ਤਾਜਾ ਖ਼ਬਰਾਂ


ਇਰਾਕ ਦੀ ਖ਼ੁਫ਼ੀਆ ਏਜੰਸੀ ਵੱਲੋਂ ਆਈ.ਐੱਸ ਨਾਲ ਸਬੰਧਿਤ 13 ਫਰਾਂਸੀਸੀ ਨਾਗਰਿਕ ਗ੍ਰਿਫ਼ਤਾਰ
. . .  3 minutes ago
ਬਗ਼ਦਾਦ, 21 ਫਰਵਰੀ - ਇਰਾਕ ਦੀ ਖ਼ੁਫ਼ੀਆ ਏਜੰਸੀ ਨੇ ਗੁਆਂਢੀ ਦੇਸ਼ ਸੀਰੀਆ ਤੋਂ ਆਈ.ਐੱਸ ਨਾਲ ਸਬੰਧਿਤ 13 ਫਰਾਂਸੀਸੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਆਰਥਿਕ ਤੰਗੀ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  about 2 hours ago
ਵੇਰਕਾ 21 ਫਰਵਰੀ (ਪਰਮਜੀਤ ਸਿੰਘ ਬੱਗਾ)- ਕਸਬਾ ਵੱਲਾ ਤੇ ਮਕਬੂਲਪੁਰਾ ਵਿਚਕਾਰ ਪੈਂਦੇ ਇਲਾਕੇ ਸ਼੍ਰੀ ਗੁਰੂ ਤੇਗ ਬਹਾਦਰ ਨਗਰ ਵਿਚ ਆਰਥਿਕ ਤੰਗੀ ਤੇ ਮਾਨਸਿਕ ਪ੍ਰੇਸ਼ਾਨੀ ਕਾਰਨ 26 ਸਾਲਾਂ ਦੋ ਬੇਟੀਆਂ ਦੇ ਪਿਤਾ ਵੱਲੋਂ ਪਤਨੀ ...
ਡੇਢ ਹਫ਼ਤੇ ਬਾਅਦ ਪੁੰਛ-ਰਾਵਲਕੋਟ ਰਸਤੇ ਪਾਕਿਸਤਾਨ ਨਾਲ ਵਪਾਰ ਮੁੜ ਤੋਂ ਸ਼ੁਰੂ
. . .  about 2 hours ago
ਪੁੰਛ, 21 ਫਰਵਰੀ - ਪਾਕਿਸਤਾਨ ਨਾਲ ਡੇਢ ਹਫ਼ਤੇ ਤੋਂ ਬਾਅਦ ਭਾਰਤ ਦਾ ਵਪਾਰ ਮੁੜ ਤੋਂ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਕਰਾਸ ਐੱਲ.ਓ.ਸੀ ਟਰੇਡਰਜ਼ ਐਸੋਸੀਏਸ਼ਨ ਪੁੰਛ ਦੇ ਪ੍ਰਧਾਨ ਪਵਨ ਅਨੰਦ...
ਲੈਫਟੀਨੈਂਟ ਜਨਰਲ ਰਵੀ ਥੋਡਗੇ ਹੋਣਗੇ ਸੀ.ਓ.ਏ ਦੇ ਤੀਸਰੇ ਮੈਂਬਰ
. . .  1 minute ago
ਨਵੀਂ ਦਿੱਲੀ, 21 ਫਰਵਰੀ - ਸੁਪਰੀਮ ਕੋਰਟ ਵੱਲੋਂ ਲੈਫਟੀਨੈਂਟ ਜਨਰਲ ਰਵੀ ਥੋਡਗੇ ਨੂੰ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਪ੍ਰਸ਼ਾਸਕਾਂ ਦੀ ਕਮੇਟੀ ਦਾ ਤੀਸਰਾ ਮੈਂਬਰ ਨਿਯੁਕਤ ਕੀਤਾ...
ਹਿਮਾਚਲ ਦੇ ਲਾਹੌਲ ਤੇ ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 3 hours ago
ਸ਼ਿਮਲਾ, 21 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਲਾਹੌਲ ਤੇ ਸਪਿਤੀ 'ਚ ਤਾਜ਼ਾ ਬਰਫ਼ਬਾਰੀ ਹੋਈ...
ਸਾਬਕਾ ਵਿਧਾਇਕ ਸੂੰਢ ਮੁੜ ਕਾਂਗਰਸ 'ਚ ਸ਼ਾਮਲ
. . .  about 3 hours ago
ਬੰਗਾ, 21ਫਰਵਰੀ (ਜਸਵੀਰ ਸਿੰਘ ਨੂਰਪੁਰ) - ਵਿਧਾਨ ਸਭਾ ਹਲਕਾ ਬੰਗਾ ਦੇ ਸਾਬਕਾ ਵਿਧਾਇਕ ਚੌਧਰੀ ਤਰਲੋਚਨ ਸਿੰਘ ਸੂੰਢ ਮੁੜ ਤੋਂ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਰਾਹੁਲ ਗਾਂਧੀ ਨੇ ਰਾਸ਼ਟਰੀ ਸੁਰੱਖਿਆ ਲਈ ਬਣਾਈ ਟਾਸਕ ਫੋਰਸ
. . .  about 4 hours ago
ਨਵੀਂ ਦਿੱਲੀ, 21 ਫਰਵਰੀ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਰਾਸ਼ਟਰੀ ਸੁਰੱਖਿਆ ਲਈ ਟਾਸਕ ਫੋਰਸ ਬਣਾਈ ਹੈ। ਰਿਟਾਇਰਡ ਲੈਫ਼ਟੀਨੈਂਟ ਜਨਰਲ ਡੀ.ਐੱਸ ਹੁੱਡਾ ਟਾਸਕ ਫੋਰਸ...
ਅਗਲੇ 15 ਸਾਲਾਂ 'ਚ ਸਾਡਾ ਮਕਸਦ ਚੋਟੀ ਦੇ ਤਿੰਨ ਦੇਸ਼ਾਂ 'ਚ ਸ਼ਾਮਲ ਹੋਣਾ - ਪ੍ਰਧਾਨ ਮੰਤਰੀ
. . .  about 4 hours ago
ਸਿਓਲ, 21 ਫਰਵਰੀ - ਦੱਖਣੀ ਕੋਰੀਆਂ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿਓਲ 'ਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕਰਦਿਆ ਕਿਹਾ ਕਿ ਅਗਲੇ 15 ਸਾਲਾਂ 'ਚ ਉਨ੍ਹਾਂ ਦਾ ਮਕਸਦ ਦੁਨੀਆ ਦੇ ਚੋਟੀ ਦੇ ਤਿੰਨ ਦੇਸ਼ਾਂ 'ਚ ਸ਼ਾਮਲ...
ਪਾਕਿਸਤਾਨ ਜਾ ਰਿਹਾ ਭਾਰਤ ਦੇ ਅਧਿਕਾਰ ਵਾਲਾ ਪਾਣੀ ਵਾਪਸ ਲਿਆਂਦਾ ਜਾਵੇਗਾ ਯਮੁਨਾ ਨਦੀ 'ਚ - ਗਡਕਰੀ
. . .  about 4 hours ago
ਨਵੀਂ ਦਿੱਲੀ, 21 ਫਰਵਰੀ - ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਕਹਿਣਾ ਹੈ ਕਿ ਭਾਰਤ-ਪਾਕਿਸਤਾਨ ਦੇ ਵੱਖ ਵੱਖ ਹੋਣ ਤੋਂ ਬਾਅਦ ਤਿੰਨ ਨਦੀਆਂ ਪਾਕਿਸਤਾਨ ਨੂੰ ਮਿਲੀਆਂ ਸਨ ਤੇ...
ਨਕਸਲੀਆਂ ਨਾਲ ਮੁੱਠਭੇੜ 'ਚ ਐੱਸ.ਟੀ.ਐੱਫ ਦੇ 2 ਜਵਾਨ ਜ਼ਖਮੀ
. . .  about 4 hours ago
ਰਾਏਪੁਰ, 21 ਫਰਵਰੀ - ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਚ ਨਕਸਲੀਆਂ ਨਾਲ ਮੁੱਠਭੇੜ 'ਚ ਸਪੈਸ਼ਲ ਟਾਸਕ ਫੋਰਸ (ਐੱਸ.ਟੀ.ਐੱਫ) ਦੇ 2 ਜਵਾਨ ਜ਼ਖਮੀ ਹੋ...
ਅਧਿਆਪਕ ਸੰਘਰਸ਼ ਕਮੇਟੀ ਵੱਲੋਂ ਕੱਲ੍ਹ 220 ਥਾਵਾਂ 'ਤੇ ਸਿੱਖਿਆ ਸਕੱਤਰ ਦੇ ਪੁਤਲੇ ਜਲਾਏ ਜਾਣ ਦਾ ਫ਼ੈਸਲਾ
. . .  about 4 hours ago
ਸੰਗਰੂਰ, 21 ਫਰਵਰੀ (ਧੀਰਜ ਪਸ਼ੋਰੀਆ)- ਅਧਿਆਪਕ ਸੰਘਰਸ਼ ਕਮੇਟੀ ਨੇ ਪੂਰੀਆਂ ਤਨਖ਼ਾਹਾਂ 'ਤੇ ਰੈਗੂਲਰ ਹੋਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਅਧਿਆਪਕਾਂ ਦੇ ਸੰਘਰਸ਼ ਨੂੰ ਦਬਾਉਣ ਲਈ ਕੋਝੇ ਹੱਥ ਕੰਡੇ ਵਰਤ ਕੇ ਅਧਿਆਪਕ ਵਰਗ....
ਪੁਲਿਸ ਕਾਨੂੰਨ ਦੇ ਹਿਸਾਬ ਨਾਲ ਕਰੇਗੀ ਵਿਧਾਇਕ ਜੇ.ਐਨ ਗਣੇਸ਼ 'ਤੇ ਕਾਰਵਾਈ - ਕੁਮਾਰਸਵਾਮੀ
. . .  about 5 hours ago
ਬੈਂਗਲੁਰੂ, 21 ਫਰਵਰੀ - ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ ਕੁਮਾਰਸਵਾਮੀ ਦਾ ਕਹਿਣਾ ਹੈ ਕਿ ਕਾਂਗਰਸੀ ਵਿਧਾਇਕ ਅਨੰਦ ਸਿੰਘ ਨਾਲ ਮਾਰਕੁੱਟ ਦੇ ਮਾਮਲੇ 'ਚ ਪੁਲਿਸ ਵੱਲੋਂ ਗ੍ਰਿਫ਼ਤਾਰ...
ਈ.ਪੀ.ਐੱਫ.ਓ ਵੱਲੋਂ ਕਰਮਚਾਰੀਆਂ ਦੇ ਪ੍ਰੋਵੀਡੈਂਟ ਫ਼ੰਡ ਦੀ ਵਿਆਜ ਦਰ 'ਚ ਵਾਧਾ
. . .  about 4 hours ago
ਨਵੀਂ ਦਿੱਲੀ, 21 ਫਰਵਰੀ - ਕਰਮਚਾਰੀ ਪ੍ਰੋਵੀਡੈਂਟ ਫ਼ੰਡ ਆਰਗਨਾਈਜ਼ੇਸ਼ਨ (ਈ.ਪੀ.ਐੱਫ.ਓ) ਨੇ ਸਾਲ 2018-19 ਦੇ ਕਰਮਚਾਰੀਆਂ ਦੇ ਪ੍ਰੋਵੀਡੈਂਟ ਫ਼ੰਡ ਦੀ ਵਿਆਜ ਦਰ 8.55 ਫ਼ੀਸਦੀ...
ਬਾਰ ਕੌਂਸਲ ਦੇ ਉਪ ਚੇਅਰਮੈਨ ਬਣੇ ਐਡਵੋਕੇਟ ਗੁਰਤੇਜ ਗਰੇਵਾਲ
. . .  about 5 hours ago
ਸੰਗਰੂਰ, 21 ਫਰਵਰੀ (ਧੀਰਜ ਪਸ਼ੋਰੀਆ)- ਜ਼ਿਲ੍ਹਾ ਬਾਰ ਸੰਗਰੂਰ ਦੇ ਸੱਤ ਵਾਰ ਪ੍ਰਧਾਨ ਰਹਿ ਚੁੱਕੇ ਐਡਵੋਕੇਟ ਗੁਰਤੇਜ ਸਿੰਘ ਗਰੇਵਾਲ ਨੂੰ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦਾ ਉਪ ਚੇਅਰਮੈਨ...
ਅਧਿਆਪਕਾਂ ਵੱਲੋਂ ਪੜ੍ਹੋ ਪੰਜਾਬ ਪ੍ਰੋਜੈਕਟ ਦਾ ਬਾਈਕਾਟ ਕਰਨ ਦਾ ਫ਼ੈਸਲਾ
. . .  about 5 hours ago
ਮਾਹਿਲਪੁਰ, 21 ਫਰਵਰੀ (ਦੀਪਕ ਅਗਨੀਹੋਤਰੀ)- ਸਲਾਨਾ ਪ੍ਰੀਖਿਆ ਸ਼ੁਰੂ ਹੋਣ ਤੋਂ ਪਹਿਲਾਂ ਅਧਿਆਪਕ ਜਥੇਬੰਦੀਆਂ ਵੱਲੋਂ ਸਿੱਖਿਆ ਵਿਭਾਗ ਦੇ ਪ੍ਰੋਜੈਕਟ 'ਪੜ੍ਹੋ ਪੰਜਾਬ' ਦਾ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਅਧਿਆਪਕ ਜਥੇਬੰਦੀਆਂ ਦਾ ਦੋਸ਼...
ਆਰ.ਐੱਮ.ਪੀ.ਆਈ. ਵੱਲੋਂ ਥਾਣਾ ਲੋਪੋਕੇ ਦਾ ਘਿਰਾਓ
. . .  about 5 hours ago
ਸਰਕਾਰ ਬਾਦਲ ਪਰਿਵਾਰ ਨੂੰ ਗ੍ਰਿਫ਼ਤਾਰ ਕਰਨ ਲਈ ਮਾਹੌਲ ਕਰ ਰਹੀ ਹੈ ਤਿਆਰ- ਪ੍ਰਕਾਸ਼ ਬਾਦਲ
. . .  about 6 hours ago
ਆਸਟ੍ਰੇਲੀਆ ਖ਼ਿਲਾਫ਼ ਇਕ ਰੋਜ਼ਾ ਲੜੀ ਅਤੇ ਟੀ 20 ਮੈਚ ਤੋਂ ਬਾਹਰ ਹੋਏ ਹਾਰਦਿਕ ਪਾਂਡੇ
. . .  about 6 hours ago
ਯੁਵਰਾਜ ਹੰਸ ਦੀ ਹੋਈ ਮਾਨਸੀ, ਜਲੰਧਰ 'ਚ ਲਈਆਂ ਲਾਵਾਂ
. . .  about 6 hours ago
ਸਾਜ਼ਿਸ਼ ਦੇ ਤਹਿਤ ਕਸ਼ਮੀਰੀ ਕੌਮ ਨੂੰ ਬਦਨਾਮ ਕਰਨ ਦੀ ਹੋ ਰਹੀ ਹੈ ਕੋਸ਼ਿਸ਼- ਅਬਦੁੱਲਾ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਵੈਸਾਖ ਸੰਮਤ 550
ਵਿਚਾਰ ਪ੍ਰਵਾਹ: ਸਰਕਾਰ ਦਾ ਇਕ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁੱਕ

ਪੰਜਾਬ / ਜਨਰਲ

ਖ਼ਾਲਸਾਈ ਜਾਹੋ-ਜਲਾਲ ਨਾਲ ਸਜਾਇਆ ਗਿਆ 'ਦਸਤਾਰ ਸਜਾਓ ਮਾਰਚ'

ਗੁ: ਦੁਮਾਲਗੜ੍ਹ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜਣ 'ਤੇ ਭਰਵਾਂ ਸਵਾਗਤ

ਆਲਮਗੀਰ/ਸ੍ਰੀ ਅਨੰਦਪੁਰ ਸਾਹਿਬ, 21 ਅਪ੍ਰੈਲ (ਜਰਨੈਲ ਸਿੰਘ ਪੱਟੀ, ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ)- ਮੌਜੂਦਾ ਸਮੇਂ ਅੰਦਰ ਸਿੱਖ ਨੌਜਵਾਨਾਂ ਨੂੰ ਆਪਣੇ ਧਰਮ ਤੇ ਵਿਰਸੇ ਨਾਲ ਜੋੜ ਕੇ ਸਿੱਖੀ ਦੇ ਤਾਜ ਦਸਤਾਰ ਦੀ ਸ਼ਾਨ ਨੂੰ ਬਹਾਲ ਰੱਖਣ ਦੇ ਮਨੋਰਥ ਨਾਲ ਸ਼੍ਰੋਮਣੀ ...

ਪੂਰੀ ਖ਼ਬਰ »

ਕਿਰਨ ਬਾਲਾ ਵਲੋਂ ਔਲਾਦ ਨਾ ਹੋਣ ਦਾ ਬਿਆਨ ਦੇਣ 'ਤੇ ਭੜਕਿਆ ਸਹੁਰਾ ਪਰਿਵਾਰ

ਗੜ੍ਹਸ਼ੰਕਰ, 21 ਅਪ੍ਰੈਲ (ਧਾਲੀਵਾਲ)- ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬਾਨਾਂ ਦੇ ਦਰਸ਼ਨ ਦੀਦਾਰ ਕਰਨ ਲਈ 12 ਅਪ੍ਰੈਲ ਨੂੰ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਦੀ ਆੜ 'ਚ ਪਾਕਿ ਗਈ ਗੜ੍ਹਸ਼ੰਕਰ ਦੀ ਕਿਰਨ ਬਾਲਾ (31) ਵਲੋਂ ਪਾਕਿ ਵਿਚ ਇਸਲਾਮ ਧਰਮ ...

ਪੂਰੀ ਖ਼ਬਰ »

ਵਿਸਾਖੀ ਮਨਾਉਣ ਜਥੇ ਨਾਲ ਗਿਆ ਅੰਮਿ੍ਤਸਰ ਦਾ ਨੌਜਵਾਨ ਲਾਪਤਾ

ਅੰਮਿ੍ਤਸਰ/ਅਟਾਰੀ, 21 ਅਪ੍ਰੈਲ (ਸੁਰਿੰਦਰ ਕੋਛੜ, ਰੁਪਿੰਦਰਜੀਤ ਸਿੰਘ ਭਕਨਾ)-ਵਿਸਾਖੀ ਮੌਕੇ ਪਾਕਿਸਤਾਨ ਗਏ ਅੰਮਿ੍ਤਸਰ ਦੇ ਇਕ 24 ਸਾਲਾਂ ਨੌਜਵਾਨ ਦੇ ਲਾਪਤਾ ਹੋਣ ਬਾਰੇ ਜਾਣਕਾਰੀ ਮਿਲੀ ਹੈ | ਉਕਤ ਨੌਜਵਾਨ ਦੇ ਛੋਟੇ ਭਰਾ ਪ੍ਰਭਜੋਤ ਸਿੰਘ ਨੇ ਇਸ ਬਾਰੇ 'ਚ ਅੱਜ ਸ਼ਾਮ ...

ਪੂਰੀ ਖ਼ਬਰ »

ਕਿਰਨ ਦੇ ਇਸਲਾਮ ਕਬੂਲ ਕਰਨ ਨੂੰ ਪਾਕਿ ਸਮਾਜਿਕ ਕਾਰਕੁਨਾਂ ਨੇ ਦੱਸਿਆ ਢੌ ਾਗ

ਅੰਮਿ੍ਤਸਰ, 21 ਅਪ੍ਰੈਲ (ਸੁਰਿੰਦਰ ਕੋਛੜ)¸ਵਿਸਾਖੀ ਮੌਕੇ ਧਾਰਮਿਕ ਯਾਤਰਾ ਦਾ ਹਿੱਸਾ ਬਣ ਕੇ ਪਾਕਿਸਤਾਨ ਪਹੁੰਚੀ ਕਿਰਨ ਬਾਲਾ ਦੁਆਰਾ ਉੱਥੇ ਮੁਸਲਿਮ ਭਾਈਚਾਰੇ ਦੇ ਮੁਹੰਮਦ ਆਜ਼ਮ ਨਾਲ ਨਿਕਾਹ ਕਰਨ ਅਤੇ ਇਸਲਾਮ ਧਾਰਨ ਕਰਨ ਦੇ ਮਾਮਲੇ ਨੂੰ ਲੈ ਕੇ ਲਗਾਤਾਰ ਵਿਰੋਧ ...

ਪੂਰੀ ਖ਼ਬਰ »

ਭਾਈ ਤਾਰਾ ਨੇ ਜੇਲ੍ਹ ਸੁਪਰਡੈਂਟ ਸਣੇ 6 ਅਧਿਕਾਰੀਆਂ ਤੋਂ ਦੱਸਿਆ ਜਾਨ ਨੂੰ ਖ਼ਤਰਾ

ਬਠਿੰਡਾ, 21 ਅਪ੍ਰੈਲ (ਸੁਖਵਿੰਦਰ ਸਿੰਘ ਸੁੱਖਾ)-ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ਾਂ ਤਹਿਤ ਬੁੜੈਲ ਜੇਲ੍ਹ ਚੰਡੀਗੜ੍ਹ 'ਚ ਬੰਦ ਭਾਈ ਜਗਤਾਰ ਸਿੰਘ ਤਾਰਾ ਨੇ ਜੇਲ੍ਹ ਦੇ ਸੁਪਰਡੈਂਟ ਐਸ. ਕੇ. ਜੈਨ ਸਣੇ ਜੇਲ੍ਹ ਦੇ 6 ਅਧਿਕਾਰੀਆਂ ਵਲੋਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਪੀ.ਆਰ.ਟੀ.ਸੀ. ਨੇ ਲੰਘੇ ਵਿੱਤੀ ਸਾਲ 'ਚ 15.5 ਕਰੋੜ ਕਮਾ ਕੇ ਕੀਰਤੀਮਾਨ ਸਥਾਪਿਤ ਕੀਤਾ

ਪਟਿਆਲਾ, 21 ਅਪੈ੍ਰਲ (ਜਸਪਾਲ ਸਿੰਘ ਢਿੱਲੋਂ)-ਪੀ. ਆਰ. ਟੀ. ਸੀ. ਜਿਸ ਨੂੰ ਕਿਸੇ ਵੇਲੇ ਘਾਟੇ ਵਾਲਾ ਅਦਾਰਾ ਕਿਹਾ ਜਾਂਦਾ ਸੀ ਪਰ ਹੁਣ ਇਹ ਅਦਾਰਾ ਘਾਟਾ ਪੂਰੇ ਕਰਕੇ ਲਾਭ ਵਾਲਾ ਅਦਾਰਾ ਬਣ ਗਿਆ ਹੈ | ਹੈਰਾਨੀ ਵਾਲੀ ਗੱਲ ਇਹ ਹੈ ਇਸ ਅਦਾਰੇ ਨੇ ਲੰਘੇ ਵਿੱਤੀ ਸਾਲ 'ਚ ਅਪਰੇਸ਼ਨਲ ...

ਪੂਰੀ ਖ਼ਬਰ »

ਕਿਸ ਨੂੰ ਮਿਲਣਗੀਆਂ ਚੇਅਰਮੈਨੀਆਂ?-ਨਾਰਾਜ਼ ਵਿਧਾਇਕਾਂ ਜਾਂ ਟਿਕਟਾਂ ਨਾ ਮਿਲਣ ਕਾਰਨ 'ਟਿਕਾਏ' ਆਗੂਆਂ ਨੂੰ

ਚੰਡੀਗੜ੍ਹ, 21 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- ਅੱਜ ਸਹੁੰ ਚੁੱਕ ਸਮਾਗਮ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਿਨ੍ਹਾਂ ਵਿਧਾਇਕਾਂ ਨੂੰ ਮੰਤਰੀ ਮੰਡਲ 'ਚ ਸ਼ਾਮਿਲ ਨਾ ਕੀਤਾ ਜਾ ਸਕਿਆ ਉਨ੍ਹਾਂ ਨੂੰ ਬੋਰਡ, ...

ਪੂਰੀ ਖ਼ਬਰ »

ਨੈਸ਼ਨਲ ਇੰਸਟੀਚਿਊਟ ਆਫ਼ ਓਪਨ ਸਕੂਲਿੰਗ ਨੇ ਭਗਤ ਨਬੀ ਖਾਂ ਤੇ ਗਨੀ ਖਾਂ ਸਬੰਧੀ ਛਾਪੀ ਗ਼ਲਤ ਜਾਣਕਾਰੀ

ਐੱਸ.ਏ.ਐੱਸ. ਨਗਰ, 21 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਨੈਸ਼ਨਲ ਇੰਸਟੀਚਿਊਟ ਆਫ਼ ਓਪਨ ਸਕੂਲਿੰਗ ਵਲੋਂ 10ਵੀਂ ਸ਼੍ਰੇਣੀ ਓਪਨ ਸਕੂਲ ਪ੍ਰੀਖਿਆ ਦੇ ਪੰਜਾਬੀ ਵਿਸ਼ੇ ਦੀ ਪ੍ਰੀਖਿਆ ਦੇ ਪ੍ਰਸ਼ਨ ਪੱਤਰ ਨੰਬਰ 56/ਐੱਸ/ਏ/ਪੀ-ਏ ਕੋਡ ਵਾਲੇ ਪ੍ਰਸ਼ਨ ਪੱਤਰ 'ਚ ਸਿੱਖਾਂ ਦੇ ਦਸਵੇਂ ਗੁਰੂ ...

ਪੂਰੀ ਖ਼ਬਰ »

ਲਾਡੋਵਾਲ ਟੋਲ ਪਲਾਜ਼ਾ ਅਧਿਕਾਰੀਆਂ ਕੋਲ ਸਟੇਅ ਆਡਰ ਨਾ ਮਿਲਣ ਕਾਰਨ ਸਥਿਤੀ ਗਰਮਾਈ

ਲਾਡੋਵਾਲ, 21 ਅਪ੍ਰੈਲ (ਕਰਮਦੀਪ ਸਿੰਘ)-ਲਾਡੋਵਾਲ ਟੋਲ ਪਲਾਜ਼ਾ ਅਧਿਕਾਰੀਆਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਟੋਲ ਪਲਾਜ਼ਾ ਨਾ ਚਾਰਜ ਕਰਨ ਨੂੰ ਲੈ ਕੇ ਮਿਲੇ ਸਟੇਅ ਤੋਂ ਬਾਅਦ ਅੱਜ ਸ਼ਾਮ 4.30 ਵਜੇ ਟੋਲ ਕਰਮਚਾਰੀਆਂ ਨੇ ਆਮ ਲੋਕਾਂ ਤੋਂ ਟੋਲ ਵਸੂਲਣਾ ਸ਼ੁਰੂ ਕਰ ...

ਪੂਰੀ ਖ਼ਬਰ »

ਹਾਈਕੋਰਟ 'ਚ ਮੰਤਰੀ ਮੰਡਲ 'ਚ ਵਾਧੇ ਨੂੰ ਚੁਣੌਤੀ

ਚੰਡੀਗੜ੍ਹ, 21 ਅਪ੍ਰੈਲ (ਸੁਰਜੀਤ ਸਿੰਘ ਸੱਤੀ)-ਪੰਜਾਬ ਮੰਤਰੀ ਮੰਡਲ 'ਚ ਵਾਧਾ ਕਰਦਿਆਂ 9 ਨਵੇਂ ਮੰਤਰੀਆਂ ਦੀ ਸ਼ਮੂਲੀਅਤ ਨੂੰ ਤੈਅ ਗਿਣਤੀ ਤੋਂ ਵੱਧ ਮੰਤਰੀ ਬਣਾਉਣ ਦੀ ਕਾਰਵਾਈ ਕਰਾਰ ਦਿੰਦਿਆਂ ਇਸ ਵਾਧੇ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਇਕ ਪਟੀਸ਼ਨ ਪੰਜਾਬ ਤੇ ...

ਪੂਰੀ ਖ਼ਬਰ »

ਔਰਤਾਂ ਖਿਲਾਫ਼ ਹੁੰਦੇ ਜ਼ੁਲਮਾਂ ਨੂੰ ਲੈ ਕੇ ਕੱਢਿਆ ਮੋਮਬੱਤੀ ਮਾਰਚ

ਜਲੰਧਰ, 21 ਅਪ੍ਰੈਲ (ਹਰਵਿੰਦਰ ਸਿੰਘ ਫੁੱਲ)-ਬੀਤੇ ਦਿਨੀ ਜੰਮੂ ਦੇ ਕਠੂਆ 'ਚ ਮਾਸੂਮ ਬੱਚੀ ਆਸਿਫਾ 'ਤੇ ਹੋਏ ਜ਼ੁਲਮ ਕਾਰਨ ਹੋਈ ਮੌਤ ਅਤੇ ਦੇਸ਼ ਭਰ 'ਚ ਸ਼ਾਂਤੀ ਲਿਆਉਣ ਲਈ ਪੰਜਾਬ ਦੇ ਬਿਸ਼ਪ ਡਾ: ਫਰੈਕੋ ਮੁਲਾਕਿਲ ਦੀ ਅਗਵਾਈ ਹੇਠ ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਮੋਮਬੱਤੀ ਮਾਰਚ ਕੱਢਿਆ ਗਿਆ | ਇਹ ਮੋਮਬੱਤੀ ਮਾਰਚ ਬਿਸ਼ਪ ਹਾਊਸ ਦੇ ਸੈਕਰਡ ਹਾਰਟ ਚਰਚ ਸਿਵਲ ਲਾਇਨ ਤੋਂ ਸ਼ੁਰੂ ਹੋ ਕੇ ਬੀ.ਐਮ.ਸੀ. ਚੌਕ ਵਿਖੇ ਪੱਜ ਕੇ ਸ਼ਾਤੀ ਅਤੇ ਸਦਭਾਵਨਾ ਦਾ ਸੰਦੇਸ਼ ਦਿੰਦੇ ਹੋਏ ਸਮਾਪਤ ਹੋਇਆ | ਇਸ ਤੋਂ ਪਹਿਲਾ ਚਰਚ ਵਿਖੇ ਹੋਈ ਪ੍ਰਾਰਥਨਾ ਸਭਾ 'ਚ ਮੁੱਖ ਤੌਰ 'ਤੇ ਨਵ ਜੀਵਨ ਚੈਰੀਟੇਬਲ ਸੁਸੀਇਟੀ, ਪੀ.ਸੀ.ਯੂ.ਐਫ, ਸੀ.ਐਨ.ਆਈ., ਸਾਲਵੇਸ਼ਨ ਆਰਮੀ, ਸਰਬ ਧਰਮਾਂ, ਦੀਆਂ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦੇ ਜਿਨ੍ਹਾਂ ਵਿਚ ਫਾਦਰ ਜੌਸ.ਟੀ, ਥੋਮਸ ਕੀਪਰਥ, ਜੇਵੀਅਰ, ਥੋਮਸ ਪੁਚਾਲੀ, ਐਨਥਨੀ ਵੀ, ਪੀ.ਆਰ.ਉ. ਫਾਦਰ ਪੀਟਰ ਕਾਵੁਮਪੁਰਮ, ਵਿਧਾਇਕ ਰਜਿੰਦਰ ਬੇਰੀ, ਤਰਸੇਮ ਪੀਟਰ, ਸ਼ਮਾਊਨ ਯੂਸਫ ਸੰਧੂ, ਐਲਬਰਟ ਗਿੱਲ, ਬੀਬੀ, ਕਾਮਨੀ ਰਫੀਕ, ਲਾਲ ਚੰਦ ਸ਼ਰਕਪੁਰ, ਵਿਕਟਰ, ਮਲਕੀਅਤ ਖਲੀਲੀ, ਬਾਬੂ ਫਰਾਸਿਸ, ਬਾਬੂ ਗਗਨ, ਅੰਮਿ੍ਤ ਖੋਸਲਾ, ਅਚਾਰੀਆ ਰਾਜ ਕਿਸ਼ੋਰ, ਬਲਬੀਰ ਸਿੰਘ ਪੰਡਿਤ ਚਰਨੀਆ ਕਿਸ਼ੋਰ ਤੋਂ ਇਲਵਾ ਵੱਡੀ ਗਿਣਤੀ ਵਿਚ ਇਸਾਈ ਭਾਈ ਚਾਰੇ ਦੇ ਲੋਕਾਂ ਨੇ ਹਿੱਸਾ ਲਿਆ |


ਖ਼ਬਰ ਸ਼ੇਅਰ ਕਰੋ

ਅੰਦਰ ਸਹੁੰ ਚੁੱਕ ਸਮਾਗਮ, ਬਾਹਰ ਰੋਸ ਪ੍ਰਦਰਸ਼ਨ

ਚੰਡੀਗੜ੍ਹ, 21 ਅਪ੍ਰੈਲ ( ਵਿਕਰਮਜੀਤ ਸਿੰਘ ਮਾਨ)-ਅੱਜ ਪੰਜਾਬ ਰਾਜ ਭਵਨ ਵਿਖੇ ਪੰਜਾਬ ਸਰਕਾਰ ਦੇ ਨਵੇਂ ਮੰਤਰੀਆਂ ਦੇ ਸਹੁੰ ਚੁੱਕ ਸਮਾਗਮ ਦੌਰਾਨ ਦਲਿਤ ਭਾਈਚਾਰੇ ਵਲੋਂ ਰਾਜ ਭਵਨ ਦੇ ਬਾਹਰ ਪ੍ਰਦਰਸ਼ਨ ਤੇ ਨਾਅਰੇਬਾਜ਼ੀ ਕੀਤੀ ਗਈ | ਇਸ ਦੌਰਾਨ ਐਸ.ਸੀ./ਬੀ.ਸੀ ਇੰਪਲਾਈਜ਼ ...

ਪੂਰੀ ਖ਼ਬਰ »

ਵਿਸਾਖੀ ਪੁਰਬ ਮਨਾ ਕੇ ਜਥਾ ਵਤਨ ਪਰਤਿਆ

ਅਟਾਰੀ, 21 ਅਪ੍ਰੈਲ (ਰੁਪਿੰਦਰਜੀਤ ਸਿੰਘ ਭਕਨਾ)-ਭਾਰਤ ਤੋਂ 12 ਅਪ੍ਰੈਲ ਨੂੰ ਪਾਕਿਸਤਾਨ ਸਥਿਤ ਗੁਰਦੁਆਰਾ ਪੰਜਾ ਸਾਹਿਬ (ਹਸਨ ਅਬਦਾਲ) ਵਿਖੇ ਵਿਸਾਖੀ ਪੁਰਬ ਮਨਾਉਣ ਅਤੇ ਗੁਰਧਾਮਾਂ ਦੇ ਦਰਸ਼ਨ ਕਰਨ ਗਿਆ ਭਾਰਤੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਲਾਹੌਰ ਤੋਂ ਵਿਸ਼ੇਸ਼ ...

ਪੂਰੀ ਖ਼ਬਰ »

ਪ੍ਰਸੋਨਾ ਕੰਸਲਟੈਂਟਸ ਕਰਵਾ ਰਹੇ ਨੇ ਮੈਗਾ ਗਲੋਬਲ ਸਿੱਖਿਆ ਮੇਲਾ

ਜਲੰਧਰ, 21 ਅਪ੍ਰੈਲ (ਅ. ਬ.)-ਪੰਜਾਬ ਦੀ ਮਸ਼ਹੂਰ ਵੀਜ਼ਾ ਕੰਸਲਟੈਂਸੀ ਪ੍ਰਸੋਨਾ ਕੰਸਲਟੈਂਟਸ ਜਲੰਧਰ ਦੇ ਡਾਇਰੈਕਟਰਜ਼ ਸ: ਮਾਹੀਪ੍ਰੀਤ ਸਿੰਘ ਅਤੇ ਸ: ਹਰਦੀਪ ਸਿੰਘ ਨੇ ਦੱਸਿਆ ਕਿ ਜਿਵੇਂ ਹੁਣ ਬਾਰ੍ਹਵੀਂ 2018 ਦਾ ਨਤੀਜਾ ਬਸ ਕੁਝ ਕੁ ਦਿਨਾਂ ਤੱਕ ਆਉਣ ਹੀ ਵਾਲਾ ਹੈ, ਉਹ ...

ਪੂਰੀ ਖ਼ਬਰ »

ਹਰਿਆਣਾ ਦੇ ਸਰਕਾਰੀ ਕਰਮਚਾਰੀਆਂ ਦੇ 12 ਭੱਤੇ ਵਧਾਏ-ਖੱਟਰ

ਚੰਡੀਗੜ੍ਹ, 21 ਅਪ੍ਰੈਲ (ਐਨ.ਐਸ.ਪਰਵਾਨਾ)- ਸਿਵਲ ਸੇਵਾ ਦਿਵਸ ਮੌਕੇ 'ਤੇ ਰਾਜ ਦੇ ਸਰਕਾਰੀ ਕਰਮਚਾਰੀਆਂ ਨੂੰ ਤੋਹਫਾ ਦਿੰਦੇ ਹੋਏ ਹਰਿਆਣਾ ਦੇ ਮੱੁਖ ਮੰਤਰੀ ਮਨੋਹਰ ਲਾਲ ਖੱਟਰ ਨੇ ਕੇਂਦਰ ਸਰਕਾਰ ਦੀ ਤਰ੍ਹਾਂ 12 ਭੱਤੇ ਵਧਾਉਣ ਦਾ ਐਲਾਨ ਕਰਦੇ ਹੋਏ ਕਿਹਾ ਕਿ ਇਹ ਵਧੇ ਹੋਏ ...

ਪੂਰੀ ਖ਼ਬਰ »

ਛੱਪੜਾਂ ਦਾ ਪਾਣੀ ਖੇਤਾਂ 'ਚ ਕੱਢਣ ਲਈ ਪੰਚਾਇਤ ਵਿਭਾਗ ਨੂੰ ਆਦੇਸ਼

ਪਟਿਆਲਾ, 21 ਅਪੈ੍ਰਲ (ਜਸਪਾਲ ਸਿੰਘ ਢਿੱਲੋਂ)-ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਕਾਹਨ ਸਿੰਘ ਪੰਨੂ ਨੇ ਪੰਜਾਬ ਦੇ 12000 ਪਿੰਡਾਂ 'ਚ ਮੌਜੂਦ ਕਰੀਬਨ 20,000 ਛੱਪੜਾਂ ਦੀ ਸਫ਼ਾਈ ਲਈ ਪੰਚਾਇਤ ਵਿਭਾਗ ਨੂੰ ਕਿਹਾ ਹੈ ਤਾਂ ਜੋ ਪਿੰਡ ਵਾਸੀਆਂ ਨੂੰ ਸਾਫ਼-ਸੁਥਰਾ ਵਾਤਾਵਰਨ ...

ਪੂਰੀ ਖ਼ਬਰ »

ਵਾਤਾਵਰਨ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਅੱਗੇ ਆਈਆਂ ਕਈ ਸੰਸਥਾਵਾਂ

ਚੰਡੀਗੜ੍ਹ, 21 ਅਪ੍ਰੈਲ (ਸੁਰਜੀਤ ਸਿੰਘ ਸੱਤੀ)- ਪੰਜਾਬ 'ਚ ਪਾਣੀ ਦੇ ਡਿੱਗਦੇ ਪੱਧਰ ਕਾਰਨ ਇਸ ਨੂੰ ਸਾਂਭਣ ਲਈ ਤੇ ਖੇਤਰ ਦੇ ਹੋਰ ਸੂਬਿਆਂ 'ਚ ਹਵਾਈ ਪ੍ਰਦੂਸ਼ਣ ਤੇ ਕੂੜਾ ਕਰਕਟ ਦੇ ਪ੍ਰਬੰਧ ਪ੍ਰਤੀ ਜ਼ਮੀਨੀ ਪੱਧਰ 'ਤੇ ਮਿਸਾਲਾਂ ਦੇ ਕੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ...

ਪੂਰੀ ਖ਼ਬਰ »

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਜਨਤਾ ਅਕਾਲੀ ਦਲ ਨੇ ਆਪਣੀ ਸਿਆਸੀ ਜ਼ਮੀਨ ਦੀ ਭਾਲ ਕੀਤੀ ਸ਼ੁਰੂ

ਕਰਨਾਲ, 21 ਅਪ੍ਰੈਲ (ਗੁਰਮੀਤ ਸਿੰਘ ਸੱਗੂ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਜਨਤਾ ਅਕਾਲੀ ਦਲ ਨੇ ਹਰਿਆਣਾ ਅੰਦਰ ਆਪਣੀ ਸਿਆਸੀ ਜ਼ਮੀਨ ਤਲਾਸ਼ਨੀ ਸ਼ੁਰੂ ਕਰ ਦਿੱਤੀ ਹੈ | ਜੂਨ ਮਹੀਨੇ ਅੰਦਰ ਰਾਜ ਪੱਧਰੀ ਸਿਖ ਸੰਮੇਲਨ ਕਰਨ ਦਾ ਫੈਸਲਾ ਲਿਆ ਗਿਆ ਹੈ ਜੋ ...

ਪੂਰੀ ਖ਼ਬਰ »

ਜਨਰਲ ਕੈਟਾਗਰੀ ਦੀ ਸੂਬਾ ਪੱਧਰੀ ਬੈਠਕ ਅੱਜ

ਸੰਗਰੂਰ, 21 ਅਪ੍ਰੈਲ (ਧੀਰਜ ਪਸ਼ੌਰੀਆ)-ਜਨਰਲ ਕੈਟਾਗਰੀ ਵੈਲਫੇਅਰ ਫੈਡਰੇਸ਼ਨ ਦੀ ਸੂਬਾ ਪੱਧਰੀ ਬੈਠਕ 22 ਅਪ੍ਰੈਲ ਨੂੰ ਸਵੇਰੇ 10 ਵਜੇ ਕਿਸਾਨ ਭਵਨ ਚੰਡੀਗੜ੍ਹ ਵਿਖੇ ਹੋ ਰਹੀ ਹੈ | ਇਹ ਜਾਣਕਾਰੀ ਦਿੰਦਿਆਂ ਫੈਡਰੇਸ਼ਨ ਦੇ ਆਗੂ ਜੋਤਿੰਦਰ ਸਿੰਘ ਜੋਤੀ ਅਤੇ ਨੀਰਜ ਅਗਰਵਾਲ ...

ਪੂਰੀ ਖ਼ਬਰ »

ਓ.ਪੀ. ਸੋਨੀ ਦੇ ਕੈਬਨਿਟ ਮੰਤਰੀ ਬਣਨ 'ਤੇ ਹਾਈਕਮਾਂਡ ਦਾ ਧੰਨਵਾਦ

ਫਤਿਆਬਾਦ, 21 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)-ਪੰਜਾਬ ਸਰਕਾਰ ਦੀ ਕੈਬਨਿਟ 'ਚ ਕੀਤੇ ਵਾਧੇ ਦੌਰਾਨ ਹਲਕਾ ਅੰਮਿ੍ਤਸਰ ਸੈਂਟਰਲ ਤੋਂ ਪੰਜਾਬ ਕੈਬਨਿਟ 'ਚ ਲਏ ਗਏ ਕੈਬਨਿਟ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਦੀ ਨਿਯੁਕਤੀ ਤੇ ਕਸਬਾ ਫਤਿਆਬਾਦ ਵਿਖੇ ਪੰਜਾਬ ਕਾਂਗਰਸ 'ਚ ...

ਪੂਰੀ ਖ਼ਬਰ »

ਧਾਰਮਿਕ ਯਾਤਰਾ ਨੂੰ ਵਪਾਰਕ ਬਣਾਉਣ ਵਾਲਿਆਂ ਵਿਰੁੱਧ ਵਰਤੀ ਜਾਵੇਗੀ ਸਖ਼ਤੀ-ਕਸਟਮ ਕਮਿਸ਼ਨਰ

ਅੰਮਿ੍ਤਸਰ, 21 ਅਪ੍ਰੈਲ (ਸੁਰਿੰਦਰ ਕੋਛੜ)¸ਗੁਰਪੁਰਬਾਂ ਤੇ ਹੋਰਨਾਂ ਧਾਰਮਿਕ ਦਿਹਾੜਿਆਂ ਮੌਕੇ ਯਾਤਰੂਆਂ ਦੇ ਭੇਸ 'ਚ ਇਕ ਚੱਲਦਾ-ਫ਼ਿਰਦਾ ਜਨਰਲ ਸਟੋਰ ਬਣ ਕੇ ਪਾਕਿਸਤਾਨ ਜਾਣ ਵਾਲੇ ਅਤੇ ਪੂਰਾ ਤਗੜਾ ਬਜ਼ਾਰ ਬਣ ਕੇ ਉੱਥੋਂ ਵਾਪਸ ਭਾਰਤ ਪਰਤਣ ਵਾਲੇ ਯਾਤਰੂਆਂ ਵਿਰੁੱਧ ...

ਪੂਰੀ ਖ਼ਬਰ »

ਕਸ਼ਮੀਰ 'ਚ 2 ਹੋਰ ਨੌਜਵਾਨ ਅੱਤਵਾਦੀ ਸੰਗਠਨਾਂ 'ਚ ਸ਼ਾਮਿਲ

ਸ੍ਰੀਨਗਰ, 21 ਅਪ੍ਰੈਲ (ਮਨਜੀਤ ਸਿੰਘ)- ਕਸ਼ਮੀਰ 'ਚ ਨੌਜਵਾਨਾਂ ਦਾ ਅੱਤਵਾਦੀ ਸੰਗਠਨਾਂ 'ਚ ਸ਼ਾਮਿਲ ਹੋਣ ਦਾ ਸਿਲਸਿਲਾ ਜਾਰੀ ਹੈ | ਦੱਖਣੀ ਕਸ਼ਮੀਰ ਦਾ ਇਕ ਹੋਰ ਪੜਿ੍ਹਆ ਲਿਖਿਆ ਨੌਜਵਾਨ ਹਿਜ਼ਬੁਲ 'ਚ ਸ਼ਾਮਿਲ ਹੋ ਗਿਆ | ਉਸ ਦੀ ਤਸਵੀਰ ਸ਼ੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ...

ਪੂਰੀ ਖ਼ਬਰ »

ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦੀ ਤੀਜੀ ਜਨਮ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਅੱਜ

ਅੰਮਿ੍ਤਸਰ, 21 ਅਪ੍ਰੈਲ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜਵੇਂ ਜਥੇਦਾਰ, ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਦੇ ਚੌਥੇ ਮੁਖੀ ਅਤੇ 18ਵੀਂ ਸਦੀ ਦੇ ਮਹਾਨ ਸਿੱਖ ਜਰਨੈਲ ਸਿੰਘ ਸਾਹਿਬ ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਦੀ ਤੀਜੀ ਜਨਮ ਸ਼ਤਾਬਦੀ ਨੂੰ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਸਿੱਖਾਂ ਦੀ ਦਸਤਾਰ ਸਬੰਧੀ ਕੀਤੀ ਟਿੱਪਣੀ 'ਤੇ ਤਿੱਖਾ ਪ੍ਰਤੀਕਰਮ

ਅੰਮਿ੍ਤਸਰ, 21 ਅਪ੍ਰੈਲ (ਜਸਵੰਤ ਸਿੰਘ ਜੱਸ)-ਇਕ ਸਿੱਖ ਸਾਈਕਲਿਸਟ ਵਲੋਂ ਹੈਲਮੈਟ ਪਾ ਕੇ ਸਾਈਕਲ ਚਲਾਉਣ ਤੋਂ ਛੋਟ ਦੇਣ ਸਬੰਧੀ ਦਾਇਰ ਕੀਤੀ ਪਟੀਸ਼ਨ 'ਤੇ ਸੁਪਰੀਮ ਕੋਰਟ ਦੇ ਇਕ ਬੈਂਚ ਵਲੋਂ 'ਕੀ ਦਸਤਾਰ ਸਿੱਖ ਲਈ ਲਾਜ਼ਮੀ ਹੈ ਜਾਂ ਕੇਵਲ ਸਿਰ ਢੱਕਣ ਦਾ ਇਕ ਸਾਧਨ' ਸਬੰਧੀ ...

ਪੂਰੀ ਖ਼ਬਰ »

ਨਾਜਾਇਜ਼ ਅਸਲ੍ਹੇ ਤੇ 12 ਜ਼ਿੰਦਾ ਕਾਰਤੂਸ ਸਮੇਤ 2 ਕਾਬੂ

ਕੁਰੂਕਸ਼ੇਤਰ, 21 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਪੁਲਿਸ ਨੇ 2 ਲੋਕਾਂ ਨੂੰ ਨਾਜਾਇਜ਼ ਅਸਲੇ ਤੇ 14 ਜ਼ਿੰਦਾ ਕਾਰਤੂਸ ਸਮੇਤ ਕਾਬੂ ਕੀਤਾ ਹੈ | ਦੋਸ਼ੀਆਂ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਜਾਣਕਾਰੀ ਮੁਤਾਬਿਕ ਪੁਲਿਸ ਟੀਮ ਨੇ ਥਾਣਾ ਸ਼ਹਿਰ ਥਾਨੇਸਰ ਖੇਤਰ 'ਚ ਗਸਤ ...

ਪੂਰੀ ਖ਼ਬਰ »

ਸ਼ਾਰਟ ਸਰਕਿਟ ਨਾਲ ਸੜੀ ਕਣਕ ਦੀ ਫ਼ਸਲ

ਥਾਨੇਸਰ, 21 ਅਪ੍ਰੈਲ (ਅਜੀਤ ਬਿਊਰੋ)-ਸ਼ਾਰਟ ਸਰਕਿਟ ਕਾਰਣ ਅੱਗ ਲੱਗਣ 'ਤੇ ਸ੍ਰੀ ਜੈਰਾਮ ਸਿੱਖਿਆ ਸੰਸਥਾਨ ਕੰਪਲੈਕਸ ਲੋਹਾਰ ਮਾਜਰਾ 'ਚ ਖੜੀ ਕਰੀਬ ਅੱਧਾ ਏਕੜ ਕਦਕ ਦੀ ਫ਼ਸਲ ਸੜ ਕੇ ਸੁਆਹ ਹੋ ਗਈ | ਦੱਸਿਆ ਜਾਂਦਾ ਹੈ ਕਿ ਇਹ ਅੱਗ ਉੱਪਰੋਂ ਲੰਘਦੀਆਂ ਤਾਰਾਂ ਤੋਂ ਲੱਗੀ | ਅੱਗ ...

ਪੂਰੀ ਖ਼ਬਰ »

ਚਿੰਮੋ ਸਮੇਤ ਦਰਜਨਾਂ ਪਿੰਡਾਂ 'ਚ ਕਣਕ ਦੇ ਨਾੜ ਨੂੰ ਲੱਗੀ ਅੱਗ

ਰਤੀਆ, 21 ਅਪ੍ਰੈਲ (ਬੇਅੰਤ ਮੰਡੇਰ)-ਸਬ ਡਵੀਜ਼ਨ ਦੇ ਪਿੰਡ ਚਿੰਮੋ ਸਮੇਤ ਦਰਜਨਾਂ ਪਿੰਡਾ ਵਿਚ ਕਣਕ ਦੇ ਸੱਕੜ ਨੂੰ ਲੱਗੀ ਭਿਆਣਕ ਅੱਗ ਕਾਰਣ ਸੈਂਕੜਿਆਂ ਦੀ ਗਿਣਤੀ 'ਚ ਏਕੜ ਕਣਕ ਦਾ ਨਾੜ ਸੜ ਗਿਆ | ਜਿਸ ਨਾਲ ਕਿਸਾਨਾਂ ਨੂੰ ਵੱਡਾ ਨੁਕਸਾਨ ਹੋਇਆ ਹੈ | ਪਿੰਡ ਚਿੰਮੋ ਦੇ ...

ਪੂਰੀ ਖ਼ਬਰ »

ਦਾਖ਼ਲਾ ਨਾ ਲੈ ਸਕਣ ਵਾਲੇ ਬੱਚਿਆਂ ਦੇ ਮਾਪੇ ਮਿਲਣਗੇ ਡਾਇਰੈਕਟਰ ਨੂੰ

ਕਰਨਾਲ, 21 ਅਪ੍ਰੈਲ (ਗੁਰਮੀਤ ਸਿੰਘ ਸੱਗੂ)-ਧਾਰਾ 134-ਏ ਤਹਿਤ ਪ੍ਰਾਈਵੇਟ ਸਕੂਲਾਂ ਵਿਚ ਦਾਖ਼ਲ ਨਾ ਹੋ ਸਕਣ ਵਾਲੇ ਬੱਚਿਆਂ ਦੇ ਮਾਪੇ ਸੋਮਵਾਰ ਨੂੰ ਪੰਚਕੂਲਾ ਵਿਖੇ ਸਿਖਿਆ ਵਿਭਾਗ ਦੇ ਡਾਇਰੈਕਟਰ ਨਾਲ ਮੁਲਾਕਾਤ ਕਰਨਗੇ ਅਤੇ ਰਾਜ ਭਰ ਵਿਚ ਖਾਲੀ ਪਈਆ ਸੀਟਾਂ ਤੇ ਬਚਿਆਂ ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਟਿੰਬਰ ਫੈਕਟਰੀ 'ਚ ਹੋਇਆ ਕਰੋੜਾਂ ਦਾ ਨੁਕਸਾਨ-ਵਿਸ਼ਾਲ ਸਿੰਗਲਾ

ਕੁਰੂਕਸ਼ੇਤਰ, 21 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਕਾਂਗਰਸ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਵਿਸ਼ਾਲ ਸਿੰਗਲਾ ਨੇ ਕਿਹਾ ਕਿ ਬਿਜਲੀ ਨਿਗਮ ਦੀ ਲਾਪਰਵਾਹੀ ਨਾਲ ਢਾਂਡ ਰੋਡ 'ਤੇ ਗੰਭੀਰ ਟਿੰਬਰ 'ਚ ਅੱਗ ਲੱਗਣ ਨਾਲ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ | ਪਹਿਲਾਂ ...

ਪੂਰੀ ਖ਼ਬਰ »

ਨਾਰਾਜ਼ ਵਿਧਾਇਕਾਂ ਨੂੰ ਮਨਾਇਆ ਜਾਵੇਗਾ, ਦਿੱਤੀ ਜਾਵੇਗੀ ਅਹਿਮ ਜ਼ਿੰਮੇਵਾਰੀ-ਜਾਖੜ

ਚੰਡੀਗੜ੍ਹ, 21 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)-ਪੰਜਾਬ ਮੰਤਰੀ ਮੰਡਲ 'ਚ ਵਾਧੇ ਦੌਰਾਨ ਭਾਵੇਂ ਕੈਪਟਨ ਅਮਰਿੰਦਰ ਸਿੰਘ ਵਲੋਂ ਸਿਰਫ਼ ਆਪਣੀ ਹੀ ਚਲਾਈ ਗਈ, ਪਰ ਇਸ ਮਸਲੇ 'ਤੇ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਮੰਤਰੀ ਮੰਡਲ ਵਾਧੇ ਨੂੰ ਲੈ ਕੇ ਮੁੱਖ ਮੰਤਰੀ ...

ਪੂਰੀ ਖ਼ਬਰ »

ਜਬਰ ਜਨਾਹ ਦੋਸ਼ੀਆਂ ਨੂੰ ਸਜ਼ਾਏ ਮੌਤ ਬਾਰੇ ਰਲਿਆ ਮਿਲਿਆ ਪ੍ਰਤੀਕਰਮ

ਜਲੰਧਰ, 21 ਅਪ੍ਰੈਲ (ਮੇਜਰ ਸਿੰਘ)-ਕੇਂਦਰ ਸਰਕਾਰ ਵਲੋਂ 12 ਸਾਲ ਤੱਕ ਦੀਆਂ ਬੱਚੀਆਂ ਨਾਲ ਜਬਰ ਜਨਾਹ ਦੇ ਦੋਸ਼ੀਆਂ ਨੂੰ ਸਜ਼ਾਏ ਮੌਤ ਦੀ ਵਿਵਸਥਾ ਬਣਾਉਣ ਲਈ ਵਿਸ਼ੇਸ਼ ਆਰਡੀਨੈਂਸ ਜਾਰੀ ਕੀਤਾ ਗਿਆ ਹੈ | ਵੱਖ-ਵੱਖ ਧਾਰਮਿਕ, ਰਾਜਸੀ ਤੇ ਕਾਨੂੰਨੀ ਮਾਹਰਾਂ ਤੇ ਉੱਘੀਆਂ ...

ਪੂਰੀ ਖ਼ਬਰ »

ਪੰਜਾਬ ਦੇ ਸਰਮਾਏਦਾਰਾਂ ਨੂੰ ਧਮਕਾ ਕੇ ਮੋਟੀਆਂ ਰਕਮਾਂ ਮੰਗਣ ਦੇ ਦੋਸ਼ ਹੇਠ ਇਕ ਕਾਬੂ

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਕੇ. ਐੱਸ. ਰਾਣਾ)-ਜ਼ਿਲ੍ਹਾ ਐਸ. ਏ. ਐਸ. ਨਗਰ ਪੁਲਿਸ ਨੰੂ ਉਸ ਵਕਤ ਵੱਡੀ ਸਫ਼ਲਤਾ ਹਾਸਲ ਹੋਈ, ਜਦੋਂ ਇਕ ਗੁਪਤ ਸੂਚਨਾ ਦੇ ਆਧਾਰ 'ਤੇ ਸੀ. ਆਈ. ਏ. ਸਟਾਫ ਦੀ ਟੀਮ ਵਲੋਂ ਕੀਤੀ ਵਿਸ਼ੇਸ਼ ਜਾਂਚ ਦੌਰਾਨ ਕੁਲਦੀਪ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ : ਡਾ: ਚਰਨ ਸਿੰਘ ਖ਼ਾਲਸਾ

ਨਵਾਂਸ਼ਹਿਰ :- ਪੰਜ ਬਾਣੀਆਂ ਦੇ ਰਸੀਏ ਟਕਸਾਲੀ ਸਿੱਖੀ ਪਿਛੋਕੜ ਵਾਲੇ ਡਾ: ਚਰਨ ਸਿੰਘ ਖ਼ਾਲਸਾ ਦਾ ਜਨਮ 16 ਫਰਵਰੀ 1929 ਨੂੰ ਜ਼ਿਲ੍ਹਾ ਲਾਇਲਪੁਰ ਦੀ ਤਹਿਸੀਲ ਜੜਾਂਵਾਲਾ ਦੇ ਪਿੰਡ ਚੱਕ ਨੰ: 36 ਪੱਛਮੀ ਪੰਜਾਬ (ਹੁਣ ਪਾਕਿਸਤਾਨ) ਵਿਚ ਸ: ਕਿਸ਼ਨ ਸਿੰਘ ਦੇ ਗ੍ਰਹਿ ਵਿਖੇ ਮਾਤਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX