਕ ਮੁਲਾਜ਼ਮ ਜਥੇਬੰਦੀ ਵਲੋਂ ਦਿੱਤੇ ਕਲਮ ਛੋੜ ਹੜਤਾਲ ਦੇ ਸੱਦੇ 'ਤੇ ਬੰਗਾ ਬਲਾਕ ਦੇ ਸਹਿਕਾਰੀ ਬੈਂਕਾਂ ਦੇ ਮੁਲਾਜ਼ਮਾਂ ਵਲੋਂ ਕਾਲੇ ਬਿਲੇ ਲਗਾ ਕੇ ਦੋ ਘੰਟੇ ਦੀ ਕਲਮ ਛੋੜ ਹੜਤਾਲ ਕੀਤੀ | ਇਸ ...

ਪੂਰੀ ਖ਼ਬਰ »

ਖਟਕੜ ਕਲਾਂ ਵਿਖੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਡੀ. ਸੀ. ਵਲੋਂ ਮੀਟਿੰਗ

ਬੰਗਾ, 19 ਮਾਰਚ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾਂ ਵਿਖੇ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਅਮਿਤ ਕੁਮਾਰ ਵਲੋਂ ਮੀਟਿੰਗ ਕਰਕੇ 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਸਰਕਾਰ ਵਲੋਂ ਕਰਵਾਏ ਜਾ ਰਹੇ ਰਾਜ ...

ਪੂਰੀ ਖ਼ਬਰ »

ਨਵਾਂਸ਼ਹਿਰ ਕੇਂਦਰੀ ਸਹਿਕਾਰੀ ਬੈਂਕ ਇੰਪਲਾਈਜ਼ ਯੂਨੀਅਨ ਵਲੋਂ ਕਾਲੇ ਬਿੱਲੇ ਲਗਾ ਕੇ ਕੀਤੀ ਕਲਮ ਛੋੜ ਹੜਤਾਲ

ਨਵਾਂਸ਼ਹਿਰ, 19 ਮਾਰਚ (ਹਰਮਿੰਦਰ ਸਿੰਘ ਪਿੰਟੂ)- 'ਦੀ ਕੋਆਪ੍ਰੇਟਿਵ ਬੈਂਕ ਇੰਪਲਾਈਜ਼ ਫੈਡਰੇਸ਼ਨ ਪੰਜਾਬ' ਦੇ ਸੱਦੇ 'ਤੇ ਦੀ ਨਵਾਂਸ਼ਹਿਰ ਕੇਂਦਰੀ ਸਹਿਕਾਰੀ ਬੈਂਕ ਇੰਪਲਾਈਜ਼ ਯੂਨੀਅਨ ਵੱਲੋਂ ਪ੍ਰਧਾਨ ਸੁਖਵਿੰਦਰ ਸਿੰਘ ਨੂਰਪੁਰ ਅਤੇ ਜਥੇਬੰਦੀ ਦੇ ਜਨਰਲ ਸਕੱਤਰ ...

ਪੂਰੀ ਖ਼ਬਰ »

ਪਾਖਰ ਸਿੰਘ ਨਿਮਾਣਾ ਦੀ ਅਗਵਾਈ 'ਚ ਰੈਲੀ ਸਬੰਧੀ ਮੀਟਿੰਗ

ਬਹਿਰਾਮ, 19 ਮਾਰਚ (ਸਰਬਜੀਤ ਸਿੰਘ ਚੱਕਰਾਮੰੂ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਖਟਕੜ ਕਲਾਂ ਵਿਖੇ 23 ਮਾਰਚ ਨੂੰ ਸ਼ਹੀਦੇ ਆਜ਼ਮ ਸ: ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਸਬੰਧੀ ਸ: ਪਾਖਰ ਸਿੰਘ ਨਿਮਾਣਾ ਸਾਬਕਾ ਚੇਅਰਮੈਨ ...

ਪੂਰੀ ਖ਼ਬਰ »

ਚਾਹਲ ਕਲਾਂ ਵਿਖੇ ਜੋਗੀ ਪੀਰ ਦੇ ਸਾਲਾਨਾ ਮੇਲੇ 'ਤੇ ਲੱਗੀਆਂ ਰੌਣਕਾਂ

ਮੁਕੰਦਪੁਰ, 19 ਮਾਰਚ (ਅਮਰੀਕ ਸਿੰਘ ਢੀਂਡਸਾ)-ਬਾਬਾ ਰਾਮ ਜੋਗੀ ਪੀਰ ਪਿੰਡ ਚਾਹਲ ਕਲਾਂ ਦਾ ਸਲਾਨਾ ਮੇਲਾ ਬੜੀ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਗਿਆ | ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਰਦਾਸ ਉਪਰੰਤ ਕੀਰਤਨ ਤੇ ਗੁਰਮਿਤ ਵਿਚਾਰਾਂ ਤੋਂ ...

ਪੂਰੀ ਖ਼ਬਰ »

ਘਟਾਉੜੇ ਗੋਤ ਦਾ ਜੋੜ ਮੇਲਾ ਮਨਾਇਆ

ਘੁੰਮਣਾਂ, 19 ਮਾਰਚ (ਮਹਿੰਦਰ ਪਾਲ ਸਿੰਘ) - ਪਿੰਡ ਮਾਣਕਾ ਵਿਖੇ ਰਾਮਗੜ੍ਹੀਆ ਘਟਾਉੜੇ ਗੋਤ ਬਰਾਦਰੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਲਾਨਾ ਮੇਲਾ ਮਨਾਇਆ ਗਿਆ | ਹਵਨ ਯੱਗ ਅਤੇ ਝੰਡੇ ਦੀ ਰਸਮ ਕਰਨ ਉਪਰੰਤ ਪਿੱਤਰਾਂ ਦੀ ਯਾਦ 'ਚ ਅਰਦਾਸ ਕਰਦਿਆਂ ਪ੍ਰਧਾਨ ਕੁਲਦੀਪ ...

ਪੂਰੀ ਖ਼ਬਰ »

ਮਹਾਲੋਂ ਦੇ ਕੰਦੋਲਾ ਪਰਿਵਾਰ ਨੇ ਬੱਚਿਆਂ ਨੂੰ ਵਰਦੀਆਂ ਲਈ ਮਾਇਕ ਮਦਦ ਦਿੱਤੀ

ਜਾਡਲਾ, 19 (ਬੱਲੀ)- ਅੱਜ ਪੀ.ਸੀ.ਜੀ.ਐਮ.ਐਨ. ਹਾਈ ਸਕੂਲ ਜਾਡਲਾ ਵਿਖੇ ਪਿੰਡ ਮਹਾਲੋਂ (ਹਪੋਵਾਲੀਏ) ਦੇ ਗੁਰਿੰਦਰ ਸਿੰਘ ਕੰਦੋਲਾ ਕੈਨੇਡਾ, ਤਜਿੰਦਰ ਸਿੰਘ ਕੰਦੋਲਾ ਪੁੱਤਰ ਜਸਵਿੰਦਰ ਸਿੰਘ ਕੰਦੋਲਾ, ਸਕੂਲ ਦੀ ਪੁਰਾਣੀ ਵਿਦਿਆਰਥਣ ਸੁਖਜੀਤ ਕੌਰ ਪਤਨੀ ਗੁਰਿੰਦਰ ਸਿੰਘ ...

ਪੂਰੀ ਖ਼ਬਰ »

ਖਟਕੜ ਕਲਾਂ ਦੀ ਰੈਲੀ ਕਾਂਗਰਸ ਲਈ ਸਬਕ ਬਣੇਗੀ - ਡਾ: ਸੁੱਖੀ

ਬੰਗਾ, 19 ਮਾਰਚ (ਜਸਬੀਰ ਸਿੰਘ ਨੂਰਪੁਰ)-ਸ਼ਹੀਦੇ ਆਜ਼ਮ ਸ: ਭਗਤ ਸਿੰਘ ਦੇ ਸ਼ਹੀਦੀ ਦਿਨ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੀ ਜਾ ਰਹੀ ਰੈਲੀ ਕਾਂਗਰਸ ਲਈ ਸਬਕ ਬਣੇਗੀ | ਇਹ ਪ੍ਰਗਟਾਵਾ ਡਾ: ਸੁਖਵਿੰਦਰ ਕੁਮਾਰ ਸੁੱਖੀ ਵਿਧਾਇਕ ਹਲਕਾ ਬੰਗਾ ਨੇ ਪਿੰਡ ਨੂਰਪੁਰ ਵਿਖੇ ਇਕ ...

ਪੂਰੀ ਖ਼ਬਰ »

ਗੁ: ਸ੍ਰੀ ਚਰਨ ਕੰਵਲ ਜੀਂਦੋਵਾਲ-ਬੰਗਾ 'ਚ ਹੋਇਆ 'ਗੁਰਮਤਿ ਬਿਬੇਕ' ਵਿਸ਼ੇ 'ਤੇ ਸੈਮੀਨਾਰ

ਬੰਗਾ, 19 ਮਾਰਚ (ਕਰਮ ਲਧਾਣਾ)-ਗੁਰਬਾਣੀ, ਸਿੱਖ ਇਤਿਹਾਸ ਅਤੇ ਨਾਮ ਸਿਮਰਨ ਸਬੰਧੀ ਵਿਚਾਰ ਚਰਚਾ ਕਰਨ ਲਈ ਇਤਿਹਾਸਕ ਗੁਰਦੁਆਰਾ ਸਾਹਿਬ ਸ੍ਰੀ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਵਿਖੇ ਸਮੂਹ ਸਾਧ ਸੰਗਤ ਜੀਂਦੋਵਾਲ-ਬੰਗਾ ਵਲੋਂ ...

ਪੂਰੀ ਖ਼ਬਰ »

ਸਿੱਧ ਬਾਬਾ ਬਾਲਕ ਨਾਥ ਦੇ ਸਾਲਾਨਾ ਚਾਲੇ ਨੂੰ ਸਮਰਪਿਤ ਸਮਾਗਮ

ਬਹਿਰਾਮ, 19 ਮਾਰਚ (ਨਛੱਤਰ ਸਿੰਘ ਬਹਿਰਾਮ)-ਸਿੱਧ ਬਾਬਾ ਬਾਲਕ ਨਾਥ ਮੰਦਰ ਲਲਵਾਣ ਦੇ ਭਗਤ ਸੋਢੀ ਰਾਮ ਦੀ ਰਹਿਨਮਾਈ ਹੇਠ ਸਿੱਧ ਬਾਬਾ ਬਾਲਕ ਨਾਥ ਦੇ ਸਲਾਨਾ ਚਾਲੇ ਨੂੰ ਸਮਰਪਿਤ ਸਮਾਗਮ ਸਜਾਇਆ ਗਿਆ | ਮੰਦਰ ਦੀਆਂ ਸਾਰੀਆ ਰਸਮਾਂ ਕਰਨ ਉਪਰੰਤ ਬਾਬਾ ਜੀ ਦੀ ਮਹਿਮਾਂ ਦਾ ...

ਪੂਰੀ ਖ਼ਬਰ »

ਬਿਹਾਲ ਗੋਤ ਜਠੇਰਿਆਂ ਦਾ ਸਲਾਨਾ ਮੇਲਾ ਕਰਵਾਇਆ

ਬੰਗਾ, 19 ਮਾਰਚ (ਜਸਬੀਰ ਸਿੰਘ ਨੂਰਪੁਰ)-ਪਿੰਡ ਦਿਓਵਾਲ ਵਿਖੇ ਬਿਹਾਲ ਗੋਤ ਦੇ ਜਠੇਰਿਆਂ ਦਾ ਸਲਾਨਾ ਜੋੜ ਮੇਲਾ ਕਰਵਾਇਆ ਗਿਆ | ਝੰਡੇ ਦੀ ਰਸਮ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਇਆ ਗਿਆ ਜਿਸ ਵਿਚ ਪ੍ਰਸਿੱਧ ਕੀਰਤਨੀ ਜਥਿਆਂ ਨੇ ਕਥਾ ...

ਪੂਰੀ ਖ਼ਬਰ »

ਰਵਾਨਾ ਹੋਮੀਜ਼ਲ ਰੁਬੇਲਾ (ਖ਼ਸਰਾ) ਟੀਕਾਕਰਨ ਸਬੰਧੀ ਅਧਿਆਪਕਾਂ ਨੂੰ ਸਿਖਲਾਈ ਦਿੱਤੀ

ਉਸਮਾਨਪੁਰ, 19 ਮਾਰਚ (ਮਝੂਰ)- ਮੁੱਢਲਾ ਸਿਹਤ ਕੇਂਦਰ ਮੁਜੱਫਰਪੁਰ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ: ਨਰਿੰਦਰ ਪਾਲ ਸ਼ਰਮਾ ਦੀ ਅਗਵਾਈ ਹੇਠ ਮੀਜ਼ਲ ਰੁਬੇਲਾ ਟੀਕਾਕਰਨ ਸਬੰਧੀ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਦੇ ਅਧਿਆਪਕਾਂ ਨੂੰ ਟਰੇਨਿੰਗ ਦਿੱਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਸੈਂਟੀਨਲ ਕੈਂਬਰਿਜ ਇੰਟਰਨੈਸ਼ਨਲ ਸਕੂਲ ਬਲਾਚੌਰ ਹੋਇਆ ਅਪਗਰੇਡ- ਪਿ੍ੰ: ਰੇਨੂੰ ਸਿੰਘ

ਬਲਾਚੌਰ, 19 ਮਾਰਚ (ਗੁਰਦੇਵ ਸਿੰਘ ਗਹੂੰਣ)-ਸੈਂਟੀਨਲ ਕੈਂਬਰਿਜ ਇੰਟਰਨੈਸ਼ਨਲ ਸਕੂਲ ਬਲਾਚੌਰ ਜਿੱਥੇ ਕਿ ਦਸਵੀਂ ਜਮਾਤ ਤੱਕ ਦੀਆਂ ਜਮਾਤਾਂ ਚੱਲਦੀਆਂ ਸਨ, ਨੂੰ ਅਪਗਰੇਡ ਕਰਕੇ ਬਾਰ੍ਹਵੀਂ ਜਮਾਤ ਤੱਕ ਕਰ ਦਿੱਤਾ ਗਿਆ ਹੈ | ਇਸ ਸਬੰਧੀ ਸਕੂਲ ਦੇ ਚੇਅਰਮੈਨ ਜੋਗਿੰਦਰ ਸਿੰਘ ...

ਪੂਰੀ ਖ਼ਬਰ »

ਬਾਬਾ ਦੌਲੇ ਸ਼ਾਹ ਨੌਸ਼ਾਹੀ ਕਾਦਰੀ ਦੀ ਯਾਦ 'ਚ ਜੋੜ ਮੇਲਾ ਮਨਾਇਆ

ਕਟਾਰੀਆਂ, 19 ਮਾਰਚ (ਨਵਜੋਤ ਸਿੰਘ ਜੱਖੂ) - ਪਿੰਡ ਕਟਾਰੀਆਂ ਦੇ ਪ੍ਰਸਿੱਧ ਧਾਰਮਿਕ ਅਸਥਾਨ ਪੀਰ ਬਾਬਾ ਹਾਕਮ ਸ਼ਾਹ ਨੌਸ਼ਾਹੀ ਕਾਦਰੀ ਦਰਬਾਰ ਵਿਖੇ ਪ੍ਰਬੰਧਕ ਕਮੇਟੀ ਦੀ ਰਹਿਨੁਮਾਈ ਹੇਠ ਬਾਬਾ ਦੌਲੇ ਸ਼ਾਹ ਨੌਸ਼ਾਹੀ ਕਾਦਰੀ ਦੀ ਯਾਦ 'ਚ ਸਲਾਨਾ ਜੋੜ ਮੇਲਾ ਗ੍ਰਾਮ ...

ਪੂਰੀ ਖ਼ਬਰ »

ਪੁਲਿਸ ਨੇ ਨਸ਼ਾ ਰੋਕੂ ਵਲੰਟੀਅਰ ਬਣਾਉਣ ਦੇ ਫਾਰਮ ਭਰੇ

ਸੰਧਵਾਂ, 19 ਮਾਰਚ (ਪ੍ਰੇਮੀ ਸੰਧਵਾਂ)- ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਥਾਣੇਦਾਰਨੀ ਮੈਡਮ ਪਰਮਜੀਤ ਕੌਰ, ਥਾਣੇਦਾਰ ਸੁਦਾਗਰ ਸਿੰਘ ਅਤੇ ਹੌਲਦਾਰ ਨਾਜਰ ਸਿੰਘ ਦੀ ਪੁਲਿਸ ਪਾਰਟੀ ਵਲੋਂ ਪੰਜਾਬ ਸਰਕਾਰ ਵਲੋਂ ਪੰਜਾਬ ...

ਪੂਰੀ ਖ਼ਬਰ »

ਬਘੌਰਾਂ ਵਿਖੇ ਮੇਲਾ ਕਰਵਾਇਆ

ਜਾਡਲਾ, 19 ਮਾਰਚ (ਬੱਲੀ)-ਪਿੰਡ ਬਘੌਰਾਂ ਵਿਖੇ ਸਰਬ ਸਾਂਝਾ ਦਰਬਾਰ ਪੀਰ ਲੱਖ ਦਾਤਾ ਗਿਆਰ੍ਹਵੀਂ ਵਾਲੀ ਸਰਕਾਰ ਦੇ ਦਰਬਾਰ ਤੇ ਸਾਲਾਨਾ ਮੇਲਾ ਲਗਾਇਆ ਗਿਆ | ਇਸ ਮੌਕੇ ਝੰਡੇ ਦੀ ਰਸਮ ਉਪਰੰਤ ਹਿੰਦ ਰਾਜ ਲੰਗੜੋਆ ਵਲੋਂ ਕੱਵਾਲੀਆਂ ਪੇਸ਼ ਕੀਤੀਆਂ ਗਈਆਂ | ਉਪਰੰਤ ਆਰ. ਡੀ. ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਸਿੱਖਿਆ ਵਿਰੋਧੀ ਨੀਤੀਆਂ ਿਖ਼ਲਾਫ਼ ਸਿੱਖਿਆ ਬਚਾਓ ਮੰਚ ਵਲੋਂ 21 ਦੇ ਧਰਨੇ ਵਿਚ ਸ਼ਮੂਲੀਅਤ ਦਾ ਐਲਾਨ

ਨਵਾਂਸ਼ਹਿਰ, 19 ਮਾਰਚ (ਦੀਦਾਰ ਸਿੰਘ ਸ਼ੇਤਰਾ)-ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਗੁਰਪ੍ਰੀਤ ਸਿੰਘ ਰਿਆੜ (ਸੂਬਾ ਸਰਪ੍ਰਸਤ) ਬਲਦੇਵ ਸਿੰਘ ਬੁੱਟਰ (ਸੂਬਾ ਪ੍ਰਧਾਨ), ਵਾਸ਼ਿੰਗਟਨ ਸਿੰਘ ਸਮੀਰੋਵਾਲ ਸੂਬਾ ਜਨਰਲ ਸਕੱਤਰ, ਹਰਸੇਵਕ ਸਿੰਘ ਸਾਧੂਵਾਲਾ ਉਪ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਸ. ਹਰਮਿੰਦਰ ਸਿੰਘ ਉੱਪਲ ਸੂਬਾ ਸੀਨੀਅਰ ਮੀਤ ਪ੍ਰਧਾਨ ਨੇ ਦੱਸਿਆ ਕਿ ਯੂਨੀਅਨ ਵੱਲੋਂ ਪੰਜਾਬ ਸਰਕਾਰ ਦੁਆਰਾ ਲਏ ਜਾ ਰਹੇ ਸਿੱਖਿਆ ਵਿਰੋਧੀ ਫ਼ੈਸਲਿਆਂ ਦੀ ਪੁਰਜ਼ੋਰ ਨਿੰਦਾ ਕੀਤੀ ਗਈ ਹੈ | ਸਰਕਾਰ ਿਖ਼ਲਾਫ਼ ਸੰਘਰਸ਼ ਨੂੰ ਤੇਜ਼ ਕਰ ਦਿੱਤਾ ਗਿਆ ਹੈ ਤਾਂ ਕਿ ਨਿੱਤ ਦਿਨ ਆ ਰਹੇ ਅਧਿਆਪਕ ਵਿਰੋਧੀ ਮਾਰੂ ਫ਼ੈਸਲਿਆਂ ਨੂੰ ਰੱਦ ਕਰਵਾਇਆ ਜਾ ਸਕੇ | ਇਸ ਲੜੀ ਤਹਿਤ 21 ਮਾਰਚ ਨੂੰ 'ਸਿੱਖਿਆ ਬਚਾਓ ਮੰਚ' ਦੇ ਸੱਦੇ ਤਹਿਤ ਜ਼ਿਲ੍ਹਾ ਪੱਧਰੀ ਧਰਨਿਆਂ ਵਿਚ ਵੱਧ ਚੜ੍ਹ ਕੇ ਹਿੱਸਾ ਲਿਆ ਜਾਵੇਗਾ | ਉਨ੍ਹਾਂ ਦੱਸਿਆ ਕਿ ਤਬਾਦਲਾ ਨੀਤੀ ਅਨੁਸਾਰ 7 ਸਾਲ ਦੀ ਠਹਿਰ ਵਾਲੇ ਅਧਿਆਪਕ ਦੀ ਬਦਲੀ ਦਾ ਵਿਰੋਧ, ਐੱਸ.ਐੱਸ.ਏ/ਰਮਸਅ/5178/ਈ.ਜੀ.ਐੱਸ ਅਤੇ ਹੋਰ ਸਾਰੇ ਅਧਿਆਪਕਾਂ/ਮੁਲਾਜ਼ਮਾਂ ਨੂੰ ਬਿਨਾ ਸ਼ਰਤ ਪੂਰੇ ਗ੍ਰੇਡ ਦੇ ਕੇ ਵਿਭਾਗ ਵਿਚ ਲਿਆਉਣਾ, ਰੈਸ਼ਨੇਲਾਈਜ਼ੇਸ਼ਨ ਨੂੰ ਤਰਕ ਸੰਗਤ ਕਰਨਾ/ਪੇਅ ਕਮਿਸ਼ਨ ਦੀ ਰਿਪੋਰਟ ਨੂੰ ਸਾਰੇ ਮੁਲਾਜ਼ਮਾਂ ਤੇ ਲਾਗੂ ਕਰਵਾਉਣਾ/ਡੀ.ਏ. ਦੀਆਂ ਰਹਿੰਦੀਆਂ ਕਿਸ਼ਤਾਂ ਜਾਰੀ ਕਰਵਾਉਣਾ ਅਤੇ ਸਿੱਖਿਆ ਸਕੱਤਰ ਦਾ ਇਕੋ-ਇਕ ਏਜੰਡਾ ਅਧਿਆਪਕਾਂ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਕੇ ਉਨ੍ਹਾਂ ਦੇ ਮੂਲ ਕੰਮ ਤੋਂ ਭਟਕਾਉਣ ਦਾ ਵਿਰੋਧ ਕਰਨਾ ਸ਼ਾਮਲ ਹੈ | ਯੂਨੀਅਨ ਵੱਲੋਂ ਫ਼ੈਸਲਾ ਕੀਤਾ ਗਿਆ ਹੈ ਕਿ ਆਉਣ ਵਾਲੇ ਸਮੇਂ ਵਿਚ ਅਧਿਆਪਕਾਂ ਦੇ ਸਾਂਝੇ ਹਿਤਾਂ ਵਾਲੇ ਸਾਰੇ ਘੋਲਾਂ ਦੀ ਬਾਹਰੀ ਸਮਰਥਨ ਰਾਹੀਂ ਵੱਧ ਤੋਂ ਵੱਧ ਹਮਾਇਤ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ 28 ਮਾਰਚ ਨੂੰ ਜ਼ਿਲ੍ਹਾ ਪੱਧਰੀ ਮੀਟਿੰਗਾਂ ਕਰਕੇ ਨਵੀਂ ਤਬਾਦਲਾ ਨੀਤੀ ਅਤੇ ਰੈਸਨੇਲਾਈਜ਼ੇਸ਼ਨ ਨੀਤੀ ਦੀਆਂ ਕਾਪੀਆਂ ਸਾੜ ਕੇ ਵਿਰੋਧ ਕੀਤਾ ਜਾਵੇਗਾ | ਇਸ ਮੌਕੇ ਪਰਵਿੰਦਰ ਸਿੰਘ ਭੰਗਲ, ਵਿਨੇ ਕੁਮਾਰ, ਨਰਿੰਦਰ ਸਿੰਘ ਭਾਰਟਾ, ਜਗਦੀਸ਼ ਕੁਮਾਰ, ਜਗਜੀਤ ਸਿੰਘ ਲੁਧਿਆਣਾ, ਬਲਜੀਤ ਸਿੰਘ ਸੰਗਰੂਰ, ਜਗਤਾਰ ਸਿੰਘ ਈਲਵਾਲ ਸੰਗਰੂਰ, ਸਤਬੀਰ ਸਿੰਘ ਰਿਆੜ, ਰੇਸ਼ਮ ਸਿੰਘ ਜਲੰਧਰ, ਅਵਤਾਰ ਸਿੰਘ ਧਨੋਆ, ਬਲਜਿੰਦਰ ਸਿੰਘ ਧਾਲੀਵਾਲ, ਮਨਜਿੰਦਰ ਸਿੰਘ ਤਰਨਤਾਰਨ, ਬਲਜਿੰਦਰ ਸਿੰਘ ਸ਼ਾਂਤਪੁਰੀ, ਗੁਰਮੇਲ ਸਿੰਘ, ਲਖਵਿੰਦਰ ਸਿੰਘ, ਪ੍ਰਭਜਿੰਦਰ ਸਿੰਘ ਅੰਮਿ੍ਤਸਰ, ਸ਼ਮਸ਼ੇਰ ਸਿੰਘ ਗੁਰਦਾਸਪੁਰ, ਬਲਜਿੰਦਰ ਸਿੰਘ ਮੱਖੂ, ਗੁਰਿੰਦਰ ਸਿੰਘ ਬਰਾੜ, ਹਰਪ੍ਰੀਤ ਸਿੰਘ ਖੁੰਡਾ, ਜਸਵਿੰਦਰ ਸਿੰਘ ਬਰਨਾਲਾ, ਧਰਮਜੀਤ ਸਿੰਘ ਲੁਧਿਆਣਾ, ਕੰਵਰ ਸੰਧੂ,, ਸੁਖਵੰਤ ਸਿੰਘ, ਕਿਸ਼ਨ ਦਾਸ, ਮਨੋਜ ਕੁਮਾਰ, ਹਰਦੀਪ ਸਿੰਘ, ਗੁਰਮੇਲ ਸਿੰਘ ਸੁਖਵੀਰ ਸਿੰਘ, ਬਲਦੇਵ ਸਿੰਘ, ਸਤਪਾਲ ਸਿੰਘ ਅਤੇ ਜਗਤਾਰ ਸਿੰਘ ਮਾਛੀਵਾੜਾ ਆਦਿ ਅਧਿਆਪਕ ਆਗੂ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

'ਬੇਟੀ ਪੜ੍ਹਾਓ ਬੇਟੀ ਬਚਾਓ' ਸਬੰਧੀ ਨਾਟਕ ਖੇਡਿਆ

ਬਲਾਚੌਰ, 19 ਮਾਰਚ (ਵਰਿੰਦਰਪਾਲ ਸਿੰਘ ਹੁੰਦਲ)- ਸਿਵਲ ਹਸਪਤਾਲ ਬਲਾਚੌਰ ਵਿਖੇ ਐੱਸ. ਐਮ. ਓ. ਡਾਕਟਰ ਰਵਿੰਦਰ ਠਾਕੁਰ ਦੀ ਅਗਵਾਈ ਹੇਠ 'ਬੇਟੀ ਪੜ੍ਹਾਓ ਬੇਟੀ ਬਚਾਓ' ਤਹਿਤ ਗਰਲੋਂ ਢਾਹਾ ਵਿਖੇ ਨੁੱਕੜ ਨਾਟਕ ਕਰਵਾਇਆ ਗਿਆ | ਇਸ ਮੌਕੇ ਡਾਕਟਰ ਰਵਿੰਦਰ ਠਾਕੁਰ ਨੇ ਕਿਹਾ ਕਿ ...

ਪੂਰੀ ਖ਼ਬਰ »

ਭਰੂਣ ਹੱੱਤਿਆ ਰੋਕਣ ਲਈ ਕਾਲਜ 'ਚ ਦਸਤਖ਼ਤੀ ਮੁਹਿੰਮ

ਉੜਾਪੜ/ਲਸਾੜਾ, 19 ਮਾਰਚ (ਖੁਰਦ) - 'ਬੇਟੀ ਪੜ੍ਹਾਓ, ਬੇਟੀ ਬਚਾਓ' ਮੁਹਿੰਮ ਤਹਿਤ ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਔੜ ਵਲੋਂ ਸੀ. ਡੀ. ਪੀ. ਓ ਸਵਿਤਾ ਕੁਮਾਰੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਗੁਰੂ ਨਾਨਕ ਗਰਲਜ਼ ਕਾਲਜ ਉੜਾਪੜ ਵਿਖੇ ਸ਼ਪਤ ਸਮਾਰੋਹ ਕਰਾਇਆ ...

ਪੂਰੀ ਖ਼ਬਰ »

ਸਹਿਕਾਰੀ ਬੈਂਕਾਂ 'ਚ ਹੜਤਾਲ ਕਾਰਨ ਕੰਮ ਕਾਜ ਠੱਪ

ਬੰਗਾ, 19 ਮਾਰਚ(ਜਸਬੀਰ ਸਿੰਘ ਨੂਰਪੁਰ) - ਬੰਗਾ ਦੀ ਸਹਿਕਾਰੀ ਬੈਂਕ 'ਚ ਕੇਂਦਰੀ ਸਹਿਕਾਰੀ ਬੈਂਕ ਯੂਨੀਅਨ ਦੇ ਸੱਦੇ 'ਤੇ ਦੋ ਘੰਟੇ ਹੜਤਾਲ ਰਹੀ ਜਿਸ ਕਾਰਨ ਬੈਂਕਾਂ 'ਚ ਕੰਮ ਠੱਪ ਰਿਹਾ | ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਨੂਰਪੁਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 47 ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਕੀਤੀ ਗੇਟ ਰੈਲੀ

ਨਵਾਂਸ਼ਹਿਰ, 19 ਮਾਰਚ (ਹਰਮਿੰਦਰ ਸਿੰਘ ਪਿੰਟੂ)- ਅੱਜ ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਪੰਜਾਬ ਰੋਡਵੇਜ਼ ਸ਼ਹੀਦ ਭਗਤ ਸਿੰਘ ਨਗਰ ਡਿਪੂ ਦੇ ਮੁਲਾਜ਼ਮਾਂ ਵੱਲੋਂ ਗੇਟ ਅੱਗੇ ਰੈਲੀ ਕੀਤੀ ਗਈ | ਗੇਟ ਰੈਲੀ ਨੂੰ ਸੰਬੋਧਨ ਕਰਦੇ ਹੋਏ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਪ੍ਰਧਾਨ ਵਲੋਂ ਬਾਬਾ ਸੰਗਤ ਸਿੰਘ ਖਾਲਸਾ ਕਾਲਜ ਦਾ ਉਦਘਾਟਨ

ਬੰਗਾ, 19 ਮਾਰਚ (ਲਾਲੀ ਬੰਗਾ) - ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧਾਂ ਹੇਠ ਆਰੰਭ ਹੋਏ ਬਾਬਾ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਦਾ ਉਦਘਾਟਨ ਕਰਨ ਮੌਕੇ ਵਿਸ਼ੇਸ਼ ਸਮਾਗਮ ਕਰਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ...

ਪੂਰੀ ਖ਼ਬਰ »

ਡਿਊਟੀ ਦੌਰਾਨ ਸਿਪਾਹੀ ਨਾਲ ਧੱਕਾ ਮੁੱਕੀ ਕਰਨ ਦੇ ਦੋਸ਼ ਵਿਚ ਦੋ ਿਖ਼ਲਾਫ਼ ਮਾਮਲਾ ਦਰਜ

ਬਲਾਚੌਰ, 19 ਮਾਰਚ (ਦੀਦਾਰ ਸਿੰਘ ਬਲਾਚੌਰੀਆ)-ਥਾਣਾ ਬਲਾਚੌਰ ਵਿਖੇ ਡਿਊਟੀ ਨਿਭਾਉਣ ਵਾਲੇ ਸਿਪਾਹੀ ਸੰਦੀਪ ਸਿੰਘ ਨਾਲ ਡਿਊਟੀ ਦੌਰਾਨ ਦੁਰਵਿਹਾਰ ਤੇ ਧੱਕਾ ਮੁੱਕੀ ਕਰਨ ਦੇ ਦੋਸ਼ ਹੇਠ ਦੋ ਵਿਅਕਤੀਆਂ ਿਖ਼ਲਾਫ਼ ਬਲਾਚੌਰ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦੇ ਵਫ਼ਦ ਨੇ ਦਿੱਤਾ ਡੀ. ਸੀ. ਨੂੰ ਮੰਗ-ਪੱਤਰ

ਨਵਾਂਸ਼ਹਿਰ, 19 ਮਾਰਚ (ਹਰਮਿੰਦਰ ਸਿੰਘ ਪਿੰਟੂ)- ਅੱਜ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ ਅਤੇ ਸੂਬਾ ਵਿੱਤ ਸਕੱਤਰ ਹਰਮੇਸ਼ ਸਿੰਘ ਢੇਸੀ ਦੀ ਅਗਵਾਈ ਵਿਚ ਵੱਖ-ਵੱਖ ਪਿੰਡਾਂ ਨਾਲ ਸਬੰਧਤ ਕਿਸਾਨਾਂ ਦੇ ਵਫ਼ਦ ਨੇ ਪਿਛਲੇ ਸਾਲ ਕਣਕ ਦੀ ਫ਼ਸਲ ...

ਪੂਰੀ ਖ਼ਬਰ »

ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਵਿਖੇ ਲਗਾਇਆ ਸ਼ਖ਼ਸੀਅਤ ਉਸਾਰੀ ਸਬੰਧੀ ਸੈਮੀਨਾਰ

ਨਵਾਂਸ਼ਹਿਰ, 19 ਮਾਰਚ (ਦੀਦਾਰ ਸਿੰਘ ਸ਼ੇਤਰਾ)-ਸਥਾਨਕ ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਵਿਖੇ 'ਸ੍ਰੀ ਸਹਿਜ ਪਾਠ ਸੇਵਾ ਦੀ ਜੇਰੇ ਨਿਗਰਾਨੀ ਸ਼ਖ਼ਸੀਅਤ ਉਸਾਰੀ ਅਤੇ ਨੈਤਿਕ ਸਿੱਖਿਆ ਸਬੰਧੀ ਸੈਮੀਨਾਰ ਲਗਾਇਆ ਗਿਆ | ਸ: ਰਾਜਪਾਲ ਸਿੰਘ ਹੋਰਾਂ ਇਸ ਵੇਲੇ ਸਿਖਿਆਰਥਣਾਂ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਔੜ/ਝਿੰਗੜ, 19 ਮਾਰਚ (ਕੁਲਦੀਪ ਸਿੰਘ ਝਿੰਗੜ੍ਹ)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਰਜਿ.ਪੰਜਾਬ ਮੁਕੰਦਪੁਰ ਦੀ ਮੀਟਿੰਗ ਇੱਥੇ ਪ੍ਰਧਾਨ ਵਿਜੈ ਕੁਮਾਰ ਗੁਰੂ ਦੀ ਅਗਵਾਈ ਹੇਠ ਹੋਈ | ਉਨ੍ਹਾਂ ਆਪਣੇ ਕਿੱਤੇ ਸਬੰਧੀ ਪੈ੍ਰਕਟੀਸ਼ਨਰਾਂ ਨੂੰ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸਵਾਮੀ ਓਾਕਾਰਾ ਨੰਦ ਭੂਰੀ ਵਾਲਿਆਂ ਦਾ ਜਨਮ ਉਤਸਵ ਮਨਾਇਆ

ਭੱਦੀ, 19 ਮਾਰਚ (ਨਰੇਸ਼ ਧੌਲ)- ਬ੍ਰਹਮਲੀਨ ਸਵਾਮੀ ਓਾਕਾਰਾ ਨੰਦ ਭੂਰੀ ਵਾਲਿਆਂ ਦੇ 70ਵੇਂ ਜਨਮ ਉਤਸਵ ਨੂੰ ਸਮਰਪਿਤ ਸਮਾਗਮ ਕੁਟੀਆ ਸਾਹਿਬ ਮੋਕਸ਼ ਧਾਮ ਪਿੰਡ ਉਧਨਵਾਲ ਵਿਖੇ ਸਵਾਮੀ ਅਨੁਭਵਾ ਨੰਦ ਭੂਰੀ ਵਾਲਿਆਂ ਦੇ ਅਸ਼ੀਰਵਾਦ ਸਦਕਾ ਸਵਾਮੀ ਨਮਰਤਾ ਨੰਦ ਭੂਰੀ ਵਾਲਿਆਂ ...

ਪੂਰੀ ਖ਼ਬਰ »

ਬੱਧਣ ਜਠੇਰੇ ਪ੍ਰਬੰਧਕ ਕਮੇਟੀ ਦੀ ਚੋਣ

ਬਹਿਰਾਮ, 19 ਮਾਰਚ (ਨਛੱਤਰ ਸਿੰਘ ਬਹਿਰਾਮ)-ਬੱਧਣ ਗੋਤ ਜਠੇਰੇ ਪ੍ਰਬੰਧਕ ਕਮੇਟੀ ਦੀ ਚੋਣ ਸਮੂਹ ਬੱਧਣ ਭਾਈਚਾਰੇ ਵਲੋਂ ਜਠੇਰਿਆਂ ਦੇ ਅਸਥਾਨ ਪਿੰਡ ਢਾਡਾ-ਕਲਾਂ (ਹੁਸ਼ਿਆਰਪੁਰ) ਵਿਖੇ ਹੋਈ | ਜਿਸ ਵਿਚ ਸਰਬ ਸੰਮਤੀ ਨਾਲ ਪ੍ਰਬੰਧਕ ਕਮੇਟੀ ਦੀ ਚੋਣ ਕੀਤੀ ਗਈ | ਜਿਸ ਵਿਚ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਵਲੋਂ ਹਰ ਘਰ ਨੌਕਰੀ ਦੇਣ ਦਾ ਵਾਅਦਾ ਕੋਰਾ ਝੂਠ ਨਿਕਲਿਆ

ਰੈਲਮਾਜਰਾ, 19 ਮਾਰਚ (ਰਕੇਸ਼ ਰੋਮੀ)- ਕੰਢੀ ਸੰਘਰਸ਼ ਕਮੇਟੀ ਦੀ ਮੀਟਿੰਗ ਰੈਲਮਾਜਰਾ ਵਿਖੇ ਬਲਵਿੰਦਰ ਸਿੰਘ ਰਾਣਾ ਦੀ ਪ੍ਰਧਾਨਗੀ ਹੇਠ ਹੋਈ, ਨੂੰ ਸੰਬੋਧਨ ਕਰਦੇ ਹੋਏ ਕਰਨ ਸਿੰਘ ਰਾਣਾ ਸੂਬਾਈ ਜਨਰਲ ਸਕੱਤਰ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਹਰ ਘਰ 'ਚ ਨੌਕਰੀ ਦੇਣ ਦਾ ...

ਪੂਰੀ ਖ਼ਬਰ »

ਸੜਕਾਂ 'ਤੇ ਘੁੰਮਦੇ ਆਵਾਰਾ ਪਸ਼ੂਆਂ ਦੇ ਝੁੰਡ ਬਣ ਰਹੇ ਨੇ ਹਾਦਸਿਆਂ ਦਾ ਕਾਰਨ

ਰੈਲਮਾਜਰਾ, 19 ਮਾਰਚ (ਰਾਕੇਸ਼ ਰੋਮੀ)- ਸੜਕਾਂ 'ਤੇ ਘੁੰਮਦੇ ਆਵਾਰਾ ਪਸ਼ੂ ਨਿੱਤ ਦਿਨ ਸੜਕ ਹਾਦਸਿਆਂ ਦਾ ਕਾਰਨ ਬਣ ਰਹੇ ਹਨ | ਰੋਪੜ- ਬਲਾਚੌਰ ਸੜਕ 'ਤੇ ਹੁਣ ਤੱਕ ਅਨੇਕਾਂ ਜਾਨਲੇਵਾ ਹਾਦਸੇ ਇਨ੍ਹਾਂ ਆਵਾਰਾ ਪਸ਼ੂਆਂ ਕਾਰਨ ਹੀ ਵਾਪਰ ਚੁੱਕੇ ਹਨ | ਸਪੀਡ 'ਤੇ ਜਾ ਰਹੇ ਵਾਹਨ ...

ਪੂਰੀ ਖ਼ਬਰ »

ਸ਼ੋਭਾ ਯਾਤਰਾ ਕੱਢੀ

ਮਜਾਰੀ/ਸਾਹਿਬਾ 19 ਮਾਰਚ (ਚਾਹਲ)- ਪਿੰਡ ਰੱਕੜਾਂ ਢਾਹਾਂ ਵਿਖੇ ਨਗਰ ਦੀ ਸੰਗਤ ਵੱਲੋਂ ਮੰਦਰ ਸ੍ਰੀ ਬਾਬਾ ਬਾਲਕ ਨਾਥ ਮੰਦਰ ਤੋਂ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ ਜੋ ਪਿੰਡ ਦੇ ਵੱਖ-ਵੱਖ ਧਾਰਮਿਕ ਅਸਥਾਨਾਂ ਤੋਂ ਹੋ ਕਿ ਸਾਰੇ ਪਿੰਡ ਦੀ ਪ੍ਰਕਰਮਾ ਕਰਦੀ ਸ਼ਾਮ ਨੂੰ ਬਾਬਾ ...

ਪੂਰੀ ਖ਼ਬਰ »

ਬੈਂਕ ਮੁਲਾਜ਼ਮਾਂ ਕੀਤੀ ਦੋ ਘੰਟੇ ਹੜਤਾਲ

ਸੰਧਵਾਂ, 19 ਮਾਰਚ (ਪ੍ਰੇਮੀ ਸੰਧਵਾਂ) - ਦੀ ਕੋਆਪ੍ਰੇਟਿਵ ਬੈਂਕ ਇੰਪਲਾਈਜ਼ ਫੈਡਰੇਸ਼ਨ ਸਟੇਟ ਆਫ਼ ਪੰਜਾਬ ਦੇ ਸੱਦੇ 'ਤੇ ਦੀ ਨਵਾਂਸ਼ਹਿਰ ਸੈਂਟਰਲ ਕੋਆਪ੍ਰੇਟਿਵ ਬੈਂਕ ਲਿਮ: ਬ੍ਰਾਂਚ ਸੰਧਵਾਂ ਦੇ ਬੈਂਕ ਮੁਲਾਜਮਾਂ ਵਲੋਂ ਸਵੇਰੇ 10 ਵਜੇ ਤੋਂ 12 ਵਜੇ ਤੱਕ ਆਪਣੇ ਹੱਕਾਂ ਦੀ ...

ਪੂਰੀ ਖ਼ਬਰ »

ਰਿਆਤ-ਬਾਹਰਾ ਕੈਂਪਸ ਵਿਖੇ ਵਿਗਿਆਨ ਅਤੇ ਤਕਨਾਲੋਜੀ ਵਿਚ ਐਡਵਾਂਸ ਵਿਸ਼ੇ 'ਤੇ ਕਰਵਾਈ ਤਿੰਨ ਦਿਨਾ ਇੰਟਰਨੈਸ਼ਨਲ ਕਾਨਫ਼ਰੰਸ

ਰੈਲਮਾਜਰਾ, 19 ਮਾਰਚ (ਰਾਕੇਸ਼ ਰੋਮੀ, ਸੁਭਾਸ਼ ਟੌਾਸਾ)- ਰਿਆਤ-ਬਾਹਰਾ ਕੈਂਪਸ ਰੈਲਮਾਜਰਾ ਵਿਖੇ ਵਿਗਿਆਨ ਅਤੇ ਤਕਨਾਲੋਜੀ ਵਿਚ ਐਡਵਾਂਸ ਵਿਸ਼ੇ 'ਤੇ ਤਿੰਨ ਦਿਨਾਂ ਇੰਟਰਨੈਸ਼ਨਲ ਕਾਨਫ਼ਰੰਸ (ਆਈ.ਸੀ.ਏ.ਐੱਸ.ਟੀ.) ਕਰਵਾਈ ਗਈ ਜਿਸ ਵਿਚ ਦੇਸ਼ ਭਰ ਤੋਂ 400 ਤੋਂ ਵੱਧ ਡੈਲੀਗੇਟਸ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਵਲੋਂ ਖਟਕੜ ਕਲਾਂ ਦੇ ਸਮਾਗਮ ਸਬੰਧੀ ਮੀਟਿੰਗ

ਕਟਾਰੀਆਂ, 19 ਮਾਰਚ (ਨਵਜੋਤ ਸਿੰਘ ਜੱਖੂ) - ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ 'ਤੇ ਖਟਕੜ ਕਲਾਂ ਵਿਖੇ ਕਾਂਗਰਸ ਪਾਰਟੀ ਵਲੋਂ 23 ਮਾਰਚ ਨੂੰ ਦੇਸ਼ ਭਗਤਾਂ ਨੂੰ ਸਮਰਪਿਤ ਕਰਵਾਏ ਜਾ ਰਹੇ ਸੂਬਾ ਪੱਧਰੀ ਸਮਾਗਮ ਦੇ ਸਬੰਧ 'ਚ ਪਿੰਡ ...

ਪੂਰੀ ਖ਼ਬਰ »

ਪਿ੍ੰ: ਵਿਜੇ ਕੁਮਾਰ ਨੇ ਸਟਾਫ਼ ਸਮੇਤ ਦਾਖ਼ਲੇ ਸਬੰਧੀ ਲੋਕਾਂ ਨੂੰ ਘਰ ਘਰ ਜਾ ਕੇ ਪ੍ਰੇਰਿਤ ਕੀਤਾ

ਪੋਜੇਵਾਲ ਸਰਾਂ, 19 ਮਾਰਚ (ਨਵਾਂਗਰਾਈਾ)- ਚੌਧਰੀ ਮੇਲਾ ਰਾਮ ਭੂੰਬਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲੇਵਾਲ ਦੇ ਸਟਾਫ਼ ਵਲੋਂ ਛੁੱਟੀ ਵਾਲੇ ਦਿਨ ਐਤਵਾਰ ਨੂੰ ਵੀ ਪਿ੍ੰ: ਵਿਜੇ ਕੁਮਾਰ ਦੀ ਅਗਵਾਈ ਵਿਚ ਵੱਖ-ਵੱਖ ਪਿੰਡਾਂ 'ਚ ਘਰ-ਘਰ ਜਾ ਕੇ ਸਕੂਲ ਵਿਚ ਨਵੇਂ ਦਾਖ਼ਲੇ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ 23 ਦੀ ਕਾਨਫਰੰਸ ਸਬੰਧੀ ਮੀਟਿੰਗ

ਮੇਹਲੀ, 19 ਮਾਰਚ (ਸੰਦੀਪ ਸਿੰਘ)- ਹਲਕਾ ਵਿਧਾਇਕ ਬੰਗਾ ਡਾ: ਸੁਖਵਿੰਦਰ ਕੁਮਾਰ ਸੁੱਖੀ ਅਤੇ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਜਥੇਦਾਰ ਬੁੱਧ ਸਿੰਘ ਬਲਾਕੀਪੁਰ ਵਲੋਂ ਪਿੰਡ ਕੁਲਥਮ ਵਿਖੇ ਵਰਕਰਾਂ ਨਾਲ ਖਟਕੜ ਕਲਾਂ ਵਿਖੇ ਕੀਤੀ ਜਾ ਰਹੀ ਕਾਨਫਰੰਸ ਸਬੰਧੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX