ਤਾਜਾ ਖ਼ਬਰਾਂ


ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  56 minutes ago
ਗੁਰਦਾਸਪੁਰ, 15 ਅਕਤੂਬਰ (ਸੁਖਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਸਮੂਹ ਸਰਕਾਰੀ ਹਸਪਤਾਲਾਂ ਦਾ ਸਮਾਂ ਮੌਸਮ ਨੂੰ ਦੇਖਦੇ ਹੋਏ ਬਦਲ ਦਿੱਤਾ ਗਿਆ ਹੈ। ਇਸ ਸਬੰਧੀ ...
ਹਵਾਈ ਅੱਡਾ ਰਾਜਾਸਾਂਸੀ 'ਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
. . .  about 1 hour ago
ਰਾਜਾਸਾਂਸੀ, 15 ਅਕਤੂਬਰ (ਹਰਦੀਪ ਸਿੰਘ ਖੀਵਾ/ਹੇਰ) - ਅੰਮ੍ਰਿਤਸਰ ਦੇ ਸ੍ਰੀ ਗਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ...
ਨਸ਼ਿਆਂ ਕਾਰਨ ਜੀਂਦੋਵਾਲ 'ਚ ਨੌਜਵਾਨ ਦੀ ਮੌਤ
. . .  about 1 hour ago
ਬੰਗਾ, 15 ਅਕਤੂਬਰ (ਜਸਵੀਰ ਸਿੰਘ ਨੂਰਪੁਰ) - ਬੰਗਾ ਬਲਾਕ ਦੇ ਪਿੰਡ ਜੀਂਦੋਵਾਲ ਵਿਖੇ ਨਸ਼ਿਆਂ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ...
ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ
. . .  about 1 hour ago
ਫ਼ਾਜ਼ਿਲਕਾ, 15 ਅਕਤੂਬਰ (ਪ੍ਰਦੀਪ ਕੁਮਾਰ)- ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਅਬੋਹਰ ਇਲਾਕੇ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ...
ਕੈਪਟਨ ਭਲਕੇ ਜਲਾਲਾਬਾਦ ਹਲਕੇ 'ਚ ਕਰਨਗੇ ਰੋਡ ਸ਼ੋਅ
. . .  about 2 hours ago
ਗੁਰੂ ਹਰਸਹਾਏ, 15 ਅਕਤੂਬਰ (ਹਰਚਰਨ ਸਿੰਘ ਸੰਧੂ)- 21 ਅਕਤੂਬਰ ਨੂੰ ਜਲਾਲਾਬਾਦ ਹਲਕੇ 'ਚ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਜਲਾਲਾਬਾਦ....
ਐੱਨ. ਜੀ. ਟੀ. ਨੇ ਪੰਜਾਬ, ਹਰਿਆਣਾ ਅਤੇ ਯੂ. ਪੀ. ਤੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਕਾਰਵਾਈ 'ਤੇ ਮੰਗੀ ਰਿਪੋਰਟ
. . .  about 2 hours ago
ਨਵੀਂ ਦਿੱਲੀ, 15 ਅਕਤੂਬਰ- ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ. ਜੀ. ਟੀ.) ਨੇ ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਕੋਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਗਈ ਕਾਰਵਾਈ...
ਅਜਨਾਲਾ 'ਚ ਡੇਂਗੂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਦੀ ਮੌਤ
. . .  about 2 hours ago
ਅਜਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਕਈ ਦਿਨਾਂ ਤੋਂ ਅਜਨਾਲਾ 'ਚ ਚੱਲ ਰਿਹਾ ਡੇਂਗੂ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਅਤੇ ਇਸ ਨਾਲ ਹੋਣ ਵਾਲੀਆਂ ਮੌਤਾਂ...
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  about 2 hours ago
ਜੰਡਿਆਲਾ ਮੰਜਕੀ, 15 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)- ਸਥਾਨਕ ਕਸਬੇ 'ਚ ਨਸ਼ੇ ਦੇ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ 26 ਸਾਲਾ...
ਕਾਰ ਅਤੇ ਟੈਂਕਰ ਵਿਚਾਲੇ ਹੋਈ ਭਿਆਨਕ ਟੱਕਰ, ਮਾਂ-ਪੁੱਤ ਦੀ ਮੌਤ
. . .  about 3 hours ago
ਕਰਤਾਰਪੁਰ, 15 ਅਕਤੂਬਰ (ਜਸਵੰਤ ਵਰਮਾ)- ਕਰਤਾਰਪੁਰ ਜੀ. ਟੀ. ਰੋਡ 'ਤੇ ਪਿੰਡ ਕਾਹਲਵਾਂ ਦੇ ਸਾਹਮਣੇ ਅੱਜ ਇੱਕ ਕਾਰ ਬੇਕਾਬੂ ਹੋ ਕੇ ਸਾਹਮਣੇ ਜਾ ਰਹੇ ਟੈਂਕਰ ਨਾਲ ਟਕਰਾਅ...
ਮੇਰੇ ਅਤੇ ਰਮਿੰਦਰ ਆਵਲਾ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਕਰ ਰਹੀ ਹੈ ਝੂਠਾ ਪ੍ਰਚਾਰ- ਬਾਦਲ
. . .  about 3 hours ago
ਜਲਾਲਾਬਾਦ, 15 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ ਨੂੰ ਹਾਰਦਿਆਂ ਦੇਖ ਕੇ ਮੇਰੇ ਅਤੇ ਕਾਂਗਰਸੀ ਉਮੀਦਵਾਰ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਲੋਕਾਂ 'ਚ ਝੂਠਾ...
ਤਿਹਾੜ ਜੇਲ੍ਹ 'ਚ ਕੱਲ੍ਹ ਚਿਦੰਬਰਮ ਕੋਲੋਂ ਪੁੱਛਗਿੱਛ ਕਰੇਗੀ ਈ. ਡੀ.
. . .  about 3 hours ago
ਨਵੀਂ ਦਿੱਲੀ, 15 ਅਕਤੂਬਰ- ਦਿੱਲੀ ਦੀ ਇੱਕ ਅਦਾਲਤ ਨੇ ਆਈ. ਐੱਨ. ਐਕਸ. ਮੀਡੀਆ ਮਾਮਲੇ ਇਨਫੋਰਸਮੈਂਟ ਡਾਇਰੈਕਟਰੇਟ (ਈ. ਡੀ.) ਨੂੰ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਔਰਤ ਦੀ ਮੌਤ
. . .  about 4 hours ago
ਸ੍ਰੀਨਗਰ, 15 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਣਛ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਆਪਣੀਆਂ ਮੰਗਾਂ ਨੂੰ ਲੈ ਕੇ ਦਰਜਾ ਚਾਰ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ
. . .  about 4 hours ago
ਐੱਸ. ਏ. ਐੱਸ. ਨਗਰ, 15 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਸਿੱਖਿਆ ਵਿਭਾਗ ਪੰਜਾਬ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਡੀ. ਪੀ. ਆਈ...
ਰਾਹੋਂ ਪੁਲਿਸ ਨੇ ਭਾਰੀ ਮਾਤਰਾ ਨਸ਼ੀਲੀਆਂ ਗੋਲੀਆਂ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ
. . .  about 4 hours ago
ਰਾਹੋਂ, 15 ਅਕਤੂਬਰ (ਬਲਬੀਰ ਸਿੰਘ ਰੂਬੀ)- ਸਥਾਨਕ ਪੁਲਿਸ ਨੇ ਅੱਜ ਇੱਕ ਕਾਰ ਸਵਾਰ ਵਿਅਕਤੀ ਨੂੰ 22000 ਹਜ਼ਾਰ ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫ਼ਤਾਰ ਕੀਤਾ...
65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਫੁੱਟਬਾਲ ਸਮਾਪਤ, ਖ਼ਾਲਸਾ ਸਕੂਲ ਬੱਡੋ ਰਿਹਾ ਚੈਂਪੀਅਨ
. . .  about 4 hours ago
ਮਾਹਿਲਪੁਰ, 15 ਅਕਤੂਬਰ (ਦੀਪਕ ਅਗਨੀਹੋਤਰੀ)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ 65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਅੱਜ ਖ਼ਤਮ ਹੋ...
ਸਾਨੂੰ ਖੁਸ਼ੀ ਹੈ, ਕਰਤਾਰਪੁਰ ਕਾਰੀਡੋਰ ਮੁਕੰਮਲ ਹੋਣ ਜਾ ਰਿਹੈ - ਪ੍ਰਧਾਨ ਮੰਤਰੀ ਮੋਦੀ
. . .  about 4 hours ago
ਬੱਸ ਦੇ ਪਲਟਣ ਕਾਰਨ 9 ਲੋਕਾਂ ਦੀ ਮੌਤ
. . .  about 4 hours ago
ਕੌਮਾਂਤਰੀ ਨਗਰ ਕੀਰਤਨ ਦੇ ਰਾਜਸਥਾਨ ਤੋਂ ਪੰਜਾਬ 'ਚ ਪ੍ਰਵੇਸ਼ ਕਰਨ 'ਤੇ ਹੋਇਆ ਜ਼ੋਰਦਾਰ ਸਵਾਗਤ
. . .  about 5 hours ago
ਧਾਰਾ 370 ਨੂੰ ਹਟਾਉਣ ਮਗਰੋਂ ਜੰਮੂ-ਕਸ਼ਮੀਰ ਪ੍ਰਦਰਸ਼ਨ, ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਹਿਰਾਸਤ 'ਚ
. . .  about 5 hours ago
ਲੁਧਿਆਣਾ ਘੰਟਾ ਘਰ ਬੰਬ ਧਮਾਕਾ ਮਾਮਲੇ 'ਚ ਅਦਾਲਤ ਕੱਲ੍ਹ ਸੁਣਾਏਗੀ ਫ਼ੈਸਲਾ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਵੈਸਾਖ ਸੰਮਤ 550

ਪਹਿਲਾ ਸਫ਼ਾ

ਪੁਲਵਾਮਾ 'ਚ ਗ੍ਰਨੇਡ ਹਮਲਾ-ਜਵਾਨ ਜ਼ਖ਼ਮੀ

ਸ੍ਰੀਨਗਰ, 7 ਮਈ (ਏਜੰਸੀ)-ਦਹਿਸ਼ਤਗਰਦਾਂ ਨੇ ਇਕ ਵਾਰ ਫਿਰ ਘਾਟੀ 'ਚ ਸੁਰੱਖਿਆ ਬਲਾਂ 'ਤੇ ਹਮਲਾ ਕਰ ਦਿੱਤਾ। ਪੁਲਿਸ ਦੇ ਇਕ ਬੁਲਾਰੇ ਨੇ ਦੱਸਿਆ ਕਿ ਅੱਤਵਾਦੀਆਂ ਨੇ ਅੱਜ ਸ਼ਾਮ ਸਮੇਂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਪੈਂਦੇ ਤਹਾਬ ਚੌਕ ਨੇੜੇ ਸੁਰੱਖਿਆ ਵਜੋਂ ਤਾਇਨਾਤ ...

ਪੂਰੀ ਖ਼ਬਰ »

ਪੰਜਾਬ 'ਚ ਜੇਲ੍ਹਾਂ ਦੀ ਸੁਰੱਖਿਆ ਲਈ ਸੀ. ਆਈ. ਐਸ. ਐਫ. ਦੇ 200 ਕਮਾਂਡੋ ਤਾਇਨਾਤ ਕਰਨ ਨੂੰ ਪ੍ਰਵਾਨਗੀ

ਨਵੀਂ ਦਿੱਲੀ, 7 ਮਈ (ਪੀ. ਟੀ. ਆਈ.)-ਪੰਜਾਬ ਵਿਚ ਅੱਤਵਾਦ ਮੁੜ ਉਭਰਨ ਦੀਆਂ ਰਿਪੋਰਟਾਂ ਦਰਮਿਆਨ ਕੇਂਦਰ ਨੇ ਪੰਜਾਬ ਦੀਆਂ ਉੱਚ ਸੁਰੱਖਿਆ ਵਾਲੀਆਂ 6 ਜੇਲ੍ਹਾਂ ਜਿਥੇ ਖਾਲਿਸਤਾਨੀ ਖਾੜਕੂਆਂ ਸਮੇਤ ਖ਼ਤਰਨਾਕ ਅਪਰਾਧੀ ਬੰਦ ਹਨ ਦੀ ਰਾਖੀ ਲਈ ਕੇਂਦਰੀ ਸਨਅਤੀ ਸੁਰੱਖਿਆ ਬਲ (ਸੀ. ...

ਪੂਰੀ ਖ਼ਬਰ »

ਸਲਮਾਨ ਖਾਨ ਦੀ ਅਗਲੀ ਸੁਣਵਾਈ 17 ਜੁਲਾਈ ਨੂੰ

ਜੋਧਪੁਰ, 7 ਮਈ (ਏਜੰਸੀ)-ਇਥੋਂ ਦੀ ਇਕ ਸਥਾਨਕ ਅਦਾਲਤ ਨੇ ਸਾਲ 1998 ਦੇ ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਬਾਲੀਵੁੱਡ ਅਦਾਕਾਰ ਸਲਮਾਨ ਖਾਨ (52) ਦੀ ਜ਼ਮਾਨਤ ਅਰਜ਼ੀ 'ਤੇ ਅੱਜ ਹੋਣ ਵਾਲੀ ਸੁਣਵਾਈ 17 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਹੈ। ਜ਼ਿਲ੍ਹਾ ਤੇ ਸੈਸ਼ਨ ਜੱਜ ਚੰਦਰ ਕੁਮਾਰ ਸੋਂਗਰਾ ...

ਪੂਰੀ ਖ਼ਬਰ »

ਹਵਾਲਾ ਮਾਮਲੇ 'ਚ ਲਾਲੂ ਦੀ ਬੇਟੀ ਮੀਸਾ ਭਾਰਤੀ ਤੇ ਜਵਾਈ ਅਦਾਲਤ 'ਚ ਪੇਸ਼

ਨਵੀਂ ਦਿੱਲੀ, 7 ਮਈ (ਏਜੰਸੀ)-ਬਿਹਾਰ ਦੇ ਸਾਬਕਾ ਮੁੱਖ ਮੰਤਰੀ ਤੇ ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਦੀ ਬੇਟੀ ਮੀਸਾ ਭਾਰਤੀ ਤੇ ਉਸ ਦੇ ਪਤੀ ਸ਼ੀਲੇਸ਼ ਕੁਮਾਰ ਨੂੰ ਅੱਜ ਹਵਾਲਾ ਮਾਮਲੇ 'ਚ ਇਥੋਂ ਦੀ ਪਟਿਆਲਾ ਹਾਊਸ ਕੋਰਟ 'ਚ ਪੇਸ਼ ਕੀਤਾ ਗਿਆ। ਕੇਂਦਰੀ ਜਾਂਚ ...

ਪੂਰੀ ਖ਼ਬਰ »

ਬੱਚਿਆਂ ਨੂੰ ਅੱਤਵਾਦ ਤੇ ਮੌਤ ਦੇ ਮੂੰਹ 'ਚ ਜਾਣ ਤੋਂ ਬਚਾਓ-ਮਹਿਬੂਬਾ

ਸ੍ਰੀਨਗਰ, 7 ਮਈ (ਏਜੰਸੀ)- ਜੰਮੂ-ਕਸ਼ੀਮਰ ਦੀ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਘਾਟੀ 'ਚ ਹਿੰਸਾ ਦੇ ਖ਼ਾਤਮੇ ਲਈ ਕੋਈ ਸ਼ਾਂਤੀਪੂਰਨ ਰਸਤਾ ਲੱਭੇ ਤਾਂ ਕਿ ਗੁੰਮਰਾਹ ਹੋਏ ਬੱਚਿਆਂ ਦੇ ਨਾਲ-ਨਾਲ ਸੁਰੱਖਿਆ ਕਰਮੀਆਂ ਦੀਆਂ ਕੀਮਤੀ ...

ਪੂਰੀ ਖ਼ਬਰ »

ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸਰਕਾਰੀ ਬੰਗਲਿਆਂ ਦੇ ਹੱਕਦਾਰ ਨਹੀਂ-ਸੁਪਰੀਮ ਕੋਰਟ

ਨਵੀਂ ਦਿੱਲੀ, 7 ਮਈ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਮੁੱਖ ਮੰਤਰੀ ਦਾ ਅਹੁਦਾ ਛੱਡਣ ਵਾਲੇ ਸ਼ਖ਼ਸ ਨੂੰ ਆਮ ਨਾਗਰਿਕ ਦੇ ਬਰਾਬਰ ਹੋਣ ਦਾ ਤਰਕ ਦਿੰਦਿਆਂ ਉੱਤਰ ਪ੍ਰਦੇਸ਼ ਦੇ ਕਈ ਸਾਬਕਾ ਮੁੱਖ ਮੰਤਰੀਆਂ ਨੂੰ 'ਬੇਘਰ' ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਅੱਜ ਦਿੱਤੇ ਆਦੇਸ਼ ...

ਪੂਰੀ ਖ਼ਬਰ »

'ਆਪ' ਨੇਤਾ ਆਸ਼ੂਤੋਸ਼ ਖ਼ਿਲਾਫ਼ ਪਰਚਾ ਦਰਜ ਕਰਨ ਦਾ ਹੁਕਮ

ਨਵੀਂ ਦਿੱਲੀ, 7 ਮਈ (ਪੀ. ਟੀ. ਆਈ.)-ਅੱਜ ਸ਼ਹਿਰ ਦੀ ਇਕ ਅਦਾਲਤ ਨੇ ਦਿੱਲੀ ਪੁਲਿਸ ਨੂੰ 2016 ਵਿਚ ਆਪਣੇ ਬਲਾਗ ਵਿਚ ਮਹਾਤਮਾ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਅਤੇ ਜਵਾਹਰ ਲਾਲ ਨਹਿਰੂ ਖ਼ਿਲਾਫ਼ ਅਸ਼ਲੀਲ ਟਿੱਪਣੀਆਂ ਲਿਖਣ ਬਦਲੇ ਆਮ ਆਦਮੀ ਪਾਰਟੀ ਦੇ ...

ਪੂਰੀ ਖ਼ਬਰ »

ਵਲਾਦੀਮੀਰ ਪੁਤਿਨ ਨੇ ਚੌਥੀ ਵਾਰ ਰੂਸ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ

ਮਾਸਕੋ, 7 ਮਈ (ਪੀ. ਟੀ. ਆਈ.)-ਵਲਾਦੀਮੀਰ ਪੁਤਿਨ ਨੇ ਅੱਜ ਕਰੇਮਲਿਨ ਵਿਚ ਇਕ ਸਮਾਰੋਹ ਵਿਖੇ ਚੌਥੀ ਵਾਰ ਰੂਸ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕ ਲਈ ਹੈ ਜਿਸ ਨਾਲ ਉਨ੍ਹਾਂ ਦਾ ਲਗਪਗ ਦੋ ਦਹਾਕੇ ਦਾ ਸ਼ਾਸਨ 6 ਸਾਲ ਲਈ ਹੋਰ ਵਧ ਗਿਆ ਹੈ। ਰੂਸੀ ਸੰਵਿਧਾਨ 'ਤੇ ਹੱਥ ਰੱਖ ਕੇ ਪੁਤਿਨ ਨੇ ...

ਪੂਰੀ ਖ਼ਬਰ »

ਮਨਮੋਹਨ ਨੇ ਆਰਥਿਕ ਬਦਇੰਤਜ਼ਾਮੀ ਲਈ ਕੀਤੇ ਮੋਦੀ 'ਤੇ ਹਮਲੇ

ਕਿਹਾ, ਆਮ ਲੋਕਾਂ ਦਾ ਬੈਂਕਿੰਗ ਖ਼ੇਤਰ 'ਚ ਘਟ ਰਿਹਾ ਹੈ ਭਰੋਸਾ

ਬੈਂਗਲੁਰੂ, 7 ਮਈ (ਪੀ. ਟੀ. ਆਈ.)-ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਅੱਜ ਮੋਦੀ ਸਰਕਾਰ 'ਤੇ ਉਸ ਦੀਆਂ ਵਿਨਾਸ਼ਕਾਰੀ ਨੀਤੀਆਂ ਅਤੇ ਆਰਥਿਕ ਬਦਇੰਤਜ਼ਾਮੀ ਲਈ ਜ਼ੋਰਦਾਰ ਹਮਲਾ ਕਰਦਿਆਂ ਕਿਹਾ ਕਿ ਦੇਸ਼ ਜਿਸ ਤਰ੍ਹਾਂ ਦੇ ਸੰਕਟ ਦਾ ਸਾਹਮਣਾ ਕਰ ਰਿਹਾ ਹੈ ਉਸ ਤੋਂ ਬਚਿਆ ...

ਪੂਰੀ ਖ਼ਬਰ »

ਦਿੱਲੀ 'ਚ ਗਾਣਾ ਚਲਾਉਣ ਨੂੰ ਲੈ ਕੇ ਹੋਏ ਝਗੜੇ 'ਚ ਨੌਜਵਾਨ ਦਾ ਕਤਲ

ਨਵੀਂ ਦਿੱਲੀ, 7 ਮਈ (ਏਜੰਸੀ)-ਪੱਛਮੀ ਦਿੱਲੀ ਦੇ ਪੰਜਾਬੀ ਬਾਗ ਇਲਾਕੇ 'ਚ ਇਕ ਡਿਸਕ ਜੋਕੀ (ਡੀ. ਜੇ.) ਨੇ ਗਾਣਾ ਚਲਾਉਣ ਨੂੰ ਲੈ ਕੇ ਹੋਏ ਝਗੜੇ 'ਚ ਇਕ 28 ਸਾਲਾ ਨੌਜਵਾਨ ਵਿਜੇਦੀਪ ਦਾ ਕਿਸੇ ਤੇਜ਼ਧਾਰ ਹਥਿਆਰ ਨਾਲ ਵਾਰ ਕਰ ਕੇ ਕਤਲ ਕਰ ਦਿੱਤਾ। ਪੁਲਿਸ ਦੇ ਡਿਪਟੀ ਕਮਿਸ਼ਨਰ (ਪੱਛਮੀ) ...

ਪੂਰੀ ਖ਼ਬਰ »

ਰਾਹੁਲ ਵਲੋਂ ਕਰਨਾਟਕ 'ਚ ਸਾਈਕਲ ਚਲਾ ਕੇ ਪੈਟਰੋਲ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਪ੍ਰਦਰਸ਼ਨ

ਬੈਲ ਗੱਡੀ ਦੀ ਸਵਾਰੀ ਵੀ ਕੀਤੀ

ਬੈਂਗਲੁਰੂ, 7 ਮਈ (ਏਜੰਸੀ)- ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇੱਥੋਂ ਦੇ ਕੋਲਾਰ ਪੁੱਜੇ ਰਾਹੁਲ ਗਾਂਧੀ ਨੇ ਸਾਈਕਲ ਚਲਾ ਕੇ ਅਤੇ ਬੈਲਗੱਡੀ ਦੀ ਸਵਾਰੀ ਕਰਕੇ ਤੇਲ ਦੀਆਂ ਵੱਧ ਰਹੀਆਂ ਕੀਮਤਾਂ ਸਬੰਧੀ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਉਨ੍ਹਾਂ ਭਾਜਪਾ ...

ਪੂਰੀ ਖ਼ਬਰ »

ਦਿੱਲੀ ਤੇ ਰਾਜਸਥਾਨ 'ਚ ਤੇਜ਼ ਝੱਖੜ, ਹਿਮਾਚਲ 'ਚ ਉੱਚੀਆਂ ਪਹਾੜੀਆਂ 'ਤੇ ਬਰਫ਼ਬਾਰੀ

ਉੱਤਰੀ ਭਾਰਤ 'ਚ ਅੱਜ ਝੱਖੜ, ਗੜ੍ਹੇਮਾਰੀ ਤੇ ਭਾਰੀ ਮੀਂਹ ਦੀ ਚਿਤਾਵਨੀ

ਨਵੀਂ ਦਿੱਲੀ/ਸ਼ਿਮਲਾ, 7 ਮਈ (ਜਗਤਾਰ ਸਿੰਘ, ਏਜੰਸੀਆਂ)-ਦਿੱਲੀ, ਐਨ. ਸੀ. ਆਰ, ਹਰਿਆਣਾ ਅਤੇ ਰਾਜਸਥਾਨ ਸਣੇ ਉੱਤਰੀ ਭਾਰਤ ਦੇ ਕਈ ਹਿੱਸਿਆਂ 'ਚ ਅੱਜ ਸ਼ਾਮ ਤੇਜ਼ ਝੱਖੜ ਅਤੇ ਧੂੜ ਭਰੀ ਹਨੇਰੀ ਨਾਲ ਆਮ ਜਨਜੀਵਨ ਪ੍ਰਭਾਵਿਤ ਹੋਇਆ। ਮੌਸਮ ਵਿਭਾਗ ਅਨੁਸਾਰ ਰਾਜਧਾਨੀ ਅਤੇ ਐਨ. ਸੀ. ...

ਪੂਰੀ ਖ਼ਬਰ »

ਪੇਸ਼ੀ 'ਤੇ ਆਏ 2 ਦੋਸ਼ੀਆਂ 'ਤੇ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ-ਹੌਲਦਾਰ ਦੀ ਮੌਤ

* ਦੋ ਹਮਲਾਵਰ ਗ੍ਰਿਫ਼ਤਾਰ * ਏ.ਐਸ.ਆਈ. ਸਮੇਤ 3 ਜ਼ਖ਼ਮੀ

ਹਿਸਾਰ, 7 ਮਈ (ਅਜੀਤ ਬਿਊਰੋ)-ਅਗਵਾ ਦੇ ਮਾਮਲੇ 'ਚ ਅਦਾਲਤ 'ਚ ਪੇਸ਼ੀ 'ਤੇ ਲਿਆਂਦੇ 2 ਦੋਸ਼ੀਆਂ 'ਤੇ 3 ਬਦਮਾਸ਼ਾਂ ਵਲੋਂ ਕੀਤੀ ਫਾਇਰਿੰਗ ਦੌਰਾਨ ਹੌਲਦਾਰ ਨੂੰ ਗੋਲੀ ਲੱਗਣ ਕਾਰਨ ਉਸ ਦੀ ਮੌਤ ਹੋ ਗਈ। ਪੇਸ਼ੀ 'ਤੇ ਲਿਆਂਦੇ ਗਏ ਇਕ ਦੋਸ਼ੀ ਦੇ ਪੈਰਾਂ 'ਚ ਵੀ ਗੋਲੀ ਲੱਗੀ ਹੈ, ਜਦ ਕਿ ਦੂਜੇ ...

ਪੂਰੀ ਖ਼ਬਰ »

ਰੇਤ ਖਣਨ ਬਾਰੇ ਕੈਬਨਿਟ ਸਬ-ਕਮੇਟੀ ਨੇ ਰਿਪੋਰਟ ਮੁੱਖ ਮੰਤਰੀ ਨੂੰ ਸੌਂਪੀ

ਚੰਡੀਗੜ੍ਹ, 7 ਮਈ (ਬਿਊਰੋ ਚੀਫ਼)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਰੇਤ ਖਣਨ ਬਾਰੇ ਵਿਆਪਕ ਤੇ ਕਾਰਗਰ ਨੀਤੀ ਬਣਾਉਣ ਸਬੰਧੀ ਕੈਬਨਿਟ ਸਬ ਕਮੇਟੀ ਵਲੋਂ ਆਪਣੀ ਰਿਪੋਰਟ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅੱਜ ਸੌਂਪ ਦਿੱਤੀ ਗਈ। ਸ.ਸਿੱਧੂ ਜੋ ਇਸ ਕਮੇਟੀ ...

ਪੂਰੀ ਖ਼ਬਰ »

ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

ਚੰਡੀਗੜ੍ਹ, 7 ਮਈ (ਹਰਕਵਲਜੀਤ ਸਿੰਘ)-ਪੰਜਾਬ ਮੰਤਰੀ ਮੰਡਲ ਦੀ ਕੱਲ੍ਹ ਮੰਗਲਵਾਰ ਨੂੰ ਇਥੇ ਬਾਅਦ ਦੁਪਹਿਰ ਹੋਣ ਵਾਲੀ ਮੀਟਿੰਗ ਵਲੋਂ ਲੰਬੇ ਸਮੇਂ ਤੋਂ ਨਜਾਇਜ਼ ਕਾਲੋਨੀਆਂ ਵਿਚਲੀਆਂ ਉਸਾਰੀਆਂ ਨੂੰ ਰੈਗੂਲਰ ਕਰਨ ਦਾ ਏਜੰਡਾ ਫਿਰ ਲਿਆਂਦਾ ਜਾ ਰਿਹਾ ਹੈ ਤਾਂ ਜੋ ਇਨ੍ਹਾਂ ...

ਪੂਰੀ ਖ਼ਬਰ »

ਗੁਰੂ ਸਾਹਿਬਾਨ ਤੇ ਪੰਜਾਬ ਦੇ ਇਤਿਹਾਸ ਤੋਂ ਬਿਨਾਂ ਬੱਚਿਆਂ ਦੀ ਸਿੱਖਿਆ ਅਧੂਰੀ-ਓ. ਪੀ. ਸੋਨੀ

ਮੁੱਖ ਮੰਤਰੀ ਬੱਚਿਆਂ ਨੂੰ ਸਿੱਖ ਇਤਿਹਾਸ ਨਾਲ ਜੋੜੀ ਰੱਖਣ ਲਈ ਗੰਭੀਰ

ਜਸਪਾਲ ਸਿੰਘ
ਜਲੰਧਰ, 7 ਮਈ -ਪੰਜਾਬ ਦਾ ਆਪਣਾ ਵਿਲੱਖਣ ਅਤੇ ਗੌਰਵਮਈ ਇਤਿਹਾਸ ਹੈ ਤੇ ਇਸ ਦੇ ਪੰਨੇ ਗੁਰੂ ਸਾਹਿਬਾਨ ਤੋਂ ਲੈ ਕੇ ਮਹਾਨ ਸਿੱਖ ਜਰਨੈਲਾਂ ਦੀ ਬੇਮਿਸਾਲ ਬਹਾਦਰੀ, ਤਿਆਗ, ਸਮਰਪਣ ਅਤੇ ਕੁਰਬਾਨੀਆਂ ਨਾਲ ਭਰੇ ਪਏ ਹਨ, ਪਰ ਜੇਕਰ ਬੱਚਿਆਂ ਨੂੰ ਪੰਜਾਬ ਦੇ ਇਸ ਸ਼ਾਨਾਮੱਤੇ ਇਤਿਹਾਸ ਤੋਂ ਵਿਰਵੇ ਕਰ ਦਿੱਤਾ ਗਿਆ ਤਾਂ ਉਨ੍ਹਾਂ ਦੀ ਸਿੱਖਿਆ ਹੀ ਅਧੂਰੀ ਰਹਿ ਜਾਵੇਗੀ, ਜਿਸ ਤੋਂ ਸੂਬਾ ਸਰਕਾਰ ਭਲੀ-ਭਾਂਤ ਜਾਣੂ ਹੈ ਤੇ ਇਸੇ ਸਬੰਧ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬੱਚਿਆਂ ਨੂੰ ਪੰਜਾਬ ਅਤੇ ਗੁਰੂ ਸਾਹਿਬਾਨ ਦੇ ਇਤਿਹਾਸ ਨਾਲ ਜੋੜੀ ਰੱਖਣ ਲਈ ਗੰਭੀਰਤਾ ਨਾਲ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ 'ਅਜੀਤ' ਭਵਨ ਪੁੱਜੇ ਸਿੱਖਿਆ ਅਤੇ ਵਾਤਾਵਰਨ ਬਾਰੇ ਮੰਤਰੀ ਓ. ਪੀ. ਸੋਨੀ ਨੇ ਬਾਰ੍ਹਵੀਂ ਦੇ ਪਾਠਕ੍ਰਮ 'ਚੋਂ ਪੰਜਾਬ ਅਤੇ ਗੁਰੂ ਸਾਹਿਬਾਨ ਨਾਲ ਸਬੰਧਿਤ ਇਤਿਹਾਸ ਨੂੰ ਹਟਾਉਣ 'ਤੇ ਉੱਠੇ ਵਿਵਾਦ 'ਤੇ ਟਿੱਪਣੀ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਹੁਣ ਜਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਅਤੇ ਗੁਰੂ ਸਾਹਿਬਾਨ ਨਾਲ ਸਬੰਧਿਤ ਇਤਿਹਾਸ ਦੇ ਪਾਠਕ੍ਰਮ ਦੀ ਘੋਖ ਲਈ 6-ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ ਤਾਂ ਇਸ ਵਿਵਾਦ ਨੂੰ ਹੋਰ ਤੂਲ ਦੇਣਾ ਠੀਕ ਨਹੀਂ ਹੈ। ਉਨ੍ਹਾਂ ਵਿਰੋਧੀ ਪਾਰਟੀਆਂ ਵਲੋਂ ਬਾਰ੍ਹਵੀਂ ਦੀ ਇਤਿਹਾਸ ਦੀ ਪੁਸਤਕ 'ਚੋਂ ਸਿੱਖ ਗੁਰੂ ਸਾਹਿਬਾਨ ਨਾਲ ਸਬੰਧਤ ਚੈਪਟਰ ਹਟਾਉਣ ਦੇ ਕੀਤੇ ਜਾ ਰਹੇ ਵਿਰੋਧ ਨੂੰ ਬੇਲੋੜਾ ਦੱਸਦੇ ਹੋਏ ਕਿਹਾ ਕਿ ਬਾਰ੍ਹਵੀਂ ਦੀ ਪੁਸਤਕ 'ਚ ਜਿੱਥੇ ਮਹਾਨ ਸਿੱਖ ਜਰਨੈਲਾਂ ਦਾ ਇਤਿਹਾਸ ਦਰਜ ਹੈ, ਉੱਥੇ ਗਿਆਰ੍ਹਵੀਂ ਦੀ ਪੁਸਤਕ 'ਚ ਗੁਰੂ ਸਾਹਿਬਾਨ ਨਾਲ ਸਬੰਧਿਤ ਇਤਿਹਾਸ ਨੂੰ ਬਹੁਤ ਹੀ ਬਾਰੀਕੀ ਨਾਲ ਪੇਸ਼ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੋਨੀ ਨੇ ਇਹ ਵੀ ਭਰੋਸਾ ਦਿੱਤਾ ਕਿ ਬਾਰ੍ਹਵੀਂ ਦੀ ਇਤਿਹਾਸ ਦੀ ਪੁਸਤਕ 'ਚ ਜੋ ਹੋਰ ਊਣਤਾਈਆਂ ਰਹਿ ਗਈਆਂ ਹਨ, ਉਸ ਨੂੰ ਠੀਕ ਕੀਤਾ ਜਾਵੇਗਾ ਤੇ ਬੱਚਿਆਂ ਸਾਹਮਣੇ ਇਤਿਹਾਸ ਦੀ ਸਹੀ ਤਸਵੀਰ ਪੇਸ਼ ਕੀਤੀ ਜਾਵੇਗੀ। ਇਕ ਹੋਰ ਸਵਾਲ ਦੇ ਜਵਾਬ 'ਚ ਸੋਨੀ ਨੇ ਮੰਨਿਆ ਕਿ ਸੂਬੇ ਦੇ ਜ਼ਿਆਦਾਤਰ ਸਰਕਾਰੀ ਸਕੂਲਾਂ ਦੀ ਹਾਲਤ ਵਧੀਆ ਨਹੀਂ ਹੈ ਤੇ ਪੜ੍ਹਾਈ ਦਾ ਮਿਆਰ ਵੀ ਕਾਫੀ ਹੇਠਾਂ ਚਲੇ ਗਿਆ ਹੈ, ਜਦਕਿ ਨਿੱਜੀ ਸਕੂਲ ਕਾਫੀ ਅੱਗੇ ਨਿਕਲ ਗਏ ਹਨ ਪਰ ਇਸ ਤੋਂ ਨਿਰਾਸ਼ ਹੋਣ ਦੀ ਲੋੜ ਨਹੀਂ ਤੇ ਜਲਦ ਹੀ ਸਰਕਾਰੀ ਸਕੂਲਾਂ ਦੀ ਸਿੱਖਿਆ ਦੇ ਖੇਤਰ 'ਚ ਵੀ ਜ਼ਿਕਰਯੋਗ ਸੁਧਾਰ ਨਜ਼ਰ ਆਉਣਗੇ ਤੇ ਲੋਕ ਮੁੜ ਆਪਣੇ ਬੱਚੇ ਸਰਕਾਰੀ ਸਕੂਲਾਂ 'ਚ ਪੜ੍ਹਾਉਣ 'ਚ ਮਾਣ ਮਹਿਸੂਸ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਖਸਤਾ ਹਾਲ ਹਨ ਅਤੇ ਬੁਨਿਆਦੀ ਢਾਂਚੇ ਦੀ ਕਮੀ ਕਾਰਨ ਲੋਕ ਆਪਣੇ ਬੱਚੇ ਸਰਕਾਰੀ ਸਕੂਲਾਂ ਦੀ ਥਾਂ ਨਿੱਜੀ ਸਕੂਲਾਂ 'ਚ ਪੜ੍ਹਾਉਣ ਨੂੰ ਪਹਿਲ ਦੇ ਰਹੇ ਹਨ ਪਰ ਉਨ੍ਹਾਂ ਦੀ ਕੋਸ਼ਿਸ਼ ਸੂਬੇ ਦੇ ਲੋਕਾਂ ਦਾ ਮੁੜ ਸਰਕਾਰੀ ਸਕੂਲਾਂ 'ਚ ਵਿਸ਼ਵਾਸ ਪੈਦਾ ਕਰਨ ਦੀ ਹੋਵੇਗੀ ਤੇ ਜਲਦ ਹੀ ਅਧਿਆਪਕਾਂ ਦੀ ਘਾਟ ਨੂੰ ਦੂਰ ਕਰਕੇ ਸਿੱਖਿਆ ਦਾ ਮਿਆਰ ਉੱਚਾ ਚੁੱਕਿਆ ਜਾਵੇਗਾ। ਸੋਨੀ ਨੇ ਕਿਹਾ ਕਿ ਬੇਸ਼ੱਕ ਉਨ੍ਹਾਂ ਨੂੰ ਅਹੁਦਾ ਸੰਭਾਲਿਆਂ ਅਜੇ ਥੋੜ੍ਹਾ ਸਮਾਂ ਹੀ ਹੋਇਆ ਹੈ ਪਰ ਉਨ੍ਹਾਂ ਨੇ ਇਸ ਪਾਸੇ ਆਪਣੇ ਯਤਨ ਤੇਜ਼ੀ ਨਾਲ ਸ਼ੁਰੂ ਕਰ ਦਿੱਤੇ ਹਨ। ਇਸ ਮੌਕੇ ਉਨ੍ਹਾਂ ਅਧਿਆਪਕਾਂ ਨੂੰ ਵੀ ਸੇਵਾ ਭਾਵਨਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਅਧਿਆਪਕਾਂ ਨੂੰ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਅਧਿਆਪਕਾਂ ਕੋਲੋਂ ਗੈਰ ਵਿੱਦਿਅਕ ਕੰਮ ਲਏ ਜਾਣ ਬਾਰੇ ਪੁੱਛੇ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਇਹੀ ਹੋਵੇਗੀ ਕਿ ਅਧਿਆਪਕਾਂ ਨੂੰ ਅਜਿਹੀ ਸਥਿਤੀ ਤੋਂ ਬਚਾਇਆ ਜਾਵੇ, ਤਾਂ ਜੋ ਉਹ ਬੱਚਿਆਂ ਨੂੰ ਬਿਨਾਂ ਕਿਸੇ ਤਣਾਅ ਦੇ ਪੜ੍ਹਾ ਸਕਣ।


ਖ਼ਬਰ ਸ਼ੇਅਰ ਕਰੋ

ਚੀਫ਼ ਜਸਟਿਸ 'ਤੇ ਮਹਾਂਦੋਸ਼ ਲਈ ਸੁਪਰੀਮ ਕੋਰਟ ਪਹੁੰਚੀ ਕਾਂਗਰਸ

ਅੱਜ ਪੰਜ ਜੱਜਾਂ ਦਾ ਸੰਵਿਧਾਨਕ ਬੈਂਚ ਕਰੇਗਾ ਸੁਣਵਾਈ

ਨਵੀਂ ਦਿੱਲੀ, 7 ਮਈ (ਉਪਮਾ ਡਾਗਾ ਪਾਰਥ)-ਰਾਜ ਸਭਾ ਦੇ ਸਭਾਪਤੀ ਵਲੋਂ ਚੀਫ਼ ਜਸਟਿਸ ਦੀਪਕ ਮਿਸ਼ਰਾ ਖ਼ਿਲਾਫ਼ ਮਹਾਂਦੋਸ਼ ਦਾ ਨੋਟਿਸ ਖਾਰਜ ਕਰਨ ਤੋਂ ਬਾਅਦ ਕਾਂਗਰਸ ਨੇ ਹੁਣ ਸੁਪਰੀਮ ਕੋਰਟ ਵੱਲ ਰੁਖ਼ ਕੀਤਾ ਹੈ। ਰਾਜ ਸਭਾ ਦੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਅਮੀ ...

ਪੂਰੀ ਖ਼ਬਰ »

ਕਸ਼ਮੀਰ 'ਚ ਪਥਰਾਅ ਦੌਰਾਨ ਇਕ ਸੈਲਾਨੀ ਦੀ ਮੌਤ

ਸ੍ਰੀਨਗਰ, 7 ਮਈ (ਏਜੰਸੀ)-ਸ੍ਰੀਨਗਰ 'ਚ ਅੱਜ ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਬਲਾਂ ਦਰਮਿਆਨ ਹੋਈਆਂ ਝੜਪਾਂ ਦੌਰਾਨ ਹੋਏ ਪਥਰਾਅ 'ਚ ਜ਼ਖਮੀ ਹੋਏ ਤਾਮਿਲਨਾਡੂ ਨਾਲ ਸਬੰਧਿਤ ਇਕ ਸੈਲਾਨੀ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ...

ਪੂਰੀ ਖ਼ਬਰ »

ਕਠੂਆ ਜਬਰ ਜਨਾਹ ਤੇ ਕਤਲ ਮਾਮਲਾ ਪਠਾਨਕੋਟ ਤਬਦੀਲ

ਸੁਪਰੀਮ ਕੋਰਟ ਵਲੋਂ ਸੀ. ਬੀ. ਆਈ. ਜਾਂਚ ਤੋੋਂ ਇਨਕਾਰ

ਨਵੀਂ ਦਿੱਲੀ, 7 ਮਈ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਕਠੂਆ 'ਚ 8 ਸਾਲਾ ਬੱਚੀ ਦੇ ਸਮੂਹਿਕ ਜਬਰ ਜਨਾਹ ਅਤੇ ਕਤਲ ਦੇ ਮਾਮਲੇ ਦੀ ਸੁਣਵਾਈ ਪਠਾਨਕੋਟ ਤਬਦੀਲ ਕਰ ਦਿੱਤੀ ਹੈ। ਘਟਨਾ ਦੀ ਸ਼ਿਕਾਰ ਬੱਚੀ ਦੇ ਪਿਤਾ ਨੇ ਨਿਰਪੱਖ ਨਿਆਂ ਦੀ ਗੁਹਾਰ ਲਾਉਂਦਿਆਂ ਮਾਮਲੇ ਦੀ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਇਤਿਹਾਸ ਦੇ ਸਿਲੇਬਸ ਦੀ ਨਜ਼ਰਸਾਨੀ ਲਈ 6 ਮੈਂਬਰੀ ਕਮੇਟੀ ਦਾ ਐਲਾਨ

* ਇਤਿਹਾਸਕਾਰ ਡਾ: ਕਿਰਪਾਲ ਸਿੰਘ ਹੋਣਗੇ ਕਮੇਟੀ ਦੇ ਚੇਅਰਮੈਨ * ਪਾਕਿ ਨੂੰ ਜਾਂਦੇ ਪਾਣੀ ਨੂੰ ਰੋਕਣ ਲਈ ਕੇਂਦਰ ਪਹਿਲਕਦਮੀ ਕਰੇ-ਕੈਪਟਨ

ਹਰਕਵਲਜੀਤ ਸਿੰਘ ਚੰਡੀਗੜ੍ਹ, 7 ਮਈ -ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਗਿਆਰ੍ਹਵੀਂ ਤੇ ਬਾਰ੍ਹਵੀਂ ਦੀਆਂ ਇਤਿਹਾਸ ਦੀਆਂ ਕਿਤਾਬਾਂ ਵਿਚ ਤਬਦੀਲੀਆਂ ਨੂੰ ਲੈ ਕੇ ਰਾਜ ਵਿਚ ਉੱਠੇ ਰੋਸ ਨੂੰ ਭਾਂਪਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਇਤਿਹਾਸ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX