ਤਾਜਾ ਖ਼ਬਰਾਂ


ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ 26 ਨੂੰ ਹੋਵੇਗੀ ਆਫ਼ਤ ਪ੍ਰਬੰਧਨ ਬਾਰੇ ਸਕੱਤਰਾਂ ਦੇ ਗਰੁੱਪ ਦੀ ਬੈਠਕ
. . .  4 minutes ago
ਚੰਡੀਗੜ੍ਹ, 25 ਅਗਸਤ- ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਦੀ ਅਗਵਾਈ 'ਚ 26 ਅਗਸਤ ਨੂੰ ਆਫ਼ਤ ਪ੍ਰਬੰਧਨ ਦੇ ਸਕੱਤਰਾਂ ਦੇ ਗਰੁੱਪ ਦੀ ਇੱਕ ਬੈਠਕ ਹੋਵੇਗੀ। ਇਨ੍ਹਾਂ ਵਿਚਾਰਾਂ...
ਪਲਟਣੋਂ ਬਚਿਆ ਨਵਤੇਜ ਚੀਮਾ ਤੇ ਹੋਰ ਅਧਿਕਾਰੀਆਂ ਦਾ ਟਰੈਕਟਰ
. . .  17 minutes ago
ਸੁਲਤਾਨ ਪੁਰ ਲੋਧੀ, 25 ਅਗਸਤ (ਲਾਡੀ/ਹੈਪੀ/ਥਿੰਦ) - ਅੱਜ ਵਿਧਾਇਕ ਨਵਤੇਜ ਸਿੰਘ ਚੀਮਾ, ਐੱਸ.ਡੀ.ਐਮ. ਨਵਨੀਤ...
ਸੀ. ਸੀ. ਡੀ. ਦੇ ਮਾਲਕ ਵੀ. ਜੀ. ਸਿਧਾਰਥ ਦੇ ਪਿਤਾ ਦਾ ਦੇਹਾਂਤ
. . .  28 minutes ago
ਬੈਂਗਲੁਰੂ, 25 ਅਗਸਤ- ਕੈਫ਼ੇ ਕੌਫ਼ੀ ਡੇਅ ਦੇ ਮਾਲਕ ਵੀ. ਜੀ. ਸਿਧਾਰਥ ਦੇ ਪਿਤਾ ਗੈਂਗਯਾ ਹੇਗੜੇ ਦਾ ਅੱਜ ਦੇਹਾਂਤ ਹੋ ਗਿਆ। ਦੱਸ ਦਈਏ ਕਿ ਸਿਧਾਰਥ ਨੇ ਕੁਝ ਦਿਨਾਂ ਪਹਿਲਾਂ ਕਥਿਤ ਤੌਰ 'ਤੇ ਖ਼ੁਦਕੁਸ਼ੀ...
ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਪੰਜਾਬ 'ਚ ਅਲਰਟ ਜਾਰੀ
. . .  49 minutes ago
ਚੰਡੀਗੜ੍ਹ, 25 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੱਖਣੀ-ਪੱਛਮੀ ਮਾਨਸੂਨ ਦੇ ਮੁੜ ਕਿਰਿਆਸ਼ੀਲ ਹੋਣ 'ਤੇ ਅੱਜ ਚਿੰਤਾ ਪ੍ਰਗਟਾਈ ਹੈ। ਮਾਨਸੂਨ ਦੇ ਮੁੜ ਕਿਰਿਆਸ਼ੀਲ ਹੋਣ ਨਾਲ ਰਾਹਤ ਅਤੇ ਬਚਾਅ ਕਾਰਜ ਪ੍ਰਭਾਵਿਤ ਹੋ ਸਕਦਾ ਹੈ ਅਤੇ ਹੜ੍ਹ...
ਬਾਬਾ ਬੂਟਾ ਸਿੰਘ ਤਾਜੋਕੇ ਦੀ ਅਗਵਾਈ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਭੇਜੀ ਗਈ ਰਾਸ਼ਨ ਸਮਗਰੀ
. . .  56 minutes ago
ਤਪਾ ਮੰਡੀ 25 ਅਗਸਤ (ਵਿਜੇ ਸ਼ਰਮਾ)- ਪੰਜਾਬ 'ਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਖੇਤਰਾਂ 'ਚ ਹਜ਼ਾਰਾਂ ਲੋਕ ਘਰਾਂ ਤੋ ਬੇਘਰ ਹੋ ਗਏ...
ਜੰਮੂ-ਕਸ਼ਮੀਰ ਦਾ ਝੰਡਾ ਹਟਾ ਕੇ ਸਿਵਲ ਸਕੱਤਰੇਤ 'ਤੇ ਲਹਿਰਾਇਆ ਗਿਆ ਤਿਰੰਗਾ
. . .  about 1 hour ago
ਸ੍ਰੀਨਗਰ, 25 ਅਗਸਤ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਹਟਾਏ ਜਾਣ ਮਗਰੋਂ ਸਿਵਲ ਸਕੱਤਰੇਤ ਤੋਂ ਸੂਬੇ ਦਾ ਝੰਡਾ ਹਟਾ ਦਿੱਤਾ ਗਿਆ ਹੈ। ਹੁਣ ਭਵਨ 'ਤੇ ਸਿਰਫ਼ ਤਿਰੰਗਾ ਝੰਡਾ ਲਹਿਰਾਇਆ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਪੰਜਾਬ 'ਚ ਇਕ ਦਿਨਾ ਸੋਗ ਦਾ ਐਲਾਨ
. . .  about 1 hour ago
ਅਜਨਾਲਾ, 25 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਪੰਜਾਬ ਸਰਕਾਰ ਵੱਲੋਂ ਕੱਲ੍ਹ (26 ਅਗਸਤ) ਸੂਬੇ 'ਚ ਇਕ ਦਿਨ ਦੇ ਰਾਜਸੀ ਸੋਗ ਦਾ ...
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਪੰਜ ਲੋਕਾਂ ਦੀ ਮੌਤ
. . .  about 1 hour ago
ਸ੍ਰੀਨਗਰ, 25 ਅਗਸਤ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਅੱਜ ਇੱਕ ਟੈਂਪੂ ਟਰੈਵਲਰ ਦੇ ਖੱਡ 'ਚ ਡਿੱਗਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ। ਇੱਕ ਅਧਿਕਾਰੀ ਨੇ ਦੱਸਿਆ ਕਿ ਟੈਂਪੂ ਟਰੈਵਲਰ 'ਚ 35 ਦੇ ਕਰੀਬ ਲੋਕ ਸਵਾਰ ਸਨ ਅਤੇ ਇਹ ਸਾਰੇ ਪੁੰਛ ਜ਼ਿਲ੍ਹੇ ਤੋਂ ਸ਼ਾਰਦਾ...
ਚਾਰ ਸੂਬਿਆਂ 'ਚ ਵਿਧਾਨ ਸਭਾ ਸੀਟਾਂ 'ਤੇ 23 ਸਤੰਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  about 1 hour ago
ਨਵੀਂ ਦਿੱਲੀ, 25 ਅਗਸਤ- ਚੋਣ ਕਮਿਸ਼ਨ ਨੇ ਚਾਰ ਸੂਬਿਆਂ 'ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਛੱਤੀਸਗੜ੍ਹ, ਕੇਰਲ, ਤ੍ਰਿਪੁਰਾ ਅਤੇ ਉੱਤਰ ਪ੍ਰਦੇਸ਼ ਦੀ ਇੱਕ-ਇੱਕ ਵਿਧਾਨ ਸਭਾ ਸੀਟ 'ਤੇ 23 ਸਤੰਬਰ...
8 ਲੱਖ ਰੁਪਏ ਦੇ ਇਨਾਮੀ ਨਕਸਲੀ ਨੇ ਕੀਤਾ ਆਤਮ ਸਮਰਪਣ
. . .  13 minutes ago
ਬਿਲਾਸਪੁਰ, 25 ਅਗਸਤ- ਛੱਤੀਸਗੜ੍ਹ ਦੇ ਦਾਂਤੇਵਾੜਾ 'ਚ ਐੱਸ.ਪੀ. ਅਭਿਸ਼ੇਕ ਪੱਲਵ ਦੇ ਸਾਹਮਣੇ ਨਕਸਲੀਆਂ ਦੇ ਡਿਪਟੀ ਕਮਾਂਡਰ...
ਸਰਕਾਰੀ ਸਨਮਾਨਾਂ ਨਾਲ ਹੋਇਆ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  about 2 hours ago
ਨਵੀਂ ਦਿੱਲੀ, 25 ਅਗਸਤ- ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਨਿਗਮ ਬੋਧ ਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ...
ਰਾਹੁਲ ਗਾਂਧੀ ਨੇ ਕੇਰਲ ਦੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ
. . .  about 2 hours ago
ਨਵੀਂ ਦਿੱਲੀ, 25 ਅਗਸਤ- ਵਾਇਨਾਡ ਤੋਂ ਸੰਸਦ ਮੈਂਬਰ ਅਤੇ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਕੇਰਲ ਦੇ ਮੁੱਖ ਮੰਤਰੀ ਪਿਨਰਈ ਵਿਜਯਨ ...
ਬਰਜਿੰਦਰ ਪਾਲ ਕਤਲ ਮਾਮਲੇ 'ਚ ਦੋਸ਼ੀ ਗ੍ਰਿਫ਼ਤਾਰ
. . .  about 3 hours ago
ਨਾਭਾ, 25 ਅਗਸਤ (ਕਰਮਜੀਤ ਸਿੰਘ/ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ 'ਚ ਪਿਛਲੇ ਦਿਨੀਂ 21 ਅਗਸਤ ਨੂੰ ਬਰਜਿੰਦਰ ਪਾਲ ਉਰਫ਼ ਪਾਲਾ...
ਨਿਗਮ ਬੋਧ ਘਾਟ ਪਹੁੰਚੀ ਅਰੁਣ ਜੇਤਲੀ ਦੀ ਮ੍ਰਿਤਕ ਦੇਹ, ਥੋੜੀ ਦੇਰ 'ਚ ਹੋਵੇਗਾ ਅੰਤਿਮ ਸਸਕਾਰ
. . .  about 3 hours ago
ਨਵੀਂ ਦਿੱਲੀ, 25 ਅਗਸਤ- ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਮ੍ਰਿਤਕ ਦੇਹ ਨਿਗਮ ਬੋਧ ਘਾਟ...
ਗੜ੍ਹਸ਼ੰਕਰ ਨੇੜੇ ਸੰਗਤ ਨਾਲ ਭਰੀ ਗੱਡੀ ਪਲਟੀ, 20 ਜ਼ਖ਼ਮੀ
. . .  about 3 hours ago
ਗੜ੍ਹਸ਼ੰਕਰ, 25 ਅਗਸਤ (ਧਾਲੀਵਾਲ)- ਇੱਥੋਂ ਹੁਸ਼ਿਆਰਪੁਰ ਰੋਡ 'ਤੇ ਸਥਿਤ ਪਿੰਡ ਬਡੇਸਰੋਂ ਵਿਖੇ ਇਕ ਸੰਗਤ ਨਾਲ ਭਰੀ ਟਾਟਾ ਗੱਡੀ ਦੇ ਪਲਟ ...
ਕਸ਼ਮੀਰ 'ਚ ਜ਼ਰੂਰੀ ਵਸਤਾਂ ਦੀ ਕੋਈ ਘਾਟ ਨਹੀਂ - ਸਤਿਆਪਾਲ ਮਲਿਕ
. . .  about 3 hours ago
ਨਿਗਮ ਬੋਧ ਘਾਟ ਲਿਜਾਈ ਜਾ ਰਹੀ ਹੈ ਅਰੁਣ ਜੇਤਲੀ ਦੀ ਮ੍ਰਿਤਕ ਦੇਹ
. . .  about 4 hours ago
ਹਰਸ਼ਵਰਧਨ ਅਤੇ ਪਿਯੂਸ਼ ਗੋਇਲ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 4 hours ago
22 ਤੋਲੇ ਸੋਨਾ ਅਤੇ ਨਕਦੀ ਚੋਰੀ ਕਰ ਕੇ ਫ਼ਰਾਰ ਹੋਏ ਚੋਰ
. . .  about 4 hours ago
'ਮਨ ਕੀ ਬਾਤ' ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਮੋਦੀ ਨੇ ਮਹਾਤਮਾ ਗਾਂਧੀ ਦੇ ਸਵੱਛ ਭਾਰਤ ਦੇ ਸੁਪਨੇ 'ਤੇ ਦਿੱਤਾ ਜ਼ੋਰ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਜੇਠ ਸੰਮਤ 550

ਸੰਪਾਦਕੀ

ਗੰਭੀਰ ਖੇਤੀ ਸੰਕਟ ਦੇ ਹੱਲ ਲਈ

ਕੇਂਦਰੀ ਪਹਿਲਕਦਮੀ ਦੀ ਲੋੜ

ਦੇਸ਼ ਭਰ ਵਿਚ ਖੇਤੀਬਾੜੀ ਦਾ ਸੰਕਟ ਬੇਹੱਦ ਗੰਭੀਰ ਹੁੰਦਾ ਜਾ ਰਿਹਾ ਹੈ। ਇਕ ਅੰਦਾਜ਼ੇ ਮੁਤਾਬਿਕ ਹਰ ਰੋਜ਼ ਦੇਸ਼ ਵਿਚ 45 ਦੇ ਲਗਪਗ ਕਿਸਾਨ ਅਤੇ ਖੇਤ ਮਜ਼ਦੂਰ ਖੁਦਕੁਸ਼ੀ ਕਰ ਰਹੇ ਹਨ। ਪਿਛਲੇ 20 ਸਾਲਾਂ ਵਿਚ ਲਗਪਗ 3 ਲੱਖ ਤੋਂ ਵੱਧ ਕਿਸਾਨ ਅਤੇ ਖੇਤ ਮਜ਼ਦੂਰ ਖੁਦਕੁਸ਼ੀਆਂ ਕਰ ਚੁੱਕੇ ਹਨ। ਪੰਜਾਬ ਜਿਥੇ ਕਿ ਹਰੇ ਇਨਕਲਾਬ ਦੀ ਸਭ ਤੋਂ ਪਹਿਲਾਂ ਸ਼ੁਰੂਆਤ ਹੋਈ ਸੀ ਅਤੇ ਜੋ ਕਈ ਦਹਾਕਿਆਂ ਤੱਕ ਦੇਸ਼ ਨੂੰ ਅਨਾਜ ਸੁਰੱਖਿਆ ਮੁਹੱਈਆ ਕਰਦਾ ਆ ਰਿਹਾ ਹੈ, ਦੀ ਹੁਣ ਆਪਣੀ ਹੋਂਦ ਖ਼ਤਰੇ ਵਿਚ ਪਈ ਨਜ਼ਰ ਆ ਰਹੀ ਹੈ। ਇਥੇ ਵੀ ਹਰ ਰੋਜ਼ 3-4 ਕਿਸਾਨ ਅਤੇ ਖੇਤ ਮਜ਼ਦੂਰ ਖੁਦਕੁਸ਼ੀਆਂ ਕਰ ਰਹੇ ਹਨ।
ਪੰਜਾਬ ਦੇ ਇਸ ਗੰਭੀਰ ਖੇਤੀ ਸੰਕਟ ਦਾ ਅਧਿਐਨ ਕਰਨ ਲਈ ਪ੍ਰਸਿੱਧ ਪੱਤਰਕਾਰ ਅਤੇ ਖੇਤੀ ਸੰਕਟ ਦਾ ਲਗਾਤਾਰ ਅਧਿਐਨ ਕਰਨ ਵਾਲੇ ਬੁੱਧੀਜੀਵੀ ਪੀ. ਸਾਈਨਾਥ ਨੇ 10 ਦਿਨਾਂ ਤੱਕ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕੀਤਾ ਹੈ। ਉਨ੍ਹਾਂ ਕਿਸਾਨਾਂ ਅਤੇ ਖੇਤ-ਮਜ਼ਦੂਰਾਂ ਦੀਆਂ ਜਥੇਬੰਦੀਆਂ ਨਾਲ ਇਸ ਸਬੰਧੀ ਵਿਚਾਰ ਚਰਚਾ ਕੀਤੀ ਹੈ। ਉਹ ਖੁਦਕੁਸ਼ੀਆਂ ਕਰ ਗਏ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਵਿਧਵਾਵਾਂ ਨੂੰ ਵੀ ਮਿਲੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਦਾ ਯਤਨ ਕੀਤਾ ਹੈ। ਕੁਝ ਥਾਵਾਂ 'ਤੇ ਉਨ੍ਹਾਂ ਨੇ ਸੈਮੀਨਾਰਾਂ ਨੂੰ ਵੀ ਸੰਬੋਧਨ ਕੀਤਾ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਪੰਜਾਬ ਸਮੇਤ ਸਮੁੱਚੇ ਦੇਸ਼ ਦਾ ਖੇਤੀਬਾੜੀ ਸੰਕਟ ਕਾਰਪੋਰੇਟ ਪੱਖੀ ਨੀਤੀਆਂ ਦੀ ਦੇਣ ਹੈ। ਸਰਕਾਰਾਂ ਆਪਣਾ ਸਮਾਜ ਭਲਾਈ ਦਾ ਉਦੇਸ਼ ਛੱਡ ਕੇ ਕਾਰਪੋਰੇਟ ਕੰਪਨੀਆਂ ਨੂੰ ਲਾਭ ਪਹੁੰਚਾਉਣ 'ਤੇ ਲੱਗੀਆਂ ਹੋਈਆਂ ਹਨ। ਉਨ੍ਹਾਂ ਨੇ ਕਿਹਾ ਕਿ ਹਰ ਸਾਲ ਕਾਰਪੋਰੇਟ ਕੰਪਨੀਆਂ ਨੂੰ ਟੈਕਸਾਂ ਵਿਚ 5 ਲੱਖ ਕਰੋੜ ਦੀਆਂ ਰਿਆਇਤਾਂ ਦਿੱਤੀਆਂ ਜਾਂਦੀਆਂ ਹਨ, ਜਦੋਂ ਕਿ ਖੇਤੀਬਾੜੀ ਨੂੰ ਮੁੜ ਤੋਂ ਲਾਭਕਾਰੀ ਬਣਾਉਣ ਅਤੇ ਕਿਸਾਨਾਂ ਨੂੰ ਰਾਹਤ ਦੇਣ ਲਈ ਕੇਂਦਰੀ ਸਰਕਾਰਾਂ ਵਲੋਂ ਕੁਝ ਵੀ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਇਹ ਅਜੀਬ ਤਰਕ ਹੈ ਕਿ ਸਨਅਤਾਂ ਅਤੇ ਸਨਅਤਕਾਰਾਂ ਨੂੰ ਦਿੱਤੀਆਂ ਜਾ ਰਹੀਆਂ ਛੋਟਾਂ ਨੂੰ ਤਾਂ ਉਤਸ਼ਾਹਿਤ ਕਰਨ ਲਈ ਦਿੱਤੀਆਂ ਜਾ ਰਹੀਆਂ ਰਿਆਇਤਾਂ ਕਿਹਾ ਜਾਂਦਾ ਹੈ, ਜਦੋਂ ਕਿ ਕਿਸਾਨਾਂ, ਮਜ਼ਦੂਰਾਂ ਅਤੇ ਹੋਰ ਗ਼ਰੀਬ ਵਰਗਾਂ ਨੂੰ ਦਿੱਤੀਆਂ ਜਾ ਰਹੀਆਂ ਥੋੜ੍ਹੀਆਂ-ਬਹੁਤੀਆਂ ਰਿਆਇਤਾਂ ਨੂੰ ਸਬਸਿਡੀਆਂ ਕਿਹਾ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਲੋਕ ਇਕੱਠੇ ਹੋ ਕੇ ਆਪਣੇ ਸੰਘਰਸ਼ਾਂ ਰਾਹੀਂ ਹੀ ਸਰਕਾਰਾਂ ਨੂੰ ਆਪਣੀਆਂ ਨੀਤੀਆਂ ਬਦਲਣ ਲਈ ਮਜਬੂਰ ਕਰ ਸਕਦੇ ਹਨ।
ਅਸੀਂ ਵੀ ਬੜੀ ਸ਼ਿੱਦਤ ਨਾਲ ਮਹਿਸੂਸ ਕਰ ਰਹੇ ਹਾਂ ਕਿ ਸਮੇਂ ਦੀਆਂ ਕੇਂਦਰੀ ਸਰਕਾਰਾਂ ਅਤੇ ਵੱਖ-ਵੱਖ ਰਾਜਾਂ ਦੀਆਂ ਰਾਜ ਸਰਕਾਰਾਂ ਨੇ ਲੰਮੇ ਸਮੇਂ ਤੋਂ ਚੱਲੇ ਆ ਰਹੇ ਇਸ ਗੰਭੀਰ ਸੰਕਟ ਵੱਲ ਓਨਾ ਧਿਆਨ ਨਹੀਂ ਦਿੱਤਾ, ਜਿੰਨਾ ਕਿ ਦਿੱਤਾ ਜਾਣਾ ਚਾਹੀਦਾ ਸੀ, ਜਦੋਂ ਕਿ ਇਹ ਸਾਰੇ ਜਾਣਦੇ ਹਨ ਕਿ ਖੇਤੀ ਅਤੇ ਕਿਸਾਨਾਂ ਦੀ ਅਹਿਮੀਅਤ ਫ਼ੌਜ ਤੋਂ ਵੀ ਕਿਤੇ ਵੱਧ ਹੈ। ਫ਼ੌਜ ਦੇਸ਼ ਦੀਆਂ ਸਰਹੱਦਾਂ ਅਤੇ ਜ਼ਮੀਨੀ ਖਿੱਤੇ ਦੀ ਸੁਰੱਖਿਆ ਕਰਦੀ ਹੈ, ਜਦੋਂ ਕਿ ਖੇਤੀ ਅਤੇ ਕਿਸਾਨ ਦੇਸ਼ ਨੂੰ ਅਨਾਜ ਸੁਰੱਖਿਆ ਮੁਹੱਈਆ ਕਰਦੇ ਹਨ। ਖੇਤੀ ਦੀ ਅਹਿਮੀਅਤ ਇਸ ਤੋਂ ਵੀ ਸਮਝੀ ਜਾ ਸਕਦੀ ਹੈ ਕਿ ਪੇਟ ਵਿਚ ਰੋਟੀ ਪੈਣ ਤੋਂ ਬਿਨਾਂ ਫ਼ੌਜ ਵੀ ਸਰਹੱਦਾਂ 'ਤੇ ਦੇਸ਼ ਦੀ ਸੁਰੱਖਿਆ ਨਹੀਂ ਕਰ ਸਕਦੀ।
ਪਿਛਲੇ ਲੰਮੇ ਸਮੇਂ ਤੋਂ ਵੱਖ-ਵੱਖ ਕਿਸਾਨ ਸੰਗਠਨ ਅਤੇ ਖੇਤੀਬਾੜੀ ਦੇ ਅਧਿਐਨ ਨਾਲ ਜੁੜੇ ਅਰਥ-ਸ਼ਾਸਤਰੀ ਅਤੇ ਬੁੱਧੀਜੀਵੀ ਵੀ ਲਗਾਤਾਰ ਮੰਗ ਕਰਦੇ ਆ ਰਹੇ ਹਨ ਕਿ ਦੇਸ਼ ਦੇ ਖੇਤੀ ਸੰਕਟ ਸਬੰਧੀ ਪਾਰਲੀਮੈਂਟ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਉਸ 'ਤੇ ਵਿਸਥਾਰਪੂਰਵਕ ਚਰਚਾ ਹੋਣੀ ਚਾਹੀਦੀ ਹੈ ਅਤੇ ਅਜਿਹੀ ਵਿਚਾਰ ਚਰਚਾ ਦੀ ਰੌਸ਼ਨੀ ਵਿਚ ਫ਼ੈਸਲੇ ਲੈ ਕੇ ਕੇਂਦਰ ਸਰਕਾਰ ਨੂੰ ਖੇਤੀਬਾੜੀ ਬਾਰੇ ਅਜਿਹੀ ਨੀਤੀ ਬਣਾਉਣੀ ਚਾਹੀਦੀ ਹੈ, ਜਿਸ ਨਾਲ ਕਿਸਾਨਾਂ ਨੂੰ ਉਨ੍ਹਾਂ ਦੀਆਂ ਉਤਪਾਦਨ ਲਾਗਤਾਂ 'ਤੇ 50 ਫੀਸਦੀ ਮੁਨਾਫਾ ਦੇ ਕੇ ਲਾਭਕਾਰੀ ਭਾਅ ਦਿੱਤੇ ਜਾ ਸਕਣ ਅਤੇ ਇਸ ਦੇ ਨਾਲ ਹੀ ਖੇਤੀਬਾੜੀ ਵਿਚ ਕੰਮ ਆਉਣ ਵਾਲੀਆਂ ਚੀਜ਼ਾਂ, ਵਸਤਾਂ ਵੀ ਕਿਸਾਨਾਂ ਨੂੰ ਵਾਜਬ ਰੇਟਾਂ 'ਤੇ ਮੁਹੱਈਆ ਕੀਤੀਆਂ ਜਾਣੀਆਂ ਚਾਹੀਦੀਆਂ ਹਨ ਅਤੇ ਖੇਤੀ ਉਤਪਾਦਨਾਂ ਦੇ ਮੰਡੀਕਰਨ ਲਈ ਵੀ ਇਕ ਭਰੋਸੇਯੋਗ ਵਿਵਸਥਾ ਦੇਸ਼ ਭਰ ਵਿਚ ਕਾਇਮ ਕੀਤੀ ਜਾਣੀ ਚਾਹੀਦੀ ਹੈ। ਪਰ ਸਮੇਂ ਦੀਆਂ ਕੇਂਦਰੀ ਸਰਕਾਰਾਂ ਨੇ ਇਸ ਪਾਸੇ ਤੋਂ ਅੱਖਾਂ ਮੀਚ ਰੱਖੀਆਂ ਹਨ ਅਤੇ ਬਿਆਨਬਾਜ਼ੀ ਨਾਲ ਹੀ ਵਕਤ ਲੰਘਾਇਆ ਜਾ ਰਿਹਾ ਹੈ। ਤਿੱਖੇ ਹੋ ਰਹੇ ਕਿਸਾਨੀ ਸੰਘਰਸ਼ਾਂ ਨੂੰ ਮੁੱਖ ਰੱਖਦਿਆਂ ਵੱਖ-ਵੱਖ ਰਾਜ ਸਰਕਾਰਾਂ ਵਲੋਂ ਆਪਣੇ ਸੀਮਤ ਸਰੋਤਾਂ ਨਾਲ ਕਿਸਾਨਾਂ ਨੂੰ ਕਰਜ਼ਿਆਂ ਵਿਚ ਮਾੜੀਆਂ-ਮੋਟੀਆਂ ਰਿਆਇਤਾਂ ਦਿੱਤੀਆਂ ਜਾ ਰਹੀਆਂ ਹਨ ਪਰ ਇਹ ਸੰਕਟ ਏਨਾ ਵੱਡਾ ਹੈ ਕਿ ਕੇਂਦਰ ਸਰਕਾਰ ਦੀ ਪਹਿਲਕਦਮੀ ਤੋਂ ਬਿਨਾਂ ਇਸ ਨੂੰ ਹੱਲ ਕਰਨਾ ਅਸੰਭਵ ਹੈ।
ਜੇਕਰ ਖੇਤੀ ਵਰਗੇ ਅਹਿਮ ਖੇਤਰ ਬਾਰੇ ਸਰਕਾਰਾਂ ਦਾ ਵਤੀਰਾ ਇਸੇ ਤਰ੍ਹਾਂ ਉਦਾਸੀਨਤਾ ਵਾਲਾ ਬਣਿਆ ਰਿਹਾ ਤਾਂ ਆਉਣ ਵਾਲੇ ਸਮੇਂ ਵਿਚ ਨਾ ਕੇਵਲ ਦੇਸ਼ ਦੀ ਅਨਾਜ ਸੁਰੱਖਿਆ ਖ਼ਤਰੇ ਵਿਚ ਪੈ ਜਾਵੇਗੀ, ਸਗੋਂ ਕਿਸਾਨ ਅਤੇ ਖੇਤ ਮਜ਼ਦੂਰ ਵੀ ਮਜਬੂਰ ਹੋ ਕੇ ਵੱਡੇ ਸੰਘਰਸ਼ ਛੇੜਨ ਲਈ ਸੜਕਾਂ 'ਤੇ ਉਤਰ ਆਉਣਗੇ। ਦੇਸ਼ ਦੀ ਵਿਕਾਸ ਦਰ ਵਧਣ ਅਤੇ ਭਾਰਤ ਦੇ ਦੁਨੀਆ ਦੀ ਸ਼ਕਤੀ ਬਣ ਕੇ ਉੱਭਰਨ ਦੇ ਦਾਅਵੇ ਕਰਨ ਵਾਲੇ ਹੁਕਮਰਾਨਾਂ ਨੂੰ ਇਹ ਗੱਲ ਚੰਗੀ ਤਰ੍ਹਾਂ ਸਮਝ ਲੈਣੀ ਚਾਹੀਦੀ ਹੈ ਕਿ ਥੋਥੀ ਬਿਆਨਬਾਜ਼ੀ ਅਤੇ ਅੰਕੜਿਆਂ ਨਾਲ ਲੋਕਾਂ ਦੇ ਢਿੱਡ ਨਹੀਂ ਭਰਦੇ ਅਤੇ ਨਾ ਹੀ ਅੰਕੜਿਆਂ ਦੀ ਬਾਜ਼ੀਗਰੀ ਨਾਲ ਹਕੀਕਤਾਂ ਨੂੰ ਬਹੁਤੀ ਦੇਰ ਤੱਕ ਛੁਪਾਇਆ ਜਾ ਸਕਦਾ ਹੈ। ਜਿੰਨੀ ਛੇਤੀ ਹੋ ਸਕੇ, ਸ੍ਰੀ ਨਰਿੰਦਰ ਮੋਦੀ ਦੀ ਕੇਂਦਰੀ ਸਰਕਾਰ ਨੂੰ ਕੰਧ 'ਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ। ਨਹੀਂ ਤਾਂ ਅਗਾਮੀ ਲੋਕ ਸਭਾ ਚੋਣਾਂ ਵਿਚ ਕਿਸਾਨੀ ਰੋਹ ਅਤੇ ਰੋਸ ਦੀ ਉਸ ਨੂੰ ਵੱਡੀ ਕੀਮਤ ਚੁਕਾਉਣੀ ਪੈ ਸਕਦੀ ਹੈ। *


ਖ਼ਬਰ ਸ਼ੇਅਰ ਕਰੋ

ਆਪਣੀ ਸੁਤੰਤਰ ਹੋਂਦ ਬਚਾਉਣ ਲਈ ਜੂਝ ਰਹੀ ਹੈ ਨਿਆਂਪਾਲਿਕਾ

'ਸਾਡੇ ਲੋਕਤੰਤਰ ਦਾ ਮੂਲ ਸਿਧਾਂਤ-ਕਾਨੂੰਨ ਦਾ ਸ਼ਾਸਨ ਹੈ। ਇਸ ਦਾ ਭਾਵ ਹੈ ਕਿ ਸਾਡੇ ਕੋਲ ਇਕ ਸੁਤੰਤਰ ਨਿਆਂਪਾਲਿਕਾ ਅਤੇ ਅਜਿਹੇ ਜੱਜ ਹੋਣੇ ਚਾਹੀਦੇ ਹਨ, ਜੋ ਸਿਆਸੀ ਰਸੂਖ਼ ਦੇ ਦਬਾਅ 'ਚ ਆਏ ਬਿਨਾਂ ਸੁਤੰਤਰ ਫ਼ੈਸਲੇ ਲੈ ਸਕਣ।' ਕਿਸੇ ਵਿਦਵਾਨ ਨੇ ਉਕਤ ਕਥਨ ਭਾਰਤ ਦੀ ...

ਪੂਰੀ ਖ਼ਬਰ »

ਧਰਤੀ ਹੇਠਲੇ ਪਾਣੀ ਦਾ ਪੱਧਰ ਉੱਪਰ ਚੁੱਕਣ ਲਈ

ਅਹਿਮ ਭੂਮਿਕਾ ਅਦਾ ਕਰ ਸਕਦੇ ਹਨ ਛੱਪੜ

ਕੁਝ ਦਿਨ ਹੋਏ, ਪੰਜਾਬ ਦੇ ਨਵੇਂ ਬਣੇ ਮੰਤਰੀ ਸ: ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਬਿਆਨ ਸੀ ਕਿ ਉਹ ਪੰਜਾਬ ਦੇ ਛੱਪੜਾਂ ਵੱਲ ਖ਼ਾਸ ਧਿਆਨ ਦੇਣਗੇ। ਅੱਜਕਲ੍ਹ ਛੱਪੜਾਂ ਦੀ ਉਹ ਮਹਾਨਤਾ ਨਹੀਂ ਰਹੀ ਜੋ ਪਹਿਲਾਂ ਹੋਇਆ ਕਰਦੀ ਸੀ। ਪਹਿਲਾਂ ਤਾਂ ਛੱਪੜ ਪਿੰਡਾਂ ਦੇ ਲੋਕਾਂ ...

ਪੂਰੀ ਖ਼ਬਰ »

ਅਮਰੀਕਾ ਵਿਚ ਸਿੱਖ ਪਹਿਚਾਣ ਦਾ ਸੰਕਟ : ਸੀ.ਐਨ.ਐਨ. ਨੇ ਵਿਖਾਈ ਫ਼ਿਲਮ

ਵਿਦੇਸ਼ਾਂ ਵਿਚ ਕਈ ਥਾਈਂ ਸਿੱਖ ਪਹਿਚਾਣ ਦਾ ਮਸਲਾ ਕਾਫ਼ੀ ਗੰਭੀਰ ਹੈ। ਅਮਰੀਕਾ ਉਨ੍ਹਾਂ ਵਿਚੋਂ ਇਕ ਹੈ। ਸਮੂਹਕ ਯਤਨ ਤੇ ਮੀਡੀਆ ਮੁਹਿੰਮ ਨਾਲ ਮਸਲੇ ਨੂੰ ਕਿਸੇ ਹੱਦ ਤੱਕ ਹੱਲ ਕੀਤਾ ਜਾ ਸਕਦਾ ਹੈ। ਸੀ.ਐਨ.ਐਨ. ਚੈਨਲ ਦੁਆਰਾ ਬੀਤੇ ਦਿਨੀਂ ਪ੍ਰਸਾਰਿਤ ਕੀਤੀ ਗਈ ...

ਪੂਰੀ ਖ਼ਬਰ »

ਅੱਜ ਜਨਮ ਦਿਨ 'ਤੇ ਵਿਸ਼ੇਸ਼

ਭਾਰਤ ਦੀ ਪਹਿਲੀ ਮਹਿਲਾ ਜੱਜ-ਅੰਨਾ ਚੈਂਡੀ

ਭਾਰਤ ਵਿਚ ਸਭ ਤੋਂ ਪਹਿਲਾਂ ਜੱਜ ਦਾ ਅਹੁਦਾ ਪ੍ਰਾਪਤ ਕਰਨ ਵਾਲੀ ਅੰਨਾ ਚੈਂਡੀ ਭਾਰਤ ਦੇ ਕੇਰਲ ਸੂਬੇ ਦੀ ਵਸਨੀਕ ਸੀ। ਪਰੰਪਰਾ ਨੂੰ ਤੋੜਦਿਆਂ 22 ਵਰ੍ਹਿਆਂ ਦੀ ਅੰਨਾ ਨੇ 1927 ਵਿਚ ਲਾਅ ਕਾਲਜ ਵਿਚ ਦਾਖ਼ਲਾ ਲੈਣ ਦਾ ਹੌਸਲਾ ਕੀਤਾ। ਉਦੋਂ ਕਿਸੇ ਕੁੜੀ ਦੇ ਪੜ੍ਹਨ ਲਈ ਕਾਨੂੰਨ ...

ਪੂਰੀ ਖ਼ਬਰ »

...ਵਿਦਵਾਨ

ਕੀਤਾ ਠੋਕਰ ਮਾਰ ਕੇ, ਉਸ ਦਾ ਕੰਮ ਤਮਾਮ। ਸੱਚ ਬੋਲਣ ਦਾ ਲੱਗਿਆ, ਸ਼ੀਸ਼ੇ 'ਤੇ ਇਲਜ਼ਾਮ। ਲਿਖ ਚੁੱਕਿਆ ਤੀਹ ਪੁਸਤਕਾਂ, ਸਾਡਾ ਇਹ ਵਿਦਵਾਨ। ਮਿਲੀ ਨਾ ਕਿਧਰੋਂ ਮਾਨਤਾ, ਬਣਿਆ ਫਿਰੇ ਮਹਾਨ। ਕੁਫ਼ਰ ਜੋ ਤੋਲਣ ਰੱਜ ਕੇ, ਲੈਣ ਧਰਮ ਦੀ ਆੜ। ਵੋਟਾਂ ਵੇਲੇ ਸ਼ਖ਼ਸ ਉਹ, ਲੈਂਦੇ ਚੰਗਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX