ਤਾਜਾ ਖ਼ਬਰਾਂ


ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰਨ ਰਹੀਆਂ ਹਨ ਸੈਨਾ ਦੀ ਟੁਕੜੀਆਂ
. . .  3 minutes ago
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰਨ ਰਹੀਆਂ ਹਨ ਸੈਨਾ ਦੀ ਟੁਕੜੀਆਂ......
ਤਲਵੰਡੀ ਸਾਬੋ : ਗਣਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਨੇ ਲਹਿਰਾਇਆ ਝੰਡਾ
. . .  8 minutes ago
ਤਲਵੰਡੀ ਸਾਬੋ, 26 ਜਨਵਰੀ (ਰਣਜੀਤ ਸਿੰਘ ਰਾਜੂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਅੱਜ ਸਥਾਨਕ ਦਸਮੇਸ਼ ਪਬਲਿਕ ਸਕੂਲ 'ਚ ਕਰਵਾਏ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਤਲਵੰਡੀ...
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ
. . .  14 minutes ago
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ..............................................................
21 ਤੋਪਾਂ ਨਾਲ ਦਿੱਤੀ ਗਈ ਸਲਾਮੀ
. . .  11 minutes ago
21 ਤੋਪਾਂ ਨਾਲ ਦਿੱਤੀ ਗਈ ਰਾਸ਼ਟਰੀ ਗਾਣ ਨੂੰ ਸਲਾਮੀ...................................
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ
. . .  18 minutes ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ........................
ਰਾਜਪਥ 'ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ
. . .  20 minutes ago
ਰਾਜਪਥ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ..........
ਗਣਤੰਤਰ ਦਿਵਸ : ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪ੍ਰਧਾਨ ਮੰਤਰੀ ਮੋਦੀ ਨੇ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  40 minutes ago
ਗਣਤੰਤਰ ਦਿਵਸ 2020 : ਰਾਸ਼ਟਰਪਤੀ ਲਹਿਰਾਉਣਗੇ ਝੰਡਾ, 21 ਤੋਪਾਂ ਦੀ ਸਲਾਮੀ ਨਾਲ ਹੋਵੇਗਾ ਰਾਸ਼ਟਰ ਗਾਣ
. . .  42 minutes ago
ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ 'ਚ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰਨਗੇ ਬੇਰੁਜ਼ਗਾਰ ਅਧਿਆਪਕ
. . .  about 1 hour ago
ਸੰਗਰੂਰ, 26 ਜਨਵਰੀ (ਧੀਰਜ ਪਸ਼ੋਰੀਆ) - ਪਿਛਲੇ ਕਈ ਮਹੀਨਿਆਂ ਤੋਂ ਸਿੱਖਿਆ ਮੰਤਰੀ ਦੇ ਹਲਕੇ ਵਿਚ ਪੱਕੇ ਮੋਰਚੇ ਲਾਈ ਬੈਠੇ ਬੇਰੁਜ਼ਗਾਰ ਬੀ.ਐੱਡ ਤੇ ਈ.ਟੀ.ਟੀ. ਟੈੱਟ ਪਾਸ ਅਧਿਆਪਕ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰ...
ਭਾਰਤ ਨਿਊਜ਼ੀਲੈਂਡ ਵਿਚਕਾਰ ਦੂਸਰਾ ਟੀ20 ਮੈਚ ਅੱਜ
. . .  about 1 hour ago
ਆਕਲੈਂਡ, 26 ਜਨਵਰੀ - ਭਾਰਤ ਤੇ ਨਿਊਜ਼ੀਲੈਂਡ ਵਿਚਕਾਰ ਅੱਜ ਈਡਨ ਪਾਰਕ ਵਿਚ ਸੀਰੀਜ਼ ਦਾ ਦੂਸਰਾ ਟੀ20 ਮੈਚ ਖੇਡਿਆ ਜਾਵੇਗਾ। 5 ਮੈਚਾਂ ਦੀ ਸੀਰੀਜ਼ ਦਾ ਭਾਰਤ ਨੇ ਪਹਿਲਾ ਮੈਚ ਆਪਣੇ ਨਾਂ...
ਅੱਜ ਦੇਸ਼ ਮਨਾ ਰਿਹਾ ਹੈ 71ਵਾਂ ਗਣਤੰਤਰ ਦਿਵਸ, ਰਾਜਪੱਥ 'ਤੇ ਭਾਰਤ ਦਿਖਾਏਗਾ ਤਾਕਤ ਤੇ ਵਿਲੱਖਣਤਾ ਦੀ ਝਾਕੀ
. . .  about 1 hour ago
ਨਵੀਂ ਦਿੱਲੀ, 26 ਜਨਵਰੀ - ਅੱਜ ਭਾਰਤ 71ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਅੱਜ ਰਾਜਪੱਥ 'ਤੇ ਹੋਣ ਵਾਲੇ ਗਣਤੰਤਰ ਦਿਵਸ ਸਮਾਰੋਹ ਲਈ ਪੂਰੀ ਦਿੱਲੀ ਵਿਚ ਸਖ਼ਤ ਪ੍ਰਬੰਧ ਕੀਤੇ ਗਏ ਹਨ। ਬਰਾਜ਼ੀਲ ਦੇ ਰਾਸ਼ਟਰਪਤੀ ਜੇਅਰ ਬੋਲਸੋਨਾਰੋ ਇਸ ਵਾਰ ਗਣਤੰਤਰ ਦਿਵਸ ਮੌਕੇ ਮੁੱਖ ਮਹਿਮਾਨ ਹਨ। ਰਾਜਪੱਥ...
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ
. . .  about 1 hour ago
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ....
ਅੱਜ ਦਾ ਵਿਚਾਰ
. . .  about 2 hours ago
ਅੱਜ ਦਾ ਵਿਚਾਰ....
ਐੱਸ.ਐੱਸ.ਪੀ ਸੰਗਰੂਰ ਡਾ.ਗਰਗ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ
. . .  1 day ago
ਸੰਗਰੂਰ,25 ਜਨਵਰੀ(ਦਮਨਜੀਤ ਸਿੰਘ )- ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਡਾ.ਸੰਦੀਪ ਗਰਗ ਨੂੰ ਅੱਜ ਰਾਜ ਪੱਧਰੀ ਕੌਮੀ ਮਤਦਾਤਾ ਦਿਵਸ ਮੌਕੇ ਨਵਾਂ ਸ਼ਹਿਰ ਵਿਖੇ ਸਨਮਾਨਿਤ ਕੀਤਾ ਗਿਆ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਡਾ. ਗਰਗ ...
ਸ੍ਰੀ ਮੁਕਤਸਰ ਸਾਹਿਬ: ਪੀ.ਏ.ਯੂ. ਵੱਲੋਂ ਟਿੱਡੀ ਦਲ ਸਬੰਧੀ ਐਡਵਾਈਜ਼ਰੀ ਜਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਰਾਜਸਥਾਨ ਦੇ ਨਾਲ ਲਗਦੇ ਫ਼ਾਜ਼ਿਲਕਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਪਾਕਿਸਤਾਨ ਬਾਰਡਰ ਨਾਲ ਲਗਦੇ ਜ਼ਿਲ੍ਹਿਆਂ ਵਿਚ ਟਿੱਡੀਆਂ ਦੇ ਕੁੱਝ ਕੀਟ ਮਿਲਣ ਮਗਰੋਂ ਕਿਸਾਨਾਂ ਵਿਚ ਚਿੰਤਾ ...
2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ ਮੁੱਖ ਸਕੱਤਰ ਪੰਜਾਬ ਨੂੰ ਮਿਲਿਆ
. . .  1 day ago
ਐਲੀਮੈਂਟਰੀ ਟੀਚਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 2 ਫਰਵਰੀ ਨੂੰ
. . .  1 day ago
ਬੇ ਅਦਬੀ ਮਾਮਲੇ ਦੇ ਮੁੱਖ ਗਵਾਹ ਨੇ ਮਾਨਯੋਗ ਹਾਈਕੋਰਟ ਤੋਂ ਕੀਤੀ ਸੁਰੱਖਿਆ ਦੀ ਮੰਗ
. . .  1 day ago
ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
. . .  1 day ago
ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ, ਚਾਰ ਜ਼ਖਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਵੈਸਾਖ ਸੰਮਤ 550

ਪਹਿਲਾ ਸਫ਼ਾ

ਮਹਿੰਗੇ ਪੈਟਰੋਲ ਤੇ ਡੀਜ਼ਲ ਤੋਂ ਖਪਤਕਾਰਾਂ ਨੂੰ ਰਾਹਤ ਨਹੀਂ

ਨਵੀਂ ਦਿੱਲੀ, 23 ਅਪ੍ਰੈਲ (ਪੀ. ਟੀ. ਆਈ.)-ਵਿੱਤ ਮੰਤਰਾਲਾ ਆਮ ਆਦਮੀ ਨੂੰ ਰਾਹਤ ਦੇਣ ਲਈ ਪੈਟਰੋਲ ਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਘਟਾਉਣ ਦੇ ਪੱਖ ਵਿਚ ਨਹੀਂ ਅਤੇ ਚਾਹੁੰਦਾ ਹੈ ਕਿ ਸੂਬੇ ਵਿਕਰੀ ਕਰ ਜਾਂ ਵੈਟ ਘੱਟ ਕਰਨ। ਕੌਮੀ ਰਾਜਧਾਨੀ ਵਿਚ ਅੱਜ ਪੈਟਰੋਲ ਦੀ ਕੀਮਤ ਪਿਛਲੇ 55 ...

ਪੂਰੀ ਖ਼ਬਰ »

ਬਰਤਾਨੀਆ 'ਚ ਤਿਰੰਗੇ ਦਾ ਅਪਮਾਨ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ

ਲੰਡਨ, 23 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀਕਲਾਂ)-ਬਰਤਾਨੀਆਂ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪਿਛਲੇ ਹਫ਼ਤੇ ਦੌਰੇ ਦੌਰਾਨ ਪਾਰਲੀਮੈਂਟ ਸੁਕੇਅਰ 'ਤੇ ਭਾਰਤੀ ਝੰਡੇ ਦਾ ਅਪਮਾਨ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦਾ ਦਬਾਅ ਵੱਧ ਰਿਹਾ ਹੈ। ਹਾਊਸ ਆਫ਼ ਕਾਮਨਜ਼ 'ਚ ਇਹ ...

ਪੂਰੀ ਖ਼ਬਰ »

ਤਾਲਿਬਾਨ ਹਮਲਿਆਂ 'ਚ 14 ਸੈਨਿਕ ਤੇ ਪੁਲਿਸ ਮੁਲਾਜ਼ਮ ਹਲਾਕ

ਕਾਬੁਲ, 23 ਅਪ੍ਰੈਲ (ਏਜੰਸੀ)-ਪੱਛਮੀ ਅਫਗਾਨਿਸਤਾਨ 'ਚ ਕੱਟੜਪੰਥੀ ਸੰਗਠਨ ਤਾਲਿਬਾਨ ਵਲੋਂ ਅੱਜ ਕੀਤੇ ਹਮਲਿਆਂ 'ਚ 14 ਸੈਨਿਕ ਤੇ ਪੁਲਿਸ ਮੁਲਾਜ਼ਮ ਮਾਰੇ ਗਏ ਹਨ, ਇਹ ਹਮਲੇ ਉਸ ਸਮੇਂ ਹੋਏ ਜਦੋਂ ਲੋਕ ਬੀਤੇ ਦਿਨ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ (ਆਈ. ਐਸ.) ਵਲੋਂ ਇਕ ਵੋਟਰ ...

ਪੂਰੀ ਖ਼ਬਰ »

ਪੰਜਾਬ ਵਿਕਾਸ ਟੈਕਸ ਬਾਰੇ ਨੋਟੀਫਿਕੇਸ਼ਨ ਅਗਲੇ ਹਫ਼ਤੇ ਸੰਭਵ-ਮਨਪ੍ਰੀਤ ਸਿੰਘ ਬਾਦਲ

ਚੰਡੀਗੜ੍ਹ, 23 ਅਪ੍ਰੈਲ (ਪੀ. ਟੀ. ਆਈ.)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਲੋਂ ਅਗਲੇ ਹਫ਼ਤੇ ਪੰਜਾਬ ਵਿਕਾਸ ਟੈਕਸ ਬਾਰੇ ਨੋਟੀਫਿਕੇਸ਼ਨ ਜਾਰੀ ਕੀਤੇ ਜਾਣ ਦੀ ਸੰਭਾਵਨਾ ਹੈ ਜਿਸ ਨਾਲ 150-200 ਕਰੋੜ ਰੁਪਏ ਮਾਲੀਆ ਇਕੱਠਾ ਹੋਣ ਦੀ ਆਸ ਹੈ। ਪੰਜਾਬ ਦੇ ਖ਼ਜ਼ਾਨਾ ...

ਪੂਰੀ ਖ਼ਬਰ »

ਕੀ ਕੋਈ ਵਿਗਿਆਨਕ ਮੁਲਾਂਕਣ ਹੋਇਆ ਕਿ ਮੌਤ ਦੀ ਸਜ਼ਾ ਜਬਰ ਜਨਾਹ ਰੋਕ ਸਕਦੀ ਹੈ?

ਨਵੀਂ ਦਿੱਲੀ, 23 ਅਪ੍ਰੈਲ (ਪੀ. ਟੀ. ਆਈ.)-ਅੱਜ ਦਿੱਲੀ ਹਾਈਕੋਰਟ ਨੇ ਕੇਂਦਰ ਸਰਕਾਰ ਨੂੰ ਪੁੱਛਿਆ ਕਿ 12 ਸਾਲ ਤੋਂ ਘੱਟ ਉਮਰ ਦੀ ਲੜਕੀ ਨਾਲ ਜਬਰ ਜਨਾਹ ਲਈ ਮੌਤ ਦੀ ਸਜ਼ਾ ਦੇਣ ਬਾਰੇ ਆਰਡੀਨੈਂਸ ਜਾਰੀ ਕਰਨ ਤੋਂ ਪਹਿਲਾਂ ਕੀ ਕੋਈ ਕੋਈ ਵਿਗਿਆਨਕ ਮੁਲਾਂਕਣ ਕੀਤਾ ਗਿਆ ਹੈ। ...

ਪੂਰੀ ਖ਼ਬਰ »

ਕੇਂਦਰ ਨੇ ਮੇਘਾਲਿਆ 'ਚ ਪੂਰੀ ਤਰ੍ਹਾਂ ਤੇ ਅਰੁਣਾਚਲ ਦੇ ਕੁਝ ਹਿੱਸਿਆਂ 'ਚੋਂ 'ਅਫਸਪਾ' ਹਟਾਇਆ

ਨਵੀਂ ਦਿੱਲੀ, 23 ਅਪ੍ਰੈਲ (ਏਜੰਸੀ)-ਉੱਤਰ-ਪੂਰਬੀ ਸੂਬੇ ਮੇਘਾਲਿਆ 'ਚੋਂ ਪੂਰੀ ਤਰ੍ਹਾਂ ਤੇ ਅਰੁਣਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਤੋਂ 'ਅਫਸਪਾ' ਨੂੰ ਹਟਾ ਲਿਆ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਅੱਜ ਵਿਵਾਦਤ ਆਰਮਡ ਫੋਰਸਜ਼ ਸਪੈਸ਼ਲ ਪਾਵਰ ਐਕਟ (ਏ.ਐਫ.ਐਸ.ਪੀ.ਏ) ਜੋ ਸੁਰੱਖਿਆ ਬਲਾਂ ਨੂੰ ਕਾਰਵਾਈ ਕਰਨ ਲਈ ਕਾਨੂੰਨੀ ਤੌਰ 'ਤੇ ਵਿਸ਼ੇਸ਼ ਅਧਿਕਾਰ ਦਿੰਦਾ ਹੈ ਉਸ ਨੂੰ ਮੇਘਾਲਿਆ 'ਚੋਂ ਪੂਰੀ ਤਰ੍ਹਾਂ ਹਟਾਉਣ ਦਾ ਫ਼ੈਸਲਾ ਕੀਤਾ ਹੈ। ਗ੍ਰਹਿ ਮੰਤਰਾਲੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸਤੰਬਰ 2017 'ਚ ਮੇਘਾਲਿਆ ਦੇ 40 ਫ਼ੀਸਦੀ ਖੇਤਰ 'ਚ ਅਫਸਪਾ ਨੂੰ ਲਾਗੂ ਕੀਤਾ ਗਿਆ ਸੀ, ਸੂਬਾ ਸਰਕਾਰ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ 31 ਮਾਰਚ ਤੋਂ ਪੂਰੀ ਤਰ੍ਹਾਂ ਨਾਲ ਹਟਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਸੁਰੱਖਿਆ ਸਥਿਤੀ 'ਚ ਸੁਧਾਰ ਨੂੰ ਵੇਖਦਿਆਂ ਅਰੁਨਾਚਲ ਪ੍ਰਦੇਸ਼ ਜਿਸ ਦੇ 16 ਪੁਲਿਸ ਥਾਣਾ ਖੇਤਰਾਂ 'ਚ ਅਫ਼ਸਪਾ ਲਾਗੂ ਸੀ, ਉਸ ਦੇ ਵੀ 8 ਪੁਲਿਸ ਥਾਣਾ ਖੇਤਰਾਂ 'ਚੋਂ ਇਸ ਨੂੰ ਹਟਾ ਲਿਆ ਗਿਆ ਹੈ ਤੇ ਹੁਣ ਇਥੋਂ ਦੇ 8 ਪੁਲਿਸ ਥਾਣਾ ਖੇਤਰਾਂ 'ਚ ਹੀ 'ਅਫਸਪਾ' ਲਾਗੂ ਰਹੇਗਾ।


ਖ਼ਬਰ ਸ਼ੇਅਰ ਕਰੋ

ਦੇਸ਼ ਸੜ ਰਿਹੈ, ਮੋਦੀ ਨੂੰ ਮੁੜ ਪ੍ਰਧਾਨ ਮੰਤਰੀ ਬਣਨ ਦੀ ਚਿੰਤਾ-ਰਾਹੁਲ

ਕਾਂਗਰਸ ਵਲੋਂ ਸੰਵਿਧਾਨ ਬਚਾਓ ਮੁਹਿੰਮ ਦੀ ਸ਼ੁਰੂਆਤ

ਨਵੀਂ ਦਿੱਲੀ, 23 ਅਪ੍ਰੈਲ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਿਰਫ ਆਪਣੇ ਮੁੜ ਪ੍ਰਧਾਨ ਮੰਤਰੀ ਬਣਨ ਨਾਲ ਸਰੋਕਾਰ ਹੈ, ਦੇਸ਼ 'ਚ ਔਰਤਾਂ ਨਾਲ ਹੋ ਰਹੇ ਜਬਰ ਜਨਾਹ ਜਾਂ ਦਲਿਤਾਂ 'ਤੇ ਹੋਣ ਵਾਲੇ ਜ਼ੁਲਮਾਂ ਬਾਰੇ ਉਹ ਸਿਰਫ ਚੁੱਪ ਧਾਰ ਲੈਂਦੇ ਹਨ। ਕਾਂਗਰਸ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਜਾਤੀ ਟਿੱਪਣੀ ਮਾਮਲੇ 'ਚ ਸਲਮਾਨ ਖ਼ਿਲਾਫ਼ ਕਾਰਵਾਈ 'ਤੇ ਰੋਕ

ਨਵੀਂ ਦਿੱਲੀ, 23 ਅਪ੍ਰੈਲ (ਏਜੰਸੀ)-ਸੁਪਰੀਮ ਕੋਰਟ ਨੇ ਅੱਜ ਵਾਲਮੀਕਿ ਭਾਈਚਾਰੇ ਬਾਰੇ ਕਥਿਤ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ 'ਚ ਸਲਮਾਨ ਖ਼ਿਲਾਫ਼ ਕਾਰਵਾਈ 'ਤੇ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ ਦੇਸ਼ ਭਰ ਦੀਆਂ ਕਈ ਅਦਾਲਤਾਂ 'ਚ ਉਸ ਖ਼ਿਲਾਫ਼ ਐਸ.ਸੀ./ ਐਸ.ਟੀ. ਐਕਟ ...

ਪੂਰੀ ਖ਼ਬਰ »

ਭੈਣ ਨੇ ਜੈਸਿਕਾ ਦੇ ਹੱਤਿਆਰੇ ਨੂੰ ਕੀਤਾ ਮੁਆਫ਼

ਨਵੀਂ ਦਿੱਲੀ, 23 ਅਪ੍ਰੈਲ (ਏਜੰਸੀ)-ਜੈਸਿਕਾ ਲਾਲ ਦੀ ਹੱਤਿਆ ਦੇ ਲਗਪਗ ਦੋ ਦਹਾਕੇ ਬਾਅਦ ਉਨ੍ਹਾਂ ਦੀ ਭੈਣ ਸਬਰੀਨਾ ਨੇ ਦੋਸ਼ੀ ਮਨੂ ਸ਼ਰਮਾ ਨੂੰ ਮੁਆਫ਼ ਕਰ ਦਿੱਤਾ ਹੈ। ਸਿੱਧਾਰਥ ਵਸ਼ਿਸ਼ਟ ਉਰਫ਼ ਮਨੂ ਸ਼ਰਮਾ ਦੇ ਤਿਹਾੜ ਦੇ ਓਪਨ ਜੇਲ੍ਹ 'ਚ ਤਬਦੀਲ ਕਰਨ ਦੇ ਫ਼ੈਸਲੇ 'ਤੇ ਸਬਰੀਨਾ ਨੂੰ ...

ਪੂਰੀ ਖ਼ਬਰ »

ਰਾਮ ਰਹੀਮ ਵਿਰੁੱਧ ਕਤਲ ਕੇਸਾਂ 'ਚ ਖੱਟਾ ਸਿੰਘ ਦੇ ਸਕੇਗਾ ਨਵੇਂ ਬਿਆਨ

ਚੰਡੀਗੜ੍ਹ, 23 ਅਪ੍ਰੈਲ (ਸੁਰਜੀਤ ਸਿੰਘ ਸੱਤੀ)-ਸਾਧਵੀਆਂ ਨਾਲ ਜਬਰ ਜਨਾਹ ਦੇ ਮਾਮਲੇ 'ਚ ਸਜ਼ਾਯਾਫਤਾ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੇ ਸਾਬਕਾ ਡਰਾਈਵਰ ਖੱਟਾ ਸਿੰਘ ਦੀ ਅਰਜ਼ੀਆਂ ਮਨਜ਼ੂਰ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਉਸ ਨੂੰ ਰਣਜੀਤ ਸਿੰਘ ਕਤਲ ਕੇਸ ਤੇ ...

ਪੂਰੀ ਖ਼ਬਰ »

ਪੁਨਰਗਠਿਤ ਮੰਤਰੀ ਮੰਡਲ ਦੀ ਬੈਠਕ 30 ਨੂੰ

ਚੰਡੀਗੜ੍ਹ, 23 ਅਪ੍ਰੈਲ (ਹਰਕਵਲਜੀਤ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਪੁਨਰਗਠਿਤ ਮੰਤਰੀ ਮੰਡਲ, ਜਿਸ ਦੀ ਗਿਣਤੀ ਮੁੱਖ ਮੰਤਰੀ ਸਮੇਤ ਹੁਣ 18 'ਤੇ ਪੁੱਜ ਗਈ ਹੈ, ਦੀ ਇਕ ਬੈਠਕ 30 ਅਪ੍ਰੈਲ ਨੂੰ ਸੱਦੀ ਹੈ, ਜੋ ਕਿ ਮੰਤਰੀ ਮੰਡਲ 'ਚ ਸ਼ਾਮਿਲ ਹੋਏ ਸਾਰੇ ...

ਪੂਰੀ ਖ਼ਬਰ »

ਪੈਰਿਸ ਹਮਲਿਆਂ ਦੇ ਦੋਸ਼ੀ ਨੂੰ ਬੈਲਜੀਅਮ ਦੀ ਅਦਾਲਤ ਵਲੋਂ 20 ਸਾਲ ਕੈਦ

ਬਰੱਸਲਜ਼, 23 ਅਪ੍ਰੈਲ (ਏ. ਐਫ. ਪੀ.)-ਅੱਜ ਬੈਲਜੀਅਮ ਦੀ ਅਦਾਲਤ ਨੇ ਪੈਰਿਸ ਹਮਲਿਆਂ ਦੇ ਦੋਸ਼ੀ ਸਾਲਾਹ ਅਬਦੇਸਲਾਮ ਨੂੰ 2016 ਵਿਚ ਉਸ ਦੇ ਫੜੇ ਜਾਣ ਤੋਂ ਪਹਿਲਾਂ ਬਰੱਸਲਜ਼ ਵਿਚ ਪੁਲਿਸ ਨਾਲ ਗੋਲੀਬਾਰੀ ਕਰਨ ਲਈ ਕਸੂਰਵਾਰ ਪਾਉਂਦੇ ਹੋਏ 20 ਸਾਲ ਕੈਦ ਦੀ ਸਜ਼ਾ ਸੁਣਵਾਈ ਹੈ। ਉਸ ਉੱਪਰ ...

ਪੂਰੀ ਖ਼ਬਰ »

ਟੋਰਾਂਟੋ 'ਚ ਪੈਦਲ ਯਾਤਰੀਆਂ 'ਤੇ ਚੜ੍ਹੀ ਵੈਨ-4 ਮੌਤਾਂ

ਟੋਰਾਂਟੋ, 23 ਅਪ੍ਰੈਲ (ਏਜੰਸੀਆਂ)-ਕੈਨੇਡਾ ਦੇ ਸ਼ਹਿਰ ਟੋਰਾਂਟੋ 'ਚ ਇਕ ਚਿੱਟੇ ਰੰਗ ਦੀ ਵੈਨ ਨੇ ਸੜਕ 'ਤੇ ਪੈਦਲ ਜਾ ਰਹੇ ਕਈ ਲੋਕਾਂ ਨੂੰ ਕੁਚਲ ਦਿੱਤਾ। ਸਥਾਨਕ ਮੀਡੀਆ ਅਨੁਸਾਰ ਇਸ ਘਟਨਾ ਵਿਚ 4 ਲੋਕਾਂ ਦੀ ਮੌਤ ਹੋ ਗਈ ਤੇ 7 ਲੋਕਾਂ ਦੇ ਜ਼ਖ਼ਮੀ ਹੋਣ ਦੀ ਖਬਰ ਹੈ। ਵੈਨ ਦਾ ਚਾਲਕ ...

ਪੂਰੀ ਖ਼ਬਰ »

ਪੁਲਿਸ ਦੇ ਉੱਚ-ਅਫ਼ਸਰਾਂ 'ਤੇ ਦਬਾਅ ਬਣਾ ਰਹੇ ਨੇ ਕੈਪਟਨ-ਚਟੋਪਾਧਿਆਏ ਨੇ ਹਾਈਕੋਰਟ ਨੂੰ ਦੱਸਿਆ

* ਐਸ.ਐਸ.ਪੀ. ਰਾਜਜੀਤ ਸਬੰਧੀ ਅੰਤਿਮ ਰਿਪੋਰਟ ਤਲਬ * ਅਗਲੀ ਸੁਣਵਾਈ 23 ਮਈ ਨੂੰ

ਚੰਡੀਗੜ੍ਹ, 23 ਅਪ੍ਰੈਲ (ਸੁਰਜੀਤ ਸਿੰਘ ਸੱਤੀ)-ਮੋਗਾ ਦੇ ਐਸ.ਐਸ.ਪੀ. ਰਾਜਜੀਤ ਸਿੰਘ ਹੁੰਦਲ ਵਲੋਂ ਡਰੱਗਸ ਕੇਸ ਦੀ ਜਾਂਚ ਕਰ ਰਹੇ ਐਸ.ਆਈ.ਟੀ. ਮੁਖੀ ਹਰਪ੍ਰੀਤ ਸਿੰਘ ਸਿੱਧੂ 'ਤੇ ਲਗਾਏ ਇਲਜ਼ਾਮਾਂ ਦੀ ਜਾਂਚ ਕਰ ਰਹੇ ਡੀ. ਜੀ. ਪੀ. ਐਸ. ਚਟੋਪਾਧਿਆਏ ਵਲੋਂ ਪੰਜਾਬ ਤੇ ਹਰਿਆਣਾ ...

ਪੂਰੀ ਖ਼ਬਰ »

ਸੁਸ਼ਮਾ ਵਲੋਂ ਸ਼ੀ ਜਿਨਪਿੰਗ ਨਾਲ ਮੁਲਾਕਾਤ

ਬੀਜਿੰਗ, 23 ਅਪ੍ਰੈਲ (ਏਜੰਸੀ)- ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਅੱਜ ਇਥੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ਼ੀ ਨੇ ਕਿਹਾ ਕਿ ਸ਼ੰਘਾਈ ਸਹਿਯੋਗ ਸੰਗਠਨ ਦੇ ਵਿਕਾਸ ਨੂੰ ਚੀਨ ਆਪਣੀ ਰਣਨੀਤਿਕ ਪਹਿਲ ਮੰਨਦਾ ਹੈ। ਸ਼ੰਘਾਈ ਸਹਿਯੋਗ ਸੰਗਠਨ ...

ਪੂਰੀ ਖ਼ਬਰ »

ਜਥੇ 'ਚੋਂ ਲਾਪਤਾ ਹੋਇਆ ਨੌਜਵਾਨ ਪਾਕਿ 'ਚ ਗ੍ਰਿਫ਼ਤਾਰ

ਅੰਮ੍ਰਿਤਸਰ, 23 ਅਪ੍ਰੈਲ (ਸੁਰਿੰਦਰ ਕੋਛੜ)-ਵਿਸਾਖੀ ਮੌਕੇ ਜਥੇ ਨਾਲ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਦੌਰਾਨ ਲਾਹੌਰ ਦੇ ਗੁਰਦੁਆਰਾ ਡੇਰਾ ਸਾਹਿਬ ਤੋਂ ਸ਼ੱਕੀ ਹਾਲਾਤ 'ਚ ਲਾਪਤਾ ਹੋਏ ਅੰਮ੍ਰਿਤਸਰ ਦੇ ਪਿੰਡ ਨਿਰੰਜਨਪੁਰ ਦੇ ਨਿਵਾਸੀ ਅਮਰਜੀਤ ਸਿੰਘ (24 ਸਾਲ) ਨੂੰ ...

ਪੂਰੀ ਖ਼ਬਰ »

ਪਹਿਲੇ 10 ਸਥਾਨਾਂ 'ਤੇ ਰਹਿਣ ਵਾਲੇ ਜ਼ਿਆਦਾਤਰ ਵਿਦਿਆਰਥੀ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ

ਐੱਸ. ਏ. ਐੱਸ. ਨਗਰ, 23 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਸ਼੍ਰੇਣੀ ਦੇ ਨਤੀਜੇ 'ਚੋਂ ਅਕਾਦਮਿਕ ਅੰਕਾਂ ਤੇ ਖੇਡ ਕੋਟੇ ਵਾਲੀਆਂ ਪਹਿਲੀਆਂ 10 ਪੁਜ਼ੀਸ਼ਨਾਂ 'ਤੇ ਕਾਬਜ਼ ਰਹਿਣ ਵਾਲੇ ਵਿਦਿਆਰਥੀਆਂ 'ਚੋਂ ਜ਼ਿਆਦਾਤਰ ਵਿਦਿਆਰਥੀ ...

ਪੂਰੀ ਖ਼ਬਰ »

ਪਿਛਲੇ ਕਈ ਸਾਲਾਂ ਤੋਂ ਮੋਹਰੀ ਰਹੇ ਜ਼ਿਲ੍ਹਿਆਂ ਦਾ ਨਤੀਜਾ ਮੂਧੇ ਮੂੰਹ ਡਿੱਗਾ

ਸਿੱਖਿਆ ਮੰਤਰੀ ਰਹਿ ਚੁਕੀ ਅਰੁਣਾ ਚੌਧਰੀ ਦਾ ਜ਼ਿਲ੍ਹਾ ਰਿਹਾ 21ਵੇਂ ਨੰਬਰ 'ਤੇ

- ਡਾ: ਕਾਹਲੋਂ - ਬਟਾਲਾ, 23 ਅਪ੍ਰੈਲ-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 12ਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ। ਇਸ ਨਤੀਜੇ ਵਿਚ ਪਾਸ ਵਿਦਿਆਰਥੀਆਂ ਦੀ ਗਿਣਤੀ ਪਿਛਲੇ ਸਾਲ ਨਾਲੋਂ 3.61 ਫ਼ੀਸਦੀ ਵੱਧ ਰਹੀ। ਵੇਖਿਆ ਜਾਵੇ ਤਾਂ 2016 ਵਿਚ ਪਾਸ ਫ਼ੀਸਦੀ 76.77 ਸੀ, 2017 ਵਿਚ 62.36 ਰਹੀ ਤੇ ...

ਪੂਰੀ ਖ਼ਬਰ »

ਲੁਧਿਆਣਾ ਦੀ ਪੂਜਾ ਜੋਸ਼ੀ ਪੰਜਾਬ 'ਚੋਂ ਅੱਵਲ

ਲੁਧਿਆਣਾ ਦਾ ਵਿਵੇਕ ਦੂਜੇ ਤੇ ਸ੍ਰੀ ਮੁਕਤਸਰ ਸਾਹਿਬ ਦੀ ਜਸਨੂਰ ਕੌਰ ਤੀਸਰੇ ਸਥਾਨ 'ਤੇ

ਤਰਵਿੰਦਰ ਸਿੰਘ ਬੈਨੀਪਾਲ ਐੱਸ. ਏ. ਐੱਸ. ਨਗਰ, 23 ਅਪ੍ਰੈਲ -ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਮਾਰਚ-2018 ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ (ਵੋਕੇਸ਼ਨਲ ਗਰੁੱਪ ਦੇ 14314 ਪ੍ਰੀਖਿਆਰਥੀਆਂ ਤੇ ਨਕਲ ਕਾਰਨ ਮੁੜ ਹੋਈ ਪ੍ਰੀਖਿਆ ਵਾਲੇ 3852 ਪ੍ਰੀਖਿਆਰਥੀਆਂ ਦੇ ...

ਪੂਰੀ ਖ਼ਬਰ »

ਉਪ ਰਾਸ਼ਟਰਪਤੀ ਵਲੋਂ ਚੀਫ਼ ਜਸਟਿਸ ਖ਼ਿਲਾਫ਼ ਮਹਾਂਦੋਸ਼ ਦਾ ਨੋਟਿਸ ਖ਼ਾਰਜ

ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਜਾਵੇਗੀ ਕਾਂਗਰਸ

ਨਵੀਂ ਦਿੱਲੀ, 23 ਅਪ੍ਰੈਲ (ਉਪਮਾ ਡਾਗਾ ਪਾਰਥ)-ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਸਭਾਪਤੀ ਵੈਂਕਈਆ ਨਾਇਡੂ ਨੇ ਭਾਰਤ ਦੇ ਚੀਫ਼ ਜਸਟਿਸ ਦੀਪਕ ਮਿਸ਼ਰਾ ਖ਼ਿਲਾਫ਼ ਵਿਰੋਧੀ ਧਿਰਾਂ ਵਲੋਂ ਦਿੱਤੇ ਮਹਾਂਦੋਸ਼ ਦੇ ਨੋਟਿਸ ਨੂੰ ਸੰਸਦੀ ਪ੍ਰੰਪਰਾਵਾਂ ਦੇ ਖ਼ਿਲਾਫ਼ ਕਰਾਰ ਦਿੰਦਿਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX