ਤਾਜਾ ਖ਼ਬਰਾਂ


ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਮਾਛੀਵਾੜਾ ਸਾਹਿਬ ,22 ਅਕਤੂਬਰ (ਮਨੋਜ ਕੁਮਾਰ)- ਆਪਣੇ ਆਪ ਵਿਚ ਪਹਿਲਾ ਤੇ ਦਰਿਆ ਦੇ ਰਸਤੇ ਤੋ ਰੋਪੜ ਦੇ ਟਿੱਬੀ ਸਾਹਿਬ ਗੁਰਦੁਆਰਾ ਤੋ ਰਵਾਨਾ ਹੋਈ ਵਿਸ਼ਾਲ ਬੇੜੀ ਨੂੰ ਦੇਖਣ ਲਈ ਸੰਗਤਾਂ ਦਾ ਠਾਠਾਂ ਮਾਰਦਾ ...
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਸਲਾਣਾ ,22 ਅਕਤੂਬਰ (ਗੁਰਚਰਨ ਸਿੰਘ ਜੰਜੂਆ )- ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਸੁੱਚਾ ਸਿੰਘ ਜੰਜੂਆ ਦਾ ਅਜ ਦੇਹਾਂਤ ਹੋ ਗਿਆ ਹੈ । ਉਨ੍ਹਾਂ ਦਾ ਅੰਤਿਮ ਸੰਸਕਾਰ 23 ਅਕਤੂਬਰ ਨੂੰ ਦਿਨ ਬੁੱਧਵਾਰ ...
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  1 day ago
ਮਾਨਸਾ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਪੁਲਿਸ ਮਾਨਸਾ ਨੇ ਉਦੋਂ ਵੱਡੀ ਪ੍ਰਾਪਤੀ ਕੀਤੀ ਜਦੋਂ ਤਲਾਸ਼ੀ ਵਰੰਟਾਂ 'ਤੇ ਗੁਆਂਢੀ ਰਾਜ ਹਰਿਆਣਾ ਦੇ ਪਿੰਡ ਰੰਗਾਂ ਦੀ ...
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  1 day ago
ਭੜੀ 22 ਅਕਤੂਬਰ {ਭਰਪੂਰ ਸਿੰਘ ਹਵਾਰਾ} -ਨਜ਼ਦੀਕੀ ਪਿੰਡ ਖੇੜੀ ਨੌਧ ਸਿੰਘ ਵਿਖੇ ਰੂਬੀ ਸਹੋਤਾ ਦੇ ਕੈਨੇਡਾ ਵਿਚ ਐੱਮ ਪੀ ਬਣਨ ‘ਤੇ ਖ਼ੁਸ਼ੀ ਵਿਚ ਲੱਡੂ ਵੰਡੇ ਗਏ।
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  1 day ago
ਗੁਰੂਹਰਸਹਾਏ, 22 ਅਕਤੂਬਰ (ਹਰਚਰਨ ਸਿੰਘ ਸੰਧੂ)- ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਦੀ ਗੁਰੂਹਰਸਹਾਏ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ...
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  1 day ago
ਬੰਗਾ, 22 ਅਕਤੂਬਰ (ਜਸਵੀਰ ਸਿੰਘ ਨੂਰਪੁਰ)- ਬੰਗਾ ਸ਼ਹਿਰ 'ਚ ਇੱਕ ਵਿਅਕਤੀ ਪਾਸੋਂ ਲੁਟੇਰੇ ਡੇਢ ਲੱਖ ਦੇ ਕਰੀਬ ਰਾਸ਼ੀ ਲੁੱਟ ਕੇ ਫ਼ਰਾਰ ਹੋ ਗਏ। ਇਹ ਰਾਸ਼ੀ ਉਸ ਨੇ ਅਜੇ ...
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  1 day ago
ਗੜ੍ਹਸ਼ੰਕਰ, 22 ਅਕਤੂਬਰ (ਧਾਲੀਵਾਲ)- ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀਆਂ ਉਚੇਰੀ ਵਿੱਦਿਅਕ...
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  1 day ago
ਫ਼ਾਜ਼ਿਲਕਾ, 22 ਅਕਤੂਬਰ( ਪ੍ਰਦੀਪ ਕੁਮਾਰ)- ਪੰਜਾਬ 'ਚ ਜਾਲੀ ਡਿਗਰੀਆਂ ਹਾਸਿਲ ਕਰਕੇ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕੀਤਾ ਜਾ ਰਿਹਾ ਅਤੇ ਲੋਕਾਂ ਤੋਂ ਇਲਾਜ...
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਕੱਲ੍ਹ ਥਾਣਾ ਅਜਨਾਲਾ ਦੀ ਪੁਲਿਸ ਵੱਲੋਂ ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਸਰਹੱਦੀ ਪਿੰਡ ਕੱਕੜ ਦੇ ਰਹਿਣ ਵਾਲੇ ਦੋ ਨਸ਼ਾ ਤਸਕਰਾਂ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  1 day ago
ਸ੍ਰੀਨਗਰ, 22 ਅਕਤੂਬਰ- ਜੰਮੂ ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  1 day ago
ਸ੍ਰੀਨਗਰ, 22 ਅਕਤੂਬਰ- ਜੰਮੂ-ਕਸ਼ਮੀਰ ਦੇ ਅਵੰਤੀਪੋਰਾ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ...
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  1 day ago
ਨਵੀਂ ਦਿੱਲੀ, 22 ਅਕਤੂਬਰ- ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ. ਨੱਡਾ ਨੇ ਅੱਜ ਪਾਰਟੀ ਹੈੱਡਕੁਆਟਰ ਵਿਖੇ ਭਾਜਪਾ ਦੇ ਜਨਰਲ ਸਕੱਤਰਾਂ...
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  1 day ago
ਲਾਹੌਰ, 22 ਅਕਤੂਬਰ- ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ...
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  1 day ago
ਕਾਬੁਲ, 22 ਅਕਤੂਬਰ- ਅਫ਼ਗ਼ਾਨਿਸਤਾਨ ਦੇ ਕੁੰਦੁਜ ਜ਼ਿਲ੍ਹੇ 'ਚ ਮੰਗਲਵਾਰ ਸਵੇਰੇ ਤਾਲਿਵਾਨੀ ਅੱਤਵਾਦੀਆਂ ਦੇ ਹਮਲੇ 'ਚ ਘੱਟੋ-ਘੱਟ 19 ਸੁਰੱਖਿਆ ਅਧਿਕਾਰੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ...
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  1 day ago
ਕੁਝ ਕਾਂਗਰਸੀਆਂ ਵਲੋਂ ਕੈਪਟਨ ਦੇ ਕੰਨ ਭਰਨ ਕਰਕੇ ਸਿੱਧੂ ਨੂੰ ਅਹੁਦੇ ਤੋਂ ਲਾਂਭੇ ਕੀਤਾ ਗਿਆ- ਨਵਜੋਤ ਕੌਰ ਸਿੱਧੂ
. . .  1 day ago
ਘਰੋਂ ਲੜ ਕੇ ਗਏ ਨੌਜਵਾਨ ਦੀ ਭੇਦ ਭਰੇ ਹਾਲਾਤਾਂ 'ਚ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  1 day ago
ਭਾਰਤ ਅਤੇ ਪਾਕਿ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ
. . .  1 day ago
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਵੈਸਾਖ ਸੰਮਤ 550

ਸੰਪਾਦਕੀ

ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਦੇਵੇ ਸਰਕਾਰ

ਭਾਜਪਾ ਵਲੋਂ 2014 ਦੇ ਚੋਣ ਪ੍ਰਚਾਰ ਵੇਲੇ ਨੌਜਵਾਨਾਂ ਨੂੰ ਹਰ ਵਰ੍ਹੇ ਦੋ ਕਰੋੜ ਨੌਕਰੀਆਂ ਦੇਣ ਦੇ ਵਾਅਦੇ ਦੀ ਗੱਲ ਕਰ ਲਈਏ ਜਾਂ ਪੰਜਾਬ ਦੀ ਕਾਂਗਰਸ ਵਲੋਂ ਪਿਛਲੇ ਵਰ੍ਹੇ ਪੰਜਾਬ 'ਚ ਘਰ-ਘਰ ਨੌਕਰੀਆਂ ਦੇਣ ਅਤੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਮੰਨਣ ਅਤੇ ਇਸ ਵਚਨ ਨੂੰ ਪਾਲਣ 'ਤੇ ਵਿਚਾਰ ਚਰਚਾ ਕਰੀਏ, ਸਿੱਧਾ ਪੱਧਰਾ ਸਿੱਟਾ ਇਹੋ ਨਿਕਲਦਾ ਹੈ ਕਿ ਉਪਰਲੀ, ਹੇਠਲੀ ਸਰਕਾਰ ਉਤੇ ਇਕੋ ਗੱਲ ਢੁੱਕਦੀ ਹੈ, 'ਇਕੋ ਥੈਲੀ ਦੇ ਚੱਟੇ-ਵੱਟੇ' ਹਨ ਇਹ ਹਾਕਮ, ਇਹ ਸਰਕਾਰਾਂ।
ਪੰਜਾਬ ਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਕੱਚਾ-ਪੱਕਾ ਜਿਹਾ ਨੋਟੀਫਿਕੇਸ਼ਨ ਕਰ ਗਈ ਸੀ ਪੰਜਾਬ ਦੀ ਪਿਛਲੀ ਅਕਾਲੀ-ਭਾਜਪਾ ਸਰਕਾਰ। ਬਹੁਤੀਆਂ ਉਮੀਦਾਂ ਪਾਲੀ ਬੈਠੇ ਪੰਜਾਬ ਦੇ ਕੱਚੇ ਮੁਲਾਜ਼ਮ ਨੌਕਰੀ 'ਚ ਪੱਕੇ ਹੋਣ ਦੀ ਝਾਕ ਵਿਚ ਨਿੱਤ ਦਿਹਾੜੇ ਪੰਜਾਬ ਦੀ ਸਰਕਾਰ ਵਲੋਂ ਜਾਰੀ ਕੀਤੇ ਜਾਣ ਵਾਲੇ ਮੁਲਾਜ਼ਮ ਮਾਰੂ ਨਾਦਰਸ਼ਾਹੀ ਹੁਕਮਾਂ ਦੀਆਂ ਕਨਸੋਆਂ ਨਾਲ ਪ੍ਰੇਸ਼ਾਨ ਹਨ। ਸਰਕਾਰਾਂ ਸਿਆਸੀ ਪਾਰਟੀਆਂ ਤਾਂ ਲੋਕ ਭਲੇ ਹਿਤ ਬਣਾਈਆਂ ਜਾਂਦੀਆਂ ਹਨ, ਨਾਗਰਿਕਾਂ ਦੀ ਪ੍ਰੇਸ਼ਾਨੀ ਲਈ ਨਹੀਂ। ਪਰ ਇਥੇ ਤਾਂ ਸਰਕਾਰਾਂ ਨਿੱਤ ਦਿਹਾੜੇ ਇਹੋ ਜਿਹੇ ਫ਼ੈਸਲੇ ਲੈ ਰਹੀਆਂ ਹਨ, ਜਿਹੜੇ ਕਦੇ ਵੀ ਲੋਕ ਹਿਤਾਂ ਵਾਲੇ ਨਹੀਂ ਕਹੇ ਜਾ ਸਕਦੇ। ਫੇਕ ਨਿਊਜ਼ ਜਾਂ ਗ਼ਲਤ ਖ਼ਬਰਾਂ ਨੂੰ ਮੋਹਰਾ ਬਣਾ ਕੇ ਪ੍ਰੈੱਸ ਦੀ ਆਜ਼ਾਦੀ ਅਤੇ ਪ੍ਰੈੱਸ ਨੂੰ ਕਾਬੂ ਰੱਖਣ ਲਈ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਪ੍ਰੈੱਸ ਨੂੰ ਮਾਰਗ ਦਰਸ਼ਨ ਦੇਣ ਵਾਲਾ ਇਕ ਹੁਕਮ ਚਾੜ੍ਹ ਦਿੱਤਾ। ਵਿਰੋਧ ਹੋਇਆ ਤਾਂ ਤਟ-ਫਟ ਵਾਪਸ ਲੈਣਾ ਪਿਆ। ਮੁਲਾਜ਼ਮ ਨਿੱਤ ਧਰਨਿਆਂ ਉਤੇ ਬੈਠਣ ਲਈ ਮਜਬੂਰ ਕਰ ਦਿੱਤੇ ਗਏ ਹਨ, ਉਨ੍ਹਾਂ ਦੀਆਂ ਮੰਗਾਂ ਦੀ ਸੁਣਵਾਈ ਹੀ ਕੋਈ ਨਹੀਂ। ਕੇਂਦਰ ਸਰਕਾਰ ਦੇ ਆਂਗਣਵਾੜੀ ਵਰਕਰ ਚਿਰਾਂ ਤੋਂ ਹੜਤਾਲ ਕਰ ਰਹੇ ਹਨ, ਦਫ਼ਤਰਾਂ ਦਾ ਘਿਰਾਓ ਕਰ ਰਹੇ ਹਨ। ਮੰਗ ਤਾਂ ਉਨ੍ਹਾਂ ਦੀ ਇਕੋ ਹੈ ਕਿ ਉਨ੍ਹਾਂ ਨੂੰ ਘੱਟੋ-ਘੱਟ ਓਨੀ ਕੁ ਉਜਰਤ ਤਾਂ ਦਿੱਤੀ ਜਾਏ, ਜਿਸ ਨਾਲ ਉਹ ਆਪਣੇ ਪਰਿਵਾਰ ਦਾ ਪੇਟ ਪਾਲ ਸਕਣ। ਕੇਂਦਰ ਸਰਕਾਰ ਆਪਣੇ ਵਲੋਂ ਬਣਾਈਆਂ ਕਮੇਟੀਆਂ ਦੀ ਘੱਟੋ-ਘੱਟ ਉਜਰਤ ਦੇਣ ਦੀ ਸਿਫ਼ਾਰਸ਼ ਉਸੇ ਤਰ੍ਹਾਂ ਪ੍ਰਵਾਨ ਕਰਨ ਤੋਂ ਆਨਾ-ਕਾਨੀ ਕਰ ਰਹੀ ਹੈ, ਜਿਵੇਂ ਕਿਸਾਨਾਂ ਪ੍ਰਤੀ ਡਾ: ਸਵਾਮੀਨਾਥਨ ਕਮੇਟੀ ਦੀ ਫ਼ਸਲਾਂ ਦੀ ਘੱਟੋ-ਘੱਟ ਲਾਗਤ ਕੀਮਤ ਉਤੇ 50 ਫ਼ੀਸਦੀ ਆਮਦਨ ਦੇਣ ਤੋਂ ਇਨਕਾਰੀ ਹੈ। ਪੰਜਾਬ ਦੀ ਸਰਕਾਰ ਵਲੋਂ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਲਈ ਅਜੀਬ ਕਿਸਮ ਦਾ ਫੁਰਮਾਨ ਜਾਰੀ ਕਰਨ ਦੀਆਂ ਕਨਸੋਆਂ ਹਨ ਕਿ ਤਿੰਨ ਸਾਲ ਉਹ ਘੱਟੋ-ਘੱਟ ਤਨਖਾਹ ਉਤੇ ਕੰਮ ਕਰਨ ਅਤੇ ਹੁਣ ਮਿਲਦੀ ਤਨਖਾਹ ਛੱਡ ਕੇ ਇਕ ਤਿਹਾਈ ਤਨਖਾਹ ਲੈਣ ਲਈ ਰਜ਼ਾਮੰਦ ਹੋਣ ਤਾਂ ਹੀ ਉਨ੍ਹਾਂ ਨੂੰ ਸਰਕਾਰ ਦੇ ਪੱਕੇ ਮੁਲਾਜ਼ਮ ਬਣਾਇਆ ਜਾਏਗਾ? ਕਿਸ ਕਿਸਮ ਦਾ ਵਰਤਾਰਾ ਹੈ ਮੁਲਾਜ਼ਮਾਂ, ਕਿਸਾਨਾਂ, ਮਜ਼ਦੂਰਾਂ ਪ੍ਰਤੀ ਸਰਕਾਰਾਂ ਦਾ! ਕੀ ਇਨ੍ਹਾਂ ਸਰਕਾਰਾਂ ਨੂੰ ਕਲਿਆਣਕਾਰੀ ਸਰਕਾਰਾਂ ਮੰਨਿਆ ਜਾ ਸਕਦਾ ਹੈ?
ਪੰਜਾਬ ਦੇ ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਮੁਲਾਜ਼ਮ ਪਿਛਲੇ ਦਿਨੀਂ ਪੰਜਾਬ ਦੇ ਬਜਟ ਦੀਆਂ ਕਾਪੀਆਂ ਫੂਕਦੇ ਰਹੇ ਹਨ। ਚੋਣਾਂ ਤੋਂ ਪਹਿਲਾਂ ਕਾਂਗਰਸ ਨੇਤਾਵਾਂ ਨੇ ਉਨ੍ਹਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਸੀ, ਚੋਣ ਮਨੋਰਥ ਪੱਤਰ ਵਿਚ ਉਨ੍ਹਾਂ ਨਾਲ ਵਾਅਦੇ ਵੀ ਕੀਤੇ ਹਨ। ਪੰਜਾਬ ਸਰਕਾਰ ਨੇ ਬਜਟ ਵਿਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਪਿਛਲੇ 22 ਮਹੀਨਿਆਂ ਦੇ ਮਹਿੰਗਾਈ ਭੱਤੇ ਦੇ ਬਾਕਾਇਆ, ਮਹਿੰਗਾਈ ਭੱਤੇ ਦੀਆਂ ਕਿਸ਼ਤਾਂ, 6ਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲੀ ਤੋਂ ਇਲਾਵਾ ਕਿਸੇ ਵੀ ਤਰ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ। ਹਾਲਾਂਕਿ ਸਮਝਿਆ ਜਾਂਦਾ ਹੈ ਕਿ ਸਰਕਾਰ ਇਨ੍ਹਾਂ ਮੁਲਾਜ਼ਮਾਂ ਦੇ ਬਲਬੂਤੇ ਹੀ ਆਪਣੇ ਸਾਰੇ ਕੰਮ ਲਾਗੂ ਕਰਵਾਉਂਦੀ ਹੈ। ਜੇਕਰ ਸਰਕਾਰ ਇਨ੍ਹਾਂ ਮੁਲਾਜ਼ਮਾਂ ਦੀਆਂ ਮੰਗਾਂ ਹੀ ਨਾ ਮੰਨੇਗੀ, ਉਨ੍ਹਾਂ ਨੂੰ ਤਰੱਕੀਆਂ ਦੇਣ ਵੱਲ ਕੋਈ ਧਿਆਨ ਹੀ ਨਹੀਂ ਦੇਵੇਗੀ, ਤਾਂ ਆਖ਼ਰ ਸਰਕਾਰ ਇਨ੍ਹਾਂ ਮੁਲਾਜ਼ਮਾਂ ਤੋਂ ਕਰੜੀ ਮਿਹਨਤ ਅਤੇ ਸਰਕਾਰੀ ਨੀਤੀਆਂ ਨੂੰ ਲਾਗੂ ਕਰਵਾਉਣ ਦੀ ਤਵੱਕੋ ਕਿਵੇਂ ਕਰੇਗੀ?
ਪੰਜਾਬ ਦੀ ਪੰਚਾਇਤੀ ਰਾਜ ਮੁਲਾਜ਼ਮ ਐਸੋਸੀਏਸ਼ਨ ਵੀ ਕਲਮ ਛੋੜ ਹੜਤਾਲ 'ਤੇ ਹੈ, ਜੋ ਇਕ ਹਫ਼ਤੇ ਦੇ ਵੱਧ ਸਮੇਂ ਤੋਂ ਜਾਰੀ ਹੈ। ਉਨ੍ਹਾਂ ਦੀ ਮੰਗ ਪੁਰਾਣੀ ਪੈਨਸ਼ਨ ਲਾਗੂ ਕਰਨ, ਤਨਖਾਹਾਂ ਸਰਕਾਰੀ ਖਜ਼ਾਨੇ ਵਿਚੋਂ ਦੇਣ, ਤਨਖਾਹ ਹਰ ਮਹੀਨੇ ਦੀ ਪਹਿਲੀ ਤਾਰੀਖ ਨੂੰ ਜਾਰੀ ਕਰਨ ਅਤੇ ਤਰੱਕੀਆਂ ਦੀ ਮੰਗ ਕਰ ਰਹੇ ਹਨ। ਪੰਜਾਬ ਦੇ ਪੇਂਡੂ ਵਿਕਾਸ ਦੀ ਰੀੜ੍ਹ ਦੀ ਹੱਡੀ ਸਮਝੀ ਜਾਂਦੀ ਪੰਚਾਇਤ ਵਿਭਾਗ ਦੇ ਪੰਚਾਇਤ ਅਫ਼ਸਰ, ਸੁਪਰਡੈਂਟ, ਪੰਚਾਇਤ ਸਕੱਤਰ, ਟੈਕਸ ਕੁਲੈਕਟਰ, ਕਲਰਕ ਆਪਣੇ ਲਈ ਸਮਾਂਬੱਧ ਤਰੱਕੀਆਂ ਦੀ ਮੰਗ ਕਰਦਿਆਂ ਮਿਊਂਸਪਲ ਕੌਂਸਲ ਵਿਚਲੇ ਐਗਜ਼ੈਕਟਿਵ ਅਫ਼ਸਰ ਵਾਂਗਰ ਪੰਚਾਇਤ ਸੰਮਤੀਆਂ ਵਿਚ ਵੀ ਐਗਜ਼ੈਕਟਿਵ ਅਫ਼ਸਰ ਪੰਚਾਇਤ ਸੰਮਤੀ ਦੀ ਅਸਾਮੀ ਬਣਾ ਕੇ ਇਨ੍ਹਾਂ ਮੁਲਾਜ਼ਮਾਂ ਲਈ ਤਰੱਕੀਆਂ ਦਾ ਰਸਤਾ ਸਾਫ਼ ਕੀਤਾ ਜਾਵੇ। ਡੀ.ਸੀ. ਅਤੇ ਐਸ. ਡੀ. ਐਮ. ਦਫ਼ਤਰਾਂ ਦੇ ਕਰਮਚਾਰੀ ਵੀ ਸਮਾਂਬੱਧ ਤਰੱਕੀਆਂ ਦੀ ਮੰਗ ਕਰਦੇ ਹਨ। ਪਰ ਸਰਕਾਰ ਵਲੋਂ ਇਸ ਸਬੰਧੀ ਕੋਈ ਭਰਵਾਂ ਹੁੰਗਾਰਾ ਨਹੀਂ ਮਿਲ ਰਿਹਾ। ਮੁੱਖ ਮੰਤਰੀ ਨਾਲ ਮੁਲਾਕਾਤਾਂ ਕਰਾਉਣ ਦੇ ਲਾਰੇ ਲਾਏ ਜਾ ਰਹੇ ਹਨ, ਪਰ ਸਿੱਟਾ ਕੁਝ ਨਹੀਂ ਨਿਕਲ ਰਿਹਾ। ਪੰਚਾਇਤ ਸੰਮਤੀਆਂ ਦੇ ਮੁਲਾਜ਼ਮਾਂ ਦੀ ਕਲਮ ਛੋੜ ਹੜਤਾਲ ਕਾਰਨ ਪੰਚਾਇਤਾਂ ਦੇ ਪਹਿਲਾਂ ਹੀ ਰੁਕੇ ਵਿਕਾਸ ਕੰਮ ਬਿਲਕੁਲ ਬੰਦ ਹੋ ਕੇ ਰਹਿ ਗਏ ਹਨ, ਜਦ ਕਿ ਪੰਚਾਇਤ ਚੋਣਾਂ ਬਰੂਹਾਂ 'ਤੇ ਹਨ ਅਤੇ ਬਹੁਤ ਸਾਰੀਆਂ ਪੰਚਾਇਤਾਂ ਦੇ ਫੰਡਾਂ ਵਿਚ ਸਰਕਾਰੀ ਗ੍ਰਾਂਟਾਂ ਅਤੇ ਪੰਚਾਇਤਾਂ ਦੀਆਂ ਵੱਡੀਆਂ ਰਕਮਾਂ ਅਣ-ਵਰਤੀਆਂ ਪਈਆਂ ਹਨ। ਮੁਲਾਜ਼ਮਾਂ ਦੀਆਂ ਮੰਗਾਂ ਧਿਆਨ ਕਰਨ ਯੋਗ ਹਨ ਕਿਉਂਕਿ ਮਹਿੰਗਾਈ ਵਧ ਰਹੀ ਹੈ। ਤੇਲ ਡੀਜ਼ਲ ਦੀਆਂ ਕੀਮਤਾਂ ਆਪ-ਮੁਹਾਰੇ ਉਪਰ ਵੱਲ ਵਧ ਰਹੀਆਂ ਹਨ, ਜਿਸ ਦਾ ਅਸਰ ਮੁਲਾਜ਼ਮ ਸਮੇਤ ਹਰ ਵਰਗ ਉਤੇ ਪੈ ਰਿਹਾ ਹੈ। ਲੋੜ ਤਾਂ ਮੁਲਾਜ਼ਮ ਵਰਗ ਦੀਆਂ ਬਾਕੀ ਮੰਗਾਂ ਮੰਨਣ ਦੀ ਵੀ ਹੈ, ਪਰ ਉਨ੍ਹਾਂ ਨੂੰ ਤਰੱਕੀਆਂ ਦੇਣ ਦੀ ਮੰਗ ਤਾਂ ਮੰਨੀ ਹੀ ਜਾਣੀ ਚਾਹੀਦੀ ਹੈ। ਜੇਕਰ ਕੋਈ ਮੁਲਾਜ਼ਮ ਕਲਰਕ ਭਰਤੀ ਹੁੰਦਾ ਹੈ, ਪੰਚਾਇਤ ਸਕੱਤਰ ਭਰਤੀ ਹੁੰਦਾ ਹੈ ਅਤੇ ਇਨ੍ਹਾਂ ਅਸਾਮੀਆਂ ਉਤੇ ਹੀ ਸੇਵਾ-ਮੁਕਤ ਹੋਣ ਤੱਕ ਪੁੱਜ ਜਾਂਦਾ ਹੈ, ਤਾਂ ਉਹਦੀ ਜ਼ਿੰਦਗੀ 'ਚ ਨੀਰਸਤਾ ਤਾਂ ਵਧੇਗੀ ਹੀ, ਉਹ ਆਪਣਾ ਕੰਮ ਵੀ ਗਤੀਸ਼ੀਲਤਾ ਤੇ ਮਿਹਨਤ ਨਾਲ ਨਹੀਂ ਕਰੇਗਾ। ਮੌਜੂਦਾ ਸਰਕਾਰ ਨੂੰ ਆਪਣੇ ਮੁਲਾਜ਼ਮਾਂ, ਕਿਸਾਨਾਂ, ਮਜ਼ਦੂਰਾਂ ਨਾਲ ਕੀਤੇ ਵਾਅਦੇ ਪੂਰੇ ਕਰਨੇ ਹੀ ਹੋਣਗੇ, ਜੇਕਰ ਇਸ ਸਰਕਾਰ ਨੇ ਆਪਣੀ ਸੁਚੱਜੀ ਦਿੱਖ ਬਣਾਈ ਰੱਖਣੀ ਹੈ। ਇਕ ਸਾਲ ਦੇ ਅਰਸੇ ਵਿਚ ਹੀ ਜਿਸ ਢੰਗ ਨਾਲ ਲੋਕ, ਮੁਲਾਜ਼ਮ ਇਸ ਸਰਕਾਰ ਤੋਂ ਬੇਆਸੇ ਹੋਏ ਨਜ਼ਰ ਆਉਣ ਲੱਗੇ ਹਨ, ਉਸ ਨਾਲ ਲੋਕਾਂ ਵਿਚ ਤਾਂ ਰੋਸ ਵਧਿਆ ਹੀ ਹੈ, ਮੁਲਾਜ਼ਮ ਤੇ ਕਿਸਾਨ ਸੰਘਰਸ਼ ਦੇ ਰਸਤੇ ਵੀ ਹੋ ਤੁਰੇ ਹਨ।


-ਮੋ: 9815802070

 


ਖ਼ਬਰ ਸ਼ੇਅਰ ਕਰੋ

ਪੰਚਾਇਤਾਂ ਦੇ ਵਿਗੜ ਰਹੇ ਪ੍ਰਭਾਵ ਨੂੰ ਬਚਾਉਣ ਦੀ ਲੋੜ

ਸਾਡੇ ਦੇਸ਼ ਦੇ ਲੋਕਤੰਤਰਕ ਢਾਂਚੇ ਦੀ ਸਭ ਤੋਂ ਛੋਟੀ ਅਤੇ ਮੁਢਲੀ ਇਕਾਈ ਪਿੰਡ ਦੀ ਪੰਚਾਇਤ ਮੰਨੀ ਗਈ ਹੈ। ਅੰਗਰੇਜ਼ੀ ਰਾਜ ਸਮੇਂ ਵੀ ਪਿੰਡ ਦੀ ਪੰਚਾਇਤ ਦਾ ਆਦਰ ਸਤਿਕਾਰ ਅੱਜ ਦੇ ਮੁਕਾਬਲੇ ਕਾਫੀ ਚੰਗਾ ਸੀ। ਭਾਰਤ ਦੇਸ਼ ਅੰਦਰ ਪੰਚਾਇਤੀ ਰਾਜ ਦੀ ਸ਼ੁਰੂਆਤ ਬਲਵੰਤ ਰਾਏ ਨੇ ...

ਪੂਰੀ ਖ਼ਬਰ »

ਮੋਦੀ ਸਰਕਾਰ ਨੂੰ ਲੱਗ ਸਕਦਾ ਹੈ ਮੋਮਬੱਤੀਆਂ ਦਾ ਸੇਕ

ਭਾਰਤੀ ਜਨਤਾ ਪਾਰਟੀ ਦੀ ਸੰਸਦ ਮੈਂਬਰ ਤੇ ਬੁਲਾਰਾ ਨੇ ਆਪਣੀ ਸਰਕਾਰ ਅਤੇ ਪਾਰਟੀ ਦੇ ਵਿਰੁੱਧ ਉਠਾਏ ਜਾਣ ਵਾਲੇ ਸਵਾਲਾਂ ਦਾ ਮਜ਼ਾਕ ਉਡਾਉਂਦੇ ਹੋਏ ਕਿਹਾ ਹੈ ਕਿ ਪਹਿਲਾਂ ਵਿਰੋਧੀ ਧਿਰ ਦਲਿਤ-ਦਲਿਤ ਕਰਦਾ ਰਹਿੰਦਾ ਸੀ ਅਤੇ ਹੁਣ ਮਹਿਲਾ-ਮਹਿਲਾ ਕਰ ਰਿਹਾ ਹੈ। ਸ਼ਾਇਦ ...

ਪੂਰੀ ਖ਼ਬਰ »

ਬੱਚੀਆਂ ਵਿਰੁੱਧ ਵਧਦੇ ਜੁਰਮ

ਹੈਵਾਨੀਅਤ ਦਾ ਮੁਜ਼ਾਹਰਾ

ਭਾਰਤੀ ਸਮਾਜ ਵਿਚ ਵੱਡੀ ਪੱਧਰ 'ਤੇ ਬੱਚਿਆਂ ਅਤੇ ਔਰਤਾਂ 'ਤੇ ਹਰ ਤਰ੍ਹਾਂ ਦੇ ਤਸ਼ੱਦਦ ਦੀਆਂ ਖ਼ਬਰਾਂ ਬੇਹੱਦ ਪੁਰਾਣੀਆਂ ਹਨ। ਬਹੁਤੀਆਂ ਥਾਵਾਂ 'ਤੇ ਲੜਕੀ ਦਾ ਪੈਦਾ ਹੋਣਾ ਹੀ ਸਰਾਪ ਮੰਨਿਆ ਜਾਂਦਾ ਰਿਹਾ ਹੈ। ਇਹ ਦੁੱਖ ਭਰੀ ਦਾਸਤਾਨ ਲਗਾਤਾਰ ਚਲਦੀ ਰਹੀ ਹੈ। ਪਰ ਸਦੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX