ਤਾਜਾ ਖ਼ਬਰਾਂ


ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਮਾਛੀਵਾੜਾ ਸਾਹਿਬ ,22 ਅਕਤੂਬਰ (ਮਨੋਜ ਕੁਮਾਰ)- ਆਪਣੇ ਆਪ ਵਿਚ ਪਹਿਲਾ ਤੇ ਦਰਿਆ ਦੇ ਰਸਤੇ ਤੋ ਰੋਪੜ ਦੇ ਟਿੱਬੀ ਸਾਹਿਬ ਗੁਰਦੁਆਰਾ ਤੋ ਰਵਾਨਾ ਹੋਈ ਵਿਸ਼ਾਲ ਬੇੜੀ ਨੂੰ ਦੇਖਣ ਲਈ ਸੰਗਤਾਂ ਦਾ ਠਾਠਾਂ ਮਾਰਦਾ ...
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਸਲਾਣਾ ,22 ਅਕਤੂਬਰ (ਗੁਰਚਰਨ ਸਿੰਘ ਜੰਜੂਆ )- ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਸੁੱਚਾ ਸਿੰਘ ਜੰਜੂਆ ਦਾ ਅਜ ਦੇਹਾਂਤ ਹੋ ਗਿਆ ਹੈ । ਉਨ੍ਹਾਂ ਦਾ ਅੰਤਿਮ ਸੰਸਕਾਰ 23 ਅਕਤੂਬਰ ਨੂੰ ਦਿਨ ਬੁੱਧਵਾਰ ...
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  1 day ago
ਮਾਨਸਾ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਪੁਲਿਸ ਮਾਨਸਾ ਨੇ ਉਦੋਂ ਵੱਡੀ ਪ੍ਰਾਪਤੀ ਕੀਤੀ ਜਦੋਂ ਤਲਾਸ਼ੀ ਵਰੰਟਾਂ 'ਤੇ ਗੁਆਂਢੀ ਰਾਜ ਹਰਿਆਣਾ ਦੇ ਪਿੰਡ ਰੰਗਾਂ ਦੀ ...
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  1 day ago
ਭੜੀ 22 ਅਕਤੂਬਰ {ਭਰਪੂਰ ਸਿੰਘ ਹਵਾਰਾ} -ਨਜ਼ਦੀਕੀ ਪਿੰਡ ਖੇੜੀ ਨੌਧ ਸਿੰਘ ਵਿਖੇ ਰੂਬੀ ਸਹੋਤਾ ਦੇ ਕੈਨੇਡਾ ਵਿਚ ਐੱਮ ਪੀ ਬਣਨ ‘ਤੇ ਖ਼ੁਸ਼ੀ ਵਿਚ ਲੱਡੂ ਵੰਡੇ ਗਏ।
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  1 day ago
ਗੁਰੂਹਰਸਹਾਏ, 22 ਅਕਤੂਬਰ (ਹਰਚਰਨ ਸਿੰਘ ਸੰਧੂ)- ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਦੀ ਗੁਰੂਹਰਸਹਾਏ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ...
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  1 day ago
ਬੰਗਾ, 22 ਅਕਤੂਬਰ (ਜਸਵੀਰ ਸਿੰਘ ਨੂਰਪੁਰ)- ਬੰਗਾ ਸ਼ਹਿਰ 'ਚ ਇੱਕ ਵਿਅਕਤੀ ਪਾਸੋਂ ਲੁਟੇਰੇ ਡੇਢ ਲੱਖ ਦੇ ਕਰੀਬ ਰਾਸ਼ੀ ਲੁੱਟ ਕੇ ਫ਼ਰਾਰ ਹੋ ਗਏ। ਇਹ ਰਾਸ਼ੀ ਉਸ ਨੇ ਅਜੇ ...
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  1 day ago
ਗੜ੍ਹਸ਼ੰਕਰ, 22 ਅਕਤੂਬਰ (ਧਾਲੀਵਾਲ)- ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀਆਂ ਉਚੇਰੀ ਵਿੱਦਿਅਕ...
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  1 day ago
ਫ਼ਾਜ਼ਿਲਕਾ, 22 ਅਕਤੂਬਰ( ਪ੍ਰਦੀਪ ਕੁਮਾਰ)- ਪੰਜਾਬ 'ਚ ਜਾਲੀ ਡਿਗਰੀਆਂ ਹਾਸਿਲ ਕਰਕੇ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕੀਤਾ ਜਾ ਰਿਹਾ ਅਤੇ ਲੋਕਾਂ ਤੋਂ ਇਲਾਜ...
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਕੱਲ੍ਹ ਥਾਣਾ ਅਜਨਾਲਾ ਦੀ ਪੁਲਿਸ ਵੱਲੋਂ ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਸਰਹੱਦੀ ਪਿੰਡ ਕੱਕੜ ਦੇ ਰਹਿਣ ਵਾਲੇ ਦੋ ਨਸ਼ਾ ਤਸਕਰਾਂ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  1 day ago
ਸ੍ਰੀਨਗਰ, 22 ਅਕਤੂਬਰ- ਜੰਮੂ ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  1 day ago
ਸ੍ਰੀਨਗਰ, 22 ਅਕਤੂਬਰ- ਜੰਮੂ-ਕਸ਼ਮੀਰ ਦੇ ਅਵੰਤੀਪੋਰਾ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ...
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  1 day ago
ਨਵੀਂ ਦਿੱਲੀ, 22 ਅਕਤੂਬਰ- ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ. ਨੱਡਾ ਨੇ ਅੱਜ ਪਾਰਟੀ ਹੈੱਡਕੁਆਟਰ ਵਿਖੇ ਭਾਜਪਾ ਦੇ ਜਨਰਲ ਸਕੱਤਰਾਂ...
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  1 day ago
ਲਾਹੌਰ, 22 ਅਕਤੂਬਰ- ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ...
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  1 day ago
ਕਾਬੁਲ, 22 ਅਕਤੂਬਰ- ਅਫ਼ਗ਼ਾਨਿਸਤਾਨ ਦੇ ਕੁੰਦੁਜ ਜ਼ਿਲ੍ਹੇ 'ਚ ਮੰਗਲਵਾਰ ਸਵੇਰੇ ਤਾਲਿਵਾਨੀ ਅੱਤਵਾਦੀਆਂ ਦੇ ਹਮਲੇ 'ਚ ਘੱਟੋ-ਘੱਟ 19 ਸੁਰੱਖਿਆ ਅਧਿਕਾਰੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ...
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  1 day ago
ਕੁਝ ਕਾਂਗਰਸੀਆਂ ਵਲੋਂ ਕੈਪਟਨ ਦੇ ਕੰਨ ਭਰਨ ਕਰਕੇ ਸਿੱਧੂ ਨੂੰ ਅਹੁਦੇ ਤੋਂ ਲਾਂਭੇ ਕੀਤਾ ਗਿਆ- ਨਵਜੋਤ ਕੌਰ ਸਿੱਧੂ
. . .  1 day ago
ਘਰੋਂ ਲੜ ਕੇ ਗਏ ਨੌਜਵਾਨ ਦੀ ਭੇਦ ਭਰੇ ਹਾਲਾਤਾਂ 'ਚ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  1 day ago
ਭਾਰਤ ਅਤੇ ਪਾਕਿ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ
. . .  1 day ago
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਵੈਸਾਖ ਸੰਮਤ 550

ਸੰਪਾਦਕੀ

ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਦੇਵੇ ਸਰਕਾਰ

ਭਾਜਪਾ ਵਲੋਂ 2014 ਦੇ ਚੋਣ ਪ੍ਰਚਾਰ ਵੇਲੇ ਨੌਜਵਾਨਾਂ ਨੂੰ ਹਰ ਵਰ੍ਹੇ ਦੋ ਕਰੋੜ ਨੌਕਰੀਆਂ ਦੇਣ ਦੇ ਵਾਅਦੇ ਦੀ ਗੱਲ ਕਰ ਲਈਏ ਜਾਂ ਪੰਜਾਬ ਦੀ ਕਾਂਗਰਸ ਵਲੋਂ ਪਿਛਲੇ ਵਰ੍ਹੇ ਪੰਜਾਬ 'ਚ ਘਰ-ਘਰ ਨੌਕਰੀਆਂ ਦੇਣ ਅਤੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਮੰਨਣ ਅਤੇ ਇਸ ਵਚਨ ਨੂੰ ...

ਪੂਰੀ ਖ਼ਬਰ »

ਪੰਚਾਇਤਾਂ ਦੇ ਵਿਗੜ ਰਹੇ ਪ੍ਰਭਾਵ ਨੂੰ ਬਚਾਉਣ ਦੀ ਲੋੜ

ਸਾਡੇ ਦੇਸ਼ ਦੇ ਲੋਕਤੰਤਰਕ ਢਾਂਚੇ ਦੀ ਸਭ ਤੋਂ ਛੋਟੀ ਅਤੇ ਮੁਢਲੀ ਇਕਾਈ ਪਿੰਡ ਦੀ ਪੰਚਾਇਤ ਮੰਨੀ ਗਈ ਹੈ। ਅੰਗਰੇਜ਼ੀ ਰਾਜ ਸਮੇਂ ਵੀ ਪਿੰਡ ਦੀ ਪੰਚਾਇਤ ਦਾ ਆਦਰ ਸਤਿਕਾਰ ਅੱਜ ਦੇ ਮੁਕਾਬਲੇ ਕਾਫੀ ਚੰਗਾ ਸੀ। ਭਾਰਤ ਦੇਸ਼ ਅੰਦਰ ਪੰਚਾਇਤੀ ਰਾਜ ਦੀ ਸ਼ੁਰੂਆਤ ਬਲਵੰਤ ਰਾਏ ਨੇ ...

ਪੂਰੀ ਖ਼ਬਰ »

ਮੋਦੀ ਸਰਕਾਰ ਨੂੰ ਲੱਗ ਸਕਦਾ ਹੈ ਮੋਮਬੱਤੀਆਂ ਦਾ ਸੇਕ

ਭਾਰਤੀ ਜਨਤਾ ਪਾਰਟੀ ਦੀ ਸੰਸਦ ਮੈਂਬਰ ਤੇ ਬੁਲਾਰਾ ਨੇ ਆਪਣੀ ਸਰਕਾਰ ਅਤੇ ਪਾਰਟੀ ਦੇ ਵਿਰੁੱਧ ਉਠਾਏ ਜਾਣ ਵਾਲੇ ਸਵਾਲਾਂ ਦਾ ਮਜ਼ਾਕ ਉਡਾਉਂਦੇ ਹੋਏ ਕਿਹਾ ਹੈ ਕਿ ਪਹਿਲਾਂ ਵਿਰੋਧੀ ਧਿਰ ਦਲਿਤ-ਦਲਿਤ ਕਰਦਾ ਰਹਿੰਦਾ ਸੀ ਅਤੇ ਹੁਣ ਮਹਿਲਾ-ਮਹਿਲਾ ਕਰ ਰਿਹਾ ਹੈ। ਸ਼ਾਇਦ ...

ਪੂਰੀ ਖ਼ਬਰ »

ਬੱਚੀਆਂ ਵਿਰੁੱਧ ਵਧਦੇ ਜੁਰਮ

ਹੈਵਾਨੀਅਤ ਦਾ ਮੁਜ਼ਾਹਰਾ

ਭਾਰਤੀ ਸਮਾਜ ਵਿਚ ਵੱਡੀ ਪੱਧਰ 'ਤੇ ਬੱਚਿਆਂ ਅਤੇ ਔਰਤਾਂ 'ਤੇ ਹਰ ਤਰ੍ਹਾਂ ਦੇ ਤਸ਼ੱਦਦ ਦੀਆਂ ਖ਼ਬਰਾਂ ਬੇਹੱਦ ਪੁਰਾਣੀਆਂ ਹਨ। ਬਹੁਤੀਆਂ ਥਾਵਾਂ 'ਤੇ ਲੜਕੀ ਦਾ ਪੈਦਾ ਹੋਣਾ ਹੀ ਸਰਾਪ ਮੰਨਿਆ ਜਾਂਦਾ ਰਿਹਾ ਹੈ। ਇਹ ਦੁੱਖ ਭਰੀ ਦਾਸਤਾਨ ਲਗਾਤਾਰ ਚਲਦੀ ਰਹੀ ਹੈ। ਪਰ ਸਦੀਆਂ ਤੋਂ ਔਰਤ ਬੇਜ਼ਬਾਨ ਬਣੀ ਰਹੀ ਹੈ। ਉਸ ਦੀ ਸ਼ਕਤੀ ਨੂੰ ਹੀਣ ਮੰਨਿਆ ਜਾਂਦਾ ਰਿਹਾ ਹੈ। ਪਿਛਲੀਆਂ ਕੁਝ ਸਦੀਆਂ ਤੋਂ ਔਰਤ ਨੇ ਜੁਰਮ ਨਾਲ ਲੜਾਈ ਲੜੀ। ਆਪਣੇ-ਆਪ ਅੰਦਰ ਸਮਾਜ ਵਿਚ ਵਿਚਰਨ ਦਾ ਹੌਸਲਾ ਪੈਦਾ ਕੀਤਾ। ਆਪਣੇ ਹੱਕਾਂ ਲਈ ਜਾਗਰੂਕ ਹੋ ਕੇ ਕਿਸੇ ਨਾ ਕਿਸੇ ਤਰ੍ਹਾਂ ਲੜਨ ਜਾਂ ਸੰਘਰਸ਼ ਕਰਨ ਲਈ ਵੀ ਲਾਮਬੰਦ ਹੋਣਾ ਸ਼ੁਰੂ ਕੀਤਾ। ਪਰ ਅੱਜ ਦੀ ਔਰਤ ਨਾਲ ਅਨੇਕਾਂ ਤਰ੍ਹਾਂ ਦੀਆਂ ਜ਼ਿਆਦਤੀਆਂ ਵੀ ਹੋ ਰਹੀਆਂ ਹਨ। ਉਨ੍ਹਾਂ ਦੇ ਸਰੀਰਕ ਸ਼ੋਸ਼ਣ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ।
ਮਨੁੱਖ ਅੰਦਰਲੀ ਹੈਵਾਨੀਅਤ ਇਸ ਕਦਰ ਭਾਰੂ ਹੋ ਚੁੱਕੀ ਹੈ ਕਿ ਛੋਟੀਆਂ ਬੱਚੀਆਂ ਦਾ ਵੀ ਸਰੀਰਕ ਸ਼ੋਸ਼ਣ ਕੀਤਾ ਜਾਂਦਾ ਹੈ ਅਤੇ ਬਹੁਤੀ ਵਾਰ ਉਨ੍ਹਾਂ ਨੂੰ ਮਾਰ ਵੀ ਦਿੱਤਾ ਜਾਂਦਾ ਹੈ। ਕੁਝ ਸਾਲ ਪਹਿਲਾਂ ਦਿੱਲੀ ਵਿਚ ਨਿਰਭੈ ਕਾਂਡ ਵਾਪਰਿਆ ਸੀ, ਜਿਸ ਵਿਚ ਇਕ ਕਾਲਜ ਦੀ ਵਿਦਿਆਰਥਣ ਨਾਲ ਚਲਦੀ ਬੱਸ ਵਿਚ ਜਬਰ ਜਨਾਹ ਕਰਕੇ ਉਸ ਨੂੰ ਪੂਰੀ ਤਰ੍ਹਾਂ ਕੋਹਿਆ ਗਿਆ ਸੀ ਅਤੇ ਕੁਝ ਦਿਨਾਂ ਬਾਅਦ ਉਸ ਦੀ ਮੌਤ ਹੋ ਗਈ ਸੀ। ਇਸ ਕਾਂਡ ਨੇ ਸਾਰੇ ਦੇਸ਼ ਦੀ ਆਤਮਾ ਨੂੰ ਹਲੂਣ ਦਿੱਤਾ ਸੀ। ਇਸ ਦਾ ਵੱਡਾ ਪ੍ਰਤੀਕਰਮ ਹੋਇਆ ਸੀ, ਜਿਸ ਨੇ ਉਸ ਸਮੇਂ ਦੀ ਸਰਕਾਰ ਨੂੰ ਹਿਲਾ ਕੇ ਰੱਖ ਦਿੱਤਾ ਸੀ। ਉਸ ਤੋਂ ਬਾਅਦ ਜਬਰ ਜਨਾਹ ਵਿਰੁੱਧ ਸਖ਼ਤ ਕਾਨੂੰਨ ਬਣਾਏ ਗਏ ਸਨ, ਜਿਨ੍ਹਾਂ ਵਿਚ ਵੱਡੀਆਂ ਸਜ਼ਾਵਾਂ ਦੇਣ ਦਾ ਪ੍ਰਬੰਧ ਕੀਤਾ ਗਿਆ। ਪਰ ਹੈਰਾਨੀ ਦੀ ਗੱਲ ਇਹ ਹੈ ਕਿ ਇਸ ਦੇ ਬਾਵਜੂਦ ਜਬਰ ਜਨਾਹ ਦੀਆਂ ਘਟਨਾਵਾਂ ਘਟੀਆਂ ਨਹੀਂ, ਸਗੋਂ ਵਧਦੀਆਂ ਹੀ ਗਈਆਂ ਹਨ। ਪਿਛਲੇ ਕੁਝ ਮਹੀਨਿਆਂ ਵਿਚ ਦੇਸ਼ ਵਿਚ ਅਨੇਕਾਂ ਥਾਵਾਂ 'ਤੇ ਬੱਚੀਆਂ ਨਾਲ ਅਤੇ ਔਰਤਾਂ ਨਾਲ ਅਜਿਹੀਆਂ ਘਿਨੌਣੀਆਂ ਘਟਨਾਵਾਂ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਕਠੂਆ ਵਿਚ ਇਕ ਅੱਠ ਸਾਲ ਦੀ ਬੱਚੀ ਨਾਲ ਕੁਝ ਵਿਅਕਤੀਆਂ ਵਲੋਂ ਜਬਰ ਜਨਾਹ ਕਰਨ ਤੋਂ ਬਾਅਦ ਉਸ ਨੂੰ ਮਾਰ ਦਿੱਤੇ ਜਾਣ ਨੇ ਇਕ ਵਾਰ ਫਿਰ ਇਸ ਮਸਲੇ 'ਤੇ ਦੇਸ਼ ਭਰ ਵਿਚ ਇਕ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ। ਇਥੋਂ ਤੱਕ ਕਿ ਦਿੱਲੀ ਮਹਿਲਾ ਕਮਿਸ਼ਨ ਦੀ ਮੁਖੀ ਸਵਾਤੀ ਮਾਲੀਵਾਲ ਨੇ ਇਨ੍ਹਾਂ ਘਟਨਾਵਾਂ ਦੇ ਵਿਰੋਧ ਵਿਚ ਸਰਕਾਰ ਨੂੰ ਹਲੂਣਨ ਲਈ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਸੀ। ਇਸ ਤੋਂ ਬਾਅਦ ਲਗਾਤਾਰ ਈਟਾ, ਇੰਦੌਰ, ਸੂਰਤ ਆਦਿ ਵੱਡੇ ਸ਼ਹਿਰਾਂ ਤੋਂ ਵੀ ਅਜਿਹੀਆਂ ਸ਼ਰਮਨਾਕ ਖ਼ਬਰਾਂ ਆਉਂਦੀਆਂ ਰਹੀਆਂ ਸਨ। ਇਨ੍ਹਾਂ ਵਿਚੋਂ ਖ਼ਾਸ ਤੌਰ 'ਤੇ ਕਠੂਆ ਦੀ ਘਟਨਾ ਕਾਰਨ ਸਰਕਾਰ ਨੂੰ ਸਖ਼ਤ ਆਲੋਚਨਾ ਦਾ ਸਾਹਮਣਾ ਕਰਨਾ ਪਿਆ ਹੈ। ਕੇਂਦਰ ਵਿਚ ਮੋਦੀ ਸਰਕਾਰ ਉੱਪਰ ਵਿਸ਼ੇਸ਼ ਤੌਰ 'ਤੇ ਇਸ ਲਈ ਵੀ ਇਹ ਦੋਸ਼ ਲਗਦਾ ਰਿਹਾ ਸੀ ਕਿਉਂਕਿ ਇਸ ਘਟਨਾ ਵਿਚ ਭਾਜਪਾ ਦੇ ਆਗੂਆਂ 'ਤੇ ਦੋਸ਼ੀਆਂ ਨੂੰ ਬਚਾਉਣ ਲਈ ਕੀਤੇ ਗਏ ਮੁਜ਼ਾਹਰਿਆਂ ਵਿਚ ਸ਼ਾਮਿਲ ਹੋਣ ਦਾ ਦੋਸ਼ ਲਗਦਾ ਰਿਹਾ ਹੈ। ਇਸ ਤਰ੍ਹਾਂ ਦੇ ਚਰਚਿਆਂ ਨੇ ਏਨਾ ਜ਼ੋਰ ਫੜ ਲਿਆ ਕਿ ਸਰਕਾਰ ਕੋਲ ਇਸ ਸਬੰਧੀ ਪਹਿਲਾਂ ਹੀ ਬਣਾਏ ਗਏ ਕਾਨੂੰਨ ਨੂੰ ਹੋਰ ਸਖ਼ਤ ਕਰਨ ਤੋਂ ਇਲਾਵਾ ਕੋਈ ਚਾਰਾ ਨਾ ਰਿਹਾ।
ਇਸ ਸਬੰਧੀ ਅੰਕੜੇ ਵੀ ਮੂੰਹੋਂ ਬੋਲਦੇ ਹਨ। ਇਕ ਰਿਪੋਰਟ ਅਨੁਸਾਰ ਦੇਸ਼ ਵਿਚ ਹਰ ਰੋਜ਼ 55 ਦੇ ਲਗਪਗ ਬੱਚੀਆਂ ਦੇ ਨਾਲ ਜਬਰ ਜਨਾਹ ਹੁੰਦਾ ਹੈ। ਸਾਲ 2016 ਦੇ ਅੰਕੜਿਆਂ ਅਨੁਸਾਰ ਜਬਰ ਜਨਾਹ ਸਬੰਧੀ ਇਕ ਲੱਖ ਦੇ ਲਗਪਗ ਕੇਸ ਕਚਹਿਰੀਆਂ ਵਿਚ ਲਟਕਦੇ ਆ ਰਹੇ ਹਨ। ਸਾਲ 2013 ਤੋਂ 2016 ਤੱਕ ਅਜਿਹੀਆਂ ਘਟਨਾਵਾਂ ਵਿਚ 84 ਫ਼ੀਸਦੀ ਦਾ ਵਾਧਾ ਹੋਇਆ ਹੈ। ਸਾਲ 2016 ਵਿਚ 36,000 ਤੋਂ ਵੀ ਵਧੇਰੇ ਅਜਿਹੇ ਮਾਮਲੇ ਸਾਹਮਣੇ ਆਏ। ਪਾਸ ਕੀਤੇ ਗਏ ਆਰਡੀਨੈਂਸ ਮੁਤਾਬਿਕ 12 ਸਾਲ ਤੋਂ ਘੱਟ ਉਮਰ ਵਾਲੀਆਂ ਬੱਚੀਆਂ ਨਾਲ ਜਬਰ ਜਨਾਹ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਸੁਝਾਈ ਗਈ ਹੈ। 16 ਸਾਲ ਤੱਕ ਦੀਆਂ ਬੱਚੀਆਂ ਨਾਲ ਅਜਿਹਾ ਕਰਨ ਵਾਲੇ ਨੂੰ 20 ਸਾਲ ਤੱਕ ਦੀ ਸਜ਼ਾ ਦਿੱਤੀ ਜਾਏਗੀ। ਦੋਸ਼ੀਆਂ ਦੀ ਅਗਾਊਂ ਜ਼ਮਾਨਤ ਨਹੀਂ ਹੋਵੇਗੀ। ਇਸ ਮਸਲੇ 'ਤੇ ਕਾਨੂੰਨੀ ਕਾਰਵਾਈ ਨੂੰ ਤੇਜ਼ ਕਰਨ ਲਈ ਫਾਸਟ ਟਰੈਕ ਅਦਾਲਤਾਂ ਬਣਾਈਆਂ ਜਾਣਗੀਆਂ। ਇਹ ਅਦਾਲਤਾਂ ਦੋ ਮਹੀਨੇ ਵਿਚ ਜਾਂਚ ਪੂਰੀ ਕਰਨਗੀਆਂ ਅਤੇ 6 ਮਹੀਨੇ ਦੇ ਅੰਦਰ-ਅੰਦਰ ਅਪੀਲ ਦਾ ਨਿਪਟਾਰਾ ਵੀ ਕਰ ਦੇਣਗੀਆਂ। ਰਾਸ਼ਟਰਪਤੀ ਵਲੋਂ ਇਸ ਆਰਡੀਨੈਂਸ ਨੂੰ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ। ਸੰਸਦ ਦੇ ਆਉਂਦੇ ਮੌਨਸੂਨ ਸੈਸ਼ਨ ਵਿਚ ਇਸ ਸਬੰਧੀ ਕਾਨੂੰਨ ਵੀ ਪਾਸ ਕੀਤਾ ਜਾਏਗਾ।
ਜਿਥੋਂ ਤੱਕ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੀ ਗੱਲ ਹੈ, ਇਸ ਸਬੰਧੀ ਪਹਿਲਾਂ ਹੀ ਬਹਿਸ ਚਲਦੀ ਆ ਰਹੀ ਹੈ ਕਿ ਫਾਂਸੀ ਦੀ ਸਜ਼ਾ ਹੋਣੀ ਚਾਹੀਦੀ ਹੈ ਜਾਂ ਨਹੀਂ। ਇਹ ਬਹਿਸ ਅੱਜ ਵੀ ਜਾਰੀ ਹੈ ਪਰ ਇਸ ਸਬੰਧੀ ਹੁਣ ਤੱਕ ਕਿਸੇ ਨਿਰਣੇ 'ਤੇ ਨਹੀਂ ਪਹੁੰਚਿਆ ਜਾ ਸਕਿਆ। ਪਰ ਇਸ ਦੇ ਨਾਲ-ਨਾਲ ਸਮਾਜ ਵਿਚ ਜਿਸ ਤਰ੍ਹਾਂ ਜੁਰਮ ਵਧ ਰਹੇ ਹਨ ਅਤੇ ਜਿਸ ਤਰ੍ਹਾਂ ਸਦਾਚਾਰਕ ਤੌਰ 'ਤੇ ਸਮਾਜ ਨਿੱਘਰਦਾ ਜਾ ਰਿਹਾ ਹੈ, ਉਸ ਨੂੰ ਵੇਖਦਿਆਂ ਕਾਨੂੰਨਾਂ ਵਿਚ ਅਮਲੀ ਤੌਰ 'ਤੇ ਸਖ਼ਤੀ ਆਉਣੀ ਜ਼ਰੂਰੀ ਹੈ, ਕਿਉਂਕਿ ਬਹੁਤੀ ਵਾਰ ਵੱਡੇ ਅਪਰਾਧੀ ਕਾਨੂੰਨ ਦੇ ਸ਼ਿਕੰਜੇ ਵਿਚੋਂ ਬਚ ਨਿਕਲਦੇ ਹਨ ਜਾਂ ਕਾਨੂੰਨੀ ਪ੍ਰਕਿਰਿਆ ਏਨੀ ਲੰਮੀ ਹੋ ਜਾਂਦੀ ਹੈ ਕਿ ਆਪਣਾ ਪ੍ਰਭਾਵ ਹੀ ਗੁਆ ਬਹਿੰਦੀ ਹੈ। ਅਜਿਹੇ ਕਾਨੂੰਨ ਦੇ ਹੋਂਦ ਵਿਚ ਆਉਣ ਨਾਲ ਵਧਦੇ ਜੁਰਮਾਂ ਨੂੰ ਠੱਲ੍ਹ ਪੈਣ ਦੀ ਉਮੀਦ ਕੀਤੀ ਜਾ ਸਕਦੀ ਹੈ।

-ਬਰਜਿੰਦਰ ਸਿੰਘ ਹਮਦਰਦ

 


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX