ਤਾਜਾ ਖ਼ਬਰਾਂ


ਪਾਕਿਸਤਾਨ ਦੀ ਗੋਲੀਬਾਰੀ 'ਚ ਤਿੰਨ ਹੋਰ ਜ਼ਖ਼ਮੀ
. . .  13 minutes ago
ਜੰਮੂ, 22 ਮਈ- ਪਾਕਿਸਤਾਨ ਵਲੋਂ ਪਿਛਲੇ ਕੁਝ ਦਿਨਾਂ ਤੋਂ ਭਾਰਤ ਦੇ ਰਿਹਾਇਸ਼ੀ ਇਲਾਕਿਆਂ ਅਤੇ ਸਰਹੱਦੀ ਚੌਕੀਆਂ ਨੂੰ ਲਗਾਤਾਰ ਨਿਸ਼ਾਨਾ ਬਣਾ ਕੇ ਗੋਲੀਬਾਰੀ ਕੀਤੀ ਜਾ ਰਹੀ ਹੈ, ਜਿਸ 'ਚ ਕਈ ਲੋਕ ਜ਼ਖ਼ਮੀ ਹੋਏ ਹਨ। ਮੰਗਲਵਾਰ ਨੂੰ ਪਾਕਿਸਤਾਨ ਵਲੋਂ ਕੀਤੀ...
ਤੇਲ ਦੀਆਂ ਵੱਧ ਰਹੀਆਂ ਕੀਮਤਾਂ 'ਤੇ ਸਰਕਾਰ ਕਰ ਸਕਦੀ ਹੈ ਐਲਾਨ
. . .  16 minutes ago
ਨਵੀਂ ਦਿੱਲੀ, 22 ਮਈ - ਮੀਡੀਆ ਰਿਪੋਰਟਾਂ ਮੁਤਾਬਿਕ ਪੈਟਰੋਲ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਸਰਕਾਰ ਇਸ ਲਈ ਤੇਲ ਕੰਪਨੀਆਂ ਨਾਲ ਮਿਲ ਕੇ ਨਵੀਂ ਯੋਜਨਾ ਤਿਆਰ ਕਰ ਰਹੀ ਹੈ। ਰਿਪੋਰਟਾਂ ਮੁਤਾਬਿਕ ਇਸ ਸਬੰਧ 'ਚ ਪੈਟਰੋਲੀਅਮ ਮੰਤਰੀ ਧਰਮਿੰਦਰ ਪ੍ਰਧਾਨ...
ਅਫਗਾਨਿਸਤਾਨ 'ਚ ਤਾਲਿਬਾਨੀ ਹਮਲਿਆਂ 'ਚ 14 ਪੁਲਿਸ ਅਧਿਕਾਰੀਆਂ ਦੀ ਮੌਤ
. . .  34 minutes ago
ਕਾਬੁਲ, 22 ਮਈ- ਅਫਗਾਨਿਸਤਾਨ ਦੇ ਪੂਰਬੀ ਗਜਨੀ ਸੂਬੇ 'ਚ ਤਾਲਿਬਾਨ ਦੇ ਹਮਲਿਆਂ 'ਚ ਘੱਟੋ-ਘੱਟ 14 ਪੁਲਿਸ ਅਧਿਕਾਰੀਆਂ ਦੀ ਮੌਤ ਹੋ ਗਈ। ਇੱਕ ਅਧਿਕਾਰੀ ਨੇ ਦੱਸਿਆ ਕਿ ਹਿ ਯਕ ਜ਼ਿਲ੍ਹੇ 'ਚ ਹੋਏ ਹਮਲੇ 'ਚ ਪੁਲਿਸ ਮੁਖੀ ਅਤੇ ਰਿਜ਼ਰਵ ਪੁਲਿਸ ਕਮਾਂਡਰ...
ਅਣਪਛਾਤਿਆਂ ਵੱਲੋਂ ਬਜ਼ੁਰਗ ਦੀ ਹੱਤਿਆ
. . .  48 minutes ago
ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ) - ਬੀਤੀ ਦੇਰ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਪਿੰਡ ਪੰਡੋਰੀ ਬੀਬੀ ਵਿਖੇ ਪਸ਼ੂਆਂ ਦੀ ਹਵੇਲੀ ਚ ਸੁੱਤੇ ਪਏ ਬਜ਼ੁਰਗ ਪ੍ਰੀਤਮ ਸਿੰਘ (62) ਪੁੱਤਰ ਚੈਨ ਸਿੰਘ ਦੇ ਸਿਰ ਤੇ ਰਾੜ ਮਾਰ ਕੇ ਹੱਤਿਆ ਕਰਕੇ ਉਸ...
ਨਵਜੋਤ ਸਿੱਧੂ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  54 minutes ago
ਸਰਜੀਕਲ ਸਟ੍ਰਾਈਕ ਮਗਰੋਂ ਐਲ.ਓ.ਸੀ ਲੰਘੇ ਜਵਾਨ ਨੇ ਮੰਗੀ ਸੇਵਾ ਮੁਕਤੀ
. . .  about 1 hour ago
ਪੁਣੇ, 22 ਮਈ - 2016 'ਚ ਸਰਜੀਕਲ ਸਟ੍ਰਾਈਕ ਮਗਰੋਂ ਅਨਜਾਣੇ 'ਚ ਐਲ.ਓ.ਸੀ. ਪਾਰ ਕਰਕੇ ਪਾਕਿਸਤਾਨ ਪਹੁੰਚੇ ਤੇ ਉੱਥੇ 4 ਮਹੀਨੇ ਹਿਰਾਸਤ ਵਿਚ ਰਹਿਣ ਮਗਰੋਂ ਵਾਪਸ ਪਰਤੇ ਚੰਦੂ ਬਾਬੂ ਲਾਲ ਚਵਾਨ ਨੇ ਵਕਤ ਤੋਂ ਪਹਿਲਾ ਹੀ ਸੇਵਾਮੁਕਤੀ ਦੀ ਮੰਗ ਕੀਤੀ ਹੈ। ਕਿਰਕੀ ਸਥਿਤ...
ਕਾਂਗਰਸ ਤੋਂ ਹੋਵੇਗਾ ਕਰਨਾਟਕ ਵਿਧਾਨ ਸਭਾ ਦਾ ਸਪੀਕਰ
. . .  about 1 hour ago
ਬੈਂਗਲੁਰੂ, 22 ਮਈ- ਕਰਨਾਟਕ ਵਿਧਾਨ ਸਭਾ ਦਾ ਸਪੀਕਰ ਕਾਂਗਰਸ ਤੋਂ ਹੋਵੇਗਾ। ਸੂਤਰਾਂ ਤੋਂ ਮਿਲੀ ਜਾਣਰਾਰੀ ਮੁਤਾਬਕ ਸਪੀਕਰ ਦੇ ਨਾਂ ਦਾ ਐਲਾਨ ਅੱਜ ਸ਼ਾਮ ਨੂੰ ਹੋ ਸਕਦਾ ਹੈ...
ਹਰਕਤਾਂ ਤੋਂ ਬਾਜ਼ ਨਹੀਂ ਆ ਰਿਹੈ ਪਾਕਿਸਤਾਨ- ਰਾਜਨਾਥ ਸਿੰਘ
. . .  about 1 hour ago
ਨਵੀਂ ਦਿੱਲੀ, 22 ਮਈ- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਪਾਕਿਸਤਾਨ ਵਲੋਂ ਲਗਾਤਾਰ ਕੀਤੀ ਜਾ ਰਹੀ ਜੰਗਬੰਦੀ ਦੀ ਉਲੰਘਣਾ ਦੀ ਸਖ਼ਤ ਨਿੰਦਾ ਕੀਤੀ ਹੈ। ਬੀ. ਐਸ. ਐਫ. ਦੇ ਇੱਕ ਸਮਾਰੋਹ 'ਚ ਬੋਲਦਿਆਂ ਉਨ੍ਹਾਂ ਕਿਹਾ ਕਿ ਇਸ ਦਾ ਕਾਰਨ ਦਾ ਕਾਫ਼ੀ ਔਖਾ...
ਕੇਰਲ 'ਚ ਦੋ ਹੋਰ ਲੋਕਾਂ ਦੀ ਨਿਪਾਹ ਵਾਇਰਸ ਦੇ ਚੱਲਦਿਆਂ ਮੌਤ
. . .  9 minutes ago
ਕਾਲੀਕਟ, 22 ਮਈ- ਕੇਰਲ ਦੇ ਕੋਝੀਕੋਡ ਮੈਡੀਕਲ ਕਾਲਜ ਹਸਪਤਾਲ 'ਚ ਦੋ ਹੋਰ ਲੋਕਾਂ ਦੀ ਮੌਤ ਹੋ ਗਈ ਹੈ। ਇਹ ਮੰਨਿਆ ਜਾ ਰਿਹਾ ਹੈ ਕਿ ਇਹ ਦੋਵੇਂ ਨਿਪਾਹ ਵਾਇਰਸ ਤੋਂ ਪ੍ਰਭਾਵਿਤ ਹੋ ਸਕਦੇ ਹਨ। ਦੋਹਾਂ ਮਰੀਜ਼ਾਂ ਦੀ ਇਲਾਜ ਹਸਪਤਾਲ 'ਚ ਇੱਕ ਵੱਖਰੇ...
ਦੇਸ਼ 'ਚ ਸਿਆਸੀ ਮਾਹੌਲ ਅਸ਼ਾਂਤ, ਚੋਣਾਂ ਤੋਂ ਪਹਿਲਾ ਕਰੋ ਪ੍ਰਾਰਥਨਾਵਾਂ - ਆਰਕਬਿਸ਼ਪ
. . .  about 1 hour ago
ਨਵੀਂ ਦਿੱਲੀ, 22 ਮਈ - ਦਿੱਲੀ ਦੇ ਆਰਕਬਿਸ਼ਪ ਨੇ ਇਕ ਖ਼ਤ ਲਿਖ ਕੇ ਸਿਆਸੀ ਵਿਵਾਦ ਖੜਾ ਕਰ ਦਿੱਤਾ ਹੈ। ਜਿਸ ਵਿਚ ਉਨ੍ਹਾਂ ਨੇ ਅਸ਼ਾਂਤ ਸਿਆਸੀ ਵਾਤਾਵਰਨ ਦਾ ਜ਼ਿਕਰ ਕੀਤਾ ਹੈ। ਖ਼ਤ 'ਚ ਉਨ੍ਹਾਂ ਨੇ ਲਿਖਿਆ ਹੈ ਕਿ ਦੇਸ਼ ਦੇ ਲੋਕਤੰਤਰ ਤੇ ਧਰਮ-ਨਿਰਪੇਖਤਾ ਨੂੰ ਖ਼ਤਰਾ ਹੈ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਵੈਸਾਖ ਸੰਮਤ 550
ਵਿਚਾਰ ਪ੍ਰਵਾਹ: ਆਪਣੇ-ਆਪ ਨੂੰ ਸਮਰਪਿਤ ਕਰਕੇ ਹੀ ਮਾਣ ਪ੍ਰਾਪਤ ਕੀਤਾ ਜਾ ਸਕਦਾ ਹੈ। -ਗੁਰੂ ਨਾਨਕ ਦੇਵ ਜੀ
  •     Confirm Target Language  

ਜਗਰਾਓਂ

ਬਿਜਲੀ ਦੀਆਂ ਤਾਰਾਂ ਦੇ ਸ਼ਾਰਟ ਸਰਕਟ ਕਾਰਨ 8 ਏਕੜ ਕਣਕ ਸੜੀ

ਗੁਰੂਸਰ ਸੁਧਾਰ, 15 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਰਾਜ ਪਾਵਰਕਾਮ ਉੱਪ ਮੰਡਲ ਸੁਧਾਰ ਦੇ ਬਿਲਕੁਲ ਨਜ਼ਦੀਕ ਹਿੱਸੋਵਾਲ ਡਰੇਨ 'ਤੇ ਸਥਿਤ ਖੇਤਾਂ 'ਚ ਅੱਜ ਬਾਅਦ ਦੁਪਹਿਰ ਕਰੀਬ ਢਾਈ ਵਜੇ ਬਿਜਲੀ ਦੀਆਂ ਢਿੱਲੀਆਂ ਤਾਰਾਂ ਦੇ ਕਾਰਨ ਸ਼ਾਰਟ ਸਰਕਟ ਹੋਣ ਕਾਰਨ 3 ...

ਪੂਰੀ ਖ਼ਬਰ »

ਕਠੂਆ ਤੇ ਉਨਾਵ ਜਬਰ ਜਨਾਹ ਘਟਨਾਵਾਂ ਿਖ਼ਲਾਫ਼ ਰੋਸ ਮਾਰਚ

ਜਗਰਾਉਂ, 15 ਅਪ੍ਰੈਲ (ਜੋਗਿੰਦਰ ਸਿੰਘ)-ਜੰਮੂ ਦੇ ਕਠੂਆ ਦੇ ਪਿੰਡ ਹਰੀਨਗਰ 'ਚ 8 ਸਾਲਾਂ ਮਾਸੂਮ ਬੱਚੀ ਆਸਿਫਾ ਨਾਲ ਜਬਰ ਜਨਾਹ ਤੇ ਕਤਲ ਅਤੇ ਉੱਤਰ ਪ੍ਰਦੇਸ਼ ਦੇ ਉਨਾਵ ਜ਼ਿਲੇ੍ਹ 'ਚ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਕੁਲਦੀਪ ਸਿੰਘ ਸੈਂਗਰ ਵਲੋਂ ਔਰਤ ਨਾਲ ਜਬਰ-ਜਨਾਹ ਤੇ ...

ਪੂਰੀ ਖ਼ਬਰ »

ਬੇਜ਼ਮੀਨੇ ਕਿਸਾਨ-ਮਜ਼ਦੂਰ ਕਰਜ਼ਾ ਮੁਕਤੀ ਮੋਰਚਾ ਪੰਜਾਬ ਦੀ ਮੀਟਿੰਗ

ਹਠੂਰ, 15 ਅਪ੍ਰੈਲ (ਜਸਵਿੰਦਰ ਸਿੰਘ ਛਿੰਦਾ)-ਬੇਜ਼ਮੀਨੇ ਕਿਸਾਨ-ਮਜ਼ਦੂਰ ਕਰਜ਼ਾ ਮੁਕਤੀ ਮੋਰਚਾ ਪੰਜਾਬ ਦੀ ਅਹਿਮ ਮੀਟਿੰਗ ਪਿੰਡ ਦੇਹੜਕਾ ਵਿਖੇ ਮੋਰਚੇ ਦੇ ਕੌਮੀ ਕਨਵੀਨਰ ਸਤਪਾਲ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਮੋਰਚੇ ਦੇ ਪਿੰਡਾਂ ਵਿਚ ਵਿਸਥਾਰ ਲਈ ...

ਪੂਰੀ ਖ਼ਬਰ »

ਸੰਤ ਅਜਾਇਬ ਸਿੰਘ ਖ਼ਾਲਸਾ ਸੀਨੀ: ਸੈਕੰ: ਸਕੂਲ ਲੰਮਾ ਵਲੋਂ ਨਵੇਂ ਸੈਸ਼ਨ ਦੇ ਦਾਖ਼ਲੇ ਸ਼ੁਰੂ

ਰਾਏਕੋਟ, 15 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਸੰਤ ਅਜਾਇਬ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਲੰਮਾ ਵਿਖੇ ਨਵੇਂ ਵਿੱਦਿਅਕ ਸੈਸ਼ਨ ਲਈ ਦਾਖਲੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੇ ਹਨ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਡਾ: ਬਲਦੇਵ ਸਿੰਘ ਢਿੱਲੋਂ ਤੇ ਵਾਇਸ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਨੌਜਵਾਨਾਂ 'ਚ ਦਸਤਾਰ ਸਜਾਉਣ ਦੀ ਭਾਵਨਾ ਪੈਦਾ ਕਰਨ ਦਾ ਆਗਾਜ਼

ਰਾਏਕੋਟ, 15 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਯੂਥ ਅਕਾਲੀ ਦਲ ਵਲੋਂ 'ਦਸਤਾਰ ਮੇਰੀ ਸ਼ਾਨ' ਮੁਹਿੰਮ ਸ਼ੁਰੂ ਕਰਕੇ ਨੌਜਵਾਨਾਂ 'ਚ ਦਸਤਾਰ ਸਜਾਉਣ ਪ੍ਰਤੀ ਜਾਗਰੂਕਤਾ ਪੈਦਾ ਕੀਤੀ ਗਈ | ਇਸ ਮੌਕੇ ਮਨਪ੍ਰੀਤ ਸਿੰਘ ਤਲਵੰਡੀ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਤੇ ਜ਼ਿਲ੍ਹਾ ...

ਪੂਰੀ ਖ਼ਬਰ »

ਦਾਣਾ ਮੰਡੀ ਹੰਬੜਾਂ 'ਚ ਵਿਧਾਇਕ ਵੈਦ ਵਲੋਂ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

ਹੰਬੜਾਂ, 15 ਅਪ੍ਰੈਲ (ਜਗਦੀਸ਼ ਸਿੰਘ ਗਿੱਲ)-ਕਿਸਾਨਾਂ ਨੰ ਮੰਡੀਆਂ ਅੰਦਰ ਆਪਣੀ ਕਣਕ ਦੀ ਫ਼ਸਲ ਵੇਚਣ ਲਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਤੇ ਉਨ੍ਹਾਂ ਦਾ ਵੀ ਫ਼ਰਜ਼ ਬਣਦਾ ਹੈ ਕਿ ਸਹੀ ਮੁੱਲ ਲੈਣ ਲਈ ਸਾਫ਼ ਸੁਥਰੀ ਫ਼ਸਲ ਮੰਡੀਆਂ ਵਿਚ ਲਿਆਉਣ | ਇਹ ਪ੍ਰਗਟਾਵਾ ਹਲਕਾ ...

ਪੂਰੀ ਖ਼ਬਰ »

ਗਿੱਦੜਵਿੰਡੀ ਦਾ ਦੋ ਰੋਜ਼ਾ ਖੇਡ ਮੇਲਾ ਸਮਾਪਤ

ਸਿੱਧਵਾਂ ਬੇਟ, 15 ਅਪ੍ਰੈਲ (ਜਸਵੰਤ ਸਿੰਘ ਸਲੇਮਪੁਰੀ)-ਪਿੰਡ ਗਿੱਦੜਵਿੰਡੀ ਵਿਖੇ ਗੁਰੂ ਹਰਗੋਬਿੰਦ ਸਾਹਿਬ ਸਪੋਰਟਸ ਯੁਵਕ ਸੇਵਾਵਾਂ ਕਲੱਬ, ਪ੍ਰਵਾਸੀ ਵੀਰਾਂ, ਗਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ...

ਪੂਰੀ ਖ਼ਬਰ »

ਗੁਰਦੁਆਰਾ ਕਮੇਟੀ ਹੰਬੜਾਂ ਦੀ ਸਰਬਸੰਮਤੀ ਨਾਲ ਚੋਣ, ਚੀਮਾ ਪ੍ਰਧਾਨ ਬਣੇ

ਹੰਬੜਾਂ, 15 ਅਪ੍ਰੈਲ (ਜਗਦੀਸ਼ ਸਿੰਘ ਗਿੱਲ)-ਗੁਰਦੁਆਰਾ ਸਾਹਿਬ ਚੜ੍ਹਦੀ ਕਲਾ ਹੰਬੜਾਂ ਦੀ ਪ੍ਰਬੰਧਕੀ ਕਮੇਟੀ ਦੀ ਚੋਣ ਗੁਰਦੁਆਰਾ ਸਾਹਿਬ ਦੇ ਕਮੇਟੀ ਹਾਲ ਅੰਦਰ ਸਮੂਹ ਨਗਰ ਨਿਵਾਸੀਆਂ ਦੀ ਸਰਬਸੰਮਤੀ ਨਾਲ ਹੋਈ | ਕਸਬੇ ਦੇ ਮੁਹਤਵਰ ਆਗੂਆਂ ਦੀ ਹਾਜ਼ਰੀ 'ਚ ਪ੍ਰਬੰਧਕੀ ...

ਪੂਰੀ ਖ਼ਬਰ »

ਸਮਾਜ ਵਿਰੋਧੀ ਅਨਸਰਾਂ ਤੇ ਨਸ਼ਿਆਂ ਨੂੰ ਠੱਲ੍ਹਣ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ-ਥਾਣਾ ਮੁਖੀ

ਰਾਏਕੋਟ, 15 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਦਿੱਤਾ ਜਾਵੇ | ਇਹ ਪ੍ਰਗਟਾਵਾ ਪੁਲਿਸ ਥਾਣਾ ਸਿਟੀ ਰਾਏਕੋਟ ਦੇ ਐਸ. ਐਚ. ਓ. ਰਣਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ...

ਪੂਰੀ ਖ਼ਬਰ »

ਬਿਰਕ ਵਿਖੇ ਰਾਸ਼ਟਰੀ ਪੋਸ਼ਣ ਦਿਵਸ ਮਨਾਇਆ

ਚੌਾਕੀਮਾਨ, 15 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸਿੱਧਵਾਂ ਬੇਟ ਸੀ. ਡੀ. ਪੀ. ਓ. ਮੈਡਮ ਰਾਜਵੰਤ ਕੌਰ ਦੇ ਦਿਸ਼ਾ-ਨਿਰਦੇਸ਼ ਤਹਿਤ ਪਿੰਡ ਬਿਰਕ ਦੇ ਆਂਗਣਵਾੜੀ ਸੈਂਟਰ ਨੰਬਰ 52 'ਚ ਰਾਸ਼ਟਰੀ ਪੋਸ਼ਣ ਦਿਵਸ ਮਨਾਇਆ, ਜਿਸ 'ਚ ਤਹਿਤ 0 ਤੋਂ 6 ਸਾਲ ਦੇ ...

ਪੂਰੀ ਖ਼ਬਰ »

ਅੱਖਾਂ ਦੇ ਜਾਂਚ ਕੈਂਪ 'ਚ 335 ਮਰੀਜ਼ਾਂ ਦੀ ਜਾਂਚ

ਰਾਏਕੋਟ, 15 ਅਪ੍ਰੈਲ (ਸੁਸ਼ੀਲ)-ਯੂਥ ਕਾਂਗਰਸ ਹਲਕਾ ਰਾਏਕੋਟ ਇਕਾਈ ਵਲੋਂ ਹਲਕਾ ਯੂਥ ਪ੍ਰਧਾਨ ਅਰਸ਼ਦ ਰਾਣਾ ਦੀ ਅਗਵਾਈ 'ਚ ਵਿਸਾਖੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਲੋਕ ਸਭਾ ਹਲਕਾ ਫਤਹਿਗੜ੍ਹ ਦੇ ...

ਪੂਰੀ ਖ਼ਬਰ »

ਬੜੈਚ ਵਿਖੇ ਗੁਰਦੁਆਰਾ ਸਾਹਿਬ ਦੀ ਨਵ-ਉਸਾਰੀ ਦਾ ਨੀਂਹ ਪੱਥਰ ਰੱਖਿਆ

ਜਗਰਾਉਂ, 15 ਅਪ੍ਰੈਲ (ਹਰਵਿੰਦਰ ਸਿੰਘ ਖਾਲਸਾ, ਅਜੀਤ ਸਿੰਘ ਅਖਾੜਾ)-ਸ਼ੋ੍ਰਮਣੀ ਕਮੇਟੀ ਵਲੋਂ ਸ਼ੁਰੂ ਕੀਤੀ ਇਕ ਪਿੰਡ ਇਕ ਗੁਰਦੁਆਰਾ ਲਹਿਰ ਤਹਿਤ ਪਿੰਡ ਬੜੈਚ ਵਿਖੇ ਗੁਰਦੁਆਰਾ ਸਾਹਿਬ ਦੀ ਨਵ-ਇਮਾਰਤ ਦੀ ਉਸਾਰੀ ਦੀ ਸ਼ੂਰਆਤ ਕੀਤੀ ਗਈ | ਇਸ ਮੌਕੇ ਪੰਜ ਪਿਆਰੇ ...

ਪੂਰੀ ਖ਼ਬਰ »

ਗੁਰਲਾਲ ਸਿੰਘ ਸ਼ਾਹਜਹਾਨਪੁਰ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

ਰਾਏਕੋਟ, 15 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਕਮੇਟੀ ਦਾ ਸਾਬਕਾ ਪ੍ਰਧਾਨ ਤੇ ਸੀਨੀਅਰ ਅਕਾਲੀ ਆਗੂ ਗੁਰਲਾਲ ਸਿੰਘ ਬੁੱਟਰ ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਪਿੰਡ ਸ਼ਾਹਜਹਾਨਪੁਰ ਵਿਖੇ ਹੋਇਆ | ਇਸ ਮੌਕੇ ਸ੍ਰੀ ਸਹਿਜ ਪਾਠ ਦੇ ...

ਪੂਰੀ ਖ਼ਬਰ »

ਗੁ: ਪ੍ਰਬੰਧਕ ਕਮੇਟੀ ਭਰੋਵਾਲ ਕਲਾਂ ਦੀ ਚੋਣ, ਪਾਲ ਸਿੰਘ ਤੱਤਲਾ ਪ੍ਰਧਾਨ ਬਣੇ

ਸਵੱਦੀ ਕਲਾਂ, 15 ਅਪ੍ਰੈਲ (ਗੁਰਪ੍ਰੀਤ ਸਿੰਘ ਤਲਵੰਡੀ)-ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਭਰੋਵਾਲ ਕਲਾਂ ਦੀ ਸਰਬਸੰਮਤੀ ਨਾਲ ਚੋਣ ਹੋਈ | ਵੱਡੀ ਗਿਣਤੀ ਪਿੰਡ ਵਾਸੀਆਂ ਦੀ ਹੋਈ ਇਕੱਤਰਤਾ ਦੌਰਾਨ ਸਮੂਹ ਪਿੰਡ ਵਾਸੀਆਂ ਵਲੋਂ ਪਾਲ ਸਿੰਘ ਤੱਤਲਾ ਨੂੰ ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਖ਼ਾਲਸਾ ਸਾਜਨਾ ਦਿਵਸ ਮੌਕੇ ਖ਼ੂਨਦਾਨ ਕੈਂਪ ਲਗਾਇਆ

ਸਵੱਦੀ ਕਲਾਂ, 15 ਅਪ੍ਰੈਲ (ਗੁਰਪ੍ਰੀਤ ਸਿੰਘ ਤਲਵੰਡੀ)-ਖ਼ਾਲਸਾ ਸਾਜਨਾ ਦਿਵਸ ਮੌਕੇ ਸਵੱਦੀ ਕਲਾਂ 'ਚ ਨੌਜਵਾਨਾਂ ਦੁਆਰਾ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਰਘੂਨਾਥ ਹਸਪਤਾਲ, ਅਗਰ-ਨਗਰ ਲੁਧਿਆਣਾ ਤੇ ਸਿਵਲ ਹਸਪਤਾਲ ਮੋਗਾ ਦੀਆਂ ਟੀਮਾਂ ਦੁਆਰਾ ਖੂਨ ...

ਪੂਰੀ ਖ਼ਬਰ »

ਖ਼ਾਲਸਾ ਪੰਥ ਦੇ ਸਾਜਨਾ ਦਿਵਸ ਤੇ ਵਿਸਾਖੀ ਨੂੰ ਸਮਰਪਿਤ ਵੱਖ-ਵੱਖ ਥਾਈਾ ਸਮਾਗਮ

ਜਗਰਾਉਂ ਵਿਖੇ ਖ਼ਾਲਸਾ ਸਾਜਨਾ ਦਿਵਸ ਮੌਕੇ ਸਮਾਗਮ ਕਰਵਾਇਆ
ਜਗਰਾਉਂ, 15 ਅਪ੍ਰੈਲ (ਹਰਵਿੰਦਰ ਸਿੰਘ ਖ਼ਾਲਸਾ)-ਖ਼ਾਲਸਾ ਪਰਿਵਾਰ ਜਗਰਾਉਂ ਵਲੋਂ ਕਰਵਾਇਆ ਸਿੱਖ ਪੰਥ ਦਾ ਕੌਮੀ ਤਿਉਹਾਰ ਖ਼ਾਲਸਾ ਸਾਜਨਾ ਦਿਵਸ ਯਾਦਗਾਰੀ ਹੋ ਨਿੱਬੜਿਆ | ਖ਼ਾਲਸਾ ਸਕੂਲ (ਲੜਕੀਆਂ) ਜਗਰਾਉਂ ਵਿਖੇ ਇਹ ਸਮਾਗਮ ਨਵੀਂ ਪੀੜ੍ਹੀ ਨੂੰ ਆਪਣੇ ਵਿਰਸੇ ਤੇ ਸ਼ਾਨਮੱਤੇ ਇਤਿਹਾਸ ਪ੍ਰਤੀ ਜਾਣੂ ਕਰਵਾਉਣ ਲਈ ਕਰਵਾਇਆ ਗਿਆ | ਸਮਾਗਮ ਦਾ ਆਰੰਭ ਗੁਰੂ ਨਾਨਕ ਬਾਲ ਵਿਕਾਸ ਦੇ ਬੱਚਿਆਂ ਵਲੋ ਗਾਇਨ ਕੀਤੇ ਸ਼ਬਦ ਨਾਲ ਹੋਇਆ | ਇਸ ਮੌਕੇ ਬੱਚਿਆਂ ਨੇ ਧਾਰਮਿਕ ਕਵਿਤਾਵਾਂ ਪੜ੍ਹੀਆਂ ਗਈਆਂ | ਗਤਕੇ ਵਾਲੇ ਸਿੰਘਾਂ ਨੇ ਗਤਕੇ ਦੇ ਜੌਹਰ ਦਿਖਾਏ ਤੇ ਗਗਨ ਦਮਾਮਾ ਬਾਜਿਓ ਧਾਰਮਿਕ ਨਾਟਕ ਵੀ ਖੇਡਿਆ ਗਿਆ | ਅੰਤ 'ਚ ਕੁਇਜ਼ ਮੁਕਾਬਲੇ ਤੋਂ ਬਾਅਦ ਦਸਤਾਰ ਸਜਾਉਣ ਦਾ ਵੀ ਮੁਕਾਬਲਾ ਕਰਵਾਇਆ ਗਿਆ | ਇਸ ਮੌਕੇ ਸੰਤ ਅਰਵਿੰਦਰ ਸਿੰਘ ਨਾਨਕਸਰ ਵਾਲੇ ਵੀ ਪਹੁੰਚੇ ਹੋਏ ਸਨ | ਉਨ੍ਹਾਂ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਦੀ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ ਤੇ ਗੁਰੂ ਗੋਬਿੰਦ ਸਿੰਘ ਜੀ ਵਲੋਂ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਆ | ਸਮਾਗਮ 'ਚ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਹਰਸੁਰਿੰਦਰ ਸਿੰਘ ਗਿੱਲ, ਕੰਵਲਜੀਤ ਸਿੰਘ ਮੱਲ੍ਹਾ, ਮਹਿੰਦਰ ਸਿੰਘ ਜੱਸਲ, ਗੁਰਪ੍ਰੀਤ ਸਿੰਘ, ਅਜੀਤ ਸਿੰਘ ਮਿਗਲਾਨੀ, ਦੀਪਇੰਦਰ ਸਿੰਘ ਭੰਡਾਰੀ, ਡਾ: ਸੁਰਜਨ ਸਿੰਘ ਕਲਸੀ, ਪ੍ਰਤਾਪ ਸਿੰਘ, ਹਰਵਿੰਦਰ ਸਿੰਘ ਚਾਵਲਾ, ਸੁਖਵਿੰਦਰ ਸਿੰਘ ਭਸੀਨ ਆਦਿ ਨੇ ਖ਼ਾਲਸਾ ਪਰਿਵਾਰ ਵਲੋਂ ਕੀਤੇ ਇਸ ਉਪਰਾਲੇ ਦੀ ਪ੍ਰਸੰਸਾ ਕੀਤਾ | ਇਸ ਮੌਕੇ ਪਿ੍ੰ: ਚਰਨਜੀਤ ਸਿੰਘ ਭੰਡਾਰੀ, ਬਲਵਿੰਦਰ ਸਿੰਘ ਮੱਕੜ, ਇਕਬਾਲ ਸਿੰਘ ਨਾਗੀ, ਰਜਿੰਦਰਪਾਲ ਸਿੰਘ ਮੱਕੜ, ਪ੍ਰਭਦਿਆਲ ਸਿੰਘ ਬਜਾਜ, ਗੁਰਮੀਤ ਸਿੰਘ ਮੀਤਾ, ਹਰਵਿੰਦਰ ਸਿੰਘ ਹੈਪੀ, ਸੁਖਵਿੰਦਰ ਸਿੰਘ ਆਸ਼ੂ ਆਦਿ ਵੀ ਹਾਜ਼ਰ ਸਨ |
ਚੌਾਕੀਮਾਨ, (ਤੇਜਿੰਦਰ ਸਿੰਘ ਚੱਢਾ)-ਨਵਾਂ ਗੁਰਦੁਆਰਾ ਸਿੰਘ ਸਭਾ ਪਿੰਡ ਕੁਲਾਰ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਗਿਆਨੀ ਭੁਪਿੰਦਰ ਸਿੰਘ ਦੇ ਕੀਰਤਨੀ ਜਥੇ ਨੇ ਇਲਾਹੀ ਬਾਣੀ ਦਾ ਕੀਰਤਨ ਕਰਕੇ ਤੇ ਭਾਈ ਜਗਤਾਰ ਸਿੰਘ ਮੌੜ ਦੇ ਕਵੀਸਰੀ ਜਥੇ ਨੇ ਗੁਰੂ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਫੈੱਡਰੇਸ਼ਨ ਆਫ ਇੰਡਸਟਰੀਅਲ ਐਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫਿਕੋ) ਦੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਨੇ ਵਿਸ਼ੇਸ਼ ਤੌਰ 'ਤੇ ਸਮਾਗਮ ਵਿਚ ਸ਼ਿਕਰਤ ਕੀਤੀ | ਇਸ ਮੌਕੇ ਜਗਦੀਸ਼ ਸਿੰਘ ਕੁਲਾਰ, ਗੁਰਦਿਆਲ ਸਿੰਘ ਤੇ ਲਛਮਣ ਸਿੰਘ ਵੀ ਪਹੁੰਚੇ | ਇਸ ਮੌਕੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਨੇ ਨਵਾਂ ਗੁਰਦੁਆਰਾ ਸਿੰਘ ਸਭਾ ਪਿੰਡ ਕੁਲਾਰ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ ਵੀ ਕੀਤਾ | ਇਸ ਮੌਕੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਨੇ ਕਿਹਾ ਕਿ ਸਾਨੂੰ ਗੁਰੂਆਂ ਦੇ ਦੱਸੇ ਰਾਹ 'ਤੇ ਚਲਦਿਆ ਗੁਰਸਿੱਖ ਬਣਕੇ ਸੱਚਾ ਸੁੱਚਾ ਤੇ ਸਾਦਾ ਜੀਵਨ ਬਤੀਤ ਕਰਨਾ ਚਾਹੀਦਾ ਹੈ | ਉਨ੍ਹਾਂ ਨੇ ਅਜੋਕੀ ਨੌਜਵਾਨ ਪੀੜ੍ਹੀ ਨੂੰ ਦਸਤਾਰ ਬੰਨਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਕੁਲਾਰ, ਸਰਪੰਚ ਕੁਲਵੰਤ ਸਿੰਘ ਕੁਲਾਰ, ਐਕਸੀਅਨ ਰਣਜੀਤ ਸਿੰਘ, ਬਾਬਾ ਸਰਬਜੀਤ ਸਿੰਘ ਲਾਲੀ ਤੇ ਸੈਕਟਰੀ ਜਰਨੈਲ ਸਿੰਘ ਦੀ ਅਗਵਾਈ 'ਚ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਵਲੋਂ ਪ੍ਰਧਾਨ ਗੁਰਮੀਤ ਸਿੰਘ ਕੁਲਾਰ, ਜਗਦੀਸ਼ ਸਿੰਘ ਕੁਲਾਰ ਤੇ ਕਵੀਸਰ ਜਗਤਾਰ ਸਿੰਘ ਮੌੜ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਕਮੇਟੀ ਵਲੋਂ ਨਵੀਂ ਇਮਾਰਤ ਬਣਾਉਣ 'ਚ ਮਦਦ ਕਰਨ ਵਾਲੇ ਦਾਨੀ ਸੱਜਣਾਂ ਦਾ ਸਨਮਾਨ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਬਲਾਕ ਸੰਮਤੀ ਮੈਂਬਰ ਦਲਜੀਤ ਸਿੰਘ ਕੁਲਾਰ, ਜਗਦੇਵ ਸਿੰਘ, ਪਰਮਪਾਲ ਸਿੰਘ, ਸੁਖਵੰਤ ਸਿੰਘ, ਹੁਸਨ ਸਿੰਘ, ਮਹਿੰਦਰ ਸਿੰਘ, ਸਿੰਦਰਪਾਲ ਸਿੰਘ, ਮਾਸਟਰ ਹਰੀ ਸਿੰਘ, ਅਜੀਤ ਸਿੰਘ, ਬਾਬਾ ਟਹਿਲ ਸਿੰਘ, ਨੰਬਰਦਾਰ ਦਰਸ਼ਨ ਸਿੰਘ, ਬਿੰਦਰ ਸਿੰਘ, ਕੈਪਟਨ ਜਸਵੰਤ ਸਿੰਘ, ਬੂਟਾ ਸਿੰਘ, ਗੁਰਦਿਆਲ ਆਦਿ ਸੰਗਤਾਂ ਹਾਜ਼ਰ ਸਨ |
ਗੁ: ਦੂਖ ਨਿਵਾਰਨ ਸਾਹਿਬ ਕੈਂਬਸਰ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ
ਗੁਰਦੁਆਰਾ ਦੂਖ ਨਿਵਾਰਨ ਸਾਹਿਬ ਕੈਂਬਸਰ ਪਾਤਸ਼ਾਹੀ ਛੇਵੀਂ ਪਿੰਡ ਸੋਹੀਆਂ ਵਿਖੇ ਵਿਸਾਖੀ ਦਾ ਦਿਹਾੜਾ ਤੇ ਦਸਤਾਰ ਦਿਵਸ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਭਾਈ ਹਰਚਰਨ ਸਿੰਘ ਮੁੱਲਾਂਪੁਰ ਵਾਲੇ ਦੇ ਕੀਰਤਨੀ ਜਥੇ ਨੇ ਕੀਰਤਨ ਕਰਕੇ ਤੇ ਕਥਾ ਵਾਚਕ ਭਾਈ ਜਸਵੀਰ ਸਿੰਘ ਸਿੱਧਵਾਂ ਕਲਾਂ ਨੇ ਗੁਰਬਾਣੀ ਦੀ ਕਥਾ ਕਰਕੇ ਸੰਗਤਾਂ ਨੂੰ ਗੁਰੂ ਦੇ ਦੱਸੇ ਰਾਹ 'ਤੇ ਚੱਲਦਿਆਂ ਆਪਣਾ ਜੀਵਨ ਗੁਰੂ ਵਾਲੇ ਬਣ ਕੇ ਬਤੀਤ ਕਰਨ ਲਈ ਕਿਹਾ | ਇਸ ਮੌਕੇ ਕਰਵਾਏ ਦਸਤਾਰ ਮੁਕਾਬਲਿਆਂ 'ਚ 100 ਦੇ ਲਗਪਗ ਨੌਜਵਾਨਾਂ ਤੇ ਬੱਚਿਆਂ ਨੇ ਹਿੱਸਾ ਲਿਆ ਅਤੇ ਜੇਤੂ ਰਹਿਣ ਵਾਲੇ ਨੌਜਵਾਨਾਂ ਤੇ ਬੱਚਿਆਂ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਕਦ ਰਾਸ਼ੀ ਤੇ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ | ਦਸਤਾਰ ਮੁਕਾਬਲਿਆਂ 'ਚ ਹਿੱਸਾ ਲੈਣ ਵਾਲੇ ਨੌਜਵਾਨਾਂ ਤੇ ਬੱਚਿਆਂ ਨੂੰ ਉਤਸ਼ਾਹਿਤ ਕਰਨ ਲਈ ਤਗਮਿਆਂ ਨਾਲ ਸਨਮਾਨਿਤ ਕੀਤਾ | ਇਸ ਮੌਕੇ ਪੰਜ ਪਿਆਰਿਆਂ ਨੇ 30 ਪ੍ਰਾਣੀਆਂ ਨੂੰ ਅੰਮਿ੍ਤ ਛਕਾ ਕੇ ਗੁਰੂ ਵਾਲੇ ਬਣਾਇਆ | ਇਸ ਮੌਕੇ ਸੁਖਦੇਵ ਸਿੰਘ ਸੋਹੀਆਂ, ਹਰਨੇਕ ਸਿੰਘ ਬੜਿੰਗ, ਸੁਖਵਿੰਦਰ ਸਿੰਘ ਕਾਕਾ, ਜਗਤਾਰ ਸਿੰਘ ਕੁਲਾਰ ਤੇ ਗਿਆਨੀ ਬਲਰਾਜ ਸਿੰਘ ਦੀ ਅਗਵਾਈ 'ਚ ਪ੍ਰਬੰਧਕ ਕਮੇਟੀ ਤੇ ਸਮੂਹ ਨਗਰ ਨਿਵਾਸੀਆਂ ਵਲੋਂ ਅੰਮਿ੍ਤ ਛੱਕ ਕੇ ਗੁਰੂ ਵਾਲੇ ਬਣਨ ਵਾਲੇ 30 ਪ੍ਰਾਣੀਆਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਗੁਰਵਿੰਦਰ ਸਿੰਘ, ਗੁਰਸੇਵਕ ਸਿੰਘ, ਚਰਨਕਮਲ ਸਿੰਘ ਤੇ ਜਪਲੀਨ ਸਿੰਘ ਨੇ ਕੋਚ ਦੀ ਭੂਮਿਕਾ ਬਾਖੂਬੀ ਨਿਭਾਈ | ਇਸ ਮੌਕੇ ਸੂਬੇਦਾਰ ਸੁਖਜੀਤ ਸਿੰਘ, ਖ਼ਜ਼ਾਨਚੀ ਹਰਨੇਕ ਸਿੰਘ, ਦਲਜੀਤ ਸਿੰਘ, ਸੋਨੂੰ ਸੋਹੀਆਂ, ਜਗਤਾਰ ਸਿੰਘ ਕੁਲਾਰ, ਪ੍ਰਧਾਨ ਗੁਰਦੇਵ ਸਿੰਘ, ਮਹਿੰਦਰ ਸਿੰਘ, ਦਲਵਿੰਦਰ ਸਿੰਘ ਸਿੱਧੂ ਕਾਕਾ, ਨੰਬਰਦਾਰ ਤੀਰਥ ਸਿੰਘ ਪੱਬੀਆਂ, ਸੂਬੇਦਾਰ ਚਮਕੌਰ ਸਿੰਘ, ਹੇਮਜੀਤ ਸਿੰਘ, ਬਾਬਾ ਕਰਤਾਰ ਸਿੰਘ, ਗਿਆਨੀ ਸੁਰਿੰਦਰ ਸਿੰਘ, ਮਨਤੇਜ ਸਿੰਘ, ਸੁਖਦੀਪ ਸਿੰਘ ਡੁਬਈ, ਕਪੂਰ ਸਿੰਘ, ਪੰਚ ਦਲਜੀਤ ਸਿੰਘ ਬਦੇਸਾ, ਕੁਲਵੰਤ ਸਿੰਘ, ਆਦਿ ਕਮੇਟੀ ਮੈਂਬਰ ਹਾਜ਼ਰ ਸਨ |
ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਖ਼ਾਲਸਾ ਪੰਥ ਸਾਜਨਾ ਦਿਵਸ ਮਨਾਇਆ
ਜਗਰਾਉਂ, (ਹਰਵਿੰਦਰ ਸਿੰਘ ਖ਼ਾਲਸਾ)-ਇਤਿਹਾਸਿਕ ਗੁਰਦੁਆਰਾ ਪਾਤਸਾਹੀ ਛੇਵੀਂ ਗੁਰੂਸਰ ਕਾਉਂਕੇ ਵਿਖੇ ਖ਼ਾਲਸੇ ਪੰਥ ਦਾ ਸਾਜਨਾ ਦਿਵਸ ਤੇ ਵਿਸਾਖੀ ਦਾ ਦਿਹਾੜਾ ਮਨਾਇਆ ਗਿਆ | ਦੂਰੋਂ-ਨੇੜਿਓ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ ਤੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ | ਸਾਜਨਾ ਦਿਵਸ ਨੂੰ ਸਮਰਪਿਤ ਸਜਾਏ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਉਣ ਉਪਰੰਤ ਦੀਵਾਨ ਸਜਾਏ ਗਏ | ਇਸ ਦੌਰਾਨ ਪੰਥ ਦੇ ਮਹਾਨ ਢਾਡੀ ਤੇ ਰਾਗੀ ਜਥਿਆਂ ਵਲੋਂ ਸੰਗਤਾਂ ਨੂੰ ਗੁਰੂ ਸਾਹਿਬਾਨਾ ਦਾ ਇਤਿਹਾਸ ਸੁਣਾ ਕੇ ਨਿਹਾਲ ਕੀਤਾ ਗਿਆ | ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਸੰਗਤਾ ਨੂੰ ਸੰਬੋਧਨ ਕਰਦਿਆਂ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਦੀ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਸਾਨੂੰ ਪੰਥ 'ਚ ਏਕਤਾ ਤੇ ਆਪਸੀ ਭਾਈਚਾਰਕ ਸਾਂਝਾਂ ਬਣਾਉਣ ਲਈ ਕਾਰਜ ਕਰਨੇ ਚਾਹੀਦੇ ਹਨ | ਉਨ੍ਹਾਂ ਸੰਗਤਾਂ ਨੂੰ ਖੰਡੇ ਬਾਟੇ ਦਾ ਪਾਹੁਲ ਛੱਕ ਕੇ ਗੁਰੂ ਲੜ ਲੱਗਣ ਲਈ ਵੀ ਆਖਿਆ | ਇਸ ਸਮੇਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਪੁੱਜੀਆਂ ਸੰਗਤਾਂ ਨੂੰ ਜੀ ਆਇਆ ਕਿਹਾ ਤੇ ਪੁੱਜੀਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ | ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਕੁਝ ਦਿਨ ਪਹਿਲਾ ਸੰਗਤਾਂ ਵਲੋਂ ਸਰੋਵਰ ਦੀ ਸਫ਼ਾਈ ਦੀ ਸੇਵਾ ਵੀ ਕੀਤੀ ਗਈ | ਇਸ ਮੌਕੇ ਸਰਪੰਚ ਮਨਜਿੰਦਰ ਸਿੰਘ ਮਨੀ, ਸਰਪੰਚ ਬਲਜਿੰਦਰ ਸਿੰਘ, ਪ੍ਰਧਾਨ ਕਰਮ ਸਿੰਘ, ਗੰ੍ਰਥੀ ਭੁਪਿੰਦਰ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਪਲਮਿੰਦਰ ਸਿੰਘ ਕੋਠੇ ਰਾਹਲਾ, ਸਰਪ੍ਰੀਤ ਸਿੰਘ ਕਾਉਂਕੇ, ਗੁਰਸੇਵਕ ਸਿੰਘ ਕਿਲੀ ਚਾਹਲ, ਗੁਰਦਿੱਤ ਸਿੰਘ, ਦਲਬਾਰਾ ਸਿੰਘ, ਵਿਸਾਖਾ ਸਿੰਘ, ਗੁਰਮੁੱਖ ਸਿੰਘ, ਸਾਧੂ ਸਿੰਘ, ਗੁਰਨਾਮ ਸਿੰਘ ਆਦਿ ਵੀ ਹਾਜ਼ਰ ਸਨ |
ਦੇਹੜਕਾ ਵਿਖੇ ਬੂਟੇ ਲਗਾ ਕੇ ਵਿਸਾਖੀ ਦਾ ਤਿਉਹਾਰ ਮਨਾਇਆ
ਹਠੂਰ, (ਜਸਵਿੰਦਰ ਸਿੰਘ ਛਿੰਦਾ)-ਪਿੰਡ ਦੇਹੜਕਾ ਵਿਖੇ ਯੂਥ ਕਲੱਬ ਤੇ ਪੰਚਾਇਤ ਨੇ ਸਾਂਝੇ ਤੌਰ 'ਤੇ ਸਰਪੰਚ ਰਣਜੀਤ ਸਿੰਘ ਬੱਬੂ ਦੀ ਪ੍ਰੇਰਨਾ ਤੇ ਅਗਵਾਈ ਵਿਚ ਵਿਲੱਖਣ ਢੰਗ ਨਾਲ ਵਿਸਾਖੀ ਦਾ ਤਿਉਹਾਰ ਮਨਾਉਂਦਿਆਂ ਪਿੰਡ 'ਚ ਸਾਨਦਾਰ ਸਜਾਵਟੀ ਬੂਟੇ ਲਗਾ ਕੇ ਪਿੰਡ ਨੂੰ ਹਰਿਆ ਭਰਿਆ ਕਰਨ ਦਾ ਪ੍ਰਣ ਕੀਤਾ | ਸਰਪੰਚ ਰਣਜੀਤ ਸਿੰਘ ਬੱਬੂ ਨੇ ਇਸ ਮੌਕੇ ਦੱਸਿਆ ਯੂਥ ਕਲੱਬ ਦੇ ਨੌਜਵਾਨਾਂ ਨੇ ਇਸ ਮੁਹਿੰਮ ਨੂੰ ਘਰ-ਘਰ ਪਹੁੰਚਾਉਣ ਲਈ ਸ਼ਲਾਘਾਯੋਗ ਉਦਮ ਕੀਤਾ ਹੈ ਤੇ 800 ਬੂਟੇ ਲਿਆਂਦਾ ਗਏ ਹਨ, ਜਿਨ੍ਹਾਂ 'ਚੋਂ 50 ਬੂਟੇ ਲਾ ਕੇ ਕੇ ਜਿਥੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ, ਉਥੇ ਵਿਸਾਖੀ ਦਾ ਤਿਉਹਾਰ ਦਿਲਾਂ 'ਚ ਭਾਵਨਾਵਾਂ ਲੈ ਕੇ ਮਨਾਇਆ | ਇਸ ਮੌਕੇ ਡਾਇਰੈਕਟਰ ਜਸਵੀਰ ਸਿੰਘ ਦੇਹੜਕਾ, ਨਿਮਰਲ ਸਿੰਘ ਸਿੱਧੂ, ਕਲੱਬ ਦੇ ਆਗੂ ਗੁਰਮੀਤ ਸਿੰਘ ਸਿੱਧੂ, ਗੁਰਵਿੰਦਰ ਸਿੰਘ ਧਾਲੀਵਾਲ, ਸੁਖਜਿੰਦਰ ਸਿੰਘ, ਸ਼ਿੰਦਾ ਸਿੰਘ, ਭੁਪਿੰਦਰ ਸਿੰਘ, ਜਗਦੀਪ ਸਿੰਘ, ਗਿਆਨੀ ਹਰਦੇਵ ਸਿੰਘ, ਨਿਰੋਤਮ ਸਿੰਘ, ਕੇਵਲ ਸਿੰਘ, ਸੁਖਦੇਵ ਸਿੰਘ, ਸੁਰਜੀਤ ਸਿੰਘ, ਤੇਜਿੰਦਰ ਸਿੰਘ, ਲਾਡੀ ਸਿੰਘ, ਹਰਪ੍ਰੀਤ ਸਿੰਘ, ਬਲਵੀਰ ਸਿੰਘ ਫੌਜੀ, ਗੁਰਦੀਪ ਸਿੰਘ ਫੌਜੀ, ਗੁਰਮੇਲ ਸਿੰਘ ਬੂਟਾ, ਜੱਥੇਦਾਰ ਚੰਦ ਸਿੰਘ, ਰਾਜੂ ਸਿੰਘ, ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ |
ਵਿਸਾਖੀ ਮੌਕੇ ਪਿੰਡ ਕੈਲੇ 'ਚ ਸਮਾਗਮ
ਰਾਏਕੋਟ, (ਸੁਸ਼ੀਲ)-ਪਿੰਡ ਕੈਲੇ ਦੇ ਉੱਘੇ ਸਮਾਜਸੇਵੀ ਤੇ ਪ੍ਰਵਾਸੀ ਪੰਜਾਬ ਟਹਿਲ ਸਿੰਘ ਕੈਲੇ ਦੇ ਗ੍ਰਹਿ ਵਿਖੇ ਵਿਸਾਖੀ ਮੌਕੇ ਇਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆਾ ਗਿਆ | ਇਸ ਮੌਕੇ ਸਮਾਗਮ 'ਚ ਐਡਵੋਕੇਟ ਰਘਵੀਰ ਸਿੰਘ ਤੂਰ, ਪਿ੍ੰ: ਸਵਰਨ ਸਿੰਘ ਦਿਉਲ, ਸਰਪੰਚ ਹਰਪਾਲ ਸਿੰਘ ਤੱਤਲਾ, ਐੱਸ.ਐੱਮ.ਓ ਗੁਰਦੀਪ ਸਿੰਘ ਪੱਖੋਵਾਲ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ ਗਈ | ਸਮਾਗਮ 'ਚ ਪੁੱਜੇ ਮਹਿਮਾਨਾਂ ਵਲੋਂ ਖ਼ਾਲਸਾ ਪੰਥ ਦੇ ਜਨਮ ਦਿਹਾੜੇ ਦੀ ਖੁਸ਼ੀ ਕੇਕ ਕੱਟ ਕੇ ਮਨਾਈ ਗਈ ਤੇ ਸਮੂਹ ਸੰਗਤ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ | ਇਸ ਮੌਕੇ ਸਮਾਜਸੇਵੀ ਟਹਿਲ ਸਿੰਘ ਕੈਲੇ ਵਲੋਂ ਆਲਮਗੀਰ ਅਖਾੜੇ ਦੇ ਜ਼ਿਲ੍ਹਾ ਲੁਧਿਆਣਾ ਦੇ ਜੇਤੂ 14 ਸਾਲਾ ਪਹਿਲਵਾਨ ਨੂੰ 5100 ਰੁਪਏ ਅਤੇ ਸਰਕਾਰੀ ਕੰਨਿਆ ਸਕੂਲ ਪੱਖੋਵਾਲ ਨੂੰ ਇਕ ਰੇਂਜਰ ਸਾਇਕਲ ਵੀ ਦਿੱਤਾ ਗਿਆ | ਇਸ ਤੋਂ ਇਲਾਵਾ ਹੋਰ ਕਈ ਸੰਸਥਾਵਾਂ ਨੂੰ ਵੀ ਟਹਿਲ ਸਿੰਘ ਕੈਲੇ ਵੱਲੋਂ ਆਰਥਿਕ ਮਦਦ ਵੀ ਕੀਤੀ ਗਈ | ਸਮਾਗਮ 'ਚ ਮਾਸਟਰ ਦਰਸ਼ਨ ਸਿੰਘ ਡਾਂਗੋ, ਪ੍ਰੋ: ਮੇਜਰ ਸਿੰਘ, ਕੁਲਵੰਤ ਸਿੰਘ ਪ੍ਰਧਾਨ, ਬਖਸ਼ੀਸ ਸਿੰਘ, ਮਲਕੀਤ ਸਿੰਘ ਗੋਂਦਵਾਲ (ਮੈਨੇਜਰ ਹੌਾਡਾ ਗਰੁੱਪ), ਜਸਵੰਤ ਸਿੰਘ, ਰਣਜੀਤ ਸਿੰਘ ਪੰਚ, ਚਮਕੌਰ ਸਿੰਘ ਦਿਉਲ, ਆਤਮਾ ਸਿੰਘ ਲੋਹਟਬੱਦੀ, ਸਰਪੰਚ ਨਛੱਤਰ ਸਿੰਘ ਕੈਲੇ, ਸਵਰਨ ਸਿੰਘ ਰਛੀਨ, ਨਛੱਤਰ ਸਿੰਘ, ਮੰਗਲ ਸਿੰਘ ਸਿੱਧੂ, ਮੋਹਣ ਸਿੰਘ ਗੋਂਦਵਾਲ ਆਦਿ ਹਾਜ਼ਰ ਸਨ |
ਪਿੰਡ ਹਾਂਸ ਕਲਾਂ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ
ਚੌਾਕੀਮਾਨ, (ਤੇਜਿੰਦਰ ਸਿੰਘ ਚੱਢਾ)-ਵੱਡਾ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ, ਗੁਰਦੁਆਰਾ ਨਾਨਕ ਨਿਵਾਸ ਦੀ ਪ੍ਰਬੰਧਕ ਕਮੇਟੀ, ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਦੀ ਪ੍ਰਬੰਧਕ ਕਮੇਟੀ, ਗੁਰਦੁਆਰਾ ਭਗਤ ਰਵਿਦਾਸ ਜੀ ਦੀ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀ ਪਿੰਡ ਹਾਂਸ ਕਲਾਂ ਵਲੋਂ ਵਿਸਾਖੀ ਦਾ ਪਵਿੱਤਰ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ | ਭੋਗ ਪੈਣ ਉਪਰੰਤ ਬੀਬੀਆਂ ਦੇ ਕੀਰਤਨੀ ਜਥੇ ਨੇ ਇਲਾਹੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸਮੂਹ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ, ਗ੍ਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਵਲੋਂ ਦਸਤਾਰ ਮੁਕਾਬਲੇ ਕਰਵਾਏ ਗਏ | ਇਸ ਮੌਕੇ ਸੰਤ ਜਰਨੈਲ ਸਿੰਘ ਖਾਲਸਾ ਗੱਤਕਾ ਅਖਾੜਾ ਪਿੰਡ ਹਾਂਸ ਕਲਾਂ ਦੀ ਟੀਮ ਵਲੋਂ ਗੱਤਕੇ ਦੇ ਜੌਹਰ ਵਿਖਾਏ ਗਏ | ਇਸ ਮੌਕੇ ਸਰਪੰਚ ਬਾਬਾ ਗੁਰਦੀਪ ਸਿੰਘ ਹਾਂਸ, ਜਥੇਦਾਰ ਭਾਗ ਸਿੰਘ ਹਾਂਸ, ਬਲਾਕ ਸੰਮਤੀ ਮੈਂਬਰ ਹਰਦੇਵ ਸਿੰਘ ਹਾਂਸ, ਗਿਆਨੀ ਹਰਜਿੰਦਰ ਸਿੰਘ ਖਾਲਸਾ ਤੇ ਸੈਕਟਰੀ ਮੋਹਨ ਸਿੰਘ ਹਾਂਸ ਨੇ ਸਮੂਹ ਸੰਗਤਾਂ ਨੂੰ ਵਿਸਾਖੀ ਦਿਹਾੜੇ ਦੀ ਵਧਾਈ ਦਿੱਤੀ | ਇਸ ਮੌਕੇ ਮਹਾਂ ਸਿੰਘ, ਮਹਿੰਦਰ ਸਿੰਘ ਖਾਲਸਾ, ਹਰਬੰਸ ਸਿੰਘ ਖਾਲਸਾ, ਕਰਨੈਲ ਸਿੰਘ ਖਾਲਸਾ, ਜਗਦੇਵ ਸਿੰਘ, ਰਾਜਾ ਸਿੰਘ, ਭੁਪਿੰਦਰ ਸਿੰਘ ਆਦਿ ਹਾਜ਼ਰ ਸਨ |
ਖ਼ਾਲਸਾ ਸਾਜਨਾ ਦਿਵਸ ਮੌਕੇ 3 ਰੋਜ਼ਾ ਵਿਸ਼ਾਲ ਧਾਰਮਿਕ ਸਮਾਗਮ ਸਮਾਪਤ
ਸਵੱਦੀ ਕਲਾਂ, (ਗੁਰਪ੍ਰੀਤ ਸਿੰਘ ਤਲਵੰਡੀ)-ਖ਼ਾਲਸਾ ਸਾਜਨਾ ਦਿਵਸ ਮੌਕੇ ਗੁਰਦੁਵਾਰਾ ਝਿੜ੍ਹੀ ਸਾਹਿਬ ਸਵੱਦੀ ਕਲਾਂ 'ਚ ਚੱਲ ਰਹੇ 3 ਰੋਜ਼ਾ ਵਿਸ਼ਾਲ ਧਾਰਮਿਕ ਸਮਾਗਮ ਸਮਾਪਤ ਹੋ ਗਏ | ਸ੍ਰੀ ਅਖੰਡ ਪਾਠ ਜੀ ਦੇ ਭੋਗ ਪੈਣ ਤੋਂ ਉਪਰੰਤ ਖੁੱਲ੍ਹੇ ਪੰਡਾਲ 'ਚ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਤੇ ਕਥਾ ਵਿਚਾਰਾਂ ਨਾਲ ਜੋੜਿਆ | ਉਪਰੰਤ ਮਾਲਵੇ ਦੇ ਨਾਮਵਰ ਢਾਡੀ ਭਾਈ ਅਮਰਜੀਤ ਸਿੰਘ ਸਿੱਧਵਾਂ ਕਾਲਜ ਵਾਲੇ, ਬੀਬੀ ਵੀਰਪਾਲ ਕੌਰ ਸਮਾਲਸਰ, ਸਾਰੰਗੀ ਮਾਸਟਰ ਭਾਈ ਕਮਲਜੀਤ ਸਿੰਘ ਕੋਮਲ ਦੇ ਢਾਡੀ ਜਥੇ ਵਲੋਂ ਸੰਗਤਾਂ ਨੂੰ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਖ਼ਾਲਸਾ ਪੰਥ ਦੀ ਸਥਾਪਨਾ ਅਤੇ ਉਸ ਤੋਂ ਬਾਅਦ ਨਿਆਰੇ ਖ਼ਾਲਸੇ ਦੁਆਰਾ ਜ਼ਾਲਮ ਮੁਗਲ ਸਾਮਰਾਜ ਨਾਲ ਟੱਕਰ ਲੈਣ ਵਰਗਾ ਸਮੁੱਚਾ ਬਿਰਤਾਂਤ ਸੰਗਤਾਂ ਦੇ ਸਨਮੁੱਖ ਰੱਖਿਆ | ਗੁਰਦਵਾਰਾ ਕਮੇਟੀ ਦੁਆਰਾ ਪ੍ਰਧਾਨ ਜਗਦੇਵ ਸਿੰਘ, ਸੁਖਵੀਰ ਸਿੰਘ ਤੇ ਮਾ: ਅਵਤਾਰ ਸਿੰਘ ਬਿੱਲੂ ਵਲੈਤੀਆ ਦੀ ਅਗਵਾਈ ਹੇਠ ਢਾਡੀ ਜਥੇ ਦਾ ਵਿਸ਼ੇਸ਼ ਸਨਮਾਨ ਵੀ ਕੀਤਾ | ਇਸ ਦੌਰਾਨ ਨੌਜਵਾਨਾਂ ਦੇ ਵੱਖ-ਵੱਖ ਉਮਰ ਵਰਗਾਂ ਦੇ ਕਰਵਾਏ ਸੁੰਦਰ ਦਸਤਾਰ ਸਜਾਉਣ ਮੁਕਾਬਲਿਆਂ ਦੇ ਜੇਤੂਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਕਮੇਟੀ ਪ੍ਰਧਾਨ ਜਗਦੇਵ ਸਿੰਘ, ਸੁਖਵੀਰ ਸਿੰਘ, ਮਾ: ਅਵਤਾਰ ਸਿੰਘ ਬਿੱਲੂ, ਮਾ: ਮੇਜਰ ਸਿੰਘ, ਮਨਜੀਤ ਸਿੰਘ ਤੂਰ, ਸਰਦਾਰਾ ਸਿੰਘ, ਦਰਸ਼ਨ ਸਿੰਘ ਖ਼ਾਲਸਾ ਵੀ ਹਾਜ਼ਰ ਸਨ |
ਗੁ: ਬਾਬਾ ਬੁੱਢਾਸਰ ਸਾਹਿਬ ਲੋਹਟਬੱਦੀ ਵਿਖੇ ਸਾਜਨਾ ਦਿਵਸ ਸਬੰਧੀ ਸਮਾਗਮ ਕਰਵਾਏ
ਲੋਹਟਬੱਦੀ, (ਕੁਲਵਿੰਦਰ ਸਿੰਘ ਡਾਂਗੋਂ)-ਗੁਰਦੁਆਰਾ ਬਾਬਾ ਬੁੱਢਾਸਰ ਸਾਹਿਬ ਲੋਹਟਬੱਦੀ ਵਿਖੇ ਦੇਸ਼ਾਂ-ਵਿਦੇਸ਼ਾਂ ਦੀਆਂ ਸੰਗਤਾਂ ਵਲੋਂ ਸੰਤ ਜਸਦੇਵ ਸਿੰਘ ਲੋਹਟਬੱਦੀ ਵਾਲਿਆਂ ਦੀ ਸਰਪ੍ਰਸਤੀ ਹੇਠ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਸਬੰਧੀ ਸਾਲਾਨਾ ਸਮਾਗਮ ਕਰਵਾਏ ਗਏ | ਇਸ ਮੌਕੇ ਸ੍ਰੀ ਅਖੰਡ ਪਾਠ ਤੇ ਸ੍ਰੀ ਸਹਿਜ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ | ਸੰਤ ਜਸਦੇਵ ਸਿੰਘ ਲੋਹਟਬੱਦੀ ਵਾਲਿਆਂ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਨੇ ਸਮਾਜ 'ਚ ਪੈਦਾ ਹੋਏ ਜਾਤ-ਪਾਤ ਦੇ ਵਖਰੇਵਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਾਰਿਆਂ ਨੂੰ ਇਕੋ ਬਾਟੇ 'ਚ ਅੰਮਿ੍ਤ ਛਕਾ ਕੇ ਮਾਨਸ ਕੀ ਜਾਤਿ ਸਭੈ ਏਕੈ ਪਹਿਚਾਨਬੋ ਦਾ ਸੰਦੇਸ਼ ਦਿੰਦਿਆਂ ਸਮੁੱਚੀ ਸਿੱਖ ਕੌਮ 'ਚ ਇਕ ਨਵੀਂ ਰੂਹ ਫੂਕੀ ਸੀ | ਅਫ਼ਸੋਸ ਹੈ ਕਿ ਅੱਜ ਵੀ ਬਹੁਤ ਸਾਰੇ ਅਖੌਤੀ ਲੋਕ ਖੁਦ ਨੂੰ ਗੁਰੂ ਸਾਹਿਬ ਦੇ ਸਮਰਪਣ ਕਰਨ ਦੀ ਬਜਾਏ ਝੂਠੀ ਹਉਮੈ ਦਾ ਸ਼ਿਕਾਰ ਹੋਏ ਫਿਰਦੇ ਹਨ | ਉਨ੍ਹਾਂ ਕਿਹਾ ਕਿ ਮਨੁੱਖ ਨੂੰ ਆਪਣੇ ਜੀਵਨ ਦੀ ਸਫ਼ਲਤਾ ਲਈ ਖੁਦ ਨੂੰ ਗੁਰਬਾਣੀ ਅਨੁਸਾਰ ਢਾਲਣਾ ਪਏਗਾ | ਇਸ ਮੌਕੇ ਸੰਤ ਚੰਨਣ ਸਿੰਘ ਲੋਹਟਬੱਦੀ ਵਾਲਿਆਂ ਦੀ ਯਾਦ 'ਚ ਉਸਾਰੇ ਜਾ ਰਹੇ ਬਹੁ-ਕਰੋੜੀ ਲੰਗਰ ਹਾਲ ਲਈ ਮਾਇਆ ਦਾਨ ਕਰਨ ਵਾਲੇ ਦਾਨੀ ਸੱਜਣਾਂ 'ਚ ਕੌਾਸਲਰ ਸੁਖਵੀਰ ਸਿੰਘ ਕਾਲਾ ਲੁਹਾਰਾ ਦਾ ਸਨਮਾਨ ਕੀਤਾ ਗਿਆ ਜਦ ਕਿ ਬੀਬੀ ਅਵਤਾਰ ਕੌਰ ਕੈਨੇਡਾ ਨੇ ਵੀ ਹਾਲ ਲਈ 5 ਲੱਖ ਦੀ ਸੇਵਾ ਕਰਵਾਈ | ਇਸ ਮੌਕੇ ਪਿ੍ੰਸੀਪਲ ਬਾਬੂ ਸਿੰਘ ਸੰਦੌੜ, ਗਿਆਨੀ ਦਰਬਾਰਾ ਸਿੰਘ, ਗਮਦੂਰ ਸਿੰਘ, ਬਾਵਾ ਸਿੰਘ, ਗੁਰਲੀਨ ਸਿੰਘ, ਤੀਰਥ ਸਿੰਘ, ਜਸਪਾਲ ਸਿੰਘ, ਚੌਧਰੀ ਲਖਵੀਰ ਸਿੰਘ, ਜਸ਼ਨਦੀਪ ਸਿੰਘ, ਦਵਿੰਦਰ ਸਿੰਘ, ਕੁਲਦੀਪ ਸਿੰਘ, ਕੁਲਦੀਪ ਸਿੰਘ ਜੰਡਾਲੀ, ਮਹੰਤ ਰਾਜਿੰਦਰ ਸਿੰਘ, ਨਿਰਭੈ ਸਿੰਘ ਮਹੇਰਨਾਂ ਕਲਾਂ ਆਦਿ ਹਾਜ਼ਰ ਸਨ |
ਗੁ: ਬਾਉਲੀ ਸਾਹਿਬ (ਸੋਢੀਵਾਲ) ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ
ਸਿੱਧਵਾਂ ਬੇਟ, (ਜਸਵੰਤ ਸਿੰਘ ਸਲੇਮਪੁਰੀ)-ਪਿੰਡ ਸੋਢੀਵਾਲ ਦੇ ਬਾਹਰਵਾਰ ਪਹਿਲੀ ਤੇ ਛੇਵੀਂ ਪਾਤਸ਼ਾਹੀ ਜੀ ਦੀ ਚਰਨਛੋਹ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਵਿਸਾਖੀ ਦਾ ਪਵਿੱਤਰ ਦਿਹਾੜਾ ਮਨਾਇਆ ਗਿਆ | ਸ੍ਰੀ ਗੁਰੂ ਹਰਗੋਬਿੰਦ ਸਿੰਘ ਟਰੱਸਟ ਵਲੋਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਵਿਦਿਆ ਮਾਰਤੰਡ ਬਾਬਾ ਹਰਨੇਕ ਸਿੰਘ ਦੀ ਅਗਵਾਈ ਤੇ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸਜਾਏ ਧਾਰਮਿਕ ਦੀਵਾਨਾਂ 'ਚ ਵੱਖ-ਵੱਖ ਸੰਤ ਮਹਾਂਪੁਰਸ਼ਾਂ, ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਨੇ ਜੁੜੀਆਂ ਸੰਗਤਾਂ ਨੂੰ ਖ਼ਾਲਸਾ ਪੰਥ ਦੇ ਗੌਰਵਮਈ ਇਤਿਹਾਸ 'ਤੇ ਚਾਨਣਾ ਪਾਉਂਦੇ ਹੋਏ ਨੌਜਵਾਨਾਂ ਨੂੰ ਨਸ਼ਿਆਂ ਦਾ ਸੇਵਨ ਛੱਡ ਕੇ ਸਿੱਖੀ ਸਰੂਪ 'ਚ ਆਪਣਾ ਜੀਵਨ ਜਿਉਣ ਦੀ ਅਪੀਲ ਕੀਤੀ | ਇਸ ਮੌਕੇ ਸੰਤ ਸਿਪਾਹੀ ਬਾਬਾ ਵਿਸਾਖਾ ਸਿੰਘ (ਜਨੇਤਪੁਰਾ) ਗਤਕਾ ਪਾਰਟੀ ਨੇ ਆਪਣੇ ਜੌਹਰ ਵਿਖਾਉਂਦੇ ਹੋਏ ਸੰਗਤਾਂ 'ਚ ਬੀਰ ਰਸ ਭਰਨ ਦਾ ਉਪਰਾਲਾ ਕੀਤਾ | ਇਸ ਮੌਕੇ ਬਾਬਾ ਹਰਨੇਕ ਸਿੰਘ, ਗੁਰਦੀਪ ਸਿੰਘ ਗਿੱਦੜਵਿੰਡੀ, ਭਾਈ ਗੁਰਪ੍ਰੀਤ ਸਿੰਘ, ਭਾਈ ਮਹੱਬਤਪ੍ਰੀਤ ਸਿੰਘ, ਭਾਈ ਅਵਤਾਰ ਸਿੰਘ, ਭਾਈ ਬਲਜੀਤ ਸਿੰਘ ਸੋਢੀਵਾਲ, ਜਸਵੀਰ ਸਿੰਘ, ਤੇਜਿੰਦਰ ਸਿੰਘ ਲੋਧੀਵਾਲ, ਜਗਜੀਤ ਸਿੰਘ, ਗਿਆਨੀ ਬਲਵੰਤ ਸਿੰਘ, ਆਤਮਾ ਸਿੰਘ, ਭਾਈ ਦਲਵਿੰਦਰ ਸਿੰਘ, ਅਵਤਾਰ ਸਿੰਘ , ਭਾਈ ਮੁਕੰਦ ਸਿੰਘ, ਭਾਈ ਗੁਰਚਰਨ ਸਿੰਘ ਨੇ ਵੀ ਜੁੜੀਆਂ ਸੰਗਤਾਂ ਨੂੰ ਖ਼ਾਲਸੇ ਦੇ ਜਨਮ ਦਿਹਾੜੇ ਦੀਆਂ ਵਧਾਈਆਂ ਦਿੰਦੇ ਹੋਏ ਸੇਵਾ ਦੇ ਕੁੰਭ 'ਚ ਆਪਣਾ ਬਣਦਾ ਯੌਗਦਾਨ ਪਾਇਆ |


ਖ਼ਬਰ ਸ਼ੇਅਰ ਕਰੋ


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX